ਕੋਰੋਨਾ ਦੇ ਇਲਾਜ ਲਈ ਅਸਫਲ ਰਹੀ ਸਰਕਾਰ ਕਾਰੋਬਾਰ ਕਰਨ ਲੱਗੀ ਤਬਾਹ-ਸੰਯੁਕਤ ਕਿਸਾਨ ਮੋਰਚਾ
ਤਰਨ ਤਾਰਨ, 8 ਮਈ (ਹਰਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸ਼ਹਿਰਾਂ ਤੇ ਕਸਬਿਆਂ 'ਚ ਕਾਰੋਬਾਰੀਆਂ ਦੇ ਕੰਮ ਚਲਾਉਣ ਦੀ ਹਮਾਇਤ 'ਚ ਤਰਨ ਤਾਰਨ ਵਿਖੇ ਮਾਰਚ ਕੀਤਾ ਗਿਆ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰ ਲਾਕਡਾਊਨ ਤਾਂ ਲਾ ਦਿੰਦੀ ਹੈ, ਪਰ ਕਾਰੋਬਾਰੀਆਂ ਦੇ ਕਾਰੋਬਾਰ ਦੇ ਪ੍ਰਬੰਧ ਨਹੀਂ ਕੀਤੇ ਜਾਂਦੇ | ਮਾਰਚ ਦੀ ਅਗਵਾਈ ਆਲ ਇੰਡੀਆ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਜ਼ਾਦ ਕਿਸਾਨ ਸ਼ੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ (ਢੁੱਡੀਕੇ) ਦੇ ਆਗੂਆਂ ਨੇ ਕੀਤੀ | ਇਸ ਮੌਕੇ ਸ਼ਹਿਰੀ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਪਿ੍ਥੀਪਾਲ ਸਿੰਘ ਮਾੜੀਮੇਘਾ, ਬਲਦੇਵ ਸਿੰਘ ਪੰਡੋਰੀ, ਅਜੈਬ ਸਿੰਘ ਅਲਾਦੀਨਪੁਰ, ਨਿਰਵੈਲ ਸਿੰਘ ਡਾਲੇਕੇ, ਨਛੱਤਰ ਸਿੰਘ ਤਰਨ ਤਾਰਨ ਨੇ ਕਿਹਾ ਕਿਸਾਨ ਸਯੁੰਕਤ ਕਿਸਾਨ ਮੋਰਚੇ ਦੇ ਦਬਾਅ ਸਦਕਾ ਹੀ ਪੰਜਾਬ ਦੀ ਕੈਪਟਨ ਸਰਕਾਰ ਨੂੰ ਹਫ਼ਤੇ ਦੇ ਪੰਜ ਦਿਨ ਦੁਕਾਨਾਂ ਖੋਲ੍ਹਣ ਦੀ ਖੁੱਲ ਦਿੱਤੀ ਹੈ | ਉਕਤ ਆਗੂਆਂ ਨੇ ਕਿਹਾ ਕਿ ਕੋਰੋਨਾ ਦੀ ਬਿਮਾਰੀ ਦਾ ਮੁਕਾਬਲਾ ਲਾਕਡਾਊਨ ਕਰਕੇ ਕੀਤਾ ਜਾ ਰਿਹਾ ਹੈ | ਅਸਲ ਵਿਚ ਸਰਕਾਰ ਦੀ ਕੋਈ ਵਿਉਂਤਬੰਦੀ ਨਹੀਂ | ਇਸ ਮੌਕੇ ਸਵਿੰਦਰ ਸਿੰਘ ਖੱਬੇ, ਤਰਲੋਚਨ ਸਿੰਘ ਤਰਨ ਤਾਰਨ, ਨਿਸ਼ਾਨ ਸਿੰਘ ਪੰਨੂੰ, ਅੰਮਿ੍ਤਪਾਲ ਸਿੰਘ ਜੌੜਾ, ਲੱਖਾ ਸਿੰਘ, ਮੰਨਣ, ਹਰਦੀਪ ਸਿੰਘ ਰਸੂਲਪੁਰ, ਸੁਖਦੇਵ ਸਿੰਘ ਜਵੰਦਾ, ਗੁਰਪ੍ਰਤਾਪ ਸਿੰਘ ਬਾਠ, ਚਰਨ ਸਿੰਘ, ਕੁਲਦੀਪ ਸਿੰਘ, ਹਰਜੀਤ ਸਿੰਘ, ਮੇਜਰ ਸਿੰਘ ਕੱਦ, ਕਰਮਜੀਤ ਸਿੰਘ ਕਲੇਰ, ਪੂਰਨ ਸਿੰਘ ਦੇਊ, ਡਾ. ਸਤਨਾਮ ਸਿੰਘ ਦੇਊ ਗਿੱਲ, ਸਤਨਾਮ ਜੋਹਲ, ਧੀਰ ਸਿੰਘ ਕੱਦਗਿੱਲ, ਪਿਆਰਾ ਸਿੰਘ, ਪਰਮਜੀਤ ਸਿੰਘ, ਕੁਲਵੰਤ ਸਿੰਘ ਖਹਿਰਾ, ਬਲਵਿੰਦਰ ਸਿੰਘ ਸਖੀਰਾ ਆਦਿ ਹਾਜ਼ਰ ਸਨ |
ਭਿੱਖੀਵਿੰਡ, (ਬੌਬੀ)-ਕੋਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜਿਥੇ ਪੰਜਾਬ ਸਰਕਾਰ ਵਲੋਂ ਹਫ਼ਤਾਵਾਰੀ ਲਾਕਡਾਊਨ ਕਰ ਦਿੱਤਾ ਗਿਆ ਹੈ, ਉਥੇ ਹੀ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਦਾ ਡਟਵਾਂ ਵਿਰੋਧ ਵੀ ਜਗ੍ਹਾ-ਜਗ੍ਹਾ ਵੇਖਣ ਨੂੰ ਮਿਲ ਰਿਹਾ ਹੈ, ਜਿਸਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਦਾਰਾਂ ਨੂੰ ਆ ਰਹੀ ਮੁਸ਼ਕਿਲ ਸਬੰਧੀ ਸਰਕਾਰ 'ਤੇ ਦਬਾਅ ਬਣਾਉਣ ਲਈ ਦੁਕਾਨਦਾਰਾਂ ਦੇ ਹੱਕ ਵਿਚ ਨਿੱਤਰ ਕੇ ਦੁਕਾਨਾਂ ਖੁਲ੍ਹਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਇਸ ਸਬੰਧੀ ਜਿਥੇ ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਜਗ੍ਹਾ 'ਤੇ ਇਕੱਠ ਕਰਕੇ ਦੁਕਾਨਦਾਰਾਂ ਨੂੰ ਵੀ ਦੁਕਾਨਾਂ ਖੋਲ੍ਹਣ ਲਈ ਕਿਹਾ ਗਿਆ, ਪਰ ਭਿੱਖੀਵਿੰਡ ਦਿਆਲਪੁਰਾ ਅਲਗੋਂ ਕੋਠੀ ਖਾਲੜਾ ਵਿਖੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਨਹੀਂ ਖੋਲ੍ਹੀਆਂ | ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਡਾ ਦਿਆਲਪੁਰਾ ਵਿਚ ਕਿਸਾਨਾਂ ਵਲੋਂ ਇਕੱਤਰ ਹੋ ਕੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਿਰ ਕੀਤਾ, ਦੂਜੇ ਪਾਸੇ ਥਾਣਾ ਮੁਖੀ ਕੱਚਾ ਪੱਕਾ ਲਖਵਿੰਦਰ ਸਿੰਘ ਦਾ ਕਹਿਣਾ ਸੀ ਕਿ ਕਿਸਾਨਾਂ ਵਲੋਂ ਜੋ ਕਰਫਿਊ ਦਾ ਉਲੰਘਣਾ ਕਰਕੇ ਭਾਰੀ ਇਕੱਠ ਕੀਤਾ ਗਿਆ ਹੈ, ਉਸ ਕਰਕੇ ਕਿਸਾਨਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਹਰੀਕੇ ਪੱਤਣ ਵਿਖੇ ਦੁਕਾਨਦਾਰਾਂ ਦੇ ਹੱਕ ਵਿਚ ਰੋਸ ਮਾਰਚ
ਹਰੀਕੇ ਪੱਤਣ, (ਸੰਜੀਵ ਕੁੰਦਰਾ)- ਪੰਜਾਬ ਸਰਕਾਰ ਵਲੋਂ ਕੀਤੀ ਤਾਲਾਬੰਦੀ ਦੇ ਵਿਰੋਧ ਵਿਚ ਤੇ ਦੁਕਾਨਦਾਰਾਂ ਦੇ ਹੱਕ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ ਆਗੂ ਸਵਰਨ ਸਿੰਘ ਖਹਿਰਾ ਦੀ ਅਗਵਾਈ ਕਸਬਾ ਹਰੀਕੇ ਪੱਤਣ ਵਿਖੇ ਰੋਸ ਮਾਰਚ ਕੱਢਿਆ ਗਿਆ ਤੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ | ਇਸ ਮੌਕੇ ਕਿਸਾਨਾਂ ਨੇ ਕਸਬਾ ਹਰੀਕੇ ਪੱਤਣ ਦੇ ਪੱਟੀ ਰੋਡ, ਮੱਖੂ ਰੋਡ ਅਤੇ ਅੰਮਿ੍ਤਸਰ ਰੋਡ ਤੇ ਰੋਸ ਮਾਰਚ ਕੱਢਿਆ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂ ਗੁਰਭੇਜ ਸਿੰਘ ਧਾਰੀਵਾਲ ਤੇ ਸੁਖਦੇਵ ਸਿੰਘ ਦੁੱਬਲੀ ਨੇ ਕਿਹਾ ਕਿ ਕੋਰੋਨਾ ਦੇ ਨਾਂਅ 'ਤੇ ਸਰਕਾਰ ਲੋਕਾਂ ਨੂੰ ਲੁੱਟ ਤੇ ਕੁੱਟ ਰਹੀ ਹੈ | ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ, ਉਹ ਆਪਣੀਆਂ ਦੁਕਾਨਾਂ ਖੋਲ੍ਹਣ ਜੇਕਰ ਸਰਕਾਰ ਜਾਂ ਪ੍ਰਸ਼ਾਸਨ ਦੁਕਾਨਦਾਰਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਕਰਦੀ ਹੈ ਤਾਂ ਕਿਸਾਨ ਜਥੇਬੰਦੀਆਂ ਉਨ੍ਹਾਂ ਦੇ ਨਾਲ ਖੜੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਡਰਾ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਨੇ ਦੁਕਾਨਾਂ ਨਹੀਂ ਖੋਲ੍ਹੀਆਂ | ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵਲੋਂ ਇਹ ਰੋਸ ਮਾਰਚ ਦੁਕਾਨਦਾਰਾਂ ਦੇ ਹੱਕ ਵਿਚ ਕੀਤਾ ਗਿਆ, ਪ੍ਰੰਤੂ ਨਾਂ ਤਾਂ ਦੁਕਾਨਦਾਰਾਂ ਨੇ ਦੁਕਾਨਾਂ ਹੀ ਖੋਲ੍ਹੀਆਂ ਅਤੇ ਨਾਂ ਹੀ ਕਿਸਾਨਾਂ ਨਾਲ ਰੋਸ ਮਾਰਚ ਵਿਚ ਸ਼ਾਮਲ ਹੋਏ | ਇਸ ਮੌਕੇ ਦਲਜੀਤ ਸਿੰਘ ਹਰੀਕੇ, ਬਲਵਿੰਦਰ ਸਿੰਘ, ਸਤਨਾਮ ਸਿੰਘ ਹਰੀਕੇ, ਮੁਖਤਿਆਰ ਸਿੰਘ, ਗੁਰਭੇਜ ਸਿੰਘ, ਦਿਲਬਾਗ ਸਿੰਘ, ਤਰਸੇਮ ਸਿੰਘ ਠੱਠੀਆਂ, ਰਾਜਬੀਰ ਸਿੰਘ,ਹਰਦਿਆਲ ਸਿੰਘ,ਮੇਜਰ ਸਿੰਘ, ਸ਼ਿੰਗਾਰ ਸਿੰਘ, ਗੁਰਨਾਮ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਚੋਹਲਾ ਸਾਹਿਬ ਵਿਖੇ ਜਥੇਬੰਦੀਆਂ ਵਲੋਂ ਸਰਕਾਰੀ ਫ਼ੁਰਮਾਨ ਦਾ ਵਿਰੋਧ
ਚੋਹਲਾ ਸਾਹਿਬ, (ਬਲਵਿੰਦਰ ਸਿੰਘ)¸ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਚੋਹਲਾ ਸਾਹਿਬ ਵਿਖੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਵਿਦਿਆਰਥੀਆਂ ਵਲੋਂ ਸਰਕਾਰਾਂ ਦੇ ਫ਼ਰਮਾਨ ਦਾ ਵਿਰੋਧ ਕਰਦੇ ਹੋਏ ਚੋਹਲਾ ਸਾਹਿਬ ਦੇ ਬਾਜ਼ਾਰਾਂ ਵਿਚ ਮਾਰਚ ਕੀਤਾ ਗਿਆ | ਅੱਜ ਦੇ ਪ੍ਰੋਗਰਾਮ ਦੀ ਅਗਵਾਈ ਵੱਖ-ਵੱਖ ਕਿਸਾਨ ਜਥੇਬੰਦੀਆਂ ਕੁੱਲ ਹਿੰਦ ਕਿਸਾਨ ਸਭਾ ਵਲੋਂ ਬਲਵਿੰਦਰ ਸਿੰਘ ਦਦੇਹਰ ਸਾਹਿਬ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਵਲੋਂ ਪਰਗਟ ਸਿੰਘ ਚੰਬਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਰਤਨ ਸਿੰਘ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਲਵਪ੍ਰੀਤ ਸਿੰਘ ਮਾੜੀਮੇਘਾ ਨੇ ਕਿਹਾ ਕਿ ਇਨ੍ਹਾਂ ਗੰਭੀਰ ਪ੍ਰਸਥਿਤੀਆਂ ਵਿਚ ਸਰਕਾਰਾਂ ਕੋਰੋਨਾ ਨੂੰ ਢਾਲ ਬਣਾ ਕੇ ਲੋਕ ਵਿਰੋਧੀ ਫ਼ਰਮਾਨ ਜਾਰੀ ਕਰਕੇ ਲੋਕਾਂ ਦੇ ਕੰਮਾਂਕਾਰਾਂ ਦਾ ਬੇੜਾ ਗਰਕ ਕਰਨ 'ਤੇ ਤੁਲੀ ਹੋਈ ਹੈ। ਇਸ ਮੌਕੇ ਦੁਕਾਨਦਾਰ ਵਲੋਂ ਬਰਿੰਦਰ ਕੁਮਾਰ, ਵਿਨੋਦ ਕੁਮਾਰ, ਰਜਿੰਦਰ ਸਿੰਘ, ਲਾਲੀ ਸਪਰੇਅ ਪਾਰਟ, ਸਰਬਜੀਤ ਸਿੰਘ, ਸੁਰਜੀਤ ਸਿੰਘ ਕਿਸਾਨ ਜਥੇਬੰਦੀਆਂ ਵਲੋਂ ਪਰਮਜੀਤ ਸਿੰਘ ਚੋਹਲਾ ਸਾਹਿਬ, ਕਾਰਜ ਸਿੰਘ ਚੋਹਲਾ, ਹਰਨਾਮ ਚੋਹਲਾ, ਬੁਧ ਸਿੰਘ ਰੁੜੀ ਵਾਲਾ, ਗੁਰਦੇਵ ਖਾਰਾ, ਮਨਜੀਤ ਸਿੰਘ ਖਾਰਾ, ਗੁਰਨਾਮ ਸਿੰਘ, ਸੁਖਪਾਲ ਸਿੰਘ, ਗੁਰਬਚਨ ਸਿੰਘ, ਅਤੇ ਹਰਨਾਮ ਘੜਕਾ ਆਦਿ ਹਾਜ਼ਰ ਸਨ।
ਭਿੱਖੀਵਿੰਡ ਵਿਖੇ ਰੋਸ ਮਾਰਚ
ਭਿੱਖੀਵਿੰਡ, (ਬੌਬੀ)-ਸੰਯੁਕਤ ਮੋਰਚਾ ਦਿੱਲੀ ਦੇ ਸੱਦੇ ਨੂੰ ਲਾਗੂ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਲੋਕਾਂ ਨੂੰ ਕੋਰੋਨਾ ਦੇ ਨਾਂਅ 'ਤੇ ਡਰਾ ਧਮਕਾ ਕੇ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਕਰਵਾਉਣ ਦੇ ਵਿਰੋਧ ਵਿਚ ਖਾਲੜਾ ਤੇ ਭਿੱਖੀਵਿੰਡ ਚੌਂਕਾਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਸੰਗਠਨ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਕਈ ਵਾਰ ਕੋਸ਼ਿਸ਼ਾਂ ਕਰ ਚੁੱਕੀ ਤੇ ਹੁਣ ਕੋਰੋਨਾ ਮਹਾਂਮਾਰੀ ਨੂੰ ਆਧਾਰ ਬਣਾ ਕੇ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ, ਜਿਸ ਨਾਲ ਦੁਕਾਨਦਾਰ ਤੇ ਦਿਹਾੜੀਦਾਰ ਗ਼ਰੀਬਾਂ ਲਈ ਭੁੱਖਮਰੀ ਜਿਹੇ ਹਾਲਾਤ ਪੈਦਾ ਹੋ ਗਏ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਬਜਾਇ ਲੋਕਾਂ ਨੂੰ ਬਰਬਾਦੀ ਤੇ ਭੁੱਖਮਰੀ ਦੇ ਰਾਹ ਤੋਰਨ ਦੇ ਜੇ ਕੋਰੋਨਾ ਨਾਂਅ ਦੀ ਕੋਈ ਮਹਾਂਮਾਰੀ ਹੈ ਤੇ ਕੇਂਦਰ ਤੇ ਪੰਜਾਬ ਸਰਕਾਰ ਇਸ ਦਾ ਵਿਗਿਆਨਕ ਹੱਲ ਲੱਭੇ ਤੇ ਦੁਕਾਨਦਾਰਾਂ ਨੂੰ ਦੁਕਾਨਾ ਖੋਲ੍ਹਣ ਦਿੱਤੀਆਂ ਜਾਣ। ਉਨ੍ਹਾਂ ਨੇ ਦੱਸਿਆ ਕਿ 20 ਮਈ ਨੂੰ ਮਾਝੇ ਦੇ ਜਰਨੈਲਾਂ ਦੀ ਧਰਤੀ 'ਤੇ ਜ਼ਿਲ੍ਹਾ ਤਰਨ ਤਾਰਨ ਤੋਂ ਹਜ਼ਾਰਾਂ ਟਰੈਕਟਰ-ਟਰਾਲੀਆਂ, ਬੱਸਾਂ, ਕਾਰਾਂ ਟਰੱਕਾਂ ਰਾਹੀਂ ਜਥਾ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਚਾਲੇ ਪਾਵੇਗਾ। ਇਸ ਮੌਕੇ ਦਿਲਬਾਗ ਸਿੰਘ ਪਹੂਵਿੰਡ, ਮਹਿਲ ਸਿੰਘ ਮਾੜੀਮੇਘਾ, ਸਤਨਾਮ ਸਿੰਘ ਮਨਿਹਾਲਾ, ਰਾਜਬੀਰ ਸਿੰਘ ਮਨਿਹਾਲਾ, ਨਿਸ਼ਾਨ ਸਿੰਘ ਮਾੜੀ ਮੇਘਾ, ਰਣਜੀਤ ਸਿੰਘ ਚੀਮਾ, ਗੁਰਜਿੰਦਰ ਸਿੰਘ ਚੀਮਾ, ਸੁਖਚੈਨ ਸਿੰਘ ਅਮੀਰਕੇ, ਬਲਵਿੰਦਰ ਸਿੰਘ ਵਾੜਾ ਠੱਠੀ, ਲਵਪ੍ਰੀਤ ਚੀਮਾ, ਨਿਸ਼ਾਨ ਸਿੰਘ ਮਨਾਵਾ, ਬਾਜ ਸਿੰਘ ਖਾਲੜਾ, ਬਲਵਿੰਦਰ ਸਿੰਘ ਦੋਦੇ, ਸੁਖਪਾਲ ਸਿੰਘ ਦੋਦੇ, ਹਰਚੰਦ ਸਿੰਘ ਸਾਧਰਾ, ਜੁਗਰਾਜ ਸਿੰਘ ਸਾਧਰਾ, ਨਿਰਵੈਰ ਸਿੰਘ ਚੇਲਾ, ਸੁਖਦੇਵ ਸਿੰਘ ਚੇਲਾ, ਬਲਦੇਵ ਸਿੰਘ ਉੱਦੋਕੇ, ਹੀਰਾ ਸਿੰਘ ਮੱਦਰ, ਪੂਰਨ ਸਿੰਘ ਮੱਦਰ, ਬਿੱਕਰ ਸਿੰਘ ਮੱਖੀ, ਬਲਜੀਤ ਸਿੰਘ ਅਮੀਸ਼ਾਹ, ਬਾਜ਼ ਸਿੰਘ ਅਮੀਸ਼ਾਹ ਆਦਿ ਕਿਸਾਨ ਸ਼ਾਮਿਲ ਸਨ।
ਹਰੀਕੇ ਪੱਤਣ ਬਾਜ਼ਾਰ ਵਿਚ ਕੱਢਿਆ ਰੋਸ ਮਾਰਚ
ਹਰੀਕੇ ਪੱਤਣ, (ਸੰਜੀਵ ਕੁੰਦਰਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੀ ਤਾਲਾਬੰਦੀ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਕਮੇਟੀ ਮੈਂਬਰ ਜਸਪਾਲ ਸਿੰਘ ਕਿਰਤੋਵਾਲ ਦੀ ਅਗਵਾਈ ਹੇਠ ਕਸਬਾ ਹਰੀਕੇ ਪੱਤਣ ਵਿਖੇ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਅਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ। ਕਿਸਾਨ ਆਗੂ ਜਸਪਾਲ ਸਿੰਘ ਕਿਰਤੋਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਬਜ਼ਾਰ ਬੰਦ ਕਰਵਾ ਕੇ ਲੋਕਾਂ ਨੂੰ ਰੋਟੀ ਤੋਂ ਵੀ ਔਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰ ਤੇ ਰੇਹੜੀ ਫੜ੍ਹੀ ਵਾਲਿਆਂ ਦੇ ਕਾਰੋਬਾਰ ਬੰਦ ਕਰਕੇ ਉਨ੍ਹਾਂ ਨੂੰ ਅੰਦਰ ਡੱਕਿਆ ਹੋਇਆ ਹੈ ਜਦਕਿ ਸ਼ਰਾਬ ਦੇ ਠੇਕੇ ਸਰਕਾਰ ਨੇ ਖੋਲ੍ਹੇ ਹੋਏ ਹਨ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਦੁਕਾਨਾਂ ਖੋਲ੍ਹਣ। ਜੇਕਰ ਪ੍ਰਸ਼ਾਸਨ ਉਨ੍ਹਾਂ ਨਾਲ ਕੋਈ ਧੱਕਾ ਕਰਦਾ ਹੈ ਤਾਂ ਅਸੀਂ ਦੁਕਾਨਦਾਰਾਂ ਦੇ ਨਾਲ ਖੜਾਂਗੇ। ਇਸ ਮੌਕੇ ਕੇਵਲ ਸਿੰਘ ਕਿਰਤੋਵਾਲ, ਗੁਰਦੇਵ ਸਿੰਘ ਕੋਟਬੁੱਢਾ, ਗੁਰਜੰਟ ਸਿੰਘ ਕਿਰਤੋਵਾਲ, ਨਰਿੰਦਰ ਸਿੰਘ, ਰੇਸ਼ਮ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਹਰਦੇਵ ਸਿੰਘ ਕੋਟਬੁੱਢਾ, ਰਘਬੀਰ ਸਿੰਘ ਕੋਟਬੁੱਢਾ, ਮੱਸਾ ਸਿੰਘ, ਸਰਦਾਰਾ ਸਿੰਘ ਅਤੇ ਬਾਬਾ ਅਤਰ ਸਿੰਘ ਕੋਟਬੁੱਢਾ ਆਦਿ ਹਾਜ਼ਰ ਸਨ।
ਦੁਕਾਨਦਾਰ ਭਾਈਚਾਰੇ ਦੇ ਹੱਕ ਵਿਚ ਝੰਡਾ ਮਾਰਚ
ਪੱਟੀ, (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਪੱਟੀ ਸ਼ਹਿਰ ਦੇ ਮੇਨ ਬਜਾਰ ਅਤੇ ਨਾਲ ਲੱਗਦੇ ਕਸਬਿਆ ਅਤੇ ਪਿੰਡਾਂ ਵਿਚ ਝੰਡਾ ਮਾਰਚ ਕਰਦੇ ਹੋਏ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਗਈ। ਜਿਸ ਦੀ ਪ੍ਰਧਾਨਗੀ ਦਿਲਬਾਗ ਸਿੰਘ ਸਭਰਾ ਤੇ ਸਰਵਨ ਸਿੰਘ ਹਰੀਕੇ ਨੇ ਕੀਤੀ। ਇਸ ਮੌਕੇ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸੁਖਦੇਵ ਸਿੰਘ ਦੁਬਲੀ ਅਤੇ ਗੁਰਭੇਜ ਸਿੰਘ ਧਾਰੀਵਾਲ ਨੇ ਕਿਹਾ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਹਰ ਫਰੰਟ ਤੋਂ ਫੇਲ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੀ ਬਜਾਏ, ਕੋਰੋਨਾ ਦੀ ਆੜ ਹੇਠ ਦੁਕਾਨਦਾਰਾਂ ਤੇ ਰੇੜ੍ਹੀ-ਫੜੀ ਵਾਲਿਆਂ 'ਤੇ ਪਰਚੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਮਾਕਸ ਨਾ ਪਾਉਣ 'ਤੇ ਪੁਲਿਸ ਵਲੋਂ ਜੁਰਮਾਨੇ ਕੀਤੇ ਜਾ ਰਹੇ ਹਨ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੰਡੀ ਵਿਚ ਰੁਲ ਰਹੇ ਹਨ ਤੇ ਕੋਰੋਨਾ ਦੇ ਨਾਂਅ 'ਤੇ ਲੋਕਾਂ ਦੀ ਲੁੱਟ ਹੋ ਰਹੀ ਹੈ ਤੇ ਲੋਕਾਂ ਦੀਆਂ ਆਕਸੀਜ਼ਨ ਤੋਂ ਬਿਨਾਂ ਹਸਪਤਾਲਾਂ ਵਿਚ ਮੌਤਾਂ ਹੋ ਰਹੀਆਂ ਹਨ। ਪੰਜਾਬ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਦੀ ਮੌਤ ਦਾ ਤਮਾਸ਼ਾ ਦੇਖ ਰਹੀ ਹੈ। ਲੋਕ ਬੇਰੁਜ਼ਗਾਰ ਹੋ ਰਹੇ ਹਨ ਤੇ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਕੀਤੇ ਹੋਏ ਵਾਅਦਿਆਂ 'ਤੇ ਧਿਆਨ ਨਾ ਦਿੱਤਾ ਅਤੇ ਦੁਕਾਨਦਾਰਾਂ ਤੇ ਰੇੜ੍ਹੀ-ਫੜ੍ਹੀ ਵਾਲਿਆ ਤੇ ਜੇ ਪੰਜਾਬ ਪੁਲਿਸ ਨੇ ਝੂਠੇ ਪਰਚੇ ਦਰਜ ਕਰਕੇ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਸਰਕਾਰ ਦਾ ਸਖਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਹਾਜਰ ਆਗੂ ਸਰਵਨ ਸਿੰਘ ਸੀਤੋ, ਨਿਸਾਨ ਸਿੰਘ, ਸਤਨਾਮ ਸਿੰਘ ਹਰੀਕੇ, ਹਰਿੰਦਰ ਸਿੰਘ, ਚਾਨਣ ਸਿੰਘ, ਗੁਰਜੰਟ ਸਿੰਘ, ਰੂਪ ਸਿੰਘ, ਜਰਨੈਲ ਸਿੰਘ, ਜੁਗਰਾਜ ਸਿੰਘ, ਕਿਰਪਾਲ ਸਿੰਘ ਆਦਿ ਆਗੂ ਹਾਜ਼ਰ ਸਨ।
ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ
ਭਿੱਖੀਵਿੰਡ, (ਬੌਬੀ)-ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਕੀਤੇ ਲਾਕਡਾਊਨ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚੋਂ ਕੀਤੇ ਗਏ ਲਾਕਡਾਊਨ ਦੇ ਖ਼ਿਲਾਫ਼ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਪੰਜਾਬ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹੱਕ ਵਿਚ ਪ੍ਰਦਰਸ਼ਨ ਕਰਕੇ ਦੁਕਾਨਾਂ ਖੁਲ੍ਹਵਾਉਣ ਦਾ ਐਲਾਨ ਕੀਤਾ ਗਿਆ ਸੀ, ਭਾਵੇਂ ਬੀਤੇ ਕੱਲ੍ਹ ਵੱਖ-ਵੱਖ ਥਾਈਂ ਕਿਸਾਨ ਆਗੂਆਂ ਵਲੋਂ ਵਪਾਰੀਆਂ ਨਾਲ ਮੀਟਿੰਗਾਂ ਕਰਕੇ ਅੱਜ ਦੁਕਾਨਾਂ ਖੋਲ੍ਹਣ ਲਈ ਗੱਲ ਕਹੀ ਗਈ ਸੀ, ਪਰ ਅੱਜ ਸਵੇਰੇ ਤੋਂ ਹੀ ਪੁਲਿਸ ਪ੍ਰਸ਼ਾਸਨ ਵਲੋਂ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਵਾਰ-ਵਾਰ ਲਾਊਡ ਸਪੀਕਰ ਰਾਹੀਂ ਦੁਕਾਨਾਂ ਬੰਦ ਰੱਖਣ ਲਈ ਕਿਹਾ ਜਾ ਰਿਹਾ ਸੀ, ਜਿਸ ਕਾਰਨ ਅੱਜ ਭਿੱਖੀਵਿੰਡ ਦਿਆਲਪੁਰਾ ਅਤੇ ਹੋਰ ਇਲਾਕਿਆਂ ਵਿਚ ਦੁਕਾਨਾਂ ਤਕਰੀਬਨ ਬੰਦ ਰਹੀਆਂ, ਪਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਦੀ ਤਾਲ੍ਹਾਬੰਦੀ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਅਤੇ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਰੇਸ਼ਮ ਸਿੰਘ ਘੁਰਕਵਿੰਡ, ਚਰਨ ਸਿੰਘ ਬੈਂਕਾ, ਜਮਹੂਰੀ ਕਿਸਾਨ ਸਭਾ ਦੇ ਕਾਮਰੇਡ ਦਲਜੀਤ ਸਿੰਘ ਦਿਆਲਪੁਰਾ, ਕਿਸਾਨ ਸੰਘਰਸ਼ ਕਮੇਟੀ ਏਕਤਾ ਗਰੁੱਪ ਦੇ ਗੁਰਭੇਜ ਸਿੰਘ, ਹਰਦੀਪ ਸਿੰਘ ਜੌੜਾ, ਹਰਚਰਨ ਸਿੰਘ ਲੋਹਕਾ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਮਨਜੀਤ ਸਿੰਘ ਮਦਰ, ਬਲਕਾਰ ਸਿੰਘ, ਤਰਸੇਮ ਸਿੰਘ ਕਲਸੀਆਂ, ਕਸ਼ਮੀਰ ਸਿੰਘ ਅਹਿਮਦਪੁਰ, ਹਰਭੇਜ ਸਿੰਘ ਬੇਗੇਪੁਰ, ਬਿਕਰਮਜੀਤ ਸਿੰਘ ਜੌੜਾ, ਸੁਖਦੇਵ ਸਿੰਘ ਬੈਂਕਾ, ਜਸਪਾਲ ਸਿੰਘ, ਮਨਜੀਤ ਸਿੰਘ ਬੈਂਕਾ, ਕੇਵਲ ਸਿੰਘ ਮਾੜੀ ਕੰਬੋਕੇ, ਮਨਜੀਤ ਸਿੰਘ ਮੰਦਰ, ਹਰਦੀਪ ਸਿੰਘ ਜੌੜਾ, ਹਰਚਰਨ ਸਿੰਘ ਲੌਹਕਾ, ਕਸ਼ਮੀਰ ਸਿੰਘ ਠੱਠੀਆਂ, ਗੁਰਸੇਵਕ ਸਿੰਘ, ਅਮਰੀਕ ਸਿੰਘ ਜੌੜਾ, ਅਜੀਤ ਸਿੰਘ ਮਾੜੀਮੇਘਾ, ਹਰਭਜਨ ਸਿੰਘ ਮਾੜੀ, ਕਾਲਾ ਸਿੰਘ ਆਦਿ ਹਾਜ਼ਰ ਸਨ।
ਦੁਕਾਨਾਂ ਖਲਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਝਬਾਲ ਵਿਖੇ ਕੀਤਾ ਰੋਸ ਪ੍ਰਦਰਸ਼ਨ
ਝਬਾਲ, (ਸੁਖਦੇਵ ਸਿੰਘ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਲਾਕਡਾਊਨ ਦੌਰਾਨ ਸਰਕਾਰ ਵਲੋਂ ਬੰਦ ਪਈਆਂ ਦੁਕਾਨਾਂ ਨੂੰ ਖੁਲ੍ਹਵਾਉਣ ਲਈ ਦੁਕਾਨਦਾਰਾਂ ਦੀ ਹਮਾਇਤ ਕਰਦਿਆਂ ਕਿਸਾਨ ਜਥੇਬੰਦੀਆਂ ਨੇ ਝਬਾਲ ਵਿਖੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਪਰ ਦੁਕਾਨਦਾਰਾਂ ਨੇ ਕਿਸਾਨ ਜਥੇਬੰਦੀਆਂ ਦਾ ਕੋਈ ਸਮਰਥਨ ਨਹੀਂ ਦਿੱਤਾ, ਸਗੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਕੀਤਾ। ਇਸ ਮੌਕੇ ਕੁਲ ਹਿੰਦ ਕਿਸਾਨ ਯੂਨੀਅਨ ਦੇ ਆਗੂ ਕਾਮਰੇਡ ਦਵਿੰਦਰ ਕੁਮਾਰ ਸੋਹਲ, ਭਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਤੇ ਜਮੂਹਰੀ ਕਿਸਾਨ ਸਭਾ ਦੇ ਆਗੂ ਕਾਮਰੇਡ ਨਰਭਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਦੀ ਵਾਗਡੋਰ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ, ਜੋ ਡੰਡੇ ਦੇ ਜ਼ੋਰ ਨਾਲ ਲੋਕਾਂ ਕੋਲੋਂ ਜੁਰਮਾਨੇ ਵਸੂਲੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਸਕੂਲ ਬੰਦ ਰੱਖ ਕੇ ਨਵੀਂ ਪੀੜ੍ਹੀ ਨੂੰ ਬੌਧਿਕ ਕੰਗਾਲੀ ਵੱਲ ਧੱਕਿਆ ਜਾ ਰਿਹਾ ਹੈ। ਜ਼ਬਰੀ ਦੁਕਾਨਾਂ ਬੰਦ ਕਰਵਾ ਕੇ ਦੁਕਾਨਦਾਰਾਂ ਨੂੰ ਭੁੱਖਮਰੀ ਵੱਲ ਧੱਕਿਆ ਜਾ ਰਿਹਾ ਹੈ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਹਿਲਾਂ ਕਿਸਾਨਾਂ ਨੂੰ ਬਰਬਾਦ ਕਰ ਚੁੱਕੀ ਹੈ ਤੇ ਹੁਣ ਦੁਕਾਨਦਾਰ ਅਤੇ ਵਪਾਰੀਆਂ ਦਾ ਨੁਕਸਾਨ ਕਰਨ 'ਤੇ ਤੁਲੀ ਹੋਈ ਹੈ। ਇਸ ਮੌਕੇ ਉਨ੍ਹਾਂ ਨੇ ਸਮੂਹ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ। ਇਸ ਮੌਕੇ ਜਥੇਬੰਦੀਆਂ ਵਲੋਂ ਸਰਕਾਰ ਦੀ ਕਿਸਾਨ ਤੇ ਦੁਕਾਨਦਾਰ ਮਾਰੂ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਸਬੀਰ ਸਿੰਘ ਚੀਮਾ, ਬਲਜੀਤ ਸਿੰਘ ਪਟਵਾਰੀ, ਸੁਰਿੰਦਰ ਸਿੰਘ ਬਿੱਲਾ, ਸ਼ਵਿੰਦਰ ਸਿੰਘ ਦੋਦੇ, ਮੁਖਤਾਰ ਸਿੰਘ ਦੋਦੇ, ਚਾਨਣ ਸਿੰਘ, ਮਨਪ੍ਰੀਤ ਸਿੰਘ, ਸੰਨੀ ਪੰਜਵੜ੍ਹ ਸਮੇਤ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।
ਦੁਕਾਨਦਾਰਾਂ ਵਲੋਂ ਕਿਸਾਨਾਂ ਦਾ ਸਾਥ ਨਾ ਦੇਣ ਕਾਰਨ ਕਸਬਾ ਖਾਲੜਾ ਪੂਰਨ ਬੰਦ ਰਿਹਾ
ਖਾਲੜਾ, (ਜੱਜਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਕੀਤੀ ਜਾ ਰਹੀ ਹਫ਼ਤਾਵਾਰੀ ਤਾਲ੍ਹਾਬੰਦੀ ਨੂੰ ਡਰਾਮਾ ਦੱਸਦਿਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਸੱਦਾ ਕਿ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਵਿਚ ਦੁਕਾਨਦਾਰਾਂ ਦਾ ਸਾਥ ਦਿੱਤਾ ਜਾਵੇਗਾ, ਨੂੰ ਉਸ ਵੇਲੇ ਕੋਈ ਬੂਰ ਪੈਂਦਾ ਨਹੀਂ ਦਿਸਿਆ, ਜਦੋਂ ਕਿਸਾਨ ਤਾਂ ਸੜਕਾਂ 'ਤੇ ਨਿੱਤਰੇ, ਪ੍ਰੰਤੂ ਦੁਕਾਨਦਾਰਾਂ ਕੋਈ ਸਾਥ ਨਾ ਦੇਣ ਕਾਰਨ ਬਾਜ਼ਾਰ ਬੰਦ ਹੀ ਰਹੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੁਰਬਾਜ ਸਿੰਘ ਸਿਧਵਾਂ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਵੱਖ ਵੱਖ ਕਸਬਿਆਂ 'ਚੋਂ ਹੁੰਦਾ ਹੋਇਆ ਕਸਬਾ ਖਾਲੜਾ ਪਹੁੰਚਿਆ, ਜਿਥੇ ਉਨ੍ਹਾਂ ਦੁਕਾਨਦਾਰਾਂ ਨੂੰ ਖੋਲ੍ਹਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਨੂੰ ਖ਼ਤਮ ਕਰਨ ਲਈ ਡਰਾਮੇ ਰਚ ਰਹੀ ਹੈ ਤੇ ਕੋਰੋਨਾ ਦਾ ਲੋਕਾਂ ਨੂੰ ਡਰ ਪੈਦਾ ਕਰਕੇ ਉਨ੍ਹਾਂ ਦਾ ਕਾਰੋਬਾਰ ਖ਼ਤਮ ਕਰਨੇ ਵੀ ਇਸ ਮੁਹਿੰਮ ਦਾ ਹਿੱਸਾ ਹੈ। ਇਸ ਮੌਕੇ ਰਸਾਲ ਸਿੰਘ ਮਾੜੀ ਮੇਘਾ, ਦਰਸ਼ਨ ਸਿੰਘ ਪਹੂਵਿੰਡ, ਦਲਜੀਤ ਸਿੰਘ ਸ਼ਾਹ ਚੱਕ, ਇੰਦਰਜੀਤ ਸਿੰਘ ਮਾੜੀ ਮੇਘਾ, ਨਿਸ਼ਾਨ ਸਿੰਘ, ਮਹਾਂਬੀਰ ਸਿੰਘ ਨਾਰਲੀ, ਭਜਨ ਸਿੰਘ ਚੱਕ, ਅਜੀਤ ਸਿੰਘ ਮਾੜੀ ਮੇਘਾ, ਹਰਭਜਨ ਸਿੰਘ, ਹਰਦੀਪ ਸਿੰਘ ਜੌੜਾ, ਹਰਚਰਨ ਸਿੰਘ ਲੌਹਕਾ, ਕਸ਼ਮੀਰ ਸਿੰਘ ਠੱਠੀਆਂ, ਗੁਰਸੇਵਕ ਸਿੰਘ,ਅਮਰੀਕ ਸਿੰਘ, ਤਸਵੀਰ ਸਿੰਘ ਆਦਿ ਹਾਜ਼ਰ ਸਨ।
ਜਥੇਬੰਦੀਆਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਕੀਤਾ ਰੋਸ ਮਾਰਚ
ਪੱਟੀ, (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ, ਮਜ਼ਦੂਰਾਂ ਨੇ ਜਮਹੂਰੀ ਕਿਸਾਨ ਸਭਾ ਦੇ ਆਗੂ ਨਿਰਪਾਲ ਸਿੰਘ ਜੌਣੇਕੇ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਆਗੂ ਸੋਹਣ ਸਿੰਘ ਸਭਰਾ ਦੀ ਅਗਵਾਈ ਹੇਠ ਬਾਜ਼ਾਰਾਂ ਵਿਚ ਮਾਰਚ ਕਰਨ ਉਪਰੰਤ ਨਾਅਰਿਆਂ ਦੀ ਗੂੰਜ ਵਿਚ ਮੰਗ ਕੀਤੀ ਕਿ ਲਾਕਡਾਊਨ ਦੌਰਾਨ ਲੋਕਾਂ ਦੇ ਘਰਾਂ ਵਿਚ ਰਾਸ਼ਨ ਪਹੁੰਚਾਇਆ ਜਾਵੇ, ਦੁਕਾਨਾਂ 'ਤੇ ਭੀੜ ਘਟਾਉਣ ਲਈ ਲਾਕਡਾਊਨ ਦਾ ਸਮਾਂ ਘਟਾਇਆ ਜਾਵੇ, ਮਰੀਜ਼ਾਂ ਲਈ ਹਸਪਤਾਲਾਂ ਵਿਚ ਦਵਾਈਆਂ, ਆਕਸੀਜ਼ਨ ਹੋਰ ਲੋੜਾਂ ਪੂਰੀਆਂ ਕੀਤੀਆਂ ਜਾਣ। ਸੰਯੁਕਤ ਕਿਸਾਨ ਮੋਰਚੇ ਦੀਆ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ਸਿੰਘ ਚੂਸਲੇਵੜ, ਮਜਦੂਰਾਂ ਦੇ ਆਗੂ ਧਰਮ ਸਿੰਘ ਪੱਟੀ, ਮਾਹਨ ਸਿੰਘ, ਬਿੱਟੂ ਸਭਰਾ, ਲਖਬੀਰ ਸਿੰਘ ਜੌਣੇਕੇ, ਜਗੀਰ ਸਿੰਘ ਗੰਡੀਵਿੰਡ, ਗੁਰਸੇਵਕ ਸਿੰਘ, ਪਿਆਰਾ ਸਿੰਘ ਧਗਾਣਾ, ਰਣਜੀਤ ਸਿੰਘ ਠੱਕਰਪੁਰ, ਬਲਬੀਰ ਸਿੰਘ ਚੀਮਾ ਕਲਾਂ, ਧਰਮਪਾਲ ਪੱਟੀ ਆਦਿ ਹਾਜ਼ਰ ਸਨ।
ਕਿਸਾਨ 'ਤਾਲਾਬੰਦੀ' ਦੇ ਖਿਲਾਫ਼ ਸੜਕਾਂ 'ਤੇ ਉੱਤਰੇ
ਤਰਨ ਤਾਰਨ, (ਹਰਿੰਦਰ ਸਿੰਘ)-ਦਿੱਲੀ ਮੋਰਚੇ 'ਤੇ ਡਟੀਆਂ 32 ਕਿਸਾਨ ਜਥੇਬੰਦੀਆਂ ਨੇ ਕੋਰੋਨਾ ਵਾਇਰਸ ਦੇ ਨਾਂਅ ਹੇਠ ਥੋਪੀ ਤਾਲਾਬੰਦੀ ਦਾ ਵਿਰੋਧ ਕਰਨ ਲਈ ਸੜਕਾਂ 'ਤੇ ਨਿਕਲ ਕੇ ਰੋਸ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਸੀ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੰਵਲਪ੍ਰੀਤ ਸਿੰਘ ਪੰਨੂ ਨੇ ਦੱਸਿਆ ਕਿ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਨੌਸ਼ਹਿਰਾ ਪੰਨੂਆਂ, ਚੋਹਲਾ ਸਾਹਿਬ, ਹਰੀਕੇ ਪੱਤਣ, ਭਿੱਖੀਵਿੰਡ, ਸੁਰਸਿੰਘ ਆਦਿ ਕਸਬਿਆਂ ਵਿਚ ਕਿਸਾਨਾਂ ਦੇ ਵੱਡੇ ਜਥਿਆਂ ਨੇ ਸੜਕਾਂ 'ਤੇ ਉੱਤਰ ਕੇ ਤਾਲਾਬੰਦੀ ਦੇ ਖਿਲਾਫ਼ ਰੋਸ ਮੁਜਾਹਰੇ ਪੰਜਾਬ ਤੇ ਕੇਂਦਰ ਸਰਕਾਰ ਦੇ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਮੰਗ ਕਰ ਰਹੇ ਸਨ ਕਿ ਦੁਕਾਨਦਾਰ ਭਰਾਵਾਂ ਨੂੰ ਸਾਰਾ ਹਫ਼ਤਾ ਬਿਨਾਂ ਕਿਸੇ ਰੋਕ ਟੋਕ ਤੇ ਸ਼ਰਤਾਂ ਤੋਂ ਸਾਰਾ ਦਿਨ ਦੁਕਾਨਾਂ ਖੋਲਣ ਦੀ ਆਗਿਆ ਦਿੱਤੀ ਜਾਵੇ। ਸਰਕਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਜਿਵੇਂ ਆਕਸੀਜ਼ਨ, ਬੈੱਡ, ਵੈਕਸੀਨ, ਦਵਾਈਆਂ ਆਦਿ ਮੁਹੱਈਆ ਕਰਵਾਉਣ ਵਿਚ ਅਸਫ਼ਲ ਰਹੀ ਹੈ। ਸ. ਪੰਨੂ ਨੇ ਕਿਸਾਨਾਂ ਦੇ ਨਾਂਅ ਅਪੀਲ ਜਾਰੀ ਕਰਦਿਆਂ ਕਿਹਾ ਕਿ ਕਿਸਾਨ 10 ਮਈ ਤੋਂ ਵੱਡੇ ਜਥੇ ਬਣਾ ਕੇ ਦਿੱਲੀ ਬਾਰਡਰਾਂ ਲਈ ਰਵਾਨਾ ਹੋਣ।
ਕਿਸਾਨ 'ਤਾਲਾਬੰਦੀ' ਦੇ ਖਿਲਾਫ਼ ਸੜਕਾਂ 'ਤੇ ਉੱਤਰੇ
ਤਰਨ ਤਾਰਨ, (ਹਰਿੰਦਰ ਸਿੰਘ)-ਦਿੱਲੀ ਮੋਰਚੇ 'ਤੇ ਡਟੀਆਂ 32 ਕਿਸਾਨ ਜਥੇਬੰਦੀਆਂ ਨੇ ਕੋਰੋਨਾ ਵਾਇਰਸ ਦੇ ਨਾਂਅ ਹੇਠ ਥੋਪੀ ਤਾਲਾਬੰਦੀ ਦਾ ਵਿਰੋਧ ਕਰਨ ਲਈ ਸੜਕਾਂ 'ਤੇ ਨਿਕਲ ਕੇ ਰੋਸ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਸੀ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੰਵਲਪ੍ਰੀਤ ਸਿੰਘ ਪੰਨੂ ਨੇ ਦੱਸਿਆ ਕਿ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਨੌਸ਼ਹਿਰਾ ਪੰਨੂਆਂ, ਚੋਹਲਾ ਸਾਹਿਬ, ਹਰੀਕੇ ਪੱਤਣ, ਭਿੱਖੀਵਿੰਡ, ਸੁਰਸਿੰਘ ਆਦਿ ਕਸਬਿਆਂ ਵਿਚ ਕਿਸਾਨਾਂ ਦੇ ਵੱਡੇ ਜਥਿਆਂ ਨੇ ਸੜਕਾਂ 'ਤੇ ਉੱਤਰ ਕੇ ਤਾਲਾਬੰਦੀ ਦੇ ਖਿਲਾਫ਼ ਰੋਸ ਮੁਜਾਹਰੇ ਪੰਜਾਬ ਤੇ ਕੇਂਦਰ ਸਰਕਾਰ ਦੇ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਮੰਗ ਕਰ ਰਹੇ ਸਨ ਕਿ ਦੁਕਾਨਦਾਰ ਭਰਾਵਾਂ ਨੂੰ ਸਾਰਾ ਹਫ਼ਤਾ ਬਿਨਾਂ ਕਿਸੇ ਰੋਕ ਟੋਕ ਤੇ ਸ਼ਰਤਾਂ ਤੋਂ ਸਾਰਾ ਦਿਨ ਦੁਕਾਨਾਂ ਖੋਲਣ ਦੀ ਆਗਿਆ ਦਿੱਤੀ ਜਾਵੇ। ਸਰਕਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਜਿਵੇਂ ਆਕਸੀਜ਼ਨ, ਬੈੱਡ, ਵੈਕਸੀਨ, ਦਵਾਈਆਂ ਆਦਿ ਮੁਹੱਈਆ ਕਰਵਾਉਣ ਵਿਚ ਅਸਫ਼ਲ ਰਹੀ ਹੈ। ਸ. ਪੰਨੂ ਨੇ ਕਿਸਾਨਾਂ ਦੇ ਨਾਂਅ ਅਪੀਲ ਜਾਰੀ ਕਰਦਿਆਂ ਕਿਹਾ ਕਿ ਕਿਸਾਨ 10 ਮਈ ਤੋਂ ਵੱਡੇ ਜਥੇ ਬਣਾ ਕੇ ਦਿੱਲੀ ਬਾਰਡਰਾਂ ਲਈ ਰਵਾਨਾ ਹੋਣ।
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)- ਅੱਜ ਸੰਯੁਕਤ ਕਿਸਾਨ ਮੋਚਰੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਕੈਪਟਨ ਤੇ ਮੋਦੀ ਸਰਕਾਰ ਖਿਲਾਫ਼ ਰੋਸ ਮਾਰਚ ਕੱਢਕੇ ਖਡੂਰ ਸਾਹਿਬ ਦੇ ਮੁੱਖ ਬਜ਼ਾਰ ਵਿਚ ਪੁੱਜ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਮੁਖਤਾਰ ਸਿੰਘ ਮੱਲ੍ਹਾ ਜ਼ਿਲ੍ਹਾ ਪ੍ਰਧਾਨ ਜ਼ਮਹੂਰੀ ਕਿਸਾਨ ਸਭਾ ਪੰਜਾਬ, ਬਾਬਾ ਸੁਖਦੇਵ ਸਿੰਘ ਤੁੜ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਜੇਕਰ ਪੁਲਿਸ ਪ੍ਰਸ਼ਾਸ਼ਨ ਵਲੋਂ ਦੁਕਾਨ ਖੋਲ੍ਹਣ 'ਤੇ ਕਿਸੇ ਦੁਕਾਨਦਾਰ ਦਾ ਚਲਾਣ ਕੱਟਿਆ ਜਾਂ ਪਰਚਾ ਕੀਤਾ ਜਾਂਦਾ ਹੈ ਤਾਂ ਜਥੇਬੰਦੀਆਂ ਪੂਰਾ ਸਾਥ ਦੇਣਗੀਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬਹੁਤੇ ਦੁਕਾਨਦਾਰਾਂ ਦੀ ਸਿਰਫ਼ ਤੇ ਸਿਫ਼ ਦੁਕਾਨਾਂ ਤੋਂ ਰੋਟੀ ਰੋਜ਼ੀ ਚੱਲਦੀ ਹੈ ਤੇ ਦੁਕਾਨਾਂ ਬੰਦ ਹੋਣ ਨਾਲ ਉਕਤ ਦੁਕਾਨਦਾਰਾਂ ਨੂੰ ਰੋਟੀ ਦੇ ਵੀ ਲਾਲੇ ਪੈ ਗਏ ਹਨ। ਇਸ ਲਈ ਕੈਪਟਨ ਸਰਕਾਰ ਨੂੰ ਕੋਰੋਨਾ ਦੀਆਂ ਹਦਾਇਤਾਂ ਨਾਲ ਦੁਕਾਨਾਂ ਖੋਲ੍ਹਣ ਦੀਆਂ ਆਗਿਆ ਦੇਣੀ ਚਾਹੀਦੀ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਲਖਬੀਰ ਸਿੰਘ ਵੈਰੋਵਾਲ, ਬਾਬਾ ਮਹਿੰਦਰ ਸਿੰਘ ਵੈਂਈਪੁਈਂ, ਮੁਖਤਾਰ ਸਿੰਘ ਬਿਹਾਰੀਪੁਰ, ਹਰਜਿੰਦਰ ਸਿੰਘ ਘੱਗੇ, ਭਗਵਾਨ ਸਿੰਘ ਸੰਘਰ, ਗੁਰਵਿੰਦਰ ਸਿੰਘ ਕੋਟਲੀ, ਨਿਰਮਲ ਸਿੰਘ ਨਾਗੋਕੇ, ਸੁਖਦੇਵ ਸਿੰਘ ਤੁੜ, ਅਮਰੀਕ ਸਿੰਘ ਭਰੋਵਾਲ, ਅੰਗਰੇਜ ਸਿੰਘ ਵੈਂਈਪੁਈਂ, ਜੋਗਿੰਦਰ ਸਿੰਘ ਖਡੂਰ ਸਾਹਿਬ, ਜਸਵੰਤ ਸਿੰਘ ਬਾਣੀਆ, ਕਰਮ ਸਿੰਘ ਤੱਖਤੂਚੱਕ, ਕਸ਼ਮੀਰ ਸਿੰਘ ਮੱਲ੍ਹਾ, ਦਲਬੀਰ ਸਿੰਘ ਮੱਲ੍ਹਾ, ਜਸਬੀਰ ਸਿੰਘ ਭਰੋਵਾਲ ਤੋਂ ਇਲਾਵਾ ਵੱਡੇ ਪੱਧਰ ਤੇ ਕਿਸਾਨ ਮਜ਼ਦੂਰ ਹਾਜ਼ਰ ਸਨ।
ਤਰਨ ਤਾਰਨ, 8 ਮਈ (ਪਰਮਜੀਤ ਜੋਸ਼ੀ)-ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਲਹੀਆਂ ਦੇ ਇਕ ਕਿਸਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜੋ ਕਿ ਆਪਣੇ ਖ਼ੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਗਾ ਰਿਹਾ ਸੀ | ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ...
ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਨਾਲ ਜ਼ਿਲ੍ਹੇ ਵਿਚ ਹੁਣ ਕਾਰਨ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 239 ਪਹੁੰਚ ਗਈ ਹੈ | ਇਸ ਤੋਂ ਇਲਾਵਾ ਸਨਿਚਰਵਾਰ ਨੂੰ 158 ਹੋਰ ਵਿਅਕਤੀ ਕੋਰੋਨਾ ...
ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਛੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਤੇ ਇਨ੍ਹਾਂ ਪਾਸੋਂ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਨੇ ਮਾਮਲਾ ...
ਤਰਨ ਤਾਰਨ, 8 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਨੇ ਲਗਾਏ ਗਏ ਲਾਕਡਾਊਨ ਸਬੰਧੀ ਨਵੀਆਂ ਹਦਾਇਤਾਂ ਤੇ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ | ਜਾਰੀ ਹੁਕਮਾਂ ਅਨੁਸਾਰ ਪਾਬੰਦੀਆਂ ਦੌਰਾਨ ਸਾਰੀਆਂ ਦੁਕਾਨਾਂ, ਵਪਾਰਕ ਅਦਾਰੇ ਸਵੇਰੇ 9 ਵਜੇ ਤੋਂ ...
ਤਰਨ ਤਾਰਨ, 8 ਮਈ (ਹਰਿੰਦਰ ਸਿੰਘ)- ਲਗਪਗ 7 ਮਹੀਨੇ ਪਹਿਲਾਂ ਕੱਕਾ ਕੰਡਿਆਲਾ ਰੋਡ 'ਤੇ ਆਪਣੇ ਲੜਕੇ ਨਾਲ ਸਕੂਟਰ 'ਤੇ ਜਾ ਰਹੇ ਇਕ ਏ.ਐਸ.ਆਈ. ਨੂੰ ਗੋਲੀ ਮਾਰ ਕੇ ਮੌਕੇ 'ਤੇ ਹੀ ਮਾਰਨ ਤੇ ਉਸ ਦੇ ਲੜਕੇ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਸ ਅੰਨ੍ਹੇ ...
ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਝਬਾਲ ਰੋਡ ਸਥਿਤ ਜਿੰਮ ਖੋਲ੍ਹ ਕੇ ਲਾਕਡਾਊਨ ਦੀ ਉਲੰਘਣਾ ਕਰ ਰਹੇ ਜਿੰਮ ਦੇ ਮਾਲਕ ਸਮੇਤ ਪੰਜ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮੌਕੇ 'ਤੇ ਹੀ ਸਾਰੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ...
ਸ਼ਰਾਏ ਅਮਾਨਤ ਖਾਂ, 8 ਮਈ (ਨਰਿੰਦਰ ਸਿੰਘ ਦੋਦੇ)-ਪੁਲਿਸ ਪਾਰਟੀ ਵਲੋਂ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਤੋਂ 8 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਸਬ ਇੰਸ: ਤੇਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਨੂੰ ਪੁਲਿਸ ...
ਮੀਆਂਵਿੰਡ, 8 ਮਈ (ਗੁਰਪ੍ਰਤਾਪ ਸਿੰਘ ਸੰਧੂ)-ਐੱਸ.ਐੱਸ.ਪੀ. ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਵੈਰੋਵਾਲ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਤੇੜਾ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਏਕਲਗੱਡਾ ਨਿਵਾਸੀ ਅਕਾਸ਼ਦੀਪ ਪੁੱਤਰ ਰਵੇਲ ਸਿੰਘ ...
ਫਤਿਆਬਾਦ, 8 ਮਈ (ਹਰਵਿੰਦਰ ਸਿੰਘ ਧੂੰਦਾ)- ਸ਼ੁੱਕਰਵਾਰ ਦੀ ਬੀਤੀ ਰਾਤ ਨੂੰ ਕਰੀਬ 35-40 ਹਥਿਆਰਬੰਦ ਵਿਅਕਤੀ ਵਲੋਂ ਪਿੰਡ ਜੌਹਲ ਢਾਏ ਵਾਲਾ ਦੇ ਅੱਡੇ 'ਤੇ ਮੁੰਡਾ ਪਿੰਡ ਵਾਲੀ ਰੋਡ 'ਤੇ ਸਥਿਤ ਜੌਹਲ ਫਿਲਿੰਗ ਸਟੇਸ਼ਨ 'ਤੇ ਭੰਨ ਤੋੜ ਕਰਨ ਤੇ ਪੈਟਰੋਲ ਪੰਪ ਦੇ ਸਾਹਮਣੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX