ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਲੁਧਿਆਣਾ

18-44 ਉਮਰ ਵਰਗ ਦੇ ਉਸਾਰੀ ਕਾਮਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ

ਲੁਧਿਆਣਾ, 10 ਮਈ (ਕਵਿਤਾ ਖੁੱਲਰ)- 18 ਤੋਂ 44 ਉਮਰ ਵਰਗ ਦੇ ਲੋਕਾਂ ਲਈ ਟੀਕਾਕਰਨ ਦੇ ਤੀਜੇ ਅਤੇ ਸਭ ਤੋਂ ਮਹੱਤਵਪੂਰਨ ਪੜਾਅ ਦੀ ਸ਼ੁਰੂਆਤ ਕਰਦਿਆਂ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ, ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਟੀਕਾਕਰਨ ਮੁਹਿੰਮ ਇਸ ਵਾਇਰਸ ਨਾਲ ਟਾਕਰਾ ਕਰਕੇ ਇਸ 'ਤੇ ਜਲਦ ਫ਼ਤਹਿ ਪਾਉਣ ਦਾ ਇਕੋ-ਇਕ ਰਸਤਾ ਹੈ | ਜੁਆਇੰਟ ਕਮਿਸ਼ਨਰ ਪੁਲਿਸ ਜੇ. ਐਲਨਚੇਜ਼ੀਅਨ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਨੇ ਕਿਹਾ ਕਿ ਉਸਾਰੀ ਕਾਮਿਆਂ ਨੂੰ ਉੱਚ ਜ਼ੋਖਮ ਵਾਲੀ ਸ਼੍ਰੇਣੀ ਵਿਚ ਸ਼ਾਮਿਲ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਇਸ ਗਰੁੱਪ ਵਿਚ ਟੀਕਾਕਰਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਟੀਕਾ ਉਨ੍ਹਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਕਵਚ ਦਾ ਕੰਮ ਕਰੇਗਾ, ਜੇਕਰ ਕਾਮਿਆਂ ਨੂੰ ਕੰਮਕਾਜ ਵੇਲੇ ਆਪਸੀ ਤਾਲਮੇਲ ਨਾਲ ਲਾਗ ਲੱਗ ਵੀ ਜਾਂਦੀ ਹੈ, ਤਾਂ ਇਹ ਬਿਮਾਰੀ ਜ਼ਿਆਦਾ ਪ੍ਰਭਾਵਿਤ ਨਹੀਂ ਕਰੇਗੀ, ਇਸ ਲਈ ਲੁਧਿਆਣਾ ਵਾਸੀ ਇਸ ਟੀਕੇ ਨੂੰ ਹਥਿਆਰ ਵਜੋਂ ਅਪਨਾਉਣ | ਚੇਅਰਮੈਨ ਬਿੰਦਰਾ ਨੇ ਕਿਹਾ ਕਿ ਬੋਰਡ ਪਹਿਲਾਂ ਹੀ ਸੂਬੇ ਵਿਚ 33 ਟੀਕਾਕਰਨ ਕੈਂਪ ਲਗਾ ਚੁੱਕਾ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਸਮਾਜ ਦੇ ਹਿੱਤ ਵਿਚ ਟੀਕਾਕਰਨ ਕਰਵਾਉਣ | ਉਨ੍ਹਾਂ ਇਕ ਵਾਰ ਫੇਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੇੜਲੇ ਸਰਕਾਰੀ/ਨਿੱਜੀ ਸਿਹਤ ਕੇਂਦਰਾਂ ਵਿਚ ਵੱਡੀ ਗਿਣਤੀ ਵਿਚ ਟੀਕਾ ਪ੍ਰਾਪਤ ਕਰਕੇ ਇਸ ਮਹਾਂਮਾਰੀ ਦੀ ਜਲਦ ਤੋਂ ਜਲਦ ਰੋਕਥਾਮ ਲਈ ਪ੍ਰਸ਼ਾਸਨ ਨਾਲ ਹੱਥ ਮਿਲਾਉਣ | ਉਨ੍ਹਾਂ ਦੱਸਿਆ ਕਿ ਲੁਧਿਆਣਾ 'ਚ 25 ਹਜ਼ਾਰ ਰਜਿਸਟਰਡ ਉਸਾਰੀ ਕਾਮੇ ਹਨ ਤੇ ਜਿਨ੍ਹਾਂ ਨੂੰ ਤੇਜ਼ੀ ਨਾਲ ਕਵਰ ਕੀਤਾ ਜਾਵੇਗਾ |

ਕਰਫ਼ਿਊ ਕਾਰਨ ਸ਼ਹਿਰ 'ਚ ਰਿਹਾ ਅਫ਼ਰਾ-ਤਫ਼ਰੀ ਦਾ ਮਾਹੌਲ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)- ਕਰਫਿਊ ਕਾਰਨ ਅੱਜ ਸ਼ਹਿਰ ਵਿਚ ਅਫਰਾ ਤਫਰੀ ਦਾ ਮਾਹੌਲ ਰਿਹਾ ਕਰਫਿਊ ਤੋਂ ਬਾਅਦ ਕੁਝ ਖੁੱਲ੍ਹੀਆਂ ਦੁਕਾਨਾਂ ਨੂੰ ਪੁਲਿਸ ਨੇ ਜ਼ਬਰਦਸਤੀ ਬੰਦ ਕਰਵਾ ਦਿੱਤਾ | ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪੁਲਿਸ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ 46 ਮੌਤਾਂ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਕਾਰਨ 46 ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ 'ਚੋਂ 30 ਵਿਅਕਤੀ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ 4 ਜ਼ਿਲ੍ਹਾ ਫਤਹਿਗੜ੍ਹ ਸਾਹਿਬ, 1 ਚੰਡੀਗੜ੍ਹ, 2 ਸੰਗਰੂਰ, ...

ਪੂਰੀ ਖ਼ਬਰ »

ਆਕਸੀਜਨ ਦੀ ਕਮੀ ਕਾਰਨ 5 ਮਰੀਜ਼ਾਂ ਦੀ ਮੌਤ ਦੀ ਖ਼ਬਰ ਬਿਲਕੁਲ ਝੂਠੀ-ਸ਼ਰਮਾ

ਲੁਧਿਆਣਾ, 10 ਮਈ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਪੰਜ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਪੂਰੀ ਤਰ੍ਹਾਂ ਬੇਬੁਨਿਆਦ ਤੇ ਝੂਠੀ ਹੈ | ਜ਼ਿਲਾ ਲੁਧਿਆਣਾ ਵਿਚ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਤੇ ਨਸ਼ੀਲਾ ਪਦਾਰਥ ਬਰਾਮਦ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਬੀਤੀ ਸ਼ਾਮ ਕੀਤੀ ਗਈ | ਛਾਪਾਮਾਰੀ ਦੌਰਾਨ 6 ਮੋਬਾਈਲ ਤੇ 38 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ | ਅਧਿਕਾਰੀਆਂ ਵਲੋਂ ਬੀਤੀ ਸ਼ਾਮ ਸ਼ੁਰੂ ਕੀਤੀ ਗਈ, ਇਹ ਚੈਕਿੰਗ ਦੇਰ ...

ਪੂਰੀ ਖ਼ਬਰ »

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਤਾਲਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 8 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਗਿਰਜਾ ਘਰ ਚੌਕ ਨੇੜੇ ਸਥਿਤ ਮਾਲਵਾ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਅਸਰਦਾਰ ਕਦਮ ਚੁੱਕਣ ਬਦਲੇ ਟਰਾਈਡੈਂਟ ਸਮੂਹ ਨੂੰ 'ਪਲੈਟੀਨਮ ਪੁਰਸਕਾਰ'

ਲੁਧਿਆਣਾ, 10 ਮਈ (ਪੁਨੀਤ ਬਾਵਾ)- ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਟਰਾਈਡੈਂਟ ਸਮੂਹ ਨੂੰ ਚੁੱਕੇ ਅਸਰਦਾਰ ਕਦਮਾਂ ਬਦਲੇ ਐੱਚ.ਆਰ. ਐਸੋਸੀਏਸ਼ਨ ਆਫ਼ ਇੰਡੀਆ ਨੇ 'ਪਲੈਟੀਨਮ ਪੁਰਸਕਾਰ' ਨਾਲ ਸਨਮਾਨਿਤ ਕੀਤਾ ਹੈ | ਐਸੋਸੀਏਸ਼ਨ ਵਲੋਂ ਟਰਾਈਡੈਂਟ ਨੂੰ ਇਹ ਪੁਰਸਕਾਰ ...

ਪੂਰੀ ਖ਼ਬਰ »

ਗੁਰਦੀਪ ਸਿੰਘ ਬੁਲਾਰਾ ਵਲੋਂ ਸੜਕ ਨਿਰਮਾਣ ਦੇ ਕੰਮ ਦਾ ਜਾਇਜ਼ਾ

ਆਲਮਗੀਰ, 10 ਮਈ (ਰਣਜੀਤ ਸਿੰਘ ਨੰਗਲ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਐਲ. ਐਮ. ਰੋਡ ਤੋਂ ਲੁਹਾਰਾ ਵਾਇਆ ਬੁਲਾਰਾ ਤੱਕ ਬਣਨ ਵਾਲੀ ਸੜਕ ਦੇ ਕੰਮ ਦਾ ਗੁਰਦੀਪ ਸਿੰਘ ਬੁਲਾਰਾ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਪਾਰਟੀ ਲੁਧਿਆਣਾ (ਦਿਹਾਤੀ) ਵਲੋਂ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨੇ ਨਿਊ ਮਾਡਲ ਟਾਊਨ 'ਚੋਂ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 10 ਮਈ (ਅਮਰੀਕ ਸਿੰਘ ਬੱਤਰਾ)- ਨਿਊ ਮਾਡਲ ਟਾਊਨ 'ਚ ਰੇਲਵੇ ਲਾਈਨ ਨਜ਼ਦੀਕ ਗ੍ਰੀਨ ਬੈਲਟ ਬਣਾਉਣ ਦੀ ਉਲੀਕੀ ਯੋਜਨਾ ਤਹਿਤ ਸਰਕਾਰੀ ਜ਼ਮੀਨ ਤੇ ਹੋਏ ਕਥਿਤ ਨਾਜਾਇਜ਼ ਕਬਜੇ ਹਟਾਉਣ ਦੀ ਚੱਲ ਰਹੀ ਕਾਰਵਾਈ ਤਹਿਤ ਸੋਮਵਾਰ ਨੂੰ ਇਮਾਰਤੀ ਸ਼ਾਖਾ ਨੇ ਤੀਸਰੀ ਵਾਰ ...

ਪੂਰੀ ਖ਼ਬਰ »

ਦੁਕਾਨ 'ਚ ਅੱਗ ਲੱਗੀ

ਲੁਧਿਆਣਾ, 10 ਮਈ (ਅਮਰੀਕ ਸਿੰਘ ਬੱਤਰਾ)-ਸੋਮਵਾਰ ਦੁਪਹਿਰ ਨੂੰ ਬਾੜੇਵਾਲ ਰੋਡ ਸਥਿਤ ਇਕ ਕਰਿਆਨੇ ਦੀ ਦੁਕਾਨ 'ਚ ਅੱਗ ਲੱਗਣ ਨਾਲ ਲੱਕਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਬਾਲਾਜੀ ਟਰੇਡਰਜ਼ ਦੇ ਮਾਲਿਕ ਸੁਮਿਤ ਗੋਇਲ ਨੇ ਦੱਸਿਆ ਕਿ 12 ਵਜੇ ਦੁਕਾਨ ਬੰਦ ਕਰਕੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਲੜਕੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿਚ ਇਕ ਨੌਜਵਾਨ ਲੜਕੀ ਵਲੋਂ ਨਹਿਰ 'ਚ ਛਾਲ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖ਼ਤ ਸੋਨੀਆ ...

ਪੂਰੀ ਖ਼ਬਰ »

ਧਾਂਦਰਾ ਸੜਕ ਸਥਿਤ ਜੈਨ ਮੰਦਰ ਚੌਕ 'ਚ ਵੀ ਰਹੀ ਚਹਿਲ ਪਹਿਲ

ਫੁੱਲਾਂਵਾਲ, 10 ਮਈ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਮਹਾਂਮਾਰੀ ਵਲੋਂ ਸਮਾਰਟ ਸ਼ਹਿਰ ਲੁਧਿਆਣਾ ਵਿਚ ਪਰਲੋ ਮਚਾਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਇਸ ਤੇ ਕਾਬੂ ਪਾਉਣ ਲਈ ਹਰ ਪੱਖ ਤੋਂ ਯਤਨਸ਼ੀਲ ਹੈ ਜਿਸ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀਆਂ ਦੀ ਮਿਲੀਭੁਗਤ ਕਾਰਨ ਦੋਸ਼ੀਆਂ ਖਿਲਾਫ਼ ਕਾਰਵਾਈ ਨਹੀਂ ਹੋਈ-ਕੈਂਥ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਕੈਂਥ ਨੇ ਕਿਹਾ ਹੈ ਕਿ ਅਕਾਲੀ ਅਤੇ ਕਾਂਗਰਸੀਆਂ ਵਿਚਾਲੇ ਮਿਲੀਭੁਗਤ ਕਾਰਨ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਜੇਕਰ ਮੁੱਖ ਮੰਤਰੀ ਸਿੱਧੂ ਨੂੰ ਮਰਜ਼ੀ ਦੀ ਵਜ਼ੀਰੀ ਦਿੰਦੇ ਤਾਂ ਸਭ ਠੀਕ ਸੀ-ਬਾਵਾ

ਲੁਧਿਆਣਾ, 10 ਮਈ (ਕਵਿਤਾ ਖੁੱਲਰ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਜਨਰਲ ਸੱਕਤਰ ਕਿ੍ਸਨ ਕੁਮਾਰ ਬਾਵਾ ਚੇਅਰਮੈਨ ਪੀ.ਐਸ.ਆਈ.ਡੀ.ਸੀ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਮੰਤਰੀ ਮੰਡਲ ਵਿਚ ਨਵਜੋਤ ਸਿੰਘ ਸਿੱਧੂ ਨੂੰ ਮਨਮਰਜੀ ਦੀ ਵਜੀਰੀ ਦੇ ਦਿੰਦੇ ਤਾਂ ...

ਪੂਰੀ ਖ਼ਬਰ »

ਵਾਰਡ-2 'ਚ ਸੀਵਰੇਜ ਲਾਈਨ ਵਿਛਾਉਣ ਦੀ ਸ਼ੁਰੂਆਤ

ਲੁਧਿਆਣਾ, 10 ਮਈ (ਕਵਿਤਾ ਖੁੱਲਰ)-ਨਿਊ ਰਾਜਗੁਰੂ ਨਗਰ ਦੇ ਵਾਰਡ ਨੰਬਰ 2 ਵਿਚ ਸਵਾਮੀ ਨਰਾਇਣ ਮੰਦਿਰ ਤੋਂ ਆਨੰਦ ਨਗਰ ਤੱਕ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਸਰਪੰਚ ਹਰਪ੍ਰੀਤ ਕੌਰ ਗਿੱਲ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗਿੱਲ ਵਲੋਂ ਕਰਾਈ ...

ਪੂਰੀ ਖ਼ਬਰ »

ਧਰਨੇ ਦਾ ਅੱਜ ਦਾ ਦਿਨ 1857 ਦੇ ਵਿਦਰੋਹ ਨੂੰ ਸਮਰਪਿਤ ਰਿਹਾ

ਇਯਾਲੀ/ਥਰੀਕੇ, 10 ਮਈ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਦੇ ਲੱਗੇ ਪੱਕੇ ਧਰਨੇ ਦਾ 184 ਵਾਂ ਦਿਨ ਅੱਜ 1857 ਦੇ ਵਿਦਰੋਹ ਨੂੰ ਸਮਰਪਿਤ ਰਿਹਾ | ਜਿਸ ਦੌਰਾਨ ਆਗੂਆਂ ਨੇ ਸੰਬੋਧਨ ਕਰਦੇ ਕਿਹਾ ਕਿ ਅੱਜ ਦੇ ਦਿਨ 10 ...

ਪੂਰੀ ਖ਼ਬਰ »

ਕਾਦੀਆਂ ਦੀ ਅਗਵਾਈ 'ਚ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਲਾਡੋਵਾਲ, 10 ਮਈ (ਬਲਬੀਰ ਸਿੰਘ ਰਾਣਾ)-ਕੇਂਦਰ ਸਰਕਾਰ ਕਿਸਾਨੀ ਨੂੰ ਖਤਮ ਕਰਨਾ ਚਾਹੁੰਦੀ ਹੈ, ਜਿਸ ਕਰਕੇ ਕਿਸਾਨ ਵਿਰੋਧੀ 3 ਖੇਤੀ ਬਿੱਲ ਰੱਦ ਨਹੀਂ ਕਰਨਾ ਚਾਹੁੰਦੀ, ਪਰ ਕਿਸਾਨ ਦਿੱਲੀ ਵਿਚ ਚੱਲ ਰਹੇ ਸੰਘਰਸ਼ ਨੂੰ ਉਦੋਂ ਛੱਡਣਗੇ ਜਦੋਂ ਕੇਂਦਰ ਸਰਕਾਰ ਕਾਲੇ ...

ਪੂਰੀ ਖ਼ਬਰ »

ਸੀ.ਆਈ.ਆਈ. ਵਲੋਂ ਸਿਹਤ ਕਰਮੀਆਂ ਨੂੰ ਨਿੱਜੀ ਸੁਰੱਖਿਆ ਉਪਕਰਨ ਤੇ ਜ਼ਰੂਰੀ ਕਿੱਟਾਂ ਪ੍ਰਦਾਨ

ਲੁਧਿਆਣਾ, 10 ਮਈ (ਪੁਨੀਤ ਬਾਵਾ)-ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਵਲੋਂ ਕੋਰੋਨਾ ਮਹਾਂਮਾਰੀ ਦੇ ਵਿਚ ਲੋਕਾਂ ਦੀ ਸਿਹਤ ਸੰਭਾਲ ਵਿਚ ਲੱਗੇ ਸਿਹਤ ਕਰਮੀਆਂ ਨੂੰ ਅੱਜ ਨਿੱਜੀ ਸੁਰੱਖਿਆ ਉਪਕਰਨ ਤੇ ਜ਼ਰੂਰੀ ਵਸਤਾਂ ਦੀਆਂ ਕਿੱਟਾਂ ਪ੍ਰਦਾਨ ਕੀਤੀਆਂ ...

ਪੂਰੀ ਖ਼ਬਰ »

ਸੀਸੂ ਵਿਖੇ ਸਨਅਤਕਾਰਾਂ ਦੀ ਮੀਟਿੰਗ

ਲੁਧਿਆਣਾ, 10 ਮਈ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਸਨਅਤਕਾਰਾਂ ਦੀ ਇਕ ਮੀਟਿੰਗ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਲਿਮਟਿਡ ਦੇ ਚੇਅਰਮੈਨ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ. ਟੀ. ਕਾਲਜ 'ਚ ਮੁਫ਼ਤ ਕੈਰੀਅਰ ਸਲਾਹਕਾਰ ਸੈੱਲ ਖੋਲਿ੍ਹਆ

ਲੁਧਿਆਣਾ, 10 ਮਈ (ਪੁਨੀਤ ਬਾਵਾ)- ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ. ਜੀ. ਐਨ. ਆਈ. ਐਮ. ਟੀ.) ਘੁਮਾਰ ਮੰਡੀ ਲੁਧਿਆਣਾ ਨੇ ਇਕ ਆਨਲਾਈਨ ਕੈਰੀਅਰ ਸਲਾਹਕਾਰ ਸੈਲ ਖੋਲਿ੍ਹਆ ਹੈ ਜਿਸ ਵਿਚ ਤਾਲਾਬੰਦ ਹੋਣ ਕਾਰਨ ਆਪਣੇ ਭਵਿੱਖ ...

ਪੂਰੀ ਖ਼ਬਰ »

ਸੈਂਕੜੇ ਪ੍ਰਾਣੀ ਰੋਜ਼ਾਨਾ ਛਕਦੇ ਹਨ ਲੰਗਰ-ਐਡ: ਲਾਇਲਪੁਰੀ

ਲੁਧਿਆਣਾ, 10 ਮਈ (ਕਵਿਤਾ ਖੁੱਲਰ)- ਕੋਰੋਨਾ ਮਹਾਂਮਾਰੀ ਦੇ ਚੱਲਦੇ ਜਿੱਥੇ ਕਰੋਬਾਰ ਵੱਡੀ ਮੰਦੀ ਦੇ ਦੌਰ 'ਚੋਂ ਦੀ ਲੰਘ ਰਿਹਾ ਹੈ, ਉੱਥੇ ਆਮ ਆਦਮੀ ਦਾ ਜੀਵਨ ਵੀ ਕਈ ਮੁਸ਼ਕਿਲਾਂ 'ਚੋਂ ਦੀ ਲੰਘ ਰਿਹਾ ਹੈ | ਇਹ ਪ੍ਰਗਟਾਵਾ ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ...

ਪੂਰੀ ਖ਼ਬਰ »

ਆਨਲਾਈਨ ਟੇਕ ਫੈਸਟ ਆਈ-ਜੀਨੇਜ਼ 2021 ਸਮਾਪਤ

ਆਲਮਗੀਰ, 10 ਮਈ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਟੈਕਨੀਕਲ ਆਨਲਾਈਨ ਉਤਸਵ ਦਾ ਸਫਲਤਾਪੂਰਵਕ ਸਮਾਪਨ ਹੋਇਆ | ਫੈਸਟ ਵਿਚ 30 ਤੋਂ ਵੱਧ ਈਵੈਂਟ ਆਨਲਾਈਨ ਮੋਡ ਦੇ ਜ਼ਰੀਏ ਕਰਵਾਏ ਗਏ | ਫੈਸਟ ਨੂੰ ਕੋਡਿੰਗ ਨਿੰਜਾਜ਼ ਵਲੋਂ ਪ੍ਰਮੁੱਖ ...

ਪੂਰੀ ਖ਼ਬਰ »

ਉਲੰਘਣਾ ਕਰਨ 'ਤੇ 115 ਵਿਅਕਤੀ ਜੇਲ੍ਹਾਂ 'ਚ ਡੱਕੇ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲੀਸ ਵਲੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ 115 ਵਿਅਕਤੀਆਂ ਨੂੰ ਓਪਨ ਜੇਲ੍ਹਾਂ ਵਿਚ ਰੱਖਿਆ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਕਰਫਿਊ ਦੀ ਉਲੰਘਣਾ ਕਰਨ ਵਾਲੇ ਇਨ੍ਹਾਂ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਪ੍ਰਸ਼ਾਸਨ ਦਾ ਹੁਕਮਾਂ ਪਾਲਣਾ ਕੀਤੀ

ਲੁਧਿਆਣਾ, 10 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਹੁਕਮ ਜਾਰੀ ਕੀਤਾ ਸੀ ਜਿਸ ਦੀ ਮਹਾਂਨਗਰ ਲੁਧਿਆਣਾ ਦੇ ...

ਪੂਰੀ ਖ਼ਬਰ »

ਹਸਪਤਾਲ 'ਚ ਖੜ੍ਹੀ ਕਾਰ 'ਚੋਂ ਪਿਸਤੌਲ ਚੋਰੀ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸੀ.ਐਮ.ਸੀ. ਹਸਪਤਾਲ ਦੀ ਪਾਰਕਿੰਗ ਵਿਚ ਖੜ੍ਹੀ ਕਾਰ 'ਚੋਂ ਪਿਸਤੌਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਅੰਮਿ੍ਤਸਰ ਦਾ ਰਹਿਣ ਵਾਲਾ ਕਮਲਜੀਤ ਸਿੰਘ ਆਪਣੇ ਰਿਸ਼ਤੇਦਾਰ ਨੂੰ ਹਸਪਤਾਲ ਵਿਚ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮਗਲਿੰਗ ਸੈੱਲ ਦੀ ਪੁਲਿਸ ਨੇ ਪਿੰਡ ਭੱਲੇਵਾਲ ਨੇੜੇ ਛਾਪਾਮਾਰੀ ਦੌਰਾਨ 23 ਹਜ਼ਾਰ ਲਿਟਰ ਲਾਹਣ ਅਤੇ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਸੈੱਲ ਦੇ ਇੰਚਾਰਜ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਰਾਸ਼ਨ ਡਿਪੂਆਂ ਨਾਲ ਲੱਖਾਂ ਲੋਕ ਜੁੜੇ ਹਨ

ਲੁਧਿਆਣਾ, 10 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਲੁਧਿਆਣਾ ਵਿੱਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਚਲ ਰਹੇ ਹਨ, ਜਿਹਨਾਂ ਤੋਂ ਸਰਕਾਰ ਦੀਆਂ ਵੱਖ-ਵਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ | ...

ਪੂਰੀ ਖ਼ਬਰ »

ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਮਲ ਜ਼ਰੂਰੀ-ਬੋਬੀ

ਲੁਧਿਆਣਾ, 10 ਮਈ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਮੈਨੰੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਮਰੀਕ ਸਿੰਘ ਬੋਬੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਮਹਾਂਮਾਰੀ ਦੀ ਦੂਸਰੀ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਸਖ਼ਤ, ਕੀਤੀਆਂ ਜਾ ਰਹੀਆਂ ਕਾਰਵਾਈਆਂ

ਲੁਧਿਆਣਾ, 10 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਕਾਫ਼ੀ ਸਖਤ ਮੂਡ ਵਿੱਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ਤੇ ਰਾਸ਼ਨ ਡਿਪੂਆਂ ਖਿਲਾਫ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਪਿਛਲੇ ਦਿਨੀ ਇਹਨਾਂ ਕਾਰਵਾਈਆਂ ਦੌਰਾਨ ਦਰਜ਼ਨਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ 'ਗਰੀਬ ਅੰਨ ਕਲਿਆਣ ਯੋਜਨਾ' ਤਹਿਤ ਮੁਫ਼ਤ ਮਿਲੇਗੀ ਕਣਕ

ਲੁਧਿਆਣਾ, 10 ਮਈ (ਜੁਗਿੰਦਰ ਸਿੰਘ ਅਰੋੜਾ)- ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿੱਚ ਪੈਦਾ ਹੋਏ ਹਾਲਾਤ ਦੇ ਚਲਦਿਆਂ ਕੇਂਦਰ ਸਰਕਾਰ ਵੱਲੋ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਗਰੀਬ ਅੰਨ ਕਲਿਆਨ ਜੋਨਾ ਦੇ ਤਹਿਤ 2 ਮਹੀਨੇ ਲਈ 10 ਕਿਲੋ ਕਣਕ ਮੁਫਤ ਦਿੱਤੀ ਜਾਵੇਗੀ | ਸਰਕਾਰ ਦੇ ...

ਪੂਰੀ ਖ਼ਬਰ »

ਫਿਕੋ ਨੇ ਸਟੀਲ ਰੈਗੂਲੇਟਰੀ ਅਥਾਰਿਟੀ ਬਣਾਉਣ ਦੀ ਕੀਤੀ ਮੰਗ

ਲੁਧਿਆਣਾ, 10 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਦੇ ਸਟੀਲ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ ਕਿ ਦੇਸ਼ ਵਿਚ ਸਟੀਲ ਦੀਆਂ ਕੀਮਤਾਂ ਸਥਿਰ ਕਰਨ ਲਈ ਉਹ ...

ਪੂਰੀ ਖ਼ਬਰ »

ਫੁੱਲਾਂਵਾਲ ਚੌਕ ਦੀ ਸਬਜ਼ੀ ਮੰਡੀ ਫਿਰ ਬਿਨਾਂ ਕਿਸੇ ਰੋਕ ਦੇ ਲੱਗੀ

ਫੁੱਲਾਂਵਾਲ, 10 ਮਈ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਵਾਇਰਸ ਦੇ ਦੂਜੇ ਦੌਰ ਦੇ ਘਾਤਕ ਪਲਾਂ ਦੌਰਾਨ ਜਿੱਥੇ ਸਮਾਰਟ ਸਹਿਰ ਲੁਧਿਆਣਾ ਵਾਸੀਆਂ ਅੰਦਰ ਬੀਤੇ ਦਿਨ 30 ਤੋਂ ਵੱਧ ਜ਼ਿੰਦਗੀਆਂ ਦੇ ਚਿਰਾਗ ਬੁਝ ਜਾਣ ਨਾਲ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ...

ਪੂਰੀ ਖ਼ਬਰ »

ਕੌ ਾਸਲਰ ਗਿਆਸਪੁਰਾ ਨੇ ਮਨਜ਼ੂਰ ਹੋਈ ਗਰਾਂਟ ਦੇ ਦਸਤਾਵੇਜ਼ ਲਾਭਪਾਤਰੀਆਂ ਨੂੰ ਸੌ ਾਪੇ

ਲੁਧਿਆਣਾ, 10 ਮਈ (ਅਮਰੀਕ ਸਿੰਘ ਬੱਤਰਾ)- ਸ਼੍ਰੋਮਣੀ ਅਕਾਲੀ ਦਲ ਕੌਂਸਲਰ ਗੁੱਟ ਦੇ ਆਗੂ ਅਤੇ ਵਾਰਡ 30 ਤੋਂ ਕੌਂਸਲਰ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਹੈ ਕਿ ਇਲਾਕੇ ਦੇ ਵਿਕਾਸ ਅਤੇ ਸਮੱਸਿਆ ਹੱਲ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਦੀਵਾਨ ਟੋਡਰ ਮੱਲ ਸੇਵਾ ਸੁਸਾਇਟੀ ਵਲੋਂ ਮਰੀਜ਼ਾਂ ਲਈ ਲੰਗਰ ਸੇਵਾ ਸ਼ੁਰੂ

ਲੁਧਿਆਣਾ, 10 ਮਈ (ਕਵਿਤਾ ਖੁੱਲਰ)- ਦੀਵਾਨ ਟੋਡਰ ਮੱਲ ਸੇਵਾ ਸੁਸਾਇਟੀ ਵਲੋਂ ਲੁਧਿਆਣਾ ਸ਼ਹਿਰ ਵਿਚ ਕੋਵਿਡ-19 ਮਰੀਜ਼ਾਂ ਲਈ ਲੰਗਰ ਸੇਵਾ ਸ਼ੁਰੂ ਕਰ ਦਿੱਤੀ ਹੈ | ਸੁਸਾਇਟੀ ਯੂਥ ਅਕਾਲੀ ਦਲ ਦੀ ਟੀਮ ਨੂੰ ਲੰਗਰ ਮੁਹੱਈਆ ਕਰਵਾਏਗੀ ਅਤੇ ਅੱਗੇ ਉਹ ਲੰਗਰ ਘਰ ਪਹੁੰਚਾਉਣ ਨੂੰ ...

ਪੂਰੀ ਖ਼ਬਰ »

ਦੁਕਾਨਾਂ 'ਤੇ ਰਿਹਾ ਅਫ਼ਰਾ-ਤਫ਼ਰੀ ਦਾ ਮਹੌਲ

ਹੰਬੜਾਂ, 10 ਮਈ (ਹਰਵਿੰਦਰ ਸਿੰਘ ਮੱਕੜ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਨਿਜ਼ਾਤ ਪਾਉਣ ਦੇ ਮੰਤਵ ਨਾਲ ਦੋ ਦਿਨ ਤੋਂ ਵੱਧ 60 ਘੰਟੇ ਘੰਟੇ ਦੇ ਕਰਫ਼ਿਊ ਤੋਂ ਬਾਅਦ ਨਵੇਂ ਨਿਯਮਾਂ ਅਨੁਸਾਰ ਅੱਜ ਹੰਬੜਾਂ 'ਚ ਸਵੇਰੇ 5 ਵਜੇ ਤੋਂ 12 ਵਜੇ ਦੁਪਹਿਰ ਤੱਕ ਦੁਕਾਨਾਂ, ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਦੀਆਂ ਉੱਡ ਰਹੀਆਂ ਖੁਵਾਜਕਾ ਡਿਸਪੈਂਸਰੀ 'ਚ ਧੱਜੀਆਂ

ਭਾਮੀਆਂ ਕਲਾਂ, 10 ਮਈ (ਜਤਿੰਦਰ ਭੰਬੀ)- ਪਿੰਡ ਖੁਵਾਜਕਾ ਵਿਖੇ ਡਿਸਪੈਂਸਰੀ 'ਚ 5 ਸਾਲ ਦੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਟੀਕੇ ਲਗਾਏ ਜਾ ਰਹੇ ਸਨ | ਬੱਚਿਆਂ ਅਤੇ ਔਰਤਾਂ ਨੂੰ ਟੀਕੇ ਲਗਾਉਣ ਦੌਰਾਨ ਭਾਵੇਂ ਏ.ਐੱਨ..ਐੱਮ ਵਲੋਂ ਤਾਂ ਪੂਰੀਆਂ ਸਾਵਧਾਨੀਆਂ ਅਨੁਸਾਰ ...

ਪੂਰੀ ਖ਼ਬਰ »

ਬਾੜੇਵਾਲ ਸੜਕ 'ਤੇ ਰਿਹਾ ਜਾਮ ਦਾ ਮਾਹੌਲ

ਇਯਾਲੀ/ਥਰੀਕੇ, 10 ਮਈ (ਮਨਜੀਤ ਸਿੰਘ ਦੁੱਗਰੀ)- ਕੋਵਿਡ 19 ਦੇ ਦੂਜੇ ਪੜਾਅ ਦੇ ਵਧ ਰਹੇ ਪਸਾਰ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਤੇ ਪੰਜਾਬ ਦੇ ਉਦਯੋਗਿਕ ਸ਼ਹਿਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਦਾ ਪ੍ਰਸ਼ਾਸਨ ਪੱਬਾਂ ਭਾਰ ਹੈ | ਇਸ ਦੀ ਚੇਨ ਨੂੰ ਤੋੜਨ ਲਈ ਹਰ ਹੀਲਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਹੋਈ ਮੌਤ ਤੋਂ ਬਾਅਦ ਪਰਿਵਾਰ ਵਲੋਂ ਹਸਪਤਾਲ 'ਚ ਹੰਗਾਮਾ, ਕੇਸ ਦਰਜ

ਝੂਠੀ ਖ਼ਬਰ ਚਲਾਉਣ ਵਾਲੇ ਵੈੱਬ ਚੈਨਲ ਦੇ ਪ੍ਰਬੰਧਕ ਨੂੰ ਵੀ ਪੁਲਿਸ ਨੇ ਕੀਤਾ ਨਾਮਜ਼ਦ ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਸਥਿਤ ਕਿ੍ਸ਼ਨਾ ਹਸਪਤਾਲ ਵਿਚ ਅੱਜ ਕੋਰੋਨਾ ਵਾਇਰਸ ਕਾਰਨ ਹੋਈ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਵਾਰਸਾਂ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਲਈ 160 ਕੁਇੰਟਲ ਕਣਕ ਭੇਜੀ

ਗੁਰੂਸਰ ਸੁਧਾਰ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਲੋੜਾਂ ਤੇ ਖਾਣ-ਪੀਣ ਨੂੰ ਮੁੱਖ ਰੱਖਦਿਆਂ ਬਲਾਕ ਸੰਮਤੀ ਸੁਧਾਰ ਦੇ ਸਾਬਕਾ ਉਪ ਚੇਅਰਮੈਨ ਤੇ ਅਕਾਲੀ ਦਲ ਸੁਧਾਰ ਸਰਪ੍ਰਸਤ ਮਿਹਰ ਸਿੰਘ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਬੀ.ਕਾਮ. ਨਤੀਜ ਸ਼ਾਨਦਾਰ

ਰਾਏਕੋਟ, 10 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੀਆਂ ਵਿਦਿਆਰਥਣਾਂ ਪੜ੍ਹਾਈ ਵਿਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੀਆਂ ਹਨ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈਆਂ ਗਈਆਂ ਆਨਲਾਈਨ ਪ੍ਰੀਖਿਆਵਾਂ ਦੇ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਨਾਲ ਐੱਨ.ਆਰ.ਆਈ. ਵੀ ਚਟਾਨ ਵਾਂਗ ਖੜ੍ਹੇ-ਅਵਤਾਰ ਸਿੰਘ ਅਮਰੀਕਾ

ਚੌਂਕੀਮਾਨ, 10 ਮਈ (ਤੇਜਿੰਦਰ ਸਿੰਘ ਚੱਢਾ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਜਿੱਥੇ ਹਲਕੇ ਦਾਖੇ ਦੇ ਲੋਕ ਖੜ੍ਹੇ ਹਨ, ਉੱਥੇ ਹੀ ਐੱਨ.ਆਰ.ਆਈ. ਵੀਰ ਵੀ ਚਟਾਨ ਵਾਂਗ ਖੜ੍ਹੇ ਹਨ | ਇਹ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀ ਕਾਂਡ ਤੇ ਬਰਗਾੜੀ ਬੇਅਦਬੀ ਘਟਨਾ ਦੀ ਜਾਂਚ ਸਮਾਂਬੱਧ, ਪਾਰਦਰਸ਼ੀ ਹੋਵੇ-ਚੱਕ

ਮੁੱਲਾਂਪੁਰ-ਦਾਖਾ, 10 ਮਈ (ਨਿਰਮਲ ਸਿੰਘ ਧਾਲੀਵਾਲ)-ਕੋਟਕਪੂਰਾ ਘਟਨਾ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਦੇ ਰੋਹ ਨੂੰ ਦੇਖਦਿਆਂ ਨਵੀਂ ਜਾਂਚ ਟੀਮ ਦਾ ਗਠਨ ਕੀਤਾ ਗਿਆ, ਜਦਕਿ ਸੰਵੇਦਨਸ਼ੀਲ ਮੁੱਦੇ 'ਤੇ ਜੋ ਤਕਨੀਕੀ ਗਲਤੀਆਂ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਸੀਵਰੇਜ ਦਾ ਗੰਦਾ ਪਾਣੀ ਸੜਕਾਂ 'ਤੇ, ਰਾਹਗੀਰ ਪ੍ਰੇਸ਼ਾਨ

ਮੁੱਲਾਂਪੁਰ-ਦਾਖਾ, 10 ਮਈ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਂਸਲ ਮੁੱਲਾਂਪੁਰ ਦਾਖਾ ਦੀ ਹਦੂਦ 'ਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਾ ਕੰਮ ਸ਼ਹਿਰੀ ਲੋਕਾਂ ਨੂੰ ਹਮੇਸ਼ਾ ਰੜਕਦਾ ਰਹਿੰਦਾ | ਸਥਾਨਕ ਸਰਕਾਰਾਂ ਵਿਭਾਗ ਦੇ ਹੱਥਾਂ 'ਚੋਂ ਲੈ ਕੇ ਜਲ ਸਪਲਾਈ ਅਤੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਹੋਰ ਮੌਤ

ਜਗਰਾਉਂ, 10 ਮਈ (ਹਰਵਿੰਦਰ ਸਿੰਘ ਖ਼ਾਲਸਾ)–ਕੋਰੋਨਾ ਬਿਮਾਰੀ ਨੇ ਸ਼ਹਿਰ ਦੀ ਇਕ ਔਰਤ ਦੀ ਜਾਨ ਲੈ ਲਈ ਹੈ | ਜਾਣਕਾਰੀ ਅਨੁਸਾਰ ਮਮਤਾ ਸ਼ਰਮਾ ਪਤਨੀ ਰਜਿੰਦਰ ਕੁਮਾਰ ਵਾਸੀ ਗੀਤਾ ਕਲੋਨੀ ਜਗਰਾਉਂ ਜੋ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ | ਇਸ ਦੌਰਾਨ ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਕੋਰੋਨਾ ਰੋਕੂ ਟੀਕਾ ਨਾ ਹੋਣ 'ਤੇ ਲੋਕ ਪ੍ਰੇਸ਼ਾਨ

ਮੁੱਲਾਂਪੁਰ-ਦਾਖਾ, 10 ਮਈ (ਨਿਰਮਲ ਸਿੰਘ ਧਾਲੀਵਾਲ)- ਕੋਰੋਨਾ ਮਰੀਜ਼ਾਂ ਦੀ ਵਧ ਰਹੀ ਗਿਣਤੀ ਵਿਚ ਲੋਕਾਂ ਲਈ ਟੀਕਾਕਰਨ ਮੁਸ਼ਕਿਲ ਬਣਿਆ ਪਿਆ ਹੈ | ਕੋਰੋਨਾ ਤੋਂ ਇਕਮਾਤਰ ਬਚਾਅ, ਸਾਵਧਾਨੀਆਂ ਅਤੇ ਟੀਕਾਕਰਨ ਲਈ ਸਰਕਾਰ ਵਲੋਂ 45 ਸਾਲ ਤੋਂ ਵੱਧ ਉਮਰ ਵਾਲੀ ਪਾਬੰਦੀ ਹਟਾ ਕੇ 18 ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ 'ਤੇ ਰਿਸ਼ਤੇਦਾਰਾਂ ਖ਼ਿਲਾਫ਼ ਮੁਕੱਦਮਾ

ਗੁਰੂਸਰ ਸੁਧਾਰ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸੁਧਾਰ ਅਧੀਨ ਪੈਂਦੇ ਇਕ ਪਿੰਡ ਦੀ 17 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਪੁਲਿਸ ਨੇ ਲੜਕੀ ਦੇ ਰਿਸ਼ਤੇਦਾਰਾਂ ਚਮਕੌਰ ਸਿੰਘ ਉਰਫ਼ ਸੋਨੂੰ ਅਤੇ ਸਤਨਾਮ ਸਿੰਘ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਦੀ ਇਕਾਈ ਗੁੱਜਰਵਾਲ ਵਲੋਂ ਰੋਸ ਮਾਰਚ

ਜੋਧਾਂ, 10 ਮਈ (ਗੁਰਵਿੰਦਰ ਸਿੰਘ ਹੈਪੀ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਪਿੰਡ ਗੁੱਜਰਵਾਲ ਇਕਾਈ ਵਲੋਂ ਪ੍ਰਧਾਨ ਬਲਜਿੰਦਰ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਕੁਲਾਰ ਦੀ ਅਗਵਾਈ ਹੇਠ ਰੋਸ ਵਜੋਂ ਮਾਰਚ ਕੱਢਿਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੀ ਗੁੱਜਰਵਾਲ ਇਕਾਈ ਵਲੋਂ ਮੀਟਿੰਗ

ਜੋਧਾਂ, 10 ਮਈ (ਗੁਰਵਿੰਦਰ ਸਿੰਘ ਹੈਪੀ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਗੁੱਜਰਵਾਲ ਇਕਾਈ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਬੀਕੇਯੂ ਆਗੂ ਬਲਜਿੰਦਰ ਸਿੰਘ ਗੁੱਜਰਵਾਲ ਦੀ ਅਗਵਾਈ ਹੇਠ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਗੁੱਜਰਵਾਲ ਵਿਖੇ ...

ਪੂਰੀ ਖ਼ਬਰ »

ਤਾਲਾਬੰਦੀ ਖੁੱਲ੍ਹਣ ਸਮੇਂ ਹੰਬੜਾਂ ਬਾਜ਼ਾਰ 'ਚ ਕੁਝ ਘੰਟਿਆਂ ਲਈ ਪਰਤੀ ਰੌਣਕ

ਹੰਬੜਾਂ, 10 ਮਈ (ਮੇਜਰ ਹੰਬੜਾਂ)- ਸੂਬਾ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਕੀਤੀ ਗਈ ਤਾਲਾਬੰਦੀ ਸਮੇਂ ਲਗਾਏ ਗਏ ਕਰਫ਼ਿਊ 'ਚ ਪ੍ਰਸ਼ਾਸਨ ਵਲੋਂ ਸਵੇਰ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਦਿੱਤੀ ਗਈ ਢਿੱਲ ਸਮੇਂ ਕਸਬਾ ਹੰਬੜਾਂ ਬਜ਼ਾਰ 'ਚ ਕੁਝ ...

ਪੂਰੀ ਖ਼ਬਰ »

ਰਾਸ਼ਨ ਸਮੇਤ ਜ਼ਰੂਰੀ ਵਸਤੂਆਂ ਦੀ ਖਰੀਦਦਾਰੀ ਸਮੇਂ ਰਹੀ ਭੀੜ, ਮਾਸਕ ਦੀ ਨਹੀਂ ਕੀਤੀ ਪ੍ਰਵਾਹ ਤਾਲਾਬੰਦੀ ਖੁੱਲ੍ਹਣ ਸਮੇਂ ਹੰਬੜਾਂ ਬਾਜ਼ਾਰ 'ਚ ਕੁਝ ਘੰਟਿਆਂ ਲਈ ਪਰਤੀ ਰੌਣਕ

ਹੰਬੜਾਂ, 10 ਮਈ (ਮੇਜਰ ਹੰਬੜਾਂ)- ਸੂਬਾ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਕੀਤੀ ਗਈ ਤਾਲਾਬੰਦੀ ਸਮੇਂ ਲਗਾਏ ਗਏ ਕਰਫ਼ਿਊ 'ਚ ਪ੍ਰਸ਼ਾਸਨ ਵਲੋਂ ਸਵੇਰ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਦਿੱਤੀ ਗਈ ਢਿੱਲ ਸਮੇਂ ਕਸਬਾ ਹੰਬੜਾਂ ਬਜ਼ਾਰ 'ਚ ਕੁਝ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਚੱਲ ਰਿਹੈ ਕਾਰੋਬਾਰ

ਲੁਧਿਆਣਾ, 10 ਮਈ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਾਰੀ ਹਦਾਇਤਾਂ ਦੀ ਨਵੀਂ ਸਬਜ਼ੀ ਮੰਡੀ ਵਿਚ ਸਮਾਜਿਕ ਦੂਰੀ ਦੀ ਪ੍ਰਵਾਹ ਕੀਤੇ ਬਗੈਰ ਹਜ਼ਾਰਾਂ ਵਿਅਕਤੀ ਦਾਖਿਲ ਹੋ ਰਹੇ ਹਨ ਜੋ ਸ਼ਹਿਰ 'ਚ ਵੱਡੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX