ਤਾਜਾ ਖ਼ਬਰਾਂ


ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  56 minutes ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  about 1 hour ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 2 hours ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 2 hours ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 2 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 3 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 3 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 3 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 4 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  about 4 hours ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  about 4 hours ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 5 hours ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 6 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 7 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 7 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 8 hours ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  about 8 hours ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  about 8 hours ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  about 9 hours ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 9 hours ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 9 hours ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪ੍ਰਸ਼ਾਸਕ ਵਲੋਂ ਕੋਵਿਡ ਹੈਲਪਲਾਈਨ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਦੇ ਆਦੇਸ਼

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਵਲੋਂ ਅੱਜ ਵਾਰ ਰੂਮ 'ਚ ਸਮੀਖਿਆ ਬੈਠਕ ਦੌਰਾਨ ਸਿਹਤ ਵਿਭਾਗ ਨੂੰ ਕੋਵਿਡ ਹੈਲਪਲਾਈਨ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਨਿਰਧਾਰਿਤ ਨੰਬਰ 'ਤੇ ਸੰਪਰਕ ਕਰਨ ਵਾਲੇ ਵਿਅਕਤੀਆਂ ਦੀ ਸਹੀ ਤਰੀਕੇ ਨਾਲ ਕਾਉਂਸਿਲੰਗ ਕੀਤੀ ਜਾਵੇ ਤੇ ਲੋੜ ਪੈਣ 'ਤੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਮੈਡੀਕਲ ਸੰਸਥਾਵਾਂ 'ਚ ਆਕਸੀਜਨ ਦੀ ਉਪਬਲਬਧਤਾ ਬਾਰੇ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤਾ ਕਿ ਇਹ ਯਕੀਨੀ ਬਣਾਉਣ ਦੇ ਯਤਨ ਕੀਤੇ ਜਾਣ ਕਿ ਆਕਸੀਜਨ ਦੀ ਕੋਈ ਘਾਟ ਨਾ ਹੋਵੇ ਜੇਕਰ ਜ਼ਰੂਰੀ ਹੋਇਆ ਤਾਂ ਚੰਡੀਗੜ੍ਹ ਦੇ ਨਿੱਜੀ ਹਸਪਤਾਲਾਂ ਲਈ ਵੀ ਵਿਸ਼ੇਸ਼ ਕੋਟਾ ਨਿਰਧਾਰਿਤ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਕੈਂਪਸ 'ਚ ਸੋਮਵਾਰ ਨੂੰ ਆਰਮੀ ਹਸਪਤਾਲ ਬਣਨ ਨਾਲ ਬੈੱਡਾਂ ਦੀ ਉਪਲੱਬਧਤਾ 'ਚ ਸੁਧਾਰ ਹੋਵੇਗਾ | ਇਸ ਦੇ ਨਾਲ ਹੀ ਪ੍ਰਸ਼ਾਸਕ ਨੇ ਪੁਲਿਸ ਅਧਿਕਾਰੀਆਂ ਨੂੰ ਵੀਕੈਂਡ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ | ਹਾਲਾਂ ਕਿ ਕਰਫਿਊ ਦੌਰਾਨ ਸਿਰਫ਼ ਜ਼ਰੂਰੀ ਯਾਤਰਾ ਦੀ ਆਗਿਆ ਹੋਵੇਗੀ | ਮੀਟਿੰਗ 'ਚ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ: ਜਗਤ ਰਾਮ ਨੇ ਦੱਸਿਆ ਕਿ ਪੀ. ਜੀ. ਆਈ. 'ਚ ਕੋਵਿਡ ਦੇ 365 ਮਰੀਜ਼ ਦਾਖ਼ਲ ਹਨ, ਜਿਨ੍ਹਾਂ 'ਚੋਂ 108 ਚੰਡੀਗੜ੍ਹ, 114 ਪੰਜਾਬ, 52 ਹਰਿਆਣਾ, 22 ਹਿਮਾਚਲ ਪ੍ਰਦੇਸ਼, 18 ਨਵੀਂ ਦਿੱਲੀ ਤੇ 51 ਮਰੀਜ਼ਾਂ ਹੋਰਨਾ ਰਾਜਾਂ ਦੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਪੀ. ਜੀ. ਆਈ. 'ਚ 9852 ਕੋਵਿਡ ਸੈਂਪਲਾਂ ਦੀ ਜਾਂਚ ਕੀਤੀ ਹੈ, ਜਿਨ੍ਹਾਂ 'ਚੋਂ 2831 ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਡਾਇਰੈਕਟਰ ਸਿਹਤ ਸੇਵਾਵਾਂ ਚੰਡੀਗੜ੍ਹ ਡਾ: ਅਮਨਦੀਪ ਕੌਰ ਕੰਗ ਨੇ ਦੱਸਿਆ ਕਿ 24,816 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 5629 ਪਾਜ਼ੀਟਿਵ ਪਾਏ ਗਏ ਹਨ | ਇਸ ਅਨੁਸਾਰ ਪਾਜ਼ੀਟਿਵ ਕੇਸਾਂ ਦੀ ਦਰ 22.6 ਫ਼ੀਸਦੀ ਹੈ ਜਦ ਕਿ ਮੌਤ ਦੀ ਦਰ 1.14 ਫ਼ੀਸਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ 10 ਮੋਬਾਈਲ ਟੈਸਟਿੰਗ ਟੀਮਾਂ ਭੇਜੀਆਂ ਗਈਆਂ ਹਨ | ਇਸ ਤੋਂ ਇਲਾਵਾ ਪ੍ਰੈੱਸ ਕਲੱਬ ਸੈਕਟਰ-27, ਸੇਵਾ ਧਾਮ, ਸੈਕਟਰ-29, ਸਨਾਤਨ ਧਰਮ ਮੰਦਰ, ਸੈਕਟਰ-32, ਪ੍ਰਾਚੀਨ ਸ਼ਿਵ ਮੰਦਿਰ, ਸੈਕਟਰ-21 ਸੀ ਕਸਟਮ ਐਂਡ ਸੈਂਟਰਲ ਐਕਸਾਈਜ਼ ਕਾਲੋਨੀ, ਸੈਕਟਰ-37, ਬੀ. ਐਸ. ਐਨ. ਐਲ. ਦਫ਼ਤਰ ਸੈਕਟਰ-34 ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ ਹਨ |
ਵੀਕੈਂਡ ਕਰਫ਼ਿਊ ਦੌਰਾਨ ਘਰਾਂ ਤੋਂ ਬਾਹਰ ਨਿਕਲਣ 'ਤੇ ਹੋਵੇਗੀ ਰੋਕ
ਵਾਰ ਰੂਮ ਮੀਟਿਗ 'ਚ ਅਹਿਮ ਫ਼ੈਸਲਾ ਲੈਂਦੇ ਹੋਏ ਹਫ਼ਤਾਵਾਰੀ ਕਰਫਿਊ ਦਾ ਸਮਾਂ ਸਨਿਚਰਵਾਰ ਸਵੇਰ 5 ਵਜੇ ਤੋਂ ਸੋਮਵਾਰ ਸਵੇਰ ਪੰਜ ਵਜੇ ਤੱਕ ਰੱਖਿਆ ਗਿਆ ਹੈ, ਜਿਸ ਦੌਰਾਨ ਸ਼ਹਿਰ 'ਚ ਧਾਰਾ 144 ਸੀ. ਆਰ. ਪੀ. ਸੀ. ਲਾਗੂ ਰਹੇਗੀ | ਇਸ ਸਮੇਂ ਦੌਰਾਨ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੋਵੇਗੀ, ਹਾਲਾਂਕਿ ਜ਼ਰੂਰੀ ਵਸਤੂਆਂ ਜਿਵੇਂ ਕਿ ਦੁੱਧ, ਬਰੈਡ, ਸਬਜ਼ੀਆਂ, ਫ਼ਲ, ਆਂਡੇ, ਮੀਟ ਆਦਿ ਹੋਮ ਡਲਿਵਰੀ ਲਈ ਦੁਪਹਿਰ ਦੋ ਵਜੇ ਤੱਕ ਖੁੱਲ੍ਹਣਗੀਆਂ | ਹਸਪਤਾਲ ਤੇ ਸਿਹਤ ਸੇਵਾਵਾਂ ਨਾਲ ਜੁੜੀਆਂ ਸੰਸਥਾਵਾਂ ਤੇ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ | ਰੈਸਟੋਰੈਂਟ ਰਾਤ 9 ਵਜੇ ਤੱਕ ਹੋਮ ਡਲਿਵਰੀ ਲਈ ਖੁੱਲ੍ਹੇ ਰਹਿਣਗੇ | ਏਅਰ ਪੋਰਟ, ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਜਾਣ ਵਾਲੇ ਲੋਕਾਂ ਨੂੰ ਆਉਣ-ਜਾਣ ਦੀ ਛੋਟ ਹੋਵੇਗੀ | ਇਸ ਦੌਰਾਨ ਸਵੇਰ 6 ਤੋਂ ਸਵੇਰ 9 ਤੱਕ ਸੈਰ ਕਰਨ ਦੀ ਇਜਾਜ਼ਤ ਹੋਵੇਗੀ, ਪਰ ਇਸ ਲਈ ਕੋਰੋਨਾ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ ਅਤੇ ਮਾਸਕ ਪਾਉਣਾ ਹੋਵੇਗਾ |

ਘਰ ਵੜ ਕੇ ਕੁੱਟਮਾਰ ਕਰਨ 'ਤੇ 4 ਖਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਬਾਪੂਧਾਮ ਕਾਲੋਨੀ 'ਚ ਇਕ ਵਿਅਕਤੀ ਦੇ ਘਰ ਵੜ ਕੇ ਕੁਝ ਲੋਕਾਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਓਮ ਪ੍ਰਕਾਸ਼ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਸੂਬੇ 'ਚ ਖ਼ਰੀਦ ਦੇ 28ਵੇਂ ਦਿਨ 170,885 ਮੀਟਿ੍ਕ ਟਨ ਕਣਕ ਦੀ ਖ਼ਰੀਦ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਰਾਜ 'ਚ ਅੱਜ ਕਣਕ ਦੀ ਖ਼ਰੀਦ ਦੇ 28ਵੇਂ ਦਿਨ 170885 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵਲੋਂ 170849 ਮੀਟਿ੍ਕ ਟਨ ਤੇ ਆੜ੍ਹਤੀਆਂ ਵਲੋਂ 36 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਪੰਜਾਬ ਦੇ ਖ਼ੁਰਾਕ ਤੇ ...

ਪੂਰੀ ਖ਼ਬਰ »

ਸੀ. ਸੀ. ਟੀ. ਵੀ. ਦੀ ਤਾਰ ਚੋਰੀ ਕਰਦਾ ਇਕ ਕਾਬੂ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-26 ਦੀ ਗ੍ਰੇਨ ਮਾਰਕੀਟ 'ਚ ਇਕ ਵਿਅਕਤੀ ਨੂੰ ਲੋਕਾਂ ਨੇ ਸੀ. ਸੀ. ਟੀ. ਵੀ. ਕੈਮਰੇ ਲਈ ਵਰਤੀ ਜਾਂਦੀ ਕੇਬਲ ਚੋਰੀ ਕਰਨ ਦੇ ਮਾਮਲੇ 'ਚ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਦਿਨੇਸ਼ ਵਜੋਂ ...

ਪੂਰੀ ਖ਼ਬਰ »

ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈਣ ਲਈ ਰਾਣਾ ਸੋਢੀ ਖ਼ਿਲਾਫ਼ ਕੇਸ ਦਰਜ ਕਰ ਕੇ ਗਿ੍ਫ਼ਤਾਰ ਕੀਤਾ ਜਾਵੇ-ਅਕਾਲੀ ਦਲ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਤੁਰੰਤ ਬਰਖ਼ਾਸਤ ਕਰਨ ਤੇ ਪਰਿਵਾਰਕ ਜ਼ਮੀਨ ਜੋ ਸਰਕਾਰ ਨੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਸੜਕ ਪ੍ਰਾਜੈਕਟ ...

ਪੂਰੀ ਖ਼ਬਰ »

ਆਕਸੀਜਨ ਪਲਾਂਟ ਦਾ ਕੰਟਰੋਲ ਤੇ ਪ੍ਰਬੰਧਨ ਪੈਰਾ ਮਿਲਟਰੀ ਨੂੰ ਸੌ ਾਪ ਦੇਣਾ ਚਾਹੀਦਾ-ਵਿਜ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਆਕਸੀਜਨ ਪਲਾਂਟ ਦਾ ਕੰਟਰੋਲ ਤੇ ਪ੍ਰਬੰਧਨ ਦਾ ਕੰਮ ਪੈਰਾ ਮਿਲਟਰੀ ਨੂੰ ਸੌਂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਦੀ ਸੁਰੱਖਿਆ ਤੇ ਸੁਚਾਰੂ ਸੰਚਾਲਨ ਹੋ ਸਕੇ | ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜਾਈ 'ਚ ਸੂਬਿਆਂ ਨਾਲ ਕੀਤਾ ਜਾਂਦਾ ਪੱਖਪਾਤ ਬੰਦ ਕਰੇ ਕੇਂਦਰ ਸਰਕਾਰ-ਭਗਵੰਤ ਮਾਨ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਖ਼ਿਲਾਫ਼ ਲੜਾਈ 'ਚ ਪੰਜਾਬ ਨਾਲ ਕੀਤਾ ਜਾਂਦਾ ਪੱਖਪਾਤ ਬੰਦ ਕੀਤਾ ਜਾਵੇ ਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦਾ ਬੇਟਾ ਤੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਅੱਜ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਦੇ ਬੇਟੇ ਸਮੇਤ ਭਾਜਪਾ ਦੀ ਗੁਰਦਾਸਪੁਰ ਤੋਂ ਜ਼ਿਲ੍ਹਾ ਜਨਰਲ ਸਕੱਤਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਹਾਲਾਤ ਦੇ ਮੱਦੇਨਜ਼ਰ ਸੰਗਰੂਰ ਪੀ. ਜੀ. ਆਈ. ਸੈਟੇਲਾਈਟ ਸੈਂਟਰ ਫ਼ੌਰੀ ਸ਼ੁਰੂ ਕਰੇ ਕੇਂਦਰ-ਵਿਧਾਇਕ ਪਰਮਿੰਦਰ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਦੇਸ਼ ਸਮੇਤ ਪੰਜਾਬ 'ਚ ਕੋਰੋਨਾ ਮਹਾਂਮਾਰੀ ਕਾਰਨ ਵਿਗੜ ਰਹੇ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਲਹਿਰਾਗਾਗਾ ਦੇ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਸੰਗਰੂਰ 'ਚ ਬਣੇ ਪੀ. ਜੀ. ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਸੂਬੇ 'ਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨਾਲ ਆਨਲਾਈਨ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ | ਵਧੀਕ ਮੁੱਖ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਪੀੜਤ 8 ਹੋਰ ਮਰੀਜ਼ਾਂ ਦੀ ਮੌਤ, 890 ਨਵੇਂ ਮਾਮਲੇ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਪੀੜਤ 8 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਸ਼ਹਿਰ 'ਚ ਅੱਜ ਕੋਰੋਨਾ ਦੇ 890 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਉਪਰੰਤ ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 8505 ਤੱਕ ਪੁੱਜ ਗਈ ਹੈ | ਸਿਹਤਯਾਬ ਹੋਣ ...

ਪੂਰੀ ਖ਼ਬਰ »

ਸੀ. ਟੀ. ਯੂ. ਕੰਡਕਟਰਜ਼ ਯੂਨੀਅਨ ਵਲੋਂ ਬੱਸਾਂ ਦਾ ਚੱਕਾ ਜਾਮ ਕਰਨ ਦੇ ਫ਼ੈਸਲੇ ਦੀ ਹਮਾਇਤ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)-ਸੀ. ਟੀ. ਯੂ. ਕੰਡਕਟਰਜ਼ ਯੂਨੀਅਨ ਵਲੋਂ ਸੈਕਟਰ-25 ਵਿਖੇ ਮੀਟਿੰਗ ਕਰ ਕੇ 11 ਮਈ ਨੂੰ 12 ਵਜੇ ਤੋਂ ਲੈ ਕੇ 2 ਵਜੇ ਤੱਕ ਬੱਸ ਸਟੈਂਡ ਸੈਕਟਰ-17 ਤੇ ਕੀਤੇ ਜਾ ਰਹੇ ਚੱਕਾ ਜਾਮ ਦੀ ਪੂਰਨ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ | ਯੂਨੀਅਨ ਦੇ ਆਗੂਆਂ ...

ਪੂਰੀ ਖ਼ਬਰ »

ਬਿਨਾਂ ਰੁਕਾਵਟ ਬਿਜਲੀ ਲਈ ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਸੇਵਾਵਾਂ ਨਾਲ ਜੁੜੇ ਸਾਰੇ ਸੰਸਥਾਨਾਂ ਤੇ ਆਕਸੀਜਨ ਬਣਾਉਣ ਵਾਲੇ ਉਦਯੋਗਾਂ ਵਿਚ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਕੀਤੀ ਜਾ ਰਹੀ ਹੈ | ਉੱਤਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਪੁਲਿਸ ਪ੍ਰਸ਼ਾਸਨ ਪੱਬਾਂ ਭਾਰ

ਖਰੜ, 7 ਮਈ (ਜੰਡਪੁਰੀ)-ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਪੁਲਿਸ-ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਸਿੰਬਲ ਮਾਜਰਾ ਦੀ ਸਰਪੰਚ ਅਮਰ ਕੌਰ ਨੇ ਦੱਸਿਆ ਕਿ ਥਾਣਾ ਘੜੰੂਆਂ ਦੇ ਮੁਖੀ ਸ਼ਮਸ਼ੇਰ ਸਿੰਘ ਤੇ ਸਿਹਤ ...

ਪੂਰੀ ਖ਼ਬਰ »

ਤਾਲਾਬੰਦੀ ਕਰ ਕੇ ਸਬਜ਼ੀਆਂ ਦੇ ਭਾਅ ਚੜ੍ਹੇ, ਕਿਸਾਨ ਤੇ ਆਮ ਲੋਕ ਹੀ ਪੀਸੇ ਜਾ ਰਹੇ-ਸੰਧਵਾਂ

ਚੰਡੀਗੜ੍ਹ, 7 ਮਈ (ਐਨ. ਐਸ. ਪਰਵਾਨਾ)-ਪੰਜਾਬ ਕਿਸਾਨ ਸਭਾ 'ਚ ਪ੍ਰਮੁੱਖ ਵਿਰੋਧੀ ਪਾਰਟੀ 'ਆਪ' ਦੇ ਚੀਫ਼ ਵਹਿਪ ਤੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਤਾਲਾਬੰਦੀ ਕਾਰਨ ਸਬਜ਼ੀਆਂ ਦੇ ਭਾਅ ਅਸਮਾਨ 'ਤੇ ਚੜ੍ਹ ਗਏ ਹਨ ...

ਪੂਰੀ ਖ਼ਬਰ »

ਗਿਲਕੋ ਗਰੁੱਪ ਦੇ ਸਮੂਹ ਕਰਮਚਾਰੀਆਂ ਨੇ ਕੋਵਿਡ ਵੈਕਸੀਨ ਲਗਵਾਈ-ਗਿੱਲ

ਖਰੜ, 7 ਮਈ (ਗੁਰਮੁੱਖ ਸਿੰਘ ਮਾਨ)-ਕੋਰੋਨਾ ਤੋਂ ਬਚਾਓ ਹਿੱਤ ਗਿਲਕੋ ਗਰੁੱਪ ਵਲੋਂ ਕੰਪਨੀ 'ਚ ਕੰਮ ਕਰਦੇ ਸਮੂਹ ਕਰਮਚਾਰੀਆਂ ਨੂੰ ਕੋਵਿਡ ਵੈਕਸੀਨ ਲਗਵਾਈ ਗਈ | ਕੰਪਨੀ ਦੇ ਸੀ. ਐਮ. ਡੀ. ਰਣਜੀਤ ਸਿੰਘ ਗਿੱਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੋਵਿਡ ਵੈਕਸੀਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 68 ਯੂਨਿਟ ਖ਼ੂਨ ਇਕੱਤਰ

ਲਾਲੜੂ, 7 ਮਈ (ਰਾਜਬੀਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਲਾਲੜੂ ਵਲੋਂ ਥੈਲੇਸੀਮੀਆ ਪੀੜਤ ਬੱਚਿਆਂ ਦੀ ਮਦਦ ਲਈ ਦੁਰਗਾ ਦੇਵੀ ਮੰਦਰ ਦੀ ਧਰਮਸ਼ਾਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪੀ. ਜੀ. ਆਈ. ਚੰਡੀਗੜ੍ਹ ਤੋਂ ਡਾ: ਨਿਪੁੰਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਝੁੰਝਨੰੂ ਰਾਜਸਥਾਨ ਦੇ ਰਹਿਣ ਵਾਲੇ ਇਕ 34 ਸਾਲਾ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕ੍ਰਾਈਮ ਬਰਾਂਚ ਦੀ ਟੀਮ ਵਲੋਂ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਪੰਜਾਬ ਯੂਥ ਵਿਕਾਸ ਬੋਰਡ ਨੇ ਸੂਬੇ ਭਰ 'ਚ 33 ਕੋਵਿਡ ਟੀਕਾਕਰਨ ਕੈਂਪ ਲਗਾਏ-ਬਿੰਦਰਾ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਬੋਰਡ ਵਲੋਂ ਸੂਬੇ ਭਰ 'ਚ ਹੁਣ ਤੱਕ 33 ਟੀਕਾਕਰਨ ਕੈਂਪ ਲਗਾਏ ਜਾ ਚੁੱਕੇ ...

ਪੂਰੀ ਖ਼ਬਰ »

ਪੰਜਾਬ 'ਚ ਕੋਵਿਡ ਸਮੇਂ ਕੈਪਟਨ ਦੇ ਰਾਜ 'ਚ ਨਕਲੀ ਦਵਾਈਆਂ ਦਾ ਚੱਲ ਰਿਹਾ ਕਾਰੋਬਾਰ-ਸਰਬਜੀਤ ਕੌਰ ਮਾਣੂੰਕੇ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਦੋਸ਼ ਲਾਇਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਰਾਜ 'ਚ ਨਕਲੀ ਦਵਾਈਆਂ ਦਾ ਕਾਰੋਬਾਰ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਯੂਨੀਫਾਈਡ ਕਮਾਂਡ ਸੈਂਟਰ ਸਥਾਪਿਤ ਕਰਨ ਦੀ ਲੋੜ-ਹਾਈਕੋਰਟ

ਚੰਡੀਗੜ੍ਹ, 7 ਮਈ (ਬਿ੍ਜੇਂਦਰ ਗੌੜ)-ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਕਿਹਾ ਹੈ ਕਿ ਉਹ ਚੰਡੀਗੜ੍ਹ, ਪੰਚਕੂਲਾ ਤੇ ਮੋਹਾਲੀ ਲਈ ਇਕ ਯੂਨੀਫਾਈਡ ਕਮਾਂਡ ਸੈਂਟਰ ਸਥਾਪਿਤ ਕਰਨ 'ਤੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਮੁੜ ਤੋਂ 100 ਬੈੱਡਾਂ ਦਾ ਕੋਵਿਡ ਕੇਅਰ ਸੈਂਟਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਪੰਜਾਬ 'ਚ ਬੀਤੇ ਦਿਨੀਂ 8 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦ ਕਿ ਹੁਣ ਤੱਕ 8,630 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ | ਇਨ੍ਹਾਂ ਭਿਆਨਕ ਹਾਲਾਤਾਂ ਦੇ ਮੱਦੇਨਜ਼ਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਡਿਪਟੀ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਨੂੰ ਅਦਾਲਤਾਂ ਦੇ ਕਹਿਣ 'ਤੇ ਵੀ ਆਕਸੀਜਨ ਤੇ ਬੈੱਡ ਨਹੀਂ ਮਿਲ ਰਹੇ-ਬਾਕਰ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਅੱਜ ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਇਸ ਕਦਰ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਕਿ ਕੋਰੋਨਾ ਦੇ ਮਰੀਜ਼ਾਂ ਨੂੰ ਅਦਾਲਤਾਂ ਦੇ ਕਹਿਣ 'ਤੇ ਵੀ ਆਕਸੀਜਨ ਤੇ ਬੈੱਡ ਨਹੀਂ ਮਿਲ ਰਹੇ, ਲਿਹਾਜ਼ਾ ਮਰੀਜ਼ ਮੌਤ ਦੇ ਮੂੰਹ 'ਚ ਜਾ ਰਹੇ ਹਨ ...

ਪੂਰੀ ਖ਼ਬਰ »

ਡੀ. ਐਮ. ਵਲੋਂ ਸ਼ਰਤਾਂ ਅਧੀਨ ਸਵੇਰ 5 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਦਿੱਤੀ ਆਗਿਆ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਸਾਰੇ ਭਾਈਵਾਲਾਂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਸੀ. ਆਰ. ਪੀ. ਸੀ. ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ਾਂ ਨੂੰ ਜਾਰੀ ਰੱਖਣ ਤੇ ...

ਪੂਰੀ ਖ਼ਬਰ »

ਜੇਲ੍ਹ ਵਿਭਾਗ 'ਚ ਵਾਰਡਰ ਦੀਆਂ 815 ਅਤੇ ਮੈਟਰਨ ਦੀਆਂ 32 ਅਸਾਮੀਆਂ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ-ਰਮਨ ਬਹਿਲ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਜੇਲ੍ਹ ਵਿਭਾਗ 'ਚ ਵਾਰਡਰ ਦੀਆਂ 815 ਅਤੇ ਮੈਟਰਨ ਦੀਆਂ 32 ਅਸਾਮੀਆਂ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਅੱਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਈ-ਸੰਜੀਵਨੀ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਟੈਲੀ ਕੰਸਲਟੇਸ਼ਨ ਓ. ਪੀ. ਡੀ. ਸੇਵਾਵਾਂ-ਸਿੱਧੂ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ (ਸੋਮਵਾਰ ਤੋਂ ਸਨਿਚਰਵਾਰ) ਤੱਕ ਈ-ਸੰਜੀਵਨੀ ਓ. ਪੀ. ਡੀ. ਮੋਬਾਈਲ ਐਪ ਰਾਹੀਂ ਮਰੀਜ਼ਾਂ ਨੂੰ ਗਾਇਨੀਕਾਲੋਜੀ, ਜਨਰਲ ਤੇ ਮਨੋਵਿਗਿਆਨਕ ਬਿਮਾਰੀਆਂ ਸਬੰਧੀ ਟੈਲੀ-ਕੰਸਲਟੇਸ਼ਨ ਓ. ਪੀ. ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 629 ਨਵੇਂ ਮਾਮਲੇ

ਪੰਚਕੂਲਾ, 7 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 629 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 523 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦ ਕਿ 106 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ...

ਪੂਰੀ ਖ਼ਬਰ »

ਭਾਜਪਾ ਵਰਕਰ ਵੀ ਕੋਰੋਨਾ ਪੀੜਤ ਪਰਿਵਾਰਾਂ ਦੀ ਮਦਦ ਕਰ ਰਹੇ-ਪ੍ਰਵੇਸ਼ ਸ਼ਰਮਾ

ਖਰੜ, 7 ਮਈ (ਮਾਨ)-ਭਾਜਪਾ ਦੇ ਜ਼ਿਲ੍ਹਾ ਸਕੱਤਰ ਪ੍ਰਵੇਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਸਮੁੱਚੀ ਟੀਮ ਵਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ 'ਸੇਵਾ ਹੀ ਸੰਗਠਨ' ਦੇ ਮੰਤਰ ਤਹਿਤ ਕੋਰੋਨਾ ਮਹਾਂਮਾਰੀ ਤੋਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤ ਕਰ ਰਹੀ ...

ਪੂਰੀ ਖ਼ਬਰ »

ਮੋਗੇ ਤੋਂ ਹੈਰੋਇਨ ਲਿਆ ਕੇ ਮੁਹਾਲੀ 'ਚ ਵੇਚਣ ਵਾਲਾ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ 110 ਗ੍ਰਾਮ ਹੈਰੋਇਨ ਸਮੇਤ 1 ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਵਾਸੀ ਪਿੰਡ ਮੱਖੂ ਮਾਜਰਾ ਜ਼ਿਲ੍ਹਾ ਕਰਨਾਲ (ਹਰਿਆਣਾ) ਵਜੋਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਐੱਸ. ਏ. ਐੱਸ. ਨਗਰ, 7 ਮਈ (ਜੱਸੀ)-ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੰਮ ਆਏ ਮਨਿੰਦਰ ਸਿੰਘ ਵਾਸੀ ਪਿੰਡ ਮੌਜ਼ਪੁਰ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਸ ਵਲੋਂ ਆਪਣਾ ਮੋਟਰਸਾਈਕਲ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਖਿਡੌਣਾ ਪਿਸਤੌਲ ਤੇ ਚੋਰੀ ਦੀ ਕਾਰ ਸਮੇਤ ਸੰਨੀ ਉਰਫ਼ ਖੁਰਮੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਵਿਚਲੀ ਚੌਕੀ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ, ਖਿਡੌਣਾ ਪਿਸਤੌਲ ਤੇ ਲੋਹੇ ਦੇ ਦਾਤ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 927 ਨਵੇਂ ਮਾਮਲੇ, 9 ਦੀ ਮੌਤ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਮਹਾਂਮਾਰੀ ਦੇ 927 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 9 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 781 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਦੌਰਾਨ 466 ਸ਼ਹਿਰੀਆਂ ਨੇ ਟੀਕਾ ਲਗਵਾਇਆ

ਕੁਰਾਲੀ, 7 ਮਈ (ਬਿੱਲਾ ਅਕਾਲਗੜ੍ਹੀਆ)- ਸਥਾਨਕ ਵਿਸ਼ਵਕਰਮਾ ਭਵਨ ਵਿਖੇ ਕੌਂਸਲਰ ਨੰਦੀ ਪਾਲ ਬੰਸਲ (ਪ੍ਰਧਾਨ ਸ਼ਹਿਰੀ ਕਾਂਗਰਸ) ਦੀ ਅਗਵਾਈ ਹੇਠ ਵਿਸ਼ਵਕਰਮਾ ਮੰਦਰ ਸਭਾ ਤੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 466 ...

ਪੂਰੀ ਖ਼ਬਰ »

ਮਾਈਨਿੰਗ ਅਫ਼ਸਰ ਦਾ ਲਾਕਰ ਖੋਲ੍ਹਣ ਲਈ ਅਦਾਲਤ ਨੇ ਦਿੱਤੀ ਇਜਾਜ਼ਤ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ 25 ਹਜ਼ਾਰ ਰੁ. ਦੀ ਰਿਸ਼ਵਤ ਸਮੇਤ ਗਿ੍ਫ਼ਤਾਰ ਮਾਈਨਿੰਗ ਅਫ਼ਸਰ ਸਿਮਰਪ੍ਰੀਤ ਕੌਰ ਢਿੱਲੋਂ, ਕਲਰਕ ਅਮਨਪ੍ਰੀਤ ਸਿੰਘ ਤੇ ਮਾਈਨਿੰਗ ਗਾਰਡ ਪਾਲਾ ਸਿੰਘ ਨੂੰ ਅੱਜ ਪਿਛਲਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ...

ਪੂਰੀ ਖ਼ਬਰ »

ਮੱਛਲੀ ਕਲਾਂ ਨੇ ਕਣਕ ਦੀ ਤੇਜ਼ ਚੁਕਾਈ ਲਈ ਖ਼ਰੀਦ ਏਜੰਸੀਆਂ ਨੂੰ ਲਿਖਿਆ ਪੱਤਰ

ਖਰੜ, 7 ਮਈ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਮਾਰਕੀਟ ਕਮੇਟੀ ਖਰੜ ਅਧੀਨ ਪੈਂਦੀਆਂ ਮੰਡੀਆਂ 'ਚ ਕਣਕ ਦੀ ਫ਼ਸਲ ਦੀ ਚੁਕਾਈ ਦਾ ਕੰਮ ਬੇਹੱਦ ਧੀਮਾ ਹੋਣ ਕਾਰਨ ਖ਼ਰੀਦ ਏਜੰਸੀਆਂ ਨੂੰ ਚਿੱਠੀ ਲਿਖੀ ਹੈ ਤੇ ਕਣਕ ਦੀ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਵੱਖ-ਵੱਖ ਇਲਾਕਿਆਂ 'ਚ 56 ਲੱਖ ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਲਗਾਤਾਰ ਸ਼ਹਿਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਔਖੇ ਹਾਲਾਤਾਂ 'ਚ ਵੀ ਮੇਅਰ ਜੀਤੀ ...

ਪੂਰੀ ਖ਼ਬਰ »

ਖਰੜ ਦੇ ਸਫ਼ਾਈ ਸੇਵਕ 10 ਤੋਂ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਜਾਣਗੇ

ਖਰੜ, 7 ਮਈ (ਜੰਡਪੁਰੀ)-ਖਰੜ ਵਿਖੇ ਡੋਰ-ਟੂ-ਡੋਰ ਕੂੜਾ ਚੁੱਕਣ ਵਾਲੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 10 ਮਈ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾ ਰਹੀ ਹੈ | ਇਸ ਸਬੰਧ 'ਚ ਖਰੜ ਦੇ ਐੱਸ. ਡੀ. ਐੱਮ. ਹਿਮਾਂਸ਼ੂ ਜੈਨ ਨੂੰ ਮੰਗ-ਪੱਤਰ ਦਿੰਦਿਆਂ ਖਰੜ ਦੇ ...

ਪੂਰੀ ਖ਼ਬਰ »

ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਅੰਬਾਲਾ ਵਾਸੀਆਂ ਨੇ ਸਮਾਜ ਸੇਵੀ ਸੋਨੂੰ ਸੇਠੀ ਨੂੰ ਦਿੱਤੇ ਭਾਫ ਵਾਲੇ 200 ਸਟੀਮਰ

ਡੇਰਾਬੱਸੀ, 7 ਮਈ (ਗੁਰਮੀਤ ਸਿੰਘ)-ਕਰੀਬ 12 ਸਾਲਾਂ ਤੋਂ ਬੇਸਹਾਰਾ ਤੇ ਜ਼ਰੂਰਤਮੰਦ ਲੋਕਾਂ ਲਈ ਮਸੀਹਾ ਬਣੇ ਸੋਨੂੰ ਸੇਠੀ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਅੰਬਾਲਾ ਵਾਸੀਆਂ ਨੇ ਸੋਨੂੰ ਸੇਠੀ ਨੂੰ 200 ਸਟੀਮਰ ਭੇਟ ਕੀਤੇ ਹਨ | ਇਸ ਸਬੰਧੀ ਸੋਨੂੰ ਸੇਠੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੁਫੇਰਿਓਾ ਪੱਕੀਆਂ ਸੜਕਾਂ ਨਾਲ ਘਿਰਿਆ ਹੋਇਆ ਪਿੰਡ ਹੈ ਜਾਸਤਨਾਂ ਖੁਰਦ

ਰਾਜਬੀਰ ਸਿੰਘ 98150-43944 ਲਾਲੜੂ-ਨਗਰ ਕੌਂਸਲ ਲਾਲੜੂ ਤੋਂ 7 ਕਿੱਲੋਮੀਟਰ ਪੁਰਬ ਵੱਲ ਵਸਿਆ ਪਿੰਡ ਜਾਸਤਨਾਂ ਖੁਰਦ, ਜਿਸ ਨੂੰ ਛੋਟਾ ਜਾਸਤਨਾਂ ਵੀ ਕਿਹਾ ਜਾਂਦਾ ਹੈ, ਚੁਫੇਰਿਓਾ ਪੱਕੀਆਂ ਸੜਕਾਂ ਨਾਲ ਘਿਰਿਆ ਹੋਇਆ ਹੈ | ਪਿੰਡ ਨੂੰ ਇਕ ਪੱਕੀ ਸੜਕ ਪਿੰਡ ਬੱਲੋਪੁਰ, ਇਕ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਮੈਡੀਕਲ ਸਹਾਇਤਾ ਦੇਣ ਸਬੰਧੀ ਪੇਸ਼ ਪ੍ਰਸਤਾਵਾਂ ਦੀ ਸਮੀਖਿਆ ਲਈ ਕਮੇਟੀ ਗਠਿਤ-ਡੀ. ਸੀ.

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਪਿਛਲੇ ਕੁਝ ਸਮੇਂ ਤੋਂ ਕੋਵਿਡ-19 ਮਹਾਂਮਾਰੀ ਦੇ ਕੇਸਾਂ 'ਚ ਕਾਫੀ ਵਾਧਾ ਹੋ ਰਿਹਾ ਹੈ ਤੇ ਇਸ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਇਲਾਜ ਲਈ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਜਾਂਦਾ ਹੈ, ਪਰ ਕੇਸਾਂ 'ਚ ਜ਼ਿਆਦਾ ...

ਪੂਰੀ ਖ਼ਬਰ »

ਇੰਡਸਟਰੀਅਲ ਐਸੋਸੀਏਸ਼ਨ ਸੈਕਟਰ-82 ਨੇ ਕੋਵਿਡ ਟੀਕਾਕਰਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਇੰਡਸਟਰੀਅਲ ਐਸੋਸੀਏਸ਼ਨ ਸੈਕਟਰ-82 ਮੁਹਾਲੀ ਵਲੋਂ ਪਲਾਟ ਨੰ. 666 ਸੈਕਟਰ-82 ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਉਦਯੋਗਿਕ ਖੇਤਰ 'ਚ ਕੰਮ ਕਰਦੇ ਕਰੀਬ 2 ...

ਪੂਰੀ ਖ਼ਬਰ »

ਸਾਰੇ ਸਰਕਾਰੀ ਤੇ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ 'ਚ ਸਥਿਤ ਕੈਮਿਸਟਾਂ ਨੂੰ ਇੰਜੈਕਸ਼ਨ ਰੈਮਡੇਸੀਵਿਰ ਮੁਹੱਈਆ ਕਰਵਾਏ ਜਾਣਗੇ-ਡੀ. ਸੀ.

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਦੇ ਪ੍ਰਬੰਧਨ ਲਈ ਇੰਜੈਕਸ਼ਨ ਰੈਮਡੇਸੀਵਿਰ (100 ਮਿਲੀਗ੍ਰਾਮ) ਦਿੱਤਾ ਜਾ ਰਿਹਾ ਹੈ | ਸੂਬਾ ਸਰਕਾਰ ਵਲੋਂ ਸਰਕਾਰੀ ਸਟਾਕ ਤੋਂ ਸਰਕਾਰੀ ਤੇ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ ਵਿਚਲੇ ਕੈਮਿਸਟਾਂ ...

ਪੂਰੀ ਖ਼ਬਰ »

ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਦੋ ਮਾਮਲੇ ਦਰਜ

ਖਰੜ, 7 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਦੀ ਪੁਲਿਸ ਵਲੋਂ ਕੋਵਿਡ ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੋ ਮਾਮਲੇ ਦਰਜ ਕੀਤੇ ਗਏ ਹਨ | ਇਸ ਸਬੰਧੀ ਥਾਣਾ ਸਿਟੀ ਖਰੜ ਦੇ ਐਸ. ਐਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX