ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਹ ਮੋਗਾ ਸ਼ਹਿਰ ਵਾਸੀਆਂ ਦੀ ਬਦਕਿਸਮਤੀ ਹੀ ਹੈ ਕਿ ਪਹਿਲਾਂ ਚਾਰ ਸਾਲ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਇਕ ਹੀ ਪਾਰਟੀ ਦੇ ਦੋ ਧੜੇ ਸਾਰਾ ਸਮਾਂ ਇਕ ਦੂਸਰੇ ਦੇ ਵਿਰੋਧ ਵਿਚ ਹੀ ਖੜ੍ਹੇ ਰਹੇ ਤੇ ਸ਼ਹਿਰ ਦਾ ਵਿਕਾਸ ਕਰਵਾਉਣ ਦੀ ਬਜਾਏ ਇਕ ਦੂਸਰੇ ਨੂੰ ਠਿੱਬੀ ਲਾਉਣ ਲਈ ਹੀ ਉਤਾਵਲੇ ਰਹੇ, ਜਿਸ ਦਾ ਖ਼ਮਿਆਜ਼ਾ ਸ਼ਹਿਰ ਵਾਸੀਆਂ ਨੂੰ ਵਿਕਾਸ ਦੀ ਬਲੀ ਦੇ ਰੂਪ ਵਿਚ ਭੁਗਤਣਾ ਪਿਆ ਪਰ ਜਦੋਂ ਕਰੀਬ ਸਾਲ ਪਹਿਲਾਂ ਚੋਣਾਂ ਕਰਵਾਉਣ ਲਈ ਨਗਰ ਨਿਗਮ ਮੋਗਾ ਦਾ ਸਮਾਂ ਪੂਰਾ ਹੋ ਗਿਆ ਸੀ ਤਾਂ ਸ਼ਹਿਰ ਵਾਸੀਆਂ ਨੂੰ ਆਸ ਦੀ ਕਿਰਨ ਦਿਖਾਈ ਦਿੱਤੀ ਸੀ ਕਿ ਹੁਣ ਹੋਣ ਵਾਲੀ ਚੋਣ 'ਚ ਮੋਗਾ ਸ਼ਹਿਰ ਨੂੰ ਅਜਿਹਾ ਮੇਅਰ ਮਿਲ ਜਾਵੇਗਾ ਜੋ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮੁੜ ਤੋਂ ਲੀਹ 'ਤੇ ਲੈ ਆਵੇਗਾ ਪਰ ਜਦੋਂ ਪਹਿਲਾਂ ਤਾਂ ਕੋਰੋਨਾ ਕਾਰਨ ਨਗਰ ਨਿਗਮ ਦੀਆਂ ਚੋਣਾਂ ਅੱਗੇ ਪੈ ਗਈਆਂ ਤੇ ਫਿਰ 14 ਫਰਵਰੀ ਨੂੰ 50 ਵਾਰਡਾਂ ਦੀਆਂ ਹੋਈਆਂ ਚੋਣਾਂ ਦੇ 17 ਫਰਵਰੀ ਨੂੰ ਆਏ ਨਤੀਜੇ, ਜਿਸ ਵਿਚ ਸੱਤਾਧਾਰੀ ਪਾਰਟੀ ਦੇ 20 ਕੌਂਸਲਰ, ਸ਼੍ਰੋਮਣੀ ਅਕਾਲੀ ਦਲ ਦੇ 15 ਕੌਂਸਲਰ, ਆਮ ਆਦਮੀ ਪਾਰਟੀ ਦੇ 4 ਕੌਂਸਲਰ, ਭਾਜਪਾ ਦਾ 1 ਕੌਂਸਲਰ ਤੇ ਆਜ਼ਾਦ ਤੌਰ 'ਤੇ 10 ਕੌਂਸਲਰ ਚੁਣੇ ਗਏ ਸਨ ਜੋ ਬਾਅਦ ਵਿਚ ਵਿਧਾਇਕ ਹਰਜੋਤ ਕਮਲ ਦੀ ਹਾਜ਼ਰੀ ਵਿਚ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ ਨਾਲ ਸੱਤਾਧਾਰੀ ਧਿਰ ਕੋਲ ਬਹੁਮਤ ਦਾ ਅੰਕੜਾ ਪੂਰਾ ਹੋਣ ਦੇ ਬਾਵਜੂਦ ਉਹ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਮੇਅਰ ਦੀ ਚੋਣ ਨਹੀਂ ਕਰਵਾ ਸਕੀ ਤਾਂ ਮੋਗਾ ਸ਼ਹਿਰ ਦੇ ਵਿਕਾਸ ਦੀ ਉਮੀਦ ਸ਼ਹਿਰ ਵਾਸੀਆਂ ਲਈ ਹੋਰ ਲੰਬੀ ਹੋ ਗਈ | ਪਰ ਹੁਣ ਪਤਾ ਲੱਗਾ ਹੈ ਕਿ ਨਗਰ ਨਿਗਮ ਮੋਗਾ ਦੇ ਜੇਤੂ ਰਹੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਅਤੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਦੀ ਚੋਣ ਲਈ ਮਿਤੀ 13 ਮਈ ਨਿਸ਼ਚਤ ਕੀਤੀ ਗਈ ਹੈ ਅਤੇ ਇਸ ਸਬੰਧੀ ਸਾਰੇ ਕੌਂਸਲਰਾਂ ਨੂੰ ਪ੍ਰਸ਼ਾਸਨ ਵਲੋਂ ਚਿੱਠੀਆਂ ਵੀ ਮਿਲ ਚੁੱਕੀਆਂ ਹਨ | ਕੌਂਸਲਰ ਇਸ ਸਹੁੰ ਚੁੱਕ ਸਮਾਗਮ ਅਤੇ ਹੋਣ ਵਾਲੀ ਚੋਣ ਨੂੰ ਲੈ ਕੇ ਪੱਬਾਂ ਭਾਰ ਵੀ ਹੋ ਚੁੱਕੇ ਹਨ ਕਿਉਂਕਿ ਜਿੱਥੇ ਸੱਤਾਧਾਰੀ ਧਿਰ ਦੇ ਕਈ ਕੌਂਸਲਰ ਆਪਣੇ ਸਿਰ 'ਤੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਤਾਜ ਸਜਾਉਣ ਲਈ ਕਾਹਲੇ ਹਨ ਉੱਥੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨ ਲਈ ਸਫ਼ਬੰਦੀ ਸ਼ੁਰੂ ਕਰ ਦਿੱਤੀ ਗਈ ਹੈ ਜਦੋਂ ਕਿ ਆਮ ਆਦਮੀ ਪਾਰਟੀ ਹਾਲ ਦੀ ਘੜੀ ਨਿਰਪੱਖ ਹੋ ਕੇ ਵਿਚਰਨ ਦੇ ਮੂੜ੍ਹ ਵਿਚ ਦਿਖਾਈ ਦੇ ਰਹੀ ਹੈ | ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਸ ਹੋਣ ਵਾਲੀ ਚੋਣ ਲਈ ਸੱਤਾਧਾਰੀ ਧਿਰ ਕਾਂਗਰਸ ਹਾਈਕਮਾਂਡ ਵਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਨਾਂਅ ਚੋਣ ਅਬਜ਼ਰਵਰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਲਿਆਂਦੇ ਜਾਣ ਵਾਲੇ ਲਿਫ਼ਾਫ਼ੇ ਵਿਚੋਂ ਹੀ ਨਿਕਲੇਗਾ, ਪਰ ਲਿਫ਼ਾਫ਼ੇ ਵਿਚੋਂ ਨਿਕਲਣ ਵਾਲੇ ਉਮੀਦਵਾਰਾਂ ਦੇ ਨਾਂਅ 'ਤੇ ਸੱਤਾਧਾਰੀ ਧਿਰ ਦੇ ਕੌਂਸਲਰਾਂ ਵਿਚ ਸਹਿਮਤੀ ਬਣਦੀ ਹੈ ਜਾਂ ਨਹੀਂ ਇਹ ਵੇਖਣਯੋਗ ਹੋਵੇਗਾ ਕਿਉਂਕਿ ਇਨ੍ਹਾਂ ਅਹੁਦਿਆਂ ਦੇ ਤਾਜ ਆਪਣੇ ਸਿਰ ਸਜਾਉਣ ਲਈ ਕਈ ਕੌਂਸਲਰਾਂ ਵਲੋਂ ਆਪਣੀਆਂ ਗੋਟੀਆਂ ਫਿੱਟ ਕਰਨ ਲਈ ਹਰ ਵਾਹ ਲਗਾਈ ਗਈ ਹੈ | ਬੇਸ਼ੱਕ ਪਿਛਲੇ ਦਿਨੀਂ ਕੈਬਨਿਟ ਮੰਤਰੀ ਆਸ਼ੂ ਵਲੋਂ ਪਾਰਟੀ ਦੇ ਕੌਂਸਲਰਾਂ ਤੇ ਹਲਕਾ ਵਿਧਾਇਕ ਨਾਲ ਕੀਤੀ ਗਈ ਮੀਟਿੰਗ ਉਪਰੰਤ ਸਾਰੇ ਕੌਂਸਲਰਾਂ ਤੇ ਵਿਧਾਇਕ ਵਲੋਂ ਚੋਣ ਦੇ ਅਧਿਕਾਰ ਹਾਈਕਮਾਂਡ ਨੂੰ ਦਿੱਤੇ ਗਏ ਸਨ ਪਰ ਮੌਕੇ ਉੱਪਰ ਸਥਿਤੀ ਕੋਈ ਵੀ ਕਰਵੱਟ ਲੈ ਸਕਦੀ ਹੈ ਕਿਉਂਕਿ ਪਿਛਲੀ ਵਾਰ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਭੇਜੀ ਗਈ ਪਰਚੀ 'ਤੇ ਮੇਅਰ ਲਈ ਜਿਸ ਦਾ ਨਾਂਅ ਭੇਜਿਆ ਗਿਆ ਸੀ ਨੂੰ ਇਕ ਧੜੇ ਵਲੋਂ ਮੌਕੇ 'ਤੇ ਹੀ ਨਾਕਾਰ ਦਿੱਤਾ ਗਿਆ ਸੀ ਤੇ ਸਥਿਤੀ ਵੋਟਾਂ ਪਵਾਉਣ ਤੱਕ ਚਲੀ ਗਈ ਸੀ | ਇਸੇ ਮਸਲੇ ਨੂੰ ਲੈ ਕੇ ਇਹ ਦੋਵੇਂ ਧੜੇ ਸਾਰੇ ਕਾਰਜਕਾਲ ਦੌਰਾਨ ਇਕ ਦੂਸਰੇ ਦੇ ਵਿਰੁੱਧ ਖੜ੍ਹੇ ਰਹੇ ਜਿਸ ਕਾਰਨ ਸ਼ਹਿਰ ਦਾ ਵਿਕਾਸ ਰੁਕਿਆ ਰਿਹਾ ਪਰ ਕਾਂਗਰਸ ਪਾਰਟੀ ਦੀ ਸਤ੍ਹਾ ਆਉਣ 'ਤੇ ਵੀ ਸਥਿਤੀ ਜਿਉਂ ਦੀ ਤਿਉਂ ਰਹੀ ਅਤੇ ਸ਼ਹਿਰ ਵਾਸੀ ਵਿਕਾਸ ਨੂੰ ਤਰਸਦੇ ਰਹੇ | ਹੁਣ ਭਲਕੇ 13 ਮਈ ਨੂੰ ਹੋਣ ਵਾਲੀ ਮੇਅਰ ਦੀ ਚੋਣ ਵਿਚ ਤਾਜ ਕਿਸ ਦੇ ਸਿਰ ਸਜਦਾ ਹੈ ਇਹ ਤਾਂ ਸਮੇਂ ਦੀ ਬੁੱਕਲ ਵਿਚ ਹੈ ਪਰ ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਇਸ ਹੋਣ ਵਾਲੀ ਚੋਣ ਉੱਪਰ ਜ਼ਰੂਰ ਟਿਕੀਆਂ ਹੋਈਆਂ ਹਨ ਜੋ ਸਿਰਫ਼ ਵਿਕਾਸ ਚਾਹੁੰਦੇ ਹਨ ਨਾ ਕੇ ਸਿਆਸਤ |
ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਆਪਣੇ 4 ਕੌਂਸਲਰਾਂ ਨਾਲ ਖਾਤਾ ਖੋਲ੍ਹਣ ਵਾਲੀ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ ਨੇ ਸੰਪਰਕ ਕਰਨ 'ਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੋ ਵੀ ਧਿਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਚੰਗਾ ਕੰਮ ...
ਚੋਣਾਂ ਉਪਰੰਤ ਕਰੀਬ ਤਿੰਨ ਮਹੀਨੇ ਬਾਅਦ ਹੋਣ ਜਾ ਰਹੀ ਨਗਰ ਨਿਗਮ ਮੋਗਾ ਦੇ ਮੇਅਰ ਤੇ ਦੂਸਰੇ ਅਹੁਦਿਆਂ ਦੀ ਚੋਣ ਨੂੰ ਲੈ ਕੇ ਮੁੱਖ ਵਿਰੋਧੀ ਧਿਰ ਸ਼੍ਰੋਮਣੀ ਅਕਾਲ ਦਲ ਵੀ ਪੂਰੀ ਤਰ੍ਹਾਂ ਸਫ਼ਬੰਦੀ ਕਰਨ ਵਿਚ ਲੱਗਿਆ ਹੋਇਆ ਹੈ ਅਤੇ ਇਸ ਸਬੰਧੀ ਪਾਰਟੀ ਦੇ ਹਲਕਾ ਇੰਚਾਰਜ ...
13 ਮਈ ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਹਲਕਾ ਵਿਧਾਇਕ ਹਰਜੋਤ ਕਮਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੇਅਰ ਕੋਈ ਵੀ ਬਣੇ ਪਰ ਬਣੇਗਾ ਸਾਡੀ ਪਾਰਟੀ ਦਾ ਹੀ ਪਰ ਉਨ੍ਹਾਂ ਦੀ ਸੋਚ ਹੈ ਕਿ ਪਾਰਟੀ ਹਾਈਕਮਾਂਡ ਵਲੋਂ ਜੋ ਵੀ ਨਗਰ ਨਿਗਮ ਮੋਗਾ ਦੀ ਟੀਮ ਚੁਣੀ ਜਾਵੇਗੀ ਉਹ ...
ਬਾਜਾਖਾਨਾ 11 ਮਈ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ 18 ਤੋਂ 45 ਸਾਲ ਤੱਕ ਲਈ ਕੋਰੋਨਾ ਵੈਕਸੀਨ ਸਰਕਾਰੀ ਹਸਪਤਾਲਾਂ ਵਿਚ ਭੇਜਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਪ੍ਰੰਤੂ ਸਰਕਾਰੀ ਹਸਪਤਾਲਾਂ ਵਿਚ ਇਹ ਪੋਰਟਲ ਆਨ-ਲਾਈਨ ਖੋਲਦੇ ਹਨ ਤਾਂ ਇਹ 45 ਸਾਲ ਦੀ ਉਮਰ ਤੋਂ ਉਪਰ ਵਾਲਾ ਹੀ ...
ਕਿਸ਼ਨਪੁਰਾ ਕਲਾਂ, 11 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਲਾਗਲੇ ਪਿੰਡ ਕੋਕਰੀ ਬੁੱਟਰਾਂ ਨਵਾਂ ਦਾਇਆ ਵਿਖੇ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਮੰਗਤ ਸਿੰਘ ਨੇ ਦੱਸਿਆ ਕਿ ...
ਮੋਗਾ, 11 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ 123 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 6644 ਹੋ ਗਈ ਹੈ, ਜਦ ਕਿ 1586 ...
ਮੋਗਾ, 11 ਮਈ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਪਿੰਡ ਦੁੱਨੇਕੇ ਕੋਲ ਠੇਕੇ 'ਤੇ ਪੁਰਾਣੀ ਰੰਜਸ਼ ਨੂੰ ਲੈ ਕੇ ਹੋਏ ਲੜਾਈ ਝਗੜੇ ਵਿਚ ਪੰਜ ਜਾਣਿਆਂ ਦੀ ਹਾਲਤ ਇੰਨੀ ਗੰਭੀਰ ਸੀ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਤੋਂ ਫ਼ਰੀਦਕੋਟ ਰੈਫ਼ਰ ਕਰਨਾ ਪਿਆ | ਜਾਣਕਾਰੀ ...
ਮੋਗਾ, 11 ਮਈ (ਗੁਰਤੇਜ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵਲੋਂ ਬਲਾਕ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਬਲਖੰਡੀ ਦੀ ਮਹਿਲਾ ਸਰਪੰਚ ਮਨਦੀਪ ਕੌਰ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਜਾਣਕਾਰੀ ਮੁਤਾਬਿਕ ਸਰਪੰਚ ਮਨਦੀਪ ਕੌਰ 'ਤੇ ...
ਅਜੀਤਵਾਲ, 11 ਮਈ (ਹਰਦੇਵ ਸਿੰਘ ਮਾਨ)-ਕੈਨੇਡਾ ਦੇ ਸ਼ਹਿਰ ਵਿਨੀਪੈਗ ਰਹਿੰਦੇ ਪਿੰਡ ਢੁੱਡੀਕੇ ਦੇ ਦਰਸ਼ਨ ਸਿੰਘ ਪੁੱਤਰ ਸਵ. ਸੰਧੂਰਾ ਸਿੰਘ ਨੇ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਢੁੱਡੀਕੇ ਇਕਾਈ ਦੇ ਪ੍ਰਧਾਨ ...
ਠੱਠੀ ਭਾਈ, 11 ਮਈ (ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਤਿ ਨਜ਼ਦੀਕੀ ਹਲਕਾ ਬਾਘਾ ਪੁਰਾਣਾ ਦੇ ਨਿਧੜਕ ਆਗੂ ਤੇ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਹਲਕੇ ਦੇ ਪਿੰਡਾਂ ਦੀ ਬਦਲੀ ਜਾ ਰਹੀ ਨੁਹਾਰ ਦੀ ਲੜੀ ...
ਮੋਗਾ, 11 ਮਈ (ਜਸਪਾਲ ਸਿੰਘ ਬੱਬੀ)-ਲੋਕ ਗਾਇਕ, ਭੰਗੜਾ ਕਲਾਕਾਰ ਤੇ ਕੋਚ ਚਰਨਜੀਤ ਸਿੰਘ ਸਲੀਣਾ ਦੇ ਧਾਰਮਿਕ ਗੀਤ ''ਖਾਲਸੇ ਦੇ ਕੌਤਕU ਦਾ ਪੋਸਟਰ ਲੋਕ ਅਰਪਣ ਕੀਤਾ | ਇਸ ਗੀਤ ਵਿਚ ਖ਼ਾਲਸੇ ਦਾ ਆਪਣੇ ਦੇਸ਼ ਅਤੇ ਕੌਮ ਲਈ ਕੁਰਬਾਨ ਹੋਣਾਂ, ਦੁਖੀਆਂ ਦਰਦੀਆਂ ਦੇ ਦਰਦ ਵੰਡਾਉਣਾ ...
ਬਾਘਾ ਪੁਰਾਣਾ, 11 ਮਈ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਹਕੂਮਤ ਵਲੋਂ ਕੋਰੋਨਾ ਦੀ ਆੜ ਹੇਠ ਕੈਬਨਿਟ ਵਿਚ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਬਿੱਲ, ਬਿਜਲੀ ਐਕਟ 2020 ਅਤੇ ਪਰਾਲੀ ਪ੍ਰਦੂਸ਼ਣ ਆਰਡੀਨੈਂਸ ਜੋ ਜਬਰੀ ਕਿਸਾਨਾਂ ਉੱਪਰ ਥੋਪੇ ਗਏ ਹਨ ਦੇ ਵਿਰੋਧ ਵਿਚ ਟੋਲ ...
ਮੋਗਾ, 11 ਮਈ (ਜਸਪਾਲ ਸਿੰਘ ਬੱਬੀ)-ਡਾ. ਐਸ.ਪੀ. ਸਿੰਘ ਉਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਅੱਗਰਵਾਲ ਵੋਮੈਨ ਸੈਲ ਮੋਗਾ ਦੀ ਜ਼ਿਲ੍ਹਾ ਪ੍ਰਧਾਨ ਭਾਵਨਾ ਬਾਂਸਲ ਨੇ 150 ਦੇ ਕਰੀਬ ਵਿਧਵਾ ਔਰਤਾਂ ਅਤੇ ਲੋੜਵੰਦਾਂ ...
ਬੱਧਨੀ ਕਲਾਂ, 11 ਮਈ (ਸੰਜੀਵ ਕੋਛੜ)-ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਸਮੂਹਿਕ ਛੁੱਟੀ 'ਤੇ ਜਾ ਕੇ ਸੰਘਰਸ਼ ਕਰ ਰਹੇ ਪਟਵਾਰੀਆਂ ਦੇ ਹੱਕ 'ਚ ਨੰਬਰਦਾਰ ਯੂਨੀਅਨ ਨੇ ਵੀ ਹਾਅ ਦਾ ਨਾਅਰਾ ਮਾਰਦਿਆਂ ਉਨ੍ਹਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਬੱਧਨੀ ਕਲਾਂ ...
ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸੁਸ਼ੀਲ ਨਾਥ ਨੇ ਜ਼ਿਲ੍ਹੇ ਦੇ ਸਮੂਹ ਪਿ੍ੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਨੂੰ ਸਾਰੇ ਸਕੂਲਾਂ ਵਿਚ ਹਰ ਵਿਸ਼ੇ ਦੀ ਆਨ ਲਾਈਨ ਕਲਾਸ ਲਗਾਉਣੀ ਯਕੀਨੀ ਬਣਾਉਣ ਲਈ ਕਿਹਾ ਹੈ | ਸਕੂਲ ...
ਬੱਧਨੀ ਕਲਾਂ, 11 ਮਈ (ਸੰਜੀਵ ਕੋਛੜ)-ਸੂਬੇ ਦੀ ਕੈਪਟਨ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨਾ ਮਾਤਰ ਪੂਰੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਤਿਆਰ ਕਰਨਾ ਪਿਆ ਹੈ | ...
ਬਾਘਾ ਪੁਰਾਣਾ, 11 ਮਈ (ਬਲਰਾਜ ਸਿੰਗਲਾ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਲੈ ਕੇ ਸਰਕਾਰ ਵਲੋਂ ਨਵੀਆਂ ਗਾਈਡ ਲਾਈਨਾਂ ਜਾਰੀ ਕੀਤੀਆਂ ਗਈਆਂ ਹਨ | ਜਿਸ ਦੇ ਤਹਿਤ ਦੁਕਾਨਾਂ ਖੁੱਲਣ ਦਾ ਸਮਾਂ 9 ਤੋਂ 2 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ | ਜਿਸ ਨੂੰ ਲੈ ਕੇ ...
ਬਾਘਾ ਪੁਰਾਣਾ, 11 ਮਈ (ਬਲਰਾਜ ਸਿੰਗਲਾ)-ਪੂਰੇ ਦੇਸ਼ ਲਈ ਖ਼ਤਰੇ ਦੀ ਘੰਟੀ ਬਣ ਚੁੱਕੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪ੍ਰਸ਼ਾਸਨ ਵਲੋਂ ਹਦਾਇਤਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਅਪੀਲਾਂ ਕੀਤੀਆਂ ਜਾ ...
ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ਼ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕ ਡਾਊਨ ਤੋਂ ਬਾਅਦ ਸਿਮਰਨਪ੍ਰੀਤ ਕੌਰ ਦਾ ...
ਮੋਗਾ, 11 ਮਈ (ਗੁਰਤੇਜ ਸਿੰਘ)-ਸੈਂਟਰਲ ਜੇਲ੍ਹ ਫ਼ਰੀਦਕੋਟ 'ਚ ਉਮਰ ਕੈਦ ਦੀ ਸਜਾ ਕੱਟ ਰਹੇ ਕੈਦੀ ਵਲੋਂ ਪੈਰੋਲ ਛੁੱਟੀ ਕੱਟ ਕੇ ਵਾਪਸ ਜੇਲ੍ਹ ਹਾਜ਼ਰ ਨਾ ਹੋਣ 'ਤੇ ਪੁਲਿਸ ਵਲੋਂ ਉਸ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਮੋਗਾ ਦੇ ...
ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਸੰਕਰਮਣ 'ਤੇ ਕਾਬੂ ਪਾਉਣ ਲਈ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਮੋਗਾ ਦੇ ਮਿਊਾਸੀਪਲ ਟਾਊਨਜ਼ ਜਿਵੇਂ ...
ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਲਈ ਗ੍ਰੀਟਿੰਗ ਕਾਰਡ, ਪੋਸਟਰ, ਫ਼ੋਟੋ ਫਰੇਮ ਆਦਿ ਬਣਾਏ ਗਏ ਅਤੇ ...
ਮਲੋਟ, 11 ਮਈ (ਅਜਮੇਰ ਸਿੰਘ ਬਰਾੜ)-ਇਕ ਪਾਸੇ ਜਿੱਥੇ ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਦੇਸ਼ ਭਰ 'ਚ ਹਾਹਾਕਾਰ ਮਚੀ ਹੋਈ ਹੈ, ਉੱਥੇ ਹੀ ਸਿਹਤ ਵਿਭਾਗ ਦੀਆਂ ਅਣਗਹਿਲੀਆਂ ਕਾਰਨ ਕੋਰੋਨਾ ਨਮੂਨਿਆਂ ਦੀ ਰਿਪੋਰਟ 'ਚ ਦੇਰੀ ਹੋ ਰਹੀ ਹੈ | ਰਿਪੋਰਟ ਦੀ ਦੇਰੀ ਕਾਰਨ ਕੋਰੋਨਾ ਪੀੜਤ ...
ਮਲੋਟ, 11 ਮਈ (ਅਜਮੇਰ ਸਿੰਘ ਬਰਾੜ)-ਇਕ ਪਾਸੇ ਜਿੱਥੇ ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਦੇਸ਼ ਭਰ 'ਚ ਹਾਹਾਕਾਰ ਮਚੀ ਹੋਈ ਹੈ, ਉੱਥੇ ਹੀ ਸਿਹਤ ਵਿਭਾਗ ਦੀਆਂ ਅਣਗਹਿਲੀਆਂ ਕਾਰਨ ਕੋਰੋਨਾ ਨਮੂਨਿਆਂ ਦੀ ਰਿਪੋਰਟ 'ਚ ਦੇਰੀ ਹੋ ਰਹੀ ਹੈ | ਰਿਪੋਰਟ ਦੀ ਦੇਰੀ ਕਾਰਨ ਕੋਰੋਨਾ ਪੀੜਤ ...
ਫ਼ਰੀਦਕੋਟ, 11 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਅਚਾਨਕ ਕੀਤੀ ਗਈ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਵਲੋਂ 9 ਮੋਬਾਈਲ ਫ਼ੋਨ ਸਮੇਤ ਸਿੰਮ ਦੇ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ...
ਬਾਜਾਖਾਨਾ/ ਜੈਤੋ, 11 ਮਈ (ਜੀਵਨ ਗਰਗ, ਗੁਰਚਰਨ ਸਿੰਘ ਗਾਬੜੀਆ)-ਡੀ.ਐਸ.ਪੀ ਪਰਮਿੰਦਰ ਸਿੰਘ ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਆਈ.ਏ ਜੈਤੋ ਦੇ ਇੰਚਾਰਜ ਦਲਵੀਰ ਸਿੰਘ, ਐਸ.ਐਚ.ਓ ਬਾਜਾਖਾਨਾ ਇਕਬਾਲ ਹੂਸੈਨ ਸਮੇਤ ਟੀਮ ਐਸ.ਆਈ ਬਲਵਿੰਦਰ ਸਿੰਘ, ਏ.ਐਸ. ਆਈ ਦਰਸ਼ਨ ...
ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਸ਼ਵ ਭਰ ਵਿਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਸੀਨੀਅਰ ਸਿਟੀਜ਼ਨ ਲੋਕਾਂ ਨੂੰ ਬਚਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਏਮਜ਼ ...
ਕਿਸ਼ਨਪੁਰਾ ਕਲਾਂ, 11 ਮਈ (ਪਰਮਿੰਦਰ ਸਿੰਘ ਗਿੱਲ/ ਅਮੋਲਕ ਸਿੰਘ ਕਲਸੀ)-ਪੰਜਾਬ ਨੂੰ ਵਿਕਾਸ ਪੱਖੋਂ ਲੀਹਾਂ 'ਤੇ ਲਿਆਉਣ ਲਈ ਮੁੜ ਸੱਤਾ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਕਾਬਜ਼ ਹੋਵੇਗੀ, ਜਿਸ ਕਦਰ ਲੋਕਾਂ ਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਉਸ ਤੋਂ ...
ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਮੋਗਾ ਵਲੋਂ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ...
ਮੋਗਾ, 11 ਮਈ (ਅਸ਼ੋਕ ਬਾਂਸਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਸਨ | ਪਰ ਅਜੇ ਤੱਕ ਇਹ ਹੁਕਮ ਲਾਗੂ ਨਹੀਂ ਕੀਤੇ ਗਏ | ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਦੇ ਸੂਬਾ ਪ੍ਰਧਾਨ ...
ਮੋਗਾ, 11 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸੀਨੀਅਰ ਆਗੂ ਜਗਰੂਪ ਸਿੰਘ ਤਖ਼ਤੂਪੁਰਾ ਦੇ ਸਪੁੱਤਰ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਵਲੋਂ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ...
ਨੱਥੂਵਾਲਾ ਗਰਬੀ, 11 ਮਈ (ਸਾਧੂ ਰਾਮ ਲੰਗੇਆਣਾ)-ਕੋਰੋਨਾ ਮਹਾਂਮਾਰੀ ਤੋਂ ਬਚਣ ਵਾਸਤੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਿੱਥੇ ਲੋਕਾਂ ਦੇ ਮੁਫ਼ਤ ਵੈਕਸੀਨ ਲਗਾਈ ਜਾ ਰਹੀ ਹੈ, ਉੱਥੇ ਇਸ ਦੇ ਬਚਾਅ ਵਾਸਤੇ ਹਰੇਕ ਪਿੰਡ ਵਿਚ ਕੋਰੋਨਾ ਮਹਾਂਮਾਰੀ ਜਾਗਰੂਕਤਾ ਕੈਂਪ ...
ਕੋਟ ਈਸੇ ਖਾਂ, 11 ਮਈ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਵਿਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ...
ਮੋਗਾ, 11 ਮਈ (ਅਸ਼ੋਕ ਬਾਂਸਲ)-ਵਿਸ਼ਵ ਪੱਧਰ ਤੇ ਫੈਲੀ ਕੋਰੋਨਾ ਨਾਮ ਦੀ ਮਹਾਂਮਾਰੀ ਦੀ ਦੂਸਰੀ ਲਹਿਰ ਨੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਆਪਣੇ ਜਾਲ ਵਿਚ ਜਕੜਿਆ ਹੋਇਆ ਹੈ | ਇਸ ਮਹਾਂਮਾਰੀ ਦਾ ਖ਼ਾਤਮਾ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇ ਕੇ ਹੀ ਕਰ ਸਕਦੇ ਹਾਂ | ...
ਮੋਗਾ, 11 ਮਈ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ. ਪੀ. ਸ੍ਰੀਮਤੀ ਹਰਕਮਲ ਕੌਰ ਐਸ. ਪੀ. ਪੀ. ਬੀ. ਆਈ ਮੋਗਾ ਦੀ ਅਗਵਾਈ ਵਿਚ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਟਾਟਾ 407 ਕੈਂਟਰ ਯੂਨੀਅਨ ...
ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੇ ਕਾਰਜਕਾਰੀ ਕਮੇਟੀ ਆਗੂ ਭੁਪਿੰਦਰ ਸਿੰਘ ਵੜੈਚ ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਦੇਸ਼ ਵਿਚ ਇਸ ਸਮੇਂ ਜੋ ਸਥਿਤੀ ਬਣ ਗਈ ਹੈ, ਉਸ ਵਿਚ ਜੇਕਰ ਸਰਕਾਰਾਂ ਆਮ ਆਦਮੀ ਦਾ ਹੱਥ ...
ਨਿਹਾਲ ਸਿੰਘ ਵਾਲਾ, 11 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਦੀ ਤਖਤੂਪੁਰਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਤਖਤੂਪੁਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਸ਼ਾਂਤੀਪੂਰਵਕ ਢੰਗ ਨਾਲ ਸਰਬਸੰਮਤੀ ਨਾਲ ਹੋਈ | ਇਸ ਮੌਕੇ ਸਮੁੱਚੇ ਮੈਂਬਰਾਂ ...
ਮੋਗਾ, 11 ਮਈ (ਅਸ਼ੋਕ ਬਾਂਸਲ)-ਕੋਰੋਨਾ ਮਹਾਂਮਾਰੀ ਦਿਨ ਬ ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ ਇਸ ਤੋਂ ਬਚਣ ਦਾ ਇਕੋ ਇਕ ਤਰੀਕਾ ਹੈ ਸਮਾਜਿਕ ਦੂਰੀ ਤੇ ਬਿਨਾ ਬਾਜ਼ਾਰ ਨਾ ਨਿਕਲਿਆ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਾਰਡ ਨੰਬਰ 37 ਤੋਂ ਕੌਂਸਲਰ ਰੀਮਾ ਸੂਦ ...
ਕੋਟ ਈਸੇ ਖਾਂ, 11 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਨੰਬਰਦਾਰ ਦਰਸ਼ਨ ਸਿੰਘ ਖਹਿਰਾ ਦੇ ਬੇਟੇ, ਇਕਬਾਲ ਸਿੰਘ ਖਹਿਰਾ, ਅਰਬੇਲ ਸਿੰਘ ਖਹਿਰਾ ਅਤੇ ਮੇਹਰ ਸਿੰਘ ਖਹਿਰਾ ਦੇ ਸਭ ਤੋਂ ਛੋਟੇ ਭਰਾ ਸ਼ੇਰ ਸਿੰਘ ਖਹਿਰਾ ਜੋ ਕਿ ਪਿਛਲੇ ਦਿਨੀਂ ਬੇਵਕਤੀ ਸਦੀਵੀ ...
ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਪਿੰਡ ਘੱਲ ਕਲਾਂ ਪੱਤੀ ਮਹਿਰ ਦੇ ਮੌਜੂਦਾ ਸਰਪੰਚ ਗੁਰਪ੍ਰਤਾਪ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਪਤਨੀ ਸਤਿਗੁਰਦਿਆਲ ਸਿੰਘ ਕਾਕਾ ਸਰਪੰਚ ਅਚਾਨਕ ਸਦੀਵੀ ਵਿਛੋੜਾ ਦੇ ...
ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਪਾਸ ਕੀਤੇ ਗਏ ਕਾਲੇ ਕਾਨੰੂਨਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਜਿੱਥੇ ਧਰਨੇ ਦਿੱਤੇ ਜਾ ਰਹੇ ਹਨ ਉੱਥੇ ਵੱਖ ਵੱਖ ਸੂਬਿਆਂ ਅਤੇ ...
ਕਿਸ਼ਨਪੁਰਾ ਕਲਾਂ, 11 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਵੈਸਾਖ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX