ਤਾਜਾ ਖ਼ਬਰਾਂ


ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  0 minutes ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  45 minutes ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 1 hour ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 2 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 2 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 3 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 4 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 3 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 5 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 6 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 7 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 7 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਖੰਨਾ / ਸਮਰਾਲਾ

ਕੋਰੋਨਾ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡੀ.ਐਸ.ਪੀ. (ਡੀ) ਨੇ ਮੋਰਚਾ ਸੰਭਾਲਿਆ

ਗੁਰੂਸਰ ਸੁਧਾਰ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਦਿਹਾਤੀ ਖੇਤਰਾਂ 'ਚ ਪੈਰ ਪਸਾਰ ਰਹੀ ਮਹਾਂਮਾਰੀ ਕੋਰੋਨਾ ਨੂੰ ਠੱਲ੍ਹ ਪਾਉਣ ਤੇ ਸੂਬਾ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਡੀ.ਐਸ.ਪੀ.(ਡੀ) ਰਜੇਸ਼ ਕੁਮਾਰ ਸ਼ਰਮਾ ਨੂੰ ਇਕ ਤਰ੍ਹਾਂ ਨਾਲ ਨਿਗਰਾਨ ਅਫ਼ਸਰ ਨਿਯੁਕਤ ਕਰਕੇ ਥਾਣਾ ਸੁਧਾਰ ਅਧੀਨ ਆਉਂਦੇ ਪਿੰਡਾਂ ਤੇ ਕਸਬਿਆਂ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ | ਡੀ.ਐਸ.ਪੀ. ਰਜੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਲੋਕਾਂ ਦੀਆਂ ਜਾਨਾਂ ਬਚਾਉਣਾ ਤੇ ਜਾਗਰੂਕ ਕਰਨਾ ਪੁਲਿਸ ਦਾ ਪਹਿਲਾ ਕੰੰਮ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸੂਬਾ ਸਰਕਾਰ ਜਾਂ ਸਥਾਨਕ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਨੂੰ ਉਹ ਯਕੀਨੀ ਬਨਾਉਣਗੇ | ਡੀ.ਐਸ.ਪੀ. ਰਜੇਸ਼ ਕੁਮਾਰ ਨੇ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਜਿਥੇ ਵਾਹਨ ਚਾਲਕਾਂ ਦੀ ਜਾਂਚ ਕੀਤੀ, ਉਥੇ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਨਾ ਕੀਤੀ ਜਾਵੇ | ਇਸ ਮੌਕੇ ਥਾਣਾ ਮੁਖੀ ਸੁਧਾਰ ਜਸਵੀਰ ਸਿੰਘ ਬੁੱਟਰ ਸਮੇਤ ਪੁਲਿਸ ਪਾਰਟੀ ਹਾਜ਼ਰ ਸੀ |

ਤਾਲਾਬੰਦੀ ਦੌਰਾਨ ਦੁਕਾਨਾਂ ਖੁੱਲ੍ਹਵਾਉਣ ਲਈ ਵਪਾਰੀਆਂ ਨੇ ਦਿੱਤਾ ਮੰਗ-ਪੱਤਰ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਈ ਤਾਲਾਬੰਦੀ ਕਾਰਨ ਵਪਾਰੀ ਵਰਗ ਡਾਢਾ ਪੇ੍ਰਸ਼ਾਨ ਹੈ | ਜਗਰਾਉਂ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਦੇ ਵਪਾਰੀਆਂ ਦਾ ਇਕ ਵਫ਼ਦ ਆਪਣੀ ਸਮੱਸਿਆ ਨੂੰ ਲੈ ਕੇ ਐਸ.ਡੀ.ਐਮ. ...

ਪੂਰੀ ਖ਼ਬਰ »

ਰਕਬਾ ਟੋਲ 'ਤੇ ਕਿਸਾਨ-ਮਜ਼ਦੂਰਾਂ ਵਲੋਂ ਤਾਲਾਬੰਦੀ ਖ਼ਿਲਾਫ਼ ਮੀਟਿੰਗ–ਤਾਲਾਬੰਦੀ ਵਿਰੁੱਧ ਪ੍ਰਦਰਸ਼ਨ ਅੱਜ

ਰਾਏਕੋਟ, 7 ਮਈ (ਸੁਸ਼ੀਲ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 8 ਮਈ ਨੂੰ ਲਾਕਡਾਊਨ ਦੇ ਵਿਰੋਧ ਵਿਚ ਕਿਸਾਨ ਅਤੇ ਮਜ਼ਦੂਰ ਸਾਂਝੇ ਤੌਰ 'ਤੇ ਦੁਕਾਨਾਂ ਖੱੁਲ੍ਹਵਾਉਣ ਲਈ ਦੁਕਾਨਦਾਰਾਂ ਦਾ ਸਾਥ ਦੇਣਗੇ | ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਡਾ. ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਲਈ ਮਨੁੱਖ ਖੁਦ ਹੀ ਜ਼ਿੰਮੇਵਾਰ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੇ ਸਿ੍ਸ਼ਟੀ ਦੀ ਹੋਂਦ ਨੂੰ ਹੀ ਖ਼ਤਰੇ ਵਿਚ ਪਾ ਦਿੱਤਾ ਹੈ | ਕੁਦਰਤੀ ਮਾਹਿਰਾਂ ਦਾ ਆਖਣਾ ਹੈ ਕਿ ਇਸ ਲਈ ਹੋਰ ਕੋਈ ਨਹੀਂ ਬਲਕਿ ਮਨੁੱਖ ਹੀ ਖੁਦ ਜ਼ਿੰਮੇਵਾਰ ਹੈ | ਕਿਉਂਕਿ ਮਨੁੱਖ ਨੇ ਆਪਣੇ ਨਿੱਜੀ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਐੱਸ.ਡੀ. ਐੱਮ. ਨੂੰ ਮਿਲਿਆ ਆੜ੍ਹਤੀਆਂ ਦਾ ਵਫ਼ਦ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਜਗਰਾਉਂ ਮੰਡੀ ਦੇ ਆੜ੍ਹਤੀਆਂ ਦਾ ਵਫ਼ਦ ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਐੱਸ.ਡੀ.ਐੱਮ. ਜਗਰਾਉਂ ਨੂੰ ਮਿਲਿਆ | ਇਸ ਮੌਕੇ ਆੜ੍ਹਤੀਆਂ ਨੇ ਖੁੱਲ੍ਹੇ ਆਸਮਾਨ ਹੇਠ ਪਈ ਲੱਖਾਂ ਬੋਰੀਆਂ ਕਣਕ ਨੂੰ ਗੁਦਾਮਾਂ 'ਚ ...

ਪੂਰੀ ਖ਼ਬਰ »

ਇਯਾਲੀ ਨੇ ਆਰਜ਼ੀ ਕੋਵਿਡ ਕੇਅਰ ਸੈਂਟਰ ਲਈ ਡੀ. ਸੀ. ਨੂੰ ਪੱਤਰ ਲਿਖਿਆ

ਹੰਬੜਾਂ, 7 ਮਈ (ਮੇਜਰ ਹੰਬੜਾਂ)-ਪੰਜਾਬ ਵਿਚ ਕੋਵਿਡ-19 ਦੀ ਭਿਆਨਕ ਦੂਜੀ ਲਹਿਰ ਨਾਲ ਲੜਨ ਲਈ ਜਿਥੇ ਹਰ ਪੰਜਾਬੀ ਸਹਿਯੋਗ ਕਰ ਰਿਹਾ, ਉਥੇ ਭਾਰਤ ਵਿਚ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਵਿਸ਼ਵ ਸੰਗਠਨ ਆਕਸੀਜਨ ਸਿਲੰਡਰਾਂ ਦੇ ਜਹਾਜ ਭੇਜ ਰਿਹਾ, ਇਹ ਪ੍ਰਗਟਾਵਾ ਹਲਕਾ ਦਾਖਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲੋਕ ਹਿੱਤ ਲਈ ਲਏ ਗਏ ਠੋਸ ਫ਼ੈਸਲੇ ਸ਼ਲਾਘਾਯੋਗ-ਠੇਕੇਦਾਰ/ਸਰਪੰਚ ਜੱਗਾ

ਹੰਬੜਾਂ, 7 ਮਈ (ਹਰਵਿੰਦਰ ਸਿੰਘ ਮੱਕੜ)-ਕੈਪਟਨ ਸਰਕਾਰ ਵਲੋਂ ਹਮੇਸ਼ਾ ਪੰਜਾਬ ਦੀ ਬੇਹਤਰੀ ਲਈ ਗੰਭੀਰਤਾ ਨਾਲ ਕੰਮ ਕੀਤੇ ਗਏ ਹਨ ਤੇ ਉਨ੍ਹਾਂ ਪੰਜਾਬ ਦੇ ਵਿਕਾਸ ਲਈ ਸਾਰੇ ਹਲਕਿਆਂ ਨੂੰ ਬਿਨ੍ਹਾਂ ਭੇਦਭਾਵ ਦੇ ਵੱਡੀਆਂ ਗ੍ਰਾਂਟਾਂ ਦਿੱਤੀਆਂ ਹਨ, ਜਿਸ ਨਾਲ ...

ਪੂਰੀ ਖ਼ਬਰ »

ਲੋਕਾਂ ਨੂੰ ਰੁਜ਼ਗਾਰ ਤੋਂ ਵਾਂਝੇ ਕਰਕੇ ਇਸ ਮਹਾਂਮਾਰੀ ਦਾ ਟਾਕਰਾ ਨਹੀਂ ਕੀਤਾ ਜਾ ਸਕਦਾ-ਸੰਧੂ, ਧਾਲੀਵਾਲ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਵਿਚ ਲੱਗੇ ਹਾਫ ਲਾਕਡਾਊਨ ਕਾਰਨ ਵਪਾਰੀਆਂ ਵਿਚ ਮੱਚੀ ਹਾਹਾਕਾਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ...

ਪੂਰੀ ਖ਼ਬਰ »

ਰਿਵਾਲਵਰ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਨਾਮਲੂਮ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਲਾਗਲੇ ਪਿੰਡ ਸਲੇਮਪੁਰਾ ਦੇ ਨੰਬਰਦਾਰ ਰਣਜੀਤ ਸਿੰਘ ਪੁੱਤਰ ਸਵ. ਅਵਤਾਰ ਸਿੰਘ ਸਿੱਧੂ ਦੇ ਬਿਆਨਾਂ 'ਤੇ ਉਨ੍ਹਾਂ ਦੇ ਨਜਦੀਕੀ ਰਿਸ਼ਤੇਦਾਰ ਪ੍ਰਵਾਸੀ ਭਾਰਤੀ ਅਤੇ ਉੱਘੇ ਸਮਾਜਸੇਵੀ ...

ਪੂਰੀ ਖ਼ਬਰ »

ਨੌਜਵਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਗ੍ਰਾਮ ਪੰਚਾਇਤ ਤੇ ਨੌਜਵਾਨ ਵੀਰਾਂ ਵਲੋਂ ਨਸ਼ਾ ਵੇਚਣ ਵਾਲੇ ਨੂੰ ਫੜਿਆ ਗਿਆ | ਇਸ ਮੌਕੇ ਬਲਾਕ ਸੰਮਤੀ ਸੁਧਾਰ ਦੇ ਵਾਈਸ ਚੇਅਰਮੈਨ ਹਰਮਨਦੀਪ ਸਿੰਘ ਕੁਲਾਰ ਤੇ ਸਰਪੰਚ ਹਰਜੀਤ ਸਿੰਘ ਕੁਲਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਗਰਾਉਂ ਵਿਖੇ 289 ਦੇ ਕੋਰੋਨਾ ਸੈਂਪਲ ਭਰੇ ਤੇ 330 ਦਾ ਕੀਤਾ ਟੀਕਾਕਰਨ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਠੱਲਣ ਲਈ ਸਿਹਤ ਵਿਭਾਗ ਵਲੋਂ ਕੋਰੋਨਾ ਕੀਟਾਣੂ ਦੇ ਸੈਂਪਲ ਭਰੇ ਅਤੇ ਕੋਰੋਨਾ ਦਵਾਈ ਦੇ ਟੀਕੇ ਲਗਾਏ ਜਾ ਰਹੇ ਹਨ | ਇਸ ਕੜੀ ਤਹਿਤ ਅੱਜ ਸਿਵਲ ਹਸਪਤਾਲ ਜਗਰਾਉਂ ਦੇ ਡਾਕਟਰਾਂ ਦੀਆਂ ਟੀਮਾਂ ਨੇ ਦੋ ...

ਪੂਰੀ ਖ਼ਬਰ »

ਕਸਬਾ ਸਿੱਧਵਾਂ ਬੇਟ ਵਿਖੇ ਕੋਰੋਨਾ ਤੋਂ ਪੀੜਤ ਵਿਅਕਤੀ ਦੀ ਮੌਤ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮਸ਼ਹੂਰ ਇਲੈਕਟਰੀਸ਼ਨ ਬਾਬੂ ਬੇਕੁੰਠ ਨਾਥ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ | ਜਿਸ ਨਾਲ ਇਲਾਕੇ 'ਚ ਸੋਗ ਦੀ ਲਹਿਰ ਹੈ | ਮਿਲੀ ਜਾਣਕਾਰੀ ਅਨੁਸਾਰ ਉਹ ਕੁਝ ਦਿਨਾਂ ਤੋਂ ਕੋਰੋਨਾ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਧਰਨਾ ਅੱਜ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਵਿੰਦਰ ਸਿੰਘ ਮਲਸੀਹਾਂ, ਰਾਮਸ਼ਰਨ ਰਸੂਲਪੁਰ, ਸਵਰਨਜੀਤ ਸਿੰਘ ਸਲੇਮਪੁਰਾ ਗੁਰਦੀਪ ਸਿੰਘ ਸਲੇਮਪੁਰਾ, ਜਗਤ ਸਿੰਘ ਲੀਲਾਂ ਆਦਿ ਨੇ ਆਪਣੇ ਸਾਥੀਆਂ ਸਮੇਤ ਸਥਾਨਕ ਕਸਬੇ ਦੇ ...

ਪੂਰੀ ਖ਼ਬਰ »

ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮੁੱਦਿਆਂ 'ਤੇ ਵਿਚਾਰ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੀਨੀਅਰ ਮੀਤ ਪ੍ਰਧਾਨ ਪਿ੍ੰ: ਚਰਨਜੀਤ ਸਿੰਘ ਭੰਡਾਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਰਮਜੀਤ ਸਿੰਘ ਰਾਣੋ ਨੇ ਇਕ ਅਹਿਮ ਮੀਟਿੰਗ ਬਲਾਕ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਮੰਜੀ ਸਾਹਿਬ ਕੋਟਾਂ ਵਿਖੇ ਪੁਲਿਸ ਅਧਿਕਾਰੀਆਂ ਵਲੋਂ ਮੀਟਿੰਗ

ਬੀਜਾ, 7 ਮਈ (ਕਸ਼ਮੀਰਾ ਸਿੰਘ ਬਗਲੀ)-ਖੰਨਾ ਦੇ ਐੱਸ.ਐੱਸ.ਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ ਅਨੁਸਾਰ ਅੱਜ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਤੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੀ ਮਾਰਕੀਟ ਦੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਛਪਾਰ ਵਿਖੇ ਵਾਟਰ ਟਰੀਟਮੈਂਟ ਪਲਾਂਟ ਦੀ ਸ਼ੁਰੂਆਤ

ਅਹਿਮਦਗੜ੍ਹ, 7 ਮਈ (ਪੁਰੀ) - ਲਾਗਲੇ ਪਿੰਡ ਛਪਾਰ ਵਿਖੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਵਾਟਰ ਟਰੀਟਮੈਂਟ ਪਲਾਂਟ ਦੀ ਸ਼ੁਰੂਆਤ ਕਰਵਾਈ | ਨੈਨੋ ਬਬਜ ਟੈਕਨਾਲੋਜੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਕਾਰਜਸ਼ੈਲੀ ਹੀ ਡਾਕਟਰਾਂ ਨੂੰ ਨੌਕਰੀ ਛੱਡਣ ਤੇ ਮਜਬੂਰ ਕਰ ਰਹੀ ਹੈ-ਛਾਹੜੀਆ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) -ਭਾਜਪਾ ਕੋਰੋਨਾ ਹੈਲਪ ਲਾਈਨ ਦੇ ਸਹਾਇਕ ਪ੍ਰਮੁੱਖ ਅਤੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਨੁਜ ਛਾਹੜੀਆ ਨੇ ਕੋਰੋਨਾ ਦੇ ਪ੍ਰਬੰਧ ਵਿਚ ਕਾਂਗਰਸ ਸਰਕਾਰ ਨੂੰ ਹਰ ਫ਼ਰੰਟ ਉੱਤੇ ਫ਼ੇਲ੍ਹ ਕਰਾਰ ਦਿੱਤਾ ਹੈ¢ ਛਾਹੜੀਆ ਨੇ ਕਿਹਾ ਕਿ ਇੱਕ ...

ਪੂਰੀ ਖ਼ਬਰ »

ਦੋਰਾਹਾ ਵਿਚ ਅੱਜ ਬਾਜ਼ਾਰ ਖੁਲ੍ਹਵਾਉਣ ਲਈ ਦੁਕਾਨਦਾਰਾਂ ਦਾ ਦਿਆਂਗੇ ਸਾਥ-ਭਾਰਤੀ ਕਿਸਾਨ ਯੂਨੀਅਨ

ਦੋਰਾਹਾ, 7 ਮਈ (ਜਸਵੀਰ ਝੱਜ)- ਕੋਰੋਨਾ ਮਹਾਂਮਾਰੀ ਦੇ ਭੈਅ ਹੇਠ ਭਾਰਤ ਭਰ ਵਿਚ ਕੇਂਦਰ ਸਰਕਾਰ ਦੇਸ਼ ਵਾਸੀਆਂ ਨੂੰ ਗੁਮਰਾਹ ਕਰ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ | ਇਹ ਵਿਚਾਰ ਪੈੱ੍ਰਸ ਨਾਲ ਸਾਂਝੇ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਰਾਜਸੀ ਆਗੂਆਂ 'ਤੇ ਕੇਸਾਂ ਦੇ ਵਿਰੋਧ 'ਚ ਸਮਰਾਲਾ ਰਿਹਾ ਮੁਕੰਮਲ ਬੰਦ ਖੀਰਨੀਆਂ, ਢਿਲੋਂ, ਸ਼ਰਮਾ ਤੇ ਦਿਆਲਪੁਰਾ ਨੇ ਕੀਤੀ ਮਾਰਚ ਦੀ ਅਗਵਾਈ

ਸਮਰਾਲਾ, 7 ਮਈ (ਰਾਮ ਗੋਪਾਲ ਸੋਫ਼ਤ/ਕੁਲਵਿੰਦਰ ਸਿੰਘ)-ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਸਥਾਨਕ ਦੁਕਾਨਦਾਰਾਂ ਤੇ ਰਾਜਸੀ ਆਗੂਆਂ ਵਿਰੁੱਧ ਪੁਲਿਸ ਵਲੋਂ ਦਰਜ ਕੀਤੇ ਕੇਸਾਂ ਦੇ ਵਿਰੁੱੁਧ ਰੋਸ ਪ੍ਰਗਟ ਕਰਨ ਲਈ ਅੱਜ ਸ਼ਹਿਰ ਦੇ ...

ਪੂਰੀ ਖ਼ਬਰ »

ਬੰਦ ਦੁਕਾਨਾਂ ਦੇ ਬਿਜਲੀ ਬਿਲ, ਟੈਕਸ ਅਤੇ ਕਰਜ਼ੇ ਦਾ ਵਿਆਜ ਪੰਜਾਬ ਸਰਕਾਰ ਭਰੇ-ਸੌ ਾਦ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) - ਕੋਰੋਨਾ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਲਗਾਏ ਲਾਕਡਾਊਨ ਤਹਿਤ ਦੁਕਾਨਾਂ ਬੰਦ ਰੱਖਣ ਦੇ ਕਾਰਨ ਦੁਕਾਨਦਾਰਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਸੰਬੰਧੀ ਆਮ ਆਦਮੀ ਪਾਰਟੀ ਦੇ ਟਰੇਡ ਐਂਡ ਇੰਡਸਟਰੀ ਵਿੰਗ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਸ਼੍ਰੀਆਂਸ ਪੇਪਰ ਮਿੱਲ ਵਲੋਂ ਸ਼ਹਿਰ ਨੂੰ ਬੈਕੰੁਠ ਰਥ ਭੇਟ

ਅਹਿਮਦਗੜ੍ਹ, 7 ਮਈ (ਪੁਰੀ) - ਸ਼੍ਰੀਆਂਸ ਪੇਪਰ ਮਿੱਲ ਅਹਿਮਦਗੜ੍ਹ ਵਲੋਂ ਸ਼ਹਿਰ ਦੇ ਲੋਕਾਂ ਨੂੰ ਮਿ੍ਤਕ ਦੇਹ ਸ਼ਮਸ਼ਾਨਘਾਟ ਵਿਖੇ ਲਿਜਾਣ ਲਈ ਬੈਕੰੁਠ ਰਥ ਮਿੱਲ ਦੇ ਈ.ਡੀ. ਅਨਿਲ ਕੁਮਾਰ ਅਗਰਵਾਲ, ਮੈਨੇਜਰ ਅਰੁਣ ਗੋਇਲ, ਅਮਿਤ ਅਰੋੜਾ ਨੇ ਭੇਟ ਕੀਤਾ ਗਿਆ ਜੋ ਕੌਂਸਲਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX