ਤਾਜਾ ਖ਼ਬਰਾਂ


ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  about 1 hour ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  about 2 hours ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  about 3 hours ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  about 3 hours ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  about 3 hours ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  about 3 hours ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  about 4 hours ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 minute ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 5 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 5 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 4 hours ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 5 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 6 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 6 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 7 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 7 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 7 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 7 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 8 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 8 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 8 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 8 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 9 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਧਰਨੇ 218ਵੇਂ ਦਿਨ 'ਚ

ਮਾਨਸਾ, 5 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 218ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਦਿੱਲੀ ਮੋਰਚੇ 'ਚ ਕਾਫ਼ਲਿਆਂ ਸੰਗ ਸ਼ਿਰਕਤ ਕਰਨ | ਇਸ ਮੌਕੇ ਜਸਵੰਤ ਸਿੰਘ ਜਵਾਹਰਕੇ, ਤੇਜ ਸਿੰਘ ਚੇਕਰੀਆਂ, ਸੁਖਚਰਨ ਸਿੰਘ ਦਾਨੇਵਾਲੀਆ, ਸੋਮਦੱਤ, ਰਤਨ ਭੋਲਾ ਨੇ ਵੀ ਸੰਬੋਧਨ ਕੀਤਾ |
ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਹਿੰਦਰ ਸਿੰਘ ਦਿਆਲਪੁਰਾ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਸਵਰਨਜੀਤ ਸਿੰਘ ਦਲਿਓ, ਬਲਦੇਵ ਸਿੰਘ ਗੁਰਨੇ ਕਲਾਂ, ਗੁਰਦੇਵ ਦਾਸ ਬੋੜਾਵਾਲ, ਹਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਸਾਮਰਾਜੀ ਅਤੇ ਕਾਰਪੋਰੇਟ ਘਰਾਣਿਆਂ ਦੀ ਚਾਕਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਦੇਸ਼ ਦੀ ਆਰਥਿਕਤਾ ਤਬਾਹ ਹੋ ਰਹੀ ਹੈ | ਧਰਨੇ ਨੂੰ ਜਸਵੰਤ ਸਿੰਘ ਬੀਰੋਕੇ, ਅਜਾਇਬ ਸਿੰਘ ਗੁਰਨੇ ਕਲਾਂ, ਕਾਲਾ ਸਿੰਘ, ਨਾਜ਼ਰ ਸਿੰਘ ਗੁਰਨੇ ਕਲਾਂ, ਸੁਖਵਿੰਦਰ ਸਿੰਘ ਔਲਖ, ਬਹਾਦਰ ਸਿੰਘ ਗੁਰਨੇ ਖੁਰਦ, ਮੱਲ ਸਿੰਘ ਬੋੜਾਵਾਲ, ਸੀਤਾ ਗਿਰ ਗੁਰਨੇ, ਨਾਜਰ ਸਿੰਘ ਗੁਰਨੇ ਕਲਾਂ, ਜਥੇਦਾਰ ਜਵਾਲਾ ਸਿੰਘ, ਨਾਜ਼ਰ ਸਿੰਘ ਗੁਰਨੇ ਕਲਾਂ, ਬਲਦੇਵ ਸਿੰਘ ਸਾਬਕਾ ਸਰਪੰਚ, ਰੂਪ ਸਿੰਘ ਗੁਰਨੇ ਕਲਾਂ ਆਦਿ ਨੇ ਵੀ ਸੰਬੋਧਨ ਕੀਤਾ |
ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਜਾਰੀ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਨ ਲਈ ਅਨੇਕਾਂ ਯਤਨ ਕੀਤੇ ਪਰ ਸਰਕਾਰ ਸਫਲ ਨਹੀਂ ਹੋਈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਕਿਉਂਕਿ ਸਾਰੇ ਦੇਸ਼ 'ਚ ਕਿਸਾਨਾਂ ਦੇ ਹੱਕ 'ਚ ਲਹਿਰ ਚੱਲ ਰਹੀ ਹੈ | ਧਰਨੇ ਨੂੰ ਰਾਮਫਲ ਸਿੰਘ ਬਹਾਦਰਪੁਰ, ਲਛਮਣ ਸਿੰਘ ਚੱਕ ਅਲੀਸ਼ੇਰ, ਤਾਰਾ ਚੰਦ ਬਰੇਟਾ, ਸੁਖਦੇਵ ਸਿੰਘ ਬਹਾਦਰਪੁਰ, ਛੱਜੂ ਸਿੰਘ ਬਰੇਟਾ, ਬਲਜੀਤ ਕੌਰ ਧਰਮਪੁਰਾ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਰਿਹਾ | ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਮੋਦੀ ਸਰਕਾਰ ਦੀ ਅਗਵਾਈ 'ਚ ਵੱਧ ਫੁੱਲ ਰਹੇ ਹਨ ਜਦੋਂ ਕਿ ਕਿਸਾਨੀ ਖ਼ਤਮ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣ ਤੱਕ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਜਾਰੀ ਰਹੇਗਾ | ਇਸ ਮੌਕੇ ਮੇਜਰ ਸਿੰਘ ਗੋਬਿੰਦਪੁਰਾ, ਸੁਖਪਾਲ ਸਿੰਘ ਗੋਰਖਨਾਥ, ਭੋਲਾ ਸਿੰਘ ਦਿਆਲਪੁਰਾ, ਜਸਵਿੰਦਰ ਕੌਰ ਬਹਾਦਰਪੁਰ, ਲਖਵਿੰਦਰ ਕੌਰ ਦਿਆਲਪੁਰਾ, ਕਰਮਜੀਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |
ਟਿੱਕਰੀ ਬਾਰਡਰ 'ਤੇ ਸਿਲਸਿਲੇ ਵਾਰ ਜਥੇ ਭੇਜਣ ਸਬੰਧੀ ਮੀਟਿੰਗਾਂ ਸ਼ੁਰੂ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਵੱਖ ਵੱਖ ਬਾਰਡਰਾਂ 'ਤੇ ਵਿੱਢੇ ਅੰਦੋਲਨ ਨੂੰ ਕਿਸਾਨ ਹਰ ਹਾਲਤ 'ਚ ਫ਼ਤਿਹ ਕਰਨਗੇ | ਇਹ ਪ੍ਰਗਟਾਵਾ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਭੀਖੀ ਨੇ ਆਲਾ ਪੱਤੀ 'ਚ ਕਿਸਾਨਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਪੱਛਮੀ ਬੰਗਾਲ 'ਚ ਭਾਜਪਾ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਮੋਦੀ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਦੇਸ਼ 'ਚ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਕਿਸਾਨਾਂ ਨੇ ਲਗਪਗ ਕਣਕ ਦੀ ਫ਼ਸਲ ਦਾ ਨਿਪਟਾਰਾ ਕਰ ਦਿੱਤਾ ਹੈ | ਹੁਣ ਦਿੱਲੀ ਮੋਰਚੇ 'ਤੇ ਡਟਣ ਲਈ ਸਿਲਸਿਲੇਵਾਰ ਵਾਰਡਾਂ, ਮੁਹੱਲਿਆਂ 'ਚੋਂ ਕਿਸਾਨਾਂ ਦੇ ਜਥੇ ਟਿੱਕਰੀ ਬਾਰਡਰ 'ਤੇ ਭੇਜੇ ਜਾਣਗੇ | ਇਸ ਮੌਕੇ ਬਲਕਰਨ ਸਿੰਘ, ਮੱਘਰ ਸਿੰਘ, ਮੇਘ ਸਿੰਘ, ਕਾਲਾ ਸਿੰਘ, ਸ਼ਾਮ ਸਿੰਘ, ਹੁਕਮ ਚੰਦ, ਬਿੰਦਰ ਸਿੰਘ, ਹੈਪੀ ਸਿੰਘ, ਜਗਸੀਰ ਸਿੰਘ ਜੱਗਾ, ਜਗਜੀਤ ਸਿੰਘ ਆਦਿ ਹਾਜ਼ਰ ਸਨ |

ਭਾਖੜਾ ਨਹਿਰ ਦੀ ਲੰਬੀ ਬੰਦੀ ਕਾਰਨ ਲੋਕ ਪ੍ਰੇਸ਼ਾਨ

ਝੁਨੀਰ, 5 ਮਈ (ਰਮਨਦੀਪ ਸਿੰਘ ਸੰਧੂ)- ਭਾਖੜਾ ਨਹਿਰ ਪਿਛਲੇ 2 ਹਫ਼ਤਿਆਂ ਤੋਂ ਬੰਦ ਹੋਣ ਕਰ ਕੇ ਸਥਾਨਕ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਸਿੰਚਾਈ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਨਹਿਰ ਵਿਚ 26 ਅਪ੍ਰੈਲ ਨੂੰ ਪਾਣੀ ...

ਪੂਰੀ ਖ਼ਬਰ »

ਐਮ.ਸੀ. ਮਾਨਸਾ ਦੀਆਂ ਚੋਣਾਂ ਹਾਈਕੋਰਟ ਜਾਂਚ ਦੇ ਦਾਇਰੇ 'ਚ, ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 5 ਮਈ (ਬਿ੍ਜੇਂਦਰ ਗੌੜ)- ਪੰਜਾਬ ਦੇ ਜ਼ਿਲ੍ਹਾ ਮਾਨਸਾ ਦੀ ਮਿਉਂਸਪਲ ਕਾਉਂਸਲ ਦੇ ਪ੍ਰਧਾਨ ਅਤੇ ਉਪ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਾਂਚ ਦੇ ਦਾਇਰੇ ਵਿਚ ਆ ਗਈ ਹੈ | ਕੌਂਸਲਰ ਰਾਮ ਪਾਲ ਸਿੰਘ ਅਤੇ 9 ਹੋਰ ਕੌਂਸਲਰਾਂ ਨੇ ...

ਪੂਰੀ ਖ਼ਬਰ »

ਸੰਘਰਸ਼ ਭਾਵੇਂ ਲੰਬਾ ਚੱਲੇਗਾ ਪਰ ਜਿੱਤ ਕਿਸਾਨਾਂ ਦੀ ਹੋਵੇਗੀ- ਭੈਣੀਬਾਘਾ

ਮਾਨਸਾ, 5 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਸਾਨਾਂ, ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਮੋਰਚੇ 'ਚ ਵਹਿਰਾਂ ਘੱਤ ਕੇ ਪਹੁੰਚਣ | ਨੇੜਲੇ ਪਿੰਡ ਦੂਲੋਵਾਲ ਵਿਖੇ ...

ਪੂਰੀ ਖ਼ਬਰ »

ਥਾਂ-ਥਾਂ ਤੋਂ ਟੁੱਟੀਆਂ ਤੇ ਤੰਗ ਸੰਪਰਕ ਸੜਕਾਂ ਤੋਂ ਪਿੰਡਾਂ ਦੇ ਲੋਕ ਪ੍ਰੇਸ਼ਾਨ

ਬੋਹਾ, 5 ਮਈ (ਰਮੇਸ਼ ਤਾਂਗੜੀ)- ਹਰਿਆਣਾ ਰਾਜ ਨਾਲ ਲਗਦੇ ਇਸ ਖੇਤਰ ਵਿਚਲੇ ਬਹੁਤੇ ਪਿੰਡਾਂ ਵਿਚ ਸੰਪਰਕ ਸੜਕਾਂ ਦਾ ਏਨਾ ਬੁਰਾ ਹਾਲ ਹੈ ਕਿ ਇਹ ਥਾਂ-ਥਾਂ ਤੋਂ ਟੁੱਟੀਆਂ ਹਨ ਅਤੇ ਸੜਕਾਂ ਦੇ ਨਿਰਮਾਣ ਵੇਲੇ ਉਦੋਂ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਬਿਨਾਂ ਕਿਸੇ ਤਕਨੀਕ ਤੋਂ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਭੱਠਾ ਉਦਯੋਗ ਬੁਰੇ ਦੌਰ 'ਚੋਂ ਗੁਜ਼ਰ ਰਿਹਾ- ਜਤਿੰਦਰ ਸ਼ਰਮਾ

ਬਰੇਟਾ, 5 ਮਈ (Ðਜੀਵਨ ਸ਼ਰਮਾ)- ਕੋਰੋਨਾ ਕਾਲ਼ ਦੌਰਾਨ ਭੱਠਾ ਉਦਯੋਗ ਬੁਰੇ ਦੌਰ ਵਿਚੋਂ ਦੀ ਗੁਜ਼ਰ ਰਿਹਾ ਹੈ ਜਦੋਂਕਿ ਇਹ ਉਦਯੋਗ ਵਿਚ ਜਿੱਥੇ ਸਰਕਾਰ ਦੇ ਖ਼ਜ਼ਾਨਾ ਭਰਨ ਵਿਚ ਵਿੱਤੀ ਰੋਲ ਅਦਾ ਕਰਦਾ ਹੈ ਉੱਥੇ ਵੱਡੇ ਪੱਧਰ 'ਤੇ ਮਜ਼ਦੂਰ ਵਰਗ ਦਾ ਪੇਟ ਪਾਲ ਰਿਹਾ ਹੈ | ...

ਪੂਰੀ ਖ਼ਬਰ »

ਮਗਨਰੇਗਾ ਅਧੀਨ ਪਿੰਡਾਂ 'ਚ ਪਾਣੀ ਸਾਂਭ-ਸੰਭਾਲ ਤੇ ਸਫ਼ਾਈ ਦਾ ਕੰਮ ਸ਼ੁਰੂ

ਬੋਹਾ, 5 ਮਈ (ਤਾਂਗੜੀ)- ਮਗਨਰੇਗਾ ਅਧੀਨ ਬੋਹਾ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਪ੍ਰੋਗਰਾਮ ਤਹਿਤ ਪਾਣੀ ਦੀ ਸਾਂਭ-ਸੰਭਾਲ, ਸਫ਼ਾਈ ਅਤੇ ਪਾਣੀ ਦੇ ਕੁਦਰਤੀ ਸੋਮਿਆਂ ਨੂੰ ਸਾਫ਼ ਸੁਥਰਾ ਰੱਖਣ ਲਈ ਵੱਡੀ ਪੱਧਰ 'ਤੇ ਕਾਰਜ ਸ਼ੁਰੂ ਕਰਵਾਏ ਜਾ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਟੀਕਾਕਰਨ ਕੈਂਪਾਂ 'ਚ 150 ਵਿਅਕਤੀਆਂ ਨੇ ਲਗਵਾਇਆ ਟੀਕਾ

ਬੁਢਲਾਡਾ, 5 ਮਈ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵਲੋਂ ਯੰਗਜ ਸਪੋਰਟਸ ਕਲੱਬ ਬੁਢਲਾਡਾ ਦੇ ਮੈਂਬਰਾਂ ਤੇ ਅਹੁਦੇਦਾਰਾਂ ਦੇ ਉੱਦਮ ਸਦਕਾ ਲਗਾਏ ਕੈਂਪ ਦੌਰਾਨ 90 ਵਿਅਕਤੀਆਂ ਨੇ ਇਹ ਕੋਰੋਨਾ ਵੈਕਸੀਨ ਟੀਕਾ ਲਗਵਾਇਆ | ਕਲੱਬ ਪ੍ਰਧਾਨ ਪ੍ਰਭਜੋਤ ਸਿੰਘ ਕੋਹਲੀ ਅਤੇ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 3 ਮੌਤਾਂ, 338 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 5 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 3 ਵਿਅਕਤੀਆਂ ਦੀ ਮੌਤ ਹੋਈ ਹੈ ਉੱਥੇ 338 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ ਜਦਕਿ 197 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ ਮਾਨਸਾ ਬਲਾਕ ...

ਪੂਰੀ ਖ਼ਬਰ »

ਬਾਜ਼ਾਰ ਬੰਦ ਕਰਨ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਭੀਖੀ, 5 ਮਈ (ਬਲਦੇਵ ਸਿੰਘ ਸਿੱਧੂ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਗੈਰ ਜ਼ਰੂਰੀ ਦੁਕਾਨਾਂ ਬੰਦ ਕਰਵਾਉਣ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਬਰਨਾਲਾ ਚੌਕ 'ਚ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

182 ਬੋਤਲਾਂ ਨਾਜਾਇਜ਼ ਸ਼ਰਾਬ ਤੇ 720 ਲੀਟਰ ਲਾਹਣ ਬਰਾਮਦ

ਮਾਨਸਾ, 5 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ ਉੱਥੇ ਜੂਆ ਖੇਡਦੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ...

ਪੂਰੀ ਖ਼ਬਰ »

ਲਿਬਰੇਸ਼ਨ ਦੀ ਅਗਵਾਈ 'ਚ ਸਬਜ਼ੀ ਰੇਹੜੀ ਵਾਲਿਆਂ ਨੇ ਰੋਸ ਰੈਲੀ ਕੀਤੀ

ਮਾਨਸਾ, 5 ਮਈ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੀ ਅਗਵਾਈ 'ਚ ਸਬਜ਼ੀ ਰੇਹੜੀ ਵਾਲਿਆਂ ਵਲੋਂ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਰੋਸ ਰੈਲੀ ਕੀਤੀ ਗਈ | ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਧੱਕੇ ਨਾਲ ਰੇਹੜੀਆਂ ਬੰਦ ਕਰਵਾਉਣ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX