ਤਾਜਾ ਖ਼ਬਰਾਂ


ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  9 minutes ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 1 hour ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 1 hour ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 2 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 4 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 5 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 5 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 6 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 7 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 7 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  1 minute ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 8 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 9 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 9 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 9 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 9 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦੁਕਾਨਦਾਰਾਂ ਦੇ ਪੱਖ 'ਚ ਤੇ ਸਰਕਾਰੀ ਲਾਕਡਾਊਨ ਦੇ ਵਿਰੋਧ 'ਚ ਕਿਸਾਨਾਂ ਵਲੋਂ ਮੁਜ਼ਾਹਰਾ

ਨਵਾਂਸ਼ਹਿਰ 8 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਨਵਾਂਸ਼ਹਿਰ ਵਿਖੇ ਲਾਕਡਾਉਨ ਅਤੇ ਕਰਫ਼ਿਊ ਦੇ ਵਿਰੋਧ ਵਿਚ ਮੁਜ਼ਾਹਰਾ ਕੀਤਾ ਗਿਆ | ਮੁਜ਼ਾਹਰਾਕਾਰੀਆਂ ਨੇ ਸਿਹਤ ਸੇਵਾਵਾਂ ਦਾ ਪੁਖ਼ਤਾ ਪ੍ਰਬੰਧ ਕਰਨ, ਡਾਕਟਰਾਂ, ਨਰਸਾਂ ਦੀ ਲੋੜੀਂਦੀ ਭਰਤੀ ਕਰਨ, ਦਵਾਈਆਂ, ਵੈਂਟੀਲੇਟਰ ਅਤੇ ਆਕਸੀਜਨ ਦੀ ਕਮੀ ਦੂਰ ਕਰਨ, ਕੋਰੋਨਾ ਦੇ ਨਾਂਅ ਹੇਠ ਕੀਤੇ ਜਾ ਰਹੇ ਜੁਰਮਾਨੇ ਬੰਦ ਕਰਨ, ਚਲਾਣ ਕੱਟਣੇ ਬੰਦ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਅਤੇ ਕਿਹਾ ਕਿ ਲੋਕਾਂ ਵਿਚ ਬਿਮਾਰੀ ਫੈਲਾਉਣ ਲਈ ਸਰਕਾਰਾਂ ਜ਼ਿੰਮੇਵਾਰ ਹਨ | ਇਸ ਮੌਕੇ ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ, ਜਸਬੀਰ ਦੀਪ, ਸੁਤੰਤਰ ਕੁਮਾਰ, ਕੁਲਦੀਪ ਸਿੰਘ ਸੁੱਜੋਂ, ਚਰਨਜੀਤ ਸਿੰਘ ਦੌਲਤਪੁਰ, ਤਰਸੇਮ ਸਿੰਘ ਬੈਂਸ, ਗੁਰਬਖਸ਼ ਕੌਰ ਸੰਘਾ, ਬਿੱਲਾ ਗੁੱਜਰ, ਪਰਮਜੀਤ ਸਿੰਘ ਸ਼ਹਾਬਪੁਰ, ਮੱਖਣ ਸਿੰਘ ਭਾਨਮਜਾਰਾ, ਪ੍ਰਵੀਨ ਕੁਮਾਰ ਨਿਰਾਲਾ, ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਕੋਰੋਨਾ ਬਿਮਾਰੀ ਨਾਲ ਘੱਟ ਪਰ ਨਾਗਰਿਕਾਂ ਵਿਰੁੱਧ ਵੱਧ ਲੜਾਈ ਲੜ ਰਹੀ ਹੈ | ਮੌਜੂਦਾ ਸਮੇਂ ਵਿਚ ਇਹਨਾਂ ਸਰਕਾਰਾਂ ਦੇ ਸਿਹਤ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ ਜੋ ਇਕ ਸਾਲ ਵਿਚ ਲੋਕਾਂ ਲਈ ਨਾ ਹੀ ਲੋੜੀਂਦੀ ਆਕਸੀਜਨ ਦਾ ਪ੍ਰਬੰਧ ਕਰ ਸਕੀਆਂ ਹਨ ਨਾ ਹੀ ਵੈਂਟੀਲੇਟਰ, ਬਿਸਤਰਿਆਂ ਅਤੇ ਦਵਾਈਆਂ ਦਾ | ਇਸ ਲਈ ਇਹਨਾਂ ਸਰਕਾਰਾਂ ਨੂੰ ਹਜ਼ਾਰਾਂ ਲੋਕਾਂ ਦੀ ਮੌਤ ਦੇ ਦੋਸ਼ਾਂ ਤੋਂ ਬਰੀ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਲਾਕਡਾਊਨ ਅਤੇ ਕਰਫ਼ਿਊ ਲਾਕੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਘੋਲ ਨੂੰ ਢਾਹ ਲਾਉਣਾ ਚਾਹੁੰਦੀਆਂ ਹਨ ਪਰ ਇਹਨਾਂ ਦੇ ਇਹ ਮਾੜੇ ਮਨਸੂਬੇ ਸਫਲ ਨਹੀਂ ਹੋਣਗੇ | ਦੁਕਾਨਦਾਰਾਂ ਅਤੇ ਦੂਸਰੇ ਕਾਰੋਬਾਰੀਆਂ ਦੇ ਧੰਦੇ ਚੌਪਟ ਹੋਣ ਕਿਨਾਰੇ ਹਨ | ਲੰਮਾ ਲਾਕਡਾਉਨ ਲੱਗਣ ਦੇ ਡਰੋਂ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਹਿਜਰਤ ਕਰ ਰਹੇ ਹਨ | ਸਰਕਾਰ ਸੰਕਟ ਦੀ ਘੜੀ ਦੀ ਦੁਹਾਈ ਦੇ ਕੇ ਲੋਕਾਂ ਨੂੰ ਪਾਬੰਦੀਆਂ ਦੀ ਪਾਲਣਾ ਕਰਨ ਲਈ ਹੁਕਮ ਚਾਹੜ੍ਹ ਰਹੀ ਹੈ ਪਰ ਲੋੜਵੰਦਾਂ ਦੀ ਧੇਲੇ ਦੀ ਵੀ ਮਦਦ ਨਹੀਂ ਕਰ ਰਹੀ | ਆਕਸੀਜਨ ਦੀ ਕਮੀ ਕਾਰਨ ਕੀਮਤੀ ਜਾਨਾਂ ਜਾ ਰਹੀਆਂ ਹਨ | ਕੋਰੋਨਾ ਦਾ ਡਰ ਨਿੱਜੀ ਹਸਪਤਾਲਾਂ ਲਈ ਸੋਨੇ ਦੇ ਅੰਡੇ ਦੇਣ ਵਾਲੀ ਮੁਰਗ਼ੀ ਸਾਬਤ ਹੋ ਰਿਹਾ ਹੈ | ਨਿੱਤ ਵਰਤੋਂ ਦੀਆਂ ਚੀਜ਼ਾਂ ਅਤੇ ਦਵਾਈਆਂ ਦੀਆਂ ਕੀਮਤਾਂ ਉੱਤੇ ਸਰਕਾਰ ਦਾ ਕੋਈ ਕੰਟਰੋਲ ਹੀ ਨਹੀਂ ਹੈ | ਬਲੈਕ ਮਾਰਕੀਟੀਏ ਖ਼ੂਬ ਹੱਥ ਰੰਗ ਰਹੇ ਹਨ ਪਰ ਰੇਹੜੀਆਂ ਫੜੀਆਂ ਵਾਲੇ ਸਰਕਾਰੀ ਹੁਕਮਾਂ ਦਾ ਨਿਸ਼ਾਨਾ ਬਣ ਰਹੇ ਹਨ | ਇਸ ਮੌਕੇ ਸਤਨਾਮ ਸੁੱਜੋਂ, ਨਿਰਮਲ ਸਿੰਘ ਜਲਾਹ ਮਾਜਰਾ, ਜਰਨੈਲ ਸਿੰਘ ਰਾਣੇਵਾਲ, ਤਰਸੇਮ ਮਹਾਲੋਂ, ਜਸਵਿੰਦਰ ਸਿੰਘ ਭੰਗਲ, ਪ੍ਰੀਤਮ ਸਿੰਘ ਰਮਲਾ, ਸਿਮਰਨਜੀਤ ਕੌਰ ਸਿੰਮੀ, ਮਨਜੀਤ ਕੌਰ ਅਲਾਚੌਰ, ਕਿਰਨਜੀਤ ਕੌਰ, ਪੁਨੀਤ ਕਲੇਰ ਨੇ ਵੀ ਵਿਚਾਰ ਪ੍ਰਗਟ ਕੀਤੇ | ਅੰਤ ਵਿਚ ਸਥਾਨਕ ਚੰਡੀਗੜ੍ਹ ਚੌਕ ਵਿਚ ਰੋਸ ਧਰਨਾ ਵੀ ਲਾਇਆ ਗਿਆ |

ਲੁਟੇਰਿਆਂ ਨੇ ਰਾਹਗੀਰ ਤੋਂ ਗਹਿਣੇ ਤੇ ਨਕਦੀ ਲੁੱਟੀ

ਬਲਾਚੌਰ, 8 ਮਈ (ਸ਼ਾਮ ਸੁੰਦਰ ਮੀਲੂ)- ਥਾਣਾ ਸਦਰ ਬਲਾਚੌਰ ਦੀ ਪੁਲਿਸ ਨੇ ਲਵਦੀਪ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਬੈਂਸਾਂ ਥਾਣਾ ਸਦਰ ਨਵਾਂਸ਼ਹਿਰ ਨਾਲ ਹੋਈ ਲੁੱਟ ਖੋਹ ਦਾ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ਼ ਕਰਨ ਦੀ ਖ਼ਬਰ ਹੈ | ਮੁਕੱਦਮੇ ਦੇ ਤਫ਼ਤੀਸ਼ੀ ...

ਪੂਰੀ ਖ਼ਬਰ »

ਪਾਕਿ ਗੁਰਧਾਮਾਂ ਦੇ ਦਰਸ਼ਨ ਲਈ 25 ਮਈ ਤੱਕ ਜਮ੍ਹਾ ਕਰਵਾਏ ਜਾਣ ਪਾਸਪੋਰਟ

ਨਵਾਂਸ਼ਹਿਰ, 8 ਮਈ (ਹਰਿੰਦਰ ਸਿੰਘ)- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣ ਵਾਲੀ ਸੰਗਤ ਆਪਣੇ ਆਪਣੇ ਪਾਸਪੋਰਟ ਮਿਤੀ 25 ਮਈ ਤੱਕ ਜਮਾਂ ਕਰਵਾ ਸਕਦੇ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਕਲਗ਼ੀਧਰ ਸੇਵਕ ਜਥਾ ਕਾਹਮਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 125 ਨਵੇਂ ਮਾਮਲੇ, 3 ਮੌਤਾਂ

ਨਵਾਂਸ਼ਹਿਰ, 8 ਮਈ (ਹਰਵਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 125 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | 63 ਸਾਲਾ ਔਰਤ, 52 ਸਾਲਾ ਪੁਰਸ਼ ਅਤੇ 65 ਸਾਲਾ ਪੁਰਸ਼ ਜੋ ਕਿ ਇੱਥੋਂ ਦੇ ਵੱਖ-ਵੱਖ ਹਸਪਤਾਲਾਂ ਵਿਚ ਜ਼ੇਰੇ ਇਲਾਜ ਸਨ ਦੀ ਅੱਜ ਕੋਰੋਨਾ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਨਵਾਂਸ਼ਹਿਰ, 8 ਮਈ (ਹਰਵਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ. ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਤੇ ਸ: ਵਜ਼ੀਰ ਸਿੰਘ ਖਹਿਰਾ ਐੱਸ.ਪੀ. (ਡੀ) ਨਵਾਂਸ਼ਹਿਰ, ਸ਼ਵਿੰਦਰਪਾਲ ਸਿੰਘ ਉਪ ਕਪਤਾਨ ਸਬ ਡਵੀਜ਼ਨ ਨਵਾਂਸ਼ਹਿਰ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਤਾਲਾਬੰਦੀ ਦੇ ਖ਼ਿਲਾਫ਼ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸਮੁੰਦੜਾ, 8 ਮਈ (ਤੀਰਥ ਸਿੰਘ ਰੱਕੜ)-ਸਮੁੰਦੜਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੀ ਗਈ ਤਾਲਾਬੰਦੀ ਦੇ ਖ਼ਿਲਾਫ਼ ਕਿਸਾਨ ਆਗੂਆਂ ਅਤੇ ਦੁਕਾਨਦਾਰਾਂ ਵੱਲੋਂ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਬਿਨਾਂ ਵਜ੍ਹਾ ਘਰ ਤੋਂ ਬਾਹਰ ਨਾ ਨਿਕਲਣ ਲੋਕ-ਨਰੇਸ਼ ਕੁਮਾਰੀ

ਬਲਾਚੌਰ, 8 ਮਈ (ਦੀਦਾਰ ਸਿੰਘ ਬਲਾਚੌਰੀਆ)-ਕੋਵਿਡ-19 ਦੇ ਮੱਦੇਨਜ਼ਰ ਕੋਰੋਨਾ ਮਹਾਂਮਾਰੀ ਦੀ ਦੂਸਰੀ ਭਿਆਨਕ ਲਹਿਰ ਦੀ ਰੋਕਥਾਮ ਲਈ ਬਲਾਚੌਰ ਸ਼ਹਿਰ ਤੇ ਇਲਾਕਾ ਵਾਸੀ ਸਹਿਯੋਗ ਦੇਣ,ਇਹ ਅਪੀਲ ਮੁੱਖ ਥਾਣਾ ਅਫ਼ਸਰ ਸਿਟੀ ਸਬ ਇੰਸਪੈਕਟਰ ਨਰੇਸ਼ ਕੁਮਾਰੀ ਨੇ ਗੱਲਬਾਤ ...

ਪੂਰੀ ਖ਼ਬਰ »

ਕੈਨੇਡਾ ਤੇ ਯੂ.ਕੇ. ਦਾ ਸਟੱਡੀ ਵੀਜ਼ਾ ਵਿਦਿਆਰਥੀ ਘਰ ਬੈਠੇ ਅਪਲਾਈ ਕਰਨ- ਅਰੋੜਾ

ਗੜ੍ਹਸ਼ੰਕਰ, 8 ਮਈ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਸਟੱਡੀ ਵੀਜ਼ੇ ਸਬੰਧੀ ਅੰਬੈਸੀ ਦੀ ਪ੍ਰਕਿਰਿਆ ਜਾਰੀ ਹੈ ਤੇ ਕੋਵਿਡ 19 ਕਾਰਨ ਚੱਲ ਰਹੀ ...

ਪੂਰੀ ਖ਼ਬਰ »

ਲਾਕਡਾਊਨ ਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਤਿੰਨ ਮੁਕੱਦਮੇ ਦਰਜ

ਨਵਾਂਸ਼ਹਿਰ, 8 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 919 ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਦੇ ਤਾਜ਼ਾ ਹੁਕਮ

ਕਿਸ ਨੰੂ ਮਿਲੂ ਰੁਜ਼ਗਾਰ ਤੇ ਕੌਣ ਹੋਵੇਗਾ ਭੁੱਖਮਰੀ ਦਾ ਸ਼ਿਕਾਰ

ਨਵਾਂਸ਼ਹਿਰ, 8 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੀ ਘੁਰਕੀ ਨੂੰ ਲੈ ਕੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਾਲ ਹੀ 'ਚ ਤਾਜ਼ਾ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਅਨੁਸਾਰ ਕੁਝ ਲੋਕਾਂ ...

ਪੂਰੀ ਖ਼ਬਰ »

ਲੜਕੀ ਦੀ ਸੜਕ ਹਾਦਸੇ 'ਚ ਮੌਤ

ਉੜਾਪੜ/ਲਸਾੜਾ, 8 ਮਈ (ਲਖਵੀਰ ਸਿੰਘ ਖੁਰਦ)-ਪਿੰਡ ਚੱਕਦਾਨਾ ਦੀ ਬਲਜੀਤ ਕੌਰ (24) ਪੁੱਤਰੀ ਗੁਰਬਖਸ਼ ਸਿੰਘ ਦੀ ਟਿੱਪਰ ਵਲੋਂ ਸਾਈਡ ਵੱਜਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਲੜਕੀ ਦੇ ਪਿਤਾ ਗੁਰਬਖਸ਼ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਆਪਣੇ ...

ਪੂਰੀ ਖ਼ਬਰ »

ਤੇਂਦੂਏ ਦੀ ਆਮਦ ਨਾਲ ਇਲਾਕੇ 'ਚ ਬਣੀ ਦਹਿਸ਼ਤ

ਪੋਜੇਵਾਲ ਸਰਾਂ, 8 ਮਈ (ਨਵਾਂਗਰਾਈਾ)- ਬੀਤੇ ਦਿਨ ਸ਼ੁੱਕਰਵਾਰ ਦੀ ਰਾਤ ਨੂੰ ਵਣ ਵਿਭਾਗ ਦੀ ਸਪੈਸ਼ਲ ਸਕੌਡ ਟੀਮ ਦਾ ਜੰਗਲ ਦੀ ਗਸ਼ਤ ਕਰਦਿਆਂ ਸਿੰਘਪੁਰ-ਕੰਬਾਲਾ ਰੋਡ 'ਤੇ ਇਕ ਤੇਂਦੂਏ ਨਾਲ ਸਾਹਮਣਾ ਹੋਇਆ | ਇਸ ਸਬੰਧੀ ਵਣ ਰੇਂਜ ਅਫ਼ਸਰ ਰਾਮ ਪਾਲ ਨੇ ਦੱਸਿਆ ਕਿ ਟੀਮ ਦੇ ...

ਪੂਰੀ ਖ਼ਬਰ »

ਠੇਕੇਦਾਰ ਜਗਨ ਨਾਥ ਖੰਨਾ ਚੂਹੜਪੁਰ ਵਾਲਿਆਂ ਦੇ ਪੋਤੇੇ ਦੀ ਕੋਰੋਨਾ ਨਾਲ ਮੌਤ

ਪੋਜੇਵਾਲ ਸਰਾਂ, 8 ਮਈ (ਰਮਨ ਭਾਟੀਆ)- ਬਾਬਾ ਬੋਹੜ ਦੇ ਨਾਂ ਨਾਲ ਜਾਣੇ ਜਾਂਦੇ ਇਲਾਕੇ ਦੇ ਨਾਮਵਰ ਦਾਨੀ ਠੇਕੇਦਾਰ ਸਵ: ਚੌਧਰੀ ਜਗਨ ਨਾਥ ਖੰਨਾ ਚੂਹੜਪੁਰ ਵਾਲਿਆਂ ਦੇ 21 ਸਾਲਾ ਨੌਜਵਾਨ ਪੋਤਰੇ ਹੈਰੀ ਚੌਧਰੀ ਸਪੁੱਤਰ ਸੁਭਾਸ਼ ਕੁਮਾਰ ਬਾਸੀ ਦੀ ਤੜਕਸਾਰ ਕੋਰੋਨਾ ਬਿਮਾਰੀ ...

ਪੂਰੀ ਖ਼ਬਰ »

ਆਕਸੀਜਨ ਮਾਸਕ ਪਾਉਣ ਨਾਲੋਂ ਫੇਸ ਮਾਸਕ ਪਾਉਣਾ ਬਿਹਤਰ-ਡਾ: ਕਪੂਰ

ਨਵਾਂਸ਼ਹਿਰ, 8 ਮਈ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਇਕ ਨਵੇਕਲੀ ਮੀਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ | ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇਕ 'ਚੇਤਾਵਨੀ ਪੈਂਫਲੇਟ' ਜਾਰੀ ਕੀਤਾ ਹੈ, ਜਿਸ ਦਾ ਮੁੱਖ ਉਦੇਸ਼ ਉਨ੍ਹਾਂ ਲੋਕਾਂ ਨੂੰ ...

ਪੂਰੀ ਖ਼ਬਰ »

ਆਈ.ਐਮ.ਏ. ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਕੋਰੋਨਾ ਮਹਾਂਮਾਰੀ ਦੇ ਔਖੇ ਸਮੇਂ 'ਚ ਆਕਸੀਜਨ ਸਿਲੰਡਰ

ਨਵਾਂਸ਼ਹਿਰ, 8 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਮਹਾਂਮਾਰੀ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਅੱਜ ਆਈ.ਐਮ.ਏ. ਨਵਾਂਸ਼ਹਿਰ ਵਲੋਂ ਵੱਖ-ਵੱਖ ਨਿੱਜੀ ਹਸਪਤਾਲਾਂ ਤੋਂ ਆਕਸੀਜਨ ਸਿਲੰਡਰ ਇਕੱਠੇ ਕਰਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਸ਼ਾਸਨ ਨੂੰ ਸੌਂਪੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਖੁੱਲ੍ਹੇ ਸੀਵਰੇਜ ਤੇ ਸੜਕ ਦੇ ਖੱਡਿਆਂ ਦੀ ਕੀਤੀ ਮੁਰੰਮਤ

ਨਵਾਂਸ਼ਹਿਰ, 8 ਮਈ (ਹਰਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਬਿਜਲੀ ਘਰ ਦੇ ਸਾਹਮਣੇ ਸੜਕ 'ਤੇ ਖ਼ਤਰਨਾਕ ਹੋਏ ਖੁੱਲ੍ਹੇ ਸੀਵਰੇਜ ਅਤੇ ਸੜਕ ਦੇ ਖੱਡਿਆਂ ਦੀ ਮੁਰੰਮਤ ਦੀ ਸੇਵਾ ਦਾ ਕਾਰਜ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜੁਡੀਸ਼ੀਅਲ ਅਫ਼ਸਰਾਂ ਨੇ ਬੰਗਾ ਰੋਡ ਸ਼ਮਸ਼ਾਨਘਾਟ ਲਈ ਦਿੱਤਾ ਯੋਗਦਾਨ

ਨਵਾਂਸ਼ਹਿਰ, 8 ਮਈ (ਗੁਰਬਖਸ਼ ਸਿੰਘ ਮਹੇ)- ਪਬਲਿਕ ਵੈੱਲਫੇਅਰ ਸੁਸਾਇਟੀ ਦੇ ਉਪ ਪ੍ਰਧਾਨ ਪੀ.ਕੇ. ਸਰੀਨ ਵਲੋਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹਰਪ੍ਰੀਤ ਕੌਰ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਬੰਗਾ ਰੋਡ ਸਥਿਤ ਸ਼ਮਸ਼ਾਨਘਾਟ 'ਚ ਮਿ੍ਤਕਾਂ ਦੇ ਸਸਕਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਉਡਾਨ ਪ੍ਰਾਜੈਕਟ ਦਾ ਆਨਲਾਈਨ ਮੁਲਾਂਕਣ 10 ਨੂੰ

ਪੋਜੇਵਾਲ ਸਰਾਂ, 8 ਮਈ (ਨਵਾਂਗਰਾਈਾ)- ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ | ਇਸੇ ਲੜੀ ਤਹਿਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ਼ ਦਾ ਡੇਅ ਐਕਟੀਵਿਟੀ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਅਦਾਰਿਆਂ ਤੇ ਬਾਬਾ ਬੁੱਧ ਸਿੰਘ ਨਾਲ ਪ੍ਰਸਿੱਧ ਪਿੰਡ ਢਾਹਾਂ

ਜਸਬੀਰ ਸਿੰਘ ਨੂਰਪੁਰ 9815709234 ਬੰਗਾ - ਬੰਗਾ ਬਲਾਕ ਦੇ ਪਿੰਡ ਢਾਹਾਂ ਨੂੰ ਦੋ ਸਕੇ ਭਰਾਵਾਂ ਦੂਲਾ ਅਤੇ ਫੂਲਾ ਨੇ ਵਸਾਇਆ ਸੀ | ਦੋਵੇਂ ਭਰਾ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਨੇੜਲੇ ਪਿੰਡ ਢਾਹੇ ਦੇ ਸਨ | ਇਸ ਕਰਕੇ ਪਿੰਡ ਦਾ ਨਾਂਅ ਵੀ ਢਾਹਾਂ ਪੈ ਗਿਆ | ਸ੍ਰੀ ਗੁਰੂ ਅਮਰਦਾਸ ਜੀ ...

ਪੂਰੀ ਖ਼ਬਰ »

ਡੀ. ਏ. ਪੀ ਖਾਦ ਦੇ ਵਧੇ ਭਾਅ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ

ਮੁਕੰਦਪੁਰ, 8 ਮਈ (ਦੇਸ ਰਾਜ ਬੰਗਾ)-ਦੇਸ਼ ਦੀ ਕਿਸਾਨੀ ਪਹਿਲਾਂ ਹੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੀ ਹੈ | ਹੁਣ ਸਰਕਾਰ ਨੇ ਖੇਤੀਬਾੜੀ ਨਾਲ ਸਬੰਧਤ ਡੀਜਲ, ਤੇਲ, ਡੀ. ਏ. ਪੀ. ਖਾਦ ਅਤੇ ਹੋਰ ਖੇਤੀ ਨਾਲ ਸਬੰਧਤ ਸਮਾਨ ਦੀਆਂ ਵਧ ਰਹੀਆਂ ਕੀਮਤਾਂ ਨੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਸੜਕਾਂ 'ਤੇ ਦੌੜਦੇ ਓਵਰਲੋਡ ਵਾਹਨ ਬਣਦੇ ਨੇ ਲੋਕਾਂ ਲਈ ਭਾਰੀ ਸਮੱਸਿਆ ਦਾ ਕਾਰਨ

ਔੜ, 8 ਮਈ (ਜਰਨੈਲ ਸਿੰਘ ਖੁਰਦ)- ਸੜਕਾਂ 'ਤੇ ਦੌੜਦੇ ਓਵਰਲੋਡ ਟਰੱਕ ਅਤੇ ਟਰੈਕਟਰ-ਟਰਾਲੀਆਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਜਿੱਥੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਉੱਥੇ ਆਮ ਲੋਕਾਂ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਬੱਬ ਵੀ ਬਣੇ ਹੋਏ ਹਨ | ਟ੍ਰੈਫਿਕ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਲੈਵਲ-2 ਅਤੇ 3 ਦੀਆਂ ਸੁਵਿਧਾਵਾਂ ਉਪਲਬੱਧ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX