ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553

ਪਹਿਲਾ ਸਫ਼ਾ

ਦੁਨੀਆ 'ਚ ਕੋਰੋਨਾ ਕਾਰਨ ਜਾਨ ਗਵਾਉਣ ਵਾਲਾ ਹਰ ਚੌਥਾ ਵਿਅਕਤੀ ਭਾਰਤੀ

ਸਾਰੇ ਰਿਕਾਰਡ ਤੋੜੇ, 4 ਲੱਖ 12 ਹਜ਼ਾਰ ਨਵੇਂ ਮਾਮਲੇ, 4 ਹਜ਼ਾਰ ਮੌਤਾਂ
ਨਵੀਂ ਦਿੱਲੀ, 6 ਮਈ (ਉਪਮਾ ਡਾਗਾ ਪਾਰਥ)-ਬੇਕਾਬੂ ਹੋਈ ਕੋਰੋਨਾ ਦੀ ਦੂਜੀ ਲਹਿਰ ਕਾਰਨ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਇਕ ਦਿਨ 'ਚ ਹੁਣ ਤੱਕ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਹਨ | ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ 'ਚ ਦੇਸ਼ 'ਚ 4,12,262 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ ਇਸੇ ਹੀ ਸਮੇਂ 'ਚ ਸਭ ਤੋਂ ਵੱਧ 3980 ਮੌਤਾਂ ਵੀ ਦਰਜ ਕੀਤੀਆਂ ਗਈਆਂ | ਇਨ੍ਹਾਂ ਅੰਕੜਿਆਂ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 2,10,77,410 ਅਤੇ ਕੁੱਲ ਮੌਤਾਂ ਦੀ ਗਿਣਤੀ 2,30,168 ਨੂੰ ਪਾਰ ਕਰ ਗਈ ਹੈ | ਇਸ ਸਮੇਂ ਦੇਸ਼ 'ਚ 35 ਲੱਖ 66 ਹਜ਼ਾਰ ਤੋਂ ਵੱਧ ਲੋਕ ਜ਼ੇਰੇ ਇਲਾਜ ਹਨ ਅੰਕੜਿਆਂ ਮੁਤਾਬਿਕ ਦੁਨੀਆ 'ਚ ਕੋਰੋਨਾ ਕਾਰਨ ਜਾਨ ਗਵਾਉਣ ਵਾਲਾ ਹਰ ਚੌਥਾ ਵਿਅਕਤੀ ਭਾਰਤੀ ਹੈ |
ਕਸਟਮ ਕੋਲ ਕੋਈ ਆਕਸੀਜਨ ਕੰਸਨਟ੍ਰੇਟਰ ਨਹੀਂ-ਕੇਂਦਰ
ਕੇਂਦਰ ਸਰਕਾਰ ਨੇ ਆਪਣੇ ਤੌਰ 'ਤੇ ਦਿੱਤੇ ਬਿਆਨ 'ਚ ਕਿਹਾ ਕਿ ਵਿਦੇਸ਼ਾਂ ਤੋਂ ਮਿਲੀ ਮਦਦ ਵਜੋਂ ਆਇਆ ਕੋਈ ਵੀ ਆਕਸੀਜਨ ਕੰਸਨਟ੍ਰੇਟਰ ਕਸਟਮ ਅਧਿਕਾਰੀਆਂ ਕੋਲ ਨਹੀਂ ਪਿਆ ਹੈ | ਮੰਤਰਾਲੇ ਨੇ ਸਾਰੇ ਮੁਲਕਾਂ 'ਚੋਂ ਮਿਲੀ ਮਦਦ ਦਾ ਵੇਰਵਾ ਦਿੰਦਿਆਂ ਕਿਹਾ ਕਿ ਚੀਨ ਕੋਲੋਂ 1000, ਆਇਰਲੈਂਡ ਕੋਲੋਂ 700, ਇੰਗਲੈਂਡ ਤੋਂ 669, ਮਾਰੀਸ਼ਸ਼ ਤੋਂ 200, ਉਜ਼ਬੇਕਿਸਤਾਨ ਤੋਂ 151, ਤਾਇਵਾਨ ਤੋਂ 150, ਰੋਮਾਨੀਆ ਤੋਂ 80, ਥਾਈਲੈਂਡ ਤੋਂ 30, ਅਤੇ ਰੂਸ ਤੋਂ 20 ਆਕਸੀਜਨ ਕੰਸਨਟ੍ਰੇਟਰ ਮਿਲੇ ਹਨ ਅਤੇ 3000 ਆਕਸੀਜਨ ਕੰਸਨਟ੍ਰੇਟਰ 'ਚੋਂ ਕੋਈ ਵੀ ਕਸਟਮ ਦੇ ਕੋਲ ਨਹੀਂ ਹੈ | ਸਰਕਾਰ ਵਲੋਂ ਇਹ ਸਪੱਸ਼ਟੀਕਰਨ ਉਸ ਵੇਲੇ ਆਇਆ ਹੈ ਜਦੋਂ ਕਈ ਮੀਡੀਆ ਰਿਪੋਰਟਾਂ 'ਚ ਇਹ ਦਾਅਵਾ ਕੀਤਾ ਗਿਆ ਸੀ ਕਿ ਵਿਦੇਸ਼ਾਂ 'ਚੋਂ ਮਿਲੀ ਮਦਦ ਕਸਟਮ ਦੇ ਗੁਦਾਮਾਂ 'ਚ ਬੰਦ ਪਈ ਹੈ, ਸਰਕਾਰ ਨੇ ਦਾਅਵਾ ਕਰਦਿਆਂ ਕਿਹਾ ਕਿ ਇਨ੍ਹਾਂ ਖਬਰਾਂ 'ਚ ਕੋਈ ਸੱਚਾਈ ਨਹੀਂ ਹੈ |
ਦਿੱਲੀ 'ਚ ਆਕਸੀਜਨ ਦੀ ਹੋਮ ਡਲਿਵਰੀ
ਆਕਸੀਜਨ ਦੀ ਕਮੀ ਝੱਲ ਰਹੀ ਰਾਜਧਾਨੀ ਨੂੰ ਰਾਹਤ ਦਿੰਦਿਆਂ ਦਿੱਲੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਘਰ 'ਚ ਵੱਖ ਹੋ ਕੇ ਰਹਿ ਰਹੇ ਕੋਰੋਨਾ ਮਰੀਜ਼ਾਂ, ਜਿਨ੍ਹਾਂ ਨੂੰ ਆਕਸੀਜਨ ਦੀ ਲੋੜ ਹੈ, ਉਨ੍ਹਾਂ ਨੂੰ ਆਕਸੀਜਨ ਦੀ ਹੋਮ ਡਲਿਵਰੀ ਕਰਵਾਈ ਜਾਵੇਗੀ | ਆਕਸੀਜ਼ਨ ਦੇ ਲਈ ਸਰਕਾਰ ਦੀ ਵੈੱਬਸਾਈਟ delhi.gov.in 'ਤੇ ਫੋਟੋ ਪਹਿਚਾਣ ਪੱਤਰ, ਆਧਾਰ ਕਾਰਡ ਅਤੇ ਕੋਰੋਨਾ ਪਾਜ਼ੀਟਿਵ ਹੋਣ ਦੀ ਰਿਪੋਰਟ ਦੇਣੀ ਹੋਵੇਗੀ |
ਸ੍ਰੀਲੰਕਾ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ਕੀਤੀਆਂ ਬੰਦ
ਆਸਟ੍ਰੇਲੀਆ, ਅਮਰੀਕਾ, ਇੰਗਲੈਂਡ ਆਦਿ ਦੇਸ਼ਾਂ ਦੀ ਤਰਜ਼ 'ਤੇ ਸ੍ਰੀਲੰਕਾ ਨੇ ਵੀ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ 'ਤੇ ਫੌਰੀ ਤੌਰ 'ਤੇ ਪਾਬੰਦੀ ਲਾ ਦਿੱਤੀ ਹੈ | ਸ੍ਰੀਲੰਕਾ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਲੋਂ ਕੀਤੇ ਐਲਾਨ 'ਚ ਕਿਹਾ ਗਿਆ ਕਿ ਭਾਰਤ 'ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ |
ਪੱਤਰਕਾਰਾਂ ਨੂੰ ਕੋਵਿਡ ਜੁਝਾਰੂਆਂ ਦੇ ਵਰਗ 'ਚ ਕੀਤਾ ਜਾਵੇ ਸ਼ਾਮਿਲ-ਪ੍ਰੈੱਸ ਕੌ ਾਸਲ
ਭਾਰਤੀ ਪ੍ਰੈੱਸ ਕੌ ਾਸਲ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਪੱਤਰਕਾਰਾਂ ਨੂੰ ਕੋਵਿਡ ਜੁਝਾਰੂਆਂ ਦੇ ਵਰਗ 'ਚ ਸ਼ਾਮਿਲ ਕਰਨ ਅਤੇ ਉਨ੍ਹਾਂ ਨੂੰ ਬੀਮਾ ਕਵਰ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ | ਪ੍ਰੈੱਸ ਕੌ ਾਸਲ ਵਲੋਂ ਜਾਰੀ ਬਿਆਨ 'ਚ ਓਡੀਸ਼ਾ, ਬਿਹਾਰ ਅਤੇ ਮੱਧ ਪ੍ਰਦੇਸ਼ ਸਰਕਾਰ ਵਲੋਂ ਇਸ ਸਬੰਧ 'ਚ ਚੁੱਕੇ ਕਦਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਡਾਕਟਰਾਂ ਵਾਂਗ ਉਨ੍ਹਾਂ ਨੂੰ ਵੀ ਕੋਵਿਡ ਜੁਝਾਰੂਆਂ ਦੀ ਸੂਚੀ 'ਚ ਸ਼ਾਮਿਲ ਕੀਤਾ ਜਾਵੇ |

ਲੋਕਾਂ 'ਚ ਨੈਤਿਕਤਾ ਖ਼ਤਮ ਹੋ ਗਈ ਹੈ-ਦਿੱਲੀ ਹਾਈਕੋਰਟ

ਦਿੱਲੀ ਹਾਈਕੋਰਟ ਨੇ ਆਕਸੀਜਨ ਸਿਲੰਡਰ, ਦਵਾਈਆਂ ਅਤੇ ਕੰਸਨਸਟ੍ਰੇਟਰ ਦੀ ਜਮ੍ਹਾਂਖ਼ੋਰੀ ਅਤੇ ਕਾਲਾ ਬਾਜ਼ਾਰੀ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਲੋਕਾਂ 'ਚ ਨੈਤਿਕਤਾ ਕਾਫ਼ੀ ਹੱਦ ਤੱਕ ਖ਼ਤਮ ਹੋ ਚੁੱਕੀ ਹੈ ਜੋ ਉਹ ਇਕੱਠੇ ਕੋਰੋਨਾ ਨਾਲ ਲੜਨ ਦੀ ਥਾਂ 'ਤੇ ਹਾਲੇ ਵੀ ਕਾਲਾਬਾਜ਼ਾਰੀ 'ਚ ਲੱਗੇ ਹੋਏ ਹਨ | ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਰੇਖਾ ਪੱਲੀ ਦੇ ਬੈਂਚ ਨੇ ਕਿਹਾ ਕਿ ਲੋਕ ਹਾਲੇ ਵੀ ਹਾਲਾਤ ਦੀ ਗੰਭੀਰਤਾ ਨੂੰ ਸਮਝ ਨਹੀਂ ਰਹੇ ਅਤੇ ਇਸੇ ਕਾਰਨ ਇਕੱਠੇ ਨਹੀਂ ਹੋ ਰਹੇ | ਸੁਣਵਾਈ ਦੌਰਾਨ ਵਕੀਲਾਂ ਨੇ ਅਦਾਲਤ ਨੂੰ ਪਲਾਜ਼ਮਾ ਦਾਨ ਕਰਨ ਨੂੰ ਲਾਜ਼ਮੀ ਬਣਾਉਣ ਦੀ ਅਪੀਲ ਵੀ ਕੀਤੀ ਹੈ | ਹਾਲ ਹੀ 'ਚ ਕੋਰੋਨਾ ਤੋਂ ਠੀਕ ਹੋਏ ਵਕੀਲ ਤਰੁਣ ਚੰਡੋਕ ਨੇ ਕਿਹਾ ਕਿ ਇਲਾਜ ਦੌਰਾਨ ਪਲਾਜ਼ਮਾ ਹਾਸਲ ਕਰਨ ਲਈ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਕਿਹਾ ਕਿ ਹਾਈਕੋਰਟ ਪਲਾਜ਼ਮਾ ਦਾਨ ਕਰਨਾ ਜ਼ਰੂਰੀ ਕਰ ਦੇਵੇ, ਜਿਸ ਤਰ੍ਹਾਂ ਲੋਕਾਂ ਦੀ ਭਲਾਈ ਲਈ ਸਰਕਾਰ ਜ਼ਿੰਮੇਵਾਰ ਹੈ ਉਂਝ ਹੀ ਲੋਕਾਂ ਦੀ ਵੀ ਜ਼ਿੰਮੇਵਾਰੀ ਹੈ |

ਸਾਬਕਾ ਕੇਂਦਰੀ ਮੰਤਰੀ ਅਜੀਤ ਸਿੰਘ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ, 6 ਮਈ (ਏਜੰਸੀ)-ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਦਲ (ਆਰ. ਐਲ. ਡੀ.) ਦੇ ਮੁਖੀ ਅਜੀਤ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਹ ਕੋਰੋਨਾ ਵਾਇਰਸ ਤੋਂ ਪੀੜਤ ਸਨ ਅਤੇ ਗੁਰੂਗ੍ਰਾਮ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਸਨ | ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਪੁੱਤਰ ਅਤੇ ਪ੍ਰਮੁੱਖ ਕਿਸਾਨ ਨੇਤਾ ਅਜੀਤ ਸਿੰਘ (82) ਬੀਤੀ 20 ਅਪ੍ਰੈਲ ਨੂੰ ਕੋਰੋਨਾ ਪਾਜ਼ੀਟਿਵ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੇ ਮਹੱਤਵਪੂਰਨ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ | ਉਨ੍ਹਾਂ ਦੇ ਪੁੱਤਰ ਅਤੇ ਮûਰਾ ਤੋਂ ਸਾਬਕਾ ਸੰਸਦ ਮੈਂਬਰ ਜੈਅੰਤ ਚੌਧਰੀ ਨੇ ਟਵੀਟ ਕਰਕੇ ਆਪਣੇ ਪਿਤਾ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਪੂਰੇ ਨਿਯਮਾਂ ਨੂੰ ਧਿਆਨ 'ਚ ਰੱਖਦੇ ਹੋਏ ਉਨ੍ਹਾਂ ਦਾ ਅੰਤਿਮ ਸੰਸਕਾਰ ਦਿੱਲੀ ਵਿਖੇ ਕੀਤਾ ਜਾਵੇਗਾ |
ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਿ੍ਅੰਕਾ ਗਾਂਧੀ ਸਮੇਤ ਕਈ ਹੋਰ ਸੀਨੀਅਰ ਆਗੂਆਂ ਨੇ ਅਜੀਤ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ |
1980 ਤੋਂ ਰਾਜਨੀਤੀ 'ਚ ਸਰਗਰਮ ਸਨ ਚੌਧਰੀ ਅਜੀਤ ਸਿੰਘ
ਉੱਤਰ ਪ੍ਰਦੇਸ਼ ਦੇ ਮੇਰਠ 'ਚ 12 ਫਰਵਰੀ, 1939 ਨੂੰ ਜਨਮੇ ਅਜੀਤ ਸਿੰਘ ਨੇ ਲਖਨਊ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ | ਉਨ੍ਹਾਂ ਆਈ. ਆਈ. ਟੀ. ਖੜਗਪੁਰ ਤੋਂ ਇੰਜੀਨੀਅਰਿੰਗ ਕੀਤੀ ਅਤੇ ਉਸ ਦੇ ਬਾਅਦ ਅਮਰੀਕਾ ਦੇ ਸ਼ਿਕਾਗੋ ਸਥਿਤ ਇਲਨਾਇਸ ਤਕਨਾਲੋਜੀ ਇੰਸਟੀਚਿਊਟ ਤੋਂ ਸਿੱਖਿਆ ਪ੍ਰਾਪਤ ਕੀਤੀ | ਉਹ ਪੇਸ਼ੇ ਤੋਂ ਕੰਪਿਊਟਰ ਵਿਗਿਆਨੀ ਸੀ ਅਤੇ ਉਨ੍ਹਾਂ ਅਮਰੀਕਾ 'ਚ 15 ਸਾਲ ਨੌਕਰੀ ਵੀ ਕੀਤੀ | 1980 ਵਿਚ ਉਹ ਰਾਜਨੀਤੀ 'ਚ ਆਏ ਅਤੇ 1986 ਵਿਚ ਰਾਜ ਸਭਾ ਮੈਂਬਰ ਬਣ ਕੇ ਪਹਿਲੀ ਵਾਰ ਸੰਸਦ ਪੁੱਜੇ | ਉਹ 6 ਵਾਰ ਲੋਕ ਸਭਾ ਮੈਂਬਰ ਵੀ ਬਣੇ ਅਤੇ ਵੱਖ-ਵੱਖ ਸਰਕਾਰਾਂ 'ਚ ਉਨ੍ਹਾਂ ਉਦਯੋਗ ਅਤੇ ਸ਼ਹਿਰੀ ਹਵਾਬਾਜ਼ੀ ਸਮੇਤ ਕਈ ਮੰਤਰਾਲਿਆਂ ਦੀ ਜ਼ਿੰਮੇਵਾਰੀ ਸੰਭਾਲੀ | ਉਨ੍ਹਾਂ ਦੀ ਪਾਰਟੀ ਰਾਸ਼ਟਰੀ ਲੋਕ ਦਲ ਦਾ ਪੱਛਮੀ ਉੱਤਰ ਪ੍ਰਦੇਸ਼ 'ਚ ਬਹੁਤ ਪ੍ਰਭਾਵ ਮੰਨਿਆ ਜਾਂਦਾ ਰਿਹਾ ਹੈ | ਹਾਲਾਂਕਿ 2017 ਦੀਆਂ ਵਿਧਾਨ ਸਭਾ ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਸੀ | ਉਹ ਖ਼ੁਦ ਬਾਗਪਤ ਤੋਂ ਚੋਣ ਹਾਰ ਗਏ ਸਨ |
ਹਮੇਸ਼ਾ ਕਿਸਾਨਾਂ ਲਈ ਆਵਾਜ਼ ਉਠਾਈ- ਰਾਸ਼ਟਰਪਤੀ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਰਾਸ਼ਟਰੀ ਲੋਕ ਦਲ ਦੇ ਮੁਖੀ ਅਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦੇ ਦਿਹਾਂਤ ਦੀ ਖ਼ਬਰ ਨਾਲ ਬਹੁਤ ਦੁੱਖ ਹੋਇਆ | ਉਨ੍ਹਾਂ ਹਮੇਸ਼ਾ ਕਿਸਾਨਾਂ ਦੇ ਹਿੱਤ 'ਚ ਆਵਾਜ਼ ਉਠਾਈ ਅਤੇ ਲੋਕ ਪ੍ਰਤੀਨਿਧ ਵਜੋਂ ਦੇਸ਼ ਦੀ ਰਾਜਨੀਤੀ 'ਤੇ ਵੱਖਰੀ ਪਛਾਣ ਛੱਡੀ |
ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਸਮਰਪਿਤ ਰਹੇ-ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਚੌਧਰੀ ਅਜੀਤ ਸਿੰਘ ਦੇ ਦਿਹਾਂਤ 'ਤੇ ਬਹੁਤ ਦੁੱਖ ਹੋਇਆ ਹੈ | ਉਹ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਸਮਰਪਿਤ ਰਹੇ | ਉਨ੍ਹਾਂ ਕੇਂਦਰ 'ਚ ਕਈ ਵਿਭਾਗਾਂ ਦੀ ਜ਼ਿੰਮੇਵਾਰੀ ਨੂੰ ਸਫ਼ਲਤਾਪੂਰਵਕ ਨਿਭਾਇਆ | ਦੁੱਖ ਦੀ ਇਸ ਘੜੀ 'ਚ ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਨਾਲ ਹੈ |
ਕਿਸਾਨਾਂ ਦੇ ਮਸੀਹਾ ਸਨ ਚੌਧਰੀ ਅਜੀਤ ਸਿੰਘ- ਕੈਪਟਨ
ਚੰਡੀਗੜ੍ਹ, (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ੋਕ ਸੰਦੇਸ਼ 'ਚ ਚੌਧਰੀ ਅਜੀਤ ਸਿੰਘ ਨੂੰ ਕਿਸਾਨਾਂ ਦੇ ਮਸੀਹਾ ਦੱਸਿਆ, ਜਿਨ੍ਹਾਂ ਆਪਣੀ ਸਾਰੀ ਉਮਰ ਕਿਸਾਨੀ ਲਈ ਵੱਧ-ਚੜ੍ਹ ਕੇ ਕੰਮ ਕੀਤਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨੀ ਦੀ ਭਲਾਈ ਲਈ ਉਨ੍ਹਾਂ ਵਲੋਂ ਪਾਏ ਅਥਾਹ ਯੋਗਦਾਨ ਸਦਕਾ ਉਨ੍ਹਾਂ ਨੂੰ ਸਦਾ ਯਾਦ ਕੀਤਾ ਜਾਂਦਾ ਰਹੇਗਾ | ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕੌਮੀ ਰਾਜਨੀਤੀ 'ਚ ਇਕ ਖਲਾਅ ਪੈਦਾ ਹੋ ਗਿਆ ਅਤੇ ਇਸ ਦੀ ਭਰਪਾਈ ਕਰਨੀ ਮੁਸ਼ਕਿਲ ਹੈ |

ਬੰਗਾਲ 'ਚ ਕੇਂਦਰੀ ਮੰਤਰੀ ਦੇ ਕਾਫ਼ਲੇ 'ਤੇ ਹਮਲਾ

ਕੋਲਕਾਤਾ, 6 ਮਈ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ 'ਚ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਦੀ ਕਾਰ 'ਤੇ ਪੱਛਮੀ ਮਿਦਨਾਪੁਰ ਜ਼ਿਲ੍ਹੇ ਦੇ ਪੰਚਕੁਰੀ ਪਿੰਡ 'ਚ ਹਮਲਾ ਹੋਣ ਦੀ ਘਟਨਾ ਵਾਪਰੀ ਹੈ | ਮੰਤਰੀ ਨੇ ਟਵੀਟ ਕੀਤਾ ਕਿ ਜਦੋਂ ਉਹ ਹਮਲੇ ਦਾ ਸ਼ਿਕਾਰ ਭਾਜਪਾ ਕਾਰਕੁੰਨਾਂ ਨਾਲ ਗੱਲਬਾਤ ਕਰਨ ਜਾ ਰਹੇ ਸਨ ਤਾਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਅਤੇ ਕਾਰ ਦੇ ਸ਼ੀਸੇ ਭੰਨ ਦਿੱਤੇ | ਉਨ੍ਹਾਂ ਕਿਹਾ ਕਿ ਮੇਰਾ ਡਰਾਈਵਰ ਜ਼ਖਮੀ ਹੋ ਗਿਆ | ਉਨ੍ਹਾਂ ਆਪਣੇ ਕਾਫ਼ਲੇ 'ਤੇ ਹੋਏ ਹਮਲੇ ਪਿੱਛੇ ਟੀ.ਐਮ.ਸੀ. ਦੇ ਬਦਮਾਸ਼ਾਂ ਦਾ ਹੱਥ ਦੱਸਿਆ ਹੈ | ਉਨ੍ਹਾਂ ਕਿਹਾ ਕਿ ਮੈਂ ਪੱਛਮੀ ਮਿਦਨਾਪੁਰ 'ਚ ਪਾਰਟੀ ਵਰਕਰਾਂ ਜਿਨ੍ਹਾਂ ਦੇ ਘਰ ਹਮਲਾ ਕਰਕੇ ਢਾਹ ਦਿੱਤੇ ਗਏ, ਨੂੰ ਮਿਲਣ ਲਈ ਗਿਆ ਸੀ ਤਾਂ ਇਸ ਦੌਰਾਨ ਲੋਕਾਂ ਦੇ ਇਕ ਗਰੁੱਪ ਨੇ ਅਚਾਨਕ ਉਨ੍ਹਾਂ 'ਤੇ ਹਮਲਾ ਕਰ ਦਿੱਤਾ | ਭਾਜਪਾ ਦੇ ਕੌਮੀ ਸਕੱਤਰ ਰਾਹੁਲ ਸਿਨਹਾ ਜੋ ਉਸ ਸਮੇਂ ਮੰਤਰੀ ਨਾਲ ਸਨ, ਨੇ ਦਾਅਵਾ ਕੀਤਾ ਕਿ ਪੁਲਿਸ ਕਰਮੀਆਂ ਦੀ ਮੌਜੂਦਗੀ ਦੇ ਬਾਵਜੂਦ ਇਹ ਹਮਲਾ ਹੋਇਆ | ਕੋਤਵਾਲੀ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ | ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨੇ ਹਮਲੇ ਦੀ ਨਿਖੇਧੀ ਕਰਦਿਆਂ ਦਾਅਵਾ ਕੀਤਾ ਕਿ ਟੀ.ਐਮ.ਸੀ. ਵਲੋਂ ਯੋਜਨਾਬੱਧ ਤਰੀਕੇ ਨਾਲ ਕਰਵਾਈ ਜਾ ਰਹੀ ਹਿੰਸਾ ਆਪਣੇ ਸਿਖਰ 'ਤੇ ਪਹੁੰਚ ਚੁੱਕੀ ਹੈ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੱਛਮੀ ਬੰਗਾਲ 'ਚ ਭਾਜਪਾ ਵਰਕਰਾਂ 'ਤੇ ਕਾਤਲਾਨਾ ਹਮਲੇ ਤੇ ਜਬਰ ਜਨਾਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ |
ਰਾਜਨੀਤਕ ਹਿੰਸਾ ਨੂੰ ਲੈ ਕੇ ਫਰਜ਼ੀ ਪੋਸਟਾਂ ਵਾਇਰਲ

ਪੱਛਮੀ ਬੰਗਾਲ ਚੋਣ ਨਤੀਜਿਆਂ ਦਾ ਐਲਾਨ ਹੁੰਦਿਆਂ ਹੀ ਜਿਥੇ ਰਾਜਨੀਤਕ ਹਿੰਸਾ ਸ਼ੁਰੂ ਹੋ ਗਈ, ਉਥੇ ਫਰਜ਼ੀ ਪੋਸਟਾਂ ਦਾ ਵੀ ਹੜ੍ਹ ਆ ਗਿਆ | ਕੋਲਕਾਤਾ ਪੁਲਿਸ ਨੇ ਲੋਕਾਂ ਨੂੰ ਇਸ ਬਾਰੇ ਚੌਕਸ ਕਰਦਿਆਂ ਸੂਚਨਾ ਦੇਣ ਲਈ ਕਿਹਾ ਹੈ |

ਭਾਜਪਾ ਫ਼ਰਜ਼ੀ ਖ਼ਬਰਾਂ ਰਾਹੀਂ ਬੰਗਾਲ ਦਾ ਅਕਸ ਖ਼ਰਾਬ ਕਰ ਰਹੀ-ਮਮਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਨੰੂ ਹਾਰ ਹਜ਼ਮ ਨਹੀਂ ਹੋ ਰਹੀ, ਇਸ ਲਈ ਆਈ.ਟੀ. ਸੈੱਲ ਵਲੋਂ ਫਰਜ਼ੀ ਖਬਰਾਂ ਅਤੇ ਪੋਸਟਾਂ ਰਾਹੀ ਬੰਗਾਲ ਦੇ ਅਕਸ ਨੂੰ ਖਰਾਬ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਆਗੂ ਬੰਗਾਲ 'ਚ ਘੁੰਮ ਰਹੇ ਹਨ ਅਤੇ ਲੋਕਾਂ ਨੂੰ ਭੜਕਾ ਰਹੇ ਹਨ | ਨਵੀਂ ਸਰਕਾਰ ਬਣਨ ਦੇ 24 ਘੰਟੇ ਵੀ ਨਹੀਂ ਹੋਏ ਅਤੇ ਉਹ ਪੱਤਰ ਭੇਜ ਰਹੇ ਹਨ, ਉਨ੍ਹਾਂ ਦੀ ਟੀਮ ਆ ਰਹੀ ਹੈ | ਦਰਅਸਲ ਉਹ ਲੋਕਾਂ ਦਾ ਫੈਸਲਾ ਮੰਨਣ ਨੂੰ ਤਿਆਰ ਨਹੀਂ ਹਨ | ਇਸ ਦੇ ਨਾਲ ਹੀ ਮਮਤਾ ਬੈਨਰਜੀ ਨੇ ਚੋਣਾਂ ਬਾਅਦ ਹੋਈ ਹਿੰਸਾ 'ਚ ਮਰਨ ਵਾਲੇ 16 ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਮਿ੍ਤਕਾਂ 'ਚ 8 ਤਿ੍ਣਮੂਲ, 7 ਭਾਜਪਾ ਅਤੇ ਇਕ ਸਾਂਝੇ ਮੋਰਚਾ ਦਾ ਕਾਰਕੁੰਨ ਸੀ |

ਪੱਛਮੀ ਬੰਗਾਲ ਪਹੁੰਚੀ ਗ੍ਰਹਿ ਮੰਤਰਾਲੇ ਦੀ ਟੀਮ

ਨਵੀਂ ਦਿੱਲੀ, 6 ਮਈ (ਉਪਮਾ ਡਾਗਾ ਪਾਰਥ)-ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਦੇ ਸਰਕਾਰ ਸੰਭਾਲਣ ਤੋਂ ਇਕ ਦਿਨ ਬਾਅਦ ਹੀ ਕੇਂਦਰ ਨੇ ਰਾਜ 'ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਸਬੰਧੀ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਦੀ ਅਗਵਾਈ ਹੇਠ ਇਕ 4 ਮੈਂਬਰੀ ਟੀਮ ਭੇਜੀ ਹੈ | ਗ੍ਰਹਿ ਮੰਤਰਾਲੇ ਨੇ ਚਿੱਠੀ ਰਾਹੀਂ ਵੀ ਸੂਬਾ ਸਰਕਾਰ ਨੂੰ ਅਜਿਹੇ ਹਾਦਸੇ ਰੋਕਣ ਲਈ ਫੌਰੀ ਅਤੇ ਢੁਕਵੇਂ ਕਦਮ ਚੁੱਕਣ ਨੂੰ ਕਿਹਾ | ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਇਸ ਸਬੰਧ 'ਚ ਪੱਛਮੀ ਬੰਗਾਲ ਸਰਕਾਰ ਨੂੰ ਦੂਜੀ ਚਿੱਠੀ ਲਿਖ ਕੇ ਹਿੰਸਾ ਬਾਰੇ ਕੋਈ ਰਿਪੋਰਟ ਨਾ ਭੇਜੇ ਜਾਣ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਦੂਜੀ ਚਿੱਠੀ ਦੀ ਫੌਰੀ ਪਾਲਣਾ ਕੀਤੀ ਜਾਵੇ | ਅਜੇ ਭੱਲਾ ਨੇ ਹਿੰਸਾ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਲੋੜੀਂਦੀਆਂ ਕੋਸ਼ਿਸ਼ਾਂ ਨਾ ਕੀਤੇ ਜਾਣ 'ਤੇ ਸਵਾਲ ਉਠਾਏ ਅਤੇ ਸਖ਼ਤ ਹਿਦਾਇਤ ਦਿੰਦਿਆਂ ਕਿਹਾ ਕਿ ਹਿੰਸਾ ਨੂੰ ਰੋਕਣ ਲਈ ਫੌਰੀ ਉਪਾਅ ਕਰਕੇ ਰਿਪੋਰਟ ਭੇਜੀ ਜਾਵੇ |

ਕੋਰੋਨਾ ਨਾਲ ਨਜਿੱਠਣ ਲਈ ਕੇਂਦਰੀ ਮਦਦ 'ਚ ਪੰਜਾਬ ਨਾਲ ਵੱਡਾ ਵਿਤਕਰਾ

ਹਰਕਵਲਜੀਤ ਸਿੰਘ
ਚੰਡੀਗੜ੍ਹ, 6 ਮਈ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਰਾਜ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਕੋਰੋਨਾ ਮਹਾਂਮਾਰੀ ਦੇ ਟਾਕਰੇ ਲਈ ਰੱਖੀ ਵਰਚੂਅਲ ਮੀਟਿੰਗ ਦੌਰਾਨ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾ ਨਾਲ ਟਾਕਰੇ ਸਬੰਧੀ ਆਕਸੀਜਨ, ਦਵਾਈਆਂ ਅਤੇ ਵੈਕਸੀਨੇਸ਼ਨ ਦੀ ਅਲਾਟਮੈਂਟ ਸਬੰਧੀ ਕੇਂਦਰ ਵਲੋਂ ਪੰਜਾਬ ਨਾਲ ਲਗਾਤਾਰ ਵੱਡਾ ਧੱਕਾ ਹੋ ਰਿਹਾ ਹੈ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮਾਲਵਾ ਖੇਤਰ ਦੇ ਪਿੰਡਾਂ ਵਿਚ ਕੋਰੋਨਾ ਜਿਸ ਰਫ਼ਤਾਰ ਨਾਲ ਵਧ ਰਿਹਾ ਹੈ, ਉਹ ਖ਼ਤਰੇ ਦੀ ਘੰਟੀ ਹੈ ਕਿਉਂਕਿ ਇਸ ਖੇਤਰ ਵਿਚ ਸਿਹਤ ਸੇਵਾਵਾਂ ਵੀ ਘੱਟ ਹਨ | ਸੰਸਦ ਮੈਂਬਰਾਂ ਵਲੋਂ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਬੈਠੇ ਕਿਸਾਨਾਂ ਦਾ ਟੀਕਾਕਰਨ ਵੀ ਪੰਜਾਬ ਸਰਕਾਰ ਵਲੋਂ ਜਲਦੀ ਤੋਂ ਜਲਦੀ ਕਰਵਾਏ ਜਾਣ ਦੀ ਤਜਵੀਜ਼ ਰੱਖੀ | ਰਾਜ ਦੇ ਅਧਿਕਾਰੀਆਂ ਵਲੋਂ ਸੂਬੇ ਨੂੰ ਲੋੜੀਂਦੀ ਆਕਸੀਜਨ ਦੀ ਅਲਾਟਮੈਂਟ ਨਾ ਮਿਲਣ ਅਤੇ ਟੀਕਾਕਰਨ ਸਬੰਧੀ ਵੀ ਪੰਜਾਬ ਦੀ ਸੁਣਵਾਈ ਨਾ ਹੋਣ ਕਾਰਨ ਫ਼ੈਸਲਾ ਲਿਆ ਗਿਆ ਕਿ ਰਾਜ ਸਰਕਾਰ ਵੀ ਹਾਈਕੋਰਟ ਜਾਂ ਸੁਪਰੀਮ ਕੋਰਟ ਵਿਚ ਸੂਬੇ ਨੂੰ ਲੋੜੀਂਦੀ ਆਕਸੀਜਨ ਦੀ ਅਲਾਟਮੈਂਟ ਸਬੰਧੀ ਅਰਜ਼ੀ ਦਾਇਰ ਕਰੇ ਅਤੇ ਕਾਂਗਰਸੀ ਸੰਸਦ ਮੈਂਬਰ ਇਸ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਯਤਨ ਕਰਨਗੇ | ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਦੱਸਿਆ ਕਿ ਰਾਜ ਨੂੰ ਰੁੜਕੇਲਾ ਤੋਂ ਜੋ ਆਕਸੀਜਨ ਅਲਾਟ ਕੀਤੀ ਗਈ ਹੈ, ਉਸ ਨੂੰ ਸੜਕੀ ਰਸਤੇ ਪੁੱਜਣ ਲਈ ਤਿੰਨ ਦਿਨ ਲਗਦੇ ਹਨ ਅਤੇ ਇਸ ਮੰਤਵ ਲਈ ਲੋੜੀਂਦੇ ਵਿਸ਼ੇਸ਼ ਟਰੱਕ ਨਹੀਂ ਮਿਲ ਰਹੇ | ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੁਬਈ ਦੇ ਐਸ. ਪੀ ਸਿੰਘ ਓਬਰਾਏ ਵਲੋਂ ਰਾਜ ਸਰਕਾਰ ਨੂੰ ਆਕਸੀਜਨ ਪਲਾਂਟਾਂ ਲਈ 50 ਪ੍ਰਤੀਸ਼ਤ ਰਾਸ਼ੀ ਦੇਣ ਦੀ ਪੇਸ਼ਕਸ਼ ਸਬੰਧੀ ਵੀ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਇਸ ਪੇਸ਼ਕਸ਼ ਦਾ ਫ਼ਾਇਦਾ ਲੈਣ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ | ਮੀਟਿੰਗ ਦੌਰਾਨ ਵੈਕਸੀਨ ਦੀ ਲੋੜੀਂਦੀ ਸਪਲਾਈ ਲਈ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਕੋਲ ਵੀ ਪਾਰਟੀ ਦੇ ਸੰਸਦ ਮੈਂਬਰਾਂ ਦਾ ਵਫ਼ਦ ਭੇਜਣ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਵਿਚ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਨਿੱਜੀ ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਹੋ ਰਹੀ ਲੁੱਟ ਦਾ ਮੁੱਦਾ ਉਠਾਇਆ | ਜਿਸ ਦਾ ਤਕਰੀਬਨ ਸਾਰੇ ਸੰਸਦ ਮੈਂਬਰਾਂ ਨੇ ਸਮਰਥਨ ਕੀਤਾ ਅਤੇ ਕਿਹਾ ਕਿ ਨਿੱਜੀ ਹਸਪਤਾਲ ਇਕ ਦਿਨ ਦੇ 70 ਤੋਂ 75 ਹਜ਼ਾਰ ਰੁਪਏ ਵੀ ਚਾਰਜ ਕਰ ਰਹੇ ਹਨ | ਇਸ 'ਤੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਆਦੇਸ਼ ਕੀਤਾ ਕਿ ਅਜਿਹੀ ਲੁੱਟ ਨੂੰ ਖ਼ਤਮ ਕਰਨ ਲਈ ਕੋਈ ਸਪਸ਼ਟ ਨੀਤੀ ਬਣਾਈ ਜਾਵੇ | ਕੁਝ ਸੰਸਦ ਮੈਂਬਰਾਂ ਨੇ ਇਕ ਹਫ਼ਤੇ ਲਈ ਤਾਲਾਬੰਦੀ ਦਾ ਵੀ ਸਮਰਥਨ ਕੀਤਾ | ਸ. ਪ੍ਰਤਾਪ ਸਿੰਘ ਬਾਜਵਾ ਨੇ 25 ਬਿਸਤਰਿਆਂ ਤੋਂ ਵੱਡੇ ਹਸਪਤਾਲਾਂ ਲਈ ਆਕਸੀਜਨ ਪਲਾਂਟ ਲਗਾਉਣਾ ਜ਼ਰੂਰੀ ਕਰਨ, ਬਟਾਲਾ, ਪਠਾਨਕੋਟ ਤੇ ਗੁਰਦਾਸਪੁਰ ਦੇ ਸਿਵਲ ਹਸਪਤਾਲਾਂ ਵਿਚ ਆਕਸੀਜਨ ਪਲਾਂਟ ਲਗਾਉਣ ਲਈ ਆਪਣੀ ਸਮੁੱਚੀ ਢਾਈ ਕਰੋੜ ਦੀ ਗਰਾਂਟ ਦੇਣ, ਤੀਜੀ ਕੋਰੋਨਾ ਲਹਿਰ ਲਈ ਤਿਆਰ ਹੋਣ, ਸੰਤ ਸਮਾਜ, ਪ੍ਰਵਾਸੀ ਭਾਰਤੀਆਂ ਆਦਿ ਤੋਂ ਮਦਦ ਲੈਣ ਦੀਆਂ ਤਜਵੀਜ਼ਾਂ ਰੱਖੀਆਂ | ਰਵਨੀਤ ਸਿੰਘ ਬਿੱਟੂ ਨੇ 'ਅਜੀਤ' ਨੂੰ ਦੱਸਿਆ ਕਿ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵਲੋਂ ਦੇਸ਼ ਵਿਚ ਪਾਰਟੀ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਵੀ ਕੋਰੋਨਾ ਨਾਲ ਨਜਿੱਠਣ ਸਬੰਧੀ ਵਿਚਾਰ-ਵਟਾਂਦਰੇ ਲਈ ਇਕ ਵਰਚੂਅਲ ਮੀਟਿੰਗ ਰੱਖੀ ਹੋਈ ਹੈ | ਇਸ ਸੰਕਟ ਦੀ ਘੜੀ 'ਚ ਸਾਰੇ ਸੰਸਦ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਪੂਰਨ ਸਮਰਥਨ ਦਾ ਭਰੋਸਾ ਦਿੱਤਾ | ਇਸ ਮੀਟਿੰਗ ਵਿਚ ਸ੍ਰੀਮਤੀ ਅੰਬਿਕਾ ਸੋਨੀ ਨੂੰ ਛੱਡ ਬਾਕੀ ਸਾਰੇ ਮੈਂਬਰ ਹਾਜ਼ਰ ਸਨ | ਲੇਕਿਨ ਦਿਲਚਸਪ ਗੱਲ ਇਹ ਕਿ ਏਜੰਡੇ ਅਨੁਸਾਰ ਕੋਰੋਨਾ ਤੋਂ ਬਿਨ੍ਹਾਂ ਹੋਰ ਕੋਈ ਮੁੱਦਾ ਮੀਟਿੰਗ ਵਿਚ ਨਹੀਂ ਉਠਾਇਆ ਗਿਆ |

ਪੰਜਾਬ 'ਚ 8874 ਨਵੇਂ ਮਾਮਲੇ, 154 ਮੌਤਾਂ

ਚੰਡੀਗੜ੍ਹ, 6 ਮਈ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਕੋਰੋਨਾ ਕਾਰਨ ਅੱਜ 154 ਹੋਰ ਮੌਤਾਂ ਹੋ ਗਈਆਂ, ਉੱਥੇ 5126 ਮਰੀਜ਼ ਠੀਕ ਹੋਏ | ਸੂਬੇ 'ਚ 8874 ਨਵੇਂ ਮਾਮਲੇ ਸਾਹਮਣੇ ਆਏ ਹਨ | ਹੋਈਆਂ 154 ਮੌਤਾਂ 'ਚ ਅੰਮਿ੍ਤਸਰ ਤੋਂ 25, ਬਰਨਾਲਾ ਤੋਂ 2, ਬਠਿੰਡਾ ਤੋਂ 9, ਫਾਜ਼ਿਲਕਾ ਤੋਂ 9, ...

ਪੂਰੀ ਖ਼ਬਰ »

ਜਵਾਬਦੇਹੀ ਤੈਅ ਕਰਨ ਲਈ ਆਕਸੀਜਨ ਆਡਿਟ ਦੀ ਲੋੜ-ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਨੂੰ ਕੋਰੋਨਾ ਦੀ ਤੀਸਰੀ ਲਹਿਰ ਲਈ ਤਿਆਰ ਰਹਿਣ ਦੀ ਜ਼ਰੂਰਤ ਹੈ, ਜਿਸ ਸਬੰਧੀ ਮਾਹਿਰਾਂ ਨੇ ਕਿਹਾ ਹੈ ਕਿ ਇਹ ਹੋਰ ਨੁਕਸਾਨਦੇਹ ਹੋ ਸਕਦੀ ਹੈ ਖ਼ਾਸ ਕਰਕੇ ਬੱਚਿਆਂ ਲਈ | ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਆਕਸੀਜਨ ਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੋਰੋਨਾ ਦੇ ਹਾਲਾਤ 'ਤੇ ਸਮੀਖਿਆ ਬੈਠਕ

ਨਵੀਂ ਦਿੱਲੀ, 6 ਮਈ (ਉਪਮਾ ਡਾਗਾ ਪਾਰਥ)-ਹਸਪਤਾਲਾਂ 'ਚ ਆਕਸੀਜਨ ਤੇ ਵੈਕਸੀਨ ਦੀ ਕਿੱਲਤ ਦੇ ਵਧਦੇ ਮਾਮਲਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੋਰੋਨਾ ਦੇ ਹਾਲਾਤ ਦੀ ਸਮੀਖਿਆ ਸਬੰਧੀ ਬੈਠਕ ਕੀਤੀ ਜਿਸ 'ਚ ਉਨ੍ਹਾਂ ਨੂੰ ਰਾਜ ਵਾਰ ਅਤੇ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚੋਂ ਹਜ਼ਾਰਾਂ ਦੀ ਤਾਦਾਦ 'ਚ ਰੇਮਡੇਸਿਵਿਰ ਟੀਕੇ ਮਿਲੇ

ਡਰੱਗ ਇੰਸਪੈਕਟਰ ਨੇ ਲਏ ਕਬਜ਼ੇ 'ਚ, ਕਿਹਾ ਨਕਲੀ ਟੀਕੇ ਜਗਮੋਹਣ ਸਿੰਘ ਨਾਰੰਗ ਸ੍ਰੀ ਚਮਕੌਰ ਸਾਹਿਬ, 6 ਮਈ -ਅੱਜ ਸਵੇਰੇ ਨੇੜਲੇ ਪਿੰਡ ਸਲੇਮਪੁਰ ਅਤੇ ਦੱੁਗਰੀ ਕੋਲੋਂ ਲੰਘਦੀ ਭਾਖੜਾ ਨਹਿਰ 'ਚੋਂ ਹਜ਼ਾਰਾਂ ਦੀ ਤਾਦਾਦ ਵਿਚ ਰੇਮਡੇਸਿਵਿਰ ਅਤੇ ਸੈਫੋਪੈਰਾਜ਼ੋਨ ਦੇ ਟੀਕੇ ...

ਪੂਰੀ ਖ਼ਬਰ »

ਸ਼ੋਪੀਆਂ ਮੁਕਾਬਲੇ 'ਚ 3 ਅੱਤਵਾਦੀ ਹਲਾਕ, ਇਕ ਵਲੋਂ ਆਤਮ ਸਮਰਪਣ

ਸ੍ਰੀਨਗਰ, 6 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆ 'ਚ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਨਾਲ ਚੱਲੇ ਮੁਕਾਬਲੇ ਦੌਰਾਨ ਅਲ-ਬਦਰ ਸੰਗਠਨ ਦੇ 3 ਸਥਾਨਕ ਅੱਤਵਾਦੀ ਹਲਾਕ ਕਰ ਦਿੱਤੇ ਗਏ, ਜਦਕਿ ਇਕ ਨੇ ਮੁਕਾਬਲੇ ਦੌਰਾਨ ਆਤਮ ਸਮਰਪਣ ਕਰ ਦਿੱਤਾ | ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਬੱਚਿਆਂ ਸਮੇਤ ਪਰਿਵਾਰ ਦੇ 5 ਜੀਆਂ ਦੀ ਮੌਤ

ਮਾਹਿਲਪੁਰ, 6 ਮਈ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਮਾਹਿਲਪੁਰ- ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਦੇ ਅੱਡੇ 'ਚ ਦੁਪਹਿਰ ਢਾਈ ਵਜੇ ਦੇ ਕਰੀਬ ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ | ਮਿ੍ਤਕਾਂ 'ਚ ਪਤੀ, ਪਤਨੀ ਤੇ ...

ਪੂਰੀ ਖ਼ਬਰ »

ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਟਰਾਂਸਪੋਰਟ ਖੇਤਰ ਨੂੰ ਰਾਹਤ ਪ੍ਰਦਾਨ ਕਰੇ ਕੇਂਦਰ-ਅਟਵਾਲ

ਨਵੀਂ ਦਿੱਲੀ, 6 ਮਈ (ਜਗਤਾਰ ਸਿੰਘ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੀ ਗਵਰਨਿੰਗ ਕੌਂਸਲ ਦੀ ਵਰਚੂਅਲ ਮੀਟਿੰਗ ਦੌਰਾਨ ਕੋਰੋਨਾ ਮਹਾਂਮਾਰੀ ਸਮੇਂ ਟਰਾਂਸਪੋਰਟਰਾਂ ਨੰੂ ਪੇਸ਼ ਆ ਰਹੀਆਂ ਭਾਰੀ ਦਿੱਕਤਾਂ ਬਾਰੇ ਚਰਚਾ ਕੀਤੀ ਗਈ ਅਤੇ ਨਾਲ ਹੀ ਕਈ ਮੰਗਾਂ ਸਰਕਾਰ ...

ਪੂਰੀ ਖ਼ਬਰ »

ਮਾਲਦੀਵ ਦੇ ਸਪੀਕਰ ਨਸ਼ੀਦ ਕਾਰ ਬੰਬ ਧਮਾਕੇ 'ਚ ਜ਼ਖ਼ਮੀ

ਮਾਲੇ, 6 ਮਈ (ਏਜੰਸੀ)-ਮਾਲਦੀਵ ਦੀ ਸੰਸਦ 'ਮਜਲਿਸ' ਦੇ ਸਪੀਕਰ ਅਤੇ ਸਾਬਕਾ ਰਾਸ਼ਟਰਪਤੀ ਮੁਹੰਮਦ ਨਸ਼ੀਦ ਵੀਰਵਾਰ ਨੂੰ ਇਕ ਦੁਰਘਟਨਾ ਦਾ ਸ਼ਿਕਾਰ ਹੋ ਗਏ | ਉਹ ਆਪਣੀ ਕਾਰ'ਚ ਬੈਠ ਰਹੇ ਸਨ ਤਾਂ ਉਸ ਸਮੇਂ ਇਕ ਧਮਾਕਾ ਹੋ ਗਿਆ | ਸੂਤਰਾਂ ਅਨੁਸਾਰ ਧਮਾਕਾ ਨਸ਼ੀਦ ਦੇ ਘਰ ਦੇ ਕੋਲ ...

ਪੂਰੀ ਖ਼ਬਰ »

ਅਮਰੀਕਾ ਦੇ ਸਕੂਲ 'ਚ ਗੋਲੀਬਾਰੀ-3 ਜ਼ਖ਼ਮੀ

ਵਾਸ਼ਿਗਟਨ, 6 ਮਈ (ਏਜੰਸੀ)- ਈਸਟ ਇਦਾਹੋ ਨਿਊਜ਼ ਅਨੁਸਾਰ ਵੀਰਵਾਰ ਨੂੰ ਇੱਥੋਂ ਦੇ ਰਿਗਬੀ, ਇਦਾਹੋ ਸਕੂਲ 'ਚ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਦੋ ਵਿਦਿਆਰਥੀ ਅਤੇ ਬਾਲਗ ਸੁਰੱਖਿਅਕ (ਗਾਰਡੀਅਨ) ਨੂੰ ਗੋਲੀ ਮਾਰ ਦਿੱਤੀ ਗਈ | ਰਿਪੋਰਟ ਅਨੁਸਾਰ ਜਿਹੜੇ ਇਸ ਘਟਨਾ 'ਚ ਜ਼ਖਮੀ ...

ਪੂਰੀ ਖ਼ਬਰ »

ਸੀਤਲਕੂਚੀ ਗੋਲੀਬਾਰੀ ਮਾਮਲੇ 'ਚ ਐਸ.ਪੀ. ਮੁਅੱਤਲ-ਐਸ.ਆਈ.ਟੀ. ਬਣਾਈ

ਕੂਚਬਿਹਾਰ ਜ਼ਿਲ੍ਹੇ ਦੇ ਸੀਤਲਕੂਚੀ 'ਚ ਚੌਥੇ ਪੜਾਅ ਦੀਆਂ ਵੋਟਾਂ ਦੌਰਾਨ ਕੇਂਦਰੀ ਸੁਰੱਖਿਆ ਫੋਰਸ ਦੀਆਂ ਗੋਲੀਆਂ ਨਾਲ ਚਾਰ ਨੌਜਵਾਨਾਂ ਦੀ ਮੌਤ ਦੇ ਮਾਮਲੇ ਦੀ ਜਾਂਚ ਸੀ.ਆਈ.ਡੀ. ਦੇ ਸਪੁਰਦ ਕੀਤੀ ਗਈ ਹੈ ਅਤੇ ਐਸ.ਆਈ.ਟੀ. (ਸਿਟ) ਦਾ ਗਠਨ ਕੀਤਾ ਗਿਆ ਹੈ | ਸੀ.ਆਈ.ਡੀ. ਦੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਮਦਰਾਸ ਹਾਈਕੋਰਟ ਦੀ ਚੋਣ ਕਮਿਸ਼ਨ 'ਤੇ ਕੀਤੀ ਵਿਵਾਦਿਤ ਟਿੱਪਣੀ ਹਟਾਉਣ ਤੋਂ ਇਨਕਾਰ

ਨਵੀਂ ਦਿੱਲੀ, 6 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਵਲੋਂ ਚੋਣ ਕਮਿਸ਼ਨ 'ਤੇ ਕੀਤੀ 'ਹੱਤਿਆ' ਦੀ ਟਿੱਪਣੀ ਨੂੰ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ ਹਾਲਾਂਕਿ ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੀ ਟਿੱਪਣੀ ਨੂੰ ਸਖ਼ਤ ਅਤੇ ਗ਼ੈਰ-ਜ਼ਰੂਰੀ ...

ਪੂਰੀ ਖ਼ਬਰ »

ਐਸਟਰਾਜ਼ੈਨੇਕਾ ਟੀਕੇ ਦੇ ਬਾਅਦ ਖੂਨ ਦੇ ਗਤਲੇ ਬਣਨ ਦੀ ਦਰ 'ਚ ਮਾਮੂਲੀ ਵਾਧਾ

ਨਵੀਂ ਦਿੱਲੀ, 6 ਮਈ (ਏਜੰਸੀ)-ਡੈਨਮਾਰਕ ਅਤੇ ਨਾਰਵੇ 'ਚ ਵੱਡੇ ਅਧਿਐਨ ਤੋਂ ਪਤਾ ਲੱਗਾ ਹੈ ਕਿ ਆਮ ਆਬਾਦੀ 'ਚ ਸੰਭਾਵਿਤ ਦਰ ਦੇ ਮੁਕਾਬਲੇ ਆਕਸਫੋਰਡ-ਐਸਟਰਾਜ਼ੇਨੇਕਾ ਦੇ ਕੋਵਿਡ-19 ਰੋਕਥਾਮ ਟੀਕੇ ਦੀ ਪਹਿਲੀ ਖੁਰਾਕ ਲੈਣ ਵਾਲੇ ਕੁਝ ਲੋਕਾਂ 'ਚ ਦਿਮਾਗ ਸਮੇਤ ਖੂਨ ਦੀਆਂ ਨਾੜਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX