ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਬਰਨਾਲਾ

ਦੁਕਾਨਾਂ ਬੰਦ ਕਰਵਾਉਣ ਦਾ ਕੱਲ੍ਹ ਕੀਤਾ ਜਾਵੇਗਾ ਵਿਰੋਧ-ਕਿਸਾਨ ਆਗੂ

ਮਹਿਲ ਕਲਾਂ, 6 ਮਈ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਕੋਰੋਨਾ ਦੀ ਆੜ 'ਚ ਬਾਜ਼ਾਰ ਬੰਦ ਕਰਵਾਉਣ ਦੇ ਫ਼ੈਸਲੇ ਦਾ ਹਰ ਥਾਂ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ | ਇਹ ਜਾਣਕਾਰੀ ਭਾਕਿਯੂ ਡਕੌਂਦਾ ਦੇ ਸੂਬਾ ਆਗੂ ਦਰਸ਼ਨ ਸਿੰਘ ਰਾਏਸਰ, ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਟੋਲ ਪਲਾਜ਼ਾ ਮਹਿਲ ਕਲਾਂ 'ਤੇ ਪੱਕੇ ਮੋਰਚੇ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਹਸਪਤਾਲਾਂ 'ਚ ਆਕਸੀਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਕੋਈ ਪ੍ਰਬੰਧ ਨਹੀਂ, ਜਿਸ ਕਰ ਕੇ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ | ਸੂਬਾ ਸਰਕਾਰ ਵਲੋ ਉਲਟਾ ਕੋਰੋਨਾ ਦੇ ਨਾਂਅ 'ਤੇ ਦਹਿਸ਼ਤ ਪਾ ਕੇ ਦੁਕਾਨਦਾਰਾਂ ਦੇ ਕਾਰੋਬਾਰ ਬੰਦ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕੋਰੋਨਾ ਦੇ ਚਲਦਿਆਂ ਕੀਤੀ ਗਈ ਤਾਲਾਬੰਦੀ ਤੋਂ ਪ੍ਰਭਾਵਿਤ ਹੋਏ ਦੁਕਾਨਦਾਰ ਆਪੋ ਆਪਣੇ ਕਾਰੋਬਾਰਾਂ ਨੂੰ ਹੁਣ ਤੱਕ ਵੀ ਸੈੱਟ ਨਹੀਂ ਕਰ ਸਕੇ | ਹੁਣ ਜਦੋਂ ਸਰਕਾਰ ਮੁੜ ਤਾਲਾਬੰਦੀ ਕਰਨ ਵੱਲ ਵਧ ਰਹੀ ਹੈ ਤਾਂ ਇਹ ਫ਼ੈਸਲਾ ਆਮ ਲੋਕਾਂ ਲਈ ਬੇਹੱਦ ਮਾਰੂ ਸਾਬਤ ਹੋਵੇਗਾ | ਕਿਸਾਨ ਆਗੂ ਨੇ ਦੱਸਿਆ ਕਿ 8 ਮਈ ਨੂੰ ਸਾਂਝੇ ਕਿਸਾਨ ਮੋਰਚੇ ਵਲੋ ਦੁਕਾਨਾਂ ਬੰਦ ਦੇ ਫ਼ੈਸਲੇ ਦਾ ਵਿਰੋਧ ਕੀਤਾ ਜਾਵੇਗਾ ਅਤੇ ਸਾਰੀਆਂ ਦੁਕਾਨਾਂ ਖੁਲ੍ਹਵਾਈਆਂ ਜਾਣਗੀਆਂ | ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਬਗ਼ੈਰ ਕਿਸੇ ਝਿਜਕ ਤੋਂ ਆਪੋ ਆਪਣੇ ਕਾਰੋਬਾਰ ਜਾਰੀ ਰੱਖਣ | ਇਸ ਸਮੇਂ ਜਥੇ: ਅਜਮੇਰ ਸਿੰਘ ਮਹਿਲ ਕਲਾਂ, ਗੁਰਦੀਪ ਸਿੰਘ ਟਿਵਾਣਾ, ਮਾ: ਸੁਖਵਿੰਦਰ ਸਿੰਘ, ਮਾ: ਸੋਹਣ ਸਿੰਘ, ਪਰਮਜੀਤ ਸਿੰਘ ਪੰਮਾ, ਮਲਕੀਤ ਸਿੰਘ ਈਨਾ, ਅਮਰਜੀਤ ਸਿੰਘ ਬੱਸੀਆਂ, ਅਵਤਾਰ ਸਿੰਘ ਦੁਲੋ, ਗੌਬਿੰਦਰ ਸਿੰਘ ਸਿੱਧੂ, ਗੁਰਮੇਲ ਸਿੰਘ ਠੁੱਲੀਵਾਲ, ਜਗਤਾਰ ਸਿੰਘ ਕਲਾਲ ਮਾਜਰਾ, ਮੰਗਤ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਹੁੰਦਲ, ਬਲਵੀਰ ਸਿੰਘ, ਪਰਮਜੀਤ ਸਿੰਘ ਗਾਂਧੀ, ਐਸ.ਪੀ. ਸਿੰਘ, ਜਸਵੀਰ ਕੌਰ ਟਿਵਾਣਾ, ਜਸਵੰਤ ਕੌਰ ਆਦਿ ਹਾਜ਼ਰ ਸਨ |

ਈ. ਜੀ. ਐਸ. ਕੋਰੋਨਾ ਪੀੜਤ ਵਲੰਟੀਅਰ ਦੀ ਮੌਤ

ਤਪਾ ਮੰਡੀ, 6 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ, ਜਿਸ ਤਹਿਤ ਸੂਬੇ 'ਚ ਹਰ ਰੋਜ਼ ਮੌਤਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ | ਜਿਸ ਦੇ ਚਲਦਿਆਂ ਇਲਾਕੇ 'ਚ ਇਕ ਕੋਰੋਨਾ ਪੀੜਤ ਈ.ਜੀ.ਐਸ ਵਲੰਟੀਅਰ ਕਾਂਤਾ ਦੇਵੀ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਗ਼ੈਰ-ਜ਼ਰੂਰੀ ਐਲਾਨੀਆਂ ਦੁਕਾਨਾਂ ਨੂੰ ਖੁਲ੍ਹਵਾਉਣ ਲਈ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਮਹਿਲ ਕਲਾਂ, 6 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਏ ਲਾਕਡਾਊਨ ਦਾ ਵਿਰੋਧ ਕਰ ਰਹੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਅੱਜ ਗ਼ੈਰ ਜ਼ਰੂਰੀ ਐਲਾਨੀਆਂ ਦੁਕਾਨਾਂ ਨੂੰ ਖੁਲ੍ਹਵਾਉਣ ਲਈ ਡਾ: ਭੀਮ ਰਾਉ ਅੰਬੇਡਕਰ ਫਾਊਾਡੇਸ਼ਨ ਦੇ ਪ੍ਰਧਾਨ ਰਿੰਕਾ ...

ਪੂਰੀ ਖ਼ਬਰ »

ਪੰਚਾਇਤ ਘਰ 'ਚਾੋ ਟੂਟੀਆਂ ਚੋਰੀ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਦੇ ਪੰਚਾਇਤ ਘਰ ਵਿਚੋਂ ਕਈ ਵਾਰ ਟੂਟੀਆਂ ਚੋਰੀ ਹੋ ਚੁੱਕੀਆਂ ਹਨ | ਸਰਪੰਚ ਬਲਜਿੰਦਰ ਕੌਰ ਦੇ ਪਤੀ ਜਸਵੰਤ ਸਿੰਘ ਜੱਸੀ ਨੇ ਦੱਸਿਆ ਕਿ ਪੰਚਾਇਤ ਘਰ ਵਿਚੋਂ 15 ਟੂਟੀਆਂ ਪਾਈਪਾਂ ਸਮੇਤ ਅਣਪਛਾਤੇ ਵਿਅਕਤੀ ਪੁੱਟ ਕੇ ਲੈ ਗਏ | ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੀ ਤਰਜ਼ 'ਤੇ ਲੋਕਾਂ ਨੰੂ ਸਹੂਲਤਾਂ ਦੇਵੇ ਪੰਜਾਬ ਸਰਕਾਰ-ਵਿਧਾਇਕ ਪੰਡੋਰੀ

ਮਹਿਲ ਕਲਾਂ 6 ਮਈ (ਤਰਸੇਮ ਸਿੰਘ ਗਹਿਲ)-ਦੇਸ ਵਿਚ ਕੋਰੋਨਾ ਮਹਾਂਮਾਰੀ ਦੇ ਵਧ ਰਿਹੇ ਪ੍ਰਕੋਪ ਕਾਰਨ ਮੱਧ ਵਰਗੀ ਲੋਕਾਂ ਦਾ ਜੀਵਨ ਬਸਰ ਕਰਨਾ ਬੇਹੱਦ ਔਖਾ ਹੋ ਗਿਆ ਹੈ | ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲੋੜਵੰਦ ਲੋਕਾਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕੀਤੇ ਬਿਨਾਂ 15 ਮਈ ...

ਪੂਰੀ ਖ਼ਬਰ »

ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਝੋਨੇ ਦੇ ਬੀਜ ਉਪਲਬਧ-ਡਾ: ਤੰਵਰ

ਹੰਡਿਆਇਆ, 6 ਮਈ (ਗੁਰਜੀਤ ਸਿੰਘ ਖੁੱਡੀ)-ਖੇਤੀ ਵਿਗਿਆਨ ਕੇਂਦਰ ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਵਿਖੇ ਝੋਨੇ ਦੀਆਂ ਨਵੀਆਂ ਕਿਸਮਾਂ ਦੇ ਬੀਜ ਉਪਲਬਧ ਹਨ | ਉਨ੍ਹਾਂ ਕਿਹਾ ਕਿ ਝੋਨੇ ਦੀ ਕਿਸਮ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਤੀਜੇ ਦਿਨ ਵੀ ਹੜਤਾਲ ਜਾਰੀ

ਬਰਨਾਲਾ, 6 ਮਈ (ਅਸ਼ੋਕ ਭਾਰਤੀ)-ਰੈਗੂਲਰ ਹੋਣ ਦੀ ਮੰਗ ਲਈ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸਟਾਫ਼ ਨਰਸਾਂ, ਏ.ਐਨ.ਐਮ, ਲੈਬ ਤਕਨੀਸ਼ਨ ਸਮੇਤ ਜ਼ਿਲ੍ਹੇ ਦੇ ਸੈਂਕੜੇ ਸਿਹਤ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਸਰਕਾਰ ਤੇ ਸਬੰਧਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 6 ਮਈ (ਪ੍ਰਵੀਨ ਗਰਗ)-ਇਲਾਕੇ ਦੀ ਬਾਹਰਲੀ ਅਨਾਜ ਮੰਡੀ ਤਾਜੋਂ ਰੋਡ ਤਪਾ ਵਿਖੇ ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ ਅਤੇ ਸੂਬਾ ਸਰਕਾਰ ਅਤੇ ਸਬੰਧਤ ਖ਼ਰੀਦ ਏਜੰਸੀਆਂ ਵਿਰੁੱਧ ਜੰਮ ਕੇ ...

ਪੂਰੀ ਖ਼ਬਰ »

ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਵੇਖਦਿਆਂ ਕੇਵਲ ਸਿੰਘ ਢਿੱਲੋਂ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਜ਼ਿਲ੍ਹਾ ਬਰਨਾਲਾ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਪ੍ਰਤੀ ਧਿਆਨ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਗੱਲ ਕਰ ਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਲੈਵਲ-2 ਫੈਸਿਲਟੀ ਸੋਹਲ ਪੱਤੀ ਸੈਂਟਰ ਵਿਖੇ ਕੋਰੋਨਾ ਮਰੀਜ਼ਾਂ ਦੀਆਂ ਸਹੂਲਤਾਂ ਦੇ ਜਾਇਜ਼ੇ ਲਈ ਅੱਜ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਸੈਂਟਰ ਦਾ ਦੌਰਾ ਕੀਤਾ ਗਿਆ | ਡਿਪਟੀ ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਝਪਟੀ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਗਿੱਲ ਪੱਤੀ ਮੌੜਾਂ ਵਿਖੇ 11 ਵਜੇ ਦੇ ਕਰੀਬ ਇਕ 65 ਸਾਲ ਦੀ ਬਜ਼ੁਰਗ ਔਰਤ ਦੀ ਇਕ ਸੋਨੇ ਦੀ ਵਾਲੀ ਦੋ ਮੋਟਰਸਾਈਕਲ ਸਵਾਰ ਨੌਜਵਾਨ ਝਪਟਮਾਰ ਕੇ ਲੈ ਗਏ | ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਕਾਕਾ ਨੇ ਦੱਸਿਆ ਕਿ ਚਰਨਜੀਤ ਕੌਰ ਨਾਂਅ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 28 ਨਵੇਂ ਕੇਸ, ਦੋ ਮੌਤਾਂ -45 ਮਰੀਜ਼ ਹੋਏ ਸਿਹਤਯਾਬ-

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 28 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 45 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ਇਕ 60 ...

ਪੂਰੀ ਖ਼ਬਰ »

ਹੱਡੀਆਂ ਦੇ ਮਾਹਿਰ ਡਾ: ਕਰਨ ਚੋਪੜਾ ਨੇ ਅਹੁਦਾ ਸੰਭਾਲਿਆ

ਤਪਾ ਮੰਡੀ, 6 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਹੱਡੀਆਂ ਦੇ ਮਾਹਿਰ ਡਾ: ਕਰਨ ਚੋਪੜਾ ਨੇ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਸੀਨੀਅਰ ਰੈਜ਼ੀਡੈਂਟ ਵਜੋਂ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ

ਟੱਲੇਵਾਲ, 6 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਸੱਦੋਵਾਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰ ਲਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਪਰਮਿੰਦਰ ਸਿੰਘ ਸਰਾਂ ਅਤੇ ਪੀੜਤ ਕਿਸਾਨ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਵਲੋਂ ਲਾਈ ਅੱਗ ਨਾਲ ਤੂੜੀ ਤੇ ਗੁਹਾਰੇ ਸੜੇ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਦੁਪਹਿਰ ਸਮੇਂ ਕਿਸੇ ਸ਼ਰਾਰਤੀ ਅਨਸਰ ਵਲੋਂ ਲਾਈ ਅੱਗ ਨਾਲ ਤੂੜੀ ਦਾ ਕੁੱਪ ਤੇ ਪਾਥੀਆਂ ਦੇ ਗੁਹਾਰੇ ਸੜ ਗਏ | ਪਿੰਡ ਦੇ ਸਰਪੰਚ ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਚਾਰ ਵਾਰ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਸਕੂਲ ਵਿਚ ਸੋਲਰ ਸਿਸਟਮ ਲਗਾਇਆ

ਹੰਡਿਆਇਆ, 6 ਮਈ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਡਿਆਇਆ ਵਿਖੇ ਸਿੱਖਿਆ ਵਿਭਾਗ ਵਲੋਂ ਸੋਲਰ ਸਿਸਟਮ ਲਗਾਇਆ ਗਿਆ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸ: ਹਰਨੇਕ ਸਿੰਘ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਕੁਮਾਰ ...

ਪੂਰੀ ਖ਼ਬਰ »

ਨਵਾਂ ਟਿਊਬਵੈੱਲ ਲਾਉਣ ਦੀ ਮੰਗ

ਬਰਨਾਲਾ, 6 ਮਈ (ਅਸ਼ੋਕ ਭਾਰਤੀ)-ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਕਮੇਟੀ ਦੀ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਧੌਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪ੍ਰਧਾਨ ਗੁਰਚਰਨ ਸਿੰਘ ਧੌਲਾ ਤੇ ਜਨਰਲ ਸੈਕਟਰੀ ਸੁਰਜੀਤ ਸਿੰਘ ਬਾਠ ਨੇ ਦੱਸਿਆ ਕਿ ਇਸ ਨਗਰ ਦੇ ਗਲੀ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਵਲੋਂ 10 ਨੂੰ ਧਰਨਾ ਦੇਣ ਦਾ ਐਲਾਨ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਵਿਚ ਨਰੇਗਾ ਮਜ਼ਦੂਰਾਂ ਵਲੋਂ ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਦੀ ਅਗਵਾਈ ਵਿਚ ਇਕੱਠ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਜੇਕਰ ਬੀ.ਡੀ.ਪੀ.ਓ. ਸ਼ਹਿਣਾ ਵਲੋਂ ਨਰੇਗਾ ਮਜ਼ਦੂਰਾਂ ਦੀ ਮੰਗ ਮੁਤਾਬਿਕ ਮੇਟ ਨਾ ਰੱਖਿਆ ਗਿਆ ਅਤੇ ...

ਪੂਰੀ ਖ਼ਬਰ »

ਕਾਮਰੇਡ ਗੁਰਦੇਵ ਸਿੰਘ ਦਰਦੀ ਦਾ ਦਿਹਾਂਤ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਕਿਸਾਨ ਸਭਾ ਦੇ ਸੂਬਾ ਸਕੱਤਰ ਤੇ ਉੱਘੇ ਕਮਿਊਨਿਸਟ ਆਗੂ ਕਾਮਰੇਡ ਗੁਰਦੇਵ ਸਿੰਘ ਦਰਦੀ (85) ਦਾ ਅੱਜ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੰਤਿਮ ਸੰਸਕਾਰ ਰਾਮਬਾਗ ਬਰਨਾਲਾ ਵਿਖੇ ਕੀਤਾ ਗਿਆ | ਕਾਮਰੇਡ ਦਰਦੀ ਦੇ ਵੱਡੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸਬੰਧੀ ਸਮਾਂ ਨਿਰਧਾਰਿਤ ਦੇ ਹੁਕਮ ਜਾਰੀ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਚੰਡੀਗੜ੍ਹ ਵਲੋਂ ਕੋਵਿਡ-19 ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜਾਰੀ ਹੁਕਮਾਂ ਤਹਿਤ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਸੈਨੇਟਾਈਜ਼ਰ, ਦਸਤਾਨੇ ਤੇ ਮਾਸਕ ਵੰਡੇ

ਧਨੌਲਾ, 6 ਮਈ (ਚੰਗਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਰਣਜੀਤ ਕੌਰ ਸੋਢੀ ਤੇ ਮੀਤ ਪ੍ਰਧਾਨ ਰਜਨੀਸ਼ ਕੁਮਾਰ ਬਾਂਸਲ ਅਗਵਾਈ ਵਿਚ ਦਫ਼ਤਰ ...

ਪੂਰੀ ਖ਼ਬਰ »

ਆਈ. ਟੀ. ਆਈ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸ਼ਹਿਣਾ ਵਿਖੇ ਜਰਨੈਲ ਸਿੰਘ ਭਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਆਈ.ਟੀ.ਆਈ. ਹੋਲਡਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਜਨਰਲ ਸਕੱਤਰ ਜਰਨੈਲ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਤੇ ਅੰਤਰਰਾਜੀ ਆਵਾਜਾਈ ਲਈ ਈ-ਪਾਸ ਲਾਜ਼ਮੀ

ਬਰਨਾਲਾ, 6 ਮਈ (ਰਾਜ ਪਨੇਸਰ)-ਕੋਰੋਨਾ ਮਹਾਂਮਾਰੀ ਕਰਨ ਪੰਜਾਬ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੇ ਚਲਦੇ ਜ਼ਿਲ੍ਹਾ ਬਰਨਾਲਾ ਤੋਂ ਦੂਸਰੇ ਜ਼ਿਲਿ੍ਹਆਂ 'ਚ ਜਾਣ ਲਈ ਅਤੇ ਪੰਜਾਬ ਤੋਂ ਹੋਰ ਸੂਬਿਆਂ 'ਚ ਜਾਣ ਲਈ ਆਨਲਾਈਨ ਈ ਪਾਸ ਅਪਲਾਈ ਕਰਨਾ ਲਾਜ਼ਮੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੈਕਟਰੀ ਗੁਰਚਰਨ ਸਿੰਘ ਸਿੱਧੂ ਤੇ ਦਰਸ਼ਨ ਸਿੰਘ ਕਾਨੂੰਗੋ ਨੂੰ ਸਦਮਾ, ਪਿਤਾ ਦਾ ਦਿਹਾਂਤ

ਟੱਲੇਵਾਲ, 6 ਮਈ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਉੱਘੇ ਸਮਾਜ ਸੇਵੀ ਸੈਕਟਰੀ ਗੁਰਚਰਨ ਸਿੰਘ ਸਿੱਧੂ ਅਤੇ ਦਰਸ਼ਨ ਸਿੰਘ ਸਿੱਧੂ ਕਾਨੂੰਗੋ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ: ਬਿੱਕਰ ਸਿੰਘ ਸਿੱਧੂ (81) ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX