ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 219ਵੇਂ ਦਿਨ ਵੀ ਰੋਸ ਪ੍ਰਦਰਸ਼ਨ

ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਵੱਖ ਵੱਖ ਥਾਵਾਂ 'ਤੇ 219ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰਿਹਾ | ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੀ ਰਖੇਲ ਦੱਸਿਆ | ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਅੰਦੋਲਨ ਹੋਰ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਤੇਜ ਸਿੰਘ ਚਕੇਰੀਆਂ, ਜਸਵੰਤ ਸਿੰਘ, ਇਕਬਾਲ ਸਿੰਘ ਮਾਨਸਾ, ਮੇਜਰ ਸਿੰਘ ਦੂਲੋਵਾਲ, ਸੁਖਚਰਨ ਸਿੰਘ ਦਾਨੇਵਾਲੀਆ ਆਦਿ ਹਾਜ਼ਰ ਸਨ |
ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ ਜਾਰੀ ਰਿਹਾ | ਸੰਬੋਧਨ ਕਰਦਿਆਂ ਕਿਸਾਨ ਆਗੂ ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਤੇਜ ਰਾਮ ਅਹਿਮਦਪੁਰ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਬਲਵੀਰ ਸਿੰਘ ਗੁਰਨੇ ਖੁਰਦ, ਅਮਰੀਕ ਸਿੰਘ ਮੰਦਰਾਂ, ਗੁਰਦੇਵ ਸਿੰਘ ਔਲਖ, ਜਵਾਲਾ ਸਿੰਘ ਗੁਰਨੇ ਕਲਾਂ ਨੇ ਕਿਹਾ ਕਿ ਦੇਸ਼ ਦੀਆਂ ਸਰਕਾਰਾਂ ਨੇ ਹਮੇਸ਼ਾ ਕਿਰਤੀ-ਕਿਸਾਨਾਂ ਨੂੰ ਅਣਗੌਲਿਆ ਰੱਖਿਆ ਹੈ | ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਨਾਜਰ ਸਿੰਘ ਗੁਰਨੇ ਕਲਾਂ, ਬਲਦੇਵ ਸਿੰਘ ਸਰਪੰਚ ਗੁਰਨੇ ਖੁਰਦ, ਲੀਲਾ ਸਿੰਘ ਗੁਰਨੇ ਕਲਾਂ, ਸੁਖਵਿੰਦਰ ਸਿੰਘ ਗੁਰਨੇ ਕਲਾਂ, ਕਾਲਾ ਸਿੰਘ, ਸੀਤਾ ਗਿਰ, ਧਰਮਜੀਤ ਸਿੰਘ ਆਦਿ ਹਾਜ਼ਰ ਸਨ |
ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਨ ਲਈ ਅਨੇਕਾਂ ਯਤਨ ਕੀਤੇ ਪਰ ਸਰਕਾਰ ਸਫਲ ਨਹੀਂ ਹੋਈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਕਿਉਂਕਿ ਸਾਰੇ ਦੇਸ਼ 'ਚ ਕਿਸਾਨਾਂ ਦੇ ਹੱਕ 'ਚ ਲਹਿਰ ਚੱਲ ਰਹੀ ਹੈ | ਧਰਨੇ ਨੂੰ ਦਸੌਂਧਾ ਸਿੰਘ ਬਹਾਦਰਪੁਰ, ਛੱਜੂ ਸਿੰਘ ਬਰੇਟਾ, ਗੁਰਜੀਤ ਸਿੰਘ ਮੰਡੇਰ, ਦੇਵ ਸਿੰਘ ਬਰੇਟਾ, ਭੀਮ ਸਿੰਘ ਮੰਡੇਰ, ਰਾਮਫਲ ਸਿੰਘ ਬਹਾਦਰਪੁਰ, ਭੋਲਾ ਸਿੰਘ ਗੁੜੱਦੀ, ਪਰਮਜੀਤ ਕੌਰ ਬਹਾਦਰਪੁਰ, ਮੇਜਰ ਸਿੰਘ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਰਿਹਾ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣ ਤੱਕ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਜਾਰੀ ਰਹੇਗਾ | ਇਸ ਮੌਕੇ ਮੇਜਰ ਸਿੰਘ ਗੋਬਿੰਦਪੁਰਾ, ਸੁਖਦੇਵ ਸਿੰਘ ਖੁਡਾਲ, ਗੁਰਮੇਲ ਸਿੰਘ ਰੰਘੜਿਆਲ ਸਿੰਘ, ਸੁੱਖਾ ਸਿੰਘ ਕਿਸ਼ਨਗੜ੍ਹ, ਤਰਸੇਮ ਸਿੰਘ ਗੋਬਿੰਦਪੁਰਾ, ਮੱਖਣ ਸਿੰਘ ਬਰੇਟਾ, ਚਰਨਜੀਤ ਕੌਰ ਰੰਘੜਿਆਲ, ਜਸਵੰਤ ਕੌਰ ਖੁਡਾਲ ਆਦਿ ਹਾਜ਼ਰ ਸਨ |

ਬਰੇਟਾ ਖੇਤਰ 'ਚ ਨਰਮੇ ਦੀ ਬਿਜਾਈ ਪਿਛਲੇ ਸਾਲ ਨਾਲੋਂ ਵਧੇਰੇ ਹੋਣ ਦਾ ਅਨੁਮਾਨ

ਬਰੇਟਾ, 6 ਮਈ (ਜੀਵਨ ਸ਼ਰਮਾ)- ਬਰੇਟਾ ਖੇਤਰ ਵਿਚ ਨਰਮੇ ਦੀ ਬਿਜਾਈ ਕਿਸਾਨਾਂ ਵਲੋਂ ਪਿਛਲੇ ਸਾਲ ਦੀ ਬਜਾਏ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ | ਝੋਨੇ ਹੇਠ ਆਉਣ ਵਾਲ਼ੇ ਰਕਬੇ ਨੂੰ ਵੀ ਕਾਫੀ ਹੱਦ ਤੱਕ ਨਰਮੇ ਦੀ ਪੈਦਾਵਾਰ 'ਚ ਲਿਆਂਦਾ ਜਾ ਰਿਹਾ ਹੈ | ਪਿਛਲੇ ਸਾਲ ਸੀ.ਸੀ.ਆਈ. ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਚੋਣ ਹੋਈ

ਮਾਨਸਾ, 6 ਮਈ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਫੂਲ) ਦੀ ਇਕੱਤਰਤਾ ਜਲੌਰ ਸਿੰਘ ਦੂਲੋਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਚੋਣ ਕੀਤੀ ਗਈ | ਸਰਬ ਸੰਮਤੀ ਨਾਲ ਜਗਦੇਵ ਸਿੰਘ ਚਕੇਰੀਆਂ ਪ੍ਰਧਾਨ, ਜਸਵੰਤ ...

ਪੂਰੀ ਖ਼ਬਰ »

ਖਾਦਾਂ, ਬੀਜਾਂ ਤੇ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਹੁਣ ਬੰਦ

ਮਾਨਸਾ, 6 ਮਈ (ਵਿ. ਪ੍ਰਤੀ.)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਵੇਂ ਆਦੇਸ਼ਾਂ ਮੁਤਾਬਿਕ ਹੁਣ ਖਾਦਾਂ, ਬੀਜਾਂ ਅਤੇ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਵੀ 15 ਮਈ ਤੱਕ ਬੰਦ ...

ਪੂਰੀ ਖ਼ਬਰ »

ਸ਼ਰਾਬ ਤੋਂ ਦੂਰ ਰਹਿਣ ਵਾਲੇ ਲੋੜਵੰਦਾਂ ਲਈ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏਗੀ ਸਮਾਜ ਸੇਵੀ ਸੰਸਥਾ

ਬੁਢਲਾਡਾ, 6 ਮਈ (ਰਾਹੀ)- ਮਾਤਾ ਗੁਜਰੀ ਜੀ ਭਲਾਈ ਕੇਂਦਰ ਸੰਸਥਾ ਦੇ ਪ੍ਰਮੁੱਖ ਐਨ.ਆਰ.ਆਈ. ਮੈਂਬਰ ਤੇ ਦਾਨੀ ਮੁਖ਼ਤਿਆਰ ਸਿੰਘ (ਅਮਰੀਕਾ) ਦੇ ਸੁਝਾਅ ਅਤੇ ਸਹਿਯੋਗ ਸਦਕਾ ਸੰਸਥਾ ਵਲੋਂ ਹੁਣ ਸ਼ਰਾਬ ਨਾ ਪੀਣ ਵਾਲੇ ਜ਼ਰੂਰਤਮੰਦ ਬੇਰੁਜ਼ਗਾਰ ਲੋਕਾਂ ਨੂੰ ਚਾਰ ਪਹੀਆ ਹੱਥ ...

ਪੂਰੀ ਖ਼ਬਰ »

ਸਿਆਚਿਨ ਵਿਖੇ ਸ਼ਹੀਦ ਹੋਏ ਪ੍ਰਭਜੀਤ ਸਿੰਘ ਹਾਕਮਵਾਲਾ ਨੂੰ ਸ਼ਰਧਾਂਜਲੀਆਂ

ਮਾਨਸਾ/ਬੋਹਾ 6 ਮਈ (ਬਲਵਿੰਦਰ ਸਿੰਘ ਧਾਲੀਵਾਲ/ਰਮੇਸ਼ ਤਾਂਗੜੀ)- ਪਿਛਲੇ ਦਿਨੀਂ ਸਿਆਚਿਨ ਗਲੇਸ਼ੀਅਰ ਵਿਖੇ ਬਰਫ਼ੀਲੇ ਤੂਫ਼ਾਨ ਕਾਰਨ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨ ਪ੍ਰਭਜੀਤ ਸਿੰਘ ਵਾਸੀ ਹਾਕਮਵਾਲਾ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਤੇ ਪਿੰਡ ...

ਪੂਰੀ ਖ਼ਬਰ »

ਸਰਕਾਰੀ ਹਦਾਇਤਾਂ ਨੂੰ ਛਿੱਕੇ ਟੰਗ ਕੇ ਨਾਮੀ ਸਕੂਲ 'ਚ ਲਿਆ ਜਾ ਰਿਹਾ ਸੀ ਵਿਦਿਆਰਥੀਆਂ ਦਾ ਇਮਤਿਹਾਨ

ਬਰੇਟਾ, 6 ਮਈ (ਪਾਲ ਸਿੰਘ ਮੰਡੇਰ)- ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਲੱਖਾਂ ਜਾਨਾਂ ਚਲੀਆਂ ਗਈਆਂ ਹਨ ਅਤੇ ਹਰ ਰੋਜ਼ ਅੰਕੜਾ ਹੋਰ ਵਧ ਰਿਹਾ ਹੈ ਜਿਸ ਨੂੰ ਦੇਖਦਿਆਂ ਸੂਬਾ ਸਰਕਾਰ ਵਲੋਂ ਵੀ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ | ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਹੋਣ ਕਾਰਨ ਵਪਾਰੀ ਭੜਕੇ

ਬੁਢਲਾਡਾ, 6 ਮਈ (ਸੁਨੀਲ ਮਨਚੰਦਾ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਦੇ ਮਕਸਦ ਨਾਲ ਵੀਕੈਂਡ 'ਤੇ ਲਾਕਡਾਊਨ ਤੋਂ ਇਲਾਵਾ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਫ਼ੈਸਲੇ ਦਾ ਵੱਖ-ਵੱਖ ਵਪਾਰਕ ...

ਪੂਰੀ ਖ਼ਬਰ »

ਕੁਲਾਣਾ ਦੇ ਮੇਲੇ 'ਤੇ ਹੋਏ ਕਤਲ ਸਬੰਧੀ ਨਾਬਾਲਗ ਸਮੇਤ 4 ਕਾਬੂ

ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ)- ਨਾਨਕ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਵਾਰਡ ਨੰਬਰ 6 ਬੁਢਲਾਡਾ ਜਿਸ ਦਾ ਕਿ ਨੇੜਲੇ ਪਿੰਡ ਕੁਲਾਣਾ ਦੇ ਮਾਤਾ ਸ਼ੀਤਲਾ ਮੇਲੇ 'ਚ ਰਾਤ ਸਮੇਂ ਕਤਲ ਹੋ ਗਿਆ ਸੀ, ਸਬੰਧੀ ਥਾਣਾ ਸ਼ਹਿਰੀ ਪੁਲਿਸ ਵਲੋਂ ਇਕ ਨਾਬਾਲਗ ਸਮੇਤ 4 ਨੌਜਵਾਨਾਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨੌਜਵਾਨ ਪਲਾਜ਼ਮਾ ਦਾਨ ਕਰਨਗੇ- ਚਹਿਲ

ਮਾਨਸਾ, 6 ਮਈ (ਵਿਸ਼ੇਸ਼ ਪ੍ਰਤੀਨਿਧ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਲੋਕਾਂ ਦੀ ਜਾਨ ਬਚਾਉਣ ਲਈ ਯੂਥ ਅਕਾਲੀ ਦਲ ਦੇ ਨੌਜਵਾਨ ਪਲਾਜ਼ਮਾ ਦਾਨ ਕਰਨਗੇ ਤਾਂ ਕਿ ਆਮ ਲੋਕਾਂ ਦੀ ਜ਼ਿੰਦਗੀ ਬਚ ਸਕੇ | ਇਹ ਪ੍ਰਗਟਾਵਾ ਯੂਥ ਵਿੰਗ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 5 ਮੌਤਾਂ, 533 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ | ਇਸ ਵਾਇਰਸ ਨੇ ਅੱਜ ਜਿੱਥੇ 5 ਵਿਅਕਤੀਆਂ ਦੀ ਜਾਨ ਲੈ ਲਈ ਹੈ ਉੱਥੇ 533 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 168 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਾਨਸਾ ਵਿਖੇ ਨਾਗਰਿਕ ਤਾਲਮੇਲ ਤੇ ਕੋਵਿਡ ਸਹਾਇਤਾ ਕੇਂਦਰ ਸਥਾਪਿਤ

ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸਿਵਲ ਹਸਪਤਾਲ ਵਿਖੇ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ | ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਤੇ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਡੀ. ਐਸ. ਪੀ. ਨੇ ਸਰਦੂਲਗੜ੍ਹ ਅਨਾਜ ਮੰਡੀ ਦਾ ਦੌਰਾ ਕੀਤਾ

ਸਰਦੂਲਗੜ੍ਹ, 6 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਕੋਰੋਨਾ ਪ੍ਰਕੋਪ ਦੇ ਮੱਦੇਨਜ਼ਰ ਡੀ. ਐਸ. ਪੀ. ਅਮਰਜੀਤ ਸਿੰਘ ਨੇ ਰਾਜ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਪਾਲਣ ਸਬੰਧੀ ਸਥਾਨਕ ਅਨਾਜ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਤੋਂ ਇਲਾਵਾ ਮੰਡੀ 'ਚ ਕੰਮ ...

ਪੂਰੀ ਖ਼ਬਰ »

ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ

ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਂਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ਤੇ ਅਫ਼ਸਰਸ਼ਾਹੀ ਵਲੋਂ ਸਹਿਯੋਗ ਨਾ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੂੰ ਫ਼ਰੰਟ ਲਾਈਨ ਯੋਧੇ ਐਲਾਨੇ ਜਾਣ ਦੀ ਮੰਗ

ਲੌਂਗੋਵਾਲ, 6 ਮਈ (ਵਿਨੋਦ, ਖੰਨਾ) - ਪੰਜਾਬ ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਸੂਬੇ ਦੇ ਡਿਪੂ ਹੋਲਡਰਾਂ ਨੂੰ ਫ਼ਰੰਟ ਲਾਈਨ ਯੋਧਿਆਂ ਵਜੋਂ ਮਾਨਤਾ ਦੇਣ ਦੀ ਮੰਗ ਕੀਤੀ ਹੈ | ਅੱਜ ਉਨ੍ਹਾਂ ਲੌਂਗੋਵਾਲ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

ਹੱਦ ਕਰਜ਼ੇ ਲਈ ਕਿਸਾਨ ਬੈਂਕਾਂ ਅੱਗੇ ਹੋ ਰਹੇ ਨੇ ਖ਼ੱਜਲ ਖ਼ੁਆਰ

ਸੁਨਾਮ ਊਧਮ ਸਿੰਘ ਵਾਲਾ, 6 ਮਈ (ਭੁੱਲਰ, ਧਾਲੀਵਾਲ) - ਜਿੱਥੇ ਪਹਿਲਾਂ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਕਿਸਾਨ 10-10 ਦਿਨ ਮੰਡੀਆਂ 'ਚ ਰੁਲਦੇ ਰਹੇ ਉੱਥੇ ਹੀ ਹੁਣ ਲੈਣ ਦੇਣ ਕਰਨ ਲਈ ਬੈਂਕਾਂ ਅੱਗੇ ਧੁੱਪ ਵਿਚ ਸੜਨ ਲਈ ਮਜਬੂਰ ਹਨ | ਕਿਉਂਕਿ ਕਿਸਾਨਾਂ ਨੂੰ ਆਪਣੀਆਂ ਬੈਂਕਾਂ 'ਚ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ

ਜੋਗਾ, 6 ਮਈ (ਚਹਿਲ)- ਸਥਾਨਕ ਕਸਬੇ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਲੋਕਾਂ ਨੂੰ ਦੱਸਿਆ ਕਿ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਜਾਗਰੂਕ ਕੀਤਾ ਗਿਆ | ਗੁਰਪ੍ਰੀਤ ਕੌਰ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਸਿਹਤ ਵਿਭਾਗ ਦੀਆਂ ...

ਪੂਰੀ ਖ਼ਬਰ »

ਕੋਵਿਡ ਤੋਂ ਲੋਕੀਂ ਜਾਗਰੂਕ ਹੋਏ ਤਾਂ ਹੁਣ ਵੈਕਸੀਨੇਸ਼ਨ ਦੀ ਘਾਟ ਹੋਈ

ਨਥਾਣਾ, 6 ਮਈ (ਗੁਰਦਰਸ਼ਨ ਲੁੱਧੜ)- ਪੰਜਾਬ ਸਿਹਤ ਸੇਵਾਵਾਂ ਵਿਭਾਗ ਦੇ ਜਨ ਸੰਚਾਰ ਵਿੰਗ ਵਲੋਂ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਬਾਰੇ ਜਾਗਰੂਕ ਕਰਨ ਵਾਸਤੇ ਕਾਫੀ ਉਦਮ ਕੀਤਾ ਗਿਆ | ਲੋਕਾਂ ਨੂੰ ਵਿਭਾਗ ਦੇ ਮਾਸ ਮੀਡੀਆ ਵਿੰਗ ਨੇ ਜਾਗਰੂਕ ਕਰਨ ਵਿਚ ਜਦੋਂ ...

ਪੂਰੀ ਖ਼ਬਰ »

ਕੱਚੇ ਮਾਲ ਸਮੇਤ ਉਦਯੋਗਿਕ ਸਮੱਗਰੀ ਦੇ ਅਦਾਰਿਆਂ ਨੂੰ ਬੰਦ ਤੋਂ ਛੋਟ

ਮਾਨਸਾ, 6 ਮਈ (ਵਿ. ਪ੍ਰਤੀ.)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਕੋਰੋਨਾ ਮਹਾਂਮਾਰੀ ਦੇ ਪਾਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਪਹਿਲਾਂ ਤੋਂ ਲਾਗੂ ਪਾਬੰਦੀਆਂ ਅਤੇ ਜ਼ਰੂਰੀ ਸੇਵਾਵਾਂ ਸਬੰਧੀ ਛੋਟਾਂ ਦੇ ਦਿਸ਼ਾ ਨਿਰਦੇਸ਼ਾਂ ਦੀ ...

ਪੂਰੀ ਖ਼ਬਰ »

ਦਾਖ਼ਲੇ ਵਧਾਉਣ ਸਬੰਧੀ ਸਰਕਾਰੀ ਸਕੂਲ ਲੜਕੇ ਮਹਿਰਾਜ ਵਲੋਂ ਚੇਤਨਾ ਰੈਲੀ

ਮਹਿਰਾਜ, 6 ਮਈ (ਸੁਖਪਾਲ ਮਹਿਰਾਜ)- ਸਰਕਾਰੀ ਸਕੂਲਾਂ ਅੰਦਰ ਚਲ ਰਹੀ ਦਾਖਲਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ ਪਿ੍ੰਸੀਪਲ ਹਰਨੇਕ ਸਿੰਘ ਖੋਸਾ ਦੀ ਅਗਵਾਈ ਹੇਠ ਸਮੁੱਚੇ ਅਧਿਆਪਕ ਚੋਖਾ ਉਤਸ਼ਾਹ ਦਿਖਾ ਰਹੇ ਹਨ ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 8 ਮਈ ਨੂੰ ਸਾਰੇ ਪੰਜਾਬ ਦੀਆਂ ਸੜਕਾਂ 'ਤੇ ਧਰਨੇ ਦਿੱਤੇ ਜਾਣਗੇ-ਰਾਮਕਰਨ ਰਾਮਾਂ

ਰਾਮਾਂ ਮੰਡੀ, 6 ਮਈ (ਅਮਰਜੀਤ ਸਿੰਘ ਲਹਿਰੀ)-ਤਾਲਾਬੰਦੀ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 8 ਮਈ ਨੂੰ ਸਾਰੇ ਪੰਜਾਬ ਸੜਕਾਂ 'ਤੇ ਧਰਨੇ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪੁਲਿਸ ਤੇ ਸਿਹਤ ਵਿਭਾਗ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕਰਵਾਏ ਕੋਵਿਡ ਟੈਸਟ ਤੇ ਕੱਟੇ ਚਲਾਨ

ਗੋਨਿਆਣਾ, 6 ਮਈ (ਲਛਮਣ ਦਾਸ ਗਰਗ)- ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਮਾਸਕ ਨਾ ਪਾਉਣ ਵਾਲਿਆਂ ਦੇ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਹੋਏ ਹਨ ਜਿਸ ਤਹਿਤ ਪੂਰੇ ਪੰਜਾਬ ਵਿਚ ਮਾਸਕ ਨਾ ਪਹਿਨਣ ...

ਪੂਰੀ ਖ਼ਬਰ »

ਆਰ.ਐੱਮ.ਪੀ. ਡਾਕਟਰਾਂ ਨੇ ਸ਼੍ਰੋਮਣੀ ਕਮੇਟੀ ਨੂੰ ਤਲਵੰਡੀ ਸਾਬੋ ਵਿਖੇ ਕੋਵਿਡ ਸੈਂਟਰ ਖੋਲ੍ਹਣ ਦੀ ਕੀਤੀ ਅਪੀਲ

ਤਲਵੰਡੀ ਸਾਬੋ, 6 ਮਈ (ਰਣਜੀਤ ਸਿੰਘ ਰਾਜੂ)- ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੇ ਡਾਕਟਰਾਂ ਦੀ ਇੱਕ ਜ਼ਰੂਰੀ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਡਾ.ਗੁਰਮੇਲ ਸਿੰਘ ਘਈ ਦੇ ਘਰ ਹੋਈ | ਕੋਵਿਡ ਹਾਲਾਤ ਨੂੰ ਧਿਆਨ ਵਿਚ ਰੱਖ ਕੇ ਮੀਟਿੰਗ ਵਿਚ ਸਿਰਫ਼ ਜਥੇਬੰਦੀ ਦੇ ਉੱਚ ...

ਪੂਰੀ ਖ਼ਬਰ »

ਮੌੜ ਮੰਡੀ ਦੇ ਬੱਸ ਅੱਡੇ ਵਾਲੇ ਠੇਕੇ 'ਚ ਤਾਲਾਬੰਦੀ ਸਮੇਂ ਵੀ ਮਿਲਦੀ ਹੈ ਚੋਰ ਮੋਰੀ ਰਾਹੀਂ ਸ਼ਰਾਬ

ਮੌੜ ਮੰਡੀ, 6 ਮਈ (ਲਖਵਿੰਦਰ ਸਿੰਘ ਮੌੜ)-ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕੀਤੀ ਗਈ ਸਮਾਂ ਬੱਧ ਤਾਲਾਬੰਦੀ ਨਾਲ ਜਿੱਥੇ ਛੋਟੇ ਦੁਕਾਨਦਾਰਾਂ ਦੀਆਂ ਦੁਕਾਨਾਂ ਠੁੱਡੇ ਮਾਰ-ਮਾਰ ਕੇ ਬੰਦ ਕਰਵਾਈਆਂ ਜਾ ਰਹੀਆਂ ਹਨ ਅਤੇ ਫਗਵਾੜੇ ਦਾ ਠਾਣੇਦਾਰ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX