ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਪਹਿਲਾ ਸਫ਼ਾ

ਸਖ਼ਤ ਕਦਮ ਚੁੱਕੇ ਜਾਣ ਤਾਂ ਤੀਜੀ ਲਹਿਰ ਤੋਂ ਬਚਿਆ ਜਾ ਸਕਦਾ-ਕੇਂਦਰ

• ਲਗਾਤਾਰ ਦੂਜੇ ਦਿਨ 4 ਹਜ਼ਾਰ ਮੌਤਾਂ-4 ਲੱਖ 14 ਹਜ਼ਾਰ ਨਵੇਂ ਮਾਮਲੇ
• ਹਰਿਆਣਾ, ਬਿਹਾਰ ਸਮੇਤ 9 ਰਾਜਾਂ 'ਚ ਵਧ ਰਹੇ ਹਨ ਮਾਮਲੇ-ਕੇਂਦਰੀ ਸਿਹਤ ਮੰਤਰਾਲਾ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 7 ਮਈ-ਦੇਸ਼ 'ਚ ਕੋਰੋਨਾ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ, ਮਹਾਂਮਾਰੀ ਦੀ ਰਫ਼ਤਾਰ ਰੁਕਣ ਦਾ ਨਾਂਅ ਨਹੀਂ ਲੈ ਰਹੀ | ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚੋਂ 4 ਲੱਖ 14 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 4 ਹਜ਼ਾਰ ਦੇ ਕਰੀਬ ਹੋਰ ਮੌਤਾਂ ਹੋਈਆਂ ਹਨ | ਕੁਲ ਕੇਸਾਂ ਦੀ ਗਿਣਤੀ 2,14,91,598 ਹੋ ਗਈ ਹੈ | ਮੌਜੂਦਾ ਸਮੇਂ ਦੇਸ਼ 'ਚ ਐਕਟਿਵ ਕੇਸਾਂ ਦੀ ਗਿਣਤੀ 36 ਲੱਖ ਤੋਂ ਪਾਰ ਹੋ ਗਈ ਹੈ | 24 ਰਾਜਾਂ 'ਚ ਪਾਜ਼ਟੀਵਿਟੀ ਦਰ 15 ਫ਼ੀਸਦੀ ਤੋਂ ਜ਼ਿਆਦਾ ਹੈ |
ਸਖ਼ਤ ਕਦਮ ਚੁੱਕਣ ਦੀ ਲੋੜ
ਜੇਕਰ ਅਸੀਂ ਸਖ਼ਤ ਕਦਮ ਚੁੱਕਦੇ ਹਾਂ ਤਾਂ ਹੋ ਸਕਦਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਸਾਰੀਆਂ ਥਾਵਾਂ 'ਤੇ ਨਾ ਆਵੇ | ਸਰਕਾਰ ਦੇ ਮੁੱਖ ਵਿਗਿਆਨਿਕ ਸਲਾਹਕਾਰ ਵਿਜੇ ਰਾਘਵਨ ਨੇ ਪ੍ਰੈੱਸ ਕਾਨਫ਼ਰੰਸ 'ਚ ਉਕਤ ਬਿਆਨ ਦਿੱਤਾ | ਰਾਘਵਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਬਾਰੇ ਚਿਤਾਵਨੀ ਦੇਣ ਤੋਂ ਦੋ ਦਿਨ ਬਾਅਦ ਇਹ ਬਿਆਨ ਦਿੱਤਾ ਗਿਆ ਹੈ | ਹਾਲਾਂਕਿ ਰਾਘਵਨ ਨੇ ਤੀਜੀ ਲਹਿਰ ਨਾ ਆਉਣ ਦਾ ਸਾਰਾ ਜ਼ਿੰਮਾ ਸੂਬਾ ਸਰਕਾਰਾਂ ਤੋਂ ਛੱਡਦਿਆਂ ਕਿਹਾ ਕਿ ਇਹ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਦਿਸ਼ਾ-ਨਿਰਦੇਸ਼ਾਂ ਨੂੰ ਸਥਾਨਕ ਪੱਧਰ 'ਤੇ ਰਾਜਾਂ, ਜ਼ਿਲਿ੍ਹਆਂ ਅਤੇ ਸ਼ਹਿਰਾਂ 'ਚ ਕਿੰਨੇ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਂਦਾ ਹੈ |
ਕੁਝ ਰਾਜਾਂ 'ਚ ਘਟਿਆ ਅੰਕੜਾ
ਪੰਜਾਬ ਸਮੇਤ ਕੁਝ ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕੋਰੋਨਾ ਦਾ ਅੰਕੜਾ ਹੇਠਾਂ ਆਇਆ ਹੈ, ਜਿਸ 'ਚ ਜੰਮੂ-ਕਸ਼ਮੀਰ, ਆਸਾਮ, ਹਿਮਾਚਲ ਪ੍ਰਦੇਸ਼, ਪੁਡੁਚੇਰੀ, ਮੇਘਾਲਿਆ, ਤਿ੍ਪੁਰਾ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਸ਼ਾਮਿਲ ਹੈ | ਜਦਕਿ ਪੰਜਾਬ ਦੇ ਹੀ ਗੁਆਂਢੀ ਰਾਜ ਹਰਿਆਣਾ 'ਚ ਕੋਰੋਨਾ ਦਾ ਅੰਕੜਾ ਚਿੰਤਾ ਵਧਾਉਣ ਵਾਲਾ ਹੈ | ਵਧੀਕ ਸਕੱਤਰ (ਸਿਹਤ) ਆਰ. ਡੀ. ਅਹੂਜਾ ਨੇ ਸ਼ੁੱਕਰਵਾਰ ਨੂੰ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ ਹਰਿਆਣਾ, ਕਰਨਾਟਕ, ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਉਡੀਸ਼ਾ ਅਤੇ ਉਤਰਾਖੰਡ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ | ਦਿੱਲੀ 'ਚ ਸ਼ੁੱਕਰਵਾਰ ਨੂੰ ਲਗਾਤਾਰ ਚੌਥੇ ਦਿਨ 20 ਹਜ਼ਾਰ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ | ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ 'ਚ 19832 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 19085 ਮਰੀਜ਼ ਠੀਕ ਹੋਏ ਹਨ ਅਤੇ 341 ਦੀ ਮੌਤ ਹੋਈ ਹੈ | ਅੰਕੜਿਆਂ ਮੁਤਾਬਿਕ ਦੇਸ਼ ਦੇ 24 ਰਾਜਾਂ ਅਤੇ ਕੇਂਦਰੀ ਸ਼ਾਸਿਤ ਰਾਜਾਂ 'ਚ 15 ਫ਼ੀਸਦੀ ਤੋਂ ਵੱਧ ਪਾਜ਼ੀਟਿਵ ਦਰ ਹੈ | 9 ਰਾਜਾਂ 'ਚ 5 ਤੋਂ ਘੱਟ ਪਾਜ਼ੀਟਿਵ ਦਰ ਹੈ | 12 ਰਾਜਾਂ 'ਚੋਂ 1 ਲੱਖ ਤੋਂ ਵੱਧ ਸਰਗਰਮ ਮਾਮਲੇ ਹਨ, ਜਦਕਿ ਦੇਸ਼ 'ਚ 16.96 ਫ਼ੀਸਦੀ ਸਰਗਰਮ ਮਾਮਲੇ ਹਨ |

ਦਿੱਲੀ ਨੂੰ ਆਕਸੀਜਨ ਸਪਲਾਈ 'ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਚਿਤਾਵਨੀ

ਸੁਪਰੀਮ ਕੋਰਟ ਨੇ ਦਿੱਲੀ 'ਚ ਆਕਸੀਜਨ ਦੀ ਕਿੱਲਤ ਦੇ ਮਾਮਲੇ 'ਚ ਕੇਂਦਰ ਸਰਕਾਰ ਨੂੰ ਸਖ਼ਤ ਲਫ਼ਜ਼ਾਂ 'ਚ ਕਿਹਾ ਕਿ ਅਗਲੇ ਆਦੇਸ਼ ਤੱਕ (ਕੇਂਦਰ ਵਲੋਂ) ਦਿੱਲੀ ਨੂੰ ਹਰ ਰੋਜ਼ 700 ਮੀਟਿ੍ਕ ਟਨ ਆਕਸੀਜਨ ਦੀ ਸਪਲਾਈ ਕਰਨੀ ਹੋਵੇਗੀ | ਅਜਿਹਾ ਨਾ ਕਰਨ 'ਤੇ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਆਦੇਸ਼ ਜਾਰੀ ਕੀਤੇ ਜਾਣਗੇ | ਜਸਟਿਸ ਡੀ. ਵਾਈ. ਚੰਦਰਚੂੜ ਅਤੇ ਐਮ. ਆਰ. ਸ਼ਾਹ ਦੀ ਬੈਂਚ ਨੇ ਕੇਂਦਰ ਨੂੰ ਤਲਖ਼ ਲਹਿਜ਼ੇ 'ਚ ਕਿਹਾ ਕਿ ਅਦਾਲਤ ਨੂੰ ਉਸ ਸਥਿਤੀ 'ਚ ਆਉਣ 'ਤੇ ਮਜਬੂਰ ਨਾ ਕੀਤਾ ਜਾਵੇ ਕਿ ਉਸ ਨੂੰ ਸਖ਼ਤ ਹੋਣਾ ਪਵੇ | ਬੈਂਚ ਨੇ ਇਸ ਦੇ ਕਾਲ ਵਿਚ ਆਕਸੀਜਨ ਦੀ ਸਪਲਾਈ ਲਗਾਤਾਰ ਬਣਾਈ ਰੱਖਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਕਿ ਇਕ ਦਿਨ ਸਪਲਾਈ ਕਰਨ ਤੋਂ ਬਾਅਦ ਟੈਂਕਰ ਨਹੀਂ ਹਨ ਜਾਂ ਆਵਾਜਾਈ 'ਚ ਦਿੱਕਤਾਂ ਜਿਹੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾਣ |
ਕਰਨਾਟਕ ਨੂੰ ਆਕਸੀਜਨ ਸਪਲਾਈ ਕਰਨ ਦਾ ਹਾਈਕੋਰਟ ਦਾ ਆਦੇਸ਼ ਸਹੀ-ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਕਰਨਾਟਕ ਨੂੰ ਆਕਸੀਜਨ ਸਪਲਾਈ ਵਧਾਉਣ ਦੇ ਮਾਮਲੇ 'ਚ ਵੀ ਕੇਂਦਰ ਨੂੰ ਝਟਕਾ ਦਿੰਦਿਆਂ ਕਰਨਾਟਕ ਹਾਈਕੋਰਟ ਦੇ ਫ਼ੈਸਲੇ 'ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਕਰਨਾਟਕ ਹਾਈਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਸੂਬੇ ਦੀ ਆਕਸੀਜਨ ਸਪਲਾਈ ਹਰ ਰੋਜ਼ 965 ਮੀਟਿ੍ਕ ਟਨ ਤੇ ਵਧਾ ਕੇ 1200 ਮੀਟਿ੍ਕ ਟਨ ਕਰਨ ਦਾ ਆਦੇਸ਼ ਦਿੱਤਾ ਸੀ | ਕੇਂਦਰ ਸਰਕਾਰ ਨੇ ਹਾਈਕੋਰਟ ਦੇ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ |

ਰੂਸ ਵਲੋਂ ਚੌਥੀ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ

ਏ.ਕੇ.-47 ਜਿੰਨੀ ਪ੍ਰਭਾਵਸ਼ਾਲੀ ਹੈ-ਪੁਤਿਨ
ਮਾਸਕੋ, 7 ਮਈ (ਏਜੰਸੀ)-ਰੂਸ 'ਚ ਸਿੰਗਲ ਡੋਜ਼ ਸਪੂਤਨਿਕ ਲਾਈਟ ਕੋਵਿਡ ਵੈਕਸੀਨ ਦੀ ਵਰਤੋਂ ਲਈ ਮਨਜ਼ੂਰੀ ਮਿਲ ਗਈ ਹੈ | ਮਹਾਂਮਾਰੀ ਖ਼ਿਲਾਫ਼ ਦੇਸ਼ 'ਚ ਤਿਆਰ ਕੀਤੀ ਇਹ ਚੌਥੀ ਵੈਕਸੀਨ ਹੈ | ਰੂਸੀ ਸਿਹਤ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਟੀਕੇ ਦੇ 28 ਦਿਨਾਂ ਦੇ ਬਾਅਦ ਇਕੱਠੇ ਕੀਤੇ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਟੀਕਾ 79.4 ਫ਼ੀਸਦੀ ਤੱਕ ਪ੍ਰਭਾਵਸ਼ਾਲੀ ਹੈ | ਵੈਕਸੀਨ ਦਾ ਨਿਰਮਾਣ ਕਰਨ ਵਾਲੇ ਰੂਸ ਦੇ ਗੈਮਲੇਆ ਨੈਸ਼ਨਲ ਰਿਸਰਚ ਸੈਂਟਰ ਨੇ ਕਿਹਾ ਕਿ ਸਪੁਤਨਿਕ ਲਾਈਟ ਕੋਰੋਨਾ ਵਾਇਰਸ ਦੇ ਸਾਰੇ ਨਵੇਂ ਸਟ੍ਰੇਨ ਖ਼ਿਲਾਫ਼ ਪ੍ਰਭਾਵਸ਼ਾਲੀ ਸਾਬਿਤ ਹੋਇਆ ਹੈ ਅਤੇ ਇਸ ਦਾ ਕੋਈ ਮਾੜਾ ਪ੍ਰਭਾਵ ਸਾਹਮਣੇ ਨਹੀਂ ਆਇਆ ਹੈ | ਤੀਸਰੇ ਪੜਾਅ ਦੇ ਕਲੀਨੀਕਲ ਅਧਿਐਨ 'ਚ 7,000 ਲੋਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ 'ਚ ਰੂਸ, ਸੰਯੁਕਤ ਅਰਬ ਅਮੀਰਾਤ ਅਤੇ ਘਾਨਾ ਵਰਗੇ ਦੇਸ਼ਾਂ ਦੇ ਲੋਕ ਸ਼ਾਮਿਲ ਹਨ | ਬਿਆਨ ਅਨੁਸਾਰ ਸਪੂਤਨਿਕ ਲਾਈਟ ਦੀ ਕੀਮਤ ਵਿਸ਼ਵ ਪੱਧਰ 'ਤੇ 10 ਡਾਲਰ ਤੋਂ ਘੱਟ ਹੋਵੇਗੀ | ਜ਼ਿਕਰਯੋਗ ਹੈ ਕਿ ਰੂਸ ਨੇ ਪਹਿਲਾਂ ਹੀ ਵਾਇਰਸ ਖ਼ਿਲਾਫ਼ ਸਪੂਤਨਿਕ ਵੀ, ਏਪਵੇਕਕੋਰੋਨਾ ਅਤੇ ਕੋਵਿਵੇਕ ਵੈਕਸੀਨ ਨੂੰ ਰਜਿਸਟਰਡ ਕੀਤਾ ਹੈ | ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਕ ਵੀਡੀਓ ਜ਼ਰੀਏ ਕਿਹਾ ਕਿ ਸਾਡੀਆਂ ਦਵਾਈਆਂ ਉਨ੍ਹਾਂ ਤਕਨਾਲੋਜੀ 'ਤੇ ਆਧਾਰਿਤ ਹਨ, ਜਿਨ੍ਹਾਂ ਨੂੰ ਦਹਾਕਿਆਂ ਤੋਂ ਵੱਖ-ਵੱਖ ਮੰਚਾਂ 'ਤੇ ਵਰਤਿਆ ਜਾਂਦਾ ਰਿਹਾ ਹੈ | ਇਹ ਦਵਾਈਆਂ ਬਹੁਤ ਆਧੁਨਿਕ ਅਤੇ ਅੱਜ ਦੇ ਸਮੇਂ ਅਨੁਸਾਰ ਹਨ | ਨਿਰਸੰਦੇਹ ਇਹ ਸਭ ਤੋਂ ਵੱਧ ਭਰੋਸੇਯੋਗ ਅਤੇ ਸਭ ਤੋਂ ਵੱਧ ਸੁਰੱਖਿਅਤ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਵੈਕਸੀਨ ਏ. ਕੇ-47 ਦੀ ਤਰ੍ਹਾਂ ਭਰੋਸੇਯੋਗ ਹੈ | ਇਹ ਗੱਲ ਅਸੀਂ ਨਹੀਂ ਕਹਿ ਰਹੇ, ਬਲਕਿ ਯੂਰਪੀ ਮਾਹਿਰਾਂ ਨੇ ਵੀ ਕਹੀ ਹੈ ਅਤੇ ਮੈਨੂੰ ਲੱਗਦਾ ਹੈ ਕਿ ਉਹ ਯਕੀਨੀ ਰੂਪ ਨਾਲ ਸਹੀ ਕਹਿ ਰਹੇ ਹਨ |

ਸਟਾਲਿਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਚੇਨਈ, 7 ਮਈ (ਏਜੰਸੀ)-ਡੀ.ਐਮ.ਕੇ. ਦੇ ਪ੍ਰਧਾਨ ਐਮ.ਕੇ. ਸਟਾਲਿਨ ਨੇ ਸ਼ੁੱਕਰਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ | ਰਾਜ ਭਵਨ ਵਿਖੇ ਸਾਦੇ ਸਮਾਗਮ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 68 ਸਾਲਾ ਸਟਾਲਿਨ ਨੂੰ ਅਹੁਦੇ ਦੀ ਸਹੁੰ ਚੁਕਾਈ | ਸਟਾਲਿਨ ਤੋਂ ਬਾਅਦ 33 ਮੰਤਰੀਆਂ ਨੇ ਵੀ ਸਹੁੰ ਚੁੱਕੀ, ਇਨ੍ਹਾਂ 'ਚ 15 ਪਹਿਲੀ ਵਾਰ ਮੰਤਰੀ ਬਣੇ ਹਨ | ਸਟਾਲਿਨ ਸਮੇਤ ਸਾਰੇ 34 ਮੰਤਰੀਆਂ ਨੇ ਡੀ.ਐਮ.ਕੇ. ਦੀ ਦਹਾਕਿਆਂ ਪੁਰਾਣੀ ਪਰੰਪਰਾ ਨੂੰ ਕਾਇਮ ਰੱਖਦਿਆਂ ਤਾਮਿਲ 'ਚ ਸਹੁੰ ਚੁੱਕੀ | ਸਟਾਲਿਨ ਗ੍ਰਹਿ ਤੋਂ ਇਲਾਵਾ ਜਨਤਕ ਤੇ ਆਮ ਪ੍ਰਸ਼ਾਸਨ ਸਮੇਤ ਸਰਬ ਭਾਰਤੀ ਸੇਵਾਵਾਂ ਤੇ ਹੋਰ ਵਿਭਾਗ ਸੰਭਾਲਣਗੇ | ਸਹੁੰ ਚੁੱਕ ਸਮਾਗਮ 'ਚ ਸਟਾਲਿਨ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ | ਮੰਤਰੀ ਮੰਡਲ 'ਚ ਦੋ ਔਰਤਾਂ ਪੀ. ਗੀਤਾ ਜੀਵਨ ਤੇ ਐਨ. ਕੈਲਵਿਜ਼ੀ ਸੇਲਵਾਰਾਜ ਵੀ ਸ਼ਾਮਿਲ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਟਾਲਿਨ ਨੂੰ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ |

ਬੇਅਦਬੀ ਮਾਮਲਿਆਂ 'ਚ ਬਾਦਲਾਂ ਪ੍ਰਤੀ ਨਰਮੀ ਵਿਰੁੱਧ ਕਾਂਗਰਸ 'ਚ ਉੱਠਿਆ ਰੋਸ

• ਨਾਖ਼ੁਸ਼ ਮੰਤਰੀਆਂ ਤੇ ਵਿਧਾਇਕਾਂ ਵਲੋਂ ਹਾਈਕਮਾਨ ਤੱਕ ਪਹੁੰਚ • ਕੈਪਟਨ ਵਲੋਂ ਦਰਵਾਜ਼ੇ ਬੰਦ ਕਰਨ ਤੋਂ ਬਾਅਦ ਸਿੱਧੂ ਨੂੰ ਪਾਰਟੀ 'ਚੋਂ ਮਿਲਿਆ ਸਮਰਥਨ
ਹਰਕਵਲਜੀਤ ਸਿੰਘ

ਚੰਡੀਗੜ੍ਹ, 7 ਮਈ -ਸੂਬੇ ਦੀ ਕਾਂਗਰਸ ਸਰਕਾਰ ਨੂੰ ਚਾਰ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਪਹਿਲੀ ਵਾਰ ਪਾਰਟੀ ਅੰਦਰੋਂ ਹੀ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਨਾਖ਼ੁਸ਼ ਮੰਤਰੀਆਂ ਤੇ ਵਿਧਾਇਕਾਂ ਵਲੋਂ ਮਗਰਲੇ ਕੁਝ ਦਿਨਾਂ ਤੋਂ ਮੀਟਿੰਗਾਂ ਦੀਆਂ ਰਿਪੋਰਟਾਂ ਤੋਂ ਬਾਅਦ ਸਰਕਾਰੀ ਹਲਕਿਆਂ 'ਚ ਘਬਰਾਹਟ ਤੇ ਪ੍ਰੇਸ਼ਾਨੀ ਵਾਲਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ | ਬੀਤੇ ਦਿਨੀਂ ਪਾਰਟੀ ਦੇ ਇਕ ਵਿਧਾਇਕ ਦੇ ਘਰ ਖਾਣੇ 'ਤੇ ਇਕੱਠੇ ਹੋਏ ਕਈ ਵਿਧਾਇਕਾਂ ਤੇ ਕੁਝ ਮੰਤਰੀਆਂ ਤੋਂ ਬਾਅਦ ਪੰਚਕੂਲਾ ਵਿਖੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਵਲੋਂ ਸੀਨੀਅਰ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਗਈ ਮੁਲਾਕਾਤ ਨੇ ਸਰਕਾਰੀ ਹਲਕਿਆਂ 'ਚ ਕਾਫ਼ੀ ਹਲਚਲ ਪੈਦਾ ਕਰ ਦਿੱਤੀ ਹੈ | ਮੁੱਖ ਮੰਤਰੀ, ਜਿਨ੍ਹਾਂ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦੀ ਸਿਆਸੀ ਬਹਾਲੀ ਨੂੰ ਰੋਕਣ ਦੀ ਕੋਸ਼ਿਸ਼ 'ਚ ਉਨ੍ਹਾਂ ਵਿਰੁੱਧ ਫ਼ਰੰਟ ਖੋਲ੍ਹਦਿਆਂ ਕਿਹਾ ਸੀ ਕਿ ਉਹ 'ਆਪ' ਪਾਰਟੀ ਨਾਲ ਗੱਲਬਾਤ ਕਰ ਰਹੇ ਹਨ ਤੇ ਮੇਰੀ ਸਰਕਾਰ ਤੇ ਪਾਰਟੀ 'ਚ ਉਸ ਲਈ ਕੋਈ ਥਾਂ ਨਹੀਂ ਤੇ ਮੇਰੇ ਦਰਵਾਜ਼ੇ ਉਨ੍ਹਾਂ ਲਈ ਬੰਦ ਹਨ, ਪਰ ਹੁਣ ਉਨ੍ਹਾਂ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਹੀ ਸ. ਸਿੱਧੂ ਨਾਲ ਜਾਣ ਨੂੰ ਵੱਡੀ ਚੁਣੌਤੀ ਮੰਨਿਆ ਜਾ ਰਿਹਾ ਹੈ ਤੇ ਪਾਰਟੀ ਸੂਤਰਾਂ ਅਨੁਸਾਰ ਨਾਖੁਸ਼ ਧੜੇ ਵਲੋਂ ਬੇਅਦਬੀਆਂ ਦੇ ਮੁੱਦੇ 'ਤੇ ਸਰਕਾਰ ਦੀ ਅਸਫਲਤਾ ਤੇ ਬਾਦਲਾਂ ਪ੍ਰਤੀ ਨਰਮ ਰਵੱਈਏ ਕਾਰਨ ਪਾਰਟੀ 'ਚ ਨਾਖੁਸ਼ੀ ਤੇ ਸਰਕਾਰੀ ਕਾਰਜਸ਼ੈਲੀ 'ਚ ਪਾਰਟੀ ਦੀ ਕੋਈ ਸੁਣਵਾਈ ਨਾ ਹੋਣ ਦੇ ਮੁੱਦੇ ਨੂੰ ਲੈ ਕੇ ਪਾਰਟੀ ਹਾਈਕਮਾਨ ਨੂੰ ਜਾਣੂੰ ਕਰਵਾਉਂਦਿਆਂ ਹਾਈਕਮਾਨ ਤੋਂ ਦਖ਼ਲ ਦੀ ਵੀ ਮੰਗ ਕੀਤੀ ਹੈ | 'ਅਜੀਤ' ਵਲੋਂ ਅੱਜ ਜਦੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਨਵਜੋਤ ਸਿੰਘ ਸਿੱਧੂ ਨਾਲ ਮੀਟਿੰਗ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਸੀਂ ਕਿਸੇ ਭਾਜਪਾ ਜਾਂ ਅਕਾਲੀ ਆਗੂ ਨਾਲ ਮੁਲਾਕਾਤ ਨਹੀਂ ਕੀਤੀ | ਕੀ ਪਾਰਟੀ ਦੇ ਵਿਧਾਇਕ ਆਪਸ 'ਚ ਬੈਠ ਕੇ ਗੱਲਬਾਤ ਵੀ ਨਹੀਂ ਕਰ ਸਕਦੇ ਜਾਂ ਇਸ 'ਚ ਕੋਈ ਅਨੁਸ਼ਾਸਨਹੀਣਤਾ ਹੈ? ਸੂਚਨਾ ਅਨੁਸਾਰ ਇਨ੍ਹਾਂ ਨਾਖ਼ੁਸ਼ ਮੰਤਰੀਆਂ ਤੇ ਵਿਧਾਇਕਾਂ ਦੀਆਂ ਮੀਟਿੰਗਾਂ ਦੌਰਾਨ ਕੈਪਟਨ ਵਲੋਂ ਅਫ਼ਸਰਸ਼ਾਹੀ ਰਾਹੀਂ ਸਰਕਾਰ ਚਲਾਉਣ ਤੇ ਚੁਣੇ ਨੁਮਾਇੰਦਿਆਂ ਨੂੰ ਸਰਕਾਰੀ ਫ਼ੈਸਲਿਆਂ ਤੋਂ ਬਾਹਰ ਰੱਖਣ ਦਾ ਤਿੱਖਾ ਵਿਰੋਧ ਹੋਇਆ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਤੇ ਬਾਦਲਾਂ ਨੂੰ ਬਚਾਉਣ ਖ਼ਾਤਰ ਇਨ੍ਹਾਂ ਕੇਸਾਂ ਨੂੰ ਸਰਕਾਰੀ ਪੱਧਰ 'ਤੇ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਕਾਫ਼ੀ ਨੁਕਤਾਚੀਨੀ ਹੋਈ | ਮੀਟਿੰਗਾਂ ਦੌਰਾਨ ਬਾਦਲਾਂ ਨੂੰ ਬੱਸ ਟਰਾਂਸਪੋਰਟ ਤੇ ਕੇਬਲ ਮਾਫ਼ੀਆ ਜਾਰੀ ਰੱਖਣ ਲਈ ਸਰਕਾਰੀ ਪੱਧਰ 'ਤੇ ਮਿਲਦੇ ਰਹੇ ਸਮਰਥਨ ਦਾ ਵੀ ਵਿਰੋਧ ਹੋਇਆ | ਨਾਖ਼ੁਸ਼ ਧੜੇ ਦਾ ਦਾਅਵਾ ਹੈ ਕਿ ਪਾਰਟੀ ਵਿਧਾਇਕਾਂ ਤੇ ਮੰਤਰੀਆਂ ਦਾ ਬਹੁਮਤ ਇਸ ਵੇਲੇ ਪ੍ਰੇਸ਼ਾਨੀ ਤੇ ਨਿਰਾਸ਼ਾ 'ਚ ਹੈ, ਕਿਉਂਕਿ ਕਿਸੇ ਦੀ ਕੋਈ ਸੁਣਵਾਈ ਨਹੀਂ ਹੈ | ਦੂਜੇ ਪਾਸੇ ਮੁੱਖ ਮੰਤਰੀ ਧੜੇ ਵਲੋਂ ਵੀ ਬੇਅਦਬੀਆਂ ਤੇ ਕੁਝ ਹੋਰ ਮੁੱਦਿਆਂ 'ਤੇ ਨਵਜੋਤ ਸਿੰਘ ਸਿੱਧੂ ਵਲੋਂ ਕੈਪਟਨ ਸਰਕਾਰ ਦੀ ਕੀਤੀ ਜਾਂਦੀ ਰਹੀ ਨੁਕਤਾਚੀਨੀ ਨੂੰ ਅਨੁਸ਼ਾਸਨਹੀਣਤਾ ਦਾ ਮੁੱਦਾ ਬਣਾ ਕੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਨੂੰ ਭੇਜਣ ਲਈ ਸ਼ਿਕਾਇਤ ਤਿਆਰ ਕਰਵਾਈ ਗਈ ਹੈ, ਜਿਸ ਦੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਪੁਸ਼ਟੀ ਕੀਤੀ ਹੈ, ਪਰ ਪਾਰਟੀ ਹਾਈਕਮਾਨ ਕੈਪਟਨ ਸਰਕਾਰ ਵਿਰੁੱਧ ਉੱਠੇ ਇਸ ਵਿਰੋਧ ਤੇ ਪਾਰਟੀ ਵਿਧਾਇਕਾਂ ਵਿਚਲੀ ਆਪਣੀ ਹੀ ਸਰਕਾਰ ਦੀ ਕਾਰਜਸ਼ੈਲੀ ਦੀ ਵਿਰੋਧਤਾ ਨਾਲ ਨਜਿੱਠਣ ਲਈ ਕੀ ਕਦਮ ਚੁੱਕੇਗੀ, ਇਸ ਸਬੰਧੀ ਸਥਿਤੀ ਆਉਂਦੇ ਦਿਨਾਂ 'ਚ ਉਦੋਂ ਸਪੱਸ਼ਟ ਹੋ ਸਕੇਗੀ ਜਦੋਂ ਹਾਈਕਮਾਂਡ ਵਲੋਂ ਆਉਂਦੇ ਕੁਝ ਦਿਨਾਂ ਦੌਰਾਨ ਪ੍ਰਦੇਸ਼ ਕਾਂਗਰਸ ਦੇ ਪੁਨਰਗਠਨ ਸਬੰਧੀ ਫ਼ੈਸਲੇ ਲਏ ਜਾਣੇ ਹਨ, ਜੋ ਕਾਫ਼ੀ ਸਮੇਂ ਤੋਂ ਲਟਕਦੇ ਆ ਰਹੇ ਹਨ |

2 ਕੈਬਨਿਟ ਮੰਤਰੀਆਂ ਤੇ ਹੋਰ ਵਿਧਾਇਕਾਂ ਦੀ ਸਿੱਧੂ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਨਾਲ ਪੰਚਕੂਲਾ ਚਾਹ 'ਤੇ ਮੁਲਾਕਾਤ ਕਰਨ ਵਾਲੇ ਦੋ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਵਿਧਾਇਕਾਂ ਕੁਸ਼ਲਦੀਪ ਸਿੰਘ ਢਿੱਲੋਂ, ਫ਼ਤਹਿਜੰਗ ਸਿੰਘ ਬਾਜਵਾ, ਪਰਗਟ ਸਿੰਘ, ਬਲਵਿੰਦਰਮੀਤ ਸਿੰਘ ਪਾਹੜਾ ਤੇ ਬਲਵਿੰਦਰ ਸਿੰਘ ਲਾਡੀ ਸ਼ਾਮਿਲ ਸਨ, ਜਦਕਿ ਇਸ ਤੋਂ ਪਹਿਲਾਂ ਦੋਵਾਂ ਕੈਬਨਿਟ ਮੰਤਰੀਆਂ ਸਮੇਤ ਦੁਪਹਿਰ ਦੇ ਖਾਣੇ 'ਤੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਨਿਵਾਸ 'ਤੇ ਪਾਰਟੀ ਨੂੰ ਦਰਪੇਸ਼ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਚਰਚਾ ਇਹ ਵੀ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਵੀ ਨਵਜੋਤ ਸਿੰਘ ਸਿੱਧੂ ਦਾ ਬਰਾਬਰ ਸਬੰਧ ਹੈ ਤੇ ਦੋਵੇਂ ਇਸ ਮੌਕੇ ਪਾਰਟੀ ਨੂੰ ਦਰਪੇਸ਼ ਮੁੱਦਿਆਂ 'ਤੇ ਇਕੱਠੇ ਹਨ |

ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ 18-45 ਉਮਰ ਵਰਗ ਲਈ ਟੀਕਾਕਰਨ ਸੋਮਵਾਰ ਤੋਂ

ਮੁੱਖ ਮੰਤਰੀ ਨੇ ਇਕ ਲੱਖ ਖੁਰਾਕਾਂ ਛੇਤੀ ਪੁੱਜਣ ਦੇ ਚਲਦਿਆਂ ਤਿਆਰੀਆਂ ਦੇ ਦਿੱਤੇ ਆਦੇਸ਼
ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਕੋਵਿਡ ਸਮੀਖਿਆ ਸਬੰਧੀ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸੀਰਮ ਇੰਸਟੀਚਿਊਟ ਵਲੋਂ ਸੂਬੇ ਨੂੰ ਇਸ ਹਫ਼ਤੇ ਦੇ ਅਖੀਰ ਤੱਕ ਇਕ ਲੱਖ ਖ਼ੁਰਾਕਾਂ ਮਿਲਣ ਦੀ ਸੰਭਾਵਨਾ ਦੇ ਚਲਦਿਆਂ ਸਬੰਧਿਤ ਅਧਿਕਾਰੀਆਂ ਨੂੰ ਆਖਿਆ ਹੈ ਕਿ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ਦੇ ਤਰਜੀਹੀ ਗਰੁੱਪਾਂ ਦੇ ਟੀਕਾਕਰਨ ਦੀ ਸ਼ੁਰੂਆਤ ਦੀਆਂ ਤਿਆਰੀਆਂ ਕੀਤੀਆਂ ਜਾਣ | ਮੁੱਖ ਮੰਤਰੀ ਨੇ ਕਿਹਾ ਕਿ ਖ਼ੁਰਾਕਾਂ ਮਿਲਦੇ ਸਾਰ ਹੀ ਸੂਬਾ ਸਰਕਾਰ ਵਲੋਂ ਪੜਾਅ ਤਿੰਨ ਲਈ ਸ਼ਨਾਖ਼ਤ ਕੀਤੇ ਤਰਜੀਹੀ ਗਰੁੱਪਾਂ ਵਾਸਤੇ ਟੀਕਾਕਰਨ ਦੀ ਸ਼ੁਰੂਆਤ ਹੋ ਜਾਵੇਗੀ | ਸੂਬਾ ਸਰਕਾਰ ਨੇ 18-45 ਸਾਲ ਉਮਰ ਵਰਗ ਵਿਚ ਉਸਾਰੀ ਕਾਮੇ, ਅਧਿਆਪਕ, ਸਰਕਾਰੀ ਕਰਮਚਾਰੀ ਅਤੇ ਵੱਧ ਜੋਖ਼ਮ ਵਾਲੇ ਉਹ ਲੋਕ ਜਿਨ੍ਹਾਂ ਨੂੰ ਸਹਿ ਬਿਮਾਰੀਆਂ ਹਨ, ਨੂੰ ਟੀਕਾਕਰਨ ਲਈ ਤਰਜੀਹੀ ਗਰੁੱਪ ਵਿਚ ਸ਼ਾਮਿਲ ਕੀਤਾ ਹੈ | ਮੁੱਖ ਮੰਤਰੀ ਨੇ ਮੈਡੀਕਲ ਦਿੱਕਤਾਂ ਵਾਲਿਆਂ ਨੂੰ ਛੱਡ ਕੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਟੀਕਾਕਰਨ ਲਈ ਨਿਰਦੇਸ਼ ਦਿੱਤੇ | ਕਿਰਤ ਵਿਭਾਗ ਬੀ. ਓ. ਸੀ. ਡਬਲਿਊ.ਡਬਲਿਊ.ਬੀ. ਦੀ ਫੰਡਿੰਗ ਨਾਲ ਸਾਰੇ ਉਸਾਰੀ ਕਾਮੇ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਟੀਕਾਕਰਨ ਲਈ ਤਾਲਮੇਲ ਕਰੇਗਾ | ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਟੀਕਾਕਰਨ ਲਈ ਤਾਲਮੇਲ ਕਰਨ ਲਈ ਆਖਿਆ ਹੈ | ਸਹਿ ਬਿਮਾਰੀਆਂ ਵਾਲਿਆਂ ਲਈ ਵੀ ਟੀਕਾਕਰਨ ਦੀ ਯੋਜਨਾ ਡਿਪਟੀ ਕਮਿਸ਼ਨਰਾਂ ਵਲੋਂ ਕੀਤੀ ਜਾਵੇਗੀ ਅਤੇ ਸਿਰਫ਼ ਅਗਾਊਾ ਰਜਿਸਟ੍ਰੇਸ਼ਨ ਅਤੇ ਟੀਕਾਕਰਨ ਦੀ ਨਿਰਧਾਰਿਤ ਜਗ੍ਹਾ ਦੀ ਆਗਿਆ ਦਿੱਤੀ ਗਈ ਹੈ | ਸੂਬਾ ਸਰਕਾਰ ਨੇ ਤੀਜੇ ਪੜਾਅ ਦੇ ਟੀਕਾਕਰਨ ਲਈ ਐਸ.ਆਈ.ਆਈ. ਕੋਲੋਂ 30 ਲੱਖ ਖ਼ੁਰਾਕਾਂ ਲੈਣ ਦਾ ਆਰਡਰ ਕੀਤਾ ਹੈ ਅਤੇ ਭਾਰਤ ਸਰਕਾਰ ਨੇ ਹੁਣ ਇਸ ਮਹੀਨੇ ਲਈ ਆਰਡਰ ਤਹਿਤ ਪੰਜਾਬ ਨੂੰ 3.30 ਲੱਖ ਖ਼ੁਰਾਕਾਂ ਅਲਾਟ ਕੀਤੀਆਂ ਹਨ | ਇਸੇ ਦੌਰਾਨ ਮੁੱਖ ਮੰਤਰੀ ਨੇ ਮੱੁਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਵਿਸ਼ਵ ਬੈਂਕ ਕਰਜ਼ੇ 'ਚੋਂ ਕੁਝ ਹਿੱਸੇ ਦੀ ਟੈਂਕਰਾਂ ਦੇ ਨਾਲ 10000 ਆਕਸੀਜਨ ਕੰਸਨਟ੍ਰੇਟਰਜ਼, ਆਕਸੀਜਨ ਪਲਾਂਟ ਤੇ ਵੈਕਸੀਨ ਖ਼ਰੀਦਣ ਲਈ ਵਰਤੋਂ ਕਰਨ 'ਤੇ ਕੰਮ ਕੀਤਾ ਜਾਵੇ | ਉਨ੍ਹਾਂ ਮੀਟਿੰਗ 'ਚ ਦੱਸਿਆ ਕਿ ਟਾਟਾ ਗਰੁੱਪ ਵਲੋਂ ਭੇਜੇ 500 ਆਕਸੀਜਨ ਕੰਸਨਟ੍ਰੇਟਰਜ਼ ਤੋਂ ਇਲਾਵਾ ਟਾਟਾ ਮੈਮੋਰੀਅਲ ਹਸਪਤਾਲ ਵਲੋਂ ਵੀ ਹੋਰ 200 ਕੰਸਨਟ੍ਰੇਟਰ ਭੇਜੇ ਗਏ ਹਨ |

8367 ਨਵੇਂ ਮਾਮਲੇ, 165 ਮੌਤਾਂ

ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 165 ਹੋਰ ਮੌਤਾਂ ਹੋਈਆਂ, ਉਥੇ 4976 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ। ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 8367 ਨਵੇਂ ਮਾਮਲੇ ਆਏ ਹਨ। ਅੱਜ ਹੋਈਆਂ ਮੌਤਾਂ 'ਚ ਅੰਮ੍ਰਿਤਸਰ ਤੋਂ 22, ਬਰਨਾਲਾ ਤੋਂ 3, ਬਠਿੰਡਾ ਤੋਂ 19, ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਨਵੀਂ ਐਸ.ਆਈ.ਟੀ. ਦਾ ਗਠਨ

6 ਮਹੀਨੇ ਵਿਚ ਜਾਂਚ ਪੂਰੀ ਕਰਨ ਲਈ ਕਿਹਾ ਚੰਡੀਗੜ੍ਹ, 7 ਮਈ (ਹਰਕਵਲਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪਾਰਟੀ ਅੰਦਰੋਂ ਕੋਟਕਪੂਰਾ ਗੋਲੀ ਕਾਂਡ ਲਈ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਸਬੰਧੀ ਬਣਾਏ ਜਾ ਰਹੇ ਦਬਾਅ ਕਾਰਨ ਅੱਜ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੇ ...

ਪੂਰੀ ਖ਼ਬਰ »

ਐਂਬੂਲੈਂਸ ਨੇ ਵਸੂਲੇ ਸਵਾ ਲੱਖ ਰੁਪਏ

ਗੁਰੂਗ੍ਰਾਮ, 7 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਸੰਕਟ ਦੇ ਚਲਦਿਆਂ ਪੀੜਤਾਂ ਦੀ ਮਜਬੂਰੀ ਦਾ ਫਾਇਦਾ ਉਠਾਉਂਦਿਆਂ ਕਈਆਂ ਨੇ ਬੇਸ਼ਰਮੀ ਦੀਆਂ ਹੱਦਾਂ ਵੀ ਪਾਰ ਕਰ ਦਿੱਤੀਆਂ ਹਨ | ਜਾਣਕਾਰੀ ਮੁਤਾਬਿਕ ਸਤਿੰਦਰ ਕੌਰ ਨਾਂਅ ਦੀ ਬਜ਼ੁਰਗ ਔਰਤ ਜਦੋਂ ਕੋਰੋਨਾ ਨਾਲ ਜ਼ਿੰਦਗੀ ਦੀ ...

ਪੂਰੀ ਖ਼ਬਰ »

ਯੂ. ਪੀ. 'ਚ ਸਾਬਕਾ ਸਿੱਖ ਫ਼ੌਜੀ ਨਾਲ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਕਮੇਟੀ ਵਲੋਂ ਸ਼ਿਕਾਇਤ ਦਰਜ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)-ਇਕ ਸਾਬਕਾ ਸਿੱਖ ਫ਼ੌਜੀ ਅਧਿਕਾਰੀ ਦੀ ਪੁਲਿਸ ਹਿਰਾਸਤ ਵਿਚ ਕੁੱਟਮਾਰ ਤੇ ਧਰਮ ਦੇ ਅਪਮਾਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂ. ਪੀ. ਪੁਲਿਸ ਅਤੇ ਪੀਲੀਭੀਤ ਪ੍ਰਸ਼ਾਸਨ ਦੇ ਖ਼ਿਲਾਫ਼ ਫ਼ੌਜਦਾਰੀ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਸਿਸਟਮ ਨਹੀਂ, ਮੋਦੀ ਸਰਕਾਰ ਨਾਕਾਮ ਸਾਬਤ ਹੋਈ-ਸੋਨੀਆ

• ਕੋਰੋਨਾ ਨਾਲ ਨਜਿੱਠਣ ਲਈ ਇਕਜੁੱਟਤਾ ਦੀ ਲੋੜ • ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ • ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਮਹਾਂਮਾਰੀ ਨਾਲ ...

ਪੂਰੀ ਖ਼ਬਰ »

ਇਟਾਵਾ 'ਚ ਸ਼ੇਰਨੀ ਕੋਰੋਨਾ ਪਾਜ਼ੀਟਿਵ

ਇਟਾਵਾ, 7 ਮਈ (ਏਜੰਸੀ)-ਇਕ ਸ਼ੇਰਨੀ ਦੇ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਇਟਾਵਾ ਲਾਇਨ ਸਫਾਰੀ ਦੇ ਪ੍ਰਬੰਧਕ ਚਿੰਤਾ 'ਚ ਡੁੱਬ ਗਏ ਹਨ | ਦੋ ਸ਼ੇਰਨੀਆਂ ਦੇ ਬਿਮਾਰ ਹੋਣ ਤੋਂ ਬਾਅਦ ਸਫਾਰੀ ਦੇ ਪ੍ਰਬੰਧਕਾਂ ਨੇ ਸਾਰੇ 14 ਜਾਨਵਰਾਂ ਦੇ ਸੈਂਪਲ ਆਈ. ਵੀ. ਆਰ. ਆਈ. ਬਰੇਲੀ ਭੇਜੇ ...

ਪੂਰੀ ਖ਼ਬਰ »

ਰੰਗਾਸਾਮੀ ਪੁਡੂਚੇਰੀ ਦੇ ਮੁੱਖ ਮੰਤਰੀ ਬਣੇ

ਪੁਡੂਚੇਰੀ, 7 ਮਈ (ਏਜੰਸੀ)-ਏ. ਆਈ. ਐਨ. ਆਰ. ਸੀ. ਨੇਤਾ ਐਨ. ਰੰਗਾਸਾਮੀ ਨੇ ਇਥੇ ਰਾਜ ਨਿਵਾਸ ਵਿਖੇ ਇਕ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ | ਉਪ ਰਾਜਪਾਲ ਤਾਮਿਲੀਸਾਏ ਸੌਂਦਰਾਜਨ ਨੇ ਰੰਗਾਸਾਮੀ ਜਿਹੜੇ ਚੌਥੀ ਵਾਰ ਮੁੱਖ ਮੰਤਰੀ ਬਣੇ ਹਨ, ਨੂੰ ਅਹੁਦੇ ...

ਪੂਰੀ ਖ਼ਬਰ »

ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਦੀ ਖ਼ਬਰ ਦਾ ਏਮਜ਼ ਨੇ ਕੀਤਾ ਖੰਡਨ

ਨਵੀਂ ਦਿੱਲੀ, 7 ਮਈ (ਏਜੰਸੀ)-ਅੰਡਰਵਰਲਡ ਡਾਨ ਛੋਟਾ ਰਾਜਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦੀ ਖਬਰ ਗਲਤ ਨਿਕਲੀ ਹੈ | ਏਮਜ਼ ਦੇ ਇਕ ਅਧਿਕਾਰੀ ਨੇ ਉਸ ਦੇ ਜਿਊਾਦਾ ਹੋਣ ਦੀ ਪੁਸ਼ਟੀ ਕੀਤੀ ਹੈ | ਛੋਟਾ ਰਾਜਨ ਨੂੰ ਬੀਤੇ ਦਿਨੀਂ ਕੋਵਿਡ-19 ਨਾਲ ਪੀੜਤ ਹੋਣ ਤੋਂ ਬਾਅਦ ਇਲਾਜ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਤੋਂ 2 ਲੱਖ ਰੁਪਏ ਤੋਂ ਵੱਧ ਦੀ ਨਕਦ ਰਾਸ਼ੀ ਲੈ ਸਕਣਗੇ ਹਸਪਤਾਲ

ਨਵੀਂ ਦਿੱਲੀ, 7 ਮਈ (ਏਜੰਸੀ)- ਆਮਦਨ ਕਰ ਵਿਭਾਗ ਨੇ ਸ਼ੁੱਕਰਵਾਰ ਨੂੰ ਹਸਪਤਾਲਾਂ ਤੇ ਨਰਸਿੰਗ ਹੋਮਜ਼ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ 2 ਲੱਖ ਰੁਪਏ ਤੋਂ ਵੱਧ ਨਕਦ ਰਾਸ਼ੀ ਲੈਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ | ਵਿਭਾਗ ਲਈ ਨੀਤੀ ਤਿਆਰ ਕਰਨ ਵਾਲੇ ਸੀ.ਬੀ.ਡੀ.ਟੀ. ...

ਪੂਰੀ ਖ਼ਬਰ »

ਪੱਛਮੀ ਬੰਗਾਲ ਹਿੰਸਾ ਮਾਮਲੇ 'ਚ ਕੇਂਦਰੀ ਟੀਮ ਵਲੋਂ ਰਾਜਪਾਲ ਨਾਲ ਮੁਲਾਕਾਤ

ਕੋਲਕਾਤਾ, 7 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਪਤਾ ਲਗਾਉਣ ਲਈ ਵੀਰਵਾਰ ਨੂੰ ਇਥੇ ਪੁੱਜੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਚਾਰ ਮੈਂਬਰੀ ਟੀਮ ਭਾਜਪਾ ਆਗੂਆਂ ਨੂੰ ਮਿਲਣ ਤੋਂ ਬਾਅਦ ਅੱਜ ਰਾਜ ਭਵਨ ਪੁੱਜੀ ਅਤੇ ਰਾਜਪਾਲ ਜਗਦੀਪ ...

ਪੂਰੀ ਖ਼ਬਰ »

ਮਮਤਾ ਨੇ ਆਕਸੀਜਨ ਦੀ ਸਪਲਾਈ ਵਧਾਉਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ 'ਚ ਕੋਰੋਨਾ ਪੀੜਤਾਂ ਦੇ ਇਲਾਜ ਲਈ ਆਕਸੀਜਨ ਸਪਲਾਈ ਵਧਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਆਕਸੀਜਨ ਦੀ ਰੋਜ਼ਾਨਾ ਖਪਤ ਪਿਛਲੇ 24 ਘੰਟਿਆਂ 'ਚ ਵਧ ਕੇ 470 ਐਮ.ਟੀ. ਹੋ ...

ਪੂਰੀ ਖ਼ਬਰ »

ਸਤੰਬਰ 'ਚ ਆ ਸਕਦੀ ਹੈ ਕੋਰੋਨਾ ਦੀ ਤੀਸਰੀ ਲਹਿਰ- ਕੈਪਟਨ

ਚੰਡੀਗੜ੍ਹ, 7 ਮਈ (ਅ.ਬ.)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ 'ਚ ਕੋਰੋਨਾ ਕਾਰਨ ਹਾਲਾਤ ਚਿੰਤਾਜਨਕ ਹਨ | ਵਾਇਰਸ ਤੇਜ਼ੀ ਨਾਲ ਪਿੰਡਾਂ ਤੱਕ ਫੈਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਆਪਣੀ ਸੁਰੱਖਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX