ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  34 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  37 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 4 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 6 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 9 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 9 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 9 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 10 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ ਦੇ 870 ਨਵੇਂ ਮਾਮਲੇ, 9 ਦੀ ਮੌਤ

ਚੰਡੀਗੜ੍ਹ, 8 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਅੰਦਰ ਕੋਵਿਡ-19 ਦੇ ਨਵੇਂ ਮਰੀਜ਼ਾਂ ਦੇ ਸਾਹਮਣੇ ਆਉਣ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ | ਬੀਤੇ 24 ਘੰਟਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਦੇ 870 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 9 ਲੋਕਾਂ ਦੀ ਜਾਨ ਗਈ ਹੈ | ਨਵੇਂ ਮਾਮਲੇ ਆਉਣ ਨਾਲ ਸ਼ਹਿਰ 'ਚ ਐਕਟਿਵ ਮਾਮਲੇ 8505 ਹੋ ਗਏ ਹਨ | ਜਿਨ੍ਹਾਂ ਮਰੀਜ਼ਾਂ ਦੀ ਮੌਤ ਹੋਈ ਹੈ ਉਨ੍ਹਾਂ ਦੀ ਉਮਰ 47 ਸਾਲ ਤੋਂ ਲੈ ਕੇ 81 ਸਾਲ ਦੇ ਵਿਚਾਲੇ ਹੈ | ਇਸ ਦੇ ਇਲਾਵਾ ਸ਼ਹਿਰ 'ਚ 861 ਮਰੀਜ਼ ਸਿਹਤਯਾਬ ਵੀ ਹੋਏ ਹਨ | ਨਵੇਂ ਮਰੀਜ਼ਾਂ 'ਚ ਮਰਦਾ ਦੀ ਗਿਣਤੀ ਔਰਤਾਂ ਦੇ ਮੁਕਾਬਲੇ ਜ਼ਿਆਦਾ ਹੈ, ਨਵੇਂ ਮਰੀਜ਼ਾਂ 'ਚ 503 ਮਰਦ ਤੇ 367 ਔਰਤਾਂ ਹਨ | ਸ਼ਹਿਰ ਦੇ ਹਸਪਤਾਲਾਂ 'ਚ ਜੇਕਰ ਕੋਰੋਨਾ ਮਰੀਜ਼ਾ ਲਈ ਖ਼ਾਲੀ ਬੈੱਡਾਂ ਦੀ ਗੱਲ ਕੀਤੀ ਜਾਵੇ ਤਾਂ ਪੀ. ਜੀ. ਆਈ. 'ਚ ਕੁੱਲ 414 ਬੈੱਡਾਂ 'ਚੋ 32 ਖ਼ਾਲੀ ਹਨ, ਸੈਕਟਰ 32 ਹਸਪਤਾਲ 'ਚ 249 ਬੈੱਡਾਂ 'ਚੋਂ 6, ਸਾਊਥ ਕੈਂਪਸ ਸੈਕਟਰ 48 'ਚ 121 ਬੈੱਡਾਂ 'ਚੋਂ 30, ਸੈਕਟਰ 16 ਦੇ ਸਰਕਾਰੀ ਹਸਪਤਾਲ 'ਚ 248 ਬੈੱਡਾਂ 'ਚੋਂ 12 ਬੈੱਡ ਖ਼ਾਲੀ ਹਨ ਜਦ ਕਿ ਖ਼ਾਲੀ ਵੈਂਟੀਲੇਟਰ ਪੀ. ਜੀ. ਆਈ. 'ਚ ਇਕ ਤੇ ਸੈਕਟਰ 32 ਹਸਪਤਾਲ ਵਿਚ ਚਾਰ ਹਨ | ਕੋਵਿਡ ਕੇਅਰ ਸੈਂਟਰ ਸ੍ਰੀ ਧੰਨਵੰਤਰੀ ਹਸਪਤਾਲ ਸੈਕਟਰ 46 'ਚ 31 ਬੈੱਡ ਖ਼ਾਲੀ ਹਨ, ਜਦ ਕਿ ਸੂਦ ਧਰਮਸ਼ਾਲਾ ਸੈਕਟਰ 22 'ਚ 40, ਬਾਲ ਭਵਨ ਸੈਕਟਰ 23 'ਚ 18, ਇੰਦਰਾ ਹੌਲੀਡੇਅ ਹੋਮ ਸੈਕਟਰ 24 'ਚ 48 ਬੈੱਡ ਖ਼ਾਲੀ ਹਨ |
ਪੀ. ਯੂ. ਦੀ ਲਾਇਬ੍ਰੇਰੀਆਂ ਸਮੇਤ ਹੋਰ ਸੇਵਾਵਾਂ 31 ਮਈ ਤੱਕ ਬੰਦ ਕਰਨ ਦਾ ਫ਼ੈਸਲਾ
ਚੰਡੀਗੜ੍ਹ, (ਬਿ੍ਜੇਂਦਰ ਗੌੜ)-ਆਪਦਾ ਪ੍ਰਬੰਧਨ ਐਕਟ, 2005 ਤਹਿਤ ਚੰਡੀਗੜ੍ਹ ਪ੍ਰਸ਼ਾਸਨ ਦੇ 7 ਮਈ ਦੇ ਆਦੇਸ਼ਾਂ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਨੇ ਇਕ ਅਹਿਮ ਬੈਠਕ ਕੀਤੀ ਜਿਸ 'ਚ ਕਮੇਟੀ ਨੇ ਸਿਫਾਰਿਸ਼ ਕੀਤੀ ਕਿ 31 ਮਈ ਤੱਕ ਪੰਜਾਬ ਯੂਨੀਵਰਸਿਟੀ ਦੀ ਸਾਰੀ ਸੁਵਿਧਾਵਾਂ/ਸੇਵਾਵਾਂ ਬੰਦ ਕੀਤੀਆਂ ਜਾਣ ਜਿਸ 'ਚ ਏ. ਸੀ. ਜੋਸ਼ੀ ਲਾਈਬ੍ਰੇਰੀ, ਵਿਭਾਗੀ ਲਾਈਬ੍ਰੇਰੀਆਂ, ਲੈਬੋਰੇਟਰੀਜ਼, ਸਵੀਮਿੰਗ ਪੂਲ, ਖੇਡ ਮੈਦਾਨ ਬੰਦ ਰੱਖੇ ਜਾਣ | ਹਾਲਾਂਕਿ ਆਨਲਾਈਨ ਪੜ੍ਹਾਈ ਜਾਰੀ ਰਹੇਗੀ | ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਤੇ ਯੂਨੀਵਰਸਿਟੀ ਹੋਸਟਲ ਦੇ ਵਸਨੀਕ ਇਸ ਮਹਾਂਮਾਰੀ ਦੇ ਸੰਪਰਕ 'ਚ ਨਾ ਆਵੇ, ਇਸ ਲਈ ਕਮੇਟੀ ਨੇ ਫੈਸਲਾ ਲਿਆ ਹੈ ਕਿ ਸਾਰੇ ਵਿਦਿਆਰਥੀ ਸੁਰੱਖਿਅਤ ਆਪਣੇ ਘਰਾਂ ਨੂੰ ਮੁੜ ਜਾਣ | ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਚੰਡੀਗੜ੍ਹ ਪ੍ਰਸ਼ਾਸਨ ਦਾ ਸਹਿਯੋਗ ਮੰਗੇਗੀ | ਮੀਟਿੰਗ ਡੀਨ ਆਫ ਯੂਨੀਵਰਸਿਟੀ ਇੰਸਟ੍ਰਕਸ਼ਨਸ ਪ੍ਰੋਫੈਸਰ ਵੀ.ਆਰ. ਸਿਨਹਾ ਦੀ ਅਗਵਾਈ ਹੇਠ ਹੋਈ, ਜਿਸ 'ਚ ਕਈ ਅਫਸਰ ਸ਼ਾਮਿਲ ਹੋਏ |
ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਘੁੰਮਦੇ 9 ਗਿ੍ਫ਼ਤਾਰ
ਸ਼ਹਿਰ 'ਚ ਬੀਤੇ ਦਿਨ ਕਰਫ਼ਿਊ ਦੌਰਾਨ ਬਿਨਾਂ ਕੰਮ ਤੋਂ ਬਾਹਰ ਘੁੰਮ ਰਹੇ 9 ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਸ਼ਹਿਰ 'ਚ ਨਾਈਟ ਕਰਫ਼ਿਊ ਲਗਾਇਆ ਜਾ ਰਿਹਾ ਹੈ ਜਦ ਕਿ ਹਫ਼ਤੇ ਦੇ ਆਖ਼ਰੀ ਦੋ ਦਿਨ ਪੂਰੀ ਤਰ੍ਹਾਂ ਸ਼ਹਿਰ ਬੰਦ ਹੈ ਜਿਸ ਦੇ ਬਾਵਜੂਦ ਕੁਝ ਲੋਕ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘੁੰਮਦੇ ਨਜ਼ਰ ਆ ਰਹੇ ਹਨ | ਪੁਲਿਸ ਨੇ ਅਜਿਹੇ 9 ਲੋਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਬੰਧਤ ਮਾਮਲਾ 188 ਆਈ. ਪੀ. ਸੀ. ਤਹਿਤ ਪੰਜ ਮਾਮਲੇ ਦਰਜ ਕੀਤੇ ਹਨ, ਹਾਲਾਂਕਿ ਬਾਅਦ 'ਚ ਗਿ੍ਫ਼ਤਾਰ ਲੋਕਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਜਿਨ੍ਹਾਂ ਪੁਲਿਸ ਸਟੇਸ਼ਨਾਂ ਵਲੋਂ ਇਹ ਮਾਮਲੇ ਦਰਜ ਕੀਤੇ ਗਏ ਹਨ ਉਨ੍ਹਾਂ 'ਚ ਪੁਲਿਸ ਸਟੇਸ਼ਨ ਸੈਕਟਰ 26 ਵਲੋਂ ਇਕ, ਪੁਲਿਸ ਸਟੇਸ਼ਨ ਮਨੀਮਾਜਰਾ ਵਲੋਂ ਤਿੰਨ, ਪੁਲਿਸ ਸਟੇਸ਼ਨ ਸੈਕਟਰ 34 ਵਲੋਂ ਇਕ, ਪੁਲਿਸ ਸਟੇਸ਼ਨ ਸੈਕਟਰ 36 ਵਲੋਂ ਇਕ, ਪੁਲਿਸ ਸਟੇਸ਼ਨ ਸੈਕਟਰ 39 ਵਲੋਂ ਇਕ, ਪੁਲਿਸ ਸਟੇਸ਼ਨ ਸੈਕਟਰ 49 ਵਲੋਂ ਇਕ ਤੇ ਪੁਲਿਸ ਸਟੇਸ਼ਨ ਮਲੋਆ ਵਲੋਂ ਇਕ ਮਾਮਲਾ ਦਰਜ ਕੀਤਾ ਗਿਆ ਹੈ |

ਹਰਿਆਣਾ 'ਚ ਵੀ ਪੱਤਰਕਾਰਾਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ, 8 ਮਈ (ਵਿਸ਼ੇਸ਼ ਪ੍ਰਤੀਨਿਧ)-ਸੰਕਟ ਦੇ ਇਸ ਸਮੇਂ 'ਚ ਪੱਤਰਕਾਰਾਂ ਵਲੋਂ ਸਮਰਪਿਤ ਰੂਪ ਨਾਲ ਦਿੱਤੀ ਜਾ ਰਹੀ ਸੇਵਾਵਾਂ ਨੂੰ ਦੇਖਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਦੇ ਸਾਰੇ ਮੀਡੀਆ ਕਰਮਚਾਰੀਆਂ ਲਈ ਵੱਡੇ ਪੈਮਾਨੇ 'ਤੇ ਟੀਕਾਕਰਨ ...

ਪੂਰੀ ਖ਼ਬਰ »

ਸੈਕਟਰ 45 'ਚ ਮਿਲਿਆ ਬੱਚੀ ਦਾ ਭਰੂਣ

ਚੰਡੀਗੜ੍ਹ, 8 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਬੁੜੈਲ 'ਚ ਇਕ ਬੱਚੀ ਦਾ ਭਰੂਣ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਕਿਸੇ ਅਣਪਛਾਤੇ ਵਿਅਕਤੀ ਨੇ ਭਰੂਣ ਨੂੰ ਕੱਪੜੇ 'ਚ ਲਪੇਟ ਕੇ ਸਰਕਾਰੀ ਸਕੂਲ ਦੇ ਨੇੜੇ ਸੁੱਟ ਦਿੱਤਾ | ਰਾਹ ਜਾਂਦੇ ਵਿਅਕਤੀ ਨੇ ਸੜਕ ਕਿਨਾਰੇ ਪਏ ਭਰੂਣ ...

ਪੂਰੀ ਖ਼ਬਰ »

ਕੈਪਟਨ ਦੇ ਰਾਜ 'ਚ ਮਰੀਜ਼ ਰੱਬ ਸਹਾਰੇ, ਹਸਪਤਾਲਾਂ 'ਚ ਸਹੂਲਤਾਂ ਦੀ ਵੱਡੀ ਕਮੀ-ਬਲਜਿੰਦਰ ਕੌਰ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਕੋਰੋਨਾ ਕਾਲ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲੋਕਾਂ ਨੂੰ ਚੰਗਾ ਇਲਾਜ ਪ੍ਰਦਾਨ ਕਰਨ 'ਚ ਫ਼ੇਲ੍ਹ ਹੋਈ ਹੈ, ਜਿਸ ਕਾਰਨ ਗੰਭੀਰ ...

ਪੂਰੀ ਖ਼ਬਰ »

ਕੁਝ ਨਿੱਜੀ ਹਸਪਤਾਲਾਂ ਵਲੋਂ ਆਕਸੀਜਨ ਸਿਲੰਡਰਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਜਾਂਚ ਕਰਨ ਦਾ ਫ਼ੈਸਲਾ

ਚੰਡੀਗੜ੍ਹ, 8 ਮਈ (ਬਿ੍ਜੇਂਦਰ ਗੌੜ)-ਸ਼ਹਿਰ ਦੇ ਕੁਝ ਨਿੱਜੀ ਹਸਪਤਾਲਾਂ ਵਲੋਂ ਆਕਸੀਜਨ ਦੀ ਦੁਰਵਰਤੋਂ ਕਰਨ ਦੀ ਸੰਭਾਵਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਚੰਡੀਗੜ੍ਹ ਪ੍ਰਸ਼ਾਸਨ ਵਿਸਥਾਰ ਨਾਲ ਜਾਂਚ ਕਰਵਾਉਣ ਦਾ ਫ਼ੈਸਲਾ ਲਿਆ ਹੈ | ਇਸ ਜਾਂਚ ਰਿਪੋਰਟ ਦੇ ਆਧਾਰ 'ਤੇ ...

ਪੂਰੀ ਖ਼ਬਰ »

ਕੋਰੋਨਾ ਦੇ ਸਮੇਂ 'ਚ ਬੁਟੇਰਲਾ ਵਲੋਂ ਵਾਰਡ ਅੰਦਰ ਮਰੀਜ਼ਾਂ ਲਈ ਮੁਫ਼ਤ ਖਾਣੇ ਦੀ ਸੇਵਾ

ਚੰਡੀਗੜ੍ਹ, 8 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਵੱਖ-ਵੱਖ ਸੰਸਥਾਵਾਂ ਤੇ ਲੋਕਾਂ ਵਲੋਂ ਖਾਣ ਦੀਆਂ ਵਸਤੂਆਂ ਤੇ ਹੋਰ ਸਾਮਾਨ ਵੰਡਿਆ ਜਾ ਰਿਹਾ ਹੈ | ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 10 ਤੋਂ ਕੌਂਸਲਰ ਹਰਦੀਪ ਸਿੰਘ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਮਰੀਜ਼ਾਂ ਲਈ ਵੱਡੀ ਰਾਹਤ, ਮੈਡੀਕਲ ਸਿਲੰਡਰਾਂ ਦੀ ਹੋਈ ਉਚਿਤ ਉਪਲੱਭਦਤਾ

ਚੰਡੀਗੜ੍ਹ, 8 ਮਈ (ਬਿ੍ਜੇਂਦਰ ਗੌੜ)-ਚੰਡੀਗੜ੍ਹ 'ਚ ਕੋਰੋਨਾ ਮਰੀਜ਼ਾਂ ਲਈ ਇਕ ਰਾਹਤ ਵਾਲੀ ਖ਼ਬਰ ਆਈ ਹੈ | ਭਾਰਤ ਸਰਕਾਰ ਨੇ ਸ਼ਹਿਰ ਲਈ ਮੈਡੀਕਲ ਆਕਸੀਜਨ ਦਾ 20 ਮੀਟਿ੍ਕ ਟਨ ਕੋਟਾ ਤੈਅ ਕਰ ਦਿੱਤਾ ਹੈ ਜੋ ਕਿ ਮੇਸਰਸ ਆਇਓਨੇਕਸ ਬਰੋਟੀਵਾਲਾ ਤੋਂ ਆਵੇਗਾ | ਇਹ ਆਕਸੀਜਨ ਸੈਕਟਰ ...

ਪੂਰੀ ਖ਼ਬਰ »

ਪੰਜਾਬ 'ਚ 29ਵੇਂ ਦਿਨ 80552 ਮੀਟਿ੍ਕ ਟਨ ਕਣਕ ਦੀ ਖ਼ਰੀਦ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕਣਕ ਦੀ ਖ਼ਰੀਦ ਦੇ 29ਵੇਂ ਦਿਨ 80552 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 80413 ਮੀਟਿ੍ਕ ਟਨ ਤੇ ਆੜ੍ਹਤੀਆਂ ਵਲੋਂ 139 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਪੰਜਾਬ ਦੇ ਖ਼ੁਰਾਕ ਤੇ ...

ਪੂਰੀ ਖ਼ਬਰ »

'ਸਿੱਧੀ ਪਹੁੰਚ' ਪ੍ਰੋਗਰਾਮ ਹੇਠ ਲੋਕ ਨੁਮਾਇੰਦਿਆਂ ਰਾਹੀਂ ਰਾਬਤਾ, ਕੋਰੋਨਾ ਟੈਸਟਿੰਗ ਲਈ ਕਾਰਗਰ-ਚੀਮਾ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਕੋਰੋਨਾ ਟੈਸਟਿੰਗ ਨੂੰ ਹੋਰ ਵਧਾਉਣ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਨਿਵੇਕਲੀ ਪਹਿਲ 'ਸਿੱਧੀ ਪਹੁੰਚ' ਹੇਠ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 593 ਨਵੇਂ ਮਾਮਲੇ

ਪੰਚਕੂਲਾ, 8 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 593 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 361 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦ ਕਿ 232 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਘਰ ਨੇੜੇ ਖੇਡ ਰਹੇ ਦੋ ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ, 8 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਪਿੰਡ ਰਾਏਪੁਰ ਖ਼ੁਰਦ ਦੇ ਰਹਿਣ ਵਾਲੇ ਇਕ ਦੋ ਸਾਲ ਦੇ ਬੱਚੇ ਨੂੰ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ 'ਚ ਬੱਚੇ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਕਾਰਤਿਕ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਸਬੰਧਤ ਮਾਮਲਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੁਕਾਨਦਾਰ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 8 ਮਈ (ਧੀਮਾਨ)-ਥਾਣਾ ਨਵਾਂਗਰਾਉਂ ਦੀ ਪੁਲਿਸ ਨੇ ਪਿੰਡ ਛੋਟੀ ਕਰੋਰਾਂ ਵਿਖੇ ਇਕ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਦੁਕਾਨਦਾਰ ਖ਼ਿਲਾਫ਼ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣੇ ਦੇ ਮੁਲਾਜ਼ਮ ਜਸਵੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਗੀਗੇਮਾਜਰਾ ਵਿਖੇ ਤਿੰਨ ਰੋਜ਼ਾ ਕੋਵਿਡ ਵੈਕਸੀਨੇਸ਼ਨ ਤੇ ਟੈਸਟਿੰਗ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 8 ਮਈ (ਕੇ. ਐੱਸ. ਰਾਣਾ)-ਪਿੰਡ ਗੀਗੇਮਾਜਰਾ ਵਿਖੇ ਤਿੰਨ ਰੋਜ਼ਾ ਕੋਵਿਡ ਵੈਕਸੀਨੇਸ਼ਨ ਤੇ ਟੈਸਟਿੰਗ ਕੈਂਪ ਲਗਾਇਆ ਗਿਆ | ਪਿੰਡ ਦੀ ਗ੍ਰਾਮ ਪੰਚਾਇਤ ਤੇ ਸਮੁੱਚੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਏ ਕੈਂਪ ਦੌਰਾਨ ਪੀ. ਐਚ. ਸੀ. ਘੜੂੰਆਂ ਦੇ ਐਸ. ਐਮ. ਓ. ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਮਾਜਰੀ, 8 ਮਈ (ਕੁਲਵੰਤ ਸਿੰਘ ਧੀਮਾਨ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਚਲਦਿਆਂ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਵਲੋਂ ਬਲਾਕ ਮਾਜਰੀ ਖੇਤਰ ਦੇ ਦੁਕਾਨਦਾਰਾਂ ਨਾਲ ਬੜੌਦੀ ਟੋਲ ਪਲਾਜ਼ਾ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਵਿੰਦਰ ਸਿੰਘ ...

ਪੂਰੀ ਖ਼ਬਰ »

ਵਾਲੀ ਖੋਹ ਕੇ ਫ਼ਰਾਰ ਹੁੰਦੇ ਝਪਟਮਾਰਾਂ ਨੂੰ ਗਰਭਵਤੀ ਔਰਤ ਨੇ ਦਲੇਰੀ ਦਿਖਾਉਂਦੇ ਕੀਤਾ ਕਾਬੂ

ਡੇਰਾਬੱਸੀ, 8 ਮਈ (ਗੁਰਮੀਤ ਸਿੰਘ)-ਚੰੰਡੀਗੜ੍ਹ-ਅੰਬਾਲਾ ਮੁੱਖ ਸੜਕ ਕਿਨਾਰੇ 23 ਸਾਲਾ ਇਕ ਗਰਭਵਤੀ ਔਰਤ ਦੇ ਕੰਨ ਦੀ ਵਾਲੀ ਖੋਹ ਕੇ ਫ਼ਰਾਰ ਹੁੰਦੇ ਝਪਟਮਾਰਾਂ ਨੂੰ ਗਰਭਵਤੀ ਔਰਤ ਨੇ ਦਲੇਰੀ ਦਿਖਾਉਂਦੇ ਹੋਏ ਮੌਕੇ 'ਤੇ ਹੀ ਕਾਬੂ ਕਰ ਲਿਆ | ਇਸੇ ਦੌਰਾਨ ਮੌਕੇ 'ਤੇ ਮੌਜੂਦ ...

ਪੂਰੀ ਖ਼ਬਰ »

ਪਟਿਆਲਾ ਦੇ ਲੰਗ ਚਲੈਲਾਂ ਤੋਂ ਆਏ ਬਜ਼ੁਰਗਾਂ ਨੇ ਗੱਡੀ ਸੀ ਪਿੰਡ ਤੱਕੀਪੁਰ ਦੀ ਮੌੜੀ

ਦਿਲਬਰ ਸਿੰਘ ਖੈਰਪੁਰ 99880-09142 ਪਿਛੋਕੜ-ਪਿੰਡ ਤੱਕੀਪੁਰ 17ਵੀਂ ਸਦੀ ਦੌਰਾਨ ਵਸਿਆ ਸੀ | ਉਦੋਂ ਪਟਿਆਲਾ ਨੇੜਲੇ ਪਿੰਡ ਲੰਗ ਚਲੈਲਾਂ ਦੇ ਖਰੌੜ ਗੋਤ ਨਾਲ ਸਬੰਧਿਤ ਬਜ਼ੁਰਗ ਗੱਡਿਆਂ ਰਾਹੀਂ ਸ਼ਿਵਾਲਿਕ ਖੇਤਰ 'ਚ ਉਦੋਂ ਘੁੱਗ ਵਸਦੇ ਸ਼ਹਿਰ ਸਿਸਵਾਂ ਵਿਖੇ ਕੁਝ ਖ਼ਰੀਦ ...

ਪੂਰੀ ਖ਼ਬਰ »

ਪਿੰਡ ਸੋਹਾਣਾ ਵਿਚਲੀ ਧਰਮਸ਼ਾਲਾ ਦੀ ਥਾਂ 'ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਹਟਾਇਆ ਜਾਵੇ-ਕੌਂਸਲਰ ਘੋਲੂ

ਐੱਸ. ਏ. ਐੱਸ. ਨਗਰ, 8 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਅਧੀਨ ਪੈਂਦੇ ਪਿੰਡ ਸੋਹਾਣਾ ਵਿਖੇ ਪਿੰਡ ਦੀ ਧਰਮਸ਼ਾਲਾ ਦੀ ਥਾਂ 'ਤੇ ਕੀਤੇ ਕਬਜ਼ੇ ਨੂੰ ਹਟਾਉਣ ਦੀ ਮੰਗ ਕਰਦਿਆਂ ਵਾ. ਨੰ. 32 ਦੇ ਕੌਂਸਲਰ ਹਰਜੀਤ ਸਿੰਘ ਘੋਲੂ ਨੇ ਕਿਹਾ ਕਿ ਪਿੰਡ ਦੀ 50 ਸਾਲ ਪੁਰਾਣੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 9 ਕੋਰੋਨਾ ਪੀੜਤਾਂ ਦੀ ਮੌਤ, 983 ਨਵੇਂ ਮਾਮਲੇ

ਐੱਸ. ਏ. ਐੱਸ. ਨਗਰ, 8 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 983 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 9 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 230 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲਾ 6 ਮਹੀਨੇ ਬਾਅਦ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 8 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਲੜਕੀ ਨੂੰ ਬਰਾਮਦ ਕਰ ਲਿਆ ਹੈ | ਉਕਤ ਨੌਜਵਾਨ ਬਿਹਾਰ ਦਾ ਰਹਿਣ ਵਾਲਾ ਹੈ ਤੇ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿੱਗਣ ਕਾਰਨ ਮੌਤ

ਖਰੜ, 8 ਮਈ (ਮਾਨ)-ਖਰੜ ਨੇੜਲੇ ਪਿੰਡ ਮਾਮੂਪੁਰ ਵਿਖੇ ਕੱਚੇ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਥਾਣਾ ਘੜੂੰਆਂ ਦੇ ਏ. ਐਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਮੂਲ ਵਾਸੀ ਕਲਕੱਤਾ ਜੋ ਕਿ ਆਪਣੇ ਮਾਮੇ ਰਛਪਾਲ ਸਿੰਘ ਦੇ ਘਰ ਆਪਣੀ ...

ਪੂਰੀ ਖ਼ਬਰ »

ਸਾਬਕਾ ਮੇਅਰ ਕੁਲਵੰਤ ਸਿੰਘ ਨੇ ਲਗਵਾਈ ਕੋਵਿਡ ਵੈਕਸੀਨ ਦੀ ਦੂਜੀ ਡੋਜ

ਐੱਸ. ਏ. ਐੱਸ. ਨਗਰ, 8 ਮਈ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਵਲੋਂ ਕੋਵਿਡ ਵੈਕਸੀਨ ਦੀ ਦੂਜੀ ਡੋਜ ਲਗਵਾਈ ਗਈ | ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਹੀ ਇਕੋ ਇਕ ਬਦਲ ਹੈ, ਲਿਹਾਜ਼ਾ ਸਾਰਿਆਂ ...

ਪੂਰੀ ਖ਼ਬਰ »

ਦੋ ਦਿਨ ਪਹਿਲਾਂ ਅਗਵਾ ਹੋਈ ਬੱਚੀ ਅਗਵਾਕਾਰ ਸਮੇਤ ਬਰਾਮਦ

ਲਾਲੜੂ, 8 ਮਈ (ਰਾਜਬੀਰ ਸਿੰਘ)-ਪਿੰਡ ਦੱਪਰ ਵਿਖੇ 2 ਦਿਨ ਪਹਿਲਾਂ ਅਗਵਾ ਹੋਈ 7 ਸਾਲਾ ਬੱਚੀ ਨੂੰ ਲਾਲੜੂ ਪੁਲਿਸ ਨੇ ਐਫ. ਆਈ. ਆਰ. ਦਰਜ ਹੋਣ ਤੋਂ ਬਾਅਦ 24 ਘੰਟਿਆਂ ਅੰਦਰ ਹੀ ਬਰਾਮਦ ਕਰ ਕੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ...

ਪੂਰੀ ਖ਼ਬਰ »

ਪਿੰਡ ਸੋਹਾਣਾ ਵਿਚਲੀ ਧਰਮਸ਼ਾਲਾ ਦੀ ਥਾਂ 'ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਹਟਾਇਆ ਜਾਵੇ-ਕੌਂਸਲਰ ਘੋਲੂ

ਐੱਸ. ਏ. ਐੱਸ. ਨਗਰ, 8 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਅਧੀਨ ਪੈਂਦੇ ਪਿੰਡ ਸੋਹਾਣਾ ਵਿਖੇ ਪਿੰਡ ਦੀ ਧਰਮਸ਼ਾਲਾ ਦੀ ਥਾਂ 'ਤੇ ਕੀਤੇ ਕਬਜ਼ੇ ਨੂੰ ਹਟਾਉਣ ਦੀ ਮੰਗ ਕਰਦਿਆਂ ਵਾ. ਨੰ. 32 ਦੇ ਕੌਂਸਲਰ ਹਰਜੀਤ ਸਿੰਘ ਘੋਲੂ ਨੇ ਕਿਹਾ ਕਿ ਪਿੰਡ ਦੀ 50 ਸਾਲ ਪੁਰਾਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX