ਤਾਜਾ ਖ਼ਬਰਾਂ


ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਅੱਜ ਤੋਂ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕਿੰਗ ਜ਼ਰੂਰੀ
. . .  1 day ago
ਨਵੀਂ ਦਿੱਲੀ,16 ਜੂਨ - ਭਾਰਤ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਸੋਨੇ ਦੀਆਂ ਚੀਜ਼ਾਂ 'ਤੇ ਅੱਜ ਤੋਂ ਹਾਲਮਾਰਕਿੰਗ ਜ਼ਰੂਰੀ ...
ਸਮਾਜ ਸੇਵੀ ਗੁਰਦੀਪ ਸਿੰਘ ਕਾਲੀ 'ਤੇ ਹੋਇਆ ਹਮਲਾ
. . .  1 day ago
ਖੰਨਾ, 16 ਜੂਨ( ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਕਸਬਾ ਮਲੋਦ ਵਿਖੇ ਸਮਾਜ ਸੇਵੀ ਸੰਸਥਾਂ ਫੁਲੇਸਾਹੁ ਅੰਬੇਦਕਰ ਲੋਕ ਜਗਾਉ ਮੰਚ ਪ੍ਰਧਾਨ ...
ਕੱਚੇ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਲਗਾਉਣ ਦਾ ਐਲਾਨ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਵਿੱਦਿਆ ਭਵਨ ਅੱਗੇ ਕੱਲ੍ਹ ਤੱਕ ਜਾਰੀ ਰਹੇਗਾ ਕੱਚੇ ਅਧਿਆਪਕਾਂ ਦਾ ਧਰਨਾ...
ਮਹਿੰਗਾਈ ਵਿਰੁੱਧ, ਸੀ.ਪੀ.ਆਈ. ਐਮ. ਨੇ ਜੰਡਿਆਲਾ ਮੰਜਕੀ ਵਿਚ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਿਆ
. . .  1 day ago
ਜੰਡਿਆਲਾ ਮੰਜਕੀ,16 ਜੂਨ (ਸੁਰਜੀਤ ਸਿੰਘ ਜੰਡਿਆਲਾ) - ਸੀ.ਪੀ.ਆਈ. ਐਮ. ਅਤੇ ਹੋਰ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਲੀਡਰਸ਼ਿਪ ਦੇ ਸੱਦੇ 'ਤੇ ਸਥਾਨਕ ਕਸਬੇ ਵਿਚ...
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
. . .  1 day ago
ਅੰਮ੍ਰਿਤਸਰ, 16 ਜੂਨ (ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ...
ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ
. . .  1 day ago
ਮੋਗਾ,16 ਜੂਨ ( ਗੁਰਦੇਵ ਭਾਮ) - ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ ਹੋ ਗਈ...
ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ - ਦੂਲੋ
. . .  1 day ago
ਗੜ੍ਹਸ਼ੰਕਰ, 16 ਜੂਨ (ਧਾਲੀਵਾਲ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ...
ਐੱਸ.ਸੀ ਕਮਿਸ਼ਨ ਪੰਜਾਬ ਨੇ ਰਵਨੀਤ ਸਿੰਘ ਬਿੱਟੂ ਨੂੰ ਕੀਤਾ ਤਲਬ
. . .  1 day ago
ਚੰਡੀਗੜ੍ਹ, 16 ਜੂਨ - ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ...
ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਹੱਥ ਲੱਗਿਆ ਹਾਈ ਵੋਲਟੇਜ ਤਾਰਾਂ ਨਾਲ ਸਾਰਾ ਸਰੀਰ ਸੜਿਆ
. . .  1 day ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ...
ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7.30 ਵਜੇ ਤੱਕ ਰਹਿਣਗੇ ਖੁੱਲ੍ਹੇ
. . .  1 day ago
ਲੁਧਿਆਣਾ, 16 ਜੂਨ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ...
ਕੋਵਿਡ-19 - ਫਰੰਟਲਾਈਨ ਕਰਮਚਾਰੀਆਂ ਲਈ 'ਕਸਟਮਾਈਜ਼ਡ ਕ੍ਰੈਸ਼ ਕੋਰਸ' ਪ੍ਰੋਗਰਾਮ ਦੀ ਹੋਵੇਗੀ ਸ਼ੁਰੂਆਤ
. . .  1 day ago
ਨਵੀਂ ਦਿੱਲੀ, 16 ਜੂਨ - ਪ੍ਰਧਾਨ ਮੰਤਰੀ ਮੋਦੀ 18 ਜੂਨ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਫਰੰਟਲਾਈਨ ਕਰਮਚਾਰੀਆਂ ਲਈ...
ਕੇਂਦਰ ਦਾ ਪੱਛਮੀ ਬੰਗਾਲ ਨੂੰ ਕੋਵਿਡ ਹਸਪਤਾਲ ਲਈ 41.62 ਕਰੋੜ ਦੇਣ ਦਾ ਫ਼ੈਸਲਾ
. . .  1 day ago
ਕੋਲਕਾਤਾ, 16 ਜੂਨ - ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ ਟਰੱਸਟ ਨੇ ਮੁਰਸ਼ੀਦਾਬਾਦ ਅਤੇ ਕਲਿਆਣੀ, ਪੱਛਮੀ ਬੰਗਾਲ ਵਿਖੇ ਡੀ.ਆਰ.ਡੀ.ਓ. ਦੁਆਰਾ ਦੋ 250 ਬਿਸਤਰਿਆਂ ਵਾਲੇ ਅਸਥਾਈ ਕੋਵਿਡ ਹਸਪਤਾਲ ਸਥਾਪਤ...
ਮੁਹਾਲੀ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜੇ ਇਕ ਅਧਿਆਪਕ ਨੇ ਆਪਣੇ 'ਤੇ ਪਾਇਆ ਪੈਟਰੋਲ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕ ਸਾਥੀਆਂ ਦੀ ਵੱਡੀ ਇਕੱਤਰਤਾ ਦੀ ਅਗਵਾਈ ਕਰਦੇ ਹੋਏ 5 ਸਾਥੀ ਪੈਟਰੋਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਪਟਿਆਲਾ

ਰੈਗੂਲਰ ਕਰਨ ਦੀ ਮੰਗ ਲਈ ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ

ਭਾਦਸੋਂ, 4 ਮਈ (ਗੁਰਬਖ਼ਸ਼ ਸਿੰਘ ਵੜੈਚ, ਪਰਦੀਪ ਦੰਦਰਾਲਾ )-ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸੀ. ਐੱਚ. ਓ. ਸਟਾਫ਼ ਨਰਸਾਂ, ਏ. ਐੱਨ. ਐੱਮ., ਉਪਵੈੱਦ ਸਮੇਤ ਬਲਾਕ ਦੇ ਸਾਰੇ ਸਿਹਤ ਮੁਲਾਜ਼ਮ ਆਪਣੀਆਂ ਸੇਵਾਵਾਂ ਠੱਪ ਕਰਕੇ ਸੀ. ਐੱਚ. ਸੀ. ਭਾਦਸੋਂ 'ਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ | ਜ਼ਿਆਦਾਤਰ ਕਰਮਚਾਰੀਆਂ ਦੀ ਡਿਊਟੀ ਕੋਰੋਨਾ ਰਿਪੋਟਿੰਗ, ਕੋਰੋਨਾ ਸੈਪਲਿੰਗ, ਵੈਕਸੀਨੇਸ਼ਨ ਆਦਿ ਐਮਰਜੈਂਸੀ ਸੇਵਾਵਾਂ 'ਚ ਲੱਗੀ ਹੋਈ ਹੈ | ਇਨ੍ਹਾਂ ਕਰਮਚਾਰੀਆਂ ਦੇ ਹੜਤਾਲ 'ਤੇ ਜਾਣ ਨਾਲ ਐਮਰਜੈਂਸੀ ਕੰਮ ਬੰਦ ਹੋਣ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਣਗੀਆਂ | ਇਸ ਮੌਕੇ ਇਕੱਤਰ ਹੋਏ ਸਿਹਤ ਮੁਲਜ਼ਮਾਂ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਸਿਹਤ ਮੁਲਾਜ਼ਮਾਂ ਨਾਲ ਪੂਰੀਆਂ ਤਨਖ਼ਾਹਾਂ ਤਹਿਤ ਰੈਗੂਲਰ ਕਰਨ ਦਾ ਚੋਣ ਵਾਅਦਾ ਕੀਤਾ ਸੀ ਪਰ ਸਰਕਾਰ ਦੇ 4 ਸਾਲ ਬੀਤਣ 'ਤੇ ਵੀ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਿਹਤ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ ਤਹਿਤ ਪਿਛਲੇ 10-12 ਸਾਲ ਤੋਂ ਸਿਹਤ ਵਿਭਾਗ 'ਚ ਕੰਮ ਕਰ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਫੜਨਾ ਪਿਆ ਹੈ | ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਨੂੰ ਚਾਹੀਦਾ ਹੈ ਕਿ ਉਹ ਇਸ ਮਸਲੇ 'ਚ ਨਿੱਜੀ ਤੌਰ 'ਤੇ ਦਖ਼ਲ ਦੇ ਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸਮੇਂ ਸਿਰ ਪੂਰਾ ਕਰਨ ਤਾਂ ਜੋ ਕੋਰੋਨਾ ਮਹਾਂਮਾਰੀ ਸਹੀ ਤਰੀਕੇ ਨਾਲ ਕੰਟਰੋਲ ਕੀਤੀ ਜਾ ਸਕੇ | ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਦੇ ਆਗੂ ਡਾ. ਭੈਇੰਦਰ ਸਿੰਘ ਭੁੱਲਰ, ਡਾ. ਬਲਜਿੰਦਰ ਸਿੰਘ ਬੀ. ਆਈ. ਏ. ਨਵਦੀਪ ਧੀਰ, ਸੀ. ਐੱਚ. ਓ. ਅਮਰਿੰਦਰ ਸਿੰਘ, ਏ. ਐੱਨ. ਐੱਮ. ਸੁਖਜੀਤ ਕੌਰ, ਸਟਾਫ਼ ਨਰਸ ਹਰਮੀਤ ਕੌਰ ਆਦਿ ਨੇ ਕਿਹਾ ਕਿ ਕੋਰੋਨਾ ਦੇ ਦਿਨਾਂ 'ਚ ਹੜਤਾਲ ਕਰਨੀ ਉਨ੍ਹਾਂ ਦੀ ਮਜਬੂਰੀ ਹੈ ਕਿਉਂਕਿ ਉਹ ਨਿਗੂਣੀਆਂ ਤਨਖਾਹਾਂ 'ਤੇ ਫਰੰਟ ਲਾਈਨ ਕਾਮਿਆਂ ਵਜੋਂ ਪੂਰੇ ਰਿਸਕ 'ਤੇ ਕੰਮ ਕਰ ਰਹੇ ਹਨ ਤੇ ਸਰਕਾਰ ਉਨ੍ਹਾਂ ਦੇ ਕੰਮ ਦਾ ਮੁੱਲ ਨਹੀਂ ਪਾ ਰਹੀ ਹੈ ਜਦਕਿ ਬਣਦਾ ਇਹ ਸੀ ਕਿ ਸਰਕਾਰ ਵਿਸ਼ੇਸ਼ ਭੱਤੇ ਜਾਰੀ ਕਰਕੇ ਰੈਗੂਲਰ ਕਰਦੀ | ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਬਿਮਾਰ ਮਰੀਜ਼ਾਂ ਨਾਲ ਉਨ੍ਹਾਂ ਨੂੰ ਪੂਰੀ ਹਮਦਰਦੀ ਹੈ ਤੇ ਉਹ ਕਦੇ ਵੀ ਆਪਣੇ ਕੰਮ ਤੋਂ ਨਹੀਂ ਟਲੇ ਪਰ ਇਸ ਸਮੇਂ ਹੜਤਾਲ ਲਈ ਸਰਕਾਰ ਪੂਰੀ ਤਰ੍ਹਾਂ ਜਿੰਮੇਵਾਰ ਹੈ ਕਿਉਂ ਜੋ ਵਾਰ-ਵਾਰ ਅਲਟੀਮੇਟਮ ਦੇਣ ਦੇ ਬਾਵਜੂਦ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕੀ ਹੈ ਤੇ ਇਹ ਹੜਤਾਲ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ |

ਜ਼ਿਲ੍ਹਾ ਪ੍ਰਸ਼ਾਸਨ ਨੇ ਰੋਡ ਕਿਸਾਨ ਸੰਘਰਸ਼ ਕਮੇਟੀ ਨਾਲ ਕੀਤੀ ਮੀਟਿੰਗ

ਪਟਿਆਲਾ, 4 ਮਈ (ਗੁਰਪ੍ਰੀਤ ਸਿੰਘ ਚੱਠਾ)-ਦਿੱਲੀ-ਕੱਟੜਾ ਐਕਸਪੈੱ੍ਰਸ ਹਾਈਵੇ ਸਬੰਧੀ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਬਣਾਈ ਗਈ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ...

ਪੂਰੀ ਖ਼ਬਰ »

300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਰ ਸਵਾਰ 2 ਕਾਬੂ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਂਕੀ ਦੀ ਪੁਲਿਸ ਨੇ ਕਾਰ ਸਵਾਰ 2 ਵਿਅਕਤੀਆਂ ਨੂੰ 300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਨਸੂਆ ਪੁਲਿਸ ਚੌਂਕੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੂਸਰਾ ਗੰਭੀਰ ਜ਼ਖ਼ਮੀ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਰਾਜਪੁਰਾ ਸ਼ਹਿਰ 'ਚ ਇਕ ਮਹਿੰਦਰਾ ਜੀਪ ਚਾਲਕ ਵਲੋਂ ਇਕ ਸਕੂਟਰੀ 'ਚ ਟੱਕਰ ਮਾਰ ਦੇਣ 'ਤੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ ਜਾਣਕਾਰੀ ਅਨੁਸਾਰ ਸੁਦੇਸ਼ ਕੁਮਾਰ ਵਾਸੀ ਫੋਕਲ ਪੁਆਇੰਟ ਰਾਜਪੁਰਾ ਨੇ ...

ਪੂਰੀ ਖ਼ਬਰ »

2 ਮਹੀਨਿਆਂ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ 'ਚ ਰੋਸ

ਪਟਿਆਲਾ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਮਚਾਰੀ ਜਥੇਬੰਦੀ ਇੰਪਲਾਈਜ਼ ਫਰੀਡਮ ਐਸੋਸੀਏਸ਼ਨ (ਈਫਾ) ਦੇ ਚੇਅਰਮੈਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ 'ਚ ਇਕ ਬੈਠਕ ਕੀਤੀ ਗਈ, ਜਿਸ 'ਚ ਯੂਨੀਵਰਸਿਟੀ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਖ਼ਤਮ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਜਿਉਂ-ਜਿਉਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ-ਦਿਨ ਵੱਧ ਰਿਹਾ ਹੈ ਤੇ ਲੋਕ ਵੀ ਕੋਰੋਨਾ ਵੈਕਸੀਨ ਲਗਵਾਉਣ ਲਈ ਜਾਗਰੂਕ ਹੋ ਕੇ ਟੀਕਾਕਰਨ ਕਰਵਾਉਣ ਲਈ ਉਤਾਵਲੇ ਹੋ ਗਏ ਹਨ ਪਰ ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਵੈਕਸੀਨ ਲੰਘੇ ਕਈ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ 38 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਖਲ)-ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਲੋਂ ਜਾਰੀ ਆਂਕੜਿਆਂ ਅਨੁਸਾਰ 38 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 24 ਮਰੀਜ਼ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਸਨ ਜਦਕਿ ਦੋ ਵੱਖ-ਵੱਖ ਰਾਜਾਂ ਤੋਂ ਸਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)- ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ | ਪਰਵਿੰਦਰ ਸਿੰਘ ਵਾਸੀ ਪਿੰਡ ਸ਼ੇਰ ਮਾਜਰਾ ਨੇ ਥਾਣਾ ਪਸਿਆਣਾ ਪੁਲਿਸ ਨੂੰ ਦੱਸਿਆ ਕਿ ਉਸ ਦੇ ਚਾਚੇ ਦਾ ਰਵਿੰਦਰ ਸਿੰਘ ਲੜਕਾ 3 ਮਈ ਨੂੰ ਆਪਣੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਪਾਤੜਾਂ, 4 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖਦਿਆਂ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਇਸ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ...

ਪੂਰੀ ਖ਼ਬਰ »

ਮਾਰਕਫੈੱਡ ਦੇ ਕਲਪਾਏ ਟਰਾਂਸਪੋਰਟਰਾਂ ਨੇ ਇੰਸਪੈਕਟਰ ਸਿਰ ਭੰਨਿ੍ਹਆ ਭਾਂਡਾ

ਘਨੌਰ, 4 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ 'ਚ ਚੱਲ ਰਹੇ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਵਲੋਂ ਪਹਿਲਾਂ ਹੀ ਕਾਨੰੂਨ ਬਣਾ ਕੇ ਕਿਸਾਨਾਂ ਨੂੰ ਮੁਸੀਬਤ 'ਚ ਘੇਰਿਆ ਹੋਇਆ ਹੈ | ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਮਾਰਕਫੈੱਡ ਵਲੋਂ ਵੀ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਨਾਭਾ ਦੀ ਭਰਵੀਂ ਬੈਠਕ

ਨਾਭਾ, 4 ਮਈ (ਅਮਨਦੀਪ ਸਿੰਘ ਲਵਲੀ)-ਸਰਪੰਚ ਯੂਨੀਅਨ ਬਲਾਕ ਨਾਭਾ ਦੀ ਹੋਈ ਇਕ ਭਰਵੀਂ ਬੈਠਕ ਉਪਰੰਤ ਪ੍ਰਧਾਨ ਬਲਵਿੰਦਰ ਸਿੰਘ ਬਬਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੁੱਚੀ ਯੂਨੀਅਨ ਵਲੋਂ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਅਕਾਲੀ ਵਰਕਰ ਬੀਬੀ ਲੂੰਬਾ ਨਾਲ ਚੱਟਾਨ ਵਾਂਗ ਖੜ੍ਹੇ-ਜਗਤਾਰ ਸਿੰਘ

ਪਾਤੜਾਂ, 4 ਮਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਦਫਤਰੀਵਾਲਾ ਦੇ ਸਰਪੰਚ ਜਗਤਾਰ ਸਿੰਘ ਤੇ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਆਗੂ ਸੁਖਦੇਵ ਸਿੰਘ ਜਿਉਣਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ ਵਿਧਾਇਕ ਦੇ ਕਾਰਜਕਾਲ ਦੌਰਾਨ ਰਿਕਾਰਡਤੋੜ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਦੇ ਚੱਲਦਿਆਂ ਆਨਲਾਈਨ ਈ-ਸੰਜੀਵਨੀ ਓ. ਪੀ. ਡੀ. ਦਾ ਉਠਾਇਆ ਜਾਵੇ ਲਾਭ-ਡਾ. ਸਤਿੰਦਰ ਸਿੰਘ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਦੇਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਤਰਫ਼ੋਂ ਸੀ-ਡੈੱਕ ਮੁਹਾਲੀ ਵਲੋਂ ਵਿਕਸਿਤ ...

ਪੂਰੀ ਖ਼ਬਰ »

ਸਰਕਾਰ ਸੰਪੂਰਨ ਤਾਲਾਬੰਦੀ ਲਾਵੇ, ਲੰਗੜੀ ਤਾਲਾਬੰਦੀ ਮਨਜ਼ੂਰ ਨਹੀਂ-ਗੁਪਤਾ, ਸਿੰਗਲਾ

ਪਟਿਆਲਾ, 4 ਮਈ (ਅ.ਸ. ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਤਾਲਾਬੰਦੀ ਲਈ ਜੋ ਸ਼ਰਤਾਂ ਲਗਾਈਆਂ ਗਈਆਂ, ਵਪਾਰੀ ਉਸ ਨਾਲ ਅਸਹਿਮਤੀ ਪ੍ਰਗਟਾਉਣ ਲਈ ਧਰਨੇ ਤੱਕ ਦੇਣ ਦੀ ਤਿਆਰੀ ਕਰਨ ਲੱਗ ਪਏ ਹਨ | ਵਪਾਰੀ ਆਗੂ ਰਾਕੇਸ਼ ਗੁਪਤਾ ਤੇ ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਨੇ-ਚੌ. ਮਾਜਰਾ

ਨਾਭਾ, 4 ਮਈ (ਕਰਮਜੀਤ ਸਿੰਘ)-ਵਿਸ਼ਵ 'ਚ ਫੈਲੀ ਮਹਾਂਮਾਰੀ ਕੋਰੋਨਾ ਦੀ ਬਿਮਾਰੀ ਜੋ ਕਿ ਸਮੁੱਚੇ ਦੇਸ 'ਚ ਹੀ ਨਹੀਂ ਸਗੋਂ ਸਾਡੇ ਸੂਬੇ ਪੰਜਾਬ 'ਚ ਵੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਸਰਕਾਰ ਬਿਨਾਂ ਸ਼ਰਤ ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮਿਆਂ ਨੂੰ ਕਰੇ ਪੱਕੇ-ਬਲਿਹਾਰ ਸਿੰਘ

ਪਟਿਆਲਾ, 4 ਮਈ 2021 (ਅਮਰਬੀਰ ਸਿੰਘ ਆਹਲੂਵਾਲੀਆ)-ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮੇ ਨਿਗੂਣੀਆਂ ਤਨਖ਼ਾਹਾਂ 'ਤੇ ਪਹਿਲਾਂ ਹੀ ਫ਼ਰੰਟ ਲਾਈਨ 'ਤੇ ਕੰਮ ਕਰਦੇ ਆ ਰਹੇ ਹਨ, ਪੀ. ਐੱਚ. ਬੀ. ਠੇਕਾ ਕਾਮਿਆਂ ਨੂੰ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ਅਤੇ ਕਰੰਟ ਲੱਗਣ ਕਾਰਨ ਵਾਪਰ ਰਹੇ ...

ਪੂਰੀ ਖ਼ਬਰ »

ਬਿਨਾਂ ਸ਼ਰਤ ਸਰਕਾਰ ਕੱਚੇ ਕਾਮੇ ਪੱਕੇ ਕਰੇ-ਜ਼ੋਰਾ ਸਿੰਘ

ਭਾਦਸੋਂ, 4 ਮਈ (ਗੁਰਬਖਸ਼ ਸਿੰਘ ਵੜੈਚ)-ਐੱਨ. ਐੱਚ. ਐੱਮ. ਮੁਲਾਜ਼ਮਾਂ ਨੂੰ ਨਿਗੂਣੀਆਂ ਤਨਖਾਹ ਦੇ ਕੇ ਪੰਜਾਬ ਸਰਕਾਰ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ ਜਦਕਿ ਇਨ੍ਹੀ ਮਹਿੰਗਾਈ ਦੇ ਸਮੇਂ 'ਚ ਕਿਸੇ ਵੀ ਵਿਅਕਤੀ ਵਲੋਂ 10-12 ਹਜ਼ਾਰ ਰੁਪਏ 'ਚ ਪਰਿਵਾਰ ਦਾ ਪਾਲਣ ਪੋਸ਼ਣ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਇਕਾਈ ਸ਼ਹਿਰੀ ਨੇ ਮਾਸਕ ਤੇ ਸੈਨੇਟਾਈਜ਼ਰ ਵੰਡੇ

ਪਟਿਆਲਾ, 4 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਤੋਂ ਬਚਾਅ ਲਈ ਜਿੱਥੇ ਸਰਕਾਰ ਵਲੋਂ ਸਮੇਂ-ਸਮੇਂ 'ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਉੱਥੇ ਭਾਜਪਾ ਦੀ ਸ਼ਹਿਰੀ ਇਕਾਈ ਵਲੋਂ ਹਰਿੰਦਰ ਕੋਹਲੀ ਦੀ ਅਗਵਾਈ 'ਚ ਸ਼ਹਿਰ ਦੇ ਕਈ ਹਿੱਸਿਆਂ 'ਚ ਲੋਕਾਂ ਨੂੰ ਮੂੰਹ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਬਿਜ਼ਨੈੱਸ ਫੈਕਲਟੀ ਵਲੋਂ ਹੋ ਰਹੇ ਨੇ ਮਿਆਰੀ ਖੋਜ ਕਾਰਜ-ਡਾ. ਰੀਤੂ ਲਹਿਰ

ਪਟਿਆਲਾ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਬਿਜਨੈਸ ਅਧਿਐਨ ਫੈਕਲਟੀ ਵਲੋਂ ਹਾਲ ਹੀ 'ਚ ਪੀ. ਐੱਚ. ਡੀ. ਡਿਗਰੀ ਲਈ 27 ਕੇਸਾਂ ਨੂੰ ਮਨਜੂਰੀ ਦਿੱਤੀ ਗਈ ਹੈ | ਡਾ. ਰਿਤੂ ਲਹਿਲ, ਡੀਨ, ਬਿਜ਼ਨਸ ਅਧਿਐਨ ਫੈਕਲਟੀ ਨੇ ਦੱਸਿਆ ਕਿ ਇਸ ਫੈਕਲਟੀ ...

ਪੂਰੀ ਖ਼ਬਰ »

ਮਿੰਨੀ ਲਾਕਡਾਊਨ ਦੁਕਾਨਦਾਰਾਂ ਲਈ ਲੈ ਕੇ ਆਇਆ ਵੱਡੀ ਮੁਸੀਬਤ

ਰਾਜਪੁਰਾ, 4 ਮਈ (ਰਣਜੀਤ ਸਿੰਘ)-ਪੰਜਾਬ 'ਚ ਵਧੇ ਕੋਰੋਨਾ ਪਾਜ਼ੀਟਿਵ ਕੇਸਾਂ ਨੂੰ ਲੈ ਕੇ ਸਰਕਾਰ ਦੇ ਸੂਬੇ 'ਚ ਮਿੰਨੀ ਲਾਕਡਾਊਨ ਨੇ ਦੁਕਾਨਦਾਰਾਂ ਲਈ ਵੱਡੀ ਮੁਸੀਬਤ ਦੇ ਬੀਜ ਬੋ ਦਿੱਤੇ ਹਨ | ਲਾਕਡਾਊਨ ਦੀ ਵਜ੍ਹਾ ਕਾਰਨ ਦੋ ਚਾਰ ਤਰ੍ਹਾਂ ਦੀਆਂ ਦੁਕਾਨਾਂ ਨੂੰ ਛੱਡ ਕੇ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਨਾਭਾ ਦੀ ਭਰਵੀਂ ਬੈਠਕ

ਨਾਭਾ, 4 ਮਈ (ਅਮਨਦੀਪ ਸਿੰਘ ਲਵਲੀ)-ਸਰਪੰਚ ਯੂਨੀਅਨ ਬਲਾਕ ਨਾਭਾ ਦੀ ਹੋਈ ਇਕ ਭਰਵੀਂ ਬੈਠਕ ਉਪਰੰਤ ਪ੍ਰਧਾਨ ਬਲਵਿੰਦਰ ਸਿੰਘ ਬਬਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੁੱਚੀ ਯੂਨੀਅਨ ਵਲੋਂ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ 'ਚ ਮੋਦੀ ਸਰਕਾਰ ਫੇਲ੍ਹ ਸਾਬਤ ਹੋਈ-ਦੇਵ ਮਾਨ

ਨਾਭਾ, 4 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਦਾ ਕਹਿਰ ਪੂਰੇ ਭਾਰਤ ਦੇਸ਼ 'ਚ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਚੁੱਕਾ ਹੈ ਤੇ ਸਾਰੀ ਦੁਨੀਆ ਭਾਰਤ ਦੀ ਮਦਦ ਕਰ ਰਹੀ ਹੈ | ਗੁਰਦੇਵ ਸਿੰਘ ਦੇਵ ਮਾਨ ਸੂਬਾ ਸਕੱਤਰ ਐੱਸ. ਸੀ. ਵਿੰਗ ਆਮ ਆਦਮੀ ਪਾਰਟੀ ਤੇ ਸਾ. ਹਲਕਾ ਇੰਚਾਰਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ-ਚੇਅਰਮੈਨ

ਦੇਵੀਗੜ੍ਹ, 4 ਮਈ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵਲੋਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਕੋਰੋਨਾ ਪ੍ਰਭਾਵਿਤ ਲੋਕਾਂ ਲਈ ਸਿਹਤ ਸਹੂਲਤਾਂ ਵੀ ਮੁਹੱਈਆ ...

ਪੂਰੀ ਖ਼ਬਰ »

ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਜਾਰੀ-ਬੀ. ਡੀ. ਪੀ. ਓ. ਰੰਧਾਵਾ

ਅਮਲੋਹ, 4 ਮਈ (ਰਿਸ਼ੂ ਗੋਇਲ)-ਮਨਰੇਗਾ ਸਕੀਮ ਅਧੀਨ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਕੀਤੇ ਜਾ ਰਹੇ ਹਨ, ਜਿਸ 'ਚ ਲਿਕੂਇਡ ਵੇਸਟ ਮੈਨੇਜਮੈਂਟ ਤਹਿਤ ਛੱਪੜਾਂ ਦਾ ਨਵੀਨੀਕਰਨ, ਵਾਟਰ ਰਿਚਾਰਜ ਪਿੱਟ, ਨਹਿਰਾਂ ਅਤੇ ਖਾਲ਼ਿਆਂ ਦੀ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ

ਬਸੀ ਪਠਾਣਾਂ, 4 ਮਈ (ਰਵਿੰਦਰ ਮੌਦਗਿਲ)-ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ 3 ਮਹੀਨਿਆਂ 'ਚ ਬਸੀ ਪਠਾਣਾਂ ਦੀ ਕਾਇਆ ਕਲਪ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕੋਵਿਡ ਦੌਰਾਨ ਸੀ. ਐੱਮ. ਓ. ਤੇ ਐੱਸ. ਐੱਮ. ਓ. ਦਾ ਚੰਗੀਆਂ ਸੇਵਾਵਾਂ ਨਿਭਾਉਣ 'ਤੇ ਸਨਮਾਨ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਵਿਸ਼ਵ ਜਾਗਿ੍ਤੀ ਮਿਸ਼ਨ ਸਰਹਿੰਦ ਅਤੇ ਉੱਪ ਮੰਡਲ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਵਲੋਂ ਕੋਵਿਡ-19 ਦੌਰਾਨ ਲੋਕਾਂ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਅਤੇ ਪਹਿਲੀ ਕਤਾਰ ਦੇ ਯੋਧਿਆਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧਤੌਂਦਾ ਦੇ ਸਰਪੰਚ ਬਾਲਪੁਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਜਖਵਾਲੀ, 4 ਮਈ (ਨਿਰਭੈ ਸਿੰਘ)-ਸਹਿਕਾਰੀ ਸਭਾ ਧਤੌਂਦਾ ਦੇ ਨਵੇਂ ਚੁਣੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਭੁਪਿੰਦਰ ਸਿੰਘ ਬਾਲਪੁਰ ਨੂੰ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਜਗਵਿੰਦਰ ਸਿੰਘ ਮਾਂਗਟ, ਸ੍ਰੀਮਤੀ ਨੀਲਮ, ਹਰਜੀਤ ਸਿੰਘ ਬਾਲਪੁਰ, ਨੰਬਰਦਾਰ ਭੁਪਿੰਦਰ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਪਟਿਆਲਾ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ 'ਚ ਸੌਂਪੇ ਮੰਗ ਪੱਤਰਾਂ ਦੀ ਲੜੀ ਤਹਿਤ ਅੱਜ ਤਹਿਸੀਲ ਪ੍ਰਧਾਨ ਟਹਿਲ ਸਿੰਘ ਮੱਲ੍ਹੇਵਾਲ ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

12 ਲੱਖ 30 ਹਜ਼ਾਰ ਰੁਪਏ ਦੀ ਮਾਰੀ ਠੱਗੀ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਅਨਾਜ ਮੰਡੀ ਦੀ ਪੁਲਿਸ ਕੋਲ ਲਖਵੀਰ ਸਿੰਘ ਵਾਸੀ ਪਿੰਡ ਹਸਨਪੁਰ ਪ੍ਰੋਹਤਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੁਜਾਰੀ ਰਾਮ ਵਾਸੀ ਯੂ. ਪੀ., ਅਲੀ ਸ਼ੇਖ਼ ਅਤੇ ਅਬਦੁੱਲਾ ਤੋਂ ਹਵਨ ਪੂਜਾ ਕਰਵਾਉਂਦਾ ਰਹਿੰਦਾ ਸੀ, ਜਿਸ ਦੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਭਾਸ਼ਾ ਵਿਭਾਗ 'ਚ ਲੋਕ ਅਰਪਣ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਦੇ ਵਿਹੜੇ 'ਚ ਗੁਸਈਾਆਂ ਮੈਗਜ਼ੀਨ ਲੋਕ ਅਰਪਣ ਕੀਤਾ ਗਿਆ | ਕੁਲਵੰਤ ਸਿੰਘ ਨਾਰੀਕੇ ਦੁਆਰਾ ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਦੀ ਘੁੰਡ ਚੁਕਾਈ ਦੀ ਰਸਮ ਕਰਮਜੀਤ ਕੌਰ ਡਾਇਰੈਕਟਰ ਭਾਸ਼ਾ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਸੁਖਾਵਾਂ ਮਾਹੌਲ ਦੇਣ ਲਈ ਫ਼ੀਲਖ਼ਾਨਾ ਸਕੂਲ ਵਿਖੇ ਬਣਾਇਆ ਵਿਸ਼ੇਸ਼ ਕਲਾਸ ਰੂਮ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸਕੂਲਾਂ ਵਲੋਂ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਲਗਾਤਾਰ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਨਿੱਜੀ ਸਕੂਲ ਦੀ ਲੁੱਟ ਤੋਂ ਬਚਾ ਕੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖ਼ਲ ਕਰਵਾਉਣ ਦੀ ਤਾਜ਼ਾ ਉਦਾਹਰਨ ਸ. ਸੀ. ਸੈ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਪਾਰ ਮੰਡਲ ਦੇ ਧਰਨੇ ਨੂੰ ਦੇਵੇਗੀ ਸਮਰਥਨ-ਕੁੰਦਨ ਗੋਗੀਆ

ਪਟਿਆਲਾ, 4 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਵਪਾਰ ਵਿੰਗ ਪੰਜਾਬ ਕੁੰਦਨ ਗੋਗੀਆ ਨੇ ਕੈਪਟਨ ਸਰਕਾਰ ਨੂੰ ਆਖਿਆ ਕਿ ਉਹ ਸਿਹਤ ਸੇਵਾਵਾਂ 'ਚ ਸੁਧਾਰ ਕਰੇ ਨਾ ਕਿ ਜਬਰੀ ਸਭ ਕੁਝ ਬੰਦ ਕਰਵਾਉਣ ਦੇ ਰਾਹ ਪਵੇ ਕਿਉਂਕਿ ਇਸ ਬੰਦੀ ਨਾਲ ਛੋਟੇ ...

ਪੂਰੀ ਖ਼ਬਰ »

ਗੁਰੂ ਕਿਰਪਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਭਾਜਪਾ ਕੇ ਸਾਬਕਾ ਕੌਂਸਲਰ ਅਤੇ ਰਾਮਗੜ੍ਹੀਆ ਸਭਾ ਰਾਜਪੁਰਾ ਦੇ ਸਾਬਕਾ ਪ੍ਰਧਾਨ ਸਵ. ਹਰਦੇਵ ਸਿੰਘ ਕੰਡੇਵਾਲਾ ਦੀ ਯਾਦ 'ਚ ਅੱਜ ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਅੱਜ ਗੁਰੂ ਕਿ੍ਪਾ ਸੁਸਾਇਟੀ ਵਲੋਂ ਅਮਰਜੀਤ ਸਿੰਘ ...

ਪੂਰੀ ਖ਼ਬਰ »

ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿਹਤ ਕਰਮਚਾਰੀਆਂ ਵਲੋਂ ਹੜਤਾਲ

ਸ਼ੁਤਰਾਣਾ, 4 ਮਈ (ਬਲਦੇਵ ਸਿੰਘ ਮਹਿਰੋਕ)-ਸਿਹਤ ਵਿਭਾਗ 'ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐੱਨ. ਆਰ. ਐੱਚ. ਐੱਮ. ਕਰਮਚਾਰੀਆਂ ਨੇ ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਅੱਜ ਕਲਮ ਛੋੜ ਹੜਤਾਲ ਕੀਤੀ | ਐੱਨ. ਆਰ. ਐੱਚ. ਐੱਮ. ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX