ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਦੀ ਆੜ ਹੇਠ ਕੇਂਦਰ 'ਤੇ ਪੰਜਾਬ ਸਰਕਾਰ ਵਲੋਂ ਲਾਕਡਾਊਨ ਰਾਹੀਂ ਆਮ ਦੁਕਾਨਦਾਰਾਂ, ਸਕੂਲਾਂ, ਕਾਲਜਾਂ ਅਤੇ ਰੇਹੜੀ ਵਾਲਿਆਂ ਦੇ ਕਾਰੋਬਾਰ ਠੱਪ ਕਰਕੇ ਉਨ੍ਹਾਂ ਨੂੰ ਭੁੱਖਮਰੀ ਵੱਲ ਧੱਕਣ ਦੇ ਨਾਦਰਸ਼ਾਹੀ ਫ਼ੈਸਲੇ ਹਰਗਿਜ ਪ੍ਰਵਾਨ ਨਹੀਂ ਕੀਤੇ ਜਾਣਗੇ, ਸਗੋਂ ਅਜਿਹੇ ਲੋਕ ਮਾਰੂ ਫ਼ੈਸਲਿਆਂ ਖ਼ਿਲਾਫ਼ ਸੰਘਰਸ਼ਾਂ ਦੇ ਅਖਾੜੇ ਮਜ਼ਬੂਤ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੀਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕੀਤਾ | ਉਨ੍ਹਾਂ ਵਲੋਂ ਦੋਸ਼ ਲਾਇਆ ਹੈ ਕਿ ਕੋਰੋਨਾ ਦੀ ਰੋਕਥਾਮ ਅਤੇ ਪੀੜਤਾਂ ਦੇ ਸਹੀ ਇਲਾਜ ਲਈ ਲੋੜੀਂਦੀ ਜਨ ਜਾਗ੍ਰਤੀ ਅਤੇ ਬੈੱਡਾਂ, ਵੈਂਟੀਲੇਟਰਾਂ, ਵੈਕਸੀਨੇਸ਼ਨਾਂ, ਆਕਸੀਜਨ ਆਦਿ ਦੇ ਪ੍ਰਬੰਧਾਂ 'ਚ ਕੇਂਦਰ ਤੇ ਸੂਬਾ ਸਰਕਾਰਾਂ ਦੀ ਗੈਰਜਿੰਮੇਵਾਰੀ ਕਾਰਨ ਹਜ਼ਾਰਾਂ ਬੇਸਕੀਮਤੀ ਮਨੁੱਖੀ ਜਾਨਾਂ ਮੌਤ ਦੇ ਮੂੰਹ ਗਈਆਂ ਹਨ | ਇਸ ਮੌਕੇ ਬੋਲਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਪਹਿਲਾਂ ਕੋਰੋਨਾ ਦੀ ਆੜ ਹੇਠ ਮੋਦੀ ਦੀ ਭਾਜਪਾ ਹਕੂਮਤ ਵਲੋਂ ਕਿਸਾਨਾਂ ਮਜ਼ਦੂਰਾਂ ਉੱਤੇ ਕਾਲੇ ਖੇਤੀ ਕਾਨੂੰਨ ਅਤੇ ਕਿਰਤ ਕਾਨੂੰਨ ਮੜ੍ਹ ਕੇ ਕਿਰਤੀਆਂ ਨਾਲ ਧ੍ਰੋਹ ਕਮਾਇਆ ਹੈ ਤੇ ਹੁਣ ਕੋਰੋਨਾ ਬਹਾਨੇ ਲੋਕਾਂ ਨੂੰ ਭੁੱਖੇ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਤੇ ਖੇਤ ਮਜ਼ਦੂਰ ਆਗੂ ਕਾਕਾ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ ਸਰਕਾਰ ਕੋਰੋਨਾ ਦੀ ਆੜ ਵਿਚ ਲਾਕਡਾਊਨ ਤੇ ਹੋਰ ਪਾਬੰਦੀਆਂ ਦੀ ਬਜਾਏ ਲੋੜੀਂਦੀਆਂ ਸਿਹਤ ਸਹੂਲਤਾਂ ਤੇ ਦੁਕਾਨਦਾਰਾਂ, ਮਜ਼ਦੂਰਾਂ ਤੇ ਹੋਰਨਾਂ ਪੀੜਤ ਵਰਗਾਂ ਲਈ ਆਰਥਿਕ ਮਦਦ ਦਾ ਪ੍ਰਬੰਧ ਕਰੇ | ਰੈਲੀ ਨੂੰ ਹਰਫੂਲ ਸਿੰਘ ਭਾਗਸਰ, ਬਾਜ ਸਿੰਘ ਭੱੁਟੀਵਾਲਾ, ਜਸਵਿੰਦਰ ਸਿੰਘ ਸੰਗੂਧੌਣ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਮੰਗਾ ਸਿੰਘ ਆਜ਼ਾਦ ਨੇ ਵੀ ਸੰਬੋਧਨ ਕੀਤਾ | ਆਗੂਆਂ ਨੇ ਆਖਿਆ ਕਿ ਕਿਸਾਨਾਂ ਮਜ਼ਦੂਰਾਂ ਸਮੇਤ ਸਾਰੇ ਵਰਗਾਂ ਦੇ ਕਿਰਤੀ ਲੋਕਾਂ ਦੀ ਏਕਤਾ ਮਜ਼ਬੂਤ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ ਦਾ ਠੋਕਵਾਂ ਜੁਆਬ ਦਿੱਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਲਾਕਡਾਊਨ ਜਿਹੀਆਂ ਪਾਬੰਦੀਆਂ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ | ਕਿਸਾਨਾਂ ਮਜ਼ਦੂਰਾਂ ਵੱਲੋਂ ਰੋਸ ਰੈਲੀ ਉਪਰੰਤ ਸ਼ਹਿਰ ਵਿਚ ਰੋਹਲਾ ਰੋਸ ਮਾਰਚ ਕੀਤਾ ਗਿਆ, ਜਿਸ ਵਿਚ ਖੇਤ ਮਜ਼ਦੂਰ ਔਰਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਸਨ | ਇਹ ਰੋਸ ਮਾਰਚ ਭਾਈ ਮਹਾਂ ਸਿੰਘ ਦੀਵਾਨ ਹਾਲ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਮੰਗੇ ਦੇ ਪੰਪ ਤੱਕ ਪੁੱਜਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ ਬੁੱਟਰ ਸ਼ਰੀਂਹ, ਰਾਜਾ ਸਿੰਘ ਮਹਾਂਬੱਧਰ, ਮੇਜਰ ਸਿੰਘ ਗਿਲਜੇਵਾਲਾ, ਭਜਨ ਕੌਰ ਖੁੰਡੇ ਹਲਾਲ, ਸੁਖਜੀਤ ਕੌਰ ਭੁੱਟੀਵਾਲਾ, ਸਿਮਰਜੀਤ ਕੌਰ ਤੇ ਸੁਖਪ੍ਰੀਤ ਕੌਰ ਆਦਿ ਆਗੂ ਵੀ ਮੌਜੂਦ ਸਨ |
ਲੰਬੀ, 8 ਮਈ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਲੰਬੀ ਵਿਖੇ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹੱਕ ਵਿਚ ਧਰਨਾ ਦਿੱਤਾ ਅਤੇ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ...
ਗਿੱਦੜਬਾਹਾ, 8 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈ ਕੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਮਾਤਾ ਸੰਤੋਸ਼ੀ ਹਸਪਤਾਲ ਦੇ ਸੰਚਾਲਕ ਡਾ: ਐਚ.ਐਨ. ਸਿੰਘ 'ਤੇ ਮਾਮਲਾ ਦਰਜ ਕੀਤਾ ਹੈ ਜਦੋਂਕਿ ਹਾਲੇ ਡਾਕਟਰ ਦੀ ਗਿ੍ਫ਼ਤਾਰੀ ...
ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਐਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹੇ ਵਿਚ ਨਵੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਅਨੁਸਾਰ ...
ਦੋਦਾ, 8 ਮਈ (ਰਵੀਪਾਲ)-ਕੋਰੋਨਾ ਮਹਾਂਮਾਰੀ ਦੇ ਭਿਆਨਕ ਪ੍ਰਕੋਪ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਅਨਾਜ ਮੰਡੀਆਂ 'ਚ ਕਣਕ ਦੀ ਫ਼ਸਲ ਦੀ ਚੁਕਾਈ ਆਦਿ ਨਾ ਹੋਣ ਕਾਰਨ ਮਜ਼ਦੂਰ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਸਕਦੇ ਹਨ ਅਤੇ ਮਜ਼ਦੂਰਾਂ ਨੂੰ ਟਰੱਕਾਂ ਦੀ ਘਾਟ ਕਰਕੇ ਭਾਰੀ ...
ਲੰਬੀ, 8 ਮਈ (ਮੇਵਾ ਸਿੰਘ)-ਪੰਜਾਬ ਦੀ ਹੱਦ ਦੇ ਬਿਲਕੁਲ ਨਾਲ ਖਹਿੰਦੇ ਹਰਿਆਣਾ ਤੇ ਰਾਜਸਥਾਨ ਦੇ ਸੂਬਿਆਂ ਤੋਂ ਪੰਜਾਬ ਅੰਦਰ ਦਾਖਲ ਕਰਨ ਵਾਲੇ ਛੋਟੇ ਤੇ ਵੱਡੇ ਵਾਹਨਾਂ 'ਤੇ ਸਵਾਰ ਵਿਅਕਤੀਆਂ ਦੀ ਕੋਵਿਡ-19 ਸਬੰਧੀ ਜਾਂਚ ਪੜਤਾਲ ਕਰਨ ਲਈ ਤਿੰਨ ਸੂਬਿਆਂ ਖ਼ਾਸਕਰ ਪੰਜਾਬ ਦੀ ...
ਸ੍ਰੀ ਮੁਕਤਸਰ ਸਾਹਿਬ, 8 ਮਈ (ਹਰਮਹਿੰਦਰ ਪਾਲ)-ਸ਼ਹਿਰ ਦੀ ਬਾਵਾ ਕਾਲੋਨੀ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਇਸਨੂੰ ਮਾਈਕ੍ਰੋਕੰਟੇਨਮਿੰਟ ਜ਼ੋਨ ਐਲਾਨਣ ਤੋਂ ਬਾਅਦ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਦੇ ਹੁਕਮਾਂ ਅਤੇ ਐਸ.ਡੀ.ਐਮ. ...
ਮਲੋਟ, 8 ਮਈ (ਅਜਮੇਰ ਸਿੰਘ ਬਰਾੜ)-ਇਕ ਪਾਸੇ ਕੋਰੋਨਾ ਦੇ ਲਗਾਤਾਰ ਵਧ ਰਹੇ ਕਹਿਰ ਕਾਰਨ ਸੂਬੇ 'ਚ ਹਾਹਾਕਾਰ ਮਚੀ ਹੋਈ ਹੈ ਅਤੇ ਪੰਜਾਬ ਸਰਕਾਰ ਵਲੋਂ ਇਹ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਕਿ ਮੁੱਢਲੇ ਲੱਛਣ ਆਉਣ 'ਤੇ ਆਪਣਾ ਕੋਰੋਨਾ ਟੈੱਸਟ ਜ਼ਰੂਰ ਕਰਵਾਓ | ਪਰ ਹਾਲਾਤ ...
ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਇਕੋ ਦਿਨ 17 ਮੌਤਾਂ ਹੋਣ ਨਾਲ ਦਹਿਸ਼ਤ ਦਾ ਮਾਹੌਲ ਹੈ ਜਦਕਿ 416 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਮਿ੍ਤਕਾਂ ਵਿਚ ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ | ਇਸੇ ਲੜੀ ਤਹਿਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ ਦਾ ਡੇਅ ...
ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ 10 ਮਈ ਨੂੰ ਕੀਤੀ ਜਾਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪ੍ਰਸਤ ਬਖਸੀਸ ਸਿੰਘ ਲਹੌਰੀਆ, ਪ੍ਰਧਾਨ ਮੇਜਰ ਸਿੰਘ ...
ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਜ਼ਿਲ੍ਹਾ ਫ਼ਰੀਦਕੋਟ ਵਿਖੇ ਸ਼ੁਰੂ ਹੋ ਗਏ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਪਾਲ ਅਤੇ ਉਪ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਕਿਸਾਨ ਬਲਵਿੰਦਰ ਸਿੰਘ ਨੰਬਰਦਾਰ (75 ਸਾਲ) ਵਾਸੀ ਪਿੰਡ ਤਰਖਾਣਵਾਲਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ...
ਕੋਟਕਪੂਰਾ, 8 ਮਈ (ਮੋਹਰ ਗਿੱਲ, ਮੇਘਰਾਜ)-ਡੇਰਾ ਸਿਰਸਾ ਬਲਾਕ ਕੋਟਕਪੂਰਾ ਦੀ ਸੰਗਤ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਇੱਥੋਂ ਦੇ ਬੱਤੀਆਂ ਵਾਲੇ ਚੌਂਕ, ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ, ਸੀ.ਐਚ.ਸੀ ਡਿਸਪੈਂਸਰੀ ...
ਬਰਗਾੜੀ, 8 ਮਈ (ਸੁਖਰਾਜ ਸਿੰਘ ਗੋਂਦਾਰਾ)-ਟਕਸਾਲੀ ਅਕਾਲੀ ਆਗੂ ਅਤੇ ਪਿੰਡ ਬੁਰਜ ਹਰੀਕਾ ਦੇ ਸਾਬਕਾ ਸਰਪੰਚ ਮੱਖਣ ਸਿੰਘ ਬਰਾੜ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜੈਤੋ ਹਲਕੇ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ, ਗੁਰਚੇਤ ...
ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸਨ ਵਲੋਂ ਫ਼ਰੀਦਕੋਟ ਵਿਖੇ ਆਪਣੀ 43 ਮੈਂਬਰੀ ਵਰਕਿੰਗ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ | ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ...
ਕੋਟਕਪੂਰਾ, 8 ਮਈ (ਮੇਘਰਾਜ, ਮੋਹਰ ਗਿੱਲ)-ਅੱਜ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਦੇ ਐਨ.ਐਚ.ਐਮ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਰਕਾਰ ਵਲੋਂ ਪੂਰੀਆਂ ਨਾ ਕਰਨ ਕਾਰਨ ਹੜਤਾਲ ਕੀਤੀ ਅਤੇ ਹਸਪਤਾਲ 'ਚ ਧਰਨਾ ਦਿੱਤਾ | ਇਸ ਸਬੰਧੀ ਡਾ. ਦਿਨੇਸ਼ ਸੇਠੀ ...
ਕੋਟਕਪੂਰਾ, 8 ਮਈ (ਮੇਘਰਾਜ, ਮੋਹਰ ਗਿੱਲ)-ਪੀ.ਬੀ.ਜੀ ਵੈਲਫੇਅਰ ਕਲੱਬ ਵਲੋਂ ਪ੍ਰਧਾਨ ਰਾਜੀਵ ਮਲਿਕ ਅਤੇ ਦਿਹਾਤੀ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੀ ਅਗਵਾਈ ਹੇਠ ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਵਿਸ਼ਵ ਰੈੱਡ ਕਰਾਸ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX