ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਨੂੰ ਹਰੇਕ ਮਹੀਨੇ ਸਨਮਾਨਿਤ ਕਰਨ ਦੀ ਲੜੀ ਤਹਿਤ ਅੱਜ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵਲੋਂ ਪੁਲਿਸ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ | ਇਸ ਦੌਰਾਨ ਅਪ੍ਰੈਲ 2021 ਦੌਰਾਨ ਵਧੀਆ ਕਾਰਗੁਜ਼ਾਰੀ ਲਈ ਮੁੱਖ ਅਫ਼ਸਰ ਥਾਣਾ ਔੜ ਇੰਸਪੈਕਟਰ ਮਲਕੀਤ ਸਿੰਘ ਨੂੰ ਪਹਿਲਾ, ਇੰਚਾਰਜ ਚੌਕੀ ਜਾਡਲਾ ਏ.ਐੱਸ.ਆਈ. ਬਿਕਰਮ ਸਿੰਘ ਨੂੰ ਦੂਜਾ ਅਤੇ ਮੁੱਖ ਅਫ਼ਸਰ ਥਾਣਾ ਸਿਟੀ ਨਵਾਂਸ਼ਹਿਰ ਐੱਸ.ਆਈ. ਬਖਸ਼ੀਸ਼ ਸਿੰਘ ਨੂੰ ਤੀਜਾ ਸਥਾਨ ਮਿਲਿਆ | ਇਸ ਤਰ੍ਹਾਂ ਜਨਵਰੀ 2021 ਦੌਰਾਨ ਵਧੀਆ ਢੰਗ ਨਾਲ ਆਪਣੀ ਡਿਊਟੀ ਨਿਭਾਉਣ ਮੁੱਖ ਅਫ਼ਸਰ ਥਾਣਾ ਪੋਜੇਵਾਲ ਐੱਸ.ਆਈ. ਪਰਮਿੰਦਰ ਸਿੰਘ ਨੂੰ ਪਹਿਲਾ, ਥਾਣਾ ਸਿਟੀ ਬੰਗਾ ਦੇ ਐੱਸ. ਆਈ ਮਹਿੰਦਰ ਸਿੰਘ ਨੂੰ ਦੂਜਾ ਅਤੇ ਸੀ.ਸੀ.ਟੀ. ਐਨ.ਐੱਸ.ਏ .ਦੇ ਇੰਚਾਰਜ ਐੱਸ.ਆਈ. ਰੇਸ਼ਮ ਸਿੰਘ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ | ਇਸ ਤੋਂ ਇਲਾਵਾ ਫਰਵਰੀ 2021 ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਮੁੱਖ ਅਫ਼ਸਰ ਥਾਣਾ ਬਲਾਚੌਰ ਐੱਸ.ਆਈ. ਅਵਤਾਰ ਸਿੰਘ ਨੂੰ ਪਹਿਲਾ, ਮੁੱਖ ਅਫ਼ਸਰ ਥਾਣਾ ਮੁਕੰਦਪੁਰ ਇੰਸਪੈਕਟਰ ਗੁਰਮੁਖ ਸਿੰਘ ਨੂੰ ਦੂਜਾ ਅਤੇ ਸ਼ਿਕਾਇਤ ਸ਼ਾਖਾ ਐੱਸ.ਐੱਸ.ਪੀ. ਦਫ਼ਤਰ ਦੇ ਮੁੱਖ ਸਿਪਾਹੀ ਹਰਸ਼ਪਾਲ ਨੂੰ ਤੀਸਰਾ ਸਥਾਨ ਮਿਲਿਆ | ਇਸ ਮੌਕੇ ਐੱਸ.ਪੀ. ਮਨਵਿੰਦਰ ਬੀਰ ਸਿੰਘ, ਐੱਸ.ਪੀ. ਵਜ਼ੀਰ ਸਿੰਘ ਖਹਿਰਾ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ |
ਬੰਗਾ, 7 ਮਈ (ਜਸਬੀਰ ਸਿੰਘ ਨੂਰਪੁਰ) - ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਜਥੇ. ਸੰਤੋਖ ਸਿੰਘ ਰਾਣੂੰ ਨਮਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਬਰਸੀ 'ਤੇ ਸਾਦੇ ਢੰਗ ਨਾਲ ਸਮਾਗਮ ਕਰਵਾਇਆ ਗਿਆ | ਭਾਈ ਪਲਵਿੰਦਰ ਸਿੰਘ ਕਥਾਵਾਚਕ ਵਲੋਂ ਕਥਾ ਕੀਤੀ ਗਈ | ਕੁਲਵਿੰਦਰ ਸਿੰਘ ...
ਨਵਾਂਸ਼ਹਿਰ, 7 ਮਈ (ਹਰਿੰਦਰ ਸਿੰਘ)- ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਆਨਲਾਈਨ ਆਜ਼ਾਦੀ ਦੇ 75 ਸਾਲਾਂ ਸਮਾਗਮਾਂ ਸੰਬੰਧੀ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ | ਇਸ ਸਬੰਧੀ ਸਕੂਲ ਮੁਖੀਆਂ ...
ਮਜਾਰੀ/ਸਾਹਿਬਾ, 7 ਮਈ (ਨਿਰਮਲਜੀਤ ਸਿੰਘ ਚਾਹਲ)-ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸਮੂਹਿਕ ਛੁੱਟੀ ਤੇ ਜਾ ਕੇ ਸੰਘਰਸ਼ ਕਰ ਰਹੇ ਪਟਵਾਰੀਆਂ ਦੇ ਹੱਕ ਵਿਚ ਸਾਬਕਾ ਪਟਵਾਰੀਆਂ ਨੇ ਵੀ ਹਾਅ ਦਾ ਨਾਅਰਾ ਮਾਰਿਆ ਹੈ | ਇਸ ਬਾਰੇ ਕਸਬਾ ਮਜਾਰੀ ਵਿਖੇ ਇਕ ਮੀਟਿੰਗ ਕਰਨ ਤੋਂ ...
ਨਵਾਂਸ਼ਹਿਰ/ਬੰਗਾ, 7 ਮਈ (ਗੁਰਬਖਸ਼ ਸਿੰਘ ਮਹੇ, ਕਰਮ ਲਧਾਣਾ)- ਆਮ ਆਦਮੀ ਪਾਰਟੀ ਦਾ ਇਕ ਵਫ਼ਦ ਸ਼ਿਵ ਕੌੜਾ ਜਨਰਲ ਸਕੱਤਰ ਵਪਾਰ ਅਤੇ ਉਦਯੋਗ ਵਿੰਗ ਪੰਜਾਬ ਦੀ ਅਗਵਾਈ ਵਿਚ ਸ੍ਰੀਮਤੀ ਦੀਪਜੋਤ ਕੌਰ ਸਹਾਇਕ ਕਮਿਸ਼ਨਰ ਨੂੰ ਮਿਲਿਆ | ਜਿਸ ਵਿਚ ਗਗਨ ਅਗਨੀਹੋਤਰੀ, ਤੇਜਿੰਦਰ ...
ਨਵਾਂਸ਼ਹਿਰ, 7 ਮਈ (ਹਰਿੰਦਰ ਸਿੰਘ)- ਕੋਵਿਡ-19 ਦੇ ਮੱਦੇਨਜ਼ਰ ਸਕੂਲਾਂ 'ਚ ਸਟਾਫ ਨੂੰ 50 ਪ੍ਰਤੀਸ਼ਤ ਹਾਜ਼ਰ ਹੋਣ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਜਗਜੀਤ ਸਿੰਘ ਨੇ ...
ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ)- ਕੋਰੋਨਾ ਮਹਾਂਮਾਰੀ ਦੇ ਪੀੜਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਆਗੂ, ਵਰਕਰ ਅਤੇ ਸਮਰਥਕ ਪੂਰੀ ਤਰ੍ਹਾਂ ਵਚਨਬੱਧ ਤੇ ਤਤਪਰ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਬਾਦਲ ਦੇ ਕੌਮੀ ...
ਰਾਹੋਂ, 7 ਮਈ (ਬਲਬੀਰ ਸਿੰਘ ਰੂਬੀ)- ਮੁਹੱਲਾ ਸਰਾਫ਼ਾ ਵਿਖੇ ਸੀਵਰੇਜ ਵਿਭਾਗ ਵਲੋਂ ਸੜਕ ਵਿਚ ਖੋਦੇ ਗਏ ਖੱਡੇ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਵਲੋਂ ਸੀਵਰੇਜ ਦੀ ਮਾੜੀ ਕਾਰ ਗੁਜ਼ਾਰੀ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਵਾਇਸ ...
ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਵਲੋਂ ਤਿੰਨ ਕਥਿਤ ਦੋਸ਼ੀਆਂ ਨੂੰ ਅਸਲੇ ਦੀ ਨੋਕ 'ਤੇ ਖੋਹੀਆਂ 2 ਕਾਰਾਂ 60 ਨਸ਼ੇ ਲਈ ਵਰਤੇ ਜਾਣ ਵਾਲੇ ਟੀਕੇ, 2 ਦੇਸੀ ਕੱਟੇ ਡਬਲ ਬੈਰਲ, 4 ਪਿਸਤੌਲ, 9 ਮੈਗਜ਼ੀਨ, 54 ਰੌਂਦ ਸਮੇਤ ਕਾਬੂ ...
ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 706 ...
ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਦੀਆਂ ਵੱਖ-ਵੱਖ ਵੈਕਸੀਨੇਸ਼ਨ ਟੀਮਾਂ ਵਲੋਂ ਜ਼ਿਲ੍ਹੇ ਵਿਚ ਅੱਜ 2645 ਯੋਗ ਲਾਭਪਾਤਰੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ | ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਦੀਆਂ ਕੁੱਲ ...
ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 79 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ 60 ਸਾਲਾ ਅਤੇ 72 ਸਾਲਾ ਪੁਰਸ਼ ਜੋ ਕਿ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਸਨ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ | ਸਿਵਲ ...
ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਸੰਯੁਕਤ ਕਿਸਾਨ ਮੋਰਚਾ ਅਤੇ ਦੁਕਾਨਦਾਰਾਂ ਵਲੋਂ 8 ਮਈ ਨੂੰ ਨਵਾਂਸ਼ਹਿਰ ਵਿਚ ਮੁਜ਼ਾਹਰਾ ਕੀਤਾ ਜਾਵੇਗਾ | ਇਸ ਸਬੰਧੀ ਮੋਰਚੇ ਦੇ ਆਗੂ ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ, ਕੁਲਵਿੰਦਰ ਸਿੰਘ ਵੜੈਚ, ਜਸਬੀਰ ਦੀਪ ...
ਆਰ.ਕੇ. ਸੂਰਾਪੁਰੀ 70098-42016 ਰੱਤੇਵਾਲ- ਸ਼ਿਵਾਲਿਕ ਦੀਆਂ ਪਹਾੜੀਆਂ ਦੀ ਗੋਦ ਵਿਚ ਵਸਿਆ ਪਿੰਡ ਨਿੱਘੀ ਜਿੱਥੇ ਭੂਗੋਲਿਕ ਸਥਿਤੀ ਵਜੋਂ ਨਿੱਘਾ ਹੈ ਉੱਥੇ ਪਹਿਲਾਂ ਤੋਂ ਹੀ ਵਿਕਾਸ ਵਜੋਂ ਮੋਹਰੀ ਤੇ ਰਾਜਨੀਤੀ ਦਾ ਕੇਂਦਰ ਬਣਿਆ ਰਿਹਾ ਹੈ | ਆਜ਼ਾਦੀ ਤੋਂ ਬਾਅਦ ਜ਼ਿਲ੍ਹਾ ...
ਬੰਗਾ, 7 ਮਈ (ਕਰਮ ਲਧਾਣਾ)-ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੀ ਬੰਗਾ ਤਹਿਸੀਲ ਇਕਾਈ ਵਲੋਂ ਜੋ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਅਰੰਭਿਆ ਗਿਆ ਦੀ ਅਸੀਂ ਸਮੂਹ ਨੰਬਰਦਾਰ ਹਮਾਇਤ ਕਰਦੇ ਹਾਂ | ਇਹ ਵਿਚਾਰ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਨੰਬਰਦਾਰ ...
ਉਸਮਾਨਪੁਰ, 7 ਮਈ (ਮਝੂਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਿੰਡ ਪੱਧਰ 'ਤੇ ਬਣਾਈਆਂ ਜਾ ਰਹੀਆਂ ਬੂਥ ਲੈਵਲ ਕਮੇਟੀਆਂ ਤਹਿਤ ਹਲਕਾ ਨਵਾਂਸ਼ਹਿਰ ਦੇ ਪਿੰਡ ਦੁਪਾਲਪੁਰ ਵਿਖੇ ਬੂਥ ਕਮੇਟੀ ਦਾ ਗਠਨ ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ. ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ...
ਪੱਲੀ ਝਿੱਕੀ, 7 ਮਈ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੇ ਸਰਕਾਰੀ ਸਕੂਲ ਕੋਰੋਨਾ ਮਹਾਂਮਾਰੀ ਕਾਰਨ ਬੰਦ ਹਨ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਨਲਾਈਨ ਸਿੱਖਿਆ ਦੇਣ ਦਾ ਉਪਰਾਲਾ ਕੀਤਾ ਹੋਇਆ ਹੈ | ਸੂਚਨਾ ਤਕਨੋਲਜੀ ਦੀ ਵਰਤੋਂ ...
ਸੰਧਵਾਂ, 7 ਮਈ (ਪ੍ਰੇਮੀ ਸੰਧਵਾਂ)-ਵੱਖ-ਵੱਖ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਕਰਕੇ ਰਾਹਗੀਰਾਂ ਨੇ ਬੜਾ ਹੀ ਸੰਤਾਪ ਭੋਗਿਆ ਤੇ ਸੜਕਾਂ 'ਤੇ ਕਈ-ਮਹੀਨੇ ਪਹਿਲਾਂ ਪਾਇਆ ਵੱਟਾ ਰਾਹਗੀਰਾਂ ਦੀ ਜਾਨ ਦਾ ਖੌਅ ਬਣਿਆ ਰਿਹਾ | ਇਸ ਸਬੰਧੀ ਰਾਹਗੀਰਾਂ ਨੇ ਦੱਸਿਆ ਕਿ ਜਦੋਂ ਇਸ ...
ਮਜਾਰੀ/ਸਾਹਿਬਾ, 7 ਮਈ (ਨਿਰਮਲਜੀਤ ਸਿੰਘ ਚਾਹਲ)- ਪਿੰਡ ਸਿੰਬਲ ਮਜਾਰਾ ਵਿਖੇ ਕੁਝ ਦਿਨਾਂ ਤੋਂ ਸੀਵਰੇਜ ਦੀਆਂ ਪਾਈਪਾਂ ਬੰਦ ਹੋਣ ਤੇ ਪੰਪ ਖ਼ਰਾਬ ਹੋ ਜਾਣ ਕਾਰਨ ਪਿੰਡ ਦੀਆਂ ਗਲੀਆਂ ਨਾਲੀਆਂ ਪਾਣੀ ਨਾਲ ਭਰ ਗਈਆਂ ਸਨ | ਜਿਸ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਦੁਆਉਣ ਲਈ ...
ਮੱਲਪੁਰ ਅੜਕਾਂ, 7 ਮਈ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਵਿਖੇ ਦੀ ਕਾਹਮਾ ਐਗਰੀਕਲਚਰ ਮਲਟੀਪਰਪਜ਼ ਸੁਸਾਇਟੀ ਲਿਮ. ਕਾਹਮਾ ਦੇ ਚੁਣੇ ਹੋਏ ਕਮੇਟੀ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਪ੍ਰਮਿੰਦਰਜੀਤ ਕੌਰ ਸਰਪੰਚ ਦੀ ਅਗਵਾਈ ਵਿਚ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ...
ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਧਾਉਣ ਲਈ ਕਿਸਾਨਾਂ ਨੂੰ ਜੰਤਰ ਬੀਜ (ਹਰੀ ਖਾਦ ਬਣਾਉਣ ਵਾਲਾ ਬੀਜ) ਸਬਸਿਡੀ 'ਤੇ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...
ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਰਾਜ ਵਿਚ ਪੁਲਿਸ ਅਤੇ ਵਿਜੀਲੈਂਸ ਵਿਭਾਗ ਦੀ ਕਥਿਤ ਧੱਕੇਸ਼ਾਹੀ ਖਿਲਾਫ਼ ਪੰਜਾਬ ਰਾਜ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਦੇ ਸੰਘਰਸ਼ ਦੀ ਹਮਾਇਤ ਤੇ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਕਾਨੰੂਗੋ ਐਸੋਸੀਏਸ਼ਨ ...
ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਘੋਲ ਵਿਚ ਮਾਰੇ ਗਏ ਪਿੰਡ ਕਾਹਮਾ ਦੇ ਰਾਜ ਕੁਮਾਰ ਅਤੇ ਮਾਹਲ ਗਹਿਲਾਂ ਦੇ ਪਰਮਜੀਤ ਸਿੰਘ ਦੇ ਪਰਿਵਾਰਾਂ ਨੂੰ ਗਰੀਸ ਤੋਂ ਪ੍ਰਵਾਸੀ ਭਾਰਤੀਆਂ ਕੁਲਵਰਨ ਸਿੰਘ, ...
ਉੜਾਪੜ/ਲਸਾੜਾ, 7 ਮਈ (ਲਖਵੀਰ ਸਿੰਘ ਖੁਰਦ)-ਸਰਕਾਰੀ ਹਾਈ ਸਕੂਲ ਦਿਆਲਪੁਰ ਦੇ ਮੁੱਖ ਅਧਿਆਪਕ ਸੁਰਿੰਦਰ ਕੁਮਾਰ ਪੁਆਰੀ ਨੇ ਸਕੂਲ ਦੇ ਦਫ਼ਤਰ ਲਈ ਫਰਨੀਚਰ ਦੇਣ ਲਈ ਸੰਦੀਪ ਸਿੰਘ ਯੂ. ਐਸ. ਏ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਪਰਿਵਾਰ ...
ਗੜ੍ਹਸ਼ੰਕਰ, 7 ਮਈ (ਪ.ਪ.)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸੂਬਾ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਸਾਸ਼ਨ ਵਲੋਂ ਲੋਕਾਂ ਨੂੰ ਹੁਕਮ ਜਾਰੀ ਕਰਨ ਸਮੇਂ ਮਾਤ ਭਾਸ਼ਾ ਪੰਜਾਬੀ ਨੂੰ ਅੱਖੋਂ-ਪਰੋਖੇ ਕਰਦਿਆਂ ਅੰਗਰੇਜ਼ੀ ਭਾਸ਼ਾ ਨੂੰ ਵਰਤੋਂ 'ਚ ...
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਜਨੀਸ਼ ਕੌਰ ਦੀ ਪ੍ਰਧਾਨਗੀ ਹੇਠ ਡੀਪੂ ਹੋਲਡਰ ਯੂਨੀਅਨ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਕੰਟਰੋਲਰ ਨੇ ਡੀਪੂ ਹੋਲਡਰਾਂ ਨੂੰ ...
ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਆਦਿ ਵਿਰਦੀ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਜੋ 16 ਮਈ ਦਿਨ ਐਤਵਾਰ ਨੂੰ ਪਿੰਡ ਪਰਸੋਵਾਲ ਵਿਖੇ ਕਰਵਾਇਆ ਜਾ ਰਿਹਾ ਸੀ, ਉਹ ਹੁਣ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਅਤੇ ਸਰਕਾਰੀ ਹਦਾਇਤਾਂ ...
ਤਲਵਾੜਾ, 7 ਮਈ (ਅ.ਪ੍ਰ.)-ਮੇਨ ਬਾਜ਼ਾਰ ਵਿਖੇ ਇਕ ਸਕੂਟਰੀ ਅਤੇ ਚਾਰ ਪਹੀਆ ਗੱਡੀ ਦੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਦੀ ਟੱਕਰ ਨਾਲ ਸਕੂਟਰੀ ਸਵਾਰ ...
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਉਣ ਵਾਲੇ ਅਤੇ ਤਖ਼ਤ ਸਾਹਿਬ ਦੇ ਸਵ: ਜਥੇਦਾਰ ਹਰਚਰਨ ਸਿੰਘ ਮਾਹਲੋਂ ਦੇ ਡਰਾਈਵਰ ਰਹਿ ਚੁੱਕੇ ਜਥੇ: ਕਰਨੈਲ ਸਿੰਘ (78), ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ...
ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ)- ਭਾਵੇਂ ਨਗਰ ਕੌਂਸਲ ਬਲਾਚੌਰ ਵੱਲੋਂ ਸਮੁੱਚੇ ਸ਼ਹਿਰ ਦੀ ਕਾਇਆ ਕਲੱਪ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਪਰ ਇਸ ਦੇ ਬਾਵਜੂਦ ਕੁਝ ਅਣਗਹਿਲੀਆਂ ਕਿਸੀ ਦੀ ਜਾਨ ਦਾ ਖ਼ਤਰਾ ਬਣ ਸਕਦੀਆਂ ਹਨ | ਜਿਨ੍ਹਾਂ ਵਿਚ ਮੁੱਖ ਚੌਂਕ ...
ਭੱਦੀ, 7 ਮਈ (ਨਰੇਸ਼ ਧੌਲ)- ਕੋਰੋਨਾ ਮਹਾਂਮਾਰੀ ਦੇ ਝੰਬੇ ਲੋਕਾਂ ਨਾਲ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਧੱਕੇਸ਼ਾਹੀ ਦੀ ਬਜਾਏ ਹਮਦਰਦੀ ਵਾਲਾ ਵਤੀਰਾ ਅਪਣਾਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਐਡਵੋਕੇਟ ਰਾਜਵਿੰਦਰ ...
ਪੋਜੇਵਾਲ ਸਰਾਂ, 7 ਮਈ (ਨਵਾਂਗਰਾਈਾ)- ਡੀ.ਐਮ. ਕੰਪਿਊਟਰ ਯੂਨਸ ਖੋਖਰ ਵਲੋਂ ਜ਼ਿਲੇ੍ਹ ਅੰਦਰ ਕੰਪਿਊਟਰ ਅਧਿਆਪਕ ਰਹਿਤ ਸਕੂਲਾਂ ਦੇ ਵਿਦਿਆਰਥੀਆਂ ਲਈ ਜ਼ਿਲ੍ਹਾ ਪੱਧਰੀ ਕੰਪਿਊਟਰ ਵਿਸ਼ੇ ਦੀ ਲਾਈਵ ਕਲਾਸ ਦੀ ਸ਼ੁਰੂਆਤ ਦੋ ਹਫ਼ਤੇ ਪਹਿਲਾ ਸ਼ੁਰੂ ਕੀਤੀ ਗਈ ਸੀ | ਜਿਸ ਨੂੰ ...
ਜਾਡਲਾ, 7 ਮਈ (ਬੱਲੀ)- ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਂਸਲ ਦੇ ਸਾਬਕਾ ਮੈਂਬਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਸਕੱਤਰ ਕਾਮਰੇਡ ਕਪੂਰ ਸਿੰਘ ਜਾਡਲੀ ਦਾ ਅੱਜ ਉਨ੍ਹਾਂ ਪਿੰਡ ਜਾਡਲੀ (84) ਵਿਖੇ ਦਿਹਾਂਤ ਹੋ ਗਿਆ | ਉਹ ਪਿਛਲੇ ਲੰਮੇ ਸਮੇਂ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX