ਤਾਜਾ ਖ਼ਬਰਾਂ


ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  17 minutes ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  11 minutes ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 1 hour ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  19 minutes ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  26 minutes ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 1 hour ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 2 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 2 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 2 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 2 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  about 2 hours ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  1 day ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  1 day ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  1 day ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  1 day ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਸੰਪਾਦਕੀ

ਮਹਾਂਮਾਰੀ ਅਤੇ ਰੋਜ਼ੀ-ਰੋਟੀ ਦਾ ਮਸਲਾ

ਕੋਰੋਨਾ ਮਹਾਂਮਾਰੀ ਦੇ ਤੇਜ਼ੀ ਨਾਲ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਪਹਿਲਾਂ ਤੋਂ ਐਲਾਨੀਆਂ ਗਈਆਂ ਪਾਬੰਦੀਆਂ ਵਿਚ ਵਾਧਾ ਕਰਦਿਆਂ ਇਨ੍ਹਾਂ ਨੂੰ ਹੋਰ ਸਖ਼ਤ ਕਰਨ ਦਾ ਐਲਾਨ ਕੀਤਾ ਗਿਆ ਹੈ। ਚਾਹੇ ਇਕ ਦਿਨ ਪਹਿਲਾਂ ਸਿਹਤ ਮੰਤਰੀ ਨੇ ਇਹ ਇਸ਼ਾਰਾ ਦਿੱਤਾ ਸੀ ਕਿ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿਚ ਪੂਰਨ ਤਾਲਾਬੰਦੀ ਕੀਤੀ ਜਾ ਸਕਦੀ ਹੈ ਪਰ ਉਸ ਤੋਂ ਅਗਲੇ ਦਿਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਇਨਕਾਰ ਕਰਦਿਆਂ ਇਹ ਹਦਾਇਤਾਂ ਦਿੱਤੀਆਂ ਕਿ ਨਵੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਏ, ਜਿਨ੍ਹਾਂ ਵਿਚ ਕੁਝ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੁੱਲ੍ਹਣ ਤੋਂ ਬਗੈਰ ਬਹੁਤੇ ਸਮੇਂ ਲਈ ਹੋਰ ਵੱਖ-ਵੱਖ ਦੁਕਾਨਾਂ ਨੂੰ ਬੰਦ ਰੱਖਣ ਦੀਆਂ ਹਦਾਇਤਾਂ ਸ਼ਾਮਿਲ ਹਨ। ਇਥੋਂ ਤੱਕ ਕਿ ਖਾਣ-ਪੀਣ ਦੀਆਂ ਦੁਕਾਨਾਂ ਅਤੇ ਹੋਰ ਅਦਾਰਿਆਂ ਨੂੰ ਵੀ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸਿਰਫ ਹੋਟਲਾਂ ਤੇ ਢਾਬਿਆਂ ਨੂੰ ਖਾਣ ਵਾਲੀਆਂ ਚੀਜ਼ਾਂ ਦੀ ਘਰਾਂ ਨੂੰ ਸਪਲਾਈ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਬਹੁਤੀਆਂ ਸਨਅਤਾਂ ਦੇ ਨਾਲ-ਨਾਲ ਹੋਰ ਬਹੁਤੇ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਇਸ ਨਾਲ ਆਮ ਲੋਕਾਂ ਵਿਚ ਜਿਥੇ ਹੋਰ ਵੀ ਸਹਿਮ ਪੈਦਾ ਹੋ ਗਿਆ ਹੈ, ਉਥੇ ਉਨ੍ਹਾਂ ਨੂੰ ਆਪਣੀ ਰੋਜ਼ੀ-ਰੋਟੀ ਦਾ ਵੀ ਫ਼ਿਕਰ ਪੈ ਗਿਆ ਹੈ।
ਪਹਿਲਾਂ ਹੀ ਅਨੇਕਾਂ ਕਾਰਨਾਂ ਕਰਕੇ ਸੂਬੇ ਦੀ ਆਰਥਿਕਤਾ ਲੜਖੜਾਉਂਦੀ ਨਜ਼ਰ ਆ ਰਹੀ ਹੈ, ਜਿਸ ਨੂੰ ਠੱਲ੍ਹਣ ਦੀ ਬਜਾਏ ਮਹਾਂਮਾਰੀ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਪੇਸ਼ਬੰਦੀਆਂ ਕਰਕੇ ਇਸ ਦੇ ਪੂਰੀ ਤਰ੍ਹਾਂ ਭੁੰਜੇ ਡਿਗ ਪੈਣ ਦੇ ਆਸਾਰ ਪੈਦਾ ਹੋ ਗਏ ਹਨ। ਅਸੀਂ ਪੂਰਨ ਤਾਲਾਬੰਦੀ ਦੇ ਕਿਸੇ ਵੀ ਤਰ੍ਹਾਂ ਹੱਕ ਵਿਚ ਨਹੀਂ ਹਾਂ। ਆਮ ਅਤੇ ਗ਼ਰੀਬ ਲੋਕਾਂ ਲਈ ਅਜਿਹੀ ਅਵਸਥਾ ਬੇਹੱਦ ਮਾਰੂ ਸਾਬਤ ਹੋਵੇਗੀ। ਪੈਦਾ ਹੋਈਆਂ ਥੁੜਾਂ ਜੀਵਨ ਨੂੰ ਲੀਹੋਂ ਲਾਹ ਦੇਣਗੀਆਂ। ਸੋਚਣ ਵਾਲੀ ਅਤੇ ਫ਼ਿਕਰਮੰਦੀ ਵਾਲੀ ਗੱਲ ਇਹ ਹੈ ਕਿ ਖ਼ਾਸ ਤੌਰ 'ਤੇ ਰੋਜ਼ ਕਮਾਉਣ ਵਾਲਾ ਅਤੇ ਪਰਿਵਾਰ ਨੂੰ ਪਾਲਣ ਵਾਲਾ ਵਿਅਕਤੀ ਕਿਸ ਤਰ੍ਹਾਂ ਗੁਜ਼ਾਰਾ ਕਰੇਗਾ। ਸਨਅਤ ਵੀ ਬੰਦ, ਵਪਾਰ ਵੀ ਖ਼ਤਮ, ਜੀਵਨ ਦੀ ਪੂਰੀ ਸਰਗਰਮੀ ਦਾ ਹੀ ਖੜ੍ਹੇ ਹੋ ਜਾਣਾ ਕਿਸ ਤਰ੍ਹਾਂ ਦਾ ਮਾਹੌਲ ਸਿਰਜ ਸਕਦਾ ਹੈ, ਇਸ ਦੀ ਸਮਝ ਆਉਣੀ ਔਖੀ ਨਹੀਂ ਹੈ। ਇਹ ਤਾਂ ਗਰਦਿਸ਼ ਦਾ ਦੌਰ ਲੰਮਾ ਹੋ ਜਾਣ ਕਾਰਨ ਚੱਕੀ ਦੇ ਪੁੜਾਂ ਵਿਚ ਪਿਸਦੇ ਜਾਣ ਦੀ ਨਿਸ਼ਾਨੀ ਹੈ। ਇਕ ਪਾਸੇ ਮਹਾਂਮਾਰੀ ਅਤੇ ਦੂਜੇ ਪਾਸੇ ਰੋਜ਼ੀ-ਰੋਟੀ ਨੂੰ ਵੇਖਦਿਆਂ ਪੰਜਾਬ ਭਰ ਵਿਚ ਆਮ ਲੋਕ ਗਲੀਆਂ ਬਾਜ਼ਾਰਾਂ ਵਿਚ ਨਿਕਲ ਆਏ ਹਨ। ਉਨ੍ਹਾਂ ਨੇ ਬਿਮਾਰੀ ਨਾਲੋਂ ਰੋਜ਼ੀ-ਰੋਟੀ ਨੂੰ ਤਰਜੀਹ ਦਿੱਤੀ ਹੈ। ਸਰਕਾਰ ਦੀਆਂ ਸਖ਼ਤ ਨਵੀਆਂ ਹਦਾਇਤਾਂ ਵਿਰੁੱਧ ਲੋਕਾਂ ਦਾ ਖੁੱਲ੍ਹ ਕੇ ਵਿਰੋਧ ਵਿਚ ਨਿੱਤਰ ਆਉਣਾ ਵੀ ਕੱਲ੍ਹ ਨੂੰ ਪ੍ਰਸ਼ਾਸਨ ਲਈ ਇਕ ਵੱਡੀ ਚੁਣੌਤੀ ਬਣ ਸਕਦਾ ਹੈ। ਇਹ ਗੱਲ ਵੀ ਸਪੱਸ਼ਟ ਹੋ ਚੁੱਕੀ ਹੈ ਕਿ ਸਾਲ ਭਰ ਤੋਂ ਵਧੇਰੇ ਸਮੇਂ ਵਿਚ ਇਸ ਪੱਖ ਤੋਂ ਨਾ ਤਾਂ ਕੇਂਦਰ ਅਤੇ ਰਾਜ ਸਰਕਾਰਾਂ ਕੋਈ ਠੋਸ ਨੀਤੀ ਤਿਆਰ ਕਰ ਸਕੀਆਂ ਹਨ ਅਤੇ ਨਾ ਹੀ ਇਸ ਦਾ ਮੁਕਾਬਲਾ ਕਰਨ ਲਈ ਕੋਈ ਵਧੇਰੇ ਸਾਧਨ ਹੀ ਜੁਟਾ ਸਕੀਆਂ ਹਨ। ਹਸਪਤਾਲਾਂ ਵਿਚ ਬਹੁਤੀ ਥਾਈਂ ਬੇਸਹਾਰਾ ਮਰੀਜ਼ਾਂ ਦੀਆਂ ਕਤਾਰਾਂ ਲੱਗੀਆਂ ਨਜ਼ਰ ਆਉਂਦੀਆਂ ਹਨ। ਦਵਾਈਆਂ ਦੀ ਘਾਟ ਬੁਰੀ ਤਰ੍ਹਾਂ ਰੜਕਣ ਲੱਗੀ ਹੈ। ਆਕਸੀਜਨ ਤੇ ਜ਼ਰੂਰੀ ਦਵਾਈਆਂ ਦੀ ਚੋਰ ਬਾਜ਼ਾਰੀ ਦਾ ਧੰਦਾ ਵਧਣ ਲੱਗਾ ਹੈ ਅਤੇ ਮਰੀਜ਼ਾਂ ਦੀ ਹਾਲਤ ਬੇਹੱਦ ਖਸਤਾ ਹੋਈ ਦਿਖਾਈ ਦਿੰਦੀ ਹੈ।
ਤਾਲਾਬੰਦੀ ਤੋਂ ਬਗੈਰ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਪਰ ਅਜਿਹਾ ਕਰਦਿਆਂ ਲੋਕਾਂ ਦੇ ਮੂੰਹ ਤੋਂ ਰੋਟੀ ਨਹੀਂ ਖੋਹੀ ਜਾ ਸਕਦੀ। ਇਸ ਲਈ ਕੋਈ ਹੋਰ ਤਰੀਕੇ ਲੱਭਣੇ ਅਤੇ ਅਪਣਾਉਣੇ ਪੈਣਗੇ। ਹਰ ਪਾਸੇ ਪੈਦਾ ਹੋ ਰਹੀ ਹਾਹਾਕਾਰ ਲਈ ਕੋਈ ਢਾਰਸ ਦੇ ਪ੍ਰਬੰਧਾਂ ਦਾ ਇੰਤਜ਼ਾਮ ਕਰਨਾ ਪਵੇਗਾ। ਸ਼ਾਇਦ ਇਸ ਨਵੇਂ ਹਮਲੇ ਨਾਲ ਪੈਦਾ ਹੋਈਆਂ ਥੁੜਾਂ ਨੂੰ ਹਰ ਹੀਲੇ ਦੂਰ ਕਰਨਾ ਪਵੇਗਾ। ਪੂਰਨ ਤਾਲਾਬੰਦੀ ਭੁੱਖ ਪੈਦਾ ਕਰੇਗੀ। ਇਸ ਤੋਂ ਪੈਦਾ ਹੋਈ ਨਿਰਾਸ਼ਾ ਕੱਲ੍ਹ ਨੂੰ ਪ੍ਰਸ਼ਾਸਨ ਲਈ ਅਮਨ ਕਾਨੂੰਨ ਦੀ ਅਜਿਹੀ ਸਮੱਸਿਆ ਖੜ੍ਹੀ ਕਰ ਦੇਵੇਗੀ, ਜਿਸ ਨੂੰ ਸੰਭਾਲ ਸਕਣਾ ਪ੍ਰਸ਼ਾਸਨ ਲਈ ਬੇਹੱਦ ਚੁਣੌਤੀ ਭਰਪੂਰ ਬਣ ਜਾਏਗਾ। ਆਉਂਦੇ ਦਿਨਾਂ ਵਿਚ ਪ੍ਰਸ਼ਾਸਨ ਦੀ ਪੁਖਤਾ ਯੋਜਨਾਬੰਦੀ ਹੀ ਪੈਦਾ ਹੋ ਰਹੇ ਇਸ ਬੇਹੱਦ ਖ਼ਤਰਨਾਕ ਹਾਲਾਤ ਨੂੰ ਸੰਭਾਲਣ ਦੇ ਸਮਰੱਥ ਹੋ ਸਕੇਗੀ। ਇਸ ਦੀ ਅਣਹੋਂਦ ਸੂਬੇ ਵਿਚ ਬੇਹੱਦ ਬੇਚੈਨੀ ਪੈਦਾ ਕਰਨ ਦੇ ਸਮਰੱਥ ਹੈ, ਜਿਸ ਦਾ ਤੁਰੰਤ ਕੋਈ ਸੰਭਵ ਹੱਲ ਕੱਢਿਆ ਜਾਣਾ ਜ਼ਰੂਰੀ ਹੈ।

-ਬਰਜਿੰਦਰ ਸਿੰਘ ਹਮਦਰਦ

ਹਸਪਤਾਲਾਂ ਵਿਚ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਆਕਸੀਜਨ ਦੀ ਕਮੀ

ਅੱਜ (4 ਮਈ, 2021) ਨੂੰ ਇਕ ਰਾਸ਼ਟਰੀ ਰੋਜ਼ਾਨਾ ਅਖ਼ਬਾਰ ਦੇ ਪਹਿਲੇ ਸਫ਼ੇ ਦੀਆਂ ਸੁਰਖੀਆਂ ਪੜ੍ਹ ਕੇ ਸਰੀਰ ਵਿਚ ਸਿਰ ਤੋਂ ਪੈਰਾਂ ਤੱਕ ਡਰ ਅਤੇ ਦਹਿਸ਼ਤ ਨਾਲ ਕੰਬਣੀ ਛਿੜ ਗਈ। ਸ਼ਾਇਦ ਇਸ ਲਈ ਕਿ ਦੂਰ ਲੱਗੀ ਅੱਗ ਦੇ ਨੇੜੇ ਆਉਣ ਵਿਚ ਦੇਰ ਕਿੱਥੇ ਲਗਦੀ ਹੈ? ਬੈਂਗਲੁਰੂ ਤੋਂ ਲਗਪਗ 175 ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨੂੰ ਯਾਦ ਕਰਦਿਆਂ

ਜਨਮ ਦਿਨ 'ਤੇ ਵਿਸ਼ੇਸ਼ 5 ਮਈ ਦੇ ਦਿਨ ਦੇਸ਼ ਦੇ ਰਾਸ਼ਟਰਪਤੀ ਹਰ ਸਾਲ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿਚ ਗਿਆਨੀ ਜ਼ੈਲ ਸਿੰਘ ਜੀ ਨੂੰ ਯਾਦ ਕਰਦੇ ਹਨ ਅਤੇ ਉਨ੍ਹਾਂ ਦੇ ਬਹੁਤ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਵੀ ਉੱਥੇ ਬੁਲਾਇਆ ਜਾਂਦਾ ਹੈ। ਉਨ੍ਹਾਂ ਦੇ ਜਨਮ ਦਿਨ 'ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

18ਵੀਂ ਸਦੀ ਦੇ ਮਹਾਨ ਜਰਨੈਲ ਸ: ਜੱਸਾ ਸਿੰਘ ਰਾਮਗੜ੍ਹੀਆ

ਅੱਜ ਲਈ ਵਿਸ਼ੇਸ਼\ ਇਸ ਮਹਾਨ ਯੋਧੇ ਦਾ ਜਨਮ 5 ਮਈ, 1723 ਈ: ਨੂੰ ਲਾਹੌਰ ਤੋਂ 12 ਮੀਲ ਚੜ੍ਹਦੇ ਵੱਲ ਇਚੋਗਿਲ ਨਾਮੀ ਸਥਾਨ ਤੇ ਗਿਆਨੀ ਭਗਵਾਨ ਸਿੰਘ ਦੇ ਘਰ ਹੋਇਆ। ਇਤਿਹਾਸਕਾਰ ਲਿਖਦੇ ਹਨ ਕੀ ਇਨ੍ਹਾਂ ਦਾ ਪਿਛਲਾ ਪਿੰਡ ਸੁਰ ਸਿੰਘ ਸੀ। ਇਹ ਪਿੰਡ ਖੇਮਕਰਨ ਤੋਂ 30 ਕਿਲੋਮੀਟਰ ਦੂਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX