ਲੁਧਿਆਣਾ, 7 ਮਈ (ਕਵਿਤਾ ਖੁੱਲਰ, ਪੁਨੀਤ ਬਾਵਾ)-ਕਾਰੋਬਾਰੀਆਂ, ਵਪਾਰੀਆਂ ਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਇਕ ਵਰਚੂਅਲ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਸ ਸਮੇਂ ਸਾਡੇ ਲਈ ਸੱਭ ਤੋਂ ਵੱਧ ਮਹੱਤਵਪੂਰਨ ਹੈ ਲੋਕਾਂ ਦੀ ਜਾਨ ਬਚਾਉਣਾ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇੇ ਇਸ ਔਖੀ ਘੜੀ ਦਾ ਸਾਹਮਣਾ ਕਰਨਾ ਚਾਹੀਦਾ ਹੈ¢
ਵਰਚੂਅਲ ਮੀਟਿੰਗ ਵਿਚ ਵਿਧਾਇਕ ਸੁਰਿੰਦਰ ਡਾਵਰ, ਵਿਧਾਇਕ ਸੰਜੇ ਤਲਵਾੜ, ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਸ਼ਾਮਿਲ ਹੋਏ | ਮੀਟਿੰਗ ਵਿਚ ਉਨ੍ਹਾਂ ਨੇ ਉਦਯੋਗਪਤੀਆਂ, ਵਪਾਰੀਆਂ, ਦੁਕਾਨਕਾਰਾਂ, ਟਰਾਂਸਪੋਰਟਰਾਂ, ਫਰਨੀਚਰ, ਕਪੜੇ, ਮੋਬਾਈਲ, ਗਹਿਣਿਆਂ, ਰੈਸਟੋਰੈਂਟਾਂ ਅਤੇ ਹੋਟਲ ਆਦਿ ਨਾਲ ਨਾਲ ਮਾਲਕਾਂ ਨੂੰ ਕਿਹਾ ਕਿ ਬਿਨਾਂ ਸ਼ੱਕ ਦੁਕਾਨਾਂ/ ਕਾਰੋਬਾਰਾਂ ਨੂੰ ਬੰਦ ਕਰਨ ਨਾਲ ਆਰਥਿਕ ਤੌਰ 'ਤੇ ਠੇਸ ਪਹੁੰਚਦੀ ਹੈ ਅਤੇ ਭਾਰੀ ਸੱਟ ਵੱਜਦੀ ਹੈ ਪਰ ਗੰਭੀਰ ਹਾਲਾਤਾਂ ਨੂੰ ਦੇਖਦਿਆਂ ਕੋਵਿਡ-19 ਤੋਂ ਕੀਮਤੀ ਜਾਨਾਂ ਬਚਾਉਣ ਲਈ ਜਲਦ ਤੋਂ ਜਲਦ ਸਖ਼ਤ ਪਾਬੰਦੀਆਂ ਲਾਉਣ ਦੀ ਲੋੜ ਹੈ¢ ਉਨ੍ਹਾਂ ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਇਕ ਸਮੂਹਿਕ ਲੜਾਈ ਲੜਨ ਲਈ ਸੱਦਾ ਦਿੱਤਾ ਕਿਉਂਕਿ ਪਰਿਵਾਰ ਆਪਣੇ ਘਰ ਦੀ ਰੋਜ਼ੀ-ਰੋਟੀ ਚਲਾਉਣ ਵਾਲੇ/ ਨੌਜਵਾਨ ਮੈਂਬਰਾਂ ਨੂੰ ਗੁਆ ਰਹੇ ਹਨ ਅਤੇ ਕੋਵਿਡ ਦੀ ਦੂਸਰੀ ਲਹਿਰ ਪਹਿਲੀ ਨਾਲੋਂ ਜ਼ਿਆਦਾ ਘਾਤਕ ਹੈ¢
ਮੰਤਰੀ ਨੇ ਦੱਸਿਆ ਕਿ ਹਸਪਤਾਲਾਂ ਵਿਚ ਲਗਪਗ ਸਾਰੇ ਪੱਧਰ-3 ਅਤੇ ਪੱਧਰ-2 ਦੇ ਬੈਡ ਭਰ ਚੁੱਕੇ ਹਨ ਅਤੇ ਲੁਧਿਆਣਾ ਵਿਚ ਕੋਵਿਡ ਮਰੀਜ਼ਾਂ ਦੇ ਲਗਾਤਾਰ ਵਾਧੇ ਕਾਰਨ ਸਿਹਤ ਬੁਨਿਆਦੀ ਢਾਂਚੇ ਵਿਚ ਬਹੁਤ ਜ਼ਿਆਦਾ ਤਣਾਅ ਬਣਿਆ ਹੋਇਆ ਹੈ¢ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪਹਿਲਾਂ ਹੀ ਕਾਰਜ਼ਸੀਲ ਹੈ ਕਿ ਮਰੀਜ਼ਾਂ ਦੇ ਸਰਬੋਤਮ ਇਲਾਜ ਲਈ ਵੱਖ-ਵੱਖ ਥਾਂਵਾਂ 'ਤੇ ਹੋਰ ਬੈਡ ਤਿਆਰ ਕੀਤੇ ਜਾਣ¢ਸ੍ਰੀ ਆਸ਼ੂ ਨੇ ਕੋਰੋਨਾ ਦੇ ਹੋਰ ਫੈਲਣ ਨੂੰ ਰੋਕਣ ਲਈ ਜ਼ੋਰ ਦਿੰਦਿਆਂ ਕਿਹਾ ਕਿ ਬਿਨ੍ਹਾਂ ਕਿਸੇ ਦੇਰੀ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ, ਕਿਉਂਕਿ ਹਾਲਾਤ ਚਿੰਤਾਜਨਕ ਅਵਸਥਾ 'ਤੇ ਪਹੁੰਚਣ ਦੇ ਬਾਵਜੂਦ ਅਜੇ ਕੱੁਝ ਲੋਕ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ¢
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਸਿਹਤ ਸੰਭਾਲ ਅਤੇ ਹੋਰ ਫਰੰਟ ਲਾਈਨ ਫੋਰਸ ਦੇ ਤਣਾਅ ਨੂੰ ਦੂਰ ਕੀਤਾ ਜਾਵੇ¢ਉਨ੍ਹਾਂ ਵੱਖ-ਵੱਖ ਜਥੇਬੰਦੀ ਦੇ ਸਾਰੇ ਨੁਮਾਇੰਦਿਆਂ ਨੂੰ ਮਿਲ ਕੇ ਕੰਮ ਕਰਨ ਅਤੇ ਇਸ ਵਾਇਰਸ ਦੀ ਰੋਕਥਾਮ ਲਈ ਪ੍ਰੇਰਿਤ ਕੀਤਾ¢ ਸਨਅਤੀ, ਵਪਾਰਕ ਤੇ ਕਾਰੋਬਾਰੀ ਜਥੇਬੰਦੀਆਂ ਨੇ ਨੁਮਾਇੰਦਿਆਂ ਨੇ ਕੋਰੋਨਾ ਮਹਾਂਮਾਰੀ ਵਿਰੁੱਧ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਜੰਗ ਵਿਚ ਆਪਣੇ ਵਲੋਂ ਹਰ ਪ੍ਰਕਾਰ ਦਾ ਸਹਿਯੋਗ ਕਰਨ ਦਾ ਭਰੌਸਾ ਦੁਆਇਆ | ਉਨ੍ਹਾਂ ਕਿਹਾ ਕਿ ਜੇਕਰ ਕੀਮਤੀ ਮਨੁੱਖੀ ਜਾਨਾਂ ਬਚਣਗੀਆਂ ਤਾਂ ਹੀ ਵਿਕਾਸ ਤੇ ਵੱਖ-ਵੱਖ ਅਦਾਰੇ ਖੋਲ੍ਹਣ ਦਾ ਲਾਭ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਕਰਨ ਲਈ ਵੀ ਆਪਣੀ ਜਿੰਮੇਵਾਰੀ ਨੂੰ ਸੰਜੀਦਗੀ ਨਾਲ ਨਿਭਾਉਣਗੇ |
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਹੋਇਆ ਸੂਬੇ ਭਰ ਵਿਚ ਮਿੰਨੀ ਲਾਕ ਡਾਊਨ ਅਤੇ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਪਰ ਸ਼ਹਿਰ ਵਿਚ ਇਨ੍ਹਾਂ ਹੁਕਮਾਂ ਦੀਆਂ ਸ਼ਰ੍ਹੇਆਮ ਧੱਜੀਆਂ ...
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਮਾਮੇ ਦੇ ਪੁੱਤ ਨਾਲ ਵਿਆਹ ਕਰਵਾਉਣ ਲਈ ਘਰੋਂ ਭੱਜੀ ਨਾਬਾਲਿਗ ਲੜਕੀ ਨੂੰ ਚਾਈਲਡ ਲਾਈਨ ਅਤੇ ਰੇਲਵੇ ਪੁਲਿਸ ਨੇ ਬਰਾਮਦ ਕਰ ਕੇ ਲੜਕੀ ਨੂੰ ਬਾਲ ਘਰ ਵਿਚ ਭੇਜ ਦਿੱਤਾ ਹੈ | ਜਾਣਕਾਰੀ ਦਿੰਦਿਆਂ ਚਾਈਲਡ ਲਾਈਨ ਸੰਸਥਾ ਦੇ ...
ਲਾਡੋਵਾਲ, 7 ਮਈ (ਬਲਬੀਰ ਸਿੰਘ ਰਾਣਾ)-ਥਾਣਾ ਲਾਡੋਵਾਲ ਦੀ ਪੁਲਿਸ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਰੇਤ ਮਾਫੀਆ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ ਟਰਾਲੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ...
ਲੁਧਿਆਣਾ, 7 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਕਾਨੂੰਗੋ ਅਤੇ ਪਟਵਾਰੀ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਰੋਸ ਵਜੋਂ ਸਮੂਹਿਕ ਛੁੱਟੀ 'ਤੇ ਰਹੇ | ਕਾਨੂੰਗੋਆਂ ਦੀ ਸੂਬਾਈ ਜਥੇਬੰਦੀ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ, ਦੇ ...
ਲੁਧਿਆਣਾ, 7 ਮਈ (ਪੁਨੀਤ ਬਾਵਾ)-ਕੋਰੋਨਾ ਦੇ ਮਾਮਲੇ ਵਧਣ ਕਰਕੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇਸੰਸਿਜ਼ ਯੂਨੀਵਰਸਿਟੀ ਨੂੰ 13 ਮਈ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਸਾਂਝੀ ਕੀਤੀ | ਪ੍ਰਾਪਤ ...
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਇਕ ਖਤਰਨਾਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਲੱਖ ਰੁਪਏ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ | ...
ਲੁਧਿਆਣਾ, 7 ਮਈ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਤੇ ਹਾਲਾਤ ਨੂੰ ਦੇਖਦੇ ਹੋਏ ਮਹਾਂਨਗਰ ਲੁਧਿਆਣਾ ਦੇ ਬਹੁਤੇ ਸਨਅਤਕਾਰ ਅਤੇ ਕਾਰੋੋਬਾਰੀ ਕਾਰਖਾਨੇ, ਦੁਕਾਨਾਂ ਤੇ ਹੋਰ ਵਪਾਰਕ ਅਦਾਰੇ ਬੰਦ ਕਰਕੇ ਤਾਲਾਬੰਦੀ ਕਰਨ ਦੇ ਹੱਕ ਵਿਚ ...
ਲੁਧਿਆਣਾ, 7 ਮਈ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਜਿਸ ਕਰਕੇ ਲੋਕਾਂ ਵਿਚ ਇਸ ਵਾਇਰਸ ਨੂੰ ਲੈ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ...
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਵਲੋਂ ਵਿਦਿਆਰਥੀ ਨੂੰ ਕਤਲ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਮੁੱਖ ਕਥਿਤ ਦੋਸ਼ੀ ਦੇ ਬੀਤੀ ਅੱਧੀ ਰਾਤ ਹਵਾਲਾਤ ਵਿਚੋਂ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਦੋ ...
ਆਲਮਗੀਰ, 7 ਮਈ (ਰਣਜੀਤ ਸਿੰਘ ਨੰਗਲ)-ਮੈਰਾਡੋ ਪੁਲਿਸ ਚੌਕੀ ਅਧੀਨ ਆਉਂਦੇ ਪਿੰਡ ਗਿੱਲ ਵਿਚ ਸਾਬਕਾ ਮੈਂਬਰ ਬਲਾਕ ਸੰਮਤੀ ਦੇ ਘਰੋਂ ਲੱਖਾਂ ਰੁਪਏ ਦੀ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਵੇਰਵੇ ਮਤਾਬਿਕ ਸਾਬਕਾ ਮੈਂਬਰ ਬਲਾਕ ...
ਲੁਧਿਆਣਾ, 7 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਅੱਜ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਕਰਫ਼ਿਊ ਦਾ ਸਮਾਂ ਹੁਣ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ | ਇਸ ਸਮੇਂ ...
ਲੁਧਿਆਣਾ, 7 ਮਈ (ਜੁਗਿੰਦਰ ਸਿੰਘ ਅਰੋੜਾ)-ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਸਰਕਾਰ ਵਲੋਂ ਕਰਫਿਊ ਅਤੇ ਲਾਕਡਾਊਨ ਕੀਤਾ ਗਿਆ ਜਿਸ ਨਾਲ ਵਪਾਰਕ ਅਦਾਰੇ ਬੰਦ ਹੋਣ ਦੇ ਨਾਲ ਨਾਲ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਜਿਸ ...
ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਇੰਟਕ ਦੇ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਮੈਂਬਰ ਸਵਰਨ ਸਿੰਘ ਨੇ ਇਕ ਬਿਆਨ ਰਾਹੀਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੂਰਣ ਲਾਕਡਾਊਨ ਦੇ ਡਰ ਕਾਰਨ ਆਪਣੇ ਘਰੇਲੂ ਸੂਬਿਆਂ ਨੂੰ ਹੋ ਰਹੇ ਪ੍ਰਵਾਸੀ ਮਜ਼ਦੂਰਾਂ ਦੇ ਪਲਾਇਨ ਨੂੰ ...
ਲੁਧਿਆਣਾ, 7 ਮਈ (ਸਲੇਮਪੁਰੀ)-ਦਿਲ ਦੇ ਰੋਗਾਂ ਦੇ ਮਾਹਿਰ ਡਾ. ਬਿਸ਼ਵ ਮੋਹਨ ਮੈਡੀਕਲ ਸੁਪਰਡੈਂਟ ਕਾਲਜ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਲੁਧਿਆਣਾ ਨੇ ਉਨ੍ਹਾਂ ਮਰੀਜ਼ਾਂ ਜਿਹੜੇ ਦਿਲ ਦੀ ਕਿਸੇ ਵੀ ਬਿਮਾਰੀ ਤੋਂ ਪੀੜ੍ਹਤ ਹਨ ਜਾਂ ਉਨ੍ਹਾਂ ਦੇ ਦਿਲ ਦਾ ਅਪ੍ਰੇਸ਼ਨ ਹੋ ...
ਲੁਧਿਆਣਾ, 7 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਕੌਮੀ ਸਿਹਤ ਮਿਸ਼ਨ ਅਧੀਨ ਤੈਨਾਤ ਠੇਕਾ ਸਿਹਤ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਮੁੜ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਸਿਹਤ ਕਾਮਿਆਂ ਦੀਆਂ ਜਥੇਬੰਦੀਆਂ ਐਨ.ਐਚ.ਐਮ. ਇੰਪਲਾਈਜ ਯੂਨੀਅਨ ...
ਢੰਡਾਰੀ ਕਲਾਂ, 7 ਮਈ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫ਼ੀ ਸਮੇਂ ਤੋਂ ਹੀ ਵਾਰਡ ਨੰ. 28 ਢੰਡਾਰੀ ਖੁਰਦ ਵਿੱਚ ਫੈਲੀ ਗੰਦਗੀ ਕਰਕੇ ਮਾਹੌਲ ਬਦਬੂ ਭਰਿਆ ਬਣਿਆ ਪਿਆ ਹੈ | ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗੇ ਪਏ ਹਨ ਅਤੇ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਹੈ | ...
ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪਵਿੱਤਰ ਰਮਜਾਨ ਸ਼ਰੀਫ ਦੇ ਅਲਵਿਦਾ ਜੁੰਮੇ ਦੇ ਮੌਕੇ 'ਤੇ ਫੀਲਡ ਗੰਜ ਚੌਂਕ ਸਥਿਤ ਇਤਿਹਾਸਿਕ ਜਾਮਾ ਮਸਜਿਦ 'ਚ ਮੁਸਲਮਾਨਾਂ ਨੇ ਸਮਾਜਿਕ ਦੂਰੀ ਬਣਾ ਕੇ ਨਮਾਜ਼ ਅਦਾ ਕੀਤੀ ¢ ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸ਼ਾਹੀ ਇਮਾਮ ...
ਲੁਧਿਆਣਾ, 7 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਪਸ਼ੂਆਂ ਤੋਂ ਬਿਹਤਰ ਉਤਪਾਦਨ ਲੈਣ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਗਰਮੀ ਤੋਂ ਬਚਾਅ ਸਬੰਧੀ ਨੁਕਤੇ ਸਾਂਝੇ ਕੀਤੇ ਗਏ, ਕਿਉਂਕਿ ਗਰਮੀ ਦੇ ਵਧਣ ਨਾਲ ਪਸ਼ੂਆਂ ਉੱਪਰ ...
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਇਲਾਕਾ ਨਿਵਾਸੀਆ ਦੀ ਪੁਰਜ਼ੋਰ ਮੰਗ 'ਤੇ ਗਿੱਲ ਰੋਡ ਪੁੱਲ ਤੋਂ ਨਹਿਰ ਦੇ ਨਾਲ-ਨਾਲ ਸਿਮਰਨ ਪੈਲੇਸ ਲੁਹਾਰਾ ਪੁੱਲ ...
ਲੁਧਿਆਣਾ, 7 ਮਈ (ਸਲੇਮਪੁਰੀ)-ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਅੱਜ ਸਿਵਲ ਹਸਪਤਾਲ ਲੁਧਿਆਣਾ ਦੀ ਓ.ਪੀ.ਡੀ. ਅਤੇ ਸ਼ਹਿਰ ਦੇ ਵੱਖ-ਵੱਖ ਭੀੜ ਵਾਲੇ ਇਲਾਕਿਆਂ ਵਿਚ ਜਾ ਕੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਏਕੀਕਿ੍ਤ ਟੈਲੀਮੈਡੀਸਨ ਸ਼ਲਿਊਸ਼ਨ ...
ਹੰਬੜਾਂ, 7 ਮਈ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕ ਪਿੰਡ ਭੱਠਾ ਧੂਹਾ ਵਿਖੇ ਖੇਡ ਗਰਾਊਾਡ ਵਿਚ ਪਿੰਡ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ 8 ਪਿੰਡਾਂ ਦੀਆਂ ਟੀਮਾਂ ਦੇ ਦਿਲਚਸਪ ਮੁਕਾਬਲੇ ਹੋਏ | ਫੁੱਟਬਾਲ ਦੇ ਫਾਈਨਲ ਮੈਚ ...
ਲੁਧਿਆਣਾ, 7 ਮਈ (ਪੁਨੀਤ ਬਾਵਾ)-ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਅਗਵਾਈ ਵਿਚ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਪੀ.ਏ.ਯੂ. ...
ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਵੱਧ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਹੱਲ ਕਰਨ ਲਈ ਕਰੋੜਾਂ ਦੀ ਲਾਗਤ ਨਾਲ ਐਂਟੀ ਸਮੋਗ ਗੰਨ, ਈ-ਰਿਕਸ਼ਾ ਤੇ ਸੜਕਾਂ ਦੀ ਸਫਾਈ ਲਈ ਮਸ਼ੀਨਾਂ ਖਰੀਦਣ ਦੀ ਯੋਜਨਾ ਉਲੀਕੀ ਗਈ ਹੈ ਪਰ ਕੁਝ ਸਫਾਈ ...
ਲੁਧਿਆਣਾ, 7 ਮਈ (ਪੁਨੀਤ ਬਾਵਾ)-ਜੀ.ਜੀ.ਐਨ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਜੀ.ਐਨ.ਆਈ.ਐੱਮ.ਐੱਮ.ਟੀ.) ਵਿਚ ਫੈਸ਼ਨ ਡਿਜ਼ਾਈਨ ਵਿਭਾਗ ਵਲੋਂ ਫੋਟੋਗ੍ਰਾਫ਼ੀ ਮੁਕਾਬਲਾ ਬਿਊਟੀ ਇਨ ਬਲੂਮ ਕਰਵਾਇਆ ਗਿਆ, ਜਿਸ ਵਿਚ ਦੁਨੀਆ ਭਰ ਦੇ ਵੱਖ-ਵੱਖ ਸਕੂਲਾਂ ਅਤੇ ...
ਫੁੱਲਾਂਵਾਲ, 7 ਮਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਡਰੀ ਸਕੂਲ ਵਿਖੇ ਆਨਲਾਈਨ ਮਦਰਜ-ਡੇ ਮਨਾਇਆ ਗਿਆ | ਇਸ ਖਾਸ ਮੌਕੇ 'ਤੇ ਵਿਦਿਆਰਥੀਆਂ ਨੇ ਆਪਣੀ ਮਾਤਾ ਪ੍ਰਤੀ ਆਦਰ ਅਤੇ ਸਤਿਕਾਰ ਭਾਵਨਾ ਨੂੰ ਪ੍ਰਗਟ ਕਰਦੇ ਹੋਏ ਕਈ ...
ਲੁਧਿਆਣਾ, 7 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਕਾਫ਼ੀ ਸਖਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ਤੇ ਰਾਸ਼ਨ ਡਿਪੂਆਂ ਅਤੇ ਭੱਠਿਆਂ ਖਿਲਾਫ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ | ਇਸ ਦੇ ਨਾਲ ਨਾਲ ਰਸੋਈ ਗੈਸ ਦਾ ...
ਲੁਧਿਆਣਾ, 7 ਮਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ...
ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜਿੱਥੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਕੇ ਜਿੱਥੇ ਇਕ ਮਨੁੱਖੀ ਅਧਿਕਾਰਾਂ ਦੇ ਰਾਖੇ ਬਣਕੇ ਆਪਣੀ ਲਾਮਿਸਾਲ ਤੇ ਅਨੋਖੀ ਕੁਰਬਾਨੀ ਦਿੱਤੀ, ਉੱਥੇ ਸਮੁੱਚੀ ਮਨੁੱਖਤਾ ਨੂੰ ...
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਖਾਸੀ ਕਲਾਂ ਵਿਚ ਚੋਰ ਗੁਰਦੁਆਰਾ ਪਰਮੇਸ਼ਰ ਦੁਆਰ ਦੀ ਖਿੜਕੀ ਤੋੜ ਕੇ ਉਥੇ ਪਏ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਇਕ ਐਲ.ਸੀ.ਡੀ. ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ...
ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਅਤੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ ਨਕੋਦਰ ਵਲੋਂ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਵਿਚਾਰ ਚਰਚਾ ਅਤੇ ਸੰਗੀਤ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ਦੇਵ ...
ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਵਲੋਂ ਨਵੇਂ ਇਤਿਹਾਸ ਦੀ ਸਿਰਜਨਾ ਕਰਦਿਆਂ ਹੋਇਆ ਲੋੜਵੰਦ ਮਰੀਜ਼ਾ ਦੀਆਂ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਲਈ ਖੂਨਦਾਨ ਦੇ ਨਾਲ-ਨਾਲ ...
ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣਮੁਕਤ ਕਰਨ ਲਈ ਸ਼ੁਰੂ ਕੀਤੀ 650 ਕਰੋੜ ਰੁਪਏ ਦੀ ਯੋਜਨਾ ਨੂੰ ਲਾਗੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਇਮਾਰਤੀ ਸ਼ਾਖਾ ਜੋਨ-ਡੀ ਵਲੋਂ ਸ਼ੁੱਕਰਵਾਰ ਨੂੰ 30 ...
ਡਾਬਾ/ਲੁਹਾਰਾ, 7 ਮਈ (ਕੁਲਵੰਤ ਸਿੰਘ ਸੱਪਲ)-ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਨਰੈਣ ਸੁਬਾ ਰਾਓ ਦਾ 133ਵਾਂ ਜਨਮ ਦਿਨ ਕਾਂਗਰਸ ਸੇਵਾ ਦਲ ਦਿਹਾਤੀ ਅਤੇ ਸ਼ਹਿਰੀ ਵਲੋਂ ਸਥਾਨਕ ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਡਾ. ਦੀਪਕ ਮੰਨਣ ਦੀ ਅਗਵਾਈ ਹੇਠ ਬੜੀ ਸ਼ਰਧਾਪੂਰਵਕ ...
ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਸਮੇਂ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਿਛਲੇ ਦਿਨਾਂ 'ਚ ਕਾਂਗਰਸ ਸਰਕਾਰ ...
ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਅਤੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ ਨਕੋਦਰ ਵਲੋਂ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਵਿਚਾਰ ਚਰਚਾ ਅਤੇ ਸੰਗੀਤ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ਦੇਵ ...
ਫੁੱਲਾਂਵਾਲ 7 ਮਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ 220 ਫੁੱਟੀ ਮਿਸਿੰਗ ਲਿੰਕ ਸੜਕ 'ਤੇ ਪੈਂਦੇ ਬਾਬਾ ਬੁੱਢਾ ਜੀ ਇਨਕਲੇਵ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਘਰਾਂ ਵਿਚ ਬਿਜਲੀ ਦੀ ਹੋ ਰਹੀ ਚੋਰੀ ਨੂੰ ਰੋਕਣ ਲਈ ਗਲੀਆਂ ਦੇ ...
ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਦੇ ਐਡੀਸ਼ਨਲ ਕਮਿਸ਼ਨਰ ਜਿਨ੍ਹਾਂ ਪੀ. ਸੀ. ਐਸ. ਤੋਂ ਆਈ.ਏ.ਐਸ. ਵਜੋਂ ਸਰਕਾਰ ਵਲੋਂ ਤਰੱਕੀ ਦਿੱਤੀ ਗਈ ਹੈ, ਨੂੰ ਮਿਊਾਸਪਲ ਸੈਨਟਰੀ ਇੰਸਪੈਕਟਰ ਐਸੋਸਏਸ਼ਨ ਪੰਜਾਬ ਵਲੋਂ ਪ੍ਰਧਾਨ ਅਸ਼ਵਨੀ ਸਹੋਤਾ ਦੀ ਅਗਵਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX