ਅੰਮਿ੍ਤਸਰ, 8 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਕਾਰਨ ਸਰਕਾਰ ਦੀਆਂ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਅੱਜ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਦੇ ਹੱਕ 'ਚ ਦੁਕਾਨਾਂ ਖੁਲਵਾਉਣ ਦੇ ਦਿੱਤੇ ਗਏ ਸੱਦੇ ਨੂੰ ਅੰਮਿ੍ਤਸਰ 'ਚ ਕੋਈ ਖਾਸ ਹੁੰਗਾਰਾ ਦੇਖਣ ਨੂੰ ਨਹੀਂ ਮਿਲਿਆ, ਕਿਉਂਕਿ ਕਿਸਾਨ ਤਾਂ ਦੁਕਾਨਦਾਰਾਂ ਦੇ ਹੱਕ 'ਚ ਸੜਕਾਂ 'ਤੇ ਨਿੱਤਰਦੇ ਹੋਏ ਦਿਖਾਈ ਦਿੱਤੇ ਪਰ ਦੂਜੇ ਪਾਸੇ ਦੁਕਾਨਦਾਰ ਅਤੇ ਵਪਾਰੀ ਵਰਗ ਘਰਾਂ 'ਚੋਂ ਬਾਹਰ ਨਹੀਂ ਨਿਕਲਿਆ, ਜਿਸ ਦੇ ਚਲਦਿਆਂ ਸ਼ਹਿਰ ਦੇ ਕੁਝ ਕੁ ਇਲਾਕਿਆਂ ਨੂੰ ਛੱਡ ਕੇ ਬਹੁਤਾਤ ਬਾਜ਼ਾਰ ਅੱਜ ਮੁਕੰਮਲ ਬੰਦ ਰਹੇ ਹਨ ਜਦਕਿ ਸ਼ਹਿਰ 'ਚ ਹਫਤਾਵਾਰੀ ਤਾਲਾਬੰਦੀ ਦੌਰਾਨ ਆਵਾਜਾਈ ਆਮ ਦਿਨਾਂ ਵਾਂਗ ਹੀ ਚੱਲਦੀ ਹੋਈ ਦਿਖਾਈ ਦਿੱਤੀ | ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਅੰਮਿ੍ਤਸਰ 'ਚ ਅੱਜ ਕਿਸਾਨ ਜਥੇਬੰਦੀਆਂ ਲੋਕ ਭਲਾਈ ਵੈੱਲਫੇਅਰ ਸੋਸਾਇਟੀ ਦੇ ਮਹਿਤਾਬ ਸਿੰਘ ਸਿਰਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜੀਤ ਸਿੰਘ ਝੀਤਾ ਦੀ ਸਾਂਝੀ ਅਗਵਾਈ 'ਚ ਰੋਸ ਮਾਰਚ ਕੱਢਿਆ ਗਿਆ, ਜੋ ਕਿ ਅਲਫਾ ਮਾਲ ਧਰਨੇ ਤੋਂ ਸ਼ੁਰੂ ਹੋ ਕੇ ਮਕਬੂਲਪੁਰਾ ਚੌਂਕ 'ਚੋਂ ਹੁੰਦਾ ਹੋਇਆ ਬੱਸ ਸਟੈਂਡ, ਪੁਰਾਣੀ ਸਬਜ਼ੀ ਮੰਡੀ, ਹਾਲਗੇਟ, ਹਾਲ ਬਾਜ਼ਾਰ, ਰਾਮਬਾਗ, ਮਹਾਂ ਸਿੰਘ ਗੇਟ, ਸ਼ੇਰਾਂ ਵਾਲਾ ਗੇਟ, ਘਿਉ ਮੰਡੀ ਚੌਕ, ਰਾਮ ਤਲਾਈ ਚੌਕ ਚੋਂ ਹੁੰਦਾ ਹੋਇਆ ਧਰਨੇ ਵਾਲੀ ਜਗ੍ਹਾ ਤੇ ਪਹੁੰਚ ਕੇ ਸਮਾਪਤ ਹੋਇਆ | ਇਸ ਦੌਰਾਨ ਆਗੂਆਂ ਵਲੋਂ ਦੁਕਾਨਦਾਰਾਂ ਛੋਟੇ ਕਾਰੋਬਾਰੀਆਂ ਅਤੇ ਰੇਹੜੀ ਫੜ੍ਹੀ ਵਾਲਿਆਂ ਨੂੰ ਅਪੀਲ ਕੀਤੀ ਗਈ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਸਾਰੀਆਂ ਕਿਸਾਨ ਜਥੇਬੰਦੀਆਂ ਉਨ੍ਹਾਂ ਨਾਲ ਡਟ ਕੇ ਖੜੀਆਂ ਹਨ ਅਤੇ ਆਪਣੀਆਂ ਦੁਕਾਨਾਂ ਤੇ ਕਾਰੋਬਾਰ ਆਮ ਦਿਨਾਂ ਵਾਂਗ ਜਾਰੀ ਰੱਖੋ ਅਜਿਹੇ 'ਚ ਜੇਕਰ ਪੁਲਿੀਸ ਜਾਂ ਪ੍ਰਸ਼ਾਸਨ ਉਨ੍ਹਾਂ ਖ਼ਿਲਾਫ਼ ਕੋਈ ਵੀ ਕਾਰਵਾਈ ਕਰਦਾ ਹੈ ਤਾਂ ਉਹ ਕਿਸਾਨ ਜਥੇਬੰਦੀਆਂ ਨਾਲ ਸੰਪਰਕ ਕਰਨ | ਇਸ ਦੌਰਾਨ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਹੇਠ ਲੋਕਾਂ ਨੂੰ ਘਰਾਂ 'ਚ ਜਬਰਦਸਤੀ ਡਕਣਾ ਤਾਂ ਚਾਹੁੰਦੀ ਹੈ ਪਰ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਰਿਆਇਤ ਜਾਂ ਰਾਸ਼ਨ ਆਦਿ ਦੀ ਸੁਵਿਧਾ ਨਹੀਂ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਦਾ ਲੋੜ ਤੋਂ ਵੱਧ ਫੈਲਾਇਆ ਜਾ ਰਿਹਾ ਡਰ ਲੋਕਾਂ ਦੀਆਂ ਜਾਨਾਂ ਨਿਗਲਣ ਦਾ ਕਾਰਨ ਬਣ ਰਿਹਾ ਹੈ | ਉਨ੍ਹਾਂ ਕਿਹਾ ਕਿ ਵੱਡਾ ਦੁਖਾਂਤ ਹੈ ਕਿ ਸਰਕਾਰ ਵਲੋਂ ਡੇਢ ਸਾਲ ਬਾਅਦ ਵੀ ਲੋਕਾਂ ਨੂੰ ਆਕਸੀਜਨ ਸਮੇਤ ਬਿਮਾਰੀ ਅਤੇ ਹਲਾਤਾਂ ਨਾਲ ਲੜਨ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ |
ਇਸ ਦੌਰਾਨ ਲੋਕ ਭਲਾਈ ਵੈਲਫੇਅਰ ਸੁਸਾਇਟੀ ਅਤੇ ਕਿਸਾਨ ਆਗੂ ਮਹਿਤਾਬ ਸਿੰਘ ਸਿਰਸਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਪੰਜਾਬ ਨਾਲ ਸਬੰਧਤ 32 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਅੱਜ ਦੁਕਾਨਦਾਰਾਂ ਨੂੰ ਭਰੋਸਾ ਦੇਣ ਲਈ ਪਹੁੰਚੇ ਹਨ ਕਿ ਹਰੇਕ ਦੁਕਾਨਦਾਰ, ਵਪਾਰੀ ਅਤੇ ਰੇਹੜੀ-ਫੜੀ ਵਾਲੇ ਬੇਝਿਜਕ ਆਪਣੀ ਦੁਕਾਨਾਂ ਖੋਲ੍ਹ ਕੇ ਕਾਰੋਬਾਰ ਕਰ ਸਕਦਾ ਹੈ ਅਤੇ ਸਰਕਾਰ ਦਾ ਜਬਰ ਉਨ੍ਹਾਂ ਉਪਰ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਭਾਵੇਂ ਅੱਜ ਕਾਰੋਬਾਰੀ ਸਰਕਾਰ ਅਤੇ ਪ੍ਰਸ਼ਾਸਨ ਦੇ ਦਬਾਅ ਹੇਠ ਖੁਲ੍ਹ ਕੇ ਸਾਹਮਣੇ ਨਹੀਂ ਆ ਰਹੇ ਪਰ ਇਸ ਦੇ ਬਾਵਜੂਦ ਵੀ ਕਿਸਾਨ ਜਥੇਬੰਦੀਆਂ ਦੁਕਾਨਦਾਰਾਂ ਨਾਲ ਡਟ ਕੇ ਖੜੀਆਂ ਹਨ ਅਤੇ ਜੇਕਰ ਸਰਕਾਰ ਕੋਈ ਕਾਰਵਾਈ ਕਰਨਾ ਚਾਹੁੰਦੀ ਹੈ ਤਾਂ ਦੁਕਾਨਦਾਰਾਂ ਤੋਂ ਪਹਿਲਾ ਕਿਸਾਨਾਂ ਖਿਲ਼ਾਫ ਕਾਰਵਾਈ ਕਰੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਨਕਰ ਹੋ ਕੇ ਜਬਰੀ ਤਾਲਾਬੰਦੀ ਦਾ ਫੈਸਲਾ ਲੋਕਾਂ ਉਪਰ ਥੋਪ ਰਹੀ ਹੈ ਜਦਕਿ ਸਰਕਾਰ ਨੂੰ ਆਪਣੀਆਂ ਨਾਕਾਮੀਆਂ ਕਾਰਨ ਅਸਤੀਫਾ ਦੇਣਾ ਚਾਹੀਦਾ ਹੈ | ਇਸ ਮੌਕੇ ਨਸੀਬ ਸਿੰਘ ਸਾਂਘਣਾ, ਰਛਪਾਲ ਸਿੰਘ, ਹਰਭਜਨ ਸਿੰਘ, ਬਲਜਿੰਦਰ ਸਿੰਘ ਜਾਫਰਕੌਟ, ਸਤਨਾਮ ਸਿੰਘ ਸਾਬਕਾ ਇੰਸਪੈਕਟਰ, ਸਰਪੰਚ ਪੁੰਨਾ ਸਿੰਘ, ਸਕੱਤਰ ਸਿੰਘ ਬਿੱਟੂ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਜੈਮਲ ਸਿੰਘ ਸੰਧੂ, ਮਨਪ੍ਰੀਤ ਸਿੰਘ ਖੱਬੇ ਰਾਜਪੂਤਾਂ, ਕੁਲਦੀਪ ਸਿੰਘ ਸੈਦੂਪੁਰਾ, ਜਸਵਿੰਦਰ ਸਿੰਘ ਮਿਹੋਕਾ ਆਦਿ ਹਾਜ਼ਰ ਸਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੱਢਿਆ ਗਿਆ ਮਾਰਚ
ਸੰਯੁਕਤ ਮੋਰਚੇ ਵਲੋਂ ਦਿੱਤੇ ਗਏ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਮਾਹਲ ਤੇ ਬਾਬਾ ਕਰਮਜੀਤ ਸਿੰਘ ਬਲਾਕ ਅਟਾਰੀ ਪ੍ਰਧਾਨ ਦੀ ਅਗਵਾਈ 'ਚ ਨੰਗਲੀ ਤੋਂ ਫਤਹਿਗੜ ਚੂੜੀਆਂ ਰੋਡ, ਰਤਨ ਸਿੰਘ ਚੌਕ, ਮਜੀਠਾ ਰੋਡ, ਪੰਡੋਰੀ ਵੜੈਚ ਅਤੇ ਹੋਰ ਇਲਾਕਿਆਂ 'ਚ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ ਨਾਲ ਲੈ ਦੁਕਾਨਾਂ ਦੇ ਛਟਰ ਖੁਲ੍ਹਵਾਏ ਗਏ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਛੋਟੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਜਾਂ ਛੋਟੇ ਘਰੇਲੂ ਉਦਯੋਗਾਂ ਵਾਲੇ ਛੋਟੇ ਵਪਾਰੀਆਂ ਨੂੰ ਪੂਰਾ ਮੁਆਵਜ਼ਾ ਦੇਵੇ ਜਾਂ ਫਿਰ ਉਨ੍ਹਾਂ ਨੂੰ ਆਪਣਾ ਕਾਰੋਬਾਰ ਕਰਨ ਦਿੱਤਾ ਜਾਵੇ | ਇਸ ਮੌਕੇ ਸੁਖਜਿੰਦਰ ਸਿੰਘ ਨੰਗਲੀ, ਹਰਜਿੰਦਰ ਸਿੰਘ, ਰਾਜਬੀਰ ਸਿੰਘ ਜੇਠੂਵਾਲ, ਸਿੰਦ ਫਤਹਿਗੜ ਸੁਕਰਚੱਕ, ਚਰਨਾ ਬਰਾੜ ਮੱਲੂਵਾਲ, ਬਲਦੇਵ ਸਿੰਘ ਲੋਹਾਰਕਾ, ਹਰਪਾਲ ਸਿੰਘ ਕੰਦੋਵਾਲੀ, ਰਾਜਾ ਪੰਡੋਰੀ, ਰਾਜਬੀਰ ਨੰਬਰਦਾਰ, ਰਮਨ ਗਿੱਲ, ਕਾਬਲ ਸਿੰਘ ਆਦਿ ਹਾਜਿਰ ਸਨ |
ਛੇਹਰਟਾ, 8 ਮਈ (ਸੁਰਿੰਦਰ ਸਿੰਘ ਵਿਰਦੀ)- ਚੌਂਕੀ ਘਣੂੰਪੁਰ ਕਾਲੇ ਦੇ ਇੰਚਾਰਜ ਸਤਪਾਲ ਸਿੰਘ ਸਮੇਤ ਪੁਲਿਸ ਟੀਮ ਵਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੇ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ...
ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)- ਅੰਮਿ੍ਤਸਰ ਜ਼ਿਲੇ੍ਹ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅੱਜ ਜਿਥੇ 610 ਨਵੇਂ ਪਾਜ਼ੇਟਿਵ ਮਰੀਜ਼ ਮਿਲੇ ਹਨ ਉਥੇ 13 ਹੋਰ ਮਰੀਜ਼ਾਂ ਦੀਆਂ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਮਰੀਜ਼ ਇਥੇ ਵੱਖ-ਵੱਖ ...
ਚਵਿੰਡਾ ਦੇਵੀ, 8 ਮਈ (ਸਤਪਾਲ ਸਿੰਘ ਢੱਡੇ) - ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਰਾਮਦਿਵਾਲੀ ਹਿੰਦੂਆ ਵਿਖੇ ਸਥਿਤੀ ਉਸ ਸਮੇਂ ਤਨਾਅ ਪੂਰਨ ਹੋ ਗਈ ਜਦ ਕਤਲ ਦੇ ਦੋਸ਼ੀ ਪਰਿਵਾਰ ਦੀ ਬੀਜੀ ਹੋਈ ਕਣਕ ਨੂੰ ਵੱਢਣ ਆਏ ਰਿਸ਼ਤੇਦਾਰਾਂ ਨੂੰ ਪੀੜਤ ਪਰਿਵਾਰ ਵਲੋਂ ਇਹ ਮੰਗ ...
ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)- ਕੋਰੋਨਾ ਦੀ ਦੂਜੀ ਲਹਿਰ ਤੇਜੀ ਨਾਲ ਆਪਣੇ ਪੈਰ ਪਸਾਰ ਰਹੀ ਹੈ ਅਤੇ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਬਚਾਉਣ ਲਈ ਰਾਜ ਭਰ ਦੀਆਂ ਸਾਰੀਆਂ ਜੇਲ੍ਹਾਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਇਸੇ ਤਹਿਤ ਹੀ ਜੇਲਾਂ੍ਹ ਵਿਚ ਬੰਦ ਸਾਰੇ ਕੈਦੀਆਂ ...
ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਪਾਕਿ ਦੇ ਵਿਦੇਸ਼ੀ ਸੇਵਾ ਦੇ ਅਧਿਕਾਰੀਆਂ ਨੂੰ 'ਬਸਤੀਵਾਦੀ ਮਾਨਸਿਕਤਾ' ਵਾਲੇ ਅਤੇ 'ਬੇਰਹਿਮ' ਦੱਸਦਿਆਂ ਭਾਰਤੀ ਸਫ਼ੀਰਾਂ ਦੀ ਪ੍ਰਸੰਸਾ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਜਾ ...
ਹਰਮਿੰਦਰ ਸਿੰਘ
ਅੰਮਿ੍ਤਸਰ, 7 ਮਈ- ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਦੇ ਸ਼ਿਕਾਰ ਹੋਣ ਵਾਲੀਆਂ ਰਿਕਾਰਡ ਗਿਣਤੀ 'ਚ ਪਹੁੰਚਣ ਤੇ ਇਸ ਵਾਰ ਸ਼ੋ੍ਰਮਣੀ ਕਮੇਟੀ ਵਲੋਂ ਗੁਰਧਾਮਾਂ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਆਪਣੇ ਪੱਧਰ ਤੇ ...
ਅੰਮਿ੍ਤਸਰ, 8 ਮਈ (ਹਰਮਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਲਈ ਦੇਸ਼ ਦੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਜ਼ਿੰਮੇਵਾਰ ਹਨ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਬਿਆਨ ਰਾਹੀ ਕੀਤਾ | ...
ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਖੁਦ ਨੂੰ ਪੁਲਿਸ ਮੁਲਾਜ਼ਮ ਦਸ ਕੇ 5 ਹਜ਼ਾਰ ਦੀ ਫਿਰੌਤੀ ਵਸੂਲਣ ਵਾਲੇ ਇਕ ਵਿਅਕਤੀ ਨੂੰ ਥਾਣਾ ਡੀ.ਡਵੀਜ਼ਨ ਦੀ ਪੁਲਿਸ ਵਲੋਂ ਗਿ੍ਫਤਾਰ ਕਰ ਲਿਆ ਗਿਆ ਹੈ | ਗਿ੍ਫਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਧੀਰਜ ਕੁਮਾਰ ਵਾਸੀ ਗਲੀ ਲੰਬਾਂ ਵਾਲੀ ...
ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)-ਕੋਰੋਨਾ ਕਾਰਨ ਕੰਮ ਕਾਜ ਠੱਪ ਹੋਣ ਤੋਂ ਦੁਖੀ ਹੋ ਕੇ ਇਕ ਨੌਜਵਾਨ ਵਲੋਂ ਅੱਜ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਪੁਲਿਸ ਵਲੋਂ ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ | ਮਿ੍ਤਕ ਨੌਜਵਾਨ ਦੀ ...
ਛੇਹਰਟਾ, 8 ਮਈ (ਸੁਰਿੰਦਰ ਸਿੰਘ ਵਿਰਦੀ)- ਸਨਿਚਰਵਾਰ ਅਤੇ ਐਤਵਾਰ ਪੂਰਨ ਤੌਰ ਤੇ ਲਾਕਡਾਊਨ ਹੋਣ ਦੇ ਬਾਵਜੂਦ ਸਰਕਾਰੀ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਰੋਜ਼ੀ ਰੋਟੀ ਤੋਂ ਸਤਾਏ ਹੋਏ ਸਮੂਹ ਦੁਕਾਨਦਾਰਾਂ ਵਲੋਂ ਪ੍ਰਧਾਨ ਸਰਬਜੀਤ ਸਿੰਘ ਹੈਰੀ ਦੀ ਅਗਵਾਈ ਹੇਠ ਲੋਕ ...
ਖਾਸਾ, 8 ਮਈ (ਗੁਰਨੇਕ ਸਿੰਘ ਪੰਨੂ)-ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ | ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਾਂ ਖੁਲਵਾਉਣ ਦਾ ਸੰਦੇਸ਼ ਦਿੱਤਾ ਗਿਆ ਸੀ | ਜਿਸ ...
ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)- ਰੈਵਨਿਊ ਪਟਵਾਰ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਨੂੰ ਲਗਾਤਾਰ ਚੌਥੀ ਵਾਰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ | ਇਹ ਮੀਟਿੰਗ ਅੱਜ ਇਥੇ ਹਰਜਿੰਦਰ ਕੁਮਾਰ ਜ਼ਿਲ੍ਹਾ ਖਜ਼ਾਨਚੀ ਦੀ ਪ੍ਰਧਾਨਗੀ ...
ਚੱਬਾ, 8 ਮਈ (ਜੱਸਾ ਅਨਜਾਣ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਇਲਾਕੇ ਦੇ ਪਿੰਡ ਜਿਨ੍ਹਾਂ ਵਿਚ ਵਰਪਾਲ, ਚੱਬਾ, ਵਣਚੜ੍ਹੀ, ਬੁੱਤ, ਮਹਿਮਾ ...
ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)- ਕਰਮਚਾਰੀ ਡਿਪਾਜ਼ਿਟ ਲਿੰਕਡ ਬੀਮਾ ਯੋਜਨਾ (ਈ. ਡੀ. ਐਲ. ਆਈ.), 1976 'ਚ ਸੋਧ ਕਰਦਿਆਂ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਅਤੇ ਭਾਰਤ ਦੇ ਗਜ਼ਟ ਨੰਬਰ 241 ਮਿਤੀ 29 ਅਪ੍ਰੈਲ 2021 ਦੇ ਆਦੇਸ਼ ਅਨੁਸਾਰ ਇਸ ਯੋਜਨਾ ਦਾ ਨਾਂਅ ਸੰਖੇਪ ਰੂਪ 'ਚ ਕਰਮਚਾਰੀ ...
ਛੇਹਰਟਾ, 8 ਮਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਨੇ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀ ਲਾਪਰਵਾਹੀ ...
ਚੌਕ ਮਹਿਤਾ, 8 ਮਈ (ਧਰਮਿੰਦਰ ਸਿੰਘ ਭੰਮਰ੍ਹਾ) - ਥਾਣਾ ਮਹਿਤਾ ਦੇ ਐਸ.ਐਚ.ਓ. ਇੰਸਪੈਕਟਰ ਮਨਜਿੰਦਰ ਸਿੰਘ ਦੇ ਯਤਨ ਸਦਕਾ ਚੌਕੀ ਇੰਚਾਰਜ਼ ਬੁੱਟਰ ਦੇ ਏ.ਐਸ.ਆਈ. ਪ੍ਰਸ਼ੋਤਮ ਲਾਲ ਸਮੇਤ ਪੁਲਿਸ ਪਾਰਟੀ ਨਾਕੇ ਦੌਰਾਨ ਚੋਰੀ ਦੇ ਤਿੰਨ ਮੋਟਰਸਾਇਕਲ ਬਰਾਮਦ ਕੀਤੇ ਹਨ | ਫੜੇ ਗਏ ...
ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਚੀਫ ਖਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਸਵ: ਇੰਦਰਪ੍ਰੀਤ ਸਿੰਘ ਚੱਢਾ ਦੀ ਜ਼ਮੀਨ-ਜਾਇਦਾਦ ਧੋਖੇ ਨਾਲ ਹੜੱਪਣ ਦੇ ਮਾਮਲੇ 'ਚ ਪੁਲਿਸ ਵਲੋਂ ਮਰ ਚੁੱਕੇ ਸੁਰਜੀਤ ਸਿੰਘ ਸਮੇਤ ਤਿੰਨ ਕਾਰੋਬਾਰੀਆਂ ਖਿਲਾਫ ਧੋਖਾਧੜੀ ਦੇ ਦੋਸ਼ਾਂ ਦੀ ...
ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪੰਜਾਬ ਦੇ ਨਵ ਨਿਯੁਕਤ ਚੀਫ਼ ਇੰਜੀਨੀਅਰ ਤੇਜਪਾਲ ਸਿੰਘ ਨੇ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਪੁੱਜੇ ਅਤੇ ...
ਗੱਗੋਮਾਹਲ, 8 ਮਈ (ਬਲਵਿੰਦਰ ਸਿੰਘ ਸੰਧੂ)- ਭਿਆਨਕ ਮਹਾਂਮਾਰੀ ਕੋਰੋਨਾ ਦੀ ਮਾਰ ਹੇਠ ਪੰਜਾਬ ਭਰ ਵਿਚ ਛੋਟੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਨੂੰ ਭੁੱਖਮਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂ ਕਿ ਪੰਜਾਬ ਸਰਕਾਰ ਹਸਪਤਾਲਾਂ ਅੰਦਰ ਸਿਹਤ ਸਹੂਲਤਾਂ ਨੂੰ ਦਰੁਸਤ ...
ਗੁਰਨੇਕ ਸਿੰਘ ਪੰਨੂ 7690000096 ਖਾਸਾ-ਜੀ. ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ ਅੰਤਰਰਾਸ਼ਟਰੀ ਮਾਰਗ ਤੋਂ ਲਿੰਕ ਰੋਡ ਖਾਸਾ ਤੋਂ ਭਕਨਾ 'ਤੇ ਸਥਿਤ ਪਿੰਡ ਭਕਨਾ ਕਲਾਂ ਜੋ ਕਿ ਬਾਰਡਰ ਬੈਲਟ ਦੇ ਅਧੀਨ ਆਉਂਦਾ ਹੈ | ਇਹ ਪਿੰਡ ਬਾਬਾ ਸੋਹਣ ਸਿੰਘ ਭਕਨਾ ਦਾ ਜੱਦੀ ਪਿੰਡ ਹੈ ਜਿਨ੍ਹਾਂ ...
ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਜਥੇਬੰਦੀ ਵਲੋਂ ਗਰੀਬ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ | ਇਸ ਦੇ ਇਲਾਵਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX