ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲਾਕਡਾਊਨ ਤੇ ਕਰਫਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 21 ਵਿਅਕਤੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਦਕਿ ਇਨ੍ਹਾਂ ਵਿਚੋਂ 7 ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਬੀਤੀ ਸ਼ਾਮ ਮੁੱਖ ਮੰਤਰੀ ਦੇ ਆਏ ਤਾਜ਼ਾ ਹੁਕਮਾਂ ਤੋਂ ਬਾਅਦ ਸ਼ਹਿਰ ਵਿਚ ਸਖ਼ਤੀ ਵਧਾ ਦਿੱਤੀ ਗਈ ਸੀ | ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਿਵਪੁਰੀ ਸੜਕ 'ਤੇ ਸਥਿਤ ਇਕ ਕੱਪੜੇ ਦੀ ਦੁਕਾਨ 'ਤੇ ਭਾਰੀ ਭੀੜ ਇਕੱਠੀ ਕਰ ਕੇ ਸਾਮਾਨ ਵੇਚ ਰਹੇ ਮਾਲਕ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ |
ਦੂਜੇ ਮਾਮਲੇ ਵਿਚ ਸਥਾਨਕ ਗਿਰਜਾਘਰ ਚੌਕ ਨੇੜੇ ਸਥਿਤ ਦੁਕਾਨ ਖੋਲ੍ਹ ਕੇ ਕਾਰੋਬਾਰ ਕਰ ਰਹੇ | ਮਦਨ ਚੋਪੜਾ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਰਾਹੁਲ ਪੁੱਤਰ ਸੁਰਿੰਦਰਪਾਲ ਵਾਸੀ ਛਾਉਣੀ ਮੁਹੱਲਾ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਆਪਣੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਕੱਪੜੇ ਵੇਚ ਰਹੇ ਮਾਲਕ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਦੂਜੇ ਅਜਿਹੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਮਦਨ ਚੋਪੜਾ ਵਾਸੀ ਹਰਚਰਨ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਪਿੰਡੀ ਗਲੀ ਵਿਚ ਪਾਪੜ ਵੜੀਆਂ ਦੀ ਦੁਕਾਨ ਖੋਲ੍ਹ ਕੇ ਕਾਰੋਬਾਰ ਕਰ ਰਿਹਾ ਸੀ | ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਸੰਨੀ ਭਾਟੀਆ ਵਾਸੀ ਮੋਤੀ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਲਾਕਡਾਊਨ ਦੌਰਾਨ ਨਾਨ-ਛੋਲਿਆਂ ਦੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਸਾਮਾਨ ਦੇ ਰਿਹਾ ਸੀ | ਪੁਲਿਸ ਵਲੋਂ ਐੱਸ. ਪੀ. ਟ੍ਰੇਡਰ ਗਿੱਲ ਰੋਡ ਦੇ ਮਾਲਕ ਖ਼ਿਲਾਫ਼ ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ |
ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਕੈਰੋਨ ਸਟੀਲ ਕਾਕਾ ਆਇਰਨ ਵਿਚਲਾ ਆਇਰਨ ਐਂਡ ਹਾਰਡਵੇਅਰ ਸਟੋਰ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਵੀ ਲਾਕਡਾਊਨ ਦੌਰਾਨ ਆਪਣੀਆਂ ਦੁਕਾਨਾਂ ਖੋਲ੍ਹ ਕੇ ਕਾਰੋਬਾਰ ਕਰ ਰਹੇ ਸਨ | ਸਥਾਨਕ ਗਿਆਸਪੁਰਾ ਚੌਕ ਵਿਚ ਪੁਲਿਸ ਵਲੋਂ ਬੱਸ ਚਾਲਕ ਆਜ਼ਾਦਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਜਲੰਧਰ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਪ੍ਰੀਤ ਪ੍ਰਾਪਰਟੀ ਅਡਵਾਈਜ਼ਰ ਦੇ ਮਾਲਕ ਖ਼ਿਲਾਫ਼ ਵੀ ਇਨ੍ਹਾਂ ਦੋਸ਼ਾਂ (ਬਾਕੀ ਸਫਾ 6 'ਤੇ)
ਤਹਿਤ ਕੇਸ ਦਰਜ ਕੀਤਾ ਹੈ | ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਵਲੋਂ ਅਜ਼ਾਦਵਿੰਦਰ ਸਿੰਘ ਵਾਸੀ ਉਮਰਾਵਾਲ ਜ਼ਿਲ੍ਹਾ ਜਲੰਧਰ ਨੂੰ ਗਿ੍ਫ਼ਤਾਰ ਕੀਤਾ ਹੈ |
ਪੁਲਿਸ ਅਨੁਸਾਰ ਉਕਤ ਬੱਸ ਚਾਲਕ ਨੇ ਬੱਸ ਵਿਚ ਜ਼ਿਆਦਾ ਸਵਾਰੀਆਂ ਬਿਠਾਈਆਂ ਹੋਈਆਂ ਸਨ, ਜੋ ਕਿ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੈ | ਪੁਲਿਸ ਵਲੋਂ ਬੱਸ ਵੀ ਕਬਜ਼ੇ ਵਿਚ ਲੈ ਲਈ ਗਈ ਹੈ | ਸਥਾਨਕ ਚਿਮਨੀ ਰੋਡ 'ਤੇ ਜਸਵਿੰਦਰ ਸਿੰਘ ਵਾਸੀ ਗੋਬਿੰਦ ਨਗਰ ਸ਼ਿਮਲਾਪੁਰੀ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਆਪਣੀ ਮੀਟ ਸ਼ਾਪ ਖੋਲ੍ਹ ਕੇ ਲੋਕਾਂ ਨੂੰ ਸਾਮਾਨ ਸਪਲਾਈ ਕਰ ਰਿਹਾ ਸੀ | ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਵਾਈ ਕਲੱਬ ਕੱਪੜੇ ਦੀ ਦੁਕਾਨ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸਥਾਨਕ ਸੈਸ਼ਨ ਚੌਕ ਨੇੜੇ ਮਨੀ ਰਾਮ ਬਲਵੰਤ ਰਾਏ ਦੁਕਾਨ ਦੇ ਮਾਲਕਾਂ ਖ਼ਿਲਾਫ਼ ਵੀ ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ |
ਸਥਾਨਕ ਕਿਪਸ ਮਾਰਕੀਟ ਵਿਚ ਮੋਬਾਈਲ ਸ਼ੋਅਰੂਮ ਖੋਲ੍ਹ ਕੇ ਬੈਠੇ ਕਾਰੋਬਾਰ ਕਰ ਰਹੇ ਅਨੂ ਅਗਰਵਾਲ ਖ਼ਿਲਾਫ਼ ਵੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਥਾਣਾ ਮੋਤੀ ਨਗਰ ਦੀ ਪੁਲਿਸ ਨੇ ਰਾਕੇਸ਼ ਕੁਮਾਰ ਵਾਸੀ ਸ਼ੇਰਪੁਰ ਕਲਾਂ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਵੀ ਆਪਣੀ ਗਰਿੱਲਾਂ ਬਣਾਉਣ ਦੀ ਦੁਕਾਨ ਖੋਲ੍ਹ ਕੇ ਕਾਰੋਬਾਰ ਕਰ ਰਿਹਾ ਸੀ | ਥਾਣਾ ਟਿੱਬਾ ਦੀ ਪੁਲਿਸ ਨੇ ਅਬਦੁੱਲ ਹਨਾਨ ਵਾਸੀ ਗੋਪਾਲ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਰੇਹੜੀ ਲਗਾ ਕੇ ਲੋਕਾਂ ਨੂੰ ਸਾਮਾਨ ਵੇਚ ਰਿਹਾ ਸੀ | ਪੁਲਿਸ ਵਲੋਂ ਅੱਜ ਸਵੇਰ ਤੋਂ ਹੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗਸ਼ਤ ਵਧਾ ਦਿੱਤੀ ਗਈ ਸੀ ਤੇ ਉੱਚ ਅਧਿਕਾਰੀ ਖ਼ੁਦ ਖੁੱਲ੍ਹੀਆਂ ਦੁਕਾਨਾਂ ਨੂੰ ਬੰਦ ਕਰਵਾਉਣ ਲਈ ਸੜਕਾਂ 'ਤੇ ਆਏ ਹੋਏ ਸਨ | ਪੁਲਿਸ ਵਲੋਂ ਚਿਤਾਵਨੀ ਦੇ ਨਾਲ-ਨਾਲ ਕੁਝ ਥਾਵਾਂ 'ਤੇ ਸਖ਼ਤੀ ਵੀ ਕੀਤੀ | ਕੁਝ ਥਾਵਾਂ 'ਤੇ ਪੁਲਿਸ ਮੁਲਾਜ਼ਮਾਂ ਨਾਲ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਦੁਕਾਨਦਾਰਾਂ ਦਾ ਟਕਰਾਅ ਵੀ ਹੋਇਆ, ਪਰ ਜਲਦੀ ਹੀ ਇਨ੍ਹਾਂ ਮਾਮਲਿਆਂ ਨੂੰ ਹੱਲ ਕਰ ਲਿਆ ਗਿਆ |
ਲੁਧਿਆਣਾ, 4 ਮਈ (ਸਲੇਮਪੁਰੀ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਮਾਲ ਅਧਿਕਾਰੀਆਂ ਜਿਨ੍ਹਾਂ ਵਿਚ ਨਾਇਬ ਤਹਿਸੀਲਦਾਰ, ਤਹਿਸੀਲਦਾਰ ਅਤੇ ਜ਼ਿਲ੍ਹਾ ਮਾਲ ਅਫਸਰ ਸ਼ਾਮਿਲ ਹਨ, ਮੰਗਾਂ ਨੂੰ ਲੈ ਕੇ ਕੱਲ੍ਹ ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਅੱਜ ...
ਲੁਧਿਆਣਾ, 4 ਮਈ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਲੁਧਿਆਣਾ ਵਿਚ ਸ਼ਰਾਬ ਦੇ ਠੇਕੇ, ਹਾਰਡਵੇਅਰ, ਟੂਲ, ਮੋਟਰਾਂ ਤੇ ...
ਲੁਧਿਆਣਾ, 4 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਅਰਬਨ ਅਸਟੇਟ ਦੁੱਗਰੀ ਫੇਸ-1 ਤੇ ਅਰਬਨ ਅਸਟੇਟ ਦੁੱਗਰੀ ਫੇਸ-2 ਨੂੰ ਕੰਨਟੋਨਮੈਂਟ ਜ਼ੋਨ ਵਿਚੋਂ ਬਾਹਰ ਕੱਢ ਕੇ ਫੇਸ-1 ਤੇ ਫੇਸ-2 ਦੇ ਕੁੱਝ ਇਲਾਕਿਆਂ ...
ਲੁਧਿਆਣਾ, 4 ਮਈ (ਸਲੇਮਪੁਰੀ)-ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਡੀ. ਸੀ. ਦਫ਼ਤਰਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਪੰਜਾਬ ਰਾਜ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ...
ਲੁਧਿਆਣਾ, 4 ਮਈ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਜਸਪਾਲ ਸਿੰਘ ਸ਼ਹਿਜਾਦਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਅਤੇ ...
ਲੁਧਿਆਣਾ, 4 ਮਈ (ਸਲੇਮਪੁਰੀ)-ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਵਿਚ ਕੋਰੋਨਾ ਵੈਕਸੀਨ ਦਾ ਸਟਾਕ ਖ਼ਤਮ ਹੋਣ ਕਾਰਨ ਲੋਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਸੀ | ਵੈਕਸੀਨ ਲਗਵਾਉਣ ਵਾਲੇ ਲੋਕ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਟੀਕਾਕਰਨ ਕੇਂਦਰਾਂ ਵਿਚ ਜਾ ਕੇ ...
ਲੁਧਿਆਣਾ, 4 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਅੱਜ ਕਾਰਖਾਨਿਆਂ ਨੂੰ ਕੱਚਾ ਮਾਲ ਸਪਲਾਈ ਕਰਨ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ | ਸਨਅਤਕਾਰਾਂ ਨੇ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੁਨੀਤ ਨਗਰ ਵਿਚ ਅੱਜ ਨਵ ਵਿਆਹੁਤਾ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖ਼ਤ ਪੂਰਬਾ ...
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਪੰਜ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਤਾਂ ...
ਲੁਧਿਆਣਾ, 4 ਮਈ (ਕਵਿਤਾ ਖੁੱਲਰ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਰਾਧਾ ਸੁਆਮੀ ਸਤਿਸੰਗ ਦੇ ਜ਼ੋਨਲ ਸਕੱਤਰ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਰਾਧਾ ਸੁਆਮੀ ਸਤਿਸੰਗ ਘਰਾਂ ਵਿਚ ਕੋਵਿਡ ਪਾਜ਼ਟਿਵ ਮਰੀਜ਼ਾਂ ਲਈ ਬੈੱਡਾਂ ਦਾ ਇੰਤਜਾਮ ਕਰਾਇਆ ਜਾਵੇ | ...
ਲੁਧਿਆਣਾ, 4 ਮਈ (ਅਮਰੀਕ ਸਿੰਘ ਬੱਤਰਾ)-ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੌਰਾਨ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਕੂਲ ਆਉਣ 'ਤੇ ਲੱਗੀਆਂ ਪਾਬੰਦੀਆਂ ਦੇ ਚਲਦਿਆਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਜਰੀਏ ਆਨਲਾਈਨ ...
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਮਾਡਲ ਕਾਲੋਨੀ ਵਿਚ ਰਹਿੰਦੀ ਇਕ ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਕਾਬੂ ਕੀਤਾ ਗਿਆ ਕਥਿਤ ਦੋਸ਼ੀ ਲੜਕੀ ਦਾ ਰਿਸ਼ਤੇਦਾਰ ਹੀ ਦੱਸਿਆ ਜਾਂਦਾ ਹੈ | ...
ਫੁੱਲਾਂਵਾਲ, 4 ਮਈ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਦੇ ਚੱਲ ਰਹੇ ਦੂਜੇ ਦੌਰ ਦੌਰਾਨ ਨਿੱਤ ਦਿਨ ਵਧ ਰਹੇ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਇਸ ਦੀ ਚੇਨ ਤੋੜਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਬੀਤੇ ਦਿਨੀਂ ਇਸੇ ...
ਹੰਬੜਾਂ, 4 ਮਈ (ਹਰਵਿੰਦਰ ਸਿੰਘ ਮੱਕੜ)-ਕੇਂਦਰ 'ਚ ਭਾਜਪਾ ਸਰਕਾਰ ਹੋਣ ਦੇ ਬਾਵਜੂਦ ਪੱਛਮੀ ਬੰਗਾਲ ਸਮੇਤ ਹੋਰ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ, ਜਿਸ ਤੋਂ ਸਾਫ਼ ਜ਼ਾਹਰ ਹੋਇਆ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਲੋਕ ...
ਲੁਧਿਆਣਾ, 4 ਮਈ (ਪੁਨੀਤ ਬਾਵਾ)-ਫ਼ੋਕਲ ਪੁਆਇੰਟ ਦੀਆਂ ਰੰਗਾਈ ਸਨਅਤਾਂ ਵਲੋਂ ਸੜਕਾਂ ਤੇ ਸੀਵਰੇਜ਼ ਵਿਚ ਕੈਮੀਕਲ ਯੁਕਤ ਪਾਣੀ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਦੀ ਰੰਗਾਈ ਸਨਅਤਾਂ ਖ਼ਿਲਾਫ਼ ਕਾਰਵਾਈ ਸ਼ੱਕੀ ਹੋ ਗਈ ਹੈ | ...
ਲੁਧਿਆਣਾ, 4 ਮਈ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਜਿਸ ਕਰਕੇ ਲੋਕਾਂ ਦੇ ਸਾਹ ਸੂਤੇ ਪਏ ਹਨ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ...
ਲੁਧਿਆਣਾ, 4 ਮਈ (ਕਵਿਤਾ ਖੁੱਲਰ)- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਐਮ.ਜੀ.ਐਮ. ਪਬਲਿਕ ਸਕੂਲ ਵਲੋਂ ਨਰਸਰੀ ਅਤੇ ਕੇ.ਜੀ-1 ਦੇ ਛੋਟੇ ਵਿਦਿਆਰਥੀਆਂ ਲਈ ਵੈਲਕਮ ਪਾਰਟੀ ਦਾ ਆਯੋਜਨ ਆਨਲਾਈਨ ਮੋਡ ਰਾਹੀਂ ਕੀਤਾ ਗਿਆ | ਇਸ ਪਾਰਟੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ...
ਲੁਧਿਆਣਾ, 4 ਮਈ (ਕਵਿਤਾ ਖੁੱਲਰ)- ਲੋਕ ਵਿਰਾਸਤ ਅਕਾਡਮੀ ਲੁਧਿਆਣਾ ਅਤੇ ਕਾਮਰਸ ਮੈਨੇਜਮੈਂਟ ਐਸੋਸੀਏਸ਼ਨ ਲੁਧਿਆਣਾ ਵਲੋਂ ਯੁੱਗ ਕਵੀ ਪ੍ਰੋ. ਮੋਹਨ ਸਿੰਘ ਦੀ 42ਵੀਂ ਬਰਸੀ ਮੌਕੇ ਪ੍ਰੋ. ਮੋਹਨ ਸਿੰਘ ਯਾਦਗਾਰੀ ਆਨਲਾਈਨ ਵਿਚਾਰ ਚਰਚਾ ਤੇ ਕਵੀ ਦਰਬਾਰ ਕਰਵਾਇਆ ਗਿਆ, ਜਿਸ ...
ਆਲਮਗੀਰ, 4 ਮਈ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ 'ਤੇ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕੋਰੋਨਾ ਪੀੜ੍ਹਤ ਮਰੀਜ਼ਾਂ ਲਈ ਸਪੈਸ਼ਲ ਬੈੱਡ ਲਗਾ ਕੇ ...
ਲੁਧਿਆਣਾ, 4 ਮਈ (ਪੁਨੀਤ ਬਾਵਾ)-ਮੌਸਮ ਦੀ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਅਨਾਜ ਮੰਡੀਆਂ/ਖਰੀਦ ਕੇਂਦਰਾਂ ਤੋਂ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਾਲ-ਨਾਲ ਲੋੜੀਂਦੇ ਕਦਮ ਚੁੱਕਣ ਦੇ ...
ਲੁਧਿਆਣਾ, 4 ਮਈ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਤੇ ਅਰਥਸ਼ਾਸਤਰੀ ਰਵਿੰਦਰ ਦਾਸ ਬਾਵਾ ਨੇ ਕਿਹਾ ਕਿ ਆਤਮ ਨਿਰਭਰ ਦਾ ਢੰਡੋਰਾ ਪਿੱਟਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਸ਼ਵ ਦੇ ਚਾਲੀ ਦੇਸ਼ਾਂ ਅੱਗੇ ...
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਫਾਰਚੂਨਰ ਕਾਰ 'ਤੇ ਸੰਸਦ ਦਾ ਸਟੀਕਰ ਲਗਾ ਕੇ ਘੁੰਮ ਰਹੇ ਟਰਾਂਸਪੋਰਟਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਐਸ.ਐਚ.ਓ. ਕੁਲਦੀਪ ...
ਲੁਧਿਆਣਾ, 4 ਮਈ (ਪੁਨੀਤ ਬਾਵਾ)- ਕੋਵਿਡ-19 ਦੀ ਵਿਨਾਸ਼ਕਾਰੀ ਦੂਜੀ ਲਹਿਰ 'ਚ ਪ੍ਰਸ਼ਾਸਨ ਦੀ ਸਹਾਇਤਾ ਲਈ ਅੱਗੇ ਵਧਦਿਆਂ ਕਾਰਖ਼ਾਨੇਦਾਰਾਂ ਨੇ ਅੱਜ ਦੂਸਰੇ ਦਿਨ 179 ਆਕਸੀਜਨ ਗੈਸ ਦੇ ਸਿਲੰਡਰ ਵਾਪਸ ਕੀਤੇ ਹਨ, ਜਿਸ 'ਚੋਂ ਲਾਰਡ ਮਹਾਵੀਰ ਸਿਵਲ ਹਸਪਤਾਲ ਨੂੰ 6 ਆਕਸੀਜਨ ਗੈਸ ...
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮੱਗਲਿੰਗ ਸੈੱਲ ਦੇ ਥਾਣੇਦਾਰ ਰਾਜੇਸ਼ ਕੁਮਾਰ ਦਾ ਸ਼ੱਕੀ ਹਲਾਤਾਂ 'ਚ ਪਿਸਤੌਲ ਅਤੇ ਕਾਰਤੂਸ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇੰਸਪੈਕਟਰ ਵਲੋਂ ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰ ਦੋ ਵਿਚ ਬਕਾਇਦਾ ...
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਘਰ ਦੇ ਮਾਲਕ ਭੁਪਿੰਦਰ ਸਿੰਘ ਦੀ ਸ਼ਿਕਾਇਤ 'ਤੇ ...
ਲੁਧਿਆਣਾ, 4 ਮਈ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਸਬਜ਼ੀ ਮੰਡੀ 'ਚ ਰਿਟੇਲ ਸਮਾਨ ਨਾ ਵੇਚਣ ਲਈ ਜਾਰੀ ਕੀਤੀ ਹਦਾਇਤ 'ਤੇ ਅਮਲ ਕਰਦੇ ਹੋਏ ਮਾਰਕੀਟ ਕਮੇਟੀ ਲੁਧਿਆਣਾ ਵਲੋਂ ਮੰਗਲਵਾਰ ਤੋਂ ਨਵੀਂ ਸਬਜ਼ੀ ਮੰਡੀ ਵਿਚ ਫੜੀਆਂ ਨਾ ਲਗਾਉਣ ਦਾ ਐਲਾਨ ਕੀਤਾ ਸੀ, ਪਰ ...
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਲਾਕਡਾਊਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੱਤ ਵਪਾਰੀ ਆਗੂਆਂ ਸਮੇਤ 22 ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਰਕਾਰ ਵਲੋਂ ਬੀਤੇ ਦਿਨ ਸੂਬੇ ਭਰ ਵਿਚ ਮਿੰਨੀ ਲਾਕਡਾਊਨ ਲਗਾ ਦਿੱਤਾ ਗਿਆ ਸੀ, ਪਰ ...
ਲੁਧਿਆਣਾ, 4 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਗ਼ੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਖ਼ਿਲਾਫ਼ ਵਪਾਰੀਆਂ ਨੇ ਬਿਜ਼ਨਸ ਬਚਾਓ ਮੋਰਚਾ (ਬੀ. ਬੀ. ਐੱਮ.) ਦੇ ਝੰਡੇ ਹੇਠ ਲੁਧਿਆਣਾ ਵਿਖੇ ਭੀਖ਼ ਮੰਗ ਕੇ ਰੋਸ ਪ੍ਰਦਰਸ਼ਨ ਕੀਤਾ, ਵੱਡੀ ਗਿਣਤੀ ਵਿਚ ਵਪਾਰੀ ...
ਇਯਾਲੀ/ਥਰੀਕੇ, 4 ਮਈ (ਮਨਜੀਤ ਸਿੰਘ ਦੁੱਗਰੀ)-ਪ੍ਰਸ਼ਾਸਨ ਵਲੋਂ ਕੋਰੋਨਾ ਕਾਲ ਦੇ ਚੱਲਦਿਆਂ ਕਾਰਾਂ, ਟੈਕਸੀਆਂ ਵਿਚ ਸਿਰਫ਼ 2 ਵਿਅਕਤੀਆਂ ਦੇ ਸਫਰ ਕਰਨ ਦੇ ਦਿੱਤੇ ਆਦੇਸ਼ਾਂ ਤੋਂ ਸਤਾਏ ਓਲਾ ਅਤੇ ਊਬਰ ਦੇ ਟੈਕਸੀ ਡਰਾਈਵਰਾਂ ਨੇ ਐਲ.ਟੀ.ਯੂ. ਟੈਕਸੀ ਮਾਲਕ ਵੈਲਫੇਅਰ ...
ਡਾਬਾ/ਲੁਹਾਰਾ, 4 ਮਈ (ਕੁਲਵੰਤ ਸਿੰਘ ਸੱਪਲ)- ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆੳਾੁਦੇ ਪਿੰਡ ਡਾਬਾ ਵਾਰਡ ਨੰਬਰ 31 ਦੇ ਇਲਾਕਾ ਪੁਲਿਸ ਚੌਂਕੀ ਰੋਡ ਵਾਲੀ ਸੜਕ ਨੂੰ ਨਵਿਆਂਉਣ ਦੇ ਕੰਮ ਦੀ ਸ਼ੁੁਰੂਆਤ ਕੌਂਸਲਰ ਸੋਨੀਆਂ ਸ਼ਰਮਾ, ਸਾਬਕਾ ਕੌਂਸਲਰ ਸੁਰਿੰਦਰ ਸ਼ਰਮਾ, ਭਾਜਪਾ ...
ਲੁਧਿਆਣਾ, 4 ਮਈ (ਕਵਿਤਾ ਖੁੱਲਰ)-ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਬੜੀ ਤੇਜ਼ੀ ਨਾਲ ਫੈਲ ਰਹੀ ਹੈ, ਇਸ ਨਾਲ ਨਜਿੱਠਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ...
ਆਲਮਗੀਰ, 4 ਮਈ (ਜਰਨੈਲ ਸਿੰਘ ਪੱਟੀ)- ਗੁਰਦੁਆਰਾ ਬਾਲਲੀਲਾ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਿਰ ਪਟਨਾ ਸਾਹਿਬ ਨੂੰ ਬੰਬ ਨਾਲ ਉੜਾਉਣ ਦੇ ਮਿਲੇ ਧਮਕੀ ਭਰੇ ਪੱਤਰ ਕਾਰਨ ਹਰ ਧਰਮ ਦੇ ਲੋਕਾਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ | ਇਸ ਤਹਿਤ ਸ਼੍ਰੌਮਣੀ ਅਕਾਲੀ ਦਲ ਐਸ.ਸੀ. ਵਿੰਗ ...
ਲੁਧਿਆਣਾ, 4 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਤਹਿਤ ਕਾਰਵਾਈਆਂ ਅਤੇ ਛਾਪੇਮਾਰੀਆਂ ਕੀਤੀਆਂ ਜਾ ਰਹੀ ਹਨ | ਵਿਭਾਗ ਇਸ ਗੱਲ ਨੂੰ ...
ਢੰਡਾਰੀ ਕਲਾਂ, 4 ਮਈ (ਪਰਮਜੀਤ ਸਿੰਘ ਮਠਾੜੂ)- ਉਦਯੋਗਿਕ ਇਲਾਕਾ ਸੀ. ਵਿਚ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਬੈਠਕ ਸਰਪ੍ਰਸਤ ਹਰੀਸ਼ ਢਾਂਡਾ ਦੀ ਅਗਵਾਈ ਵਿਚ ਹੋਈ | ਬੈਠਕ 'ਚ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਕਿ ਪ੍ਰਵਾਸੀ ਮਜ਼ਦੂਰਾਂ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX