ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਖੁੱਲ੍ਹਣ 'ਤੇ ਲੋਕਾਂ ਦਾ ਆਇਆ ਹੜ੍ਹ ਲਾਕਡਾਊਨ ਤੋਂ ਡਰਦਿਆਂ ਲੋਕਾਂ ਨੇ ਘਰੇਲੂ ਵਸਤਾਂ ਦੀ ਜੰਮ ਕੇ ਕੀਤੀ ਖ਼ਰੀਦੋ-ਫ਼ਰੋਖ਼ਤ

ਫ਼ਾਜ਼ਿਲਕਾ 10 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਵਲ਼ੋਂ ਲੋਕਾਂ ਦੇ ਬਚਾਅ ਲਈ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹੀ ਕੁੱਝ ਸਮਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ | ਫਿਰ ਹਫ਼ਤੇ ਦੇ ਆਖ਼ਰੀ ਦੋ ਦਿਨ ਪੂਰਾ ਲਾਕ ਡਾਊਨ ਲਗਾਇਆ ਗਿਆ | ਕਈ ਦਿਨਾਂ ਤੋਂ ਬਾਅਦ ਅੱਜ 11 ਮਈ ਸੋਮਵਾਰ ਨੂੰ ਨਵੇਂ ਹੁਕਮਾਂ ਮੁਤਾਬਿਕ ਸਵੇਰੇ 6 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਕੀਤੇ ਗਏ | ਜਿਸ ਤਹਿਤ ਫ਼ਾਜ਼ਿਲਕਾ ਸ਼ਹਿਰ ਦਾ ਬਾਜ਼ਾਰ 9-10 ਵਜੇ ਤੋਂ ਬਾਅਦ ਪੂਰੀ ਤਰ੍ਹਾਂ ਮੇਲੇ ਦਾ ਰੂਪ ਧਾਰਨ ਕਰ ਗਿਆ | ਜਿੱਥੇ ਨੇੜਲੇ ਪਿੰਡਾਂ ਤੋਂ ਲੋਕ ਅਤੇ ਸ਼ਹਿਰ ਦੇ ਲੋਕ ਘਰੇਲੂ ਖ਼ਰੀਦੋ-ਫ਼ਰੋਖ਼ਤ ਲਈ ਨਿਕਲ ਪਏ | ਇਕਦਮ ਲੋਕਾਂ ਦੇ ਨਿਕਲਣ ਨਾਲ ਸ਼ਹਿਰ ਦੇ ਸਾਰੇ ਮੁੱਖ ਬਾਜ਼ਾਰਾਂ ਗਊਸ਼ਾਲਾ ਰੋਡ, ਗਾਂਧੀ ਚੌਂਕ, ਚੌਂਕ ਘੰਟਾ ਘਰ ਦੇ ਚਾਰੇ ਬਾਜ਼ਾਰ, ਬਾਜ਼ਾਰਾਂ ਅੰਦਰ ਸਿਰਾਂ ਦਾ ਹੜ੍ਹ ਹੀ ਨਜ਼ਰ ਆਉਂਦਾ ਸੀ | ਸਾਰੇ ਬਾਜ਼ਾਰਾਂ ਵਿਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਸੀ | ਦੋ ਦਿਨਾਂ ਬਾਅਦ ਬੈਂਕ ਖੁੱਲਣ 'ਤੇ ਤੜਕਸਾਰ ਤੋਂ ਹੀ ਬੈਂਕਾਂ ਵਿਚ ਲਾਈਨਾਂ ਲੱਗ ਗਈਆਂ | ਦੁਪਹਿਰ ਦੇ 12 ਵੱਜਦਿਆਂ ਹੀ ਪੁਲਿਸ ਦੇ ਜਵਾਨ ਤੇ ਪੀ.ਸੀ.ਆਰ. ਦੇ ਹੂਟਰ ਮਾਰਦੇ ਮੋਟਰਸਾਈਕਲ ਬਾਜ਼ਾਰਾਂ ਵਿਚ ਨਿਕਲ ਆਏ | ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਸ਼ਟਰ ਸੁੱਟਣੇ ਸ਼ੁਰੂ ਕਰ ਦਿੱਤੇ | ਬਾਜ਼ਾਰ ਖੁੱਲ੍ਹਣ 'ਤੇ ਇਕ ਵਿਸ਼ੇਸ਼ ਗੱਲ ਦੇਖਣ ਨੂੰ ਮਿਲੀ ਕਿ ਸਭ ਤੋਂ ਜ਼ਿਆਦਾ ਭੀੜ ਕਰਿਆਨੇ ਵਾਲੀਆਂ ਦੁਕਾਨਾਂ 'ਤੇ ਸੀ | ਜਦਕਿ ਦੋ ਦਿਨ ਤੋਂ ਪਹਿਲਾਂ ਕਰਿਆਨੇ ਦੀਆਂ ਦੁਕਾਨਾਂ ਆਮ ਖੁੱਲ੍ਹਦੀਆਂ ਰਹੀਆਂ ਹਨ | ਕਰਿਆਨੇ ਦਾ ਸਾਮਾਨ ਘਰਾਂ ਨੂੰ ਲੈ ਕੇ ਜਾ ਰਹੇ ਖਪਤਕਾਰਾਂ ਨੂੰ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ 10 ਦਿਨ ਦਾ ਲਾਕ ਡਾਊਨ ਸੁਣਨ ਦੀਆਂ ਗੱਲਾਂ ਮਿਲ ਰਹੀਆਂ ਹਨ | ਜਿਸ ਦੇ ਡਰੋਂ ਉਹ ਰਸੋਈ ਦਾ ਰਾਸ਼ਨ ਲੈ ਕੇ ਚੱਲੇ ਹਨ | ਫਲਾਂ ਦੀ ਰੇਹੜੀ ਲਗਾਉਂਦੇ ਇਕ ਨੌਜਵਾਨ ਰਾਜੀਵ ਕੁਮਾਰ ਨੇ ਦੱਸਿਆ ਕਿ 9 ਵਜੇ ਤੋਂ ਬਾਅਦ ਹੀ ਗਾਹਕ ਬਾਜ਼ਾਰਾਂ ਵਿਚ ਨਿਕਲਿਆ ਸੀ | ਫਲ ਆਦਿ ਦੀ ਹੁਣ ਹੀ ਗਾਹਕੀ ਪਈ ਸੀ ਤੇ ਹੁਣ 12 ਵਜੇ ਹਨ ਤੇ ਫਲਾਂ ਸਮੇਤ ਹੀ ਰੇਹੜੀ ਘਰ ਲੈ ਕੇ ਜਾ ਰਿਹਾ ਹਾਂ | ਇਸ ਤਰ੍ਹਾਂ ਸਬਜ਼ੀ ਵਿਕ੍ਰੇਤਾਵਾਂ ਨੇ ਕਿਹਾ ਕਿ ਸਬਜ਼ੀ ਵਿਕਣ ਦਾ ਹੁਣ ਸਮਾਂ ਸੀ, ਜਦੋਂ ਕਿ ਸਰਕਾਰ ਨੇ ਹੁਣ ਬੰਦ ਦੇ ਹੁਕਮ ਚਾੜ੍ਹ ਦਿੱਤੇ ਹਨ | ਇਸ ਤਰ੍ਹਾਂ ਲੋਕਾਂ ਨੇ ਭਵਿੱਖ ਵਿਚ ਲੱਗਣ ਵਾਲੇ ਲਾਕ ਡਾਊਨ ਤੋਂ ਡਰਦਿਆਂ ਘਰਾਂ ਲਈ ਜ਼ਰੂਰੀ ਵਸਤੂਆਂ ਦੀ ਰੱਜ ਕੇ ਖ਼ਰੀਦ ਕੀਤੀ | ਸਾਢੇ 12 ਤੋਂ ਬਾਅਦ ਜਦੋਂ ਦੁਕਾਨਾਂ ਤੇ ਰੇਹੜੀਆਂ ਵਾਲੇ ਬੰਦ ਕਰ ਕੇ ਚਲੇ ਗਏ ਤਾਂ ਬਾਜ਼ਾਰਾਂ ਵਿਚ ਫਿਰ ਸੰਨਾਟਾ ਛਾ ਗਿਆ |

18 ਤੋਂ 44 ਵੈਕਸੀਨੇਸ਼ਨ ਦੇ ਪਹਿਲੇ ਪੜਾਅ 'ਚ ਪਹਿਲੇ ਦਿਨ ਨਹੀਂ ਬਹੁੜੇ ਮਜ਼ਦੂਰ

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸੂਬੇ ਭਰ ਵਿਚ 18 ਤੋਂ 44 ਸਾਲ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਜਿਸ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕੈਂਪ ...

ਪੂਰੀ ਖ਼ਬਰ »

ਅਬੋਹਰ 'ਚ ਕੋਰੋਨਾ ਮਹਾਂਮਾਰੀ ਨਾਲ ਦੋ ਔਰਤਾਂ ਸਮੇਤ ਚਾਰ ਦੀ ਮੌਤ

ਅਬੋਹਰ, 10 ਮਈ (ਕੁਲਦੀਪ ਸਿੰਘ ਸੰਧੂ)-ਇਲਾਕੇ ਵਿਚ ਕੋਰੋਨਾ ਮਹਾਂਮਾਰੀ ਨਾਲ ਦੋ ਔਰਤਾਂ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ | ਜਿਨ੍ਹਾਂ ਦਾ ਅੰਤਿਮ ਸੰਸਕਾਰ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਅਤੇ ਸਿਹਤ ਵਿਭਾਗ ਦੀ ਟੀਮ ਵਲ਼ੋਂ ਕਰ ਦਿੱਤਾ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਮਹਾਂਮਾਰੀ ਦੀ ਦੁੱਖ ਦੀ ਘੜੀ 'ਚ ਪੰਜਾਬ ਪੁਲਿਸ ਲੋਕਾਂ ਦੇ ਨਾਲ ਖੜ੍ਹੀ ਹੈ- ਐੱਸ.ਐੱਸ.ਪੀ. ਹਿਲੋਰੀ

ਫ਼ਾਜ਼ਿਲਕਾ, 10 ਮਈ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਲੋਕ ਇਸ ਕੋਰੋਨਾ ਮਹਾਂਮਾਰੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪਾਲਨ ਕਰਨ ਅਤੇ ਪੰਜਾਬ ਪੁਲਿਸ ਇਸ ਮਹਾਂਮਾਰੀ ਦੀ ਦੁੱਖ ਦੀ ਘੜੀ ਵਿਚ ਲੋਕਾਂ ਦੇ ਨਾਲ ਖੜੀ ਹੈ | ਇਹ ਸ਼ਬਦ ਫ਼ਾਜ਼ਿਲਕਾ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਬਣੀ ਸਿੱਟ ਨੇ ਦਰਸਾ ਦਿੱਤਾ ਕਿ ਮੁੱਖ ਮੰਤਰੀ ਤੇ ਬਾਦਲ ਪਰਿਵਾਰ ਸਮਝੌਤੇ ਅਧੀਨ ਰਾਜ ਕਰ ਰਹੇ- ਗੋਲਡੀ ਕੰਬੋਜ

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਬੜੇ ਵੱਡੇ-ਵੱਡੇ ਵਾਅਦੇ ਕੀਤੇ | ਪੰਜਾਬ ਦੇ ਲੋਕ ਜੋ ਅਕਾਲੀ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ...

ਪੂਰੀ ਖ਼ਬਰ »

ਕਰਨੀਖੇੜਾ 'ਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਕੀਤਾ ਜਾਗਰੂਕ

ਫ਼ਾਜ਼ਿਲਕਾ 10 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਦੇ ਪ੍ਰਸਾਰ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਦੀ ਪਾਲਨਾ ਕਰਨੀ ਹਰ ਵਿਅਕਤੀ ਲਈ ਲਾਜ਼ਮੀ ਹੈ | ਡੱਬਵਾਲਾ ਸੀ.ਐੱਚ.ਸੀ. ਸੀਨੀਅਰ ਮੈਡੀਕਲ ਅਫ਼ਸਰ ਡਾ. ਪੰਕਜ ਚੌਹਾਨ ਨੇ ਦੱਸਿਆ ਕਿ ਜਿਸ ਕਿਸੇ ਵਿਅਕਤੀ ਨੇ ਕੋਵਿਡ ਦਾ ...

ਪੂਰੀ ਖ਼ਬਰ »

ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਜਲਾਲਾਬਾਦ, 10 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਅਤੇ ਬਲਾਕ ਪ੍ਰਧਾਨ ਡਾ. ਪਰਵਿੰਦਰ ਲਹੌਰੀਆ ਦੀ ਅਗਵਾਈ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਨੇ ਕੀਤੇ ਕੋਰੋਨਾ ਯੋਧੇ ਸਨਮਾਨਿਤ

ਜਲਾਲਾਬਾਦ, 10 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਵਿਚ ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਰਹਿਣ ਵਾਲੀ ਸੰਸਥਾ ਲਾਈਨਜ਼ ਕਲੱਬ ਗੋਲਡ ਵਲ਼ੋਂ ਪ੍ਰਧਾਨ ਹੈਪੀ ਕਾਠਪਾਲ ਦੀ ਅਗਵਾਈ ਵਿਚ ਕੋਰੋਨਾ ਯੋਧੇ ਸਨਮਾਨਿਤ ਕੀਤੇ ਗਏ | ਇਸ ਮੌਕੇ ਸ਼ਿਵ ਭਵਨ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਡੇਢ ਲੱਖ ਰੁਪਏ ਦੀ ਨਕਦੀ, 2 ਤੋਲੇ ਸੋਨਾ ਚੋਰੀ

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਪਿੰਡ ਨਿਹਾਲ ਖੇੜਾ ਵਿਖੇ ਇਕ ਘਰ ਵਿਚੋਂ ਡੇਢ ਲੱਖ ਰੁਪਏ ਦੀ ਨਕਦੀ ਅਤੇ ਕਰੀਬ 2 ਤੋਲੇ ਸੋਨਾ ਚੋਰੀ ਹੋ ਜਾਣ ਦੇ ਮਾਮਲੇ ਵਿਚ ਖੂਈਖੇੜਾ ਥਾਣਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਐਨ.ਐੱਚ ਐਮ. ਮੁਲਾਜ਼ਮਾਂ ਨੇ ਕੀਤੀ ਹੜਤਾਲ

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਐਨ.ਐੱਚ.ਐਮ. ਮੁਲਾਜ਼ਮਾਂ ਵਲ਼ੋਂ ਰੈਗੂਲਰ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ ਗਈ | ਇਸ ਮੌਕੇ ਉਨ੍ਹਾਂ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਫ਼ਤਰ ਵਿਖੇ ਇਕ ਮੰਗ ਪੱਤਰ ਦਿੱਤਾ | ਜਿਸ ਵਿਚ ਉਨ੍ਹਾਂ ਦੱਸਿਆ ਕਿ ਸਾਰੇ ਪੰਜਾਬ ਦੇ ...

ਪੂਰੀ ਖ਼ਬਰ »

ਵਾਰਡ 21 ਦੀਆਂ ਮੁਸ਼ਕਿਲਾਂ ਦੂਰ ਕਰਾਉਣ ਲਈ ਕੌਂਸਲਰ ਪੂਜਾ ਲੂਥਰਾ ਨੇ ਨਗਰ ਕੌਂਸਲ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ): ਫ਼ਾਜ਼ਿਲਕਾ ਸ਼ਹਿਰ ਦੇ ਵਾਰਡ ਨੰਬਰ 21 ਤੋਂ ਆਮ ਆਦਮੀ ਪਾਰਟੀ ਦੀ ਨਗਰ ਕੌਂਸਲਰ ਸ਼੍ਰੀਮਤੀ ਪੂਜਾ ਲੂਥਰਾ ਸਚਦੇਵਾ ਨੇ ਵਾਰਡ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਇਕ ਮੰਗ ਪੱਤਰ ਨਗਰ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਚਦੇਵਾ ਨੂੰ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਦੀ ਨਿਯੁਕਤੀ 'ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਮੰਡੀ ਅਰਨੀਵਾਲਾ, 10 ਮਈ (ਨਿਸ਼ਾਨ ਸਿੰਘ ਸੰਧੂ)-ਸ਼ਿਅਦ ਆਗੂ ਅਤੇ ਬੈਂਕਫਿਕੋਂ ਦੇ ਸਾਬਕਾ ਚੇਅਰਮੈਨ ੳਮ ਪ੍ਰਕਾਸ਼ ਕੰਬੋਜ ਜੰਡਵਾਲਾ ਭੀਮੇਸ਼ਾਹ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲ਼ੋਂ ਕੰਬੋਜ ਭਾਈਚਾਰੇ ਦੀ ਰਾਜ ਪੱਧਰੀ ਸਲਾਹਕਾਰ ਕਮੇਟੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਟੈੱਸਟਿੰਗ ਤੇ ਟੀਕਾਕਰਨ ਸਮੇਂ ਦੀ ਲੋੜ ਹੈ ਇਸ ਨੂੰ ਅਪਣਾਓ-ਡਾ. ਪੰਕਜ ਚੌਹਾਨ

ਫ਼ਾਜ਼ਿਲਕਾ 10 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ, ਫ਼ਾਜ਼ਿਲਕਾ ਡਾ. ਹਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪੰਕਜ ਚੌਹਾਨ ਦੀ ਅਗਵਾਈ ਹੇਠ ਸੀ. ਐੱਚ. ਸੀ. ਡੱਬਵਾਲਾ ਕਲਾ ਅਧੀਨ ਪਿੰਡ ਅਰਨੀਵਾਲਾ ਵਿਖੇ ਟੀਕਾਕਰਨ ਅਤੇ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸੁਸਾਇਟੀ ਨੇ ਸੈਨੇਟਾਈਜ਼ਰ ਵੰਡਣ ਦੀ ਕੀਤੀ ਸੇਵਾ

ਅਬੋਹਰ, 10 ਮਈ (ਕੁਲਦੀਪ ਸਿੰਘ ਸੰਧੂ)-ਭਾਈ ਘਨੱਈਆ ਸੇਵਾ ਸੁਸਾਇਟੀ ਕੋਰੋਨਾ ਮਹਾਂਮਾਰੀ ਦੀ ਆਪਦਾ ਦੇ ਦੌਰਾਨ ਲੋਕਾਂ ਦੀ ਸੇਵਾ ਵਿਚ ਲੱਗੀ ਹੋਈ ਹੈ | ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਐਕਸੀਅਨ ਦਾ ਪੁਤਲਾ ਫੂਕਿਆ

ਜਲਾਲਾਬਾਦ, 10 ਮਈ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਵਲ਼ੋਂ ਕੋਵਿਡ ਦੇ ਪਾਲਨਾ ਕਰਦੇ ਹੋਏ ਪਿੰਡ ਆਲਮ ਕੇ ਵਿਖੇ ਐਕਸੀਅਨ ਦਾ ਪੁਤਲਾ ਫੁਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਦੀ ਖ਼ਰੀਦ ਕਰਦਾ ਕਬਾੜੀਆ ਤੇ ਵੇਚਦੇ ਕਾਬੂ

ਜਲਾਲਾਬਾਦ, 10 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਮੰਨੇਵਾਲਾ ਸੜਕ 'ਤੇ ਸਥਿਤ ਇਕ ਕਬਾੜੀ ਨੂੰ ਚੋਰੀ ਦਾ ਸਾਮਾਨ ਖ਼ਰੀਦ ਕਰਦੇ ਅਤੇ ਤਿੰਨ ਵਿਅਕਤੀਆਂ ਨੂੰ ਚੋਰੀ ਦਾ ਸਾਮਾਨ ਵੇਚਦੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਥਾਣਾ ਸਿਟੀ-1 'ਚ ਕੋਰੋਨਾ ਜਾਂਚ ਕੈਂਪ

ਅਬੋਹਰ, 10 ਮਈ (ਕੁਲਦੀਪ ਸਿੰਘ ਸੰਧੂ)-ਪੁਲਿਸ ਕਰਮਚਾਰੀਆਂ ਦੀ ਸੁਰੱਖਿਆ ਲਈ ਸਿਵਲ ਹਸਪਤਾਲ ਸੀਤੋ ਗੰੁਨੋ੍ਹ ਦੇ ਮੈਡੀਕਲ ਸਟਾਫ਼ ਦੇ ਸਹਿਯੋਗ ਨਾਲ ਕੋਰੋਨਾ ਜਾਂਚ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ 42 ਪੁਲਿਸ ਕਰਮਚਾਰੀਆਂ ਅਤੇ ਹੋਰ ਲੋਕਾਂ ਦੇ ਸੈਂਪਲ ਲਏ ਗਏ | ਪਿਛਲੇ ...

ਪੂਰੀ ਖ਼ਬਰ »

ਜੀ.ਏ.ਵੀ. ਸਕੂਲ 'ਚ ਮਨਾਇਆ ਮਾਂ ਦਿਵਸ

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਸਕੂਲ ਚੁਵਾੜਿਆਂ ਵਾਲੀ ਵਿਖੇ ਮਾਤਾਵਾਂ ਨੂੰ ਸਮਰਪਿਤ ਮਾਂ ਦਿਹਾੜਾ ਸੁਰੱਖਿਆ ਦਾਇਕ ਤਰੀਕੇ ਨਾਲ ਆਨਲਾਈਨ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਨਰੇਸ਼ ਕੁਮਾਰ ਸਪੜਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀਆਂ 'ਚ ਕੋਈ ਫ਼ਰਕ ਨਹੀਂ-ਖ਼ਾਲਸਾ

ਬੱਲੂਆਣਾ, 10 ਮਈ (ਜਸਮੇਲ ਸਿੰਘ ਢਿੱਲੋਂ)-ਭਾਰਤ ਵਿਚ ਭਾਜਪਾ ਅਤੇ ਪੰਜਾਬ ਵਿਚ ਕਾਂਗਰਸ ਰਾਜ ਹੋਣ ਸਮੇਂ ਮਹਿੰਗਾਈ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀ | ਕੋਰੋਨਾ ਦੀ ਆੜ 'ਚ ਜਿੱਥੇ ਗ਼ਰੀਬਾਂ ਦੀ ਲੁੱਟ ਹੋ ਰਹੀ ਹੈ ਉਥੇ ਕਾਂਗਰਸ ਅਤੇ ਅਕਾਲੀ ਇਕ ਦੂਸਰੇ ਨੂੰ ਜਿੱਥੇ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਦੀ ਮੌਤ 'ਤੇ ਜੈਸਰਤ ਸਿੰਘ ਸੰਧੂ ਖੁੜੰਜ ਨੇ ਪਰਿਵਾਰ ਨਾਲ ਕੀਤਾ ਅਫ਼ਸੋਸ ਪ੍ਰਗਟ

ਮੰਡੀ ਰੋੜਾਂਵਾਲੀ, 10 ਮਈ (ਮਨਜੀਤ ਸਿੰਘ ਬਰਾੜ)-ਸੀਨੀਅਰ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਪੀ. ਏ. ਡੀ ਬੈਂਕ ਜਲਾਲਾਬਾਦ ਸੁਖਵਿੰਦਰ ਸਿੰਘ ਬਾਠ ਦੀ ਬੀਤੇ ਦਿਨੀਂ ਕੋਰੋਨਾ ਕਾਰਨ ਹੋਈ ਮੌਤ 'ਤੇ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ 7 ਮੌਤਾਂ ਨਾਲ ਕੋਰੋਨਾ ਦੇ 283 ਨਵੇਂ ਕੇਸ ਆਏ

ਫ਼ਾਜ਼ਿਲਕਾ, 10 ਮਈ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਅੱਜ 283 ਨਵੇਂ ਕੇਸ ਸਾਹਮਣੇ ਆਏ ਹਨ | ਜਦੋਂਕਿ 7 ਵਿਅਕਤੀਆਂ ਦੀ ਮੌਤ ਹੋ ਜਾਣ ਤੋਂ ਬਾਅਦ ਮੌਤਾਂ ਦਾ ਆਂਕੜਾ 217 ਤੱਕ ਪੁੱਜ ਗਿਆ ਹੈ | ਸਰਕਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਭਰ ਵਿਚ ...

ਪੂਰੀ ਖ਼ਬਰ »

ਸਬਜ਼ੀ ਵਿਕਰੇਤਾ ਨੂੰ ਕੀਤਾ ਜ਼ਖਮੀ

ਅਬੋਹਰ, 10 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਆਨੰਦ ਨਗਰੀ ਨਿਵਾਸੀ ਇਕ ਵਿਅਕਤੀ ਨੂੰ ਇਕ ਰੇਹੜੀ ਚਾਲਕ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਜੇਰੇ ਇਲਾਜ ਸ਼ੰਟੀ ਪੁੱਤਰ ਵੇਦ ਪ੍ਰਕਾਸ਼ ਵਾਸੀ ਆਨੰਦ ...

ਪੂਰੀ ਖ਼ਬਰ »

ਵੈਕਸੀਨੇਸ਼ਨ ਕੈਂਪਾਂ 'ਚ ਸ੍ਰੀ ਬਾਲਾ ਜੀ ਫਾਊਾਡੇਸ਼ਨ ਅਹਿਮ ਭੂਮਿਕਾ ਨਿਭਾ ਰਿਹਾ-ਡਾ: ਗ਼ੌਰੀ ਸ਼ੰਕਰ ਮਿੱਤਲ

ਅਬੋਹਰ, 10 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਨੂੰ ਹਰਾਉਣ ਦੇ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲ਼ੋਂ ਲਗਾਏ ਜਾ ਰਹੇ ਕੋਰੋਨਾ ਵੈਕਸੀਨੇਸ਼ਨ ਕੈਂਪਾਂ ਵਿਚ ਸ੍ਰੀ ਬਾਲਾ ਜੀ ਚੈਰੀਟੇਬਲ ਫਾਊਾਡੇਸ਼ਨ ਤੇ ਮੀਰਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀ ਅਹਿਮ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਘੱਟਿਆਵਾਲੀ ਬੋਦਲਾ 'ਚ ਚੋਰੀ

ਮੰਡੀ ਅਰਨੀਵਾਲਾ, 10 ਮਈ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਘੱਟਿਆਵਾਲੀ ਬੋਦਲਾ ਦੇ ਪ੍ਰੀ ਪ੍ਰਾਇਮਰੀ ਕਲਾਸ ਰੂਮ ਵਿਚੋਂ ਚੋਰੀ ਹੋ ਗਈ ਹੈ | ਸਕੂਲ ਮੁਖੀ ਸਿਮਰਜੀਤ ਕੌਰ ਨੇ ਇਸ ਦੀ ਰਿਪੋਰਟ ਪੁਲਿਸ ਥਾਣਾ ਅਰਨੀਵਾਲਾ ਨੂੰ ਦੇ ਦਿੱਤੀ ਹੈ | ਚੋਰੀ ਹੋਏ ...

ਪੂਰੀ ਖ਼ਬਰ »

ਕਾਂਗਰਸ ਕਮੇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਯੂਥ ਕਾਂਗਰਸ ਫ਼ਾਜ਼ਿਲਕਾ ਦੀ ਟੀਮ ਵਲ਼ੋਂ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਂਗਰਸ ਕਮੇਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਦੇ ਸਾਂਝੇ ਮੋਰਚੇ ਨਾਲ ਮੀਟਿੰਗ ਮੁਲਤਵੀ ਕਰਨ 'ਤੇ ਕੀਤਾ ਰੋਸ ਪ੍ਰਗਟ

ਜਲਾਲਾਬਾਦ, 10 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਬੇਰੁਜ਼ਗਾਰ ਸਾਂਝੇ ਮੋਰਚੇ ਵਲ਼ੋਂ ਸਰਕਾਰ ਵਲ਼ੋਂ ਅਚਾਨਕ ਮੀਟਿੰਗ ਮੁਲਤਵੀ ਕਰਨ ਕਾਰਨ ਪੱਤਰ ਫ਼ੂਕ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ | ਆਗੂ ਸੁਖਦੇਵ ਸਿੰਘ ਜਲਾਲਾਬਾਦ ਨੇ ...

ਪੂਰੀ ਖ਼ਬਰ »

ਸੱਚਖੰਡ ਕਾਨਵੈਂਟ ਸਕੂਲ ਵਿਖੇ ਮਾਂ ਦਿਵਸ 'ਤੇ ਆਨਲਾਈਨ ਪ੍ਰਤੀਯੋਗਤਾ ਕਰਵਾਈ

ਅਬੋਹਰ, 10 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਸੱਚਖੰਡ ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਦੇ ਸਬੰਧ ਵਿਚ ਵਿਦਿਆਰਥੀਆਂ ਵਿਚਕਾਰ ਆਨਲਾਈਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕਿਸੇ ਨੇ ਮਾਂ ਦੇ ਲਈ ਗੁਲਦਸਤਾ ਬਣਾਇਆ ਤਾਂ ਕਿਸੇ ਮਾਂ ਦੀ ਮਮਤਾ ਨੂੰ ਸ਼ਬਦਾਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਖ਼ਿਲਾਫ਼ ਪਰਚਾ ਦਰਜ

ਅਬੋਹਰ, 10 ਮਈ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੇ ਪਿਤਾ ਦੇ ਭੋਲਾ ਸਿੰਘ ਪੁੱਤਰ ਖੱਟੂ ...

ਪੂਰੀ ਖ਼ਬਰ »

ਪਿੰਡ ਚੱਕ ਜਾਨੀਸਰ ਨੇੜੇ ਸੇਮ ਨਾਲੇ ਦੇ ਪੁਲ ਕੋਲ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ

ਜਲਾਲਾਬਾਦ, 10 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਨੇੜੇ ਪੈਂਦੇ ਅਤੇ ਥਾਣਾ ਵੈਰੋਂ ਕੇ ਦੀ ਹਦੂਦ ਦੇ ਪਿੰਡ ਚੱਕ ਜਾਨੀਸਰ ਦੇ ਨਾਲ ਤੋਂ ਲੰਘਦੇ ਸੇਮ ਨਾਲੇ ਦੀ ਪੁਲ ਹੇਠੋਂ ਅਣਪਛਾਤੀ ਲੜਕੀ ਦੀ ਗਲੀ ਸੜੀ ਲਾਸ਼ ਮਿਲੀ ਹੈ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਂ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ 'ਚ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ 15 ਤੋਂ

ਮੰਡੀ ਰੋੜਾਂਵਾਲੀ, 10 ਮਈ (ਮਨਜੀਤ ਸਿੰਘ ਬਰਾੜ)-ਮਹਾਨ ਤਪੱਸਵੀ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਗੁਰਦੁਆਰਾ ਜੰਡਵਾਲਾ ਭੀਮੇਸ਼ਾਹ ਵਿਖੇ ਹਰ ਸਾਲ ਦੀ ਤਰ੍ਹਾਂ 15 ਜੂਨ ਦੇ ਮੇਲੇ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੀ ਲੜੀ 15 ਮਈ ਦਿਨ ਸ਼ਨੀਵਾਰ ...

ਪੂਰੀ ਖ਼ਬਰ »

ਵਾਰਡ ਨੰ 7 'ਚ ਟੀਕਾਕਰਨ ਕਰਵਾਇਆ

ਜਲਾਲਾਬਾਦ, 10 ਮਈ (ਸਤਿੰਦਰ ਸਿੰਘ ਸੋਢੀ)-ਕੋਰੋਨਾ ਤੋਂ ਰੋਕਥਾਮ ਲਈ ਕੀਤੀ ਜਾ ਰਹੀ ਵੈਕਸੀਨੇਸ਼ਨ ਤਹਿਤ ਸਥਾਨਕ ਸੀਨੀਅਰ ਕਾਂਗਰਸੀ ਆਗੂ ਜਰਨੈਲ ਸਿੰਘ ਮੁਖੀਜਾ ਤੇ ਨਗਰ ਕੌਂਸਲ ਦੀ ਸੀਨੀਅਰ ਉਪ ਪ੍ਰਧਾਨ ਨਤਾਲੀਆ ਮੁਖੀਜਾ ਦੇ ਵਾਰਡ ਨੰ: 7 'ਚ ਕੋਰੋਨਾ ਖ਼ਿਲਾਫ਼ ਟੀਕਾਕਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX