ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੋਰੋਨਾ ਮਰੀਜ਼ਾਂ ਦੀ ਲੈਵਲ-1 ਤੇ 2 'ਤੇ ਮੌਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਾ: ਸ਼ੇਨਾ ਅਗਰਵਾਲ

ਨਵਾਂਸ਼ਹਿਰ, 5 ਮਈ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ, ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ ਅਤੇ ਮੈਡੀਕਲ ਆਕਸੀਜਨ ਦੀ ਲੋੜ, ਉਪਲਬਧਤਾ ਤੇ ਨਿਰਵਿਘਨ ਸਪਲਾਈ ਸਬੰਧੀ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਦਿੱਤਿਆ ਉੱਪਲ, ਮਾਣਯੋਗ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਮਨਦੀਪ ਕਮਲ ਸਮੇਤ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧੀਆਂ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਾਰੀਆਂ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ ਨਾਲ ਕੋਵਿਡ-19 ਦੀ ਮੌਜੂਦਾ ਸਥਿਤੀ, ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ ਅਤੇ ਆਕਸੀਜਨ ਦੀ ਲੋੜ ਤੇ ਉਪਲਬਧਤਾ ਉੱਤੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ ਅਤੇ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਪ੍ਰਣਾਲੀ ਅਪਣਾਉਣ ਦੀ ਤਾਕੀਦ ਕੀਤੀ | ਉਨ੍ਹਾਂ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਕੋਰੋਨਾ ਮਰੀਜ਼ਾਂ ਦੀ ਲੈਵਲ-1 ਅਤੇ ਲੈਵਲ-2 'ਤੇ ਮੌਤ ਨਹੀਂ ਹੋਣੀ ਚਾਹੀਦੀ | ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵਿਚ ਸਥਾਪਤ ਕੋਵਿਡ ਕੇਅਰ ਸੈਂਟਰਾਂ ਵਿਚ ਉਨ੍ਹਾਂ ਕੋਵਿਡ-19 ਮਰੀਜ਼ਾਂ ਨੂੰ ਪਹਿਲ ਦੇ ਆਧਾਰ ਉੱਤੇ ਸੇਵਾਵਾਂ ਦਿੱਤੀਆਂ ਜਾਣ ਜਿਨ੍ਹਾਂ ਦੀ ਹਾਲਤ ਬੇਹੱਦ ਗੰਭੀਰ ਹੈ | ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਮੈਡੀਕਲ ਆਕਸੀਜਨ ਪੂਰੀ ਹੋਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਆਕਸੀਜਨ ਦੀ ਕਾਲਾ ਬਾਜ਼ਾਰੀ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਜਿਹੜਾ ਵਿਅਕਤੀ ਨੂੰ ਕੋਵਿਡ-19 ਪਾਜ਼ੀਟਿਵ ਆ ਗਿਆ ਹੈ, ਉਸ ਦਾ ਮੁੜ ਟੈੱਸਟ ਨਾ ਕੀਤਾ ਜਾਵੇ | ਇਸ ਮੌਕੇ ਡਾ: ਜਗਦੀਪ ਜ਼ਿਲ੍ਹਾ ਐਪੀਡੀਮੋਲੋਜਿਸਟ, ਡਾ: ਗੁਰਪਾਲ ਕਟਾਰੀਆ, ਡਾ: ਨਿਰਮਲ, ਡਾ: ਮਨਪ੍ਰੀਤ ਕੌਰ, ਡਾ: ਅਜੇ ਬਸਰਾ, ਅਜੇ ਕੁਮਾਰ, ਵਿਕਾਸ ਵਿਰਦੀ, ਤਰਸੇਮ ਲਾਲ, ਪਰਮਵੀਰ ਪਿ੍ੰਸ, ਰਾਜੇਸ਼ ਕੁਮਾਰ ਅਤੇ ਹੋਰ ਸਮੂਹ ਸਟਾਫ਼ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ |
ਜ਼ਿਲ੍ਹੇ 'ਚ ਕੋਰੋਨਾ ਦੇ 125 ਨਵੇਂ ਮਾਮਲੇ, 3 ਮੌਤਾਂ
ਨਵਾਂਸ਼ਹਿਰ, (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 125 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ 58 ਸਾਲਾ ਔਰਤ, 53 ਸਾਲਾ ਔਰਤ ਅਤੇ 72 ਸਾਲਾ ਔਰਤ ਜੋ ਕਿ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਸਨ, ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 18, ਬਲਾਕ ਰਾਹੋਂ 'ਚ 7, ਬਲਾਕ ਬੰਗਾ 'ਚ 8, ਬਲਾਕ ਸੁੱਜੋਂ 'ਚ 11, ਬਲਾਕ ਮੁਜੱਫਰਪੁਰ 'ਚ 21, ਬਲਾਕ ਮੁਕੰਦਪੁਰ 'ਚ 7, ਬਲਾਕ ਬਲਾਚੌਰ 'ਚ 36 ਅਤੇ ਬਲਾਕ ਸੜੋਆ 'ਚ 17 ਵਿਅਕਤੀਆਂ ਸਮੇਤ ਕੁੱਲ 125 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 9154 ਹੋ ਗਈ ਹੈ ਜਿਨ੍ਹਾਂ 'ਚੋਂ 8271 ਮਰੀਜ਼ ਬਿਲਕੁਲ ਸਿਹਤਯਾਬ ਹੋ ਚੁੱਕੇ ਹਨ | ਜ਼ਿਲ੍ਹੇ 'ਚ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ 249 ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 194913 ਲੋਕਾਂ ਦੇ ਕੋਰੋਨਾ ਟੈੱਸਟ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਚੋਂ 895 ਦੀ ਰਿਪੋਰਟ ਆਉਣੀ ਬਾਕੀ ਹੈ | ਹੁਣ ਤੱਕ 110149 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਚੁੱਕੇ ਹਨ | ਜਦ ਕਿ ਜ਼ਿਲ੍ਹੇ 'ਚ 572 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੰੂ ਉਨ੍ਹਾਂ ਦੇ ਘਰਾਂ 'ਚ ਆਈਸੋਲੇਟ ਕੀਤਾ ਗਿਆ ਹੈ | ਇਸ ਸਮੇਂ ਜ਼ਿਲ੍ਹੇ 'ਚ ਕੋਰੋਨਾ ਨਾਲ ਸਬੰਧਤ 670 ਮਾਮਲੇ ਐਕਟਿਵ ਹਨ ਜਿਨ੍ਹਾਂ 'ਚੋਂ ਜ਼ਿਲ੍ਹੇ ਦੇ 634 ਅਤੇ ਬਾਹਰਲੇ ਜ਼ਿਲਿ੍ਹਆਂ ਦੇ 36 ਮਰੀਜ਼ ਹਨ | ਅੱਜ 1693 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ |

ਅਸਮਾਨੀ ਬਿਜਲੀ ਪੈਣ ਨਾਲ ਟਰਾਂਸਫ਼ਾਰਮਰ ਸੜਿਆ

ਉਸਮਾਨਪੁਰ, 5 ਮਈ (ਮਝੂਰ)- ਬੀਤੀ ਰਾਤ ਤੇਜ਼ ਹਨੇਰੀ ਚੱਲਣ ਅਤੇ ਅਸਮਾਨੀ ਬਿਜਲੀ ਪੈਣ ਨਾਲ ਪਿੰਡ ਮੁਜੱਫਰਪੁਰ ਵਿਖੇ ਕਿਸਾਨ ਕਰਤਾਰ ਸਿੰਘ ਦੇ ਖੇਤਾਂ ਵਿਚ ਲੱਗੇ 25 ਕੇ.ਵੀ. ਟਰਾਂਸਫ਼ਾਰਮਰ ਦੇ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ...

ਪੂਰੀ ਖ਼ਬਰ »

ਮੰਡੀਆਂ 'ਚ ਲੱਗੇ ਬੋਰੀਆਂ ਦੇ ਅੰਬਾਰ

ਮਜਾਰੀ/ਸਾਹਿਬਾ 5 ਮਈ (ਨਿਰਮਲਜੀਤ ਸਿੰਘ ਚਾਹਲ)- ਮਜਾਰੀ ਖੇਤਰ ਦੀਆਂ ਮੰਡੀਆਂ 'ਚ ਖ਼ਰੀਦੀ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ | ਕਰਾਵਰ ਮੰਡੀ ਵਿਚ ਸਾਰੀਆਂ ਮੰਡੀਆਂ ਤੋਂ ਵੱਧ ਕਣਕ ਆਉਂਦੀ ਹੈ | ਇੱਥੇ ਨਵੀਂ ਕਣਕ ਰੱਖਣ ਲਈ ...

ਪੂਰੀ ਖ਼ਬਰ »

ਲੈਫ: ਜਨਰਲ ਬਿਕਰਮ ਸਿੰਘ ਹਸਪਤਾਲ 'ਚ ਸਿਹਤ ਸਬੰਧੀ ਸਾਰੀਆਂ ਸਹੂਲਤਾਂ ਮੁਹੱਈਆ-ਐੱਸ.ਐਮ.ਓ.

ਬਲਾਚੌਰ, 5 ਮਈ (ਸ਼ਾਮ ਸੁੰਦਰ ਮੀਲੂ)- ਲੈਫ: ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਸਿਹਤ ਸਬੰਧੀ ਸਾਰੀਆਂ ਸਹੂਲਤਾਂ ਲੋਕਾਂ ਲਈ ਮੁਹੱਈਆ ਹਨ, ਜਿਸ ਦਾ ਇਲਾਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਮਾਹਿਰ ਡਾਕਟਰਾਂ ਨੂੰ ਮਿਲ ਕੇ ਸਿਹਤ ਸਬੰਧੀ ਸਹੂਲਤਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਰੂਰੀ ਵਸਤਾਂ ਤੇ ਸੇਵਾਵਾਂ ਨੂੰ ਛੋਟ ਸਬੰਧੀ ਨਵੇਂ ਹੁਕਮ ਜਾਰੀ

ਨਵਾਂਸ਼ਹਿਰ, 5 ਮਈ (ਗੁਰਬਖਸ਼ ਸਿੰਘ ਮਹੇ)- ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਨੇ ਪਹਿਲਾਂ ਤੋਂ ਜਾਰੀ ਆਪਣੇ ਆਦੇਸ਼ਾਂ ਦੀ ਲਗਾਤਾਰਤਾ ਵਿਚ ਜ਼ਿਲ੍ਹੇ ਵਿਚ 15 ਮਈ ਤੱਕ ਲੱਗੀਆਂ ...

ਪੂਰੀ ਖ਼ਬਰ »

ਹਰਭਜਨ ਸਿੰਘ ਖੁਰਦ ਦੀ ਇਟਲੀ 'ਚ ਭੇਦਭਰੀ ਹਾਲਤ 'ਚ ਮੌਤ

ੳੇੁੜਾਪੜ/ਲਸਾੜਾ, 5 ਮਈ (ਲਖਵੀਰ ਸਿੰਘ ਖੁਰਦ)-ਪਿੰਡ ਖੁੁਰਦ ਦੇ ਵਸਨੀਕ ਹਰਭਜਨ ਸਿੰਘ (66) ਪੁੱਤਰ ਗੁਰਚਰਨ ਸਿੰਘ ਜੋ ਕਈ ਸਾਲਾਂ ਤੋਂ ਆਪਣੀ ਰੋਜ਼ੀ ਰੋਟੀ ਦੀ ਖਾਤਰ ਇਟਲੀ 'ਚ ਰਹਿ ਰਹੇ ਸਨ ਦੀ ਇਟਲੀ 'ਚ ਭੇਦਭਰੀ ਹਾਲਤ ਵਿਚ ਹੋਈ ਮੌਤ ਦਾ ਪਤਾ ਲੱਗਾ ਹੈ | ਖ਼ਬਰ ਮਿਲਦਿਆਂ ਹੀ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਦੁਕਾਨਾਂ ਬੰਦ ਕਰਨ ਦੇ ਰੋਸ ਵਜੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਬੰਗਾ, 5 ਮਈ (ਜਸਬੀਰ ਸਿੰਘ ਨੂਰਪੁਰ) - ਬੰਗਾ 'ਚ ਵਪਾਰ ਮੰਡਲ ਵਲੋਂ ਕੋਰੋਨਾ ਦੇ ਨਾਂਅ 'ਤੇ ਵੱਖ-ਵੱਖ ਅਦਾਰੇ ਬੰਦ ਕਰਨ ਦੇ ਰੋਸ ਵਜੋਂ ਐਸ. ਡੀ. ਐਮ ਦਫ਼ਤਰ ਸਾਹਮਣੇ ਨਾਅਰੇਬਾਜੀ ਕੀਤੀ | ਵਪਾਰੀਆਂ ਨੇ ਮੰਗ ਕੀਤੀ ਕਿ ਸਰਕਾਰ ਤਰਤੀਬਵਾਰ ਸਾਰੇ ਕਾਰੋਬਾਰੀਆਂ ਨੂੰ ਦੁਕਾਨਾਂ ...

ਪੂਰੀ ਖ਼ਬਰ »

ਬੰਗਾ 'ਚ ਕਿਸਾਨੀ ਝੰਡਾ ਲਗਾ ਕੇ ਮੋਟਰਸਾਈਕਲ 'ਤੇ ਲਾੜਾ ਬਰਾਤ ਲੈ ਕੇ ਢੁਕਿਆ

ਬੰਗਾ, 5 ਮਈ (ਜਸਬੀਰ ਸਿੰਘ ਨੂਰਪੁਰ) - ਬੰਗਾ 'ਚ ਹੋਏ ਇਕ ਸਾਦੇ ਢੰਗ ਨਾਲ ਵਿਆਹ ਦੀ ਹਰ ਪਾਸੇ ਚਰਚਾ ਹੈ | ਜਿਥੇ ਲੋਕ ਲੱਖਾਂ ਰੁਪਏ ਦੀ ਫਜੂਲ ਖਰਚੀ ਵਿਆਹਾਂ 'ਤੇ ਕਰ ਰਹੇ ਹਨ ਉੱਥੇ ਕੁੱਝ ਆਂਗਹ ਵਧੂ ਅਜਿਹੇ ਨੌਜਵਾਨ ਵੀ ਹਨ ਜੋ ਫਜੂਲ ਖਰਚੀ ਨੂੰ ਰੋਕ ਦੇ ਲੋਕਾਂ ਲਈ ਮਿਸਾਲ ਬਣ ...

ਪੂਰੀ ਖ਼ਬਰ »

ਬਲਾਚੌਰ ਦੇ ਪਟਵਾਰੀ ਅੱਜ ਤੋਂ ਦੋ ਦਿਨਾਂ ਦੀ ਛੁੱਟੀ 'ਤੇ

ਬਲਾਚੌਰ, 5 ਮਈ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਰਾਜ ਵਿਚ ਪੁਲਿਸ ਅਤੇ ਵਿਜੀਲੈਂਸ ਵਿਭਾਗ ਦੀ ਧੱਕੇਸ਼ਾਹੀ ਖ਼ਿਲਾਫ਼ ਅੱਜ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਲਾਚੌਰ ਵੱਲੋਂ ਪ੍ਰਧਾਨ ਚੌਧਰੀ ਮਨੋਹਰ ਲਾਲ ਕਾਠਗੜ੍ਹ ਦੀ ਅਗਵਾਈ ਹੇਠ ਪੰਜਾਬ ਰੈਵੀਨਿਊ ਆਫ਼ੀਸਰਜ਼ ...

ਪੂਰੀ ਖ਼ਬਰ »

ਮਨਰੇਗਾ ਦੇ ਪੈਸੇ ਨਾ ਮਿਲਣ ਕਾਰਨ ਭੱਠਾ ਮਾਲਕ ਦੁਖੀ

ਰਾਹੋਂ, 5 ਮਈ (ਬਲਬੀਰ ਸਿੰਘ ਰੂਬੀ)- ਕੇਂਦਰ ਸਰਕਾਰ ਪਿੰਡਾਂ ਵਿਚ ਵਿਕਾਸ ਦੇ ਕੰਮ ਕਰਵਾਉਣ ਲਈ 2005 ਵਿਚ ਮਨਮੋਹਨ ਸਿੰਘ ਦੀ ਕਾਂਗਰਸ ਵਲੋਂ ਮਨਰੇਗਾ ਯੋਜਨਾ ਬਣਾਈ ਗਈ ਸੀ | ਇੱਥੇ ਪਿੰਡਾਂ ਵਿਚ ਰਹਿ ਰਹੇ ਮਨਰੇਗਾ ਵਰਕਰਾਂ ਦੁਆਰਾ ਹੀ ਕੰਮ ਕਰਵਾਇਆ ਜਾਂਦਾ ਹੈ ਪਰ ਵਿਕਾਸ ਦੇ ...

ਪੂਰੀ ਖ਼ਬਰ »

ਮਜਾਰੀ ਪਿੰਡ 'ਚ ਪੁਲੀ ਦੀ ਟੁੱਟੀ ਸਲੈਬ ਦੇ ਰਹੀ ਹਾਦਸੇ ਨੂੰ ਸੱਦਾ

ਬੰਗਾ, 5 ਮਈ (ਕਰਮ ਲਧਾਣਾ) - ਪਿੰਡ ਮਜਾਰੀ ਤੋਂ ਪਿੰਡ ਮੱਲੂਪੋਤਾ ਅਤੇ ਹੋਰ ਪਿੰਡਾਂ ਨੂੰ ਜਾਂਦੀ ਸੜਕ 'ਤੇ ਨੈਸ਼ਨਲ ਹਾਈ ਵੇਅ ਬਣਾਉਣ ਵਾਲੀ ਕੰਪਨੀ ਵਲੋਂ ਬਣਾਏ ਨਾਲੇ ਉੱਤੇ ਬਣੀ ਪੁਲੀ ਦੀ ਟੁੱਟੀ ਸਲੈਬ ਹਾਦਸੇ ਨੂੰ ਸੱਦਾ ਦੇ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਦਾਨੀ ਸੱਜਣ ਵਲੋਂ ਸਕੂਲ ਦੀ ਪੀ.ਟੀ.ਏ. ਕਮੇਟੀ ਲਈ ਸਹਾਇਤਾ ਰਾਸ਼ੀ ਭੇਟ

ਉਸਮਾਨਪੁਰ/ਜਾਡਲਾ, 5 ਮਈ (ਮਝੂਰ, ਬੱਲੀ)-ਪਿੰਡ ਮਜਾਰਾ ਕਲਾਂ/ਖੁਰਦ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਉੱਘੇ ਸਮਾਜ ਸੇਵਕ ਸਾਬਕਾ ਸਰਪੰਚ ਦੀਦਾਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਬੀਬੀ ਰਘੁਵਿੰਦਰ ਕੌਰ ਬੈਂਸ ਸਾਬਕਾ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸ.ਭ.ਸ ਨਗਰ ਵਲੋਂ ਸਕੂਲ ...

ਪੂਰੀ ਖ਼ਬਰ »

ਕਾਰਲ ਮਾਰਕਸ ਦਾ ਜਨਮ ਦਿਨ ਮਨਾਇਆ

ਰੱਤੇਵਾਲ, 5 ਮਈ (ਆਰ.ਕੇ. ਸੂਰਾਪੁਰੀ)- ਟੋਲ ਪਲਾਜ਼ਾ ਬੱਛੂਆਂ ਵਿਖੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚੇ ਵਲੋਂ ਜਾਰੀ ਧਰਨੇ ਦੇ 205ਵੇਂ ਦਿਨ ਅੱਜ ਕਿਸਾਨ ਮਜ਼ਦੂਰਾਂ ਵਲੋਂ ਦੁਨੀਆ ਦੇ ਮਹਾਨ ਚਿੰਤਕ ਕਾਰਲ ਮਾਰਕਸ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਹੁ-ਗਿਣਤੀ ਪਿੰਡਾਂ ਨੂੰ ਜਾਂਦੀ ਲਿੰਕ ਸੜਕ ਦੀ ਬਦਤਰ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ

ਭੱਦੀ, 5 ਮਈ (ਨਰੇਸ਼ ਧੌਲ)-ਪਿੰਡ ਧੌਲ ਤੋਂ ਮੋਹਰ ਆਦਿ ਬਹੁ-ਗਿਣਤੀ ਪਿੰਡਾਂ ਨੂੰ ਜਾਂਦੀ ਲਿੰਕ ਸੜਕ ਇਕ ਥਾਂ 'ਤੇ ਆਸ-ਪਾਸ ਦੇ ਖੇਤ ਡੰੂਘੇ ਹੋਣ ਕਾਰਨ ਜਦੋਂ ਵੀ ਮੀਂਹ ਪੈਂਦਾ ਹੈ ਤਾਂ ਅਕਸਰ ਹੀ ਵੱਡਾ ਪਾੜ ਪੈ ਜਾਂਦਾ ਹੈ ਜਿਸ ਦੌਰਾਨ ਪਿਛਲੀਆਂ ਬਰਸਾਤਾਂ ਮੌਕੇ ਜਿੱਥੇ ਇੱਕ ...

ਪੂਰੀ ਖ਼ਬਰ »

ਪਾਣੀ ਦੀ ਸਾਂਭ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ-ਕਿਰਨਦੀਪ ਕੌਰ

ਬਹਿਰਾਮ, 5 ਮਈ (ਨਛੱਤਰ ਸਿੰਘ ਬਹਿਰਾਮ) - ਅਜੋਕੇ ਸਮੇਂ ਵਿਚ ਵਾਤਾਵਰਨ ਅਤੇ ਪਾਣੀ ਦੀ ਸਾਂਭ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ ਕਿੳਾੁਕਿ ਪਾਣੀ ਬਿਨਾਂ ਮਨੁੱਖੀ ਜੀਵਨ ਅਧੂਰਾ ਹੈ | ਇਹ ਸ਼ਬਦ ਬੀ. ਡੀ. ਪੀ. ਓ. ਕਿਰਨਦੀਪ ਕੌਰ ਅਤੇ ਸਰਪੰਚ ਅਕਵਿੰਦਰ ਕੌਰ ਰੰਧਾਵਾ ਨੇ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਲੈਂਟਰ ਪਾਇਆ

ਰਾਹੋਂ, 5 ਮਈ (ਬਲਬੀਰ ਸਿੰਘ ਰੂਬੀ)- ਇੱਥੋਂ ਨਜ਼ਦੀਕੀ ਪਿੰਡ ਕਾਹਲੋਂ ਦੀ ਗਰਾਮ ਸਭਾ ਵੈੱਲਫੇਅਰ ਸੁਸਾਇਟੀ ਵਲੋਂ ਸ਼ਮਸ਼ਾਨਘਾਟ ਵਿਚ ਦੋ ਕਮਰੇ ਅਤੇ ਦੋ ਪਖਾਨੇ ਬਣਾਏ ਗਏ | ਸੁਸਾਇਟੀ ਦੇ ਪ੍ਰਧਾਨ ਸੁਨੀਲ ਕੁਮਾਰ ਨੇ ਦੱਸਿਆ ਕਿ ਐਨ.ਆਰ.ਆਈ.ਭਰਾਵਾਂ ਵਲੋਂ ਪੰਜ ਲੱਖ ਦੀ ...

ਪੂਰੀ ਖ਼ਬਰ »

ਭਾਜਪਾ ਵਲੋਂ ਪੱਛਮੀ ਬੰਗਾਲ ਦੀ ਹਿੰਸਾ ਖ਼ਿਲਾਫ਼ ਪ੍ਰਦਰਸ਼ਨ

ਨਵਾਂਸ਼ਹਿਰ, 5 ਮਈ (ਹਰਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਨਵਾਂਸ਼ਹਿਰ ਨੇ ਨਵਾਂਸ਼ਹਿਰ ਵਿਚ ਕੋਵਿਡ ਪੋ੍ਰਟੋਕਾਲ ਦੇ ਮੁਤਾਬਿਕ ਨੂੰ ਪੱਛਮੀ ਬੰਗਾਲ ਵਿਚ ਹੋ ਰਹੀ ਹਿੰਸਾ ਖ਼ਿਲਾਫ਼ ਹੱਥਾਂ ਵਿਚ ਪੋਸਟਰ ਫੜ ਕੇ ਧਰਨਾ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੂਨਮ ਮਾਣਿਕ ...

ਪੂਰੀ ਖ਼ਬਰ »

ਸਰਬ ਸਾਂਝੀਵਾਲਤਾ ਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਪਿੰਡ ਬਜੀਦਪੁਰ

ਜਰਨੈਲ ਸਿੰਘ ਖੁਰਦ 94174-34019 ਔੜ- ਤਹਿਸੀਲ ਨਵਾਂਸ਼ਹਿਰ ਅਧੀਨ ਪੈਂਦਾ ਪਿੰਡ ਬਜੀਦਪੁਰ ਰਾਹੋਂ-ਮੱਤੇਵਾੜਾ ਸੜਕ ਤੋਂ 3 ਕਿੱਲੋਮੀਟਰ ਤੇ ਰੇਲਵੇ ਸਟੇਸ਼ਨ ਰਾਹੋਂ ਤੋਂ 7 ਕਿੱਲੋਮੀਟਰ ਦੀ ਦੂਰੀ 'ਤੇ ਵਸਿਆ ਹੋਇਆ ਹੈ ਪਿੰਡ ਦੀ ਮੌਜੂਦਾ ਤੇ ਪਹਿਲਾਂ ਰਹਿ ਚੁੱਕੀਆਂ ਪੰਚਾਇਤਾਂ ...

ਪੂਰੀ ਖ਼ਬਰ »

ਆਕਸੀਜਨ ਦੀ ਪੂਰਤੀ ਲਈ ਵੱਡੇ ਪੱਧਰ 'ਤੇ ਬੂੂਟੇ ਲਗਾਏ ਜਾਣ- ਵਾਰੀਆ

ਬੰਗਾ, 5 ਮਈ (ਕਰਮ ਲਧਾਣਾ)-ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਕੀਤੀ ਗਈ ਇਕ ਹੰਗਾਮੀ ਮੀਟਿੰਗ 'ਚ ਜਿਥੇ ਵੱਖ-ਵੱਖ ਸਮਾਜ ਸੇਵੀ ਕਾਰਜਾਂ ਦੀ ਸਮੀਖਿਆ ਕੀਤੀ ਗਈ ਉਥੇ ਕੋਰੋਨਾ ਮਹਾਂਮਾਰੀ ਦੇ ਕਾਰਨ ਦੇਸ਼ ਵਿਚ ਵੱਡੇ ਪੱਧਰ 'ਤੇ ਆਈ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੀ ਝੂਠੇ ਵਾਅਦੇ ਕਰਨ ਵਾਲੀ ਸਰਕਾਰ-ਰਾਜ ਕੁਮਾਰ

ਨਵਾਂਸ਼ਹਿਰ, 5 ਮਈ (ਹਰਵਿੰਦਰ ਸਿੰਘ)- ਪੰਜਾਬ 'ਚ ਕਿਸਾਨਾਂ ਦੀਆਂ ਸਮੱਸਿਆ ਨੂੰ ਹੱਲ ਕਰਨ ਵਿਚ ਨਾਕਾਮ ਹੈ ਕੈਪਟਨ ਸਰਕਾਰ, ਕਣਕ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ ਲਿਫ਼ਟਿੰਗ ਅਤੇ ਬਾਰਦਾਨੇ ਦੀ ਸਮੱਸਿਆ ਹੱਲ ਕਰਨ ਤੋਂ ਵੀ ਨਾਕਾਮ ਹੈ | ਕੈਪਟਨ ਸਰਕਾਰ ਬਾਕੀ ਕਿਸਾਨਾਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਕਜਲਾ ਸਹਿਕਾਰੀ ਸਭਾ ਦੀ ਚੋਣ ਮੁਲਤਵੀ

ਬੰਗਾ, 5 ਮਈ (ਕਰਮ ਲਧਾਣਾ)-ਪਿੰਡ ਕਜਲਾ ਵਿਖੇ ਦੀ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਦੀ ਚੋਣ ਦਾ ਜੋ ਸਿਲਸਿਲਾ 5 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਨਾਲ ਅਰੰਭ ਹੋਣਾ ਸੀ ਉਹ ਐਨ ਮੌਕੇ 'ਤੇ ਕੋਵਿਡ 19 ਕਰਕੇ ਮੁਲਤਵੀ ਕਰ ਦਿੱਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਲਾਕਡਾਊਨ/ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 4 ਮੁਕੱਦਮੇ ਦਰਜ

ਨਵਾਂਸ਼ਹਿਰ, 5 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਵਲੋਂ 4 ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 976 ਵਿਅਕਤੀਆਂ ਦੇ ਕੋਵਿਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਸਕੂਲਾਂ ਦੇ ਸੁਧਾਰ ਲਈ ਖ਼ਰਚੇ ਗਏ ਕਰੀਬ 10 ਕਰੋੜ-ਡੀ.ਈ.ਓ.

ਨਵਾਂਸ਼ਹਿਰ, 5 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਸਰਕਾਰੀ ਸਕੂਲਾਂ ਵਿਚ ਹੋਏ ਬੁਨਿਆਦੀ ਸੁਧਾਰਾਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਜਗਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਮੁੱਚੀਆਂ ਸੰਗਤਾਂ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਲਈ ਯੋਗਦਾਨ ਪਾਉਣ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 5 ਮਈ (ਸ਼ਾਮ ਸੁੰਦਰ ਮੀਲੂ)- ਕੋਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਕੋਪ ਤੋਂ ਬਚਣ ਲਈ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੀਆਂ ਸਮੁੱਚੀਆਂ ਸੰਗਤਾਂ ਅਤੇ ਸੂਬੇ ਦੇ ਲੋਕ ਸਰਕਾਰ ਅਤੇ ਪ੍ਰਸ਼ਾਸਨ ਦੀਆਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਨੇ ਸੌ ਾਪੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਮੰਗ-ਪੱਤਰ

ਨਵਾਂਸ਼ਹਿਰ, 5 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਅਤੇ ਜਨਰਲ ਸਕੱਤਰ ਸੁਨੀਤਾ ਰਾਣੀ ਦੀ ਅਗਵਾਈ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਮਰੀਕ ਸਿੰਘ ਅਤੇ ਪ੍ਰਾਇਮਰੀ ...

ਪੂਰੀ ਖ਼ਬਰ »

ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੇ ਲੰਗਰਾਂ ਲਈ 65 ਕੁਇੰਟਲ ਕਣਕ ਭੇਜੀ

ਸਾਹਲੋਂ, 5 ਮਈ (ਜਰਨੈਲ ਸਿੰਘ ਨਿੱਘ੍ਹਾ)-ਦਿੱਲੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਮਾਰੂ ਕਾਨੂੰਨ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਦੇ ਲੰਗਰਾਂ ਲਈ 65 ਕੁਇੰਟਲ ਕਣਕ ਭੇਜੀ ਗਈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਹਾਦਰ ਸਿੰਘ ਧਰਮਕੋਟ ਨੇ ਦੱਸਿਆ ਪਿੰਡ ...

ਪੂਰੀ ਖ਼ਬਰ »

ਮਹਿੰਗਾਈ ਕਾਰਨ ਬੀਬੀਆਂ ਵਲੋਂ ਰੋਸ ਪ੍ਰਗਟ

ਘੁੰਮਣਾਂ, 5 ਮਈ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ 'ਚ ਵਧਦੀ ਮਹਿੰਗਾਈ ਕਾਰਨ ਬੀਬੀਆਂ ਵਲੋਂ ਸਰਕਾਰਾਂ ਖਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਬੀਬੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਅੱਜ ਕੋਰੋਨਾ ਮਹਾਂਮਾਰੀ ਕਰਕੇ ਬੇਰੁਜ਼ਗਾਰੀ ਤੇ ਮਹਿੰਗਾਈ ਵਧੀ ਹੈ | ਸਰਕਾਰਾਂ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ) ਦੀ ਤਹਿਸੀਲ ਕਮੇਟੀ ਦੀ ਹੋਈ ਮੀਟਿੰਗ

ਬਲਾਚੌਰ, 5 ਮਈ (ਸ਼ਾਮ ਸੁੰਦਰ ਮੀਲੂ)- ਅੱਜ ਸੀ.ਪੀ.ਆਈ. (ਐਮ) ਦੀ ਤਹਿਸੀਲ ਕਮੇਟੀ ਬਲਾਚੌਰ ਦੀ ਮੀਟਿੰਗ ਬੀਰੂ ਰਾਮ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾ ਪਿਛਲੇ ਸਮੇਂ ਦੌਰਾਨ ਪਾਰਟੀ ਦੇ ਵਿੱਛੜੇ ਸਾਥੀਆਂ ਅਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ...

ਪੂਰੀ ਖ਼ਬਰ »

ਤੇਜ਼ ਝੱਖੜ ਨੇ ਕੀਤਾ ਫੜ੍ਹੀ ਵਾਲਿਆਂ ਦਾ ਭਾਰੀ ਨੁਕਸਾਨ

ਨਵਾਂਸ਼ਹਿਰ, 5 ਮਈ (ਹਰਿੰਦਰ ਸਿੰਘ)- ਬੀਤੀ ਸ਼ਾਮ ਅਚਾਨਕ ਚੱਲੇ ਤੇਜ਼ ਝੱਖੜ ਨੇ ਇੱਥੋਂ ਦੇ ਚੰਡੀਗੜ੍ਹ ਰੋਡ ਵਿਖੇ ਫੜੀਆਂ ਲਗਾ ਕੇ ਸਮਾਨ ਵੇਚਣ ਵਾਲਿਆਂ ਦਾ ਭਾਰੀ ਨੁਕਸਾਨ ਕੀਤਾ | ਸ਼ਿਵਾਲਿਕ ਸਕੂਲ ਦੇ ਸਾਹਮਣੇ ਖਜਾਨੀ ਨਾਂਅ ਦੇ ਫੜੀ ਵਾਲੇ ਨੇ ਦੱਸਿਆ ਕਿ ਬੀਤੇ ਇਕ ਸਾਲ ...

ਪੂਰੀ ਖ਼ਬਰ »

ਚੌ. ਧਰਮ ਪਾਲ ਕੁੱਕੜ ਸੂਹਾ ਨਾਲ ਕੀਤਾ ਦੁੱਖ ਸਾਂਝਾ

ਪੋਜੇਵਾਲ ਸਰਾਂ, 5 ਮਈ (ਰਮਨ ਭਾਟੀਆ)-ਇਲਾਕੇ ਦੀ ਨਾਮੀ ਸਮਾਜ ਸੇਵੀ ਸ਼ਖ਼ਸੀਅਤ ਅਤੇ ਸ਼ਿਵ ਸ਼ਕਤੀ ਰਾਈਸ ਮਿੱਲ ਜੋਗੇਵਾਲ ਦੇ ਮਾਲਕ ਚੌਧਰੀ ਧਰਮਪਾਲ ਕੁੱਕੜ ਸੂਹਾ ਸ਼ੈਲਰ ਵਾਲਿਆਂ ਦੀ ਮਾਤਾ ਪ੍ਰਕਾਸ਼ੋ ਦੇਵੀ ਦੀ ਮੌਤ 'ਤੇ ਇਲਾਕੇ ਦੇ ਵੱਖ-ਵੱਖ ਪਤਵੰਤਿਆਂ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਕੌਮ ਨੂੰ ਮਹਾਨ ਦੇਣ- ਰਾਜਿੰਦਰ ਸਿੰਘ ਛਿੰਦੀ

ਬਲਾਚੌਰ, 5 ਮਈ (ਦੀਦਾਰ ਸਿੰਘ ਬਲਾਚੌਰੀਆ)-18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਦਾ 298ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ਵਕਰਮਾ ਰਾਮਗੜ੍ਹੀਆ ਮਹਾ ਸਭਾ ਪੰਜਾਬ ਦੇ ਸੀਨੀਅਰ ...

ਪੂਰੀ ਖ਼ਬਰ »

ਸਮੁੱਚੀਆਂ ਸੰਗਤਾਂ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਲਈ ਯੋਗਦਾਨ ਪਾਉਣ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 5 ਮਈ (ਸ਼ਾਮ ਸੁੰਦਰ ਮੀਲੂ)- ਕੋਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਕੋਪ ਤੋਂ ਬਚਣ ਲਈ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੀਆਂ ਸਮੁੱਚੀਆਂ ਸੰਗਤਾਂ ਅਤੇ ਸੂਬੇ ਦੇ ਲੋਕ ਸਰਕਾਰ ਅਤੇ ਪ੍ਰਸ਼ਾਸਨ ਦੀਆਂ ...

ਪੂਰੀ ਖ਼ਬਰ »

ਕਰੀਅਰ ਕਾਊਾਸਲਿੰਗ ਸਬੰਧੀ ਵੈਬੀਨਾਰ

ਬਲਾਚੌਰ, 5 ਮਈ (ਸ਼ਾਮ ਸੁੰਦਰ ਮੀਲੂ)- ਐਮ.ਆਰ.ਸਿਟੀ. ਸਕੂਲ ਬਲਾਚੌਰ ਵਿਖੇ ਕੈਰੀਅਰ ਕਾਊਾਸਲਿੰਗ ਸਬੰਧੀ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਦਾ ਮੁੱਖ ਉਦੇਸ਼ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਹੀ ਵਿਸ਼ਿਆਂ ਦੀ ਚੋਣ ਪ੍ਰਤੀ ਸੁਚੇਤ ਕਰਨਾ ਸੀ, ਜੋ ਭਵਿੱਖ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੂੰ 50 ਹਜ਼ਾਰ ਦਾ ਚੈੱਕ ਭੇਟ

ਹੁਸ਼ਿਆਰਪੁਰ, 5 ਮਈ (ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਦੀ ਪ੍ਰੇਰਨਾ ਨਾਲ ਹਿਮਾਂਯੂ ਮਹਿਤਾ ਚੈਰੀਟੇਬਲ ਸੁਸਾਇਟੀ ਹੁਸ਼ਿਆਰਪੁਰ ਦੇ ਮੈਂਬਰ ਪੁਨੀਤ ਮਹਿਤਾ, ਵਨੀਤ ਮਹਿਤਾ ਅਤੇ ਜਾਵੇਦ ਸੂਦ ਨੇ ਕੋਰੋਨਾ ਸੰਕਟ ਵਿਚ ਲੋੜਵੰਦ ਲੋਕਾਂ ਦੀ ਮਦਦ ਲਈ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ 'ਤੇ ਮਾਮਲਾ ਦਰਜ

ਹਾਜੀਪੁਰ, 5 ਮਈ (ਪ.ਪ.)- ਹਾਜੀਪੁਰ ਪੁਲਿਸ ਨੇ ਲਾਕਡਾਊਨ ਦੀ ਉਲੰਘਣਾ ਕਰਨ 'ਤੇ ਇਕ ਦੁਕਾਨਦਾਰ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਲਾਕਡਾਊਨ ਦੇ ਸਬੰਧ ਵਿਚ ਏ. ਐੱਸ. ਆਈ. ਬੰਧਨਾ ਠਾਕੁਰ ਬੱਸ ਅੱਡਾ ...

ਪੂਰੀ ਖ਼ਬਰ »

ਨਕਲੀ ਆਈਲੈਟਸ ਸਰਟੀਫ਼ਿਕੇਟ ਜਾਰੀ ਕਰਨ 'ਤੇ ਮਾਮਲਾ ਦਰਜ

ਗੜ੍ਹਸ਼ੰਕਰ, 5 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਸਾਲ 2019 'ਚ ਆਈਲੈਟਸ ਸੈਂਟਰ ਵਲੋਂ ਨਕਲੀ ਆਈਲੈਟਸ ਸਰਟੀਫਿਕੇਟ ਜਾਰੀ ਕਰਨ 'ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਨਵਜੋਤ ਕੌਰ ਪਤਨੀ ਪਰਮਵੀਰ ਸਿੰਘ ਵਾਸੀ ਅਮਰਗੜ੍ਹ ਛੋਟੀਆ ਭੰਗਲਾਂ ਜ਼ਿਲ੍ਹਾ ਨਵਾਂਸ਼ਹਿਰ ਨੇ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ ਤੱਕ ਸੂਬੇ ਅੰਦਰ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ

ਟਾਂਡਾ ਉੜਮੁੜ, 5 ਮਈ (ਭਗਵਾਨ ਸਿੰਘ ਸੈਣੀ)- ਬੰਗਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਖ਼ਿਲਾਫ਼ ਅੱਜ ਕੁੱਝ ਭਾਜਪਾ ਵਰਕਰਾਂ ਵਲੋਂ ਹਸਪਤਾਲ ਚੌਕ ਟਾਂਡਾ ਵਿਖੇ ਤਿ੍ਣਮੂਲ ਕਾਂਗਰਸ ਖ਼ਿਲਾਫ਼ ਹੱਥਾਂ ਵਿਚ ਬੈਨਰ ਫੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਨੰਗਲ ਬਿਹਾਲਾਂ, 5 ਮਈ (ਵਿਨੋਦ ਮਹਾਜਨ)- ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਨਜ਼ਦੀਕੀ ਪਿੰਡ ਸਿੰਘਪੁਰ ਵਿਖੇ ਕਿਲ੍ਹਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ...

ਪੂਰੀ ਖ਼ਬਰ »

ਡਾ. ਰਾਜ ਵਲੋਂ ਪੇਂਡੂ ਖੇਤਰ 'ਚ ਕੋਰੋਨਾ ਮਹਾਂਮਾਰੀ ਖ਼ਿਲਾਫ਼ ਜਾਗਰੂਕਤਾ ਮੁਹਿੰਮ

ਹੁਸ਼ਿਆਰਪੁਰ, 5 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਲੋਕਾਂ ਨੂੰ ਕੋਵਿਡ ਦੇ ਖਿਲਾਫ਼ ਯੋਧੇ ਬਣਨ ਅਤੇ ਰੋਕਾਂ ਬਣਨ ਦਾ ਸੱਦਾ ਦਿੰਦੇ ਹੋਏ ਡਾਕਟਰਾਂ ਦੀ ਟੀਮ ਨਾਲ ਵਿਧਾਇਕ ਡਾ. ਰਾਜ ਕੁਮਾਰ ਨੇੇ ਹਾਰਟਾ ਬੱਡਲਾ ਦੇ ਪ੍ਰਾਇਮਰੀ ਹੈਲਥ ਸੈਂਟਰ 'ਚ 20 ਸਰਪੰਚਾਂ ਨਾਲ ...

ਪੂਰੀ ਖ਼ਬਰ »

ਬਿਨਾਂ ਮਾਸਕ ਤੋਂ ਘੁੰਮ ਰਹੇ 136 ਲੋਕਾਂ ਦੇ ਕਰਵਾਏ ਕੋਰੋਨਾ ਟੈਸਟ

ਹਾਜੀਪੁਰ, 5 ਮਈ (ਜੋਗਿੰਦਰ ਸਿੰਘ)- ਕੋਰੋਨਾ ਵਾਇਰਸ ਤੇ ਕਾਬੂ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਹਾਜੀਪੁਰ ਪੁਲਿਸ ਵਲੋਂ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ | ਜਿਸ ਦੇ ਤਹਿਤ ਥਾਣਾ ਹਾਜੀਪੁਰ ਦੇ ਐੱਸ. ਐੱਚ. ਓ. ਲੋਮੇਸ਼ ...

ਪੂਰੀ ਖ਼ਬਰ »

ਟੇਰਕਿਆਣਾ ਵਿਖੇ ਕੋਰੋਨਾ ਟੈਸਟ ਕੈਂਪ ਲਗਾਇਆ

ਮੁਕੇਰੀਆਂ, 5 ਮਈ (ਰਾਮਗੜ੍ਹੀਆ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਦੁਆਰਾ ਪੰਜਾਬ ਨੈਸ਼ਨਲ ਬੈਂਕ ਟੇਰਕਿਆਣਾ ਵਿਖੇ ਕੋਰੋਨਾ ਟੈੱਸਟ ਕੈਂਪ ਲਗਾਇਆ ਗਿਆ | ਇਸ ਵਿਚ ਪੀ. ਐਨ. ਬੀ. ਟੇਰਕਿਆਣਾ ਦੇ ਸਮੂਹ ਸਟਾਫ਼ ਅਤੇ ਆਏ ਹੋਏ ਗ੍ਰਾਹਕਾਂ ਦਾ ...

ਪੂਰੀ ਖ਼ਬਰ »

ਸੈਣੀਬਾਰ ਸਕੂਲ ਕਾਲਜ ਕਮੇਟੀ ਵਲੋਂ ਸ਼ੋਕ ਸਭਾ

ਬੁੱਲ੍ਹੋਵਾਲ, 5 ਮਈ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਐਜੂਕੇਸ਼ਨ ਕਮੇਟੀ ਬੁੱਲ੍ਹੋਵਾਲ ਦੇ ਸਹਾਇਕ ਮੈਨੇਜਰ ਉਂਕਾਰ ਸਿੰਘ ਮੁਖਲਿਆਣਾ ਜੋ ਬੀਤੇ ਦਿਨੀਂ ਆਪਣੇ ਸਵਾਸਾਂ ਰੂਪੀ ਪੰੂਜੀ ਨੂੰ ਸਮੇਟਦਿਆਂ ਗੁਰਪੁਰੀ ਸਿਧਾਰ ਗਏ ਸਨ | ਉਨ੍ਹਾਂ ਦੀ ਯਾਦ ਅੰਦਰ ਕਮੇਟੀ ਵਲੋਂ ...

ਪੂਰੀ ਖ਼ਬਰ »

ਪ੍ਰਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ ਸਬੰਧੀ ਜਸਵੀਰ ਰਾਜਾ ਨੂੰ ਮੰਗ-ਪੱਤਰ ਦਿੱਤਾ

ਟਾਂਡਾ ਉੜਮੁੜ, 5 ਮਈ (ਕੁਲਬੀਰ ਸਿੰਘ ਗੁਰਾਇਆ)- ਕੋਰੋਨਾ ਨੇ ਜਿੱਥੇ ਦੇਸ਼ ਵਿਚ ਰਹਿੰਦੇ ਹਰ ਭਾਈਚਾਰੇ ਨੂੰ ਮੁਸ਼ਕਿਲ ਵਿਚ ਪਾਇਆ ਹੋਇਆ ਹੈ, ਉੱਥੇ ਵਿਦੇਸ਼ਾਂ ਤੋਂ ਵਾਪਸ ਆਏ ਪ੍ਰਵਾਸੀਆਂ ਨੂੰ ਵੀ ਕੋਰੋਨਾ ਮਹਾਂਮਾਰੀ ਕਾਰਨ ਵੱਡੀਆਂ ਸਮੱਸਿਆਵਾਂ ਵਿਚ ਵਿਚੋਂ ਲੰਘਣਾ ...

ਪੂਰੀ ਖ਼ਬਰ »

ਬਲੱਡ ਡੋਨਰ ਸੁਸਾਇਟੀ ਦਸੂਹਾ ਵਲੋਂ ਖ਼ੂਨਦਾਨ ਕੈਂਪ

ਦਸੂਹਾ, 5 ਮਈ (ਕੌਸ਼ਲ)- ਬਲੱਡ ਡੋਨਰ ਸੁਸਾਇਟੀ ਦਸੂਹਾ ਵਲੋਂ 96ਵਾਂ ਖੂਨਦਾਨ ਕੈਂਪ ਸਿਵਲ ਹਸਪਤਾਲ ਦਸੂਹਾ ਵਿਖੇ ਲਗਾਇਆ ਗਿਆ, ਜਿਸ ਵਿਚ 41 ਯੁਨਿਟ ਬਲੱਡ ਇਕੱਠਾ ਕੀਤਾ ਗਿਆ | ਇਸ ਕੈਂਪ 'ਚ ਕਰਮਵੀਰ ਸਿੰਘ ਘੁੰਮਣ, ਨਿਰਮਲ ਸਿੰਘ (ਇੰਟਰਨੈਸ਼ਨਲ ਰੈਸਲਰ) ਅਤੇ ਹੈਪੀ ਮੀਆਂ ਦਾ ...

ਪੂਰੀ ਖ਼ਬਰ »

ਪੰਜਾਬ ਅਨੁਸੂਚਿਤ ਜਾਤੀਆਂ ਭੌ ਾ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ

ਬੰਗਾ, 5 ਮਈ (ਜਸਬੀਰ ਸਿੰਘ ਨੂਰਪੁਰ) - ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਦੀ ਅਗਵਾਈ ਵਿਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕਾਰਪੋਰੇਸ਼ਨ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ...

ਪੂਰੀ ਖ਼ਬਰ »

ਪਟਵਾਰੀ/ਕਾਨੰੂਗੋ ਵਲੋਂ ਐਸੋਸੀਏਸ਼ਨ ਦੇ ਹੱਕ 'ਚ ਪ੍ਰਦਰਸ਼ਨ

ਨਵਾਂਸ਼ਹਿਰ, 5 ਮਈ (ਗੁਰਬਖਸ਼ ਸਿੰਘ ਮਹੇ)- ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਕਾਨੰੂਗੋ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਾਂਝੇ ਤੌਰ 'ਤੇ ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਰਾਜ ਵਿਚ ...

ਪੂਰੀ ਖ਼ਬਰ »

ਸੀਟੂ ਵਲੋਂ ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ

ਟੱਪਰੀਆਂ ਖ਼ੁਰਦ, 5 ਮਈ (ਸ਼ਾਮ ਸੁੰਦਰ ਮੀਲੂ)- ਸੀ.ਆਈ.ਟੀ.ਯੂ. ਦੇ ਸੂਬਾ ਪ੍ਰਧਾਨ ਮਹਾਂ ਸਿੰਘ ਰੌੜੀ ਨੇ ਐਨ.ਐਚ.ਐਮ. ਇੰਪਲਾਈਜ਼ ਪੰਜਾਬ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਕਰਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX