ਤਾਜਾ ਖ਼ਬਰਾਂ


21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਬੀਬੀ ਜਗੀਰ ਕੌਰ ਨੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . .  1 day ago
ਅੰਮ੍ਰਿਤਸਰ,19 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ....
ਖੰਨਾ ਨਰੋਤਮ ਨਗਰ ਦਾ ਇਕ ਨੌਜਵਾਨ ਦੂਜਾ ਰੈਂਕ ਲੈ ਕੇ ਬਣਿਆ ਪੀ.ਸੀ.ਐਸ. ਅਫ਼ਸਰ
. . .  1 day ago
ਖੰਨਾ,19 ਜੂਨ (ਹਰਜਿੰਦਰ ਸਿੰਘ ਲਾਲ) - ਨਰੋਤਮ ਨਗਰ ਦੇ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇੰਜਨੀਅਰਿੰਗ ਕੀਤੀ ਅਤੇ ਉਸਤੋਂ ਬਾਅਦ ਪੀ.ਸੀ.ਐੱਸ. ਦੀ...
ਬਿਜਲੀ ਕੱਟਾਂ ਤੋਂ ਦੁਖੀ ਹੋਕੇ ਕਿਸਾਨਾਂ ਨੇ ਅੱਧੀ ਰਾਤ ਨੂੰ ਕੌਮੀ ਮਾਰਗ ਬਿਠੰਡਾ - ਚੰਡੀਗੜ੍ਹ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,19 ਜੂਨ (ਵਿਜੇ ਸ਼ਰਮਾ) - ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਜਗਰਾਓਂ

ਸਰਕਾਰ ਦੇ ਮਾੜੇ ਪ੍ਰਬੰਧਾਂ ਦੀ ਬਦੌਲਤ ਖ਼ਰੀਦੀ ਕਣਕ ਦੀਆਂ ਬੋਰੀਆਂ ਦੇ ਵੱਖ-ਵੱਖ ਕੇਂਦਰਾਂ ਵਿਚ ਲੱਗੇ ਅੰਬਾਰ

ਸਿੱਧਵਾਂ ਬੇਟ, 5 ਮਈ (ਜਸਵੰਤ ਸਿੰਘ ਸਲੇਮਪੁਰੀ)-ਸੂਬਾ ਸਰਕਾਰ ਵਲੋਂ ਹਾੜੀ ਦੇ ਇਸ ਸੀਜ਼ਨ ਦੌਰਾਨ ਕੀਤੇ ਗਏ ਪ੍ਰਬੰਧਾਂ ਦੀ ਉਦੋਂ ਫੂਕ ਨਿਕਲੀ ਵਿਖਾਈ ਦੇ ਰਹੀ ਹੈ ਜਦੋਂ ਮੰਡੀਆਂ ਵਿਚ ਪੈਰ ਰੱਖਣ ਨੂੰ ਥਾਂ ਨਹੀਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹੈ ਅਤੇ ਮੌਸਮ ਖਰਾਬ ਹੋਣ ਕਾਰਣ ਹੁਣ ਇਸ ਕਣਕ ਦਾ ਵੀ ਰੱਬ ਹੀ ਰਾਖਾ ਹੈ | ਜੇਕਰ ਮਾਰਕੀਟ ਕਮੇਟੀ ਸਿੱਧਵਾਂ ਬੇਟ ਅਧੀਨ ਪੈਂਦੇ ਵੱਖ-ਵੱਖ ਖ਼ਰੀਦ ਕੇਂਦਰਾਂ ਲੀਲਾਂ ਮੇਘ ਸਿੰਘ, ਰਸੂਲਪੁਰ (ਜੰਡੀ) ਰਾਊਵਾਲ, ਗੋਰਸੀਆਂ ਮੱਖਣ, ਭੂੰਦੜੀ, ਭੈਣੀ ਅਰਾਈਆਂ, ਲੋਧੀਵਾਲ, ਪੱਤੀ ਮੁਲਤਾਨੀ ਅਤੇ ਸਥਾਨਕ ਖ਼ਰੀਦ ਕੇਂਦਰ ਦੀ ਗੱਲ ਕਰੀਏ ਤਾਂ ਇੰਨ੍ਹਾਂ ਖ਼ਰੀਦ ਕੇਂਦਰਾਂ ਵਿਚ ਪਨਗਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸ ਅਤੇ ਐੱਫ.ਸੀ.ਆਈ. ਵਲੋਂ ਹੁਣ ਤੱਕ 52448 ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਅਤੇ ਇਹ ਕਣਕ ਬੋਰੀਆਂ ਵਿਚ ਵੀ ਭਰ ਦਿੱਤੀ ਗਈ ਹੈ, ਪਰ ਅਜੇ ਤੱਕ ਇਸ ਖ਼ਰੀਦੀ ਕਣਕ ਵਿਚੋਂ ਸਿਰਫ਼ 26727 ਟਨ ਕਣਕ ਦੀ ਹੀ ਲਿਫਟਿੰਗ ਹੋ ਸਕੀ ਹੈ ਜਦਕਿ 25721 ਟਨ ਕਣਕ ਅਸਮਾਨ ਦੀ ਖੁੱਲ੍ਹੀ ਛੱਤ ਹੇਠ ਪਈ ਹੈ | ਕਣਕ ਦੀ ਲਿਫ਼ਟਿੰਗ ਵਿਚ ਹੋ ਰਹੀ ਦੇਰੀ ਸਬੰਧੀ ਜਦੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਗੁਦਾਮਾਂ ਵਿਚ ਕਣਕ ਦੀ ਉਤਰਾਈ ਲਈ ਮਜ਼ਦੂਰਾਂ ਦੀ ਬਹੁਤ ਘਾਟ ਹੈ ਜਿਸ ਨਾਲ ਟਰੱਕ ਜਲਦੀ ਖਾਲੀ ਨਹੀਂ ਹੋ ਰਹੇ | ਕਣਕ ਦੀਆਂ ਬੋਰੀਆਂ ਨਾਲ ਲੋਡ ਹੋਏ ਕਈ ਟਰੱਕ ਅਜੇ ਵੀ ਟਰੱਕ ਯੂਨੀਅਨ ਜਾਂ ਫਿਰ ਕਈ ਹੋਰ ਥਾਵਾਂ 'ਤੇ ਭਰੇ ਖੜੇ ਹਨ | ਭਾਵੇਂ ਕਿਸਾਨ ਆਪਣੀ ਫ਼ਸਲ ਵੇਚਕੇ ਵਿਹਲਾ ਹੋ ਗਿਆ ਹੈ ਪਰ ਲਿਫ਼ਟਿੰਗ ਵਿਚ ਹੋ ਰਹੀ ਦੇਰੀ ਦਾ ਖਮਿਆਜਾ ਮੰਡੀਆਂ ਵਿਚ ਕੰਮ ਕਰਦੇ ਚੌਧਰੀਆਂ ਅਤੇ ਪੱਲੇਦਾਰਾਂ ਨੂੰ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਆਖਿਆ ਕਿ ਖ਼ਰੀਦੀ ਕਣਕ ਦੀ ਜ਼ਿੰਮੇਵਾਰੀ ਭਾਵੇਂ ਹੁਣ ਖ਼ਰੀਦ ਏਜੰਸੀਆਂ ਦੀ ਹੈ ਪਰ ਫਿਰ ਵੀ ਸਾਨੂੰ ਇੰਨ੍ਹਾਂ ਬੋਰੀਆਂ ਦੀ ਰਖਵਾਲੀ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਜਿਸ ਨਾਲ ਸਾਡਾ ਖਰਚਾ ਵਧ ਰਿਹਾ ਹੈ ਪਰ ਗਲਤੀ ਸਰਕਾਰ ਦੀ ਹੈ ਜਿਸ ਨੇ ਲਿਫਟਿੰਗ ਸਬੰਧੀ ਪੂਰੇ ਪ੍ਰਬੰਧ ਨਹੀਂ ਕੀਤੇ ਜਿਸ ਦੀ ਬਦੌਲਤ ਅੱਜ ਮੰਡੀਆਂ ਵਿਚ ਪਈਆਂ ਬੋਰੀਆਂ ਵਿਚੋਂ ਸਿਰਫ 1435 ਟਨ ਕਣਕ ਦੀ ਹੀ ਲਿਫਟਿੰਗ ਹੋ ਸਕੀ ਹੈ | ਉਨ੍ਹਾਂ ਇਹ ਵੀ ਆਖਿਆ ਕਿ ਸਾਡੀ ਲੇਬਰ ਨੂੰ ਜੇਕਰ ਗੁਦਾਮਾਂ ਵਿਚ ਬੋਰੀਆਂ ਉਤਾਰਣ ਦੀ ਇਜ਼ਾਜਤ ਦਿੱਤੀ ਜਾਵੇ ਤਾਂ ਸਾਰਾ ਮਸਲਾ ਹੱਲ ਹੋ ਸਕਦਾ ਹੈ |

ਸੜਕ 'ਤੇ ਕਈ ਮੀਟਰ ਤੱਕ ਸੁੱਟਿਆ ਮੰਡੀ ਦਾ ਸਾਣ (ਕਣਕ) ਹਾਦਸੇ ਦਾ ਕਾਰਨ ਬਣੀ ਪੁੜੈਣ ਨੇੜੇ ਕਾਰ ਦਰੱਖਤ ਨਾਲ ਟਕਰਾਈ, ਕਾਰ ਚਾਲਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਹੰਬੜਾਂ, 5 ਮਈ (ਮੇਜਰ ਹੰਬੜਾਂ)-ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮੁੱਲਾਂਪੁਰ ਦਾਖਾ ਅਧੀਨ ਪੈਂਦੇ ਪਿੰਡ ਪੁੜੈਣ ਨੇੜੇ ਵਾਪਰੇ ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ ਹੋਣ 'ਤੇ ਦੂਸਰੇ ਸਾਥੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਮੌਕੇ 'ਤੇ ਇਕੱਤਰ ਲੋਕਾਂ ਅਨੁਸਾਰ ...

ਪੂਰੀ ਖ਼ਬਰ »

ਪਿੰਡ ਅੱਬੂਪੁਰਾ ਦੇ 42 ਸਾਲਾ ਵਿਅਕਤੀ ਭੁਪਿੰਦਰ ਸਿੰਘ ਦੀ ਹਲਕਾਅ ਕਾਰਨ ਹੋਈ ਮੌਤ

ਮਿ੍ਤਕ ਨੂੰ ਢਾਈ ਮਹੀਨੇ ਪਹਿਲਾਂ ਹਲਕੇ ਕੁੱਤੇ ਨੇ ਵੱਢਿਆ ਸੀ ਸਿੱਧਵਾਂ ਬੇਟ, 5 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਅੱਬੂਪੁਰਾ ਵਿਖੇ ਇਕ 42 ਸਾਲਾ ਵਿਅਕਤੀ ਭੁਪਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ | ਪਿੰਡ ਦੇ ...

ਪੂਰੀ ਖ਼ਬਰ »

ਝੋਨੇ ਦੀ 40 ਫ਼ੀਸਦੀ ਪੈਡੀ ਬਕਾਇਆ ਹੋਣ ਕਾਰਨ ਸ਼ੈਲਰ ਮਾਲਕ ਪ੍ਰੇਸ਼ਾਨ

ਮਾਛੀਵਾੜਾ ਸਾਹਿਬ, 5 ਮਈ (ਸੁਖਵੰਤ ਸਿੰਘ ਗਿੱਲ)- ਸਰਕਾਰ ਵਲੋਂ ਪਿਛਲੇ ਸਾਲ ਖ਼ਰੀਦ ਕੀਤੀ ਗਈ ਝੋਨੇ ਦੀ ਪੈਡੀ ਦਾ 40 ਫ਼ੀਸਦੀ ਸ਼ੈਲਰਾਂ ਵਿਚ ਪੀੜਨ ਤੋਂ ਬਕਾਇਆ ਪਿਆ ਹੈ | ਜਿਸ ਨੂੰ ਲੈ ਕੇ ਸ਼ੈਲਰ ਮਾਲਕ ਡਾਹਢੀ ਪੇ੍ਰਸ਼ਾਨੀ ਵਿਚ ਦਿਖਾਈ ਦੇ ਰਹੇ ਹਨ | ਸ਼ੈਲਰ ਐਸੋਸੀਏਸ਼ਨ ...

ਪੂਰੀ ਖ਼ਬਰ »

ਜਗਰਾਉਂ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ

ਜਗਰਾਉਂ, 5 ਮਈ (ਜੋਗਿੰਦਰ ਸਿੰਘ)-ਜਗਰਾਉਂ ਪੁਲਿਸ ਵਲੋਂ ਨਾਜਾਇਜ਼ ਹਥਿਆਰਾਂ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ | ਇਨ੍ਹਾਂ ਦੀ ਪਹਿਚਾਣ ਗੁਰਮਨਜੋਤ ਸਿੰਘ ਉਰਫ਼ ਤੁੜ ਪੁੱਤਰ ਮੋਹਣ ਸਿੰਘ, ਗੁਰਤੇਜ ਸਿੰਘ ਉਰਫ਼ ਰਮਨਾ ਪੁੱਤਰ ਜੁਗਰਾਜ ਸਿੰਘ ਵਾਸੀਆਨ ਚਕਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਪ੍ਰਭਾਵ 'ਚ ਸਿਹਤ ਮੁਲਾਜ਼ਮਾਂ ਦੀ ਹੜਤਾਲ ਲਈ ਸਰਕਾਰ ਜ਼ਿੰਮੇਵਾਰ-ਇਯਾਲੀ

ਮੁੱਲਾਂਪੁਰ-ਦਾਖਾ, 5 ਮਈ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਤੇਜ਼ੀ ਨਾਲ ਫ਼ੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਕੋਲ ਪਹਿਲਾਂ ਹੀ ਪੁਖਤਾ ਪ੍ਰਬੰਧਾਂ ਦੀ ਘਾਟ ਰਹੀ, ਹੁਣ ਕੌਮੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਤਾਲਾਬੰਦੀ ਖ਼ਿਲਾਫ਼ ਦੁਕਾਨਦਾਰਾਂ ਵਲੋਂ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਲਗਾਇਆ ਧਰਨਾ

ਰਾਏਕੋਟ, 5 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦੇ ਲਗਾਏ ਹਾਫ਼ ਲਾਕਡਾਊਨ ਨੂੰ ਲੈ ਕੇ ਕਰੀਬੀ ਪਿੰਡ ਦੱਧਾਹੂਰ ਵਿਖੇ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਖਫ਼ਾ ਹੋਏ ਦੁਕਾਨਦਾਰਾਂ ਨੇ ਪਿੰਡ ...

ਪੂਰੀ ਖ਼ਬਰ »

ਦੇਤਵਾਲ 'ਚ ਕੋਰੋਨਾ ਨਾਲ ਮੌਤ, ਪਾਜ਼ੀਟਿਵ ਗਿਣਤੀ ਵਧਣ 'ਤੇ ਦਾਖਾ ਪੁਲਿਸ ਵਲੋਂ ਪਿੰਡ ਸੀਲ

ਮੁੱਲਾਂਪੁਰ-ਦਾਖਾ, 5 ਮਈ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਬੜੀ ਤੇਜ਼ੀ ਨਾਲ ਫੈਲ ਰਿਹਾ | ਪੁਲਿਸ ਸਬ ਡਵੀਜ਼ਨ ਦਾਖਾ ਦੇ ਡੀ.ਐੱਸ.ਪੀ. ਗੁਰਬੰਸ ਸਿੰਘ ਬੈਂਸ, ਥਾਣਾ ਦਾਖਾ ਦੇ ਐੱਸ.ਐੱਚ.ਓ. ਪ੍ਰੇਮ ਸਿੰਘ ਦੀ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ...

ਪੂਰੀ ਖ਼ਬਰ »

ਜਗਰਾਉਂ 'ਚ ਕੋਰੋਨਾ ਨਾਲ ਮਾਂ-ਪੁੱਤਰ ਦੀ ਮੌਤ

ਜਗਰਾਉਂ, 5 ਮਈ (ਜੋਗਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਮੁਹੱਲਾ ਨਿਊ ਆਤਮ ਨਗਰ 'ਚ ਰਹਿੰਦੇ ਪ੍ਰਵਾਸੀ ਪਰਿਵਾਰ ਦੇ ਮਾਂ-ਪੁੱਤ ਦੀ ਕੋਰੋਨਾ ਨਾਲ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਜ ਕੁਮਾਰ (30) ਅਤੇ ਉਸਦੀ ਮਾਂ ਰਾਜ ਕਲਾ (50) ਜੋ ਬਿਹਾਰ ਦੇ ਰਹਿਣ ਵਾਲੇ ਸਨ, ਪਿਛਲੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਵਰਗਲਾਉਣ ਦੇ ਦੋਸ਼ ਹੇਠ ਤਿੰਨਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 5 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਅਮਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਭੂੰਦੜੀ ਨੇ ਦੱਸਿਆ ਕਿ ਮੇਰੀ ਸਭ ਤੋਂ ਛੋਟੀ ਲੜਕੀ ਦੀ ਉਮਰ ਸਕੂਲ ਦੇ ਸਰਟੀਫਿਕੇਟ ਅਨੁਸਾਰ 17 ਸਾਲ 11 ਮਹੀਨੇ ...

ਪੂਰੀ ਖ਼ਬਰ »

ਕੋਵਿਡ-19 ਕੋਰੋਨਾ ਸੰਕਟ-ਆਰਥਿਕਤਾ ਤੋਂ ਪਹਿਲਾਂ ਪੇਸ਼ਬੰਦੀਆਂ ਕਰਕੇ ਮਨੁੱਖੀ ਜਾਨਾਂ ਬਚਾਉਣਾ ਬੜਾ ਲਾਜ਼ਮੀ-ਕੈਪਟਨ ਸੰਧੂ

ਮੁੱਲਾਂਪੁਰ-ਦਾਖਾ, 5 ਮਈ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਕਾਂਗਰਸ ਸਰਕਾਰ ਕੋਰੋਨਾ ਮਹਾਂਮਾਰੀ 'ਚ ਪੂਰੀ ਫ਼ਿਕਰਮੰਦੀ ਨਾਲ ਹਰ ਪਹਿਲੂ 'ਤੇ ਕੰਮ ਕਰ ਰਹੀ ਹੈ, ਕਿਉਂਕਿ ਅਜਿਹਾ ਸਮਾਂ ਸਰਕਾਰ ਲਈ ਬੇਹੱਦ ਚੁਣੌਤੀ ਭਰਪੂਰ ਹੈ, ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਚੇਅਰਪਰਸਨ ਮਨਜੀਤ ਕੌਰ ਪਮਾਲ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਗੁਰੂਸਰ ਸੁਧਾਰ, 5 ਮਈ (ਬਲਵਿੰਦਰ ਸਿੰਘ ਧਾਲੀਵਾਲ)-ਬਲਾਕ ਸੰਮਤੀ ਪੱਖੋਵਾਲ ਦੀ ਚੇਅਰਪਰਸਨ ਬੀਬੀ ਮਨਜੀਤ ਕੌਰ ਪਮਾਲ (ਪਤਨੀ ਰਾਵਲ ਸਿੰਘ) ਦੇ ਬੇਵਕਤੀ ਦਿਹਾਂਤ ਉੱਪਰ ਵਿਧਾਨ ਸਭਾ ਹਲਕਾ ਰਾਏਕੋਟ ਦੇ ਕਾਂਗਰਸ ਐੱਸ.ਸੀ. ਵਿੰਗ ਪ੍ਰਧਾਨ ਸਰਪੰਚ ਪਰਮਜੀਤ ਸਿੰਘ ਟੂਸਾ, ਮੈਂਬਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੱਦੋਵਾਲ ਨੇ ਪ੍ਰਾਇਮਰੀ ਸਕੂਲ ਦੀ ਚਾਰਦੀਵਾਰੀ ਸ਼ੁਰੂ ਕਰਵਾਈ

ਮੁੱਲਾਂਪੁਰ-ਦਾਖਾ, 5 ਮਈ (ਨਿਰਮਲ ਸਿੰਘ ਧਾਲੀਵਾਲ)-ਪਿੰਡ ਬੱਦੋਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਬੱਦੋਵਾਲ, ਸਾਬਕਾ ਸਰਪੰਚ ਅਮਰਜੋਤ ਸਿੰਘ ਦੀ ਨਜ਼ਰਸਾਨੀ ਹੇਠ ਪਿੰਡ ਬੱਦੋਵਾਲ ਦਾ ਸਰਵਪੱਖੀ ਵਿਕਾਸ ਨਿਰੰਤਰ ਜਾਰੀ ਹੈ | ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਪੰਜਾਬ 'ਚ ਸਮੁੱਚਾ ਸਰਵਪੱਖੀ ਵਿਕਾਸ ਕੇਵਲ ਅਕਾਲੀ ਦਲ ਵਲੋਂ ਹੀ ਕੀਤਾ ਗਿਆ-ਸ਼ਿਵਾਲਿਕ

ਹੰਬੜਾਂ, 5 ਮਈ (ਹਰਵਿੰਦਰ ਸਿੰਘ ਮੱਕੜ)-ਪੰਜਾਬ ਵਿਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸੱਤ੍ਹਾ ਵਿਚ ਆਈ, ਉਦੋਂ-ਉਦੋਂ ਹੀ ਪੰਜਾਬ ਦਾ ਸਮੁੱਚਾ ਸਰਵਪੱਖੀ ਵਿਕਾਸ ਹੋਇਆ ਹੈ | ਕਾਂਗਰਸ ਪਾਰਟੀ ਵਲੋਂ ਲੋਕਾਂ ਨੂੰ ਬਹੁਤ ਵੱਡੇ ਲਾਰੇ ਤੇ ਸਬਜ਼ਬਾਗ ਦਿਖਾ ...

ਪੂਰੀ ਖ਼ਬਰ »

ਜਥੇਦਾਰ ਗੁਰਦੀਪ ਸਿੰਘ ਬਸਰਾਉਂ ਦੇ ਪਿਤਾ ਹਰੀ ਸਿੰਘ ਬਸਰਾਉਂ ਦੀ ਮੌਤ, ਹੋਇਆ ਅੰਤਿਮ ਸੰਸਕਾਰ

ਰਾਏਕੋਟ, 5 ਮਈ (ਬਲਵਿੰਦਰ ਸਿੰਘ ਲਿੱਤਰ)-ਜਥੇਦਾਰ ਗੁਰਦੀਪ ਸਿੰਘ ਬਸਰਾਉਂ ਦੇ ਪਿਤਾ ਹਰੀ ਸਿੰਘ ਬਸਰਾਉਂ (80) ਦੀ ਮੌਤ ਹੋ ਗਈ, ਜਿੰਨ੍ਹਾਂ ਦਾ ਪਿੰਡ ਬਸਰਾਉਂ ਦੀ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਮਿ੍ਤਕ ਦੇਹ 'ਤੇ ਲੋਈਆਂ ਜਥੇਦਾਰ ਜਗਜੀਤ ਸਿੰਘ ...

ਪੂਰੀ ਖ਼ਬਰ »

ਤਲਵੰਡੀ, ਸੰਧੂ, ਖ਼ਾਲਸਾ, ਕੁਤਬਾ ਨੇ ਮਿ੍ਤਕ ਦੇਹ 'ਤੇ ਲੋਈਆਂ ਭੇਟ ਕੀਤੀਆਂ ਜਥੇਦਾਰ ਗੁਰਦੀਪ ਸਿੰਘ ਬਸਰਾਉਂ ਦੇ ਪਿਤਾ ਹਰੀ ਸਿੰਘ ਬਸਰਾਉਂ ਦੀ ਮੌਤ, ਹੋਇਆ ਅੰਤਿਮ ਸੰਸਕਾਰ

ਰਾਏਕੋਟ, 5 ਮਈ (ਬਲਵਿੰਦਰ ਸਿੰਘ ਲਿੱਤਰ)-ਜਥੇਦਾਰ ਗੁਰਦੀਪ ਸਿੰਘ ਬਸਰਾਉਂ ਦੇ ਪਿਤਾ ਹਰੀ ਸਿੰਘ ਬਸਰਾਉਂ (80) ਦੀ ਮੌਤ ਹੋ ਗਈ, ਜਿੰਨ੍ਹਾਂ ਦਾ ਪਿੰਡ ਬਸਰਾਉਂ ਦੀ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਮਿ੍ਤਕ ਦੇਹ 'ਤੇ ਲੋਈਆਂ ਜਥੇਦਾਰ ਜਗਜੀਤ ਸਿੰਘ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਥੇਦਾਰ ਗੁਰਦੇਵ ਸਿੰਘ ਕਾਲਸਾਂ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਰਾਏਕੋਟ, 5 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਕਾਲਸਾਂ ਦੇ ਸਾਬਕਾ ਸਰਪੰਚ ਅਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਦੇਵ ਸਿੰਘ ਕਾਲਸਾਂ (80) ਵਲੋਂ ਪਿਛਲੀਂ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ | ਜਿੰਨ੍ਹਾਂ ਦਾ ਅੱਜ ਸੇਜਲ ਅੱਖਾਂ ...

ਪੂਰੀ ਖ਼ਬਰ »

ਜਥੇਦਾਰ ਹੈਪੀ ਸਿਵੀਆਂ ਦੀ ਮਾਤਾ ਸੁਖਮਿੰਦਰ ਕੌਰ ਸਿਬੀਆ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ

ਰਾਏਕੋਟ, 5 ਮਈ (ਬਲਵਿੰਦਰ ਸਿੰਘ ਲਿੱਤਰ) ਜਥੇਦਾਰ ਅੰਮਿ੍ਤਪਾਲ ਸਿੰਘ ਹੈਪੀ ਸਿਵੀਆਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਬੱਸੀਆਂ ਤੇ ਹਰਪਾਲ ਸਿੰਘ ਸਿਵੀਆਂ ਕੈਨੇਡਾ ਦੀ ਮਾਤਾ ਸੁਖਮਿੰਦਰ ਕੌਰ ਸਿਬੀਆ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸੁਖਜਿੰਦਰ ਸ਼ੇਰੇ ਦੀ ਮੌਤ 'ਤੇ ਕਲਾਕਾਰਾਂ ਤੇ ਸਾਹਿਤਕਾਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ

ਹਠੂਰ, 5 ਮਈ (ਜਸਵਿੰਦਰ ਸਿੰਘ ਛਿੰਦਾ)-ਪ੍ਰਸਿੱਧ ਅਦਾਕਾਰ ਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਦੀ ਹੋਈ ਅਚਾਨਕ ਮੌਤ 'ਤੇ ਪ੍ਰਸਿੱਧ ਅਦਾਕਾਰ ਗੁੱਗੂ ਗਿੱਲ, ਹਾਸਰਸ ਅਦਾਕਾਰ ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਬੀ.ਐੱਨ. ਸ਼ਰਮਾ, ਬੀਨੂੰ ਢਿੱਲੋਂ, ਦੇਵ ਖਰੌੜ, ਰਤਨ ਔਲਖ਼, ...

ਪੂਰੀ ਖ਼ਬਰ »

ਸਨਮਤੀ ਸਕੂਲ 'ਚ ਆਨਲਾਈਨ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਜਗਰਾਉਂ, 5 ਮਈ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ 'ਚ ਆਨਲਾਈਨ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਪਹਿਲੀ ਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਬੱਚਿਆਂ ਨੇ ਕਵਿਤਾਵਾਂ ਸੁਣਾ ਕੇ ਸਭ ਦਾ ਮਨ ...

ਪੂਰੀ ਖ਼ਬਰ »

ਸੈਕਟਰੀ ਅਵਤਾਰ ਸਿੰਘ ਦੀ ਸੇਵਾਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਹਠੂਰ, 5 ਮਈ (ਜਸਵਿੰਦਰ ਸਿੰਘ ਛਿੰਦਾ)-ਬਹੁ-ਮੰਤਵੀ ਸਹਿਕਾਰੀ ਸਭਾ ਰਸੂਲਪੁਰ ਦੇ ਸੈਕਟਰੀ ਅਵਤਾਰ ਸਿੰਘ ਦੀ ਸੇਵਾ ਮੁਕਤੀ 'ਤੇ ਪੰਚਾਇਤ, ਨਗਰ ਵਾਸੀਆਂ ਅਤੇ ਸੁਸਾਇਟੀ ਵਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਜਿਸ ਵਿਚ ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ, ...

ਪੂਰੀ ਖ਼ਬਰ »

ਪਿੰਡ ਬੁਜ਼ਰਗ ਵਾਸੀਆਂ ਵਲੋਂ ਪ੍ਰਧਾਨ ਬਿੰਦਰ ਮਨੀਲਾ ਦਾ ਸਨਮਾਨ

ਜਗਰਾਉਂ, 5 ਮਈ (ਗੁਰਦੀਪ ਸਿੰਘ ਮਲਕ)-ਅਕਾਲੀ ਦਲ ਟ੍ਰਾਂਸਪੋਰਟ ਵਿੰਗ ਦੇ ਨਵ ਨਿਯੁਕਤ ਸੂਬਾ ਸਕੱਤਰ ਜਨਰਲ ਬਿੰਦਰ ਮਨੀਲਾ ਦਾ ਪਿੰਡ ਬੁਜ਼ਰਗ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਚਮਕੌਰ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ, ਨੰਬਰਦਾਰ ਸ਼ਰਨਜੀਤ ...

ਪੂਰੀ ਖ਼ਬਰ »

ਲੁਧਿਆਣਾ-ਜਗਰਾਉਂ ਮੁੱਖ ਮਾਰਗ ਟੋਲ ਪਲਾਜ਼ਾ 'ਤੇ ਕਿਸਾਨ ਤੇ ਮਜ਼ਦੂਰਾਂ ਵਲੋਂ ਧਰਨਾ ਲਗਾਤਾਰ ਜਾਰੀ

ਚੌਂਕੀਮਾਨ, 5 ਮਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨ ਵਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਇਆ ਜਾ ਰਿਹਾ ਧਰਨਾ ਲਗਾਤਾਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਵਿਵਾਦ ਨੂੰ ਲੈ ਕੇ ਹੋਣ ਵਾਲਾ ਟਕਰਾਅ ਪੁਲਿਸ ਨੇ ਰੋਕਿਆ

ਜਗਰਾਉਂ, 5 ਮਈ (ਗੁਰਦੀਪ ਸਿੰਘ ਮਲਕ)-ਨਜ਼ਦੀਕੀ ਪਿੰਡ ਜਗਰਾਉਂ ਪੱਤੀ ਮਲਕ ਦੇ ਗੁਰਦੁਆਰਾ ਡੇਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲੈ ਕੇ ਅੱਜ ਪਿੰਡ ਦੀਆਂ 2 ਧਿਰਾਂ ਦਰਮਿਆਨ ਹੋਣ ਵਾਲੇ ਟਕਰਾਅ ਨੂੰ ਪੁਲਿਸ ਥਾਣਾ ਸਦਰ ਜਗਰਾਉਂ ਦੇ ਇੰਚਾਰਜ ਜਸਪਾਲ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਤਾਲਾਬੰਦੀ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਲਈ ਪੁਲਿਸ ਨੇ ਸਖ਼ਤੀ ਵਧਾਈ

ਰਾਏਕੋਟ, 5 ਮਈ (ਸੁਸ਼ੀਲ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦਾ ਕੁਝ ਲੋਕਾਂ ਵਲੋਂ ਵਿਰੋਧ ਹੁੰਦਾ ਦੇਖ ਨੂੰ ਪੁਲਿਸ ਪ੍ਰਸ਼ਾਸਨ ਨੇ ਲਾਕਡਾਊਨ ਦੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੀ ਤਿਆਰੀ ਕਰ ...

ਪੂਰੀ ਖ਼ਬਰ »

ਬਲੌਜ਼ਮ ਸਕੂਲ 'ਚ ਮਾਸਕ ਜਾਗਰੂਕਤਾ ਸਬੰਧੀ ਗਤੀਵਿਧੀ ਕਰਵਾਈ

ਜਗਰਾਉਂ, 5 ਮਈ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਿਚ ਵਿਦਿਆਰਥੀਆਂ ਨੂੰ ਆਨਲਾਈਨ ਮੀਟਿੰਗ ਰਾਹੀਂ ਮਾਸਕ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ | ਸਕੂਲ ਦੇ ਅਧਿਆਪਕਾ ਵਲੋਂ ਵਿਦਿਆਰਥੀਆਂ ਨੂੰ ਘਰ ਤੋਂ ਬਾਹਰ ਭੀੜ ਵਾਲੇ ਇਲਾਕੇ ਵਿਚ ਜਾਣ ਸਮੇਂ ਮਾਸਕ ਲਗਾਉਣ ...

ਪੂਰੀ ਖ਼ਬਰ »

ਹੰਬੜਾਂ 'ਚ ਬੈਂਕਾਂ ਸਮੇਤ ਪਬਲਿਕ ਸਥਾਨਾਂ 'ਤੇ ਕੋਵਿਡ-19 ਦੀਆਂ ਹਦਾਇਤਾਂ ਦਾ ਨਹੀਂ ਰੱਖਿਆ ਜਾ ਰਿਹਾ ਖਿਆਲ

ਹੰਬੜਾਂ, 5 ਮਈ (ਮੇਜਰ ਹੰਬੜਾਂ)-ਵੱਧ ਰਹੀ ਕੋਰੋਨਾ ਮਹਾਂਮਾਰੀ ਕਾਰਨ ਭਾਵੇਂ ਸਰਕਾਰ ਵਲੋਂ ਲਾਕਡਾਊਨ ਲਗਾਇਆ ਗਿਆ ਹੈ ਪਰ ਲੋਕ ਕੋਵਿਡ-19 ਦੀਆਂ ਹਦਾਇਤਾਂ ਦੀ ਪ੍ਰਵਾਹ ਨਹੀਂ ਕਰ ਰਹੇ | ਦੇਖਣ 'ਚ ਆਇਆ ਕਿ ਕਸਬਾ ਹੰਬੜਾਂ ਪਬਲਿਕ ਸਥਾਨਾਂ ਦੇ ਨਾਲ ਬੈਂਕ ਅੱਗੇ ਵੱਡੇ ਇਕੱਠ 'ਚ ...

ਪੂਰੀ ਖ਼ਬਰ »

ਭਾਈ ਗਰੇਵਾਲ ਨੇ ਹਲਕਾ ਰਾਏਕੋਟ ਦੇ ਇੰਚਾਰਜ ਸਮੇਤ ਸਰਕਲ ਪ੍ਰਧਾਨਾਂ ਨਾਲ ਕੀਤੀਆਂ ਵਿਚਾਰਾਂ

ਰਾਏਕੋਟ, 5 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੇ ਦਫ਼ਤਰ 'ਚ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਹਲਕਾ ਇੰਚਾਰਜ ਰਾਏਕੋਟ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਰਕਲ ਪ੍ਰਧਾਨਾਂ, ਯੂਥ ...

ਪੂਰੀ ਖ਼ਬਰ »

ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨਾ ਖੋਲ੍ਹਣ ਦਾ ਫ਼ੈਸਲਾ ਸਰਕਾਰ ਦੇ ਗਲੇ ਦੀ ਹੱਡੀ ਬਣਨ ਲੱਗਾ

ਗੁਰੂਸਰ ਸੁਧਾਰ, 5 ਮਈ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੀ ਦੂਜੀ ਤੇ ਖ਼ਤਰਨਾਕ ਲਹਿਰ ਨੂੰ ਦੇਖਦਿਆਂ ਸੂਬਾ ਸਰਕਾਰ ਸਮੇਤ ਪ੍ਰਸ਼ਾਸਨ ਵਲੋਂ ਆਏ ਦਿਨ ਲਾਗੂ ਕੀਤੇ ਜਾ ਰਹੇ ਫ਼ੈਸਲੇ ਜਿਥੇ ਦੁਕਾਨਦਾਰਾਂ ਸਮੇਤ ਆਮ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਨ ...

ਪੂਰੀ ਖ਼ਬਰ »

ਅਕਾਲੀ ਆਗੂ ਮਿੰਟੂ ਜੱਟਪੁਰਾ ਨੂੰ ਸਦਮਾ, ਦਾਦੀ ਦਾ ਦਿਹਾਂਤ

ਰਾਏਕੋਟ, 5 ਮਈ (ਸੁਸ਼ੀਲ)-ਨੌਜਵਾਨਅਕਾਲੀ ਆਗੂ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦ ਅੱਜ ਸਵੇਰੇ ਉਨ੍ਹਾਂ ਦੇ ਦਾਦੀ ਕਰਤਾਰ ਕੌਰ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਸਾਬਕਾ ਸੰਸਦੀ ਸਕੱਤਰ ਅਤੇ ਪੰਜਾਬ ...

ਪੂਰੀ ਖ਼ਬਰ »

ਕਿਸਾਨ ਮੋਰਚੇ ਨੇ ਮਨਾਇਆ ਕਾਰਲ ਮਾਰਕਸ ਦਾ ਜਨਮ ਦਿਨ

ਜਗਰਾਉਂ, 5 ਮਈ (ਜੋਗਿੰਦਰ ਸਿੰਘ)-ਸਥਾਨਕ ਰੇਲ ਪਾਰਕ ਜਗਰਾਉਂ ਕਿਸਾਨ ਸੰਘਰਸ਼ ਮੋਰਚੇ 'ਚ ਅੱਜ ਕਿਰਤੀ ਲੋਕਾਂ ਦੇ ਨਾਇਕ ਕਾਰਲ ਮਾਰਕਸ ਦਾ ਜਨਮ ਦਿਨ ਕਿਸਾਨਾਂ-ਮਜ਼ਦੂਰਾਂ ਨੇ ਇਨਕਲਾਬੀ ਨਾਅਰਿਆਂ ਦੀ ਗੂੰਜ 'ਚ ਮਨਾਇਆ | ਮਜ਼ਦੂਰ ਵਰਗ ਦੇ ਹਰਮਨ ਪਿਆਰੇ ਉਸਤਾਦ 5 ਮਈ 1818 ਨੂੰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਰਾਮਗੜ੍ਹ ਵਲੋਂ ਦਾਖ਼ਲਾ ਵਧਾਉਣ ਲਈ ਪ੍ਰਚਾਰ ਮੁਹਿੰਮ ਜਾਰੀ

ਕੁਹਾੜਾ, 5 ਮਈ (ਸੰਦੀਪ ਸਿੰਘ ਕੁਹਾੜਾ)- ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਕੂਲਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ¢ ਜਿਸ ਕਰ ਕੇ ਵਿਦਿਆਰਥੀ ਸਕੂਲ ਵਿਚ ਨਹੀਂ ਆ ਰਹੇ | ਪਰ ਸਕੂਲ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੀ ਹੋਰ ਤਕੜਾਈ ਲਈ ਘੁਡਾਣੀ ਕਲਾਂ 'ਚ ਕਿਸਾਨਾਂ ਵਲੋਂ ਘਰ-ਘਰ ਹੋਕਾ ਦਿੱਤਾ ਗਿਆ

ਰਾੜਾ ਸਾਹਿਬ, 5 ਮਈ (ਸਰਬਜੀਤ ਸਿੰਘ ਬੋਪਾਰਾਏ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਦਿੱਲੀ ਮੋਰਚੇ ਦੀ ਤਕੜਾਈ ਲਈ ਘਰ-ਘਰ ਹੋਕਾ ਦਿੱਤਾ ਗਿਆ¢ ਇਸ ਸਮੇਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਕੋਰੋਨਾ ਦੀ ...

ਪੂਰੀ ਖ਼ਬਰ »

ਤਾਲਾਬੰਦੀ ਨਾਲੋਂ ਤਾਂ ਜ਼ਹਿਰ ਹੀ ਦੇ ਦੇਵੇ ਸਰਕਾਰ ਸਰਕਾਰ ਦੇ ਅੱਧ ਪਚੱਧੇ ਲਾਕਡਾਊਨ ਦਾ ਦੁਕਾਨਦਾਰਾਂ ਨੇ ਕੀਤਾ ਸਖ਼ਤ ਵਿਰੋਧ

ਮਾਛੀਵਾੜਾ ਸਾਹਿਬ, 5 ਮਈ (ਮਨੋਜ ਕੁਮਾਰ)- ਸੂਬੇ ਦੇ ਹੋਰਨਾਂ ਸ਼ਹਿਰਾਂ ਵਾਂਗ ਸਰਕਾਰ ਦੇ ਇਸ ਅੱਧ ਪਚੱਧੇ ਲਾਕਡਾਊਨ ਵਿਰੁੱਧ ਮਾਛੀਵਾੜਾ ਦੇ ਕੁੱਝ ਦੁਕਾਨਦਾਰਾਂ ਨੇ ਵੀ ਜ਼ੋਰਦਾਰ ਵਿਰੋਧ ਕਰਦਿਆਂ ਲਾਕਡਾਊਨ ਨਾਲੋ ਜ਼ਹਿਰ ਦੀ ਗੋਲੀ ਦੇ ਕੇ ਮਾਰਨ ਦੀ ਗੱਲ ਕਹੀ | ਅਕਾਲੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਮਮਤਾ ਦੀ ਜਿੱਤ 'ਤੇ ਲੱਡੂ ਵੰਡੇ

ਸਮਰਾਲਾ, 5 ਮਈ (ਗੋਪਾਲ ਸੋਫਤ)- ਇੱਥੋਂ ਨਜ਼ਦੀਕੀ ਪਿੰਡ ਬੌਂਦਲੀ ਦੇ ਗੁਰਦੁਆਰਾ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਸੀਨੀਅਰ ਆਗੂ ਬਲਵੀਰ ਸਿੰਘ ਖੀਰਨੀਆਂ ਅਤੇ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਦਿੱਲੀ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਇਕਾਂਤਵਾਸ ਲੋੜਵੰਦਾਂ ਨੰੂ ਲੰਗਰ ਅਤੇ ਮੈਡੀਕਲ ਮਦਦ ਮੁਹੱਈਆ ਕਰਾਵਾਂਗੇ- ਪਰਮਜੀਤ ਸਿੰਘ ਢਿੱਲੋਂ

ਸਮਰਾਲਾ, 5 ਮਈ (ਕੁਲਵਿੰਦਰ ਸਿੰਘ) - ਕੋਰੋਨਾ ਮਹਾਂਮਾਰੀ ਦੇ ਸੰਕਟ ਕਾਲ ਦੌਰਾਨ ਕੋਵਿਡ-19 ਦੇ ਸ਼ਿਕਾਰ ਹੋ ਕੇ ਘਰਾਂ ਅੰਦਰ ਇਕਾਂਤਵਾਸ ਹੋਏ ਲੋੜਵੰਦ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਮਦਦ ਕਰਨ ਦਾ ਐਲਾਨ ਕੀਤਾ ਹੈ¢ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ...

ਪੂਰੀ ਖ਼ਬਰ »

ਜਿੰਮ ਮਾਲਕਾਂ ਨੇ ਕਾਲੀ ਦੀ ਅਗਵਾਈ 'ਚ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਮਲੌਦ, 5 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮਲੌਦ ਵਿਖੇ ਜਿੰਮ ਮਾਲਕਾਂ ਅਤੇ ਨੌਜਵਾਨਾਂ ਵਲੋਂ ਸ਼ਰਾਬ ਦੇ ਠੇਕੇ ਅੱਗੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ¢ ਨੌਜਵਾਨਾਂ ਵਿਚ ਸਰਕਾਰ ਦੀਆਂ ਲਾਕਡਾਊਨ ...

ਪੂਰੀ ਖ਼ਬਰ »

ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਦਾਖ਼ਲਿਆਂ ਸਬੰਧੀ ਕੀਤਾ ਜਾਗਰੂਕ

ਮਲੌਦ, 5 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਨੋਡਲ ਅਫ਼ਸਰ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਸ.ਸ.ਸ.ਸਮਾਰਟ ਸਕੂਲ ਸਿਹੌੜਾ ਵਲੋਂ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਜਾਗਰੂਕਤਾ ਰੈਲੀ ਕੱਢੀ ਗਈ ¢ ਇਹ ਰੈਲੀ ...

ਪੂਰੀ ਖ਼ਬਰ »

ਮਮਤਾ ਬੈਨਰਜੀ ਦੀ ਕਾਬਲੀਅਤ 'ਤੇ ਮੋਹਰ ਲਗਾਉਂਦਿਆਂ ਜਨਤਾ ਨੇ ਮੋਦੀ ਸਰਕਾਰ ਦੀਆਂ ਅੱਖਾਂ ਖੋਲ੍ਹ ਦਿੱਤੀਆਂ-ਗੁਰਦੇਵ ਲਾਪਰਾਂ

ਮਲੌਦ, 5 ਮਈ (ਸਹਾਰਨ ਮਾਜਰਾ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬੇਬਾਕ ਰਾਜਨੀਤੀ ਕਰਨ ਵਾਲੇ ਆਗੂ ਗੁਰਦੇਵ ਸਿੰਘ ਲਾਪਰਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਹਾਲ ਹੀ ਵਿਚ ਆਏ ਚੋਣ ਨਤੀਜਿਆਂ ਤੋਂ ਸਬਕ ਸਿੱਖ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸੋਚ ਨੂੰ ਲੋਕਾਂ ਨੇ ਮੂਲੋਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਖੀਰਨੀਆਂ ਨੇ ਚੋਣ ਮੁਹਿੰਮ ਦੀਆਂ ਗਤੀਵਿਧੀਆਂ ਨੂੰ ਹੋਰ ਵਧਾਇਆ ਹਲਕੇ ਦੇ ਅਨੇਕਾਂ ਪਿੰਡਾਂ 'ਚੋਂ ਲੋਕਾਂ ਦਾ ਭਰਪੂਰ ਸਮਰਥਨ-ਖੀਰਨੀਆਂ

ਸਮਰਾਲਾ, 5 ਮਈ (ਕੁਲਵਿੰਦਰ ਸਿੰਘ)- ਹਲਕਾ ਸਮਰਾਲਾ ਦੀਆਂ ਵਿਧਾਨ ਸਭਾ ਚੋਣਾਂ 2022 ਦੇ ਸਬੰਧੀ ਸ਼੍ਰੋ.ਅ.ਦ. ਬਾਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਆਪਣੀ ਚੋਣ ਮੁਹਿੰਮ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦੇ ਹੋਏ ਹਲਕੇ ਦੇ ਪਿੰਡਾਂ 'ਚ ਵਰਕਰਾਂ ਅਤੇ ਪਿੰਡ ...

ਪੂਰੀ ਖ਼ਬਰ »

ਚਰਨਪਾਲ ਕੌਰ ਸਰਪੰਚ ਮਾਜਰੀ ਨੂੰ ਸ਼ਰਧਾਂਜਲੀ ਦੇਣ ਕਈ ਆਗੂ ਪੁੱਜੇ

ਖੰਨਾ, 5 ਮਈ (ਹਰਜਿੰਦਰ ਸਿੰਘ ਲਾਲ)- ਚਰਨਪਾਲ ਕੌਰ ਸਰਪੰਚ ਮਾਜਰੀ ਦੇ ਭੋਗ ਮੌਕੇ ਕਈ ਆਗੂ ਉਚੇਚੇ ਤੌਰ ਤੇ ਪੁੱਜੇ | ਚਰਨਪਾਲ ਕੌਰ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਵਧੀਆ ਸਰਪੰਚ ਵਜੋਂ ਸਨਮਾਨਿਤ ਵੀ ਕੀਤਾ ਗਿਆ ਸੀ¢ ਅੱਜ ਲਗਭਗ ਸਾਰੀਆਂ ਸਿਆਸੀ ਪਾਰਟੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਡਾ. ਅੰਬੇਡਕਰ ਨੂੰ ਸਮਰਪਿਤ ਆਨ ਲਾਈਨ ਪ੍ਰਸ਼ਨੋਤਰੀ ਕਰਵਾਈ

ਦੋਰਾਹਾ, 5 ਮਈ (ਜਸਵੀਰ ਝੱਜ) - ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਡਾ. ਬੀ. ਆਰ. ਅੰਬੇਦਕਰ ਨੂੰ ਸਮਰਪਿਤ ਆਨ ਲਾਈਨ ਪ੍ਰਸ਼ਨੋਤਰੀ ਦਾ ਆਯੋਜਨ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਡਾ. ਬੀ. ਆਰ. ਅੰਬੇਦਕਰ ...

ਪੂਰੀ ਖ਼ਬਰ »

ਮਾਛੀਵਾੜਾ ਵਿਚ ਕੋਰੋਨਾ ਦਾ ਖ਼ਤਰਨਾਕ ਮਾਹੌਲ, ਇਕ ਦਿਨ ਵਿਚ ਆਏ 7 ਨਵੇਂ ਕੇਸ

ਮਾਛੀਵਾੜਾ ਸਾਹਿਬ, 5 ਮਈ (ਮਨੋਜ ਕੁਮਾਰ)- ਕਰੀਬ 35 ਹਜਾਰ ਦੀ ਆਬਾਦੀ ਵਾਲੇ ਇਸ ਇਤਿਹਾਸਕ ਕਸਬੇ ਵਿਚ ਇਕ ਵਾਰ ਫਿਰ ਕੋਰੋਨਾ ਦੀ ਵੱਧ ਰਹੀ ਰਫ਼ਤਾਰ ਨੇ ਖ਼ਤਰਨਾਕ ਮਾਹੌਲ ਪੈਦਾ ਕਰ ਦਿੱਤਾ ਹੈ | ਹਾਲਾਂਕਿ ਕੋਰੋਨਾ ਨਾਲ ਫਿਲਹਾਲ ਤਾਜ਼ਾ ਦਿਨਾਂ ਵਿਚ ਕਿਸੇ ਦੇ ਮੌਤ ਦੀ ਖ਼ਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX