ਤਾਜਾ ਖ਼ਬਰਾਂ


21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਬੀਬੀ ਜਗੀਰ ਕੌਰ ਨੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . .  1 day ago
ਅੰਮ੍ਰਿਤਸਰ,19 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ....
ਖੰਨਾ ਨਰੋਤਮ ਨਗਰ ਦਾ ਇਕ ਨੌਜਵਾਨ ਦੂਜਾ ਰੈਂਕ ਲੈ ਕੇ ਬਣਿਆ ਪੀ.ਸੀ.ਐਸ. ਅਫ਼ਸਰ
. . .  1 day ago
ਖੰਨਾ,19 ਜੂਨ (ਹਰਜਿੰਦਰ ਸਿੰਘ ਲਾਲ) - ਨਰੋਤਮ ਨਗਰ ਦੇ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇੰਜਨੀਅਰਿੰਗ ਕੀਤੀ ਅਤੇ ਉਸਤੋਂ ਬਾਅਦ ਪੀ.ਸੀ.ਐੱਸ. ਦੀ...
ਬਿਜਲੀ ਕੱਟਾਂ ਤੋਂ ਦੁਖੀ ਹੋਕੇ ਕਿਸਾਨਾਂ ਨੇ ਅੱਧੀ ਰਾਤ ਨੂੰ ਕੌਮੀ ਮਾਰਗ ਬਿਠੰਡਾ - ਚੰਡੀਗੜ੍ਹ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,19 ਜੂਨ (ਵਿਜੇ ਸ਼ਰਮਾ) - ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਸ੍ਰੀ ਮੁਕਤਸਰ ਸਾਹਿਬ

ਪੁਲਿਸ ਨੇ ਸ਼ਹਿਰ 'ਚ ਘੁੰਮ ਰਹੇ ਲੋਕਾਂ ਨੂੰ ਰੋਕ ਕੇ ਕੋਰੋਨਾ ਟੈਸਟ ਕਰਵਾਇਆ

ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦੇ ਫ਼ਰੀਦਕੋਟ ਪੁਲਿਸ ਨੇ ਸ਼ਹਿਰ ਵਿਚ ਅਜਿਹੇ ਲੋਕਾਂ ਨੂੰ ਰੋਕ ਕੇ ਉਨ੍ਹਾਂ ਦੇ ਕੋਰੋਨਾ ਟੈਸਟ ਕਰਵਾਏ ਜੋ ਜ਼ਿਆਦਾਤਰ ਲੋਕਾਂ ਦੇ ਸੰਪਰਕ ਵਿਚ ਰਹਿੰਦੇ ਹਨ | ਫ਼ਰਦਿਕੋਟ ਪੁਲਿਸ ਵਲੋਂ ਇਹ ਪਹਿਲ ਕਦਮੀ ਇਸ ਲਈ ਕੀਤੀ ਗਈ ਕਿ ਫ਼ਰੀਦਕੋਟ ਅੰਦਰ ਕੋਰੋਨਾ ਮਹਾਂਮਾਰੀ ਪੈਰ ਪਸਾਰ ਚੁੱਕੀ ਹੈ ਪਰ ਲੋਕ ਫਿਰ ਵੀ ਇਸ ਬਿਮਾਰੀ ਤੋਂ ਬਚਾਅ ਲਈ ਕੋਈ ਯੋਗ ਉਪਰਾਲੇ ਨਹੀਂ ਕਰ ਰਹੇ ਅਤੇ ਨਾ ਹੀ ਲੋਕ ਖੁਦ ਟੈਸਟਿੰਗ ਵਿਚ ਦਿਲਚਸਪੀ ਲੈ ਰਹੇ ਹਨ | ਡਾ. ਚੰਦਰ ਸ਼ੇਖਰ ਕੱਕੜ ਐੱਸ. ਐੱਮ. ਓ ਸਿਵਲ ਹਸਪਤਾਲ ਫ਼ਰੀਦਕੋਟ ਅਤੇ ਡੀ. ਐੱਸ. ਪੀ ਫ਼ਰੀਦਕੋਟ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਅੱਜ ਫ਼ਰੀਦਕੋਟ ਪੁਲਿਸ ਵਲੋਂ ਉਨ੍ਹਾਂ ਲੋਕਾਂ ਨੂੰ ਰੋਕ ਕੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਜੋ ਰੋਜ਼ਾਨਾ ਜ਼ਿਆਦਾ ਲੋਕਾਂ ਦੇ ਸੰਪਰਕ ਵਿਚ ਰਹਿੰਦੇ ਹਨ, ਜਿਨ੍ਹਾਂ ਵਿਚ ਆਟੋ ਵਾਲੇ, ਰਿਕਸ਼ਾ ਵਾਲੇ, ਰੇਹੜੀਆਂ ਵਾਲੇ ਅਤੇ ਮਜ਼ਦੂਰ ਆਦਿ ਲੋਕ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਮੌਕੇ 'ਤੇ ਹੀ ਕੋਰੋਨਾ ਟੈਸਟ ਦੇ ਨਤੀਜੇ ਦੱਸੇ ਜਾ ਰਹੇ ਹਨ ਤੇ ਪਾਜ਼ੀਟਿਵ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਸਿਹਤ ਵਿਭਾਗ ਦੀ ਮਦਦ ਨਾਲ ਇਕਾਂਤਵਾਸ ਕੀਤਾ ਜਾ ਰਿਹਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣ, ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ |

ਭਾਜਪਾ ਵਲੋਂ ਟੀ. ਐੱਮ. ਸੀ. ਆਗੂਆਂ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਫਾਟਕ ਨੇੜੇ ਅੱਜ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਹੇਠ ਬੰਗਾਲ ਵਿਖੇ 9 ਭਾਜਪਾ ਆਗੂਆਂ ਦੀ ਹੱਤਿਆ ਦੇ ਰੋਸ ਵਜੋਂ ਟੀ. ...

ਪੂਰੀ ਖ਼ਬਰ »

ਡਾ. ਮੋਹਿਤ ਗਰਗ ਨੇ ਪੰਜਾਬ ਦਾ ਨਾਂਅ ਦੇਸ਼ ਭਰ 'ਚ ਰੌਸ਼ਨ ਕੀਤਾ

ਦੋਦਾ, 5 ਮਈ (ਰਵੀਪਾਲ)-ਜ਼ਿਲ੍ਹਾ ਸੰਗਰੂਰ ਦੇ ਜੰਮਪਲ ਡਾ. ਮੋਹਿਤ ਗਰਗ ਦਾ ਨਾਂਅ ਫੇਮ ਇੰਡੀਆ ਮੈਗਜ਼ੀਨ ਏਸ਼ੀਆ ਪੋਸਟ ਅਤੇ ਪੀ. ਐੱਸ. ਯੂ. ਵਾਚ ਦੇ ਸਰਵੇ ਦੌਰਾਨ ਭਾਰਤ ਦੇ 50 ਸਭ ਤੋਂ ਪ੍ਰਸਿੱਧ ਪੁਲਿਸ ਅਫ਼ਸਰਾਂ 'ਚ ਦਰਜ ਕੀਤਾ ਗਿਆ ਹੈ | ਸਾਰੇ ਭਾਰਤ ਦੇ 700 ਪੁਲਿਸ ਜ਼ਿਲ੍ਹਾ ...

ਪੂਰੀ ਖ਼ਬਰ »

ਵਿਸ਼ਵਕਰਮਾ ਧਰਮਸ਼ਾਲਾ ਦੇ ਅਹੁਦੇਦਾਰਾਂ ਵਲੋਂ ਭਾਈ ਸਿੱਧੂ ਦਾ ਧੰਨਵਾਦ

ਕੋਟਕਪੂਰਾ, 5 ਮਈ (ਮੋਹਰ ਸਿੰਘ ਗਿੱਲ)-ਵਿਸ਼ਵਕਰਮਾ ਧਰਮਸ਼ਾਲਾ ਦੇ ਨਾਲ ਛੱਪੜ ਵਾਲੀ ਗਲੀ ਦੇ ਵਿਚ ਇੰਟਰਲਾਕ ਟਾਇਲਾਂ ਲਗਾ ਕੇ ਪੱਕਾ ਕੀਤਾ ਗਿਆ | ਇਸ ਗਲੀ ਦੇ ਪੱਕੀ ਹੋਣ 'ਤੇ ਸਮੂਹ ਨਗਰ ਨਿਵਾਸੀਆਂ ਵਲੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦਾ ...

ਪੂਰੀ ਖ਼ਬਰ »

ਨਵੀਂ ਦਾਣਾ ਮੰਡੀ ਕੋਟਕਪੂਰਾ 'ਚ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ

ਕੋਟਕਪੂਰਾ, 5 ਮਈ (ਮੇਘਰਾਜ)-ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਕਣਕ ਦੀ ਭਰੀਆਂ ਬੋਰੀਆਂ ਦੀ ਲਿਫ਼ਟਿੰਗ ਦੀ ਚਾਲ ਧੀਮੀ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਬੀਤੇ ਦਿਨੀਂ ਹਲਕੀ ਬਾਰਸ਼ ਹੋਣ ਕਾਰਨ ਬੋਰੀਆਂ ਦੀ ਲੱਗੀਆਂ ਧਾਂਗਾਂ 'ਤੇ ਉੱਪਰ ਪਈਆਂ ਬੋਰੀਆਂ ...

ਪੂਰੀ ਖ਼ਬਰ »

ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜ਼ੈਲ ਸਿੰਘ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 5 ਮਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜ਼ੈਲ ਸਿੰਘ ਦਾ ਜਨਮ ਦਿਨ ਸ਼ਰਧਾਪੂਰਵਕ ਮਨਾਇਆ ਗਿਆ ਤੇ ਉਨ੍ਹਾਂ ਦੀ ਤਸਵੀਰ 'ਤੇ ਫ਼ੁੱਲ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਦੇ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ

ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੇ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਦੇ ਨਿਯਮਾਂ ਅਨੁਸਾਰ ਪਿੰਡ ਚੱਕ ਕਾਲਾ ਸਿੰਘ ਵਾਲਾ ਦੇ ਆਂਗਣਵਾੜੀ ਸੈਂਟਰ ਵਿਚ ਅੱਜ ਲਾਭਪਾਤਰੀਆਂ ਨੂੰ ਰਾਸ਼ਨ ...

ਪੂਰੀ ਖ਼ਬਰ »

ਭਾਜਪਾ ਆਗੂ ਐਡਵੋਕੇਟ ਸੱਤਪਾਲ ਗੋਇਲ ਨਹੀਂ ਰਹੇ

ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਬਾਰ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਐਡਵੋਕੇਟ ਸਤਪਾਲ ਗੋਇਲ ਨੋਟਰੀ ਪਬਲਿਕ ਦਾ ਅੱਜ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਸਤਪਾਲ ਗੋਇਲ ਲੰਬਾ ਸਮਾਂ ਭਾਜਪਾ ਦੇ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ (ਐਗਟੈਕ) ਪੰਜਾਬ ਦੇ ਚੇਅਰਮੈਨ ਡਾ. ਗੁਰਿਵੰਦਰ ਸਿੰਘ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਖੇਤੀ ਟੈਕਨੋਕਰੇਟਸ ਵਲੋਂ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਆਪੋ ਆਪਣੇ ...

ਪੂਰੀ ਖ਼ਬਰ »

ਮੁਕੰਮਲ ਲਾਕਡਾਊਨ ਨਾ ਲਾਉਣ ਦੀ ਮੰਗ

ਬਰਗਾੜੀ, 5 ਮਈ (ਲਖਵਿੰਦਰ ਸ਼ਰਮਾ)-ਬਹੁਤ ਸਾਰੇ ਛੋਟੇ ਦੁਕਾਨਦਾਰਾਂ, ਮਜ਼ਦੂਰਾਂ, ਆਮ ਲੋਕਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮੁਕੰਮਲ ਲਾਕਡਾਊਨ ਕਿਸੇ ਵੀ ਹਾਲਤ ਵਿਚ ਨਾ ਲਗਾਇਆ ਜਾਵੇ ਅਤੇ ਹਸਪਤਾਲਾਂ ਵਿਚ ਸਿਹਤ ਸਹੂਲਤਾਂ, ਆਕਸੀਜਨ, ...

ਪੂਰੀ ਖ਼ਬਰ »

ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਬਾਬਾ ਵਿਸ਼ਵਕਰਮਾਂ ਰਾਮਗੜ੍ਹੀਆਂ ਸਭਾ ਫ਼ਰੀਦਕੋਟ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆਂ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਦੇ ਮੁੱਖ ਸੇਵਾਦਾਰ ਮੱਘਰ ਸਿੰਘ ...

ਪੂਰੀ ਖ਼ਬਰ »

ਸਿਹਤ ਕੇਂਦਰ ਜੰਡ ਸਾਹਿਬ ਤੋਂ 18,040 ਵਿਅਕਤੀਆਂ ਨੇ ਕੋਰੋਨਾਂ ਤੋਂ ਬਚਾਅ ਦੇ ਟੀਕੇ ਲਗਵਾਏ

ਸਾਦਿਕ, 5 ਮਈ (ਗੁਰਭੇਜ ਸਿੰਘ ਚੌਹਾਨ)-ਸਿਹਤ ਕੇਂਦਰ ਜੰਡ ਸਾਹਿਬ ਵਿਖੇ ਡਾ. ਰਜੀਵ ਭੰਡਾਰੀ ਐੱਸ. ਐੱਮ. ਓ., ਅਰਚਨਾਂ ਐਮ.ਪੀ.ਐਚ. ਡਬਲਯੂ (ਐਫ਼), ਸ਼ਿੰਦਰ ਕੌਰ ਐੱਮ. ਪੀ. ਐੱਚ. ਡਬਲਯੂ (ਐੱਫ), ਸੁਭਾਸ਼ ਐੱਮ. ਪੀ. ਐੱਚ. ਡਬਲਯੂ (ਐੱਮ) ਦੀ ਅਗਵਾਈ 'ਚ ਕੋਵਿਡ ਵੈਕਸੀਸੇਸ਼ਨ ਕੀਤੀ ਜਾ ...

ਪੂਰੀ ਖ਼ਬਰ »

ਸਰਕਾਰ ਨੇ ਦੁਕਾਨਦਾਰਾਂ ਨਾਲ ਵਿਤਕਰੇਬਾਜ਼ੀ ਬੰਦ ਨਾ ਕੀਤੀ ਤਾਂ ਉਹ ਰੋਸ ਧਰਨੇ ਦੇਣਗੇ

ਬਾਜਾਖਾਨਾ, 5 ਮਈ (ਜੀਵਨ ਗਰਗ)-ਕੋਰੋਨਾ ਸੰਕਟ ਦੇ ਚੱਲਦਿਆਂ ਪਿਛਲੇ ਇਕ ਸਾਲ ਤੋਂ ਲਗਪਗ ਸਾਰੇ ਰੇਹੜੀ, ਫੜ੍ਹੀ ਤੋਂ ਲੈ ਕਿ ਸਭ ਛੋਟੇ ਵੱਡੇ ਕਾਰੋਬਾਰ ਬੰਦ ਪਏ ਹਨ, ਜਿਸ ਕਾਰਨ ਸਾਰੇ ਕਾਰੋਬਾਰੀ ਪੂਰੀ ਤਰ੍ਹਾਂ ਆਰਥਿਕ ਪੱਖੋਂ ਲੜਖੜਾ ਗਏ ਹਨ ਤੇ ਉਨ੍ਹਾਂ ਨੂੰ ਆਪਣੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੋਰੋਨਾ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਅਸਫ਼ਲ ਰਹੀ- ਗਹਿਰੀਵਾਲਾ

ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਪੰਜਾਬ ਦੇ ਸੀਨੀਅਰ ਆਗੂ ਚੌਧਰੀ ਰਾਜੇਸ਼ ਗਹਿਰੀਵਾਲਾ ਉੱਪ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਨੇ ਕਿਹਾ ਕਿ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਮਹਾਨ ਸਿੱਖ ਜਰਨੈਲ ਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਵਣ ਰੇਂਜ ਲੰਬੀ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਸਿਵੀਆ ਦੀ ਦੇਖ-ਰੇਖ ਹੇਠ ਵਣ ਰੇਂਜ ਲੰਬੀ ਇਕਾਈ ਦੀ ਚੋਣ ਹੋਈ | ਇਸ ਚੋਣ ਵਿਚ ਜਤਿੰਦਰ ਸਿੰਘ ਭੱਟੀ ਨੇ ਵਿਸ਼ੇਸ਼ ਸਹਿਯੋਗ ...

ਪੂਰੀ ਖ਼ਬਰ »

ਪਹਾੜੀ ਕਿੱਕਰਾਂ ਨਾਲ ਰਾਸ਼ਟਰੀ ਮਾਰਗ ਸੁੰਗੜਿਆ

ਲੰਬੀ, 5 ਮਈ (ਸ਼ਿਵਰਾਜ ਸਿੰਘ ਬਰਾੜ)-ਰਾਸ਼ਟਰੀ ਮਾਰਗ-9 'ਤੇ ਸਥਿਤ ਡੱਬਵਾਲੀ-ਮਲੋਟ ਸੜਕ ਨੰੂ ਦੋਵਾਂ ਪਾਸਿਆਂ ਤੋਂ ਪਹਾੜੀ ਕਿੱਕਰਾਂ ਨੇ ਅਜਿਹਾ ਘੇਰ ਰੱਖਿਆ ਹੈ ਕਿ ਇੱਥੇ ਸੜਕੀ ਹਾਦਸਿਆਂ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ | ਜ਼ਿਕਰਯੋਗ ਹੈ ਕਿ ਡੱਬਵਾਲੀ ਤੋਂ ਮਲੋਟ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਬੈਂਕ ਮੈਨੇਜਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਦੀ ਅਗਵਾਈ ਹੇਠ ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਮੁੱਖ ਬਰਾਂਚ ਦੇ ਚੀਫ਼ ਮੈਨੇਜਰ ਆਰ. ਕੇ. ਗੋਇਲ ਨਾਲ ਮੁਲਾਕਾਤ ...

ਪੂਰੀ ਖ਼ਬਰ »

ਦਵਾਈ ਦੀਆਂ 125 ਕਿੱਟਾਂ ਸਰਕਾਰੀ ਹਸਪਤਾਲ ਨੂੰ ਦਿੱਤੀਆਂ

ਮਲੋਟ, 5 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਅੱਜ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਦਵਾਈਆਂ ਦੀਆਂ 125 ਸਪੈਸ਼ਲ ਕਿੱਟਾਂ ਸਰਕਾਰੀ ਹਸਪਤਾਲ ਮਲੋਟ ਨੂੰ ਦਿੱਤੀਆਂ ਗਈਆਂ ਹਨ | ਐਸ.ਡੀ.ਐਮ ਗੋਪਾਲ ਸਿੰਘ ਦੀ ਵਿਸ਼ੇਸ਼ ਪ੍ਰੇਰਣਾ ਅਤੇ ਸਹਿਯੋਗ ਸਦਕਾ ਸਮਾਜ ਸੇਵੀ ਤੇ ਧਾਰਮਿਕ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਕੋਰੋਨਾ ਸਬੰਧੀ ਜਾਗਰੂਕ ਮੁਹਿੰਮ ਵਿੱਢੀ

ਲੰਬੀ, 5 ਮਈ (ਸ਼ਿਵਰਾਜ ਸਿੰਘ ਬਰਾੜ)-ਕੋਰੋਨਾ ਸਬੰਧੀ ਆਂਗਣਵਾੜੀ ਵਰਕਰਾਂ ਵਲੋਂ ਸਿਹਤ ਵਿਭਾਗ ਦਾ ਸਾਥ ਦਿੰਦਿਆਂ ਘਰ-ਘਰ ਕੋਰੋਨਾ ਸਬੰਧੀ ਆਮ ਲੋਕਾਂ ਨੰੂ ਜਾਗਰੂਕ ਕੀਤਾ ਜਾ ਰਿਹਾ ਹੈ | ਆਂਗਣਵਾੜੀ ਵਰਕਰ ਸਿਮਰਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਅਗਵਾਈ 'ਚ ਜ਼ਿਲੇ੍ਹ ਅੰਦਰ ਕੋਰੋਨਾ ਟੀਕਾਕਰਨ ਤੇ ਜਾਗਰੂਕਤਾ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਜਿਸ ਅਧੀਨ ਸਿਹਤ ਵਿਭਾਗ ਹੋਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਤੇ ਰਾਗੀ ਸੇਵਾ ਸੁਸਾਇਟੀ ਤੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਸਬ ਡਵੀਜ਼ਨ ਪੱਧਰ 'ਤੇ ਕੰਟਰੋਲ ਰੂਪ ਸਥਾਪਿਤ

ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਕੋਵਿਡ-19 ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਉੱਥੇ ਹੀ ਸਬ ...

ਪੂਰੀ ਖ਼ਬਰ »

ਸਿਵਲ ਪ੍ਰਸ਼ਾਸਨ ਵਲੋਂ ਧਾਰਮਿਕ ਅਸਥਾਨਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਮਲੋਟ, 5 ਮਈ (ਪਾਟਿਲ)-ਪੰਜਾਬ ਰਾਜ ਅੰਦਰ ਚੱਲ ਰਹੇ ਮਿੰਨੀ ਲਾਕਡਾਊਨ ਦੌਰਾਨ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਮਲੋਟ ਵਲੋਂ ਧਾਰਮਿਕ ਅਸਥਾਨਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਮਲੋਟ ਐੱਸ. ਡੀ. ਐੱਮ. ਗੋਪਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX