ਤਾਜਾ ਖ਼ਬਰਾਂ


ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  1 day ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  1 day ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  1 day ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  1 day ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  1 day ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  1 day ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  1 day ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  1 day ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  1 day ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  1 day ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  1 day ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  1 day ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  1 day ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  1 day ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  1 day ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਮੋਗਾ

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ ਸਹਾਇਤਾ ਨੰਬਰ ਕੀਤੇ ਜਾਰੀ

ਮੋਗਾ, 7 ਮਾਰਚ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਨੇ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰਨ ਦਿੱਤੇ ਹਨ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਇਸ ਨਾਲ ਲੜਨ ਲਈ ਹਰ ਪੱਖੋਂ ਤਿਆਰ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਫ਼ਤਿਹ ਤਹਿਤ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ, ਹੱਥਾਂ ਨੂੰ ਵਾਰ ਵਾਰ ਧੋਣ ਅਤੇ ਮਾਸਿਕ ਪਹਿਨਣ ਨੂੰ ਯਕੀਨੀ ਬਣਾਉਣ ਤਾਂ ਜੋ ਇਸ ਭਿਆਨਕ ਬਿਮਾਰੀ ਦੀ ਚਪੇਟ ਵਿਚ ਆਉਣ ਤੋਂ ਬਚਿਆ ਜਾ ਸਕੇ | ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਗੂ ਪਾਬੰਦੀਆਂ ਦੇ ਨਿਯਮਾਂ ਦੀ ਪਾਲਨਾ ਕੀਤੀ ਜਾਵੇ | ਡੀ.ਸੀ. ਹੰਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਦੇ ਮਾਮਲਿਆਂ ਵਿਚ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਸਹਾਇਤਾ ਨੰਬਰ ਦੁਬਾਰਾ ਚਾਲੂ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਜਿਵੇਂ ਕਿ ਕੋਵਿਡ ਪਾਜ਼ੀਟਿਵ ਲੋਕਾਂ ਲਈ ਸਹਾਇਤਾ ਨੰਬਰ 83606-30465, 83607-22884, ਐਂਬੂਲੈਂਸ ਇਨਕੁਆਰੀ ਲਈ 108 (ਜਨਰਲ ਪਬਲਿਕ), 01636-234400, 01636-23441, ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 01636-234400, 01636-23441, ਡਰੱਗ ਇੰਸਪੈਕਟਰ ਦਾ ਨੰਬਰ 95927-51011 ਜਿਸ ਤੋਂ ਦਵਾਈਆਂ ਸਬੰਧੀ ਪੁੱਛ ਗਿੱਛ ਕੀਤੀ ਜਾ ਸਕਦੀ ਹੈ | ਇਸ ਤੋਂ ਇਲਾਵਾ ਪੰਜਾਬ ਸਟੇਟ ਹੈਲਪ ਲਾਈਨ ਨੰਬਰ 104 ਉੱਪਰੋਂ ਕੋਵਿਡ ਨਾਲ ਸਬੰਧਿਤ ਸਿਹਤ ਦਿੱਕਤ ਦੇ ਸਬੰਧਿਤ ਜਾਣਕਾਰੀ ਲਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਲੋਕ ਉਕਤ ਨੰਬਰਾਂ ਉੱਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦੇ ਸਕਦੇ ਹਨ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਢੁਕਵਾਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ | ਪੰਜਾਬ ਵਿਚ ਕੋਵਿਡ-19 ਦੇ ਪਾਜ਼ੀਟਿਵ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਹੰਸ ਨੇ ਵਸਨੀਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕਿਸੇ ਵੀ ਕੰਮ ਲਈ ਸਰਕਾਰੀ ਦਫ਼ਤਰਾਂ ਵਿਚ ਨਾ ਜਾਣ ਅਤੇ ਇਸ ਦੀ ਬਜਾਏ ਉਨ੍ਹਾਂ ਨੂੰ ਆਪਣੀਆਂ ਦਰਖ਼ਾਸਤਾਂ, ਸ਼ਿਕਾਇਤਾਂ, ਯਾਦ ਪੱਤਰਾਂ ਨੂੰ ਈ-ਮੇਲ, ਵਟਸਐਪ, ਫ਼ੋਨ ਰਾਹੀਂ ਹੀ ਜਮ੍ਹਾ ਕਰਾਉਣ | ਉਨ੍ਹਾਂ ਇਸ ਮੁਸ਼ਕਿਲ ਘੜੀ ਵਿਚ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ |

ਮੋਗਾ ਜ਼ਿਲ੍ਹੇ 'ਚ ਅੱਜ ਆਏ 81 ਹੋਰ ਨਵੇ ਮਾਮਲੇ

ਮੋਗਾ, 7 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ 81 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 6135 ਹੋ ਗਈ ਹੈ, ਜਦ ਕਿ 1441 ...

ਪੂਰੀ ਖ਼ਬਰ »

ਸੇਵਕ ਰਾਮ ਫ਼ੌਜੀ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਵਿਖੇ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਦੀ ਚੋਣ ਕਰਨ ਲਈ ਮੀਟਿੰਗ ਫੈਡਰੇਸ਼ਨ ਦੇ ਸਰਪ੍ਰਸਤ ਸਤਪਾਲ ਅੰਨਜਾਨ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸਤਪਾਲ ਚਾਂਵਰੀਆ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸਫ਼ਾਈ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਲੋਕਾਂ ਨੂੰ ਜ਼ਲੀਲ ਕਰਨ ਲਈ ਸਰਕਾਰ ਤੇ ਪ੍ਰਸ਼ਾਸਨ ਦੀ ਨਿਖੇਧੀ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕੋਰੋਨਾ ਬਹਾਨੇ ਲੋਕਾਂ ਨੂੰ ਜ਼ਲੀਲ ਅਤੇ ਪ੍ਰੇਸ਼ਾਨ ਕਰਨ ਲਈ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ | ਅੱਜ ਇੱਥੇ ਨੇਚਰ ਪਾਰਕ ਵਿਖੇ ਪ੍ਰਗਟ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਮਨਦੀਪ ਪੰਨੂ ਦੀ ਅਗਵਾਈ 'ਚ ਮੋਗਾ ਕੋਰਟ 'ਚ ਹੋਈ ਕੋਰੋਨਾ ਦੀ ਵੈਕਸੀਨੇਸ਼ਨ

ਮੋਗਾ, 7 ਮਈ (ਗੁਰਤੇਜ ਸਿੰਘ)-ਅੱਜ ਮੋਗਾ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਚ ਜ਼ਿਲ੍ਹਾ ਸੈਸ਼ਨ ਜੱਜ ਸ਼੍ਰੀਮਤੀ ਮਨਦੀਪ ਪੰਨੰੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਹੇਠ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਦਾ ਕੈਂਪ ਲਗਾਇਆ ...

ਪੂਰੀ ਖ਼ਬਰ »

ਪੁਲਿਸ ਜਾਣਬੁੱਝ ਕੇ ਝੂਠੇ ਪਰਚੇ ਦਰਜ ਕਰ ਕੇ ਦੁਕਾਨਦਾਰਾਂ ਅੰਦਰ ਖ਼ੌਫ਼ ਪੈਦਾ ਕਰਨਾ ਚਾਹੁੰਦੀ-ਟੈਂਟ ਯੂਨੀਅਨ ਆਗੂ

ਨਿਹਾਲ ਸਿੰਘ ਵਾਲਾ, 7 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਜਿੱਥੇ ਇਕ ਪਾਸੇ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਮਿੰਨੀ ਤਾਲਾਬੰਦੀ ਲਗਾਉਣ ਸਬੰਧੀ ਰੋਜ਼ਾਨਾ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਉੱਥੇ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਅੱਠ ਖ਼ਿਲਾਫ਼ ਮਾਮਲਾ ਦਰਜ

ਮੋਗਾ, 7 ਮਈ (ਗੁਰਤੇਜ ਸਿੰਘ)-ਕੋਵਿਡ-19 ਦੇ ਚੱਲਦਿਆਂ ਤਾਲਾਬੰਦੀ ਦੀ ਉਲੰਘਣਾ ਕਰਕੇ ਬਿਨਾ ਮਾਸਕ ਘੁੰਮਣ ਅਤੇ ਦੁਕਾਨਾਂ ਖੋਲ੍ਹਣ ਵਾਲੇ ਅੱਠ ਜਾਣਿਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਕੀਤਾ ਗਿਆ ਹੈ | ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਜਗਮੋਹਨ ਸਿੰਘ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੀ ਡੀ.ਟੀ.ਐਫ. ਵਲੋਂ ਨਿਖੇਧੀ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅਜੇ ਤੱਕ ਇਹ ਹੁਕਮ ਲਾਗੂ ਨਹੀਂ ਕੀਤੇ ਗਏ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ 'ਤੇ ਨੌਜਵਾਨ ਦੀ ਮੌਤ

ਮੋਗਾ, 7 ਮਈ (ਗੁਰਤੇਜ ਸਿੰਘ)-ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਪੀ ਲੈਣ 'ਤੇ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ...

ਪੂਰੀ ਖ਼ਬਰ »

ਸੱਤਿਆ ਸਾੲੀਂ ਮੁਰਲੀਧਰ ਕਾਲਜ ਨੇ ਕੋਰੋਨਾ ਵੈਕਸੀਨ ਕੈਂਪ ਲਗਾਇਆ

ਮੋਗਾ, 7 ਮਈ (ਅਸ਼ੋਕ ਬਾਂਸਲ)-ਸੱਤਿਆ ਸਾਂਈ ਮੁਰਲੀ ਮੁਰਲੀਧਰ ਆਯੁਰਵੈਦਿਕ ਕਾਲਜ ਮੋਗਾ ਵਲੋਂ ਕਾਲਜ ਵਿਚ ਕੋਰੋਨਾ ਤੋਂ ਬਚਾਓ ਲਈ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ ਵਿਚ ਮੋਗਾ ਦੇ ਵਿਧਾਇਕ ਹਰਜੋਤ ਕਮਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਕੈਂਪ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਲੋਕਾਂ ਦੀ ਲਟਕਦੀ ਮੰਗ ਪੂਰੀ ਕੀਤੀ-ਸੁਖਾਨੰਦ

ਠੱਠੀ ਭਾਈ, 7 ਮਈ (ਜਗਰੂਪ ਸਿੰਘ ਮਠਾੜੂ)-ਸ਼ਿਕਾਇਤ ਨਿਵਾਰਨ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਪਹੁੰਚੇ ਪੰਜਾਬ ਸਰਕਾਰ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਕੋਲ ਸਮਾਲਸਰ ਵਿਖੇ ਫ਼ਰਦ ਕੇਂਦਰ ਖੋਲ੍ਹਣ ਦੀ ਮੰਗ ਰੱਖਣ ਵਾਲੇ ਜ਼ਿਲ੍ਹਾ ਸ਼ਿਕਾਇਤ ...

ਪੂਰੀ ਖ਼ਬਰ »

ਸਰਕਾਰ ਧੱਕੇ ਨਾਲ ਨਹੀਂ ਸਹਿਮਤੀ ਨਾਲ ਤਾਲਾਬੰਦੀ ਤੇ ਕਰਫ਼ਿਊ ਦੀ ਪ੍ਰਕਿਰਿਆ ਲਾਗੂ ਕਰੇ-ਐਡਵੋਕੇਟ ਕੇ.ਪੀ. ਬਾਵਾ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੋਰੋਨਾ ਦਾ ਕਹਿਰ ਸਾਰੀ ਦੁਨੀਆ ਲਈ ਇਕ ਚੈਲੰਜ ਬਣ ਚੁੱਕਿਆ ਹੈ | ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਦੇ ਭਲੇ ਲਈ ਹੀ ਲਾਕ ਡਾਊਨ ਅਤੇ ਕਰਫ਼ਿਊ ਵਰਗੇ ਫ਼ੈਸਲੇ ਲੈ ਰਿਹਾ ਹੈ ਤੇ ਇਸ ਸਬੰਧੀ ਲੋਕ ਸੇਵਾ ਸੰਗਠਨ ਪੰਜਾਬ (ਰਜਿ:) ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ-ਆਗੂ
ਪੈਨਸ਼ਨਰ ਐਸੋ. ਪਾਵਰਕਾਮ ਦੀ ਹੋਈ ਮੀਟਿੰਗ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪਾਵਰਕਾਮ ਦੀ ਮੀਟਿੰਗ ਬੰਤ ਸਿੰਘ ਬੱਧਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜੰਗੀਰ ਸਿੰਘ ਖੋਖਰ ਸਕੱਤਰ ਨੇ ਚਲਾਈ | ਮੀਟਿੰਗ ਦੌਰਾਨ ਜੋਗਿੰਦਰ ਸਿੰਘ ਬੱਧਨੀ, ਭਜਨ ਸਿੰਘ ਬੱਧਨੀ, ...

ਪੂਰੀ ਖ਼ਬਰ »

ਪੈਨਸ਼ਨਰ ਐਸੋ. ਪਾਵਰਕਾਮ ਦੀ ਹੋਈ ਮੀਟਿੰਗ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪਾਵਰਕਾਮ ਦੀ ਮੀਟਿੰਗ ਬੰਤ ਸਿੰਘ ਬੱਧਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜੰਗੀਰ ਸਿੰਘ ਖੋਖਰ ਸਕੱਤਰ ਨੇ ਚਲਾਈ | ਮੀਟਿੰਗ ਦੌਰਾਨ ਜੋਗਿੰਦਰ ਸਿੰਘ ਬੱਧਨੀ, ਭਜਨ ਸਿੰਘ ਬੱਧਨੀ, ...

ਪੂਰੀ ਖ਼ਬਰ »

ਐੱਸ. ਐੱਮ. ਓ. ਨੇ ਲਗਵਾਇਆ ਕੋਰੋਨਾ ਦਾ ਟੀਕਾ

ਕੋਟ ਈਸੇ ਖਾਂ, 7 ਮਈ (ਨਿਰਮਲ ਸਿੰਘ ਕਾਲੜਾ)-ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਬਾਲੀ ਵਲੋਂ ਕੋਰੋਨਾ ਦਾ ਟੀਕਾ ਲਗਵਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਬਾਲੀ ਨੇ ਕਿਹਾ ਕਿ ਕੋਰੋਨਾ ...

ਪੂਰੀ ਖ਼ਬਰ »

ਸਮਾਜ ਸੇਵੀ ਤਖ਼ਤੂਪੁਰਾ ਪਰਿਵਾਰ ਕੋਰੋਨਾ ਪੀੜਤ ਮਰੀਜ਼ਾਂ ਨੂੰ ਘਰ-ਘਰ ਜਾ ਕੇ ਵੰਡ ਰਿਹੈ ਫ਼ਤਹਿ ਕਿੱਟਾਂ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਕੋਰੋਨਾ ਦੇ ਮਹਾਂ ਦੌਰ ਦੀ ਲਪੇਟ ਵਿਚ ਪੂਰਾ ਦੇਸ਼ ਹੀ ਆਇਆ ਹੋਇਆ ਹੈ, ਜਿੱਥੇ ਸਮਾਜ ਦੇ ਹੋਰ ਜ਼ਿੰਮੇਵਾਰ ਲੋਕ ਆਪਣਾ ਨੈਤਿਕ ਫ਼ਰਜ਼ ਸਮਝ ਕੇ ਇਸ ਕੋਰੋਨਾ ਕਾਲ ਵਿਚ ਲੋਕਾਂ ਦੀ ਮਦਦ ਕਰ ਰਹੇ ਹਨ, ਉੱਥੇ ਹੁਣ ਮੋਗਾ ਦਾ ...

ਪੂਰੀ ਖ਼ਬਰ »

ਹਰ ਵਿਅਕਤੀ ਬੂਟੇ ਲਗਾਵੇ ਤਾਂ ਕਿ ਅਸੀਂ ਕੁਦਰਤੀ ਕਰੋਪੀ ਤੋਂ ਬਚ ਸਕੀਏ-ਇੰਜ: ਸੁਖਦਰਸ਼ਨ ਸਿੰਘ ਦੌਧਰ

ਅਜੀਤਵਾਲ, 7 ਮਈ (ਸ਼ਮਸ਼ੇਰ ਸਿੰਘ ਗਾਲਿਬ)-ਹਰ ਦੇਸ਼ ਵਾਸੀ ਆਪਣੇ ਖੇਤਾਂ, ਘਰ, ਸਾਂਝੀਆਂ ਜਗਾ 'ਤੇ ਵੱਧ ਤੋਂ ਵੱਧ ਦਰੱਖਤ ਲਗਾਵੇ ਤਾਂ ਕਿ ਅਸੀ ਕੁਦਰਤੀ ਕਰੋਪੀ ਤੋਂ ਬਚ ਸਕੀਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਜੀਨੀਅਰ ...

ਪੂਰੀ ਖ਼ਬਰ »

ਬੂਟਾ ਸਿੰਘ ਸਹਿਕਾਰੀ ਸਭਾ ਮਾੜੀ ਮੁਸਤਫ਼ਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਠੱਠੀ ਭਾਈ, 7 ਮਈ (ਜਗਰੂਪ ਸਿੰਘ ਮਠਾੜੂ)-ਪਿੰਡ ਮਾੜੀ ਮੁਸਤਫ਼ਾ ਅਤੇ ਜੀਤਾ ਸਿੰਘ ਵਾਲਾ ਦੋਹਾਂ ਪਿੰਡਾਂ ਦੀ ਸਾਂਝੀ ਸਹਿਕਾਰੀ ਸਭਾ ਮਾੜੀ ਮੁਸਤਫ਼ਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਜੋ ਕਿ ਪਿੰਡ ਮਾੜੀ ਮੁਸਤਫ਼ਾ ਦੇ ਸਰਪੰਚ ਗੁਰਤੇਜ ਸਿੰਘ ਗਿੱਲ ਦੀ ਹਾਜ਼ਰੀ ਅਤੇ ਸੂਝਬੂਝ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰਾਂ ਅਤੇ ਦੁਕਾਨਦਾਰਾਂ ਵਲੋਂ ਤਾਲਾਬੰਦੀ ਵਿਰੁੱਧ ਅੱਜ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਰਿਲਾਇੰਸ ਪੰਜ ਰਾਜੇਆਣਾ ਵਿਖੇ ਲਗਾਏ ਪੱਕੇ ਮੋਰਚੇ 'ਤੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਕਿਸਾਨ, ...

ਪੂਰੀ ਖ਼ਬਰ »

ਅੱਜ ਤਾਲਾਬੰਦੀ ਦਾ ਕੀਤਾ ਜਾਵੇਗਾ ਵਿਰੋਧ-ਵੈਰੋਕੇ

ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਕੋਰੋਨਾ ਬਿਮਾਰੀ ਦੀ ਆੜ ਵਿਚ ਲਾਏ ਜਾ ਰਹੇ ...

ਪੂਰੀ ਖ਼ਬਰ »

ਤਾਲਾਬੰਦੀ ਲੱਗਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋਇਆ-ਐਡਵੋਕੇਟ ਵਿਜੇ ਧੀਰ

ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਨੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਵਿਚ ਮਿੰਨੀ ਲਾਕਡਾਊਨ ਨਾਲ ਕੋਰੋਨਾ ਵਾਇਰਸ 'ਤੇ ਮੁਕੰਮਲ ਰੂਪ ਵਿਚ ਕਾਬੂ ਨਹੀਂ ਪਾਇਆ ਜਾ ਸਕਦਾ | ਲਾਕਡਾਊਨ ਲੱਗਣ ਨਾਲ ਲੋਕਾਂ ਦੀਆਂ ...

ਪੂਰੀ ਖ਼ਬਰ »

ਜੇ.ਐਮ.ਐਸ. ਨੇ ਲਗਵਾਇਆ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਲਗਾਤਾਰ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਦੇ ਵਿਦੇਸ਼ ਜਾ ਕੇ ਪੜਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸ ਵਾਰ ਸੰਸਥਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਮੁੱਖ ਮੰਤਰੀ ਦੇ ਹੁਕਮਾਂ ਦੇ ਵਿਰੁੱਧ ਸਟਾਫ਼ ਨੂੰ ਸਕੂਲਾਂ ਵਿਚ ਬੁਲਾਉਣ ਦੇ ਹੁਕਮਾਂ ਦੀ ਨਿਖੇਧੀ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਮੋਗਾ ਅਤੇ ਬੀ.ਐਡ. ਅਧਿਆਪਕ ਫ਼ਰੰਟ ਪੰਜਾਬ ਦੇ ਆਗੂਆਂ ਪ੍ਰਗਟਜੀਤ ਕਿਸ਼ਨਪੁਰਾ, ਗੁਰਪ੍ਰੀਤ ਅਮੀਵਾਲ, ਜੱਜਪਾਲ ਬਾਜੇ ਕੇ, ਕੁਲਦੀਪ ਸਿੰਘ ਨੇ ਸਿੱਖਿਆ ਵਿਭਾਗ ਵਲੋਂ ਮੁੱਖ ...

ਪੂਰੀ ਖ਼ਬਰ »

ਅੱਜ ਦੁਕਾਨਦਾਰਾਂ, ਕਾਰੋਬਾਰੀਆਂ ਦੀਆਂ ਬੰਦ ਪਈਆਂ ਦੁਕਾਨਾਂ ਖੁੱਲ੍ਹਵਾਈਆਂ ਤੇ ਰੇਹੜੀਆਂ ਲਗਵਾਈਆਂ ਜਾਣਗੀਆਂ-ਸੰਯੁਕਤ ਕਿਸਾਨ ਮੋਰਚਾ

ਨਿਹਾਲ ਸਿੰਘ ਵਾਲਾ, 7 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚੇ ਦੀ ਅੱਜ ਨਿਹਾਲ ਸਿੰਘ ਵਾਲਾ ਵਿਖੇ ਮੀਟਿੰਗ ਕੀਤੀ ਗਈ | ਮੋਰਚੇ ਵਲੋਂ ਪੰਜਾਬ ਭਰ ਵਿਚ ਲਾਕਡਾਊਨ ਕਾਰਨ ਸਰਕਾਰ ਵਲੋਂ ਬੰਦ ਕਰਵਾਈਆਂ ਦੁਕਾਨਾਂ ਨੂੰ ਖੁਲ੍ਹਵਾਉਣ ਦਾ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਰੋਹ ਦੇ ਦੋ ਮੈਂਬਰ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਕਾਬੂ

ਮੋਗਾ/ਬਾਘਾ ਪੁਰਾਣਾ, 7 ਮਈ (ਗੁਰਤੇਜ ਸਿੰਘ, ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਚੋਰ ਗਰੋਹਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਬਾਘਾ ਪੁਰਾਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਡੀ.ਐਸ.ਪੀ. ਬਾਘਾ ਪੁਰਾਣਾ ਜਸਵਿੰਦਰ ਸਿੰਘ ਖਹਿਰਾ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 74,30,116 ਕੁਇੰਟਲ ਕਣਕ ਦੀ ਖ਼ਰੀਦ-ਡਿਪਟੀ ਕਮਿਸ਼ਨਰ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 6 ਮਈ ਸ਼ਾਮ ਤੱਕ ਕੁੱਲ 74, 33, 985.5 ਕੁਇੰਟਲ ਕਣਕ ਦੀ ਆਮਦ ਹੋਈ ਸੀ ਤੇ ਇਸ ਵਿਚੋਂ 74, 30, 116 ਕੁਇੰਟਲ ਕਣਕ ਦੀ ਖ਼ਰੀਦ ...

ਪੂਰੀ ਖ਼ਬਰ »

ਕੋਵੀਸ਼ੀਲਡ ਦੇ ਹੁਣ ਤੱਕ ਲੱਗ ਚੁੱਕੇ ਹਨ 1850 ਟੀਕੇ-ਐੱਸ.ਐੱਮ.ਓ. ਡਾ. ਗਗਨਦੀਪ ਸਿੰਘ

ਬੱਧਨੀ ਕਲਾਂ, 7 ਮਈ (ਸੰਜੀਵ ਕੋਛੜ)-ਵਿਸ਼ਵ ਭਰ 'ਚ ਫੈਲ ਚੁੱਕੀ ਕੋਵਿਡ-19 ਨਾਂਅ ਦੀ ਭਿਆਨਕ ਬਿਮਾਰੀ ਨੇ ਜਿੱਥੇ ਲੱਖਾਂ ਲੋਕਾਂ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ | ਹੁਣ ਉੱਥੇ ਹੀ ਸਿਹਤ ਵਿਭਾਗ ਦੇ ਉੱਦਮ ਸਦਕਾ ਭਾਰਤ ਸਰਕਾਰ ਵਲੋਂ ਕੱਢੀ ਗਈ ਵੈਕਸੀਨੇਸ਼ਨ ਲਗਵਾਉਣ ਲਈ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਕੋਟ ਈਸੇ ਖਾਂ, 7 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਜੋ ਸਮੂਹ ਸੰਗਤਾਂ ਵਲੋਂ ਮਿਲ ਕੇ ਕਾਰਜ ਅਰੰਭੇ ਜਾਂਦੇ ਹਨ ਉਹ ਹਮੇਸ਼ਾ ਹੀ ਸਫਲ ਹੁੰਦੇ ਹਨ | ਉਕਤ ਵਿਚਾਰ ਬਾਬਾ ਸਾਧਾ ਸਿੰਘ ਮੁੱਖ ਸੇਵਾਦਾਰ ਨੇ ਕੋਟ ...

ਪੂਰੀ ਖ਼ਬਰ »

ਕਤਲ ਕੇਸ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਕੋਰੋਨਾ ਨਾਲ ਹੋਈ ਮੌਤ

ਮੋਗਾ, 7 ਮਈ (ਗੁਰਤੇਜ ਸਿੰਘ)-ਪਠਾਨਕੋਟ ਵਿਖੇ ਕਤਲ ਕੇਸ ਦੇ ਮਾਮਲੇ ਵਿਚ 20 ਸਾਲਾ ਸਜ਼ਾ ਭੁਗਤ ਰਹੇ ਇਕ ਕੈਦੀ ਦੀ ਮੋਗਾ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਬਲਦੇਵ ਸਿੰਘ ਉਮਰ 52 ਸਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਵੀ ਬੋਨਸ ਦੇਵੇ-ਐਡਵੋਕੇਟ ਗਿੱਲ

ਮੋਗਾ, 7 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜਿੱਥੇ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ 'ਤੇ ਸਾਲ 2016 ਤੋਂ ਡੀ.ਏ. ਦੇਣ ਦਾ ਵਾਅਦਾ ਕੀਤਾ ਹੈ, ਉਸ ਦਾ ਸਵਾਗਤ ਕਰਨਾ ਬਣਾ ਹੈ | ਪਰ ਦੂਸਰੇ ਪਾਸੇ ਅੱਜ ਪੰਜਾਬ ਦਾ ਅੰਨਦਾਤਾ ਖੇਤੀ ਕਾਨੰੂਨਾਂ ਨੂੰ ਲੈ ਕੇ ...

ਪੂਰੀ ਖ਼ਬਰ »

ਸੋਨੂੰ ਸੂਦ ਨੇ ਮੋਗਾ ਦੇ ਕੋਰੋਨਾ ਮਰੀਜ਼ ਦੇ ਇਲਾਜ ਲਈ ਭੇਜੀ ਰਾਸ਼ੀ

ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਮੋਗਾ ਨਿਵਾਸੀ ਫ਼ਿਲਮੀ ਦੁਨੀਆ ਵਿਚ ਨਾਮਣਾ ਖੱਟਣ ਵਾਲੇ ਕਲਾਕਾਰ ਸੋਨੂੰ ਸੂਦ ਜੋ ਸਮਾਜ ਸੇਵੀ ਕੰਮਾਂ ਲਈ ਪੂਰੇ ਦੇਸ਼ ਵਿਚ ਜਾਣੇ ਜਾਂਦੇ ਹਨ | ਮੋਗਾ ਦੀ ਇਕ ਵਰਕਸ਼ਾਪ ਵਿਚ ਕੰਮ ਕਰਦੇ ਵੈਲਡਰ ਨੇ ਸੋਨੂੰ ਸੂਦ ਨੂੰ ਈ ਮੇਲ ਕਰ ਕੇ ਦੱਸਿਆ ...

ਪੂਰੀ ਖ਼ਬਰ »

ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਵੈਕਸੀਨ ਦੇ ਟੀਕੇ ਲਗਾਏ

ਕਿਸ਼ਨਪੁਰਾ ਕਲਾਂ, 7 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਡਾ. ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਦੇ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਬਾਲੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਡੀ.ਐੱਸ.ਪੀ. ਪਰਸਨ ਸਿੰਘ ਅਤੇ ਡੀ.ਐੱਸ.ਪੀ. ਇੰਦਰਪਾਲ ਸਿੰਘ ਨੇ ਵਪਾਰੀਆਂ ਨਾਲ ਕੀਤੀ ਮੀਟਿੰਗ

ਬੱਧਨੀ ਕਲਾਂ, 7 ਮਈ (ਸੰਜੀਵ ਕੋਛੜ)-ਹਲਕਾ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਸਨ ਸਿੰਘ, ਸਪੈਸ਼ਲ ਬਰਾਂਚ ਮੋਗਾ ਦੇ ਡੀ.ਐਸ.ਪੀ. ਇੰਦਰਪਾਲ ਸਿੰਘ ਅਤੇ ਥਾਣਾ ਮੁਖੀ ਸੰਦੀਪ ਸਿੰਘ ਨੇ ਪੁਲਿਸ ਸਟੇਸ਼ਨ ਬੱਧਨੀ ਕਲਾਂ ਵਿਖੇ ਕਸਬੇ ਦੇ ਵਪਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਮੱਝ ਅਤੇ ਕੱਟੀਆਂ ਸੜੀਆਂ

ਠੱਠੀ ਭਾਈ, 7 ਮਈ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪਿੰਡ ਲਧਾਈਕੇ ਵਿਖੇ ਅਮੋਲਕ ਸਿੰਘ ਪੁੱਤਰ ਸੇਵਾ ਸਿੰਘ ਦੇ ਖੇਤਾਂ ਵਿਚ ਕਣਕ ਦੀ ਰਹਿੰਦ-ਖੂੰਹਦ ਨੂੰ ਲਾਈ ਗਈ ਅੱਗ ਨਾਲ ਖੇਤ ਨਾਲ ਲੱਗਦੇ ਇਕ ਘਰ ਵਿਚ ਬੰਨੀਆਂ ਗਈਆਂ ਦੋ ਕੱਟੀਆਂ ਅਤੇ ਇਕ ਸੂਣ ਵਾਲੀ ਮੱਝ ਬੁਰੀ ...

ਪੂਰੀ ਖ਼ਬਰ »

ਪਿੰਡ ਧੱਲੇਕੇ ਵਿਖੇ ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਦੀ 11 ਮੈਂਬਰੀ ਕਮੇਟੀ ਬਣਾਈ-ਜਥੇ. ਬੂਟਾ ਸਿੰਘ ਰਣਸੀਂਹ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਪਿੰਡ ਪੱਧਰ ਤੱਕ ਜਥੇਬੰਦਕ ਕਰਨ ਲਈ ਮੋਗਾ ਸਰਕਲ ਦੇ ਪਿੰਡ ਧੱਲੇਕੇ ਵਿਖੇ ਜਥੇਦਾਰ ਬੂਟਾ ਸਿੰਘ ਰਣਸੀਂਹ ਕਨਵੀਨਰ ਸ਼ੋ੍ਰ. ਅਕਾਲੀ ਦਲ (ਕਿਰਤੀ) ਦੀ ਪ੍ਰਧਾਨਗੀ ਹੇਠ ਮੀਟਿੰਗ ਜਥੇ. ...

ਪੂਰੀ ਖ਼ਬਰ »

ਇਕਬਾਲ ਸਿੰਘ ਢੋਲੇਵਾਲਾ ਆਗੂ ਸਹਿਕਾਰੀ ਸਭਾਵਾਂ ਨਾਲ ਜਥੇਬੰਦੀਆਂ ਨੇ ਦੁੱਖ ਪ੍ਰਗਟਾਇਆ

ਕੋਟ ਈਸੇ ਖਾਂ, 7 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਇਕਬਾਲ ਸਿੰਘ ਢੋਲੇਵਾਲ ਦੇ ਭਰਾ ਅਤੇ ਸ੍ਰ. ਦਰਸ਼ਨ ਸਿੰਘ ਨੰਬਰਦਾਰ ਦੇ ਛੋਟੇ ਬੇਟੇ ਸ਼ੇਰ ਸਿੰਘ ਖਹਿਰਾ (44 ਸਾਲ) ਦੇ ਬੇਵਕਤੀ ਵਿਛੋੜੇ ਨੇ ਸਮੁੱਚੇ ਖਹਿਰਾ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX