ਤਾਜਾ ਖ਼ਬਰਾਂ


ਮਲੇਸ਼ੀਆ ਮਾਸਟਰਜ਼ 2023 ਦੇ ਫਾਈਨਲ ਚ ਐਚ.ਐਸ. ਪ੍ਰਣਯ
. . .  1 day ago
ਕੁਆਲਾਲੰਪੁਰ, 27 ਮਈ-ਮਲੇਸ਼ੀਆ ਮਾਸਟਰਜ਼ 2023: ਸੱਟ ਕਾਰਨ ਵਿਰੋਧੀ ਖਿਡਾਰੀ ਦੇ ਹਟਣ ਤੋਂ ਬਾਅਦ ਭਾਰਤ ਦੇ ਐਚ.ਐਸ. ਪ੍ਰਣਯ ਨੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ...
ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ-ਇੰਗਲੈਂਡ ਨੇ ਭਾਰਤ ਨੂੰ 4-2 ਨਾਲ ਹਰਾਇਆ
. . .  1 day ago
ਲੰਡਨ, 27 ਮਈ - ਮੇਜ਼ਬਾਨ ਇੰਗਲੈਂਡ ਨੇ ਇਥੇ ਲੰਡਨ ਦੇ ਲੀ ਵੈਲੀ ਹਾਕੀ ਸਟੇਡੀਅਮ 'ਚ ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ ਮੁਕਾਬਲੇ 'ਚ ਭਾਰਤ ਨੂੰ 4-2 ਨਾਲ ਹਰਾ ਕੇ ਪੂਲ ਟੇਬਲ 'ਚ ਚੋਟੀ ਦਾ ਸਥਾਨ...
ਰਜਨੀਕਾਂਤ ਨੇ ਟਵੀਟ ਕਰ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਚੇਨਈ, 27 ਮਈ-ਅਦਾਕਾਰ ਰਜਨੀਕਾਂਤ ਨੇ ਟਵੀਟ ਕੀਤਾ, "ਤਾਮਿਲ ਸ਼ਕਤੀ ਦਾ ਪਰੰਪਰਾਗਤ ਪ੍ਰਤੀਕ - ਰਾਜਦੰਡ (#ਸੇਂਗੋਲ) - ਭਾਰਤ ਦੀ ਭਾਰਤ ਦੀ ਸੰਸਦ ਦੇ ਨਵੇਂ ਭਵਨ ਵਿਚ ਚਮਕੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ...
ਬੀਬਾ ਹਰਸਿਮਰਤ ਕੌਰ ਬਾਦਲ ਵਲੋਂ 12ਵੀਂ ਜਮਾਤ ਦੇ ਨਤੀਜੇ ਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਸੁਜਾਨ ਕੌਰ ਦਾ ਸਨਮਾਨ
. . .  1 day ago
ਸਰਦੂਲਗੜ੍ਹ, 27 ਮਈ -(ਜੀ.ਐਮ.ਅਰੋੜਾ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਵਿਚ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਨੇ ਪੰਜਾਬ ਭਰ ਵਿਚੋਂ 500 ਵਿਚੋਂ 500 ਅੰਕ ਲੈ ਕੇ ਪਹਿਲਾ...
ਮਹਾਰਾਸ਼ਟਰ ਦੇ ਪਾਲਘਰ ਚ ਦੋ ਵਾਰ ਆਇਆ ਭੂਚਾਲ
. . .  1 day ago
ਮੁੰਬਈ, 27 ਮਈ-ਮਹਾਰਾਸ਼ਟਰ ਦੇ ਪਾਲਘਰ ਵਿਚ ਅੱਜ ਸ਼ਾਮ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਕ੍ਰਮਵਾਰ ਸ਼ਾਮ 5:15 ਅਤੇ 5:28 ਵਜੇ ਆਏ ਭੂਚਾਲ...
ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਮ ਇੰਡੀਆ ਵਜੋਂ ਕੰਮ ਕਰਨਾ ਚਾਹੀਦਾ ਹੈ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਹਿਲਾਂ ਨੀਤੀ ਆਯੋਗ ਦੀ 8ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ 19 ਰਾਜਾਂ ਅਤੇ 6 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੇ ਮੁੱਖ ਮੰਤਰੀਆਂ/ਉਪ ਰਾਜਪਾਲਾਂ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨੇ...
ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਰੋਡਵੇਜ਼ ਦੀ ਬੱਸ ਪਲਟੀ
. . .  1 day ago
ਜ਼ੀਰਕਪੁਰ, 27 ਮਈ (ਅਵਤਾਰ ਸਿੰਘ)- ਜ਼ੀਰਕਪੁਰ ਅੰਬਾਲਾ ਸੜਕ ’ਤੇ ਅੱਜ ਬਾਅਦ ਦੁਪਹਿਰ ਇਕ ਹਰਿਆਣਾ ਰੋਡਵੇਜ਼ ਦੀ ਬੱਸ ਗਲਤ ਦਿਸ਼ਾ ਵੱਲ ਤੋਂ ਆ ਰਹੇ ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਪਲਟ ਗਈ। ਇਸ ਦੌਰਾਨ....
ਅਸਲਾ ਐਕਟ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਭੇਜਿਆ 4 ਦਿਨਾਂ ਰਿਮਾਂਡ ’ਤੇ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ...
ਦਿੱਲੀ ਆਬਕਾਰੀ ਮਾਮਲਾ: ਸੀ.ਬੀ.ਆਈ. ਦਾ ਦਾਅਵਾ, ਮਨੀਸ਼ ਸਿਸੋਦੀਆ ਨੇ ਨਸ਼ਟ ਕੀਤੇ ਫ਼ੋਨ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ.....
ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੱਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ.....
ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਸੰਮਨ ਜਾਰੀ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਰਾਊਸ ਐਵੇਨਿਊ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਦੋਸ਼ੀਆਂ ਦੇ ਖ਼ਿਲਾਫ਼ ਸੀ.ਬੀ.ਆਈ.....
ਏਸ਼ੀਆ ਕੱਪ ਸੰਬੰਧੀ ਫ਼ੈਸਲਾ ਆਈ.ਪੀ.ਐਲ. ਫਾਈਨਲ ਤੋਂ ਬਾਅਦ- ਬੀ.ਸੀ.ਸੀ.ਆਈ.
. . .  1 day ago
ਨਵੀਂ ਦਿੱਲੀ, 27 ਮਈ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਸੀ.ਸੀ.ਆਈ. ਨੇ ਏਸ਼ੀਆ ਕੱਪ 2023 ਲਈ ਪਾਕਿਸਤਾਨ.....
ਐਸ.ਐੈਸ.ਪੀ ਕੌਂਡਲ ਦੀ ਅਗਵਾਈ ਵਿਚ ਅਫ਼ੀਮ ਸਮਗਲਰ, ਹਥਿਆਰ ਗਰੋਹ ਕਾਬੂ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)- ਖ਼ੰਨਾ ਪੁਲਿਸ ਨੇ ਇਲਾਕੇ ਵਿਚ ਨਾਜਾਇਜ਼ ਚੱਲ ਰਹੇ ਆਈਲੈਟਸ ਸੈਂਟਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਔਰਤਾਂ ਨੂੰ ਕਾਬੂ ਕੀਤਾ ਅਤੇ ਇਕ ਹੋਰ ਮਾਮਲੇ ’ਚ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼ ਕਰਦੇ ਹੋਏ 5 ਦੇਸੀ ਕੱਟੇ ਸਮੇਤ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ.....
ਨਵਾਂ ਸੰਸਦ ਭਵਨ ਸੁਤੰਤਰ ਭਾਰਤ ਦੀ ਯਾਤਰਾ ਵਿਚ ਮਹੱਤਵਪੂਰਨ ਮੀਲ ਪੱਥਰ- ਜੇ.ਪੀ. ਨੱਢਾ
. . .  1 day ago
ਨਵੀਂ ਦਿੱਲੀ, 27 ਮਈ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਨਵੀਂ ਸੰਸਦ ਭਵਨ ਸੁਤੰਤਰ ਭਾਰਤ ਦੀ ਯਾਤਰਾ ਵਿਚ ਇਕ ਮਹੱਤਵਪੂਰਨ ਮੀਲ ਦਾ....
ਕਰਨਾਟਕ: ਮੁੱਖ ਮੰਤਰੀ ਨੇ ਕੀਤਾ ਆਪਣੀ ਕੈਬਨਿਟ ਦਾ ਵਿਸਥਾਰ
. . .  1 day ago
ਬੈਂਗਲੁਰੂ, 27 ਮਈ- ਅੱਜ ਨਵੀਂ ਬਣੀ ਕਰਨਾਟਕ ਸਰਕਾਰ ’ਚ ਪਹਿਲਾ ਮੰਤਰੀ ਮੰਡਲ ਵਿਸਥਾਰ ਹੋਇਆ। ਮੁੱਖ ਮੰਤਰੀ ਸਿਧਾਰਮਈਆ ਨੇ ਆਪਣੀ ਕੈਬਨਿਟ ਵਿਚ 24 ਨਵੇਂ ਵਿਧਾਇਕਾਂ ਨੂੰ ਥਾਂ....
ਹਰਿਆਣਾ ਤੇ ਉਤਰ ਪ੍ਰਦੇਸ਼ ਲਈ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਮਈ- ਮੌਸਮ ਵਿਭਾਗ ’ਚ ਵਿਗਿਆਨੀ ਡਾ. ਸੋਮਾ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਬ ਸਾਗਰ ਤੋਂ ਨਮੀ ਦੇ ਕਾਰਨ ਉੱਤਰ-ਪੱਛਮੀ ਭਾਰਤ ਵਿਚ ਅੱਜ ਅਤੇ ਕੱਲ੍ਹ ਇਕੋ ਜਿਹਾ ਮੌਸਮ...
ਭੜਕਾਊ ਬਿਆਨ ਦੇਣ ਦੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਤੇ ਹੋਰਾਂ ਵਿਰੁੱਧ ਸ਼ਿਕਾਇਤ ਦਰਜ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਹੋਰਨਾਂ ਖ਼ਿਲਾਫ਼ ਭਾਈਚਾਰਿਆਂ/ਸਮੂਹਾਂ ਦਰਮਿਆਨ ਭੇਦਭਾਵ ਨੂੰ ਵਧਾਵਾ ਦੇਣ ਦੇ ਇਰਾਦੇ.....
ਸਰਕਾਰ ਨੂੰ ਪੁਰਾਣੇ ਸੰਸਦ ਭਵਨ ਨੂੰ ਹੀ ਵਿਕਸਿਤ ਕਰਨਾ ਚਾਹੀਦਾ ਸੀ- ਨਿਤੀਸ਼ ਕੁਮਾਰ
. . .  1 day ago
ਪਟਨਾ, 27 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਨਵੀਂ ਸੰਸਦ ਦੇ ਨਿਰਮਾਣ ਤੇ ਉਦਘਾਟਨ ਨੂੰ ਲੈ ਕੇ ਅੱਜ ਕੇਂਦਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਨੀਤੀ ਆਯੋਗ ਦੀ ਬੈਠਕ ਅਤੇ ਨਵੀਂ ਇਮਾਰਤ.....
ਨੀਤੀ ਆਯੋਗ ਦੀ ਮੀਟਿੰਗ ਸ਼ੁਰੂ, ਨਰਿੰਦਰ ਮੋਦੀ ਕਰ ਰਹੇ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਚ ਨਵੇਂ ਕਨਵੈਨਸ਼ਨ ਸੈਂਟਰ ’ਚ ‘ਵਿਕਸਿਤ ਭਾਰਤ 2047: ਟੀਮ ਇੰਡੀਆ ਦੀ ਭੂਮਿਕਾ’ ਵਿਸ਼ੇ ’ਤੇ ਨੀਤੀ ਆਯੋਗ ਦੀ 8ਵੀਂ.....
ਨਿਪਾਲ ਦੇ ਪ੍ਰਧਾਨ ਮੰਤਰੀ 31 ਮਈ ਨੂੰ ਆਉਣਗੇ ਭਾਰਤ
. . .  1 day ago
ਨਵੀਂ ਦਿੱਲੀ, 27 ਮਈ- ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ 31 ਮਈ ਤੋਂ.....
ਨਵੇਂ ਸੰਸਦ ਭਵਨ ਨੇੜੇ 24 ਘੰਟੇ ਰਹੇਗੀ ਸੁਰੱਖਿਆ ਤਾਇਨਾਤ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਪੁਲਿਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਲਈ ਭਵਨ.....
ਕੈਰੀ ਆਨ ਜੱਟਾ-3 ਦਾ ਪੋਸਟਰ ਹੋਇਆ ਰਿਲੀਜ਼, 29 ਜੂਨ ਨੂੰ ਹੋਵੇਗੀ ਦਰਸ਼ਕਾਂ ਦੇ ਰੂਬਰੂ, 30 ਮਈ, ਸ਼ਾਮ 6 ਵਜ਼ੇ ਰੀਲੀਜ਼ ਹੋਵੇਗਾ ਟ੍ਰੇਲਰ
. . .  1 day ago
ਕੈਰੀ ਆਨ ਜੱਟਾ-3 ਦਾ ਪੋਸਟਰ ਹੋਇਆ ਰਿਲੀਜ਼, 29 ਜੂਨ ਨੂੰ ਹੋਵੇਗੀ ਦਰਸ਼ਕਾਂ ਦੇ ਰੂਬਰੂ, 30 ਮਈ, ਸ਼ਾਮ 6 ਵਜ਼ੇ ਰੀਲੀਜ਼ ਹੋਵੇਗਾ ਟ੍ਰੇਲਰ
ਮੱਧ ਪ੍ਰਦੇਸ਼: ਜਬਲਪੁਰ ਸਮੇਤ 13 ਥਾਵਾਂ 'ਤੇ ਐੱਨ.ਆਈ.ਏ. ਦੀ ਛਾਪੇਮਾਰੀ
. . .  1 day ago
ਭੋਪਾਲ, 27 ਮਈ-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਸਵੇਰ ਤੋਂ ਹੀ ਮੱਧ ਪ੍ਰਦੇਸ਼ ਦੇ ਜਬਲਪੁਰ 'ਚ 13 ਟਿਕਾਣਿਆਂ 'ਤੇ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ਦੀ ਚੱਲ ਰਹੀ ਜਾਂਚ 'ਚ ਛਾਪੇਮਾਰੀ ਕੀਤੀ ਹੈ।
ਲਸ਼ਕਰ ਸੰਗਠਨ ਦੇ ਅੱਤਵਾਦੀ ਸਹਿਯੋਗੀ ਵਜੋਂ ਕੰਮ ਕਰਦੇ ਜੰਮੂ-ਕਸ਼ਮੀਰ ਦੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 27 ਮਈ-ਜੰਮੂ-ਕਸ਼ਮੀਰ ਬਾਰਾਮੂਲਾ ਪੁਲਿਸ ਅਤੇ 52 ਆਰ ਆਰ ਦੇ ਸੰਯੁਕਤ ਬਲਾਂ ਨੇ ਨਾਗਬਲ ਚੰਦੂਸਾ ਵਿਖੇ ਲਸ਼ਕਰ ਸੰਗਠਨ ਦੇ ਅੱਤਵਾਦੀ ਸਹਿਯੋਗੀ ਵਜੋਂ ਕੰਮ ਕਰਦੇ ਮੁਹੰਮਦ ਅਸ਼ਰਫ ਮੀਰ ....
ਮਾਮੂਲੀ ਗੱਲ ਨੂੰ ਨੇ ਧਾਰਿਆ ਭਿਆਨਕ ਰੂਪ, ਸਿਰ 'ਚ ਸੱਟ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਮਲੋਟ, 27 ਮਈ (ਬਲਕਰਨ ਸਿੰਘ ਖਾਰਾ)- ਮਲੋਟ ਦੇ ਹਰਜਿੰਦਰ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦਾ ਗੁਆਂਢੀ ਨੇ ਲੱਕੜ ਦਾ ਫਹੋੜਾ ਮਾਰ ਕਤਲ ਕਰ ਦਿੱਤਾ। ਜਾਣਕਾਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਪੰਜਾਬ / ਜਨਰਲ

ਸੂਬੇ ਦੇ ਵਪਾਰ ਨੂੰ ਲੀਹ 'ਤੇ ਲਿਆਉਣ ਲਈ ਲੁਧਿਆਣਾ-ਕੋਲਕਾਤਾ ਰੇਲਵੇ ਕਾਰੀਡੋਰ ਨੂੰ ਅਟਾਰੀ ਸਰਹੱਦ ਤੱਕ ਲਿਆਉਣਾ ਜ਼ਰੂਰੀ

ਸੁਰਿੰਦਰ ਕੋਛੜ
ਅੰਮਿ੍ਤਸਰ, 7 ਮਈ -ਸਰਕਾਰ ਪਾਸੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਸੱਖਣੀਆਂ ਪੰਜਾਬ ਦੀਆਂ ਸਨਅਤੀ ਇਕਾਈਆਂ ਸੂਬੇ ਦੇ ਵਪਾਰ ਨੂੰ ਮੁੜ ਲੀਹ 'ਤੇ ਲਿਆਉਣ ਲਈ ਪਾਕਿਸਤਾਨ ਨਾਲ ਬੰਦ ਕੀਤਾ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਅਤੇ ਲੁਧਿਆਣਾ-ਕੱਲਕਤਾ ਰੇਲਵੇ ਕਾਰੀਡੋਰ ਨੂੰ ਅਟਾਰੀ ਸਰਹੱਦ ਤੱਕ ਲਿਆਉਣ ਦੀ ਮੰਗ ਕਰ ਰਹੀਆਂ ਹਨ | ਸਨਅਤਕਾਰਾਂ ਦਾ ਕਹਿਣਾ ਹੈ ਕਿ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਉੱਤਰਾਖੰਡ ਸੂਬਿਆਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਅਤੇ ਚੀਨ ਦੀਆਂ ਬਣੀਆਂ ਵਸਤੂਆਂ ਦੀ ਤੇਜ਼ੀ ਨਾਲ ਦਰਾਮਦ ਪੰਜਾਬ ਦੇ ਉਦਯੋਗਾਂ ਨੂੰ ਵੱਡੀ ਢਾਹ ਲਗਾ ਰਹੀ ਹੈ | ਇਸ ਦੇ ਇਲਾਵਾ ਕੋਰੋਨਾ ਕਾਰਨ ਉਦਯੋਗਾਂ ਨੂੰ ਲੱਗੀ ਵੱਢੀ ਢਾਹ ਦੇ ਚਲਦਿਆਂ ਸੂਬੇ ਦੇ ਉਦਯੋਗਾਂ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਉਦਯੋਗਪਤੀਆਂ ਨੂੰ ਸਬਸਿਡੀ ਦਿੱਤੀ ਜਾਵੇ ਅਤੇ ਇਸ ਸਰਹੱਦੀ ਜ਼ਿਲ੍ਹੇ ਦੀਆਂ ਇਕਾਈਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣ | ਉਨ੍ਹਾਂ ਦੱਸਿਆ ਕਿ ਸੂਬੇ ਦੇ ਵਪਾਰੀ ਸਰਕਾਰਾਂ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਨਿਤ ਨਵੀਆਂ ਨੀਤੀਆਂ ਤੋਂ ਬੁਰੀ ਤਰ੍ਹਾਂ ਨਾਲ ਪ੍ਰੇਸ਼ਾਨ ਹਨ | ਫੋਕਲ ਪੁਆਇੰਟ ਸਥਿਤ ਵੱਖ-ਵੱਖ ਸਨਅਤਕਾਰਾਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਬਣਾਈ ਗਈ ਸਾਲ 2016 ਦੀ ਉਦਯੋਗਿਕ ਪਾਲਿਸੀ ਅਜੇ ਤੱਕ ਲਾਗੂ ਨਹੀਂ ਕੀਤੀ ਜਾ ਸਕੀ ਹੈ ਅਤੇ ਨਾ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਬਾਰੇ 'ਚ ਬਹੁਤੀ ਜਾਣਕਾਰੀ ਹੈ | ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ. ਐਸ. ਆਈ. ਈ. ਸੀ.) ਬਾਰੇ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਇਹ ਵਿਭਾਗ ਹਰ ਵਰ੍ਹੇ 26 ਜਨਵਰੀ ਨੂੰ ਰਾਜਧਾਨੀ ਦਿੱਲੀ 'ਚ ਹੋਣ ਵਾਲੀ ਪਰੇਡ 'ਚ ਦਿਖਾਵਾ ਬਣ ਕੇ ਰਹਿ ਗਿਆ ਹੈ | ਜਦਕਿ ਇਸ ਦਾ ਅਸਲ ਕੰਮ ਉਦਯੋਗਪਤੀਆਂ ਨੂੰ ਸਸਤੇ ਭਾਅ 'ਤੇ ਕੱਚਾ ਮਾਲ ਉਪਲਬੱਧ ਕਰਵਾਉਣਾ ਅਤੇ ਤਿਆਰ ਮਾਲ ਦੇ ਲਈ ਪ੍ਰਦਰਸ਼ਨੀਆਂ ਲਗਾ ਕੇ ਉਦਯੋਗਪਤੀਆਂ ਲਈ ਨਵੇਂ ਬਾਜ਼ਾਰ ਕਾਇਮ ਕਰਨਾ ਸੀ | ਉਨ੍ਹਾਂ ਨੇ ਕਿਹਾ ਕਿ ਪਿਛਲੇ ਵਰਿ੍ਹਆਂ 'ਚ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮਿ੍ਤਸਰ ਦੇ ਉਦਯੋਗਾਂ ਅਤੇ ਕਾਰੋਬਾਰ ਵਲ ਕੋਈ ਧਿਆਨ ਨਹੀਂ ਦਿੱਤਾ | ਜਲੰਧਰ ਅਤੇ ਲੁਧਿਆਣਾ 'ਚ ਸਟੀਲ ਅਥਾਰਿਟੀ ਆਫ਼ ਇੰਡੀਆ, ਜਿੰਦਲ ਅਤੇ ਵਿਸ਼ਾਖਾਪਟਨਮ ਦੇ ਡਿਪੂ ਹਨ ਜਦਕਿ ਅੰਮਿ੍ਤਸਰ 'ਚ ਅਜਿਹਾ ਕੁਝ ਵੀ ਨਹੀਂ ਹੈ | ਸਨਅਤਕਾਰਾਂ ਅਨੁਸਾਰ ਸਰਕਾਰ ਨੂੰ ਅੰਮਿ੍ਤਸਰ ਦੀ ਬੇਹਾਲ ਹੋ ਰਹੀ ਇੰਡਸਟਰੀ ਨੂੰ ਸਹੀ ਹਾਲਤ ਵਿਚ ਲਿਆਉਣ ਹਿਤ ਸਰਹੱਦੀ ਜ਼ਿਲਿ੍ਹਆਂ ਲਈ ਸਪੈਸ਼ਲ ਇਨਸੈਂਟਿਵ ਦੇਣੇ ਚਾਹੀਦੇ ਹਨ | ਉਨ੍ਹਾਂ ਦੱਸਿਆ ਕਿ ਅੰਮਿ੍ਤਸਰ 'ਚ ਕੁੱਝ ਵਰ੍ਹੇ ਪਹਿਲਾਂ ਤਕ 250 ਤੋਂ ਵਧੇਰੇ ਕਿੱਲਾਂ-ਪੇਚਾਂ ਦੇ ਛੋਟੇ ਵੱਡੇ ਯੂਨਿਟ ਸਨ ਅਤੇ ਉਨ੍ਹਾਂ ਨਾਲ ਸਬੰਧਤ ਹਜ਼ਾਰਾਂ ਪਰਿਵਾਰ ਆਪਣੀ ਰੋਜ਼ੀ ਰੋਟੀ ਚਲਾ ਰਹੇ ਸਨ, ਪਰ ਸਰਕਾਰ ਦੀਆਂ ਇੰਡਸਟਰੀ ਦਾ ਖੁਰਾ ਖੋਜ ਖ਼ਤਮ ਕਰਨ ਕਰਨ ਵਾਲੀਆਂ ਯੋਜਨਾਵਾਂ ਦੇ ਚਲਦਿਆਂ 50 ਫ਼ੀਸਦੀ ਤੋਂ ਵਧੇਰੇ ਉਦਯੋਗਪਤੀ ਆਪਣੇ ਕਾਰੋਬਾਰ ਬੰਦ ਕਰਕੇ ਟਰੇਡਿੰਗ ਕਰਨ ਲਈ ਮਜਬੂਰ ਹੋ ਚੁਕੇ ਹਨ |

ਕਿਸਾਨਾਂ ਵਲੋਂ ਪੰਜਾਬ ਭਰ 'ਚ ਤਾਲਾਬੰਦੀ ਵਿਰੋਧੀ ਪ੍ਰਦਰਸ਼ਨ ਅੱਜ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਅੱਜ 8 ਮਈ ਨੂੰ ਤਾਲਾਬੰਦੀ ਦੇ ਵਿਰੋਧ 'ਚ ਸਾਰੇ ਪੰਜਾਬ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਕਿਸਾਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕਾਂ 'ਤੇ ਆਉਣ, ਦੁਕਾਨਾਂ ਖੋਲ੍ਹਣ ਅਤੇ ਆਪਣਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜੁਰਾਬਾਂ ਵੇਚਣ ਵਾਲੇ ਲੜਕੇ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਦਾ ਐਲਾਨ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਦੇ ਵੰਸ਼ ਸਿੰਘ ਦੀ ਹਾਲਤ ਨੂੰ ਦੇਖਦਿਆਂ ਅੱਜ ਸੂਬਾ ਸਰਕਾਰ ਵਲੋਂ ਉਸ ਦੀ ਸਿੱਖਿਆ ਲਈ ਪੂਰਾ ਵਿੱਤੀ ਸਹਿਯੋਗ ਕਰਨ ਤੋਂ ਇਲਾਵਾ ਪਰਿਵਾਰ ਨੂੰ 2 ਲੱਖ ਰੁਪਏ ਦੀ ਫੌਰੀ ਇਮਦਾਦ ਦੇਣ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰੇ ਸੰਗਤ-ਬੀਬੀ ਜਗੀਰ ਕੌਰ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)-ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਧਿਆਨ ਵਿਚ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਲਈ ਆਉਣ ਵਾਲੀ ਸੰਗਤ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕਰਨ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮੂਧੇ ਮੂੰਹ ਡਿੱਗੇ ਥੋਕ ਸਬਜ਼ੀਆਂ ਦੇ ਭਾਅ

ਜਸਪਾਲ ਸਿੰਘ ਜਲੰਧਰ, 7 ਮਈ-ਕੋਰੋਨਾ ਵਾਇਰਸ ਮਹਾਂਮਾਰੀ ਨੇ ਜਿਥੇ ਜ਼ਿੰਦਗੀ ਦੇ ਹੋਰਨਾਂ ਖੇਤਰਾਂ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਸਬਜ਼ੀ ਉਤਪਾਦਕ ਕਿਸਾਨਾਂ ਤੇ ਵਪਾਰੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਮੰਡੀਆਂ 'ਚ ਸਬਜ਼ੀਆਂ ਦੀ ਵਿਕਰੀ 'ਤੇ ਤਾਲਾਬੰਦੀ ਦਾ ਅਸਰ ...

ਪੂਰੀ ਖ਼ਬਰ »

3 ਐਸ.ਐਸ.ਪੀ. ਸਮੇਤ 8 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ) : ਪੰਜਾਬ ਸਰਕਾਰ ਵਲੋਂ ਅੱਜ ਹੁਕਮ ਜਾਰੀ ਕਰਦਿਆਂ 3 ਐਸ.ਐਸ.ਪੀਜ਼ ਸਮੇਤ 8 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 7 ਆਈ.ਪੀ.ਐਸ ਅਧਿਕਾਰੀ ਹਨ | ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐਸ ਅਧਿਕਾਰੀਆਂ 'ਚ ਜਤਿੰਦਰ ਸਿੰਘ ...

ਪੂਰੀ ਖ਼ਬਰ »

ਬੇਅਦਬੀ ਅਤੇ ਗੋਲੀਕਾਂਡ ਦੀਆਂ ਘਟਨਾਵਾਂ ਨੂੰ ਲੈ ਕੇ ਬਾਜਵਾ ਨੇ ਮੀਟਿੰਗ ਦੀ ਮੰਗ ਕੀਤੀ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਸੰਸਦ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਸੰਸਦੀ ਮੈਂਬਰਾਂ ਨਾਲ ਬੇਅਦਬੀ ਦੀਆਂ ਘਟਨਾਵਾਂ ਸਮੇਤ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈ ...

ਪੂਰੀ ਖ਼ਬਰ »

ਦਿੱਲੀ ਧਰਨੇ 'ਚੋਂ ਪਰਤੇ 2 ਕਿਸਾਨਾਂ ਦੀ ਮੌਤ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ 'ਚੋਂ ਪਰਤੇ ਕਿਸਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ਮਹੀਨੇ ਤੋਂ ਮੋਰਚੇ 'ਚ ਡਟਿਆ ਹੋਇਆ ਸੀ, ਜੋ 2 ਦਿਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੋਵਿਡ -19 ਟੈਸਟਿੰਗ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਵਿਡ-19 ਟੈਸਟ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ ਕੀਤੀ | ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਮੇਂ ਲੈਬਜ਼ ਨੂੰ ਅਸਧਾਰਨ ਢੰਗ ਨਾਲ ...

ਪੂਰੀ ਖ਼ਬਰ »

12ਵੀਂ ਦੀ ਸਕੂਲ ਪੱਧਰ 'ਤੇ ਲਈ ਪ੍ਰੀ-ਬੋਰਡ ਪ੍ਰੀਖਿਆ ਦੇ ਅੰਕ ਅੱਪਡੇਟ ਕਰਨ ਦੇ ਹੁਕਮ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਾਇਅਬ ਵਲੋਂ ਬੋਰਡ ਨਾਲ ਸਬੰਧਿਤ ਸਮੂਹ ਸਰਕਾਰੀ, ਅਰਧ-ਸਰਕਾਰੀ, ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਨੂੰ ਮਾਰਚ-2021 ਅਧੀਨ 12ਵੀਂ ਸ਼੍ਰੇਣੀ (ਸਾਲਾਨਾ) ਦੀ ਸਕੂਲ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ 'ਚ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਕੇਂਦਰ ਨੂੰ ਤੁਰੰਤ ਧਿਆਨ ਦੇਣਾ ਪਵੇਗਾ-ਹਾਈਕੋਰਟ

ਚੰਡੀਗੜ੍ਹ, 7 ਮਈ (ਬਿ੍ਜੇਂਦਰ ਗੌੜ)-ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਕ ਕੇਸ ਦਾ ਦਾਇਰਾ ਵਧਾਉਂਦੇ ਹੋਏ ਸ਼ੁਰੂ ਕੀਤੇ ਕੇਸ ਵਿਚ ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ਕਰਮਜੀਤ ਸਿੰਘ ਦੇ ਡਬਲ ਬੈਂਚ ਨੇ ਕਿਹਾ ਕਿ ਟਰਾਂਸਪੋਰਟ ...

ਪੂਰੀ ਖ਼ਬਰ »

ਮਾਮਲਾ ਕਾਮਰੇਡ ਬਲਵਿੰਦਰ ਸਿੰਘ ਸ਼ੌਰੀਆ ਚੱਕਰ ਜੇਤੂ ਦੇ ਕਤਲ ਦਾ

ਐਨ.ਆਈ.ਏ. ਅਦਾਲਤ ਵਲੋਂ 2 ਹੋਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਕਤਲ ਕੀਤੇ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਇਸ ਕੇਸ 'ਚ ਨਾਮਜ਼ਦ ਜਗਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰ ਵਲੋਂ ਕੋਰੋਨਾ ਕਾਰਨ ਮਰ ਚੁੱਕੇ ਜਾਂ ਹਸਪਤਾਲਾਂ 'ਚ ਦਾਖ਼ਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼

ਲੋਹਟਬੱਦੀ, 7 ਮਈ (ਕੁਲਵਿੰਦਰ ਸਿੰਘ ਡਾਂਗੋਂ)-ਵਿਸ਼ਵ ਭਰ 'ਚ ਕੋਰੋਨਾ ਮਹਾਂਮਾਰੀ ਦੇ ਦੂਜੇ ਗੇੜ 'ਚ ਮੌਤਾਂ ਦੀ ਵਧ ਰਹੀ ਗਿਣਤੀ ਦੌਰਾਨ ਸਰਕਾਰ ਨੇ ਕੋਰੋਨਾ ਕਾਰਨ ਮਰ ਚੁੱਕੇ ਜਾਂ ਹਸਪਤਾਲਾਂ 'ਚ ਦਾਖ਼ਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਹਾਈਕੋਰਟ ਦੇ ਮੁੱਖ ਜੱਜ 'ਤੇ ਲਾਏ ਗੰਭੀਰ ਦੋਸ਼

ਚੰਡੀਗੜ੍ਹ, 7 ਮਈ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਵਲੋਂ ਅੱਜ ਇਕ ਐਮਰਜੈਂਸੀ ਮੀਟਿੰਗ ਕਰ ਕੇ ਅਰਜੈਂਟ (ਜ਼ਰੂਰੀ) ਕੇਸਾਂ ਦੀ ਸੂਚੀ ਵਿਚ ਹੈਬੀਅਸ ਕੋਰਪਸ ਪਟੀਸ਼ਨਾਂ, ਅਗਾਊਾ ਜ਼ਮਾਨਤ ਪਟੀਸ਼ਨਾਂ, ਸਜ਼ਾ ...

ਪੂਰੀ ਖ਼ਬਰ »

10 ਅਧਿਆਪਕਾਂ ਤੋਂ ਜ਼ਿਆਦਾ ਗਿਣਤੀ ਵਾਲੇ ਸਰਕਾਰੀ ਸਕੂਲਾਂ 'ਚ 50 ਫ਼ੀਸਦੀ ਸਟਾਫ਼ ਨੂੰ ਰੋਟੇਸ਼ਨ ਵਾਈਜ਼ ਬੁਲਾਉਣ ਦੀ ਹਦਾਇਤ ਜਾਰੀ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਵਿਡ-19 ਦੇ ਮੱਦੇਨਜ਼ਰ ਸਕੂਲਾਂ ਦੇ ਸਟਾਫ਼/ ਅਧਿਆਪਕਾਂ ਦੀ ਹਾਜ਼ਰੀ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ਵਲੋਂ ਅੱਜ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਵਿਚ 10 ਤੋਂ ਜ਼ਿਆਦਾ ਸਟਾਫ਼ ...

ਪੂਰੀ ਖ਼ਬਰ »

ਅੱਜ ਦੇ ਤਾਲਾਬੰਦੀ ਵਿਰੋੋਧੀ ਮੁਜ਼ਾਹਰਿਆਂ 'ਚ ਸ਼ਾਮਿਲ ਹੋਣ ਲੋਕ-ਪੰਧੇਰ

ਸਿੰਘੂ ਬਾਰਡਰ, 7 ਮਈ (ਅਜੀਤ ਬਿਊਰੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਅਤੇ ਰਣਜੀਤ ਸਿੰਘ ਕਲੇਰਬਾਲਾ ਨੇ ਦੱਸਿਆ ਕਿ ਕੱਲ੍ਹ ਰਾਤ ਹਨੇਰੀ ਤੇ ਮੀਂਹ 'ਚ ਭਾਵੇਂ ਮੁੱਖ ਪੰਡਾਲ ਦੀਆਂ ਛੱਤਾਂ ਉੱਡ ਗਈਆਂ ਪਰ ਮੋਰਚੇ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਬੱਚੀ ਅਗਵਾ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ-ਗਿਣਤੀ ਹਿੰਦੂ ਭਾਈਚਾਰੇ ਦੀਆਂ ਛੋਟੀਆਂ ਬੱਚੀਆਂ ਦੇ ਅਗਵਾ ਦੇ ਮਾਮਲੇ ਲਗਾਤਾਰ ਜ਼ੋਰ ਫੜਦੇ ਜਾ ਰਹੇ ਹਨ | ਹੁਣ ਤਾਜ਼ਾ ਮਾਮਲਾ ਸੂਬਾ ਸਿੰਧ ਦੇ ਜ਼ਿਲ੍ਹਾ ਬਦੀਨ ਦੇ ਕਸਬਾ ਤਲਹਾਰ 'ਚ ਸਾਹਮਣੇ ਆਇਆ ਹੈ, ਜਿੱਥੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ./ਐੱਸ.ਈ. ਪੀ.ਓ./ਸੀ. ਸਹਾਇਕ ਲੇਖਾ ਦੇ ਕਾਡਰ 'ਚ ਤਬਾਦਲੇ

ਬੀਣੇਵਾਲ, 7 ਮਈ (ਬੈਜ ਚੌਧਰੀ)-ਪੰਜਾਬ ਸਰਕਾਰ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰਾਂ ਅਤੇ ਸੀਨੀਅਰ ਸਹਾਇਕ ਦੇ ਕੇਡਰ ਵਿਚ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ | ਸੀਮਾ ਜੈਨ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਪੇਂਡੂ ...

ਪੂਰੀ ਖ਼ਬਰ »

ਪੀਫਕਟੋ ਵਲੋਂ ਪੀ.ਸੀ.ਸੀ.ਟੀ.ਯੂ. ਦੀ 'ਵਰਕ ਫਰੋਮ ਹੋਮ' ਦੀ ਮੰਗ ਦਾ ਸਮਰਥਨ

ਨੰਗਲ, 7 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗਨਾਈਜ਼ੇਸ਼ਨ (ਪੀਫਕਟੋ) ਦੇ ਪ੍ਰਧਾਨ ਡਾ: ਐੱਚ. ਐੱਸ. ਕਿੰਗਰਾ ਤੇ ਜਰਨਲ ਸਕੱਤਰ ਡਾ: ਜਗਵੰਤ ਸਿੰਘ ਨੇ ਕਿਹਾ ਕਿ ਪੀ.ਸੀ.ਸੀ.ਟੀ.ਯੂ. ਦੀ 'ਵਰਕ ਫਰੋਮ ਹੋਮ' ਦੀ ਮੰਗ ਗ੍ਰਹਿ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਾ ਨਵਾਂ ਕਾਰਨਾਮਾ

ਇਕ ਹੀ ਇਸ਼ਤਿਹਾਰ ਤੇ ਲਾਗੂ ਕੀਤੇ ਦੋ ਤਨਖ਼ਾਹ ਗਰੇਡ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)- ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਭਾਵਨਾ ਤਹਿਤ 17 ਜੁਲਾਈ 2020 ਤੋਂ ਬਾਅਦ ਹੋਣ ਵਾਲੀਆਂ ਨਵੀਆਂ ਭਰਤੀਆਂ ਉੱਪਰ ਪੰਜਾਬ ਪੈਟਰਨ ਤੋਂ ਤਨਖ਼ਾਹ ਨੂੰ ਤੋੜ ਕੇ ਕੇਂਦਰੀ ਸਕੇਲਾਂ ਤੋਂ ਵੀ ਬਹੁੁਤ ਘੱਟ ਤਨਖ਼ਾਹ ਪੈਟਰਨ ਥੋਪਣ ...

ਪੂਰੀ ਖ਼ਬਰ »

ਬੈਂਕ ਮਲਾਜ਼ਮਾਂ ਦੇ ਕੌਮੀ ਆਗੂ ਅੰਮਿ੍ਤ ਲਾਲ ਨਹੀਂ ਰਹੇ

ਜਲੰਧਰ, 7 ਮਈ (ਹਰਵਿੰਦਰ ਸਿੰਘ ਫੁੱਲ)-ਇਹ ਗੱਲ ਮਜ਼ਦੂਰ ਲਹਿਰ ਅਤੇ ਖੱਬੇ-ਪੱਖੀ ਹਲਕਿਆਂ 'ਚ ਦੁੱਖ ਨਾਲ ਸੁਣੀ ਜਾਵੇਗੀ ਕਿ ਬੈਂਕ ਮੁਲਾਜ਼ਮਾਂ ਦੇ ਕੌਮੀ ਆਗੂ ਕਾਮਰੇਡ ਅੰਮਿ੍ਤ ਲਾਲ (71) ਦਾ ਦਿਹਾਂਤ ਹੋ ਗਿਆ ਹੈ | ਉਹ ਕੋਰੋਨਾ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ | ਕਾਮਰੇਡ ...

ਪੂਰੀ ਖ਼ਬਰ »

ਭਲਕੇ ਤੋਂ ਨਹੀਂ ਚੱਲੇਗੀ ਅੰਮਿ੍ਤਸਰ ਤੋਂ ਸ਼ਤਾਬਦੀ ਰੇਲ ਗੱਡੀ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਕੋਰੋਨਾ ਕਾਰਨ ਇਕ ਵਾਰ ਫਿਰ ਰੇਲ ਆਵਾਜਾਈ ਘੱਟ ਹੋ ਰਹੀ ਹੈ ਅਤੇ ਲੋਕਾਂ ਦਾ ਸਫਰ ਕਰਨ ਦਾ ਰੁਝਾਨ ਲਗਾਤਾਰ ਘੱਟ ਰਿਹਾ ਹੈ | ਮਿਲੇ ਵੇਰਵਿਆਂ ਅਨੁਸਾਰ ਫਿਰੋਜ਼ਪੁਰ ਰੇਲ ਮੰਡਲ ਵਲੋਂ ਇਸੇ ਕਾਰਨ ਹੀ 9 ਮਈ ਤੋਂ ਅੰਮਿ੍ਤਸਰ ਤੋਂ ਚੱਲਣ ਵਾਲੀ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਪੋਲਟਰੀ ਫਾਰਮ ਦੇ ਹਜ਼ਾਰਾਂ ਜਾਨਵਰ ਬਰਡ ਫਲੂ ਦੀ ਲਪੇਟ 'ਚ

ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਨੇੜੇ ਕਿਲ੍ਹਾ ਰਾਏਪੁਰ ਵਿਖੇ ਚਲ ਰਹੇ ਇਕ ਵੱਡੇ ਪੋਲਟਰੀ ਫਾਰਮ ਦੇ ਹਜ਼ਾਰਾਂ ਦੀ ਗਿਣਤੀ ਵਿਚ ਜਾਨਵਰਾਂ (ਮੁਰਗੇ-ਮੁਰਗੀਆਂ) ਨੂੰ ਦੀ ਨੈਸ਼ਨਲ ਇੰਸਟੀਚਿਊਟ ਆਫ਼ ਹਾਈ ਸਕਿਉਰਿਟੀ ਐਨੀਮਲ ਡਜ਼ੀਜ਼ ਲੈਬ ਭੁਪਾਲ (ਮੱਧ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਸੰਤ ਦਿਲਾਵਰ ਸਿੰਘ ਬ੍ਰਹਮਜੀ ਜੱਬੜ ਵਾਲੇ

ਡਰੋਲੀ ਕਲਾਂ- ਸੰਤ ਦਿਲਾਵਰ ਸਿੰਘ ਬ੍ਰਹਮਜੀ ਦਾ ਜਨਮ 20 ਮਾਰਚ 1964 ਨੂੰ ਸ. ਜੀਵਨ ਸਿੰਘ ਦੇ ਗ੍ਰਹਿ ਵਿਖੇ ਮਾਤਾ ਪਿਆਰ ਕੌਰ ਦੇ ਕੁੱਖੋਂ ਪਿੰਡ ਡਰੋਲੀ ਕਲਾਂ ਜ਼ਿਲ੍ਹਾ ਜਲੰਧਰ ਵਿਖੇ ਹੋਇਆ | ਉਨ੍ਹਾਂ ਮੁੱਢਲੀ ਸਿੱਖਿਆ ਪਿੰਡ ਡਰੋਲੀ ਕਲਾਂ ਦੇ ਸਕੂਲ ਤੋਂ ਪ੍ਰਾਪਤ ਕੀਤੀ | ...

ਪੂਰੀ ਖ਼ਬਰ »

ਸਿੰਧ 'ਚ ਹਿੰਦੂ ਕੁੜੀ ਬਣੀ ਸਹਾਇਕ ਕਮਿਸ਼ਨਰ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਚੱਕ ਸ਼ਿਕਾਰਪੁਰ ਦੀ ਵਸਨੀਕ ਡਾ: ਸਾਨਾ ਰਾਮਚੰਦ ਨੂੰ ਪਾਕਿਸਤਾਨ ਪ੍ਰਸ਼ਾਸਕੀ ਸੇਵਾਵਾਂ (ਸੀ. ਐਸ. ਐਸ.) 2020 ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਯੋਗਤਾ ਪੂਰੀ ਕਰਨ ਤੋਂ ਬਾਅਦ ਉਸ ਦੀ ਪਹਿਲੀ ਨਿਯੁਕਤੀ ...

ਪੂਰੀ ਖ਼ਬਰ »

ਰਾਏਕੋਟ ਦੇ 2 ਵਪਾਰੀ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਮੰਡਲ 'ਚ ਸ਼ਾਮਿਲ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਮੰਡਲ ਦੇ ਕੌਮੀ ਪ੍ਰਧਾਨ ਐੱਨ.ਕੇ. ਸ਼ਰਮਾ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਪਾਰੀ ਸੰਜੀਵ ਕੁਮਾਰ ...

ਪੂਰੀ ਖ਼ਬਰ »

ਕੇਂਦਰ ਨੇ ਕੋਰੋਨਾ ਸੰਕਟ ਦੌਰਾਨ ਸੂਬਿਆਂ ਅਤੇ ਲੋਕਾਂ ਨੂੰ ਅੱਧਵਾਟੇ ਛੱਡਿਆ-ਰਾਣਾ ਸੋਢੀ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)- ਕੋਵਿਡ-19 ਦੇ ਮੁੜ ਉਭਾਰ, ਜਿਸ ਨੇ ਦੇਸ਼ ਭਰ ਵਿਚ ਵਿਆਪਕ ਤਬਾਹੀ ਮਚਾ ਦਿੱਤੀ ਹੈ, ਨਾਲ ਨਜਿੱਠਣ ਸਬੰਧੀ ਤਿਆਰੀ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹਿਣ ਲਈ ਕੇਂਦਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ...

ਪੂਰੀ ਖ਼ਬਰ »

ਰੈੱਡ ਕਰਾਸ ਦਿਵਸ 'ਤੇ ਵਿਸ਼ੇਸ਼

ਸਿੱਖ ਸੰਸਥਾਵਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਣਨਗੀਆਂ ਰੈੱਡ ਕਰਾਸ ਦੇ ਇਤਿਹਾਸ ਦਾ ਸੁਨਹਿਰੀ ਪੰਨਾ

ਲੁਧਿਆਣਾ-ਇਸ ਵੇਲੇ ਭਾਰਤ ਸਮੇਤ ਸਮੁੱਚਾ ਸੰਸਾਰ ਕੋਰੋਨਾ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਪਰ ਇਸ ਵੇਲੇ ਭਾਰਤ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ | ਇਸ ਵੇਲੇ ਕੋਰੋਨਾ ਪੀੜਤ ਮਰੀਜ਼ਾਂ ਲਈ ਹਸਪਤਾਲਾਂ 'ਚ ਬੈੱਡਾਂ ਦੀ ਘਾਟ ਤੇੇ ਆਕਸੀਜਨ, ਦਵਾਈਆਂ ਅਤੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-25)

ਗੁਰਦੁਆਰਾ ਸ੍ਰੀ ਮੋਤੀ ਬਾਗ ਪਟਿਆਲਾ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ -ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਸ਼ਹਿਰ ਦੇ ਦੱਖਣ ਵਾਲੇ ਨੇਤਾ ਜੀ ਸੁਭਾਸ਼ ਰਾਸ਼ਟਰੀ ਖੇਡ ਸੰਸਥਾਨ (ਐਨ.ਆਈ.ਐਸ.) ਦੇ ਬਿਲਕੁਲ ਨਾਲ ਸਥਿਤ ਹੈ | ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਨੋਟਾਂ ਵਾਲੇ ਬਾਬੇ ਦੀ ਗਿ੍ਫ਼ਤਾਰੀ ਪਿੱਛੋਂ ਕਈ ਰਾਜ਼ਦਾਰ 'ਮੁਹਤਬਰਾਂ' ਦੇ ਸਾਹ ਸੁੱਕੇ

ਮਲੇਰਕੋਟਲਾ, 7 ਮਈ (ਕੁਠਾਲਾ) - ਮਲੇਰਕੋਟਲਾ ਨੇੜਲੇ ਪਿੰਡ ਕੁਠਾਲਾ ਵਿਖੇ ਭਗਤ ਰਵਿਦਾਸ ਦੀ ਯਾਦ 'ਚ ਬਣੇ ਗੁਰਦੁਆਰੇ ਵਿਚ ਅਖੰਡ ਪਾਠਾਂ ਦੀ ਭੇਟਾ ਦੇ ਨਾਂਅ ਹੇਠ ਜਮ੍ਹਾਂ ਕਰਵਾਈ ਮਾਇਆ ਕੁਝ ਦਿਨਾਂ ਅੰਦਰ ਹੀ ਅੱਠ ਗੁਣਾ ਰਕਮ ਵਾਪਸ ਕਰਨ ਦੇ ਨਾਂਅ ਹੇਠ ਲੋਕਾਂ ਨਾਲ ਕਥਿਤ ...

ਪੂਰੀ ਖ਼ਬਰ »

ਮਮਤਾ ਸਰਕਾਰ ਨੰੂ ਬਦਨਾਮ ਕਰਨ ਲਈ ਭਾਜਪਾ ਨੇ ਮੁਹਿੰਮ ਵਿੱਢੀ-ਮਾਨ

ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੱਛਮੀ ਬੰਗਾਲ ਦੀ ਨਵੀਂ ਬਣੀ ਸਰਕਾਰ ਨੰੂ ਪ੍ਰੇਸ਼ਾਨ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਜਗਦੇਵ ਸਿੰਘ ਬਰਾੜ

ਕੋਟਕਪੂਰਾ : ਸ: ਜਗਦੇਵ ਸਿੰਘ ਬਰਾੜ ਦਾ ਜਨਮ 23 ਸਤੰਬਰ 1928 ਨੂੰ ਪਿੰਡ ਰਣ ਸਿੰਘ ਵਾਲਾ (ਫ਼ਰੀਦਕੋਟ) ਵਿਖੇ ਗੁਰਬਖ਼ਸ਼ ਸਿੰਘ ਅਤੇ ਮਾਤਾ ਸੰਤ ਕੌਰ ਦੇ ਘਰ ਹੋਇਆ | ਛੋਟੀ ਉਮਰੇ ਹੀ ਮਾਤਾ-ਪਿਤਾ ਦੀ ਛਾਂ ਤੋਂ ਵਾਂਝੇ ਹੋ ਕੇ ਛੋਟੇ ਭਰਾ ਸੁਖਮੰਦਰ ਸਿੰਘ ਬਰਾੜ ਨਾਲ ਜੀਵਨ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦੁਸ਼ਅੰਤ ਚੌਟਾਲਾ ਖ਼ਿਲਾਫ਼ ਰੋਸ ਪ੍ਰਦਰਸ਼ਨ

ਜੀਂਦ, 7 ਮਈ (ਏਜੰਸੀ)- ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਲੈ ਕੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਹਿਸਾਰ-ਚੰਡੀਗੜ੍ਹ ਅਤੇ ਜੀਂਦ-ਪਟਿਆਲਾ ਰਾਸ਼ਟਰੀ ...

ਪੂਰੀ ਖ਼ਬਰ »

ਕਾਰ 'ਚ ਸਾਹ ਘੁੱਟਣ ਕਾਰਨ 4 ਬੱਚਿਆਂ ਦੀ ਮੌਤ

ਬਾਘਪਤ, 7 ਮਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਬਾਘਪਤ ਜ਼ਿਲ੍ਹੇ ਦੇ ਸਿੰਘੋਲਿਟਾਗਾ ਪਿੰਡ 'ਚ 4 ਬੱਚਿਆਂ ਦੀ ਕਾਰ 'ਚ ਬੰਦ ਹੋਣ ਤੋਂ ਬਾਅਦ ਸਾਹ ਘੁੱਟਣ ਕਾਰਨ ਮੌਤ ਹੋ ਗਈ ਹੈ | ਇਨ੍ਹਾਂ ਚਾਰਾਂ 'ਚੋਂ ਇਕ ਬੱਚੇ ਦੀ ਹਾਲਤ ਗੰਭੀਰ ਹੈ ਤੇ ਹਸਪਤਾਲ 'ਚ ਜ਼ੇਰੇ ਇਲਾਜ਼ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਮਨਾ ਨਦੀ 'ਚ ਤੈਰਦੀਆਂ ਲਾਸ਼ਾਂ ਨਾਲ ਮਚੀ ਹਲਚਲ

ਹਮੀਰਪੁਰ (ਉੱਤਰ ਪ੍ਰਦੇਸ਼), 7 ਮਈ (ਏਜੰਸੀ)-ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਉੱਤਰ ਪ੍ਰਦੇਸ਼ ਦੇ ਹਮੀਰਪੁਰ 'ਚ ਜਮਨਾ ਨਦੀ 'ਚ ਰੁੜ ਰਹੀਆਂ ਦਰਜਨਾਂ ਲਾਸ਼ਾਂ ਕਾਰਨ ਲੋਕਾਂ 'ਚ ਅਫ਼ਰਾ-ਤਫ਼ਰੀ ਮਚ ਗਈ ਹੈ | ਇਸ ਸਬੰਧੀ ਪਤਾ ਲਗਾਉਣ ਪੁੱਜੀ ਹਮੀਰਪੁਰ ਪੁਲਿਸ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX