ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 8 ਮਈ- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨਾਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਜ਼ਿਲੇ੍ਹ ਭਰ 'ਚ ਰੋਸ ਪ੍ਰਦਰਸ਼ਨ ਕੀਤੇ ਗਏ | ਬੁਲਾਰਿਆਂ ਨੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ ਕਿਉਂਕਿ ਸਰਕਾਰੀ ਹਸਪਤਾਲਾਂ 'ਚ ਅਮਲੇ ਦੇ ਨਾਲ ਹੀ ਦਵਾਈਆਂ ਆਦਿ ਦੀ ਘਾਟ ਹੈ | ਇਸੇ ਕਰ ਕੇ ਡੰਡੇ ਦੇ ਜ਼ੋਰ 'ਤੇ ਲੋਕਾਂ ਨੂੰ ਘਰਾਂ 'ਚ ਬੰਦ ਕਰ ਰਹੀ ਹੈ ਜਦਕਿ ਛੋਟੇ ਦੁਕਾਨਦਾਰਾਂ ਅਤੇ ਮਜ਼ਦੂਰਾਂ ਸਮੇਤ ਕਿਰਤੀ ਵਰਗ ਦੇ ਲੋਕ ਆਰਥਿਕ ਤੌਰ 'ਤੇ ਕਮਜ਼ੋਰ ਹੋ ਰਹੇ ਹਨ | ਉਨ੍ਹਾਂ ਐਲਾਨ ਕੀਤਾ ਕਿ ਜਥੇਬੰਦੀਆਂ ਦੁਕਾਨਾਂ ਖੋਲ੍ਹਣ ਵਾਲੇ ਦੁਕਾਨਦਾਰਾਂ ਨਾਲ ਖੜ੍ਹਨਗੀਆਂ ਅਤੇ ਪ੍ਰਸ਼ਾਸਨ ਦੇ ਧੱਕੇ ਨੂੰ ਬਰਦਾਸ਼ਤ ਨਹੀਂ ਕਰਨਗੀਆਂ | ਇਸ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਗੁੱਟ ਨੇ ਵੱਖਰੇ ਤੌਰ 'ਤੇ ਰੋਸ ਧਰਨੇ ਲਗਾਏ ਜਦਕਿ ਦੂਸਰੀਆਂ ਜਥੇਬੰਦੀਆਂ ਨੇ ਆਪਣੇ ਤੌਰ 'ਤੇ ਪ੍ਰਦਰਸ਼ਨ ਕੀਤੇ | ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵਲੋਂ ਛੋਟੇ ਦੁਕਾਨਦਾਰਾਂ ਦੇ ਹੱਕ 'ਚ ਦੁਕਾਨਾਂ ਖੋਲ੍ਹਣ ਲਈ ਰੋਸ ਮੁਜ਼ਾਹਰੇ ਕਰਨ ਲਈ ਸੱਦਾ ਦਿੱਤਾ ਗਿਆ ਸੀ ਪਰ ਸ਼ਹਿਰਾਂ, ਕਸਬਿਆਂ 'ਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ ਤੇ ਉਹ ਪ੍ਰਦਰਸ਼ਨਾਂ 'ਚ ਨਿਗੂਣੀ ਗਿਣਤੀ 'ਚ ਸਨ |
ਭਾਕਿਯੂ (ਉਗਰਾਹਾਂ) ਵਲੋਂ ਰੋਸ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਸ਼ਹਿਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਬੱਸ ਅੱਡਾ ਚੌਕ 'ਚ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸਰਕਾਰ ਆਪਣੀ ਜ਼ੰੁਮੇਵਾਰੀ ਤੋਂ ਭੱਜ ਕੇ ਲੋਕਾਂ 'ਤੇ ਸਖ਼ਤੀ ਕਰ ਰਹੀ ਹੈ | ਕਿਸਾਨ ਆਗੂ ਨੇ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਕੋਰੋਨਾ ਦੀ ਆੜ 'ਚ ਕਿਸਾਨ ਸੰਘਰਸ਼ ਨੂੰ ਫ਼ੇਲ੍ਹ ਕਰਨਾ ਚਾਹੁੰਦੀ ਹੈ | ਧਰਨੇ ਨੂੰ ਜਗਦੇਵ ਸਿੰਘ ਭੈਣੀਬਾਘਾ, ਸਾਧੂ ਸਿੰਘ, ਮਲਕੀਤ ਸਿੰਘ, ਜੱਗਾ ਸਿੰਘ, ਭੋਲਾ ਸਿੰਘ, ਬਲਮ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਸੰਬੋਧਨ ਕੀਤਾ |
ਕਿਸਾਨ ਜਥੇਬੰਦੀਆਂ ਵਲੋਂ ਸ਼ਹਿਰ 'ਚ ਰੋਸ ਮੁਜ਼ਾਹਰਾ
ਇਸੇ ਦੌਰਾਨ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਵਲੋਂ ਮਾਨਸਾ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਰੇਲਵੇ ਸਟੇਸ਼ਨ 'ਤੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪੈੱ੍ਰਸ ਸਕੱਤਰ ਐਡਵੋਕੇਟ ਬਲਕਰਨ ਸਿੰਘ ਬੱਲੀ, ਭਾਕਿਯੂ (ਡਕੌਂਦਾ) ਦੇ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਤਾਲਾਬੰਦੀ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੀ ਮੋਦੀ ਦੇ ਰਾਹ 'ਤੇ ਚੱਲ ਰਹੀ ਹੈ ਅਤੇ ਬਿਮਾਰੀ ਦੇ ਨਾਂਅ 'ਤੇ ਤਾਲਾਬੰਦੀ ਲਗਾ ਕੇ ਲੋਕਾਂ 'ਚ ਦਹਿਸ਼ਤ ਪੈਦਾ ਕਰ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਲਾਕਡਾਊਨ ਦੇ ਬਹਾਨੇ ਲੋਕਾਂ ਦਾ ਰੁਜ਼ਗਾਰ ਖ਼ਤਮ ਨਹੀਂ ਕਰਨ ਦਿੱਤਾ ਜਾਵੇਗਾ | ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਮੇਜਰ ਸਿੰਘ ਦੂਲੋਵਾਲ, ਭਾਕਿਯੂ ਮਾਨਸਾ ਦੇ ਤੇਜ਼ ਸਿੰਘ ਚਕੇਰੀਆਂ, ਕੁਲ ਹਿੰਦ ਕਿਸਾਨ ਸਭਾ ਦੇ ਰਤਨ ਭੋਲਾ, ਕ੍ਰਾਂਤੀਕਾਰੀ ਦੇ ਮੇਜਰ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਘਨਸ਼ਿਆਮ ਨਿੱਕੂ, ਮਜ਼ਦੂਰ ਮੁਕਤੀ ਮੋਰਚੇ ਦੇ ਆਗੂ ਗੁਰਸੇਵਕ ਸਿੰਘ ਮਾਨ, ਮੈਡੀਕਲ ਪ੍ਰੈਕਟੀਸ਼ਨਰ ਦੇ ਧੰਨਾ ਮੱਲ ਗੋਇਲ, ਏਟਕੂ ਦੇ ਬਿੰਦਰ ਸਿੰਘ ਅਲਖ, ਇਨਕਲਾਬੀ ਨੌਜਵਾਨ ਸਭਾ ਦੇ ਸੁਖਦੀਪ ਸਿੰਘ ਸੁੱਖੀ, ਸੁਖਚਰਨ ਸਿੰਘ ਦਾਨੇਵਾਲੀਆ, ਹਰਜਿੰਦਰ ਸਿੰਘ ਮਾਨਸ਼ਾਹੀਆ, ਸ਼ਿਵਚਰਨ ਦਾਸ ਸੂਚਨ, ਸੁਖਵਿੰਦਰ ਸਿੰਘ, ਹਰਦੇਵ ਸਿੰਘ, ਐਡਵੋਕੇਟ ਬਲਵੀਰ ਕੌਰ ਆਦਿ ਨੇ ਸੰਬੋਧਨ ਕੀਤਾ |
ਕਿਸਾਨਾਂ ਨੇ ਮਾਰਚ ਕਰ ਕੇ ਕਾਰੋਬਾਰੀਆਂ ਨੂੰ ਬਾਜ਼ਾਰ ਖੋਲ੍ਹਣ ਦਾ ਦਿੱਤਾ ਸੱਦਾ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਕਿਸਾਨਾਂ ਨੇ ਕਾਫ਼ਲੇ ਨਾਲ ਸ਼ਹਿਰ ਵਿੱਚ ਮਾਰਚ ਕੀਤਾ ਤੇ ਦੁਕਾਨਦਾਰਾਂ-ਕਾਰੋਬਾਰੀਆਂ ਨੂੰ ਬਾਜ਼ਾਰ ਖੋਲ੍ਹੇ ਜਾਣ ਦਾ ਸੱਦਾ ਦਿੱਤਾ | ਕਿਸਾਨਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਬੋੜਾਵਾਲ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਬੋੜਾਵਾਲ ਅਤੇ ਡਕੌਂਦਾ ਦੇ ਆਗੂ ਸਤਪਾਲ ਸਿੰਘ ਬਰੇ ਆਦਿ ਆਗੂਆਂ ਨੇ ਕੀਤੀ | ਕਿਸਾਨ ਆਗੂਆਂ ਨੇ ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਕਿਸਾਨਾਂ ਦੇ ਜੁੜੇ ਇਕੱਠ ਵਿੱਚ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਮਹਾਂਮਾਰੀ ਸਬੰਧੀ ਪੁਖ਼ਤਾ ਇੰਤਜ਼ਾਮ ਕਰਨ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਆਗੂਆਂ ਨੇ ਕਿਹਾ ਕਿ ਬਾਜ਼ਾਰ ਕਾਰੋਬਾਰ ਬੰਦ ਕਰਨੇ ਕੋਈ ਹੱਲ ਨਹੀਂ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਧਰਨੇ ਨੂੰ ਰੇੜੀ ਫੜੀ ਅਤੇ ਛਾਬਾ ਯੂਨੀਅਨ (ਏਟਕ) ਦੇ ਪ੍ਰਧਾਨ ਚਿਮਨ ਲਾਲ ਕਾਕਾ, ਕਾ. ਜਸਵੰਤ ਸਿੰਘ ਬੀਰੋਕੇ, ਕਾ. ਭੁਪਿੰਦਰ ਸਿੰਘ ਗੁਰਨੇ ਕਲਾਂ, ਕਾ. ਵੇਦ ਪਰਕਾਸ਼, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਤੇਜ ਰਾਮ ਅਹਿਮਦਪੁਰ, ਕਮਲਦੀਪ ਸਿੰਘ ਸਤੀਕੇ, ਹਰੀ ਸਿੰਘ ਬਰੇ, ਹਰਮੀਤ ਸਿੰਘ ਬੋੜਾਵਾਲ, ਅਮਰੀਕ ਸਿੰਘ ਮੰਦਰਾਂ, ਭੂਰਾ ਸਿੰਘ ਅਹਿਮਦਪੁਰ ਆਦਿ ਨੇ ਵੀ ਸੰਬੋਧਨ ਕੀਤਾ | ਦੂਸਰੇ ਪਾਸੇ ਸ਼ਹਿਰ ਅੰਦਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ, ਜਿਸ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਕੀਤੀ |
ਭਾਕਿਯੂ (ਉਗਰਾਹਾਂ) ਵਲੋਂ ਜਬਰੀ ਲਾਕਡਾਊਨ ਵਿਰੁੱਧ ਰੋਸ ਪ੍ਰਦਰਸ਼ਨ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕੋਰੋਨਾ ਦੀ ਆੜ ਹੇਠ ਜਬਰੀ ਲਗਾਏ ਲਾਕਡਾਊਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਛੋਟੇ ਦੁਕਾਨਦਾਰ ਅਤੇ ਹੋਰ ਲੋਕਾਂ ਦੇ ਕਾਰੋਬਾਰ ਠੱਪ ਕਰ ਕੇ ਭੁੱਖਮਰੀ ਵੱਲ ਵਧ ਰਹੇ ਹਨ | ਆਗੂਆਂ ਨੇ ਦੋਸ਼ ਲਗਾਇਆ ਕੇ ਸਰਕਾਰ ਕੋਰੋਨਾ ਮਰੀਜ਼ਾਂ ਲਈ ਆਕਸੀਜ਼ਨ ਤੇ ਵੈਕਸੀਨ ਦਾ ਯੋਗ ਪ੍ਰਬੰਧ ਨਹੀਂ ਕਰ ਰਹੀ ਪਰ ਦੂਜੇ ਪਾਸੇ ਪੁਲਿਸ ਜਬਰ ਨਾਲ ਲਾਕਡਾਊਨ ਮੜ੍ਹ ਕੇ ਰੋਜ਼ੀ ਰੋਟੀ ਕਮਾਉਣ ਵਾਲੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਸਥਾਪਿਤ ਕਰਨ ਲਈ ਤਰਲੋਮੱਛੀ ਹੋ ਰਹੀ ਹੈ | ਆਗੂਆਂ ਨੇ ਕਿਹਾ ਕਿ ਲਾਕਡਾਊਨ ਵਿਰੁੱਧ ਸੰਘਰਸ਼ ਦੀ ਹਮਾਇਤ ਰਾਹੀਂ ਏਕਤਾ ਤੇ ਪਸਾਰੇ ਦੀ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਮੇਜਰ ਸਿੰਘ ਗੋਬਿੰਦਪੁਰਾ, ਸੁਖਦੇਵ ਸਿੰਘ ਖੁਡਾਲ, ਮੱਖਣ ਸਿੰਘ ਬਰੇਟਾ, ਮੇਵਾ ਸਿੰਘ ਖੁਡਾਲ, ਅਮਰੀਕ ਸਿੰਘ ਗੋਰਖਨਾਥ, ਹਰਜਿੰਦਰ ਸਿੰਘ ਗੋਬਿੰਦਪੁਰਾ, ਚਰਨਜੀਤ ਸਿੰਘ ਬਹਾਦਰਪੁਰ, ਅਮਰੀਕ ਸਿੰਘ ਕਿਸ਼ਨਗੜ੍ਹ, ਭੋਲਾ ਸਿੰਘ ਦਿਆਲਪੁਰਾ ਨੇ ਸੰਬੋਧਨ ਕੀਤਾ |
ਕਿਸਾਨ ਜਥੇਬੰਦੀਆਂ ਵਲੋਂ ਸਰਕਾਰੀ ਤੌਰ 'ਤੇ ਲਗਾਈਆਂ ਪਾਬੰਦੀਆਂ ਵਿਰੁੱਧ ਧਰਨਾ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੋਰੋਨਾ ਕਾਲ ਸਮੇਂ ਲਾਈਆਂ ਪਾਬੰਦੀਆਂ ਦੇ ਵਿਰੋਧ ਵਿਚ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ | ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਾਕਡਾਊਨ ਕਰਨਾ ਕੋਈ ਸਮੱਸਿਆ ਦਾ ਹੱਲ ਨਹੀਂ ਅਤੇ ਸਰਕਾਰ ਆਪਣੀਆਂ ਕਮਜ਼ੋਰੀਆਂ ਛੁਪਾਉਣ ਲਈ ਲੋਕਾਂ ਨੂੰ ਸਖ਼ਤੀ ਨਾਲ ਘਰਾਂ ਵਿਚ ਬੰਦ ਕਰਨ 'ਤੇ ਲੱਗੀ ਹੋਈ ਹੈ | ਇਸ ਮੌਕੇ ਕਿਸਾਨ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਤਾਰਾ ਕੰਦ ਬਰੇਟਾ, ਰਾਮਫਲ ਸਿੰਘ ਚੱਕ ਅਲੀਸ਼ੇਰ, ਦਸੌਂਧਾ ਸਿੰਘ ਬਹਾਦਰਪੁਰ, ਬਲਜੀਤ ਕੌਰ ਧਰਮਪੁਰਾ, ਚਰਨਜੀਤ ਕੌਰ ਨੇ ਸੰਬੋਧਨ ਕੀਤਾ |
ਸਰਦੂਲਗੜ੍ਹ ਵਿਖੇ ਤਾਲਾਬੰਦੀ ਖ਼ਿਲਾਫ਼ ਰੋਸ ਮਾਰਚ ਕੀਤਾ
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਤਾਲਾਬੰਦੀ ਖ਼ਿਲਾਫ਼ ਸਥਾਨਕ ਸ਼ਹਿਰ ਵਿਖੇ ਰੋਸ ਮਾਰਚ ਕੀਤਾ | ਹੱਥਾਂ ਵਿਚ ਝੰਡੇ ਲੈ ਕੇ ਸ਼ਹਿਰ ਦੇ ਸਾਰੇ ਬਾਜ਼ਾਰਾਂ ਦਾ ਚੱਕਰ ਲਗਾਉਂਦੇ ਹੋਏ ਤਾਲਾਬੰਦੀ ਵਾਪਸ ਲਓ ਦੇ ਨਾਅਰੇ ਲਗਾਏ | ਕਾ: ਸੱਤਪਾਲ ਚੋਪੜਾ ਨੇ ਕਿਹਾ ਕਿ ਜੇਕਰ ਕੋਈ ਆਪਣੀ ਇੱਛਾ ਮੁਤਾਬਿਕ ਦੁਕਾਨ ਖੋਲ੍ਹਣੀ ਚਾਹੇ ਤਾਂ ਸਾਂਝੇ ਮੋਰਚੇ ਵਲੋਂ ਉਸ ਦਾ ਪੂਰਾ ਸਮਰਥਨ ਕੀਤਾ ਜਾਵੇਗਾ | ਇਸ ਮੌਕੇ ਕਾ: ਲਾਲ ਚੰਦ, ਡਾ. ਬਿੱਕਰਜੀਤ ਸਿੰਘ ਸਾਧੂਵਾਲਾ, ਸਰਵ ਭਾਰਤ ਨੌਜਵਾਨ ਸਭਾ ਦੇ ਆਗੂ ਗੁਰਮੁੱਖ ਸਿੰਘ, ਆਤਮਾ ਰਾਮ, ਦਰਸ਼ਨ ਸਿੰਘ ਜਟਾਣਾ, ਹਰਜੀਤਪਾਲ ਸਰਦੂਲਗੜ੍ਹ ਹਾਜ਼ਰ ਸਨ |
ਦੁਕਾਨਦਾਰਾਂ ਦੇ ਹੱਕ 'ਚ ਦਿੱਤਾ ਧਰਨਾ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਾਂ ਖੋਲ੍ਹਣ ਦੇ ਸਮਰਥਨ 'ਚ ਦਿੱਤੇ ਧਰਨੇ ਦੇ ਸੱਦੇ ਤਹਿਤ ਕਿਸਾਨਾਂ ਵਲੋਂ ਸਥਾਨਕ ਬਰਨਾਲਾ ਚੌਕ 'ਚ ਧਰਨਾ ਦਿੱਤਾ ਗਿਆ ਪਰ ਦੁਕਾਨਦਾਰ ਖੁੱਲ੍ਹ ਕੇ ਧਰਨੇ ਦੇ ਸਮਰਥਨ 'ਚ ਨਹੀਂ ਆਏ | ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਦੁਕਾਨਦਾਰ ਭਰਾ ਖੁੱਲ੍ਹ ਕੇ ਧਰਨੇ 'ਚ ਸ਼ਾਮਿਲ ਨਹੀਂ ਹੋਏ ਪਰ ਇਹ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ ਹੈ ਕਿ ਸਰਕਾਰ ਨੂੰ ਪੜਾਅ ਵਾਰ ਦੁਕਾਨਾਂ ਖੋਲ੍ਹਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਵਿਚਾਰ ਨਾਲ ਸਹਿਮਤ ਹੋਣਾ ਪਿਆ ਹੈ | ਧਰਨੇ ਨੂੰ ਹੋਰਨਾਂ ਤੋਂ ਇਲਾਵਾ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਰੂਪ ਸਿੰਘ ਸਿੰਘ ਢਿੱਲੋਂ, ਜਮਹੂਰੀ ਕਿਸਾਨ ਸਭਾ ਦੇ ਮਾ. ਸੁਖਦੇਵ ਸਿੰਘ ਅਤਲਾ, ਪ੍ਰਗਤੀਸ਼ੀਲ ਦੁਕਾਨਦਾਰ ਐਸੋਸੀਏਸ਼ਨ ਦੇ ਧਰਮਪਾਲ ਨੀਟਾ, ਪੰਜਾਬ ਕਿਸਾਨ ਯੂਨੀਅਨ ਦੇ ਸੁੱਖਾ ਰਾਮ ਪੰਡਤ, ਕਾਦੀਆਂ ਦੇ ਲਾਲ ਸਿੰਘ. ਪੀ.ਕੇ.ਯੂ. ਮਾਨਸਾ ਦੇ ਗੁਰਚਰਨ ਸਿੰਘ ਭੀਖੀ, ਜੁਗਰਾਜ ਸਿੰਘ ਹੀਰੋਂ ਕਲਾਂ, ਮਜ਼ਦੂਰ ਮੁਕਤੀ ਮੋਰਚਾ ਦੇ ਭਰਭੂਰ ਸਿੰਘ, ਮਾ. ਵਰਿੰਦਰ ਸੋਨੀ. ਲੀਲਾ ਸਿੰਘ ਮਿਰਗ, ਗੁਰਨਾਮ ਸਿੰਘ ਭੀਖੀ ਆਦਿ ਨੇ ਸੰਬੋਧਨ ਕੀਤਾ |
ਜੋਗਾ ਵਿਖੇ ਮਾਨਸਾ-ਬਰਨਾਲਾ ਮੁੱਖ ਸੜਕ 'ਤੇ ਜਾਮ ਲਗਾਇਆ
ਜੋਗਾ ਤੋਂ ਹਰਜਿੰਦਰ ਸਿੰਘ ਚਹਿਲ ਅਨੁਸਾਰ- ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਦਾਰਾਂ ਦੇ ਹੱਕ ਵਿਚ ਦੁਕਾਨਾਂ ਖੁਲ੍ਹਵਾਉਣ ਦੇ ਸੱਦੇ ਦਿੱਤੇ ਗਏ ਸੱਦੇ ਨੂੰ ਕਸਬਾ ਜੋਗਾ ਵਿਚ ਕੋਈ ਖਾਸ ਹੁੰਗਾਰਾ ਨਹੀਂ ਮਿਲਿਆ | ਪੰਜਾਬ ਕਿਸਾਨ ਯੂਨੀਅਨ ਦੇ ਆਗੂ ਜਸਪਾਲ ਸਿੰਘ ਉੱਭਾ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਵਾਸਤੇ ਵੱਖੋ ਵੱਖਰੇ ਹੱਥਕੰਡੇ ਅਪਣਾਏ ਜਾ ਰਹੇ ਹਨ | ਬਲਾਕ ਆਗੂ ਜਗਜੀਤ ਸਿੰਘ ਅਤੇ ਬੀਰਬਲ ਸਿੰਘ ਰੱਲਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਲੋਕਾਂ ਦੀ ਗੱਲ ਨਾ ਸੁਣੀ ਗਈ ਤਾਂ ਸਰਕਾਰਾਂ ਦੀਆਂ ਕੋਝੀਆਂ ਹਰਕਤਾਂ ਦਾ ਮੰੂਹ-ਤੋੜ ਜਵਾਬ ਦਿੱਤਾ ਜਾਵੇਗਾ ਤੇ ਨਾਲ ਹੀ ਦੁਕਾਨਦਾਰਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਜਥੇਬੰਦੀ ਦਾ ਸਾਥ ਦੇਣ | ਪੰਜਾਬ ਕਿਸਾਨ ਯੂਨੀਅਨ ਵਲੋਂ ਦੁਕਾਨਾਂ ਖੁਲ੍ਹਵਾਉਣ ਲਈ ਥਾਣਾ ਜੋਗਾ ਦੇ ਇੰਚਾਰਜ ਅਮਰੀਕ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਜਸਵੰਤ ਸਿੰਘ ਜੋਗਾ, ਮੇਘ ਰਾਜ ਰੱਲਾ ਮਲਕੀਤ ਸਿੰਘ ਸਾਬਕਾ ਕੌਂਸਲਰ, ਗੁਰਮੀਤ ਸਿੰਘ, ਜਗਦੀਸ਼ ਸਿੰਘ, ਮਨਪ੍ਰੀਤ ਕੌਰ, ਹਰਜੀਤ ਸਿੰਘ ਰੱਲਾ, ਰਾਜ ਕੁਮਾਰ, ਸਿਮਰਨ ਕੌਰ, ਕਮਲ ਸਿੱਧੂ ਸੁਨੀਤਾ ਰਾਣੀ ਆਦਿ ਹਾਜ਼ਰ ਸਨ |
ਦੁਕਾਨਾਂ ਖੁਲ੍ਹਵਾਉਣ ਲਈ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਕੋਰੋਨਾ ਮਹਾਂਮਾਰੀ ਦੌਰਾਨ ਬੰਦ ਕੀਤੀਆਂ ਦੁਕਾਨਾਂ ਨੂੰ ਖੁਲ੍ਹਵਾਉਣ ਲਈ ਜਥੇਬੰਦੀਆਂ ਵਲੋਂ ਰੋਸ ਮਾਰਚ ਕੀਤਾ ਗਿਆ | ਇਹ ਰੋਸ ਮਾਰਚ ਪਿੰਡ ਕੋਟਧਰਮੂ ਤੋਂ ਸ਼ੁਰੂ ਹੋ ਕੇ ਪਿੰਡ ਫੱਤਾ ਮਾਲੋਕਾ ਵਿਖੇ ਆ ਕੇ ਸਮਾਪਤ ਹੋਇਆ | ਕਾ: ਸੱਤਪਾਲ ਚੋਪੜਾ, ਬਿਕਰਜੀਤ ਸਿੰਘ ਸਾਧੂਵਾਲਾ, ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਨਿਰਮਲ ਸਿੰਘ ਨਿੰਮਾ, ਕਾਮਰੇਡ ਲਾਲ ਚੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਰੁਜ਼ਗਾਰ ਤਾਂ ਕੀ ਦੇਣਾ ਸੀ ਸਗੋਂ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਰੁਜ਼ਗਾਰ ਬੰਦ ਕਰ ਕੇ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁਸ਼ਕਿਲ ਦੀ ਘੜੀ ਵਿਚ ਸਰਕਾਰ ਨੂੰ ਇਨ੍ਹਾਂ ਨਾਲ ਖੜਨਾ ਚਾਹੀਦਾ ਸੀ ਸਗੋਂ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦਾ ਰੁਜ਼ਗਾਰ ਬੰਦ ਕਰ ਕੇ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ |
ਮਾਨਸਾ, 8 ਮਈ (ਵਿ.ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਇਕਾਈ ਦੂਲੋਵਾਲ ਨੇ ਉਨ੍ਹਾਂ ਚਰਚਾਵਾਂ ਨੂੰ ਅਫ਼ਵਾਹਾਂ ਦੱਸਿਆ ਕਿ ਜਿਸ 'ਚ ਪਿੰਡ ਵਿਚ 1 ਮਹੀਨੇ ਦੌਰਾਨ 20 ਮੌਤਾਂ ਹੋਣ ਦੀ ਗੱਲ ਕੀਤੀ ਜਾ ਰਹੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਜਿਹੀਆਂ ...
ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮੈਜਿਸਟ੍ਰੇਟ ਮਹਿੰਦਰ ਪਾਲ ਨੇ ਕੋਵਿਡ-19 ਦੇ ਵੱਧ ਰਹੇ ਪਸਾਰ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਦੁਕਾਨਾਂ ਆਦਿ ਦੇ ਖੁੱਲ੍ਹਣ ਸੰਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 15 ਮਈ ਤੱਕ ਲਾਗੂ ਰਹਿਣਗੇ | ਜ਼ਿਲ੍ਹੇ 'ਚ ...
ਮਾਨਸਾ, 8 ਮਈ (ਵਿਸ਼ੇਸ਼ ਪ੍ਰਤੀਨਿਧ)- ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਦੇ ਸਮੁੱਚੇ ਸਟਾਫ਼ ਨੇ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਖ਼ਿਲਾਫ਼ ਲੜਨ ਲਈ ਬਚਾਅ ਸਾਵਧਾਨੀਆਂ ਨੂੰ ਪੂਰਨ ਰੂਪ 'ਚ ਲਾਗੂ ਕੀਤਾ ਹੈ | ਤਾਪ ਘਰ ਦੇ 1400 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੈਕਸੀਨ ...
ਮਾਨਸਾ, 8 ਮਈ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਅੱਜ ਕੋਰੋਨਾ ਨਾਲ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 384 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 197 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ ਮਿ੍ਤਕਾਂ 'ਚ ਖਿਆਲਾ ਕਲਾਂ ...
ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ੀਲੇ ਪਦਾਰਥ ਬਰਾਮਦ ਕਰ ਕੇ 3 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ ਉੱਥੇ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕਰ ਕੇ 2 ਜਣਿਆਂ ਨੂੰ ਵੀ ...
ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਕੋਰੋਨਾ ਦੇ ਵਧਦੇ ਪ੍ਰਕੋਪ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਰ ਨਾਗਰਿਕ ਨੂੰ ਸਲਾਹ ਦਿੱਤੀ ਹੈ ਕਿ ਉਹ ਸਿਹਤ ਸਲਾਹਾਂ ਦੀ ਪਾਲਣਾ ਕਰਨ ਅਤੇ ਰੋਜ਼ਾਨਾ ਦੀ ਜ਼ਿੰਦਗੀ 'ਚ ...
ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਸੂਬਾ ਲੀਗਲ ਸੈੱਲ ਦੇ ਮੀਤ ਪ੍ਰਧਾਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਇਸ ਸਰਕਾਰ ਵਿਚ ਹਰ ਵਰਗ ਦੁਖੀ ਹੈ | ਸਰਕਾਰ ਬਣੀ ਨੂੰ ਤਕਰੀਬਨ ਚਾਰ ਸਾਲ ਤਿੰਨ ...
ਰਾਮਾਂ ਮੰਡੀ, 8 ਮਈ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਵਿਚ ਪਿਛਲੇ 5 ਦਿਨਾਂ ਤੋਂ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਮੰਡੀ ਵਾਸੀਆਂ ਨੇ ਦੱਸਿਆ ਕਿ ਮੰਡੀ ਦੇ 30 ਦੇ ਕਰੀਬ ਕਰੋਨਾ ...
ਸੀਂਗੋ ਮੰਡੀ 8 ਮਈ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ 'ਚ ਪਿਛਲੇ ਦੋ ਦਿਨਾਂ ਵਿਚ ਅੱਧਾ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋਣ ਨਾਲ ਪਿੰਡ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਦੀ ਇੱਕ ਔਰਤ ਸਮੇਤ ਕਈ ਲੋਕ ਕੋਰੋਨਾ ਪਾਜ਼ੀਟਿਵ ਆਏ ਸਨ ਜਿਹੜੇ ...
ਗੋਨਿਆਣਾ, 8 ਮਈ (ਬਰਾੜ ਆਰ. ਸਿੰਘ)-ਨਜ਼ਦੀਕ ਪੈਂਦੇ ਪਿੰਡ ਹਰਰਾਏਪੁਰ ਦੇ ਇਕ ਵਿਅਕਤੀ ਅੰਗਰੇਜ਼ ਸਿੰਘ ਪੁੱਤਰ ਮੇਘਾ ਸਿੰਘ 'ਤੇ ਵੱਟ ਦੇ ਝਗੜ੍ਹੇ ਦੀ ਰੰਜ਼ਿਸ ਦੇ ਚਲਦਿਆਂ ਬੀਤੇ ਦਿਨੀਂ ਪਿੰਡ ਹਰਰਾਏਪੁਰ ਵਿਖੇ ਦੋ ਜਣਿਆਂ ਵਲੋਂ ਉਸ 'ਤੇ ਹਮਲਾ ਕਰਕੇ ਉਸ ਦੀ ਕੁੱਟ ਮਾਰ ...
ਰਾਮਾਂ ਮੰਡੀ, 8 ਮਈ (ਤਰਸੇਮ ਸਿੰਗਲਾ)-ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਵਿਚ ਲਗਾਏ ਗਏ ਹਫਤਾਵਾਰੀ ਤਾਲਾਬੰਦੀ ਦੌਰਾਨ ਅੱਜ ਰਾਮਾਂ ਸ਼ਹਿਰ ਵਿਚ ਦਵਾਈਆਂ ਦੀ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ | ਇਸ ਦੌਰਾਨ ...
ਬਠਿੰਡਾ, 8 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਸਰਕਾਰੀ ਰਜਿੰਦਰਾ ਕਾਲਜ ਦੇ ਨੇੜੇ ਵਾਲਮੀਕਿ ਚੌਕ ਦੇ ਕੋਲ ਇੰਡੈੱਕਸ ਐਕਸਚੇਂਜ ਵਿਚ ਅੱਗ ਲੱਗਣ ਦੀ ਘਟਨਾ ਹੋਣ 'ਤੇ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਨੇ ਅੱਗ ਬੁਝਾਈ ਤੇ ਫਾਇਰ ਬਿ੍ਗੇਡ ਕਰਮਚਾਰੀ ਗੁਰਿੰਦਰ ਸਿੰਘ ਨੇ ...
ਰਾਮਾਂ ਮੰਡੀ, 8 ਮਈ (ਅਮਰਜੀਤ ਸਿੰਘ ਲਹਿਰੀ)- ਮਾਰਕੀਟ ਕਮੇਟੀ ਰਾਮਾਂ ਅਧੀਨ ਆਉਂਦੇ ਪਿੰਡਾਂ ਦੇ ਖਰੀਦ ਕੇਂਦਰਾਂ ਅਤੇ ਅਨਾਜ਼ ਮੰਡੀ ਰਾਮਾਂ ਵਿਚ ਕਣਕ ਦੀ ਲਿਫਟਿੰਗ ਨਾ ਹੋਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ...
ਮਾਨਸਾ, 8 ਮਈ (ਰਵੀ)- ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਸਥਾਨਕ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਦੀਪ ਦਾ ਦਿਹਾਂਤ ਹੋ ਗਿਆ ਹੈ | ਉਹ 76 ਵਰਿ੍ਹਆਂ ਦੇ ਸਨ | ਜਾਣਕਾਰੀ ਅਨੁਸਾਰ ਉਨ੍ਹਾਂ ਦੀ ਬੀਤੇ ਕੱਲ੍ਹ ਹੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ...
ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਮਾਰਕਿਟ ਕਮੇਟੀ ਭੀਖੀ ਦੇ ਮੈਂਬਰਾਂ ਦੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ | ਅਨਿਰੁੱਧ ਤਿਵਾੜੀ ਵਧੀਕ ਮੁੱਖ ਸਕੱਤਰ (ਵਿਕਾਸ) ਪੰਜਾਬ ਵਲੋਂ ਜਾਰੀ ਪੱਤਰ ਅਨੁਸਾਰ ਚੇਅਰਮੈਨ ਤੇ ਉਪ ਚੇਅਰਮੈਨ ਤੋਂ ...
ਬੁਢਲਾਡਾ, 8 ਮਈ (ਸੁਨੀਲ ਮਨਚੰਦਾ)- ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਜਿੱਥੇ ਸਿਹਤ ਵਿਭਾਗ ਵਲੋਂ ਵੈਕਸੀਨ ਲਗਾਉਣ ਲਈ ਵੱਖ ਵੱਖ ਥਾਈਾ ਕੈਂਪ ਲਗਾਏ ਜਾ ਰਹੇ ਹਨ ਉੱਥੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਜਿਵੇਂ ਗਊ ਸੇਵਾ ਦਲ ਅਤੇ ਮਹਾ ਕਾਵੜ ਸੰਘ ...
ਜੋਗਾ, 8 ਮਈ (ਹਰਜਿੰਦਰ ਸਿੰਘ ਚਹਿਲ)- ਸਥਾਨਕ ਕਸਬੇ 'ਚ ਚਹਿਲ ਫਾੳਾੂਡੇਸ਼ਨ ਵਲੋਂ ਕੁਦਰਤੀ ਸਿਹਤ ਸੰਭਾਲ ਖੋਲਿ੍ਹਆ ਗਿਆ ਹੈ | ਸਿਹਤ ਸੰਭਾਲ ਕੇਂਦਰ ਦੀ ਸ਼ੁਰੂਆਤ ਮੌਕੇ ਕੋਵਿਡ-19 ਦੀਆ ਹਦਾਇਤਾਂ ਅਨੁਸਾਰ ਗੁਰੂ ਘਰ ਜੋਗਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ...
ਮਾਨਸਾ, 8 ਮਈ (ਧਾਲੀਵਾਲ)- ਸਥਾਨਕ ਸਿਵਲ ਹਸਪਤਾਲ ਦੇ ਐਮ. ਡੀ. ਡਾਕਟਰ ਸੁਨੀਲ ਕੁਮਾਰ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ | ਐਨ.ਐਚ.ਆਰ.ਐਮ. ਤਹਿਤ ਨਿਯੁਕਤ ਡਾ: ਸੁਨੀਲ ਨੇ ਆਪਣਾ ਅਸਤੀਫ਼ਾ ਨੈਸ਼ਨਲ ਹੈਲਥ ਮਿਸ਼ਨ ਡਾਇਰੈਕਟਰ ਪੰਜਾਬ ਨੂੰ ਭੇਜ ਦਿੱਤਾ ਹੈ | ਉਨ੍ਹਾਂ 1 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX