ਤਾਜਾ ਖ਼ਬਰਾਂ


21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਬੀਬੀ ਜਗੀਰ ਕੌਰ ਨੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . .  1 day ago
ਅੰਮ੍ਰਿਤਸਰ,19 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ....
ਖੰਨਾ ਨਰੋਤਮ ਨਗਰ ਦਾ ਇਕ ਨੌਜਵਾਨ ਦੂਜਾ ਰੈਂਕ ਲੈ ਕੇ ਬਣਿਆ ਪੀ.ਸੀ.ਐਸ. ਅਫ਼ਸਰ
. . .  1 day ago
ਖੰਨਾ,19 ਜੂਨ (ਹਰਜਿੰਦਰ ਸਿੰਘ ਲਾਲ) - ਨਰੋਤਮ ਨਗਰ ਦੇ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇੰਜਨੀਅਰਿੰਗ ਕੀਤੀ ਅਤੇ ਉਸਤੋਂ ਬਾਅਦ ਪੀ.ਸੀ.ਐੱਸ. ਦੀ...
ਬਿਜਲੀ ਕੱਟਾਂ ਤੋਂ ਦੁਖੀ ਹੋਕੇ ਕਿਸਾਨਾਂ ਨੇ ਅੱਧੀ ਰਾਤ ਨੂੰ ਕੌਮੀ ਮਾਰਗ ਬਿਠੰਡਾ - ਚੰਡੀਗੜ੍ਹ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,19 ਜੂਨ (ਵਿਜੇ ਸ਼ਰਮਾ) - ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫਰੀਦਕੋਟ

ਕਾਂਗਰਸੀ ਐੱਮ. ਸੀ. ਖ਼ਿਲਾਫ਼ 'ਆਪ' ਨੇ ਪੁਲਿਸ ਨੂੰ ਸੌ ਾਪੀ ਸ਼ਿਕਾਇਤ

ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਾਰਡ ਨੰਬਰ-24 ਤੋਂ ਕਾਂਗਰਸ ਦੇ ਐੱਮ. ਸੀ. ਜਤਿੰਦਰ ਸਿੰਘ ਵਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਨਮੋਲ ਗਗਨ ਮਾਨ ਦੀ ਫ਼ੇਸਬੁੱਕ ਪੋਸਟ 'ਤੇ ਅਸ਼ਲੀਲ ਤੇ ਭੱਦੀ ਸ਼ਬਦਾਵਲੀ ਦਾ ਕੁਮੇਂਟ ਕੀਤੇ ਜਾਣ 'ਤੇ ਬਵਾਲ ਖੜ੍ਹਾ ਹੋ ਗਿਆ ਹੈ | ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਨੇ ਉਕਤ ਐੱਮ. ਸੀ. ਦੇ ਖ਼ਿਲਾਫ਼ ਕਾਰਵਾਈ ਲਈ ਐੱਸ. ਐੱਸ. ਪੀ. ਦਫ਼ਤਰ ਵਿਚ ਸ਼ਿਕਾਇਤ ਸੌਂਪ ਦਿੱਤੀ ਹੈ ਤੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਦੇ ਵਲੋਂ ਕਾਰਵਾਈ ਨਾ ਕੀਤੀ ਗਈ ਤਾਂ ਉਹ ਧਰਨਾ ਦੇਣ ਨੂੰ ਮਜਬੂਰ ਹੋਣਗੇ | ਐੱਸ. ਐੱਸ. ਪੀ. ਦਫ਼ਤਰ ਵਿਚ ਸ਼ਿਕਾਇਤ ਦੇਣ ਪਹੁੰਚੀ 'ਆਪ' ਆਗੂ ਗੁਰਦਿੱਤ ਸਿੰਘ ਸੇਖੋਂ ਦੀ ਪਤਨੀ ਬੇਅੰਤ ਕੌਰ ਨੇ ਕਥਿਤ ਦੋਸ਼ ਲਗਾਇਆ ਕਿ ਐੱਮ. ਸੀ. ਜਤਿੰਦਰ ਸਿੰਘ ਨੇ ਪਾਰਟੀ ਦੀ ਸੀਨੀਅਰ ਆਗੂ ਅਨਮੋਲ ਗਗਨ ਮਾਨ ਦੀ ਫ਼ੇਸਬੁੱਕ ਪੋਸਟ 'ਤੇ ਅਜਿਹੇ ਭੱਦੇ ਸ਼ਬਦਾਵਲੀ ਵਾਲਾ ਕੁਮੈਂਟ ਕੀਤਾ ਹੈ, ਜਿਸਨੂੰ ਦੱਸਦੇ ਹੋਏ ਵੀ ਸ਼ਰਮ ਆ ਰਹੀ ਹੈ | ਜੇਕਰ ਪੁਲਿਸ ਨੇ ਉਨ੍ਹਾਂ ਦੀ ਸ਼ਿਕਾਇਤ 'ਤੇ ਕਾਰਵਾਈ ਨਾ ਕੀਤੀ ਤਾਂ ਉਹ ਅੱੈਸ. ਐੱਸ. ਪੀ. ਦਫ਼ਤਰ ਦੇ ਅੱਗੇ ਧਰਨਾ ਲਗਾ ਕੇ ਬੈਠਣ ਤੋਂ ਗੁਰੇਜ਼ ਨਹੀਂ ਕਰਨਗੇ | ਹੈਲਪ ਡੈਸਕ 'ਤੇ ਸ਼ਿਕਾਇਤ ਹਾਸਿਲ ਕਰਨ ਵਾਲੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਨੂੰ ਕਾਰਵਾਈ ਲਈ ਐੱਸ. ਐੱਸ. ਪੀ. ਦਫ਼ਤਰ ਦੇ ਰੀਡਰ ਨੂੰ ਭੇਜ ਦਿੱਤਾ ਹੈ |

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ- ਡੀ. ਸੀ.

ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਖ਼ਰੀਦ ਏਜੰਸੀਆਂ ਵਲੋਂ ਜ਼ਿਲੇ੍ਹ ਦੇ ਖ਼ਰੀਦ ਕੇਂਦਰਾਂ ਵਿਚੋਂ ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਖ਼ਰੀਦ, ਲਿਫ਼ਟਿੰਗ ਆਦਿ ਦਾ ਕੰਮ ਨਿਰੰਤਰ ਜਾਰੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ

ਮਲੋਟ, 5 ਮਈ (ਪਾਟਿਲ)-ਥਾਣਾ ਸਦਰ ਮਲੋਟ ਪੁਲਿਸ ਨੇ ਨਾਜਾਇਜ਼ ਸ਼ਰਾਬ ਤਿਆਰ ਕਰਕੇ ਸਪਲਾਈ ਕਰਨ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਵਲੋਂ ਦੋਸ਼ੀ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਵਿਚ ...

ਪੂਰੀ ਖ਼ਬਰ »

ਪੁਲਿਸ ਦੀ ਦੁਕਾਨਦਾਰਾਂ ਨੂੰ ਚਿਤਾਵਨੀ, ਲਾਕਡਾਊਨ ਨਿਯਮਾਂ ਦੀ ਪਾਲਣਾ ਕਰੋ ਜਾਂ ਨਤੀਜੇ ਭੁਗਤਣ ਨੂੰ ਤਿਆਰ ਰਹੋ

ਮਲੋਟ, 5 ਮਈ (ਪਾਟਿਲ)-ਬੀਤੇ ਦਿਨਾਂ ਤੋਂ ਸਰਕਾਰ ਦੁਆਰਾ ਐਲਾਨੇ ਲਾਕਡਾਊਨ ਤੋਂ ਬਾਅਦ ਮਲੋਟ ਦੇ ਬਾਜ਼ਾਰਾਂ 'ਚ ਤਾਲਾਬੰਦੀ ਦੇ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ ਪੁਲਿਸ ਨੂੰ ਮਿਲ ਰਹੀਆਂ ਸੂਚਨਾਵਾਂ ਦੇ ਆਧਾਰ 'ਤੇ ਅੱਜ ਥਾਣਾ ਸਿਟੀ ਮਲੋਟ ਪੁਲਿਸ ਨੇ ਐੱਸ. ਐੱਚ. ਓ. ਹਰਜੀਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਮਰੀਜ਼ਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ 60 ਸਾਲ ਦਾ ਵਿਅਕਤੀ, 72 ਸਾਲ ਦਾ ਵਿਅਕਤੀ, 62 ਸਾਲ ਦਾ ਵਿਅਕਤੀ, 73 ਸਾਲ ਦਾ ਵਿਅਕਤੀ, 62 ...

ਪੂਰੀ ਖ਼ਬਰ »

ਠੇਕੇ ਖੋਲ੍ਹਣ ਤੇ ਕਿਤਾਬਾਂ ਦੀਆਂ ਦੁਕਾਨਾਂ ਬੰਦ ਰੱਖਣ ਖ਼ਿਲਾਫ਼ 'ਆਪ' ਨੇ ਲਗਾਇਆ ਧਰਨਾ

ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋਂ ਕੋਵਿਡ-19 ਦੇ ਚੱਲਦਿਆਂ ਲਗਾਏ ਗਏ ਲਾਕਡਾਊਨ ਵਿਚ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦੀ ਇਜ਼ਾਜਤ ਦੇਣ ਤੇ ਕਿਤਾਬਾਂ ਤੇ ਸਟੇਸ਼ਨਰੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਫ਼ੈਸਲੇ ਖ਼ਿਲਾਫ਼ ਆਮ ਆਦਮੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਐਂਟੀਨਾਰਕੋਟਿਕ ਸੈੱਲ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਟਹਿਣਾ ਤੋਂ ਇਕ ਵਿਅਕਤੀ ਨੂੰ 500 ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਨੇ ਦੁਕਾਨਦਾਰਾਂ ਦੀਆਂ ਸੁਣੀਆਂ ਮੁਸ਼ਕਿਲਾਂ

ਕੋਟਕਪੂਰਾ, 5 ਮਈ (ਮੇਘਰਾਜ)-ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅੱਜ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਦੁਕਾਨਦਾਰਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ | ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੋਰੋਨਾ ...

ਪੂਰੀ ਖ਼ਬਰ »

ਆਈਲਟਸ ਸੈਂਟਰ ਦੇ ਮਾਲਕ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਸਥਾਨਕ ਚਹਿਲ ਰੋਡ ਸਥਿਤ ਇਕ ਆਇਲੈਟਸ ਸੈਂਟਰ ਦੇ ਮਾਲਕ ਵਿਰੁੱਧ ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਦੋ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਪਿੰਡਾਂ 'ਚੋਂ ਕਥਿਤ ਤੌਰ 'ਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਕ ਵਿਅਕਤੀ ਤੋਂ ਸਾਢੇ 18 ਬੋਤਲਾਂ ਨਾਜਾਇਜ਼ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਪੰਜਗਰਾੲੀਂ ਕਲਾਂ, 5 ਮਈ (ਸੁਖਮੰਦਰ ਸਿੰਘ ਬਰਾੜ)-ਸੀ. ਆਈ. ਏ. ਸਟਾਫ਼ ਵਲੋਂ ਪੰਜਗਰਾੲੀਂ ਕਲਾਂ ਤੋਂ ਕਾਰ 'ਚ ਸਵਾਰ ਇਕ ਵਿਅਕਤੀ ਨੂੰ 750 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਸਬ-ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ...

ਪੂਰੀ ਖ਼ਬਰ »

ਮਾਤਾ ਖੀਵੀ ਜੀ ਲੰਗਰ ਪ੍ਰਬੰਧਕਾਂ ਨੇ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਲਈ ਦਵਾਈਆਂ ਭੇਜੀਆਂ

ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ 6 ਮਹੀਨਿਆਂ ਤੋਂ ਮੋਰਚਾ ਲਗਾਈ ਬੈਠੇ ਕਿਸਾਨਾਂ ਲਈ ਸਮੇਂ-ਸਮੇਂ ਸਿਰ ਲੰਗਰ, ਆਚਾਰ, ਕੱਪੜੇ ਤੇ ਦਵਾਈਆਂ ਆਦਿ ਭੇਜਣ ਦੀ ਸੇਵਾ ਇੱਥੋਂ ਦੇ ਗੁਰਦੁਆਰਾ ਸਾਹਿਬ ਸਾਹਿਬਜਾਦਾ ਅਜੀਤ ਸਿੰਘ ਤੇ ਲੰਗਰ ਮਾਤਾ ...

ਪੂਰੀ ਖ਼ਬਰ »

ਨਵੀਂ ਦਾਣਾ ਮੰਡੀ ਕੋਟਕਪੂਰਾ 'ਚ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ

ਕੋਟਕਪੂਰਾ, 5 ਮਈ (ਮੇਘਰਾਜ)-ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਕਣਕ ਦੀ ਭਰੀਆਂ ਬੋਰੀਆਂ ਦੀ ਲਿਫ਼ਟਿੰਗ ਦੀ ਚਾਲ ਧੀਮੀ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਬੀਤੇ ਦਿਨੀਂ ਹਲਕੀ ਬਾਰਸ਼ ਹੋਣ ਕਾਰਨ ਬੋਰੀਆਂ ਦੀ ਲੱਗੀਆਂ ਧਾਂਗਾਂ 'ਤੇ ਉੱਪਰ ਪਈਆਂ ਬੋਰੀਆਂ ...

ਪੂਰੀ ਖ਼ਬਰ »

ਭਾਜਪਾ ਆਗੂ ਐਡਵੋਕੇਟ ਸੱਤਪਾਲ ਗੋਇਲ ਨਹੀਂ ਰਹੇ

ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਬਾਰ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਐਡਵੋਕੇਟ ਸਤਪਾਲ ਗੋਇਲ ਨੋਟਰੀ ਪਬਲਿਕ ਦਾ ਅੱਜ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਸਤਪਾਲ ਗੋਇਲ ਲੰਬਾ ਸਮਾਂ ਭਾਜਪਾ ਦੇ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ 'ਤੇ ਜਿੱਤ ਲਈ ਅਰਦਾਸ ਕੀਤੀ ਤੇ ਜਲੇਬੀਆਂ ਦਾ ਲੰਗਰ ਲਗਾਇਆ

ਬਾਜਾਖਾਨਾ, 5 ਮਈ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਦੀ ਦਾਣਾ ਮੰਡੀ ਦੇ ਅਧਿਕਾਰੀਆਂ ਤੇ ਮਜ਼ਦੂਰਾਂ ਵਲੋਂ ਦਿੱਲੀ ਵਿਖੇ ਕਿਸਾਨੀ ਮਸਲਿਆਂ ਦੇ ਜਲਦ ਹੱਲ ਹੋ ਜਾਣ ਤੇ ਬਾਜਾਖਾਨਾ ਕਸਬੇ ਦੀ ਸੁੱਖ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਅਨੰਦਗੜ੍ਹ ਸਾਹਿਬ ਵਿਖੇ ਅਰਦਾਸ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ (ਐਗਟੈਕ) ਪੰਜਾਬ ਦੇ ਚੇਅਰਮੈਨ ਡਾ. ਗੁਰਿਵੰਦਰ ਸਿੰਘ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਖੇਤੀ ਟੈਕਨੋਕਰੇਟਸ ਵਲੋਂ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਆਪੋ ਆਪਣੇ ...

ਪੂਰੀ ਖ਼ਬਰ »

ਪੁਲਿਸ ਨੇ ਸ਼ਹਿਰ 'ਚ ਘੁੰਮ ਰਹੇ ਲੋਕਾਂ ਨੂੰ ਰੋਕ ਕੇ ਕੋਰੋਨਾ ਟੈਸਟ ਕਰਵਾਇਆ

ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦੇ ਫ਼ਰੀਦਕੋਟ ਪੁਲਿਸ ਨੇ ਸ਼ਹਿਰ ਵਿਚ ਅਜਿਹੇ ਲੋਕਾਂ ਨੂੰ ਰੋਕ ਕੇ ਉਨ੍ਹਾਂ ਦੇ ਕੋਰੋਨਾ ਟੈਸਟ ਕਰਵਾਏ ਜੋ ਜ਼ਿਆਦਾਤਰ ਲੋਕਾਂ ਦੇ ਸੰਪਰਕ ਵਿਚ ਰਹਿੰਦੇ ਹਨ | ...

ਪੂਰੀ ਖ਼ਬਰ »

ਕਿਸੇ ਵੱਡੇ ਹਾਦਸੇ ਦੀ ਉਡੀਕ 'ਚ ਹਨ ਘਰਾਂ ਨੂੰ ਛੂੰਹਦੀਆਂ ਬਿਜਲੀ ਦੀਆਂ ਹਾਈ ਵੋਲਟੇਜ਼ ਤਾਰਾਂ

ਬਾਜਾਖਾਨਾ, 5 ਮਈ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਵਿਖੇ ਨੈਸ਼ਨਲ ਹਾਈਵੇ ਦੀ ਸਰਵਿਸ ਰੋਡ 'ਤੇ ਵੱਸਦੇ ਘਰਾਂ ਦੀਆਂ ਛੱਤਾਂ ਨੂੰ ਛੂੰਹਦੀਆਂ ਬਿਜਲੀ ਦੀਆਂ 1100 ਹਾਈ ਵੋਲਟੇਜ਼ ਤਾਰਾਂ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਹੀਆਂ ਹਨ | ਡਾ. ਪਵਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁਕੰਮਲ ਲਾਕਡਾਊਨ ਨਾ ਲਾਉਣ ਦੀ ਮੰਗ

ਬਰਗਾੜੀ, 5 ਮਈ (ਲਖਵਿੰਦਰ ਸ਼ਰਮਾ)-ਬਹੁਤ ਸਾਰੇ ਛੋਟੇ ਦੁਕਾਨਦਾਰਾਂ, ਮਜ਼ਦੂਰਾਂ, ਆਮ ਲੋਕਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮੁਕੰਮਲ ਲਾਕਡਾਊਨ ਕਿਸੇ ਵੀ ਹਾਲਤ ਵਿਚ ਨਾ ਲਗਾਇਆ ਜਾਵੇ ਅਤੇ ਹਸਪਤਾਲਾਂ ਵਿਚ ਸਿਹਤ ਸਹੂਲਤਾਂ, ਆਕਸੀਜਨ, ...

ਪੂਰੀ ਖ਼ਬਰ »

ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਬਾਬਾ ਵਿਸ਼ਵਕਰਮਾਂ ਰਾਮਗੜ੍ਹੀਆਂ ਸਭਾ ਫ਼ਰੀਦਕੋਟ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆਂ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਦੇ ਮੁੱਖ ਸੇਵਾਦਾਰ ਮੱਘਰ ਸਿੰਘ ...

ਪੂਰੀ ਖ਼ਬਰ »

ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜ਼ੈਲ ਸਿੰਘ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 5 ਮਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜ਼ੈਲ ਸਿੰਘ ਦਾ ਜਨਮ ਦਿਨ ਸ਼ਰਧਾਪੂਰਵਕ ਮਨਾਇਆ ਗਿਆ ਤੇ ਉਨ੍ਹਾਂ ਦੀ ਤਸਵੀਰ 'ਤੇ ਫ਼ੁੱਲ ...

ਪੂਰੀ ਖ਼ਬਰ »

ਸਿਹਤ ਕੇਂਦਰ ਜੰਡ ਸਾਹਿਬ ਤੋਂ 18,040 ਵਿਅਕਤੀਆਂ ਨੇ ਕੋਰੋਨਾਂ ਤੋਂ ਬਚਾਅ ਦੇ ਟੀਕੇ ਲਗਵਾਏ

ਸਾਦਿਕ, 5 ਮਈ (ਗੁਰਭੇਜ ਸਿੰਘ ਚੌਹਾਨ)-ਸਿਹਤ ਕੇਂਦਰ ਜੰਡ ਸਾਹਿਬ ਵਿਖੇ ਡਾ. ਰਜੀਵ ਭੰਡਾਰੀ ਐੱਸ. ਐੱਮ. ਓ., ਅਰਚਨਾਂ ਐਮ.ਪੀ.ਐਚ. ਡਬਲਯੂ (ਐਫ਼), ਸ਼ਿੰਦਰ ਕੌਰ ਐੱਮ. ਪੀ. ਐੱਚ. ਡਬਲਯੂ (ਐੱਫ), ਸੁਭਾਸ਼ ਐੱਮ. ਪੀ. ਐੱਚ. ਡਬਲਯੂ (ਐੱਮ) ਦੀ ਅਗਵਾਈ 'ਚ ਕੋਵਿਡ ਵੈਕਸੀਸੇਸ਼ਨ ਕੀਤੀ ਜਾ ...

ਪੂਰੀ ਖ਼ਬਰ »

ਸਰਕਾਰ ਨੇ ਦੁਕਾਨਦਾਰਾਂ ਨਾਲ ਵਿਤਕਰੇਬਾਜ਼ੀ ਬੰਦ ਨਾ ਕੀਤੀ ਤਾਂ ਉਹ ਰੋਸ ਧਰਨੇ ਦੇਣਗੇ

ਬਾਜਾਖਾਨਾ, 5 ਮਈ (ਜੀਵਨ ਗਰਗ)-ਕੋਰੋਨਾ ਸੰਕਟ ਦੇ ਚੱਲਦਿਆਂ ਪਿਛਲੇ ਇਕ ਸਾਲ ਤੋਂ ਲਗਪਗ ਸਾਰੇ ਰੇਹੜੀ, ਫੜ੍ਹੀ ਤੋਂ ਲੈ ਕਿ ਸਭ ਛੋਟੇ ਵੱਡੇ ਕਾਰੋਬਾਰ ਬੰਦ ਪਏ ਹਨ, ਜਿਸ ਕਾਰਨ ਸਾਰੇ ਕਾਰੋਬਾਰੀ ਪੂਰੀ ਤਰ੍ਹਾਂ ਆਰਥਿਕ ਪੱਖੋਂ ਲੜਖੜਾ ਗਏ ਹਨ ਤੇ ਉਨ੍ਹਾਂ ਨੂੰ ਆਪਣੇ ...

ਪੂਰੀ ਖ਼ਬਰ »

ਦਵਾਈ ਦੀਆਂ 125 ਕਿੱਟਾਂ ਸਰਕਾਰੀ ਹਸਪਤਾਲ ਨੂੰ ਦਿੱਤੀਆਂ

ਮਲੋਟ, 5 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਅੱਜ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਦਵਾਈਆਂ ਦੀਆਂ 125 ਸਪੈਸ਼ਲ ਕਿੱਟਾਂ ਸਰਕਾਰੀ ਹਸਪਤਾਲ ਮਲੋਟ ਨੂੰ ਦਿੱਤੀਆਂ ਗਈਆਂ ਹਨ | ਐਸ.ਡੀ.ਐਮ ਗੋਪਾਲ ਸਿੰਘ ਦੀ ਵਿਸ਼ੇਸ਼ ਪ੍ਰੇਰਣਾ ਅਤੇ ਸਹਿਯੋਗ ਸਦਕਾ ਸਮਾਜ ਸੇਵੀ ਤੇ ਧਾਰਮਿਕ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਦੇ ਚੇਅਰਮੈਨ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਪੰਜਗਰਾਈਾ ਕਲਾਂ, 5 ਮਈ (ਕਲਦੀਪ ਸਿੰਘ ਗੋਂਦਾਰਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਲਾਹਕਾਰ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਦਾ ਚੇਅਰਮੈਨ ਬਣਾਉਣ 'ਤੇ ਪੰਜਗਰਾਈਾ ਕਲਾਂ ਦੇ ਕਾਂਗਰਸੀ ਵਰਕਰਾਂ ਨੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਤਹਿਸੀਲਦਾਰ ਫ਼ਰੀਦਕੋਟ ਤੋਂ ਰਾਏਕੋਟ ਵਿਖੇ ਤਬਦੀਲ

ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਪਰਮਜੀਤ ਸਿੰਘ ਤਹਿਸੀਲਦਾਰ ਫ਼ਰੀਦਕੋਟ ਜਿਨ੍ਹਾਂ ਦੀ ਬਦਲੀ ਫ਼ਰੀਦਕੋਟ ਤੋਂ ਰਾਏਕੋਟ ਵਿਖੇ ਹੋਣ 'ਤੇ ਫ਼ਰੀਦਕੋਟ ਦੀ ਨੰਬਰਦਾਰ ਯੂਨੀਅਨ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿਮਰਜੀਤ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਸਰਪੰਚਾਂ, ਪੰਚਾਂ ਨੂੰ ਵੀ ਫਰੰਟ ਲਾਈਨ ਵਲੰਟੀਅਰ ਐਲਾਨਿਆ ਜਾਵੇ- ਸ਼ਿਮਰੇਵਾਲਾ

ਸਾਦਿਕ, 5 ਮਈ (ਗੁਰਭੇਜ ਸਿੰਘ ਚੌਹਾਨ)-ਚੱਲ ਰਹੀ ਕੋਰੋਨਾ ਮਹਾਂਮਾਰੀ ਵਿਚ ਪਿੰਡਾਂ ਦੇ ਸਰਪੰਚ ਤੇ ਪੰਚ ਵੀ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾ ਰਹੇ ਹਨ ਤੇ ਆਪਣੇ-ਆਪਣੇ ਪਿੰਡ ਵਾਸੀਆਂ ਦਾ ਖਿਆਲ ਰੱਖ ਰਹੇ ਹਨ ਅਤੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਹੇ ...

ਪੂਰੀ ਖ਼ਬਰ »

ਵਿਸ਼ਵਕਰਮਾ ਧਰਮਸ਼ਾਲਾ ਦੇ ਅਹੁਦੇਦਾਰਾਂ ਵਲੋਂ ਭਾਈ ਸਿੱਧੂ ਦਾ ਧੰਨਵਾਦ

ਕੋਟਕਪੂਰਾ, 5 ਮਈ (ਮੋਹਰ ਸਿੰਘ ਗਿੱਲ)-ਵਿਸ਼ਵਕਰਮਾ ਧਰਮਸ਼ਾਲਾ ਦੇ ਨਾਲ ਛੱਪੜ ਵਾਲੀ ਗਲੀ ਦੇ ਵਿਚ ਇੰਟਰਲਾਕ ਟਾਇਲਾਂ ਲਗਾ ਕੇ ਪੱਕਾ ਕੀਤਾ ਗਿਆ | ਇਸ ਗਲੀ ਦੇ ਪੱਕੀ ਹੋਣ 'ਤੇ ਸਮੂਹ ਨਗਰ ਨਿਵਾਸੀਆਂ ਵਲੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦਾ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਇਕ ਹਵਾਲਾਤੀ ਤੇ ਇਕ ਕੈਦੀ ਪਾਸੋਂ 1-1 ਟੱਚ ਮੋਬਾਈਲ ਫ਼ੋਨ ਸਮੇਤ ਸਿੰਮਾਂ ਦੇ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜੇਲ੍ਹ ...

ਪੂਰੀ ਖ਼ਬਰ »

ਮਚਾਕੀ ਕਲਾਂ ਸਕੂਲ ਦੇ ਪਿ੍ੰਸੀਪਲ ਵਿਰੁੱਧ ਪਰਚਾ ਦਰਜ

ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਕਲਾਂ ਵਿਖੇ ਬੀਤੇ ਦਿਨੀਂ ਮੰਦਭਾਗੀ ਘਟਨਾ ਵਾਪਰੀ ਹੈ, ਜਿਸ ਨੇ ਅਧਿਆਪਕ ਭਾਈਚਾਰੇ ਅਤੇ ਇਨਸਾਫ਼ ਪਸੰਦ ਨਾਗਰਿਕਾਂ ਦੇ ਮਨ੍ਹਾਂ ਅੰਦਰ ਰੋਸ ਪ੍ਰਗਟ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਰਾਵਾਂ ਬੈਂਕ ਮੂਹਰੇ ਛਾਂ ਤੇ ਬੈਠਣ ਦਾ ਪ੍ਰਬੰਧ ਕਰਨ ਦੀ ਮੰਗ

ਬਰਗਾੜੀ, 5 ਮਈ (ਲਖਵਿੰਦਰ ਸ਼ਰਮਾ)-ਪਿੰਡ ਸਰਾਵਾਂ ਵਿਖੇ ਚੱਲ ਰਹੀ ਪੰਜਾਬ ਐਂਡ ਸਿੰਧ ਬੈਂਕ ਦੇ ਮੂਹਰੇ ਗਾਹਕਾਂ ਦੇ ਬੈਠਣ ਲਈ ਬੈਂਚ, ਕੁਰਸੀਆਂ ਆਦਿ ਦਾ ਪ੍ਰਬੰਧ ਨਹੀਂ ਹੈ ਅਤੇ ਧੁੱਪ ਜਾਂ ਬਾਰਿਸ਼ ਤੋਂ ਬਚਣ ਲਈ ਕੋਈ ਸ਼ੈੱਡ ਜਾਂ ਟੈਂਟ ਆਦਿ ਵੀ ਨਹੀਂ ਹੈ ਜਿਸ ਕਾਰਨ ...

ਪੂਰੀ ਖ਼ਬਰ »

ਸਪੈਸ਼ਲ ਇਨਫੋਰਸਮੈਂਟ ਟੀਮ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਚਲਾਨ

ਜੈਤੋ, 5 ਮਈ (ਗੁਰਚਰਨ ਸਿੰਘ ਗਾਬੜੀਆ)-ਸਪੈਸ਼ਲ ਇਨਫੋਰਸਮੈਂਟ ਟੀਮ ਵਲੋਂ ਜੈਤੋ-ਮੁਕਤਸਰ ਰੋਡ 'ਤੇ ਸਥਿਤ ਰੇਲਵੇ ਫਾਟਕ ਦੇ ਨਜ਼ਦੀਕ ਨਾਕੇ ਲਗਾ ਕੇ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕੱਟ ਕੇ ਮੌਕੇ 'ਤੇ ਜੁਰਮਾਨਾ ਵਸੂਲਿਆਂ ਗਿਆ | ਇਸ ਮੌਕੇ ਏ.ਐੱਸ.ਆਈ. ਦਰਸ਼ਨ ਸਿੰਘ ...

ਪੂਰੀ ਖ਼ਬਰ »

ਤਾਲਾਬੰਦੀ ਸਬੰਧੀ ਨਗਰ ਦੀਆਂ ਜਥੇਬੰਦੀਆਂ ਦੀ ਇਕੱਤਰਤਾ

ਕੋਟਕਪੂਰਾ, 5 ਮਈ (ਮੋਹਰ ਗਿੱਲ, ਮੇਘਰਾਜ)-ਨੌਜਵਾਨ ਭਾਰਤ ਸਭਾ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਵਿਚ ਪਿੰਡ ਢਿੱਲਵਾਂ ਕਲਾਂ ਵਿਖੇ ਪਿੰਡ ਵਾਸੀਆਂ ਤੇ ਦੁਕਾਦਾਰਾਂ ਦੀ ਪੰਜਾਬ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਨੂੰ ਤੋੜਨ ਸਬੰਧੀ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਨੋਡਲ ਅਫ਼ਸਰ ਵਲੋਂ ਕੋਰੋਨਾ ਦੇ ਬਚਾਅ ਸਬੰਧੀ ਮੀਟਿੰਗ

ਕੋਟਕਪੂਰਾ, 5 ਮਈ (ਮੋਹਰ ਸਿੰਘ ਗਿੱਲ)-ਕੋਰੋਨਾ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਤੇ ਇਸ ਮਹਾਂਮਾਰੀ ਦੇ ਬਚਾਅ ਹਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਬਣਾਏ ਗਏ ਨੋਡਲ ਅਫ਼ਸਰ ਮਹੇਸ਼ ਗਰਗ ਐਕਸੀਅਨ ਪੰਚਾਇਤ ਰਾਜ ਵਿਭਾਗ ਫ਼ਰੀਦਕੋਟ ਵਲੋਂ ਪਿੰਡ ਢਿੱਲਵਾਂ ਕਲਾਂ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਹੋ ਰਹੇ ਭਾਜਪਾ ਵਰਕਰਾਂ 'ਤੇ ਹਮਲਿਆਂ ਦੇ ਰੋਸ ਵਜੋਂ ਪ੍ਰਦਰਸ਼ਨ

ਕੋਟਕਪੂਰਾ, 5 ਮਈ (ਮੇਘਰਾਜ, ਮੋਹਰ ਗਿੱਲ)-ਪੱਛਮੀ ਬੰਗਾਲ 'ਚ ਬੀਤੀ 2 ਮਈ ਨੂੰ ਵਿਧਾਨ ਸਭਾ ਦੀਆਂ ਚੋਣਾਂ ਦੇ ਐਲਾਨੇ ਨਤੀਜਿਆਂ ਤੋਂ ਬਾਅਦ ਸੂਬੇ 'ਚ ਭਾਜਪਾ ਆਗੂਆਂ ਤੇ ਵਰਕਰਾਂ 'ਤੇ ਹੋ ਰਹੇ ਹਿੰਸਕ ਹਮਲਿਆਂ ਦੇ ਖਿਲਾਫ਼ ਅੱਜ ਭਾਜਪਾ ਆਗੂਆਂ ਵਲੋਂ ਸਥਾਨਕ ਬੱਤੀਆਂ ਵਾਲੇ ...

ਪੂਰੀ ਖ਼ਬਰ »

ਤਣਾਅ ਮੁਕਤ ਰੱਖਣ ਲਈ ਪੁਲਿਸ ਮੁਲਾਜ਼ਮਾਂ ਤੋਂ ਨਿਯਮਬੱਧ ਡਿਊਟੀ ਲਈ ਜਾਵੇ- ਮੱਤਾ

ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਹੋਰ ਸਖ਼ਤ ਹੋ ਗਈ ਹੈ, ਜਿਸ ਕਾਰਨ ਪੁਲਿਸ ਮੁਲਾਜ਼ਮਾਂ ਵਿਚ ਦਿਨੋਂ ਦਿਨ ਤਣਾਅ ਦਾ ਵਾਧਾ ਹੋ ਰਿਹਾ ਹੈ | ਇਨ੍ਹਾਂ ਦਾ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX