ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਅੰਮ੍ਰਿਤਸਰ / ਦਿਹਾਤੀ

'ਦੀ ਰੈਵੇਨਿਊ ਪਟਵਾਰ ਯੂਨੀਅਨ' ਮਜੀਠਾ ਨੇ ਸੰਘਰਸ਼ ਦੀ ਰੂਪ-ਰੇਖਾ ਕੀਤੀ ਤਬਦੀਲ

ਮਜੀਠਾ, 5 ਮਈ (ਮਨਿੰਦਰ ਸਿੰਘ ਸੋਖੀ)-'ਦੀ ਰੈਵੇਨਿਊ ਪਟਵਾਰ ਯੂਨੀਅਨ' ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ ਦਾ ਬਿਗਲ ਵਜਾ ਦਿੱਤਾ ਹੈ ਪਰ ਅਜੋਕੇ ਹਲਾਤ ਨੂੰ ਧਿਆਨ ਵਿਚ ਰੱਖਦਿਆਂ ਸੰਘਰਸ਼ ਦੀ ਰੂਪ ਰੇਖਾ ਨੂੰ ਤਬਦੀਲ ਕੀਤਾ ਜਾ ਰਿਹਾ ਹੈ | ਸੰਘਰਸ਼ ਦੀ ਰੂਪ ਰੇਖਾ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਤਹਿਸੀਲ ਮਜੀਠਾ ਦੇ ਪ੍ਰਧਾਨ ਨਰਿੰਦਰ ਕੁਮਾਰ ਨੇ ਦੱਸਿਆ ਕਿ ਸੂਬੇ 'ਚ ਪੁਲਿਸ ਵਿਭਾਗ ਤੇ ਵਿਜੀਲੈਂਸ ਵਿਭਾਗ ਦੀ ਧੱਕੇਸ਼ਾਹੀ ਖ਼ਿਲਾਫ਼ 'ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਅਨੇਕਾਂ ਵਾਰ ਸੰਘਰਸ਼ ਕੀਤਾ ਹੈ | 'ਦੀ ਰੈਵੇਨਿਊ ਪਟਵਾਰ ਯੂਨੀਅਨ' ਨੇ ਇਸ ਸਾਂਝੇ ਮਸਲੇ ਉੱਪਰ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਸੰਘਰਸ਼ ਦੀ ਹਮਾਇਤ ਵਜੋਂ ਅੱਜ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਤੇ ਦਫ਼ਤਰ 'ਚ ਹਾਜ਼ਰੀ ਦੇ ਕੇ ਵੀ ਕੰਮ ਬੰਦ ਰਖਿਆ | ਇਸ ਮੌਕੇ ਕਾਨੂੰਨਗੋ ਹਰਜਿੰਦਰ ਸਿੰਘ, ਗੁਰਜਸਪਾਲ ਸਿੰਘ, ਤਰਸੇਮ ਸਿੰਘ ਤੋਂ ਇਲਾਵਾ ਪਟਵਾਰੀਆਂ 'ਚ ਸੰਜੀਵ ਕੁਮਾਰ, ਅਵਤਾਰ ਸਿੰਘ, ਕਰਨ ਖੋਸਲਾ, ਕਰਨ ਅਵਤਾਰ ਸਿੰਘ, ਮੇਜਰ ਸਿੰਘ ਭੋਮਾ, ਜਸਵਿੰਦਰ ਸਿੰਘ, ਹਰਚੰਦ ਸਿੰਘ, ਮਨਬੀਰ ਸਿੰਘ ਮੱਲ੍ਹੀ, ਬਲਵਿੰਦਰ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਰਵਿੰਦਰ ਸਿੰਘ, ਰਾਜੇਸ਼ ਕੁਮਾਰ, ਹਰਨੂਰ ਸਿੰਘ, ਮਨਜੀਤ ਸਿੰਘ, ਅਮਨੀਤ ਸਿੰਘ, ਗੁਰਨਾਮ ਸਿੰਘ, ਵਿਵੇਕ ਭਾਟੀਆ, ਰੁਪਿੰਦਰ ਕੌਰ ਆਦਿ ਸ਼ਾਮਿਲ ਸਨ |

ਬਿਜਲੀ ਬੋਰਡ ਦੇ ਪੈਨਸ਼ਨਰਾਂ ਵਲੋਂ ਰੋਸ ਮੁਜ਼ਾਹਰਾ

ਅਜਨਾਲਾ, 5 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਅਜਨਾਲਾ ਦੇ ਆਗੂਆਂ ਨੇ ਮੰਡਲ ਪ੍ਰਧਾਨ ਸੋਮ ਨਾਥ ਮਰਵਾਹਾ, ਤੇ ਸੂਬਾ ਪ੍ਰੈਸ ਸਕੱਤਰ ਹਰਭਜਨ ਸਿੰਘ ਝੰਜੋਟੀ ਦੀ ਸਾਂਝੀ ਅਗਵਾਈ 'ਚ ਕੈਪਟਨ ਸਰਕਾਰ ਵਲੋਂ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਗੁ: ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 5 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਕਿਸਾਨ ਸੰਘਰਸ਼ ਕਮੇਟੀ (ਰਾਜੇਵਾਲ) ਦੇ ਪ੍ਰਧਾਨ ਸ: ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਦਿੱਲੀ ਤੱਕ ਦੌੜ ਕੇ ਜਾਣ ਵਾਲੇ ਨੌਜਵਾਨ ਦਾ ਮਜੀਠਾ ਪੁੱਜਣ 'ਤੇ ਸਵਾਗਤ

ਮਜੀਠਾ, 5 ਮਈ (ਮਨਿੰਦਰ ਸਿੰਘ ਸੋਖੀ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਪੰਜਾਬ ਦੇ ਵੱਖ-ਵੱਖ ਵਰਗਾਂ ਵਲੋਂ ਆਪਣੇ-ਆਪਣੇ ਤਰੀਕੇ ਨਾਲ ਯੋਗਦਾਨ ਪਾਇਆ ਜਾ ਰਿਹਾ ਹੈ ਤਾਂ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਤੇ ਕਿਸਾਨਾਂ ਵਿਰੁੱਧ ਬਣਾਏ ਗਏ ਤਿੰਨ ਕਾਲੇ ਕਾਨੂੰਨ ਰੱਦ ...

ਪੂਰੀ ਖ਼ਬਰ »

ਖਾਸਾ ਰੇਲਵੇ ਸਟੇਸ਼ਨ ਵਿਖੇ ਲੋਡਿੰਗ ਸਮੇਂ ਰਾਹਗੀਰਾਂ ਨੂੰ ਕਰਨਾ ਪੈਂਦਾ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ

ਖਾਸਾ, 5 ਮਈ (ਗੁਰਨੇਕ ਸਿੰਘ ਪੰਨੂ)-ਰੇਲਵੇ ਸ਼ਟੇਸ਼ਨ ਖਾਸਾ ਜੋ ਕਿ ਜੀ.ਟੀ ਰੋਡ ਅਟਾਰੀ ਤੋਂ ਅੰਮਿ੍ਤਸਰ ਤੋਂ ਤਕਰੀਬਨ 1 ਕਿਲੋਮੀਟਰ ਦੂਰੀ 'ਤੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਹੈ ਤੇ ਇਹ ਰੋਡ ਅੱਗੇ ਕਈ ਪਿੰਡਾਂ, ਧਾਰਮਿਕ ਸਥਾਨਾਂ ਤੇ ਤਰਨ ਤਾਰਨ ਜ਼ਿਲ੍ਹੇ ਨੂੰ ਜੋੜਦਾ ਹੈ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ 'ਚ ਬੰਦ ਗੈਂਗਸਟਰ ਦੀ ਪਤਨੀ ਨੇ ਪਤੀ ਦੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਪੁੱਜੀ ਹਾਈਕੋਰਟ

ਚੰਡੀਗੜ੍ਹ, 5 ਮਈ (ਬਿ੍ਜੇਂਦਰ ਗੌੜ)- ਅੰਮਿ੍ਤਸਰ ਜੇਲ੍ਹ 'ਚ ਬੰਦ ਗੈਂਗਸਟਰ ਬੂਟਾ ਖ਼ਾਨ ਦੀ ਪਤਨੀ ਰਜ਼ੀਆ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਆਪਣੇ ਪਤੀ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਮੁੱਖ ਮਾਮਲੇ 'ਚ ਇਕ ਅਰਜ਼ੀ ਦਾਇਰ ਕੀਤੀ ਗਈ ਹੈ | ਜਿਸ 'ਚ ਮੰਗ ਕੀਤੀ ਗਈ ਹੈ ਕਿ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਅਜਨਾਲਾ ਵਲੋਂ ਚੇਅਰਮੈਨ ਸਰਕਾਰੀਆ ਨੂੰ ਮੰਗ ਪੱਤਰ

ਅਜਨਾਲਾ, 5 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਕਰਵਾਉਣ ਲਈ ਚਿਰਾਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਭਰ ਦੇ ਸਮੂਹ ਪਟਵਾਰੀਆਂ ਦੀ ਤਰਫ਼ੋਂ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ...

ਪੂਰੀ ਖ਼ਬਰ »

3 ਰਾਤਾਂ 'ਚ ਖੇਤੀ ਮੋਟਰਾਂ ਤੋਂ 8 ਟਰਾਂਸਫਾਰਮਰ ਚੋਰੀ

ਗੱਗੋਮਾਹਲ, 5 ਮਈ (ਬਲਵਿੰਦਰ ਸਿੰਘ ਸੰਧੂ)-ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਪਰਿਵਾਰਾਂ 'ਤੇ ਇਕ ਹੋਰ ਆਫਤ ਆਣ ਪਈ ਹੈ, ਚੋਰਾਂ ਵਲੋ ਰਾਤ ਦੇ ਹਨੇਰੇ ਵਿਚ ਕਿਸਾਨਾਂ ਦੀਆਂ ਖੇਤੀ ਮੋਟਰਾਂ ...

ਪੂਰੀ ਖ਼ਬਰ »

ਜਥੇ: ਦਲਬੀਰ ਸਿੰਘ ਵਜ਼ੀਰ ਭੁੱਲਰ ਰੰਘਰੇਟਾ ਟਾਈਗਰ ਫੋਰਸ ਦੇ ਬਣੇ ਪ੍ਰਧਾਨ

ਸਠਿਆਲਾ, 5 ਮਈ (ਸਫਰੀ)-ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਵਲੋਂ ਜਥੇਦਾਰ ਦਲਬੀਰ ਸਿੰਘ ਵਜ਼ੀਰ ਭੁੱਲਰ ਨੂੰ ਰੰਘਰੇਟਾ ਟਾਈਗਰ ਫੋਰਸ ਦਾ ਤਹਿਸੀਲ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਦਰਸ਼ਨ ...

ਪੂਰੀ ਖ਼ਬਰ »

ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ- ਰਾਣਾ ਲੋਪੋਕੇ

ਓਠੀਆਂ, 5 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਚੱਕ ਕਮਾਲ ਖਾਂ ਦੇ ਗੁਰਦੁਆਰਾ ਸਾਹਿਬ 'ਚ ਕੱਲ੍ਹ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ, ਗੋਲਕ, ਗਲੀਚੇ, ਵਿਛਾਈ ਤੇ ਹੋਰ ਸਾਮਾਨ ਸੜਨ ਦੀ ...

ਪੂਰੀ ਖ਼ਬਰ »

ਡਾ: ਪ੍ਰਭਲੀਨ ਕੌਰ ਨੇ ਰਾਸ਼ਟਰੀ ਯੁਵਾ ਲੀਡਰਸ਼ਿਪ ਕਾਨਫਰੰਸ 'ਚ ਭਾਰਤ ਵਲੋਂ ਕੀਤੀ ਨੁਮਾਇੰਦਗੀ

ਬਾਬਾ ਬਕਾਲਾ ਸਾਹਿਬ, 5 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਰਾਸ਼ਟਰੀ ਯੁਵਾ ਲੀਡਰਸ਼ਿਪ ਕਾਨਫਰੰਸ 2021 ਦੌਰਾਨ ਡਾ: ਪ੍ਰਭਲੀਨ ਕੌਰ ਸਪੁੱਤਰੀ (ਸਵਰਗੀ ਸ: ਗਗਨਦੀਪ ਸਿੰਘ ਜੱਜ) ਨੇ ਭਾਰਤ ਦੀ ਨੁਮਾਇੰਦਗੀ ਕਰਦਿਆਂ ਸਮੁਚੇ ਹਲਕਾ ਬਾਬਾ ਬਕਾਲਾ ਸਾਹਿਬ ਦਾ ਨਾਮ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਦੁਕਾਨਦਾਰਾਂ 'ਤੇ ਮਾਮਲੇ ਦਰਜ ਕਰਨ ਦੀ ਨਿਖੇਧੀ

ਅਜਨਾਲਾ, 5 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਉਲਟ ਗ਼ੈਰ-ਕਾਨੂੰਨੀ ਵਸਤਾਂ ਵਾਲੀਆਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਬੀਤੇ ਕੱਲ੍ਹ ਅਜਨਾਲਾ ਸ਼ਹਿਰ 'ਚ ਧਰਨਾ ਲਗਾਉਣ ਵਾਲੇ ਛੋਟੇ ਦੁਕਾਨਦਾਰਾਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਜੋਗਿੰਦਰ ਸਿੰਘ ਸਠਿਆਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਠਿਆਲਾ, 5 ਮਈ (ਸਫਰੀ)-ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਸੇਵਾ ਮੁਕਤ ਖੇਡ ਅਫ਼ਸਰ ਤੇ ਸੂਬੇਦਾਰ ਜੋਗਿੰਦਰ ਸਿੰਘ ਬੱਲ ਦੇ ਦਿਹਾਂਤ 'ਤੇ ਉਨ੍ਹਾਂ ਦੀ ਧਰਮ ਪਤਨੀ ਮਾਤਾ ਜਗੀਰ ਕੌਰ ਤੇ ਉਨ੍ਹਾਂ ਦੇ ਸਪੁੱਤਰ ਪ੍ਰੋਫੈਸਰ ਬਲਜਿੰਦਰ ਸਿੰਘ ਤੇ ...

ਪੂਰੀ ਖ਼ਬਰ »

ਅਜਨਾਲਾ 'ਚ ਧਰਨਾ ਲਗਾਉਣ ਵਾਲੇ 11 ਹੋਰ ਦੁਕਾਨਦਾਰਾਂ ਨੂੰ ਮਾਮਲੇ 'ਚ ਕੀਤਾ ਨਾਮਜ਼ਦ

ਅਜਨਾਲਾ, 5 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਨਾ ਮੰਨਦਿਆਂ ਗੈਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਬੀਤੇ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਸਰਕਾਰ ਵਿਰੁੱਧ ਧਰਨਾ

ਜੰਡਿਆਲਾ ਗੁਰੂ, 5 ਮਈ (ਪਮਿੰਦਰ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਗ਼ੈਰ ਜ਼ਰੂਰੀ ਵਸਤਾਂ 'ਚ ਰੱਖੇ ਗਏ ਜੰਡਿਆਲਾ ਗੁਰੂ ਦੇ ਦੁਕਾਨਦਾਰਾਂ ਨੇ ਅੱਜ ਇੱਥੋਂ ਦੇ ਵਾਲਮੀਕਿ ਚੌਕ 'ਚ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਉਪਰੰਤ ...

ਪੂਰੀ ਖ਼ਬਰ »

ਸੋਨੂੰ ਜਾਫਰ ਵਲੋਂ ਅਨਾਜ ਮੰਡੀਆਂ ਦਾ ਦੌਰਾ

ਅਜਨਾਲਾ, 5 ਮਈ (ਐਸ. ਪ੍ਰਸ਼ੋਤਮ)-ਅੱਜ ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਮੁੱਖ ਸੇਵਾਦਾਰ ਸੋਨੂੰ ਜਾਫਰ ਨੇ ਇਲਾਕੇ ਦੀਆਂ ਅਨਾਜ ਮੰਡੀਆਂ ਅਵਾਣ, ਗੱਗੋਮਾਹਲ, ਸੁਧਾਰ ਤੇ ਅਜਨਾਲਾ ਆਦਿ ਦਾ ਸਿਰਫ ਚੋਣਵੇਂ ਆਗੂਆਂ ਨਾਲ ਦੌਰੇ ਦੌਰਾਨ ਕਿਸਾਨਾਂ, ਆੜਤੀਆਂ ਤੇ ਮਜਦੂਰਾਂ ਨਾਲ ...

ਪੂਰੀ ਖ਼ਬਰ »

ਮਮਤਾ ਬੈਨਰਜੀ ਵਿਰੁੱਧ ਭਾਜਪਾ ਵਰਕਰਾਂ ਵਲੋਂ ਪ੍ਰਦਰਸ਼ਨ

ਬਿਆਸ, 5 ਮਈ (ਪਰਮਜੀਤ ਸਿੰਘ ਰੱਖੜਾ)-ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ 'ਚ ਬਾਬਾ ਸਾਵਨ ਸਿੰਘ ਨਗਰ, ਬਿਆਸ, ਦੌਲੋਨੰਗਲ ਅਤੇ ਵਜੀਰ ਭੁੱਲਰ ਆਦਿ ਪਿੰਡਾਂ ਵਿਚ ਮਮਤਾ ਬੈਨਰਜੀ ਦੇ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਚੱਕਾ ਜਾਮ

ਮਜੀਠਾ, 5 ਮਈ (ਮਨਿੰਦਰ ਸਿੰਘ ਸੋਖੀ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਵਲੋਂ ਸੂਬਾ ਭਰ 'ਚ ਹਫਤਾਵਾਰੀ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਦਾ ਪ੍ਰਕੋਪ ਲਗਾਤਾਰ ਵਧਦਾ ਵੇਖ ਕੇ ਸਰਕਾਰ ਨੇ ਮੁਕੰਮਲ ਤਾਲਾਬੰਦੀ ਨੂੰ ...

ਪੂਰੀ ਖ਼ਬਰ »

ਵਿਰੋਧੀ ਧਿਰ ਦਾ ਇੱਕ ਵਿਅਕਤੀ ਜ਼ਖ਼ਮੀ ਘਰ 'ਚ ਹਮਲਾ ਕਰਕੇ ਔਰਤ ਦੀ ਕੁੱਟਮਾਰ ਕਰਨ ਦੇ ਲਗਾਏ ਦੋਸ਼

ਲੋਪੋਕੇ, 5 ਮਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੰਗਵਾਂ ਦੇ ਜੁਗਰਾਜ ਸਿੰਘ ਪੁੱਤਰ ਮੰਗਲ ਸਿੰਘ ਨੇ ਲਿਖਤੀ ਦਰਖਾਸਤ ਦਿੰਦਿਆਂ ਦੋਸ਼ ਲਗਾਏ ਕਿ ਉਨ੍ਹਾਂ ਦੇ ਘਰ 'ਚ ਅੱਜ ਸਵੇਰੇ ਮਲਕੀਤ ਸਿੰਘ, ਸੇਵਾ ਸਿੰਘ ਪੁੱਤਰ ਰਾਮ ਸਿੰਘ ਸਮੇਤ 30 ...

ਪੂਰੀ ਖ਼ਬਰ »

ਘਰ 'ਚ ਹਮਲਾ ਕਰਕੇ ਔਰਤ ਦੀ ਕੁੱਟਮਾਰ ਕਰਨ ਦੇ ਲਗਾਏ ਦੋਸ਼

ਲੋਪੋਕੇ, 5 ਮਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੰਗਵਾਂ ਦੇ ਜੁਗਰਾਜ ਸਿੰਘ ਪੁੱਤਰ ਮੰਗਲ ਸਿੰਘ ਨੇ ਲਿਖਤੀ ਦਰਖਾਸਤ ਦਿੰਦਿਆਂ ਦੋਸ਼ ਲਗਾਏ ਕਿ ਉਨ੍ਹਾਂ ਦੇ ਘਰ 'ਚ ਅੱਜ ਸਵੇਰੇ ਮਲਕੀਤ ਸਿੰਘ, ਸੇਵਾ ਸਿੰਘ ਪੁੱਤਰ ਰਾਮ ਸਿੰਘ ਸਮੇਤ 30 ...

ਪੂਰੀ ਖ਼ਬਰ »

ਅੰਗਰੇਜ਼ ਰਾਜ ਵੇਲੇ ਰਾਵੀ ਦਰਿਆ ਕਿਨਾਰੇ ਵਸਾਇਆ ਗਿਆ ਪਿੰਡ 'ਮੁੱਧ ਖੋਖਰ'

ਗੁਰਵਿੰਦਰ ਸਿੰਘ ਕਲਸੀ 9855398030 ਲੋਪੋਕੇ : ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਚੋਗਾਵਾਂ, ਲੋਪੋਕੇ ਤੋਂ ਭਿੰਡੀ ਸੈਦਾਂ, ਮੋਹਲੇਕੇ ਨੂੰ ਜੋੜਦੀ ਮੇਨ ਸੜਕ ਦੇ ਲਹਿੰਦੇ ਪਾਸੇ ਵਸਿਆ ਹੈ ਪਿੰਡ ਮੁੱਧ ਖੋਖਰ ਜਿਸ ਬਾਰੇ ਪਿੰਡ ਦੇ ਬਜ਼ੁਰਗਾਂ ਅਨੁਸਾਰ ਇਹ ਪਿੰਡ ਅੰਗਰੇਜ਼ਾਂ ਨੇ ...

ਪੂਰੀ ਖ਼ਬਰ »

ਡਾ: ਸੁਮਿਤ ਸਿੰਘ ਨੇ ਐਸ. ਐਮ. ਓ. ਦਾ ਐਡੀਸ਼ਨਲ ਚਾਰਜ ਸੰਭਾਲਿਆ

ਬਾਬਾ ਬਕਾਲਾ ਸਾਹਿਬ, 5 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਡਾਕਟਰ ਸੁਮਿਤ ਸਿੰਘ ਐਸ. ਐਮ. ਓ. ਮਾਨਾਂਵਾਲਾ ਨੇ ਅੱਜ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਐਡੀਸ਼ਨਲ ਐਸ. ਐਮ. ਓ. ਦਾ ਚਾਰਜ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਡਾਕਟਰਾਂ ਨਾਲ ...

ਪੂਰੀ ਖ਼ਬਰ »

ਕੋਰੋਨਾ ਤਾਲਾਬੰਦੀਆਂ ਦੇ ਬਾਵਜੂਦ ਦਿੱਲੀ ਹੱਦਾਂ 'ਤੇ ਕਿਸਾਨ ਮੋਰਚੇ ਦਾ ਜੋਸ਼ ਬਰਕਰਾਰ-ਡਾ: ਸਤਨਾਮ

ਅਜਨਾਲਾ, 5 ਮਈ (ਐਸ. ਪ੍ਰਸ਼ੋਤਮ)-ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਆੜ 'ਚ ਕੇਂਦਰੀ ਮੋਦੀ ਸਰਕਾਰ, ਹਰਿਆਣਾ ਦੀ ਭਾਜਪਾ ਸਰਕਾਰ, ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਤੇ ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਵਲੋਂ ਬਿਰਧ ਆਸ਼ਰਮ ਦਾ ਨੀਂਹ ਪੱਥਰ

ਜੰਡਿਆਲਾ ਗੁਰੂ, 5 ਮਈ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਬਿਰਧ ਆਸ਼ਰਮ ਦਾ ਨੀਂਹ ਪੱਥਰ ਟੋਲ ਪਲਾਜ਼ਾ, ਨੇੜੇ ਪਿੰਡ ਨਿੱਜਰਪੁਰਾ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਸਾਹਿਬ ਵਾਲੇ, ਸੰਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅਜਨਾਲਾ 'ਚ ਕੋਰੋਨਾ ਵੈਕਸੀਨ ਹੋਈ ਖ਼ਤਮ ਲੋਕ ਹੋ ਰਹੇ ਖੱਜਲ-ਖੁਆਰ

ਅਜਨਾਲਾ, 5 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੇਹੱਦ ਭਿਆਨਕ ਰੂਪ ਧਾਰਨ ਕਰਦੇ ਜਾ ਰਹੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਭਾਵੇਂ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾ ਕੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਅਕਾਲੀ ਦਲ (ਬ) ਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਦਰਜਨਾਂ ਕਾਰਕੁੰਨ 'ਆਪ' 'ਚ ਸ਼ਾਮਿਲ

ਅਜਨਾਲਾ, 5 ਮਈ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ 'ਚ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਅੱਜ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਪਿੰਡਾਂ 'ਚ ਕਰਵਾਈਆਂ ਗਈਆਂ ਨੁੱਕੜ ਮੀਟਿੰਗਾਂ ਦੌਰਾਨ ਪਾਰਟੀ ...

ਪੂਰੀ ਖ਼ਬਰ »

ਹਜ਼ਾਰਾਂ ਵਰਕਰਾਂ ਦਾ ਕਾਫਲਾ ਦਿੱਲੀ ਰਵਾਨਾ

ਬਿਆਸ, 5 ਮਈ (ਪਰਮਜੀਤ ਸਿੰਘ ਰੱਖੜਾ)-ਅੱਜ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ 'ਚ ਹਜ਼ਾਰਾਂ ਕਿਸਾਨਾਂ ਦਾ ਜਥਾ ਦਰਿਆ ਬਿਆਸ ਤੋੋਂ ਦਿੱਲੀ ਵਿਖੇ ਚੱੱਲ ਰਹੇ ਕਿਸਾਨ ਸੰਘਰਸ਼ ਮੋਰਚੇ ਲਈ ਜੈਕਾਰਿਆਂ ਦੀ ਗੂੰਜ ਨਾਲ ਇਥੋਂ ਰਵਾਨਾ ਹੋਇਆ | ਇਸ ਮੌਕੇ ਸੂਬਾ ਸਿੰਘ ...

ਪੂਰੀ ਖ਼ਬਰ »

ਸਰਪੰਚ ਤੇ ਮੁਹਤਬਰਾਂ ਨੇ ਪਾਵਰਕਾਮ ਦੇ ਅਧਿਕਾਰੀਆਂ 'ਤੇ ਲਾਏ ਦੋਸ਼

ਬਾਬਾ ਬਕਾਲਾ ਸਾਹਿਬ, 5 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੇ ਪਿੰਡ ਸੇਰੋਂ ਬਾਘਾ ਦੇ ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਤੇ ਪਿੰਡ ਵਾਸੀਆਂ ਨੇ ਪਾਵਰਕਾਮ ਉੱਪਰ ਪਿੰਡ ਸੇਰੋਂ ਬਾਘਾ ਵਿਖੇ ਪਿਛਲੇ ਦੋ ਸਾਲਾਂ ਤੋਂ ਅਰਬਨ ਏਰੀਆ ਦਾ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵਲੋਂ ਕੀਤੀ ਹੜਤਾਲ ਦੀ ਹਮਾਇਤ

ਬਾਬਾ ਬਕਾਲਾ ਸਾਹਿਬ, 5 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਅਹਿਮ ਮੀਟਿੰਗ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇੇਠ ਹੋਈ, ਜਿਸ 'ਚ ਸਮੂਹ ਪਟਵਾਰੀ ਤੇ ਕਾਨੂੰਨਗੋ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਤਹਿਸੀਲ ਬਾਬਾ ਬਕਾਲਾ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 5 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਪ੍ਰਧਾਨ ਮੱਖਣ ਸਿੰਘ ਬੱਲ ਦੀ ਅਗਵਾਈ ਹੇਠ ਕੋਰੋਨਾ ਦੇ ਮੱਦੇਨਜ਼ਰ ਸਰਕਾਰੀ ...

ਪੂਰੀ ਖ਼ਬਰ »

ਸੂਬੇ 'ਚ ਭਾਜਪਾ ਤੇ ਕਾਂਗਰਸ ਦਾ ਹਾਲ ਪੱਛਮੀ ਬੰਗਾਲ ਵਰਗਾ ਹੋਵੇਗਾ-ਰਣੀਕੇ

ਜੇਠੂਵਾਲ, 5 ਮਈ (ਮਿੱਤਰਪਾਲ ਸਿੰਘ ਰੰਧਾਵਾ)-ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਸਭ ਤੋਂ ਵਧ ਆਪਣੀ ਇੱਜ਼ਤ ਦਾ ਸਵਾਲ ਬਣਾ ਚੁੱਕੀ ਭਾਜਪਾ ਨੇ ਪੱਛਮੀ ਬੰਗਾਲ ਨੂੰ ਜਿੱਤਣ ਲਈ ਹਰ ਹੱਥਕੰਡਾ ਅਪਣਾਇਆ, ਜਿਸ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਬੀਬੀ ਸੁਖਬੀਰ ਕੌਰ ਢਿੱਲੋਂ ਜਹਾਂਗੀਰ ਨਮਿਤ ਸ਼ਰਧਾਂਜਲੀ ਸਮਾਗਮ

ਜੇਠੂਵਾਲ, 5 ਮਈ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਜਗਤਾਰ ਸਿੰਘ ਢਿੱਲੋਂ ਦੀ ਪਤਨੀ ਤੇ ਗੁਰਅੰਮਿ੍ਤਪਾਲ ਸਿੰਘ ਆਸਟਰੇਲੀਆ ਦੀ ਮਾਤਾ ਸੇਵਾਮੁਕਤ ਲੈਕਚਰਾਰ ਬੀਬੀ ਸੁਖਬੀਰ ...

ਪੂਰੀ ਖ਼ਬਰ »

ਖੇਡ ਅਫ਼ਸਰ ਜੋਗਿੰਦਰ ਸਿੰਘ ਬੱਲ ਸਠਿਆਲਾ ਨਹੀਂ ਰਹੇ

ਸਠਿਆਲਾ, 5 ਮਈ (ਸਫਰੀ)-ਕਸਬਾ ਸਠਿਆਲਾ ਦੇ ਉੱਘੇ ਸਮਾਜ ਸੇਵਕ ਇਕਬਾਲ ਸਿੰਘ ਬੱਲ ਤੇ ਪ੍ਰੋਫੈਸਰ ਬਲਜਿੰਦਰ ਸਿੰਘ ਬੱਲ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਪਟਿਆਲਾ ਯੂਨੀਵਰਸਿਟੀ ਤੋਂ ਸੇਵਾ ਮੁਕਤ ਖੇਡ ਅਫਸਰ ਤੇ ਸੂਬੇਦਾਰ ਜੋਗਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX