ਤਾਜਾ ਖ਼ਬਰਾਂ


ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  1 day ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਪੰਜਾਬ / ਜਨਰਲ

ਛੇਵੇਂ ਤਨਖ਼ਾਹ ਕਮਿਸ਼ਨ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਪਹਿਲੀ ਜਨਵਰੀ 2016 ਤੋਂ ਵੱਡੇ ਗੱਫਿਆਂ ਦਾ ਪ੍ਰਸਤਾਵ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਸਰਕਾਰੀ ਮੁਲਾਜ਼ਮਾਂ ਨੂੰ ਵੱਡੇ ਤੋਹਫ਼ੇ ਵਜੋਂ ਪੰਜਾਬ ਸਰਕਾਰ ਦੇ ਛੇਵੇਂ ਤਨਖ਼ਾਹ ਕਮਿਸ਼ਨ ਨੇ ਸਾਰੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ ਦੋਗੁਣੇ ਤੋਂ ਵੱਧ ਵਾਧੇ ਦੀ ਸਿਫ਼ਾਰਸ਼ ਕੀਤੀ ਹੈ | ਇਸ ਦੇ ਨਾਲ ਹੀ ਘੱਟੋ-ਘੱਟ ਤਨਖ਼ਾਹ 6950 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਕਰਨ ਦੀ ਸਿਫ਼ਾਰਸ਼ ਕੀਤੀ ਹੈ | ਇਹ ਪਹਿਲੀ ਜਨਵਰੀ 2016 ਤੋਂ ਲਾਗੂ ਹੋਵੇਗਾ | ਕਮਿਸ਼ਨ ਨੇ ਤਨਖ਼ਾਹਾਂ ਅਤੇ ਹੋਰ ਵੱਡੇ ਫ਼ਾਇਦਿਆਂ 'ਚ ਵੱਡੇ ਵਾਧੇ ਦੀ ਸਿਫ਼ਾਰਸ਼ ਕੀਤੀ ਹੈ ਅਤੇ ਸਰਕਾਰੀ ਮੁਲਾਜ਼ਮਾਂ ਦੇ ਭੱਤਿਆਂ 'ਚ ਚੋਖੇ ਵਾਧੇ ਦਾ ਵੀ ਸੁਝਾਅ ਦਿੱਤਾ ਹੈ | ਮੁਲਾਜ਼ਮਾਂ ਦੇ ਤਨਖ਼ਾਹਾਂ ਤੇ ਪੈਨਸ਼ਨਾਂ 'ਚ ਔਸਤਨ ਵਾਧਾ 20 ਫ਼ੀਸਦੀ ਦੇ ਕਰੀਬ ਹੋਣ ਦੀ ਸੰਭਾਵਨਾ ਹੈ | ਪੰਜਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਾਲੋਂ ਤਨਖ਼ਾਹਾਂ 'ਚ 2.59 ਗੁਣਾਂ ਵਾਧਾ ਹੈ | ਸਾਰੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੁਝ ਭੱਤਿਆਂ 'ਚ ਰੈਸਨੇਲਾਈਜੇਸ਼ਨ ਦੇ ਨਾਲ ਵੱਡੇ ਭੱਤਿਆਂ ਨੂੰ ਡੇਢ ਤੋਂ ਦੋਗੁਣੇ ਵਾਧੇ ਦਾ ਪ੍ਰਸਤਾਵ ਹੈ | ਰਿਪੋਰਟ ਜਿਹੜੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਲ ਹੀ 'ਚ ਸੌਂਪੀ ਗਈ ਸੀ, ਵਿਸਥਾਰ 'ਚ ਅਧਿਐਨ ਲਈ ਵਿੱਤ ਵਿਭਾਗ ਨੂੰ ਭੇਜ ਦਿੱਤੀ ਗਈ ਹੈ ਅਤੇ ਨਾਲ ਹੀ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਇਸ ਉਤੇ ਅਗਲੇਰੀ ਕਰਵਾਈ ਲਈ ਇਸੇ ਮਹੀਨੇ ਕੈਬਨਿਟ 'ਚ ਪੇਸ਼ ਕੀਤਾ ਜਾਵੇ | ਵਿਧਾਨ ਸਭਾ 'ਚ ਸਰਕਾਰ ਦੀ ਵਚਨਬੱਧਤਾ ਮੁਤਾਬਿਕ ਰਿਪੋਰਟ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਕੀਤੀ ਜਾਣੀ ਹੈ | ਇਤਫ਼ਾਕਨ ਇਹ ਰਿਪੋਰਟ ਉਸ ਸਮੇਂ ਆਈ ਹੈ ਜਦੋਂ ਕੋਵਿਡ ਦੇ ਚੱਲਦਿਆਂ ਸੂਬੇ ਦੀ ਆਰਥਿਕਤਾ ਪਹਿਲਾਂ ਹੀ ਮਾੜੇ ਹਾਲਾਤ 'ਚ ਹੈ ਵਿੱਤੀ ਸਥਿਤੀ ਸੰਕਟ ਵਿੱਚ ਹੈ | ਟੈਕਸਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਅਤੇ ਇੱਥੋਂ ਤੱਕ ਕਿ ਜੀ.ਐਸ.ਟੀ. ਮੁਆਵਜ਼ਾ ਵੀ ਅਗਲੇ ਸਾਲ ਦੇ ਅੰਤ ਤੱਕ ਖ਼ਤਮ ਹੋਣਾ ਹੈ | ਵਿੱਤ ਵਿਭਾਗ ਅਗਲੇਰੀ ਕਾਰਵਾਈ ਲਈ ਕੈਬਨਿਟ ਵਿੱਚ ਰਿਪੋਰਟ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਲਾਗੂ ਕਰਨ ਦੇ ਵੱਖ-ਵੱਖ ਪ੍ਰਭਾਵਾਂ ਦੀ ਪੜਤਾਲ ਕਰੇਗਾ | ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਛੇਵੇਂ ਵਿੱਤ ਕਮਿਸ਼ਨ ਦੇ ਸੁਝਾਵਾਂ ਦੀ ਸਕੀਮ ਅਨੁਸਾਰ ਪੈਨਸ਼ਨਾਂ ਤੇ ਡੀ.ਏ. ਵਿੱਚ ਪ੍ਰਭਾਵਸ਼ਾਲੀ ਵਾਧੇ ਦਾ ਪ੍ਰਸਤਾਵ ਹੈ ਜਦੋਂ ਕਿ ਪੱਕੇ ਮੈਡੀਕਲ ਭੱਤੇ ਅਤੇ ਡੈੱਥ ਕਮ ਰਿਟਾਇਰਮੈਂਟ ਗਰੈਚੁਟੀ ਦੋਗੁਣੀ ਕਰਨ ਦਾ ਪ੍ਰਸਤਾਵ ਹੈ | ਮੁਲਾਜ਼ਮਾਂ ਦੇ ਨਾਲ ਪੈਨਸ਼ਨਰਾਂ ਲਈ ਇਕੋ ਜਿਹੇ 1000 ਰੁਪਏ ਮੈਡੀਕਲ ਭੱਤੇ ਦਾ ਪ੍ਰਸਤਾਵ ਹੈ | ਡੈਥ ਕਮ ਰਿਟਾਇਰਮੈਂਟ ਗਰੈਚੁਟੀ ਨੂੰ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦਾ ਪ੍ਰਸਤਾਵ ਹੈ | ਸਰਕਾਰੀ ਕਰਮਚਾਰੀ ਦੀ ਮੌਤ ਦੀ ਸੂਰਤ 'ਚ ਐਕਸ ਗ੍ਰੇਸ਼ੀਆ ਗਰਾਂਟ ਦੀਆਂ ਦਰਾਂ ਵਿੱਚ ਵਾਧੇ ਅਤੇ ਮੌਤ ਦੀ ਸਥਿਤੀ ਵਿੱਚ ਕਰਮਚਾਰੀ ਨੂੰ ਲਾਭ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਸਿਫ਼ਾਰਸ਼ ਕੀਤੀ ਹੈ | ਕਮਿਸ਼ਨ ਨੇ ਇੰਜੀਨੀਅਰਿੰਗ ਸਟਾਫ਼ ਨੂੰ ਡਿਜ਼ਾਇਨ ਭੱਤਾ ਅਤੇ ਪੁਲਿਸ ਮੁਲਾਜ਼ਮਾਂ ਨੂੰ ਕਿੱਟ ਸੰਭਾਲ ਭੱਤਾ ਦੁੱਗਣਾ ਕਰਨ ਅਤੇ ਨਾਲ ਹੀ ਮੋਬਾਈਲ ਭੱਤਾ 375 ਰੁਪਏ ਤੋਂ 750 ਰੁਪਏ ਕਰਨ ਦਾ ਸੁਝਾਅ ਵੀ ਦਿੱਤਾ ਹੈ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਨਖ਼ਾਹ ਅਤੇ ਪੈਨਸ਼ਨ ਸੰਬੰਧੀ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਸਿਫ਼ਾਰਸ਼ ਪਹਿਲੀ ਜਨਵਰੀ 2016 ਤੋਂ ਕੀਤੀ ਗਈ ਹੈ ਜਦੋਂਕਿ ਭੱਤੇ ਨਾਲ ਸਬੰਧਿਤ ਸਿਫ਼ਾਰਸ਼ਾਂ ਨੂੰ ਸਰਕਾਰ ਦੁਆਰਾ ਨੋਟੀਫ਼ਿਕੇਸ਼ਨ ਦੀ ਮਿਤੀ ਤੋਂ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ | ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪਹਿਲੀ ਜਨਵਰੀ 2016 ਤੋਂ ਲਾਗੂ ਕਰਨ ਨਾਲ ਸੰਭਾਵਿਤ ਤੌਰ 'ਤੇ 3500 ਕਰੋੜ ਰੁਪਏ ਸਾਲਾਨਾ ਵਾਧੂ ਖਰਚਾ ਹੋਵੇਗਾ | ਕਮਿਸ਼ਨ ਨੇ ਅੱਗੇ ਸਿਫ਼ਾਰਸ਼ ਕੀਤੀ ਹੈ ਕਿ ਕੇਂਦਰੀ ਤਰਜ਼ 'ਤੇ ਮਹਿੰਗਾਈ ਭੱਤੇ ਦੀ ਮੌਜੂਦਾ ਪ੍ਰਣਾਲੀ ਨੂੰ ਜਾਰੀ ਰੱਖਣਾ ਚਾਹੀਦਾ ਹੈ ਅਤੇ ਹਰ ਵਾਰ ਸੂਚਕਾਂਕ ਵਿਚ 50 ਫ਼ੀਸਦੀ ਵਾਧੇ ਨਾਲ ਮਹਿੰਗਾਈ ਭੱਤੇ ਨੂੰ ਮਹਿੰਗਾਈ ਤਨਖ਼ਾਹ ਵਿਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਸੇਵਾਮੁਕਤੀ ਦੇ ਲਾਭ ਸਮੇਤ ਸਾਰੇ ਉਦੇਸ਼ਾਂ ਲਈ ਮੰਨਿਆ ਜਾਣਾ ਚਾਹੀਦਾ ਹੈ | ਕਮਿਸ਼ਨ ਨੇ ਪੈਨਸ਼ਨਾਂ ਲਈ 2.59 ਦੇ ਸਧਾਰਣ ਕਾਰਕ ਦੀ ਵਰਤੋਂ ਦੇ ਸੰਸ਼ੋਧਨ ਸਬੰਧੀ ਸੁਝਾਅ ਦਿੱਤਾ ਹੈ | ਇਸ ਤੋਂ ਇਲਾਵਾ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਯੋਗਤਾ ਪੂਰੀ ਕਰਦਿਆਂ ਸੇਵਾਵਾਂ ਦੇ 25 ਸਾਲ ਪੂਰੇ ਹੋਣ 'ਤੇ ਪੈਨਸ਼ਨ ਵਜੋਂ ਆਖ਼ਰੀ ਤਨਖ਼ਾਹ ਦੇ 50 ਫ਼ੀਸਦੀ ਦਾ ਭੁਗਤਾਨ ਜਾਰੀ ਰੱਖਣਾ ਚਾਹੀਦਾ ਹੈ | ਸਾਰੇ ਸਰਕਾਰੀ ਕਰਮਚਾਰੀਆਂ ਲਈ ਪੇਅ ਮੈਟਿ੍ਕਸ ਨੂੰ ਸੌਖਾ, ਪਾਰਦਰਸ਼ੀ ਅਤੇ ਆਸਾਨ ਬਣਾਉਣ ਦੀ ਸਿਫ਼ਾਰਸ਼ ਕਰਨ ਤੋਂ ਇਲਾਵਾ ਕਮਿਸ਼ਨ ਨੇ ਸੁਝਾਅ ਦਿੱਤਾ ਹੈ ਕਿ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਲਈ 65 ਸਾਲ ਦੀ ਉਮਰ ਤੋਂ 5 ਸਾਲ ਦੇ ਮੌਜੂਦਾ ਅੰਤਰਾਲਾਂ 'ਤੇ ਬੁਢਾਪਾ ਭੱਤਾ ਸੋਧੀ ਪੈਨਸ਼ਨ ਅਨੁਸਾਰ ਜਾਰੀ ਰੱਖਣਾ ਚਾਹੀਦਾ ਹੈ | ਕਮਿਸ਼ਨ ਨੇ ਪੈਨਸ਼ਨ ਦੀ ਕਮਿਊਟੇਸ਼ਨ 40 ਫ਼ੀਸਦੀ ਤੱਕ ਬਹਾਲ ਰੱਖਣ ਦੀ ਸਿਫ਼ਾਰਸ਼ ਵੀ ਕੀਤੀ ਹੈ | ਇਹ ਕਮਿਸ਼ਨ, ਜਿਸ ਨੂੰ 24 ਫਰਵਰੀ 2016 ਨੂੰ ਉਸ ਵੇਲੇ ਦੀ ਸਰਕਾਰ ਦੁਆਰਾ ਨਿਯੁਕਤ ਕੀਤਾ ਗਿਆ ਸੀ, ਨੇ ਆਪਣੀ ਰਿਪੋਰਟ 30 ਅਪੈ੍ਰਲ, 2021 ਨੂੰ ਪੇਸ਼ ਕਰ ਦਿੱਤੀ ਸੀ | ਇਸ ਦੇ ਚੇਅਰਮੈਨ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਜੈ ਸਿੰਘ ਗਿੱਲ ਹਨ ਜਦੋਂ ਕਿ ਡੀ.ਐਸ. ਕੱਲ੍ਹਾ ਮੈਂਬਰ ਅਤੇ ਐਸ.ਐਸ. ਰਾਜਪੂਤ ਮੈਂਬਰ ਸਕੱਤਰ ਹਨ |

ਕੋਰੋਨਾ ਸਿਹਤ ਹੀ ਨਹੀਂ, ਬਲਕਿ ਵੱਡੇ ਪੱਧਰ 'ਤੇ ਰੁਜ਼ਗਾਰ ਤੇ ਨੌਕਰੀਆਂ ਨੂੰ ਵੀ ਲਗਾ ਰਿਹੈ ਖ਼ੋਰਾ

ਸੁਰਿੰਦਰ ਕੋਛੜ ਅੰਮਿ੍ਤਸਰ, 4 ਮਈ-ਕੋਰੋਨਾ ਵਾਇਰਸ ਮੌਜੂਦਾ ਸਮੇਂ ਸਿਰਫ਼ ਇਕ ਵਿਸ਼ਵ-ਵਿਆਪੀ ਸਿਹਤ ਸੰਕਟ ਹੀ ਨਹੀਂ ਰਿਹਾ, ਬਲਕਿ ਇਹ ਵੱਡੇ ਪੱਧਰ 'ਤੇ ਰੁਜ਼ਗਾਰ ਅਤੇ ਨੌਕਰੀਆਂ ਨੂੰ ਖ਼ੌਰਾ ਲਗਾਉਣ ਵਾਲਾ ਅਤੇ ਇਕ ਆਰਥਿਕ ਸੰਕਟ ਵੀ ਬਣ ਚੁੱਕਿਆ ਹੈ ਜੋ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ 50 ਮੀਟਿ੍ਕ ਟਨ ਵਾਧੂ ਆਕਸੀਜਨ ਦੀ ਸਪਲਾਈ ਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਲਿਖਿਆ ਪੱਤਰ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਿ੍ਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ (ਰੇਲ ਸਫਰ ਦੇ ...

ਪੂਰੀ ਖ਼ਬਰ »

ਕੋਟਕਪੂਰਾ ਮਾਮਲੇ ਸਬੰਧੀ ਨਵੀਂ ਸਿੱਟ ਬਣਾਉਣ ਨੂੰ ਲੈ ਕੇ ਕੈਪਟਨ ਸਰਕਾਰ ਕੁੜਿੱਕੀ 'ਚ

ਹਰਕਵਲਜੀਤ ਸਿੰਘ ਚੰਡੀਗੜ੍ਹ, 4 ਮਈ-ਕੋਟਕਪੂਰਾ ਗੋਲੀ ਕਾਂਡ ਸਬੰਧੀ ਜਾਂਚ ਹਾਈਕੋਰਟ ਵਲੋਂ ਰੱਦ ਕੀਤੇ ਜਾਣ ਅਤੇ ਨਵੀਂ ਜਾਂਚ ਟੀਮ ਬਣਾਉਣ ਦੇ ਆਦੇਸ਼ ਤੋਂ ਬਾਅਦ ਸਰਕਾਰ ਵਲੋਂ ਮੰਤਰੀ ਮੰਡਲ ਦੀ ਬੈਠਕ ਵਿਚ ਨਵੀਂ ਜਾਂਚ ਟੀਮ ਬਣਾਉਣ ਦੇ ਫ਼ੈਸਲੇ ਦੇ ਬਾਵਜੂਦ ਰਾਜ ਸਰਕਾਰ ...

ਪੂਰੀ ਖ਼ਬਰ »

ਭਾਈ ਜਗਤਾਰ ਸਿੰਘ ਹਵਾਰਾ ਦੀ ਨਿਯਮਤ ਜ਼ਮਾਨਤ ਦੀ ਮੰਗ ਨੂੰ ਹਾਈਕੋਰਟ ਨੇ ਕੀਤਾ ਰੱਦ

ਚੰਡੀਗੜ੍ਹ, 4 ਮਈ (ਬਿ੍ਜੇਂਦਰ ਗੌੜ)-ਭਾਈ ਜਗਤਾਰ ਸਿੰਘ ਹਵਾਰਾ ਵਲੋਂ ਉਨ੍ਹਾਂ ਖ਼ਿਲਾਫ਼ 11 ਜੁਲਾਈ 2005 'ਚ ਵੱਖ-ਵੱਖ ਧਾਰਾਵਾਂ ਤਹਿਤ ਸੈਕਟਰ 17 ਥਾਣੇ 'ਚ ਦਰਜ ਕੇਸ 'ਚ ਜ਼ਮਾਨਤ ਮੰਗਣ ਵਾਲੀ ਪਟੀਸ਼ਨ ਨੂੰ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ | ਚੰਡੀਗੜ੍ਹ ਪ੍ਰਸ਼ਾਸਨ ਅਤੇ ਹੋਰਨਾਂ ...

ਪੂਰੀ ਖ਼ਬਰ »

ਮੋਗਾ 'ਚ ਮਕਾਨ ਦੀ ਛੱਤ ਡਿੱਗਣ ਨਾਲ ਮਾਂ-ਧੀ ਦੀ ਮੌਤ

ਮੋਗਾ, 4 ਮਈ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਵਿਖੇ ਬਾਅਦ ਦੁਪਹਿਰ ਵਾਪਰੀ ਇਕ ਦਰਦਨਾਕ ਘਟਨਾ ਵਿਚ ਇਕ ਗ਼ਰੀਬ ਪਰਿਵਾਰ ਦੇ ਜਰਜਰ ਕਰਦੇ ਮਕਾਨ ਦੀ ਛੱਤ ਉਸ ਸਮੇਂ ਡਿਗ ਪਈ ਜਦੋਂ ਉਕਤ ਪਰਿਵਾਰ ਦੁਪਹਿਰ ਦਾ ਸਮਾਂ ਹੋਣ ਕਰਕੇ ਘਰ 'ਚ ਸੁੱਤਾ ਪਿਆ ਸੀ | ਜਦੋਂ ਵੱਡਾ ਖੜਾਕ ਹੋਇਆ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਲੁਧਿਆਣਾ, 4 ਮਈ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਠੇਕੇਦਾਰੀ ਸਿਸਟਮ ਤਹਿਤ ਤਾਇਨਾਤ ਸੂਬੇ ਭਰ ਦੇ ਮੁਲਾਜ਼ਮਾਂ ਵਲੋਂ ਅੱਜ ਤੋਂ ਪੰਜਾਬ ਭਰ 'ਚ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਕੰਮ ਠੱਪ ਰੱਖਿਆ ਗਿਆ, ਜਿਸ ਕਰਕੇ ਕੋਰੋਨਾ ਦੇ ...

ਪੂਰੀ ਖ਼ਬਰ »

ਗ਼ੈਰ-ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦੁਕਾਨਦਾਰਾਂ ਤੇ ਵਪਾਰੀਆਂ 'ਤੇ ਬਿਜਲੀ ਬਣ ਡਿੱਗੇ

ਜਸਪਾਲ ਸਿੰਘ ਜਲੰਧਰ, 4 ਮਈ-ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਕਰੀਬ ਸਵਾ ਸਾਲ ਤੋਂ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਦੁਕਾਨਦਾਰਾਂ ਤੇ ਵਪਾਰੀਆਂ 'ਤੇ ਇਕ ਵਾਰ ਫਿਰ ਸਰਕਾਰ ਦੇ ਗੈਰ ਜ਼ਰੂਰੀ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਬਿਜਲੀ ਬਣ ਕੇ ਡਿੱਗੇ ਹਨ ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਦਿੱਲੀ ਤੋਂ ਪਰਤੇ 2 ਕਿਸਾਨਾਂ ਦੀ ਮੌਤ

ਹਠੂਰ/ਮਹਿਮਾ ਸਰਜਾ, 4 ਮਈ (ਜਸਵਿੰਦਰ ਸਿੰਘ ਛਿੰਦਾ, ਬਲਦੇਵ ਸੰਧੂ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਵਿਚੋਂ ਪਰਤੇ ਹਠੂਰ ਦੇ ਬਜ਼ੁਰਗ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਠੂਰ ਦੇ ਉਕਤ ਬਜ਼ੁਰਗ ਕਿਸਾਨ ਨਛੱਤਰ ਸਿੰਘ ਬੁੱਟਰ (86 ਸਾਲ) ਵੀ ਪਿਛਲੇ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਨੂੰ ਕੀਤਾ 30 ਹਜ਼ਾਰ ਜੁਰਮਾਨਾ-ਆਸ਼ੂ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ 'ਚ 78 ਵਪਾਰਕ ਦੁਕਾਨਾਂ ਤੇ ਛਾਪੇ ਮਾਰੇ ਗਏ ਜਿਨ੍ਹਾਂ 'ਚੋਂ 9 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ | ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ ਵਧਾਏ-ਅਕਾਲੀ ਦਲ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਆਰਥਿਕ ਚਿੰਤਾਵਾਂ ਵੇਖਦਿਆਂ ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ ਵਧਾਏ ਅਤੇ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਵੇ ਤੇ ਪਾਰਟੀ ਨੇ ਨਾਲ ਹੀ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਤੇ ਚੰਡੀਗੜ੍ਹ 'ਚ ਬੈਠੇ ਅੰਦੋਲਨਕਾਰੀਆਂ ਨਾਲ ਛੇੜਛਾੜ ਬਰਦਾਸ਼ਤ ਨਹੀਂ-ਕਿਸਾਨ ਆਗੂ

ਖੰਨਾ, 4 ਮਈ (ਹਰਜਿੰਦਰ ਸਿੰਘ ਲਾਲ)-ਅੱਜ ਸਿੰਘੂ ਬਾਰਡਰ 'ਤੇ 16 ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਪੰਜਾਬ ਦੇ ਸ਼ਹਿਰਾਂ ਅਤੇ ਚੰਡੀਗੜ੍ਹ 'ਚ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ ਨੂੰ ਤੰਗ ਕਰਨ ਦੀ ...

ਪੂਰੀ ਖ਼ਬਰ »

ਜਗਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਵਲੋਂ ਪਾਕਿ ਛੱਡਣ ਲਈ ਪਾਸਪੋਰਟ ਜਾਰੀ ਕਰਨ ਦੀ ਮੰਗ

ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ, ਜਿਸ ਨੂੰ ਲਾਹੌਰ ਹਾਈਕੋਰਟ ਵਲੋਂ ਆਪਣੇ ਮੁਸਲਿਮ ਪਤੀ ਨਾਲ ਰਹਿਣ ਦੀ ਮਨਜ਼ੂਰੀ ...

ਪੂਰੀ ਖ਼ਬਰ »

ਡੀ.ਡੀ. ਪੰਜਾਬੀ 'ਤੇ ਅੱਜ ਤੋਂ ਆਨਲਾਈਨ ਕਲਾਸਾਂ ਲਗਾਉਣ ਦੀ ਸਿੱਖਿਆ ਮੰਤਰੀ ਵਲੋਂ ਪ੍ਰਵਾਨਗੀ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਕੋਰੋਨਾ ਮਹਾਂਮਾਰੀ ਦੇ ਨਤੀਜੇ ਵਜੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਰੋਕਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਡੀ.ਡੀ. ਪੰਜਾਬੀ ਰਾਹੀਂ ਆਨਲਾਈਨ ਜਮਾਤਾਂ ਲਗਾਉਣ ਦੀ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਮਾਰਕਫੈੱਡ ਦੀ ਨਵੀਂ ਵੈੱਬਸਾਈਟ ਲਾਂਚ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਾਰਕਫੈੱਡ ਦੀ ਨਵੀਂਾ ਵੈੱਬਸਾਈਟ ਲਾਂਚ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ, ਮਾਰਕਫੈੱਡ ਦੇ ਐਮ.ਡੀ. ਵਰੁਣ ਰੂਜ਼ਮ ਅਤੇ ਮਾਰਕਫੈੱਡ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-22)

ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ ਦਿੱਲੀ

ਬਲਵਿੰਦਰ ਸਿੰਘ ਸੋਢੀ ਨਵੀਂ ਦਿੱਲੀ, 4 ਮਈ-ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਦੇ ਚਾਂਦਨੀ ਚੌਕ ਵਿਖੇ ਸਥਿਤ ਹੈ ਜੋ ਕਿ ਦਿੱਲੀ ਦੇ 9 ਇਤਿਹਾਸਕ ਗੁਰਦੁਆਰਿਆਂ ਵਿਚੋਂ ਇਕ ਹੈ | ਗੁਰਦੁਆਰਾ ਸੀਸ ਗੰਜ ਸਾਹਿਬ ਭਾਈ ਬਘੇਲ ਸਿੰਘ ਵਲੋਂ 1783 ਈ: ਵਿਚ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਸ਼ੋ੍ਰਮਣੀ ਕਮੇਟੀ ਦੀ ਪਹਿਲਕਦਮੀ

ਗੁਰੂ ਰਾਮਦਾਸ ਮੈਡੀਕਲ ਕਾਲਜ 'ਚ ਆਕਸੀਜਨ ਪਲਾਂਟ ਲਗਾਉਣ ਤੇ ਗੁਰਦੁਆਰਿਆਂ 'ਚ ਆਰਜ਼ੀ ਵਾਰਡ ਸਥਾਪਤ ਕਰਨ ਦੀ ਤਿਆਰੀ

ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਅੰਮਿ੍ਤਸਰ 'ਚ ਆਕਸੀਜਨ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ ਜੋ ਇਕ ਹਫਤੇ ਵਿਚ ਆਪਣੀਆਂ ਸੇਵਾਵਾਂ ਆਰੰਭ ਕਰ ਦੇਵੇਗਾ ਅਤੇ ਇਸ ...

ਪੂਰੀ ਖ਼ਬਰ »

ਰਾਜਪਾਲ ਨੇ 2 ਪੀ.ਪੀ.ਐਸ.ਸੀ. ਮੈਂਬਰਾਂ ਨੂੰ ਸਹੁੰ ਚੁਕਾਈ

ਚੰਡੀਗੜ੍ਹ, 4 ਮਈ (ਅਜੀਤ ਬਿਉਰੋ)-ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਕਰਵਾਏ ਆਨਲਾਈਨ ਸਮਾਰੋਹ 'ਚ ਸ: ਜਸਕਿਰਨ ਸਿੰਘ, ਆਈ. ਏ. ਐਸ. (ਸੇਵਾ ਮੁਕਤ) ਅਤੇ ਡਾ. ਮਨਪ੍ਰੀਤ ਛਤਵਾਲ ਨੂੰ ਪੰਜਾਬ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖਲੇ ਵਾਸਤੇ ਰਜਿਸਟ੍ਰੇਸ਼ਨ 30 ਜੂਨ ਤੱਕ

ਚੰਡੀਗੜ੍ਹ, 4 ਮਈ (ਅਜੀਤ ਬਿਉਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਮੈਰੀਟੋਰੀਅਸ ਸਕੂਲਾਂ 'ਚ ਦਖਲੇ ਵਾਸਤੇ ਅੰਤਿਮ ਤਰੀਕ 'ਚ ਵਾਧਾ ਕਰ ਦਿੱਤਾ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ 10 ਮੈਰੀਟੋਰੀਅਸ ...

ਪੂਰੀ ਖ਼ਬਰ »

ਸੋਪੋਰ 'ਚ ਲਸ਼ਕਰ ਦੇ 2 ਅੱਤਵਾਦੀ ਹਲਾਕ

ਸ੍ਰੀਨਗਰ, 4 ਮਈ (ਮਨਜੀਤ ਸਿੰਘ)-ਉਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਵਿਦੇਸ਼ੀ ਸਮੇਤ ਲਸ਼ਕਰ ਦੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ | ਇਹ ਦੋਵੇਂ 2 ਕੌਂਸਲਰਾਂ ਤੇ ਪੁਲਿਸ ਕਰਮੀ ਦੀ ਹੱਤਿਆ 'ਚ ਸ਼ਾਮਿਲ ...

ਪੂਰੀ ਖ਼ਬਰ »

ਵੈਕਸੀਨ ਸਬੰਧੀ ਕੇਂਦਰ ਨੂੰ ਕਰਵਾਇਆ ਜਾਣੂ- ਸੋਨੀ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਵੈਕਸੀਨ ਖ਼ਤਮ ਹੋ ਚੁੱਕੀ ਹੈ, ਜਿਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨਾਲ ਗੱਲ ਕੀਤੀ ਹੈ ਅਤੇ ਲਿਖਿਆ ਵੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਗੁਰਲਾਲ ਸਿੰਘ ਹੱਤਿਆ ਕੇਸ 'ਚ ਪ੍ਰੋਡਕਸ਼ਨ ਵਾਰੰਟ ਦੇ ਆਦੇਸ਼ ਨੂੰ ਦਿੱਤੀ ਚੁਣੌਤੀ

ਚੰਡੀਗੜ੍ਹ, 4 ਮਈ (ਬਿ੍ਜੇਂਦਰ ਗੌੜ)-ਸਲਮਾਨ ਖ਼ਾਨ ਨੂੰ ਕਥਿਤ ਤੌਰ 'ਤੇ ਜਾਨੋ ਮਾਰਨ ਦੀ ਧਮਕੀ ਦੇ ਕੇ ਚਰਚਾ ਵਿਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਫਰੀਦਕੋਟ ਦੇ ਸੀ.ਜੇ.ਐਮ ਦੇ 22 ਅਪ੍ਰੈਲ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿਚ 18 ਫਰਵਰੀ, 2021 ਨੂੰ ...

ਪੂਰੀ ਖ਼ਬਰ »

ਲਾਹੌਰ ਦੇ ਚਰਚ 'ਚ ਦਾਖ਼ਲ ਹੋ ਕੇ ਮੁਸਲਿਮ ਨਰਸਾਂ ਵਲੋਂ ਜਬਰੀ ਕਬਜ਼ਾ

ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਫਰਾਂਸ ਦੇ ਇਕ ਅਣਪਛਾਤੇ ਵਿਅਕਤੀ ਦੁਆਰਾ ਪਾਕਿਸਤਾਨ ਵਿਰੁੱਧ ਵਿਵਾਦਿਤ ਵੀਡੀਓ ਅੱਪਲੋਡ ਕੀਤੇ ਜਾਣ ਤੋਂ ਬਾਅਦ ਲਾਹੌਰ ਦੇ ਪੰਜਾਬ ਇੰਸਟੀਚਿਊਟ ਫ਼ਾਰ ਮੈਂਟਲ ਹੈਲਥ ਵਿਖੇ ਗ਼ੁੱਸੇ 'ਚ ਆਈਆਂ ਮੁਸਲਿਮ ਨਰਸਾਂ ਨੇ ਹਸਪਤਾਲ ਦੇ ਚਰਚ ...

ਪੂਰੀ ਖ਼ਬਰ »

ਮਾਲ ਕਾਨੂੰਗੋਆਂ ਵਲੋਂ ਅੱਜ ਤੋਂ ਹੜਤਾਲ 'ਤੇ ਜਾਣ ਦਾ ਫ਼ੈਸਲਾ

ਲੁਧਿਆਣਾ, 4 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤਾਇਨਾਤ ਕਾਨੂੰਗੋਆਂ ਦੀ ਸੂਬਾਈ ਜਥੇਬੰਦੀ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ, ਦੀ ਸੂਬਾ ਪੱਧਰੀ ਮੀਟਿੰਗ ਆਨਲਾਈਨ ਕੀਤੀ ਗਈ | ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਮਮਤਾ ਵਲੋਂ ਸਹੁੰ ਚੁੱਕ ਸਮਾਰੋਹ ਲਈ ਬੁੱਧਦੇਵ ਭੱਟਾਚਾਰੀਆ ਤੇ ਗਾਂਗੁਲੀ ਸਮੇਤ ਸਥਾਨਕ ਆਗੂਆਂ ਨੂੰ ਸੱਦਾ

ਕੋਲਕਾਤਾ, 4 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਲਗਾਤਾਰ ਤੀਸਰੀ ਵਾਰ ਮੁੱਖ ਮੰਤਰੀ ਵਜੋਂ ਮਮਤਾ ਬੈਨਰਜੀ 5 ਮਈ ਨੂੰ ਸਵੇਰੇ 10.45 ਵਜੇ ਰਾਜ ਭਵਨ 'ਚ ਸਹੁੰ ਚੁੱਕਣਗੇ | ਕੋਵਿਡ ਨੂੰ ਵੇਖਦਿਆਂ ਸਮਾਰੋਹ ਨੂੰ ਸੰਖੇਪ ਰੱਖਿਆ ਗਿਆ ਹੈ | ਸਮਾਰੋਹ ਲਈ ਕਿਸੇ ਹੋਰ ...

ਪੂਰੀ ਖ਼ਬਰ »

ਨੰਦੀਗਰਾਮ 'ਚ ਹੋਈ ਹਿੰਸਾ ਦੇ ਵਿਰੋਧ 'ਚ ਭਾਜਪਾ ਕਰੇਗੀ ਰੋਸ ਪ੍ਰਦਰਸ਼ਨ-ਜੀਵਨ ਗੁਪਤਾ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਬੰਗਾਲ ਦੇ ਨੰਦੀਗਰਾਮ 'ਚ ਭਾਜਪਾ ਦੇ ਦਫਤਰਾਂ 'ਤੇ ਹਮਲਾ ਕਰਕੇ ਸਾੜਨ ਅਤੇ ਭਾਜਪਾ ਵਰਕਰਾਂ ਦੀਆਂ ਮੌਤਾਂ ਦੇ ਵਿਰੋਧ 'ਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਵਰਕਰਾਂ ਨੂੰ ਬੁੱਧਵਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ 'ਚ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ 'ਤੇ ਚਹਿਲ ਨੇ ਚੁੱਕੇ ਸਵਾਲ

ਚੰਡੀਗੜ੍ਹ, 4 ਮਈ (ਬਿ੍ਜੇਂਦਰ ਗੌੜ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਲੈ ਕੇ ਚੰਡੀਗੜ੍ਹ ਦੇ ਵਕੀਲ ਅਮਰ ਸਿੰਘ ਚਹਿਲ ਨੇ ਕਈ ਅਹਿਮ ਗੱਲਾਂ ਰੱਖਦਿਆਂ ਇਸ ਫ਼ੈਸਲੇ ਨੂੰ ਪੂਰੀ ਤਰ੍ਹਾਂ ਗਲਤ ਦੱਸਦਿਆਂ ਕਿਹਾ ਹੈ ਕਿ ਜੱਜ ...

ਪੂਰੀ ਖ਼ਬਰ »

ਪੰਜਾਬ ਸਰਕਾਰ 222.15 ਕਰੋੜ ਦੀ ਲਾਗਤ ਨਾਲ ਪੌਦੇ ਲਗਾਉਣ ਲਈ ਆਰੰਭੇਗੀ ਮੁਹਿੰਮ-ਮੁੱਖ ਸਕੱਤਰ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ 'ਚ 222.15 ਕਰੋੜ ਰੁਪਏ ਦੀ ਲਾਗਤ ਨਾਲ 692.645 ਹੈਕਟੇਅਰ ਰਕਬੇ ਵਿਚ 53 ਲੱਖ ਪੌਦੇ ਲਗਾ ਕੇ ਵਿਆਪਕ ਯੋਜਨਾ ਆਰੰਭੇਗੀ | ਇਸ ਨਾਲ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਉਚਾਈ ਵਾਲੇ ਪੌਦਿਆਂ ਨਾਲ ਰਾਜਮਾਰਗਾਂ ਨੂੰ ਹੋਰ ਹਰਾ-ਭਰਿਆ ...

ਪੂਰੀ ਖ਼ਬਰ »

27 ਤਹਿਸੀਲਦਾਰਾਂ ਤੇ 38 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਲੁਧਿਆਣਾ/ਹੁਸ਼ਿਆਰਪੁਰ, 4 ਮਈ (ਸਲੇਮਪੁਰੀ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਦਿਆਂ ਵੱਡੀ ਪੱਧਰ 'ਤੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ | ਤਹਿਸੀਲਦਾਰ ਮਨਜੀਤ ਸਿੰਘ ਅੰਮਿ੍ਤਸਰ (2) ਨੂੰ ਸਬ ਰਜਿਸਟਰਾਰ ਅੰਮਿ੍ਤਸਰ-1, ...

ਪੂਰੀ ਖ਼ਬਰ »

ਸਮੂਹ ਖੇਤੀ ਟੈਕਨੋਕ੍ਰੇਟਸ ਅੱਜ ਕਾਲੇ ਬਿੱਲੇ ਲਗਾ ਕੇ ਕਰਨਗੇ ਰੋਸ ਪ੍ਰਦਰਸ਼ਨ

ਜਲੰਧਰ, 4 ਮਈ (ਜਸਪਾਲ ਸਿੰਘ)-'ਐਗਰੀਕਲਚਰ ਟੈਕਨੋੋਕਰੇਟ ਐਕਸ਼ਨ ਕਮੇਟੀ' (ਐਗਟੈਕ) ਦੀ ਇਕ ਅਹਿਮ ਮੀਟਿੰਗ ਡਾ. ਗੁਰਵਿੰਦਰ ਸਿੰਘ, ਚੇਅਰਮੈਨ ਐਗਟੈਕ ਦੀ ਪ੍ਰਧਾਨਗੀ ਹੇਠ ਮੁਹਾਲੀ ਵਿਖੇ ਹੋਈ, ਜਿਸ ਵਿਚ ਡਾ. ਬਲਦੇਵ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਤੇ ਡਾ. ...

ਪੂਰੀ ਖ਼ਬਰ »

ਕ੍ਰਿਕਟ ਮੈਚਾਂ 'ਤੇ ਸੱਟਾ ਲਗਵਾਉਣ ਲਈ ਸੱਟੇਬਾਜ਼ਾਂ ਨੇ ਦੇਸ਼ ਭਰ 'ਚ ਫੈਲਾਇਆ ਮੱਕੜਜਾਲ

ਐੱਮ. ਐੱਸ. ਲੋਹੀਆ ਜਲੰਧਰ, 4 ਮਈ -ਪੈਸਾ ਇਨਸਾਨ ਦੀ ਜ਼ਰੂਰਤ ਹੈ, ਜਿਸ ਕੋਲ ਇਹ ਜ਼ਰੂਰਤ ਤੋਂ ਘੱਟ ਹੈ ਉਹ ਇਨਸਾਨ ਆਪਣੀਆਂ ਜ਼ੂਰਰਤਾਂ ਦੀ ਪੂਰਤੀ ਲਈ ਦਿਨ ਰਾਤ ਚਿੰਤਾ 'ਚ ਲੱਗਾ ਰਹਿੰਦਾ ਹੈ ਅਤੇ ਜਿਸ ਕੋਲ ਪੈਸਾ ਲੋੜ ਤੋਂ ਵਾਧੂ ਹੈ ਉਹ ਇਸ ਨੂੰ ਹੋਰ ਵਧਾਉਣ ਲਈ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਪੰਜਾਬ ਦੀ ਹਵਾ ਗੁਣਵੱਤਾ 'ਚ ਕਾਫ਼ੀ ਹੱਦ ਤੱਕ ਹੋਇਆ ਸੁਧਾਰ

ਲੁਧਿਆਣਾ, 4 ਮਈ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਪੰਜਾਬ ਦੇ 6 ਸ਼ਹਿਰਾਂ 'ਚ ਹਵਾ ਗੁਣਵੱਤਾ ਮਾਪਣ ਲਈ ਲਗਾਏ ਗਏ ਯੰਤਰਾਂ ਅਨੁਸਾਰ ਪੰਜਾਬ ਅੰਦਰ ਮਾਰਚ ਮਹੀਨੇ ਦੇ ਮੁਕਾਬਲੇ ਅਪ੍ਰੈਲ ਮਹੀਨੇ 'ਚ ਹਵਾ ਕਾਫ਼ੀ ਸਾਫ਼ ਰਹੀ ਹੈ | ਮਾਰਚ ਮਹੀਨੇ ਪੰਜਾਬ ...

ਪੂਰੀ ਖ਼ਬਰ »

ਰਬਿੰਦਰ ਨਰਾਇਣ ਦੇ ਮਾਤਾ ਦਾ ਦਿਹਾਂਤ

ਚੰਡੀਗੜ੍ਹ, 4 ਮਈ (ਅ.ਬ)-ਪੀ.ਟੀ.ਸੀ. ਨੈੱਟਵਰਕ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਰਾਇਣ ਦੇ ਮਾਤਾ ਸ੍ਰੀਮਤੀ ਮਿਥੀਲੇਸ਼ ਰਾਣੀ ਮਾûਰ ਦਾ ਦਿਹਾਂਤ ਹੋ ਗਿਆ | ਆਪਣੇ ਸ਼ੋਕ ਸੰਦੇਸ਼ ਵਿਚ ਸ: ਪ੍ਰਕਾਸ਼ ਸਿੰਘ ਬਾਦਲ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਹਾਈਕੋਰਟ ਨੇ ਦਿੱਲੀ 'ਚ ਸ਼ਮਸ਼ਾਨਘਾਟ ਤੇ ਕਬਰਸਤਾਨ ਦੀਆਂ ਥਾਵਾਂ ਵਧਾਉਣ ਸਬੰਧੀ ਅਰਜ਼ੀ 'ਤੇ ਮੰਗਿਆ ਜਵਾਬ

ਨਵੀਂ ਦਿੱਲੀ, 4 ਮਈ (ਪੀ.ਟੀ.ਆਈ.)-ਕੋਰੋਨਾ ਕਾਰਨ ਦਿੱਲੀ 'ਚ ਲਗਾਤਾਰ ਹੋ ਰਹੀਆਂ ਮੌਤਾਂ ਦੇ ਮੱਦੇਨਜ਼ਰ ਦਿੱਲੀ ਹਾਈਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਤੋਂ ਉਸ ਪਟੀਸ਼ਨ 'ਤੇ ਜਵਾਬ ਮੰਗਿਆ ਹੈ, ਜਿਸ 'ਚ ਦਿੱਲੀ 'ਚ ਸ਼ਮਸ਼ਾਨਘਾਟ ਅਤੇ ਕਬਰਸਿਤਾਨ ਦੀਆਂ ਥਾਵਾਂ ਨੂੰ ਅਸਥਾਈ ...

ਪੂਰੀ ਖ਼ਬਰ »

10 ਫ਼ੀਸਦੀ ਤੋਂ ਜ਼ਿਆਦਾ ਪਾਜ਼ੀਟਿਵਿਟੀ ਵਾਲੇ ਇਲਾਕਿਆਂ 'ਚ ਲੱਗੇ ਸਖ਼ਤ ਤਾਲਾਬੰਦੀ-ਏਮਜ਼ ਡਾਇਰੈਕਟਰ

ਨਵੀਂ ਦਿੱਲੀ, 4 ਮਈ (ਏਜੰਸੀ)-ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੇ ਕੋਰੋਨਾ ਵਾਇਰਸ ਦੇ ਲਾਗਤਾਰ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕਿਹਾ ਹੈ ਕਿ ਜਿਹੜੇ ਇਲਾਕਿਆਂ 'ਚ ਕੋਰੋਨਾ ਪਾਜ਼ੀਟਿਵਿਟੀ ਦਰ 10 ਫ਼ੀਸਦੀ ਤੋਂ ਜ਼ਿਆਦਾ ਜਾਂ ਜਿਥੇ ਹਸਪਤਾਲਾਂ ਵਿਚ ਕੁੱਲ ...

ਪੂਰੀ ਖ਼ਬਰ »

ਬਿਹਾਰ 'ਚ 15 ਮਈ ਤੱਕ ਤਾਲਾਬੰਦੀ

ਪਟਨਾ, 4 ਮਈ (ਏਜੰਸੀ)- ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਬਿਹਾਰ ਸਰਕਾਰ ਨੇ ਸੂਬੇ 'ਚ 15 ਮਈ ਤੱਕ ਤਾਲਾਬੰਦੀ ਲਾਗੂ ਕਰ ਦਿੱਤੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪ੍ਰਧਾਨਗੀ ਵਾਲੇ ਸੰਕਟ ਪ੍ਰਬੰਧਨ ਗਰੁੱਪ ਦੀ ਬੈਠਕ 'ਚ ਲਿਆ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਸਾਬਕਾ ਨਿੱਜੀ ਸਕੱਤਰ ਦਾ ਦਿਹਾਂਤ

ਚੇਨਈ, 4 ਮਈ (ਏਜੰਸੀ)-ਮਹਾਤਾਮਾ ਗਾਂਧੀ ਦੇ ਸਾਬਕਾ ਨਿੱਜੀ ਸਕੱਤਰ ਵੀ. ਕਲਿਆਨਮ (99) ਦਾ ਇਥੇ ਬੁਢੇਪੇ ਨਾਲ ਸਬੰਧਿਤ ਬਿਮਾਰੀਆਂ ਕਾਰਨ ਮੌਤ ਹੋਣ ਦੀ ਖ਼ਬਰ ਹੈ | ਉਹ 1943 ਤੋਂ ਲੈ ਕੇ 1948 ਤੱਕ ਮਹਾਤਮਾ ਗਾਂਧੀ ਦੇ ਨਿੱਜੀ ਸਕੱਤਰ ਰਹੇ ਸਨ | ਉਨ੍ਹਾਂ ਇਹ ਕਹਿ ਕੇ ਵੱਡੀ ਚਰਚਾ ਛੇੜ ...

ਪੂਰੀ ਖ਼ਬਰ »

ਅਮਰੀਕਾ ਨੇ ਭਾਰਤ ਤੋਂ ਆਉਣ ਵਾਲਿਆਂ 'ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਾਗੂ

ਵਾਸ਼ਿੰਗਟਨ, 4 ਮਈ (ਏਜੰਸੀ)-ਅਮਰੀਕਾ ਨੇ ਕੋਵਿਡ-19 ਮਹਾਮਾਰੀ ਦੇ ਸਭ ਤੋਂ ਖਤਰਨਾਕ ਦੌਰ 'ਚੋਂ ਲੰਘ ਰਹੇ ਭਾਰਤ ਤੋਂ ਆਉਣ ਵਾਲੇ ਲੋਕਾਂ 'ਤੇ ਪਾਬੰਦੀ ਲਗਾ ਦਿੱਤੀ ਹੈ | ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਕਿ ਉਹ ਲੋਕ ਜੋ ਅਮਰੀਕਾ ਦੇ ਨਾਗਰਿਕ ਨਹੀਂ ਹਨ ਤੇ ਪਿਛਲੇ 14 ਦਿਨਾਂ ...

ਪੂਰੀ ਖ਼ਬਰ »

16 ਕਰੋੜ ਤੋਂ ਵੱਧ ਲੋਕਾਂ ਨੇ ਲਗਵਾਇਆ ਟੀਕਾ

ਨਵੀਂ ਦਿੱਲੀ, 4 ਮਈ (ਏਜੰਸੀ)-ਸਿਹਤ ਮੰਤਰਾਲੇ ਨੇ ਦੱਸਿਆ ਕਿ ਹੁਣ ਤੱਕ 16 ਕਰੋੜ ਤੋਂ ਵੱਧ ਦੇਸ਼ ਵਾਸੀਆਂ ਵਲੋਂ ਕੋਰੋਨਾ ਟੀਕੇ ਲਗਵਾ ਚੁੱਕੇ ਹਨ, ਜਿਨ੍ਹਾਂ 'ਚੋਂ 11.5 ਲੱਖ ਲੋਕਾਂ ਨੇ ਮੰਗਲਵਾਰ ਨੂੰ ਕੋਰੋਨਾ ਦੀ ਵੈਕਸੀਨ ਖੁਰਾਕ ਪ੍ਰਾਪਤ ਕੀਤੀ ਹੈ | ਮੰਤਰਾਲੇ ਨੇ ਦੱਸਿਆ ...

ਪੂਰੀ ਖ਼ਬਰ »

ਦੱਖਣੀ ਭਾਰਤ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਦਾ ਖ਼ਤਰਨਾਕ ਨਵਾਂ ਰੂਪ

ਨਵੀਂ ਦਿੱਲੀ, 4 ਮਈ (ਏਜੰਸੀ)-ਸੈਲੂਲਰ ਅਤੇ ਅਣੂ ਜੀਵ ਵਿਗਿਆਨ (ਸੀ.ਸੀ.ਐਮ.ਬੀ.) ਸੈਂਟਰ ਦੇ ਵਿਗਿਆਨੀਆਂ ਨੇ ਕਿਹਾ ਹੈ ਕਿ ਦੱਖਣੀ ਭਾਰਤ 'ਚ ਕੋਰੋਨਾ ਦਾ ਖ਼ਤਰਨਾਕ ਨਵਾਂ ਰੂਪ, ਜਿਸ ਨੂੰ ਐਨ440ਕੇ ਨਾਂਅ ਦਿੱਤਾ ਗਿਆ ਹੈ, ਤੇਜ਼ੀ ਨਾਲ ਫੈਲ ਰਿਹਾ ਹੈ | ਸੀ.ਸੀ.ਐਮ.ਬੀ. ਦੇ ਸਾਬਕਾ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਭਾਰੀ ਹੜ੍ਹਾਂ ਕਾਰਨ 37 ਮੌਤਾਂ

ਕਾਬੁਲ, 4 ਮਈ (ਏਜੰਸੀ)-ਕਾਬੁਲ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ ਤੇ ਹੁਣ ਤੱਕ ਇਥੇ 37 ਤੋਂ ਵੱਧ ਲੋਕਾਂ ਦੀ ਹੜ੍ਹਾਂ ਕਾਰਨ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚ ਔਰਤਾਂ ਤੇ ਬੱਚੇ ਵੀ ਸ਼ਾਮਿਲ ਹਨ | ਪੱਛਮੀ ਸੂਬੇ ਹੇਰਾਤ 'ਚ 24 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦੋਂਕਿ ...

ਪੂਰੀ ਖ਼ਬਰ »

ਬਰਤਾਨੀਆ, ਯੂ.ਏ.ਈ., ਹਾਂਗਕਾਂਗ ਤੇ ਨਾਨਜਿੰਗ ਤੋਂ ਆਕਸੀਜਨ ਸਿਲੰਡਰਾਂ ਸਮੇਤ ਹੋਰ ਡਾਕਟਰੀ ਸਮੱਗਰੀ ਭਾਰਤ ਪਹੁੰਚੀ

ਨਵੀਂ ਦਿੱਲੀ/ਚੇਨਈ/ ਅਹਿਮਦਾਬਾਦ, 4 ਮਈ (ਏਜੰਸੀਆਂ)-ਭਾਰਤ 'ਚ ਕੋਰੋਨਾ ਸੰਕਟ ਵਿਚਾਲੇ ਵਿਦੇਸ਼ਾਂ ਤੋਂ ਡਾਕਟਰੀ ਸਮੱਗਰੀ ਦਾ ਆਉਣਾ ਜਾਰੀ ਹੈ | ਅੱਜ ਮੰਗਲਵਾਰ ਨੂੰ ਸਪਾਈਸ ਜੈੱਟ ਨੇ ਆਪਣੀਆਂ ਉਡਾਣਾਂ ਰਾਹੀਂ ਹਾਂਗ ਕਾਂਗ ਤੇ ਨਾਨਜਿੰਗ ਤੋਂ 2450 ਆਕਸੀਜਨ ਕੰਸਟਰੇਟਰਜ਼ ...

ਪੂਰੀ ਖ਼ਬਰ »

ਸਟਾਲਿਨ 7 ਨੂੰ ਚੁੱਕਣਗੇ ਮੁੱਖ ਮੰਤਰੀ ਵਜੋਂ ਸਹੁੰ

ਚੇਨਈ, 4 ਮਈ (ਏਜੰਸੀ)-ਡੀ.ਐਮ.ਕੇ. ਮੁਖੀ ਐਮ.ਕੇ. ਸਟਾਲਿਨ ਨੂੰ ਮੰਗਲਵਾਰ ਨੂੰ ਵਿਧਾਇਕ ਦਲ ਦੇ ਨੇਤਾ ਚੁਣ ਲਿਆ ਗਿਆ ਅਤੇ ਹੁਣ ਉਹ 7 ਮਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ | ਪਾਰਟੀ ਵਲੋਂ ਕੀਤੇ ਟਵੀਟ ਵਿਚ ਇਸ ਦੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਵਿਧਾਇਕ ਦਲ ਦਾ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇਵੇਗੀ ਗ਼ਰੀਬਾਂ ਨੂੰ 2 ਮਹੀਨੇ ਦਾ ਰਾਸ਼ਨ ਤੇ ਆਟੋ ਤੇ ਟੈਕਸੀ ਚਾਲਕਾਂ ਨੂੰ 5-5 ਹਜ਼ਾਰ ਰੁਪਏ ਮਦਦ

ਨਵੀਂ ਦਿੱਲੀ, 4 ਮਈ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਾਲਾਬੰਦੀ ਕਾਰਨ ਆਰਥਿਕ ਤੰਗੀ ਨਾਲ ਜੂਝ ਰਹੇ ਗਰੀਬ ਪਰਿਵਾਰਾਂ ਅਤੇ ਆਟੋ ਤੇ ਟੈਕਸੀ ਚਾਲਕਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ | ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਪਣੇ ਸ੍ਰੋਤ ਲੋਕਾਂ ਦੀ ਜਾਨ ਬਚਾਉਣ 'ਚ ਲਗਾਉਣ- ਪਿ੍ਅੰਕਾ ਗਾਂਧੀ

ਨਵੀਂ ਦਿੱਲੀ, 4 ਮਈ (ਪੀ.ਟੀ.ਆਈ.)-ਸੈਂਟਰਲ ਵਿਸਟਾ ਪ੍ਰਾਜੈਕਟ 'ਤੇ ਕੇਂਦਰ ਦੀ ਨਿੰਦਾ ਕਰਦਿਆਂ ਕਾਂਗਰਸ ਦੀ ਆਗੂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਜਿਸ ਸਮੇਂ ਦੇਸ਼ 'ਚ ਲੋਕ ਆਕਸੀਜਨ, ਵੈਕਸੀਨ ਤੇ ਦਵਾਈਆਂ ਦੀ ਕਿੱਲਤ ਨਾਲ ਜੂਝ ਰਹੇ ਹਨ ਤਾਂ ਸਰਕਾਰ ਲਈ ਇਹ ਚੰਗਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX