ਤਾਜਾ ਖ਼ਬਰਾਂ


ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  7 minutes ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  13 minutes ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  about 1 hour ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  about 2 hours ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  about 3 hours ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  about 3 hours ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  about 4 hours ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  about 4 hours ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਦਿੱਲੀ: ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  about 4 hours ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  about 5 hours ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  about 6 hours ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  about 6 hours ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  about 6 hours ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  about 6 hours ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਯਾਦਗਾਰ ਦੇ ਫ਼ੰਡਾਂ ਨਾਲ ਡਾ. ਹਮਦਰਦ ਦਾ ਕੋਈ ਲੈਣਾ ਦੇਣਾ ਨਹੀਂ - ਡਾ. ਨਿੱਝਰ
. . .  about 7 hours ago
ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਕਰਤਾਰਪੁਰ ਵਿਖੇ ਉਸਾਰੀ ਗਈ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ’ਚ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ....
ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ: ਮਾਮਲਾ ਸ. ਬਰਜਿੰਦਰ ਸਿੰਘ ਹਮਦਰਦ ’ਤੇ ਵਿਜੀਲੈਂਸ ਜਾਂਚ ਦਾ
. . .  about 6 hours ago
ਚੰਡੀਗੜ੍ਹ, 29 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ...
ਪ੍ਰਧਾਨ ਮੰਤਰੀ ਨੇ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 7 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਹਾਟੀ ਤੋਂ ਨਿਊ ਜਲਪਾਈਗੁੜੀ ਤੱਕ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਆਸਾਮ ਸਮੇਤ ਪੂਰੇ ਉਤਰ ਪੂਰਬ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਤਰ....
ਬੀ.ਐਸ.ਐਫ਼. ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ
. . .  about 7 hours ago
ਅਟਾਰੀ, 29 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਧਨੋਏ ਖ਼ੁਰਦ ਦੇ ਨਜ਼ਦੀਕ ਤੋਂ ਬੀ. ਐਸ. ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਡਰੋਨ....
ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ
. . .  about 7 hours ago
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ...
ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ
. . .  about 8 hours ago
ਕੈਲਗਰੀ, 29 ਮਈ (ਜਸਜੀਤ ਸਿੰਘ ਧਾਮੀ)- ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਹਾਲ ਵਿਖੇ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ....
ਇਸਰੋ ਨੇ ਲਾਂਚ ਕੀਤਾ ਉਪਗ੍ਰਹਿ ਐਨ.ਵੀ.ਐਸ-01
. . .  about 8 hours ago
ਅਮਰਾਵਤੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਨੇ ਸ਼੍ਰੀਹਰੀਕੋਟਾ ਤੋਂ ਆਪਣੇ ਉੱਨਤ ਨੇਵੀਗੇਸ਼ਨ ਉਪਗ੍ਰਹਿ ਐਨ.ਵੀ.ਐਸ-01 ਨੂੰ ਸਫ਼ਲਤਾਪੂਰਵਕ ਲਾਂਚ ਕਰ ਦਿੱਤਾ। ਇਹ ਲਾਂਚਿੰਗ ਸ਼੍ਰੀਹਰੀਕੋਟਾ ਸਥਿਤ....
ਯਾਸੀਨ ਮਲਿਕ ਸੰਬੰਧੀ ਐਨ.ਆਈ.ਏ. ਦੀ ਅਪੀਲ ’ਤੇ ਅੱਜ ਸੁਣਵਾਈ ਕਰੇਗੀ ਦਿੱਲੀ ਹਾਈਕੋਰਟ
. . .  about 8 hours ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀ ਮਲਿਕ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਐਨ.ਆਈ. ਏ. ਨੇ ਦਿੱਲੀ ਹਾਈ ਕੋਰਟ ਅੱਗੇ ਅਪੀਲ ਕੀਤੀ ਹੈ। ਉਸ ਨੇ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਸਿਵਲ ਹਸਪਤਾਲ 'ਚ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਸਾਰੀਆਂ ਸਹੂਲਤਾਂ ਉਪਲੱਬਧ -ਡੀ.ਸੀ.

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਇਸ ਦੌਰਾਨ ਉਨ੍ਹਾਂ ਹਸਪਤਾਲ ਵਿਚ ਲੱਗਣ ਵਾਲੇ ਆਕਸੀਜਨ ਪਲਾਂਟ ਦੀ ਪ੍ਰਗਤੀ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ | ਉਨ੍ਹਾਂ ਕੋਵਿਡ ਵਾਰਡ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਕੰਮ ਕਰ ਰਹੇ ਹਨ ਅਤੇ ਮਰੀਜ਼ਾਂ ਤੱਕ ਹਰ ਸਿਹਤ ਸੁਵਿਧਾ ਪਹੁੰਚਾਉਣ ਦਾ ਯਤਨ ਕਰ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ, ਐਸ.ਐਮ.ਓ. ਡਾ. ਜਸਵਿੰਦਰ ਸਿੰਘ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਕੋਵਿਡ ਦੇ ਮਰੀਜ਼ਾਂ ਦੀ ਦੇਖਭਾਲ ਦੇ ਲਈ ਲੱਗੇ ਸਟਾਫ਼ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਬਿਹਤਰੀਨ ਸੇਵਾਵਾਂ ਲਈ ਉਨ੍ਹਾਂ ਹੌਂਸਲਾ ਅਫਜਾਈ ਵੀ ਕੀਤੀ | ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਕੋਵਿਡ ਇਲਾਜ ਸਬੰਧੀ ਆਕਸੀਜਨ ਅਤੇ ਸਾਰੀਆਂ ਦਵਾਈਆਂ ਮੌਜੂਦ ਹਨ ਅਤੇ ਮਰੀਜ਼ਾਂ ਵਧੀਆਂ ਢੰਗ ਨਾਲ ਖਿਆਲ ਰੱਖਿਆ ਜਾ ਰਿਹਾ ਹੈ | ਉਨ੍ਹਾਂ ਇਸ ਦੌਰਾਨ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਮਰੀਜ਼ਾਂ ਦੇ ਪਰਿਵਾਰਾਂ ਨੇ ਹਸਪਤਾਲ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ | ਅਪਨੀਤ ਰਿਆਤ ਨੇ ਇਸ ਦੌਰਾਨ ਕੋਵਿਡ ਡਿਊਟੀ ਵਿਚ ਲੱਗੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਮਰੀਜ਼ਾਂ ਦੀ ਬਿਹਤਰੀ ਲਈ ਬਿਨਾਂ ਥੱਕੇ ਅਤੇ ਛੁੱਟੀ ਦੇ ਦਿਨ ਰਾਤ ਸੇਵਾ ਕਰ ਰਹੇ ਹਨ | ਇਸ ਲਈ ਸਾਡੀ ਸਾਰਿਆਂ ਦੇ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਵੀ ਸਿਹਤ ਪੋ੍ਰਟੋਕਾਲ ਦੀ ਗੰਭੀਰਤਾ ਨਾਲ ਪਾਲਣਾ ਕਰੀਏ |

ਈ. ਸੰਜੀਵਨੀ ਓ.ਪੀ.ਡੀ. ਰਾਹੀਂ ਮਰੀਜ਼ ਘਰ ਬੈਠੇ ਹੀ ਇਲਾਜ ਦੀ ਸਹੂਲਤ ਲੈਣ-ਡਾ: ਘੋਤੜਾ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ ਕਾਲ 'ਚ ਸਿਹਤ ਵਿਭਾਗ ਵਲੋ ਲੋਕਾਂ ਦੀ ਸਹੂਲਤਾਂ ਲਈ ਪਿਛਲੇ ਸਾਲ ਤੋਂ ਸ਼ੁਰੂ ਕੀਤੀ ਗਈ ਈ. ਸੰਜੀਵਨੀ ਓ.ਪੀ.ਡੀ. ਰਾਹੀਂ ਮਰੀਜ਼ ਘਰ ਬੈਠੇ ਹੀ ਮਾਹਿਰ ਡਾਕਟਰਾਂ ਤੋਂ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਦਿੱਲੀ ਦੀ ਤਰਜ਼ 'ਤੇ ਪੰਜਾਬ ਸਰਕਾਰ ਕਰੇ ਲੋਕਾਂ ਦੀ ਸਹਾਇਤਾ- ਪ੍ਰੋ. ਮੁਲਤਾਨੀ

ਭੰਗਾਲਾ, 7 ਮਈ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਵਿਚ ਲਾਕਡਾਊਨ ਦੇ ਕਾਰਨ ਛੋਟੇ ਦੁਕਾਨਦਾਰ ਛੋਟੇ ਕਾਰੋਬਾਰੀ ਪ੍ਰਾਈਵੇਟ ਬੱਸਾਂ ਡਰਾਈਵਰ, ਕੰਡਕਟਰ, ਟੈਕਸੀ ਚਾਲਕ, ਰਿਕਸ਼ਾ ਚਾਲਕ, ਰੇਹੜੀਆਂ ਵਾਲੇ ਅਤੇ ਘਰਾਂ 'ਚ ਕੰਮਕਾਰ ਕਰਨ ਵਾਲੇ ਸਾਰੇ ਲੋਕ ਪ੍ਰੇਸ਼ਾਨ ਬੈਠੇ ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਹੜਤਾਲ ਜਾਰੀ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਬਲਾਕ ਚੱਕੋਵਾਲ 'ਚ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਅਧੀਨ ਕੰਮ ਕਰ ਰਹੇ ਸਮੂਹ ਮੁਲਾਜਮਾਂ ਦੁਆਰਾ ਆਪਣੀਆ ਮੰਗਾਂ ਮਨਵਾਉਣ ਲਈ ਅੱਜ ਚੌਥੇ ਦਿਨ ਵੀ ਹੜਤਾਲ ਜਾਰੀ ਰਹੀ, ਜਿਸ 'ਚ ਮੈਡੀਕਲ ਸਟਾਫ, ਪੈਰਾ ਮੈਡੀਕਲ ਅਤੇ ਦਫ਼ਤਰੀ ...

ਪੂਰੀ ਖ਼ਬਰ »

ਐਨ. ਆਰ. ਐਚ. ਐਮ. ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਮਾਹਿਲਪੁਰ, 7 ਮਈ (ਦੀਪਕ ਅਗਨੀਹੋਤਰੀ)-ਪਿਛਲੇ ਇਕ ਹਫ਼ਤੇ ਤੋਂ ਸਿਵਲ ਹਸਪਤਾਲ ਪਾਲਦੀ ਅੱਗੇ ਧਰਨੇ 'ਤੇ ਬੈਠੇ ਐਨ. ਆਰ. ਐਚ. ਐਮ. ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਧਰਨੇ 'ਤੇ ਉਚੇਚੇ 'ਤੇ ...

ਪੂਰੀ ਖ਼ਬਰ »

ਨੌਜਵਾਨ ਨਸ਼ੀਲੇ ਪਾਊਡਰ ਸਮੇਤ ਕਾਬੂ

ਤਲਵਾੜਾ, 7 ਮਈ (ਅ.ਪ੍ਰ.)-ਥਾਣਾ ਤਲਵਾੜਾ ਦੀ ਪੁਲਿਸ ਨੇ ਏ.ਐਸ.ਆਈ. ਸ. ਹਰਜੀਤ ਸਿੰਘ ਦੀ ਅਗਵਾਈ ਵਿਚ ਚੈਕਿੰਗ ਦੇ ਦੌਰਾਨ ਅਮਿੱਤ ਠਾਕੁਰ ਪੁੱਤਰ ਜਤਿੰਦਰ ਸਿੰਘ ਵਾਸੀ ਨਗਰੋਟਾ ਬਗਵਾਂ ਜ਼ਿਲ੍ਹਾ ਕਾਂਗੜਾ (ਹਿ.ਪ੍ਰ) ਕੋਲੋਂ 25 ਗਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਉਸ ਨੂੰ ...

ਪੂਰੀ ਖ਼ਬਰ »

ਤਾਲਾਬੰਦੀ ਖ਼ਿਲਾਫ਼ ਵਪਾਰ ਮੰਡਲ ਟਾਂਡਾ ਵਲੋਂ ਡੀ.ਐਸ.ਪੀ. ਨੂੰ ਮੰਗ-ਪੱਤਰ

ਟਾਂਡਾ ਉੜਮੁੜ, 7 ਮਈ (ਭਗਵਾਨ ਸਿੰਘ ਸੈਣੀ)-ਵਪਾਰ ਮੰਡਲ ਟਾਂਡਾ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਧੀਰ ਅਤੇ ਰਾਜੀਵ ਕੁਕਰੇਜਾ ਦੀ ਅਗਵਾਈ ਵਿਚ ਗਾਂਧੀ ਚੌਂਕ ਉੜਮੁੜ ਵਿਖੇ ਇਕੱਠੇ ਹੋ ਕੇ ਸਰਕਾਰ ਵਲੋਂ ਲਗਾਏ ਲਾਕ ਡਾਊਨ ਦੌਰਾਨ ਦੁਕਾਨਾਂ ਦੀ ਤਾਲਾਬੰਦੀ ਦਾ ਸਮੂਹ ਉੜਮੁੜ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਟਾਂਡਾ ਨੇ ਸਵਾਰੀਆਂ ਨਾਲ ਭਰੀ ਨਿੱਜੀ ਬੱਸ ਰੋਕ ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਚੌਲਾਂਗ, 7 ਮਈ (ਸੁਖਦੇਵ ਸਿੰਘ)- ਟੈਕਸੀ ਯੂਨੀਅਨ ਪੰਜਾਬ ਦੇ ਟਾਂਡਾ ਸਟੈਂਡ ਦੇ ਟੈਕਸੀ ਚਾਲਕਾਂ ਵਲੋਂ ਟੋਲ ਪਲਾਜ਼ਾ 'ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕੋਰੋਨਾ ਹਦਾਇਤਾਂ ਦੀ ਉਲੰਘਣਾ ਕਰਕੇ ਚਲਾਈਆਂ ਜਾ ਰਹੀਆਂ ਬੱਸਾਂ 'ਚੋਂ ਇੱਕ ਨਿੱਜੀ ਕੰਪਨੀ ਦੀ ਬੱਸ ਨੂੰ ਰੋਕਿਆ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਲਈ ਛੋਟ ਦੇ ਹੁਕਮ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਕੁੱਝ ਜ਼ਰੂਰੀ ਵਸਤੂਆਂ ਦੀਆਂ ਸੇਵਾਵਾਂ ਨੂੰ ਨਿਰਧਾਰਿਤ ਦਿਨ ਅਤੇ ਸਮੇਂ ਦੇ ਹਿਸਾਬ ਨਾਲ ਪਾਬੰਦੀਆਂ ਤੋਂ ਛੋਟ ਦੇਣ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ, 3 ਜ਼ਖ਼ਮੀ

ਗੜ੍ਹਸ਼ੰਕਰ, 7 ਮਈ (ਧਾਲੀਵਾਲ)- ਹੁਸ਼ਿਆਰਪੁਰ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਅਤੇ 3 ਜਣਿਆਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਦਿਲਬਰ ਪੁੱਤਰ ਸੁੰਦਰ ਰਾਮ ਵਾਸੀ ਰਵਿਦਾਸ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਵਾਪਰੀ ਘਟਨਾ ਮੰਦਭਾਗੀ

ਮਾਹਿਲਪੁਰ, 7 ਮਈ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਬੀਤੇ ਦਿਨ ਬਲਾਕ ਮਾਹਿਲਪੁਰ 'ਚ ਪੈਂਦੇ ਪਿੰਡ ਢਾਡਾਂ ਕਲਾਂ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਨੂੰ ਲੈ ਕੇ ਵਾਪਰੀ ਮੰਦਭਾਗੀ ਘਟਨਾ ਨੂੰ ਲੈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ

ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 771 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਆਲ ਕੇਡਰਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 7 ਮਈ (ਭੁੱਲਰ)- ਅੱਜ ਆਲ ਕੇਡਰਜ਼ ਪੈਨਸ਼ਨਰਜ਼ ਐਸੋਸੀਏਸ਼ਨ ਦਸੂਹਾ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਐੱਸ.ਐਮ. ਜੋਤੀ ਤੇ ਜਨਰਲ ਸਕੱਤਰ ਜੈ ਦੇਵ ਰਿਸ਼ੀ ਦੀ ਅਗਵਾਈ ਹੇਠ ਪੈਨਸ਼ਨਰਜ਼ ਦੇ ਦਫ਼ਤਰ ਓਲਡ ਬੈਂਕ ਰੋਡ ਦਸੂਹਾ ਵਿਖੇ ਹੋਈ | ਇਸ ਮੌਕੇ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਮੰਝਪੁਰ ਦੀ ਨਿਯੁਕਤੀ ਦਾ ਸਵਾਗਤ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਈਸ਼ਰ ...

ਪੂਰੀ ਖ਼ਬਰ »

ਕੌਂਸਲਰ ਨੀਟਾ ਨੇ ਪਾਰਟੀ ਤੇ ਵਾਰਡ ਵਾਸੀਆਂ ਨਾਲ ਕੀਤਾ ਧੋਖਾ-ਸਿਆਣ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਕੌਂਸਲਰ ਕੁਲਵਿੰਦਰ ਸਿੰਘ ਨੀਟਾ ਦੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ ਦੀ ਨਿਖੇਧੀ ਕਰਦਿਆਂ 'ਆਪ' ਦੇ ਬੁੱਧੀਜੀਵੀ ਸੈੱਲ ਪੰਜਾਬ ਦੇ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ ਨੇ ਕਿਹਾ ਕਿ ਨੀਟਾ, ਜਿਨ੍ਹਾਂ ...

ਪੂਰੀ ਖ਼ਬਰ »

ਸਰਕਾਰ ਨੇ ਪ੍ਰੇਸ਼ਾਨੀ 'ਚ ਪਾ ਦਿੱਤੇ ਹਨ ਦੇਸ਼ ਵਾਸੀ-ਵਿਜੇ ਡੋਗਰਾ

ਊਨਾ, 7 ਮਈ (ਹਰਪਾਲ ਸਿੰਘ ਕੋਟਲਾ)-ਕੋਰੋਨਾ ਵਰਗੀ ਮਹਾਂਮਾਰੀ ਨਾਲ ਨਜਿੱਠਣ 'ਚ ਦੇਸ਼ ਦੀ ਸਰਕਾਰ ਕੋਲ ਨਾ ਤਾਂ ਕੋਈ ਪਲਾਨਿੰਗ ਹੈ ਅਤੇ ਨਾ ਸਹੀ ਇੰਤਜ਼ਾਮ | ਪ੍ਰਦੇਸ਼ ਨੂੰ ਕੋਰੋਨਾ ਮੁਕਤ ਕਰਨ ਦੀਆਂ ਯੋਜਨਾਵਾਂ ਦਾ ਧਰਾਤਲ 'ਤੇ ਹਾਲ ਅਜਿਹਾ ਹੈ ਕਿ ਆਰ.ਟੀ.ਪੀ.ਸੀ.ਆਰ. ਟੈਸਟ ਦੀ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੂੰ ਪ੍ਰਸ਼ੰਸਾ-ਪੱਤਰ ਦੇ ਕੇ ਕੀਤਾ ਸਨਮਾਨਿਤ

ਦਸੂਹਾ, 7 ਮਈ (ਭੁੱਲਰ)- ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਪਿ੍ੰਸੀਪਲ ਜਤਿੰਦਰ ਸਿੰਘ, ਡਾ. ਕੁਲਦੀਪ ਸਿੰਘ ਮਿਨਹਾਸ ਅਤੇ ਲਖਵੀਰ ਸਿੰਘ ਨੂੰ ਪ੍ਰਸ਼ੰਸਾ ਪੱਤਰ ਭੇਜਿਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਮੰਡੀਆਂ 'ਚ ਪਈ ਕਣਕ ਚੁੱਕਣ ਲਈ ਖ਼ਰੀਦ ਏਜੰਸੀਆਂ ਵਰਤ ਰਹੀਆਂ ਢਿੱਲਮੱਠ - ਐਡ. ਸਿੱਧੂ

ਮੁਕੇਰੀਆਂ, 7 ਮਈ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਦੀਆਂ ਕਰੀਬ 2 ਦਰਜਨ ਦਾਣਾ ਮੰਡੀਆਂ ਵਿਚ ਸਰਕਾਰੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ ਅਤੇ ਪਹਿਲਾਂ ਤੋਂ ਹੀ ਸਰਕਾਰੀ ਖ਼ਰੀਦ ਕਰਕੇ ਡੰਪ ਕੀਤੀ ਗਈ ਕਣਕ ਦੀ ਲਿਫ਼ਟਿੰਗ ਵੀ ਨਾ ਹੋਣ ਕਰਕੇ ਕਿਸਾਨ ਅਤੇ ਆੜ੍ਹਤੀ ਕਸੂਤੇ ਫਸ ਗਏ ...

ਪੂਰੀ ਖ਼ਬਰ »

ਕੋਰੋਨਾ ਦੇ ਚੱਲਦਿਆਂ ਲੋਕਾਂ ਨੂੰ ਸਹੂਲਤਾਂ ਦੇਣ 'ਚ ਸਰਕਾਰਾਂ ਹੋਈਆਂ ਫ਼ੇਲ੍ਹ-ਭਾਰਜ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਕੋਰੋਨਾ ਕਾਲ ਦੌਰਾਨ ਜਦੋਂ ਦੇਸ਼ ਅਤੇ ਸੂਬਾ ਵਾਸੀਆਂ ਨੂੰ ਸਰਕਾਰਾਂ ਦੀ ਸਭ ਤੋਂ ਜ਼ਿਆਦਾ ਲੋੜ ਹੈ, ਉਸ ਸਮੇਂ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਸਹੂਲਤਾਂ ਦੇਣ ਤੋਂ ਆਪਣੇ ਹੱਥ ਖੜ੍ਹੇ ਕਰਦਿਆਂ ਆਪਣੀਆਂ ਜ਼ਿੰਮੇਵਾਰੀਆਂ ...

ਪੂਰੀ ਖ਼ਬਰ »

ਐਸ. ਡੀ. ਐਮ. ਮੁਕੇਰੀਆਂ ਨੂੰ ਦੁਕਾਨਦਾਰਾਂ ਵਲੋਂ ਮੰਗ-ਪੱਤਰ

ਮੁਕੇਰੀਆਂ, 7 ਮਈ (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਖ਼ਤਰੇ ਨੂੰ ਲੈ ਕੇ ਸਾਰੀਆਂ ਗੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਕਰਨ ਦੇ ਕੀਤੇ ਹੁਕਮਾਂ ਦੇ ਵਿਰੋਧ ਵਿਚ ਅੱਜ ਦੁਕਾਨਦਾਰਾਂ ਵਲੋਂ ਐੱਸ.ਡੀ.ਐਮ. ਸ੍ਰੀ ਅਸ਼ੋਕ ਸ਼ਰਮਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਖੁਸ਼ਪਾਲ ਕੌਰ ਨੂੰ ਪੰਜਢੇਰਾ ਰਈਆ ਦਾ ਅਧਿਕਾਰਤ ਸਰਪੰਚ ਚੁਣਿਆ

ਨੰਗਲ ਬਿਹਾਲਾਂ, 7 ਮਈ (ਵਿਨੋਦ ਮਹਾਜਨ)-ਗਰਾਮ ਪੰਚਾਇਤ ਪੰਜਢੇਰਾ ਰਈਆ ਬਲਾਕ ਹਾਜੀਪੁਰ ਦੇ ਅਧਿਕਾਰਤ ਸਰਪੰਚ ਦੀ ਚੋਣ ਬਲਾਕ ਦਫ਼ਤਰ ਹਾਜੀਪੁਰ ਵਿਖੇ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ.ਡੀ.ਪੀ.ਓ. ਕੁਲਦੀਪ ਸਿੰਘ ਨੇ ਦੱਸਿਆ ਕਿ ਗਰਾਮ ਪੰਚਾਇਤ ਪੰਜਢੇਰਾ ਰਈਆ ...

ਪੂਰੀ ਖ਼ਬਰ »

ਕੋਰੋਨਾ ਦੇ ਚੱਲਦਿਆਂ ਲੋਕਾਂ ਨੂੰ ਸਹੂਲਤਾਂ ਦੇਣ 'ਚ ਸਰਕਾਰਾਂ ਹੋਈਆਂ ਫ਼ੇਲ੍ਹ-ਭਾਰਜ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਕੋਰੋਨਾ ਕਾਲ ਦੌਰਾਨ ਜਦੋਂ ਦੇਸ਼ ਅਤੇ ਸੂਬਾ ਵਾਸੀਆਂ ਨੂੰ ਸਰਕਾਰਾਂ ਦੀ ਸਭ ਤੋਂ ਜ਼ਿਆਦਾ ਲੋੜ ਹੈ, ਉਸ ਸਮੇਂ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਸਹੂਲਤਾਂ ਦੇਣ ਤੋਂ ਆਪਣੇ ਹੱਥ ਖੜ੍ਹੇ ਕਰਦਿਆਂ ਆਪਣੀਆਂ ਜ਼ਿੰਮੇਵਾਰੀਆਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਨੇ ਸਿਹਤ ਵਿਭਾਗ ਦੇ ਵਾਹਨਾਂ 'ਤੇ ਪੈਨਸ਼ਨ ਬਹਾਲੀ ਸਬੰਧੀ ਸਟਿੱਕਰ ਲਗਾਏ

ਮੁਕੇਰੀਆਂ, 7 ਮਈ (ਰਾਮਗੜ੍ਹੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਦੇ ਬਲਾਕ ਕਨਵੀਨਰ ਰਜਤ ਮਹਾਜਨ, ਜਰਨਲ ਸਕੱਤਰ ਸਤੀਸ਼ ਕੁਮਾਰ ਅਤੇ ਡਾਕਟਰ ਰਾਜਦੀਪ ਸਿੰਘ ਦੀ ਅਗਵਾਈ ਵਿਚ ਮੁਕੇਰੀਆਂ ਬਲਾਕ ਦੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੇ ਵਾਹਨਾਂ ਉੱਤੇ ...

ਪੂਰੀ ਖ਼ਬਰ »

ਸਰਕਾਰ ਸਭ ਨੂੰ ਦੁਕਾਨਾਂ ਖੋਲ੍ਹਣ ਦਾ ਸਮਾਂ ਦੇਵੇ-ਦੁਕਾਨ ਯੂਨੀਅਨ

ਮਾਹਿਲਪੁਰ, 7 ਮਈ (ਰਜਿੰਦਰ ਸਿੰਘ)-ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੇ ਗਈ ਤਾਲਾਬੰਦੀ ਤਹਿਤ ਲੋਕਾਂ ਨੂੰ ਰਾਹਤ ਦੇਣ ਲਈ ਕੁੱਝ ਗੈਰ ਜ਼ਰੂਰੀ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਨੂੰ ਕੁੱਝ ਮਿੱਥੇ ਸਮੇਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ, ਜਿਸ ...

ਪੂਰੀ ਖ਼ਬਰ »

'ਆਪ' ਕੌਂਸਲਰ ਕੁਲਵਿੰਦਰ ਸਿੰਘ ਹੁੰਦਲ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 7 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਕੁਲਵਿੰਦਰ ਸਿੰਘ ਹੁੰਦਲ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਏ | ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ | ਨੀਟਾ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਵਲੋਂ ਮੁਹੱਲਾ ਕਮਾਲਪੁਰ ਚੌਕ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਟਰੇਡ ਵਿੰਗ ਦੇ ਜੁਆਇੰਟ ਸਕੱਤਰ ਪੰਜਾਬ ਸੰਦੀਪ ਸੈਣੀ ਦੀ ਅਗਵਾਈ 'ਚ ਕੀਤਾ ਗਿਆ | ਇਸ ਮੌਕੇ ਸੰਦੀਪ ਸੈਣੀ ਨੇ ਕਿਹਾ ਕਿ ਪੰਜਾਬ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਤ ਭਾਸ਼ਾ ਪੰਜਾਬੀ ਨੂੰ ਕੀਤਾ ਜਾ ਰਿਹੈ ਅੱਖੋਂ-ਪਰੋਖੇ

ਗੜ੍ਹਸ਼ੰਕਰ, 7 ਮਈ (ਪ.ਪ.)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸੂਬਾ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਸਾਸ਼ਨ ਵਲੋਂ ਲੋਕਾਂ ਨੂੰ ਹੁਕਮ ਜਾਰੀ ਕਰਨ ਸਮੇਂ ਮਾਤ ਭਾਸ਼ਾ ਪੰਜਾਬੀ ਨੂੰ ਅੱਖੋਂ-ਪਰੋਖੇ ਕਰਦਿਆਂ ਅੰਗਰੇਜ਼ੀ ਭਾਸ਼ਾ ਨੂੰ ਵਰਤੋਂ 'ਚ ...

ਪੂਰੀ ਖ਼ਬਰ »

ਆਰਮੀ ਸਟੇਸ਼ਨ ਉੱਚੀ ਬੱਸੀ 'ਚ ਟੀਕਾਕਰਨ ਦੀ ਸ਼ੁਰੂਆਤ

ਐਮਾਂ ਮਾਂਗਟ, 7 ਮਈ (ਗੁਰਾਇਆ)-ਆਰਮੀ ਸਟੇਸ਼ਨ ਉੱਚੀ ਬੱਸੀ ਵਿਚ ਕਮਾਡੈਂਟ ਕਰਨਲ ਰਾਕੇਸ਼ ਸਿੰਘ ਅਤੇ ਐੱਸ.ਐਮ.ਓ. ਡਾਕਟਰ ਐੱਸ.ਪੀ. ਸਿੰਘ ਦੀ ਅਗਵਾਈ ਹੇਠ 600 ਦੇ ਕਰੀਬ ਫ਼ੌਜੀ ਸੈਨਿਕਾਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ | ਕਰਨਲ ਰਕੇਸ਼ ਸਿੰਘ ਨੇ ਦੱਸਿਆ ਕਿ 21 ਸਬ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪਹਿਲ ਕਦਮੀ ਕੀਤੀ ਜਾਵੇਗੀ- ਭੁੱਲਰ

ਦਸੂਹਾ, 7 ਮਈ (ਭੁੱਲਰ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੇ ਪ੍ਰਧਾਨ ਦਲਬੀਰ ਸਿੰਘ ਭੁੱਲਰ ਨੇ ਕਿਹਾ ਕਿ ਭਾਵੇਂ ਕੋਰੋਨਾ ਵਾਇਰਸ ਮਹਾਂਮਾਰੀ ਚੱਲ ਰਹੀ ਹੈ ਪਰ ਫਿਰ ਵੀ ਪੰਜਾਬ ਸਰਕਾਰ ਵਲੋ ਇਸ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ...

ਪੂਰੀ ਖ਼ਬਰ »

ਪੁਰਾਣੇ ਵਿਦਿਆਰਥੀਆਂ ਵਲੋਂ ਡੀ.ਏ.ਵੀ. ਸਕੂਲ ਦਸੂਹਾ ਨੂੰ ਵਰਦੀਆਂ ਤੇ ਸਟੇਸ਼ਨਰੀ ਭੇਟ

ਦਸੂਹਾ, 7 ਮਈ (ਕੌਸ਼ਲ)- ਕੁੱਝ ਸਮਾਂ ਪਹਿਲਾਂ ਪੜ੍ਹ ਚੁੱਕੇ ਵਿਦਿਆਰਥੀ ਜਿਨ੍ਹਾਂ ਵਿਚੋਂ ਸਮਾਜ ਸੇਵੀ ਅਤੇ ਉੱਘੇ ਬਿਜ਼ਨਸਮੈਨ ਰਿੱਕੀ ਵਰਮਾ, ਪੁਨੀਤ ਕੁਮਾਰ, ਅਮਿੱਤ ਸ਼ਰਮਾ, ਨਵਦੀਪ ਸ਼ਰਮਾ ਮੈਨੇਜਰ ਯੈਸ਼ ਬੈਂਕ ਦਸੂਹਾ, ਸਮੂਹ ਨੇ ਮਿਲ ਕੇ ਡੀ. ਏ. ਵੀ. ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਦੋਆਬਾ ਵਾਤਾਵਰਨ ਬਚਾਓ ਕਮੇਟੀ ਦਾ ਪਿੰਡ ਦੋਲੋਵਾਲ ਨਾਲ ਕੋਈ ਸਬੰਧ ਨਹੀਂ-ਪੰਚਾਇਤ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)- ਪਿੰਡ ਦੋਲੋਵਾਲ 'ਚ ਗ੍ਰਾਮ ਸਭਾ ਅਤੇ ਗ੍ਰਾਮ ਪੰਚਾਇਤ ਵਲੋਂ ਮੀਟਿੰਗ ਕੀਤੀ ਗਈ, ਜਿਸ ਮੀਟਿੰਗ 'ਚ ਗ੍ਰਾਮ ਪੰਚਾਇਤ ਵਲੋਂ ਕਿਹਾ ਕਿ ਜੋ 'ਦੋਆਬਾ ਵਾਤਾਵਰਨ ਬਚਾਓ ਕਮੇਟੀ' ਵਲੋਂ ਜੋ ਬਿਆਨ ਦਿੱਤਾ ਗਿਆ ਹੈ ਕਿ ਸੈਂਚੁਰੀ ਪਲਾਈ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਾਉਣ ਲਈ ਮੁਸਤੈਦੀ ਨਾਲ ਕੰਮ ਕਰ ਰਿਹੈ ਪੁਲਿਸ ਪ੍ਰਸ਼ਾਸਨ-ਮਾਹਲ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ-19 ਦੇ ਖ਼ਤਰੇ ਤੋਂ ਬਚਾਉਣ ਲਈ ਜ਼ਿਲ੍ਹਾ ਪੁਲਿਸ 24 ਘੰਟੇ ਮੁਸਤੈਦੀ ਨਾਲ ਡਿਊਟੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ 'ਚ ਪੁਸਤਕ ਲੋਕ ਅਰਪਣ ਸਮਾਗਮ

ਮੁਕੇਰੀਆਂ, 7 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਖੇ ਅੰਗਰੇਜ਼ੀ ਵਿਭਾਗ ਦੇ ਸਾਬਕਾ ਅਧਿਆਪਕ ਡਾ. ਗੁਲਸ਼ਨ ਕੁਮਾਰ ਦੁਆਰਾ ਲਿਖੀ ਪੁਸਤਕ ਇੰਗਲਿਸ਼ ਵੁਕੈਬੁਲਰੀ ਐਂਡ ਯੂਸੇਜ ਦੀ ਘੁੰਢ ਚੁਕਾਈ ਕੀਤੀ ਗਈ | ਇਸ ਪੁਸਤਕ ਨੂੰ ਲੋਕ ਅਰਪਣ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ

ਘੋਗਰਾ, 7 ਮਈ (ਸਲਾਰੀਆ)-ਵਿਧਾਨ ਸਭਾ ਹਲਕਾ ਦਸੂਹਾ ਦੇ ਨਜ਼ਦੀਕੀ ਪੈਂਦੇ ਪਿੰਡ ਵਿਖੇ ਆਮ ਆਦਮੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਪੋਰਟਸ ਵਿੰਗ ਆਪ ਰੈਸਲਰ ਨਿਰਮਲ ਸਿੰਘ ਆਸ਼ਫਪੁਰ ਦੀ ਅਗਵਾਈ ਹੇਠ ਹੋਈ | ਇਸ ਮੌਕੇ 'ਤੇ ਆਮ ਆਦਮੀ ਪਾਰਟੀ ਵਲੋਂ ਚਲਾਏ ਬਿਜਲੀ ਅੰਦੋਲਨ ਤਹਿਤ ...

ਪੂਰੀ ਖ਼ਬਰ »

ਬਲਵੀਰ ਸਿੰਘ ਟੇਰਕਿਆਣਾ ਨੂੰ ਦਿੱਤੀ ਅੰਤਿਮ ਵਿਦਾਇਗੀ

ਐਮਾਂ ਮਾਂਗਟ, 7 ਮਈ (ਗੁਰਾਇਆ)-ਯੂਥ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਅਤੇ ਮਨਜੀਤ ਸਿੰਘ ਚੀਫ਼ ਇੰਜੀਨੀਅਰ ਦੇ ਪਿਤਾ ਸ੍ਰੀ ਬਲਵੀਰ ਸਿੰਘ ਟੇਰਕਿਆਣਾ ਜੋ ਬੀਤੇ ਦਿਨੀਂ ਦਿਲ ਦੀ ਗਤੀ ਰੁਕ ਜਾਣ ਕਾਰਨ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਜਥੇ. ਗੋਂਦਪੁਰ ਦੀ ਮੌਤ 'ਤੇ ਦੁੱਖ ਪ੍ਰਗਟ

ਟਾਂਡਾ ਉੜਮੁੜ, 7 ਮਈ (ਕੁਲਬੀਰ ਸਿੰਘ ਗੁਰਾਇਆ)- ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੀ ਇਕ ਵਿਸ਼ੇਸ਼ ਮੀਟਿੰਗ ਕੌਂਸਲ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ 'ਰਤਨ' ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਥੇਦਾਰ ਕਰਨੈਲ ਸਿੰਘ ਗੋਂਦਪੁਰ ਦੇ ਬੇਵਕਤੀ ਮੌਤ 'ਤੇ ਦੁੱਖ ਦਾ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ

ਗੜ੍ਹਸ਼ੰਕਰ, 7 ਮਈ (ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ ਅਧੀਨ ਸਿਹਤ ਵਿਭਾਗ 'ਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਹੜਤਾਲ ਕਰਦਿਆਂ ਮੰਗਾਂ ਨੂੰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਵਿਭਾਗ ਦਾ ਕੰਮ ਠੱਪ ਰੱਖਿਆ | ਇਸ ਦੌਰਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਤਲਵਾੜਾ, 7 ਮਈ (ਅ.ਪ੍ਰ.)-ਮੇਨ ਬਾਜ਼ਾਰ ਵਿਖੇ ਇਕ ਸਕੂਟਰੀ ਅਤੇ ਚਾਰ ਪਹੀਆ ਗੱਡੀ ਦੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਦੀ ਟੱਕਰ ਨਾਲ ਸਕੂਟਰੀ ਸਵਾਰ ...

ਪੂਰੀ ਖ਼ਬਰ »

ਬਾਜਵਾ ਵਲੋਂ ਜਥੇ: ਕਰਨੈਲ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਉਣ ਵਾਲੇ ਅਤੇ ਤਖ਼ਤ ਸਾਹਿਬ ਦੇ ਸਵ: ਜਥੇਦਾਰ ਹਰਚਰਨ ਸਿੰਘ ਮਾਹਲੋਂ ਦੇ ਡਰਾਈਵਰ ਰਹਿ ਚੁੱਕੇ ਜਥੇ: ਕਰਨੈਲ ਸਿੰਘ (78), ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ...

ਪੂਰੀ ਖ਼ਬਰ »

ਸਿਰਫ਼ ਲੋੜਵੰਦਾਂ ਨੂੰ ਹੀ ਸਰਕਾਰੀ ਸਹੂਲਤਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ-ਰਜਨੀਸ਼ ਕੌਰ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਜਨੀਸ਼ ਕੌਰ ਦੀ ਪ੍ਰਧਾਨਗੀ ਹੇਠ ਡੀਪੂ ਹੋਲਡਰ ਯੂਨੀਅਨ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਕੰਟਰੋਲਰ ਨੇ ਡੀਪੂ ਹੋਲਡਰਾਂ ਨੂੰ ...

ਪੂਰੀ ਖ਼ਬਰ »

ਆੜ੍ਹਤੀ ਕਰਮਜੀਤ ਸਿੰਘ ਰਾਏ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਗੜ੍ਹਸ਼ੰਕਰ, 7 ਮਈ (ਧਾਲੀਵਾਲ)- ਪਿੰਡ ਪਾਰੋਵਾਲ ਨਿਵਾਸੀ ਅਕਾਲੀ ਆਗੂ ਤੇ ਆੜਤੀ ਕਰਮਜੀਤ ਸਿੰਘ ਰਾਏ (50) ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਕਰਮਜੀਤ ਸਿੰਘ ਰਾਏ ਦੇ ਬੇਵਕਤੀ ਮੌਤ 'ਤੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX