ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਰਾਸ਼ਟਰੀ-ਅੰਤਰਰਾਸ਼ਟਰੀ

70 ਫੀਸਦੀ ਬਾਲਗਾਂ ਨੂੰ 4 ਜੁਲਾਈ ਤੱਕ ਕੋਵਿਡ ਟੀਕਾ ਜ਼ਰੂਰ ਲਗਾ ਦਿੱਤਾ ਜਾਵੇ- ਬਾਈਡਨ

ਸੈਕਰਾਮੈਂਟੋ/ਸਾਨ ਫਰਾਂਸਿਸਕੋ, 5 ਮਈ (ਹੁਸਨ ਲੜੋਆ ਬੰਗਾ/ਐਸ. ਅਸ਼ੋਕ ਭੌਰਾ)- ਰਾਸ਼ਟਰਪਤੀ ਜੋ ਬਾਈਡਨ ਨੇ ਐਲਾਨ ਕੀਤਾ ਹੈ ਕਿ ਉਹ ਚਾਹੁੰਦੇ ਹਨ ਕਿ 4 ਜੁਲਾਈ ਤੱਕ ਦੇਸ਼ ਦੇ 70 ਫੀਸਦੀ ਬਾਲਗਾਂ ਨੂੰ ਘੱਟੋ ਘੱਟ ਇਕ ਕੋਵਿਡ ਟੀਕਾ ਜ਼ਰੂਰ ਲੱਗ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਟੀਕਾਕਰਨ ਵਿਚ ਤੇਜ਼ੀ ਲਿਆਉਣ ਤੇ ਨਬਾਲਗਾਂ ਦੇ ਟੀਕਾਕਰਨ ਲਈ ਤਿਆਰੀਆਂ ਬਾਰੇ ਕਦਮ ਚੁੱਕਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਹੁਣ ਤੱਕ ਤਕਰੀਬਨ 56 ਫੀਸਦੀ ਬਾਲਗ ਵੱਸੋਂ ਦੇ ਘੱਟੋ ਘੱਟ ਇਕ ਟੀਕਾ ਲੱਗਾ ਚੁੱਕਾ ਹੈ ਤੇ 70 ਫੀਸਦੀ ਵੱਸੋਂ ਦੇ ਟੀਕਾਕਰਨ ਲਈ ਮੌਜੂਦਾ ਰਫਤਾਰ ਘੱਟ ਹੈ ਜਿਸ ਨੂੰ ਤੇਜ਼ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅਜੇ ਵੀ ਲੱਖਾਂ ਅਮਰੀਕੀ ਅਜਿਹੇ ਹਨ ਜਿਨ੍ਹਾਂ ਨੂੰ ਟੀਕਾ ਲਵਾਉਣ ਵਾਸਤੇ ਉਤਸ਼ਾਹਿਤ ਕਰਨ ਦੀ ਲੋੜ ਹੈ | ਰਾਸ਼ਟਰਪਤੀ ਨੇ ਕਿਹਾ ਕਿ ਸ਼ੁਰੂਆਤੀ ਦੌਰ ਨਾਲੋਂ ਟੀਕਾਕਰਨ ਦਾ ਅਗਲਾ ਪੜਾਅ ਵਧੇਰੇ ਚੁਣੌਤੀਆਂ ਭਰਪੂਰ ਹੋ ਸਕਦਾ ਹੈ ਜਿਸ ਵਾਸਤੇ ਹਰ ਅਮਰੀਕੀ ਲਈ ਟੀਕਿਆਂ ਦੀ ਵਿਵਸਥਾ ਕਰਨੀ ਪਵੇਗੀ ਤੇ ਇਕ ਵਿਆਪਕ ਵੰਡ ਪ੍ਰਣਾਲੀ ਬਣਾਉਣੀ ਪਵੇਗੀ ਤਾਂ ਜੋ ਹਰ ਅਮਰੀਕੀ ਤੱਕ ਪਹੁੰਚ ਕੀਤੀ ਜਾ ਸਕੇ | ਉਨ੍ਹਾਂ ਕਿਹਾ ਬਹੁਤ ਕਠਿਨ ਕੰਮ ਹੈ ਤੇ ਇਹ ਮੇਰੇ ਇਕੱਲੇ ਦੇ ਵੱਸ ਦੀ ਗੱਲ ਨਹੀਂ | ਲੋਕਾਂ ਨੂੰ ਟੀਕਾਕਰਨ ਲਈ ਮਨਾਉਣਾ ਪਵੇਗਾ | ਜ਼ਿਕਰਯੋਗ ਹੈ ਕਿ 4 ਰਾਜਾਂ ਪਿਛੇ 1 ਰਾਜ ਵਿਚ 50 ਫੀਸਦੀ ਤੋਂ ਘੱਟ ਬਾਲਗ ਵੱਸੋਂ ਦੇ ਟੀਕਾਕਰਨ ਹੋਇਆ ਹੈ ਜੋ ਜੋਖਮ ਦੀ ਤੁਲਨਾ ਵਿਚ ਬਹੁਤ ਘੱਟ ਹੈ | ਅਲਬਾਮਾ ਵਿਚ 41 ਫੀਸਦੀ, ਨਿਊਹੈਂਪਸ਼ਾਇਰ ਵਿਚ ਸਭ ਤੋਂ ਵਧ 74 ਫੀਸਦੀ ਬਾਲਗ ਵੱਸੋਂ ਦੇ ਘੱਟੋ ਘੱਟ ਇਕ ਟੀਕਾ ਲੱਗ ਚੁੱਕਾ ਹੈ | ਉਤਰ ਪੂਰਬ ਦੇ 8 ਰਾਜਾਂ ਸਮੇਤ 12 ਰਾਜਾਂ ਵਿਚ 60 ਫੀਸਦੀ ਜਾਂ ਇਸ ਤੋਂ ਵਧ ਲੋਕਾਂ ਦੇ ਟੀਕਾ ਲੱਗਾ ਚੁੱਕਾ ਹੈ | ਦੱਖਣ ਦੇ 9 ਰਾਜਾਂ ਸਮੇਤ 13 ਰਾਜਾਂ ਵਿਚ 50 ਫੀਸਦੀ ਤੋਂ ਘੱਟ ਵੱਸੋਂ ਦਾ ਟੀਕਾਕਰਨ ਹੋਇਆ ਹੈ |

ਮਾਲੇ 'ਚ ਔਰਤ ਨੇ 9 ਬੱਚਿਆਂ ਨੂੰ ਦਿੱਤਾ ਜਨਮ

ਬਮਾਕੋ, 5 ਮਈ (ਏਜੰਸੀ)- ਮਾਲੇ ਦੀ ਰਾਜਧਾਨੀ ਬਮਾਕੋ 'ਚ ਇਕ 25 ਸਾਲਾ ਔਰਤ ਵਲੋਂ ਇਕੋ ਵੇਲੇ 9 ਬੱਚਿਆਂ ਨੂੰ ਜਨਮ ਦਿੱਤਾ ਗਿਆ ਹੈ | ਡਾਕਟਰ ਨੇ ਹਾਲਾਂਕਿ ਪਹਿਲਾਂ ਕਿਹਾ ਸੀ ਕਿ ਬੱਚੇਦਾਨੀ 'ਚ 7 ਬੱਚੇ ਹਨ, ਪਰ ਔਰਤ ਨੇ 9 ਬੱਚਿਆਂ ਨੂੰ ਜਨਮ ਦਿੱਤਾ ਹੈ ਅਤੇ ਸਾਰੇ ਬੱਚੇ ਠੀਕ ਹਨ | ...

ਪੂਰੀ ਖ਼ਬਰ »

ਕੈਨੇਡਾ 'ਚ ਪੱਕੇ ਹੋਣ ਲਈ ਅੱਜ ਤੋਂ ਅਰਜ਼ੀ ਦੇਣੀ ਸੰਭਵ

ਟੋਰਾਂਟੋ, 5 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਬੀਤੇ ਦਿਨੀਂ 90000 ਵਿਦੇਸ਼ੀਆਂ ਨੂੰ ਪੱਕੇ ਹੋਣ ਦਾ ਮੌਕਾ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਕੈਨੇਡਾ 'ਚ ਸਿਹਤ ਸੇਵਾਵਾਂ (20000) ਅਤੇ ਹੋਰ ਲੋੜੀਂਦੇ ਕਿੱਤਿਆਂ ਵਿਚ ਕੰਮ ਕਰਦੇ (30000) ...

ਪੂਰੀ ਖ਼ਬਰ »

ਮੈਰੀਲੈਂਡ ਦੀ ਗੋਰੀ ਬੀਬੀ ਨੇ ਆਪਣੇ ਘਰ ਨੂੰ ਫੂਕ ਕੇ ਲਾਅਨ 'ਚ ਬੈਠ ਕੇ ਵੇਖਿਆ ਤਮਾਸ਼ਾ!

ਸਾਨ ਫਰਾਂਸਿਸਕੋ, 5 ਮਈ (ਐੱਸ. ਅਸ਼ੋਕ ਭੌਰਾ) - ਸਿਆਣੇ ਕਹਿੰਦੇ ਨੇ ਕਿ ਜ਼ਿੰਦਗੀ ਵਿਚ ਘਰ ਬਣਾਉਣਾ ਸਭ ਤੋਂ ਵੱਡਾ ਸੁਪਨਾ ਹੁੰਦਾ ਹੈ ਅਤੇ ਦੁਨੀਆ ਦੇ ਹਰ ਵਿਅਕਤੀ ਨੂੰ ਆਪਣੇ ਘਰ ਨਾਲ ਵੱਖਰਾ ਹੀ ਲਗਾਅ ਹੁੰਦਾ ਹੈ | ਪਰ ਮੈਰੀਲੈਂਡ ਦੀ ਇਕ ਗੋਰੀ ਬੀਬੀ ਨੇ ਆਪਣੇ ਘਰ ਨੂੰ ਆਪ ...

ਪੂਰੀ ਖ਼ਬਰ »

ਨਿਊਯਾਰਕ 'ਚ ਅਣਪਛਾਤੀ ਔਰਤ ਵਲੋਂ ਦੋ ਏਸ਼ੀਅਨ ਔਰਤਾਂ 'ਤੇ ਹਮਲਾ

ਸੈਕਰਾਮੈਂਟੋ, 5 ਮਈ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਚ ਇਕ ਅਣਪਛਾਤੀ ਔਰਤ ਵਲੋਂ ਦੋ ਏਸ਼ੀਅਨ ਔਰਤਾਂ 'ਤੇ ਹਮਲਾ ਕਰਕੇ ਇਕ ਔਰਤ ਨੂੰ ਗੰਭੀਰ ਜਖਮੀ ਕਰ ਦਿੱਤਾ ਗਿਆ | ਪੁਲਿਸ ਅਨੁਸਾਰ 31 ਤੇ 29 ਸਾਲ ਦੀਆਂ ਦੋ ਏਸ਼ੀਅਨ ਔਰਤਾਂ 410 ਪੱਛਮੀ ਬਲਾਕ ਦੀ 42ਵੀਂ ਸਟਰੀਟ 'ਤੇ ਜਾ ਰਹੀਆਂ ...

ਪੂਰੀ ਖ਼ਬਰ »

ਅਲਬਰਟਾ 'ਚ ਕੋਰੋਨਾ ਦੇ ਵਧ ਰਹੇ ਮਾਮਲਿਆਂ 'ਤੇ ਪ੍ਰੀਮੀਅਰ ਵਲੋਂ ਸਖ਼ਤ ਪਾਬੰਦੀਆਂ ਦਾ ਐਲਾਨ

ਕੈਲਗਰੀ, 5 ਮਈ (ਜਸਜੀਤ ਸਿੰਘ ਧਾਮੀ)- ਅਲਬਰਟਾ ਸੂਬੇ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਅਲਬਰਟਾ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਕਰਕੇ ਹੋਰ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ | ਪ੍ਰੀਮੀਅਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੀਟੇਲ ਸਟੋਰ 'ਤੇ ਹੁਣ ...

ਪੂਰੀ ਖ਼ਬਰ »

ਭਾਰਤ ਯਾਤਰਾ 'ਤੇ ਪਾਬੰਦੀ ਸਮਝਦਾਰੀ ਵਾਲਾ ਫ਼ੈਸਲਾ-ਪ੍ਰਧਾਨ ਮੰਤਰੀ ਮੋਰੀਸਨ

ਸਿਡਨੀ, 5 ਮਈ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਅਨ ਸਰਕਾਰ ਵਲੋਂ ਭਾਰਤ ਤੋਂ ਆਉਣ ਵਾਲਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ | ਨਿਯਮਾਂ ਨੂੰ ਤੋੜਨ ਵਾਲਿਆਂ ਲਈ 5 ਸਾਲ ਸਜ਼ਾ ਤੇ 66 ਹਜ਼ਾਰ ਡਾਲਕ ਦੇ ਜੁਰਮਾਨੇ ਨੂੰ ਬਹੁਤੇ ਲੋਕਾਂ ਵਲੋਂ ਹੱਕਾਂ ਦਾ ਘਾਣ ਕਿਹਾ ਹੈ ...

ਪੂਰੀ ਖ਼ਬਰ »

ਵਿਆਹ ਤੋਂ ਨਾਂਹ ਕਰਨ 'ਤੇ ਬਰਤਾਨਵੀ ਮਹਿਲਾ ਦਾ ਪਾਕਿ 'ਚ ਕਤਲ

ਲੰਡਨ, 5 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਆਹ ਤੋਂ ਨਾਂਹ ਕਰਨ 'ਤੇ ਬਰਤਾਨਵੀ ਮਹਿਲਾ ਦਾ ਪਾਕਿਸਤਾਨ ਵਿਚ ਕਤਲ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪਾਕਿਸਤਾਨੀ ਮੂਲ ਦੀ ਬਰਤਾਨੀਆ ਤੋਂ ਪਾਕਿ ਗਈ 26 ਸਾਲਾ ਮਾਇਰਾ ਜ਼ੁਲਫਕਾਰ ਦਾ ਕਤਲ ਲਾਹੌਰ ਵਿਚ ਹੋਇਆ ਹੈ | ...

ਪੂਰੀ ਖ਼ਬਰ »

ਪੁਲਾੜ ਤੋਂ ਆਈ ਸ਼ਰਾਬ ਦੀ ਬੋਤਲ ਦੀ ਕੀਮਤ 7 ਕਰੋੜ

ਲੰਡਨ, 5 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੁਲਾੜ 'ਚ ਖੇਤੀਬਾੜੀ ਸੰਭਾਵਨਾ ਦੀ ਖੋਜ ਕਰ ਰਹੇ ਵਿਗਿਆਨੀਆਂ ਵਲੋਂ ਨਵੰਬਰ 2019 'ਚ ਸ਼ਰਾਬ ਦੀਆਂ 12 ਬੋਤਲਾਂ ਇੰਟਰਨੈਸ਼ਨਲ ਸਪੇਸ ਸਟੇਸ਼ਨ 'ਤੇ ਭੇਜੀਆਂ ਗਈਆਂ ਸਨ ਜਿਨ੍ਹਾਂ ਵਿਚੋਂ ਇੱਕ ਪੇਟ੍ਰਸ 2000 ਵੀ ਸ਼ਾਮਿਲ ਸੀ, ਜਿਸ ਦੀ ...

ਪੂਰੀ ਖ਼ਬਰ »

ਜਰਮਨੀ 'ਚ ਸਿੱਖ ਸੰਗਠਨ ਵਲੋਂ ਲੋੜਵੰਦਾਂ ਲੋਕਾਂ ਲਈ ਲੰਗਰ ਦੀ ਸੇਵਾ

ਮਾਨਹਾਈਮ (ਜਰਮਨੀ), 5 ਮਈ (ਬਸੰਤ ਸਿੰਘ ਰਾਮੂਵਾਲੀਆ)- ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਅਤੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦੀ ਸੇਵਾ ਜਰਮਨ ਦੇ ਜੰਮਪਲ ਸਿੱਖ ਨੌਜਵਾਨਾਂ ਤੇ ਬੀਬੀਆਂ ਵੱਲੋਂ ਬਣਾਏ ਗਏ ਸਿੱਖ ਸੰਗਠਨ ਨੇ ਜੋ ਪਿਛਲੇ ਸਾਲ ਅਪ੍ਰੈਲ 2020 ਨੂੰ ਸ਼ੁਰੂ ...

ਪੂਰੀ ਖ਼ਬਰ »

'ਧੰਨ ਗੁਰੂ ਨਾਨਕ ਧੰਨ ਤੇਰੀ ਸਿੱਖੀ' ਸੇਵਾ ਸੁਸਾਇਟੀ ਦੀ ਸਾਲਾਨਾ ਮੀਟਿੰਗ

ਹਾਂਗਕਾਂਗ, 5 ਮਈ (ਜੰਗ ਬਹਾਦਰ ਸਿੰਘ)-ਪੰਜਾਬ ਵਿਚ ਲੋੜਵੰਦਾਂ ਦੀ ਮਦਦ ਲਈ ਕਾਰਜਸ਼ੀਲ ਸੰਸਥਾ 'ਧੰਨ ਗੁਰੂ ਨਾਨਕ ਧੰਨ ਤੇਰੀ ਸਿੱਖੀ' ਸੇਵਾ ਸੁਸਾਇਟੀ ਦੀ ਸਾਲਾਨਾ ਮੀਟਿੰਗ 'ਚ ਹਿਸਾਬ-ਕਿਤਾਬ ਦੇ ਨਾਲ 15 ਮੈਂਬਰੀ ਕਾਜਕਾਰਨੀ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਪੰਜਾਬ ਵਿਚ ...

ਪੂਰੀ ਖ਼ਬਰ »

ਛੇਵੀਂ ਸਕਾਟਿਸ਼ ਸੰਸਦ ਲਈ ਵੋਟਾਂ ਅੱਜ

* ਜਿੱਤ ਲਈ ਜ਼ੋਰ ਅਜਮਾਈ ਕਰ ਰਹੇ ਹਨ ਪ੍ਰਮੁੱਖ ਆਗੂ ਗਲਾਸਗੋ, 5 ਮਈ (ਹਰਜੀਤ ਸਿੰਘ ਦੁਸਾਂਝ)- 6ਵੀਂ ਸਕਾਟਲੈਂਡ ਸੰਸਦ ਚੁਣਨ ਲਈ 6 ਮਈ ਨੂੰ ਕੁੱਲ 129 ਸੀਟਾਂ ਲਈ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਵਿਚ ਸਕਾਟਲੈਂਡ ਦੀਆਂ 25 ਰਾਜਨੀਤਕ ਪਾਰਟੀਆਂ ਦੇ 783 ਅਤੇ 25 ਆਜ਼ਾਦ ...

ਪੂਰੀ ਖ਼ਬਰ »

ਬਰਤਾਨੀਆ 'ਚ ਦੱਬੀਆਂ ਲਾਸ਼ਾਂ ਨੂੰ ਕੱਢਿਆ ਜਾਵੇਗਾ ਬਾਹਰ

ਲੈਸਟਰ (ਇੰਗਲੈਂਡ), 5 ਮਈ (ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ ਦੇ ਬਕਿੰਘਮਸ਼ਾਇਰ ਦੀ ਇਕ ਚਰਚ ਦੇ ਵਿਹੜੇ (ਜੋ ਕਿ ਕਿਸੇ ਵੇਲੇ ਮੁਰਦਾਘਰ ਸੀ) ਵਿਚ ਦੱਬੀਆਂ ਤਕਰੀਬਨ 3,000 ਲਾਸ਼ਾਂ ਨੂੰ ਬਾਹਰ ਕੱਢਿਆ ਜਾਵੇਗਾ। ਜਾਣਕਾਰੀ ਅਨੁਸਾਰ ਉਕਤ ਜਗ੍ਹਾ ਨਵੀਂ ਤੇਜ਼ ਰਫ਼ਤਾਰ ਰੇਲਵੇ ਲਿੰਕ ...

ਪੂਰੀ ਖ਼ਬਰ »

ਸੁਖਜਿੰਦਰ ਸ਼ੇਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਟੋਰਾਂਟੋਂ, 5 ਮਈ (ਹਰਜੀਤ ਸਿੰਘ ਬਾਜਵਾ)- ਪੰਜਾਬੀ ਫਿਲਮਾਂ ਦੇ ਨਾਮਵਰ ਅਦਾਕਾਰ, ਡਾਇਰੈਕਟਰ ਅਤੇ ਪ੍ਰੋਡਿਊਸਰ ਸੁਖਜਿੰਦਰ ਸ਼ੇਰਾ ਦੀ ਬੀਤੇ ਕੱਲ੍ਹ÷ ਅਫਰੀਕਾ ਵਿਚ ਯੁਗਾਂਡਾ ਵਿਖੇ ਮੌਤ ਹੋਣ ਦੀ ਦੁਖਦਾਈ ਖਬਰ ਨਾਲ ਪੰਜਾਬੀ ਫਿਲਮ ਨਗਰੀ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ...

ਪੂਰੀ ਖ਼ਬਰ »

ਫੇਸਬੁੱਕ ਨੇ ਟਰੰਪ ਦੇ ਅਕਾਉਂਟ ਦੀ ਮੁਅੱਤਲੀ ਬਰਕਰਾਰ ਰੱਖੀ

ਸਾਨ ਫਰਾਂਸਿਸਕੋ, 5 ਮਈ (ਏਜੰਸੀ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਜੇ ਫੇਸਬੁੱਕ 'ਤੇ ਵਾਪਸੀ ਨਹੀਂ ਹੋਵੇਗੀ। ਸੋਸ਼ਲ ਮੀਡੀਆ ਨੈਟਵਰਕ ਦੇ ਨਿਰੀਖਣ ਬੋਰਡ ਨੇ ਫੇਸਬੁੱਕ 'ਤੇ ਉਨ੍ਹਾਂ ਦੇ ਅਕਾਉਂਟ ਦੀ ਮੁਅੱਤਲੀ ਨੂੰ ਬਰਕਰਾਰ ਰੱਖਣ ਦੇ ਪੱਖ 'ਚ ਰਾਏ ਦਿੱਤੀ ...

ਪੂਰੀ ਖ਼ਬਰ »

ਨੇਤਨਯਾਹੂ ਇਜ਼ਰਾਈਲ 'ਚ ਨਵੀਂ ਸਰਕਾਰ ਬਣਾਉਣ 'ਚ ਨਾਕਾਮ

ਯੇਰੂਸ਼ੇਲਮ, 5 ਮਈ (ਏਜੰਸੀ)- ਇਜ਼ਰਾਈਲ 'ਚ ਚੋਣਾਂ ਦੇ ਇਕ ਮਹੀਨੇ ਬਾਅਦ ਵੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਵੀਂ ਸਰਕਾਰ ਦਾ ਗਠਨ ਕਰਨ 'ਚ ਸਫਲ ਨਹੀਂ ਹੋ ਰਹੇ ਹਨ। ਸਭ ਤੋਂ ਲੰਬੇ ਸਮੇਂ ਤੱਕ ਇਜ਼ਰਾਈਲ ਦਾ ਪ੍ਰਧਾਨ ਮੰਤਰੀ ਰਹਿਣ ਵਾਲੇ ਨੇਤਨਯਾਹੂ ਨੇ ਖੁਦ ਨੂੰ ਅਸਮਰਥ ...

ਪੂਰੀ ਖ਼ਬਰ »

ਭਾਰਤ ਦੇ ਵਿਦੇਸ਼ ਮੰਤਰੀ ਦੀ ਯੂ.ਕੇ. 'ਚ ਦੱਖਣੀ ਅਫਰੀਕੀ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਲੰਡਨ, 5 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਯੂ.ਕੇ. ਵਿਚ ਦੱਖਣੀ ਅਫਰੀਕਾ ਦੇ ਹਮਰੁਤਬਾ ਨਾਲੇਦੀ ਪੰਡੋਰ ਨਾਲ ਮੁਲਾਕਾਤ ਹੋਈ ਅਤੇ ਕੋਵਿਡ-19 ਮਹਾਂਮਾਰੀ ਦੀਆਂ ਚੁਣੌਤੀਆਂ ਅਤੇ ਵਿਸ਼ਵ ਸਿਹਤ ਸੰਕਟ ਤੋਂ ਪੈਦਾ ਹੋਏ ਆਰਥਿਕ ਸੰਕਟ ...

ਪੂਰੀ ਖ਼ਬਰ »

ਜਲ÷ ਵਾਯੂ ਸਬੰਧੀ ਯੂ.ਕੇ. ਤੇ ਭਾਰਤ ਮਿਲ ਕੇ ਕੰਮ ਕਰਨਗੇ ਅਲੋਕ ਸ਼ਰਮਾ

ਲੰਡਨ, 5 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰਿਟੇਨ ਤੇ ਭਾਰਤ ਦੇ ਪ੍ਰਧਾਨ ਮੰਤਰੀਆਂ ਬੌਰਿਸ ਜਾਨਸਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ ਡਿਜੀਟਲ ਕਾਨਫਰੰਸ ਦੌਰਾਨ ਨਵੀਆਂ ਸਾਂਝੀਆਂ ਵਚਨਬੱਧਤਾਵਾਂ ਰਾਹੀਂ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨਾਲ ...

ਪੂਰੀ ਖ਼ਬਰ »

ਦੱਖਣੀ ਆਸਟ੍ਰੇਲੀਆ ਪੁਲਿਸ ਨੇ ਤੇਜ਼ ਰਫ਼ਤਾਰ ਡਰਾਈਵਰਾਂ ਨੂੰ ਕੀਤੇ ਭਾਰੀ ਜੁਰਮਾਨੇ

* ਕਈਆਂ ਦੇ ਲਾਈਸੈਂਸ ਰੱਦ ਐਡੀਲੇਡ, 5 ਮਈ (ਗੁਰਮੀਤ ਸਿੰਘ ਵਾਲੀਆ)- ਐਡੀਲੇਡ ਪਹਾੜੀਆਂ 'ਚ ਹਜ਼ਾਰਾਂ ਡਰਾਈਵਰਾਂ ਵੱਲੋਂ ਤੇਜ਼ ਰਫਤਾਰ ਦੇ ਖ਼ਤਰਿਆਂ ਨੂੰ ਨਜ਼ਰਅੰਦਾਜ਼ ਕਰਨ ਦੇ ਪੁਲਿਸ ਵਲੋਂ 13784 ਕੇਸ ਦਰਜ ਕੀਤੇ ਅਤੇ ਜੁਰਮਾਨਾ ਕੀਤਾ ਗਿਆ । ਅਕਤੂਬਰ ਤੋਂ ਅਪ੍ਰੈਲ 2021 ਤੱਕ ਚੱਲਣ ...

ਪੂਰੀ ਖ਼ਬਰ »

ਬਰਤਾਨੀਆ ਤਾਲਾਬੰਦੀ ਦੀਆਂ ਸੰਭਾਵਨਾਵਾਂ ਤੋਂ ਉਭਰਨ ਲੱਗਾ

ਲੈਸਟਰ (ਇੰਗਲੈਂਡ), 5 ਮਈ (ਸੁਖਜਿੰਦਰ ਸਿੰਘ ਢੱਡੇ)- ਭਾਰਤ ਜਿਥੇ ਕੋਰੋਨਾ ਦੀ ਦੂਜੀ ਲਹਿਰ ਨੇ ਆਪਣਾ ਪ੍ਰਚੰਡ ਰੂਪ ਧਾਰਨ ਕੀਤਾ ਹੋਇਆ ਹੈ ਉਥੇ ਬਰਤਾਨੀਆ ਮੁੜ ਤਾਲਾਬੰਦੀ ਦੀ ਸੰਭਾਵਨਾ ਤੋਂ ਪੂਰੀ ਤਰ੍ਹ÷ ਾਂ ਉਭਰਨ ਲੱਗਾ ਹੈ। ਭਾਵ ਸ਼ਾਇਦ ਇਥੇ ਤਾਲਾਬੰਦੀ ਨਾ ਲੱਗੇ। ...

ਪੂਰੀ ਖ਼ਬਰ »

ਬਰਤਾਨੀਆ 'ਚ ਕੋਰੋਨਾ ਨੇ ਵਧਾਇਆ ਨਸਲਵਾਦ

ਲੈਸਟਰ (ਇੰਗਲੈਂਡ), 5 ਮਈ (ਸੁਖਜਿੰਦਰ ਸਿੰਘ ਢੱਡੇ)- ਪਿਛਲੇ ਸਾਲ ਕੋਰੋਨਾ ਦੀ ਸ਼ੁਰੂਆਤ ਤੋਂ ਬਾਅਦ ਬਰਤਾਨੀਆ ਵਿਚ ਰਹਿ ਰਹੇ ਏਸ਼ੀਅਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ ਹਨ। ਅਜਿਹਾ ਵਾਇਰਸ ਕਰਕੇ ਨਹੀਂ ਬਲਕਿ ਨਸਲਵਾਦ ਕਰਕੇ ਹੋਇਆ। ਲੰਡਨ ਪੁਲਿਸ ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX