ਤਾਜਾ ਖ਼ਬਰਾਂ


ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  8 minutes ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  1 minute ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  39 minutes ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  49 minutes ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 1 hour ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਤਰਨਤਾਰਨ

ਨਾੜ ਸਾੜਨ ਦੇ ਨੁਕਸਾਨਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਵੈਨਾਂ ਨੂੰ ਡੀ. ਸੀ. ਨੇ ਕੀਤਾ ਰਵਾਨਾ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਕਣਕ ਦੇ ਨਾੜ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ 8 ਵਿਸ਼ੇਸ਼ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਕੁਲਜੀਤ ਸਿੰਘ ਸੈਣੀ, ਡਾ. ਹਰਪਾਲ ਸਿੰਘ ਪੰਨੂੰ, ਡਾ. ਹਰਜਿੰਦਰ ਸਿੰਘ, ਡਾ. ਜਗਵਿੰਦਰ ਸਿੰਘ (ਖੇਤੀਬਾੜੀ ਅਫਸਰ), ਡਾ. ਗੁਰਬੀਰ ਸਿੰਘ, ਡਾ. ਨਵਤੇਜ ਸਿੰਘ, ਡਾ. ਰੁਲਦਾ ਸਿੰਘ (ਖੇਤੀਬਾੜੀ ਵਿਕਾਸ ਅਫਸਰ), ਵਿਕਰਮ ਸੂਦ (ਪੀ. ਡੀ. ਆਤਮਾ) ਅਤੇ ਜ਼ਿਲੇ੍ਹ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ | ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨਗੀਆਂ ਅਤੇ ਇਸ ਤੋ ਹੋਣ ਵਾਲੇ ਨੁਕਸਾਨ ਜਿਵੇਂ ਕਿ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣਾ, ਸੜਕ ਹਾਦਸਿਆਂ ਤੋਂ ਬਚਾਅ, ਮਿੱਤਰ ਕੀੜਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਵਿਚਲੇ ਖੁਰਾਕੀ ਤੱਤਾਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਨ੍ਹਾਂ ਵੈੱਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋਂ 1-1 ਕਰਮਚਾਰੀ ਵੀ ਭੇਜਿਆ ਗਿਆ ਹੈ, ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਜਾਗਰੂਕ ਕਰਨਗੇ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਸੱਭ ਤੋਂ ਵੱਧ ਨੁਕਸਾਨ ਕਿਸਾਨ ਦਾ ਹੀ ਹੁੰਦਾ ਹੈ | ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੇ ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ, ਉੱਥੇ ਕਿਸਾਨਾਂ ਦੇ ਮਿੱਤਰ ਕੀਟ ਅਤੇ ਖੇਤਾਂ ਵਿਚੋਂ ਰੁੱਖ ਮਰ ਜਾਂਦੇ ਹਨ | ਇਸ ਤੋਂ ਬਿਨਾਂ ਇਹ ਧੂੰਆ ਸਭ ਤੋਂ ਵੱਧ ਸਾਡੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦਾ ਹੈ | ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਨ 'ਤੇ ਰੋਕ ਲਗਾਈ ਗਈ ਹੈ | ਇਸ ਸਬੰਧੀ ਅਜਿਹੀ ਕਿਸੇ ਵੀ ਘਟਨਾ ਦਾ ਪੂਰੀ ਸਟੀਕਤਾ ਨਾਲ ਪਤਾ ਲਗਾਉਣ ਲਈ ਉਪ-ਗ੍ਰਹਿ ਰਾਹੀਂ ਖੇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਅਜਿਹੀ ਘਟਨਾ ਵਾਪਰਦੀ ਹੈ, ਤੁਰੰਤ ਉੱਪ-ਗ੍ਰਹਿ ਤੋਂ ਸਬੰਧਿਤ ਉਪ-ਮੰਡਲ ਦੀ ਜਾਂਚ ਕਮੇਟੀ ਨੂੰ ਸੁਨੇਹਾ ਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੋ ਕਿਸਾਨ ਕਣਕ ਦਾ ਨਾੜ ਸਾੜ ਰਹੇ ਹਨ, ਵਿਰੁੱਧ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਕਰਕੇ ਢੁਕਵਾਂ ਜੁਰਮਾਨਾ ਵੀ ਕੀਤਾ ਜਾਵੇਗਾ | ਇਸ ਲਈ ਕਿਸਾਨ ਕਣਕ ਦੇ ਨਾੜ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਗੁਰੇਜ਼ ਕਰਨ | ਮੁੱਖ ਖੇਤੀਬਾੜੀ ਅਫਸਰ ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਹੀ ਲਗਾਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕਰਨ ਲਈ ਵਿਭਾਗ ਵਲੋਂ ਸੁਚੱਜੇ ਕਦਮ ਚੁੱਕੇ ਜਾ ਰਹੇ ਹਨ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਤਰਨ ਤਾਰਨ ਪੁਲਿਸ ਨੇ ਦੋ ਨਸ਼ਾ ਤਸਕਰਾਂ ਦੀ ਇਕ ਕਰੋੜ, 64 ਲੱਖ ਦੀ ਜਾਇਦਾਦ ਕੀਤੀ ਫ਼ਰੀਜ਼

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿਥੇ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਨਸ਼ੇ ਸਮੇਤ ਫੜੇ ਗਏ ਤਸਕਰਾਂ ਦੀਆਂ ...

ਪੂਰੀ ਖ਼ਬਰ »

ਤਰਨ ਤਾਰਨ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ 101 ਹੋਰ ਨਵੇਂ ਮਾਮਲੇ-ਇਕ ਹੋਰ ਮਰੀਜ਼ ਦੀ ਮੌਤ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਅੱਜ 101 ਹੋਰ ਵਿਅਕਤੀਆਂ ਦੇ ਕੋਰੋਨਾ ਪੀੜਤ ਪਾਏ ਜਾਣ ਤੇ ਕੋਰੋਨਾ ਪੀੜਤ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 1,00,869 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਅਤੇ ਪੁਲਿਸ ਨੇ ਸਾਂਝੀ ਛਾਪੇਮਾਰੀ ਦੌਰਾਨ ਹਜ਼ਾਰਾਂ ਲੀਟਰ ਨਾਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਭੱਠੀਆਂ ਫੜੀਆਂ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ 'ਤੇ ਐਕਸਾਈਜ਼ ਵਿਭਾਗ ਦੇ ਕਮਿਸ਼ਨਰ ਰਜਤ ਅਗਰਵਾਲ ਅਤੇ ਤਰਨ ਤਾਰਨ ਦੇ ...

ਪੂਰੀ ਖ਼ਬਰ »

ਤਾਲਾਬੰਦੀ ਤੋਂ ਅੱਕੇ ਦੁਕਾਨਦਾਰਾਂ ਨੇ ਸਰਕਾਰ ਖ਼ਿਲਾਫ਼ ਲਾਇਆ ਧਰਨਾ

ਅਮਰਕੋਟ, 5 ਮਈ (ਗੁਰਚਰਨ ਸਿੰਘ ਭੱਟੀ)¸ਕੋਰੋਨਾ ਮਹਾਂਮਾਰੀ ਦੌਰਾਨ ਲਗਾਈ ਗਈ ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਵਲੋਂ ਗੈਰ ਜਰੂਰੀ ਕਰਾਰ ਦੇ ਕੇ ਕੁਝ ਦੁਕਾਨਾਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਤੋਂ ਦੁਖੀ ਦੁਕਾਨਦਾਰਾਂ ਦਾ ਰੋਹ ਫੁਟ ਪਿਆ, ਜਿਸ ਦੇ ਚੱਲਦਿਆਂ ਸਥਾਨਕ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਗਾਈਆਂ ਦੂਰਦਰਸ਼ਨ ਤੋਂ ਆਨਲਾਈਨ ਜਮਾਤਾਂ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਦੇ ਪ੍ਰਬੰਧਾਂ ਵਿਚ ...

ਪੂਰੀ ਖ਼ਬਰ »

ਬੀਤੀ ਸ਼ਾਮ ਤੱਕ ਵੱਖ-ਵੱਖ ਏਜੰਸੀਆਂ ਵਲੋਂ 2,34,784 ਮੀਟਰਕ ਟਨ ਕਣਕ ਦੀ ਮੰਡੀਆਂ 'ਚੋਂ ਚੁਕਾਈ ਕੀਤੀ ਗਈ-ਡਿਪਟੀ ਕਮਿਸ਼ਨਰ

ਤਰਨ ਤਾਰਨ, 5 ਮਈ (ਪਰਮਜੀਤ ਜੋਸ਼ੀ)¸ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਵੱਖ-ਵੱਖ ਏਜੰਸੀਆਂ ਵਲੋਂ ਖ਼ਰੀਦੀ ਗਈ ਕਣਕ ਵਿਚੋਂ 2,34,784 ਮੀਟਰਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਭਿੱਖੀਵਿੰਡ, 5 ਮਈ (ਬੌਬੀ)¸ਪੰਜਾਬ ਸਰਕਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀਆਂ ਹਦਾਇਤਾਂ ਦੇ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ (ਤਰਨ ਤਾਰਨ) ਵਿਚ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਕਿਸਾਨ ਵੀਰ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਦੀ ਪਨੀਰੀ ਦੀ ਬਿਜਾਈ ਕਰਨ-ਤਨੇਜਾ, ਦੇਊ

ਤਰਨ ਤਾਰਨ, 5 ਮਈ (ਲਾਲੀ ਕੈਰੋਂ)¸ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਤਨੇਜਾ ਅਤੇ ਆੜ੍ਹਤੀਆ ਐਸੋਸੀਏਸ਼ਨ ਤਰਨ ਤਾਰਨ ਪ੍ਰਧਾਨ ਕਰਨੈਲ ਸਿੰਘ ਦੇਊ ਦੀ ਅਗਵਾਈ 'ਚ ਇੱਥੇ ਦੋਹਾਂ ਐਸੋਸੀਏਸ਼ਨਾਂ ਦੀ ਸਾਂਝੇ ਤੌਰ 'ਤੇ ਮੀਟਿੰਗ ਬੁਲਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਇੰਜੀ. ਸਕੱਤਰ ਸਿੰਘ ਢਿੱਲੋਂ ਨੂੰ ਸਨਮਾਨਿਤ ਕੀਤਾ

ਤਰਨ ਤਾਰਨ, 5 ਮਈ (ਪਰਮਜੀਤ ਜੋਸ਼ੀ)¸ਇੰਜੀ. ਸਕੱਤਰ ਸਿੰਘ ਢਿੱਲੋਂ ਗੱਗੋਬੂਹਾ ਦੀ ਬਾਰਡਰ ਜ਼ੋਨ ਦੀ ਨਿਯੁਕਤ ਹੋਣ 'ਤੇ ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਬਾਰਡਰ ਜ਼ੋਨ ਕਮੇਟੀ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਬਾਰਡਰ ਜ਼ੋਨ ਕਨਵੀਨਰ ਅਵਤਾਰ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਸਕੱਤਰ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਕੀਤਾ ਸਵਾਗਤ

ਭਿੱਖੀਵਿੰਡ, 5 ਮਈ (ਬੌਬੀ)¸ਸਕੱਤਰ ਸਿੰਘ ਢਿੱਲੋਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਬੋਰਡ ਰੇਂਜ ਅੰਮਿ੍ਤਸਰ ਵਿਖੇ ਬਤੌਰ ਚੀਫ ਇੰਜੀਨੀਅਰ ਨਿਯੁਕਤ ਕਰਨ ਤੇ ਬਲਜੀਤ ਸਿੰਘ ਲਲਿਆਣੀ ਅਤੇ ਅਲਗੋਂ ਕੋਠੀ ਦੇ ਵਾਸੀਆਂ ਸਵਾਗਤ ਕਰਦਿਆਂ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੀਂਹ ਨਾਲ ਖ਼ਰਾਬ ਕਣਕ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਮੀਂਹ ਪੈਣ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ | ਉਕਤ ਪ੍ਰਗਟਾਵਾ ਇਕਬਾਲ ਸਿੰਘ ਸੰਧੂ ਸਾਬਕਾ ਮੈਂਬਰ ਐਸ.ਐਸ.ਬੋਰਡ ਨੇ ਪਿੰਡ ਠਰੂ ਵਿਖੇ ਪ੍ਰਧਾਨ ਮੰਗਲ ਸਿੰਘ ਠਰੂ ਦੇ ਗ੍ਰਹਿ ਵਿਖੇ ਗੱਲਬਾਤ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪਾਲਣ ਕਰਨ ਨਾਲ ਮਨੁੱਖੀ ਜੀਵਨ ਦਾ ਬਚਾਅ ਸੰਭਵ- ਡਾ. ਪਵਾਰ

ਫਤਿਆਬਾਦ, 5 ਮਈ (ਹਰਵਿੰਦਰ ਸਿੰਘ ਧੂੰਦਾ)¸ਪੂਰੀ ਦੁਨੀਆਂ ਵਿਚ ਫੈਲੀ ਕੋਰੋਨਾ ਮਹਾਂਮਾਰੀ ਨੇ ਜਿਥੇ ਲੋਕਾਂ ਦੇ ਸਾਹ ਸੂਤੇ ਹੋਏ ਹਨ, ਉਥੇ ਕੋਰੋਨਾ ਦੇ ਭੈਅ ਕਾਰਨ ਅਜਾਈਾ ਜਾ ਰਹੀਆਂ ਇਨਸਾਨੀ ਜਾਨਾਂ ਨੇ ਸਾਰੀ ਦੁਨੀਆਂ ਨੂੰ ਭੈਭੀਤ ਕੀਤਾ ਹੋਇਆ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਕੈਰੋਂ ਵਲੋਂ ਪਰਮਜੀਤ ਸਿੰਘ ਭੁੱਲਰ ਨਿੱਜੀ ਸਕੱਤਰ ਤੇ ਮਹਿੰਦੀਪੁਰ ਸਿਆਸੀ ਸਲਾਹਕਾਰ ਨਿਯੁਕਤ

ਅਮਰਕੋਟ, 5 ਮਈ (ਗੁਰਚਰਨ ਸਿੰਘ ਭੱਟੀ)¸ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਹਲਕਾ ਖੇਮਕਰਨ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਵੱਖ-ਵੱਖ ਆਗੂਆਂ ਨੂੰ ਅਹੁਦੇ ਦੇ ਨਿਵਾਜਿਆ ਗਿਆ | ਇਸ ਸਬੰਧੀ ਪਰਮਜੀਤ ਸਿੰਘ ਪੰਮ ਭੁੱਲਰ ਦੇ ...

ਪੂਰੀ ਖ਼ਬਰ »

5 ਜੀ ਦੇ ਟਾਵਰ ਕਿਸੇ ਵੀ ਕੀਮਤ 'ਤੇ ਨਹੀਂ ਲੱਗਣ ਦਿੱਤੇ ਜਾਣਗੇ-ਕਿਸਾਨ ਆਗੂ

ਭਿੱਖੀਵਿੰਡ, 5 ਮਈ (ਬੌਬੀ)¸ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡਾਂ ਵਿਚ ਏਅਰਟੈੱਲ , ਆਈਡੀਆ, ਜੀਓ ਦੇ 5ਜੀ ਟਾਵਰ ਕਿਸੇ ਵੀ ਕੀਮਤ 'ਤੇ ਨਹੀਂ ਲੱਗਣ ਦਿੱਤੇ ਜਾਣਗੇ | ਪਿੰਡ ਮੱਖੀ ਕਲਾਂ ਵਿਖੇ ਏਅਰਟੈੱਲ, ਆਇਡੀਆ, ਜੀਓ ਦਾ ਟਾਵਰ ਲਾਉਣ ਆਏ ਕਰਮਚਾਰੀਆਂ ਨੂੰ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਪੀ.ਪੀ.ਸੀ.ਸੀ. ਮੈਂਬਰ ਸੰਧੂ ਨੇ ਐੱਸ.ਐੱਮ.ਓ. ਪੱਟੀ ਨਾਲ ਕੋਰੋਨਾ ਸਬੰਧੀ ਕੀਤੀਆਂ ਵਿਚਾਰਾਂ

ਪੱਟੀ, 5 ਮਈ (ਬੋਨੀ ਕਾਲੇਕੇ, ਖਹਿਰਾ)¸ਪੀ.ਪੀ.ਸੀ.ਸੀ. ਦੇ ਮੈਂਬਰ ਅਤੇ ਬੁਲਾਰਾ ਯੂਥ ਕਾਂਗਰਸ ਪੰਜਾਬ ਹਰਪ੍ਰੀਤ ਸਿੰਘ ਸੰਧੂ ਵੱਲੋਂ ਸਿਵਲ ਹਸਪਤਾਲ ਪੱਟੀ ਵਿਖੇ ਐੱਸ.ਐੱਮ.ਓ. ਗੁਰਪ੍ਰੀਤ ਸਿੰਘ ਰਾਏ ਅਤੇ ਸਿਵਲ ਸਰਜਨ ਤਰਨ ਤਾਰਨ ਨਾਲ ਮੁਲਾਕਾਤ ਕਰਕੇ ਕੋਵਿਡ-19 ਦੇ ਮੌਜੂਦਾ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਨੇ ਸਿਵਲ ਹਸਪਤਾਲ ਵਿਖੇ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਾਉਣ ਉਪਰੰਤ ਕਿਹਾ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਤੇ ਅਸਰਦਾਰ ਹੈ ਅਤੇ 45 ਸਾਲ ਦੀ ਉਮਰ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਗੁਰਬਚਨ ਸਿੰਘ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਬੀਤੇ ਦਿਨੀਂ ਕੀਤੀਆਂ ਪਦਉਨਤੀਆਂ ਅਤੇ ਬਦਲੀਆਂ ਤਹਿਤ ਗੁਰਬਚਨ ਸਿੰਘ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਬਤੌਰ ...

ਪੂਰੀ ਖ਼ਬਰ »

ਭਾਰਤ ਦੇ ਵਾਸੀ ਹੋਣ ਦਾ ਖ਼ਮਿਆਜ਼ਾ ਭੁਗਤ ਰਹੇ ਹਨ ਕੋਰੋਨਾ ਪੀੜਤ ਲੋਕ-ਭਰੋਵਾਲ

ਫਤਿਆਬਾਦ, 5 ਮਈ (ਧੂੰਦਾ)¸ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਪ੍ਰੈਸ ਨਾਲ ਗੱਲਬਾਤ ਕਰਦਿਆ ਕਿਹਾ ਕਿ ਕੋਰੋਨਾ ਦੇ ਮਰੀਜ਼ਾਂ ਨੂੰ ਅਦਾਲਤਾਂ ਦੇ ਰੌਲਾ ਪਾਉਣ 'ਤੇ ਵੀ ਆਕਸੀਜਨ ਤੇ ਬੈੱਡ ਨਹੀਂ ਮਿਲ ਰਹੇ, ਜਿਸ ਦੇ ਸਿੱਟੇ ਵਜੋਂ ਮਰੀਜ਼ ਮੌਤ ...

ਪੂਰੀ ਖ਼ਬਰ »

ਸ਼ਹੀਦ ਭਾਈ ਨਿਰਮਲ ਸਿੰਘ ਇੰਟਰਨੈਸ਼ਨਲ ਕਵੀਸ਼ਰ ਸਭਾ ਵਲੋਂ ਦੋ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਭੇਟ

ਚੋਹਲਾ ਸਾਹਿਬ, 5 ਮਈ (ਬਲਵਿੰਦਰ ਸਿੰਘ)¸ਸ਼ਹੀਦ ਭਾਈ ਨਿਰਮਲ ਸਿੰਘ ਇੰਟਰਨੈਸ਼ਨਲ ਕਵੀਸ਼ਰ ਸਭਾ ਚੋਹਲਾ ਸਾਹਿਬ ਦੇ ਚੇਅਰਮੈਨ ਬਾਬਾ ਬਲਕਾਰ ਸਿੰਘ ਯੂ.ਐੱਸ.ਏ., ਭਾਈ ਰਸਾਲ ਸਿੰਘ ਯੂ.ਕੇ. ਵਾਈਸ ਚੇਅਰਮੈਨ ਅਤੇ ਪ੍ਰਧਾਨ ਕਾਰਜ ਸਿੰਘ ਸੰਧੂ ਵਲੋਂ ਪਿੰਡ ਰਾਹਲ-ਚਾਹਲ ਦੇ ...

ਪੂਰੀ ਖ਼ਬਰ »

ਮਾਤਾ ਰਛਪਾਲ ਕੌਰ ਦੀਆਂ ਅਸਥੀਆਂ ਕੀਤੀਆਂ ਜਲ ਪ੍ਰਵਾਹ

ਗੋਇੰਦਵਾਲ ਸਾਹਿਬ, 5 ਮਈ (ਅਟਵਾਲ)¸ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਵਰਿੰਦਰਜੋਤ ਗੋਇੰਦਵਾਲ ਸਾਹਿਬ ਦੇ ਨਾਨੀ ਅਤੇ ਮੈਂਬਰ ਮਨਜੀਤ ਕੌਰ ਗੋਇੰਦਵਾਲ ਸਾਹਿਬ ਦੇ ਮਾਤਾ ਰਛਪਾਲ ਕੌਰ ਉਮਰ 62 ਸਾਲ ਜੋ ਪਿਛਲੇ ਦਿਨੀਂ ਅਚਾਨਕ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

50 ਫ਼ੀਸਦੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਦੀ ਹਾਜ਼ਰੀ ਕਰਨ ਦੀ ਮੰਗ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਲੋਂ ਨਛੱਤਰ ਸਿੰਘ, ਪ੍ਰਭਜੋਤ ਸਿੰਘ ਗੋਹਲਵੜ, ਕਾਰਜ਼ ਸਿੰਘ, ਗੁਰਲਵ ਸਿੰਘ, ਜਗਜੀਤ ਸਿੰਘ ਦੀ ਅਗਵਾਈ ਵਿਚ ਇਕ ਵਫ਼ਦ ਅਡੀਸ਼ਨਲ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਨੂੰ ਮਿਲਿਆ | ਇਸ ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਪੱਟੀ, 5 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਤਹਿਸੀਲ ਪੱਟੀ ਵਲੋਂ ਸਾਂਝੇ ਤੌਰ 'ਤੇ ਆਪਣੀਆਂ ਹੱਕੀਂ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ. ਪੱਟੀ ਰਾਜੇਸ਼ ਸ਼ਰਮਾ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੀਟਿੰਗ

ਫਤਿਆਬਾਦ, 5 ਮਈ (ਹਰਵਿੰਦਰ ਸਿੰਘ ਧੂੰਦਾ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਟਾਂਡਾ ਵਲੋਂ ਵੇਈਪੂਈਾ ਦੇ ਗੁਰਦੁਆਰਾ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸੁਖਵਿੰਦਰ ਸਿੰਘ ਸਭਰਾ ਨੇ ਕੀਤੀ | ਇਸ ਮੌਕੇ 'ਤੇ ਸਭਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਨੇ ਦੁਕਾਨਦਾਰਾਂ ਦੀ ਹਾਲਤ ਕੀਤੀ ਪਤਲੀ

ਹਰੀਕੇ ਪੱਤਣ, 5 ਮਈ (ਸੰਜੀਵ ਕੁੰਦਰਾ)¸ਕੋਰੋਨਾ ਮਹਾਂਮਾਰੀ ਦਾ ਕਹਿਰ ਜਿੱਥੇ ਇਕ ਪਾਸੇ ਲੋਕਾਂ ਦੀ ਸਿਹਤ ਨੂੰ ਪ੍ਰਭਾਵਿਤ ਕਰ ਰਿਹਾ ਹੈ ਉਥੇ ਦੂਜੇ ਪਾਸੇ ਲੋਕਾਂ ਲਈ ਆਰਥਿਕ ਸੰਕਟ ਵੀ ਬਣ ਗਿਆ ਹੈ | ਕੋਰੋਨਾ ਦੀ ਪਹਿਲੀ ਲਹਿਰ ਦਾ ਝੰਬਿਆ ਦੁਕਾਨਦਾਰ ਅਜੇ ਤੱਕ ਸਹੀ ਤਰੀਕੇ ...

ਪੂਰੀ ਖ਼ਬਰ »

ਦਕਾਨਦਾਰਾਂ ਨੇ ਥਾਣਾ ਮੁਖੀ ਨੂੰ ਮਿਲ ਕੇ ਮੁਸ਼ਕਿਲਾ ਤੋਂ ਜਾਣੂੰ ਕਰਵਾਇਆ

ਝਬਾਲ, 5 ਮਈ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਾਈਆਂ ਗਈਆਂ ਪਾਬੰਦੀਆਂ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਝਬਾਲ ਵਿਖੇ ਬੰਦ ਪਈਆਂ ਗੈਰ-ਜ਼ਰੂਰੀ ਸੇਵਾਵਾਂ ਦੀਆਂ ...

ਪੂਰੀ ਖ਼ਬਰ »

ਬਸਪਾ ਆਗੂ ਕਵਲਜੀਤ ਸਿੰਘ ਗਿੱਲ ਨਾਲ ਬ੍ਰਹਮਪੁਰਾ ਦੁੱਖ ਪ੍ਰਗਟ ਕਰਨ ਪੁੱਜੇ

ਖਡੂਰ ਸਾਹਿਬ, 5 ਮਈ (ਰਸ਼ਪਾਲ ਸਿੰਘ ਕੁਲਾਰ)-ਕਵਲਜੀਤ ਸਿੰਘ ਗਿੱਲ ਜ਼ਿਲ੍ਹਾ ਜਨਰਲ ਸਕਤਰ ਬਸਪਾ ਦੇ ਮਾਤਾ ਹਰਜੀਤ ਕੌਰ ਜੋ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ...

ਪੂਰੀ ਖ਼ਬਰ »

ਐਡਵੋਕੇਟ ਜੇ.ਐੱਸ. ਢਿੱਲੋਂ ਨੂੰ ਸਦਮਾ, ਤਾਏ ਦਾ ਦਿਹਾਂਤ

ਝਬਾਲ, 5 ਮਈ (ਸਰਬਜੀਤ ਸਿੰਘ)-ਝਬਾਲ ਵਾਸੀ ਢਿੱਲੋਂ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਐਡਵੋਕੇਟ ਇਕਬਾਲ ਸਿੰਘ ਢਿੱਲੋਂ ਝਬਾਲ ਦੇ ਵੱਡੇ ਭਰਾ ਅਤੇ ਨੌਜਵਾਨ ਸੀ. ਆਗੂ ਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਜੇ.ਐੱਸ. ਢਿੱਲੋਂ ਝਬਾਲ ...

ਪੂਰੀ ਖ਼ਬਰ »

ਪਿ੍ੰ. ਗੁਰਬਚਨ ਸਿੰਘ ਲਾਲੀ ਨੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.) ਦਾ ਚਾਰਜ ਸੰਭਾਲਿਆ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਪੱਟੀ ਦੇ ਪਿ੍ੰਸੀਪਲ ਗੁਰਬਚਨ ਸਿੰਘ ਲਾਲੀ ਨੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.) ਤਰਨ ਤਾਰਨ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ:) ਸਤਨਾਮ ਸਿੰਘ ਬਾਠ ਅਤੇ ...

ਪੂਰੀ ਖ਼ਬਰ »

ਧੋਖੇਬਾਜ ਠੱਗ ਟਰੈਵਲ ਏਜੰਟਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਸੰਘਾ

ਤਰਨ ਤਾਰਨ , 5 ਮਈ (ਹਰਿੰਦਰ ਸਿੰਘ)¸ਡਾਲਰਾਂ ਤੇ ਪੌਂਡਾਂ ਦਾ ਲਾਲਚ ਦੇ ਕੇ ਭੋਲੇ-ਭਾਲੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਜਿਥੇ ਦਿਨੋ ਦਿਨ ਮਾਲਾ ਮਾਲ ਹੁੰਦੇ ਜਾ ਰਹੇ ਹਨ, ਉਥੇ ਬੇਜਰੁਗਾਰੀ ਕਾਰਨ ਨੌਜਵਾਨ ਤੇ ਉਨ੍ਹਾਂ ਦੇ ਮਾਪੇ ਲੁਟੇ ਜਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਹੁਣ ਤੱਕ 5 ਲੱਖ ਮੀਟਿ੍ਕ ਟਨ ਕਣਕ ਖਰੀਦੀ-ਡਿਪਟੀ ਕਮਿਸ਼ਨਰ

ਅੰਮਿ੍ਤਸਰ, 5 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਵੱਖ-ਵੱਖ ਏਜੰਸੀਆਂ ਵਲੋਂ 501000 ਮੀਟਿ੍ਕ ਟਨ ਕਣਕ ਖਰੀਦੀ ਜਾ ਚੁੱਕੀ ਹੈ ਤੇ ਕਣਕ ਦੀ ਖਰੀਦ ਲਗਾਤਾਰ ਜਾਰੀ ਹੈ | ਖਰੀਦੀ ਗਈ ਕਣਕ ਦੀ ਚੁਕਾਈ ਵੀ ਨਾਲੋਂ ਨਾਲ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਅੰਮਿ੍ਤਸਰ ਪੁਲਿਸ 'ਚ ਵੱਡਾ ਰੱਦੋ-ਬਦਲ ਕਈ ਥਾਣਾ ਮੁਖੀ ਤੇ ਚੌਕੀ ਇੰਚਾਰਜ ਬਦਲੇ

ਅੰਮਿ੍ਤਸਰ, 5 ਮਈ (ਰੇਸ਼ਮ ਸਿੰਘ)-ਸ਼ਹਿਰੀ ਪੁਲਿਸ ਕਮਿਸ਼ਨਰੇਟ 'ਚ ਪ੍ਰਬੰਧਾਂ ਨੂੰ ਚੁਸਤ ਦਰੁਸਤ ਕਰਦਿਆਂ ਪੁਲਿਸ ਕਮਿਸ਼ਨਰ ਵਲੋਂ ਵੱਡਾ ਰੱਦੋ ਬਦਲ ਕਰਦਿਆਂ ਕਈ ਥਾਣਿਆਂ ਦੇ ਮੁਖੀ ਤੇ ਚੌਂਕੀ ਇੰਚਾਰਜਾਂ ਸਮੇਤ 26 ਨਾਨ ਗਜ਼ਟਿਡ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਬਾਦਲੇ ...

ਪੂਰੀ ਖ਼ਬਰ »

ਨੂੰ ਹ ਦੇ ਪੇਕੇ ਪਰਿਵਾਰ ਵਲੋਂ ਗੁਰਸਿੱਖ ਪਰਿਵਾਰ 'ਤੇ ਗੁੰਡਾਗਰਦੀ ਦਾ ਨੰਗਾ ਨਾਚ-ਪਰਿਵਾਰ ਗੰਭੀਰ ਜ਼ਖ਼ਮੀ

ਸੁਲਤਾਨਵਿੰਡ, 5 ਮਈ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਨਿਊ ਗੁਰਨਾਮ ਨਗਰ ਵਿਖੇ ਇਕ ਗੁਰਸਿੱਖ ਪਰਿਵਾਰ ਨਾਲ ਸਬੰਧਤ 'ਤੇ ਨੂੰ ਹ ਦੇ ਪੇਕੇ ਪਰਿਵਾਰ ਵਲੋਂ ਘਰ ਅੰਦਰ ਦਾਖ਼ਲ ਹੋ ਕੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ ਜਿਸ 'ਚ ਪਰਿਵਾਰ ਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 12 ਔਰਤਾਂ ਸਮੇਤ 18 ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 5 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਪਹਿਲੀ ਲਹਿਰ ਨਾਲੋਂ ਜ਼ਿਆਦਾ ਖ਼ਤਰਨਾਕ ਸਾਬਤ ਹੋ ਰਹੀ ਹੈ ਜਿਸ ਤਹਿਤ ਅੱਜ ਇਕੋ ਦਿਨ ਹੀ 12 ਔਰਤਾਂ ਸਮੇਤ 18 ਮਰੀਜ਼ਾਂ ਦੀ ਮੌਤ ਹੋਈ ਹੈ | ਇਸ ਦੇ ਨਾਲ ਹੀ ਹੁਣ ਤੱਕ ਦਾ ਕੋਰੋਨਾ ਪਾਜ਼ੀਟਿਵ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਹਕੂਮਤ ਦਾ ਪਤਨ ਦਾ ਸਿਲਸਿਲਾ ਸ਼ੁਰੂ, ਅਗਾਜ਼ ਬੰਗਾਲ ਤੋਂ-ਰਵਿੰਦਰ ਸਿੰਘ ਬ੍ਰਹਮਪੁਰਾ

ਤਰਨ ਤਾਰਨ, 5 ਮਈ (ਪਰਮਜੀਤ ਜੋਸ਼ੀ)- ­ਸਾਬਕਾ ਵਿਧਾਇਕ ਤੇ ਸੀਨੀਅਰ ਟਕਸਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਬੀਤੇ ਦਿਨੀਂ ਬੰਗਾਲ 'ਚ ਮੋਦੀ ਸਰਕਾਰ ਦੀ ਨਮੋਸ਼ੀ ਵਾਲੀ ਹਾਰ 'ਤੇ ਬੋਲਦਿਆਂ ਕਿਹਾ ਕਿ ਇਹ ਲੋਕਤੰਤਰ, ਲੋਕਾਂ ਦੀ ਜਿੱਤ ਹੈ, ਜੋ ਮੋਦੀ ਦੇ ਤਾਨਾਸ਼ਾਹੀ ...

ਪੂਰੀ ਖ਼ਬਰ »

ਜੇ. ਈ. ਸੁੁਖਚੈਨ ਸਿੰਘ ਦੀ ਤਰੱਕੀ ਹੋਣ 'ਤੇ ਕੀਤਾ ਸਨਮਾਨਿਤ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਇੰਜੀ. ਸੁਖਚੈਨ ਸਿੰਘ ਜੇ. ਈ. ਦੀ ਤਰੱਕੀ ਹੋਣ ਉਪਰੰਤ ਉਨ੍ਹਾਂ ਵਲੋਂ ਸ਼ਹਿਰੀ ਉਪ ਮੰਡਲ ਤਰਨ ਤਾਰਨ ਵਿਖੇ ਇੰਜੀ. ਤਰਸੇਮ ਕੁਮਾਰ ਵਧੀਕ ਨਿਗਰਾਨ ਇੰਜੀ. ਸ਼ਹਿਰੀ ਮੰਡਲ ਤਰਨ ਤਾਰਨ, ਵਧੀਕ ਨਿਗਰਾਨ ਇੰਜੀ. ਹਰਪ੍ਰੀਤ ਸਿੰਘ ਸਬ ਅਰਬਨ ਮੰਡਲ ...

ਪੂਰੀ ਖ਼ਬਰ »

ਕ੍ਰਿਸਟਲ ਟੈਕਸਟਾਈਲ ਯੂ. ਕੇ. ਵਲੋਂ ਮਾਸਕ ਵੰਡਣ ਦੀ ਸੇਵਾ ਜਾਰੀ

ਖਡੂਰ ਸਾਹਿਬ, 5 ਮਈ (ਰਸ਼ਪਾਲ ਸਿੰਘ ਕੁਲਾਰ)-ਕੋਵਿਡ ਮਹਾਂਮਾਰੀ ਦੇ ਤੇਜ਼ੀ ਨਾਲ ਫੈਲ ਰਹੇ ਪ੍ਰਕੋਪ ਨੂੰ ਵੇਖਦਿਆਂ ਮਾਤਾ ਖੀਵੀ ਜੀ ਲੰਗਰ ਦੇ ਸਾਹਮਣੇ, ਇੰਗਲੈਂਡ ਨਾਲ ਸਬੰਧਤ ਸੰਸਥਾ ਕਰਿਸਟਲ ਟੈਕਸਟਾਈਲ ਵਲੋਂ ਮਾਸਕ ਵੰਡੇ ਜਾ ਰਹੇ ਹਨ | ਦੇਸ਼ ਦੇ ਨਾਲ-ਨਾਲ ਪੰਜਾਬ ਵਿਚ ...

ਪੂਰੀ ਖ਼ਬਰ »

ਨਵੇਂ ਆਏ ਡੀ.ਈ.ਓ. (ਐਲੀ.) ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 5 ਮਈ (ਵਿਕਾਸ ਮਰਵਾਹਾ)¸ਜ਼ਿਲ੍ਹਾ ਤਰਨ ਤਾਰਨ ਵਿਚ ਆਏ ਡੀ.ਈ.ਓ. (ਐਲੀ.) ਰਾਜੇਸ਼ ਸ਼ਰਮਾ ਨੂੰ ਐੱਨ.ਜੀ.ਓ. ਐਨਵਾਇਰਮੈਂਟ ਅਤੇ ਅਵੇਅਰਨੈਸ ਆਰਗੇਨਾਈਜੇਸ਼ਨ ਦੇ ਅਹੁਦੇਦਾਰਾਂ ਆਦੇਸ਼ ਅਗਨੀਹੋਤਰੀ ਜ਼ਿਲ੍ਹਾ ਕਾਨੂੰਨੀ ਸਲਾਹਕਾਰ, ਬੂਆ ਸਿੰਘ, ਤਰਸੇਮ ਸਿੰਘ, ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਵਿਦਿਆਰਥੀਆਂ ਦੀ ਆਨ ਲਾਈਨ ਗਰੁੱਪ ਕਾਊਾਸਲਿੰਗ-37 ਵਿਦਿਆਰਥੀਆਂ ਨੇ ਲਿਆ ਭਾਗ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਸਰਕਾਰੀ ਸੈਕੰਡਰੀ ਸਕੂਲ ਸੁਰ ਸਿੰਘ (ਲੜਕੀਆਂ) ਅਤੇ ਮਾੜੀ ਮੇਘਾ ਦੇ ਵਿਦਿਆਰਥੀਆਂ ਦੀ ਆਨ ਲਾਈਨ ਗਰੁੱਪ ਕਾਊਾਸਲਿੰਗ ਕੀਤੀ ਗਈ | ਇਸ ਆਨਲਾਈਨ ਸੈਸ਼ਨ ਵਿਚ 37 ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਵਲੋਂ ਟੀ.ਐੱਮ.ਸੀ. ਖਿਲਾਫ਼ ਪ੍ਰਦਰਸ਼ਨ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਪੱਛਮੀ ਬੰਗਾਲ ਵਿਚ ਤਿ੍ਮੂਲ ਕਾਂਗਰਸ (ਟੀ.ਐੱਮ.ਸੀ.) ਵਲੋਂ ਸੱਤਾ ਦੇ ਨਸ਼ੇ ਵਿਚ ਚੂਰ ਹੋ ਕੇ ਗੁੰਡਾਗਰਦੀ ਕੀਤੀ ਜਾ ਰਹੀ ਹੈ ਤੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰਾਂ ਨੂੰ ਵੀ ਅੱਗ ਲਗਾਈ ਜਾ ਰਹੀ ਹੈ | ਅਜਿਹੀ ਸਥਿਤੀ ਵਿਚ ਪੱਛਮੀ ਬੰਗਾਲ ...

ਪੂਰੀ ਖ਼ਬਰ »

ਨੌਸ਼ਹਿਰਾ ਪੰਨੂੰਆਂ ਦੇ ਨਵ-ਨਿਯੁਕਤ ਬੀ.ਈ.ਈ.ਓ. ਵੀਰਜੀਤ ਕੌਰ ਨੇ ਅਹੁਦਾ ਸੰਭਾਲਿਆ

ਸਰਹਾਲੀ ਕਲਾਂ, 5 ਮਈ (ਅਜੇ ਸਿੰਘ ਹੁੰਦਲ)¸ਤਰਨ ਤਾਰਨ ਜ਼ਿਲੇ੍ਹ ਦੇ ਸਿੱਖਿਆ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਨਵ ਨਿਯੁਕਤ ਬਲਾਕ ਸਿੱਖਿਆ ਅਫਸਰ ਵੀਰਜੀਤ ਕੌਰ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਗਿਆ | ਇਸ ਮੌਕੇ ਵੀਰਜੀਤ ਕੌਰ ਦਾ ਬਲਾਕ ਨੌਸ਼ਹਿਰਾ ਪੰਨੂੰਆਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ ਵਿਚ ਦਾਖ਼ਲ ਹੋ ਕੇ ਬਜ਼ੁਰਗ ਔਰਤ ਦੀਆਂ ਵਾਲੀਆਂ ਖਿੱਚ ਕੇ ਲੁਟੇਰੇ ਹੋਏ ਫਰਾਰ

ਹਰੀਕੇ ਪੱਤਣ, 5 ਮਈ (ਸੰਜੀਵ ਕੁੰਦਰਾ)¸ਕਸਬਾ ਹਰੀਕੇ ਪੱਤਣ ਵਿਖੇ ਹਰ ਰੋਜ਼ ਹੋ ਰਹੀਆਂ ਚੋਰੀ ਅਤੇ ਲੁੱਟ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਲੁਟੇਰਿਆਂ ਦੇ ਹੌਂਸਲੇ ਏਨੇ ਵੱਧ ਗਏ ਹਨ ਕਿ ਦਿਨ ਦਿਹਾੜੇ ਹੀ ਵਾਰਦਾਤਾਂ ਨੂੰ ਅੰਜਾਮ ਦੇ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX