ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਖੰਨਾ / ਸਮਰਾਲਾ

ਖੰਨਾ 'ਚ ਬਹੁਤੀਆਂ ਥਾਵਾਂ 'ਤੇ 18 ਤੋਂ 45 ਸਾਲ ਦੀ ਉਮਰ ਵਾਲਿਆਂ ਨੂੰ ਨਹੀਂ ਲੱਗੇ ਟੀਕੇ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਵਲੋਂ ਅੱਜ ਤੋਂ 18 ਤੋਂ 45 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਟੀਕੇ ਲਗਾਉਣ ਦੇ ਐਲਾਨ ਦੇ ਬਾਵਜੂਦ ਖੰਨਾ ਵਿਚ ਬਹੁਤੀਆਂ ਥਾਵਾਂ ਤੋਂ ਨੌਜਵਾਨਾਂ ਨੂੰ ਵੈਕਸੀਨ ਨਾ ਲੱਗਣ ਦੀਆਂ ਖ਼ਬਰਾਂ ਹੀ ਮਿਲੀਆਂ ਹਨ | ਖ਼ਬਰ ਲਿਖੇ ਜਾਣ ਤੱਕ ਪੁਲਿਸ ਜ਼ਿਲੇ੍ਹ ਵਿਚ ਸਿਰਫ ਡਾਕਟਰ ਰਵੀ ਦੱਤ ਐਸ.ਐਮ.ਓ. ਮਾਨੂੰਪੁਰ ਦੀ ਅਗਵਾਈ ਵਿਚ ਈਸੜੂ ਤੋਂ ਹੀ ਨੌਜਵਾਨਾਂ ਨੂੰ ਵੈਕਸੀਨ ਲਗਾਏ ਜਾਣ ਦੀ ਖ਼ਬਰ ਹੈ | ਜਦੋਂ ਕਿ ਖੰਨਾ, ਸਮਰਾਲਾ, ਡੇਹਲੋਂ, ਕੁਹਾੜਾ, ਦੋਰਾਹਾ ਆਦਿ ਇਲਾਕਿਆਂ ਵਿਚ ਨੌਜਵਾਨਾਂ ਨੂੰ ਵੈਕਸੀਨ ਨਹੀਂ ਲਾਈ ਗਈ ਤੇ ਉਨ੍ਹਾਂ ਨੂੰ ਹਸਪਤਾਲਾਂ ਤੇ ਡਿਸਪੈਂਸਰੀਆਂ ਤੋਂ ਨਿਰਾਸ਼ ਪਰਤਣਾ ਪਿਆ | ਪਤਾ ਲੱਗਾ ਹੈ ਕਿ ਬਹੁਤੀਆਂ ਥਾਵਾਂ 'ਤੇ ਨੌਜਵਾਨਾਂ ਲਈ ਵੈਕਸੀਨ ਤਾਂ ਪਹੁੰਚ ਚੁੱਕੀ ਸੀ, ਪਰ ਨੌਜਵਾਨਾਂ ਨੂੰ ਲਾਉਣ ਦੇ ਹੁਕਮ ਨਹੀਂ ਪੁੱਜੇ ਸਨ | ਐਸ.ਐਮ.ਓ. ਡਾ. ਸਤਪਾਲ ਨੇ ਦੱਸਿਆ ਕਿ ਸਾਡੇ ਕੋਲ ਵੈਕਸੀਨ ਤਾਂ ਉਪਲਬਧ ਹੈ, ਪਰ ਸਰਕਾਰ ਵਲੋਂ 18 ਸਾਲ ਦੇ ਨੌਜਵਾਨ ਨੰੂ ਵੈਕਸੀਨ ਲਗਵਾਉਣ ਦੇ ਹੁਕਮ ਨਹੀਂ ਆਏ, ਪਰ ਬਾਕੀ 270 ਲੋਕਾਂ ਦੇ ਪਹਿਲੀ ਤੇ ਦੂਜੀ ਡੋਜ਼ ਲਗਾਈ ਗਈ ਹੈ | ਪਰ ਸਿਵਲ ਹਸਪਤਾਲ ਖੰਨਾ 'ਚੋਂ ਬਹੁਤ ਜ਼ਿਆਦਾ ਨੌਜਵਾਨ ਵੈਕਸੀਨ ਲਗਵਾਉਣ ਲਈ ਆਪਣੇ ਪਰਿਵਾਰਾਂ ਨਾਲ ਆਏ ਸੀ, ਜਿਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ | ਐਸ.ਐਮ.ਓ. ਨੇ ਦੱਸਿਆ ਕਿ ਅੱਜ ਖੰਨਾ ਵਿਚ ਕੋਰੋਨਾ ਦੇ 26 ਪਾਜ਼ੀਟਿਵ ਕੇਸ ਆਏ ਹਨ ਤੇ 396 ਸੈਂਪਲ ਲਏ ਗਏ |
ਪ੍ਰਾਇਮਰੀ ਸਿਹਤ ਕੇਂਦਰ ਈਸੜੂ
ਈਸੜੂ, (ਬਲਵਿੰਦਰ)-ਪ੍ਰਾਇਮਰੀ ਸਿਹਤ ਕੇਂਦਰ ਈਸੜੂ ਵਿਖੇ ਅੱਜ ਐਸ.ਐਮ.ਓ. ਮਾਨੂੰਪੁਰ ਡਾ. ਰਵੀ ਦੱਤ ਦੀ ਅਗਵਾਈ ਵਿਚ 18 ਤੋਂ 44 ਉਮਰ ਵਰਗ ਦੇ ਵਿਅਕਤੀਆਂ ਲਗਾਏ ਗਏ ਕੋਵਿਡ ਵੈਕਸੀਨ ਕੈਂਪ ਦਾ ਉਦਘਾਟਨ ਚੇਅਰਮੈਨ ਬਲਾਕ ਸੰਮਤੀ ਸਤਨਾਮ ਸੋਨੀ ਅਤੇ ਐਸ.ਡੀ.ਐਮ. ਖੰਨਾ ਹਰਬੰਸ ਸਿੰਘ ਵਲੋਂ ਕੀਤਾ ਗਿਆ | ਇਸ ਸਮੇਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ 18 ਤੋਂ 44 ਉਮਰ ਵਰਗ ਦੇ ਵਿਅਕਤੀਆਂ ਲਈ ਕੋਵਿਡ ਤੋਂ ਬਚਾਓ ਲਈ ਵੈਕਸੀਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਅਧੀਨ ਪਹਿਲੇ ਫੇਸ ਵਿਚ ਲੇਬਰ ਵਿਭਾਗ ਨਾਲ ਜੁੜੇ ਕੰਨਸਟਕਰ ਕਾਮਿਆਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ | ਇਸ ਸਮੇਂ ਸਰਪੰਚ ਗੁਰਬਿੰਦਰ ਸਿੰਘ, ਜੇ. ਐੱਸ. ਖਰੋੜ, ਪਵਨੀਤ ਕੌਰ, ਗੁਰਦੀਪ ਸਿੰਘ, ਸਿੰਗਾਰਾ ਸਿੰਘ, ਮਹਿੰਦਰ ਸਿੰਘ, ਦੀਪਮਾਲਾ, ਦੀਪਕ, ਡਾ. ਸੈਲਵੀ, ਗੁਰਜੰਟ ਸਿੰਘ ਅਤੇ ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |
ਸਮਰਾਲਾ 'ਚ ਨਹੀਂ ਸ਼ੁਰੂ ਹੋਇਆ ਟੀਕਾਕਰਨ
ਸਮਰਾਲਾ, (ਗੋਪਾਲ ਸੋਫਤ)- ਸਥਾਨਕ ਸਿਵਲ ਹਸਪਤਾਲ ਵਿਚ 18 ਤੋਂ 45 ਸਾਲ ਉਮਰ ਦੇ ਵਰਗ ਲਈ ਵਿਅਕਤੀਆਂ ਦਾ ਕੋਰੋਨਾ ਤੋਂ ਬਚਾਓ ਲਈ ਟੀਕਾਕਰਨ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ | ਜਾਣਕਾਰੀ ਅਨੁਸਾਰ ਅਠਾਰਾਂ ਸਾਲ ਤੋਂ ਉੱਪਰ ਸਿਰਫ਼ ਉਨ੍ਹਾਂ ਵਿਅਕਤੀਆਂ ਦਾ ਹੀ ਟੀਕਾਕਰਨ ਕੀਤਾ ਜਾਵੇਗਾ, ਜਿਹੜੇ ਫ਼ੈਕਟਰੀਆਂ, ਉਸਾਰੀ ਦੇ ਕੰਮਾਂ 'ਚ ਲੱਗੇ ਕਾਮੇ ਜਾਂ ਉਨ੍ਹਾਂ ਵੱਖ-ਵੱਖ ਵਰਗ ਦੇ ਕਿਰਤੀਆਂ ਦੇ ਵਰਗਾਂ ਦੇ, ਜਿਨ੍ਹਾਂ ਦੇ ਲੇਬਰ ਕਾਰਡ ਬਣੇ ਹੋਏ ਹਨ |
ਮੁਢਲਾ ਸਿਹਤ ਕੇਂਦਰ ਮਾਛੀਵਾੜਾ ਸਾਹਿਬ
ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ)-ਸੂਬੇ 'ਚ ਦਿਨੋ-ਦਿਨ ਕੋਰੋਨਾ ਨਾਲ ਵਿਗੜਦੇ ਹਾਲਾਤ ਨੂੰ ਕਾਬੂ ਕਰਨ ਲਈ ਭਾਵੇਂ ਸਰਕਾਰ ਵਲੋਂ 45 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਲਈ ਟੀਕਾਕਰਨ ਮੁਹਿੰਮ ਨਿਰੰਤਰ ਜਾਰੀ ਹੈ, ਪਰ 18 ਤੋਂ 44 ਸਾਲ ਲਈ ਅੱਜ ਤੋਂ ਲਗਾਇਆ ਜਾਣ ਵਾਲਾ ਮਾਛੀਵਾੜਾ ਸਾਹਿਬ ਦੇ ਮੁੱਢਲੇ ਸਿਹਤ ਕੇਂਦਰ 'ਚ ਵੈਕਸੀਨ ਦੀ ਘਾਟ ਹੋਣ ਕਾਰਨ ਸ਼ੁਰੂ ਨਾ ਹੋ ਸਕਿਆ | ਮੁੱਢਲਾ ਸਿਹਤ ਕੇਂਦਰ 'ਚ 45 ਸਾਲ ਤੋਂ ਉੱਪਰ ਦੇ ਲੋਕਾਂ ਲਈ ਟੀਕਾ ਲਗਾਉਣ ਦੇ ਚੱਲ ਰਹੇ ਕਾਉਂਟਰ 'ਤੇ ਲੋਕਾਂ ਦਾ ਲੱਗਿਆ ਜਮਾਵੜਾ ਹਸਪਤਾਲ ਦੇ ਮਾੜੇ ਪ੍ਰਬੰਧਾਂ ਦੀ ਦੇਖਦਿਆਂ ਹੀ ਪੋਲ ਖੋਲ੍ਹ ਰਿਹਾ ਸੀ | ਮੁਢਲੇ ਸਿਹਤ ਕੇਂਦਰ ਦੀ ਐਸ.ਐਮ.ਓ. ਜਸਪ੍ਰੀਤ ਕੌਰ ਨੇ ਕਿਹਾ ਕਿ 18 ਸਾਲਾ ਤੋਂ ਉੱਪਰ ਉਮਰ ਦੇ ਲੋਕਾਂ ਦਾ ਰਜਿਸਟੇ੍ਰਸ਼ਨ ਕੀਤਾ ਗਿਆ ਹੈ ਤੇ ਵੈਕਸੀਨ ਦੀ ਘਾਟ ਕਾਰਨ ਟੀਕਾਕਰਨ ਨਹੀਂ ਹੋ ਸਕਿਆ |
ਸੀ.ਐੱਚ.ਸੀ. ਕੂੰੰਮਕਲਾਂ
ਕੁਹਾੜਾ, (ਸੰਦੀਪ ਸਿੰਘ ਕੁਹਾੜਾ)- ਸੀ.ਐੱਚ.ਸੀ. ਕੂੰਮ ਕਲਾਂ ਤੋਂ ਗੁਰਚਰਨ ਸਿੰਘ ਫਾਰਮੇਸੀ ਅਫ਼ਸਰ ਤੇ ਗੁਰਦੇਵ ਸਿੰਘ ਹੈਲਥ ਇੰਸਪੈਕਟਰ ਕੂੰਮਕਲਾਂ ਨੇ ਦੱਸਿਆ ਇੱਥੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਪਹਿਲੀ ਤੇ ਦੂਜੀ ਡੋਜ਼ ਦੀਆਂ ਰੋਜਾਨਾਂ 100 ਦੇ ਕਰੀਬ ਖ਼ੁਰਾਕਾਂ ਦਿੱਤੀਆਂ ਜਾ ਰਹੀਆਂ ਹਨ | ਇਸ ਲਈ ਅਜੇ ਤੱਕ ਸੀ.ਐੱਚ. ਸੈਂਟਰ ਕੂੰਮ ਕਲਾਂ 'ਚ 18 ਤੋਂ 45 ਸਾਲ ਵੈਕਸੀਨ ਲਗਾਉਣਾ ਸ਼ੁਰੂ ਨਹੀਂ ਕੀਤਾ ਗਿਆ | ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜ ਕੁਮਾਰ ਕੌਰਾ ਨੇ ਦੱਸਿਆ ਕਿ ਕੂੰਮਕਲਾਂ ਵਿਖੇ ਰੈਗੂਲਰ ਵੈਕਸੀਨ ਕੀਤੀ ਜਾ ਰਹੀ ਹੈ, ਪਰ 18 ਸਾਲ ਤੋਂ 45 ਸਾਲ ਦੇ ਲੋਕਾਂ ਦੀ ਵੈਕਸੀਨ ਕਰਨ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਲਿਸਟ ਵਿਚ ਸੀ.ਐੱਚ. ਸੈਂਟਰ ਕੂੰਮ ਕਲਾਂ ਨਹੀ ਹੈ |
ਹੈਲਥ ਕਮਿਊਨਿਟੀ ਸੈਂਟਰ ਡੇਹਲੋਂ
ਡੇਹਲੋਂ, (ਅੰਮਿ੍ਤਪਾਲ ਸਿੰਘ ਕੈਲੇ)- 6 ਕਰੋੜ ਦੀ ਲਾਗਤ ਨਾਲ ਬਣਾਏ ਗਏ ਹੈਲਥ ਕਮਿਊਨਿਟੀ ਸੈਂਟਰ ਡੇਹਲੋਂ ਵਿਚ ਵੈਕਸੀਨੇਸ਼ਨ ਦੀ ਵੱਡੀ ਘਾਟ ਰੜਕ ਰਹੀ ਹੈ ਕਿਉਂਕਿ ਇੱਥੇ 18 ਤੋਂ 44 ਸਾਲ ਦੇ ਲੋਕਾਂ ਨੂੰ ਟੀਕਾਕਰਨ ਤਾਂ ਦੂਰ ਦੀ ਗੱਲ ਹੈ ਹੀ, ਸਗੋਂ 45 ਸਾਲ ਦੇ ਲੋਕਾਂ ਨੂੰ ਵੀ ਸਿਰਫ ਦੂਸਰੀ ਡੋਜ਼ ਹੀ ਲਗਾਈ ਜਾ ਰਹੀ ਹੈ, ਜਦਕਿ ਪਹਿਲੀ ਵਾਰ ਵੈਕਸੀਨੇਸ਼ਨ ਲਗਾਉਣ ਆਏ ਲੋਕਾਂ ਨੂੰ ਇਹ ਕਿ ਮੋੜਿਆ ਜਾ ਰਿਹਾ ਹੈ | ਦੱਸਣਯੋਗ ਹੈ ਕਿ ਕਮਿਊਨਿਟੀ ਹੈਲਥ ਕੇਂਦਰ ਡੇਹਲੋਂ ਵਿਖੇ ਅਜੇ ਲੋਕਾਂ ਨੂੰ ਵੈਕਸ਼ੀਨੇਸ਼ਨ ਦੀ ਘਾਟ ਆਉਣ ਕਾਰਨ 18 ਤੋਂ 44 ਸਾਲ ਦੇ ਲੋਕਾਂ ਨੂੰ ਕੋਰੋਨਾ ਟੀਕਾ ਨਹੀ ਲੱਗ ਸਕੇਗਾ | ਹੈਲਥ ਕਮਿਊਨਿਟੀ ਸੈਂਟਰ ਡੇਹਲੋਂ ਦੇ ਐਸ.ਐਮ.ਓ. ਡਾ. ਸਵਿਤਾ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ ਅੱਜ 18 ਸਾਲ ਤੋਂ 44 ਸਾਲ ਦੇ ਲੋਕਾਂ ਲਈ ਕੋਰੋਨਾ ਵੈਕਸ਼ੀਨੇਸ਼ਨ ਨਹੀ ਲਗਾਈ ਜਾ ਸਕੀ ਕਿਉਂਕਿ ਸਿਵਲ ਹਸਪਤਾਲ ਵਿਖੇ ਵੈਕਸੀਨੇਸ਼ਨ ਨਹੀਂ ਪੁੱਜੀ ਸੀ | ਉਨ੍ਹਾਂ ਦੱਸਿਆਂ ਕਿ ਵੈਕਸ਼ੀਨੇਸ਼ਨ ਆਉਣ ਅਤੇ ਸਰਕਾਰੀ ਹਦਾਇਤਾਂ ਨਾਲ ਹੀ 18 ਤੋਂ 44 ਸਾਲ ਦੇ ਲੋਕਾਂ ਦੇ ਕੋਰੋਨਾ ਟੀਕਾ ਲਗਾਉਣਾ ਡੇਹਲੋਂ ਹਸਪਤਾਲ ਅਤੇ ਇਲਾਕੇ ਅੰਦਰ ਸ਼ੁਰੂਆਤ ਕਰ ਦਿੱਤੀ ਜਾਵੇਗੀ |

ਕਾਂਗਰਸ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ-ਖੀਰਨੀਆਂ

ਸਮਰਾਲਾ, 10 ਮਈ (ਗੋਪਾਲ ਸੋਫਤ)- ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਵਲੋਂ ਪਿੰਡ ਮਾਦਪੁਰ ਜੋਨ ਦੇ ਪਿੰਡਾਂ ਵਿਚ ਅਕਾਲੀ ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਾਢੇ ਚਾਰ ਸਾਲ ਵਿਚ ਲੋਕਾਂ ਨਾਲ ਕੀਤੇ ...

ਪੂਰੀ ਖ਼ਬਰ »

ਰਿਪਨਪ੍ਰੀਤ ਨੇ ਪਹਿਲਾ, ਸਲੋਨੀ ਨੇ ਦੂਜਾ ਤੇ ਅਨੁਜੀਤ ਦਾ ਤੀਜਾ ਸਥਾਨ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਏ. ਐਸ. ਕਾਲਜ ਫ਼ਾਰ ਵੂਮੈਨ ਖੰਨਾ ਦਾ ਬੀ ਕਾਮ ਸਮੈਸਟਰ ਤੀਜੇ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ ਵਿਚ ਰਿਪਨਪ੍ਰੀਤ ਕੌਰ ਨੇ ਪਹਿਲਾ ਸਥਾਨ (94.33%), ਸਲੋਨੀ ਵਰਮਾ ਨੇ ਦੂਜਾ ਸਥਾਨ (93%) ਅਤੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮਲੌਦ 'ਚ ਲੱਗੀ ਵੈਕਸੀਨ

ਮਲੌਦ, 10 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਕਾਰਨ 18 ਤੋਂ 44 ਸਾਲ ਤੱਕ ਕੋਰੋਨਾ ਵੈਕਸੀਨ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ¢ਇਸੇ ਤਹਿਤ ਸਰਕਾਰੀ ਹਸਪਤਾਲ ਮਲੌਦ ਵਿਖੇ ਅੱਜ ਵੈਕਸੀਨ 18 ਤੋਂ 44 ਸਾਲ ...

ਪੂਰੀ ਖ਼ਬਰ »

ਮਾਛੀਵਾੜਾ 'ਚ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ

ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ)- ਕੋਰੋਨਾ ਦੀ ਵਧ ਰਹੀ ਰਫ਼ਤਾਰ ਦਾ ਆਲਮ ਇਹ ਹੈ ਕਿ ਮਾਛੀਵਾੜਾ ਇਲਾਕੇ ਵਿਚ ਮਹਿਜ਼ ਦੋ ਦਿਨਾਂ ਵਿਚ ਹੀ ਪਾਜ਼ੀਟਿਵ ਕੇਸਾਂ ਦਾ ਆਂਕੜਾ 100 ਤੋਂ ਪਾਰ ਹੋ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ 101 ਮਰੀਜ਼ਾਂ ਨੂੰ ਘਰਾਂ ਵਿਚ ...

ਪੂਰੀ ਖ਼ਬਰ »

ਮੋਦੀ ਸਰਕਾਰ ਅੰਗਰੇਜ਼ਾਂ ਵਾਲੀਆਂ ਨੀਤੀਆਂ ਲਾਗੂ ਕਰ ਰਹੀ-ਘੁਡਾਣੀ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 164ਵਾਂ 1857 ਗ਼ਦਰ ਵਿਦਰੋਹ ਭਾਰਤ ਦੀ ਆਜ਼ਾਦੀ ਦੀ ਪਹਿਲੀ ਵੱਡੀ ਜੰਗ ਦੀ ਸ਼ੁਰੂਆਤ ਦਾ ਸਮਾਗਮ ਟਿਕਰੀ ਬਾਰਡਰ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਕਿਸਾਨ ਨੇਤਾ ਸੁਦਾਗਰ ਸਿੰਘ ਘੁਡਾਣੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਰਕੇ ਸਾਹਿਤ ਸਭਾ ਖੰਨਾ ਦੀ ਮੀਟਿੰਗ ਆਨਲਾਈਨ ਕੀਤੀ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)- ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਮੀਤ ਪ੍ਰਧਾਨ ਗੁਰਜੰਟ ਸਿੰਘ ਮਰਾੜ ਕਾਲ਼ਾ ਪਾਇਲ ਵਾਲਾ ਦੀ ਪ੍ਰਧਾਨਗੀ ਹੇਠ ਆਨਲਾਈਨ ਹੋਈ | ਕੋਰੋਨਾ ਮਹਾਂਮਾਰੀ ਦੇ ਚਲਦੇ ਸਾਰੇ ਸਾਹਿਤਕਾਰਾਂ ਨੇ ਇਸ ਮੀਟਿੰਗ ਵਿਚ ਆਪਣੇ ਘਰ ਤੋਂ ਹੀ ਭਾਗ ਲਿਆ | ਇਹ ...

ਪੂਰੀ ਖ਼ਬਰ »

ਸਰਕਾਰ ਸੋਧ ਕਰਕੇ ਪੇ-ਕਮਿਸ਼ਨ ਦੀ ਰਿਪੋਰਟ ਜਨਤਕ ਤੇ ਲਾਗੂ ਕਰੇ-ਪੈਨਸ਼ਨਰਜ਼

ਮਲੌਦ, 10 ਮਈ (ਸਹਾਰਨ ਮਾਜਰਾ)- ਕੋਰੋਨਾ ਮਹਾਂਮਾਰੀ ਕਾਰਨ ਸਰਕਾਰੀ ਹਦਾਇਤਾਂ ਅਨੁਸਾਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਪ੍ਰਧਾਨ ਸਾਬਕਾ ਮੁੱਖ ਅਧਿਆਪਕ ਬਲਦੇਵ ਕਿ੍ਸ਼ਨ ਦੀ ਪ੍ਰਧਾਨਗੀ ਹੇਠ ਮੀਟਿੰਗ ਆਨਲਾਈਨ ਵਿਧੀ ਰਾਹੀਂ ਹੋਈ | ਮੀਟਿੰਗ ਨੂੰ ਪਿ੍ੰ: ਹਰਨੇਕ ਸਿੰਘ, ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਲੱਧੜ ਤੇ ਐਕਟਿੰਗ ਪ੍ਰਧਾਨ ਪਾਠਕ ਨਾਲ ਦੁਕਾਨਦਾਰਾਂ ਦੀ ਮੀਟਿੰਗ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)- ਨਗਰ ਕੌਂਸਲ ਖੰਨਾ ਧਾਏ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਐਕਟਿੰਗ ਪ੍ਰਧਾਨ ਜਤਿੰਦਰ ਪਾਠਕ ਦੀ ਨਾਲ ਅੱਜ ਖੰਨਾ ਦੇ ਬਾਜ਼ਾਰਾਂ ਦੀਆਂ ਵੱਖ ਵੱਖ ਐਸੋਸੀਏਸ਼ਨਾਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਐਸੋਸੀਏਸ਼ਨਾਂ ਦੇ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਦੇ ਗ਼ਲਤ ਸਮੇਂ ਕਾਰਨ ਬਾਜ਼ਾਰਾਂ 'ਚ ਲੱਗੀ ਭੀੜ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਵਲੋਂ ਲਗਾਤਾਰ ਚੱਲ ਰਹੇ ਲਾਕਡਾਊਨ ਦੇ ਹੁਕਮਾਂ ਰਾਹੀਂ ਅੱਜ ਦੁਕਾਨਦਾਰਾਂ ਨੂੰ ਸਵੇਰੇ 5 ਤੋਂ ਦੁਪਹਿਰ ਦੇ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਢਿੱਲ ਦਿੱਤੀ ਗਈ ਸੀ | ਮਲੇਰਕੋਟਲਾ ਰੋਡ ਦੁਕਾਨਦਾਰ ਯੂਨੀਅਨ ਦੇ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਸੁਭਾਸ਼ ਕਟਾਰੀਆਂ ਮਰਾਡੋ ਚੌਕੀ ਇੰਚਾਰਜ ਨਿਯੁਕਤ

ਡੇਹਲੋਂ, 10 ਮਈ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਥਾਣਾ ਡੇਹਲੋਂ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸੁਭਾਸ਼ ਸ਼ਰਮਾ ਕਟਾਰੀਆਂ ਨੂੰ ਪਿਛਲੇ ਸਮੇਂ ਤੋਂ ਡਿਊਟੀ ਦੌਰਾਨ ਕੀਤੇ ਜਾ ਰਹੇ ਇਮਾਨਦਾਰੀ ਤੇ ਤਨਦੇਹੀ ਵਾਲੇ ਕੰਮਾਂ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਲੁਧਿਆਣਾ ...

ਪੂਰੀ ਖ਼ਬਰ »

ਕੋਵਿਡ ਦੀ ਭੇਟ ਚੜਿ੍ਹਆ ਨੌਜਵਾਨ

ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ)- ਪਿੰਡ ਛੋੜੀਆ ਦੇ 35 ਸਾਲਾ ਨੌਜਵਾਨ ਅਵਤਾਰ ਸਿੰਘ ਦੀ ਕੋਵਿਡ ਕਰਕੇ ਹੋਈ ਮੌਤ ਨੇ ਮਾਤਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਮਿ੍ਤਕ ਨੌਜਵਾਨ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਕੁਝ ਦਿਨ ਬੁਖ਼ਾਰ ਰਹਿਣ ਤੋਂ ਬਾਅਦ ਸਾਹ ਲੈਣ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਛੰਦੜਾਂ ਵਲੋਂ ਦਾਖ਼ਲਾ ਜਾਗਰੂਕਤਾ ਰੈਲੀ

ਕੁਹਾੜਾ, 10 ਮਈ (ਸੰਦੀਪ ਸਿੰਘ ਕੁਹਾੜਾ)- ਸਰਕਾਰੀ ਮਿਡਲ ਸਕੂਲ ਛੰਦੜਾਂ ਵਲੋਂ ਸਕੂਲ ਇੰਚਾਰਜ ਗੁਰਪ੍ਰੀਤ ਕੌਰ ਮਾਂਗਟ ਦੀ ਅਗਵਾਈ ਹੇਠ ਸਕੂਲ 'ਚ ਬੱਚਿਆਂ ਦਾ ਦਾਖਲਾ ਵਧਾਉਣ ਸਬੰਧੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਲਾਕੇ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਸਮਰਾਲਾ 'ਚ 5 ਹੋਰ ਬੱਚੇ ਆਏ ਕੋਰੋਨਾ ਪਾਜ਼ੀਟਿਵ

ਸਮਰਾਲਾ, 10 ਮਈ (ਗੋਪਾਲ ਸੋਫਤ)-ਸਮਰਾਲਾ ਹਲਕੇ ਵਿਚ ਅੱਜ ਪੰਜ ਹੋਰ ਬੱਚਿਆਂ ਦੇ ਕੀਤੇ ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ | ਇਨ੍ਹਾਂ ਸਾਰੇ ਬੱਚਿਆਂ ਦੀ ਉਮਰ 5 ਤੋਂ 11 ਸਾਲ ਦੇ ਵਿਚਕਾਰ ਹੈ¢ ਦੋ ਦਿਨ ਪਹਿਲਾਂ ਵੀ ਇੱਥੇ ਨਜ਼ਦੀਕ ਇਕ ਫੈਕਟਰੀ ਵਿਚ ਰਹਿ ਰਹੇ ਮਜ਼ਦੂਰਾਂ ਦੇ 15 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ

ਸਮਰਾਲਾ, 10 ਮਈ (ਕੁਲਵਿੰਦਰ ਸਿੰਘ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਕਾਰਜਕਾਰੀ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੀਟਿੰਗ ਵਿਚ ਯੂਨੀਅਨ ਦੇ ...

ਪੂਰੀ ਖ਼ਬਰ »

ਕੈਂਪ ਲਾ ਕੇ ਕੀਤੇ ਕੋਰੋਨਾ ਟੈਸਟ

ਪਾਇਲ, 10 ਮਈ (ਨਿਜ਼ਾਮਪੁਰ, ਰਾਜਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮੁੱਖ ਅਫ਼ਸਰ ਥਾਣਾ ਪਾਇਲ ਕਰਨੈਲ ਸਿੰਘ ਪੰਨੂੰ ਦੀ ਅਗਵਾਈ ਵਿੱਚ ਕੱਦੋਂ ਰੋਡ ਦੇ ਮੁੱਖ ਚੌਂਕ ਪਾਇਲ ਵਿਖੇ ਦੁਕਾਨਦਾਰਾਂ ਅਤੇ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਖੰਨਾ, 10 ਮਈ (ਮਨਜੀਤ ਸਿੰਘ ਧੀਮਾਨ)- ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਵਲੋਂ ਪੱਖੇ ਦੀ ਹੁੱਕ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਕਮਲਦੀਪ ਸਿੰਘ (32) ਪੁੱਤਰ ਸੁਦਾਗਰ ਸਿੰਘ ਵਾਸੀ ਸਲਾਣਾ ਜੀਵਨ ਸਿੰਘ ਵਾਲਾ ਥਾਣਾ ਅਮਲੋਹ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਕਿਸੇ ਨੂੰ ਵੀ ਘਰੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ

ਖੰਨਾ, 10 ਮਈ (ਮਨਜੀਤ ਸਿੰਘ ਧੀਮਾਨ)- ਖੰਨਾ ਪੁਲਿਸ ਵਲੋਂ ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਚਲਾਨ ਕੱਟੇ ਗਏ | ਥਾਣਾ ਸਿਟੀ 2 ਦੇ ਐਸ.ਐਚ.ਓ. ਅਕਾਸ਼ ਦੱਤ ਨੇ ਕਿਹਾ ਕਿ ਲਾਕਡਾਊਨ ਦੌਰਾਨ ਬਿਨਾਂ ਵਜ੍ਹਾ ਮੋਟਰਸਾਈਕਲ ਚਾਲਕ, ਕਾਰ ਸਵਾਰ ਅਤੇ ਕਾਨੂੰਨ ਦੀ ...

ਪੂਰੀ ਖ਼ਬਰ »

ਦਿਸ਼ਾ ਸੂਚਕ ਬੋਰਡ ਨਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ

ਖੰਨਾ, 10 ਮਈ (ਮਨਜੀਤ ਸਿੰਘ ਧੀਮਾਨ)- ਨੈਸ਼ਨਲ ਹਾਈਵੇ ਜੀ.ਟੀ. ਰੋਡ ਖੰਨਾ ਦੇ ਬਣੀ ਸਰਵਿਸ ਲਾਈਨ ਦੇ ਦੋਵੇਂ ਪਾਸੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਸਨ ਤਾਂ ਜੋ ਰਾਹਗੀਰਾਂ ਨੂੰ ਵੱਖ ਵੱਖ ਸ਼ਹਿਰਾਂ ਵਿਚ ਜਾਣ ਲਈ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਪਰ ਕੁਝ ਸਮਾਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਨਾਇਬ ਤਹਿਸੀਲਦਾਰ ਦਫ਼ਤਰ ਡੇਹਲੋਂ ਦਾ ਘਿਰਾਓ

ਡੇਹਲੋਂ, 10 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਜਿੱਥੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕੇਂਦਰ ਸਰਕਾਰ ਵਲੋਂ ਪਾਸ ਖੇਤੀ ਕਾਨੂੰਨਾਂ ਖਿਲਾਫ ਰੋਸ ਧਰਨਾ ਲਗਾਤਾਰ ਜਾਰੀ ਹੈ ,ਉੱਥੇ ...

ਪੂਰੀ ਖ਼ਬਰ »

ਖੰਨਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਖੰਨਾ ਦੇ ਰੇਲਵੇ ਸਟੇਸ਼ਨ ਤੇ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ¢ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਜਿੰਦਰ ਸਿੰਘ ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਕੋਟਾਂ ਤੋਂ ਕਿਸਾਨ ਦਿੱਲੀ ਲਈ ਰਵਾਨਾ

ਬੀਜਾ, 10 ਮਈ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਪ੍ਰਧਾਨਾਂ ਵਲੋਂ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਤੋਂ ਰਵਾਨਾ ਹੋ ਕੇ ਸ਼ੰਭੂ ਬਾਰਡਰ ਰਾਹੀਂ ਦਿੱਲੀ ਅੰਦੋਲਨ ਲਈ ...

ਪੂਰੀ ਖ਼ਬਰ »

ਦੋਰਾਹਾ ਪੁਲਿਸ ਨਾਕੇ 'ਤੇ 4 ਵਿਅਕਤੀ ਮੁਲਾਜ਼ਮ ਨੂੰ ਜ਼ਖ਼ਮੀ ਕਰਕੇ ਤੇ ਅਸਲ੍ਹਾ ਖੋਹ ਕੇ ਫ਼ਰਾਰ

ਦੋਰਾਹਾ, 10 ਮਈ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)- ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ | ਇਸ ਘਟਨਾ ਦੀ ਖ਼ਬਰ ਮਿਲਦੇ ਹੀ ਮੌਕੇ ਤੇ ਐਸ.ਪੀ.ਡੀ. ਮਨਪ੍ਰੀਤ ਸਿੰਘ, ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰ ਖੁੱਲ੍ਹੇ ਆਨਲਾਈਨ ਸਕੂਲ

ਪਾਇਲ, 10 ਮਈ (ਪੱਤਰ ਪ੍ਰੇਰਕਾਂ ਰਾਹੀ)- ਸਿੱਖਿਆ ਵਿਭਾਗ ਵਲੋਂ ਇਸ ਵਾਰ ਪੂਰਨ ਯੋਜਨਾਬੱਧ ਤਰੀਕੇ ਰਾਹੀਂ ਸਮਾਂ ਸਾਰਣੀ ਜਾਰੀ ਕਰਕੇ ਇਹਨਾਂ ਆਨਲਾਈਨ ਜਮਾਤਾਂ ਦਾ ਪ੍ਰਬੰਧ ਕੀਤਾ ਗਿਆ ਹੈ | ਸਵੇਰੇ 9 ਤੋਂ 10:38 ਵਜੇ ਤੱਕ ਲੱਗੀਆਂ ਪ੍ਰਾਇਮਰੀ ਵਰਗ ਦੀਆਂ ਕਲਾਸਾਂ ਨੂੰ ...

ਪੂਰੀ ਖ਼ਬਰ »

ਵਪਾਰ ਮੰਡਲ ਖੰਨਾ ਦੁਕਾਨਦਾਰਾਂ ਦੇ ਹਿਤਾਂ ਲਈ ਲੜਦਾ ਰਹੇਗਾ-ਸਹਿਗਲ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)-ਅੱਜ ਸੁਭਾਸ਼ ਬਾਜਾਰ ਵਿਖੇ ਵਪਾਰੀਆਂ ਦੀ ਇਕ ਮੀਟਿੰਗ ਹੋਈ ਵਿਚ ਵਪਾਰੀ ਬੁਲਾਰਿਆਂ ਨੇ ਕਿਹਾ ਕਿ ਹਰ ਵਪਾਰੀ ਕੇ. ਐਲ. ਸਹਿਗਲ ਨਾਲ ਚਟਾਨ ਵਾਂਗ ਖੜਾ ਹੈ¢ ਬੁਲਾਰਿਆਂ ਨੇ ਕਿਹਾ ਕਿ ਵਪਾਰ ਮੰਡਲ ਤੇ ਕਿਸੇ ਤਰ੍ਹਾਂ ਦੀ ਆਫ਼ਤ ਚਾਹੇ ...

ਪੂਰੀ ਖ਼ਬਰ »

ਗਾਰਡਨ ਵੈਲੀ ਸਕੂਲ ਦੇ ਬੱਚਿਆਂ ਨੇ ਮਾਂ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 10 ਮਈ (ਸੁਖਵੰਤ ਸਿੰਘ ਗਿੱਲ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੀ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਵਲੋਂ ਘਰੇ ਬੈਠਿਆਂ ਹੀ ਆਨਲਾਈਨ ਕਲਾਸਾਂ ਲਗਾ ਕੇ ਮਾਂ ਦਿਵਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਮਾਂ ਦਿਵਸ ਦੇ ...

ਪੂਰੀ ਖ਼ਬਰ »

ਖੰਨਾਂ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ

ਖੰਨਾਂ, 10 ਮਈ (ਹਰਜਿੰਦਰ ਸਿੰਘ ਲਾਲ)- ਖੰਨਾਂ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਨੇ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ | ਅੱਜ ਖੰਨਾਂ ਦੇ ਐਸ. ਐਮ. ਓ. ਡਾ. ਸਤਪਾਲ ਅਨੁਸਾਰ 4 ਹੋਰ ਵਿਅਕਤੀ ਕੋਵਿਡ-19 ਦਾ ਸ਼ਿਕਾਰ ਹੋ ਗਏ ਹਨ | ਸਿਵਲ ਹਸਪਤਾਲ ਖੰਨਾ 'ਚ ਕੋਰੋਨਾ ਦੇ 6 ਨਵੇਂ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਸਕੂਲ ਨੇ ਵਰਲਡ ਰੈੱਡ ਕਰਾਸ ਡੇਅ ਮੌਕੇ ਆਨਲਾਈਨ ਸਮਾਗਮ ਕਰਵਾਇਆ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ) - ਸਮਰਾਲਾ ਰੋਡ ਸਥਿਤ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਰਲਡ ਰੈੱਡ ਕਰਾਸ ਡੇ ਮੌਕੇ ਸਕੂਲ ਵਿਦਿਆਰਥੀਆਂ ਦਰਮਿਆਨ ਆਨਲਾਈਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬਿਨਾਂ ਕਿਸੇ ...

ਪੂਰੀ ਖ਼ਬਰ »

ਸਿੰਘੂ ਬਾਰਡਰ ਲਈ ਰਸਦ ਸਮੇਤ ਕਿਸਾਨਾਂ ਦਾ ਜਥਾ ਰਵਾਨਾ

ਮਾਛੀਵਾੜਾ ਸਾਹਿਬ, 10 ਮਈ (ਸੁਖਵੰਤ ਸਿੰਘ ਗਿੱਲ)-ਦਿੱਲੀ ਬਾਰਡਰ 'ਤੇ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਦੇ ਸਿੰਘੂ ਬਾਰਡਰ ਲਈ ਰਸਦ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਉਪ ਪ੍ਰਧਾਨ ਅਮਰੀਕ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਪਿ੍ੰਸੀਪਲ ਵਰਿੰਦਰ ਸਿੰਘ ਕੱਦੋਂ ਦਾ ਸਨਮਾਨ

ਦੋਰਾਹਾ, 10 ਮਈ (ਮਨਜੀਤ ਸਿੰਘ ਗਿੱਲ)-ਗੁਰਦੁਆਰਾ ਕਮੇਟੀ ਸਿੱਧਸਰ ਸਾਹਿਬ ਪਿੰਡ ਕੱਦੋਂ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੱਦੋਂ ਦੇ ਨਵ ਨਿਯੁਕਤ ਪਿ੍ੰਸੀਪਲ ਵਰਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰ. ਵਰਿੰਦਰ ਸਿੰਘ ਵਲੋਂ ਕੋਰੋਨਾ ...

ਪੂਰੀ ਖ਼ਬਰ »

ਪੱਛਮੀ ਬੰਗਾਲ ਵਾਂਗ ਮੋਦੀ-ਸ਼ਾਹ ਜੋੜੀ ਤੋਂ ਮੁਕਤੀ ਸਮੇਂ ਦੀ ਮੁੱਖ ਮੰਗ-ਬਾਬੂ ਸੁਰਿੰਦਰ ਕੁਮਾਰ

ਮਲੌਦ, 10 ਮਈ (ਦਿਲਬਾਗ ਸਿੰਘ ਚਾਪੜਾ) - ਨਗਰ ਪੰਚਾਇਤ ਮਲੌਦ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬਾਬੂ ਸੁਰਿੰਦਰ ਕੁਮਾਰ ਬਗਈ ਨੇ ਕਿਹਾ ਕਿ ਕੇਂਦਰ ਵਿਚ ਮੋਦੀ ਸਰਕਾਰ ਕੇਵਲ ਵੱਡੇ ਕਾਰਪੋਰੇਟ ਘਰਾਨਿਆਂ ਦੇ ਹਿਤਾਂ ਲਈ ਕੰਮ ਕਰ ਰਹੀ ਹੈ | ਸਰਕਾਰ ਦੀਆਂ ਮਾੜੀਆਂ ...

ਪੂਰੀ ਖ਼ਬਰ »

ਯੂਥ ਦੀਆਂ ਪਿੰਡ ਪੱਧਰ 'ਤੇ ਕਮੇਟੀਆਂ ਬਣਾ ਕੇ ਲੋਕਾਂ ਨੂੰ ਲਾਮਬੰਦ ਕਰਾਂਗੇ-ਲੋਪੋਂ

ਮਾਛੀਵਾੜਾ ਸਾਹਿਬ, 10 ਮਈ (ਸੁਖਵੰਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਿੰਗ ਵਿਚ ਪਿੰਡ ਪੱਧਰ 'ਤੇ ਨੌਜਵਾਨਾਂ ਦੀਆਂ ਕਮੇਟੀਆਂ ਗਠਿਤ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਪੁਲਿਸ ਜ਼ਿਲ੍ਹਾ ਖੰਨਾ ਦਿਹਾਤੀ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਸਾਹਨੇਵਾਲ, 10 ਮਈ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ- ਸਾਹਨੇਵਾਲ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਮੀਤ ਪ੍ਰਧਾਨ ...

ਪੂਰੀ ਖ਼ਬਰ »

ਦੋਰਾਹਾ ਸ਼ਹਿਰ ਵਾਸੀ ਅਫ਼ਵਾਹਾਂ ਤੋਂ ਦੂਰ ਰਹਿ ਕੇ ਵੈਕਸੀਨ ਲਗਾਉਣ-ਪ੍ਰਧਾਨ ਪੱਪੂ

ਦੋਰਾਹਾ, 10 ਮਈ (ਮਨਜੀਤ ਸਿੰਘ ਗਿੱਲ)- ਕੋਰੋਨਾ ਦੀ ਮਹਾਂਮਾਰੀ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਵਲੋਂ ਕੋਵਿਡ ਵੈਕਸੀਨ ਟੀਕਾ ਲਗਾਉਣ ਲਈ ਹਰ ਰੋਜ ਕਿਸੇ ਨਾਲ ਕਿਸੇ ਤਰੀਕੇ ਨਾਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕੋਵਿਡ ਦੀ ਭਿਆਨਕ ਬਿਮਾਰੀ ਤੋਂ ...

ਪੂਰੀ ਖ਼ਬਰ »

ਲੱਖੋਵਾਲ ਵਲੋਂ ਕੇਂਦਰ 'ਤੇ ਕਿਸਾਨਾਂ ਦੀਆਂ ਮੌਤਾਂ ਤੇ ਸੰਘਰਸ਼ ਨੂੰ ਅਣਗੌਲਿਆ ਕਰਨ ਦਾ ਦੋਸ਼ ਬੰਗਾਲ ਵਾਂਗ ਸਾਰੇ ਦੇਸ਼ 'ਚ ਭਾਜਪਾ ਦਾ ਸਫ਼ਾਇਆ ਕਰਾਂਗੇ-ਲੱਖੋਵਾਲ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਅੱਜ ਸੈਂਕੜੇ ਕਾਰਾਂ ਸਮੇਤ ਕਿਸਾਨਾਂ ਦਾ ਜਥਾ ਲੈ ਕੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਦੁਕਾਨਦਾਰਾਂ, ਵਪਾਰੀਆਂ ਦਾ ਸਾਥ ਦੇਣ ਦਾ ਐਲਾਨ

ਪਾਇਲ, 10 ਮਈ (ਰਾਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਸਾਧੂ ਸਿੰਘ ਪੰਜੇਟਾ, ਸੁਦਾਗਰ ਸਿੰਘ ਘੁਡਾਣੀ, ਬਲਦੇਵ ਸਿੰਘ ਜੀਰਖ, ਜਗਤਾਰ ਸਿੰਘ ਚੋਮੋਂ, ਬਲਵੰਤ ਸਿੰਘ ਘੁਡਾਣੀ, ਲਾਡੀ ਉਕਸੀ ਨੇ ਬਿਆਨ 'ਚ ਦੱਸਿਆ ਕਿ ਭਾਜਪਾ ਹਕੂਮਤ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਕਬੂਤਰਾਂ ਦੀ ਬਾਜ਼ੀ ਮੌਕੇ ਕਬੂਤਰਬਾਜ਼ਾਂ ਨੂੰ ਪੁਲਿਸ ਨੇ ਪਵਾਈਆਂ ਭਾਜੜਾਂ

ਈਸੜੂ, 10 ਮਈ (ਬਲਵਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੀ ਉਲੰਘਣਾ ਕਰਨ ਤੇ ਪਿੰਡ ਫ਼ਤਿਹਪੁਰ ਵਿਖੇ ਪੁਲਸ ਚੌਂਕੀ ਈਸੜੂ ਦੇ ਮੁਲਾਜ਼ਮਾਂ ਨੇ ਕਬੂਤਰਾਂ ਦੀ ਬਾਜੀ ਕਰਵਾ ਰਹੇ ਨੌਜਵਾਨਾਂ ਨੂੰ ਲੰਮੇ ਹੱਥੀਂ ਲਿਆ¢ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX