ਤਾਜਾ ਖ਼ਬਰਾਂ


ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  1 day ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ ਪੀੜਤ 11 ਹੋਰ ਮਰੀਜ਼ਾਂ ਦੀ ਮੌਤ-780 ਨਵੇਂ ਮਾਮਲੇ

ਚੰਡੀਗੜ੍ਹ, 4 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ 780 ਹੋਰ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ ਜਦ ਕਿ ਕੋਰੋਨਾ ਪੀੜਤ 11 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ | ਸਿਹਤਯਾਬ ਹੋਣ ਉਪਰੰਤ 542 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ਡਿਸਚਾਰਜ ਕੀਤਾ ਗਿਆ ਜਿਸ ਦੌਰਾਨ ਸ਼ਹਿਰ 'ਚ ਕੁੱਲ ਮਰੀਜ਼ਾਂ ਦਾ ਅੰਕੜਾ 8170 ਤੱਕ ਪੁੱਜ ਗਿਆ ਹੈ | ਸਿਹਤ ਵਿਭਾਗ ਦੀ ਜਾਣਕਾਰੀ ਮੁਤਾਬਕ ਸੈਕਟਰ 33 ਨਿਵਾਸੀ 94 ਸਾਲਾ ਵਿਅਕਤੀ, ਸੈਕਟਰ 39 ਨਿਵਾਸੀ 34 ਸਾਲਾ ਵਿਅਕਤੀ ਦੀ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਮੌਤ ਹੋ ਗਈ ਹੈ | ਪਿੰਡ ਮਲੋਇਆ ਵਾਸੀ 54 ਸਾਲਾ ਔਰਤ, ਡੱਡੂਮਾਜਰਾ ਨਿਵਾਸੀ 52 ਸਾਲਾ ਵਿਅਕਤੀ, ਰਾਮ ਦਰਬਾਰ ਨਿਵਾਸੀ 45 ਸਾਲਾ ਔਰਤ, ਸੈਕਟਰ 38 ਨਿਵਾਸੀ 37 ਸਾਲਾ ਔਰਤ, ਡੱਡੂਮਾਜਰਾ ਨਿਵਾਸੀ 63 ਸਾਲਾ ਔਰਤ, ਧਨਾਸ ਨਿਵਾਸੀ 55 ਸਾਲਾ ਔਰਤ ਦੀ ਜੀ. ਐਮ. ਐਸ. ਐਚ.-16 'ਚ ਮੌਤ ਹੋ ਗਈ ਹੈ | ਸੈਕਟਰ 52 ਨਿਵਾਸੀ 79 ਸਾਲਾ ਵਿਅਕਤੀ, ਸੈਕਟਰ 25 ਨਿਵਾਸੀ 48 ਸਾਲਾ ਵਿਅਕਤੀ ਦੀ ਜੀ. ਐਮ. ਸੀ. ਐਚ.-32 ਵਿਚ ਜਦ ਕਿ ਸੈਕਟਰ 48 ਨਿਵਾਸੀ 66 ਸਾਲਾ ਵਿਅਕਤੀ ਦੀ ਹਰਿਆਣਾ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ | ਇਹ ਸਾਰੇ ਮਰੀਜ਼ ਕੋਰੋਨਾ ਤੋਂ ਇਲਾਵਾ ਹੋਰਨਾਂ ਵੀ ਭਿਆਨਕ ਬਿਮਾਰੀਆਂ ਤੋਂ ਪੀੜਤ ਸਨ | ਅੱਜ ਆਏ ਨਵੇਂ ਕੋਰੋਨਾ ਮਰੀਜ਼ ਸੈਕਟਰ 2, 3, 7, 8, 9, 11, 12, 14 ਤੋਂ 52, 56, 61, 63, 38-ਵੈਸਟ, ਬਹਿਲਾਣਾ, ਬੁੜੈਲ, ਡੱਡੂਮਾਜਰਾ, ਦੜੂਆ, ਧਨਾਸ, ਫੈਦਾਂ, ਹੱਲੋਮਾਜਰਾ, ਇੰਡਸਟਰੀਅਲ ਏਰੀਆ, ਕੈਂਬਵਾਲਾ, ਕਜਹੇੜੀ, ਖੁੱਡਾ ਅਲੀਸ਼ੇਰ, ਖੁੱਡਾ ਜੱਸੂ, ਖੁੱਡਾ ਲਾਹੌਰਾ, ਕਿਸ਼ਨਗੜ੍ਹ, ਮਲੋਇਆ, ਮਨੀਮਾਜਰਾ, ਮੌਲੀ ਜੱਗਰਾਂ, ਪੀ. ਜੀ. ਆਈ. ਕੈਂਪਸ, ਰਾਏਪੁਰ ਕਲਾਂ, ਰਾਏਪੁਰ ਖ਼ੁਰਦ, ਰਾਮ ਦਰਬਾਰ ਤੇ ਸਾਰੰਗਪੁਰ ਦੇ ਵਸਨੀਕ ਹਨ |
18 ਸਾਲ ਤੋਂ ਉੱਪਰ ਉਮਰ ਵਾਲਿਆਂ ਨੂੰ ਲੱਗੇਗਾ ਮੁਫ਼ਤ ਟੀਕਾ
ਚੰਡੀਗੜ੍ਹ 'ਚ 18 ਸਾਲ ਤੋਂ ਉੱਪਰ ਉਮਰ ਦੇ ਲਾਭਪਾਤਰੀਆਂ ਨੂੰ ਕੋਰੋਨਾ ਦੀ ਵੈਕਸੀਨ ਮੁਫ਼ਤ ਲੱਗੇਗੀ | ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅੱਜ ਇਹ ਫ਼ੈਸਲਾ ਲਿਆ ਗਿਆ | ਪ੍ਰਸ਼ਾਸਨ ਨੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ 'ਤੇ ਕਾਬੂ ਪਾਇਆ ਜਾ ਸਕੇ | ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਮਿੰਨੀ ਕੋਰੋਨਾ ਸੈਂਟਰ ਬਣਾਉਣ ਲਈ ਦੋ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ | ਚੰਡੀਗੜ੍ਹ ਹਾਊਸਿੰਗ ਬੋਰਡ ਦੇ ਸੀ. ਈ. ਓ. ਯਸ਼ਪਾਲ ਗਰਗ ਨੋਡਲ ਅਫ਼ਸਰ ਹੋਣਗੇ | ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸੌਰਭ ਅਰੋੜਾ ਉਨ੍ਹਾਂ ਦਾ ਸਹਿਯੋਗ ਕਰਨਗੇ |
ਸਰਕਾਰੀ ਸਕੂਲਾਂ 'ਚ 10 ਮਈ ਤੋਂ ਗਰਮੀ ਦੀਆਂ ਛੁੱਟੀਆਂ ਸ਼ੁਰੂ
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ 'ਚ 10 ਮਈ ਤੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ | ਅੱਠ ਮਈ ਨੂੰ ਮਹੀਨੇ ਦੇ ਦੂਜੇ ਸ਼ਨਿਚਰਵਾਰ ਛੁੱਟੀ ਹੋਵੇਗੀ ਤੇ 9 ਮਈ ਨੂੰ ਐਤਵਾਰ ਹੈ ਜਿਸ ਦੇ ਚੱਲਦਿਆਂ ਪ੍ਰਸ਼ਾਸਨਿਕ ਤੌਰ 'ਤੇ ਛੁੱਟੀਆਂ ਦੀ ਸ਼ੁਰੂਆਤ 10 ਮਈ ਤੋਂ ਹੋਵੇਗੀ ਜੋ ਕਿ 8 ਜੂਨ ਤੱਕ ਚੱਲਣਗੀਆਂ | ਇਹ ਛੁੱਟੀਆਂ ਸ਼ਹਿਰ ਦੇ 115 ਸਕੂਲਾਂ 'ਚ ਤਾਇਨਾਤ ਤਿੰਨ ਹਜ਼ਾਰ ਤੋਂ ਵੱਧ ਟੀਚਿੰਗ, ਨਾਨ ਟੀਚਿੰਗ ਤੇ ਅਧਿਕਾਰਕ ਸਟਾਫ਼ ਨੂੰ ਹੋਣਗੀਆਂ ਜਦ ਕਿ ਸ਼ਹਿਰ ਦੇ ਸਕੂਲਾਂ ਦੇ ਹੈੱਡਮਾਸਟਰ, ਪਿੰ੍ਰਸੀਪਲ ਤੋਂ ਇਲਾਵਾ ਨਾਨ ਟੀਚਿੰਗ ਸਟਾਫ਼ ਵਿਚ ਕਲੈਰੀਕਲ ਸਟਾਫ਼ ਤੇ ਦਰਜਾ ਚਾਰ ਕਰਮਚਾਰੀਆਂ ਨੂੰ ਸਕੂਲ ਆਉਣਾ ਹੋਵੇਗਾ |

ਖ਼ਾਨ ਬਾਦਸ਼ਾਹ ਹਸਪਤਾਲ ਕਾਇਮ ਰਹੇਗਾ-ਏ.ਸੀ. ਚੌਧਰੀ

ਚੰਡੀਗੜ੍ਹ, 4 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣੇ ਦੇ ਸਾਬਕਾ ਮੰਤਰੀ ਤੇ ਪ੍ਰਸਿੱਧ ਪੰਜਾਬੀ ਨੇਤਾ ਸ੍ਰੀ ਏ. ਸੀ. ਚੌਧਰੀ ਨੇ ਦਾਅਵਾ ਕੀਤਾ ਹੈ ਕਿ ਫ਼ਰੀਦਾਬਾਦ 'ਚ ਸਰਹੱਦੀ ਗਾਂਧੀ ਖ਼ਾਨ ਅਬਦੁਲ ਗੱਫਾਰ ਖਾਂ ਦੇ ਨਾਂਅ 'ਤੇ ਚੱਲ ਰਿਹਾ ਹਸਪਤਾਲ ਕਾਇਮ ਹੈ ਤੇ ਚੱਲਦਾ ਰਹੇਗਾ | ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਬਾਹਰ ਘੁੰਮਦੇ 9 ਗਿ੍ਫ਼ਤਾਰ

ਚੰਡੀਗੜ੍ਹ, 4 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਬੀਤੇ ਦਿਨ ਕਰਫ਼ਿਊ ਦੌਰਾਨ ਬਿਨਾਂ ਕੰਮ ਤੋਂ ਘੁੰਮ ਰਹੇ 9 ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਸ਼ਹਿਰ 'ਚ ਨਾਈਟ ...

ਪੂਰੀ ਖ਼ਬਰ »

ਸੰਪਰਕ ਸੈਂਟਰ 11 ਮਈ ਤੱਕ ਬੰਦ

ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸ਼ਹਿਰ ਵਿਚਲੇ ਸੰਪਰਕ ਸੈਂਟਰ 11 ਮਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਸਟੇਟ ਦਫ਼ਤਰ ਤੇ ਆਰ. ਐਲ. ਏ ...

ਪੂਰੀ ਖ਼ਬਰ »

ਪ੍ਰੋ: ਪੰਡਿਤ ਰਾਓ ਧਰੇਨਵਰ ਆਨਲਾਈਨ ਕਲਾਸ ਲਗਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ, 4 ਮਈ (ਮਨਜੋਤ ਸਿੰਘ ਜੋਤ)-ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਆਨਲਾਈਨ ਕਲਾਸਾਂ ਵਿਚ ਬਿਨਾਂ ਨਾਗਾ ਹਾਜ਼ਰੀ ਭਰਨ ਵਾਲੇ ਵਿਦਿਆਰਥੀਆਂ ਨੂੰ ਮਹੀਨਾਵਾਰ ਇੰਟਰਨੈੱਟ ਪੈਕ ਤੇ ਐਨ-95 ਮਾਸਕ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ | ਪ੍ਰੋ: ਧਰੇਨਵਰ ਨੇ ਕਿਹਾ ...

ਪੂਰੀ ਖ਼ਬਰ »

ਅਣਵਰਤੇ ਪਏ ਨਵੇਂ ਵੈਂਟੀਲੇਟਰਾਂ ਨੂੰ ਚਲਾਉਣ ਲਈ ਸਟਾਫ਼ ਭਰਤੀ ਕਰੇ ਕਾਂਗਰਸ ਸਰਕਾਰ-ਅਕਾਲੀ ਦਲ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਸੂਬੇ 'ਚ ਅਣਵਰਤੇ ਪਏ ਨਵੇਂ ਵੈਂਟੀਲੇਟਰਾਂ ਨੂੰ ਚਲਾਉਣ ਲਈ ਮੈਡੀਕਲ ਸਪੈਸ਼ਲਿਸਟ ਭਰਤੀ ਕੀਤੇ ਜਾਣ ਤੇ ਸੂਬਾ ਕੋਰੋਨਾ ਮਰੀਜ਼ਾਂ ਲਈ ਇਹ ਜੀਵਨ ਬਚਾਊ ...

ਪੂਰੀ ਖ਼ਬਰ »

ਬਿਜਲੀ ਦੇ ਗ਼ਲਤ ਬਿੱਲਾਂ ਕਾਰਨ ਗਾਹਕ ਪ੍ਰੇਸ਼ਾਨ, ਨਵੇਂ ਬਿੱਲ ਜਾਰੀ

ਚੰਡੀਗੜ੍ਹ, 4 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਬਿਜਲੀ ਵੰਡ ਨਿਗਮਾਂ ਦੇ ਬਿਲਿੰਗ ਸਾਫ਼ਟਵੇਅਰ 'ਚ ਆਈ ਤਕਨੀਕੀ ਗ਼ਲਤੀ ਦੇ ਕਾਰਨ 16 ਅਪ੍ਰੈਲ, 2021 ਤੋਂ 26 ਅਪ੍ਰੈਲ 2021 ਦੇ ਸਮੇਂ ਦੌਰਾਨ ਲਗਪਗ 1.40 ਲੱਖ ਖਪਤਕਾਰਾਂ ਦੇ ਸਪਾਟ ਬਿੱਲ ਗ਼ਲਤ ਬਕਾਇਆ ਰਕਮ ਦੇ ਨਾਲ ਜਾਰੀ ਹੋ ਗਏ ਸਨ | ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸਾਇਟੀ ਵਲੋਂ ਇਨਫੋਸਿਸ ਸਰਾਂ 'ਚ ਕੋਵਿਡ ਕੇਅਰ ਸੈਂਟਰ ਕੀਤਾ ਜਾਵੇਗਾ ਸਥਾਪਿਤ

ਚੰਡੀਗੜ੍ਹ, 4 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ-23 ਸਥਿਤ ਬਾਲ ਭਵਨ 'ਚ ਸਥਾਪਿਤ ਕੀਤੇ ਕੋਵਿਡ ਕੇਅਰ ਸੈਂਟਰ ਦੇ ਸ਼ਾਨਦਾਰ ਕੰਮ ਨੂੰ ਦੇਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸਾਇਟੀ ਨੂੰ ਇਨਫੋਸਿਸ ਸਰਾਂ 'ਚ ਵੀ ਕੋਵਿਡ ਕੇਅਰ ਸੈਂਟਰ ਸਥਾਪਿਤ ...

ਪੂਰੀ ਖ਼ਬਰ »

ਸ਼ਿਵਾਲਿਕ ਹੋਟਲ ਦੇ ਹੈਲਥ ਕਲੱਬ ਚਲਾਉਣ ਲਈ ਟੈਂਡਰ ਸ਼ਰਤਾਂ 'ਚ ਬਦਲਾਅ ਨੂੰ ਹਾਈਕੋਰਟ ਵਿਚ ਚੁਣੌਤੀ

ਚੰਡੀਗੜ੍ਹ, 4 ਮਈ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੈਕਟਰ-17 ਦੇ ਸ਼ਿਵਾਲਿਕ ਵਿਊ ਹੋਟਲ ਦੇ ਹੈਲਥ ਕਲੱਬ ਨੂੰ ਚਲਾਉਣ ਲਈ ਪਾਰਟਨਰਸ਼ਿਪ ਸਬੰਧੀ ਯੋਗਤਾ ਸ਼ਰਤਾਂ ਵਿਚ ਬਦਲਾਅ ਕੀਤੇ ਜਾਣ ਦੇ ਦੋਸ਼ ਲਾਉਂਦੇ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ | ਹਾਈਕੋਰਟ ...

ਪੂਰੀ ਖ਼ਬਰ »

ਪੀ. ਜੀ. ਆਈ.'ਚ ਅੰਗਦਾਨ 4 ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ

ਚੰਡੀਗੜ੍ਹ, 4 ਮਈ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. 'ਚ ਇਕ 26 ਸਾਲਾ ਨੌਜਵਾਨ ਨੂੰ ਬ੍ਰੇਨ ਡੈਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਚਾਰ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਜਾਣਕਾਰੀ ਅਨੁਸਾਰ ਨੂਰਪੁਰ, ਰੋਪੜ ...

ਪੂਰੀ ਖ਼ਬਰ »

ਮੁਕਾਰੀ 'ਚ ਲੜਾਈ ਝਗੜੇ ਦੇ ਮਾਮਲੇ 'ਚ ਇਕ ਧਿਰ ਦੇ 8 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 4 ਮਈ (ਪ. ਪ. ਰਾਹੀਂ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਮੁਕਾਰੀ ਵਿਖੇ ਬੀਤੀ 2 ਮਈ ਨੂੰ ਇਕ ਮਾਮਲੇ 'ਚ ਪੁਲਿਸ ਨੇ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਏ. ਐਸ. ਆਈ. ਇੰਦਰਪਾਲ ਸਿੰਘ ਨੇ ਦੱਸਿਆ ਕਿ ਮਨਦੀਪ ਕੁਮਾਰ ਪੁੱਤਰ ਚਮਨ ਲਾਲ ਵਾਸੀ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਲਈ ਪੰਚਾਇਤਾਂ ਨੂੰ 1.40 ਕਰੋੜ ਦੇ ਚੈੱਕ ਸੌਂਪੇ

ਨੰਗਲ, 4 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਹੋਰ ਗਤੀ ਦਿੰਦੇ ਹੋਏ ਸੱਤ ਹੋਰ ਪਿੰਡਾਂ ਵਿਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਲਈ ਸਬੰਧਿਤ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਵਧੀਆਂ

ਨੰਗਲ, 4 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਪਿਛਲੇ ਵਰੇ੍ਹ ਵੀ ਸਕੂਲ ਨਿਰੰਤਰ ਨਹੀਂ ਲੱਗਿਆ ਤੇ ਇਸ ਵਰੇ੍ਹ ਵੀ ਹਾਲਾਤ ਬੜੇ ਹੀ ਅਨਿਸ਼ਚਿਤ ਹਨ | ਕੁਮਾਰੀ ਨਿਤਿਕਾ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਸਕੂਲ 'ਚ 9ਵੀਂ ਦੀ ਪੜ੍ਹਾਈ ਕਰ ਰਹੀ ਹੈ | ਕੁਮਾਰੀ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਨਾਂਅ 'ਤੇ ਚਰਨਛੋਹ ਪ੍ਰਾਪਤ ਪਿੰਡਾਂ ਦੀ ਸੂਚੀ 'ਚੋਂ ਘਨੌਲੀ ਦਾ ਨਾਂਅ ਨਾ ਹੋਣ ਕਰਕੇ ਪੰਚਾਇਤ ਨੇ ਜਤਾਇਆ ਰੋਸ

ਘਨੌਲੀ, 4 ਮਈ (ਜਸਵੀਰ ਸਿੰਘ ਸੈਣੀ)-ਕੈਪਟਨ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸਬੰਧਿਤ ਬਾਬਾ ਬਕਾਲਾ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ 20.50 ਕਰੋੜ ਰੁਪਏ ਤੇ ਚਰਨ ਛੋਹ ਪ੍ਰਾਪਤ 103 ਥਾਵਾਂ, ਜਿਨ੍ਹਾਂ ...

ਪੂਰੀ ਖ਼ਬਰ »

ਨਵੇਂ ਚੁਣੇ 108 ਹੈੱਡ ਟੀਚਰਾਂ ਤੇ 54 ਸੈਂਟਰ ਹੈੱਡ ਟੀਚਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ-ਡੀ. ਟੀ. ਐੱਫ.

ਐੱਸ. ਏ. ਐੱਸ. ਨਗਰ, 4 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਹੈੱਡ ਟੀਚਰਾਂ ਅਤੇ ਸੈਂਟਰ ਹੈੱਡ ਟੀਚਰਾਂ ਦੀ ਲੋੜ ਅਤੇ ਚੁਣੇ ਜਾ ਚੁੱਕੇ ਅਧਿਆਪਕਾਂ ਦੀ ਹੋ ਰਹੀ ਭਾਰੀ ਖੱਜਲ ਖੁਆਰੀ ਦੇ ਮੱਦੇਨਜ਼ਰ ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਸਿੱਖਿਆ ...

ਪੂਰੀ ਖ਼ਬਰ »

ਸੌਰਵ ਭਾਰਦਵਾਜ ਨੂੰ ਮਨੁੱਖੀ ਅਧਿਕਾਰ ਮੰਚ ਦਾ ਸੂਬਾ ਮੀਤ ਪ੍ਰਧਾਨ ਥਾਪਿਆ

ਖਰੜ, 4 ਮਈ (ਜੰਡਪੁਰੀ)-ਮਨੁੱਖੀ ਅਧਿਕਾਰ ਮੰਚ ਦੀ ਮੀਟਿੰਗ ਲਾਂਡਰਾਂ ਰੋਡ ਖਰੜ ਵਿਖੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੰਸਥਾ ਦੇ ਕੌਮੀ ਪ੍ਰਧਾਨ ਡਾ: ਜਸਵੰਤ ਸਿੰਘ ਖੇੜਾ ਤੇ ਕੌਮੀ ਚੇਅਰਪਰਸਨ ਇਸਤਰੀ ਵਿੰਗ ਪਿ੍ਤਪਾਲ ...

ਪੂਰੀ ਖ਼ਬਰ »

ਵਿਵਾਦਿਤ ਡੇਰੇ ਬੂਥਗੜ੍ਹ ਸਬੰਧੀ ਬਣੀ ਸਿੱਟ ਨੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਨੂੰ ਇਨਸਾਫ ਦਾ ਭਰੋਸਾ ਦਿਵਾਇਆ

ਮਾਜਰੀ, 4 ਮਈ (ਕੁਲਵੰਤ ਸਿੰਘ ਧੀਮਾਨ)-ਬਲਾਕ ਵਿਕਾਸ ਪੰਚਾਇਤ ਅਫ਼ਸਰ ਬਲਾਕ ਸੰਮਤੀ ਮਾਜਰੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵਿਵਾਦਿਤ ਬੂਥਗੜ੍ਹ ਡੇਰੇ ਸਬੰਧੀ ਪੁਲਿਸ ਅਧਿਕਾਰੀ ਹਰਬੀਰ ਸਿੰਘ ਅਟਬਾਲ ਐਸ. ਪੀ. ਮੁਹਾਲੀ ਦੀ ਅਗਵਾਈ 'ਚ ਬਣਾਈ ...

ਪੂਰੀ ਖ਼ਬਰ »

ਬਜ਼ੁਰਗ ਨੇ ਕੀਤੀ ਖੁਦਕੁਸ਼ੀ

ਜ਼ੀਰਕਪੁਰ, 4 ਮਈ (ਹੈਪੀ ਪੰਡਵਾਲਾ)-ਅੱਜ ਸਵੇਰੇ ਢਕੌਲੀ ਖੇਤਰ 'ਚ ਪੈਂਦੀ ਇਕ ਸੁਸਾਇਟੀ 'ਚ ਬਜ਼ੁਰਗ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਪਰਮਾਤਮਾ ਸਿੰਘ (65) ਵਾਸੀ ਅੰਬੇਡਕਰ ਕਾਲੋਨੀ ਢਕੋਲੀ ਵਜੋਂ ਹੋਈ ਹੈ | ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨ/ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਖਰੜ ਦੀ ਮੀਟਿੰਗ

ਖਰੜ, 4 ਮਈ (ਜੰਡਪੁਰੀ)-ਸੀਨੀਅਰ ਸਿਟੀਜਨ/ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਖਰੜ ਦੀ ਮੀਟਿੰਗ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਗੁਗਾ ਮਾੜ੍ਹੀ ਨੇੜੇ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕਾਰਨ ਮੈਂਬਰਾਂ ਨਾਲ ਵਟਸਅੱਪ ਰਾਹੀਂ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਮਮਤਾ ਬੈਨਰਜੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣਗੇ ਪੰਜਾਬ ਦੇ ਆਗੂ

ਖਰੜ, 4 ਮਈ (ਜੰਡਪੁਰੀ)-ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਦੀ ਅਗਵਾਈ ਹੇਠ ਤਿ੍ਣਮੂਲ ਕਾਂਗਰਸ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਖਰੜ ਤੇ ਕਮਲਜੀਤ ਸਿੰਘ ਜੇਤੇਵਾੜੀਆ ਨੇ ਦੱਸਿਆ ਕਿ ਮਮਤਾ ਬੈਨਰਜੀ ਦੇ ਮੁੱਖ ...

ਪੂਰੀ ਖ਼ਬਰ »

ਆਕਸੀਜਨ ਕੰਸਨਟ੍ਰੇਟਰ ਦਾਨ ਕਰਨ ਵਾਲੀ ਕੰਪਨੀ ਦਾ ਧੰਨਵਾਦ, ਕੋਰੋਨਾ ਮਰੀਜ਼ਾਂ ਨੂੰ ਮਿਲੇਗੀ ਰਾਹਤ

ਚੰਡੀਗੜ੍ਹ, 4 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਗੁਰੂਗ੍ਰਾਮ ਦੀ ਇੰਪੀਰੀਅਲ ਲਾਇਫ ਸਾਇੰਸ ਤੇ ਜੀਨਸ 2ਮੀ ਨਾਮਕ ਕੰਪਨੀਆਂ ਵਲੋਂ ਸਰਕਾਰ ਨੂੰ 15 ਆਕਸੀਜਨ ਕੰਸੰਟ੍ਰੇਟਰ ਦਾਨ ਕਰਨ 'ਤੇ ਧੰਨਵਾਦ ਪ੍ਰਗਟਾਇਆ ਹੈ | ਸ੍ਰੀ ਵਿਜ ...

ਪੂਰੀ ਖ਼ਬਰ »

ਤਾਲਾਬੰਦੀ ਬਾਰੇ ਹਰਿਆਣਾ ਸਰਕਾਰ ਹੁਣ ਬੋਲੀ

ਚੰਡੀਗੜ੍ਹ, 4 ਮਈ (ਐਨ. ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਵੱਧਦੇ ਹੋਏ ਪ੍ਰਕੋਪ ਦੀ ਰੋਕਥਾਮ ਲਈ ਰਾਜ 'ਚ 9 ਮਈ ਤੱਕ ਪੂਰਨ ਤਾਲਾਬੰਦੀ ਲਗਾਈ ਹੈ | ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਇਸ ਮਹਾਂਮਾਰੀ ਦੌਰਾਨ ਘਰਾ 'ਤੇ ਹੀ ਰਹਿਣ ਤੇ ਬਿਨ੍ਹਾਂ ਕਿਸੇ ...

ਪੂਰੀ ਖ਼ਬਰ »

ਰਿਟਾਇਰਡ ਸਹਾਇਕ ਪ੍ਰੋਫੈਸਰ ਨੂੰ ਪੈਨਸ਼ਨ ਲਾਭ ਨਾ ਦੇਣ ਦੇ ਮਾਮਲੇ 'ਚ ਪ੍ਰਸ਼ਾਸਨ ਤੇ ਪੈਕ ਨੂੰ ਨੋਟਿਸ ਜਾਰੀ

ਚੰਡੀਗੜ੍ਹ, 4 ਮਈ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਇੰਜੀਨਿਅਰਿੰਗ ਕਾਲਜ ਤੋਂ ਰਿਟਾਇਰਡ ਸਹਾਇਕ ਪ੍ਰੋਫੈਸਰ ਰਾਜਿੰਦਰ ਕੁਮਾਰ ਮਹਾਜਨ ਨੂੰ ਪੈਨਸ਼ਨ ਲਾਭ ਨਾ ਦਿੱਤੇ ਜਾਣ ਦਾ ਦੋਸ਼ ਲਾਉਂਦੀ ਪਟੀਸ਼ਨ 'ਚ ਸੁਣਵਾਈ ਕਰਦਿਆਂ ਚੰਡੀਗੜ੍ਹ ...

ਪੂਰੀ ਖ਼ਬਰ »

ਹਰਿਆਣਾ ਦੇ ਸਿਹਤ ਮੰਤਰੀ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 4 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵੱਖ-ਵੱਖ ਸਥਾਨਾਂ ਤੋਂ ਆਕਸੀਜਨ ਦੇ ਉਠਾਨ ਨੂੰ ਸਹੂਲਤਜਨਕ ਬਣਾਉਣ ਲਈ ਵਿਦੇਸ਼ ਤੋਂ 10 ਖ਼ਾਲੀ ਆਕਸੀਜਨ ਟੈਂਕਰ ਮੰਗਵਾਏ ਜਾਣਗੇ | ਇਸ ਦੇ ਲਈ ਅਧਿਕਾਰੀਆਂ ਨੂੰ ਸਹੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜਨ-ਔਸ਼ਧੀ ਸਟੋਰ 24 ਘੰਟੇ ਖੁੱਲ੍ਹਾ ਰਹੇਗਾ-ਡੀ. ਸੀ.

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਜਨ-ਔਸ਼ਧੀ ਸਟੋਰ ਖੋਲ੍ਹਣ ਦਾ ਮੁੱਖ ਉਦੇਸ਼ ਸਰਕਾਰੀ ਨੀਤੀਆਂ ਅਨੁਸਾਰ ਲੋੜਵੰਦ ਮਰੀਜ਼ਾਂ ਨੂੰ ਨਾਮਾਤਰ ਰੇਟਾਂ 'ਤੇ ਮਿਆਰੀ ਦਵਾਈਆਂ ਮੁਹੱਈਆ ਕਰਵਾਉਣਾ ਹੈ | ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਡੀ.ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਨਾ ਕਰਨ ਦਾ ਦਿੱਤਾ ਸੁਝਾਅ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਰਾਹਤ ਦੇਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਨੂੰ ਗੰਭੀਰ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਨਾ ਕਰਨ ਦਾ ਸੁਝਾਅ ਦਿੱਤਾ ਹੈ | ...

ਪੂਰੀ ਖ਼ਬਰ »

ਖਰੜ 'ਚ ਕਈ ਥਾਵਾਂ 'ਤੇ ਸਮੇਂ ਸਿਰ ਹੋ ਜਾਂਦੇ ਹਨ ਬਾਜ਼ਾਰ ਬੰਦ

ਖਰੜ, 4 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਕੋਵਿਡ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਖਰੜ ਸ਼ਹਿਰ ਦੇ ਕੁੱਝ ਹਿੱਸੇ ਮਿੱਥੇ ਸਮੇਂ ਅਨੁਸਾਰ ਬੰਦ ਹੋ ਜਾਂਦੇ ਹਨ ਪਰ ਰੇਹੜੀਆਂ ਵਾਲੇ ਖੁੱਲ੍ਹੇਆਮ ਧੱਜੀਆਂ ਉਡਾਉਦੇ ਹਨ | ਥਾਣਾ ਸਿਟੀ ਖਰੜ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ 82 ਲੱਖ ਦੀ ਲਾਗਤ ਨਾਲ ਰੋਡ ਗਲੀਆਂ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਉਪਰਾਲੇ ਕਰ ਰਹੇ ਹਨ | ਇਸੇ ਲੜੀ ਤਹਿਤ ਮੇਅਰ ਜੀਤੀ ਸਿੱਧੂ ਵਲੋਂ ਬਰਸਾਤਾਂ ਦੇ ਆਗਾਮੀ ਮੌਸਮ ...

ਪੂਰੀ ਖ਼ਬਰ »

ਵਿਧਾਇਕ ਐਨ.ਕੇ. ਸ਼ਰਮਾ ਨੇ 100 ਬੈੱਡਾਂ ਵਾਲਾ ਕੋਵਿਡ ਵਾਰਡ ਤਿਆਰ ਕਰਵਾਇਆ

ਜ਼ੀਰਕਪੁਰ, 4 ਮਈ (ਅਵਤਾਰ ਸਿੰਘ)-ਹਲਕਾ ਡੇਰਾਬੱਸੀ ਦੇ ਵਿਧਾਇਕ ਐਨ. ਕੇ. ਸ਼ਰਮਾ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਦੀ ਸਹਾਇਤਾ ਲਈ ਆਪਣੇ ਮੈਰਿਜ ਪੈਲੇਸ 'ਚ 100 ਬੈੱਡਾਂ ਵਾਲਾ ਕੋਵਿਡ ਸੈਂਟਰ ਤਿਆਰ ਕਰਵਾਇਆ ਗਿਆ ਹੈ, ਜਿਸ 'ਚ 4 ਡਾਕਟਰ, 12 ਨਰਸਿੰਗ ਸਟਾਫ਼ ਤੇ ਕੁਝ ਵਲੰਟੀਅਰ ...

ਪੂਰੀ ਖ਼ਬਰ »

ਪੁਲਿਸ ਨੇ ਨਾਕੇ ਲਗਾ ਕੇ ਤਾਲਾਬੰਦੀ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਤਾਲਾਬੰਦੀ ਤੇ ਕੋਵਿਡ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਮਹਿਲਾ ਜ਼ਿਲ੍ਹਾ ਮਾਈਨਿੰਗ ਅਫ਼ਸਰ ਸਮੇਤ ਤਿੰਨ ਜਣੇ 7 ਤੱਕ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਪੰਜਾਬ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੂਐਡ ਵਲੋਂ ਬੀਤੇ ਦਿਨੀਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤੀ ਜ਼ਿਲ੍ਹਾ ਮਾਈਨਿੰਗ ਅਫ਼ਸਰ ਸਿਮਰਪ੍ਰੀਤ ਕੌਰ ਢਿੱਲੋਂ ਤੇ 2 ਹੋਰਨਾਂ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਨਾ ਮਿਲਣ ਕਾਰਨ ਪ੍ਰੇਸ਼ਾਨ ਹੋ ਰਹੇ ਨੇ ਸ਼ਹਿਰ ਵਾਸੀ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਕੋਵਿਡ ਮਹਾਂਮਾਰੀ 'ਤੇ ਕੰਟਰੋਲ ਪਾਉਣ ਲਈ ਸੂਬਾ ਸਰਕਾਰ ਵਲੋਂ ਕਈ ਥਾਵਾਂ 'ਤੇ ਕੋਵਿਡ ਟੀਕਕਾਰਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਲੋਕਾਂ ਦੇ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾਂਦਾ ਹੈ | ਪੰਜਾਬ ਸਰਕਾਰ ਦਾ ਦਾਅਵਾ ਹੈ ...

ਪੂਰੀ ਖ਼ਬਰ »

ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਡਾਕਟਰਾਂ ਸਮੇਤ ਸਟਾਫ਼ ਨੇ ਕੀਤੀ ਹੜਤਾਲ

ਡੇਰਾਬੱਸੀ, 4 ਮਈ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰਨ ਵਾਲੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਤੇ ਨਰਸਾਂ ਵਲੋਂ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਗਈ | ਇਸ ਮੌਕੇ ਸਿਹਤ ਕਰਮੀਆਂ ਨੇ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 576 ਨਵੇਂ ਮਾਮਲੇ ਆਏ ਸਾਹਮਣੇ

ਪੰਚਕੂਲਾ, 4 ਮਈ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 576 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਕੱਲ੍ਹ ਦੇ ਟਰੇਸ ਕੀਤੇ ਮਾਮਲਿਆਂ ਨੂੰ ਮਿਲਾ ਕੇ ਮਾਮਲਿਆਂ ਦੀ ਗਿਣਤੀ 584 ਹੋ ਗਈ ਹੈ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 847 ਨਵੇਂ ਮਾਮਲੇੇ, 12 ਦੀ ਮੌਤ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਮੰਗਲਵਾਰ ਨੂੰ ਕੋਰੋਨਾ ਦੇ 847 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਤੇ 12 ਮਰੀਜ਼ਾਂ ਨੂੰ ਕੋਰੋਨਾ ਮਹਾਂਮਾਰੀ ਕਾਰਨ ਮੌਤ ਹੋ ਗਈ ਜਦ ਕਿ 889 ਮਰੀਜ਼ ਸਿਹਤਯਾਬ ਹੋਏ ਹਨ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਵੈਕਸੀਨ ਦਾ ਸਟਾਕ ਖ਼ਤਮ ਹੋਣ ਕਾਰਨ ਲੋਕਾਂ 'ਚ ਪਾਈ ਜਾ ਰਹੀ ਹੈ ਮਾਯੂਸੀ

ਡੇਰਾਬੱਸੀ, 4 ਮਈ (ਗੁਰਮੀਤ ਸਿੰਘ)-ਇਕ ਪਾਸੇ ਕੋਰੋਨਾ ਮਹਾਂਮਾਰੀ ਨੇ ਵਿਕਰਾਲ ਰੂਪ ਧਾਰਨਾ ਸ਼ੁਰੂ ਕਰ ਦਿੱਤਾ ਹੈ ਤੇ ਦੂਜੇ ਪਾਸੇ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਵੈਕਸੀਨ ਦਾ ਸਟਾਕ ਖ਼ਤਮ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ | ਡੇਰਾਬੱਸੀ ਦੇ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਪਿਛਲੇ 4 ਸਾਲਾਂ ਤੋਂ ਲਮਕਾ ਰਿਹੈ ਡਰਾਈਵਰਾਂ ਦੀ ਭਰਤੀ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਡਰਾਈਵਰਾਂ ਦੀ ਭਰਤੀ ਲਈ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵਲੋਂ ਪਿਛਲੇ 4 ਸਾਲਾਂ ਤੋਂ ਭਰਤੀ ਪ੍ਰਕਿਰਿਆ ਮੁਕੰਮਲ ਨਾ ਕੀਤੇ ਜਾਣ ਕਾਰਨ ਰੋਹ ਵਿਚ ਆਏ ਉਮੀਦਵਾਰਾਂ ਨੇ ਸਰਕਾਰ ਨੂੰ ...

ਪੂਰੀ ਖ਼ਬਰ »

ਕਾਲਕਾ ਤੋਂ ਮਿਲਿਆ ਰਾਕੇਟ ਲਾਂਚਰ ਦਾ ਮੋਰਟਾਰ

ਪੰਚਕੂਲਾ, 4 ਮਈ (ਕਪਿਲ)-ਪੰਚਕੂਲਾ ਦੇ ਕਾਲਕਾ 'ਚ ਰਾਕੇਟ ਲਾਂਚਰ ਦੇ ਮੋਰਟਾਰ ਮਿਲਿਆ | ਖਾਲੀ ਪਲਾਟ 'ਤੇ ਬੰਬ ਪਲਾਟ ਹੋਣ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਬੰਬ ਬਾਰੇ ਜਾਣਕਾਰੀ ਮਿਲਣ 'ਤੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਮੌਕੇ 'ਤੇ ...

ਪੂਰੀ ਖ਼ਬਰ »

ਬੁਲਟ ਨਾਲ ਪਟਾਕੇ ਪਾਉਣੇ ਪਏ ਮਹਿੰਗੇ

ਡੇਰਾਬੱਸੀ, 4 ਮਈ (ਗੁਰਮੀਤ ਸਿੰਘ)-ਤਾਲਾਬੰਦੀ ਦੌਰਾਨ ਬਿਨਾਂ ਕਿਸੇ ਕੰਮ ਤੋਂ ਸੜਕਾਂ 'ਤੇ ਘੁੰਮਦੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤੀ ਵਰਤਦਿਆਂ ਟ੍ਰੈਫ਼ਿਕ ਪੁਲਿਸ ਵਲੋਂ ਨਾਕਾ ਲਗਾ ਕੇ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ | ਇਸ ਦੌਰਾਨ ਇਕ ਬੁਲਟ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਨੇ ਕੋਵਿਡ ਦੌਰਾਨ ਲੋੜਵੰਦਾਂ ਨੂੰ ਸਹੂਲਤਾਂ ਦੇਣ ਦਾ ਤਹੱਈਆ ਕੀਤਾ-ਗੋਲਡੀ

ਖਰੜ, 4 ਮਈ (ਜੰਡਪੁਰੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜਿਥੇ ਪਹਿਲਾਂ ਲੋਕਾਂ ਨੂੰ ਸਿਹਤ ਤੇ ਸਿੱਖਿਆ ਵਰਗੀਆਂ ਮੁੱਢਲੀਆ ਸਹੂਲਤਾਂ ਮੁਹੱਈਆ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ ਕੋਵਿਡ ਦੌਰਾਨ ਲੋੜਵੰਦ ਲੋਕਾਂ ਨੂੰ ਸਹੂਲਤਾਂ ਦੇਣ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ 'ਚ ਚੋਖਾ ਵਾਧਾ ਹੋਇਆ-ਜ਼ਿਲ੍ਹਾ ਸਿੱਖਿਆ ਅਫ਼ਸਰ

ਐੱਸ. ਏ. ਐੱਸ. ਨਗਰ, 4 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦਾ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਬਦੌਲਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਨਵੇਂ ਸੈਸ਼ਨ 'ਚ ...

ਪੂਰੀ ਖ਼ਬਰ »

ਬੋਰਡ 'ਚ ਕੰਮ ਕਰਦੇ ਡੇਲੀਵੇਜ਼ ਕਰਮਚਾਰੀਆਂ ਦੀ ਹਾਜ਼ਰੀ 50 ਫ਼ੀਸਦੀ ਨਾ ਕਰਨ 'ਤੇ ਕਰਮਚਾਰੀਆਂ 'ਚ ਰੋਸ

ਐੱਸ. ਏ. ਐੱਸ. ਨਗਰ, 4 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਦਿਨੋਂ ਦਿਨ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸਰਕਾਰੀ ਅਦਾਰਿਆਂ ਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਦਫ਼ਤਰਾਂ ਵਿਚ ਕੰਮ ਕਰਦੇ ਅਮਲੇ ਦੀ 50 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »

ਖੇਤੀ ਟੈਕਨੋਕਰੇਟਸ ਵਲੋਂ ਮੰਗਾਂ ਨਾ ਮੰਨਣ ਜਾਣ ਦੀ ਸੂਰਤ 'ਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਐਗਰੀਕਲਚਰ ਟੈਕਨੋਕਰੇਟ ਐਕਸ਼ਨ ਕਮੇਟੀ (ਐਗਟੈੱਕ) ਦੇ ਮੁਹਾਲੀ ਵਿਚਲੇ ਮੁੱਖ ਦਫ਼ਤਰ ਵਿਖੇ ਡਾ: ਗੁਰਵਿੰਦਰ ਸਿੰਘ ਚੇਅਰਮੈਨ ਐਗਟੈੱਕ ਦੀ ਪ੍ਰਧਾਨਗੀ ਹੇਠ ਸਾਰੇ ਟੈਕਨੋਕਰੇਟਸ ਦੀ ਸਾਂਝੀ ਮੀਟਿੰਗ ਹੋਈ | ਇਸ ਮੌਕੇ ਡਾ: ਬਲਦੇਵ ...

ਪੂਰੀ ਖ਼ਬਰ »

ਦੋ ਨੌਜਵਾਨਾਂ ਨੇ ਸਹਿਕ ਰਹੇ ਕੁੱਤੇ ਨੂੰ ਇਲਾਜ ਲਈ ਚੰਡੀਗੜ੍ਹ ਐਂਬੂਲੈਂਸ ਰਾਹੀਂ ਭੇਜਿਆ

ਖਰੜ, 4 ਮਈ (ਗੁਰਮੁੱਖ ਸਿੰਘ ਮਾਨ)-ਖਰੜ-ਚੰਡੀਗੜ੍ਹ ਹਾਈਵੇ ਤੋਂ ਭਗਤਘਾਟ ਨੂੰ ਮੁੜਦੀ ਸੜਕ ਨੇੜੇ ਇਕ ਅਵਾਰਾ ਕੁੱਤੇ ਨੂੰ ਵਾਹਨ ਨੇ ਫੇਟ ਮਾਰ ਦਿੱਤੀ ਤੇ ਉਹ ਇਕ ਸਾਈਡ 'ਤੇ ਡਿੱਗਿਆ ਪਿਆ ਸੀ | ਖਰੜ ਦੇ ਵਸਨੀਕ ਅਮਨਦੀਪ ਨੇ ਦੱਸਿਆ ਕਿ ਉਸ ਦਾ ਪੁੱਤਰ ਅਰਸ਼ਦੀਪ ਤੇ ਵੀਨੰਮਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX