ਤਾਜਾ ਖ਼ਬਰਾਂ


ਸਮਾਜ ਸੇਵੀ ਗੁਰਦੀਪ ਸਿੰਘ ਕਾਲੀ 'ਤੇ ਹੋਇਆ ਹਮਲਾ
. . .  3 minutes ago
ਖੰਨਾ, 16 ਜੂਨ( ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਕਸਬਾ ਮਲੋਦ ਵਿਖੇ ਸਮਾਜ ਸੇਵੀ ਸੰਸਥਾਂ ਫੁਲੇਸਾਹੁ ਅੰਬੇਦਕਰ ਲੋਕ ਜਗਾਉ ਮੰਚ ਪ੍ਰਧਾਨ ...
ਕੱਚੇ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਲਗਾਉਣ ਦਾ ਐਲਾਨ
. . .  11 minutes ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਵਿੱਦਿਆ ਭਵਨ ਅੱਗੇ ਕੱਲ੍ਹ ਤੱਕ ਜਾਰੀ ਰਹੇਗਾ ਕੱਚੇ ਅਧਿਆਪਕਾਂ ਦਾ ਧਰਨਾ...
ਮਹਿੰਗਾਈ ਵਿਰੁੱਧ, ਸੀ.ਪੀ.ਆਈ. ਐਮ. ਨੇ ਜੰਡਿਆਲਾ ਮੰਜਕੀ ਵਿਚ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਿਆ
. . .  9 minutes ago
ਜੰਡਿਆਲਾ ਮੰਜਕੀ,16 ਜੂਨ (ਸੁਰਜੀਤ ਸਿੰਘ ਜੰਡਿਆਲਾ) - ਸੀ.ਪੀ.ਆਈ. ਐਮ. ਅਤੇ ਹੋਰ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਲੀਡਰਸ਼ਿਪ ਦੇ ਸੱਦੇ 'ਤੇ ਸਥਾਨਕ ਕਸਬੇ ਵਿਚ...
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
. . .  27 minutes ago
ਅੰਮ੍ਰਿਤਸਰ, 16 ਜੂਨ (ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ...
ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ
. . .  33 minutes ago
ਮੋਗਾ,16 ਜੂਨ ( ਗੁਰਦੇਵ ਭਾਮ) - ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ ਹੋ ਗਈ...
ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ - ਦੂਲੋ
. . .  42 minutes ago
ਗੜ੍ਹਸ਼ੰਕਰ, 16 ਜੂਨ (ਧਾਲੀਵਾਲ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ...
ਐੱਸ.ਸੀ ਕਮਿਸ਼ਨ ਪੰਜਾਬ ਨੇ ਰਵਨੀਤ ਸਿੰਘ ਬਿੱਟੂ ਨੂੰ ਕੀਤਾ ਤਲਬ
. . .  54 minutes ago
ਚੰਡੀਗੜ੍ਹ, 16 ਜੂਨ - ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ...
ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਹੱਥ ਲੱਗਿਆ ਹਾਈ ਵੋਲਟੇਜ ਤਾਰਾਂ ਨਾਲ ਸਾਰਾ ਸਰੀਰ ਸੜਿਆ
. . .  35 minutes ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ...
ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7.30 ਵਜੇ ਤੱਕ ਰਹਿਣਗੇ ਖੁੱਲ੍ਹੇ
. . .  about 1 hour ago
ਲੁਧਿਆਣਾ, 16 ਜੂਨ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ...
ਕੋਵਿਡ-19 - ਫਰੰਟਲਾਈਨ ਕਰਮਚਾਰੀਆਂ ਲਈ 'ਕਸਟਮਾਈਜ਼ਡ ਕ੍ਰੈਸ਼ ਕੋਰਸ' ਪ੍ਰੋਗਰਾਮ ਦੀ ਹੋਵੇਗੀ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 16 ਜੂਨ - ਪ੍ਰਧਾਨ ਮੰਤਰੀ ਮੋਦੀ 18 ਜੂਨ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਫਰੰਟਲਾਈਨ ਕਰਮਚਾਰੀਆਂ ਲਈ...
ਕੇਂਦਰ ਦਾ ਪੱਛਮੀ ਬੰਗਾਲ ਨੂੰ ਕੋਵਿਡ ਹਸਪਤਾਲ ਲਈ 41.62 ਕਰੋੜ ਦੇਣ ਦਾ ਫ਼ੈਸਲਾ
. . .  about 1 hour ago
ਕੋਲਕਾਤਾ, 16 ਜੂਨ - ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ ਟਰੱਸਟ ਨੇ ਮੁਰਸ਼ੀਦਾਬਾਦ ਅਤੇ ਕਲਿਆਣੀ, ਪੱਛਮੀ ਬੰਗਾਲ ਵਿਖੇ ਡੀ.ਆਰ.ਡੀ.ਓ. ਦੁਆਰਾ ਦੋ 250 ਬਿਸਤਰਿਆਂ ਵਾਲੇ ਅਸਥਾਈ ਕੋਵਿਡ ਹਸਪਤਾਲ ਸਥਾਪਤ...
ਮੁਹਾਲੀ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜੇ ਇਕ ਅਧਿਆਪਕ ਨੇ ਆਪਣੇ 'ਤੇ ਪਾਇਆ ਪੈਟਰੋਲ
. . .  about 2 hours ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕ ਸਾਥੀਆਂ ਦੀ ਵੱਡੀ ਇਕੱਤਰਤਾ ਦੀ ਅਗਵਾਈ ਕਰਦੇ ਹੋਏ 5 ਸਾਥੀ ਪੈਟਰੋਲ...
ਕੋਵੈਕਸੀਨ ਵਿਚ ਵੱਛੇ ਦਾ ਸੀਰਮ ਨਹੀਂ ਵਰਤਿਆ ਜਾਂਦਾ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 16 ਜੂਨ - ਕੋਵੈਕਸੀਨ ਦੀ ਰਚਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਆ ਰਹੀਆਂ ਸਨ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕੋਵੈਕਸਿਨ ਵਿਚ ਨਵਜੰਮੇ ਵੱਛੇ ਦੇ ...
ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ ਮੁਲਾਜ਼ਮ ਬਰਖ਼ਾਸਤ
. . .  about 3 hours ago
ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਫ਼ਰੀਦਕੋਟ ਦੇ ਪ੍ਰਬੰਧ ਵਿਚ ਬਦਨਾਮੀ ਕਰਾਉਣ ਦੇ ਦੋਸ਼...
ਕੱਚੇ ਅਧਿਆਪਕ ਯੂਨੀਅਨ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਕੱਤਰ ਸਕੂਲ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਜਾਰੀ
. . .  about 4 hours ago
ਐੱਸ. ਏ. ਐੱਸ. ਨਗਰ,16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਕੱਚੇ ਅਧਿਆਪਕ ਯੂਨੀਅਨ ਵਲੋਂ ਅੱਜ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ - ਦੂਸਰੇ ਦਿਨ ਵੀ ਆਪ ਦੇ ਆਗੂਆਂ ਦੀ ਮੰਤਰੀ ਧਰਮਸੋਤ ਵਿਰੁੱਧ ਭੁੱਖ ਹੜਤਾਲ ਜਾਰੀ
. . .  about 4 hours ago
ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ) - ਆਪ ਦੇ ਐੱਸ. ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ. ਸੀ. ਦਫ਼ਤਰ ਦੇ...
ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ
. . .  about 4 hours ago
ਨਵੀਂ ਦਿੱਲੀ, 16 ਜੂਨ - ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਅੰਮ੍ਰਿਤਸਰ ਵਿਚ ਨੌਜਵਾਨਾਂ ਵਲੋਂ ਪ੍ਰਦਰਸ਼ਨ , ਗੁਰੂ ਨਾਨਕ ਸਟੇਡੀਅਮ ਖੋਲ੍ਹਣ ਦੀ ਕੀਤੀ ਮੰਗ
. . .  about 4 hours ago
ਅੰਮ੍ਰਿਤਸਰ, 16 ਜੂਨ - ਇੰਡੀਅਨ ਆਰਮਡ ਫੋਰਸਿਜ਼ ਅਤੇ ਪੰਜਾਬ ਪੁਲਿਸ ਦੇ ਚਾਹਵਾਨਾਂ ਨੇ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਗੁਰੂ ਨਾਨਕ ਸਟੇਡੀਅਮ ਉਨ੍ਹਾਂ ਲਈ ਮੁੜ ਤੋਂ...
ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਕੋਲਕਾਤਾ ਪੁਲਿਸ ਵਿਵਾਦਪੂਰਨ ਭਾਸ਼ਣ ਨੂੰ ਲੈ ਕਰ ਰਹੀ ਪੁੱਛਗਿੱਛ
. . .  about 2 hours ago
ਕੋਲਕਾਤਾ,16 ਜੂਨ - ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਪੱਛਮੀ ਬੰਗਾਲ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਵਿਵਾਦਪੂਰਨ ਭਾਸ਼ਣ ਨੂੰ ਲੈ ...
ਅਦਾਕਾਰ ਚੰਦਰਸ਼ੇਖਰ ਦਾ ਹੋਇਆ ਦਿਹਾਂਤ
. . .  about 5 hours ago
ਮੁੰਬਈ , 16 ਜੂਨ - ਅਦਾਕਾਰ, ਅਤੇ ਸੋਸ਼ਲ ਐਕਟੀਵਿਸਟ (ਸਮਾਜਕ ਕਾਰਜਕਰਤਾ), ਚੰਦਰਸ਼ੇਖਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ । ਉਹ 98 ਸਾਲਾ ਦੇ ਸਨ...
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਵਜੋਂ ਹੋਈ
. . .  about 2 hours ago
ਸ੍ਰੀਨਗਰ,16 ਜੂਨ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ...
ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ 'ਚ ਗਵਰਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ - ਬਲਦੇਵ ਸਿੰਘ ਸਿਰਸਾ
. . .  about 6 hours ago
ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ ਵਿਚ ਭਾਰਤ ਦੇ ਰਾਸ਼ਟਰਪਤੀ ਦੇ...
ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ, ਹੁਣ ਹੋ ਸਕਦੀ ਹੈ ਕਾਰਵਾਈ
. . .  about 6 hours ago
ਨਵੀਂ ਦਿੱਲੀ, 16 ਜੂਨ - ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਨਾ ਕਰਨ ਦੇ ਚੱਲਦਿਆਂ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਨੂੰ ਭਾਰੀ ਪੈ ਗਿਆ ਹੈ ਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੂਤਰਾਂ ਅਨੁਸਾਰ ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ ਹੋ ਗਈ ਹੈ ਤੇ ਹੁਣ ਇਸ ਨੂੰ ਕਾਨੂੰਨੀ ਕਾਰਵਾਈ...
ਨਹਿਰੀ ਵਿਭਾਗ ਦੀ ਲਾਪਰਵਾਹੀ ਦੇ ਚੱਲਦਿਆਂ ਤਕਰੀਬਨ 60-70 ਕਿੱਲੇ ਕੇਰੇ ਹੋਏ ਝੋਨੇ ਦੀ ਫ਼ਸਲ ਹੋਈ ਬਰਬਾਦ
. . .  1 minute ago
ਮੰਡੀ ਘੁਬਾਇਆ (ਫ਼ਾਜ਼ਿਲਕਾ), 16 ਜੂਨ (ਅਮਨ ਬਵੇਜਾ) - ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਕੋਲੋਂ ਲੰਘਦੀ ਲਾਧੂਕਾ ਮਾਈਨਰ ਜੋ ਕਿ ਹਰ ਵਾਰ ਹੀ ਵਿਭਾਗ ਵਲੋਂ ਨਹਿਰ ਦੀ ਸਫ਼ਾਈ ਕਰਵਾਏ ਬਿਨਾਂ ਹੀ ਪਾਣੀ ਛੱਡ ਦਿੱਤਾ ਜਾਂਦਾ ਹੈ ਤੇ ਨਹਿਰ ਟੁੱਟ ਜਾਂਦੀ ਹੈ ਤੇ ਸੈਂਕੜੇ ਕਿੱਲੇ ਤਬਾਹ ਕਰਦੀ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਗਰਾਓਂ

ਪਿੰਡ ਮਲਕ 'ਚ ਲਗਾਤਾਰ ਕੋਰੋਨਾ ਮਾਮਲੇ ਵਧਣ ਕਾਰਨ ਡਰ ਦਾ ਮਾਹੌਲ

ਜਗਰਾਉਂ, 11 ਮਈ (ਗੁਰਦੀਪ ਸਿੰਘ ਮਲਕ)- ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੇ ਕੋਰੋਨਾ ਵਾਇਰਸ ਨੇ ਵੱਡੇ ਸ਼ਹਿਰਾਂ ਤੋਂ ਬਾਅਦ ਹੁਣ ਕਸਬਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੀ ਆਪਣੀ ਲਪੇਟ 'ਚ ਲਿਆਉਣਾ ਸ਼ੁਰੂ ਕਰ ਦਿੱਤਾ ਹੈ | ਜਗਰਾਉਂ ਸ਼ਹਿਰ ਦੀ ਹੱਦ ਨਾਲ ਲੱਗਦੇ ਪਿੰਡ ਮਲਕ 'ਚ ਲਗਾਤਾਰ ਕੋਰੋਨਾ ਪੀੜ੍ਹਤ ਮਰੀਜ਼ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਵੱਲੋਂ ਪਿੰਡ 'ਚ ਕੁਝ ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਦੀ ਰਿਪੋਰਟ ਦੇਖ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਚੁੱਕੀ ਹੈ | ਬੀਤੇ ਦਿਨੀਂ ਪਿੰਡ ਮਲਕ ਦੀ ਇਕ ਔਰਤ ਦੀ ਮੌਤ ਤੋਂ ਬਾਅਦ ਪਿੰਡ 'ਚ 6 ਹੋਰ ਕੋਰੋਨਾ ਪਾਜ਼ੀਟਿਵ ਆਏ ਹਨ ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਘਰਾਂ 'ਚ ਇਕਾਂਤਵਾਸ ਕਰ ਦਿੱਤਾ ਹੈ | ਪਰ ਭਰੋਸੇਯੋਗ ਸੂਤਰਾਂ ਅਨੁਸਾਰ ਇਸ ਪਿੰਡ 'ਚ ਹੋਰ ਵੀ ਕਈ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ੱਕੀ ਮਰੀਜ ਹਨ | ਜਿਨ੍ਹਾਂ ਵੱਲੋਂ ਕੋਰੋਨਾ ਦੇ ਟੈਸਟ ਤੋਂ ਕੰਨੀ ਕਤਰਾਉਦਿਆਂ ਗੁਪਤ ਰੂਪ 'ਚ ਝੋਲਾਛਾਪ ਡਾਕਟਰਾਂ ਤੋਂ ਆਪਣਾ ਇਲਾਜ ਕਰਵਾਕੇ ਜਿਥੇ ਆਪਣੀ ਜ਼ਿੰਦਗੀ ਨੂੰ ਦਾਅ 'ਤੇ ਲਾ ਰੱਖਿਆ ਹੈ | ਦੂਜੇ ਪਾਸੇ ਪਿੰਡ 'ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੀ ਜਾਣਕਾਰੀ ਸਿਹਤ ਵਿਭਾਗ ਵਲੋਂ ਪੁਲਿਸ ਵਿਭਾਗ ਨੂੰ ਦਿੱਤੀ ਗਈ ਹੈ ਅਤੇ ਪਿੰਡ 'ਚ ਸਰਕਾਰ ਦੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਬਾਰੇ ਕਿਹਾ ਗਿਆ ਹੈ | ਜਗਰਾਉਂ ਪੁਲਿਸ ਥਾਣਾ ਸਦਰ ਜਗਰਾਉਂ ਦੇ ਇੰਚਾਰਜ ਜਸਪਾਲ ਸਿੰਘ ਧਾਲੀਵਾਲ ਵੱਲੋਂ ਖੁਦ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅਨਾਊਮੈਂਟ ਕਰਵਾਕੇ ਲੋਕਾਂ ਨੂੰ ਘਰਾਂ 'ਚ ਹੀ ਰਹਿਣ ਅਤੇ ਸ਼ੱਕੀ ਮਰੀਜ਼ਾਂ ਨੂੰ ਤੁਰੰਤ ਆਪਣੇ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਪਿੰਡ ਦੇ ਹਲਾਤ ਨਾ ਸੁਧਰੇ ਤੇ ਪੁਲਿਸ ਵਿਭਾਗ ਨੂੰ ਪਿੰਡ ਸੀਲ ਕਰਨ ਲਈ ਮਜਬੂਰ ਹੋਣਾ ਪੈਵੇਗਾ | ਇਸ ਦੌਰਾਨ ਇੰਸਪੈਟਰ ਜਸਪਾਲ ਸਿੰਘ ਵਲੋਂ ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਵੱਖ-ਵੱਖ ਪਿੰਡ 'ਚ ਕੋਰੋਨਾ ਜਾਂਚ ਕੈਂਪਾਂ ਦਾ ਆਯੋਜਨ ਕੀਤਾ ਗਿਆ | ਪਿੰਡ ਬੁਜਰਗ 'ਚ 50 ਤੋਂ ਵੱਧ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ ਅਤੇ 90 ਲੋਕਾਂ ਨੂੰ ਮਾਸਕ ਵੰਡੇ ਗਏ | ਸਿਵਲ ਹਸਪਤਾਲ ਹਠੂਰ ਦੀ ਸੀਨੀਅਰ ਮੈਡੀਕਲ ਅਫ਼ਸਰ ਰਮਿੰਦਰ ਕੌਰ ਨੇ ਦੱਸਿਆ ਕਿ ਪਿੰਡ ਮਲਕ ਤੋਂ ਇਲਾਵਾ ਖੇਤਰ ਦੇ ਹੋਰ ਕਈ ਪਿੰਡਾਂ 'ਚ ਕੋਰਨਾ ਨਾਲ ਪੀੜ੍ਹਤ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ |

ਕੋਰੋਨਾ ਕਾਲ 'ਚ ਸਕੂਲਾਂ ਲਈ ਵਾਧੂ ਫੰਡ ਨਹੀਂ, ਕੋਵਿਡ ਸੈਂਟਰ ਵਧਾਉਣ ਦੀ ਲੋੜ-ਇਯਾਲੀ

ਮੁੱਲਾਂਪੁਰ-ਦਾਖਾ, 11 ਮਈ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਪੀੜਤ ਮਰੀਜ਼ਾਂ ਨਾਲ ਭਰੇ ਹਸਪਤਾਲਾਂ ਅੰਦਰ ਮਰੀਜ਼ਾਂ ਲਈ ਉਚਿਤ ਇਲਾਜ, ਕੋਰੋਨਾ ਕੇਅਰ ਸੈਂਟਰ 'ਚ ਵਾਧਾ ਜਾਂ ਟੀਕਾਕਰਨ ਦੀ ਰੁਕੀ ਰਫ਼ਤਾਰ ਮੁੜ ਲੀਹਾਂ 'ਤੇ ਲਿਆਉਣ ਦੀ ਥਾਂ ਸਰਕਾਰ ਵਿਚ ਮੁੱਖ ਸਕੱਤਰ ਵਿਨੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦਾ 223ਵਾਂ ਦਿਨ ਕੋਰੋਨਾ ਪੀੜਤਾਂ ਲਈ ਸਰਕਾਰ ਪਾਸੋਂ ਮੰਗੇ ਪ੍ਰਬੰਧ

ਜਗਰਾਉਂ, 11 ਮਈ (ਜੋਗਿੰਦਰ ਸਿੰਘ)- ਮੌਸਮ ਦੀ ਖ਼ਰਾਬੀ, ਬਾਰਿਸ਼ ਦੇ ਬਾਵਜੂਦ ਸਥਾਨਕ ਰੇਲ ਪਾਰਕ ਜਗਰਾਉਂ ਵਿਖੇ 223ਵੇਂ ਦਿਨ ਵੀ ਕਿਸਾਨ ਮਜ਼ਦੂਰ ਧਰਨਾ ਜਾਰੀ ਰਿਹਾ | ਅੱਜ ਦੇ ਇਸ ਧਰਨੇ 'ਚ ਇਕੱਤਰ ਕਿਸਾਨਾਂ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ...

ਪੂਰੀ ਖ਼ਬਰ »

ਡੀ.ਐੱਸ.ਪੀ. ਭਨੋਟ ਦੀ ਅਗਵਾਈ ਹੇਠ ਸਿੱਧਵਾਂ ਬੇਟ 'ਚ ਫਲੈਗ ਮਾਰਚ

ਸਿੱਧਵਾਂ ਬੇਟ, 11 ਮਈ (ਜਸਵੰਤ ਸਿੰਘ ਸਲੇਮਪੁਰੀ)- ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਖ਼ਤਰਨਾਕ ਪ੍ਰਭਾਵ ਨੂੰ ਰੋਕਣ ਲਈ ਸਿਹਤ ਅਤੇ ਸਿਵਲ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਵੀ ਆਪਣੀ ਅੀਹਮ ਭੂਮਿਕਾ ਨਿਭਾਉਂਦਾ ਵਿਖਾਈ ਦੇ ਰਿਹਾ ਹੈ | ਸੂਬਾ ਸਰਕਾਰ ...

ਪੂਰੀ ਖ਼ਬਰ »

ਮਹਾਂਮਾਰੀ ਰੋਕਣ ਲਈ ਲੋਕ ਵੀ ਸਹਿਯੋਗ ਦੇਣ-ਐੱਸ.ਡੀ.ਐੱਮ. ਰਾਏਕੋਟ

ਰਾਏਕੋਟ, 11 ਮਈ (ਬਲਵਿੰਦਰ ਸਿੰਘ ਲਿੱਤਰ)-ਦੂਜੀ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਪੈਂਦਾ ਹੋਏ ਹਾਲਾਤ ਅਤੇ ਸਬ-ਡਵੀਜ਼ਨ ਰਾਏਕੋਟ 'ਚ ਬਚਾਅ ਦੇ ਪ੍ਰਬੰਧਾਂ ਸਬੰਧੀ ਰਾਏਕੋਟ ਦੇ ਐੱਸ.ਡੀ.ਐੱਮ ਡਾ. ਹਿਮਾਂਸ਼ੂ ਗੁਪਤਾ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਆਖਿਆ ਕਿ ਕੋਵਿਡ-19 ਦੀ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੀ ਰਮਨਦੀਪ ਕੌਰ ਬਣੀ 'ਧੀ ਪੰਜਾਬ ਦੀ 2021'

ਗੁਰੂਸਰ ਸੁਧਾਰ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)-ਟੀਮ ਜੇ.ਐਸ.ਆਰ. ਵਲੋਂ ਪੰਜਾਬੀ ਇਤਿਹਾਸ, ਸੱਭਿਆਚਾਰ ਤੇ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਦੂਜੇ ਸਾਲ ਯੂ-ਟਿਊਬ ਚੈਨਲ 'ਤੇ ਕਰਵਾਇਆ ਗਿਆ ਸੱਭਿਆਚਾਰਕ ਮੁਕਾਬਲਾ 'ਧੀ ਪੰਜਾਬ ਦੀ 2021' ਅਮਿੱਟ ਯਾਦਾਂ ਛੱਡਦਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਤਲਵੰਡੀ ਵਲੋਂ ਜਥੇ: ਗੁਰਦੇਵ ਸਿੰਘ ਕਾਲਸਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ

ਰਾਏਕੋਟ, 11 ਮਈ (ਬਲਵਿੰਦਰ ਸਿੰਘ ਲਿੱਤਰ)- ਪਿੰਡ ਕਾਲਸਾਂ ਦੇ ਸਾਬਕਾ ਸਰਪੰਚ ਜਥੇਦਾਰ ਗੁਰਦੇਵ ਸਿੰਘ ਦੀ ਮੌਤ 'ਤੇ ਉਨ੍ਹਾਂ ਦੇ ਪੁੱਤਰ ਗੁਰਜੰਟ ਸਿੰਘ ਗਿੱਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਵਲੋਂ ਦੁੱਖ ਸਾਂਝਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੈਕਚਰਾਰ ਜਗਰੂਪ ਸਿੰਘ ਦੀ ਮਾਤਾ ਦਾ ਦਿਹਾਂਤ

ਜਗਰਾਉਂ, 11 ਮਈ (ਜੋਗਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ ਲੈਕਚਰਾਰ ਜਗਰੂਪ ਸਿੰਘ ਅਤੇ ਕਾਨੂੰਗੋ ਸਰਬਜੀਤ ਸਿੰਘ ਦੇ ਮਾਤਾ ਸਵਰਨ ਕੌਰ ਅਚਨਚੇਤ ਵਿਛੋੜਾ ਦੇ ਗਏ | ਮਾਤਾ ਸਵਰਨ ਕੌਰ, ਪਿੰਡ ਸ਼ੇਰਪੁਰ ਕਲਾਂ ਦੇ ਸਵਰਗੀ ਸਾਬਕਾ ਸਰਪੰਚ ਜੋਰਾ ਸਿੰਘ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ 'ਚ 'ਮਾਂ ਦਿਵਸ' ਮਨਾਇਆ

ਚੌਂਕੀਮਾਨ, 11 ਮਈ (ਤੇਜਿੰਦਰ ਸਿੰਘ ਚੱਢਾ)- ਗੁਰੁੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਪਿ੍ੰ: ਪਵਨ ਸੂਦ ਦੀ ਅਗਵਾਈ ਹੇਠ ਮਾਂ ਦਿਵਸ ਮਨਾਇਆ ਗਿਆ, ਜਿਸ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਅਤੇ ਕਵਿਤਾਵਾਂ ...

ਪੂਰੀ ਖ਼ਬਰ »

ਰਜਵਾਹਿਆਂ ਦੀ ਸਫ਼ਾਈ ਨੂੰ ਲੈ ਕੇ ਨਹਿਰੀ ਵਿਭਾਗ ਕੁੰਭਕਰਨੀ ਨੀਂਦ ਸੁੱਤਾ

ਸਿੱਧਵਾਂ ਬੇਟ, 11 ਮਈ (ਜਸਵੰਤ ਸਿੰਘ ਸਲੇਮਪੁਰੀ)- ਸਥਾਨਕ ਕਸਬੇ ਦੇ ਕੋਲੋਂ ਗੁਜ਼ਰਦੀ ਸਿੱਧਵਾਂ ਬਰਾਂਚ ਨਹਿਰ ਵਿਚੋਂ ਨਿਕਲਣ ਵਾਲੇ ਰਜਵਾਹਿਆਂ ਨੂੰ ਲੈ ਕੇ ਨਹਿਰੀ ਵਿਭਾਗ ਅਜੇ ਤੱਕ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ, ਜਦਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਇਕ ਮਹੀਨੇ ਨੂੰ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਜਲਾਲਦੀਵਾਲ 'ਚ ਈ.ਟੀ.ਟੀ. ਦਾ ਨਤੀਜਾ ਸ਼ਾਨਦਾਰ

ਰਾਏਕੋਟ, 11 ਮਈ (ਬਲਵਿੰਦਰ ਸਿੰਘ ਲਿੱਤਰ)- ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਜਲਾਲਦੀਵਾਲ (ਰਾਏਕੋਟ) ਨੇ ਈ.ਟੀ.ਟੀ. ਸਾਲ-ਦੂਜਾ ਦੇ ਨਤੀਜੇ 'ਚ ਨਾਮਣਾ ਖੱਟਿਆ | ਨਤੀਜੇ ਸ਼ਾਨਦਾਰ ਆਉਣ 'ਤੇ ਵਿਦਿਆਰਥੀਆਂ ਨੂੰ ਪ੍ਰਬੰਧਕੀ ਕਮੇਟੀ ਵਲੋਂ ਵਧਾਈਆਂ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

200 ਸਾਲ ਪੁਰਾਣਾ ਤੇ ਹਲਕਾ ਦਾਖਾ ਦਾ ਮੋਹਰੀ ਪਿੰਡ ਕੁਲਾਰ

ਤੇਜਿੰਦਰ ਸਿੰਘ ਚੱਢਾ 90565-00006 ਚੌ ਾਕੀਮਾਨ-ਪਿੰਡ ਕੁਲਾਰ ਹਲਕਾ ਦਾਖਾ ਦੇ ਮੋਹਰੀ ਪਿੰਡਾਂ 'ਚੋਂ ਇਕ ਹੈ ਜੋ 200 ਸਾਲ ਪੁਰਾਣਾ ਪਿੰਡ ਹੈ | ਸਰਪੰਚ ਹਰਜੀਤ ਸਿੰਘ ਕੁਲਾਰ ਤੇ ਬਲਾਕ ਸੰਮਤੀ ਸੁਧਾਰ ਦੇ ਵਾਈਸ ਚੇਅਰਮੈਨ ਹਰਮਨਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਗ੍ਰਾਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ 35 ਹਜ਼ਾਰ ਦੇਵੇ-ਭਾਜਪਾ ਆਗੂ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)- ਕੋਰੋਨਾ ਦੀ ਗੰਭੀਰ ਸਮੱਸਿਆ ਵਿਚ ਪੰਜਾਬ ਆਪਣੇ ਮੰਤਰੀ ਨੇਤਾਵਾਂ ਦੀ ਰਾਜਨੀਤੀ ਵਿਚ ਉਲਝ ਗਈ | ਉਧਰ ਭਾਜਪਾ ਸਰਕਾਰਾਂ ਨੇ ਹਰਿਆਣਾ, ਯੂ.ਪੀ., ਉਤਰਾਖੰਡ ਆਦਿ ਵਿਚ ਰਾਹਤ ਦੇ ਦਿੱਤੀ ਹੈ | ਇਹ ਕਹਿਣਾ ਹੈ ਭਾਜਪਾ ਦੇ ਪ੍ਰਦੇਸ਼ ਕੋਰੋਨਾ ...

ਪੂਰੀ ਖ਼ਬਰ »

ਕੋਠੇ ਪੋਨਾ ਵਿਖੇ ਚੋਰੀ ਕਰਨ ਵਾਲੇ ਦੋ ਚੋਰ ਕਾਬੂ

ਜਗਰਾਉਂ/ਚੌਂਕੀਮਾਨ, 11 ਮਈ (ਜੋਗਿੰਦਰ ਸਿੰਘ, ਤੇਜਿੰਦਰ ਸਿੰਘ ਚੱਢਾ)- ਚੌਂਕੀਮਾਨ ਪੁਲਿਸ ਚੌਕੀ ਵਲੋਂ ਪਿੰਡ ਕੋਠੇ ਪੋਨਾ ਵਿਖੇ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ ਕਾਬੂ ਕੀਤਾ | ਇਸ ਮੌਕੇ ਚੌਕੀ ਇੰਚਾਰਜ ਸਬ-ਇੰਸਪੈਕਟਰ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਡੀ.ਸੀ. ਤਾਲਾਬੰਦੀ ਦੇ ਹੁਕਮਾਂ ਨੂੰ ਮੁੜ ਵਿਚਾਰਨ-ਭਾਈ ਗਰੇਵਾਲ

ਜਗਰਾਉਂ, 11 ਮਈ (ਜੋਗਿੰਦਰ ਸਿੰਘ)-ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਲੁਧਿਆਣਾ ਦੇ ਡੀ.ਸੀ. ਵਲੋਂ ਸਵੇਰੇ 5 ਵਜੇ ਤੋਂ ਲੈ ਕੇ 12 ਵਜੇ ਤੱਕ ਦੇ ਦਿੱਤੇ ਸਮੇਂ ਕਰਕੇ ਬਹੁਤ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਬਾਜ਼ਾਰਾਂ ਅੰਦਰ ਵੱਡੀ ਭੀੜ, ...

ਪੂਰੀ ਖ਼ਬਰ »

ਕੇਸ ਡੀ.ਈ.ਓ. ਨੂੰ ਭੇਜਿਆ ਜਾ ਚੁੱਕਾ-ਪਿ੍ੰ: ਅਹੂਜਾ ਸਮਾਰਟ ਸਕੂਲ ਹੰਬੜਾਂ 'ਚ ਕਾਮਰਸ ਗਰੁੱਪ ਸ਼ੁਰੂ ਹੋਵੇ-ਪ੍ਰਧਾਨ ਹੰਬੜਾਂ, ਸਰਪੰਚ ਜੱਗਾ

ਹੰਬੜਾਂ, 11 ਮਈ (ਮੇਜਰ ਹੰਬੜਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ 'ਚ ਕਾਮਰਸ ਗਰੁੱਪ ਸ਼ੁਰੂ ਕਰਨ ਸਬੰਧੀ ਕਾਂਗਰਸ ਦੇ ਸੁਬਾਈ ਆਗੂ ਮਨਜੀਤ ਸਿੰਘ ਹੰਬੜਾਂ ਅਤੇ ਸਰਪੰਚ ਰਣਜੋਧ ਸਿੰਘ ਜੱਗਾ ਵਲੋਂ ਪਿ੍ੰ: ਚਰਨਜੀਤ ਕੌਰ ਅਹੂਜਾ ਨੂੰ ਮਿਲ ਕੇ ਇਲਾਕੇ ਦੇ ...

ਪੂਰੀ ਖ਼ਬਰ »

ਸਿਤਾਰ ਮੁਹੰਮਦ ਰਾਮਗੜ੍ਹ ਸਰਦਾਰਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਇਜ਼ਹਾਰ

ਮਲੌਦ, 11 ਮਈ (ਦਿਲਬਾਗ ਸਿੰਘ ਚਾਪੜਾ, ਸਹਾਰਨ ਮਾਜਰਾ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਮੁਸਲਿਮ ਭਾਈਚਾਰੇ ਦੀ ਸੀਨੀਅਰ ਆਗੂ ਸਿਤਾਰ ਮੁਹੰਮਦ ਰਾਮਗੜ੍ਹ ਸਰਦਾਰਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਮੁਸਲਿਮ ਭਾਈਚਾਰੇ ਸਬੰਧੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ...

ਪੂਰੀ ਖ਼ਬਰ »

ਤਾਰਾਂ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕਿਸਾਨਾਂ ਨੇ ਕੀਤੇ ਪੁਲਿਸ ਹਵਾਲੇ

ਜਗਰਾਉਂ, 11 ਮਈ (ਜੋਗਿੰਦਰ ਸਿੰਘ)- ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਕਾਰਨ ਪਿਛਲੇ ਲੰਬੇ ਸਮੇਂ ਪ੍ਰੇਸ਼ਾਨ ਜਗਰਾਉਂ ਇਲਾਕੇ ਦੇ ਕਿਸਾਨ ਭਾਵੇਂ ਅਨੇਕਾਂ ਵਾਰ ਇਸ ਮੁੱਦੇ 'ਤੇ ਪੁਲਿਸ ਨੂੰ ਸ਼ਿਕਾਇਤਾਂ ਦੇ ਚੁੱਕੇ ਸਨ, ਪਰ ਪੁਲਿਸ ਤਾਂ ਇਸ ਤਾਰ ਗਰੋਹ ਨੂੰ ਕਾਬੂ ਕਰਨ ...

ਪੂਰੀ ਖ਼ਬਰ »

ਅਕਾਲੀ ਦਲ ਵਪਾਰ ਵਿੰਗ ਦੇ ਕੌਮੀ ਮੀਤ ਪ੍ਰਧਾਨ ਯਸ਼ਪਾਲ ਬਿੱਟੂ ਜੈਨ ਸਨਮਾਨਿਤ

ਰਾਏਕੋਟ, 11 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਕੌਮੀ ਪ੍ਰਧਾਨ ਵਿਧਾਇਕ ਐਨ.ਕੇ ਸ਼ਰਮਾ ਵਲੋਂ ਰਾਏਕੋਟ ਸ਼ਹਿਰ ਦੇ ਉੱਘੇ ਵਪਾਰੀ ਆਗੂ ਯਸਪਾਲ ਬਿੱਟੂ ਜੈਨ ਨੂੰ ਵਪਾਰ ਮੰਡਲ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ

ਰਾਏਕੋਟ, 11 ਮਈ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਦੇ ਪਿੰਡ ਭੈਣੀ ਬੜਿੰਗਾਂ ਦੇ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕੀਤੀ | ਇਸ ਸਬੰਧੀ ਪੁਲਿਸ ਥਾਣਾ ਸਦਰ ਰਾਏਕੋਟ ਦੇ ਐਸ.ਐਚ.ਓ. ਅਜੈਬ ਸਿੰਘ ਨੇ ਦੱਸਿਆ ਕਿ ਪਿੰਡ ਭੈਣੀ ...

ਪੂਰੀ ਖ਼ਬਰ »

ਭਾਕਿਯੂ (ਡਕੌਂਦਾ) ਇਕਾਈ ਦਾ ਗਠਨ

ਜਗਰਾਉਂ, 11 ਮਈ (ਜੋਗਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਵਿੱਤ ਸਕੱਤਰ ਧਰਮ ਸਿੰਘ ਸੂਜਾਪੁਰ, ਕਿਸਾਨ ਆਗੂ ਦਰਸ਼ਨ ਸਿੰਘ ਰਾਜੋਆਣਾ ਵਲੋਂ ਪਿੰਡ ਹਾਂਸ ਕਲਾਂ 'ਚ ਇਕਾਈ ਦਾ ਗਠਨ ਕੀਤਾ ਗਿਆ | ਕਿਸਾਨ ਆਗੂ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ

ਭੰੂਦੜੀ, 11 ਮਈ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ ਭੂੰਦੜੀ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਮਾਨਯੋਗ ਵਧੀਕ ਮੁੱਖ ਸਕੱਤਰ ਪੰਜਾਬ ਅਨਿੱਰਧ ਤਿਵਾੜੀ, ਡਾਇਰੈਕਟਰ ਖੇਤੀਬਾੜੀ ਅਤੇ ...

ਪੂਰੀ ਖ਼ਬਰ »

ਸਮਾਰਟ ਸਕੂਲ ਹੰਬੜਾਂ 'ਚ ਕਾਮਰਸ ਗਰੁੱਪ ਸ਼ੁਰੂ ਹੋਵੇ-ਪ੍ਰਧਾਨ ਹੰਬੜਾਂ, ਸਰਪੰਚ ਜੱਗਾ

ਹੰਬੜਾਂ, 11 ਮਈ (ਮੇਜਰ ਹੰਬੜਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ 'ਚ ਕਾਮਰਸ ਗਰੁੱਪ ਸ਼ੁਰੂ ਕਰਨ ਸਬੰਧੀ ਕਾਂਗਰਸ ਦੇ ਸੁਬਾਈ ਆਗੂ ਮਨਜੀਤ ਸਿੰਘ ਹੰਬੜਾਂ ਅਤੇ ਸਰਪੰਚ ਰਣਜੋਧ ਸਿੰਘ ਜੱਗਾ ਵਲੋਂ ਪਿ੍ੰ: ਚਰਨਜੀਤ ਕੌਰ ਅਹੂਜਾ ਨੂੰ ਮਿਲ ਕੇ ਇਲਾਕੇ ਦੇ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ ਆਨਲਾਈਨ ਵੈਬੀਨਾਰ ਕਰਵਾਇਆ

ਚੌਂਕੀਮਾਨ, 11 ਮਈ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਅਰਥ ਸ਼ਾਸਤਰ ਅਤੇ ਰਾਜਨੀਤੀ ...

ਪੂਰੀ ਖ਼ਬਰ »

ਹੰਬੜਾਂ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ

ਹੰਬੜਾਂ, 11 ਮਈ (ਮੇਜਰ ਹੰਬੜਾਂ)- ਲੁਧਿਆਣਾ ਜ਼ਿਲ੍ਹੇ 'ਚ ਤੇਜ਼ੀ ਨਾਲ ਵੱਧ ਰਹੀ ਕੋਰੋਨਾ ਮਹਾਂਮਾਰੀ 'ਤੋਂ ਚਿੰਤਤ ਪ੍ਰਸ਼ਾਸਨ ਵੱਲੋਂ ਦਿੱਤੇ ਸਖ਼ਤ ਅਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੁਲਿਸ ਚੌਕੀ ਹੰਬੜਾਂ ਦੇ ਇੰਚਾਰਜ ਹਰਪਾਲ ਸਿੰਘ ...

ਪੂਰੀ ਖ਼ਬਰ »

ਸੰਸਥਾ ਨੇ ਰਿਕਸ਼ਾ ਚਾਲਕਾਂ ਨੂੰ ਵੰਡਿਆ ਸੁੱਕਾ ਰਾਸ਼ਨ

ਜਗਰਾਉਂ, 11 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਦੇ ਦੂਸਰੇ ਦੌਰ ਵਿਚ ਹੋਈ ਤਾਲਾਬੰਦੀ ਨੇ ਲੋੜਵੰਦ ਪਰਿਵਾਰਾਂ ਨੂੰ ਰੋਟੀ ਦੇ ਲਾਲੇ ਪਾ ਦਿੱਤੇ ਹਨ | ਇਨ੍ਹਾਂ ਲੋੜਵੰਦ ਪਰਿਵਾਰਾਂ ਦੀ ਬਾਂਹ ਫੜਨ ਲਈ ਸਮਾਜ ਸੇਵੀ ਸੰਸਥਾ ਕਰ ਭਲਾ ਹੋ ਭਲਾ ਅੱਗੇ ਆਈ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਰ ਸਵਾਰ ਕਾਬੂ

ਖੰਨਾ, 11 ਮਈ (ਮਨਜੀਤ ਸਿੰਘ ਧੀਮਾਨ)- ਖੰਨਾ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਉਦੋਂ ਸਫਲਤਾ ਮਿਲੀ, ਜਦੋਂ 2 ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ¢ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX