ਜਲੰਧਰ, 8 ਮਈ (ਜਸਪਾਲ ਸਿੰਘ)-ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਵਲੋਂ ਤਾਲਾਬੰਦੀ ਦੇ ਜਾਰੀ ਆਦੇਸ਼ਾਂ ਕਾਰਨ ਦੁਕਾਨਦਾਰਾਂ ਦਾ ਕੰਮਕਾਰ ਕਾਫੀ ਪ੍ਰਭਾਵਿਤ ਹੋ ਰਿਹਾ ਹੈ ਤੇ ਉਨ੍ਹਾਂ ਵਲੋਂ ਲਗਾਤਾਰ ਦੁਕਾਨਾਂ ਖੋਲ੍ਹੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ | ਦੁਕਾਨਦਾਰਾਂ ਦੀ ਇਸੇ ਮੰਗ ਦੇ ਸਮਰਥਨ 'ਚ ਅੱਜ ਕਿਸਾਨ ਜਥੇਬੰਦੀਆਂ ਵਲੋਂ ਬਾਜ਼ਾਰਾਂ 'ਚ ਮਾਰਚ ਕਰਕੇ ਸਰਕਾਰ ਕੋਲੋਂ ਦੁਕਾਨਾਂ ਖੋਲ੍ਹਣ ਦੀ ਮੰਗ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਵਲੋਂ ਪੀ. ਏ. ਪੀ. ਚੌਕ ਤੋਂ ਲੈ ਕੇ ਡਾ. ਬੀ. ਆਰ. ਅੰਬੇਡਕਰ ਚਕ ਤੱਕ ਮਾਰਚ ਕੀਤਾ ਗਿਆ | ਪਰ ਹੈਰਾਨੀ ਦੀ ਗੱਲ ਇਹ ਰਹੀ ਕਿ ਜਿਨ੍ਹਾਂ ਦੁਕਾਨਦਾਰਾਂ ਦੇ ਹੱਕ 'ਚ ਕਿਸਾਨਾਂ ਵਲੋਂ ਮਾਰਚ ਕੀਤਾ ਗਿਆ, ਉਨ੍ਹਾਂ ਦੁਕਾਨਦਾਰਾਂ ਵਲੋਂ ਹੀ ਮਾਰਚ ਨੂੰ ਕੋਈ ਹਮਾਇਤ ਨਹੀਂ ਦਿੱਤੀ ਗਈ ਤੇ ਅੱਜ ਕਿਸਾਨਾਂ ਵਲੋਂ ਕੀਤੇ ਗਏ ਮਾਰਚ 'ਚ ਦੁਕਾਨਦਾਰ ਨਾ ਤਾਂ ਸ਼ਾਮਿਲ ਹੋਏ ਤੇ ਨਾ ਹੀ ਕੋਈ ਦੁਕਾਨਦਾਰ ਆਪਣੀ ਦੁਕਾਨ ਹੀ ਖੋਲ੍ਹਣ ਲਈ ਪਹੁੰਚਿਆ, ਜਿਸ ਕਾਰਨ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਤੇ ਪੁਲਿਸ ਨੂੰ ਤਾਲਾਬੰਦੀ ਸਬੰਧੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਕੋਈ ਭਾਰੀ ਮੁਸ਼ੱਕਤ ਨਹੀਂ ਕਰਨੀ ਪਈ | ਹਾਲਾਂਕਿ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ ਤੇ ਕਿਸਾਨਾਂ ਨੂੰ ਜੋਤੀ ਚੌਕ 'ਚ ਹੀ ਰੋਕ ਲਿਆ ਗਿਆ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਮੁੱਖ ਬੁਲਾਰਾ ਜਥੇਦਾਰ ਕਸ਼ਮੀਰ ਸਿੰਘ, ਅਬਿੰਦਰ ਸਿੰਘ ਕੁਲਾਰ ਸਕੱਤਰ ਅਤੇ ਯੂਥ ਵਿੰਗ ਦੇ ਪ੍ਰਧਾਨ ਅਮਰਜੋਤ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਨੇ ਕਿਹਾ ਕਿ ਦੁਕਾਨਾਂ ਬੰਦ ਹੋਣ ਕਾਰਨ ਦੁਕਾਨਦਾਰਾਂ ਤੇ ਵਪਾਰੀਆਂ ਦਾ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਸਰਕਾਰ ਵਲੋਂ ਗੈਰ ਜ਼ਰੂਰੀ ਦੁਕਾਨਾਂ ਦੱਸ ਕੇ ਦੁਕਾਨਾਂ ਬੰਦ ਕਰਵਾਏ ਜਾਣ ਦੇ ਫੈਸਲੇ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਦੁਕਾਨਦਾਰਾਂ ਤੇ ਵਪਾਰੀਆਂ ਦੇ ਵੀ ਪਰਿਵਾਰ ਹਨ ਤੇ ਉਹ ਗੁਜ਼ਾਰਾ ਕਿਸ ਤਰ੍ਹਾਂ ਕਰਨਗੇ | ਉਨ੍ਹਾਂ ਦੁਕਾਨਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ-ਆਪਣੀਆਂ ਦੁਕਾਨਾਂ ਖੋਲ੍ਹਣ ਤੇ ਕਿਸਾਨ ਉਨ੍ਹਾਂ ਦੇ ਨਾਲ ਹਨ ਪਰ ਕੋਈ ਵੀ ਦੁਕਾਨਦਾਰ ਦੁਕਾਨ ਖੋਲ੍ਹਣ ਲਈ ਅੱਗੇ ਨਹੀਂ ਆਇਆ | ਜਿਸ 'ਤੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਾਰਚ ਉਨ੍ਹਾਂ ਵਲੋਂ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਹੈ ਅਤੇ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਵੇ | ਉਨ੍ਹਾਂ ਕਿਹਾ ਕਿ ਬਾਜ਼ਾਰ ਬੰਦ ਹੋਣ ਕਾਰਨ ਦੁਕਾਨਦਾਰ ਤੇ ਵਪਾਰੀ ਹੀ ਪ੍ਰਭਾਵਿਤ ਨਹੀਂ ਹੋ ਰਹੇ ਬਲਕਿ ਆਮ ਲੋਕਾਂ ਨੂੰ ਵੀ ਲੋੜੀਂਦੇ ਸਾਮਾਨ ਦੀ ਖਰੀਦੋ ਫਰੋਖਤ ਕਰਨ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਕਿਸਾਨ ਆਗੂ ਅਮਰੀਕ ਸਿੰਘ, ਅਮਰਜੀਤ ਸਿੰਘ ਸ਼ੇਰਗਿੱਲ, ਬਲਬੀਰ ਸਿੰਘ ਸਹਿਮ, ਫੌਜੀ ਮੋਹਨ ਸਿੰਘ, ਭਗਵਾਨ ਸਿੰਘ ਸਾਬਕਾ ਸਰਪੰਚ ਕੰਗ ਸਾਹਬੂ, ਮਨਜੀਤ ਕੌਰ ਬਲਾਕ ਪ੍ਰਧਾਨ ਨਕੋਦਰ, ਜਸਵਿੰਦਰ ਸਿੰਘ ਜੰਡੂਸਿੰਘਾ, ਸੋਢੀ ਭਲਵਾਨ, ਤਰਜਿੰਦਰ ਸਿੰਘ, ਸ਼ਰਨਜੀਤ ਸਿੰਘ ਥਾਬਲਕੇ, ਅਮਨਾ ਸਮਰਾਏ, ਅਨਮੋਲ ਸਿੰਘ ਜਮਸ਼ੇਰ, ਬਲਬੀਰ ਸਿੰਘ ਜੰਡੂਸਿੰਘਾ, ਤਰਲੋਕ ਸਿੰਘ ਦਾਦੂਵਾਲ ਬਲਾਕ ਪ੍ਰਧਾਨ ਰੁੜਕਾ ਕਲਾਂ, ਮਨਜਿੰਦਰ ਸਿੰਘ ਜੌਹਲ, ਜਸਵਿੰਦਰ ਸਿੰਘ ਪੰਡੋਰੀ ਪ੍ਰਧਾਨ ਬਲਾਕ ਨੂਰਮਹਿਲ ਤੇ ਸੁਖਵਿੰਦਰ ਸਿੰਘ ਚੂਹੇਕੀ ਆਦਿ ਵੀ ਮੌਜੂਦ ਸਨ |
ਜਲੰਧਰ, 8 ਮਈ (ਐੱਮ.ਐੱਸ. ਲੋਹੀਆ)-ਪਿੱਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ, ਜਿਸ ਕਰਕੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਪ੍ਰਭਾਵਿਤਾਂ ਦੀ ਮੌਤ ਹੋ ਰਹੀ ਹੈ | ਅੱਜ ਵੀ ਇਹ ਸਿਲਸਿਲਾ ਬਣਿਆ ਰਿਹਾ ਅਤੇ ਜ਼ਿਲ੍ਹੇ 'ਚ 11 ਕੋਰੋਨਾ ...
ਕਰਤਾਰਪੁਰ, 8 ਮਈ (ਭਜਨ ਸਿੰਘ)-ਕਰਤਾਰਪੁਰ ਤੋਂ ਕਪੂਰਥਲਾ ਰੇਲਵੇ ਰੋਡ ਉਪਰ ਗੁਦਾਮਾਂ ਨੇੜੇ ਅੱਜ ਬਾਅਦ ਦੁਪਹਿਰ ਅਚਾਨਕ ਲੱਗੀ ਅੱਗ ਨਾਲ 9 ਦੇ ਕਰੀਬ ਲਗਪਗ ਝੁੱਗੀਆਂ ਦੇਖਦੇ ਹੀ ਦੇਖਦੇ ਸਵਾਹ ਹੋ ਗਈਆਂ | ਮੌਕੇ 'ਤੇ ਪੁੱਜੀ ਫਾਇਰ ਬਿ੍ਗੇਡ ਵਲੋਂ ਅੱਗ 'ਤੇ ਕਾਬੂ ਤਾਂ ਪਾ ...
ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਡੇਢ ਸਾਲ ਪਹਿਲਾਂ ਹੋਏ ਵਿਆਹ ਤੋਂ ਬਾਅਦ ਵੀ ਲਗਾਤਾਰ ਦਾਜ ਦੀ ਮੰਗ ਨੂੰ ਲੈ ਕੇ ਪਤੀ ਵਲੋਂ ਕੀਤੀ ਜਾਂਦੀ ਕੁੱਟਮਾਰ ਤੋਂ ਪ੍ਰੇਸ਼ਾਨ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕਾ ਦੀ ਪਹਿਚਾਣ ਮੋਨਾ (20) ਵਾਸੀ ...
ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਥਾਣਾ ਭਾਰਗੋ ਕੈਂਪ ਅਧੀਨ ਆਉਂਦੇ ਮੁਹੱਲਾ ਮਾਡਲ ਹਾਊਸ ਦੀ ਰਹਿਣ ਵਾਲੀ ਔਰਤ ਇੰਦੂ (55) ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਬੱਚਿਆਂ ਨੇ ਆਪਣੇ ਮਤਰਏ ਪਿਓ ਪਰਮਜੀਤ ਸਿੰਘ 'ਤੇ ਹੱਤਿਆ ਦੇ ਦੋਸ਼ ਲਗਾਏ ਹਨ | ਇਸ ਤੋਂ ਬਾਅਦ ਮੌਕੇ 'ਤੇ ਪਹੁੰਚੀ ...
ਕਿਸ਼ਨਗੜ੍ਹ, 8 ਮਈ (ਹਰਬੰਸ ਸਿੰਘ ਹੋਠੀ, ਹੁਸਨ ਲਾਲ)- ਜਲੰਧਰ -ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਪਿੰਡ ਬੱਲਾਂ ਨਜ਼ਦੀਕੀ ਦੁਪਹਿਰ ਸਮੇਂ ਚਲਦੇ ਟਿੱਪਰ ਟਰੱਕ ਨੂੰ ਅਚਾਨਕ ਲੱਗੀ ਅੱਗ ਕਾਰਨ ਟਰੱਕ ਦੇ ਸੜ ਕੇ ਸੁਆਹ ਹੋ ਜਾਣ ਤੇ ਚਾਲਕ ਦੇ ਵਾਲ ਵਾਲ ਬਚਾਅ ਹੋ ਜਾਣ ਦੀ ...
ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-66 ਫੁੱਟ ਰੋਡ 'ਤੇ ਭੱਲਾ ਪ੍ਰਾਪਰਟੀ ਡੀਲਰ ਦੀ ਇਮਾਰਤ ਦੀ ਉਪਰਲੀ ਮੰਜ਼ਿਲ 'ਤੇ ਚੱਲ ਰਹੇ ਬਲੱਸ਼ ਮੇਕਓਵਰ ਨਾਂਅ ਦੇ ਆਰਕੀਟੈਕ ਦੇ ਦਫ਼ਤਰ 'ਚ ਲੱਗੀ ਅੱਗ ਨਾਲ ਭਾਰੀ ਨੁਕਸਾਨ ਹੋ ਗਿਆ ਹੈ | ਅੱਗ ਦੀ ਲਪੇਟ 'ਚ ਆ ਕੇ ਦਫ਼ਤਰ ਦਾ ਸਾਰਾ ਫਰਨੀਚਰ ...
ਜਲੰਧਰ, 8 ਮਈ (ਸ਼ਿਵ ਸ਼ਰਮਾ)-26 ਨੰਬਰ ਵਾਰਡ ਦੇ ਕੌਂਸਲਰ ਰੋਹਨ ਸਹਿਗਲ ਵਲੋਂ ਸ਼ੰਕਰ ਗਾਰਡਨ ਵਿਚ ਕਈ ਮਹੀਨੇ ਤੋਂ ਗਲੀ ਨੂੰ ਤੋੜ ਕੇ ਉਸ ਨੂੰ ਦੁਬਾਰਾ ਨਾ ਬਣਾਉਣ ਕਰਕੇ ਨਿਗਮ ਪ੍ਰਸ਼ਾਸਨ ਅਤੇ ਠੇਕੇਦਾਰਾਂ ਦੀ ਕੀਤੀ ਗਈ ਖਿਚਾਈ ਤੋਂ ਬਾਅਦ ਨਿਗਮ ਨੇ ਗਲੀ ਨੂੰ ਠੀਕ ...
ਜਮਸ਼ੇਰ ਖ਼ਾਸ, 8 ਮਈ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ 6 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਮਹਿਕ ਰੈਸਟੋਰੈਂਟ ਦੇ ਨੇੜੇ ਪੁਲਿਸ ਵਲੋਂ ...
ਜਲੰਧਰ, 8 ਮਈ (ਸ਼ਿਵ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਦੁਕਾਨਾਂ ਖੋਲ੍ਹਣ ਦੀ ਦਿੱਤੀ ਗਈ ਸਹੂਲਤ ਦਾ ਅੱਜ ਕਾਰੋਬਾਰੀਆਂ ਨੇ ਇਕ ਮੀਟਿੰਗ ਸੱਦ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ | ਇਸ ਮੌਕੇ ਜਲੰਧਰ ਇਲੈਕਟ੍ਰੀਕਲ ਟਰੇਡਰ ...
ਲਾਂਬੜਾ, 8 ਮਈ (ਪਰਮੀਤ ਗੁਪਤਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਅਤੇ ਮੇਜਰ ਸਿੰਘ ਗਿੱਲ ਜਰਨਲ ਸਕੱਤਰ ਦੀ ਅਗਵਾਈ ਹੇਠ ਪਿੰਡ ਕੁਰਾਲੀ (ਲਾਂਬੜਾ) ਵਿਖੇ ਹੋਈ ਜਿਸ ਦੌਰਾਨ ਜਥੇਬੰਦੀ ਦੇ ਢਾਂਚੇ ਦਾ ...
ਮਕਸੂਦਾਂ, 8 ਮਈ (ਲਖਵਿੰਦਰ ਪਾਠਕ)-ਡੀ.ਏ.ਵੀ. ਕਾਲਜ ਨਹਿਰ ਨੇੜੇ ਦੇਰ ਰਾਤ ਕੰਮ ਤੋਂ ਘਰ ਜਾ ਰਹੇ ਵਿਅਕਤੀ ਤੋਂ ਲੁਟੇਰੇ ਮੋਬਾਈਲ ਤੇ 2000 ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 1 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਜਾਂਚ ਸ਼ੁਰੂ ਕੀਤੀ | ਜਾਣਕਾਰੀ ...
ਜਲੰਧਰ ਛਾਉਣੀ, 8 ਮਈ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਮਾਲ ਰੋਡ ਵਿਖੇ ਅੱਜ ਸਵੇਰੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਉਕਤ ਰੋਡ 'ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੇ ਸਬ ਏਰੀਆ ਕਮਾਂਡਰ ਐਚ. ਐਸ. ਸੋਹੀ 'ਤੇ ਬਦਸਲੂਕੀ ਅਤੇ ਅਪਸ਼ਬਦ ਬੋਲਣ ਦੇ ...
ਜਲੰਧਰ, 8 ਮਈ (ਰਣਜੀਤ ਸਿੰਘ ਸੋਢੀ)-ਵਿਸ਼ਵ ਭਰ 'ਚ ਸਾਲ 2019 ਤੋਂ ਕੋਵਿਡ ਦੇ ਪ੍ਰਭਾਵ ਹੇਠ ਸਮੁੱਚੀ ਖ਼ਲਕਤ ਸ਼ਿਕਾਰ ਹੋ ਰਹੀ ਹੈ, ਦੇਸ਼ ਭਰ 'ਚ 23 ਮਾਰਚ 2020 ਤੋਂ ਤਾਲਾਬੰਦੀ ਤੋਂ ਬਾਅਦ ਹਜ਼ਾਰਾਂ ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ | ਅਜਿਹੇ ਸਮੇਂ 'ਚ ਪੰਜਾਬ ਦੇ ...
ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ...
ਲਾਂਬੜਾ, 8 ਮਈ (ਪਰਮੀਤ ਗੁਪਤਾ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਥਾਣਾ ਲਾਂਬੜਾ ਮੁਖੀ ਦੀ ਅਗਵਾਈ ਵਿਚ ਲਾਂਬੜਾ ਬਾਜ਼ਾਰ 'ਚ ਰਾਹਗੀਰਾਂ ਨੂੰ ਮੁਫ਼ਤ ਮਾਸਕ ਵੰਡੇ ਗਏ | ਜਿਸ ਸਬੰਧੀ ਪ੍ਰਧਾਨ ਧਰਮਵੀਰ ਬਖ਼ਸ਼ੀ, ...
ਜਲੰਧਰ, 8 ਮਈ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਆਏ ਦਿਨ ਨਵੇਂ-ਨਵੇਂ ਤੁਗ਼ਲਕੀ ਫ਼ਰਮਾਨ ਜਾਰੀ ਕਰਕੇ ਵਿਵਾਦਾਂ ਦੇ ਘੇਰੇ 'ਚ ਰਹਿੰਦਾ ਹੈ ਅਜਿਹਾ ਹੀ ਇੱਕ ਨਵਾਂ ਆਦੇਸ਼ ਸਿੱਖਿਆ ਵਿਭਾਗ ਨੇ ਜਾਰੀ ਕਰ ਦਿੱਤਾ ਹੈ, ਜਿਸ ਕਾਰਨ ਅਧਿਆਪਕ ਵਰਗ 'ਚ ਭਾਰੀ ਰੋਸ ਪਾਇਆ ਜਾ ਰਿਹਾ ...
ਮੰਡ, 8 ਮਈ (ਬਲਜੀਤ ਸਿੰਘ ਸੋਹਲ)-ਕੋਰੋਨਾ ਮਹਾਂਮਾਰੀ ਨੂੰ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ | ਵਿਸ਼ਵ ਵਿਚ ਜੰਗੀ ਪੱਧਰ 'ਤੇ ਟੀਕਾਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ | ਪੰਜਾਬ ਸਰਕਾਰ ਵਲੋਂ ਵੀ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਜੋ ਕਦੇ ਦਵਾਈ ...
ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਤਾਲਾਬੰਦੀ ਦੀ ਉਲੰਘਣਾ ਕਰਦੇ ਹੋਏ ਦੁਕਾਨ ਖੋਲ੍ਹਣ ਵਾਲੇ ਕੱਪੜੇ ਦੀ ਦੁਕਾਨ ਦੇ ਮਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਸੁਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਸਰਕਾਰ ...
ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਦੇਸ਼ ਭਰ ਤੇ ਸੂਬੇ ਅੰਦਰ ਕੋਰੋਨਾ ਵਾਇਰਸ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ, ਜਿਸ ਕਾਰਨ ਸਿਹਤ ਸੰਕਟ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਕੋਵਿਡ ਰੋਗੀਆਂ ਦੀ ਮੌਤ ਆਕਸੀਜਨ ਦੀ ਕਮੀ ਦੇ ਕਾਰਨ ਹੋ ਰਹੀ ਹੈ | ਕਾਨਫ਼ੈੱਡਰੇਸ਼ਨ ...
ਜਲੰਧਰ, 7 ਮਈ (ਜਸਪਾਲ ਸਿੰਘ)-ਡਾ. ਇਕਬਾਲ ਸਿੰਘ (ਸਾਬਕਾ ਉਪ ਰਾਜਪਾਲ ਪੁਡੂਚੇਰੀ) ਅਤੇ ਸਾਬਕਾ ਸੰਸਦ ਮੈਂਬਰ ਨੇ ਬੀਤੇ ਦਿਨੀਂ ਸਵਰਗਵਾਸ ਹੋ ਗਏ ਹਰਿਆਣੇ ਦੇ ਜਾਟ ਨੇਤਾ ਚੌਧਰੀ ਅਜੀਤ ਸਿੰਘ ਬਾਰੇ ਆਪਣੀਆਂ ਯਾਦਾਂ ਤਾਜ਼ਾ ਕਰਦੇ ਹੋਏ ਕਿਹਾ ਕਿ ਚੌਧਰੀ ਅਜੀਤ ਸਿੰਘ ਉਨ੍ਹਾਂ ...
ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਪੰਜਾਬ ਇੰਸਟੀਚਿਉਟ ਆਫ਼ ਮੈਡੀਕਲ ਸਾਇੰਸਿਜ਼ (ਪਿਮਸ) ਦੇ ਡਾਕਟਰਾਂ ਨੇ 20 ਦਿਨ ਦੇ ਬੱਚੇ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਕੇ ਉਸ ਨੂੰ ਨਵਾਂ ਜੀਵਨ ਦਿੱਤਾ ਹੈ | ਇਸ ਬਾਰੇ ਪਿਮਸ 'ਚ ਬੱਚਿਆਂ ਦੇ ਮਾਹਿਰ ਡਾ. ਜਤਿੰਦਰ ਸਿੰਘ ਨੇ ਦੱਸਿਆ ...
ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ ਦੇ ਸਾਰੇ ਸਕੂਲਾਂ 'ਚ ਮੈਜਿਕ ਵਿਦ ਫਿੰਗਰਜ਼ ਗਤੀਵਿਧੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਆਪਣੀਆਂ ਉਂਗਲਾਂ ਨੂੰ ਰੰਗਾਂ ਵਿਚ ਡਬੋਇਆ ਅਤੇ ਉਨ੍ਹਾਂ ਨਾਲ ਕਾਗ਼ਜ਼ 'ਤੇ ਪੇਂਟਿੰਗਾਂ ਬਣਾਈਆਂ | ਬੱਚਿਆਂ ਨੇ ਆਪਣੇ ...
ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਜੋਤੀ ਪਤਨੀ ਪ੍ਰਵੀਨ ਕਾਜਲ ਵਾਸੀ ਮੁਹੱਲਾ ਕੋਟ ਰਾਮ ਦਾਸ, ਜਲੰਧਰ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਜੋਤੀ ਨੇ ਦੱਸਿਆ ਕਿ ਉਸ ਦਾ ਆਪਣੇ ਸਹੁਰੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਹੈ, ਜਿਸ ...
ਜਲੰਧਰ, 7 ਮਈ (ਸ਼ਿਵ)-ਕੂੜਾ ਚੁੱਕਣ ਲਈ ਨਿੱਜੀ ਗੱਡੀਆਂ ਦੀ ਜਾਂਚ ਦਾ ਕੰਮ ਅੱਜ ਨਿਗਮ ਪ੍ਰਸ਼ਾਸਨ ਦੀ ਟੀਮ ਨੇ ਪੂਰਾ ਕਰ ਲਿਆ ਹੈ | ਨਿਗਮ ਪ੍ਰਸ਼ਾਸਨ ਨੇ ਕੂੜਾ ਚੁੱਕਣ ਲਈ ਪੁਰਾਣੇ ਠੇਕੇਦਾਰ ਦਾ ਕੰਮ ਖ਼ਤਮ ਹੋਣ ਤੋਂ ਬਾਅਦ ਹੁਣ ਨਵੇਂ ਠੇਕੇਦਾਰ ਦੇ ਕੰਮ ਦਾ ਟੈਂਡਰ ਪਾਸ ਕਰ ...
ਜਲੰਧਰ, 7 ਮਈ (ਸ਼ਿਵ)-ਸ਼ਹਿਰ ਵਿਚ ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵਧਣ ਕਰਕੇ ਜਿੱਥੇ ਨਿਗਮ ਪ੍ਰਸ਼ਾਸਨ ਵਿਚ ਵੀ ਕੰਮਕਾਜ ਠੱਪ ਵਰਗਾ ਹੈ ਤੇ ਸਟਾਫ਼ ਦੀ ਗਿਣਤੀ ਅੱਧੀ ਰੱਖੀ ਗਈ ਹੈ ਪਰ ਦੂਜੇ ਪਾਸੇ ਤਾਂ ਇਸ ਦਾ ਕਈ ਲੋਕ ਫ਼ਾਇਦਾ ਉਠਾ ਰਹੇ ਹਨ | ਕਈ ਲੋਕ ਤਾਂ ਇਸ ਕੋਰੋਨਾ ...
ਜਲੰਧਰ ਛਾਉਣੀ, 7 ਮਈ (ਪਵਨ ਖਰਬੰਦਾ)-ਕੋਰੋਨਾ ਮਹਾਂਮਾਰੀ ਦੀ ਵੱਧ ਰਹੀ ਦੂਸਰੀ ਲਹਿਰ 'ਤੇ ਨੱਥ ਪਾਉਣ ਲਈ ਭਾਵੇਂ ਸਰਕਾਰ ਵਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਕੀਤਾ ਜਾ ਰਿਹਾ ਪੱਖਪਾਤੀ ਰਵੱਈਆ ...
ਜਲੰਧਰ, 7 ਮਈ (ਹਰਵਿੰਦਰ ਸਿੰਘ ਫੁੱਲ)-ਸੀ.ਪੀ.ਆਈ.(ਐੱਮ.) ਦੇ ਸੂਬਾ ਸਕੱਤਰੇਤ ਮੈਂਬਰ ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਦੇ ਸਕੱਤਰ ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਕਾਮਰੇਡ ਗੁਰਚੇਤਨ ਸਿੰਘ ਬਾਸੀ ਨੇ ਜ਼ਿਲ੍ਹਾ ਸੰਗਰੂਰ ਬਰਨਾਲਾ ਦੇ ...
ਚੁਗਿੱਟੀ/ਜੰਡੂਸਿੰਘਾ, 7 ਮਈ (ਨਰਿੰਦਰ ਲਾਗੂ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿਥੇ ਲੋਕ ਬੇਹੱਦ ਦੁਖੀ ਹਨ, ਉਥੇ ਹੀ ਇਨ੍ਹੀਂ ਦਿਨੀਂ ਫ਼ਲਾਂ ਤੇ ਸਬਜ਼ੀਆਂ ਦੇ ਅਸਮਾਨੀ ਲੱਗ ਚੁੱਕੇ ਭਾਅ ਵੀ ਦੇਸ਼ ਵਾਸੀਆਂ ਲਈ ਮੁਸੀਬਤ ਬਣੇ ਹੋਏ ਹਨ | ਇਹ ਪ੍ਰਗਟਾਵਾ ਕਰਦਿਆਂ ਸਮਾਜ ...
ਕਰਤਾਰਪੁਰ, 7 ਮਈ (ਭਜਨ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਪਰ ਡੀ. ਐਸ. ਪੀ. ਸੁਖਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੁਲਿਸ ਵਲੋਂ ਲੋਕਾਂ ਨੂੰ ਜਾਗਰੂਕ ਕਰਨ, ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਲੈ ਕੇ ਕਰਤਾਰਪੁਰ ਸ਼ਹਿਰ ਅੰਦਰ ਐਸ. ...
ਕਿਸ਼ਨਗੜ੍ਹ, 7 ਮਈ (ਹੁਸਨ ਲਾਲ)-ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਖੱਡਿਆਂ 'ਚ ਪਲਟ ਗਿਆ ਜਿਸ ਕਾਰਨ ਟਰੱਕ 'ਚ ਸਵਾਰ ਚਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ...
ਕਿਸ਼ਨਗੜ੍ਹ, 7 ਮਈ (ਹੁਸਨ ਲਾਲ)-ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਖੱਡਿਆਂ 'ਚ ਪਲਟ ਗਿਆ ਜਿਸ ਕਾਰਨ ਟਰੱਕ 'ਚ ਸਵਾਰ ਚਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ...
ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਅੱਜ ਜ਼ਿਲ੍ਹੇ 'ਚ 6 ਹਜ਼ਾਰ ਦੇ ਕਰੀਬ ਹੀ ਵਿਅਕਤੀਆਂ ਦੇ ਕੋਰੋਨਾ ਟੀਕਾਕਰਨ ਕੀਤਾ ਜਾ ਸਕਿਆ ਹੈ | ਇਸ ਦਾ ਮੁੱਖ ਕਾਰਨ ਕੋਰੋਨਾ ਟੀਕਿਆਂ ਦੀ ਸਪਲਾਈ ਘੱਟ ਹੋਣਾ ਦੱਸਿਆ ਜਾ ਰਿਹਾ ਹੈ ਅਤੇ ਇਸ ਨੂੰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਕੀਤੀ ਗਈ ...
ਮਕਸੂਦਾਂ, 7 ਮਈ (ਲਖਵਿੰਦਰ ਪਾਠਕ)-'ਅਜੀਤ' ਵਿਚ ਖ਼ਬਰ ਪ੍ਰਕਾਸ਼ਿਤ ਹੋਣ ਉਪਰੰਤ ਹਰਕਤ 'ਚ ਆਏ ਪ੍ਰਸ਼ਾਸਨ ਨੇ ਸਬਜ਼ੀ ਮੰਡੀ 'ਚ ਥੋਕ ਵਪਾਰੀਆਂ ਦੇ ਫੜ੍ਹਾਂ 'ਚ ਸਮਾਜਿਕ ਦੂਰੀ ਕਾਇਮ ਕਰਨ ਲਈ ਅੱਜ ਐਸ.ਡੀ.ਐਮ.-2 ਹਰਪ੍ਰੀਤ ਸਿੰਘ ਅਟਵਾਲ, ਡੀ.ਐਮ.ਓ. ਮੁਕੇਸ਼ ਕੈਲੇ, ਸਕੱਤਰ ...
ਨਕੋਦਰ, 8 ਮਈ (ਗੁੁੁਰਵਿੰਦਰ ਸਿੰਘ)-ਥਾਣਾ ਸਿਟੀ ਨਕੋਦਰ ਦੇ ਐਸ.ਐਚ.ਓ. ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਨੇ ਸ਼ੰਕਰ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ, ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਜੈ ਕੁਮਾਰ ਪੁੱਤਰ ਸਰਦਾਰਾ ਰਾਮ ਵਾਸੀ ...
ਮਹਿਤਪੁਰ, 8 ਮਈ (ਲਖਵਿੰਦਰ ਸਿੰਘ)-ਮਹਿਤਪੁਰ ਬਾਠਾਂ ਨੂੰ ਜਾਣ ਵਾਲੇ ਰਸਤੇ 'ਤੇ ਸਥਿਤ ਭੱਠੇ 'ਤੇ ਮਜ਼ਦੂਰ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ | ਇਸ ਦੀ ਜਾਣਕਾਰੀ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾਉਂਦੇ ਸੰਜੀਵ ਸਿੰਘ ਪੁੱਤਰ ਪਾਲੇ ਰਾਮ ਨੇ ਕਿਹਾ ਕਿ ਮੇਰਾ ਸਹੁਰਾ ਰਾਮਵੀਰ ...
ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੇ ਸੱਦੇ ਨੂੰ ਪ੍ਰਵਾਸੀ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ | ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ...
ਗੁਰਾਇਆ, 8 ਮਈ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਇਲਾਕੇ ਅੰਦਰ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਨਜ਼ਦੀਕੀ ਪਿੰਡ ਬੋਪਾਰਾਏ 'ਚ ਚੋਰਾਂ ਨੇ ਇੱਕ ਘਰ ਅੰਦਰ ਪਾਣੀ ਵਾਲੇ ਨਲਕੇ 'ਤੇ ਲੱਗੀ ਮੋਟਰ ਅਤੇ ਅੰਦਰ ਖੜੀ ਗੱਡੀ 'ਚੋਂ ...
ਸ਼ਾਹਕੋਟ, 8 ਮਈ (ਸੁਖਦੀਪ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਲਾਕਡਾਊਨ ਦੌਰਾਨ ਸਰਕਾਰ ਦੇ ਫ਼ੈਸਲੇ ਅਨੁਸਾਰ ਪ੍ਰਸ਼ਾਸਨ ਵਲੋਂ ਜਬਰੀ ਦੁਕਾਨਾਂ ਬੰਦ ਕਰਵਾਉਣ ਦੇ ਵਿਰੋਧ ਅਤੇ ਦੁਕਾਨਦਾਰਾਂ ਦੇ ਹੱਕ 'ਚ ਅੱਜ ...
ਫਿਲੌਰ, 8 ਮਈ (ਸਤਿੰਦਰ ਸ਼ਰਮਾ)-ਏ.ਐਸ.ਆਈ. ਅਸ਼ਵਨੀ ਕੁਮਾਰ ਅਤੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਇਕ 45-46 ਸਾਲ ਦੀ ਇਕ ਲਵਾਰਿਸ ਔਰਤ ਬੇਹੋਸ਼ੀ ਦੀ ਹਾਲਤ ਵਿਚ ਮਿਲੀ ਸੀ, ਉਸ ਦੀ ਮੌਤ ਹੋ ਗਈ ਹੈ ਅਤੇ ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ ...
ਕਰਤਾਰਪੁਰ, 8 ਮਈ (ਭਜਨ ਸਿੰਘ)-ਪੰਜਾਬ ਸਰਕਾਰ ਵਲੋਂ ਲਗਾਏ ਲਾਕਡਾਊਨ ਨੂੰ ਤੋੜਦੇ ਹੋਏ ਦੁਕਾਨਾਂ, ਕਾਰੋਬਾਰ ਖੁਲਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਾਜ਼ਾਰਾਂ 'ਚ ਮੁਜ਼ਾਹਰਾ ...
ਲੋਹੀਆਂ ਖਾਸ, 8 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਨੈਸ਼ਨਲ ਹੈਲਥ ਮਿਸ਼ਨ ਪੰਜਾਬ (ਐੱਨ.ਐੱਨ.ਐੱਮ.) ਵਲੋਂ ਪਿੱਛਲੇ 4 ਦਿਨ ਤੋਂ ਦਿੱਤਾ ਜਾ ਰਿਹਾ ਧਰਨਾ ਅਤੇ ਰੋਸ ਪ੍ਰਦਰਸ਼ਨ ਸਿਵਲ ਹਸਪਤਾਲ ਲੋਹੀਆਂ ਵਿਖੇ ਅੱਜ ਵੀ ਜਾਰੀ ਰਿਹਾ | ਇਸ ਮੌਕੇ ਡਾ. ਰਾਜਿੰਦਰ ਕੁਮਾਰ ਦਾਦਰੀਆ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX