ਤਾਜਾ ਖ਼ਬਰਾਂ


ਸਬ-ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ
. . .  11 minutes ago
ਨਵੀਂ ਦਿੱਲੀ, 28 ਅਕਤੂਬਰ - ਦਿੱਲੀ ਦੇ ਮੈਦਾਨ ਗੜ੍ਹੀ ਪੁਲਿਸ ਸਟੇਸ਼ਨ ਵਿਚ ਤਾਇਨਾਤ ਇਕ ਸਬ-ਇੰਸਪੈਕਟਰ ਨੂੰ ਕੱਲ੍ਹ ਸਾਕੇਤ ਤੋਂ ਕਥਿਤ ਤੌਰ 'ਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ...
ਸੀਤਾਰਮਨ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਲੈਣਗੇ ਹਿੱਸਾ,ਕਈ ਅਹਿਮ ਮੁੱਦਿਆਂ 'ਤੇ ਚਰਚਾ
. . .  28 minutes ago
ਨਵੀਂ ਦਿੱਲੀ, 28 ਅਕਤੂਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ 29 ਅਕਤੂਬਰ ਨੂੰ ਰੋਮ 'ਚ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਸ਼ਿਰਕਤ ਕਰਨਗੇ | ਇਸ ਬੈਠਕ ਵਿਚ ਕਈ ਅਹਿਮ ਮੁੱਦਿਆਂ ਦੇ ਨਾਲ - ਨਾਲ ਕੋਵਿਡ ਮਹਾਂਮਾਰੀ ਦੀ...
ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  35 minutes ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  34 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 2 hours ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 2 hours ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 2 hours ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 2 hours ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 2 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਪਹਿਲਾ ਸਫ਼ਾ

ਲਗਾਤਾਰ ਤੀਸਰੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣੀ ਮਮਤਾ

ਕੋਰੋਨਾ ਕਾਰਨ ਕਰਵਾਏ ਸਾਦੇ ਸਮਾਗਮ 'ਚ ਚੁੱਕੀ ਸਹੁੰ
ਕੋਲਕਾਤਾ, 5 ਮਈ (ਰਣਜੀਤ ਸਿੰਘ ਲੁਧਿਆਣਵੀ)-ਦੇਸ਼ ਦੀ ਇਕੋ-ਇਕ ਔਰਤ ਮੁੱਖ ਮੰਤਰੀ ਵਜੋਂ ਮਮਤਾ ਬੈਨਰਜੀ ਨੇ ਲਗਾਤਾਰ ਤੀਜੀ ਵਾਰ ਅਹੁਦੇ ਦੀ ਸਹੁੰ ਚੁੱਕੀ ਹੈ | ਰਾਜ ਭਵਨ 'ਚ ਹੋਏ ਸਾਦੇ ਸਹੰੁ ਚੁੱਕ ਸਮਾਗਮ 'ਚ ਰਾਜਪਾਲ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਸਹੁੰ ਚੁਕਾਈ | ਇਸ ਮੌਕੇ ਕੋਵਿਡ ਪ੍ਰੋਟੋਕਾਲ ਤਹਿਤ ਸਿਰਫ 50 ਬੰਦਿਆਂ ਨੂੰ ਹੀ ਸੱਦਿਆ ਗਿਆ ਸੀ | ਸਹੁੰ ਚੁੱਕਣ ਤੋਂ ਬਾਅਦ ਇਕ ਵਾਰ ਫਿਰ ਮੁੱਖ ਮੰਤਰੀ ਤੇ ਰਾਜਪਾਲ ਦਾ ਵਿਰੋਧ ਖੁੱਲ੍ਹ ਕੇ ਲੋਕਾਂ ਸਾਹਮਣੇ ਆਇਆ | ਮੁੱਖ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੇਰਾ ਪਹਿਲਾ ਕੰਮ ਕੋਰੋਨਾ ਨੂੰ ਕਾਬੂ ਕਰਨਾ ਹੈ, ਇਸ ਤੋਂ ਬਾਅਦ ਬਿ੍ਗੇਡ ਪਰੇਡ ਮੈਦਾਨ 'ਚ ਵੱਡੇ ਪੱਧਰ 'ਤੇ ਜਿੱਤ ਦਾ ਜਸ਼ਨ ਮਨਾਵਾਂਗੇ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੰਗਾਲ ਇਕ ਸ਼ਾਂਤੀ ਵਾਲਾ ਰਾਜ ਹੈ ਤੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕਰਦੀ ਹਾਂ ਕਿ ਕਾਨੂੰਨ-ਵਿਵਸਥਾ ਨੂੰ ਖਰਾਬ ਨਾ ਕਰਨ | ਰਾਜਪਾਲ ਧਨਖੜ ਨੇ ਕਿਹਾ ਕਿ ਨਵੀਂ ਸਰਕਾਰ ਦੀ ਪਹਿਲੀ ਪਹਿਲ ਰਾਜਨੀਤਕ ਹਿੰਸਾ ਨੂੰ ਰੋਕਣਾ ਹੋਣੀ ਚਾਹੀਦੀ ਹੈ | ਖਾਸ ਕਰਕੇ ਔਰਤਾਂ ਤੇ ਬੱਚਿਆਂ 'ਤੇ ਹੋ ਰਹੀ ਹਿੰਸਾ ਨੂੰ ਸਖ਼ਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ | ਆਸ ਕਰਦਾ ਹਾਂ ਕਿ ਨਵੀਂ ਸਰਕਾਰ ਕਾਨੂੰਨ ਵਿਵਸਥਾ ਨੂੰ ਮੰਨਦਿਆਂ ਕੰਮ ਕਰੇਗੀ |
ਮਮਤਾ ਦੀ ਸ਼ਾਨਦਾਰ ਜਿੱਤ 'ਚ ਔਰਤਾਂ ਦਾ ਭਾਰੀ ਯੋਗਦਾਨ

ਪੱਛਮੀ ਬੰਗਾਲ 'ਚ ਕਰੀਬ 50 ਫੀਸਦੀ ਵੋਟਰ ਔਰਤਾਂ ਹਨ ਤੇ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਬੀਤੇ 10 ਸਾਲਾਂ 'ਚ ਕੀਤੇ ਕੰਮਕਾਜ ਦੀ ਉਨ੍ਹਾਂ ਵਲੋਂ ਭਰਵੀਂ ਹਮਾਇਤ ਕੀਤੀ ਗਈ | ਚੋਣ ਮਨੋਰਥ ਪੱਤਰ 'ਚ ਰਾਜ ਦੀਆਂ ਸਾਰੀਆਂ ਔਰਤਾਂ ਨੂੰ 500 ਰੁਪਏ ਮਹੀਨਾ, ਐਸ.ਸੀ.-ਐਸ.ਟੀ. ਨੂੰ 1 ਹਜ਼ਾਰ ਰੁਪਏ ਦੇਣ ਦੇ ਐਲਾਨ ਨਾਲ ਹੀ ਵਿਦਿਆਰਥੀਆਂ ਨੂੰ 4 ਫੀਸਦ ਵਿਆਜ 'ਤੇ 10 ਲੱਖ ਰੁਪਏ ਦਾ ਕ੍ਰੈਡਿਟ ਕਾਰਡ ਉੱਚ-ਸਿੱਖਿਆ ਲਈ ਦੇਣ ਦਾ ਵਾਅਦਾ ਕੀਤਾ ਗਿਆ ਹੈ |
ਮੋਦੀ ਵਲੋਂ ਮਮਤਾ ਨੂੰ ਵਧਾਈ

ਨਵੀਂ ਦਿੱਲੀ, (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਤੀਸਰੀ ਵਾਰ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੰੁ ਚੁੱਕਣ 'ਤੇ ਵਧਾਈ ਦਿੱਤੀ ਹੈ | ਮੋਦੀ ਨੇ ਇਸ ਸਬੰਧੀ ਵਧਾਈ ਸੰਦੇਸ਼ ਟਵੀਟ ਕਰਕੇ ਮਮਤਾ ਨੂੰ ਤੀਸਰੀ ਵਾਰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ ਹੈ |

ਕੋਰੋਨਾ ਦੀ ਤੀਜੀ ਲਹਿਰ ਨੂੰ ਟਾਲਿਆ ਨਹੀਂ ਜਾ ਸਕਦਾ-ਕੇਂਦਰ ਦੀ ਚਿਤਾਵਨੀ

ਇਕੋ ਦਿਨ ਰਿਕਾਰਡ 3780 ਮੌਤਾਂ
ਨਵੀਂ ਦਿੱਲੀ, 5 ਮਈ (ਉਪਮਾ ਡਾਗਾ ਪਾਰਥ)-ਬੇਕਾਬੂ ਹੋਈ ਕੋਰੋਨਾ ਦੀ ਦੂਜੀ ਲਹਿਰ ਵਲੋਂ ਦੇਸ਼ ਭਰ 'ਚ ਮਚਾਈ ਦਹਿਸ਼ਤ ਦਰਮਿਆਨ ਸਰਕਾਰ ਦੇ ਵਿਗਿਆਨਕ ਸਲਾਹਕਾਰ ਨੇ ਇਕ ਹੋਰ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਅਟੱਲ ਹੈ, ਇਸ ਨੂੰ ਟਾਲਿਆ ਨਹੀਂ ਜਾ ਸਕਦਾ | ਹਾਲਾਂਕਿ ਤੀਜੀ ਲਹਿਰ ਦੀ ਪੇਸ਼ੀਨਗੋਈ ਕਰਦਿਆਂ ਇਹ ਨਹੀਂ ਦੱਸਿਆ ਗਿਆ ਕਿ ਤੀਜੀ ਲਹਿਰ ਕਿੰਨੀ ਖ਼ਤਰਨਾਕ ਹੋਵੇਗੀ ਅਤੇ ਕਦੋਂ ਆਵੇਗੀ | ਉਨ੍ਹਾਂ ਕਿਹਾ ਕਿ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪਰ ਸਾਨੂੰ ਨਵੀਂ ਲਹਿਰ ਲਈ ਤਿਆਰ ਰਹਿਣਾ ਚਾਹੀਦਾ ਹੈ | ਸਰਕਾਰ ਦੇ ਮੁੱਖ ਵਿਗਿਆਨਕ ਸਲਾਹਕਾਰ ਕੇ.ਵਿਜੇ ਰਾਘਵਨ ਨੇ ਤੀਜੀ ਲਹਿਰ ਬਾਰੇ ਸੁਚੇਤ ਕਰਦਿਆਂ ਇਹ ਵੀ ਕਿਹਾ ਕਿ ਕੋਰੋਨਾ ਦੇ ਪਸਾਰ 'ਤੇ ਰੋਕ ਲਾਉਣ ਲਈ ਹਸਪਤਾਲਾਂ ਅਤੇ ਬੈੱਡਾਂ ਦੇ ਨਾਲ-ਨਾਲ ਰਾਸ਼ਟਰੀ ਤਾਲਾਬੰਦੀ ਤੇ ਆਈ.ਸੀ.ਯੂ. 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ | ਕੇਂਦਰ ਵਲੋਂ ਸੁਚੇਤ ਕਰਨ ਦੇ ਨਾਲ ਵੈਕਸੀਨ ਨੂੰ ਵੀ ਅਪਗ੍ਰੇਡ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ |
ਇਕੋ ਦਿਨ 'ਚ 3,82,315 ਨਵੇਂ ਮਾਮਲੇ
ਸਿਹਤ ਮੰਤਰਾਲੇ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਪਿਛਲੇ 24 ਘੰਟਿਆਂ 'ਚ ਕੱੁਲ 3,82,315 ਨਵੇਂ ਮਾਮਲੇ ਸਾਹਮਣੇ ਆਏ ਹਨ | ਪਿਛਲੇ 24 ਘੰਟਿਆਂ 'ਚ 3780 ਹੋਰ ਲੋਕਾਂ ਦੀ ਮੌਤ ਹੋਈ ਹੈ, ਜੋ ਕਿ ਹਾਲੇ ਤੱਕ ਇਕ ਦਿਨ 'ਚ ਹੋਣ ਵਾਲੀਆਂ ਮੌਤਾਂ ਦਾ ਸਭ ਤੋਂ ਵੱਡਾ ਅੰਕੜਾ ਹੈ | ਇਸ ਨਾਲ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੀ ਕੁੱਲ ਗਿਣਤੀ 2,26,188 ਹੋ ਸਕਦੀ ਹੈ | ਦੇਸ਼ 'ਚ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ 34,87,229 ਹੈ | ਵਿਜੇ ਰਾਘਵਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਤੀਜੀ ਲਹਿਰ ਬਾਰੇ ਜਾਣਕਾਰੀ ਦੇ ਕੇ ਲੋੜੀਂਦੇ ਕਦਮ ਚੁੱਕਣ ਨੂੰ ਕਿਹਾ ਹੈ | ਕੇਂਦਰ ਸਰਕਾਰ ਮੁਤਾਬਿਕ ਕਰਨਾਟਕ, ਕੇਰਲ, ਤਾਮਿਲਨਾਡੂ, ਪੱਛਮੀ ਬੰਗਾਲ, ਰਾਜਸਾਥਨ ਅਤੇ ਬਿਹਾਰ ਉਨ੍ਹਾਂ ਰਾਜਾਂ 'ਚ ਸ਼ਾਮਿਲ ਹਨ, ਜਿੱਥੇ ਰੋਜ਼ਾਨਾ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ, ਜਦਕਿ ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਹਰਿਆਣਾ ਤੋਂ ਜ਼ਿਆਦਾ ਮੌਤਾਂ ਦੀ ਜਾਣਕਾਰੀ ਦਿੱਤੀ ਹੈ | ਸਿਹਤ ਮੰਤਰਾਲੇ ਦੇ ਜੁਆਇੰਟ ਸਕੱਤਰ ਲਵ ਅਗਰਵਾਲ ਮੁਤਾਬਿਕ ਕੋਰੋਨਾ ਦੇ ਮਾਮਲੇ ਹਰ ਦਿਨ 2.4 ਫ਼ੀਸਦੀ ਦੀ ਦਰ ਨਾਲ ਵਧ ਰਹੇ ਹਨ | 12 ਰਾਜਾਂ 'ਚ ਇਕ ਲੱਖ ਤੋਂ ਜ਼ਿਆਦਾ ਸਰਗਰਮ ਮਾਮਲੇ ਹਨ | 24 ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ 15 ਫ਼ੀਸਦੀ ਤੋਂ ਜ਼ਿਆਦਾ ਪਾਜ਼ੀਟਿਵਿਟੀ ਦਰ ਹੈ, ਜਦਕਿ 10 ਰਾਜਾਂ 'ਚ 5 ਤੋਂ 15 ਫ਼ੀਸਦੀ ਅਤੇ 3 ਰਾਜਾਂ 'ਚ 5 ਫ਼ੀਸਦੀ ਤੋਂ ਘੱਟ ਹੈ | ਸਿਹਤ ਮੰਤਰਾਲੇ ਮੁਤਾਬਿਕ 9 ਰਾਜਾਂ 'ਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਸ਼ੁਰੂ ਹੋ ਚੁੱਕਾ ਹੈ ਅਤੇ ਹਾਲੇ ਤੱਕ ਕੇਂਦਰ ਸਰਕਾਰ 16 ਕਰੋੜ ਤੋਂ ਜ਼ਿਆਦਾ ਵੈਕਸੀਨ ਦੀਆਂ ਖ਼ੁਰਾਕਾਂ ਦੇ ਚੁੱਕੀ ਹੈ | ਨੀਤੀ ਆਯੋਗ ਦੇ ਮੈਂਬਰ ਵੀ.ਕੇ. ਪਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਕੋਰੋਨਾ ਵਾਇਰਸ ਜਾਨਵਰਾਂ ਜ਼ਰੀਏ ਨਹੀਂ ਫ਼ੈਲਦਾ ਬਲਕਿ ਇਹ ਇਨਸਾਨ ਤੋਂ ਇਨਸਾਨ 'ਚ ਫੈਲਦਾ ਹੈ |

ਕਈ ਗੁਣਾ ਜ਼ਿਆਦਾ ਖ਼ਤਰਨਾਕ ਹੈ ਕੋਰੋਨਾ ਦਾ ਨਵਾਂ ਰੂਪ ਬੀ1617

ਹੈਦਰਾਬਾਦ, 5 ਮਈ (ਏਜੰਸੀ)-ਕੋਰੋਨਾ ਦੇ ਨਵੇਂ ਰੂਪ ਬੀ1617 ਨੇ ਮਾਹਿਰਾਂ ਦੀ ਨੀਂਦ ਉਡਾ ਦਿੱਤੀ ਹੈ | ਇਹ ਵਾਇਰਸ ਮੌਜੂਦਾ ਰੂਪ ਐਨ440ਕੇ ਦੀ ਜਗ੍ਹਾ ਲੈ ਰਿਹਾ ਹੈ | ਇਹ ਜਾਣਕਾਰੀ ਸੈਂਟਰ ਫਾਰ ਸੈਲੂਲਰ ਐਂਡ ਮਾਲੀਕਿਊਲਰ ਬਾਇਓਲਾਜੀ ਦੇ ਵਿਗਿਆਨੀਆਂ ਨੇ ਦਿੱਤੀ | ਸੀ. ਸੀ. ਐਮ. ਬੀ. ਦੇ ਸਾਬਕਾ ਡਾਇਰੈਕਟਰ ਰਾਕੇਸ਼ ਮਿਸ਼ਰਾ ਦਾ ਕਹਿਣਾ ਹੈ ਕਿ ਡਬਲ ਮਿਊਟੈਂਟ ਕਾਰਨ ਇਸ ਸਮੇਂ ਕਰਨਾਟਕ, ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ 'ਚ ਜ਼ਿਆਦਾ ਰੋਗੀ ਬਿਮਾਰ ਹੋਏ ਹਨ | ਇਸ ਸਾਲ ਕੋਰੋਨਾ ਦੇ ਕਰੀਬ 5 ਹਜ਼ਾਰ ਰੂਪਾਂ ਦੀ ਪੜਤਾਲ ਕਰ ਕੇ ਸੀ. ਸੀ. ਐਮ. ਬੀ. ਇਸ ਨਤੀਜੇ 'ਤੇ ਪੁੱਜਿਆ ਸੀ ਕਿ ਐਨ440ਕੇ ਦੂਜੇ ਰੂਪਾਂ ਨਾਲੋਂ ਜ਼ਿਆਦਾ ਤੇਜ਼ੀ ਨਾਲ ਫ਼ੈਲ ਰਿਹਾ ਹੈ ਪਰ ਹੁਣ ਬੀ1617 ਇਸ ਨੂੰ ਵੀ ਪਿੱਛੇ ਛੱਡ ਰਿਹਾ ਹੈ | ਕੁਝ ਮਾਹਿਰ ਕਹਿ ਰਹੇ ਹਨ ਕਿ ਇਹ 15 ਗੁਣਾ ਜ਼ਿਆਦਾ ਖ਼ਤਰਨਾਕ ਹੈ | ਕੋਰੋਨਾ ਦਾ ਇਹ ਰੂਪ ਇਸ ਲਈ ਜ਼ਿਆਦਾ ਖ਼ਤਰਨਾਕ ਹੈ, ਕਿਉਂਕਿ ਪਿਛਲੇ ਵਾਲੇ ਰੂਪ ਨਾਲ ਲੋਕਾਂ ਦੀ ਹਾਲਤ ਵਿਗੜਨ 'ਚ ਇਕ ਹਫ਼ਤੇ ਦਾ ਸਮਾਂ ਲਗਦਾ ਸੀ ਪਰ ਇਹ ਨਵਾਂ ਰੂਪ 3 ਤੋਂ 4 ਦਿਨਾਂ 'ਚ ਹੀ ਲੋਕਾਂ ਦੀ ਹਾਲਤ ਖ਼ਰਾਬ ਕਰ ਰਿਹਾ ਹੈ | ਉਨ੍ਹਾਂ 'ਚ ਆਕਸੀਜਨ ਦੀ ਕਮੀ ਦਿਖਾਈ ਦੇਣ ਲਗਦੀ ਹੈ | ਇਹ ਇਸ ਲਈ ਵੀ ਖ਼ਤਰਨਾਕ ਹੈ, ਕਿਉਂਕਿ ਇਹ ਨੌਜਵਾਨਾਂ ਅਤੇ ਬਿਹਤਰ ਇਮਿਊਨਿਟੀ ਵਾਲਿਆਂ ਨੂੰ ਵੀ ਆਪਣੀ ਲਪੇਟ 'ਚ ਲੈ ਰਿਹਾ ਹੈ |

ਅਧਿਕਾਰੀਆਂ ਨੂੰ ਜੇਲ੍ਹਾਂ 'ਚ ਬੰਦ ਕਰਨ ਨਾਲ ਨਹੀਂ ਮਿਲੇਗੀ ਆਕਸੀਜਨ

ਨਵੀਂ ਦਿੱਲੀ, 5 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਦੇ ਅਧਿਕਾਰੀਆਂ ਖ਼ਿਲਾਫ਼ ਦਿੱਲੀ ਹਾਈਕੋਰਟ ਵਲੋਂ ਸ਼ੁਰੂ ਕੀਤੀ ਮਾਣਹਾਨੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ, ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਨੂੰ ਰੋਜ਼ਾਨਾ 700 ਮੀਟਿ੍ਕ ਟਨ ਆਕਸੀਜਨ ਦੇਣ ਦੇ ਆਦੇਸ਼ 'ਚ ਬਦਲਾਅ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸਰਬਉੱਚ ਅਦਾਲਤ ਨੇ ਕੇਂਦਰ ਨੂੰ 20 ਘੰਟੇ ਦੀ ਮੁਹਲਤ ਦਿੰਦਿਆਂ ਕਿਹਾ ਕਿ ਵੀਰਵਾਰ ਸਵੇਰੇ 10:30 ਵਜੇ ਤੱਕ ਦਿੱਲੀ ਨੂੰ ਆਕਸੀਜਨ ਦੇਣ ਦੀ ਯੋਜਨਾ ਪੇਸ਼ ਕੀਤੀ ਜਾਵੇ | ਸੁਪਰੀਮ ਕੋਰਟ ਨੇ ਮੌਜੂਦਾ ਹਾਲਾਤ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਇਸ ਸਮੇਂ ਇਕ ਮੁਸ਼ਕਿਲ ਦੌਰ 'ਚੋਂ ਲੰਘ ਰਿਹਾ ਹੈ | ਕੇਂਦਰ ਦੇ ਅਧਿਕਾਰੀਆਂ ਨੂੰ ਜੇਲ੍ਹ ਭੇਜਣ ਜਾਂ ਫਿਰ ਉਨ੍ਹਾਂ ਨੂੰ ਆਦੇਸ਼ ਦੀ ਉਲੰਘਣਾ ਦੇ ਮਾਮਲੇ 'ਚ ਪਾਉਣ ਨਾਲ ਆਕਸੀਜਨ ਨਹੀਂ ਮਿਲੇਗੀ | ਜਸਟਿਸ ਡੀ.ਵਾਈ. ਚੰਦਰਚੂੜ ਅਤੇ ਐੱਮ.ਆਰ. ਸ਼ਾਹ ਦੇ 2 ਮੈਂਬਰੀ ਬੈਂਚ ਨੇ ਕੇਂਦਰ ਨੂੰ ਮੁੰਬਈ ਮਾਡਲ ਤੋਂ ਸਬਕ ਲੈਣ ਦੀ ਸਲਾਹ ਦਿੰਦਿਆਂ ਦਿੱਲੀ 'ਚ ਆਕਸੀਜਨ ਸਪਲਾਈ ਯਕੀਨੀ ਬਣਾਉਣ ਨੂੰ ਕਿਹਾ | ਅਦਾਲਤ ਨੇ ਕੇਂਦਰ ਨੂੰ ਕਿਹਾ ਕਿ ਜੇਕਰ ਵੱਡੀ ਆਬਾਦੀ ਵਾਲਾ ਮੁੰਬਈ ਆਕਸੀਜਨ ਦਾ ਸਹੀ ਪ੍ਰਬੰਧ ਕਰ ਸਕਦਾ ਹੈ ਤਾਂ ਨਿਸਚਿਤ ਰੂਪ 'ਚ ਇਹ ਦਿੱਲੀ 'ਚ ਵੀ ਕੀਤਾ ਜਾ ਸਕਦਾ ਹੈ | ਕੇਂਦਰ ਨੇ ਕਿਹਾ ਕਿ ਉਸ ਨੇ ਮੁੰਬਈ ਤੋਂ ਆਕਸੀਜਨ ਪ੍ਰਬੰਧਨ ਦਾ ਮਾਡਲ ਮੰਗਿਆ ਹੈ ਤਾਂ ਜੋ ਇਸ ਨੂੰ ਦਿੱਲੀ ਤੋਂ ਇਲਾਵਾ ਦੇਸ਼ ਦੇ ਹੋਰ ਰਾਜਾਂ 'ਚ ਵੀ ਲਾਗੂ ਕੀਤਾ ਜਾ ਸਕੇ | ਦਿੱਲੀ ਹਾਈਕੋਰਟ ਵਲੋਂ ਮੰਗਲਵਾਰ ਨੂੰ ਅਦਾਲਤ ਦੇ ਆਦੇਸ਼ ਦੀ ਉਲੰਘਣਾ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਸੀ, ਜਿਸ 'ਤੇ ਕੇਂਦਰ ਨੇ ਸੁਪਰੀਮ ਕੋਰਟ 'ਚ ਪਹੁੰਚ ਕਰਦਿਆਂ ਕਿਹਾ ਕਿ ਕੇਂਦਰ ਅਤੇ ਉਸ ਦੇ ਅਧਿਕਾਰੀ ਹਰ ਮਾਮਲੇ 'ਚ ਬਿਹਤਰੀਨ ਕੰਮ ਕਰਨ ਦੀ ਕੋਸ਼ਿਸ਼ 'ਚ ਹਨ | ਅਜਿਹੇ 'ਚ ਦਿੱਲੀ ਹਾਈਕੋਰਟ ਵਲੋਂ ਦਿੱਤਾ ਗਿਆ ਨੋਟਿਸ ਮੰਦਭਾਗਾ ਹੈ | ਸੁਪਰੀਮ ਕੋਰਟ ਨੇ ਨੋਟਿਸ ਖ਼ਾਰਜ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਜੇਲ੍ਹ 'ਚ ਪਾਉਣ ਨਾਲ ਸਮੱਸਿਆ ਖ਼ਤਮ ਨਹੀਂ ਹੋਵੇਗੀ ਪਰ ਨਾਲ ਹੀ ਜਸਟਿਸ ਚੰਦਰਚੂੜ ਨੇ ਸਖ਼ਤ ਲਹਿਜ਼ੇ 'ਚ ਕੇਂਦਰ ਨੂੰ ਇਹ ਵੀ ਕਿਹਾ ਕਿ ਉਹ ਜੱਜ ਹੋਣ ਤੋਂ ਇਲਾਵਾ ਨਾਗਰਿਕ ਵੀ ਹਨ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਮਦਦ ਕਰਨਾ ਚਾਹੁੰਦੇ ਹਨ ਪਰ ਖੁਦ ਨੂੰ ਬੇਵਸ ਮਹਿਸੂਸ ਕਰ ਰਹੇ ਹਨ |
ਆਕਸੀਜਨ 'ਤੇ ਖੜ੍ਹੇ ਕੀਤੇ ਸਵਾਲ

ਸਾਲਿਸਟਿਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਕੋਲ ਆਕਸੀਜਨ ਹੈ ਪਰ ਸਵਾਲ ਉਸ ਦੀ ਵੰਡ ਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਨੇ ਆਕਸੀਜਨ ਲਈ ਇਕ ਫਾਰਮੂਲਾ ਤਿਆਰ ਕੀਤਾ ਹੈ, ਜੋ ਸਾਰੇ ਰਾਜਾਂ 'ਤੇ ਲਾਗੂ ਹੈ | ਫਾਰਮੂਲੇ 'ਤੇ ਟਿੱਪਣੀ ਕਰਦਿਆਂ ਜਸਟਿਸ ਚੰਦਰਚੂੜ ਨੇ ਕਿਹਾ ਕਿ ਫਾਰਮੂਲਾ ਕਿਸੇ ਅੰਦਾਜ਼ੇ 'ਤੇ ਨਹੀਂ, ਸਗੋਂ ਹਰ ਰਾਜ 'ਚ ਮਹਾਂਮਾਰੀ ਦੇ ਪੜਾਅ 'ਤੇ ਆਧਾਰਤ ਹੋਣਾ ਚਾਹੀਦਾ ਹੈ | ਜਸਟਿਸ ਚੰਦਰਚੂੜ ਨੇ ਕਿਹਾ ਕਿ ਕੇਂਦਰ ਹਰ ਰਾਜ ਲਈ ਇਕ ਸਾਂਝਾ ਫਾਰਮੂਲਾ ਲਾਗੂ ਨਹੀਂ ਕਰ ਸਕਦਾ | ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਦਿੱਲੀ 'ਚ ਮਹਾਂਮਾਰੀ ਦੀ ਸਥਿਤੀ ਗੰਭੀਰ ਹੈ | ਕੇਂਦਰ ਨੂੰ ਆਕਸੀਜਨ ਸਪਲਾਈ ਯਕੀਨੀ ਬਣਾਉਣ ਦੇ ਰਸਤੇ ਤਲਾਸ਼ਣ 'ਤੇ ਜ਼ੋਰ ਦਿੰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਦਿੱਲੀ ਦੇ ਲੋਕਾਂ ਨੂੰ ਜਵਾਬ ਨਹੀਂ ਦੇ ਪਾ ਰਹੇ ਹਾਂ | ਅਦਾਲਤ ਨੇ ਫਾਰਮੂਲੇ ਨੂੰ ਲੈ ਕੇ 10 ਮਈ ਨੂੰ ਅਗਲੀ ਕਾਰਵਾਈ ਨੂੰ ਕਿਹਾ | ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ 3 ਦਿਨਾਂ ਦਾ ਸਮਾਂ ਦਿੰਦਿਆਂ ਕਿਹਾ ਕਿ ਆਕਸੀਜਨ ਸਪਲਾਈ ਦੇ ਪ੍ਰਬੰਧਨ ਬਾਰੇ ਮੁੰਬਈ ਮਾਡਲ 'ਤੇ ਬੀ.ਐੱਮ.ਸੀ. ਨਾਲ ਚਰਚਾ ਕਰਨ ਨੂੰ ਕਿਹਾ | ਕੇਂਦਰ ਨੇ ਦਿੱਲੀ ਨੂੰ ਦਿੱਤੀ ਗਈ ਆਕਸੀਜਨ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਬੁੱਧਵਾਰ ਦੁਪਹਿਰ 12 ਵਜੇ ਤੱਕ ਦਿੱਲੀ ਨੂੰ 351.56 ਮੀਟਿ੍ਕ ਟਨ ਆਕਸੀਜਨ ਪਹੁੰਚਾਈ ਗਈ ਹੈ | ਸੁਪਰੀਮ ਕੋਰਟ ਨੇ ਕੇਂਦਰ ਨੂੰ ਇਹ ਵੀ ਕਿਹਾ ਕਿ ਆਦੇਸ਼ ਦੀ ਉਲੰਘਣਾ ਦੇ ਨੋਟਿਸ 'ਤੇ ਰੋਕ ਲਾਉਣ ਦਾ ਮਤਲਬ ਇਹ ਨਹੀਂ ਹੈ ਕਿ ਹਾਈਕੋਰਟ ਨੂੰ ਆਕਸੀਜਨ ਦੇ ਹਾਲਾਤ 'ਤੇ ਸੁਣਵਾਈ ਤੋਂ ਰੋਕਿਆ ਗਿਆ ਹੈ | ਉਹ ਸੁਣਵਾਈ ਜਾਰੀ ਰੱਖੀ ਜਾਵੇਗੀ |

ਆਕਸੀਜਨ ਸੰਕਟ ਕਾਰਨ ਮੌਤਾਂ ਨਸਲਕੁਸ਼ੀ ਤੋਂ ਘੱਟ ਨਹੀਂ-ਇਲਾਹਾਬਾਦ ਹਾਈਕੋਰਟ

ਪ੍ਰਯਾਗਰਾਜ, 5 ਮਈ (ਯੂ.ਐਨ.ਆਈ.)-ਇਲਾਹਾਬਾਦ ਹਾਈਕੋਰਟ ਨੇ ਆਕਸੀਜਨ ਸੰਕਟ ਕਾਰਨ ਹੋ ਰਹੀਆਂ ਕੋਰੋਨਾ ਮਰੀਜ਼ਾਂ ਦੀਆਂ ਮੌਤਾਂ 'ਤੇ ਉੱਤਰ ਪ੍ਰਦੇਸ਼ (ਯੂ.ਪੀ.) ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਕਿ ਇਹ ਕਿਸੇ ਨਸਲਕੁਸ਼ੀ ਤੋਂ ਘੱਟ ਨਹੀਂ ਹੈ | ਹਾਈਕੋਰਟ ਨੇ ਕਿਹਾ ਕਿ ਹਸਪਤਾਲਾਂ 'ਚ ਆਕਸੀਜਨ ਦੀ ਘਾਟ ਕਾਰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਜਾਣਾ ਇਕ ਅਪਰਾਧਿਕ ਕਾਰਵਾਈ ਹੈ ਅਤੇ ਇਹ ਉਨ੍ਹਾਂ ਲੋਕਾਂ ਦੁਆਰਾ ਨਸਲਕੁਸ਼ੀ ਤੋਂ ਘੱਟ ਨਹੀਂ, ਜਿਨ੍ਹਾਂ ਨੂੰ ਇਹ ਕੰਮ ਸੌਂਪਿਆ ਗਿਆ ਹੈ | ਜਸਟਿਸ ਸਿਧਾਰਥ ਵਰਮਾ ਤੇ ਅਜੀਤ ਕੁਮਾਰ ਦੇ ਡਵੀਜ਼ਨ ਬੈਂਚ ਨੇ ਕਿਹਾ ਕਿ ਅਸੀਂ ਆਪਣੇ ਲੋਕਾਂ ਨੂੰ ਇਸ ਤਰੀਕੇ ਨਾਲ ਕਿਵੇਂ ਮਰਨ ਦੇ ਸਕਦੇ ਹਾਂ | ਅਦਾਲਤ ਨੇ ਲਖਨਊ ਅਤੇ ਮੇਰਠ ਦੇ ਡੀ.ਐਮ. ਨੂੰ 48 ਘੰਟਿਆਂ ਦੇ ਅੰਦਰ 7 ਮਈ ਨੂੰ ਆਪਣੀ ਰਿਪੋਰਟ ਦਾਇਰ ਕਰਨ ਨੂੰ ਕਿਹਾ ਹੈ | ਡਾਕਟਰੀ ਸਹਾਇਤਾ ਪ੍ਰਦਾਨ ਕਰਨ 'ਚ ਖਾਮੀਆਂ ਦੇ ਕਈ ਮਾਮਲਿਆਂ ਨੂੰ ਵੇਖਣ ਤੋਂ ਇਲਾਵਾ ਅਦਾਲਤ ਨੇ ਸੂਬੇ 'ਚ ਹੋਈਆਂ ਪੰਚਾਇਤੀ ਚੋਣਾਂ ਤੇ ਇਨ੍ਹਾਂ ਦੀ ਗਿਣਤੀ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਹੋਈ ਉਲੰਘਣਾ ਬਾਰੇ ਵੀ ਸਖ਼ਤ ਨੋਟਿਸ ਲਿਆ |

ਮੁੱਖ ਮੰਤਰੀ ਵਲੋਂ ਮੁਕੰਮਲ ਤਾਲਾਬੰਦੀ ਤੋਂ ਮੁੜ ਇਨਕਾਰ

• ਦੁਕਾਨਾਂ ਪੜਾਅਵਾਰ ਖੋਲ੍ਹੇ ਜਾਣ ਦਾ ਐਲਾਨ • ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਗਿਣਤੀ 50 ਫ਼ੀਸਦੀ ਕੀਤੀ
ਚੰਡੀਗੜ੍ਹ•, 5 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਾਰ ਫਿਰ ਸੂਬੇ 'ਚ ਮੁਕੰਮਲ ਤਾਲਾਬੰਦੀ ਲਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਮੌਜੂਦਾ ਪਾਬੰਦੀਆਂ ਕਈ ਸੂਬਿਆਂ ਦੀ ਤਾਲਾਬੰਦੀ ਤੋਂ ਜ਼ਿਆਦਾ ਸਖ਼ਤ ਹਨ | ਮੁੱਖ ਮੰਤਰੀ ਵਲੋਂ ਇਸ ਮੌਕੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਛੋਟਾਂ ਤੇ ਰਾਹਤਾਂ ਦਾ ਵੀ ਐਲਾਨ ਕੀਤਾ ਗਿਆ, ਜਿਨ੍ਹਾਂ 'ਚ ਦੁਕਾਨਾਂ ਦਾ ਪੜਾਅਵਾਰ ਖੋਲਿ੍ਹਆ ਜਾਣਾ ਤੇ ਹਾਊਸਿੰਗ ਖੇਤਰ ਲਈ ਕਈ ਛੋਟਾਂ ਸ਼ਾਮਿਲ ਹਨ | ਸੂਬੇ ਦੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦੁਆਰਾ ਪ੍ਰਾਈਵੇਟ ਜਾਂ ਅਲਾਟਡ ਦੋਵਾਂ ਸ਼੍ਰੇਣੀਆਂ ਲਈ ਪਲਾਟਾਂ/ਪ੍ਰਾਜੈਕਟਾਂ ਦੀ ਉਸਾਰੀ ਦਾ ਪ੍ਰਵਾਨਗੀ ਸਮਾਂ ਤਿੰਨ ਮਹੀਨੇ ਵਧਾਇਆ ਗਿਆ ਹੈ | ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਗਿਣਤੀ 50 ਫ਼ੀਸਦੀ ਕੀਤੇ ਜਾਣ ਦੇ ਹੁਕਮ ਦਿੱਤੇ ਹਨ | ਉਨ੍ਹਾਂ ਖ਼ੁਰਾਕ ਵਿਭਾਗ ਨੂੰ ਕੋਵਿਡ ਮਰੀਜ਼ਾਂ ਲਈ 5 ਲੱਖ ਵਾਧੂ ਖਾਣੇ ਦੇ ਪੈਕਟ ਤਿਆਰ ਕਰਨ ਦੇ ਹੁਕਮ ਦਿੱਤੇ | ਸਰਕਾਰ ਵਲੋਂ 1.41 ਲੱਖ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਵਾਧੂ ਤੌਰ 'ਤੇ 10 ਕਿੱਲੋ ਆਟਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ | ਇਹ ਮਦਦ ਪਹਿਲਾਂ ਹੀ ਗ਼ਰੀਬ ਵਰਗ ਦੇ ਕੋਵਿਡ ਪੀੜਤਾਂ ਨੂੰ ਦਿੱਤੀ ਜਾ ਰਹੀ ਇਕ ਲੱਖ ਫੂਡ ਕਿੱਟਾਂ ਤੋਂ ਅਲੱਗ ਹੈ, ਜਿਸ ਤਹਿਤ 10 ਕਿੱਲੋ ਆਟਾ, 2 ਕਿੱਲੋ ਛੋਲੇ ਤੇ 2 ਕਿੱਲੋ ਚੀਨੀ ਪ੍ਰਦਾਨ ਕੀਤੀ ਜਾ ਰਹੀ ਹੈ, ਇਹ ਸਹਾਇਤਾ ਭਾਰਤ ਸਰਕਾਰ ਵਲੋਂ ਐਲਾਨੀ ਗਈ ਮਦਦ ਤੋਂ ਵੀ ਛੁੱਟ ਹੈ | ਮੁੱਖ ਮੰਤਰੀ ਨੇ ਸਮਾਜਿਕ ਭਲਾਈ ਵਿਭਾਗ ਨੂੰ ਆਖਿਆ ਕਿ ਸਮਾਜਿਕ ਸੁਰੱਖਿਆ/ਪੈਨਸ਼ਨਾਂ ਤੁਰੰਤ ਜਾਰੀ ਕੀਤੀਆਂ ਜਾਣ | ਮੰਤਰੀ ਮੰਡਲ ਦੀ ਹੋਈ ਵਰਚੂਅਲ ਮੀਟਿੰਗ 'ਚ ਇਸ ਦਰਜੇ 'ਤੇ ਮੋਹਰ ਲਾਈ ਗਈ ਤੇ ਇਹ ਦਰਜਾ ਰੋਜ਼ਾਨਾ ਘੱਟੋ-ਘੱਟ 700 ਸਿਲੰਡਰ (5 ਐਮ.ਟੀ.) ਆਕਸੀਜਨ ਉਤਪਾਦਨ ਸਮਰੱਥਾ ਵਾਲੀਆਂ ਇਕਾਈਆਂ, ਆਕਸੀਜਨ ਸਿਲੰਡਰ ਉਤਪਾਦਕਾਂ/ਨਿਰਮਾਣ ਕਰਨ ਵਾਲਿਆਂ ਤੇ ਆਕਸੀਜਨ ਕੰਸਨਟ੍ਰੇਟਰ ਉਤਪਾਦਕ ਇਕਾਈਆਂ 'ਤੇ ਲਾਗੂ ਹੋਵੇਗਾ | ਆਕਸੀਜਨ ਦੀ ਮੁੜ ਭਰਾਈ ਕਰਨ ਵਾਲੀਆਂ ਇਕਾਈਆਂ ਵਿਸ਼ੇਸ਼ ਦਰਜੇ ਤਹਿਤ ਨਹੀਂ ਆਉਣਗੀਆਂ | ਇਸ ਫ਼ੈਸਲੇ ਨਾਲ ਇਹ ਇਕਾਈਆਂ (ਨਵੀਆਂ ਤੇ ਪੁਰਾਣੀਆਂ ਦੋਵੇਂ) ਸੀ.ਐਲ.ਯੂ./ਬਾਹਰੀ ਵਿਕਾਸ ਖਰਚੇ (ਈ.ਡੀ.ਸੀ.), ਪ੍ਰਾਪਰਟੀ ਟੈਕਸ, ਬਿਜਲੀ ਚੁੰਗੀ, ਸਟੈਂਪ ਡਿਊਟੀ ਤੇ ਨਿਵੇਸ਼ ਸਬਸਿਡੀ, ਜੋ ਕਿ ਜ਼ਮੀਨ ਤੇ ਮਸ਼ੀਨਰੀ 'ਚ ਕੀਤੇ ਗਏ ਪੱਕੇ ਪੂੰਜੀਗਤ ਨਿਵੇਸ਼ ਦੇ 125 ਫ਼ੀਸਦੀ ਤੱਕ ਜੀ.ਐਸ.ਟੀ. ਦੀ ਪ੍ਰਤੀਪੂਰਤੀ ਰਾਹੀਂ ਦਿੱਤੀ ਜਾਂਦੀ ਹੈ, ਤੋਂ 100 ਫੀਸਦੀ ਛੋਟ ਲੈ ਸਕਣਗੀਆਂ | ਹਾਊਸਿੰਗ ਖੇਤਰ ਲਈ ਮੁੱਖ ਮੰਤਰੀ ਨੇ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਪ੍ਰੈਲ 2021 ਤੋਂ 31 ਜੁਲਾਈ 2021 ਤੱਕ ਦੇ ਸਮੇਂ ਲਈ ਗੈਰ-ਉਸਾਰੀ ਚਾਰਜ/ਵਾਧੇ ਦੀ ਫ਼ੀਸ/ਲਾਇਸੈਂਸ ਨਵਿਆਉਣ ਦੀ ਫ਼ੀਸ ਨਾ ਲਈ ਜਾਵੇ | ਇਸ ਤੋਂ ਅੱਗੇ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਪਹਿਲੀ ਅਪ੍ਰੈਲ ਤੋਂ 31 ਜੁਲਾਈ 2021 ਤੱਕ ਦੇ ਸਮੇਂ ਦੀਆਂ ਕਿਸ਼ਤਾਂ 'ਚ ਦੇਰੀ 'ਤੇ ਵਿਆਜ ਮੁਆਫ਼ ਕੀਤਾ ਜਾਵੇ, ਬਸ਼ਰਤੇ ਇਸ ਨੂੰ ਪਹਿਲੀ ਅਗਸਤ 2021 ਤੋਂ ਬਾਅਦ ਬਰਾਬਰ ਮਹੀਨਾਵਾਰ ਕਿਸ਼ਤਾਂ 'ਚ ਅਦਾ ਕੀਤਾ ਜਾਵੇ | ਦੁਕਾਨਦਾਰਾਂ 'ਚ ਪਾਏ ਜਾ ਰਹੇ ਰੋਸ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਹੈ ਕਿ ਉਹ ਆਪੋ-ਆਪਣੇ ਜ਼ਿਲਿ੍ਹਆਂ 'ਚ ਪੜਾਅਵਾਰ ਦੁਕਾਨਾਂ ਖੋਲ੍ਹਣ ਦੀ ਯੋਜਨਾ 'ਤੇ ਕੰਮ ਕਰਨ | ਖ਼ਜ਼ਾਨਾ ਮੰਤਰੀ ਨੇ ਕੈਬਨਿਟ ਦੇ ਧਿਆਨ 'ਚ ਲਿਆਂਦਾ ਕਿ ਕੀਮਤਾਂ ਨਿਰਧਾਰਤ ਕਰਨ ਦੇ ਬਾਵਜੂਦ ਪ੍ਰਾਈਵੇਟ ਹਸਪਤਾਲ ਵਲੋਂ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ | ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਤੇ ਅਜਿਹਾ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਮੰਤਰੀ ਮੰਡਲ ਨੇ ਉੱਤਰੀ ਜ਼ੋਨ ਦਾ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲਾਜੀ ਸਥਾਪਿਤ ਕਰਨ ਲਈ ਮੁਹਾਲੀ 'ਚ 5 ਏਕੜ ਪੰਚਾਇਤੀ ਜ਼ਮੀਨ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਕੋਲ ਤਬਦੀਲ ਕਰਨ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼ 1964 'ਚ ਇਕ ਵਾਰ ਢਿੱਲ ਦੇਣ ਦੀ ਮਨਜ਼ੂਰੀ ਦਿੱਤੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਜਾਇਦਾਦ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਨਿਰਵਿਘਨ ਤੇ ਸੌਖੇ ਢੰਗ ਨਾਲ ਮੁਹੱਈਆ ਕਰਾਉਣ ਹਿੱਤ ਇਕ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ | ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਰੀਆਂ ਆਕਸੀਜਨ ਉਤਪਾਦਕ ਇਕਾਈਆਂ ਨੂੰ ਤਰਜੀਹੀ ਖੇਤਰ ਦਾ ਦਰਜਾ ਦੇਣ ਨੂੰ ਪ੍ਰਵਾਨਗੀ ਦਿੱਤੀ ਤੇ ਇਸ ਦੇ ਨਾਲ ਹੀ ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਬਣਾਉਣ ਹਿੱਤ ਇਕ ਨੋਡਲ ਅਧਿਕਾਰੀ ਦੀ ਨਿਯੁਕਤੀ ਵੀ ਕੀਤੀ ਹੈ |

ਰਿਜ਼ਰਵ ਬੈਂਕ ਵਲੋਂ ਐਮਰਜੈਂਸੀ ਸਿਹਤ ਸਹੂਲਤਾਂ ਲਈ 50 ਹਜ਼ਾਰ ਕਰੋੜ ਦਾ ਕਰਜ਼ਾ ਦੇਣ ਦਾ ਐਲਾਨ

ਨਵੀਂ ਦਿੱਲੀ, 5 ਮਈ (ਉਪਮਾ ਡਾਗਾ ਪਾਰਥ)-ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਨੇ ਦੇਸ਼ ਦੀ ਆਰਥਿਕ ਸਿਹਤ ਦਰੁਸਤ ਕਰਨ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੁਝ ਅਹਿਮ ਐਲਾਨ ਕੀਤੇ ਹਨ, ਜਿਸ ਤਹਿਤ ਛੋਟੇ ਕਾਰੋਬਾਰੀ ਦਬਾਅ ਘੱਟ ਕਰਨ ਲਈ ਕਰਜ਼ੇ ਨੂੰ ਮੁੜ ਤਰਤੀਬ ਕਰ ਸਕਦੇ ਹਨ | ਇਸ ਤੋਂ ਇਲਾਵਾ ਐਮਰਜੈਂਸੀ ਸਿਹਤ ਸੇਵਾਵਾਂ ਲਈ ਬੈਂਕ ਵਲੋਂ 31 ਮਾਰਚ, 2022 ਤੱਕ 50 ਹਜ਼ਾਰ ਕਰੋੜ ਦਾ ਕਰਜ਼ਾ ਦੇਣ ਦਾ ਐਲਾਨ ਵੀ ਕੀਤਾ ਗਿਆ | ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਅਚਾਨਕ ਕੀਤੇ ਸੰਬੋਧਨ 'ਚ ਉਕਤ ਐਲਾਨ ਕੀਤੇ | ਦਾਸ ਨੇ ਕੋਰੋਨਾ ਦੀ ਦੂਜੀ ਲਹਿਰ ਕਾਰਨ ਪ੍ਰਭਾਵਿਤ ਹੋਈ ਦੇਸ਼ ਦੀ ਆਰਥਿਕਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਜੀ ਲਹਿਰ ਦੇ ਮੁਕਬਾਲੇ ਲਈ ਵੱਡੇ ਕਦਮ ਚੁੱਕਣ ਦੀ ਲੋੜ ਹੈ | ਗਵਰਨਰ ਨੇ ਜਿੱਥੇ ਸਿਹਤ ਖੇਤਰ ਨੂੰ 50 ਹਜ਼ਾਰ ਕਰੋੜ ਰੁਪਏ ਦਾ ਬੂਸਟਰ ਡੋਜ਼ ਦੇਣ ਦਾ ਐਲਾਨ ਕੀਤਾ ਉੱਥੇ ਬੈਂਕਾਂ, ਰਾਜਾਂ ਅਤੇ ਛੋਟੇ ਕਾਰੋਬਾਰੀਆਂ ਲਈ ਕੁਝ ਰਾਹਤਾਂ ਦਾ ਐਲਾਨ ਵੀ ਕੀਤਾ ਪਰ ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਮੌਜੂਦਾ ਹਾਲਾਤਾਂ 'ਚ ਰਿਜ਼ਰਵ ਬੈਂਕ ਦੇ ਅਪ੍ਰੈਲ ਦੀ ਵਿੱਤੀ ਨੀਤੀ ਕਮੇਟੀ 'ਚ ਦਿੱਤੇ ਗਏ ਕਿਆਸਾਂ ਚੋਂ ਕਿਸੇ ਵੱਡੇ ਬਦਲਾਅ ਦੀ ਉਮੀਦ ਨਾ ਕੀਤੀ ਜਾਵੇ |
ਛੋਟੇ ਕਾਰੋਬਾਰੀਆਂ ਲਈ ਸਹੂਲਤ
ਰਿਜ਼ਰਵ ਬੈਂਕ ਨੇ ਰਾਜਾਂ ਵਲੋਂ ਲਾਈਆਂ ਗਈਆਂ ਤਾਲਾਬੰਦੀਆਂ ਕਾਰਨ ਪ੍ਰਭਾਵਿਤ ਹੋ ਰਹੇ ਛੋਟੇ ਕਾਰੋਬਾਰੀਆਂ ਨੂੰ ਉਭਾਰਨ ਲਈ ਕਰਜ਼ੇ ਨੂੰ ਮੁੜ ਤਰਤੀਬ ਕਰਨ ਦੀ ਸਹੂਲਤ ਦੁਬਾਰਾ ਸ਼ੁਰੂ ਕਰ ਦਿੱਤੀ ਹੈ | ਸੂਖਮ ਅਤੇ ਛੋਟੇ ਕਾਰੋਬਾਰੀ 30 ਸਤੰਬਰ, 2021 ਤੋਂ ਪਹਿਲਾਂ ਆਪਣੇ ਕਰਜ਼ੇ ਨੂੰ ਮੁੜ ਤਰਤੀਬ ਕਰਵਾ ਸਕਦੇ ਹਨ ਭਾਵ ਆਪਣੇ ਕਰਜ਼ੇ ਦੀ ਕਿਸ਼ਤ ਘੱਟ ਕਰਨ ਅਤੇ ਚੁਕਾਉਣ ਦੀ ਮਿਆਦ ਵਧਵਾ ਸਕਦੇ ਹਨ | ਇਹ ਸੁਵਿਧਾ ਉਨ੍ਹਾਂ ਕਾਰੋਬਾਰੀਆਂ ਨੂੰ ਮਿਲੇਗੀ ਜਿਨ੍ਹਾਂ ਦਾ ਟਰਨਓਵਰ 25 ਕਰੋੜ ਰੁਪਏ ਤੱਕ ਦਾ ਹੋਵੇਗਾ | ਦਾਸ ਨੇ ਕਿਹਾ ਕਿ ਇਸ ਸਹੂਲਤ ਨੂੰ 90 ਦਿਨਾਂ ਅੰਦਰ ਲਾਗੂ ਕਰਨਾ ਹੋਵੇਗਾ ਅਤੇ ਇਸ ਨੂੰ ਸਤੰਬਰ 2030 ਤੱਕ ਲੈ ਜਾਇਆ ਜਾ ਸਕਦਾ ਹੈ | ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਪਹਿਲੀ ਵਾਰ ਜਦੋਂ ਕਰਜ਼ੇ ਨੂੰ ਮੁੜ ਤਰਤੀਬ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਸੀ ਉਸ ਸਮੇਂ ਮੈਰੇਟੋਰੀਅਸ ਦੀ ਮਿਆਦ 2 ਸਾਲ ਤੋਂ ਘੱਟ ਦੀ ਸੀ | ਰਿਜ਼ਰਵ ਬੈਂਕ ਵਲੋਂ ਕੀਤੇ ਇਕ ਹੋਰ ਐਲਾਨ 'ਚ ਕਿਹਾ ਗਿਆ ਕਿ ਛੋਟੇ ਵਿੱਤੀ ਬੈਂਕ ਲਾਂਗ ਟਰਮ ਰੈਪੋ ਆਪ੍ਰੇਸ਼ਨ ਤਹਿਤ 10 ਹਜ਼ਾਰ ਕਰੋੜ ਰੁਪਏ ਤੱਕ ਦਾ ਕਰਜ਼ਾ ਦੇ ਸਕਦੇ ਹਨ | ਇਸ ਫੰਡ ਦੇ ਇਸਤੇਮਾਲ ਨਾਲ ਬੈਂਕ 10 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਸਕਦੇ ਹਨ |
50 ਹਜ਼ਾਰ ਕਰੋੜ ਰੁਪਏ
ਦਾਸ ਨੇ ਫਾਰਮਾ ਸੈਕਟਰ ਲਈ ਵੱਡਾ ਐਲਾਨ ਕਰਦਿਆਂ ਰੇਪੋ ਰੇਟ 'ਤੇ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਦੇਣ ਦਾ ਐਲਾਨ ਵੀ ਕੀਤਾ | ਇਸ ਤਹਿਤ ਵੈਕਸੀਨ ਬਣਾਉਣ ਵਾਲੇ ਸਿਹਤ ਸੁਵਿਧਾਵਾਂ, ਹਸਪਤਾਲਾਂ ਅਤੇ ਮਰੀਜ਼ਾਂ ਨੂੰ ਕਰਜ਼ਾ ਦਿੱਤਾ ਜਾ ਸਕਦਾ ਹੈ | ਇਹ ਕਰਜ਼ਾ ਰੇਪੋ ਰੇਟ ਮੁਤਾਬਿਕ ਦਿੱਤਾ ਜਾਵੇਗਾ | ਦਾਸ ਨੇ ਕਿਹਾ ਕਿ ਐਮਰਜੈਂਸੀ ਸਿਹਤ ਸੇਵਾਵਾਂ ਲਈ ਰਿਜ਼ਰਵ ਬੈਂਕ 31 ਮਾਰਚ, 2022 ਤੱਕ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇਵੇਗਾ | ਸ਼ਕਤੀਕਾਂਤ ਦਾਸ ਨੇ ਆਪਣੇ ਸੰਬੋਧਨ 'ਚ ਇਹ ਵੀ ਕਿਹਾ ਕਿ ਆਰ.ਬੀ.ਆਈ. 35 ਹਜ਼ਾਰ ਕਰੋੜ ਦੀਆਂ ਸਰਕਾਰੀ ਸਕਿਉਰਿਟੀਜ਼ ਦੀ ਖ਼ਰੀਦ ਦਾ ਦੂਜਾ ਗੇੜ 20 ਮਈ ਨੂੰ ਸ਼ੁਰੂ ਕਰੇਗਾ | ਇਸ ਤੋਂ ਇਲਾਵਾ ਤਰਜੀਹੀ ਸੈਕਟਰ ਨੂੰ ਛੇਤੀ ਕਰਜ਼ਾ ਦਿਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ | ਕਮਜ਼ੋਰ ਸੈਕਟਰਾਂ ਨੂੰ ਕਰਜ਼ਾ ਦੇਣ ਲਈ ਆਰ.ਬੀ.ਆਈ. ਨੇ ਕਿਹਾ ਕਿ ਬੈਂਕ ਆਪਣੀ (ਕੋਵਿਡ ਲੋਨ ਬੁੱਕ) ਬਣਾਉਣਗੇ | ਬੈਂਕ ਆਪਣੀ ਕੋਵਿਡ ਬੁੱਕ ਦੇ ਬਰਾਬਰ ਹੀ ਰਕਮ ਰਿਜ਼ਰਵ ਬੈਂਕ ਤੋਂ ਕਢਾ ਸਕਦੇ ਹਨ |
ਕੇ.ਵਾਈ.ਸੀ ਨੇਮਾਂ 'ਚ ਕੀਤਾ ਬਦਲਾਅ
ਦੇਸ਼ ਦੇ ਸਰਬਉੱਚ ਬੈਂਕ ਨੇ ਕੇ.ਵਾਈ.ਸੀ ਨੂੰ ਮਨਜ਼ੂਰੀ ਦੇ ਦਿੱਤੀ | ਹੁਣ ਗਾਹਕ ਨੂੰ ਬੈਂਕ ਦੀ ਬ੍ਰਾਂਚ 'ਚ ਜਾਣ ਦੀ ਲੋੜ ਨਹੀਂ ਹੋਵੇਗੀ, ਸਗੋਂ ਜੇਕਰ ਬੈਂਕਾਂ ਕੋਲ ਖਾਤਾਧਾਰਕ ਦੀ ਜਾਣਕਾਰੀ ਨਹੀਂ ਹੈ ਤਾਂ ਉਹ ਲੋਕਾਂ 'ਤੇ ਕਾਰਵਾਈ ਨਹੀਂ ਕਰ ਸਕਦੇ | ਆਰ.ਬੀ.ਆਈ. ਨੇ ਇਸ ਲਈ ਦਸੰਬਰ 2021 ਤੱਕ ਦੀ ਸਮਾਂ ਹੱਦ ਕਰ ਦਿੱਤੀ ਹੈ |

ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਹਸਪਤਾਲਾਂ 'ਚ ਅੱਗ ਸੁਰੱਖਿਆ ਦੀ ਸਮੀਖਿਆ ਕਰਨ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 5 ਮਈ (ਏਜੰਸੀ)-ਗ੍ਰਹਿ ਮੰਤਰਾਲੇ ਨੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਤੇ ਨਰਸਿੰਗ ਹੋਮਜ਼ 'ਚ ਅੱਗ ਸੁਰੱਖਿਆ ਪ੍ਰਣਾਲੀਆਂ ਦੀ ਵਿਸਥਾਰਪੂਰਵਕ ਸਮੀਖਿਆ ਕਰਨ ਨੂੰ ਕਿਹਾ ਹੈ | ਹਸਪਤਾਲਾਂ ਤੇ ਨਰਸਿੰਗ ਹੋਮਜ਼ 'ਚ ਸ਼ਾਰਟ ਸਰਕਟ ਕਾਰਨ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਾਈ ਦੀ ਕਮਾਨ ਗਡਕਰੀ ਨੂੰ ਸੌਂਪਣ ਪ੍ਰਧਾਨ ਮੰਤਰੀ-ਸੁਬਰਾਮਨੀਅਮ

ਨਵੀਂ ਦਿੱਲੀ, 5 ਮਈ (ਇੰਟ.)-ਕੋਰੋਨਾ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਹਰ ਰੋਜ਼ ਸੈਂਕੜੇ ਲੋਕਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ | ਇਸ ਦਰਮਿਆਨ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ | ਰਾਜ ਸਭਾ ਮੈਂਬਰ ਸੁਬਰਾਮਣੀਅਮ ...

ਪੂਰੀ ਖ਼ਬਰ »

ਰੋਸ਼ੇ ਇੰਡੀਆ ਦੀ ਦਵਾਈ ਨੂੰ ਭਾਰਤ 'ਚ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ

ਨਵੀਂ ਦਿੱਲੀ, 5 ਮਈ (ਏਜੰਸੀ)-ਦਵਾਈ ਕੰਪਨੀ ਰੋਸ਼ੇ ਇੰਡੀਆ ਨੇ ਐਲਾਨ ਕੀਤਾ ਹੈ ਕਿ ਕੇਂਦਰੀ ਦਵਾਈਆਂ ਮਾਪਦੰਡ ਕੰਟਰੋਲ ਸੰਗਠਨ (ਸੀ.ਡੀ.ਐਸ.ਸੀ.ਓ.) ਨੇ ਭਾਰਤ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਉਸ ਦੀ ਐਂਟੀਬਾਡੀ ਕਾਕਟੇਲ ਨੂੰ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦੇ ...

ਪੂਰੀ ਖ਼ਬਰ »

ਤਾਮਿਲਨਾਡੂ ਦੇ ਸਰਕਾਰੀ ਹਸਪਤਾਲ 'ਚ 11 ਮਰੀਜ਼ਾਂ ਦੀ ਮੌਤ

ਚੇਨਈ, 5 ਮਈ (ਯੂ.ਐਨ.ਆਈ.)-ਤਾਮਿਲਨਾਡੂ ਦੇ ਚੇਂਗਲਪੱਟੂ ਵਿਖੇ ਸਥਿਤ ਸਰਕਾਰੀ ਹਸਪਤਾਲ 'ਚ 11 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ | ਜਿੱਥੇ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਮੌਤਾਂ ਲਈ ਆਕਸੀਜਨ ਦੀ ਕਿੱਲਤ ਹੋਣ ਦਾ ਦੋਸ਼ ਲਗਾ ਰਹੇ ਹਨ, ਉਥੇ ਸਿਹਤ ਸਕੱਤਰ ਡਾ. ਜੇ. ...

ਪੂਰੀ ਖ਼ਬਰ »

ਐਨ. ਐਸ. ਜੀ. ਦੇ ਜਵਾਨ ਦੀ ਕੋਰੋਨਾ ਕਾਰਨ ਮੌਤ

ਨਵੀਂ ਦਿੱਲੀ, 5 ਮਈ (ਏਜੰਸੀ)-ਕੋਰੋਨਾ ਵਾਇਰਸ ਕਾਰਨ ਰਾਸ਼ਟਰੀ ਸੁਰੱਖਿਆ ਗਾਰਡ (ਐਨ. ਐਸ. ਜੀ.) ਦੇ ਕਮਾਂਡੋ ਦੀ ਮੌਤ ਹੋ ਗਈ | ਐਨ. ਐਸ. ਜੀ. ਦਾ ਜਵਾਨ ਬੀ. ਕੇ. ਝਾਅ ਕੋਰੋਨਾ ਪਾਜ਼ੀਟਿਵ ਸੀ ਤੇ ਗੇ੍ਰਟਰ ਨੋਇਡਾ ਦੇ ਸੀ. ਏ. ਪੀ. ਐਫ. ਹਸਪਤਾਲ 'ਚ ਦਾਖ਼ਲ ਸੀ | ਉਸ ਦੀ ਉਮਰ 53 ਸਾਲ ਸੀ | ਐਨ. ...

ਪੂਰੀ ਖ਼ਬਰ »

ਪੰਜਾਬ, ਹਰਿਆਣਾ 'ਚ ਆਕਸੀਜਨ ਦੀ ਕਮੀ, ਹਾਈਕੋਰਟ 'ਚ ਜਵਾਬ ਪੇਸ਼

ਚੰਡੀਗੜ੍ਹ, 5 ਮਈ (ਬਿ੍ਜੇਂਦਰ ਗੌੜ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਗੰਭੀਰ ਹਾਲਾਤ ਵਿਚਕਾਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਆਕਸੀਜਨ ਦਾ ਸੰਕਟ ਗਹਿਰਾਉਂਦਾ ਜਾ ਰਿਹਾ ਹੈ | ਹਰਿਆਣਾ ਦੀ ਇਕ ਜੇਲ੍ਹ 'ਚ ਕੈਦੀ ਨੂੰ ਕੋਰੋਨਾ ਹੋਣ ਤੋਂ ਬਾਅਦ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਆਈ.ਪੀ.ਐਲ. ਮੈਚ 'ਚ ਫ਼ਰਜ਼ੀ ਦਸਤਾਵੇਜ਼ ਲੈ ਕੇ ਦਾਖ਼ਲ ਹੋਏ 2 ਵਿਅਕਤੀ ਗਿ੍ਫ਼ਤਾਰ

ਨਵੀਂ ਦਿੱਲੀ, 5 ਮਈ (ਏਜੰਸੀ)-ਆਈ.ਪੀ.ਐਲ. ਨੂੰ ਕੋਰੋਨਾ ਵਾਇਰਸ ਕਾਰਨ ਰੱਦ ਕਰ ਦਿੱਤਾ ਗਿਆ ਹੈ | ਕਈ ਖਿਡਾਰੀਆਂ ਦੇ ਕੋਰੋਨਾ ਪੀੜਤ ਹੋਣ ਤੋਂ ਬਾਅਦ ਅਜਿਹਾ ਫੈਸਲਾ ਲਿਆ ਗਿਆ ਹੈ | ਬਾਇਓ ਬਬਲ 'ਚ ਕੋਰੋਨਾ ਕਿਵੇਂ ਪਹੰੁਚਿਆ ਇਸ 'ਤੇ ਸਵਾਲ ਉੱਠ ਰਹੇ ਹਨ | ਦਰਅਸਲ ਪੁਲਿਸ ਨੇ ਦੋ ...

ਪੂਰੀ ਖ਼ਬਰ »

ਵਿਦੇਸ਼ੀ ਸਹਾਇਤਾ ਵਜੋਂ ਮਿਲੇ ਮੈਡੀਕਲ ਯੰਤਰ ਕੋਰੋਨਾ ਪੀੜਤਾਂ ਵਾਸਤੇ, ਡੱਬਿਆਂ 'ਚ ਰੱਖਣ ਲਈ ਨਹੀਂ-ਹਾਈਕੋਰਟ

ਨਵੀਂ ਦਿੱਲੀ, 5 ਮਈ (ਪੀ.ਟੀ.ਆਈ.)-ਦਿੱਲੀ ਹਾਈਕੋਰਟ ਦੇ ਜੱਜ ਵਿਪਿਨ ਸਾਂਗੀ ਅਤੇ ਰੇਖਾ ਪਾਲੀ ਦੇ ਇਕ ਬੈਂਚ ਨੇ ਕਿਹਾ ਕਿ ਵਿਦੇਸ਼ੀ ਸਹਾਇਤਾ ਵਜੋਂ ਮਿਲੇ ਮੈਡੀਕਲ ਉਪਕਰਨ ਕੋਰੋਨਾ ਮਰੀਜ਼ਾਂ ਦੀ ਮਦਦ ਵਾਸਤੇ ਹਨ ਨਾ ਕਿ ਕੁਝ ਸੰਸਥਾਵਾਂ ਦੇ ਡੱਬਿਆਂ 'ਚ ਰੱਖਣ ਲਈ ਕਿ ਜਿੱਥੇ ...

ਪੂਰੀ ਖ਼ਬਰ »

18 ਤੋਂ 30 ਸਾਲ ਦੇ 3000 ਹੁਨਰਮੰਦ ਭਾਰਤੀਆਂ ਨੂੰ ਹਰ ਵਰ੍ਹੇ 2 ਸਾਲਾ ਵਰਕ ਵੀਜ਼ਾ ਦੇਵਗਾ ਬਰਤਾਨੀਆ

ਲੰਡਨ, 5 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਅਤੇ ਭਾਰਤ ਦਰਮਿਆਨ ਹੋਏ ਨਵੇਂ ਪ੍ਰਵਾਸ ਸਮਝੌਤੇ ਤਹਿਤ ਨੌਜਵਾਨ ਹੁੰਨਰਮੰਦ ਲੋਕਾਂ ਨੂੰ ਲਾਭ ਹੋਵੇਗਾ, ਜਿਸ ਤਹਿਤ 18 ਤੋਂ 30 ਸਾਲ ਦੀ ਉਮਰ ਦੇ 3000 ਲੋਕਾਂ ਨੂੰ ਬਰਤਾਨੀਆ ਹਰ ਵਰ੍ਹੇ 2 ਸਾਲ ਲਈ ਵਰਕ ਵੀਜ਼ਾ ਦੇਵੇਗਾ | ...

ਪੂਰੀ ਖ਼ਬਰ »

ਦਿੱਲੀ ਦੇ ਸਿਹਤ ਮੰਤਰੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ

ਨਵੀਂ ਦਿੱਲੀ, 5 ਮਈ (ਜਗਤਾਰ ਸਿੰਘ)-ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ 'ਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ਕੀਤਾ ਤੇ ਇਥੇ ਸਹੂਲਤਾਂ ਦਾ ...

ਪੂਰੀ ਖ਼ਬਰ »

ਸਰਕਾਰ ਨੇ ਆਰਜ਼ੀ ਪੈਨਸ਼ਨ ਦੀ ਅਦਾਇਗੀ ਨੂੰ ਇਕ ਸਾਲ ਲਈ ਵਧਾਇਆ-ਜਿਤੇਂਦਰ ਸਿੰਘ

ਨਵੀਂ ਦਿੱਲੀ, 5 ਮਈ (ਏਜੰਸੀ)-ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਕੋਵਿਡ-19 ਸਥਿਤੀ ਦੇ ਮੱਦੇਨਜ਼ਰ ਇਕ ਕਰਮਚਾਰੀ ਦੀ ਸੇਵਾ ਮੁਕਤੀ ਦੀ ਤਰੀਕ ਤੋਂ ਆਰਜ਼ੀ ਪੈਨਸ਼ਨ ਦੀ ਅਦਾਇਗੀ ਨੂੰ ਇਕ ਸਾਲ ਦੀ ਮਿਆਦ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ | ਅਮਲਾ ਵਿਭਾਗ ...

ਪੂਰੀ ਖ਼ਬਰ »

ਕਸਟਮ ਵਲੋਂ 1 ਲੱਖ ਤੋਂ ਵੱਧ ਆਕਸੀਜਨ ਕੰਸਨਟ੍ਰੇਟਰਾਂ ਦੀ ਨਿਕਾਸੀ ਨੂੰ ਪ੍ਰਵਾਨਗੀ

ਨਵੀਂ ਦਿੱਲੀ, 5 ਮਈ (ਪੀ.ਟੀ.ਆਈ.)-ਕੇਂਦਰ ਨੇ ਦਿੱਲੀ ਹਾਈਕੋਰਟ ਨੂੰ ਦੱਸਿਆ ਕਿ 24 ਅਪ੍ਰੈਲ ਤੋਂ 4 ਮਈ ਤੱਕ ਉਸ ਨੇ ਇਕ ਲੱਖ ਤੋਂ ਵੱਧ ਆਕਸੀਜਨ ਕੰਸਨਟ੍ਰੇਟਰਾਂ ਦੀ ਨਿਕਾਸੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਮਨਜ਼ੂਰੀ ਲਈ ਸਿਰਫ 907 ਇਕਾਈਆਂ ਬਾਕੀ ਰਹਿੰਦੀਆਂ ਹਨ | ਜਸਟਿਸ ...

ਪੂਰੀ ਖ਼ਬਰ »

ਕੋਰੋਨਾ ਕਾਰਨ ਪੰਜਾਬ 'ਚ ਹਾਲਾਤ ਨਾਜ਼ੁਕ

• 14 ਜ਼ਿਲਿ੍ਹਆਂ 'ਚ ਪਾਜ਼ਟੀਵਿਟੀ ਦਰ 10 ਤੇ 6 ਜ਼ਿਲਿ੍ਹਆਂ 'ਚ 11 ਫ਼ੀਸਦੀ • ਨੌਜਵਾਨ ਵਰਗ 'ਚ ਮੌਤਾਂ ਦੀ ਗਿਣਤੀ ਘੱਟ ਚੰਡੀਗੜ੍ਹ, 5 ਮਈ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਕਾਰਨ ਸੂਬੇ 'ਚ ਹਾਲਾਤ ਨਾਜ਼ੁਕ ਹੁੰਦੇ ਜਾ ਰਹੇ ਹਨ | ਸਰਕਾਰੀ ਅੰਕੜਿਆਂ ਅਨੁਸਾਰ ਸੂਬੇ ਦੇ 14 ...

ਪੂਰੀ ਖ਼ਬਰ »

8015 ਨਵੇਂ ਮਾਮਲੇ ਅਤੇ 182 ਹੋਰ ਮੌਤਾਂ

ਸੂਬੇ 'ਚ ਕੋਰੋਨਾ ਕਾਰਨ ਅੱਜ 182 ਹੋਰ ਮੌਤਾਂ ਹੋ ਗਈਆਂ, ਉਥੇ 6701 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 8015 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 182 ਮੌਤਾਂ 'ਚ ਅੰਮਿ੍ਤਸਰ ਤੋਂ 18, ਬਰਨਾਲਾ ਤੋਂ 4, ਬਠਿੰਡਾ ਤੋਂ 21, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX