ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਮੋਗਾ

18 ਤੋਂ 44 ਸਾਲ ਤੱਕ ਕੋਰੋਨਾ ਟੀਕਾਕਰਨ ਲਈ ਮੋਗਾ ਜ਼ਿਲ੍ਹੇ ਨੂੰ ਸੂਬੇ 'ਚੋਂ ਮਿਲਿਆ ਚੌਥਾ ਸਥਾਨ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਅੰਦਰ ਭਾਵੇਂ ਹੁਣ ਤੱਕ ਸਰਕਾਰ ਵਲੋਂ ਕੋਰੋਨਾ ਵੈਕਸੀਨੇਸ਼ਨ ਕਰਨ ਲਈ 45 ਸਾਲ ਤੋਂ ਉੱਪਰ ਉਮਰ ਰੱਖੀ ਗਈ ਸੀ ਤੇ ਜ਼ਿਲ੍ਹੇ ਵਿਚ ਸਿਹਤ ਵਿਭਾਗ ਵਲੋਂ 45 ਸਾਲ ਤੋਂ ਉੱਪਰ ਜੰਗੀ ਪੱਧਰ 'ਤੇ ਟੀਕਾਕਰਨ ਕੀਤਾ ਗਿਆ, ਜਿਸ ਦੌਰਾਨ ਬੀਤੇ ਦਿਨ ਤੱਕ ਜ਼ਿਲ੍ਹੇ ਵਿਚ 86 ਹਜ਼ਾਰ 398 ਕੋਰੋਨਾ ਵੈਕਸੀਨ ਟੀਕੇ 45 ਸਾਲ ਤੋਂ ਉੱਪਰ ਦੇ ਲੋਕਾਂ ਦੇ ਲੱਗ ਚੁੱਕੇ ਹਨ ਅਤੇ ਅੱਜ 10 ਮਈ ਨੂੰ ਸਿਹਤ ਵਿਭਾਗ ਪੰਜਾਬ ਸਰਕਾਰ ਵਲੋਂ ਵੱਖ-ਵੱਖ ਜ਼ਿਲਿ੍ਹਆਂ ਦੇ ਹਸਪਤਾਲਾਂ ਵਿਚ ਕਿਰਤ ਵਿਭਾਗ ਵਲੋਂ ਕੀਤੀ ਗਈ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਤਹਿਤ 18 ਤੋਂ 44 ਸਾਲ ਤੱਕ ਵੈਕਸੀਨ ਟੀਕਾ ਲਗਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਮੋਗਾ ਦੇ ਜ਼ਿਲ੍ਹਾ ਪੱਧਰੀ ਹਸਪਤਾਲ ਨੂੰ 2000 ਟੀਕਿਆਂ ਦੀ ਪਹਿਲੀ ਖੇਪ ਮਿਲੀ ਸੀ ਅਤੇ ਸਿਵਲ ਹਸਪਤਾਲ ਮੋਗਾ ਤੋਂ ਇਲਾਵਾ ਬਲਾਕ ਬੱਧਨੀ ਅਤੇ ਬਲਾਕ ਕੋਟ ਈਸੇ ਖਾਂ ਵਿਖੇ ਵਿਚ 18 ਤੋਂ 44 ਸਾਲ ਦੇ ਵਿਅਕਤੀਆਂ ਵਿਚ ਬੱਧਨੀ ਕਲਾਂ ਵਿਖੇ 12, ਕੋਟ ਈਸੇ ਖਾਂ 20 ਤੇ ਮੋਗਾ ਦੇ ਸਿਵਲ ਹਸਪਤਾਲ ਵਿਚ 30 ਟੀਕੇ ਵੈਕਸੀਨ ਦੇ ਲਗਾਏ ਗਏ ਹਨ | ਇਸ ਸਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਭਾਵੇਂ ਅੱਜ ਬਹੁਤ ਘੱਟ ਵੈਕਸੀਨੇਸ਼ਨ ਹੋਈ ਹੈ, ਪਰ ਹੁਣ ਮਜ਼ਦੂਰ ਵਰਗ ਦੇ ਟੀਕੇ ਲਗਾਉਣ ਲਈ 8 ਸੈਂਟਰ ਬਣਾਏ ਗਏ ਹਨ ਤੇ ਇਨ੍ਹਾਂ ਸੈਂਟਰਾਂ ਵਿਚ ਲਗਾਏ ਗਏ ਕੈਂਪਾਂ ਦੌਰਾਨ ਜਿੱਥੇ ਰਜਿਸਟਰਡ ਮਜ਼ਦੂਰਾਂ ਦੇ ਟੀਕਾ ਲਗਵਾਇਆ ਜਾਵੇਗਾ, ਉੱਥੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਟੀਕੇ ਲਗਾਏ ਜਾਣਗੇ, ਪਰ ਖ਼ਬਰ ਦੇ ਦੂਸਰੇ ਰੁੱਖ 'ਚ ਸਿਹਤ ਵਿਭਾਗ ਪੰਜਾਬ ਸਰਕਾਰ ਵਲੋਂ ਭੇਜੀ 2000 ਟੀਕਿਆਂ ਦੀ ਪਹਿਲੀ ਖੇਪ ਸਿਰਫ਼ ਮਜ਼ਦੂਰ ਵਰਗ ਦੇ ਟੀਕਾਕਰਨ ਲਈ ਹੀ ਰੱਖੀ ਗਈ ਹੈ ਜਦੋਂ ਕਿ ਦੂਸਰੇ ਪਾਸੇ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਕੋਈ 11 ਵਜੇ ਦੇ ਕਰੀਬ 45 ਸਾਲ ਤੋਂ ਉੱਪਰ ਲਗਾਏ ਜਾ ਰਹੇ ਕੋਰੋਨਾ ਵੈਕਸੀਨੇਸ਼ਨ ਦੇ ਟੀਕੇ ਖ਼ਤਮ ਹੋ ਗਏ ਸਨ ਤੇ ਲੋਕ ਟੀਕਾ ਲਗਵਾਉਣ ਲਈ ਲੰਬੀਆਂ ਕਤਾਰਾਂ ਵਿਚ ਖੜ੍ਹੇ ਦੇਖੇ ਗਏ ਜਿਨ੍ਹਾਂ ਨੂੰ ਬਾਅਦ ਵਿਚ ਨਿਰਾਸ਼ ਪਰਤਣਾ ਪਿਆ | ਅੱਜ ਸਿਵਲ ਹਸਪਤਾਲ ਮੋਗਾ ਵਿਚ 18 ਤੋਂ 44 ਸਾਲ ਤੱਕ ਦੇ ਲੋਕਾਂ ਲਈ ਪਹਿਲੇ ਦਿਨ ਸਿਵਲ ਹਸਪਤਾਲ ਮੋਗਾ ਵਿਚ ਸਾਰੇ ਪ੍ਰਬੰਧ ਕੀਤੇ ਗਏ ਸਨ ਤੇ ਇਕ ਟੀਮ ਆਏ ਹੋਏ ਵਿਅਕਤੀਆਂ ਦੀ ਰਜਿਸਟਰੇਸ਼ਨ ਆਨ ਲਾਈਨ ਕਰਨ ਦੇ ਨਾਲ ਦੂਸਰੇ ਪਾਸੇ ਟੀਕਾ ਲਗਾਉਣ ਵਾਲੀਆਂ ਟੀਮਾਂ ਲਗਾਈਆਂ ਗਈਆਂ ਸਨ, ਜਿਸ ਦਾ ਪ੍ਰਬੰਧ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਖ਼ੁਦ ਚਲਾ ਰਹੇ ਸਨ | ਜੇਕਰ 18 ਤੋਂ 44 ਸਾਲ ਦੇ ਮਜ਼ਦੂਰਾਂ ਦੀ ਟੀਕਾਕਰਨ ਦੀ ਮੁਹਿੰਮ ਤੇਜ਼ ਕਰਨੀ ਹੈ ਤਾਂ ਕਿਰਤ ਵਿਭਾਗ ਮੋਗਾ ਨੂੰ ਇਸ ਪਾਸੇ ਤੁਰੰਤ ਕਦਮ ਚੁੱਕਣੇ ਪੈਣਗੇ ਤੇ ਰਜਿਸਟਰਡ ਹੋਏ ਮਜ਼ਦੂਰਾਂ ਨੂੰ ਟੀਕਾ ਲਗਾਉਣ ਲਈ ਪ੍ਰੇਰਤ ਕਰਨਾ ਹੋਵੇਗਾ | ਜ਼ਿਕਰਯੋਗ ਹੈ ਕਿ ਕਿਰਤ ਵਿਭਾਗ ਮੋਗਾ ਕੋਲ 3600 ਮਜ਼ਦੂਰਾਂ ਦਾ ਅੰਕੜਾ ਰਜਿਸਟਰਡ ਕੀਤਾ ਗਿਆ ਹੈ ਤੇ ਜੋ ਅੱਜ 2000 ਵੈਕਸੀਨੇਸ਼ਨ ਆਈ ਹੈ ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਜ਼ਦੂਰਾਂ ਦੇ ਹੀ ਲਗਾਈ ਜਾਣੀ ਹੈ |

ਡੇਂਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਨੂੰ ਮਨਾਇਆ ਜਾਵੇਗਾ ਡ੍ਰਾਈ ਡੇਅ- ਡੀ. ਸੀ.

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਅੰਡੇ ਦਿੰਦਾ ਹੈ, ਅੰਡੇ ਦੇਣ ਉਪਰੰਤ ਇਕ ਹਫ਼ਤੇ ਦੇ ਵਿਚ ਏਡੀਜ਼ ਮੱਛਰ ਦਾ ਅਡਲਟ ਤਿਆਰ ਹੋ ਜਾਂਦਾ ਹੈ | ਇਸ ਲਈ ਇਸ ਸਮੇਂ ਬਹੁਤ ਹੀ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਟੀਕਾਕਰਨ ਲਈ ਬਣਾਏ ਜਾਣਗੇ 8 ਸੈਂਟਰ- ਡਾ. ਅਸ਼ੋਕ ਸਿੰਗਲਾ

ਜ਼ਿਲ੍ਹਾ ਮੋਗਾ 'ਚ 18 ਤੋਂ 44 ਸਾਲ ਉਮਰ ਵਰਗ ਦੇ ਉਸਾਰੀ ਕਾਮਿਆਂ ਨੂੰ ਕੋਵਿਡ-19 ਟੀਕੇ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ 18 ਤੋਂ 44 ਉਮਰ ਵਰਗ ਦੇ ਟੀਕਾਕਰਨ ਲਈ ਕੋਵਿਡ-19 ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਕਿਸਾਨਾਂ ਦਾ ਧਰਨਾ ਜਾਰੀ

ਬਾਘਾ ਪੁਰਾਣਾ, 10 ਮਈ (ਬਲਰਾਜ ਸਿੰਗਲਾ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਵਲੋਂ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਚੱਲ ਰਿਹਾ ਦਿਨ ਰਾਤ ਦਾ ਪੱਕਾ ਮੋਰਚਾ 222-ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ, ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਪੈਂਦੀਆਂ ਅਨਾਜ ਮੰਡੀਆਂ 'ਚ 6,72,455 ਕੁਇੰਟਲ ਕਣਕ ਦੀ ਹੋਈ ਖ਼ਰੀਦ

ਬੱਧਨੀ ਕਲਾਂ, 10 ਮਈ (ਸੰਜੀਵ ਕੋਛੜ)-ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਪੈਂਦੀਆਂ ਬੱਧਨੀ ਕਲਾਂ, ਬੁੱਟਰ ਕਲਾਂ, ਮਾਛੀਕੇ, ਦੌਧਰ, ਮੀਨੀਆਂ, ਰਾਊਕੇ ਕਲਾਂ, ਬਿਲਾਸਪੁਰ, ਰਾਮਾ, ਰਣੀਆਂ, ਲੋਪੋ ਸਮੇਤ 10 ਅਨਾਜ ਮੰਡੀਆਂ 'ਚ ਹੁਣ ਤੱਕ ਤਕਰੀਬਨ 6 ਲੱਖ 72 ਹਜ਼ਾਰ 455 ਕੁਇੰਟਲ ਕਣਕ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 7 ਕਾਬੂ

ਮੋਗਾ, 10 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 60 ਗ੍ਰਾਮ ਹੈਰੋਇਨ ਸਮੇਤ ਸੱਤ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮੌਤ, ਆਏ 119 ਹੋਰ ਨਵੇ ਮਾਮਲੇ

ਮੋਗਾ, 10 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਅੱਜ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ, ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ 119 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 6521 ਹੋ ਗਈ ਹੈ, ਜਦ ਕਿ 1622 ...

ਪੂਰੀ ਖ਼ਬਰ »

'ਆਪ' ਹਾਈਕਮਾਂਡ ਦਾ ਨਾਂਅ ਵਰਤ ਕੇ ਗ਼ਲਤ ਬਿਆਨਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ- ਜ਼ਿਲ੍ਹਾ ਪ੍ਰਧਾਨ

ਕੋਟ ਈਸੇ ਖਾਂ, 10 ਮਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਹਲਕਾ ਧਰਮਕੋਟ 'ਚ ਕਿਸੇ ਵੀ ਆਗੂ ਨੂੰ ਵਿਧਾਨ ਸਭਾ ਦੀ ਚੋਣ ਲੜਨ ਲਈ ਇਸ਼ਾਰਾ ਜਾਂ ਥਾਪੀ ਨਹੀਂ ਦਿੱਤੀ ਗਈ ਤੇ ਹਾਈਕਮਾਂਡ ਦਾ ਨਾਂਅ ਵਰਤ ਕੇ ਸੋਸ਼ਲ ਮੀਡੀਆ ਜਾਂ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ 5 ਵਜੇ ਤੱਕ ਹੀ ਰਹੇਗਾ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਮੋਗਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਦਫ਼ਤਰ ਵਲੋਂ ਕੋਵਿਡ ਨਾਲ ਸਬੰਧਿਤ ਹੁਕਮ ਜਾਰੀ ਕੀਤੇ ਗਏ ਸਨ | ਇਸ ਹੁਕਮ ਤਹਿਤ ਜ਼ਿਲ੍ਹਾ ਮੋਗਾ ਦੇ ...

ਪੂਰੀ ਖ਼ਬਰ »

ਕਾਂਗਰਸ ਦੀ ਦੁਬਾਰਾ ਸਰਕਾਰ ਲਿਆਉਣ ਲਈ ਲੋਕ ਉਤਾਵਲੇ- ਵਿਧਾਇਕ ਬਰਾੜ

ਬਾਘਾ ਪੁਰਾਣਾ, 10 ਮਈ (ਬਲਰਾਜ ਸਿੰਗਲਾ)-ਕਾਂਗਰਸ ਦੀ ਕੈਪਟਨ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਗਰਾਂਟਾਂ ਦੇ ਗੱਫੇ ਦੇ ਕੇ ਵੱਡੇ ਪੱਧਰ 'ਤੇ ਵਿਕਾਸ ਕਾਰਜ ਆਰੰਭੇ ਹੋਏ ਹਨ, ਜਿਸ ਸਦਕਾ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਹਫ਼ਤਾਵਾਰੀ ਆਨਲਾਈਨ ਹਾਰਟਫੁੱਲ ਕੈਂਪਸ ਪ੍ਰੋਗਰਾਮ ਦੇ ਪਹਿਲੇ ਮਡਿਊਲ ਦੀ ਸੰਪੂਰਨਤਾ

ਨਿਹਾਲ ਸਿੰਘ ਵਾਲਾ, 10 ਮਈ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੋਮੈਨ ਲੋਪੋ (ਮੋਗਾ) ਵਿਖੇ ਪਿ੍ੰਸੀਪਲ ਡਾ. ਤਿ੍ਪਤਾ ਪਰਮਾਰ ਦੀ ਅਗਵਾਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਝੰਡੇਵਾਲਾ ਵਿਖੇ ਨਵੇਂ ਕਲਾਸ ਰੂਮਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਮੋਗਾ, 10 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦਾ ਲਗਾਤਾਰ ਨਵੀਨੀਕਰਨ ਤੇ ਸੁੰਦਰੀਕਰਨ ਕਰਕੇ ਇਨ੍ਹਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਪਿੰਡ ਤਲਵੰਡੀ ਭੰਗੇਰੀਆਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਯਤਨ ਜਾਰੀ-ਸਰਪੰਚ ਧਾਲੀਵਾਲ

ਕਿਸ਼ਨਪੁਰਾ ਕਲਾਂ, 10 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਰਹਿਨੁਮਾਈ ਹੇਠ ਪਿੰਡ ਤਲਵੰਡੀ ਭੰਗੇਰੀਆਂ ਦੀ ਸਮੁੱਚੀ ਗਰਾਮ ਪੰਚਾਇਤ ਦੁਆਰਾ ਵੱਖ-ਵੱਖ ਕੰਮਾਂ ਕਰ ਕੇ ਪਿੰਡ ਦੀ ਵਿਕਾਸ ਪੱਖੋਂ ਲੁਹਾਰ ਬਦਲਣ ਲਈ ...

ਪੂਰੀ ਖ਼ਬਰ »

ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਰਕੇ ਸੜਕਾਂ ਕੰਢਲੇ ਰੁੱਖ ਝਾੜੀਆਂ ਵੀ ਹੋ ਰਹੇ ਹਨ ਬਰਬਾਦ

ਕੋਟ ਈਸੇ ਖਾਂ, 10 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਨਿੱਤ ਦਿਨ ਵਧ ਰਹੇ ਵਾਤਾਵਰਨ ਪ੍ਰਦੂਸ਼ਣ, ਨਵੀਆਂ ਨਵੀਆਂ ਪਨਪ ਰਹੀਆਂ ਬਿਮਾਰੀਆਂ ਤੇ ਘਟ ਰਹੀ ਹਰਿਆਵਲ ਜਿਹੀਆਂ ਚਿੰਤਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਸਿਹਤ ਮਾਹਿਰਾਂ, ਖੇਤੀ ਵਿਭਾਗ ਤੇ ਸਰਕਾਰ ...

ਪੂਰੀ ਖ਼ਬਰ »

ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਕਰਜ਼ਾਈ ਕੀਤਾ- ਜਥੇ. ਰਣਸੀਂਹ

ਸਮਾਲਸਰ, 10 ਮਈ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਦਾ ਪੂਰੀ ਤਰ੍ਹਾਂ ਬੇੜਾ ਗ਼ਰਕ ਕੀਤਾ ਹੈ | ਇਨ੍ਹਾਂ ਪਾਰਟੀਆਂ ਨੇ ਸਭ ਵਰਗਾਂ ਦੇ ਲੋਕਾਂ ਦਾ ਵੱਡਾ ਨੁਕਸਾਨ ਕੀਤਾ ਤੇ ਕੇਵਲ ਤੇ ਕੇਵਲ ਆਪਣੇ ਹੀ ਘਰ ਭਰੇ | ਇਹ ਵਿਚਾਰ ਸ਼੍ਰੋਮਣੀ ...

ਪੂਰੀ ਖ਼ਬਰ »

ਕੋਆਪਰੇਟਿਵ ਬੈਂਕ ਬਰਾਂਚ ਬੱਧਨੀ ਕਲਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਬੱਧਨੀ ਕਲਾਂ, 10 ਮਈ (ਸੰਜੀਵ ਕੋਛੜ)-ਸਥਾਨਕ ਸ਼ਹਿਰ ਬੱਧਨੀ ਕਲਾਂ 'ਚ ਬੀਤੇ ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਇਸ ਨਾਲ ਜਿੱਥੇ ਚੋਰਾਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ ਉੱਥੇ ਹੀ ਸ਼ਹਿਰ ਵਾਸੀਆਂ 'ਚ ਸਹਿਮ ਦਾ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬਡਜ਼ ਵਿਖੇ ਮਾਂ ਦਿਵਸ ਮਨਾਇਆ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ. ਬੀ. ਐੱਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਮੈਨੇਜਮੈਂਟ ਮੈਂਬਰ ਮਿਸ ਨਿਤਾਸ਼ਾ ਸੈਣੀ ਅਤੇ ਨੇਹਾ ਸੈਣੀ ...

ਪੂਰੀ ਖ਼ਬਰ »

ਬਚਿੱਤਰ ਸਿੰਘ ਨੂੰ ਅਕਾਲੀ ਆਗੂਆਂ ਨੇ ਦਿੱਤਾ ਪਾਰਟੀ ਫ਼ੰਡ

ਬਾਘਾ ਪੁਰਾਣਾ, 10 ਮਈ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਕਲ ਘੋਲੀਆ ਕਲਾਂ ਦੇ ਪ੍ਰਧਾਨ ਬਚਿੱਤਰ ਸਿੰਘ ਕਾਲੇਕੇ ਨੂੰ ਪਿੰਡ ਬੁੱਧ ਸਿੰਘ ਵਾਲਾ ਵਿਖੇ ਇੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ ਗੋਗਾ ਬਰਾੜ ਵਲੋਂ ਪਾਰਟੀ ਲਈ 5000-5000 ਰੁਪਏ ਫ਼ੰਡ ਦਿੱਤਾ ਗਿਆ | ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ 'ਚ ਇਕ ਕਾਬੂ

ਮੋਗਾ, 10 ਮਈ (ਗੁਰਤੇਜ ਸਿੰਘ)-ਕੋਵਿਡ-19 ਦੇ ਚੱਲਦਿਆਂ ਲਾਕਡਾਊਨ ਦੀ ਉਲੰਘਣਾ ਕਰਕੇ ਦੁਕਾਨ ਖੋਲ੍ਹਣ ਦੇ ਦੋਸ਼ 'ਚ ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ ਇਕ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੋਟ ਈਸੇ ਖਾਂ ਸਹਾਇਕ ਥਾਣੇਦਾਰ ਜਗਤਾਰ ਸਿੰਘ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਦੀ ਮੀਟਿੰਗ ਹੋਈ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਦੀ ਬਰਾਂਚ ਮੋਗਾ ਦੀ ਮੀਟਿੰਗ ਕਾਮਰੇਡ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸਰਕਾਰੀ ਗਾਈਡ ਲਾਈਨ ਦੀ ਪਾਲਣਾ ਕਰਦਿਆਂ ਕੀਤੀ ਗਈ | ...

ਪੂਰੀ ਖ਼ਬਰ »

ਅਕਾਲ ਅਕੈਡਮੀ ਬਾਕਰਵਾਲ ਦੇ ਵਿਦਿਆਰਥੀ ਵਿਦੇਸ਼ਾਂ ਵਿਚ ਵੀ ਮਾਰ ਰਹੇ ਹਨ ਮੱਲਾਂ

ਧਰਮਕੋਟ, 10 ਮਈ (ਪਰਮਜੀਤ ਸਿੰਘ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਵਾਲੇ ਜਿਨ੍ਹਾਂ ਨੇ ਦੁਨਿਆਵੀ ਵਿੱਦਿਆ ਦੇ ਨਾਲ ਨਾਲ ਅਧਿਆਤਮਕ ਵਿੱਦਿਆ ਦਾ ਸੁਮੇਲ ਕਰਵਾਉਣ ਲਈ ਬਹੁਤ ਹੀ ਵੱਡੇ ਪੱਧਰ 'ਤੇ ਗੁਣਵੱਤਾ ਆਧਾਰਿਤ ਵਿੱਦਿਆ ਦਾ ਪਸਾਰਾ ਕੀਤਾ, ਨੇ ਇਸ ਪਸਾਰੇ ਨੂੰ ਘਰ ਘਰ ਵਿਚ ...

ਪੂਰੀ ਖ਼ਬਰ »

ਨਰੇਗਾ ਦੇ ਸੌ ਫ਼ੀਸਦੀ ਕੰਮ ਕਰਵਾਉਣ 'ਚ ਸਾਫੂਵਾਲਾ ਆਇਆ ਪਹਿਲੇ ਸਥਾਨ 'ਤੇ

ਮੋਗਾ, 10 ਮਈ (ਗੁਰਤੇਜ ਸਿੰਘ)-ਸਮੁੱਚੇ ਪੰਜਾਬ ਵਿਚ ਕੋਰੋਨਾ ਵੈਕਸੀਨੇਸ਼ਨ ਸੌ ਫ਼ੀਸਦੀ ਕਰਵਾਉਣ 'ਤੇ ਪੰਜਾਬ ਭਰ ਵਿਚੋਂ ਇਕ ਨੰਬਰ ਸਥਾਨ 'ਤੇ ਆਏ ਪਿੰਡ ਸਾਫੂਵਾਲਾ ਨੇ ਇਕ ਵਾਰ ਫਿਰ ਬਾਜ਼ੀ ਮਾਰਦਿਆਂ ਨਰੇਗਾ ਦੇ ਸੌ ਫ਼ੀਸਦੀ ਕੰਮ ਕਰਵਾਉਣ 'ਤੇ ਜ਼ਿਲ੍ਹੇ ਵਿਚੋਂ ਪਿੰਡ ਨੇ ...

ਪੂਰੀ ਖ਼ਬਰ »

ਡਾ. ਹਰਵੀਨ ਕੌਰ ਧਾਲੀਵਾਲ ਨੇ ਅਹੁਦਾ ਸੰਭਾਲਿਆ

ਮੋਗਾ, 10 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਾ. ਹਰਵੀਨ ਕੌਰ ਧਾਲੀਵਾਲ ਧਰਮਪਤਨੀ ਡਾ. ਰਵਿੰਦਰ ਸਿੰਘ ਧਾਲੀਵਾਲ ਨੇ ਬਤੌਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਵਜੋਂ ਚਾਰਜ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਕਮੇਟੀ ਦੀ ਚੋਣ ਹੋਈ

ਨਿਹਾਲ ਸਿੰਘ ਵਾਲਾ/ਬੱਧਨੀ ਕਲਾਂ, 10 ਮਈ (ਟਿਵਾਣਾ/ ਖ਼ਾਲਸਾ/ ਕੋਛੜ)-ਕਿਰਤੀ ਕਿਸਾਨ ਯੂਨੀਅਨ ਨਿਹਾਲ ਸਿੰਘ ਵਾਲਾ ਦੀ ਬਲਾਕ ਕਮੇਟੀ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬਲਾਕ ਕਮੇਟੀ ਦੀ ਸਰਬਸੰਮਤੀ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੀ ਤਰਜ਼ 'ਤੇ ਕੈਪਟਨ ਸਰਕਾਰ ਵੀ ਕਰੇ ਲੋਕਾਂ ਦੀ ਆਰਥਿਕ ਮਦਦ- ਕੋਛੜ

ਕੋਟ ਈਸੇ ਖਾਂ, 10 ਮਈ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਤੋਂ ਸਟੇਟ ਮੈਂਬਰ ਸੰਜੀਵ ਕੋਛੜ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਦਰਮਿਆਨ ਲੋਕਾਂ ਦਾ ਆਰਥਿਕ ਪੱਖੋਂ ਤੇ ਸਰੀਰਕ ਪੱਖੋਂ ਕੰਮ ਖ਼ਤਮ ਹੋਣ ਦੇ ਕੰਢੇ ...

ਪੂਰੀ ਖ਼ਬਰ »

ਮਲੂਕ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਚਾਰਜ ਸੰਭਾਲਿਆ

ਕੋਟ ਈਸੇ ਖਾਂ, 10 ਮਈ (ਨਿਰਮਲ ਸਿੰਘ ਕਾਲੜਾ)-ਨਾਇਬ ਤਹਿਸੀਲਦਾਰ ਕੋਟ ਈਸੇ ਖਾਂ ਮਨਿੰਦਰਪਾਲ ਸਿੰਘ ਦੀ ਬਦਲੀ ਹੋ ਜਾਣ ਉਪਰੰਤ ਮਲੂਕ ਸਿੰਘ ਨੇ ਨਾਇਬ ਤਹਿਸੀਲਦਾਰ ਕੋਟ ਈਸੇ ਖਾਂ ਦਾ ਚਾਰਜ ਸੰਭਾਲ ਲਿਆ | ਚਾਰਜ ਸੰਭਾਲਦਿਆਂ ਹੀ ਨਾਇਬ ਤਹਿਸੀਲਦਾਰ ਮਲੂਕ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਬਰਾੜ ਨੇ ਸੜਕ ਬਣਾਉਣ ਦੀ ਕੀਤੀ ਸ਼ੁਰੂਆਤ

ਠੱਠੀ ਭਾਈ, 10 ਮਈ (ਜਗਰੂਪ ਸਿੰਘ ਮਠਾੜੂ)-ਭਗਤਾ ਭਾਈ-ਬਾਘਾ ਪੁਰਾਣਾ ਜੀ. ਟੀ. ਰੋਡ ਜੋ ਬਾਘਾ ਪੁਰਾਣਾ ਤੋਂ ਪਿੰਡ ਢਿਲਵਾਂ ਵਾਲਾ ਤੱਕ 19 ਕਿੱਲੋਮੀਟਰ ਦਾ ਟੋਟਾ ਜੋ 15 ਸਾਲ ਪਹਿਲਾਂ ਬਣਿਆ ਸੀ ਅਤੇ ਲੰਮੇ ਸਮੇਂ ਤੋਂ ਬੁਰੀ ਤਰਾਂ ਟੁੱਟ ਚੁੱਕਿਆ ਹੋਣ ਕਾਰਨ ਕਈ ਪਿੰਡਾਂ ਦੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸਿੱਖਿਆ ਸਕੱਤਰ ਦਾ ਅਧਿਆਪਕਾਂ ਪ੍ਰਤੀ ਰਵੱਈਆ ਦੁਸ਼ਮਣੀ ਵਾਲਾ-ਡੀ.ਟੀ.ਐੱਫ. ਪੰਜਾਬ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਵੇਖਦਿਆਂ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਹਰ ਰੋਜ਼ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ ਵਿਚ ਵਿਸ਼ਾਲ ਮਾਰਚ

ਅਜੀਤਵਾਲ, 10 ਮਈ (ਹਰਦੇਵ ਸਿੰਘ ਮਾਨ, ਸ਼ਮਸ਼ੇਰ ਸਿੰਘ ਗਾਲਿਬ)-ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ ਵਿਚ ਖੜਦਿਆਂ ਅਜੀਤਵਾਲ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਗੱਡੀਆਂ ਅਤੇ ਮੋਟਰਸਾਈਕਲਾਂ ਦੇ ਵੱਡੇ ਕਾਫ਼ਲੇ ਨਾਲ ਮਾਰਚ ਕੱਢਿਆ ਅਤੇ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੀ ਚੋਣ

ਮੋਗਾ, 10 ਮਈ (ਜਸਪਾਲ ਸਿੰਘ ਬੱਬੀ)-ਗੁਰਮਤਿ ਰਾਗੀ ਗ੍ਰੰਥੀ ਸਭਾ ਰਜਿ. ਪੰਜਾਬ ਜ਼ਿਲ੍ਹਾ ਮੋਗਾ ਦੀ ਚੋਣ ਸਰਬਸੰਮਤੀ ਨਾਲ ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਦੱਤ ਰੋਡ ਵਿਖੇ ਹੋਈ ਜਿਸ ਵਿਚ ਪੰਜਾਬ ਪ੍ਰਧਾਨ ਰਾਗੀ ਰਣਜੀਤ ਸਿੰਘ ਸਿੰਘਾ ਵਾਲਾ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਹਰਜੋਤ ਕਮਲ ਦੇ ਯਤਨਾਂ ਸਦਕਾ ਲੱਗਿਆ ਵੈਕਸੀਨੇਸ਼ਨ ਕੈਂਪ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ,ਅਸ਼ੋਕ ਬਾਂਸਲ)-ਸ੍ਰੀ ਸੱਤਿਆ ਸਾਈਾ ਮੁਰਲੀਧਰ ਆਯੁਰਵੈਦਿਕ ਕਾਲਜ ਵਿਖੇ ਕੋਰੋਨਾ ਵਾਰੀਅਰਜ਼ ਲਈ ਲਗਾਏ ਗਏ ਵੈਕਸੀਨੇਸ਼ਨ ਕੈਂਪ ਵਿਚ ਵਿਧਾਇਕ ਡਾ. ਹਰਜੋਤ ਕਮਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਡਾ. ਕਮਲ ਨੇ ਆਖਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਦਾ ਨਿਰੀਖਣ

ਕਿਸ਼ਨਪੁਰਾ ਕਲਾਂ, 10 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਰਿੰਦਰਪਾਲ ਸਿੰਘ ਤੇ ਜ਼ਿਲ੍ਹਾ ਕੋਆਰਡੀਨੇਟਰ ਮਨਜੀਤ ਸਿੰਘ ਵਲੋਂ ਚੱਲ ਰਹੇ ਨਵੇਂ ਦਾਖਲਿਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX