ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਭਾਵੇਂ ਕਿ ਪੰਜਾਬ ਸਰਕਾਰ ਵਲੋਂ ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਅੱਜ ਤੋਂ 18 ਤੋਂ 44 ਸਾਲ ਤੱਕ ਉਮਰ ਦੇ ਵਿਅਕਤੀਆਂ ਨੂੰ ਪੂਰੇ ਪੰਜਾਬ 'ਚ ਕੋਰੋਨਾ ਵੈਕਸੀਨ ਲਗਾਉਣ ਦੇ ਆਦੇਸ਼ ਦਿੱਤੇ ਗਏ ਸਨ ਪਰ ਸਰਹੱਦੀ ਖੇਤਰ ਦੇ ਸਭ ਤੋਂ ਵੱਡੇ ਸਿਵਲ ਹਸਪਤਾਲ ਅਜਨਾਲਾ 'ਚ ਵੈਕਸੀਨ ਦੀ ਘਾਟ ਕਰਨ ਇਸ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਦਾ ਟੀਕਾ ਨਹੀਂ ਲੱਗ ਸਕਿਆ | ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਉਣ ਲਈ ਸਿਵਲ ਹਸਪਤਾਲ ਅਜਨਾਲਾ 'ਚ ਪੁੱਜੀ ਜਸਮੀਤ ਕੌਰ ਨੇ ਦੱਸਿਆ ਕਿ ਉਸਨੂੰ ਪਤਾ ਲੱਗਾ ਸੀ ਕਿ ਅੱਜ ਤੋਂ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਦਾ ਟੀਕਾ ਲੱਗ ਸਕੇਗਾ ਪਰ ਇੱਥੇ ਆ ਕੇ ਜਦ ਸਬੰਧਤ ਸਟਾਫ਼ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕੋਲੋਂ ਜਵਾਬ ਮਿਲਿਆ ਕਿ ਲੋੜੀਂਦੀ ਮਾਤਰਾ 'ਚ ਵੈਕਸੀਨ ਨਾ ਹੋਣ ਕਾਰਨ ਅੱਜ ਤੁਹਾਨੂੰ ਟੀਕਾ ਨਹੀਂ ਲੱਗ ਸਕਦਾ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਹਿਲਾਂ ਵੈਕਸੀਨ ਦਾ ਪ੍ਰਬੰਧ ਕਰਨਾ ਚਾਹੀਦਾ ਸੀ, ਫਿਰ ਹੀ ਸਾਡੀ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਦੀ ਸ਼ੁਰੂਆਤ ਕਰਨ ਚਾਹੀਦੀ ਤਾਂ ਜੋ ਕੋਰੋਨਾ ਦੇ ਇਸ ਭਿਆਨਕ ਦੌਰ ਦੌਰਾਨ ਲੋਕ ਹਸਪਤਾਲਾਂ 'ਚ ਖੱਜਲ ਖੁਆਰ ਨਾ ਹੋਣ | ਉਧਰ ਜਦ ਇਸ ਐਸ. ਐਮ. ਓ. ਅਜਨਾਲਾ ਡਾ: ਓਮ ਪ੍ਰਕਾਸ਼ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮਿ੍ਤਸਰ 'ਚ 18 ਤੋਂ 44 ਸਾਲ ਉਮਰ ਤੱਕ ਦੇ ਵਿਅਕਤੀਆਂ ਨੂੰ ਕੋਰੋਨਾ ਦਾ ਟੀਕਾਕਰਨ ਲਈ 10 ਕੇਂਦਰ ਬਣਾਏ ਗਏ ਹਨ ਤੇ ਸਿਵਲ ਹਸਪਤਾਲ 'ਚ ਅੱਜ ਇਸ ਦੀ ਸ਼ੁਰੂਆਤ ਨਹੀਂ ਕੀਤੀ ਜਾ ਸਕੀ | ਉਨ੍ਹਾਂ ਦੱਸਿਆ ਕਿ ਅੱਜ ਕੇਵਲ 45 ਸਾਲ ਤੋਂ ਉੱਪਰ ਉਮਰ ਦੇ ਉਨ੍ਹਾਂ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਜਾ ਰਿਹਾ ਹੈ ਜਿਨ੍ਹਾਂ ਨੇ ਪਹਿਲਾਂ ਟੀਕਾ ਲਗਵਾਇਆ ਸੀ ਤੇ ਹੁਣ ਉਨ੍ਹਾਂ ਨੂੰ ਦੂਸਰੀ ਡੋਜ਼ ਲੱਗਣੀ ਸੀ | ਭਾਵੇਂ ਕਿ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਨਾ ਲੱਗਣ ਦਾ ਕਾਰਨ ਡਾ: ਓਮ ਪ੍ਰਕਾਸ਼ ਵਲੋਂ ਜ਼ਿਲ੍ਹੇ 'ਚ 10 ਸੈਂਟਰ ਬਣਾਉਣਾ ਦੱਸਿਆ ਗਿਆ ਹੈ ਪਰ ਭਰੋਸੇਯੋਗ ਸੂਤਰਾਂ ਅਨੁਸਾਰ ਸਿਵਲ ਹਸਪਤਾਲ ਅਜਨਾਲਾ 'ਚ ਵੈਕਸੀਨ ਦੀ ਘਾਟ ਕਾਰਨ ਹੀ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਨਹੀਂ ਹੋ ਸਕੀ |
ਬਿਆਸ, 10 ਮਈ (ਪਰਮਜੀਤ ਸਿੰਘ ਰੱਖੜਾ)-ਸ: ਅਜੀਤ ਸਿੰਘ ਪਹਿਲਵਾਨ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਨ ਉਪਰੰਤ ਬੀਤੀ 28 ਅਪ੍ਰੈਲ ਨੂੰ ਪ੍ਰਭੂ ਚਰਨਾ ਵਿਚ ਜਾ ਬਿਰਾਜੇ ਸਨ, ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 7 ਮਈ ਨੂੰ ਉਨ੍ਹਾਂ ਦੇ ...
ਜਗਦੇਵ ਕਲਾਂ, 10 ਮਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਪ੍ਰਕੋਪ ਤੋਂ ਬਚਾਉਣ ਲਈ ਅੱਜ 10 ਮਈ ਤੋਂ ਸੂਬੇ ਅੰਦਰ 18 ਤੋਂ 44 ਸਾਲ ਤੱਕ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ਕਰਨ ਦੇ ਵੱਡੇ ਪੱਧਰ 'ਤੇ ਦਾਅਵੇ ਕੀਤੇ ਗਏ ਸਨ, ਪਰ ਅੱਜ ਵੀ ...
ਅਟਾਰੀ, 10 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੱਜ ਅਟਾਰੀ ਦਾਣਾ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ ਜਿਸ 'ਚ ਬੀਤੇ ਕੱਲ ਆੜ੍ਹਤੀ ਸਕੱਤਰ ਸਿੰਘ ਨੂੰ ਪੁਲਿਸ ਵਲੋਂ ਫੜ੍ਹ ਕੇ ਉਸ ਉਪਰ ਹੈਰੋਇਨ ਦਾ ਦੋਸ਼ ...
ਟਾਂਗਰਾ, 10 ਮਈ (ਹਰਜਿੰਦਰ ਸਿੰਘ ਕਲੇਰ)-ਅਗਾਮੀ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਸਬੰਧ 'ਚ ਸ਼ੋ੍ਰਮਣੀ ਅਕਾਲੀ ਬਾਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਤੇ ਪਾਰਟੀ ਵਰਕਰਾਂ 'ਚ ਉਤਸ਼ਾਹ ਪੈਦਾ ਕਰਨ ਲਈ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਪਨਸਪ ਪੰਜਾਬ ਦੇ ...
ਬਾਬਾ ਬਕਾਲਾ ਸਾਹਿਬ, 10 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਤੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ, ਜੋ ਕਿ ਬੀਤੇ ...
ਰਮਦਾਸ, 10 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਲਈ ਜਾਰੀ ਕੀਤੀਆਂ ਹਦਾਇਤਾਂ ਬਾਰੇ ਜਾਣਕਾਰੀ ਦੇਣ ਲਈ ਰਮਦਾਸ ਦੇ ਸਮੂਹ ਦੁਕਾਨਦਾਰਾਂ ਦੀ ਵਿਸ਼ੇਸ਼ ਇਕੱਤਰਤਾ ਨਗਰ ਕੌਂਸਲ ਦੇ ਦਫ਼ਤਰ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਨਗਰ ਕੌਂਸਲ ...
ਜੰਡਿਆਲਾ ਗੁਰੂ, 10 ਮਈ (ਰਣਜੀਤ ਸਿੰਘ ਜੋਸਨ)-ਜ਼ਿਲ੍ਹਾ ਸਾਂਝ ਕੇਂਦਰ ਅੰਮਿ੍ਤਸਰ ਦਿਹਾਤੀ ਅਤੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਲੋਂ ਐੱਸ. ਪੀ. (ਡੀ.) ਗੌਰਵ ਤੂਰਾ ਦੀ ਅਗਵਾਈ ਹੇਠ ਅੱਜ ਜੰਡਿਆਲਾ ਗੁਰੂ ਵਿਖੇ ਜਨਤਾ ਨੂੰ ਕੋਰੋਨਾ ਵਰਗੀ ਨਾਮੁਰਾਦ ਬਿਮਾਰੀ ਤੋਂ ...
ਸਠਿਆਲਾ, 10 ਮਈ (ਸਫਰੀ)-ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਦੇ ਕੰਪਲੈਕਸ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕਰਨ ਦਾ ਉਦਘਾਟਨ ਮੁੱਖ ਅਧਿਆਪਕਾ ਮੈਡਮ ਰਾਜਪਾਲ ਕੌਰ ਤੇ ਸਰਪੰਚ ਦਲਵਿੰਦਰ ਸਿੰਘ ਗਿੱਲ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਮੈਡਮ ਨੇ ਦੱਸਿਆ ਕਿ ...
ਲੋਪੋਕੇ, 10 ਮਈ (ਗੁਰਵਿੰਦਰ ਸਿੰਘ ਕਲਸੀ)-ਬਿਜਲੀ ਦਾ ਟਰਾਂਸਫਾਰਮਰ ਜੋ ਕਿ ਸੜ ਚੁੱਕਾ ਸੀ, ਦੀ ਉਗਰਾਹੀ ਨੂੰ ਲੈ ਕੇ ਦੋ ਧਿਰਾਂ ਚ ਹੋਈ ਲੜਾਈ 'ਚ 3 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਬੁਰੀ ਤਰ੍ਹਾਂ ...
ਮਜੀਠਾ, 10 ਮਈ (ਸਹਿਮੀ)-ਕੇਂਦਰੀ ਕਮੇਟੀ ਦੇ ਫ਼ੈਸਲੇ ਤਹਿਤ ਆਸ਼ਾ ਵਰਕਰ ਤੇ ਫੈਸੀਲੀਏਟਰ ਯੂਨੀਅਨ ਪੰਜਾਬ ਦੀ ਯੂਬਾ ਇਕਾਈ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ 'ਤੇ 10 ਮਈ ਨੂੰ ਜ਼ਿਲ੍ਹਾ ਪੱਧਰ 'ਤੇ ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਖ਼ਿਲਾਫ਼ ਰੋਸ ਰੈਲੀਆਂ ਕਰਕੇ ...
ਨਵਾਂ ਪਿੰਡ, 10 ਮਈ (ਜਸਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ 18 ਤੋਂ 44 ਸਾਲ ਵਰਗ ਦੇ ਲੋਕਾਂ ਲਈ ਅੱਜ ਤੋਂ ਕੋਵਿਡ-19 ਦਾ ਟੀਕਾਕਰਨ ਕੀਤੇ ਜਾਣ ਦੇ ਦਾਅਵੇ ਦੀ ਉਦੋਂ ਫੂਕ ਨਿਕਲ ਗਈ ਜਦੋਂ ਦਿਹਾਤੀ ਖੇਤਰਾਂ ਅੰਦਰ ਸਰਕਾਰੀ ਸਿਹਤ ...
ਛੇਹਰਟਾ, 10 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਘਣੂੰਪੁਰ ਕਾਲੇ ਦੇ ਅਧੀਨ ਆਉਂਦੇ ਇਲਾਕਾ ਗੁਰੂ ਨਾਨਕ ਐਵੀਨਿਊ ਵਿਖੇ ਦੇਰ ਰਾਤ ਇਕ ਘਰ 'ਚ ਅੱਗ ਲੱਗ ਜਾਣ ਦੀ ਖਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਘਰ ਦੇ ਮਾਲਕ ਇਕਬਾਲ ਸਿੰਘ ਨੇ ਦੱਸਿਆ ਕਿ ...
ਛੇਹਰਟਾ, 10 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਦੀ ਅਗਵਾਈ ਵਿਚ ਕੋਟ ਖਾਲਸਾ ਵਿਖੇ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ ਦੀ ਪ੍ਰੇਰਨਾ ਸਦਕਾ 10 ਕੱਟੜ ਕਾਂਗਰਸੀ ...
ਅੰਮਿ੍ਤਸਰ, 10 ਮਈ (ਹਰਮਿੰਦਰ ਸਿੰਘ)-ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਵਿਜੇ ਸਾਂਪਲਾ ਕਮਿਸ਼ਨ ਵਲੋਂ ਮਿਥੇ ਪ੍ਰੋਗਰਾਮ ਤਹਿਤ ਅੰਮਿ੍ਤਸਰ ਪਹੁੰਚੇ | ਜਿਥੇ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਪਾਰਟੀ ਅਹੁਦੇਦਾਰਾਂ ਦੇ ਇਕ ...
ਵੇਰਕਾ, 10 ਮਈ (ਪਰਮਜੀਤ ਸਿੰਘ ਬੱਗਾ)-ਸਰਕਾਰੀ ਹਸਪਤਾਲਾਂ 'ਚ ਠੇਕੇ 'ਤੇ ਕੰਮ ਕਰਦੇ ਆ ਰਹੇ ਐਨ. ਐਚ. ਐਮ. ਸਟਾਫ਼ ਦੁਆਰਾ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਕਮਿਊਨਿਟੀ ਸਿਹਤ ਕੇਂਦਰ ਵੇਰਕਾ ਵਿਖੇ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਹਾਜਰ ਡਾ: ਗੁਰਬੀਰ ...
ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਭਾਈ ਹਵਾਰਾ ਕਮੇਟੀ ਦੇ ਆਗੂਆਂ ਐਡਵੋਕੇਟ ਅਮਰ ਸਿੰਘ ਚਾਹਲ, ਪ੍ਰੋ: ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ ਆਦਿ ਨੇ ...
ਛੇਹਰਟਾ, 10 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਪ੍ਰਕਾਸ਼ ਹਸਪਤਾਲ ਦੇ ਸਾਹਮਣੇ ਵਾਲੇ ਪਾਸੇ ਮੈਟਰੋ ਬੱਸ ਵਾਲੀ ਸੜਕ 'ਤੇ ਤੇਜ਼ ਰਫਤਾਰ ਦੇ ਚਲਦਿਆਂ ਦੋ ਕਾਰਾਂ ਤੇ ਇਕ ਮੋਟਰਸਾਈਕਲ ਦੀ ਟੱਕਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ | ਮੌਕੇ ...
ਚੇਤਨਪੁਰਾ, 10 ਮਈ (ਮਹਾਂਬੀਰ ਸਿੰਘ ਗਿੱਲ)-ਸਾਬਕਾ ਫੌਜੀ ਹਰਭਜਨ ਸਿੰਘ ਭੁੱਲਰ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਵਿਛੋਆ ਵਿਖੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਹੋਈ | ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ...
ਰਮਦਾਸ, 10 ਮਈ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਪ੍ਰਾਇਮਰੀ ਹੈਲਥ ਸੈਂਟਰ ਰਮਦਾਸ ਵਿਖੇ ਵੈਕਸੀਨ ਦੀ ਘਾਟ ਕਰਕੇ 18 ਤੋਂ 44 ਸਾਲ ਦੇ ਵਿਅਕਤੀਆਂ ਨੂੰ ਟੀਕਾਕਰਨ ਸ਼ੁਰੂ ਨਹੀਂ ਹੋਇਆ ਜਦੋਂ ਕਿ 45 ਸਾਲ ਦੇ ਉੱਪਰ ਵਿਅਕਤੀਆਂ ਨੂੰ ਟੀਕਾਕਰਨ ਜਾਰੀ ਹੈ | ਇਹ ਜਾਣਕਾਰੀ ...
ਚੇਤਨਪੁਰਾ, 10 ਮਈ (ਮਹਾਂਬੀਰ ਸਿੰਘ ਗਿੱਲ)-ਸਾਬਕਾ ਫੌਜੀ ਹਰਭਜਨ ਸਿੰਘ ਭੁੱਲਰ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਵਿਛੋਆ ਵਿਖੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਹੋਈ | ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ...
ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਪਾਕਿ ਸਿੱਖ ਆਗੂ ਬਿਸ਼ਨ ਸਿੰਘ ਦੇ ਪੋਤਰੇ ਦਾ ਲੰਘੇ ਦਿਨ ਦਿਹਾਂਤ ਹੋ ਗਿਆ | ਸ੍ਰੀ ਨਨਕਾਣਾ ਸਾਹਿਬ ਤੋਂ ਇਹ ਜਾਣਕਾਰੀ ਦਿੰਦਿਆਂ ਮਨਿੰਦਰ ਸਿੰਘ ਮਿੰਨੀ ਨੇ ...
ਮਜੀਠਾ, 10 ਮਈ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਦੀ ਮਜੀਠਾ-ਫਤਿਹਗੜ੍ਹ ਚੂੜੀਆਂ ਮੁੱਖ ਸੜ੍ਹਕ 'ਤੇ ਸਥਿਤ ਐਕਸਿਸ ਬੈਂਕ ਦੇ ਬਾਹਰੋਂ ਇਕ ਵਿਅਕਤੀ ਦਾ ਮੋਟਰ ਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਮਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕਲੇਰ ਮਾਂਗਟ ਵਲੋਂ ...
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜਾਰੀ ਕੀਤੇ ਲਿਖਤੀ ਹੁਕਮਾਂ ਤਹਿਤ ਅਜਨਾਲਾ ਸ਼ਹਿਰ 'ਚ ਸੱਜੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX