ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਤਰਨਤਾਰਨ

ਐਸ.ਐਸ.ਪੀ. ਨੇ ਖ਼ੁਦ ਨਾਕਾ ਲਗਾ ਕੇ ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਕਾਰਵਾਈ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਜ਼ਰੂਰੀ ਅਤੇ ਗ਼ੈਰ ਜ਼ਰੂਰੀ ਕਾਰੋਬਾਰਾਂ ਨੂੰ ਸਵੇਰੇ ਨੌ ਵਜੇ ਤੋਂ ਲੈ ਕੇ 1 ਵਜੇ ਤੱਕ ਦਿੱਤੀ ਛੋਟ ਤੋਂ ਇਲਾਵਾ ਮੈਡੀਕਲ ਸਟੋਰਾਂ ਨੂੰ ਨੌ ਵਜੇ ਤੋਂ ਲੈ ਕੇ ਰਾਤੀ ਅੱਠ ਵਜੇ ਤੱਕ ਛੋਟ ਦੇਣ ਤੋਂ ਬਾਅਦ ਇਕ ਵਜੇ ਦੇ ਕਰੀਬ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਕਾਰੋਬਾਰ (ਮੈਡੀਕਲ ਸਟੋਰ ਛੱਡ ਕੇ) ਬੰਦ ਹੋ ਗਏ ਅਤੇ ਸ਼ਹਿਰ ਅਤੇ ਕਸਬਿਆਂ ਦੇ ਬਾਜ਼ਾਰਾਂ ਵਿਚ ਸੰਨਾਟਾ ਛਾ ਗਿਆ | ਲੋਕਾਂ ਨੇ ਭਾਵੇਂ ਆਪਣੇ ਕਾਰੋਬਾਰ ਤਾਂ ਬੰਦ ਕਰ ਲਏ, ਪਰ ਕੁਝ ਵਿਅਕਤੀ ਬਿਨਾਂ ਕਾਰਨ ਹੀ ਆਪਣੇ ਵਾਹਨਾਂ ਉਪਰ ਸੜਕਾਂ 'ਤੇ ਘੁੰਮ ਰਹੇ ਸਨ | ਇਸ ਸਬੰਧੀ ਅਚਾਨਕ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਨੇ ਰੋਹੀ ਵਾਲਾ ਪੁਲ ਵਿਖੇ ਨਾਕਾਬੰਦੀ ਕਰ ਲਈ | ਉਨ੍ਹਾਂ ਦੇ ਨਾਲ ਡੀ.ਐਸ.ਪੀ. ਸੁੱਚਾ ਸਿੰਘ ਬੱਲ, ਐਸ.ਐਚ.ਓ. ਗੁਰਚਰਨ ਸਿੰਘ, ਰੀਡਰ ਸਤਨਾਮ ਸਿੰਘ ਤੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀਆਂ ਨੇ ਸੜਕਾਂ 'ਤੇ ਬਿਨਾਂ ਕਾਰਨ ਗੁਜਰਨ ਵਾਲੇ ਵਾਹਨਾਂ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਐਸ.ਐਸ.ਪੀ. ਵਲੋਂ ਉਸ ਹਰ ਵਿਅਕਤੀ ਨਾਲ ਖ਼ੁਦ ਗੱਲ ਕੀਤੀ ਗਈ, ਜੋ ਸੜਕ 'ਤੇ ਬਿਨਾਂ ਕਾਰਨ ਗੁਜਰ ਰਿਹਾ ਸੀ | ਐਮਰਜੈਂਸੀ ਸੇਵਾਵਾਂ ਲਈ ਜਾ ਰਹੇ ਵਿਅਕਤੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਬਿਨਾਂ ਕੰਮ ਸੜਕਾਂ 'ਤੇ ਘੁੰਮ ਰਹੇ ਵਿਅਕਤੀਆਂ ਨੂੰ ਫੜ ਕੇ ਥਾਣਾ ਸਿਟੀ ਵਿਖੇ ਪਹੁੰਚਾਇਆ ਗਿਆ ਅਤੇ ਉਨ੍ਹਾਂ ਦੇ ਵਾਹਨ ਵੀ ਜਬਤ ਕਰ ਲਏ ਗਏ | ਐਸ.ਐਸ.ਪੀ. ਨਿੰਬਾਲੇ ਨੇ ਦੱਸਿਆ ਕਿ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰ ਬੰਦ ਕਰ ਲਏ ਗਏ ਹਨ, ਪਰ ਬਹੁਤ ਸਾਰੇ ਲੋਕ ਬਿਨਾਂ ਕਾਰਨ ਸੜਕਾਂ 'ਤੇ ਘੁੰਮ ਕੇ ਲਾਕਡਾਊਨ ਦੀ ਉਲੰਘਣਾ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ 55 ਥਾਵਾਂ ਉਪਰ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ ਹੈ, ਜਿਥੋਂ ਗੁਜ਼ਰਨ ਵਾਲੇ ਹਰ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਜਿਹੜੇ ਵਿਅਕਤੀ ਬਿਨਾਂ ਕਾਰਨ ਸੜਕਾਂ 'ਤੇ ਆ ਰਹੇ ਹਨ, ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵਾਹਨ ਵੀ ਜਬਤ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਚਿਤਾਵਨੀ ਦੇ ਨਾਲ ਨਾਲ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਲਾਕਡਾਊਨ ਦੌਰਾਨ ਘਰਾਂ ਵਿਚ ਹੀ ਰਹਿਣ ਤਾਂ ਜੋ ਕੋਰੋਨਾ ਦੀ ਬਿਮਾਰੀ ਨੂੰ ਅਗਾਂਹ ਵਧਣ ਤੋਂ ਰੋਕਿਆ ਜਾ ਸਕੇ | ਜਿਹੜੇ ਵਿਅਕਤੀ ਬਿਨਾਂ ਕਾਰਨ ਘਰਾਂ ਤੋਂ ਬਾਹਰ ਆਉਣਗੇ, ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ

ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)- ­ਕਸਬਾ ਹਰੀਕੇ ਪੱਤਣ ਵਿਖੇ ਹਰੀਕੇ-ਅਮਿ੍ੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੱਸ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

'ਆਪ' ਨੇ ਦੁਕਾਨਦਾਰਾਂ ਦੀਆਂ ਮੰਗਾਂ ਤੇ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ) - ਆਮ ਆਦਮੀ ਪਾਰਟੀ ਦੇ ਟਰੇਡ ਅਤੇ ਇੰਡਸਟਰੀਅਲ ਵਿੰਗ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਇਕ ਮੰਗ ਪੱਤਰ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਵਿਚ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਤੇ ਮਾਮਲਾ ਦਰਜ

ਤਰਨ ਤਾਰਨ, 7 ਮਈ (ਪਰਮਜੀਤ ਜੋਸ਼ੀ) - ਥਾਣਾ ਪੱਟੀ ਸਿਟੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮਹਿਕਪ੍ਰੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਨਦੋਹਰ ਨੇ ਤਰਨ ਤਾਰਨ ਦੇ ਐਸ.ਐਸ.ਪੀ. ...

ਪੂਰੀ ਖ਼ਬਰ »

ਲੰਗਰ ਹਾਲ 'ਚ ਪਏ ਬਾਲਣ ਨੂੰ ਕਣਕ ਦੇ ਨਾੜ ਤੋਂ ਲੱਗੀ ਅੱਗ

ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਨਜ਼ਦੀਕ ਰਾਸ਼ਟਰੀ ਮਾਰਗ 54 'ਤੇ ਸਥਿਤ ਲੰਗਰ ਹਾਲ ਸੰਪ੍ਰਦਾਇ ਬਾਬਾ ਬਿਧੀ ਚੰਦ ਵਿਖੇ ਅੱਗ ਲੱਗਣ ਕਾਰਨ 1 ਹਜ਼ਾਰ ਕੁਇੰਟਲ ਤੋਂ ਵੱਧ ਲੱਕੜ (ਬਾਲਣ) ਸੜ ਕੇ ਸੁਆਹ ਹੋ ਗਈ | ਜ਼ਿਕਰਯੋਗ ਹੈ ਕਿ ਇਸ ਲੰਗਰ ਹਾਲ ਵਿਚ ਸੰਤ ...

ਪੂਰੀ ਖ਼ਬਰ »

ਚੋਰਾਂ ਨੇ ਚਾਰ ਥਾਵਾਂ 'ਤੇ ਵਾਰਦਾਤਾਂ ਨੂੰ ਦਿੱਤਾ ਅੰਜਾਮ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਕੋਰੋਨਾ ਵਾਇਰਸ ਕਾਰਨ ਪ੍ਰਸ਼ਾਸਨ ਵਲੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ, ਪਰ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਨ੍ਹਾਂ ਨੇ ਕਰਫਿਊ ਦੀ ਪ੍ਰਵਾਹ ਕੀਤੇ ਬਿਨਾਂ ਜ਼ਿਲ੍ਹਾ ਤਰਨ ਤਾਰਨ 'ਚ ਚਾਰ ਘਰਾਂ ਨੂੰ ਨਿਸ਼ਾਨਾ ਬਣਾ ਕੇ ਘਰਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਦੀ ਮੌਤ, 76 ਨਵੇਂ ਮਾਮਲੇ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 76 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ | ਜ਼ਿਲ੍ਹਾ ਤਰਨ ਤਾਰਨ 'ਚ ਹੁਣ ਤੱਕ 1,03,648 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਇਸ ਸੀਜ਼ਨ ਦੌਰਾਨ ਕਣਕ ਦੀ ਹੋਈ ਰਿਕਾਰਡ ਆਮਦ-ਡਿਪਟੀ ਕਮਿਸ਼ਨਰ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ 6 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਇਸ ਸੀਜ਼ਨ ਦੌਰਾਨ 6,87,987 ...

ਪੂਰੀ ਖ਼ਬਰ »

ਹਲਕੇ ਲੱਛਣਾਂ ਵਾਲੇ ਮਰੀਜ਼ਾਂ ਵਲੋਂ ਸਵੈ-ਇੱਛਕ ਤੌਰ 'ਤੇ ਕਰਵਾਈ ਜਾਂਚ ਕੋਰੋਨਾ ਦੇ ਪਸਾਰ ਨੂੰ ਰੋਕ ਸਕਦੀ ਹੈ- ਸਿਵਲ ਸਰਜਨ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਹਲਕੇ ਲੱਛਣਾਂ ਵਾਲੇ ਮਰੀਜ਼ਾਂ ਵਲੋਂ ਸਵੈ-ਇੱਛਕ ਤੌਰ 'ਤੇ ਮੁੱਢਲੀ ਸਟੇਜ 'ਤੇ ਕਰਵਾਈ ਗਈ ਜਾਂਚ ਕੋਵਿਡ-19 ਦੇ ਪ੍ਰਸਾਰ ਨੂੰ ਰੋਕ ਸਕਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ...

ਪੂਰੀ ਖ਼ਬਰ »

ਸਾਂਝ ਕੇਂਦਰ ਪੱਟੀ ਵਲੋਂ ਸ਼ਹਿਰ 'ਚ ਲਾਹੌਰ ਚੌ ਾਕ ਪੱਟੀ 'ਚ ਮਾਸਕ ਵੰਡੇ

ਪੱਟੀ, 7 ਮਈ (ਬੋਨੀ ਕਾਲੇਕੇ, ਖਹਿਰਾ) - ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਐੱਚ. ਨਿੰਬਾਲੇ ਦੀਆਂ ਹਦਾਇਤਾਂ 'ਤੇ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਐੱਸ.ਪੀ. ਬਲਜੀਤ ਸਿੰਘ ਡੀ.ਸੀ.ਪੀ.ਓ. ਜ਼ਿਲ੍ਹਾ ਸਾਂਝ ਕੇਂਦਰ ਦੀ ਅਗਵਾਈ ਹੇਠ ਆਮ ਜਨਤਾ ਨੂੰ ਕੋਰੋਨਾ ...

ਪੂਰੀ ਖ਼ਬਰ »

ਪੱਟੀ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹੀਆਂ, ਤਜਰਬਾ ਸਫ਼ਲ

ਪੱਟੀ, 7 ਮਈ (ਬੋਨੀ ਕਾਲੇਕੇ, ਖਹਿਰਾ)- ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ 'ਚ ਕੁੱਝ ਰਾਹਤ ਦੇਣ 'ਤੇ ਵਿਚਾਰ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਤੋਂ ...

ਪੂਰੀ ਖ਼ਬਰ »

ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਪੂਰਨ ਰਿਪੋਰਟ ਜਨਤਕ ਕਰੇ ਪੰਜਾਬ ਸਰਕਾਰ-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਰਿੰਦਰ ਪੁਆਰੀ ਜਨ: ਸਕੱਤਰ ਬਲਕਾਰ ਵਲਟੋਹਾ, ਸੀਨੀ: ਮੀਤ ਪ੍ਰਧਾਨ ਪ੍ਰੇਮ ਚਾਵਲਾ, ਸਕੱਤਰ ਕਾਰਜ ਸਿੰਘ ਕੈਰੋਂ, ਗੁਰਪ੍ਰੀਤ ਮਾੜੀਮੇਘਾ ਨੇ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ...

ਪੂਰੀ ਖ਼ਬਰ »

ਪੱਟੀ ਦੀ ਸੰਗਤ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਕਣਕ ਭੇਟ

ਪੱਟੀ, 7 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਲੰਗਰਾਂ ਲਈ ਕਣਕ ਦੀ ਦੂਸਰੀ ਖੇਪ 53 ਕੁਇੰਟਲ ਹਲਕਾ ਪੱਟੀ ਦੀ ਸੰਗਤ ਵਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ 'ਚ ਚੜ੍ਹਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਮੋਦੀ ਨੇ ਮਹਿੰਗਾਈ ਦੀ ਭੱਠੀ 'ਚ ਦੇਸ਼ ਨੂੰ ਝੋਕਿਆ-ਚੇਅ. ਭੈਲ, ਮਾ. ਰੰਧਾਵਾ

ਫਤਿਆਬਾਦ, 7 ਮਈ (ਹਰਵਿੰਦਰ ਸਿੰਘ ਧੂੰਦਾ)- ­ਕਾਂਗਰਸ ਦੇ ਜਨ ਕਲਿਆਣ ਅਤੇ ਪ੍ਰਚਾਰ ਸੈੱਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਅਤੇ ਨੌਜਵਾਨ ਕਾਂਗਰਸੀ ਆਗੂ ਕੁਲਵੰਤ ਸਿੰਘ ਭੈਲ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮਾ. ਜਸਪਾਲ ਸਿੰਘ ਰੰਧਾਵਾ ਨੇ ਕਾਂਗਰਸੀ ਆਗੂ ਭੁਪਿੰਦਰ ...

ਪੂਰੀ ਖ਼ਬਰ »

ਦੁੱਖ ਦਾ ਪ੍ਰਗਟਾਵਾ

ਸਰਾਏ ਅਮਾਨਤ ਖਾਂ, 7 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਪਿੰਡ ਬੁਰਜ 169 ਦੇ ਸਤਪਾਲ ਸਿੰਘ ਨੂੰ ਪਿਛਲੇ ਦਿਨੀਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਦਾ ਅਚਾਨਕ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ...

ਪੂਰੀ ਖ਼ਬਰ »

'ਆਪ' ਦਾ ਵੱਕਾਰ ਹੋਰ ਉੱਚਾ ਕਰਨ ਲਈ ਐਂਟੀ ਕ੍ਰਾਈਮ ਬਿਊਰੋ ਦੇ ਚੇਅਰਮੈਨ ਵਲੋਂ ਚੀਮਾ ਨਾਲ ਮੁਲਾਕਾਤ

ਤਰਨ ਤਾਰਨ, 7 ਮਈ (ਵਿਕਾਸ ਮਰਵਾਹਾ) - ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਭੂ-ਮਾਫੀਆ ਤੇ ਭਿ੍ਸ਼ਟਾਚਾਰ ਦੇ ਖਿਲਾਫ਼ ਲੋਕਾਂ ਦੀ ਆਵਾਜ਼ ਬਣ ਰਹੇ ਐਂਟੀ ਕ੍ਰਾਈਮ ਬਿਊਰੋ ਦੇ ਵਾਈਸ ਚੇਅਰਮੈਨ ਪੰਜਾਬ ਮੇਜਰ ਸਿੰਘ ਗਿੱਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੇ ਲਈ ਤਰਨ ਤਾਰਨ ...

ਪੂਰੀ ਖ਼ਬਰ »

ਕੇ.ਵੀ.ਕੇ. ਬੂਹ ਵਿਖੇ ਮਧੂ ਮੱਖੀ ਪਾਲਣ ਬਾਰੇ ਆਨਲਾਈਨ ਸਿਖਲਾਈ ਪ੍ਰੋਗਰਾਮ

ਹਰੀਕੇ ਪੱਤਣ, 7 ਮਾਰਚ (ਸੰਜੀਵ ਕੁੰਦਰਾ)- ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਿਖੇ 3 ਦਿਨ ਦਾ ਮਧੂ ਮੱਖੀ ਪਾਲਣ ਆਨਲਾਈਨ ਸਿਖਲਾਈ ਪ੍ਰੋਗਰਾਮ ਮਿੰਨੀ ਮਿਸ਼ਨ ਤਹਿਤ ਕਰਵਾਇਆ ਗਿਆ | ਇਹ ਪ੍ਰੋਗਰਾਮ ਨੈਸ਼ਨਲ ਬੀ.ਕੀਪਿੰਗ ਐਂਡ ਹਨੀ ਮਿਸ਼ਨ (ਐਨ.ਬੀ.ਐਚ.ਐਮ.) ਅਤੇ ਰਾਸ਼ਟਰੀ ਮਧੂ ...

ਪੂਰੀ ਖ਼ਬਰ »

ਸੀ.ਐਚ.ਸੀ. ਸਰਹਾਲੀ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਸਰਹਾਲੀ ਕਲਾਂ, 7 ਮਈ (ਅਜੈ ਹੁੰਦਲ) - ਸੀ.ਐਚ.ਸੀ. ਸਰਹਾਲੀ ਅਧੀਨ ਆਉਂਦੇ ਸਮੂਹ ਐੱਨ.ਐੱਚ.ਐੱਮ. ਕਰਮਚਾਰੀਆਂ ਵਲੋਂ ਰੈਗੂਲਰ ਹੋਣ ਸਬੰਧੀ ਅਣਮਿਥੇ ਸਮੇਂ ਲਈ ਹੜ੍ਹਤਾਲ ਦਾ ਐਲਾਨ ਕਰਕੇ ਰੋਸ ਮੁਜਾਹਰਾ ਕਰਕੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ੍ਹੀਆਂ ਗਈਆਂ ਅਤੇ ਆਪਣੀਆਂ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਕੱਢਿਆ ਮਾਰਚ

ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)­- ­ਜਮਹੂਰੀ ਕਿਸਾਨ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਕਸਬਾ ਹਰੀਕੇ ਪੱਤਣ ਦੇ ਬਾਜ਼ਾਰ 'ਚ ਮਾਰਚ ਕੱਢ ਕੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ 8 ਮਈ ਨੂੰ ਬਾਜ਼ਾਰ ਖੋਲ੍ਹਣ ਲਈ ਦੁਕਾਨਦਾਰ ਭਰਾਵਾਂ ਨੂੰ ਅਪੀਲ ਕੀਤੀ | ਇਸ ...

ਪੂਰੀ ਖ਼ਬਰ »

ਤਰਨ ਤਾਰਨ ਦਾਣਾ ਮੰਡੀ ਵਿਖੇ ਢਿੱਲੀ ਲਿਫ਼ਟਿੰਗ ਆੜ੍ਹਤੀਆਂ ਲਈ ਬਣੀ ਸਿਰਦਰਦੀ-ਰਟੌਲ

ਤਰਨ ਤਾਰਨ, 7 ਮਈ (ਲਾਲੀ ਕੈਰੋਂ) - ਤਰਨ ਤਾਰਨ ਦਾਣਾ ਮੰਡੀ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਦੀ ਢਿੱਲੀ ਰਫ਼ਤਾਰ ਕਾਰਨ ਆੜ੍ਹਤੀਆਂ ਦੇ ਨਾਲ-ਨਾਲ ਮੁਨੀਮਾਂ ਅਤੇ ਮਜ਼ਦੂਰਾਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ | ਇਹ ਵਿਚਾਰ ਪੰਜਾਬ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਦੁਕਾਨਦਾਰਾਂ ਦਾ ਡੱਟ ਕੇ ਸਾਥ ਦੇਣ ਦਾ ਲਿਆ ਪ੍ਰਣ-ਚਾਹਲ

ਸ਼ਰਾਏ ਅਮਾਨਤ ਖਾਂ, 7 ਮਈ (ਨਰਿੰਦਰ ਸਿੰਘ ਦੋਦੇ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੀਤੇ ਗਏ ਤਾਲਾਬੰਦੀ ਕਾਰਨ ਪੰਜਾਬ ਦੇ ਸਮੂਹ ਦੁਕਾਨਦਾਰਾਂ ਦੇ ਬੰਦ ਹੋਏ ਕਾਰੋਬਾਰਾਂ ਨੁੂੰ ਉਜੜਨ ਤੋਂ ਰੋਕਣ ਲਈ ਸੰਯੁਕਤ ਮੋਰਚੇ ਵਲੋਂ ਸਮੂਹ ਦੁਕਾਨਾਂ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਨਿੰਬਾਲੇ ਨੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ 'ਚ ਕੋਰੋਨਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਐੱਸ.ਐਸ.ਪੀ. ਧਰੁਮਨ ਐੱਚ. ਨਿੰਬਾਲੇ ਵਲੋਂ ਕੋਰੋਨਾ ਮਹਾਂਮਾਰੀ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਲਿਜ ਟੂਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਬ-ਡਵੀਜ਼ਨ ਤਰਨ ਤਾਰਨ ਦੀ ਹੱਦ ਵਿੱਚ ਪੈਂਦੇ ਪਿੰਡ ਸਰਾਏ ਅਮਾਨਤ ਖਾਂ, ਪੱਟੀ ...

ਪੂਰੀ ਖ਼ਬਰ »

ਫੋਟੋਗ੍ਰਾਫਰਾਂ ਨੂੰ ਜ਼ਰੂਰੀ ਦਾਇਰੇ 'ਚ ਲਿਆ ਕੇ ਸਨਿਚਰਵਾਰ ਤੇ ਐਤਵਾਰ ਦੁਕਾਨਾਂ ਖੋਲ੍ਹਣ ਦੀ ਮਿਲੇ ਇਜਾਜ਼ਤ- ਬੇਦੀ, ਹੀਰਾ

ਤਰਨ ਤਾਰਨ, 7 ਮਈ (ਲਾਲੀ ਕੈਰੋਂ)- ਫੋਟੋਗ੍ਰਾਫਰ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ ਅਵਨਜੀਤ ਸਿੰਘ ਬੇਦੀ ਦੀ ਅਗਵਾਈ 'ਚ ਸਮੂਹ ਫੋਟੋਗ੍ਰਾਫ਼ਰਾਂ ਦੀ ਜ਼ਰੂਰੀ ਮੀਟਿੰਗ ਹੋਈ | ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਅਵਨਜੀਤ ਸਿੰਘ ਬੇਦੀ ਤੇ ਸੈਕਟਰੀ ...

ਪੂਰੀ ਖ਼ਬਰ »

ਪਿਸਤੌਲ ਤਾਣ ਕੇ ਕੁੱਟਮਾਰ ਕਰਨ 'ਤੇ ਸਬੰਧੀ ਮਾਮਲਾ ਦਰਜ

ਤਰਨ ਤਾਰਨ, 7 ਮਈ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਉਪਰ ਪਿਸਤੌਲ ਤਾਣ ਕੇ ਉਸ ਦੀ ਕੁੱਟਮਾਰ ਕਰਨ ਅਤੇ ਕੱਪੜੇ ਪਾੜ੍ਹਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਸਬੰਧੀ ਐਸ.ਐਸ.ਪੀ. ਤਰਨ ਤਾਰਨ ਨੇ ਭਿੱਖੀਵਿੰਡ ਵਿਖੇ ਕੀਤੀ ਮੀਟਿੰਗ

ਭਿੱਖੀਵਿੰਡ, 7 ਮਈ (ਬੌਬੀ)- ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੁਹਤਬਰ ਵਿਅਕਤੀਆਂ ਨਾਲ ਪਾਮ ਗਾਰਡਨ ਭਿੱਖੀਵਿੰਡ ਵਿਖੇ ਕੋਰੋਨਾ ਮਹਾਂਮਾਰੀ ਸਬੰਧੀ ਇਕ ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮਾਂ ਨੇ ਵੈਕਸੀਨੇਸ਼ਨ ਅਤੇ ਕੋਰੋਨਾ ਸੈਂਪਲਿੰਗ ਦਾ ਕੀਤਾ ਬਾਈਕਾਟ

ਝਬਾਲ, 7 ਮਈ (ਸੁਖਦੇਵ ਸਿੰਘ)- ਸਿਹਤ ਵਿਭਾਗ ਪੰਜਾਬ 'ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਮਿਊਨਿਸਟ ਹੈਲਥ ਸੈਂਟਰ ਝਬਾਲ ਵਿਖੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਐਨ.ਐਚ.ਐਮ. ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋਆਂ ਨੇ ਦਫ਼ਤਰੀ ਕੰਮ ਰੱਖਿਆ ਠੱਪ

ਭਿੱਖੀਵਿੰਡ, 7 ਮਈ (ਬੌਬੀ)- ਪਟਵਾਰੀਆਂ ਅਤੇ ਕਾਨੂੰਗੋਆਂ ਨੇ ਆਪਣੀਆਂ ਹੱਕੀ ਮੰਗਾਂ ਮਨਾਉਣ ਲਈ ਸਮੂਹਿਕ ਛੁੱਟੀ ਲੈ ਕੇ ਦੂਸਰੇ ਦਿਨ ਵੀ ਕੰਮ ਠੱਪ ਰੱਖਿਆ ਅਤੇ ਤਹਿਸੀਲ ਕੰਪਲੈਕਸ ਵਿਚ ਪਬਲਿਕ ਨੋਟਿਸ ਲਾ ਕੇ ਆਸਾਮੀਆਂ ਦੀ ਘਾਟ ਸਬੰਧੀ ਜਾਣਕਾਰੀ ਦਿੱਤੀ ਅਤੇ ਫਲੈਕਸ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜੇ 'ਚੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਸਿੱਖ ਜਗਤ ਵਲੋਂ ਆਕਸੀਜਨ ਦੇ ਲੰਗਰਾਂ ਦੇ ਦੁਨੀਆ ਭਰ 'ਚ ਚਰਚੇ- ਸੰਧੂ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਕੋਵਿਡ-19 ਮਹਾਂਮਾਰੀ ਦੌਰਾਨ ਦੇਸ਼ਾਂ-ਵਿਦੇਸ਼ਾਂ 'ਚ ਸਿੱਖ ਕੌਮ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਲੋੜਵੰਦਾਂ ਲਈ ਗੁਰੂ ਕੇ ਲੰਗਰ, ਦਵਾਈਆਂ, ਕੱਪੜੇ ਅਤੇ ਹੋਰ ਸਾਮਾਨ ਦੇ ਲੰਗਰ ਲਗਾਉਣ ਦੀ ਚਰਚਾ ਜਿਥੇ ਚਾਰ ਚੁਫੇਰਿਓ ਹੋਈ, ...

ਪੂਰੀ ਖ਼ਬਰ »

ਡਾ. ਦਲਜੀਤ ਸਿੰਘ ਨਾਲ ਬ੍ਰਹਮਪੁਰਾ ਵਲੋਂ ਦੁੱਖ ਦਾ ਪ੍ਰਗਟਾਵਾ

ਖਡੂਰ ਸਾਹਿਬ, 7 ਮਈ (ਰਸ਼ਪਾਲ ਸਿੰਘ ਕੁਲਾਰ) - ਡਾ. ਦਲਜੀਤ ਸਿੰਘ ਸਿੰਘ ਦੇ ਜਵਾਈ ਜੋ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦਾ ਦੁੱਖ ਪ੍ਰਗਟ ਕਰਨ ਲਈ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ | ...

ਪੂਰੀ ਖ਼ਬਰ »

ਐੱਸ.ਡੀ.ਐੱਮ. ਰੋਹਿਤ ਗੁਪਤਾ ਨੇ ਕੋਵਿਡ-19 ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਖਡੂਰ ਸਾਹਿਬ, 7 ਮਈ (ਰਸ਼ਪਾਲ ਸਿੰਘ ਕੁਲਾਰ)- ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਬ-ਡਵੀਜਨਲ ਦਫਤਰ ਖਡੂਰ ਸਾਹਿਬ ਵਿਖੇ ਐਸ.ਡੀ.ਐਮ. ਰੋਹਿਤ ਗੁਪਤਾ ਨੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਵਲੋਂ ਜਾਰੀ ਕੀਤੇ ਹੁਕਮਾਂ ਨੂੰ ਸਖ਼ਤੀ ...

ਪੂਰੀ ਖ਼ਬਰ »

ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸੋਨ ਤਗਮੇ ਨਾਲ ਸਨਮਾਨ ਪੰਥ ਦੋਖੀਆਂ ਦੇ ਮੂੰਹ 'ਤੇ ਚਪੇੜ - ਮੰਮਣਕੇ, ਗੋਪਾਲਾ

ਸ਼ਾਹਬਾਜ਼ਪੁਰ, 7 ਮਈ (ਪ੍ਰਦੀਪ ਬੇਗੇਪੁਰ) - ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਈ.ਪੀ.ਐਸ. ਨੇ ਅਹੁਦੇ ਤੋਂ ਅਸਤੀਫਾ ਦੇ ਕੇ ਸਿੱਖ ਕੌਮ ਹੀ ਨਹੀਂ ਬਲਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲੇ ਹਰ ਧਰਮ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ | ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚੋਂ 11 ਤੋਲੇ ਸੋਨਾ ਤੇ ਨਕਦੀ ਚੋਰੀ

ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)- ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਬੂਹ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਘਰ 'ਚੋਂ 11 ਤੋਲੇ ਸੋਨਾ ਅਤੇ 8500 ਰੁਪਏ ਨਕਦੀ ਚੋਰੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬੂਹ ਨੇ ਦੱਸਿਆ ...

ਪੂਰੀ ਖ਼ਬਰ »

ਕੇਵਲ ਮੁਕੰਮਲ ਤਾਲਾਬੰਦੀ ਹੀ ਨਹੀਂ ਕੋਰੋਨਾ ਮਹਾਂਮਾਰੀ ਦਾ ਹੱਲ-ਡਾ. ਸੋਹਲ

ਤਰਨ ਤਾਰਨ, 7 ਮਈ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਹਾਸੋਹੀਣੇ ਦੱਸਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲ ਰਹੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਸਿਲੰਡਰ ਦੇ ਰੇਟ ਨਿਰਧਾਰਿਤ ਕੀਤੇ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿਚ ਆਕਸੀਜਨ ਦੀ ਆ ਰਹੀ ਕਿਲਤ ਨੂੰ ਦੇਖਦਿਆਂ ਜਿਥੇ ਦਾਨੀ ਸੱਜਣ ਲੋਕਾਂ ਨੂੰ ਮੁਫ਼ਤ ਆਕਸੀਜਨ ਸਹਾਇਤਾ ਦੇ ਰਹੇ ਹਨ, ਉਥੇ ਕੁਝ ਲੋਕ ਐਸੇ ਵੀ ਹਨ, ਜੋ ਕਿ ਇਸ ਕਿੱਲਤ ਦਾ ਨਾਜਾਇਜ਼ ਫ਼ਾਇਦਾ ਉਠਾ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX