ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਹਰ ਤਰ੍ਹਾਂ ਦੀਆਂ ਦੁਕਾਨਾਂ ਖੁਲ੍ਹਵਾਉਣ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਵਪਾਰ ਮੰਡਲ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਉੱਥੇ ਅੱਜ ਬਾਜ਼ਾਰਾਂ ਵਿਚ ਪਹੁੰਚ ਕੇ ਨਾ ਕੇਵਲ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਕਿਹਾ ਗਿਆ ਬਲਕਿ ਦੁਕਾਨਾਂ ਦੇ ਸ਼ਟਰ ਵੀ ਆਪ ਚੁੱਕੇ ਗਏ | ਦੂਸਰੇ ਪਾਸੇ ਦੁਕਾਨਦਾਰ ਸਾਰਾ ਦਿਨ ਇਸ ਭੰਬਲਭੂਸੇ ਵਿਚ ਰਹੇ ਕਿ ਸ਼ਾਇਦ ਜ਼ਿਲ੍ਹਾ ਮੈਜਿਸਟਰੇਟ ਵਲੋਂ ਹਰ ਤਰ੍ਹਾਂ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਕੋਈ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਪਰ ਅਜਿਹੇ ਕੋਈ ਵੀ ਹੁਕਮ ਸ਼ਾਮ ਤੱਕ ਲੋਕਾਂ ਦੇ ਸਾਹਮਣੇ ਨਹੀਂ ਆਏ | ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਰਾਜਨੀਤਕ ਆਗੂਆਂ ਅਤੇ ਵਪਾਰੀ ਆਗੂਆਂ ਵਲੋਂ ਦੁਕਾਨਾਂ ਖੁਲ੍ਹਵਾਈਆਂ ਜਾ ਰਹੀਆਂ ਸਨ ਤਾਂ ਉਸੇ ਸਮੇਂ ਪੁਲਿਸ ਵਲੋਂ ਦੁਕਾਨਾਂ ਬੰਦ ਵੀ ਕਰਵਾਈਆਂ ਜਾ ਰਹੀਆਂ ਸਨ ਅਤੇ ਕਿਹਾ ਜਾ ਰਿਹਾ ਸੀ ਕਿ ਜ਼ਿਲ੍ਹਾ ਮੈਜਿਸਟਰੇਟ ਵਲੋਂ ਗੈਰ-ਜਰੂਰੀ ਦੁਕਾਨਾਂ ਖੋਲ੍ਹਣ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜਤਿੰਦਰ ਜਿੰਮੀ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਅਗਰਵਾਲ ਸਭਾ ਦੇ ਪ੍ਰਧਾਨ ਵਿਜੈ ਗਰਗ, ਕੌਂਸਲਰ ਹੇਮਰਾਜ ਗਰਗ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਜੋ ਪਿਛਲੇ ਦਿਨਾਂ ਦੌਰਾਨ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹੇ ਹਨ ਵਲੋਂ ਅੱਜ ਸਦਰ ਬਾਜ਼ਾਰ ਵਿਖੇ ਪਹੁੰਚ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਦਾ ਹਵਾਲਾ ਦਿੰਦਿਆਂ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਕਿਹਾ ਗਿਆ | ਉਕਤ ਆਗੂਆਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਦੁਕਾਨਦਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਦੂਸਰੇ ਪਾਸੇ ਨਗਰ ਕੌਂਸਲ ਬਰਨਾਲਾ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਖ਼ੁਦ ਸਦਰ ਬਾਜ਼ਾਰ ਵਿਖੇ ਪਹੁੰਚ ਕੇ ਦੁਕਾਨਾਂ ਦੇ ਸ਼ਟਰ ਚੁੱਕ ਕੇ ਦੁਕਾਨਾਂ ਖੁਲ੍ਹਵਾਈਆਂ ਗਈਆਂ ਅਤੇ ਦੁਕਾਨਦਾਰਾਂ ਨੂੰ ਕਿਹਾ ਕਿ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਦੁਕਾਨਾਂ ਖੁਲ੍ਹਵਾਈਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਉਨ੍ਹਾਂ ਦੀ ਪ੍ਰਸ਼ਾਸਨ ਨਾਲ ਵੀ ਗੱਲ ਹੋ ਚੁੱਕੀ ਹੈ | ਭਾਵੇਂਕਿ ਉਕਤ ਆਗੂ ਆਪੋ ਆਪਣੇ ਪੱਧਰ 'ਤੇ ਕੁਝ ਸਮੇਂ ਲਈ ਦੁਕਾਨਾਂ ਖੁਲ੍ਹਵਾਉਣ ਵਿਚ ਸਫਲ ਵੀ ਹੋ ਗਏ ਪਰ ਜ਼ਿਆਦਾਤਰ ਗੈਰ-ਜਰੂਰੀ ਦੁਕਾਨਾਂ ਵਾਲੇ ਦੁਕਾਨਦਾਰ ਜ਼ਿਲ੍ਹਾ ਮੈਜਿਸਟ੍ਰੇਟ ਦੇ ਨਵੇਂ ਹੁਕਮਾਂ ਦੀ ਉਡੀਕ ਕਰਦੇ ਰਹੇ ਤਾਂ ਜੋ ਉਹ ਬੇਖ਼ੌਫ਼ ਦੁਕਾਨਾਂ ਖੋਲ੍ਹ ਸਕਣ |
ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਦੀਆਂ ਨੌਕਰੀਆਂ ਜਾ ਰਹੀਆਂ ਹਨ ਜਾਂ ਕਾਰਪੋਰੇਟ ਘਰਾਨਿਆਂ ਵਲੋਂ ਮੁਲਾਜ਼ਮਾਂ ਦੀ ਤਨਖ਼ਾਹ ਘਟਾਈ ਜਾ ਰਹੀ ਹੈ ਉੱਥੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ...
ਧਨੌਲਾ, 7 ਮਈ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਵਲੋਂ ਅੱਜ ਧਨੌਲਾ 'ਚ ਵਿਸ਼ਾਲ ਮਾਰਚ ਕਰ ਕੇ ਪ੍ਰਸ਼ਾਸ਼ਨ ਦੇ ਡਰ ਤੋਂ ਹਟ ਕੇ ਸਮੂਹ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ | ਕਿਸਾਨਾਂ ਨੇ ਕਿਹਾ ਕਿ ਜੇਕਰ ...
ਧਨੌਲਾ, 7 ਮਈ (ਚੰਗਾਲ)-ਗਰਮੀ ਦੀ ਆਮਦ ਨਾਲ ਤੇ ਬਦਲਦੇ ਮੌਸਮ ਦੇ ਹਾਲਾਤਾਂ ਨਾਲ ਜਿੱਥੇ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਉੱਥੇ ਬੁਖ਼ਾਰ ਤੇ ਹੋਰ ਨਿੱਕੀਆਂ ਮੋਟੀਆਂ ਬਿਮਾਰੀਆਂ ਨਾਲ ਲੋਕਾਂ ਦਾ ਤਰਾਹ ਨਿਕਲਿਆ ਪਿਆ ਹੈ | ਅਜਿਹੇ ਹਾਲਾਤਾਂ ਵਿਚ ਪੰਜਾਬ ਦਾ ਬਿਜਲੀ ...
ਧਨੌਲਾ, 7 ਮਈ (ਚੰਗਾਲ)-ਜ਼ਿਲ੍ਹਾ ਬਰਨਾਲਾ ਦੇ ਸਮੂਹ ਪਟਵਾਰੀਆਂ ਨੇ 6-7 ਮਈ ਨੂੰ ਸਮੂਹਿਕ ਛੁੱਟੀ ਭਰ ਕੇ ਸਰਕਲਾਂ ਦਾ ਕੰਮ ਕਾਜ ਠੱਪ ਕਰ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣੀ ਹੱਕੀ ਮੰਗਾਂ ਲਈ ਰੋਸ ਪ੍ਰਗਟ ਕੀਤਾ | ਇਹ ਹੜਤਾਲ 8-9 ਮਈ ਤੱਕ ਜਾਰੀ ਰਹੇਗੀ | ਇਹ ਜਾਣਕਾਰੀ ਦਿੰਦੇ ...
ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਗਹਿਲ)-ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਕੋਵਿਡ ਮਰੀਜ਼ਾ ਦਾ ਹਾਲ ਚਾਲ ਪੁੱਛਣ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਵਰਜੀਤ ਸਿੰਘ ਵਾਲੀਆ ਵਲੋਂ ਅਚਨਚੇਤ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੇ ਕੋਵਿਡ ...
ਲਹਿਰਾਗਾਗਾ, 7 ਮਈ (ਅਸ਼ੋਕ ਗਰਗ) - ਨੇੜਲੇ ਪਿੰਡ ਗਾਗਾ ਵਿਖੇ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪਿੰਡ ਦੇ ਵਸਨੀਕ ਅਕਾਲੀ ਆਗੂ ਡੈਮੋਕ੍ਰੇਟਿਕ ਦੇ ਜਥੇਦਾਰ ਪ੍ਰਗਟ ਸਿੰਘ ਗਾਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਿਰੰਜਣ ਸਿੰਘ ਤੇ ਅਜੈਬ ਸਿੰਘ ...
ਹੰਡਿਆਇਆ, 7 ਮਈ (ਗੁਰਜੀਤ ਸਿੰਘ ਖੁੱਡੀ)-ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਸ: ਬਲਦੇਵ ਸਿੰਘ ਮਾਨ ਐਸ.ਆਈ. ਨੇ ਬਰਨਾਲਾ-ਮਾਨਸਾ ਰੋਡ ਪਿੰਡ ਧਨੌਲਾ ਖ਼ੁਰਦ ਵਿਖੇ ਨਾਕਾ ਲਾ ਕੇ ਮਾਨਸਾ ਵੱਲ ਤੋਂ ਆਉਂਦੇ ਵਹੀਕਲਾਂ ਦੀ ਚੈਕਿੰਗ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਦੇ ...
ਬਰਨਾਲਾ, 7 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਘਰ ਵਿਚ ਲੱਗੇ 5 ਕੈਮਰੇ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਸਰਬਜੀਤ ...
ਬਰਨਾਲਾ, 7 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...
ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 90 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 33 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ...
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਦੇ ਮਾਮਲੇ ਵਿਚ ਪੁਖ਼ਤਾ ਪ੍ਰਬੰਧ ਕਰਨ ਲਈ ਸੂਬਾ ਸਰਕਾਰ ਬੁਰੀ ਤਰਾਂ ਫ਼ੇਲ੍ਹ ਸਾਬਤ ਹੋ ਕੇ ਰਹਿ ਗਈ ਹੈ, ਇਸ ਬਿਪਤਾ ਦੀ ਘੜੀ ਵਿਚ ਸਮੂਹ ਸਮਾਜ ਸੇਵੀ ਸੰਸਥਾਵਾਂ, ਪ੍ਰਵਾਸੀ ਭਾਰਤੀਆਂ ਨੂੰ ਮਦਦ ...
ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਬੀਤੇ ਮਹੀਨੇ ਦੀ 25 ਅਪ੍ਰੈਲ ਨੰੂ ਲੇਹ ਲਦਾਖ਼ ਦੇ ਸਿਆਚਿਨ ਖੇਤਰ 'ਚ ਪਰਤਾਪੁਰਤ ਥਰਡ ਗਲੇਸ਼ੀਅਰ ਵਿਖੇ ਬਰਫ਼ ਦੇ ਤੋਦੇ ਹੇਠਾਂ ਆਉਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਨਾਲ ਸਬੰਧਿਤ 21 ...
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਆੜ੍ਹਤੀਆ ਐਸੋਸੀਏਸ਼ਨ ਮਹਿਲ ਕਲਾਂ ਦੇ ਆਗੂ ਰਕੇਸ਼ਪਾਲ ਪਾਲੀ, ਸਵਰਨਕਾਰ ਸੰਘ ਬਰਨਾਲਾ ਦੇ ਪ੍ਰਧਾਨ ਕੁਲਵਿੰਦਰ ਕੁਮਾਰ ਕਾਲਾ (ਪੰਨਾ ਜਵੈਲਰਜ਼ ਮਹਿਲ ਕਲਾਂ) ਅਤੇ ਸਤੀਸ਼ ਕੁਮਾਰ ਪੱਪੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ...
ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਗਹਿਲ)-ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਰਦਾਰਨੀ ਇੰਦਰਜੀਤ ਕੌਰ ਦਿਉਲ ਪਤਨੀ ਸਵ: ਬਾਬੂ ਸਿੰਘ ਦਿਉਲ ਸਾਬਕਾ ਸਰਪੰਚ ਪਿੰਡ ਨੰਗਲ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਨਾਨਕ ਪ੍ਰਕਾਸ਼ ਸਾਹਿਬ ਪਿੰਡ ਨੰਗਲ ...
ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਗਹਿਲ)-ਲੇਹ ਲਦਾਖ਼ ਸਿਆਚਿਨ ਥਰਡ ਗਲੇਸ਼ੀਅਰ ਵਿਖੇ ਬਰਫ਼ ਦੇ ਤੋਦੇ ਹੇਠਾਂ ਆਉਣ ਨਾਲ ਸ਼ਹੀਦ ਹੋਏ ਪਿੰਡ ਕਰਮਗੜ੍ਹ ਦੇ ਫ਼ੌਜੀ ਜਵਾਨ ਸ਼ਹੀਦ ਅਮਰਦੀਪ ਸਿੰਘ ਦੇ ਪਰਿਵਾਰ ਨਾਲ ਜਿੱਥੇ ਇਲਾਕੇ ਦੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ...
ਬਰਨਾਲਾ, 7 ਮਈ (ਅਸ਼ੋਕ ਭਾਰਤੀ)-ਸਰਕਾਰੀ ਸਕੂਲਾਂ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਇਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਦਿੱਤੀ ਤੇ ...
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਉੱਪਰ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਕਿਸਾਨ ਮੋਰਚੇ 'ਚ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਬੋਲਦਿਆਂ ਜਥੇ: ਅਜਮੇਰ ਸਿੰਘ ਮਹਿਲ ਕਲਾਂ, ...
ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਗਹਿਲ)-ਪੇਂਡੂ ਚੌਕੀਦਾਰ ਯੂਨੀਅਨ ਸੀਟੂ ਪੰਜਾਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਮਹਿਲ ਕਲਾਂ ਵਿਖੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਚੌਕੀਦਾਰਾਂ ਨੇ ਪੰਜਾਬ ਸਰਕਾਰ ...
ਬਰਨਾਲਾ, 7 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 219ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਨੂੰ ਸੰਬੋਧਨ ਕਰਦਿਆਂ ਕਰਨੈਲ ਸਿੰਘ ਗਾਂਧੀ, ਪਵਿੱਤਰ ਸਿੰਘ ਲਾਲੀ, ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ, ਗੁਰਦੇਵ ...
ਭਦੌੜ, 7 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਨੂੰ ਕਸਬਾ ਭਦੌੜ ਅੰਦਰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਸ਼ਹਿਰੀ ਪ੍ਰਧਾਨ ਜਸਵੀਰ ਸਿੰਘ ਧੰਮੀ ਦੀ ਮਿਹਨਤ ਸਦਕਾ ਕਾਂਗਰਸੀ ਆਗੂ ਅਮਨਿੰਦਰ ਸਿੰਘ ਗੋਲਡੀ ਆਪਣੇ ਸਾਥੀ ਹਰਪ੍ਰੀਤ ਸਿੰਘ, ਰਣਜੀਤ ਸਿੰਘ ...
ਰੂੜੇਕੇ ਕਲਾਂ, 7 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਬਠਿੰਡਾ ਮੁੱਖ ਮਾਰਗ ਤੋਂ ਪਿੰਡ ਧੌਲਾ ਨੂੰ ਜਾਂਦੀ ਿਲੰਕ ਸੜਕ 'ਤੇ ਨਜ਼ਦੀਕ ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਬਣ ਰਹੇ ਪੋਲਟਰੀ ਫਾਰਮ ਦੇ ਵਿਰੋਧ ਵਿਚ ਗੁਰਦੁਆਰਾ ਸੋਹੀਆਣਾ ...
ਭਵਾਨੀਗੜ੍ਹ, 7 ਮਈ (ਰਣਧੀਰ ਸਿੰਘ ਫੱਗੂਵਾਲਾ) - ਕੋਰੋਨਾ ਸੰਕਟ ਦੌਰਾਨ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਗਰੀਨ ਫਾਊਾਡੇਸ਼ਨ ਵਲੋਂ ਪੈਨਸ਼ਨਰਜ਼ ਯੂਨੀਅਨ ਦੇ ਦਫ਼ਤਰ ਵਿਖੇ ਬੂਟੇ ਲਗਾਏ | ਇਸ ਮੌਕੇ ਫਾੳਾੂਡੇਸ਼ਨ ਦੇ ਆਗੂ ਮਨਦੀਪ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਵਲੋਂ ...
ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਸਰਕਾਰ ਵਲੋਂ ਜਾਰੀ ਕੋਰੋਨਾ ਨੂੰ ਰੋਕਣ ਸੰਬੰਧੀ ਦਿੱਤੀਆਂ ਹਦਾਇਤਾਂ ਸੰਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਟਰੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਵਲੋਂ ਸੰਗਰੂਰ ਦੇ ਬਾਜ਼ਾਰਾਂ ਵਿਚ ਵਿਸ਼ੇਸ਼ ਮੁਹਿੰਮ ਵਿੱਢੀ ਗਈ | ਪਵਨ ...
ਸੰਦੌੜ, 7 ਮਈ (ਗੁਰਪ੍ਰੀਤ ਸਿੰਘ ਚੀਮਾ) - ਉੱਭਰਦੇ ਪੰਜਾਬੀ ਗਾਇਕ ਅਤੇ ਗੀਤਕਾਰ ਕਿੰਦਾ ਚੀਮਾ ਆਪਣੇ ਨਵੇਂ ਗਾਣੇ 'ਸੰਘਰਸ਼' ਨਾਲ ਮੁੜ ਚਰਚਾ ਵਿਚ ਹੈ | ਕਿੰਦਾ ਚੀਮਾ ਦਾ ਇਹ ਗੀਤ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੈ | ਇਸ ਗੀਤ ਨੂੰ ਕਿੰਦਾ ਚੀਮਾ ਅਤੇ ਗੋਗੀ ਯੂ ਕੇ ਵਲੋਂ ...
ਲਹਿਰਾਗਾਗਾ, 7 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਸ਼ਹਿਰ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਵੱਧ ਰਹੀ ਆਵਾਰਾ ਪਸ਼ੂਆਂ ਦੀ ਗਿਣਤੀ ਤੋਂ ਲੋਕ ਪ੍ਰੇਸ਼ਾਨ ਹਨ | ਪਸ਼ੂਆਂ ਦੀ ਲਗਾਤਾਰ ਵਧ ਰਹੀ ਗਿਣਤੀ ਕਾਰਨ ਹਰ ਰੋਜ਼ ਵਾਪਰ ਰਹੀਆਂ ਸੜਕ ਦੁਰਘਟਨਾਵਾਂ, ...
ਮਹਿਲ ਕਲਾਂ, 7 ਅਪ੍ਰੈਲ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਹਸਨਪ੍ਰੀਤ ਭਾਰਦਵਾਜ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਦੀ ...
ਟੱਲੇਵਾਲ, 7 ਮਈ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਕੇਂਦਰ ਸਰਕਾਰ ਵਲੋਂ ਜਬਰੀ ਥੋਪੇ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵਲੋਂ ਪਿੰਡ ਦੀ ਵੱਡੀ ਸੱਥ ਵਿਖੇ ਸ਼ਨੀ ਰੰਗ ਮੰਚ ਦੇ ...
ਸ਼ਹਿਣਾ, 7 ਮਈ (ਸੁਰੇਸ਼ ਗੋਗੀ)-ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਬਾਬੂ ਅਜੇ ਕੁਮਾਰ ਨੇ ਸ਼ਹਿਣਾ ਵਿਖੇ ਤਿੰਨ ਧਾਰਮਿਕ ਸਥਾਨਾਂ ਨੂੰ ਜੋੜਨ ਵਾਲੀ ਲਿੰਕ ਸੜਕ ਦੀ ਮਿਣਤੀ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਕ ਕਰੋੜ ਦੀ ਲਾਗਤ ਨਾਲ ਤਿੰਨ ...
ਬਰਨਾਲਾ, 7 ਮਈ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX