ਤਾਜਾ ਖ਼ਬਰਾਂ


ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 minute ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  about 1 hour ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  about 1 hour ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  about 1 hour ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  about 2 hours ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  about 2 hours ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  about 2 hours ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  about 2 hours ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  about 2 hours ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  about 3 hours ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  about 3 hours ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 4 hours ago
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . .  about 4 hours ago
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . .  1 minute ago
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . .  about 5 hours ago
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . .  about 5 hours ago
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . .  about 5 hours ago
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
ਕਰਹਾਲੀ ਸਾਹਿਬ ਨੇੜੇ ਬੇਅਦਬੀ ਦੀ ਘਟਨਾ ਵਾਪਰੀ, ਇਲਾਕੇ 'ਚ ਰੋਸ ਦੀ ਲਹਿਰ
. . .  about 5 hours ago
ਡਕਾਲਾ,16 ਮਈ (ਪਰਗਟ ਸਿੰਘ ਬਲਬੇੜਾ) - ਨੇੜਲੇ ਪਿੰਡ ਕਰਹਾਲੀ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਪਾਤਸ਼ਾਹੀ ਨੌਵੀਂ ਦੇ ਕੋਲ ਦੀ ਲੰਘਦੇ ਸੂਏ ਦੇ ਪੁਲ ਹੇਠੋਂ ਗੁਟਕਾ ਸਾਹਿਬ...
ਸੁਖਬੀਰ ਸਿੰਘ ਬਾਦਲ ਵਰਕਰ ਮਿਲਣੀ ਦੌਰੇ ਲਈ ਜਲਾਲਾਬਾਦ ਪਹੁੰਚੇ, ਵਰਕਰਾਂ ਨਾਲ ਕੀਤੀ ਮੁਲਾਕਾਤ
. . .  about 6 hours ago
ਜਲਾਲਾਬਾਦ, 16 ਮਈ (ਕਰਨ ਚੁਚਰਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੋਮਵਾਰ ਨੂੰ ਜਲਾਲਾਬਾਦ ਦੇ ਕੰਮਿਊਨਿਟੀ ਹਾਲ ’ਚ ਵਰਕਰ ਮਿਲਣੀ ਲਈ ਪਹੁੰਚੇ...
ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ
. . .  about 6 hours ago
ਅੰਮ੍ਰਿਤਸਰ,16 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਰੇਲ ਗੱਡੀ 'ਚੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਇਨ 'ਤੇ ਸੁਨਾਮ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ 'ਚੋਂ ਡਿੱਗਣ ਕਾਰਨ ਮੌਤ ਹੋਣ...
ਕੈਨੇਡਾ ਪੜਾਈ ਕਰਨ ਗਏ ਬੱਧਨੀ ਕਲਾਂ ਦੇ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਹੋਈ ਮੌਤ
. . .  about 8 hours ago
ਬੱਧਨੀ ਕਲਾਂ,16 ਮਈ (ਸੰਜੀਵ ਕੋਛੜ) - ਕਸਬਾ ਬੱਧਨੀ ਕਲਾਂ ’ਚ ਓਸ ਵਕਤ ਸੋਗ ਦੀ ਲਹਿਰ ਦੌੜ ਗਈ ਜਦੋਂ ਬਲਦੇਵ ਸਿੰਘ ਦੇ ਨੌਜਵਾਨ ਪੁੱਤਰ ਨਵਕਿਰਨ ਸਿੰਘ ਵਾਸੀ ਬੱਧਨੀ ਕਲਾਂ ਦੀ....
ਪਾਕਿਸਤਾਨ ਤੋਂ ਜ਼ਰੀਨ ਜਥੇ ਦੇ ਸ਼ਰਧਾਲੂ ਆਏ ਭਾਰਤ
. . .  about 8 hours ago
ਅਟਾਰੀ,16 ਮਈ -(ਗੁਰਦੀਪ ਸਿੰਘ ਅਟਾਰੀ) - ਪਾਕਿਸਤਾਨ ਤੋਂ ਜ਼ਰੀਨ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ। ਜਥੇ ਦੇ ਲੀਡਰ ਮੁਹੰਮਦ ਇਮਰਾਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਕਿਸਾਨ ਜਥੇਬੰਦੀਆਂ ਵਲੋਂ ਹੁਸ਼ਿਆਰਪੁਰ 'ਚ ਤਾਲਾਬੰਦੀ ਵਿਰੁੱਧ ਵਿਸ਼ਾਲ ਰੋਸ ਮਾਰਚ

ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਤੋਂ ਲੈ ਕੇ ਕਮਾਲਪੁਰ ਚੌਕ ਤੱਕ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁਲ ਹਿੰਦ ਕਿਸਾਨ ਸਭਾ ਵਲੋਂ ਸਿੱਖ, ਮੁਸਲਿਮ, ਦਲਿਤ, ਈਸਾਈ ਸਾਂਝਾ ਫ਼ਰੰਟ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਤੇ ਦੁਕਾਨਦਾਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਤਾਲਾਬੰਦੀ ਦਾ ਸਹਾਰਾ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ਦੁਕਾਨਦਾਰ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਰਥਿਕ ਤੰਗੀ ਦਾ ਸ਼ਿਕਾਰ ਹੋਏ ਪਏ ਹਨ ਅਤੇ ਹੁਣ ਮੁੜ ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਹੋਣ ਕਰਕੇ ਉਨ੍ਹਾਂ ਵਲੋਂ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨਾ ਔਖਾ ਹੋ ਗਿਆ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਆੜ 'ਚ ਰੋਜ਼ਾਨਾ ਲੋਕ ਵਿਰੋਧੀ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ 'ਚ ਸਹਿਣ ਨਹੀਂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਪਹਿਲਾਂ ਹੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹੁਣ ਕਿਸਾਨੀ ਸੰਘਰਸ਼ ਨੂੰ ਢਾਹ ਲਗਾਉਣ ਲਈ ਸੂਬੇ ਦੀ ਕੈਪਟਨ ਸਰਕਾਰ ਵਲੋਂ ਇਸ ਮਹਿੰਗਾਈ ਦੇ ਦੌਰ 'ਚ ਕੋਰੋਨਾ ਦੇ ਨਾਂਅ 'ਤੇ ਤਾਲਾਬੰਦੀ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਅਤੇ ਆਰਥਿਕ ਪੱਖੋਂ ਕਮਜ਼ੋਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤਾਲਾਬੰਦੀ ਕਰਨੀ ਹੈ ਤਾਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਆਰਥਿਕ ਸਹਾਇਤਾ ਵੀ ਦਿੱਤੀ ਜਾਵੇ | ਇਸ ਮੌਕੇ ਲਾਰੈਂਸ ਚੌਧਰੀ, ਗੁਰਨਾਮ ਸਿੰਘ ਸਿੰਗੜੀਵਾਲਾ, ਸਾਥੀ ਗੁਰਮੇਸ਼ ਸਿੰਘ, ਮਾ: ਦਵਿੰਦਰ ਸਿੰਘ ਕੱਕੋਂ, ਓਮ ਸਿੰਘ ਸਟਿਆਣਾ, ਕਾ: ਕਮਲਜੀਤ ਸਿੰਘ ਰਾਜਪੁਰ ਭਾਈਆ, ਵਿਕਾਸ ਹੰਸ, ਮੌਲਵੀ ਖਲੀਲ ਅਹਿਮਦ, ਕਾ: ਗੰਗਾ ਪ੍ਰਸਾਦ, , ਮੋਹਿਤ ਗੁਲਾਟੀ, ਹਰਵਿੰਦਰ ਹੀਰਾ, ਚੰਦਨ ਲੱਕੀ, ਰਾਜ ਕੁਮਾਰ, ਵਿਪਨੇਸ਼ ਸੱਗਰ, ਸੁਨੀਲ ਸਿੱਧੂ, ਸੋਹਣ ਸਿੰਘ ਸਾਹਰੀ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ |
ਦੁਕਾਨਾਂ ਖੱੁਲ੍ਹਵਾਉਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ, ਸੀਟੂ, ਦੁਕਾਨਦਾਰ ਤੇ ਮਜ਼ਦੂਰਾਂ ਵਲੋਂ ਰੋਸ ਮਾਰਚ
ਮਾਹਿਲਪੁਰ, (ਰਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਕੀਤੀ ਤਾਲਾਬੰਦੀ ਦੌਰਾਨ ਬੰਦ ਕੀਤੀਆਂ ਦੁਕਾਨਾਂ ਨੂੰ ਖੁਲ੍ਹਵਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ, ਸੀਟੂ, ਦੁਕਾਨਦਾਰ, ਮਜ਼ਦੂਰ ਸਮੇਤ ਹੋਰ ਹਿਮਾਇਤੀ ਪਾਰਟੀਆਂ ਵਲੋਂ ਮਾਹਿਲਪੁਰ ਸ਼ਹਿਰ 'ਚ ਮੋਦੀ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰੋਸ ਮਾਰਚ ਕੀਤਾ ਗਿਆ | ਉਨ੍ਹਾਂ ਕਿਹਾ ਸਰਕਾਰਾਂ ਕੋਰੋਨਾ 'ਤੇ ਰਾਜਨੀਤੀ ਛੱਡ ਕੇ ਲੋਕ ਪੱਖੀ ਕੰਮ ਕਰਨ ਤੋਂ ਗਰੀਬ ਵਰਗ ਰੋਜੀ ਰੋਟੀ ਕਮਾ ਕੇ ਆਪਣਾ ਪਾਲਣ ਪੋਸ਼ਣ ਕਰ ਸਕਣ | ਇਸ ਮੌਕੇ ਮਹਿੰਦਰ ਕੁਮਾਰ ਬੱਢੋਆਣ ਸੀਟੂ ਆਗੂ, ਨਰਿੰਦਰ ਮੋਹਣ ਨਿੰਦੀ ਪ੍ਰਧਾਨ ਦੁਕਾਨ ਯੂਨੀਅਨ, ਤਰਸੇਮ ਭਾਅ, ਸਤਪਾਲ, ਨੀਲਮ ਬੱਢੋਆਣ, ਕਮਲਜੀਤ ਕੌਰ ਬੱਢੋਆਣ, ਹਰਪਾਲ ਸਿੰਘ, ਸੋਮਨਾਥ ਸਤਨੌਰ, ਕੁਲਵਿੰਦਰ ਸਿੰਘ ਜੀਵਨਪੁਰ, ਨਾਅਰ ਆਦਿ ਹਾਜ਼ਰ ਸਨ |

ਹਰਸੇ ਮਾਨਸਰ ਟੋਲ ਪਲਾਜ਼ਾ ਦੇ ਆਗੂਆਂ ਵਲੋਂ ਇਲਾਕੇ ਦੇ ਦੁਕਾਨਦਾਰਾਂ ਨਾਲ ਮੀਟਿੰਗ

ਭੰਗਾਲਾ, 8 ਮਈ (ਬਲਵਿੰਦਰਜੀਤ ਸਿੰਘ ਸੈਣੀ)- ਸਮੂਹ ਕਿਸਾਨ ਜਥੇਬੰਦੀਆਂ ਵਲੋਂ ਅਣਮਿਥੇ ਸਮੇਂ ਲਈ ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਧਰਨਾ 210ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਵਿਚ ਸ਼ਾਮਿਲ ਕਿਸਾਨਾਂ ਨੇ ਲਾਕਡਾਊਨ ਅਧੀਨ ਦੁਕਾਨਾਂ ਬੰਦ ਕਰਾਉਣ ਦੀ ਪਾਲਿਸੀ ਦੀ ਜ਼ੋਰਦਾਰ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਟੀਕਿਆਂ ਸਮੇਤ 2 ਕਾਬੂ

ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ)- ਥਾਣਾ ਚੱਬੇਵਾਲ ਪੁਲਿਸ ਨੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਪਾਬੰਦੀਸ਼ੁਦਾ ਟੀਕੇ ਬਰਾਮਦ ਕੀਤੇ ਹਨ | ਕਥਿਤ ਦੋਸ਼ੀਆਂ ਦੀ ਪਹਿਚਾਣ ਸੰਦੀਪ ਕੁਮਾਰ ਉਰਫ਼ ਸੈਂਡੀ ਅਤੇ ਮੋਹਨ ਲਾਲ ਉਰਫ਼ ਸੋਨੂੰ ਵਾਸੀ ਫਰਾਲਾ ...

ਪੂਰੀ ਖ਼ਬਰ »

ਐਨ.ਆਰ.ਐੱਚ.ਐਮ. ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਭੰਗਾਲਾ, 8 ਮਈ (ਬਲਵਿੰਦਰਜੀਤ ਸਿੰਘ ਸੈਣੀ)- ਐਨ.ਆਰ.ਐੱਚ.ਐਮ. ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਿੰਨੀ ਪੀ.ਐੱਚ.ਸੀ. ਭੰਗਾਲਾ ਵਿਖੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਧਰਨੇ ਵਿਚ ਬੈਠੇ ਆਗੂਆਂ ਨੇ ਕਿਹਾ ਕਿ ਕੰਮ ਕਰਦੇ ...

ਪੂਰੀ ਖ਼ਬਰ »

ਮੋਟਰਸਾਈਕਲ ਦੇ ਟਾਇਰ ਕੀਤੇ ਚੋਰੀ

ਤਲਵਾੜਾ, 8 ਮਈ (ਅ.ਪ੍ਰ.)-ਕਾਮਾਹੀ ਦੇਵੀ ਦੀ ਖੱਡ ਦੀ ਖੱਡ ਚੋਰ ਹੀਰੋ ਸਪਲੈਂਡਰ ਮੋਟਰਸਾਈਕਲ ਲੈ ਆਏ | ਚੋਰਾਂ ਨੇ ਮੋਟਰਸਾਈਕਲ 'ਤੇ ਲੱਗੀ ਨੰਬਰ ਪਲੇਟ ਪਹਿਲਾਂ ਖੋਲੀ, ਉਸ ਤੋਂ ਬਾਅਦ ਉਨ੍ਹਾਂ ਮੋਟਰਸਾਈਕਲ ਦੇ ਟਾਇਰ ਖੋਲ ਦਿੱਤੇ, ਜਦੋਂ ਹੋਰ ਪੁਰਜੇ ਖੋਲ ਹੀ ਰਹੇ ਸੀ ਕਿ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਚੱਬੇਵਾਲ, 8 ਮਈ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਏ.ਐਸ.ਆਈ ਸਤੀਸ਼ ਕੁਮਾਰ ਨੇ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਪਿੰਡ ਭੀਲੋਵਾਲ ਟੀ-ਪੁਆਂਇੰਟ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ 'ਤੇ 5 ਪਰਿਵਾਰਾਂ ਖਿਲਾਫ਼ ਮਾਮਲਾ ਦਰਜ

ਊਨਾ, 8 ਮਈ (ਹਰਪਾਲ ਸਿੰਘ ਕੋਟਲਾ)- ਜ਼ਿਲ੍ਹਾ ਅੰਦਰ ਵੱਧ ਰਹੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜ਼ਿਲ੍ਹਾ ਮੈਜਿਸਟੇ੍ਰਟ ਊਨਾ ਵਲੋਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 1.20 ਲੱਖ ਠੱਗੇ

ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 1 ਲੱਖ 20 ਹਜਾਰ ਠਗੀ ਕਰਨ ਦੇ ਕਥਿਤ ਦੋਸ਼ 'ਚ ਥਾਣਾ ਸਿਟੀ ਦੀ ਪੁਲਿਸ ਨੇ ਇੱਕ ਦੋਸ਼ੀ ਟਰੈਵਲ ਏਜੰਟ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਮੁਹੱਲਾ ...

ਪੂਰੀ ਖ਼ਬਰ »

ਨੂੰਹ, ਸੱਸ ਨੂੰ ਭਰਮਾ ਕੇ ਨੌਸਰਬਾਜ਼ ਲੱਖਾਂ ਦਾ ਸੋਨਾ ਲੈ ਕੇ ਫ਼ਰਾਰ

ਮੁਕੇਰੀਆਂ, 8 ਮਈ (ਰਾਮਗੜ੍ਹੀਆ)-ਬੀਤੇ ਦਿਨੀਂ ਮੁਕੇਰੀਆਂ ਸ਼ਹਿਰ ਅੰਦਰ ਦੋ ਨੌਸਰਬਾਜ਼ ਵਿਅਕਤੀਆਂ ਵਲੋਂ ਇਕ ਬਜ਼ੁਰਗ ਔਰਤ ਅਤੇ ਉਸ ਦੀ ਨੂੰਹ ਨੂੰ ਹਿਪਨੋਟਾਈਜ਼ (ਭਰਮਾ ਕੇ) ਕਰਕੇ ਉਨ੍ਹਾਂ ਦੇ ਸੋਨੇ ਦੇ ਗਹਿਣੇ ਉਤਰਵਾ ਕੇ ਚੋਰੀ ਕਰਕੇ ਫ਼ਰਾਰ ਹੋ ਗਏ | ਇਹ ਘਟਨਾ ...

ਪੂਰੀ ਖ਼ਬਰ »

ਹਮਲਾ ਕਰਨ ਦੇ ਦੋਸ਼ 'ਚ 7 ਨਾਮਜ਼ਦ

ਗੜ੍ਹਸ਼ੰਕਰ, 8 ਮਈ (ਧਾਲੀਵਾਲ)- ਨੇੜਲੇ ਪਿੰਡ ਬੋੜਾ ਨਿਵਾਸੀ ਰਾਜਨ ਕੁਮਾਰ ਪੁੱਤਰ ਜੁਗਲ ਕਿਸ਼ੋਰ ਨੇ ਗੜ੍ਹਸ਼ੰਕਰ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਹ 30 ਮਾਰਚ ਦੀ ਸ਼ਾਮ ਨੂੰ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਬਾਬਾ ਬਾਲਕ ਨਾਥ ਮੰਦਰ ਕੋਲ ਪਹੁੰਚਾ ...

ਪੂਰੀ ਖ਼ਬਰ »

260 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਚੌਲਾਂਗ, 8 ਮਈ (ਸੁਖਦੇਵ ਸਿੰਘ)- ਐਸ ਟੀ ਐਫ ਜਲੰਧਰ ਰੇਂਜ ਵਲੋਂ 260 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਗਿਆ | ਗੋਪੀ ਚੰਦ ਸਬ ਇੰਸਪੈਕਟਰ ਏ ਐਸ ਆਈ ਪ੍ਰੇਮ ਸਿੰਘ ਐਸ ਟੀ ਐਫ ਜਲੰਧਰ ਰੇਂਜ ਡੀ ਐਸ ਪੀ ਬਲਵੰਤ ਸਿੰਘ ਵੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 370 ਹੋਰ ਨਵੇਂ ਮਾਮਲੇ, 7 ਦੀ ਮੌਤ

ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20940 ਅਤੇ 7 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 778 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਜ਼ਖ਼ਮੀ

ਗੜ੍ਹਸ਼ੰਕਰ, 8 ਮਈ (ਧਾਲੀਵਾਲ)- ਇਥੇ ਹੁਸ਼ਿਆਰਪੁਰ ਰੋਡ 'ਤੇ ਸ਼ਹਿਰ ਤੋਂ ਬਾਹਰਵਾਰ ਖੇਤਾਂ 'ਚ ਕਣਕ ਦੇ ਨਾੜ ਨੂੰ ਲੱਗੀ ਅੱਗ ਤੋਂ ਬਾਅਦ ਪੈਦਾ ਹੋਏ ਧੂੰਏ ਕਾਰਨ ਸੜਕ 'ਤੇ ਜਾ ਰਹੇ ਇਕ ਆਟੋ ਦੇ ਪਿੱਛੋਂ ਗੈਸ ਸਿਲੰਡਰਾਂ ਦੇ ਭਰੇ ਟਰੱਕ ਦੇ ਟਕਰਾਉਣ ਨਾਲ ਆਟੋ-ਸਵਾਰ 3 ਜਣਿਆਂ ...

ਪੂਰੀ ਖ਼ਬਰ »

ਵੱਧ ਬਰਾਤ ਲੈ ਕੇ ਜਾ ਰਹੀ ਬੱਸ ਦਾ ਕੱਟਿਆ ਚਲਾਨ

ਦਸੂਹਾ, 8 ਮਈ (ਭੁੱਲਰ)-ਦਸੂਹਾ ਪੁਲਿਸ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਸਬੰਧੀ ਮਿਲੀਆਂ ਸਰਕਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਵਧ ਬਰਾਤ ਲੈ ਕੇ ਜਾ ਰਹੀ ਗੱਡੀ ਦਾ ਚਲਾਨ ਕੱਟਿਆ ਗਿਆ | ਇਸ ਸਬੰਧੀ ਏ.ਐਸ.ਆਈ. ਰਮੇਸ਼ ਕੁਮਾਰ ਨੇ ਦੱਸਿਆ ਕਿ ਫ਼ਰੀਦਾਬਾਦ ਤੋਂ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਦੇ ਹੱਕ 'ਚ ਹਰਿਆਣਾ 'ਚ ਰੋਸ ਮਾਰਚ

ਹਰਿਆਣਾ, 8 ਮਈ (ਹਰਮੇਲ ਸਿੰਘ ਖੱਖ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਅੱਜ ਕਸਬਾ ਹਰਿਆਣਾ ਵਿਖੇ ਮਾ: ਸ਼ਿੰਗਾਰਾ ਸਿੰਘ ਮੁਕੀਮਪੁਰ ਜ਼ਿਲ੍ਹਾ ਪੈੱ੍ਰਸ ਸਕੱਤਰ, ਸਤਪਾਲ ਸਿੰਘ ਡਡਿਆਣਾ ਜ਼ਿਲ੍ਹਾ ਮੀਤ ਪ੍ਰਧਾਨ ਤੇ ਪਿਆਰਾ ...

ਪੂਰੀ ਖ਼ਬਰ »

ਨਮੋਲੀ ਦੇ ਨੌਜਵਾਨ ਸਾਗਰ ਦੀ ਕੋਰੋਨਾ ਨਾਲ ਮੌਤ

ਤਲਵਾੜਾ, 8 ਮਈ (ਅ.ਪ੍ਰ.)-ਦਾਤਾਰਪੁਰ ਦੇ ਗੁਆਂਢੀ ਪਿੰਡ ਨਮੋਲੀ ਹਾਰ ਦੇ ਸਾਗਰ (20) ਪੁੱਤਰ ਸਵ. ਸ਼ੀਸ਼ਪਾਲ ਟਿੰਕੂ ਦੀ ਕੋਰੋਨਾ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਾਗਰ ਦਾ 7 ਮਈ ਦੁਪਹਿਰ ਦਿਹਾਂਤ ਹੋਇਆ ਜਦਕਿ 7 ਮਈ ਨੂੰ ਹੀ ਉਸ ਦਾ ਜਨਮ ਦਿਨ ਸੀ | ਪਰਿਵਾਰ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 1 ਕਾਬੂ

ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇੱਕ ਕਥਿਤ ਦੋਸ਼ੀ ਨੰੂ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਪਿੰਡ ਕਬੀਰਪੁਰ ਨਜ਼ਦੀਕ ਇੱਕ ਰੇਤਾ ਨਾਲ ਭਰੀ ਟਰਾਲੀ ਨੂੰ ਰੋਕ ਕੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੀ ਵਰ੍ਹੇਗੰਢ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਅੱਜ ਤੋਂ

ਹੁਸ਼ਿਆਰਪੁਰ, 8 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਅਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪਹਿਲੀ ਪ੍ਰਤੀਯੋਗਤਾ 9 ਮਈ ਤੋਂ ਰਜਿਸਟ੍ਰੇਸ਼ਨ ਫਾਰਮ ਭਰਨ ਉਪਰੰਤ ਆਰੰਭ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਲੈਵਲ-2 ਅਤੇ 3 ਦੀਆਂ ਸੁਵਿਧਾਵਾਂ ਉਪਲਬੱਧ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »

ਕਰਨਲ ਗੁਰਪਾਲਜੀਤ ਸਿੰਘ ਚੀਮਾ

ਦਸੂਹਾ-ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਸਿੱਧੂ ਦੇ ਪਤੀ ਕਰਨਲ ਗੁਰਪਾਲਜੀਤ ਸਿੰਘ ਚੀਮਾ ਦਾ ਜਨਮ ਸੁਰਿੰਦਰ ਸਿੰਘ ਚੀਮਾ ਅਤੇ ਹਰਭਜਨ ਕੌਰ ਚੀਮਾ ਦੇ ਗ੍ਰਹਿ ਪਿੰਡ ਬਾਲਾ ਕੁਲੀਆਂ ਵਿਖੇ 30.10.1961 'ਚ ਹੋਇਆ | ਉਨ੍ਹਾਂ ਗਰੈਜੂਏਸ਼ਨ ਡੀ ਏ ਵੀ ਕਾਲਜ ਦਸੂਹਾ ਤੋਂ ਕੀਤੀ ...

ਪੂਰੀ ਖ਼ਬਰ »

ਕਿਹਾ, ਜ਼ਿਲ੍ਹੇ 'ਚ ਆਕਸੀਜਨ ਤੇ ਦਵਾਈਆਂ ਦੀ ਕੋਈ ਕਮੀ ਨਹੀਂ ਕੋਰੋਨਾ ਤੋਂ ਬਚਾਅ ਲਈ ਸਿਹਤ ਪੋ੍ਰਟੋਕਾਲ ਦੀ ਪਾਲਣਾ ਯਕੀਨੀ ਬਣਾਈ ਜਾਵੇ-ਅਪਨੀਤ ਰਿਆਤ

ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ ਇਲਾਜ ਸਬੰਧੀ ਦਵਾਈਆਂ ਤੇ ਆਕਸੀਜਨ ਤੋਂ ਇਲਾਵਾ ਸਾਰੀਆਂ ਸੁਵਿਧਾਵਾਂ ਉਪਲਬੱਧ ਹਨ ਅਤੇ ਜ਼ਿਲ੍ਹੇ ਦੇ 9 ਹਸਪਤਾਲਾਂ ਵਿਚ ਕੋਵਿਡ ਦੇ ...

ਪੂਰੀ ਖ਼ਬਰ »

ਗੜਸ਼ੰਕਰ 'ਚ ਸਿੰਚਾਈ ਵਾਲੇ 61 ਟਿਊਬਵੈੱਲ ਲਗਾਉਣ ਲਈ ਗਰਾਂਟ ਜਾਰੀ

ਬੀਣੇਵਾਲ, 8 ਮਈ (ਬੈਜ ਚੌਧਰੀ)-ਵਿਧਾਨ ਸਭਾ ਹਲਕਾ ਗੜਸੰਕਰ ਵਿੱਚ ਪੈਂਦੇ 61 ਪਿੰਡਾਂ ਵਿੱਚ ਸਿੰਚਾਈ ਦੇ ਟਿਊਬਵੈਲ ਲਗਾਉਣ ਲਈ ਕੈਪਟਨ ਸਰਕਾਰ ਵਲੋਂ ਗਰਾਂਟ ਜਾਰੀ ਕਰ ਦਿੱਤੀ ਗਈ ਹੈ | ਇਨ੍ਹਾਂ ਟਿਊਬਵੈਲਾਂ ਨੂੰ ਲਗਾਉਣ ਦਾ ਕੰਮ ਜਲਦੀ ਸ਼ੁਰੂ ਹੋ ਰਿਹਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਤੇ ਸਹਿਯੋਗੀ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਮੀਟਿੰਗ

ਟਾਂਡਾ ਉੜਮੁੜ, 8 ਮਈ (ਭਗਵਾਨ ਸਿੰਘ ਸੈਣੀ, ਦੀਪਕ ਬਹਿਲ, ਗੁਰਾਇਆ)-ਅੱਜ ਟਾਂਡਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਸ਼ਾਸਨ ਵਲੋਂ ਕੋਰੋਨਾ ਦੀ ਆੜ ਵਿਚ ਜਬਰਨ ਦੁਕਾਨਾਂ ਬੰਦ ਕਰਵਾ ਕੇ ਦੁਕਾਨਦਾਰ ਵਰਗ ਨੂੰ ਪ੍ਰੇਸ਼ਾਨ ਕੀਤੇ ਜਾਣ ਦੇ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਲੈਵਲ-2 ਅਤੇ 3 ਦੀਆਂ ਸੁਵਿਧਾਵਾਂ ਉਪਲਬੱਧ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX