ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਜਲੰਧਰ

ਕੋਰੋਨਾ ਮਹਾਂਮਾਰੀ 'ਚ ਮਰੀਜ਼ਾਂ ਦੀ ਮਦਦ ਲਈ ਅੱਗੇ ਆਈਆਂ ਕਈ ਸੰਸਥਾਵਾਂ

ਜਲੰਧਰ, 5 ਮਈ (ਚੰਦੀਪ ਭੱਲਾ)-ਕੋਵਿਡ-19 ਮਹਾਂਮਾਰੀ ਦੇ ਚਲਦੇ ਜਿੱਥੇ ਇਕ ਪਾਸੇ ਲਗਾਤਾਰ ਦਵਾਈਆਂ, ਵੈਕਸੀਨ, ਆਕਸੀਜਨ ਦੀ ਕਾਲਾਬਾਜ਼ਾਰੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉੱਥੇ ਨਾਲ ਹੀ ਦੂਜੇ ਪਾਸੇ ਕੁੱਝ ਧਾਰਮਿਕ ਤੇ ਵਪਾਰਿਕ ਸੰਸਥਾਵਾਂ ਕੋਵਿਡ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਫਤ ਭੋਜਨ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਨਿਸ਼ਕਾਮ ਸੇਵਾ ਕਰ ਰਹੀਆਂ ਹਨ ਤੇ ਇੱਥੋਂ ਤੱਕ ਕੀ ਜੋ ਦਵਾਈਆਂ ਬਾਜ਼ਾਰ 'ਚ ਮਿਲ ਰਹੀਆਂ ਹਨ ਉਹ ਵੀ ਉਨ੍ਹਾਂ ਨੂੰ ਦਿਵਾ ਰਹੇ ਹਨ ਤਾਂ ਕਿ ਕੋਈ ਵੀ ਮਰੀਜ਼ ਖਾਣੇ ਜਾਂ ਦਵਾਈ ਦੀ ਘਾਟ ਕਰਕੇ ਪ੍ਰੇਸ਼ਾਨ ਨਾ ਹੋਵੇ | ਇਨ੍ਹਾਂ ਸੰਸਥਾਵਾਂ 'ਚ ਗੁਰੂ ਨਾਨਕ ਮਿਸ਼ਨ ਨੌਜਵਾਨ ਸਭਾ, ਹੋਟਲ ਰਿਜੈਂਟ ਪਾਰਕ ਤੇ ਇਮਪੀਰੀਅਲ ਮੈਨਰ ਅਤੇ ਐਜੂ ਯੂਥ (ਐਜੂ ਯੂਥ ਫਾਊਾਡੇਸ਼ਨ) ਪ੍ਰਮੁੱਖ ਹਨ ਤੇ ਇਨ੍ਹਾਂ ਤਿੰਨੋਂ ਸੰਸਥਾਵਾਂ ਨਾਲ ਸ਼ਹਿਰ ਦੇ ਉਹ ਮੋਹਤਬਰ ਵਿਅਕਤੀ ਜੁੜੇ ਹਨ ਜਿਨ੍ਹਾਂ ਦਾ ਧਾਰਮਿਕ ਤੇ ਵਪਾਰਕ ਖੇਤਰ 'ਚ ਕਾਫੀ ਨਾਂਅ ਹੈ | ਗੁਰੂ ਨਾਨਕ ਮਿਸ਼ਨ ਗੁਰਦੁਆਰਾ ਤੇ ਹਸਪਤਾਲ ਅਤੇ ਗੁਰੂ ਨਾਨਕ ਮਿਸ਼ਨ ਨੌਜਵਾਨ ਸਭਾ ਵਲੋਂ ਮੁੱਖ ਸੇਵਾਦਾਰ ਚਰਨਜੀਵ ਸਿੰਘ ਲਾਲੀ, ਹੋਟਲ ਰਿਜੇਂਟ ਪਾਰਕ ਤੇ ਇਮਪੀਰੀਅਲ ਮੈਨਰ ਵਲੋਂ ਐਮ.ਡੀ. ਅਰਵਿੰਦਰ ਸਿੰਘ ਤੇ ਉਨ੍ਹਾਂ ਦੇ ਲੜਕੇ ਜਸਦੀਪ ਸਿੰਘ ਅਤੇ ਐਜੂ ਯੂਥ ਵਲੋਂ ਖਾਲਸਾ ਕਾਲਜ ਦੇ ਪ੍ਰੋਫੈਸਰ ਸਰਤਾਜ ਸਿੰਘ ਕੋਵਿਡ ਮਰੀਜ਼ਾਂ ਦੇ ਘਰਾਂ ਤੱਕ ਮੁਫਤ ਭੋਜਨ ਪਹੁੰਚਾਉਣ ਦੀ ਸੇਵਾ ਨਿਭਾ ਰਹੇ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਨੌਜਵਾਨ ਸਭਾ ਦੇ ਮੁੱਖ ਸੇਵਾਦਾਰ ਚਰਨਜੀਵ ਸਿੰਘ ਲਾਲੀ ਨੇ ਕਿਹਾ ਕਿ ਹਰ ਰੋਜ਼ ਉਨ੍ਹਾਂ ਨੂੰ 100 ਤੋਂ ਵੱਧ ਫੋਨ ਆਉਂਦੇ ਹਨ ਤੇ ਉਹ ਭੋਜਨ ਦੀਆਂ ਥਾਲੀਆਂ ਆਪਣੇ ਸਾਹਮਣੇ ਤਿਆਰ ਕਰਵਾ ਕੇ ਮਰੀਜ਼ਾਂ ਦੇ ਘਰਾਂ ਤੱਕ ਪਹੁੰਚਾਉਂਦੇ ਹਨ | ਇਸ ਤੋਂ ਇਲਾਵਾ ਜਿਸ ਕਿਸੇ ਨੂੰ ਦਵਾਈ ਦੀ ਵੀ ਜਰੂਰਤ ਹੋਵੇ ਤਾਂ ਜੇਕਰ ਉਹ ਦਵਾਈ ਬਾਜ਼ਾਰ 'ਚ ਮੌਜ਼ੂਦ ਹੈ ਤੇ ਉਹ ਵੀ ਲੈ ਕੇ ਮਰੀਜ਼ਾਂ ਤੱਕ ਪਹੁੰਚਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਅੱਜ ਜਿੱਥੇ ਇਕ ਪਾਸੇ ਕੁੱਝ ਕੋਰੋਨਾ ਮਰੀਜ਼ਾਂ ਦੇ ਪਰਿਵਾਰ ਵਾਲੇ ਜਾਂ ਰਿਸ਼ਤੇਦਾਰ ਉਨ੍ਹਾਂ ਦੇ ਨੇੜੇ ਨਹੀਂ ਜਾ ਰਹੇ ਉਨ੍ਹਾਂ ਦੀ ਸੰਸਥਾ ਨਾਲ ਜੁੜੇ ਸਾਥੀ ਸੇਵਾਦਾਰ ਮਰੀਜ਼ਾਂ ਤੱਕ ਭੋਜਨ (ਲੰਗਰ) ਪਹੁੰਚਾ ਰਹੇ ਹਨ ਤੇ ਉਨ੍ਹਾਂ ਲਈ ਇਹ ਇਕ ਸੱਚੀ ਸੇਵਾ ਹੈ | ਇਸੇ ਤਰ੍ਹਾਂ ਗੱਲਬਾਤ ਕਰਦੇ ਰਿਜੇਂਟ ਪਾਰਕ ਹੋਟਲ ਦੇ ਐਮ.ਡੀ ਅਰਵਿੰਦਰ ਸਿੰਘ ਤੇ ਉਨ੍ਹਾਂ ਦੇ ਲੜਕੇ ਜਸਦੀਪ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੋਰੋਨਾ ਕਰਕੇ ਹੋਟਲ ਬੰਦ ਹਨ ਤੇ ਉਨ੍ਹਾਂ ਦੇ ਮੰਨ 'ਚ ਇਹ ਸੇਵਾ ਕਰਨ ਦਾ ਖਿਆਲ ਆਇਆ ਕਿ ਕਿਉਂ ਨਾ ਕੋਰੋਨਾ ਦੇ ਮਰੀਜ਼ਾਂ ਦੀ ਹੀ ਸੇਵਾ ਕੀਤੀ ਜਾਵੇ ਜਿਸ ਤੋਂ ਬਾਅਦ ਭੋਜਨ ਮਰੀਜ਼ਾਂ ਦੇ ਘਰਾਂ ਤੱਕ ਪਹੁੰਚਾਉਣ ਬਾਰੇ ਕੰਮ ਸ਼ੁਰੂ ਕੀਤਾ ਗਿਆ ਜੋ ਕਿ ਮੰਗਲਵਾਰ ਤੋਂ ਸ਼ੁਰੂ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਹੋਟਲ 'ਚ ਜਿਸ ਤਰ੍ਹਾਂ ਪਹਿਲਾਂ ਖਾਣਾ ਬਣਦਾ ਸੀ ਹੁਣ ਵੀ ਉਸੇ ਤਰ੍ਹਾਂ ਦੀ ਖਾਣਾ ਤਿਆਰ ਕਰਕੇ ਤੇ ਚੰਗੇ ਤਰੀਕੇ ਨਾਲ ਪੈਕ ਕਰਕੇ ਥਾਲੀ ਉਨ੍ਹਾਂ ਮਰੀਜ਼ਾਂ ਦੇ ਘਰਾਂ ਤੱਕ ਪਹੁੰਚਾਈ ਜਾਂਦੀ ਹੈ ਜਿਨ੍ਹਾਂ ਦਾ ਉਨ੍ਹਾਂ ਨੂੰ ਫੋਨ ਆਉਂਦਾ ਹੈ, ਮਰੀਜ਼ ਦੇ ਪਰਿਵਾਰ ਵਾਲੇ ਉਸ ਦੀ ਕੋਵਿਡ ਹੋਣ ਦੀ ਰਿਪੋਰਟ ਅਤੇ ਪਤਾ ਵਟਸਐਪ 'ਤੇ ਭੇਜ ਦਿੰਦੇ ਹਨ ਤੇ ਉਨ੍ਹਾਂ ਦਾ ਇਕ ਵਿਅਕਤੀ ਘਰ ਦੇ ਬਾਹਰ ਜਾ ਕੇ ਫੋਨ ਕਰਦਾ ਹੈ ਤੇ ਖਾਣਾ ਘਰ ਦੇ ਬਾਹਰ ਫੜਾ ਦਿੰਦਾ ਹੈ ਤੇ ਇਸ ਤਰ੍ਹਾਂ ਦੀ ਸੇਵਾ ਨਾਲ ਉਨ੍ਹਾਂ ਨੂੰ ਦਿਲੋਂ ਤਸੱਲੀ ਹੈ | ਉਨ੍ਹਾਂ ਕਿਹਾ ਕਿ ਖਾਣਾ ਬਣਾਉਣ ਅਤੇ ਪੈਕ ਕਰਨ ਤੋਂ ਲੈ ਕੇ ਖਾਣਾ ਪਹੁੰਚਾਏ ਜਾਣ ਤੱਕ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾਂਦੀ ਹੈ, ਮਾਸਕ, ਦਸਤਾਨੇ, ਸੈਨੇਟਾਈਜ਼ਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਈ ਨਹੀਂ ਵਰਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਅਗਾਂਹ ਉਨ੍ਹਾਂ ਨੂੰ ਸਿਵਲ ਹਸਪਤਾਲ ਜਾਂ ਕਿਤੋਂ ਹੋਰ ਵੀ ਫੋਨ ਆਉਂਦੇ ਹਨ ਤੇ ਉਹ ਮਰੀਜ਼ਾਂ ਤੱਕ ਖਾਣਾ ਜ਼ਰੂਰ ਪਹੁੰਚਾਉਣਗੇ | ਇਸੇ ਤਰ੍ਹਾਂ ਐਜ਼ੂ ਯੂਥ ਸੰਸਥਾ ਚਲਾ ਰਹੇ ਮੁੱਖ ਸੇਵਾਦਾਰ ਪੋ੍ਰਫੈਸਰ ਸਰਤਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਹ ਸੰਸਥਾ ਉਸ ਵੇਲੇ ਸ਼ੁਰੂ ਕੀਤੀ ਸੀ ਜਦੋਂ ਬੱਚਿਆਂ ਨੂੰ ਕਾਪੀਆਂ ਕਿਤਾਬਾਂ ਨਹੀਂ ਮਿਲਦੀਆਂ ਸਨ ਤੇ ਉਹ ਲੋੜਵੰਦ ਬੱਚਿਆਂ ਨੂੰ ਕਿਤਾਬਾਂ ਦਿੰਦੇ ਸਨ, ਪਰ ਹੁਣ ਕੋਰੋਨਾ ਦੇ ਮਾਹੌਲ 'ਚ ਉਨ੍ਹਾਂ ਇਸ ਸੇਵਾ ਬਾਰੇ ਸੋਚਿਆ ਤੇ ਮੁਫਤ ਭੋਜਨ ਕੋਰੋਨਾ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰ ਤੱਕ ਪਹੁੰਚਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਤੇ ਹਰ ਰੋਜ਼ ਕਾਫੀ ਫੋਨ ਉਨ੍ਹਾਂ ਨੂੰ ਆਉਂਦੇ ਹਨ ਤੇ ਉਨ੍ਹਾਂ ਦੀ ਸੰਸਥਾ ਨਾਲ ਜੁੜੇ ਮੈਂਬਰ ਕੋਵਿਡ ਮਰੀਜ਼ਾਂ ਦੇ ਘਰਾਂ 'ਚ ਖਾਣਾ ਪਹੁੰਚਾ ਕੇ ਆਉਂਦੇ ਹਨ |
ਜ਼ਰੂਰਤਮੰਦ ਮਰੀਜ਼ਾਂ ਦੀ ਮਦਦ ਲਈ ਰੈੱਡ ਕਰਾਸ ਸੁਸਾਇਟੀ ਨੇ ਲਗਾਏ ਖ਼ੂਨਦਾਨ ਕੈਂਪ- ਡੀ.ਸੀ.
ਜਲੰਧਰ, 5 ਮਈ (ਐੱਮ. ਐੱਸ. ਲੋਹੀਆ)-ਮਹਾਂਮਾਰੀ ਦੇ ਮੱਦੇਨਜ਼ਰ ਹਸਪਤਾਲਾਂ 'ਚ ਖ਼ੂਨ ਦੀ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਰੈੱਡ ਕਰਾਸ ਸੁਸਾਇਟੀ ਨੂੰ ਗੰਭੀਰ ਰੋਗਾਂ ਤੋਂ ਪੀੜਤ ਮਰੀਜ਼ਾਂ ਦੀਆਂ ਜ਼ਰੂਰਤਾਂ ਦੀ ਪੂਰਤੀ ਲਈ ਛੋਟੇ ਖ਼ੂਨਦਾਨ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਜਦੋਂ ਤੋਂ ਇਹ ਮਹਾਂਮਾਰੀ ਸ਼ੁਰੂ ਹੋਈ ਹੈ, ਖ਼ੂਨਦਾਨ ਕੈਂਪਾਂ 'ਚ ਰੁਕਾਵਟ ਆਉਣ ਕਰਕੇ ਬਲੱਡ ਬੈਂਕਾਂ 'ਚ ਖ਼ੂਨ ਦੀ ਕਮੀ ਹੋ ਗਈ ਹੈ | ਉਨ੍ਹਾਂ ਕਿਹਾ ਕਿ ਕੈਂਸਰ, ਥੈਲੇਸੀਮੀਆ ਤੋਂ ਪੀੜਤ ਮਰੀਜ਼ਾਂ ਅਤੇ ਜਣੇਪੇ ਦੇ ਕੁਝ ਕੇਸਾਂ 'ਚ ਇਲਾਜ ਦÏਰਾਨ ਖ਼ੂਨ ਦੀ ਲੋੜ ਪੈਂਦੀ ਹੈ, ਇਸ ਲਈ ਛੋਟੇ ਖ਼ੂਨਦਾਨ ਕੈਂਪ ਲਗਾਉਣੇ ਰੋਗੀਆਂ ਲਈ ਮਦਦਗਾਰ ਸਿੱਧ ਹੋਣਗੇ, ਇਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਬਚ ਸਕਦੀਆਂ ਹਨ |

ਤਾਲਾਬੰਦੀ ਕਾਰਨ ਕਈ ਕਿਰਾਏਦਾਰ ਦੁਕਾਨਾਂ ਛੱਡਣ ਲਈ ਹੋਣ ਲੱਗੇ ਮਜਬੂਰ

ਜਲੰਧਰ, 5 ਮਈ (ਸ਼ਿਵ)-ਕੋਰੋਨਾ ਮਹਾਂਮਾਰੀ ਕਰਕੇ ਹਰ ਵਰਗ ਦੇ ਲੋਕਾਂ ਨੂੰ ਪਿਛਲੇ ਸਾਲ ਤੋਂ ਹੀ ਆਰਥਿਕ ਸੰਕਟ ਤੋਂ ਨਿਕਲਣਾ ਪੈ ਰਿਹਾ ਹੈ ਤੇ ਕਾਰੋਬਾਰ 'ਤੇ ਅਸਰ ਪੈਣ ਕਰਕੇ ਹੁਣ ਤਾਂ ਕਿਰਾਏ 'ਤੇ ਦੁਕਾਨਾਂ ਕਰਨ ਵਾਲੇ ਲੋਕਾਂ ਕੋਲ ਕੰਮ ਘਟਣ ਕਰਕੇ ਤਾਂ ਉਹ ਦੁਕਾਨਾਂ ਛੱਡ ...

ਪੂਰੀ ਖ਼ਬਰ »

ਦੁਕਾਨਾਂ ਦੇ ਲਾਇਸੈਂਸ ਰੀਨਿਊ ਨਾ ਕਰਾਉਣ 'ਤੇ ਵਸੂਲੇ ਜੁਰਮਾਨੇ ਮੋੜੇਗਾ ਨਿਗਮ

ਜਲੰਧਰ, 5 ਮਈ (ਸ਼ਿਵ)- ਮੇਅਰ ਜਗਦੀਸ਼ ਰਾਜਾ ਵਲੋਂ ਦੁਕਾਨਾਂ ਦੇ ਲਾਇਸੈਂਸ ਰੀਨਿਊ ਨਾ ਕਰਵਾਉਣ ਵਾਲਿਆਂ ਨੂੰ 100 ਰੁਪਏ ਰੋਜ਼ ਜੁਰਮਾਨੇ ਲਗਾਉਣ ਦੇ ਫ਼ੈਸਲੇ ਦਾ ਵਿਰੋਧ ਹੋਣ ਤੋਂ ਬਾਅਦ ਉਨ੍ਹਾਂ ਦੁਕਾਨਦਾਰਾਂ ਨੂੰ ਆਪਣੇ ਜੁਰਮਾਨੇ ਦੀ ਰਕਮ ਵਾਪਸ ਮਿਲਣ ਦੀ ਸੰਭਾਵਨਾ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਦੀ ਹੜਤਾਲ 21 ਤੱਕ ਮੁਲਤਵੀ

ਜਲੰਧਰ, 5 ਮਈ (ਚੰਦੀਪ ਭੱਲਾ)-ਮਾਲ ਅਧਿਕਾਰੀਆਂ ਦੀ ਬੀਤੇ 2 ਦਿਨ ਤੋਂ ਚਲਦੀ ਆ ਰਹੀ ਹੜਤਾਲ ਅੱਜ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ 21 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸਬੰਧੀ ਦੀ ਰੈਵੇਨਊ ਆਫ਼ਿਸਰ ਐਸੋਸੀਏਸ਼ਨ ਦੇ ਡਵੀਜਨ ਪ੍ਰਧਾਨ ਮਨੋਹਰ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਪੁਲਿਸ ਮੁਲਾਜ਼ਮ ਵਲੋਂ ਹੰਗਾਮਾ

ਜਲੰਧਰ, 5 ਮਈ (ਐੱਮ. ਐੱਸ. ਲੋਹੀਆ)-ਅੱਜ ਬੱਸ ਅੱਡੇ 'ਤੇ ਇਕ ਪੁਲਿਸ ਮੁਲਾਜ਼ਮ ਨੇ ਨਸ਼ੇ ਦੀ ਹਾਲਤ 'ਚ ਹੰਗਾਮਾ ਕਰ ਦਿੱਤਾ | ਉਸ ਦੀਆਂ ਹਰਕਤਾਂ ਤੋਂ ਜਿੱਥੇ ਰਾਹਗੀਰ ਪ੍ਰੇਸ਼ਾਨ ਹੋ ਰਹੇ ਸਨ, ਉੱਥੇ ਅੱਡੇ 'ਤੇ ਸਵਾਰੀਆਂ ਲੈਣ ਲਈ ਖੜ੍ਹੇ ਰਿਕਸ਼ੇ ਵਾਲੇ ਅਤੇ ਆਟੋ ਵਾਲੇ ਵੀ ਉਸ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦਾ ਪਲਾਇਨ ਜਾਰੀ, ਸਟੇਸ਼ਨ 'ਤੇ ਰਹੀ ਭਾਰੀ ਭੀੜ

ਜਲੰਧਰ, 5 ਮਈ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵਲ਼ੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ | ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਕਿ ਸਰਕਾਰ ਵਲ਼ੋਂ ਪੂਰਨ ...

ਪੂਰੀ ਖ਼ਬਰ »

ਨਿੱਜੀ ਤੇ ਸਰਕਾਰੀ ਬੱਸ 'ਚ ਵੱਧ ਸਵਾਰੀਆਂ ਬਿਠਾਉਣ 'ਤੇ ਟੈਕਸੀ ਚਾਲਕਾਂ ਵਲੋਂ ਹੰਗਾਮਾ

ਜਲੰਧਰ ਛਾਉਣੀ, 5 ਮਈ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਪੀ.ਏ.ਪੀ. ਚੌਕ ਵਿਖੇ ਦੇਰ ਰਾਤ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਨਿੱਜੀ ਤੇ ਸਰਕਾਰੀ ਬੱਸ 'ਚ 50 ਫ਼ੀਸਦੀ ਤੋਂ ਵੱਧ ਸਵਾਰੀਆਂ ਬਿਠਾਉਣ ਦਾ ਵਿਰੋਧ ਕਰਦੇ ਹੋਏ ਵੱਖ-ਵੱਖ ਟੈਕਸੀ ਸਟੈਂਡਾਂ ਦੇ ਚਾਲਕਾਂ ...

ਪੂਰੀ ਖ਼ਬਰ »

ਪਲਾਟਾਂ ਦੀ ਐਨ.ਓ. ਸੀ. ਦੇਣ ਦੇ ਅਧਿਕਾਰ ਹੇਠਲੇ ਸਟਾਫ ਨੂੰ ਦੁਆਉਣ ਲਈ ਸਰਗਰਮ ਹੋਏ ਕਈ ਆਗੂ

ਜਲੰਧਰ, 5 ਮਈ (ਸ਼ਿਵ)-ਕਾਲੋਨੀਆਂ ਵਿਚ ਪਲਾਟਾਂ ਦੀ ਐਨ. ਓ. ਸੀ. ਦੇਣ ਲਈ ਅਧਿਕਾਰਾਂ ਨੂੰ ਬਿਲਡਿੰਗ ਵਿਭਾਗ ਦੇ ਅਫ਼ਸਰਾਂ ਨੂੰ ਦੁਆਉਣ ਲਈ ਕੁਝ ਸਿਆਸੀ ਆਗੂਆਂ ਨੇ ਆਪਣੀ ਮੁਹਿੰਮ ਅੰਦਰਖਾਤੇ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਦੱਸਿਆ ਜਾਂਦਾ ਹੈ ਕਿ ਐਨ. ਓ. ਸੀ. ਦੇ ਅਧਿਕਾਰ ...

ਪੂਰੀ ਖ਼ਬਰ »

ਖੇਤੀ ਅਧਿਕਾਰੀਆਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਾਲੇ ਬਿੱਲੇ ਲਾਏ

ਜਲੰਧਰ/ਮੁਹਾਲੀ, 5 ਮਈ (ਅਜੀਤ ਬਿਊਰੋ)-ਅੱਜ ਖੇਤੀਬਾੜੀ ਅਧਿਕਾਰੀਆਂ ਵਲੋਂ ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ ਦੇ ਸੱਦੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਮੁੱਖ ਦਫ਼ਤਰ ਮੁਹਾਲੀ 'ਚ ਆਪਣੀਆਂ ਹੱਕੀ ਮੰਗਾਂ ਸਬੰਧੀ ਸਮੁੱਚੇ ਖੇਤੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਪ੍ਰਤਾਪਪੁਰਾ ਵਿਖੇ ਅਖੰਡ ਪਾਠ ਆਰੰਭ

ਲਾਂਬੜਾ, 5 ਮਈ (ਪਰਮੀਤ ਗੁਪਤਾ)-ਦੁਨੀਆਂ ਭਰ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਪਾਉਣ ਅਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਸਿੰਘ ਸਭਾ ਪ੍ਰਤਾਪਪੁਰਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਅਖੰਡ ਪਾਠ ਆਰੰਭ ਕਰਵਾਏ ਗਏ | ਜਿਸ ਸਬੰਧੀ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਪੱਛਮੀ ਬੰਗਾਲ ਦੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ਨੇ ਲਗਾਇਆ ਮੌਨ ਧਰਨਾ

ਜਲੰਧਰ, 5 ਮਈ (ਸ਼ਿਵ)-ਪੱਛਮੀ ਬੰਗਾਲ ਵਿਚ ਪਾਰਟੀ ਵਰਕਰਾਂ 'ਤੇ ਹੋ ਰਹੇ ਹਮਲਿਆਂ ਦੇ ਰੋਸ ਵਜੋਂ ਭਾਜਪਾ ਦੇ ਆਗੂਆਂ ਨੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਵਿਚ ਕਈ ਜਗ੍ਹਾ ਮੌਨ ਧਰਨਾ ਲਗਾਇਆ | ਭਾਜਪਾ ਵਰਕਰਾਂ ਨੇ ਪੱਛਮੀ ਬੰਗਾਲ ਦੀ ਸਰਕਾਰ ਖ਼ਿਲਾਫ਼ ਤਖ਼ਤੀਆਂ ਫੜੀਆਂ ...

ਪੂਰੀ ਖ਼ਬਰ »

ਕਾਰਲ ਮਾਰਕਸ ਦੇ ਜਨਮ ਦਿਨ 'ਤੇ ਵਿਚਾਰ ਚਰਚਾ

ਜਲੰਧਰ, 5 ਮਈ (ਜਸਪਾਲ ਸਿੰਘ)-ਕਾਰਲ ਮਾਰਕਸ ਦੇ 203ਵੇਂ ਜਨਮ ਦਿਨ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਕੋਰੋਨਾ ਅਤੇ ਕਿਸਾਨ ਸੰਘਰਸ਼ ਨੂੰ ਸਮਰਪਿਤ ਵਿਚਾਰ-ਚਰਚਾ ਕਰਵਾਈ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਮੁੱਖ ਬੁਲਾਰੇ ਡਾ. ਸ਼ਿਆਮ ਸੁੰਦਰ ਦੀਪਤੀ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਜਪਾਈਆਂ ਵਲੋਂ ਮਮਤਾ ਬੈਨਰਜੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 5 ਮਈ (ਨਰਿੰਦਰ ਲਾਗੂ)-ਬੀਤੇ ਦਿਨੀਂ ਪੱਛਮੀ ਬੰਗਾਲ 'ਚ ਚੋਣਾਂ ਦੌਰਾਨ ਮਾਰੇ ਗਏ ਭਾਜਪਾ ਵਰਕਰਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੁਆਉਣ ਸਬੰਧੀ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇ ਸਿਲਸਿਲੇ ਨੂੰ ਜਾਰੀ ਰੱਖਦੇ ਹੋਏ ਅੱਜ ਜਲੰਧਰ ਦੇ ਕਿਸ਼ਨਪੁਰਾ ...

ਪੂਰੀ ਖ਼ਬਰ »

ਭਾਜਪਾ ਦੀ ਹੋਈ ਹਾਰ ਕਿਸਾਨਾਂ ਨਾਲ ਕੀਤੀ ਧੱਕੇਸ਼ਾਹੀ ਦਾ ਨਤੀਜਾ-ਅਕਾਲੀ ਆਗੂ

ਚੁਗਿੱਟੀ/ਜੰਡੂਸਿੰਘਾ, 5 ਮਈ (ਨਰਿੰਦਰ ਲਾਗੂ)-ਪੱਛਮੀ ਬੰਗਾਲ ਸਮੇਤ ਕੁਝ ਹੋਰ ਰਾਜਾਂ 'ਚ ਭਾਜਪਾ ਦੀ ਹੋਈ ਹਾਰ ਕੇਂਦਰ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਨਤੀਜਾ ਹੈ | ਇਹ ਪ੍ਰਗਟਾਵਾ ਲੰਮਾ ਪਿੰਡ ਨਾਲ ਲੱਗਦੇ ਵਿਨੈ ਨਗਰ ਵਿਖੇ ਕੀਤੀ ...

ਪੂਰੀ ਖ਼ਬਰ »

ਸਾਬਕਾ ਡੀਨ ਪਲੇਸਮੈਂਟ ਪ੍ਰੋ. ਰਾਜੀਵ ਸ਼ਰਮਾ ਨੂੰ ਡੀ. ਏ. ਵੀ. ਕਾਲਜ ਨੇ ਕੀਤਾ ਸਨਮਾਨਿਤ

ਜਲੰਧਰ, 5 ਮਈ (ਰਣਜੀਤ ਸਿੰਘ ਸੋਢੀ)-ਟਰੇਨਿੰਗ ਐਂਡ ਪਲੇਸਮੈਂਟ ਸੈੱਲ, ਡੀ. ਏ. ਵੀ. ਕਾਲਜ ਜਲੰਧਰ ਨੇ ਸਾਬਕਾ ਡੀਨ ਪਲੇਸਮੈਂਟ ਪ੍ਰੋਫੈਸਰ ਰਾਜੀਵ ਸ਼ਰਮਾ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਨੇ ਪਿਛਲੇ ਦਿਨੀਂ ਡੀਨ, ਪਲੇਸਮੈਂਟ ਵਜੋਂ ਸ਼ਾਨਦਾਰ ਸੇਵਾਵਾਂ ਬਦਲੇ ਵਣਜ ਵਿਭਾਗ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਇੰਜੀਨੀਅਰਿੰਗ ਵਿਦਿਆਰਥੀਆਂ ਵਲੋਂ ਵਰਚੂਅਲ ਇੰਡਸਟਰੀਅਲ ਦੌਰਾ

ਜਲੰਧਰ, 5 ਮਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਟੈਕਨਾਲੋਜੀ ਐਂਡ ਮੈਨੇਜਮੈਂਟ ਦੇ ਮਕੈਨੀਕਲ ਐਂਡ ਆਟੋਮੋਬਾਇਲ ਡਿਪਾਰਟਮੈਂਟ ਦੇ ਵਿਦਿਆਰਥੀਆਂ ਨੂੰ ਹਿੰਦਮੂਰਤੀ ਇੰਡਸਟਰੀਜ਼ ਦਾ ਵਰਚੂਅਲ ਇੰਡਸਟਰੀਅਲ ਦੌਰਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ

ਜਲੰਧਰ, 5 ਮਈ (ਚੰਦੀਪ ਭੱਲਾ)-ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਧਰਨਿਆਂ ਲਈ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਮਹਿਲਾ ਦੋਸਤ ਨੇ ਸੁਰੱਖਿਆ ਗਾਰਡ ਨੂੰ ਘਰ 'ਚ ਬੁਲਾ ਕੇ ਬਣਾਇਆ ਬੰਧਕ, 3 ਲੱਖ ਦੀ ਮੰਗੀ ਫਿਰੌਤੀ

ਜਲੰਧਰ, 5 ਮਈ (ਐੱਮ. ਐੱਸ. ਲੋਹੀਆ)-ਸਕਿਓਰਿਟੀ ਗਾਰਡ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਉਸ ਦੀ ਮਹਿਲਾ ਦੋਸਤ ਨੇ ਚਾਹ ਪੀਣ ਦੇ ਬਹਾਨੇ ਘਰ 'ਚ ਬੁਲਾ ਕੇ ਬੰਧਕ ਬਣਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਬਸਤੀ ਬਾਵਾਖੇਲ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ 4 ...

ਪੂਰੀ ਖ਼ਬਰ »

ਨੂਰਮਹਿਲ ਦੀ ਪ੍ਰਧਾਨਗੀ ਬਣੇਗੀ ਵੱਡੀ ਚੁਣੌਤੀ

ਨੂਰਮਹਿਲ, 5 ਮਈ (ਜਸਵਿੰਦਰ ਸਿੰਘ ਲਾਂਬਾ)-ਨਗਰ ਕੌਂਸਲ ਨੂਰਮਹਿਲ ਦੀ ਨਾਟਕੀ ਤਰੀਕੇ ਨਾਲ ਹੋਈ ਚੋਣ ਆਪਣੇ ਪਿੱਛੇ ਬਹੁਤ ਸਾਰੇ ਸਵਾਲ ਖੜ੍ਹੇ ਕਰ ਗਈ | ਨਗਰ ਕੌਂਸਲ ਦੀਆਂ ਆਮ ਚੋਣਾਂ ਹੋਣ ਤੋਂ ਬਾਅਦ ਅਤੇ ਲੰਬੇ ਇੰਤਜ਼ਾਰ ਤੋਂ ਬਾਅਦ ਹੋਈ ਇਸ ਚੋਣ ਵਿੱਚ ਕੁੱਲ 13 ਕੌਂਸਲਰਾਂ ...

ਪੂਰੀ ਖ਼ਬਰ »

ਐਨ.ਆਰ.ਐਚ.ਐਮ. ਇੰਪਲਾਈਜ਼ ਵਲੋਂ ਬਿਲਗਾ ਹਸਪਤਾਲ ਵਿਖੇ ਧਰਨਾ

ਬਿਲਗਾ, 5 ਮਈ (ਮਨਜਿੰਦਰ ਸਿੰਘ ਜੌਹਲ)-ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨਣ ਅਤੇ ਮੁਲਾਜ਼ਮਾਂ ਨੂੰ ਭੈੜੀ ਸ਼ਬਦਾਵਲੀ ਬੋਲਣ 'ਤੇ ਪੀ.ਐਚ.ਸੀ.ਬਿਲਗਾ ਵਿਖੇ ਐਨ.ਆਰ.ਐਚ.ਐਮ.ਇੰਪਲਾਈਜ਼ ਐਸੋਸੀਏਸ਼ਨ ਵਲੋਂ ਧਰਨਾ ਦਿੱਤਾ ਗਿਆ ਜਿਸ ਵਿੱਚ ਪੰਜਾਬ ਸਰਕਾਰ ਖਿਲਾਫ ...

ਪੂਰੀ ਖ਼ਬਰ »

ਹੇਮਾ ਪੁਰੀ ਮਹਿਲਾ ਵਿੰਗ ਪੰਜਾਬ ਦੀ ਚੇਅਰਪਰਸਨ ਨਿਯੁਕਤ

ਮੱਲ੍ਹੀਆ ਕਲਾ, 5 ਮਈ (ਮਨਜੀਤ ਮਾਨ)-ਅੰਬੇਡਕਰ ਸੰਘਰਸ਼ ਮੋਰਚਾ ਪੰਜਾਬ ਵਲੋਂ ਸੂਬੇ ਅੰਦਰ ਮਹਿਲਾ ਵਿੰਗ, ਯੂਥ ਵਿੰਗ ਦੇ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ ਤੇ ਅੰਬੇਡਕਰ ਸੰਘਰਸ਼ ਮੋਰਚਾ ਪੰਜਾਬ ਦੀ ਸ਼ਾਖ ਹੋਰ ਮਜਬੂਤ ਹੋ ਰਹੀ ਹੈ | ਸੂਬਾ ਪ੍ਰਧਾਨ ਤਰਲੋਕ ਵੇਡਲ ਨੇ ਕਿਹਾ ...

ਪੂਰੀ ਖ਼ਬਰ »

261 ਵੈਟਰਨਰੀ ਇੰਸਪੈਕਟਰਾਂ ਨੂੰ ਮਿਲਿਆ 4200 ਦਾ ਗਰੇਡ

ਜਲੰਧਰ, 5 ਮਈ (ਹਰਵਿੰਦਰ ਸਿੰਘ ਫੁੱਲ)-ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਵਿਭਾਗ ਵਿਚ ਕੰਮ ਕਰ ਰਹੇ 261 ਵੈਟਰਨਰੀ ਇੰਸਪੈਕਟਰਾਂ ਨੂੰ 4200 ਗਰੇਡ ਪੇਅ ਦੇਣ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਥਾਣਾ ਛਾਉਣੀ ਦੇ ਸਬ ਇੰਸਪੈਕਟਰ ਜਸਵੰਤ ਸਿੰਘ ਨੂੰ ਪੁਲਿਸ ਕਮਿਸ਼ਨਰ ਨੇ ਕੀਤਾ ਸਸਪੈਂਡ

ਜਲੰਧਰ ਛਾਉਣੀ, 5 ਮਈ (ਪਵਨ ਖਰਬੰਦਾ)-ਪੁਲਿਸ ਕਮਿਸ਼ਨਰੇਟ ਦੇ ਅਧੀਨ ਆਉਂਦੇ ਥਾਣਾ ਛਾਉਣੀ ਵਿਖੇ ਬੀਤੇ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਸਬ ਇੰਸਪੈਕਟਰ ਜਸਵੰਤ ਸਿੰਘ ਨੂੰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਨੌਕਰੀ ਤੋਂ ਸਸਪੈਂਡ ਕਰ ...

ਪੂਰੀ ਖ਼ਬਰ »

ਭਾਜਪਾ ਦੀ ਹਾਰ ਲਈ ਫ਼ਿਰਕੂ ਤੇ ਕਾਰਪੋਰੇਟ ਪੱਖੀ ਨੀਤੀਆਂ ਜ਼ਿੰਮੇਵਾਰ-ਪਾਸਲਾ

ਜਲੰਧਰ, 5 ਮਈ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰੇਤ ਦੀ ਜਲੰਧਰ ਵਿਖੇ ਹੋਈ ਮੀਟਿੰਗ ਵਿੱਚ ਵਰਤਮਾਨ ਕੌਮਾਂਤਰੀ ਅਤੇ ਕੌਮੀ ਰਾਜਸੀ ਅਵਸਥਾ ਸਬੰਧੀ ਪਾਰਟੀ ਦੇ ਦਿ੍ਸ਼ਟੀਕੋਣ ਦੀ ਵਿਆਖਿਆ ਕਰਨ ਲਈ ...

ਪੂਰੀ ਖ਼ਬਰ »

ਇਨੋਕਿਡਜ਼ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਦਿੱਤਾ ਸੁਨੇਹਾ

ਜਲੰਧਰ, 5 ਮਈ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਦੇ ਇਨੋਕਿਡਜ਼ ਗਰੀਨ ਮਾਡਲ ਟਾਊਨ, ਕੈਂਟ ਜੰਡਿਆਲਾ ਰੋਡ, ਲੁਹਾਰਾਂ, ਕਪੂਰਥਲਾ ਰੋਡ ਅਤੇ ਨੂਰਪੁਰ ਵਿਖੇ ਕੇ.ਜੀ.1 ਅਤੇ ਕੇ.ਜੀ.2 ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਕਵਿਤਾ ਪਾਠ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਐਲ. ਕੇ. ਸੀ. ਟੀ. ਸੀ. ਸਕੂਲ ਮੈਨੇਜਮੈਂਟ ਦਾ ਟੀ. ਆਈ. ਈ. ਬਿਜਨਸ ਪਲਾਨ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 5 ਮਈ (ਰਣਜੀਤ ਸਿੰਘ ਸੋਢੀ)-ਐਲ. ਕੇ. ਸੀ. ਟੀ. ਸੀ. ਸਕੂਲ ਆਫ਼ ਮੈਨੇਜਮੈਂਟ ਨੇ ਟੀ. ਆਈ. ਈ. ਚੰਡੀਗੜ੍ਹ ਦੇ ਸਹਿਯੋਗ ਨਾਲ ਆਈ. ਕੇ. ਜੀ. ਪੀ. ਟੀ. ਯੂ. ਵਲੋਂ ਟੀ. ਆਈ. ਈ-ਬਿਜ਼ਨਸ ਪਲਾਨ ਮੁਕਾਬਲਾ-2021 ਕਰਵਾਇਆ ਗਿਆ, ਜਿਸ 'ਚ ਸੰਸਥਾ ਦੇ ਐਮ. ਬੀ. ਏ-4 ਵਿਦਿਆਰਥੀਆਂ ਰਾਹੁਲ ਡਡਵਾਲ, ...

ਪੂਰੀ ਖ਼ਬਰ »

ਮਹਿਤਪੁਰ ਦੀਆਂ ਮੰਡੀਆਂ 'ਚ ਹੋਈ 4 ਲੱਖ 36 ਹਜ਼ਾਰ ਕੁਇੰਟਲ ਕਣਕ ਦੀ ਖ਼ਰੀਦ

ਮਹਿਤਪੁਰ, 5 ਮਈ (ਰੰਧਾਵਾ)-ਮਾਰਕੀਟ ਕਮੇਟੀ ਮਹਿਤਪੁਰ ਅਧੀਨ ਆਉਂਦੀਆਂ ਤਿੰਨ ਮੰਡੀਆਂ ਮਹਿਤਪੁਰ, ਬਘੇਲਾ ਅਤੇ ਸੰਗੋਵਾਲ ਦੀਆਂ ਮੰਡੀਆਂ 'ਚ 4 ਲੱਖ 36 ਹਜ਼ਾਰ ਕੁਇੰਟਲ ਕਣਕ ਦੀ ਖ਼ਰੀਦ ਹੋਈ ਹੈ | ਉਪਰੋਕਤ ਜਾਣਕਾਰੀ ਦਿੰਦਿਆਂ ਮਹਿਤਪੁਰ ਮਾਰਕੀਟ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਭਗਤ ਸਿੰਘ ਕਾਲੋਨੀ 'ਚ ਨੌਜਵਾਨਾਂ ਦੀਆਂ 2 ਧਿਰਾਂ ਆਪਸ 'ਚ ਭਿੜੀਆਂ

ਮਕਸੂਦਾਂ, 5 ਮਈ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੀ ਭਗਤ ਸਿੰਘ ਕਾਲੋਨੀ 'ਚ ਬੀਤੀ ਰਾਤ ਨੌਜਵਾਨਾਂ ਦੀਆਂ 2 ਧਿਰਾਂ ਆਪਸ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਭਿੜ ਗਈਆਂ ਅਤੇ ਇਕ-ਦੂਜੇ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਦੋਵਾਂ ਧਿਰਾਂ ਦੇ ਨੌਜਵਾਨ ਜ਼ਖਮੀ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ਰ ਕਲੱਬ 'ਨੇ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਲਈ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਜਲੰਧਰ, 5 ਮਈ (ਹਰਵਿੰਦਰ ਸਿੰਘ ਫੁੱਲ)-ਜਲੰਧਰ ਫੋਟੋਗ੍ਰਾਫਰ ਕਲੱਬ ਦੇ ਪ੍ਰਧਾਨ ਸੁਖਵਿੰਦਰ ਨੰਨੜਾ ਦੀ ਅਗਵਾਈ 'ਚ ਫੋਟੋਗ੍ਰਾਫਰਾਂ ਦੇ ਇੱਕ ਵਫ਼ਦ ਨੇ ਵਧੀਕ ਡਿਪਟੀ ਕਮਿਸ਼ਨਰ ਜਸਵੀਰ ਸਿੰਘ ਨਾਲ ਮੁਲਾਕਾਤ ਕਰ ਕੇ ਇੱਕ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਹੈ ਕਿ ...

ਪੂਰੀ ਖ਼ਬਰ »

ਕਾਰੋਬਾਰੀਆਂ ਨੇ ਕੀਤਾ ਆਡ ਈਵਨ ਫ਼ਾਰਮੂਲੇ ਦਾ ਵਿਰੋਧ

ਜਲੰਧਰ, 5 ਮਈ (ਸ਼ਿਵ)-ਪ੍ਰਦੇਸ਼ ਵਪਾਰ ਮੰਡਲ ਦੀ ਹੋਈ ਇਕ ਮੀਟਿੰਗ ਵਿਚ ਕਾਰੋਬਾਰੀਆਂ ਨੇ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਲਈ ਆਡ ਈਵਨ (ਪੜਾਅ ਵਾਰ) ਫ਼ਾਰਮੂਲੇ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਹੈ ਕਿ ਇਸ ਨਾਲ ਦੁਕਾਨਦਾਰਾਂ ਦਾ ਭਾਈਚਾਰਾ ਵਿਗੜਦਾ ਹੈ | ਜੋ ਕਾਰੋਬਾਰੀ ...

ਪੂਰੀ ਖ਼ਬਰ »

ਖਾਂਬਰਾ ਤੋਂ ਸਿੰਘਾਂ ਤੱਕ ਜਲਦ 4 ਮਾਰਗੀ ਹੋਵੇਗਾ ਨਕੋਦਰ ਰੋਡ

ਲਾਂਬੜਾ, 5 ਮਈ (ਪਰਮੀਤ ਗੁਪਤਾ)-ਜਲੰਧਰ ਨਕੋਦਰ ਕੌਮੀ ਰਾਜ ਮਾਰਗ ਨੂੰ ਨਗਰ ਨਿਗਮ ਜਲੰਧਰ ਦੀ ਹੱਦ ਖਾਂਬਰਾ ਤੋਂ ਸਿੰਘਾਂ ਪਿੰਡ ਤੱਕ ਨਕੋਦਰ ਰੋਡ ਨੂੰ ਜਲਦ ਚੌੜਾ ਕਰ 4 ਮਾਰਗੀ ਬਣਾ ਨਵੇਂ ਬਣੇ ਹਾਈਵੇ ਨਾਲ ਜੋੜਿਆ ਜਾਵੇਗਾ | ਜਿਸ ਸਬੰਧੀ ਪੀ.ਡਬਲਿਊ.ਡੀ. ਵਿਭਾਗ ਵਲੋਂ ਸਰਵੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੁਕਾਨਦਾਰਾਂ ਨਾਲ ਪੱਖਪਾਤੀ ਰਵੱਈਆ ਬੰਦ ਕਰੇ-ਵਾਲੀਆ

ਜਲੰਧਰ ਛਾਉਣੀ, 5 ਅਪ੍ਰੈਲ (ਪਵਨ ਖਰਬੰਦਾ)- ਕੋਵਿਡ-19 ਦੀ ਦੂਸਰੀ ਲਹਿਰ ਭਾਵੇਂ ਪੂਰੇ ਦੇਸ਼ 'ਚ ਆਪਣਾ ਕਹਿਰ ਢਾਹ ਰਹੀ ਹੈ ਤੇ ਇਸ ਕਾਰਨ ਵੱਡੀ ਗਿਣਤੀ 'ਚ ਜਿੱਥੇ ਕੋਰੋਨਾ ਮਹਾਂਮਾਰੀ ਦੀ ਲਪੇਟ 'ਚ ਆ ਕੇ ਲੋਕ ਬਿਮਾਰ ਹੋ ਰਹੇ ਹਨ ਅਤੇ ਮੌਤਾਂ ਵੀ ਹੋਣ ਕਾਰਨ ਦੇਸ਼ ਦੇ ਲੋਕਾਂ ...

ਪੂਰੀ ਖ਼ਬਰ »

ਲੰਬੀਆਂ ਕਤਾਰਾਂ 'ਚ ਲੱਗਣ ਦੀ ਬਜਾਏ ਲੋਕ ਈ-ਸੰਜੀਵਨੀ ਦਾ ਲਾਭ ਲੈਣ : ਡਾ. ਬਲਵੰਤ ਸਿੰਘ

ਜਲੰਧਰ, 5 ਮਈ (ਐੱਮ. ਐੱਸ. ਲੋਹੀਆ) -ਕੋਵਿਡ-19 ਦੇ ਚਲਦੀਆਂ ਹੋਰ ਬਿਮਾਰੀਆਂ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਸਿਹਤ ਵਿਭਾਗ ਵਲੋਂ ਈ-ਸੰਜੀਵਨੀ ਓ.ਪੀ.ਡੀ. ਦੀ ਸੁਵਿਧਾ ਦਿੱਤੀ ਜਾ ਰਹੀ ਹੈ | ਇਸ ਸਬੰਧੀ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਸ਼ੁਰੂ ਕੀਤੀ ਗਈ ਪ੍ਰਤਾਪਪੁਰਾ ਸਬਜ਼ੀ ਮੰਡੀ ਨੇ ਪੂਰਾ ਕੀਤਾ ਇਕ ਸਾਲ

ਲਾਂਬੜਾ, 5 ਮਈ (ਪਰਮੀਤ ਗੁਪਤਾ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਸਾਲ ਮਕਸੂਦਾਂ ਸਬਜ਼ੀ ਮੰਡੀ ਦੀ ਭੀੜ ਨੂੰ ਘੱਟ ਕਰ ਮੰਡੀ ਨੂੰ ਰਾਹਤ ਦੇਣ ਅਤੇ ਕੋਰੋਨਾ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਇਰਾਦੇ ਨਾਲ ਫੋਕਲ ਪੁਆਇੰਟ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ 'ਚ ਅੰਤਰ ਸਦਨ ਆਨਲਾਈਨ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲੇ

ਜਲੰਧਰ, 5 ਮਈ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਜਲੰਧਰ ਵਿਖੇ ਪਿ੍ੰਸੀਪਲ ਨੀਰੂ ਨਈਅਰ ਦੀ ਅਗਵਾਈ 'ਚ ਮਹਾਂਮਾਰੀ ਦੀ ਸਥਿਤੀ 'ਚ ਅੰਤਰ ਸਦਨ ਆਨਲਾਈਨ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ 'ਚ ਤੀਸਰੀ ਜਮਾਤ ਦੇ 28 ਵਿਦਿਆਰਥੀਆਂ ਨੇ ਬੜੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX