ਤਾਜਾ ਖ਼ਬਰਾਂ


ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 minute ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  18 minutes ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  45 minutes ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 minute ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  about 1 hour ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  about 2 hours ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  about 2 hours ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 4 hours ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 4 hours ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 4 hours ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 4 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 5 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 5 hours ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 5 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 6 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 6 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 6 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 6 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 7 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 7 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 7 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 7 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 8 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 8 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਸੰਪਾਦਕੀ

ਕੇਂਦਰ ਸਰਕਾਰ ਲਈ ਇਮਤਿਹਾਨ ਦੀ ਘੜੀ

ਕੋਰੋਨਾ ਦੇ ਦੂਸਰੇ ਹਮਲੇ ਨੇ ਇਕ ਵਾਰ ਤਾਂ ਸਮੁੱਚੇ ਦੇਸ਼ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੇ ਪਹਿਲੇ ਹਮਲੇ ਤੋਂ ਬਾਅਦ ਸਰਕਾਰ ਅਤੇ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਸੀ। ਇਹ ਪ੍ਰਭਾਵ ਵੀ ਬਣਿਆ ਨਜ਼ਰ ਆਉਂਦਾ ਸੀ ਕਿ ਹੁਣ ਇਹ ਮਹਾਂਮਾਰੀ ਹੌਲੀ-ਹੌਲੀ ਖ਼ਤਮ ਹੋ ਜਾਏਗੀ। ਸਰਕਾਰ ਵਲੋਂ ਪਹਿਲਾਂ ਕੱਸ ਕੇ ਕੀਤੀਆਂ ਗਈਆਂ ਤਿਆਰੀਆਂ ਵੀ ਢਿੱਲੀਆਂ ਪੈ ਗਈਆਂ ਸਨ। ਆਮ ਲੋਕ ਵੀ ਵੱਡੀ ਹੱਦ ਤੱਕ ਬੇਪਰਵਾਹ ਨਜ਼ਰ ਆਏ ਸਨ। ਪਰ ਸੁਨਾਮੀ ਦੀ ਤਰ੍ਹਾਂ ਜਿਸ ਤਰ੍ਹਾਂ ਵਾਇਰਸ ਦੀ ਇਹ ਦੂਸਰੀ ਲਹਿਰ ਆਈ, ਉਸ ਨੇ ਵੱਡੀ ਚਿੰਤਾ ਪੈਦਾ ਕਰ ਦਿੱਤੀ ਹੈ। ਟੀਕਾਕਰਨ ਦੀ ਪ੍ਰਕਿਰਿਆ ਹਾਲੇ ਵਿਚ-ਵਿਚਾਲੇ ਹੈ। ਦੇਸ਼ ਦੀ ਆਬਾਦੀ ਅਨੁਸਾਰ, ਭਾਰਤ ਵਿਚ ਉਤਪਾਦਨ ਕਰ ਰਹੀਆਂ ਵੈਕਸੀਨ ਕੰਪਨੀਆਂ ਨੇ ਤੁਰੰਤ ਵੱਡੀ ਪੱਧਰ 'ਤੇ ਉਤਪਾਦਨ ਮੁਹੱਈਆ ਕਰਨ ਤੋਂ ਇਕ ਤਰ੍ਹਾਂ ਨਾਲ ਹੱਥ ਖੜ੍ਹੇ ਕਰ ਦਿੱਤੇ ਹਨ। ਵਿਦੇਸ਼ਾਂ ਤੋਂ ਟੀਕੇ ਆਉਣੇ ਹਨ। ਉਦਾਹਰਨ ਲਈ ਰੂਸ ਦੇ ਸਪੂਤਨਿਕ ਦੀਆਂ ਖੁਰਾਕਾਂ ਲੱਗਣ ਲਈ ਸਮਾਂ ਬਾਕੀ ਹੈ। ਰਾਜ ਸਰਕਾਰਾਂ ਟੀਕਿਆਂ ਦੀ ਘੱਟ ਉਪਲਬਧਤਾ ਦੀ ਸ਼ਿਕਾਇਤ ਕਰ ਰਹੀਆਂ ਹਨ।
ਕੇਂਦਰ ਨੇ ਇਹ ਬਿਆਨ ਜਾਰੀ ਕੀਤਾ ਹੈ ਕਿ ਹਾਲੇ ਵੀ ਰਾਜਾਂ ਅਤੇ ਕੇਂਦਰ ਪ੍ਰਸ਼ਾਸਿਤ ਰਾਜਾਂ ਕੋਲ 90 ਲੱਖ ਖੁਰਾਕਾਂ ਮੌਜੂਦ ਹਨ ਅਤੇ ਹੋਰ ਵੀ ਆ ਰਹੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਬੁਲਾਰੇ ਨੇ ਇਹ ਵੀ ਦੱਸਿਆ ਹੈ ਕਿ ਹੁਣ ਤੱਕ ਰਾਜਾਂ ਨੂੰ 17.15 ਕਰੋੜ ਖੁਰਾਕਾਂ ਮੁਫ਼ਤ ਦਿੱਤੀਆਂ ਗਈਆਂ ਹਨ। ਸਿਹਤ ਮੰਤਰਾਲੇ ਅਨੁਸਾਰ 45 ਸਾਲ ਦੀ ਉਮਰ ਤੋਂ ਵੱਧ ਦੇ 37 ਫ਼ੀਸਦੀ ਲੋਕਾਂ ਨੂੰ ਇਕ ਖੁਰਾਕ ਦਿੱਤੀ ਜਾ ਚੁੱਕੀ ਹੈ ਪਰ ਜਿਸ ਤਰ੍ਹਾਂ ਵਾਇਰਸ ਦੇ ਨਵੇਂ ਤੋਂ ਨਵੇਂ ਰੂਪ ਸਾਹਮਣੇ ਆ ਰਹੇ ਹਨ, ਉਸ ਨਾਲ ਸਭ ਨੂੰ ਹੱਥਾਂ-ਪੈਰਾਂ ਦੀ ਪਈ ਹੋਈ ਹੈ। ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਗੁਜਰਾਤ ਵਿਚ ਡਬਲ ਮਿਊਟੈਂਟ ਦਾ ਪ੍ਰਭਾਵ ਹੈ। ਉੱਤਰੀ ਭਾਰਤ ਵਿਚ ਯੂ.ਕੇ. ਸਟ੍ਰੇਨ ਦਾ ਪ੍ਰਭਾਵ ਹੈ। ਦੱਖਣੀ ਭਾਰਤ ਵਿਚ ਬ੍ਰਾਜ਼ੀਲ ਪੀ1 ਅਤੇ ਬੀ1617 ਨਾਂਅ ਦੇ ਵਾਇਰਸ ਨੇ ਹਮਲਾ ਬੋਲਿਆ ਹੋਇਆ ਹੈ। ਇਸ ਸਮੇਂ ਦੇਸ਼ ਦੇ 12 ਰਾਜ ਬੇਹੱਦ ਪ੍ਰਭਾਵਿਤ ਨਜ਼ਰ ਆ ਰਹੇ ਹਨ। ਹਰ ਕੋਈ ਆਕਸੀਜਨ, ਟੀਕੇ ਅਤੇ ਮੁਢਲੀਆਂ ਸਹੂਲਤਾਂ ਦੀ ਮੰਗ ਕਰਦਾ ਨਜ਼ਰ ਆ ਰਿਹਾ ਹੈ। ਥਾਂ-ਥਾਂ ਤੋਂ ਆਕਸੀਜਨ ਦੀ ਮੰਗ ਆ ਰਹੀ ਹੈ। ਇਸ ਦੇ ਨਾਲ ਹੀ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਜਨਜੀਵਨ 'ਤੇ ਵੱਡੀਆਂ ਰੋਕਾਂ ਅਤੇ ਰਾਜਾਂ ਵਲੋਂ ਤਾਲਾਬੰਦੀ ਦੇ ਐਲਾਨ ਕੀਤੇ ਜਾ ਰਹੇ ਹਨ। ਚਾਹੇ ਇਨ੍ਹਾਂ ਨੂੰ ਕੁਝ ਹੱਦ ਤੱਕ ਪ੍ਰਭਾਵੀ ਜ਼ਰੂਰ ਮੰਨਿਆ ਜਾਂਦਾ ਹੈ ਪਰ ਇਨ੍ਹਾਂ ਤੋਂ ਨਿਕਲਦੇ ਨਤੀਜੇ ਆਮ ਲੋਕਾਂ ਲਈ ਵੱਡੀ ਪੱਧਰ 'ਤੇ ਮਾਰੂ ਸਿੱਧ ਹੋ ਰਹੇ ਹਨ। ਲੋਕਾਂ ਦੀ ਆਰਥਿਕਤਾ ਲੜਖੜਾਉਂਦੀ ਹੀ ਨਹੀਂ, ਪੂਰੀ ਤਰ੍ਹਾਂ ਬੈਠਦੀ ਜਾ ਰਹੀ ਹੈ। ਦੁਨੀਆ ਭਰ ਦੇ ਅੰਕੜਿਆਂ ਅਨੁਸਾਰ ਹੁਣ ਤੱਕ 15 ਕਰੋੜ ਲੋਕ ਇਸ ਮਹਾਂਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 32 ਲੱਖ ਤੋਂ ਵਧੇਰੇ ਮੌਤਾਂ ਹੋ ਚੁੱਕੀਆਂ ਹਨ। ਭਾਰਤ ਵਿਚ ਕੇਸਾਂ ਦੀ ਗਿਣਤੀ 2 ਕਰੋੜ ਅਤੇ ਮੌਤਾਂ ਦੀ ਗਿਣਤੀ ਸਵਾ 2 ਲੱਖ ਤੋਂ ਉੱਪਰ ਟੱਪ ਗਈ ਹੈ। ਹਰ ਰੋਜ਼ ਵੱਡੀ ਗਿਣਤੀ ਵਿਚ ਗੰਭੀਰ ਕੇਸ ਸਾਹਮਣੇ ਆ ਰਹੇ ਹਨ। ਪਿਛਲੇ ਦਿਨਾਂ ਵਿਚ ਹਰ ਰੋਜ਼ ਨਵੇਂ ਕੇਸਾਂ ਦੀ ਗਿਣਤੀ 4 ਲੱਖ ਤੋਂ ਵੱਧ ਹੋਣਾ ਅਤੇ 4 ਹਜ਼ਾਰ ਦੇ ਕਰੀਬ ਲੋਕਾਂ ਦੀ ਮੌਤ ਹੋ ਜਾਣਾ ਆਉਣ ਵਾਲੇ ਵੱਡੇ ਸੰਕਟ ਦੀ ਨਿਸ਼ਾਨੀ ਹੈ। ਇਸ ਸਬੰਧੀ ਦੇਸ਼ ਦੀਆਂ ਉੱਚ ਅਦਾਲਤਾਂ ਵੀ ਬੇਹੱਦ ਸਰਗਰਮ ਅਤੇ ਚਿੰਤਤ ਹੋਈਆਂ ਦਿਖਾਈ ਦਿੰਦੀਆਂ ਹਨ। ਵੱਖ-ਵੱਖ ਥਾਵਾਂ ਤੋਂ ਮਿਲਦੀਆਂ ਗੰਭੀਰ ਸ਼ਿਕਾਇਤਾਂ ਨੂੰ ਆਧਾਰ ਬਣਾ ਕੇ ਉਹ ਕੇਂਦਰ ਸਰਕਾਰ ਦੀ ਲਗਾਤਾਰ ਜਵਾਬਦੇਹੀ ਕਰ ਰਹੀਆਂ ਹਨ।
ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਵੱਡੀ ਚਿੰਤਾ ਜ਼ਾਹਰ ਕਰਦਿਆਂ ਇਹ ਵੀ ਕਿਹਾ ਹੈ ਕਿ ਕੌਮਾਂਤਰੀ ਸਿਹਤ ਸੰਸਥਾਵਾਂ ਦੇ ਅੰਦਾਜ਼ੇ ਅਨੁਸਾਰ ਭਾਰਤ ਵਿਚ ਵਾਇਰਸ ਦੀ ਤੀਸਰੀ ਹੋਰ ਭਿਆਨਕ ਲਹਿਰ ਆਉਣ ਦੀ ਵੀ ਵੱਡੀ ਸੰਭਾਵਨਾ ਹੈ। ਦੂਸਰੀ ਲਹਿਰ ਵਿਚ ਪੈਦਾ ਹੋਈ ਆਪਾਧਾਪੀ ਨੂੰ ਦੇਖਦਿਆਂ ਉਸ ਨੇ ਕੇਂਦਰ ਸਰਕਾਰ ਨੂੰ ਤੀਸਰੀ ਲਹਿਰ ਦੇ ਮੁਕਾਬਲੇ ਲਈ ਕੀਤੀ ਜਾਣ ਵਾਲੀ ਤਿਆਰੀ ਦੀ ਯੋਜਨਾਬੰਦੀ ਦਾ ਵਿਸਥਾਰ ਮੰਗਿਆ ਹੈ ਅਤੇ ਹਰ ਤਰ੍ਹਾਂ ਨਾਲ ਸਰਕਾਰ ਨੂੰ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ। ਦੂਸਰੇ ਹਮਲੇ ਨਾਲ ਨਿਪਟਦਿਆਂ ਤੀਸਰੇ ਲਈ ਪੂਰੀ ਤਰ੍ਹਾਂ ਤਿਆਰ ਹੋਣ ਵਿਚ ਹੀ ਦੇਸ਼ ਦੀ ਭਲਾਈ ਹੈ। ਕੇਂਦਰ ਦੇ ਨਾਲ-ਨਾਲ ਰਾਜ ਸਰਕਾਰਾਂ ਲਈ ਵੀ ਇਹ ਸਮਾਂ ਬੇਹੱਦ ਚੁਣੌਤੀ ਭਰਪੂਰ ਹੈ। ਦੇਸ਼ ਨੂੰ ਇਸ ਭੰਵਰ ਵਿਚੋਂ ਕੱਢਣ ਲਈ ਲੋਕਾਂ ਦੇ ਨਾਲ-ਨਾਲ ਉੱਪਰ ਤੋਂ ਲੈ ਕੇ ਹੇਠਾਂ ਤੱਕ ਸਰਕਾਰੀ ਪ੍ਰਸ਼ਾਸਨਾਂ ਦੀ ਵੀ ਵੱਡੀ ਜ਼ਿੰਮੇਵਾਰੀ ਬਣ ਜਾਂਦੀ ਹੈ। ਆਉਂਦੇ ਸਮੇਂ ਵਿਚ ਇਹ ਕੇਂਦਰ ਅਤੇ ਰਾਜ ਸਰਕਾਰਾਂ ਲਈ ਇਹ ਵੱਡਾ ਇਮਤਿਹਾਨ ਹੋਵੇਗਾ ਕਿ ਉਨ੍ਹਾਂ ਨੇ ਦੇਸ਼ ਦੇ ਲੋਕਾਂ ਦੀ ਹਰ ਢੰਗ ਨਾਲ ਹਰ ਪੱਧਰ 'ਤੇ ਕਿਵੇਂ ਹਿਫ਼ਾਜ਼ਤ ਕਰਨੀ ਹੈ।

-ਬਰਜਿੰਦਰ ਸਿੰਘ ਹਮਦਰਦ

 

ਉੱਤਰ ਪ੍ਰਦੇਸ਼ ਦੀਆਂ ਪੰਚਾਇਤ ਚੋਣਾਂ ਦੇ ਸੰਕੇਤ ਕੀ ਹਨ ?

ਬੰਗਾਲ ਦੀ ਆਪਣੀ ਹਾਰ ਨੂੰ ਵੀ ਭਾਜਪਾ ਜਿੱਤ ਦੱਸ ਸਕਦੀ ਹੈ, ਕਿਉਂਕਿ ਉਸ ਨੇ ਆਪਣਾ ਅੰਕੜਾ 3 ਤੋਂ ਵਧਾ ਕੇ 77 ਕਰ ਲਿਆ ਹੈ। ਪਰ ਉੱਤਰ ਪ੍ਰਦੇਸ਼ ਦੀਆਂ ਪੰਚਾਇਤੀ ਚੋਣਾਂ ਵਿਚ ਭਾਜਪਾ ਆਪਣੀ ਹਾਰ ਦਾ ਵਿਸ਼ਲੇਸ਼ਣ ਕਿਵੇਂ ਕਰੇਗੀ? ਉੱਥੇ ਗ੍ਰਾਮ ਪੰਚਾਇਤਾਂ ਦੇ ਪ੍ਰਧਾਨਾਂ ਅਤੇ ...

ਪੂਰੀ ਖ਼ਬਰ »

ਮਾਨਵਤਾ ਦੀ ਨਿਸ਼ਕਾਮ ਸੇਵਾ ਕਰਦਾ ਹੈ ਰੈੱਡ ਕਰਾਸ

ਅੱਜ ਲਈ ਵਿਸ਼ੇਸ਼ ਹਰ ਸਾਲ 8 ਮਈ ਦਾ ਦਿਹਾੜਾ ਵਿਸ਼ਵ ਭਰ ਵਿਚ ਰੈੱਡ ਕਰਾਸ ਲਹਿਰ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਨ ਦੀ ਯਾਦ ਵਿਚ 'ਵਰਲਡ ਰੈੱਡ ਕਰਾਸ-ਰੈੱਡ ਕਰੀਸੈਂਟ ਡੇਅ' ਵਜੋਂ ਮਨਾਇਆ ਜਾਂਦਾ ਹੈ। ਇਸ ਸਾਲ ਕਿਉਂਕਿ ਅਸੀਂ ਕੋਵਿਡ-19 ਮਹਾਂਮਾਰੀ ਦੇ ਵਿਚਕਾਰ ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX