ਤਾਜਾ ਖ਼ਬਰਾਂ


ਕੰਗਨਾ ਰਣੌਤ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਹੋਈ ਦਾਇਰ
. . .  9 minutes ago
ਨਵੀਂ ਦਿੱਲੀ, 1 ਦਸੰਬਰ - ਅਭਿਨੇਤਰੀ ਕੰਗਨਾ ਰਣੌਤ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿਚ ਦੇਸ਼ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਉਸ ਦੀਆਂ ਸਾਰੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ...
ਜੈਸ਼ ਦੇ ਚੋਟੀ ਦੇ ਅੱਤਵਾਦੀ ਮੁੱਠਭੇੜ ਵਿਚ ਢੇਰ
. . .  15 minutes ago
ਸ੍ਰੀਨਗਰ ,1 ਦਸੰਬਰ - ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵਿਚ ਜੈਸ਼ ਦੇ ਚੋਟੀ ਦੇ ਅੱਤਵਾਦੀ ਕਮਾਂਡਰ ਯਾਸਿਰ ਪੈਰੇ, ਇਕ ਆਈ.ਈ.ਡੀ .ਮਾਹਰ ਅਤੇ ਵਿਦੇਸ਼ੀ ਅੱਤਵਾਦੀ ਫੁਰਕਾਨ ਮੁਕਾਬਲੇ ਵਿਚ...
ਰਾਜਸਥਾਨ : ਮੰਦਰ ਦੇ ਪੁਜਾਰੀ ਦੀ ਹੱਤਿਆ, ਪੁਲਿਸ ਜੁਟੀ ਜਾਂਚ ਵਿਚ
. . .  38 minutes ago
ਰਾਜਸਥਾਨ,1 ਦਸੰਬਰ - ਰਾਜਸਥਾਨ ਦੇ ਜਾਲੋਰ ਵਿਚ ਬੀਤੀ ਰਾਤ ਹਨੂਮਾਨ ਮੰਦਰ ਦੇ ਕੋਲ ਇਕ ਕੁਟੀਆ ਵਿਚ ਬਦਮਾਸ਼ਾਂ ਨੇ ਇਕ ਪੁਜਾਰੀ ਦੀ ਹੱਤਿਆ ਕਰ ਦਿੱਤੀ । ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ ਜਾ...
ਮਹਾਰਾਸ਼ਟਰ : ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੇਂ ਨਿਰਦੇਸ਼ ਜਾਰੀ
. . .  about 1 hour ago
ਮੁੰਬਈ, 1 ਦਸੰਬਰ - ਮਹਾਰਾਸ਼ਟਰ ਵਿਚ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੁਆਰੰਟੀਨ (ਇਕਾਂਤਵਾਸ) ਲਾਜ਼ਮੀ ਕੀਤਾ ਗਿਆ ਹੈ | ਉੱਥੇ ਹੀ ਦੂਜੇ ਰਾਜਾਂ ਤੋਂ ਆਉਣ ਵਾਲਿਆਂ ਲਈ ਆਰ.ਟੀ. - ਪੀ.ਸੀ.ਆਰ. ਟੈਸਟ ਲਾਜ਼ਮੀ ਹੈ | ਜ਼ਿਕਰਯੋਗ ਹੈ ਕਿ ਓਮੀਕਰੋਨ ਦੇ ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਸਰਹੱਦੀ ਚੌਕੀ ਪੁਰਾਣੀ ਸੁੰਦਰਗੜ੍ਹ ਨਜ਼ਦੀਕ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਹਲਚਲ ਹੋਣ 'ਤੇ ਬੀ.ਐੱਸ.ਐਫ. ਜਵਾਨਾਂ ਨੇ ...
ਦੱਖਣੀ ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ
. . .  about 1 hour ago
ਸ੍ਰੀਨਗਰ, 1 ਦਸੰਬਰ - ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ | ਜ਼ਿਕਰਯੋਗ ਹੈ ਕਿ ਪੁਲਵਾਮਾ ਦੇ ਕਸਬਾਯਾਰ ਪਿੰਡ ਵਿਚ ਗੋਲੀਬਾਰੀ ਸ਼ੁਰੂ ਹੋ ਗਈ ਜਦੋਂ ਸੁਰੱਖਿਆ ਬਲਾਂ ਦੀ ਇਕ...
ਅਮਰੀਕਾ ਦੇ ਹਾਈ ਸਕੂਲ ਵਿਚ ਗੋਲੀਬਾਰੀ, ਤਿੰਨ ਵਿਦਿਆਰਥੀਆਂ ਦੀ ਮੌਤ, ਅੱਠ ਜ਼ਖ਼ਮੀ
. . .  about 1 hour ago
ਵਾਸ਼ਿੰਗਟਨ, 1 ਦਸੰਬਰ - ਮਿਸ਼ੀਗਨ ਦੇ ਡੇਟਰੋਇਟ ਨੇੜੇ ਮੰਗਲਵਾਰ ਨੂੰ ਇਕ ਹਾਈ ਸਕੂਲ ਵਿਚ ਗੋਲੀਬਾਰੀ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਵਿਅਕਤੀ ਜ਼ਖ਼ਮੀ ਹੋ ਗਏ ...
ਅਲਬਰਟਾ ਅੰਦਰ ਓਮੀਕਰੋਨ ਕੋਵਿਡ-19 ਵੈਰੀਐਂਟ ਦੇ ਪਹਿਲੇ ਕੇਸ ਦੀ ਪੁਸ਼ਟੀ
. . .  about 1 hour ago
ਕੈਲਗਰੀ, 1 ਦਸੰਬਰ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਇਕ ਨਵੇਂ ਓਮੀਕਰੋਨ ਕੋਵਿਡ-19 ਵੈਰੀਐਂਟ ਦੇ ਪਹਿਲੇ ਕੇਸ ਦੀ ਪੁਸ਼ਟੀ ਸਿਹਤ ਵਿਭਾਗ ਦੀ ਮੁੱਖੀ ਡਾਕਟਰ ਡੀਨਾ ਹਿੰਸਾ ਵਲੋਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅਲਬਰਟਾ ਅੰਦਰ ਦਾਖ਼ਲ ਹੋਇਆ ਯਾਤਰੀ...
ਅਲਬਰਟਾ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਮੈਕਾਲ ਦਾ ਨਾਂਅ ਬਦਲ ਕੇ ਕੈਲਗਰੀ ਭੁੱਲਰ ਮੈਕਾਲ ਰੱਖਣ ਦਾ ਬਿੱਲ ਪੇਸ਼
. . .  about 1 hour ago
ਕੈਲਗਰੀ, 1 ਦਸੰਬਰ (ਜਸਜੀਤ ਸਿੰਘ ਧਾਮੀ) - ਅਲਬਰਟਾ ਸਰਕਾਰ ਵਲੋਂ ਸਵਰਗਵਾਸੀ ਪੂਰਨ ਗੁਰਸਿੱਖ ਦਸਤਾਰਧਾਰੀ ਮਨਮੀਤ ਸਿੰਘ ਭੁੱਲਰ ਦੀ ਯਾਦ ਵਿਚ ਵਿਧਾਨ ਸਭਾ ਹਲਕਾ ਕੈਲਗਰੀ ਮੈਕਾਲ ਦਾ ਨਾਂਅ ਬਦਲ ਕੇ ਕੈਲਗਰੀ ਭੁੱਲਰ ਮੈਕਾਲ ਰੱਖਣ ਦਾ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਭਿਆਨਕ ਸੜਕ ਹਾਦਸੇ ’ਚ ਬੱਸ ਡਰਾਈਵਰ ਦੀ ਮੌਤ ਕਈ ਗੰਭੀਰ ਜ਼ਖ਼ਮੀ
. . .  1 day ago
ਕਰਤਾਰਪੁਰ , 30 ਨਵੰਬਰ ( ਭਜਨ ਸਿੰਘ )- ਰਾਸ਼ਟਰੀ ਰਾਜ ਮਾਰਗ ਕਰਤਾਰਪੁਰ ਜਲੰਧਰ ਹਾਈਵੇਅ ਉੱਪਰ ਜੰਗ -ਏ - ਆਜ਼ਾਦੀ ਯਾਦਗਾਰ ਦੇ ਸਾਹਮਣੇ ਬੱਸ ਤੇ ਗਲਤ ਸਾਈਡ ਆ ਰਹੇ ਟਰੱਕ ਦੀ ਭਿਆਨਕ ਟੱਕਰ ਵਿਚ ਬੱਸ...
ਸਰਕਾਰ ਨੇ ਅਜੇ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ- ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ , 30 ਨਵੰਬਰ - ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਭਾਰਤ ਸਰਕਾਰ 4 ਦਸੰਬਰ ਨੂੰ ਸਾਡੀ ਮੀਟਿੰਗ ਤੋਂ ਪਹਿਲਾਂ ਗਾਰੰਟੀਸ਼ੁਦਾ ਐਮ. ਐੱਸ. ਪੀ. ਅਤੇ ਮਰਨ ਵਾਲੇ ਕਿਸਾਨਾਂ ਦੇ ਬਾਰੇ ਸਾਡੇ ਨਾਲ ...
ਰਾਜਾਤਾਲ ਏਰੀਆ 'ਚ ਘੁੰਮਦੇ ਵਿਅਕਤੀ ਨੂੰ ਘਰਿੰਡਾ ਪੁਲਿਸ ਨੇ ਕੀਤਾ ਮਾਪਿਆਂ ਹਵਾਲੇ
. . .  1 day ago
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ ਰਾਜਾਤਾਲ ਅੱਡਾ ਬੀ.ਐੱਸ.ਐੱਫ. ਦੀ ਚੌਕੀ ਕੋਲ ਘੁੰਮਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਚੰਡੀਗੜ੍ਹ ਦੇ ਜਗਤਾਰ ਸਿੰਘ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ ਉਹ ਪਰਿਵਾਰ ਦੇ ਨਾਲ..
ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਲਿਖੇ ਪੱਤਰ 'ਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਨੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ, 30 ਨਵੰਬਰ (ਸੁਰਿੰਦਰਪਾਲ)-ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਲਿਖੇ ਪੱਤਰ 'ਤੇ ਤਿੱਖਾ ਹਮਲਾ ਕੀਤਾ ਹੈ...
ਥਾਣਾ ਕੁੱਲਗੜ੍ਹੀ ਦਾ ਮੁਲਾਜ਼ਮ ਨਸ਼ਿਆਂ ਸਮੇਤ ਮੋਗਾ ਪੁਲਿਸ ਵਲੋਂ ਕਾਬੂ
. . .  1 day ago
ਕੁੱਲਗੜ੍ਹੀ 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਮੋਗਾ ਦੇ ਸੀ.ਆਈ.ਏ. ਸਟਾਫ਼ ਬਾਘਾਪੁਰਾਣਾ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀ.ਆਈ.ਏ. ਇੰਚਾਰਜ ਤਰਲੋਚਨ ਸਿੰਘ ਭੁੱਲਰ ਨੇ ਨਾਕੇਬੰਦੀ ਦੌਰਾਨ ਡੱਕਰੂ ਫਾਟਕ ਕੋਲੋਂ ਇਕ ...
ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਚੰਡੀਗੜ੍ਹ ਹਾਈਵੇਅ ਜਾਮ
. . .  1 day ago
ਖਰੜ 30 ਨਵੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਚੰਡੀਗੜ੍ਹ ਹਾਈਵੇਅ ਜਾਮ ਕਰਨ ਤੋਂ ਬਾਅਦ ਖਰੜ ਸ਼ਹਿਰ ਦੀਆਂ ਸੜਕਾਂ ਜਾਮ ਹੋ ਗਈਆਂ। ਸ਼ਹਿਰ ਦੇ ...
ਅਟਾਰੀ ਵਾਹਗਾ ਸਰਹੱਦ ਰਸਤੇ 55 ਹਿੰਦੂ ਪਾਕਿਸਤਾਨ ਹੋਏ ਰਵਾਨਾ
. . .  1 day ago
ਅਟਾਰੀ, 30ਨਵੰਬਰ (ਗੁਰਦੀਪ ਸਿੰਘ ਅਟਾਰੀ)-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ 55 ਹਿੰਦੂ ਸਿੰਧੀ ਯਾਤਰੀ ਵਤਨ ਰਵਾਨਾ ਹੋ ਗਏ। ਪਰਿਵਾਰਾਂ ਦੇ ਮੁਖੀ ਕਾਹਨ ਜੀ ਨੇ ਗੱਲਬਾਤ ਕਰਦੇ ਦੱਸਿਆ ਕਿ ਉਹ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਰਹਿਣ ਵਾਲੇ...
ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਜਸਵੰਤ ਸਿੰਘ ਜੌਹਲ ਦਾ ਦਿਹਾਂਤ
. . .  1 day ago
ਮਹਿਲ ਕਲਾਂ, 30 ਨਵੰਬਰ (ਅਵਤਾਰ ਸਿੰਘ ਅਣਖੀ)-ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਸਵੰਤ ਸਿੰਘ ਜੌਹਲ (62) ਸਰਪੰਚ ਪੰਡੋਰੀ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਹੋਣ ਕਾਰਨ ਦਇਆਨੰਦ...
ਸੜਕ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਨਾ ਮਿਲਣ ਤੇ ਲਗਾਇਆ ਗਿਆ ਧਰਨਾ
. . .  1 day ago
ਫ਼ਿਰੋਜ਼ਸ਼ਾਹ,30ਨਵੰਬਰ (ਸਰਬਜੀਤ ਸਿੰਘ)-ਬੀਤੇ ਦਿਨ ਫਿਰੋਜ਼ਪੁਰ ਮੋਗਾ ਰੋਡ ਤੇ ਘੱਲ ਖ਼ੁਰਦ ਨਹਿਰਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਮਾਰੇ ਗਏ ਤਿੰਨ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਇਨੋਵਾ ਗੱਡੀ ਦੇ ਚਾਲਕ ਵਿਰੁੱਧ ਮਾਮਲਾ...
ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜ਼ੀਰਾ, 30 ਨਵੰਬਰ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨਾਲ ਲੱਗਦੇ ਪਿੰਡ ਗਾਦੜੀਵਾਲਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦ ਰਿਸ਼ਤੇਦਾਰੀ ਵਿਚ ਰਹਿਣ ਆਏ ਇੱਕ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਿੰਡ ਦੇ ਸ਼ਮਸ਼ਾਨਘਾਟ ਵਿਚ...
78 ਸਾਲਾਂ ਸੇਵਾਮੁਕਤ ਅਧਿਆਪਕ ਨੇ ਕਾਂਸੀ ਦਾ ਜਿੱਤਿਆ ਮੈਡਲ, ਤਪਾ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  1 day ago
ਤਪਾ ਮੰਡੀ, 30 ਨਵੰਬਰ (ਪ੍ਰਵੀਨ ਗਰਗ)- 78 ਸਾਲਾਂ ਸੇਵਾਮੁਕਤ ਅਧਿਆਪਕ ਸੁਰਿੰਦਰ ਕੁਮਾਰ ਪੁੱਤਰ ਮੋਤੀ ਰਾਮ ਵਾਸੀ ਤਪਾ ਜੋ ਪਹਿਲਾਂ ਵੀ ਅਨੇਕਾਂ ਹੀ ਦੌੜਾਂ 'ਚ ਕਾਫ਼ੀ ਮੈਡਲ ਜਿੱਤ ਚੁੱਕੇ ਹਨ ਨੇ ਵਾਰਾਨਸੀ (ਯੂ.ਪੀ) ਵਿਚ 28 ਸੂਬਿਆਂ ਦੀ ਹੋਈ ਅਥਲੈਟਿਕਸ ਮੀਟ 10 ਕਿਲੋਮੀਟਰ...
ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਫੋਟੋਸ਼ੂਟ ਕਰਨ ਵਾਲੀ ਮਾਡਲ ਸੌਲੇਹਾ ਨੇ ਮੰਗੀ ਮੁਆਫ਼ੀ
. . .  1 day ago
ਅੰਮ੍ਰਿਤਸਰ, 30 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਦੇ ਮੰਨਤ ਕਲਾਥਿੰਗ ਬ੍ਰਾਂਡ ਦੇ ਕੱਪੜਿਆਂ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਫੋਟੋਸ਼ੂਟ ਕਰਾਉਣ ਵਾਲੀ ਮਹਿਲਾ ਮਾਡਲ ਸੌਲੇਹਾ ਨੇ ਵਿਵਾਦ ਉੱਠਣ ਤੋਂ ਬਾਅਦ ਆਪਣੇ ਇੰਸਟਾਗ੍ਰਾਮ ਪੇਜ 'ਤੇ ਸਬੰਧਿਤ...
ਲੁਧਿਆਣਾ ਪਹੁੰਚੇ ਨਵਜੋਤ ਸਿੰਘ ਵਲੋਂ ਕੌਂਸਲਰਾਂ ਨਾਲ ਕੀਤਾ ਗਿਆ ਸਲਾਹ-ਮਸ਼ਵਰਾ
. . .  1 day ago
ਲੁਧਿਆਣਾ, 30 ਨਵੰਬਰ-ਲੁਧਿਆਣਾ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਲੁਧਿਆਣਾ ਦੇ ਕੌਂਸਲਰਾਂ ਦੇ ਨਾਲ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਸੰਜੀਵ ਤਲਵਾਰ ਨਾਲ ਅਤੇ...
ਮੁੜ 2 ਦਸੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਮੁੜ ਪੰਜਾਬ ਦਾ ਆਉਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਜਰੀਵਾਲ ਪੰਜਾਬ ਦੌਰੇ 'ਤੇ ਆਏ ਸਨ ਅਤੇ ਅਧਿਆਪਕਾਂ ਦੇ ਧਰਨੇ 'ਚ ਹਿੱਸਾ ਲਿਆ ਸੀ ਅਤੇ ਉਨ੍ਹਾਂ ਨੂੰ 8 ਗਰੰਟੀਆਂ...
ਜਿਹੜੇ ਵਾਰਡ ਪਹਿਲਾਂ ਬਣੇ ਹਨ ਉਨ੍ਹਾਂ ਨੂੰ ਤਿਆਰ ਰੱਖਿਆ ਗਿਆ ਹੈ:ਓ.ਪੀ. ਸੋਨੀ
. . .  1 day ago
ਚੰਡੀਗੜ੍ਹ, 30 ਨਵੰਬਰ- ਜਿਹੜੇ ਵਾਰਡ ਪਹਿਲਾਂ ਬਣੇ ਹਨ ਉਨ੍ਹਾਂ ਨੂੰ ਤਿਆਰ ਰੱਖਿਆ ਗਿਆ ਹੈ:ਓ.ਪੀ. ਸੋਨੀ..
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553

ਰੂਪਨਗਰ

ਦੁਕਾਨਦਾਰਾਂ ਦਾ ਇਕੱਠ ਕਰਨ 'ਤੇ ਪੁਲਿਸ ਨੇ ਓਪਨ ਜੇਲ੍ਹ 'ਚ ਡੱਕੇ ਦੋ ਕੌ ਾਸਲਰ ਤੇ ਇਕ ਹੋਰ ਆਗੂ

ਰੂਪਨਗਰ, 5 ਮਈ (ਸਤਨਾਮ ਸਿੰਘ ਸੱਤੀ)-ਵਪਾਰ ਮੰਡਲ ਦੇ ਤਿੰਨ ਫਾੜ ਹੋਣ ਬਾਅਦ ਅੱਜ ਨਵੇਂ ਗਠਿਤ ਹੋਏ ਵਪਾਰ ਮੰਡਲ ਦੇ ਤੀਜੇ ਧੜੇ ਵਲੋਂ ਤਾਲਾਬੰਦੀ ਕਾਰਨ ਬੰਦ ਹੋਈਆਂ ਦੁਕਾਨਾਂ ਨੂੰ ਜਬਰੀ ਖੋਲ੍ਹਣ ਦੀ ਵਿਉਂਤਬੰਦੀ ਲਈ ਇਕੱਠੇ ਹੋਏ ਦੁਕਾਨਦਾਰਾਂ ਉੱਤੇ ਸਿਟੀ ਪੁਲਿਸ ਨੇ ਸਖ਼ਤੀ ਨਾਲ ਕਾਰਵਾਈ ਕਰ ਦਿੱਤੀ ਹੈ, ਵਪਾਰ ਮੰਡਲ ਦੇ ਨਵੇਂ-ਨਵੇਂ ਪ੍ਰਧਾਨ ਬਣੇ ਆਜ਼ਾਦ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਸਮੇਤ ਸੱਤਾਧਾਰੀ ਧਿਰ ਦਾ ਸੀਨੀਅਰ ਕੌਂਸਲਰ ਪੋਮੀ ਸੋਨੀ ਤੇ ਸਾਬਕਾ ਕੌਂਸਲਰ ਸੰਦੀਪ ਕੌਰ ਜੱਗੀ ਦੇ ਪਤੀ ਕਾਂਗਰਸ ਸਮਰਥਕ ਗੁਰਵਿੰਦਰ ਸਿੰਘ ਜੱਗੀ ਨੂੰ ਮੌਕੇ 'ਤੇ ਕਾਬੂ ਕਰਕੇ ਨਹਿਰੂ ਸਟੇਡੀਅਮ ਦੀ ਬਣਾਈ ਖੁੱਲ੍ਹੀ ਜੇਲ੍ਹ 'ਚ ਡੇਢ ਘੰਟੇ ਲਈ ਬੰਦ ਕਰ ਦਿੱਤਾ ਅਤੇ ਚਲਾਨ ਕੱਟ ਕੇ ਰਿਹਾਅ ਕੀਤਾ ਗਿਆ | ਸ਼ਹਿਰ ਦੇ ਦੁਕਾਨਦਾਰ ਅੱਧ ਅਧੂਰੀ ਤਾਲਾਬੰਦੀ ਤੋਂ ਇੰਨੇ ਔਖੇ ਹਨ ਕਿ ਉਨ੍ਹਾਂ ਨੂੰ ਕੋਰੋਨਾ ਬਿਮਾਰੀ ਨਾਲੋਂ ਵੱਧ ਆਰਥਿਕ ਨੁਕਸਾਨ ਦੀ ਮੰਦਹਾਲੀ ਦਾ ਫ਼ਿਕਰ ਤੇ ਖ਼ੌਫ਼ ਵੱਢ-ਵੱਢ ਖਾ ਰਿਹਾ ਹੈ ਕਿ ਜੇ ਉਨ੍ਹਾਂ ਦੇ ਕਾਰੋਬਾਰ ਬੰਦ ਹੋ ਗਏ ਤਾਂ ਉਨ੍ਹਾਂ ਦੇ ਬਿਜਲੀ ਬਿਲ ਕਰਜ਼ੇ ਦੀਆਂ ਕਿਸ਼ਤਾਂ ਅਤੇ ਹੋਰ ਖ਼ਰਚ ਕਿਵੇਂ ਚੱਲਣਗੇ | ਉਨ੍ਹਾਂ ਮੋਬਾਈਲ ਰਿਪੇਅਰ ਤੇ ਬਰੈੱਡਾਂ ਦੀ ਆੜ 'ਚ ਮੋਬਾਈਲ ਵੇਚਣ ਅਤੇ ਹੋਰ ਕਾਰੋਬਾਰ ਕਰਨ ਦਾ ਇਤਰਾਜ਼ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੂੰ ਸਾਰਿਆਂ ਲਈ ਬਰਾਬਰ ਨਿਯਮ ਲਾਗੂ ਕਰਨੇ ਚਾਹੀਦੇ ਹਨ | ਦੁਕਾਨਦਾਰ ਰੋਸਟਰ ਅਨੁਸਾਰ ਦੁਕਾਨਾਂ ਖੋਲ੍ਹਣ ਦੀ ਮੰਗ ਕਰ ਰਹੇ ਸਨ ਪਰ ਬੀਤੇ ਦਿਨ ਵਪਾਰ ਮੰਡਲ ਦੇ ਪ੍ਰਧਾਨ ਪਰਵਿੰਦਰ ਸਿੰਘ ਬਿੰਟਾ ਵਲੋਂ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ ਉਪਰੰਤ ਜਦੋਂ ਇਹ ਖ਼ਬਰ ਛਪੀ ਕਿ ਉਨ੍ਹਾਂ ਦੁਕਾਨਾਂ ਖੋਲ੍ਹਣ ਦੀ ਬਜਾਏ ਉਨ੍ਹਾਂ ਦੁਕਾਨਾਂ ਦਾ ਸਮਾਂ ਵਧਾਉਣ ਦੀ ਗੱਲ ਕੀਤੀ ਹੈ, ਤਾਂ ਪ੍ਰਧਾਨ ਨਾਲ ਖ਼ਫ਼ਾ ਹੋ ਗਏ | ਇਸ ਦਾ ਫਾਇਦਾ ਸਿਆਸੀ ਧਿਰਾਂ ਦੀ ਧੜੇਬੰਦੀ ਨੇ ਚੁੱਕ ਲਿਆ ਤੇ ਦੁਕਾਨਦਾਰਾਂ ਦੇ ਇਕ ਧੜੇ ਨੂੰ ਪ੍ਰਧਾਨ ਵਿਰੁੱਧ ਲਾਮਬੰਦ ਕਰ ਲਿਆ ਸੀ | ਅੱਜ ਪੁਲਿਸ ਨੇ ਇਸ ਨਵੇਂ ਧੜੇ ਦੀ ਯੋਜਨਾ ਤਾਂ ਠੁੱਸ ਕਰ ਦਿੱਤੀ, ਪਰ ਰਾਜੂ ਸਤਿਆਲ ਅਤੇ ਪੋਮੀ ਸੋਨੀ ਵਲੋਂ ਦੁਕਾਨਦਾਰਾਂ ਲਈ ਲਏ ਗਏ ਸਟੈਂਡ ਤੇ ਸਿਆਸਤ ਸ਼ੁਰੂ ਹੋ ਗਈ | ਕਾਂਗਰਸ ਦੇ ਢਿੱਲੋਂ ਧੜੇ ਨਾਲ ਪ੍ਰਧਾਨਗੀ ਤੋਂ ਖ਼ਫ਼ਾ ਸਾਬਕਾ ਪ੍ਰਧਾਨ ਤੇ ਕਾਂਗਰਸੀ ਕੌਂਸਲਰ ਅਸ਼ੋਕ ਵਾਹੀ ਨੇ ਵੀ ਰਾਜੂ ਸਤਿਆਲ ਤੇ ਪੋਮੀ ਸੋਨੀ ਦੀ ਪਿੱਠ ਥਾਪੜ ਦਿੱਤੀ | ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਲਈ ਜੇਲ੍ਹ ਜਾਣ ਵਾਲੇ ਇਨ੍ਹਾਂ ਆਗੂਆਂ ਦੇ ਸਟੈਂਡ ਦੀ ਉਹ ਦਾਦ ਦਿੰਦੇ ਹਨ |

ਕੋਰੋਨਾ ਨੂੰ ਲੈ ਕੇ ਸਰਕਾਰ ਨੇ ਲੋਕਾਂ ਨੂੰ ਘਰਾਂ 'ਚ ਬੰਦ ਕੀਤਾ, ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਦੇ ਆਪਣੇ ਦੋਵੇਂ ਹੱਥ ਖ਼ਾਲੀ

ਪੁਰਖਾਲੀ, 5 ਮਈ (ਅੰਮਿ੍ਤਪਾਲ ਸਿੰਘ ਬੰਟੀ)-ਕੋਰੋਨਾ ਨੂੰ ਲੈ ਕੇ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਵਿਚ ਬੰਦ ਕੀਤਾ ਹੋਇਆ ਹੈ, ਜਿਸ ਕਾਰਨ ਲੋਕਾਂ ਦੇ ਕੰਮ ਕਾਰ ਠੱਪ ਹੋਏ ਪਏ ਹਨ ਤੇ ਦੁਕਾਨਦਾਰ ਵੀ ਭੁੱਬਾਂ ਮਾਰ ਕੇ ਰੋ ਰਹੇ ਹਨ, ਪਰ ਸਿਹਤ ਵਿਭਾਗ ਖ਼ੁਦ ਕੋਰੋਨਾ ਦੇ ਨਾਲ ...

ਪੂਰੀ ਖ਼ਬਰ »

ਹਵਾਈ ਅੱਡੇ 'ਤੇ ਗਰਾਊਾਡ ਸਟਾਫ਼ ਦੀ ਨੌਕਰੀ ਦਾ ਝਾਂਸਾ ਦੇ ਕੇ ਮਾਰੀ ਠੱਗੀ

ਰੂਪਨਗਰ, 5 ਮਈ (ਸਤਨਾਮ ਸਿੰਘ ਸੱਤੀ)-21ਵੀਂ ਸਦੀ 'ਚ ਸੂਚਨਾ ਤਕਨੀਕ ਦੇ ਯੁੱਗ 'ਚ ਵੀ ਲੋਕ ਘਰ ਬੈਠੇ ਠੱਗੀ ਦਾ ਸ਼ਿਕਾਰ ਕਿਵੇਂ ਹੋ ਜਾਂਦੇ ਹਨ ਇਸ ਦਾ ਪਤਾ ਹੀ ਨਹੀਂ ਚੱਲਦਾ | ਰੂਪਨਗਰ ਨੇੜਲੇ ਪਿੰਡ ਭੰਗਲਾ ਦੀ ਮਨਦੀਪ ਕੌਰ ਪਤਨੀ ਭੁਪਿੰਦਰਪਾਲ ਸਿੰਘ ਨਾਲ ਵੀ ਘਰ ਬੈਠਿਆ ਹੀ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ 10 ਤੱਕ ਹੋਵੇਗੀ ਅਨਾਜ ਦੀ ਖ਼ਰੀਦ

ਸ੍ਰੀ ਅਨੰਦਪੁਰ ਸਾਹਿਬ, 5 ਮਈ (ਜੇ. ਐੱਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਦੇ ਸਕੱਤਰ ਸੁਰਿੰਦਰ ਪਾਲ ਸਿੰਘ ਨੇ ਆੜ੍ਹਤੀ ਅਤੇ ਅਨਾਜ ਮੰਡੀਆਂ ਨੂੰ ਲਿਖਤੀ ਰੂਪ ਵਿਚ ਦੱਸਿਆ ਕਿ ਕੋਵਿਡ ਦੇ ਵੱਧ ਰਹੇ ਪ੍ਰਭਾਵ ਕਾਰਨ ਸਮੂਹ ਅਨਾਜ ਮੰਡੀਆਂ ਵਿਚ ਕਣਕ ਦੀ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ ਦੀ ਪਹਿਲੀ ਮੀਟਿੰਗ 7 ਨੂੰ -ਕਾਰਜਸਾਧਕ ਅਫ਼ਸਰ

ਨੰਗਲ, 5 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੇ ਨਵੇਂ ਚੁਣੇ ਗਏ ਕੌਂਸਲਰਾਂ ਦੀ ਪਹਿਲੀ ਮੀਟਿੰਗ ਸ਼ੁੱਕਰਵਾਰ 7 ਮਈ ਨੂੰ ਸਵੇਰੇ 11 ਵਜੇ ਨਗਰ ਕੌਂਸਲ ਦਫ਼ਤਰ ਨਵਾਂ ਨੰਗਲ ਵਿਖੇ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਹੋਵੇਗੀ | ਇਹ ਜਾਣਕਾਰੀ ਨਗਰ ਕੌਂਸਲ ਨੰਗਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ 12 ਮਈ ਨੂੰ ਮਨਾਉਣਗੀਆਂ 'ਫ਼ਤਹਿ ਦਿਵਸ'

ਰੂਪਨਗਰ, 5 ਮਈ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਜਥੇਬੰਦੀਆਂ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਮਾਸਟਰ ਦਲੀਪ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਾਈ ਸਤਨਾਮ ਸਿੰਘ ਵਿਖੇ ਹੋਈ, ਜਿਸ ਵਿਚ ਗੁਰਮੇਲ ਸਿੰਘ ਬਾੜਾ, ਗੁਰਨਾਮ ਸਿੰਘ ਜੱਸੜਾਂ, ਸ਼ਮਸ਼ੇਰ ਸਿੰਘ ਸ਼ੇਰਾ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 5 ਮਈ (ਜੇ. ਐਸ. ਨਿੱਕੂਵਾਲ)-ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਸ੍ਰੀ ਅਨੰਦਪੁਰ ਸਾਹਿਬ ਰੇਲਵੇ ਚੌਂਕੀ ਇੰਚਾਰਜ ਏ.ਐਸ.ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਸਥਾਨਕ ਬੱਸ ਅੱਡੇ ਦੇ ...

ਪੂਰੀ ਖ਼ਬਰ »

ਤੇਜਪਾਲ ਸਿੰਘ ਭੱਕੂਮਾਜਰਾ ਪੰਚਾਇਤੀ ਰਾਜ ਦੇ ਚੀਫ਼ ਇੰਜੀਨੀਅਰ ਬਣੇ

ਰੂਪਨਗਰ, 5 ਮਈ (ਸਤਨਾਮ ਸਿੰਘ ਸੱਤੀ)-ਰੋਟੇਰੀਅਨ ਤੇਜਪਾਲ ਸਿੰਘ ਭੱਕੂਮਾਜਰਾ ਪੰਚਾਇਤੀ ਰਾਜ ਪੰਜਾਬ ਦੇ ਚੀਫ਼ ਇੰਜੀਨੀਅਰ ਬਣ ਗਏ ਹਨ ਜਿਨ੍ਹਾਂ ਨੇ ਐਕਸੀਅਨ ਅਤੇ ਸੀਨੀਅਰ ਇੰਜੀਨੀਅਰ ਵਜੋਂ ਪੰਚਾਇਤੀ ਰਾਜ ਰੂਪਨਗਰ ਅਤੇ ਹੋਰ ਜ਼ਿਲਿਆਂ 'ਚ ਸੇਵਾਵਾਂ ਅਦਾ ਕੀਤੀਆਂ ਹਨ | ...

ਪੂਰੀ ਖ਼ਬਰ »

ਬੱਸ ਸਟੈਂਡ ਮੋਰਿੰਡਾ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਭੰਨ-ਤੋੜ

ਮੋਰਿੰਡਾ, 5 ਮਈ (ਪਿ੍ਤਪਾਲ ਸਿੰਘ)-ਮੋਰਿੰਡਾ ਬੱਸ ਸਟੈਂਡ ਵਿਖੇ ਰਾਤ ਸਮੇਂ ਸ਼ਰਾਰਤੀ ਅਨਸਰਾਂ ਨੇ ਸਵਾਰੀਆਂ ਦੇ ਬੈਠਣ ਵਾਲੇ ਬੈਂਚਾਂ ਦੀ ਤੋੜ ਭੰਨ ਕੀਤੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਸਟੈਂਡ ਮੋਰਿੰਡਾ ਵਿਖੇ ਜਦੋਂ ਸਵੇਰ ਸਮੇਂ ਵੱਖ-ਵੱਖ ਬੱਸਾਂ ਦੇ ਇੰਚਾਰਜ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪੁਲਿਸ ਦੇ ਸਹਿਯੋਗ ਨਾਲ 102 ਵਿਅਕਤੀਆਂ ਦੇ ਕੀਤੇ ਕੋਰੋਨਾ ਟੈਸਟ

ਸ੍ਰੀ ਚਮਕੌਰ ਸਾਹਿਬ, 5 ਮਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵੱਲੋਂ ਅੱਜ ਸਥਾਨਕ ਪੁਲਿਸ ਦੇ ਸਹਿਯੋਗ ਨਾਲ 102 ਵਿਅਕਤੀਆਂ ਦੇ ਕੋਰੋਨਾ ਟੈੱਸਟ ਕੀਤੇ ਗਏ | ਸਥਾਨਕ ਟੀ ਪੁਆਇੰਟ ਅਤੇ ਹਸਪਤਾਲ ਵਿਚ ਲਗਾਏ ਵਿਸ਼ੇਸ਼ ਕੈਂਪਾਂ ਦੌਰਾਨ ਇਹ ਨਮੂਨੇ ਲਏ ...

ਪੂਰੀ ਖ਼ਬਰ »

ਲੋਕ ਗਾਇਕ ਪੰਮਾ ਡੂਮੇਵਾਲ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰਨ ਦੇ ਵਿਰੋਧ 'ਚ ਨਿੱਤਰੇ ਕਲਾਕਾਰ ਤੇ ਅਦਾਕਾਰ

ਨੂਰਪੁਰ ਬੇਦੀ, 5 ਮਈ (ਹਰਦੀਪ ਸਿੰਘ ਢੀਂਡਸਾ)-ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਨੂਰਪੁਰਬੇਦੀ ਬਲਾਕ ਦੇ ਪਿੰਡ ਚੈਹੜ ਮਜਾਰਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੀ ਗਈ ਕਿਸਾਨ ਮਜ਼ਦੂਰ ਰੈਲੀ ਦੌਰਾਨ ਅਖਾੜਾ ਲਾਉਣ ਦੇ ਦੋਸ਼ ਵਿਚ ਲੋਕ ਗਾਇਕ ਪੰਮਾ ਡੂਮੇਵਾਲ ਅਤੇ ਉਸ ...

ਪੂਰੀ ਖ਼ਬਰ »

ਹਵਾਈ ਅੱਡੇ 'ਤੇ ਗਰਾਊਾਡ ਸਟਾਫ਼ ਦੀ ਨੌਕਰੀ ਦਾ ਝਾਂਸਾ ਦੇ ਕੇ ਮਾਰੀ ਠੱਗੀ

ਰੂਪਨਗਰ, 5 ਮਈ (ਸਤਨਾਮ ਸਿੰਘ ਸੱਤੀ)-21ਵੀਂ ਸਦੀ 'ਚ ਸੂਚਨਾ ਤਕਨੀਕ ਦੇ ਯੁੱਗ 'ਚ ਵੀ ਲੋਕ ਘਰ ਬੈਠੇ ਠੱਗੀ ਦਾ ਸ਼ਿਕਾਰ ਕਿਵੇਂ ਹੋ ਜਾਂਦੇ ਹਨ ਇਸ ਦਾ ਪਤਾ ਹੀ ਨਹੀਂ ਚੱਲਦਾ | ਰੂਪਨਗਰ ਨੇੜਲੇ ਪਿੰਡ ਭੰਗਲਾ ਦੀ ਮਨਦੀਪ ਕੌਰ ਪਤਨੀ ਭੁਪਿੰਦਰਪਾਲ ਸਿੰਘ ਨਾਲ ਵੀ ਘਰ ਬੈਠਿਆ ਹੀ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਤਹਿਸੀਲਦਾਰਾਂ ਦੇ ਹੱਕ 'ਚ ਕੀਤੀ ਹੜਤਾਲ

ਸ੍ਰੀ ਚਮਕੌਰ ਸਾਹਿਬ, 5 ਮਈ (ਜਗਮੋਹਣ ਸਿੰਘ ਨਾਰੰਗ)-ਰੈਵਿਨਿਯੂ ਪਟਵਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਨੇ ਰੈਵਿਨਿਊ ਅਫ਼ਸਰ ਐਸੋਸੀਏਸ਼ਨ ਪੰਜਾਬ ਦੀ ਹੜਤਾਲ ਨੂੰ ਸਮਰਥਨ ਦਿੰਦਿਆਂ ਅੱਜ ਕਾਲੀਆਂ ਪੱਟੀਆਂ ਬੰਨ੍ਹ ਕੇ ਕਲਮ ਛੋੜ ਹੜਤਾਲ ਕੀਤੀ | ਜਿਸ ਨਾਲ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਵਾਪਰੀਆਂ ਹਿੰਸਕ ਘਟਨਾਵਾਂ ਦੇ ਰੋਸ 'ਚ ਭਾਜਪਾਈਆਂ ਨੇ ਦਿੱਤਾ ਧਰਨਾ

ਸ੍ਰੀ ਅਨੰਦਪੁਰ ਸਾਹਿਬ, 5 ਮਈ (ਕਰਨੈਲ ਸਿੰਘ)-ਪੱਛਮੀ ਬੰਗਾਲ 'ਚ ਸੰਪੰਨ ਹੋਈਆਂ ਵਿਧਾਨ ਸਭਾ ਚੋਣਾਂ ਉਪਰੰਤ ਸੂਬੇ 'ਚ ਵਾਪਰੀਆਂ ਹਿੰਸਕ ਘਟਨਾ 'ਚ ਭਾਜਪਾਈਆਂ ਨੂੰ ਨਿਸ਼ਾਨਾ ਬਣਾਉਣ ਦੇ ਰੋਸ 'ਚ ਭਾਜਪਾ ਦੀ ਸ੍ਰੀ ਅਨੰਦਪੁਰ ਸਾਹਿਬ ਮੰਡਲ ਇਕਾਈ ਵਲੋਂ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਲੋਂ ਮਨਾਇਆ ਪੰਜਵਾਂ ਸਥਾਪਨਾ ਦਿਵਸ

ਸ੍ਰੀ ਚਮਕੌਰ ਸਾਹਿਬ, 5 ਮਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਪੰਜਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਕੋਵਿਡ-19 ਸੰਬੰਧੀ ਸਿਹਤ ਵਿਭਾਗ ਦੀਆ ਹਦਾਇਤਾਂ ਦੀ ਪਾਲਨਾ ਕਰਦਿਆਂ ...

ਪੂਰੀ ਖ਼ਬਰ »

ਸਬਜ਼ੀ ਮੰਡੀ ਕੀਰਤਪੁਰ ਸਾਹਿਬ ਵਿਖੇ ਕੀਤੀ ਕੋਰੋਨਾ ਸੈਂਪਲਿੰਗ

ਕੀਰਤਪੁਰ ਸਾਹਿਬ, 5 ਮਈ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਗਾਇਡ ਲਾਇਨਜ਼ ਜਾਰੀ ਕੀਤੀਆਂ ਗਈਆਂ ਹਨ | ਸਿਹਤ ਵਿਭਾਗ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਕੀਤਾ ਗਿਆ ਪਬਲੀਕੇਸ਼ਨ ਬਿਊਰੋ ਦਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 5 ਮਈ ਮਾਰਚ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਵਲੋਂ ਕਾਲਜ ਵਿਖੇ ਪਬਲੀਕੇਸ਼ਨ ਬਿਊਰੋ ਅਤੇ ਧਰਮ ਅਧਿਐਨ ਵਿਭਾਗ ਦਾ ਉਦਘਾਟਨ ਕੀਤਾ ਗਿਆ | ਪਬਲੀਕੇਸ਼ਨ ਬਿਊਰੋ ਦਾ ਇੰਚਾਰਜ ਡਾ. ...

ਪੂਰੀ ਖ਼ਬਰ »

ਭਾਜਪਾ ਮੰਡਲ ਨੰਗਲ ਵਲੋਂ ਬੰਗਾਲ 'ਚ ਭਾਜਪਾ ਵਰਕਰਾਂ 'ਤੇ ਹੋਏ ਹਮਲੇ ਦੇ ਖ਼ਿਲਾਫ਼ ਧਰਨਾ

ਨੰਗਲ, 5 ਮਈ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਮੰਡਲ ਨੰਗਲ ਵਲੋਂ ਪ੍ਰਧਾਨ ਰਾਜੇਸ਼ ਚੌਧਰੀ ਦੀ ਅਗਵਾਈ ਹੇਠ ਸਥਾਨਕ ਆਈ ਬਲਾਕ ਚੌਂਕ ਵਿਖੇ ਬੀਤੇ ਦਿਨੀਂ ਬੰਗਾਲ ਵਿਚ ਭਾਜਪਾ ਵਰਕਰਾਂ 'ਤੇ ਹੋਏ ਹਮਲੇ ਅਤੇ ਹੋਈਆਂ ਹੱਤਿਆ ਦੇ ਵਿਰੋਧ ਵਿਚ ਕੜਕਦੀ ਧੁੱਪ ਵਿਚ ਰੋਸ ਧਰਨਾ ...

ਪੂਰੀ ਖ਼ਬਰ »

ਐਸ. ਡੀ. ਐਮ. ਨੰਗਲ ਨੂੰ ਸੌਂ ਪਿਆ ਦੀ ਰੈਵੀਨਿਊ ਪਟਵਾਰ ਯੂਨੀਅਨ ਨੰਗਲ ਵਲੋਂ ਮੰਗ ਪੱਤਰ

ਨੰਗਲ, 5 ਮਈ (ਪ੍ਰੀਤਮ ਸਿੰਘ ਬਰਾਰੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਤਹਿਸੀਲ ਨੰਗਲ ਵਲੋਂ ਐਸ.ਡੀ.ਐਮ. ਨੰਗਲ ਮੈਡਮ ਕਨੂੰ ਗਰਗ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲ ਪ੍ਰਧਾਨ ਬਲਜਿੰਦਰ ...

ਪੂਰੀ ਖ਼ਬਰ »

ਭਾਜਪਾ ਨਾਲ ਸਬੰਧਿਤ ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਫੜਿਆ ਕਾਂਗਰਸ ਦਾ ਪੱਲਾ

ਨੰਗਲ, 5 ਮਈ (ਪ੍ਰੀਤਮ ਸਿੰਘ ਬਰਾਰੀ)-ਅੱਜ ਭਾਜਪਾ ਨਾਲ ਸਬੰਧਿਤ ਸਰਪੰਚ ਤੇ ਪੰਚਾਇਤ ਮੈਂਬਰ ਭਾਜਪਾ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਸਪੀਕਰ ਰਾਣਾ ਕੇ. ਪੀ. ਸਿੰਘ ਦੀ ਹਾਜ਼ਰੀ ਵਿਚ ਭਾਜਪਾ ਨਾਲ ਸਬੰਧਿਤ ਪਿੰਡ ਸਿੰਘਪੁਰਾ (ਪਲਾਸੀ) ਦੇ ਸਰਪੰਚ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦੇ ਆਦੇਸ਼ਾਂ 'ਤੇ 60 ਸਬਜ਼ੀ ਵਿਕਰੇਤਾਵਾਂ ਦੇ ਲਏ ਕੋਰੋਨਾ ਸੈਂਪਲ

ਨੂਰਪੁਰ ਬੇਦੀ, 5 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਸਬਜ਼ੀ ਮੰਡੀ 'ਚ ਬਿਨਾਂ ਮਾਸਕ ਤੋਂ ਕੰਮ ਕਰਨ ਦੀਆਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਸਿਹਤ ਅਧਿਕਾਰੀਆਂ ਨੇ ਮੰਡੀ ਵਿਖੇ ਪਹੁੰਚ ਕੇ ਭਾਰੀ ਗਿਣਤੀ 'ਚ ਕੰਮ 'ਤੇ ਜੁਟੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਤਖ਼ਤਗੜ੍ਹ ਨੇ ਜਾਗਰੂਕਤਾ ਮੁਹਿੰਮ ਆਰੰਭੀ

ਨੂਰਪੁਰ ਬੇਦੀ, 5 ਮਈ (ਵਿੰਦਰ ਪਾਲ ਝਾਂਡੀਆ)-ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਗੰਭੀਰ ਸੰਕਟ ਦੇ ਚੱਲਦਿਆਂ ਵੱਖ-ਵੱਖ ਬਲੱਡ ਬੈਂਕਾਂ 'ਚ ਪਾਈ ਜਾ ਰਹੀ ਖ਼ੂਨ ਦੀ ਭਾਰੀ ਘਾਟ ਨੂੰ ਦੂਰ ਕਰਨ ਲਈ ਨਾਮਵਰ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਦੀ ਤਖ਼ਤਗੜ੍ਹ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਸਬਜ਼ੀ ਮੰਡੀ 'ਚ ਸਵੇਰ ਵੇਲੇ 150 ਲੋਕਾਂ ਦੇ ਲਏ ਕੋਰੋਨਾ ਸੈਂਪਲ

ਨੰਗਲ, 5 ਮਈ (ਪ੍ਰੀਤਮ ਸਿੰਘ ਬਰਾਰੀ)-ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਵਲੋਂ ਸਬਜ਼ੀ ਮੰਡੀ ਨੰਗਲ ਵਿਚ ਸਵੇਰ ਵੇਲੇ ਪਹੁੰਚ ਕੇ ਆਏ ਹੋਏ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਲੋਕਾਂ ਦੀ ਕਰੋਨਾ ਸੈਂਪਲਿੰਗ ਕੀਤੀ ਗਈ | ਸਿਹਤ ਵਿਭਾਗ ਦੇ ਨੋਡਲ ...

ਪੂਰੀ ਖ਼ਬਰ »

ਕੋਰੋਨਾ ਨਿਯਮ ਲਾਗੂ ਕਰਨ ਲਈ ਪ੍ਰਸ਼ਾਸਨ ਤੇ ਅਧਿਕਾਰੀ ਹੋਏ ਸਖ਼ਤ

ਭਰਤਗੜ੍ਹ, 5 ਮਈ (ਜਸਬੀਰ ਸਿੰਘ ਬਾਵਾ)- ਕੋਰੋਨਾ ਮਹਾਂਮਾਰੀ ਤੋਂ ਇਨਸਾਨੀ ਜਾਨਾਂ ਬਚਾਉਣ ਦੇ ਮੰਤਵ ਨਾਲ ਸਰਕਾਰ, ਸਿਹਤ ਵਿਭਾਗ ਦੇ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਵਲੋਂ ਸਖ਼ਤ ਰੁੱਖ ਅਪਣਾ ਲਿਆ ਹੈ | ਜ਼ਿਲ੍ਹੇ ਦੇ ਪੁਲਿਸ ਮੁਖੀ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਸਮੂਹਿਕ ਛੁੱਟੀ ਦਾ ਐਲਾਨ

ਕਾਹਨਪੁਰ ਖੂਹੀ, 5 ਮਈ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ, ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਦੋ ਦਿਨਾਂ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਸਮੂਹ ਪਟਵਾਰੀ ਤੇ ਕਾਨੂੰਗੋ ...

ਪੂਰੀ ਖ਼ਬਰ »

ਭਾਜਪਾ ਦੇ ਦੋਸ਼ਾਂ ਮਗਰੋਂ ਸਿਵਲ ਹਸਪਤਾਲ ਪੁੱਜੇ ਕੌਂਸਲ ਪ੍ਰਧਾਨ

ਨੰਗਲ, 5 ਮਈ (ਪ੍ਰੋ. ਅਵਤਾਰ ਸਿੰਘ)-ਨੰਗਲ ਨਗਰ ਕੌਂਸਲ ਦੇ ਚੇਅਰਮੈਨ ਸੰਜੇ ਸਾਹਨੀ ਨੇ ਅੱਜ ਸਿਵਲ ਹਸਪਤਾਲ ਨੰਗਲ ਵਿਚ ਜਾ ਕੇ ਹਸਪਤਾਲ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਮਰੀਜ਼ਾਂ ਦਾ ਹਾਲਚਾਲ ਪੁੱਛਿਆ | ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਦੇ ਐੱਸ. ਐੱਮ. ਓ ਡਾ. ਨਰੇਸ਼ ...

ਪੂਰੀ ਖ਼ਬਰ »

ਪਿੰਡ ਚੱਕਲਾਂ ਵਿਚ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਕਦੇ ਵੀ ਵਾਪਰ ਸਕਦਾ ਹੈ ਕੋਈ ਵੱਡਾ ਹਾਦਸਾ

ਮੋਰਿੰਡਾ, 5 ਮਈ (ਤਰਲੋਚਨ ਸਿੰਘ ਕੰਗ)-ਪਿੰਡ ਚੱਕਲਾਂ ਦੇ ਵਸਨੀਕ ਬਲਦੇਵ ਸਿੰਘ ਚੱਕਲ ਸਾਬਕਾ ਚੇਅਰਮੈਨ ਮਿਲਕ ਪਲਾਂਟ ਮੋਹਾਲੀ, ਮਲਕੀਤ ਸਿੰਘ ਚੱਕਲ ਸੀਨੀਅਰ ਅਕਾਲੀ ਆਗੂ, ਹਰਮਨਜੀਤ ਸਿੰਘ, ਸਾਬਕਾ ਪੰਚ ਅਮਰ ਸਿੰਘ, ਬਲਜੀਤ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

ਅੰਤਰਰਾਜੀ ਨਾਕਿਆਂ 'ਤੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ, ਲੈਕਚਰਾਰਾਂ ਤੇ ਹੈੱਡਮਾਸਟਰਾਂ ਦੀਆਂ ਲਗਾਈਆਂ ਡਿਊਟੀਆਂ

ਨੂਰਪੁਰ ਬੇਦੀ, 5 ਮਈ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਅਤੇ ਬਾਹਰੀ ਰਾਜਾਂ ਤੋਂ ਪ੍ਰਵੇਸ਼ ਕਰਨ ਵਾਲੇ ਲੋਕਾਂ 'ਤੇ ਨਿਗਰਾਨੀ ਰੱਖਣ ਲਈ ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ ਹੈੱਡਮਾਸਟਰਾਂ ਅਤੇ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਐਸ.ਡੀ.ਐਮ. ਨੂੰ ਮੰਗ ਪੱਤਰ

ਮੋਰਿੰਡਾ, 5 ਮਈ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਵਿਚ ਲਗਾਏ ਲੌਕਡਾਉਨ ਦੌਰਾਨ ਕੁੱਝ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ, ਪ੍ਰੰਤੂ ਜਿਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ...

ਪੂਰੀ ਖ਼ਬਰ »

ਮਿਡਲ ਸਕੂਲ ਮਾਣੇ ਮਾਜਰਾ ਦੇ ਅਧਿਆਪਕਾਂ ਨੇ ਦਾਖ਼ਲੇ ਵਿਚ ਕੀਤਾ ਰਿਕਾਰਡ ਵਾਧਾ

ਸ੍ਰੀ ਚਮਕੌਰ ਸਾਹਿਬ, 5 ਮਈ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵਾਰਡ ਨੰਬਰ 3 (ਪਿੰਡ ਮਾਣੇ ਮਾਜਰਾ) ਦੇ ਸਰਕਾਰੀ ਮਿਡਲ ਸਕੂਲ ਦੇ ਅਧਿਆਪਕਾ ਵਲੋਂ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਸਹੂਲਤਾਂ ਅਤੇ ਵਿੱਦਿਅਕ ਮਾਹੌਲ ਨੂੰ ਲੈ ਕੇ ...

ਪੂਰੀ ਖ਼ਬਰ »

ਵਪਾਰ ਮੰਡਲ ਨੰਗਲ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਨੰਗਲ, 5 ਮਈ (ਪ੍ਰੋ. ਅਵਤਾਰ ਸਿੰਘ)-ਨੰਗਲ ਮੇਨ ਮਾਰਕੀਟ ਵਪਾਰ ਮੰਡਲ ਪ੍ਰਧਾਨ, ਰੇਲਵੇ ਰੋਡ ਵਪਾਰ ਮੰਡਲ ਪ੍ਰਧਾਨ, ਜਵਾਹਰ ਮਾਰਕੀਟ ਵਪਾਰ ਮੰਡਲ ਪ੍ਰਧਾਨ ਅਤੇ ਨਵਾਂ ਨੰਗਲ ਵਪਾਰ ਮੰਡਲ ਪ੍ਰਧਾਨ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰਧਾਨ ਰਾਕੇਸ਼ ਨਈਅਰ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵਲੋਂ ਪੱਛਮੀ ਬੰਗਾਲ ਦੀ ਹਿੰਸਾ ਵਿਰੁੱਧ ਰੋਸ ਧਰਨਾ

ਰੂਪਨਗਰ, 5 ਮਈ (ਸਟਾਫ਼ ਰਿਪੋਰਟਰ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਆਦੇਸ਼ ਅਨੁਸਾਰ ਸਾਰੇ ਪੰਜਾਬ ਵਿਚ ਪੱਛਮੀ ਬੰਗਾਲ 'ਚ ਹੋ ਰਹੀ ਹਿੰਸਾ ਦੇ ਵਿਰੋਧ ਅਤੇ ਤਿ੍ਮੁਲ ਕਾਂਗਰਸ ਦੇ ਵਿਰੋਧ ਵਿਚ ਧਰਨਾ ਲਗਾਇਆ ਗਿਆ | ਧਰਨੇ ਵਿਚ ਮੌਜੂਦ ਜ਼ਿਲ੍ਹਾ ...

ਪੂਰੀ ਖ਼ਬਰ »

ਮਲਕੀਅਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਲੇਮਪੁਰ ਦੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਮੋਰਿੰਡਾ, 5 ਮਈ (ਤਰਲੋਚਨ ਸਿੰਘ ਕੰਗ)-ਅੱਜ ਮਲਕੀਅਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਲੇਮਪੁਰ ਦੇ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪਿ੍ੰਸੀਪਲ ਮਲਕੀਅਤ ਸਿੰਘ ਨੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਕਰਨ ਲਈ ...

ਪੂਰੀ ਖ਼ਬਰ »

ਮਗਨਰੇਗਾ ਤਹਿਤ ਮਨਾਏ ਜਾ ਰਹੇ 'ਆਜ਼ਾਦੀ ਕਾ ਅੰਮਿ੍ਤ' ਮਹਾਂਉਤਸਵ ਦੌਰਾਨ ਪਾਣੀ ਦੀ ਬੱਚਤ ਲਈ ਕੀਤਾ ਜਾ ਰਿਹੈ ਜਾਗਰੂਕ

ਸ੍ਰੀ ਚਮਕੌਰ ਸਾਹਿਬ, 5 ਮਈ (ਜਗਮੋਹਣ ਸਿੰਘ ਨਾਰੰਗ)-ਬੀ. ਡੀ. ਪੀ. ਓ. ਦਫ਼ਤਰ ਸ੍ਰੀ ਚਮਕੌਰ ਸਾਹਿਬ ਵਲੋਂ ਮਗਨਰੇਗਾ ਤਹਿਤ ਮਨਾਏ ਜਾ ਰਹੇ 'ਆਜ਼ਾਦੀ ਕਾ ਅੰਮਿ੍ਤ' ਮਹਾਂਉਤਸਵ ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿਚ ਪਾਣੀ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕੀਤਾ ...

ਪੂਰੀ ਖ਼ਬਰ »

ਬਿਜਲੀ ਕੱਟਾਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਕੁਰਾਲੀ, 5 ਮਈ (ਬਿੱਲਾ ਅਕਾਲਗੜ੍ਹੀਆ)-ਇਕ ਪਾਸੇ ਸਰਕਾਰ ਕੋਵਿਡ-19 ਨੂੰ ਵੇਖਦਿਆਂ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਅਪੀਲ ਕਰ ਰਹੀ ਕਰ ਰਹੀ ਹੈ, ਦੂਜੇ ਪਾਸੇ ਬਿਜਲੀ ਵਿਭਾਗ ਤਾਰਾਂ ਦੀ ਮੁਰੰਮਤ ਦੇ ਨਾਂਅ 'ਤੇ ਵਾਰ ਵਾਰ ਬਿਜਲੀ ਦੇ ਕੱਟ ਲਗਾ ਕੇ ਲੋਕਾਂ ਨੂੰ ਘਰੋਂ ਬਾਹਰ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਕੁਰਾਲੀ, 5 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਅਤੇ ਚੈਅਰਮੈਨ ਹਰਗੋਬਿੰਦ ਸਿੰਘ ਦੀ ਅਗਵਾਈ ਹੇਠ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਡਾਕਟਰ ਰਣਬੀਰ ਸਿੰਘ ਦੀ ਬਦਲੀ ਰੱਦ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 5 ਮਈ (ਜੇ. ਐੱਸ. ਨਿੱਕੂਵਾਲ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਤਾਇਨਾਤ ਮੈਡੀਸਨ ਮਾਹਿਰ ਡਾਕਟਰ ਰਣਬੀਰ ਸਿੰਘ ਬੈਂਸ ਦੇ ਲੁਧਿਆਣਾ ਦੇ ਤਬਾਦਲੇ ਨੂੰ ਲੈ ਕੇ ਸਾਈਕਲਿੰਗ ਐਸੋਸੀਏਸ਼ਨ ਅਤੇ ਐੱਸਸੀ/ ਬੀਸੀ ਅਧਿਆਪਕ ਯੂਨੀਅਨ ਨੇ ਮੰਗ ...

ਪੂਰੀ ਖ਼ਬਰ »

ਕਰੋਨਾ ਪ੍ਰਬੰਧਾਂ ਨੂੰ ਲੈ ਕੇ ਭਾਜਪਾ, ਆਪ ਅਤੇ ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਦੀ ਪੋਲ ਖੁੱਲ੍ਹੀ- ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 5 ਮਈ (ਜੇ.ਐਸ.ਨਿੱਕੂਵਾਲ)-ਅਨੰਦਪੁਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਕਰੋਨਾ ਪ੍ਰਬੰਧਾਂ ਨੂੰ ਲੈ ਕੇ ਭਾਜਪਾ, 'ਆਪ' ਅਤੇ ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਦੀ ਪੋਲ ਖੁੱਲ ਗਈ ਹੈ | ਭਾਈ ਚਾਵਲਾ ਨੇ ਕਿਹਾ ...

ਪੂਰੀ ਖ਼ਬਰ »

ਨਗਰ ਕੌਂਸਲ ਕੋਰੋਨਾ ਨਾਲ ਨਜਿੱਠਣ ਲਈ 15 ਲੱਖ ਦੀ ਲਾਗਤ ਨਾਲ ਖ਼ਰੀਦੇਗੀ 15 ਆਕਸੀਜਨ ਮਸ਼ੀਨਾਂ-ਪ੍ਰਧਾਨ ਸੰਜੇ ਸਾਹਨੀ

ਨੰਗਲ, 5 ਮਈ (ਪ੍ਰੀਤਮ ਸਿੰਘ ਬਰਾਰੀ)-ਕਰੋੜਾਂ ਰੁਪਏ ਦਾ ਵੱਡਾ ਬਜਟ ਰੱਖਣ ਵਾਲੀ ਅਤੇ ਸੂਬੇ ਦੀਆਂ ਏ ਸ਼੍ਰੇਣੀ ਨਗਰ ਕੌਂਸਲਾਂ ਵਿਚ ਸ਼ੁਮਾਰ ਨਗਰ ਕੌਂਸਲ ਨੰਗਲ ਵਲੋਂ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਦੇ ਨਿਰਦੇਸ਼ਾਂ ਤਹਿਤ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਆਪਣਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਠੇਕੇਦਾਰ ਅਸ਼ੋਕ ਕੁਮਾਰ ਨਹੀਂ ਰਹੇ

ਮੋਰਿੰਡਾ, 5 ਮਈ (ਤਰਲੋਚਨ ਸਿੰਘ ਕੰਗ)-ਕਾਂਗਰਸੀ ਆਗੂ ਅਤੇ ਮਾਰਕਿਟ ਕਮੇਟੀ ਮੋਰਿੰਡਾ ਦੇ ਮੈਂਬਰ ਠੇਕੇਦਾਰ ਅਸ਼ੋਕ ਕੁਮਾਰ ਦਾ ਦਿਹਾਂਤ ਹੋ ਗਿਆ | ਉਹ 60 ਵਰਿ੍ਹਆਂ ਦੇ ਸਨ | ਉਹਨਾਂ ਦੀ ਹੋਈ ਬੇਵਕਤੀ ਮੌਤ 'ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਣ ਸਿੰਘ ਕੰਗ, ਕੈਬਨਿਟ ਮੰਤਰੀ ...

ਪੂਰੀ ਖ਼ਬਰ »

3442 ਅਤੇ 5178 ਦੇ ਬੇਰੁਜ਼ਗਾਰ ਉਮੀਦਵਾਰ ਪਿਛਲੇ 11 ਵਰਿ੍ਹਆਂ ਤੋਂ ਠੋਕਰਾਂ ਖਾਣ ਨੂੰ ਮਜਬੂਰ

ਸ੍ਰੀ ਚਮਕੌਰ ਸਾਹਿਬ, 5 ਮਈ (ਜਗਮੋਹਣ ਸਿੰਘ ਨਾਰੰਗ)-3442 ਅਤੇ 5178 ਦੇ ਬੇਰੁਜ਼ਗਾਰ ਉਮੀਦਵਾਰ ਕਿਰਨਜੀਤ ਕੌਰ ਪੁੱਤਰੀ ਮੱਖਣ ਸਿੰਘ ਵਾਸੀ ਗੱਗੋਂ, ਗੁਰਮੇਲ ਕੌਰ, ਰੇਖਾ ਰਾਣੀ ਆਦਿ ਨੇ ਅੱਜ ਇੱਥੇ ਕਿਹਾ ਕਿ ਅਸੀਂ ਪਿਛਲੇ 11 ਸਾਲਾਂ ਤੋਂ ਦਰ ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ...

ਪੂਰੀ ਖ਼ਬਰ »

ਪੰਜਾਬ ਅੰਦਰ ਕੋਰੋਨਾ ਵੈਕਸੀਨ ਦੀ ਘਾਟ ਨੂੰ ਲੈ ਕੇ ਐਮ.ਪੀ ਤਿਵਾੜੀ ਨੇ ਕੇਂਦਰੀ ਸਿਹਤ ਮੰਤਰੀ ਨੂੰ ਲਿਖੀ ਚਿੱਠੀ

ਰੂਪਨਗਰ, 5 ਮਈ (ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਚਿੱਠੀ ਲਿਖ ਕੇ ਪੰਜਾਬ ਅੰਦਰ ਕੋਰੋਨਾ ਵੈਕਸੀਨ ਦੀ ਘਾਟ ਦਾ ਮੁੱਦਾ ਚੁੱਕਿਆ ਹੈ | ...

ਪੂਰੀ ਖ਼ਬਰ »

ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਟੀ.ਐੱਮ.ਸੀ. ਸਰਕਾਰ ਵਿਰੁੱਧ ਕੀਤਾ ਗਿਆ ਰੋਸ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 5 ਮਈ (ਜੇ. ਐਸ. ਨਿੱਕੂਵਾਲ)-ਭਾਜਪਾ ਮੰਡਲ ਸ੍ਰੀ ਆਨੰਦਪੁਰ ਸਾਹਿਬ ਵਲੋਂ ਬੰਗਾਲ ਦੀ ਟੀ.ਐੱਮ. ਸੀ ਸਰਕਾਰ ਖਿਲਾਫ ਇਕ ਰੋਸ ਪ੍ਰਦਰਸ਼ਨ ਮੰਡਲ ਪ੍ਰਧਾਨ ਸਤਬੀਰ ਸਿੰਘ ਰਾਣਾ ਦੀ ਅਗਵਾਈ ਹੇਠ ਕੀਤਾ ਗਿਆ | ਪ੍ਰਧਾਨ ਰਾਣਾ ਨੇ ਕਿਹਾ ਕਿ ਸਰਕਾਰ ਬਣਦੇ ਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਲੇਖ ਮੁਕਾਬਲੇ

ਬੇਲਾ, 5 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਰੋਪੜ) ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਸਬੰਧੀ ਲੇਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਫਾਰਮੇਸੀ ਕਾਲਜ ਦੇ ਵੱਖ-ਵੱਖ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਵਰਗੇ ਮਹਾਨ ਜਰਨੈਲਾਂ ਨੇ ਸਮਾਜ ਨੂੰ ਨਵੀਂ ਸੇਧ ਦਿੱਤੀ-ਰਾਣਾ ਕੇ. ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 5 ਮਈ (ਜੇ. ਐਸ. ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਹੈ ਕਿ ਸਮਾਜ ਨੂੰ ਨਵੀਂ ਸੇਧ ਦੇਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਨੂੰ ਸਦਾ ਹੀ ਸ਼ਰਧਾਪੂਰਵਕ ਯਾਦ ਕੀਤਾ ਜਾਂਦਾ ਰਿਹਾ ਹੈ | ਇਹਨਾਂ ਮਹਾਨ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਸੰਸਥਾ 'ਪਹਿਲਾਂ ਇਨਸਾਨੀਅਤ' ਵਲੋਂ ਰੋਪੜ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦੀ ਸੇਵਾ ਜਾਰੀ

ਰੂਪਨਗਰ, 5 ਮਈ (ਸਤਨਾਮ ਸਿੰਘ ਸੱਤੀ)-ਇਲਾਕੇ ਦੇ ਉੱਘੇ ਸਮਾਜ ਸੇਵੀ ਸ਼ਖ਼ਸੀਅਤ ਅਜੈਵੀਰ ਸਿੰਘ ਲਾਲਪੁਰਾ ਦੀ ਸੰਸਥਾ 'ਪਹਿਲਾਂ ਇਨਸਾਨੀਅਤ' ਵਲੋਂ ਪੂਰੇ ਰੋਪੜ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦੀ ਸੇਵਾ ਕੀਤੀ ਜਾ ਰਹੀ ਹੈ | ਸੈਨੀਟੇਸ਼ਨ ਮੁਹਿੰਮ ਦੇ ਤਹਿਤ ਦੂਸਰੇ ਦਿਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX