ਤਾਜਾ ਖ਼ਬਰਾਂ


ਐਨ.ਆਈ.ਏ. ਨੇ ਖ਼ਾਲਿਸਤਾਨ ਟਾਈਗਰ ਫ਼ੋਰਸ ਦੇ ਦੋ ਕਾਰਕੁੰਨ ਕੀਤੇ ਗਿ੍ਫ਼ਤਾਰ
. . .  6 minutes ago
ਨਵੀਂ ਦਿੱਲੀ, 8 ਜੂਨ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਖ਼ਾਲਿਸਤਾਨ ਟਾਈਗਰ ਫ਼ੋਰਸ (ਕੇ.ਟੀ.ਐਫ਼.) ਦੇ ਦੋ ਵਿਦੇਸ਼ੀ-ਆਧਾਰਿਤ ਕਾਰਕੁੰਨਾਂ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਅਤੇ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਹਿਮ ਮੰਗਾਂ ਨੂੰ ਲੈ ਕੇ ਐੱਸ. ਡੀ. ਓ.ਦਫਤਰ ਬਾਹਰ ਧਰਨਾ ਜਾਰੀ
. . .  19 minutes ago
ਜੰਡਿਆਲਾ ਗੁਰੂ, 8 ਜੂਨ (ਰਣਜੀਤ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਿਜਲੀ ਸੰਬੰਧੀ ਮੁਸ਼ਕਿਲਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਬਿਜਲੀ ਵਿਭਾਗ ਦੇ ਐੱਸ. ਡੀ. ਓ. ਦਫਤਰਾਂ ਅੱਗੇ ਇਕ......
ਬਿਜਲੀ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਦੋ ਕਿਸਾਨ ਜਥੇਬੰਦੀਆਂ ਵਲੋਂ 12 ਜਿਲ੍ਹਿਆਂ ਵਿਚ ਅੱਜ ਦਿੱਤੇ ਜਾ ਰਹੇ ਨੇ ਧਰਨੇ
. . .  47 minutes ago
ਸੰਗਰੂਰ, 8 ਜੂਨ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਦੋ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸੰਬੰਧੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਮਲੇਰਕੋਟਲਾ, ਮੋਗਾ, ਲੁਧਿਆਣਾ,....
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ
. . .  40 minutes ago
ਅਟਾਰੀ, 8 ਜੂਨ (ਗੁਰਦੀਪ ਸਿੰਘ ਅਟਾਰੀ)- ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ.....
ਡਰੱਗ ਇੰਸਪੈਕਟਰ ਨੂੰ ਬੰਦੀ ਬਣਾਉਣ ਤੇ ਗਾਲੀ ਗਲੋਚ ਕਰਨ ’ਤੇ ਕਿਸਾਨ ਆਗੂ ਸਮੇਤ 8 ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਹਰੀਕੇ ਪੱਤਣ, 8 ਮਈ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਵਿਖੇ ਕਲੀਨਿਕ ਦੀ ਚੈਕਿੰਗ ਲਈ ਗਏ ਜ਼ਿਲ੍ਹਾ ਤਰਨਤਾਰਨ ਦੇ ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ ਨੂੰ ਬੰਦੀ ਬਣਾਉਣ ਤੇ ਗਾਲੀ ਗਲੋਚ ਕਰਨ ’ਤੇ ਹਰੀਕੇ ਪੁਲਿਸ ਨੇ ਮੈਡੀਕਲ ਸਟੋਰ ਮਾਲਕ ਜੋ ਕਿ ਕਿਸਾਨ ਜਥੇਬੰਦੀ ਦਾ....
ਹੋ ਜਾਓ ਤਿਆਰ, ਮਹਿਜ਼ 1 ਦਿਨ ਬਾਅਦ ਧਮਾਲਾਂ ਪਾਉਣ ਆ ਰਹੀ ਫ਼ਿਲਮ Maurh
. . .  about 1 hour ago
ਹੋ ਜਾਓ ਤਿਆਰ, ਮਹਿਜ਼ 1 ਦਿਨ ਬਾਅਦ ਧਮਾਲਾਂ ਪਾਉਣ ਆ ਰਹੀ ਫ਼ਿਲਮ Maurh
ਜੇ ਅਜੇ ਤੱਕ ਨਹੀਂ ਦੇਖੀ ਫ਼ਿਲਮ ਜਾਂ ਦੁਬਾਰਾ ਦੇਖਣ ਦਾ ਹੈ ਮਨ ਤਾਂ ਕਰ ਲਓ ਤਿਆਰੀ
. . .  about 1 hour ago
ਜੇ ਅਜੇ ਤੱਕ ਨਹੀਂ ਦੇਖੀ ਫ਼ਿਲਮ ਜਾਂ ਦੁਬਾਰਾ ਦੇਖਣ ਦਾ ਹੈ ਮਨ ਤਾਂ ਕਰ ਲਓ ਤਿਆਰੀ
ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਭਗਵੰਤ ਮਾਨ ਨੂੰ ਮੋੜਵਾਂ ਜਵਾਬ
. . .  about 2 hours ago
ਚੰਡੀਗੜ੍ਹ, 8 ਜੂਨ- ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਣ ਦੇ ਕੀਤੇ ਦਾਅਵੇ ਦਾ ਮੋੜਵਾਂ ਜਵਾਬ ਦਿੱਤਾ...
ਨਸ਼ੇੜੀਆਂ ਨੇ ਪਿੰਡ ਵੜਿੰਗ ਦੇ ਸ਼ਮਸ਼ਾਨ ਘਾਟ ਨੂੰ ਵੀ ਨਹੀਂ ਬਖ਼ਸ਼ਿਆ ਸੰਸਕਾਰ ਕਰਨ ਵਾਲੀਆਂ ਐਂਗਲਾਂ ਕੀਤੀਆਂ ਚੋਰੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 8 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਵੜਿੰਗ ਵਿਖੇ ਬੀਤੀ ਰਾਤ ਨਸ਼ੇੜੀਆਂ ਵਲੋਂ ਪਿੰਡ ਵੜਿੰਗ ਦੇ ਸ਼ਮਸ਼ਾਨ ਘਾਟ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ...
ਪਾਕਿ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਹੁੰਚਿਆ ਅਟਾਰੀ ਸਰਹੱਦ
. . .  about 2 hours ago
ਅਟਾਰੀ, 8 ਜੂਨ (ਗੁਰਦੀਪ ਸਿੰਘ ਅਟਾਰੀ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਸਥਿਤ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਸਰਹੱਦ ਤੇ ਪਹੁੰਚਿਆ...
ਲੁਧਿਆਣਾ ਅਦਾਲਤੀ ਕੰਪਲੈਕਸ 'ਚ ਕੂੜੇ ਦੇ ਢੇਰ ਵਿਚ ਹੋਏ ਧਮਾਕੇ ਕਾਰਨ ਦਹਿਸ਼ਤ ਫੈਲੀ
. . .  about 2 hours ago
ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਨੇੜੇ ਬਣੇ ਮਾਲਖਾਨੇ ਦੇ ਬਾਹਰ ਕੂੜੇ ਦੇ ਢੇਰ 'ਚ ਹੋਏ ਇਕ ਧਮਾਕੇ ਕਾਰਨ ਦਹਿਸ਼ਤ ਫੈਲ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ...
ਕੋਹਾਲੀ (ਅੰਮ੍ਰਿਤਸਰ) ਨੇੜਿਓਂ ਆਲਟੋ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  about 3 hours ago
ਰਾਮ ਤੀਰਥ, 8 ਜੂਨ ( ਧਰਵਿੰਦਰ ਸਿੰਘ ਔਲਖ ) ਰਾਮ ਤੀਰਥ-ਚੋਗਾਵਾਂ ਰੋਡ 'ਤੇ ਸਥਿਤ ਲਾਹੌਰ ਨਹਿਰ ਕੋਹਾਲੀ ਦੀ ਪਟੜੀ 'ਤੇ ਅਵਾਰਾ ਖੜੀ ਲਾਵਾਰਿਸ ਆਲਟੋ ਕਾਰ ਨੰਬਰ ਪੀ.ਬੀ.02 ਈ.ਸੀ.0541 'ਚੋਂ ਇਕ...
ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਘੁਮਾਣ, 8 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਰਾਤ 12 ਵਜੇ ਦੇ ਕਰੀਬ ਕੁਝ ਲੋਕਾਂ ਵਲੋਂ ਘਰ 'ਚ ਸੁੱਤੇ ਪਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ
. . .  about 4 hours ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...
ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
. . .  about 4 hours ago
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਫਿਰੋਜ਼ਪੁਰ

ਝੂਠਾ ਪਰਚਾ ਰੱਦ ਕਰਵਾਉਣ ਤੇ ਇਨਸਾਫ਼ ਲੈਣ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਘੇਰਿਆ ਸਿਟੀ ਥਾਣਾ

ਫ਼ਿਰੋਜ਼ਪੁਰ, 11 ਮਈ (ਗੁਰਿੰਦਰ ਸਿੰਘ, ਕੁਲਬੀਰ ਸਿੰਘ ਸੋਢੀ) ਬੀਤੇ ਦਿਨੀਂ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੇ ਦਰਜ ਹੋਏ ਪਰਚੇ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੰਦਿਆਂ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਅੱਜ ਥਾਣਾ ਸਿਟੀ ਘੇਰਿਆ ਅਤੇ ਪਰਚੇ ਵਿਚ ਨਾਮਜ਼ਦ ਵਿਅਕਤੀਆਂ ਨੂੰ ਬੇਕਸੂਰ ਦੱਸਦਿਆਂ ਉਕਤ ਪਰਚਾ ਰੱਦ ਕਰਨ ਅਤੇ ਸਮੁੱਚੇ ਮਾਮਲੇ ਦੀ ਪੜਤਾਲ ਕਰਕੇ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ਵਿਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੀਤੀ 5 ਮਈ ਨੂੰ ਦਰਜ ਮੁਕੱਦਮੇ ਵਿਚ ਨਾਮਜ਼ਦ ਕੀਤਾ ਬਲਜਿੰਦਰ ਸਿੰਘ ਉਸ ਦਿਨ ਦਿੱਲੀ ਸਰਹੱਦ 'ਤੇ ਚੱਲ ਰਹੇ ਧਰਨੇ ਵਿਚ ਸ਼ਾਮਿਲ ਸੀ ਅਤੇ ਉਸ ਦਿਨ ਸ਼ਾਮ ਨੂੰ ਵਾਪਸ ਆਉਣ ਮੌਕੇ ਉਸ ਦਾ ਦਿੱਲੀ ਪੁਲਿਸ ਵਲੋਂ ਓਵਰ ਸਪੀਡ ਦਾ ਚਲਾਨ ਕਰਨ ਸਮੇਤ ਅਨੇਕਾਂ ਸਬੂਤ ਹਨ, ਜੋ ਬਲਜਿੰਦਰ ਸਿੰਘ ਨੂੰ ਬੇਕਸੂਰ ਸਾਬਤ ਕਰਦੇ ਹਨ | ਜ਼ਿਕਰਯੋਗ ਹੈ ਕਿ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਸੀ ਵਲੋਂ ਆਪਣੀ ਹੀ ਨਾਬਾਲਗ ਭਾਣਜੀ ਨਾਲ ਸਮੂਹਿਕ ਜਬਰ-ਜਨਾਹ ਕਰਵਾਉਣ ਦੇ ਦੋਸ਼ਾਂ ਹੇਠ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ 5 ਮਈ ਨੂੰ ਦਰਜ ਹੋਏ ਮੁਕੱਦਮੇ ਵਿਚ ਬਲਜਿੰਦਰ ਸਿੰਘ ਸਮੇਤ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ | ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਵੇ ਅਤੇ ਬੇਗੁਨਾਹ ਵਿਅਕਤੀਆਂ ਨੂੰ ਪਰਚੇ ਵਿਚੋਂ ਬਾਹਰ ਕੱਢ ਕੇ ਇਨਸਾਫ਼ ਦਿਵਾਇਆ ਜਾਵੇ, ਝੂਠਾ ਪਰਚਾ ਕਰਵਾਉਣ ਵਾਲਿਆਂ ਦੇ ਚਿਹਰੇ ਬੇਨਕਾਬ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਅਸਲ ਗੁਨਾਹਗਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ ਧਰਨੇ ਵਿਚ ਗੁਰਮੀਤ ਸਿੰਘ ਘੋੜੇ ਚੱਕ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਮੱਘਰ ਸਿੰਘ ਫਿੱਡੇ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕੁਲਜੀਤ ਸਿੰਘ ਭੋਲਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਬਚਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਚਮਕੌਰ ਸਿੰਘ ਜਨਰਲ ਸਕੱਤਰ, ਗੁਰਸੇਵਕ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਖਲਾਗ ਸਿੰਘ ਪੰਨੂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਪ੍ਰਧਾਨ, ਨਰਿੰਦਰ ਪਾਲ ਸਿੰਘ ਜਤਾਲਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਸੁਖਵਿੰਦਰ ਸਿੰਘ ਸਿੱਧੂ ਜ਼ੋਨ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਝੋਕ ਟਹਿਲ ਸਿੰਘ, ਜਸਮੇਲ ਸਿੰਘ ਬਲਾਕ ਪ੍ਰਧਾਨ ਗੁਰੂਹਰਸਹਾਏ ਤੋਂ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਵਰਕਰ ਸ਼ਾਮਿਲ ਸਨ |

ਮੰਗਾਂ ਨੂੰ ਲੈ ਕੇ ਸੰਘਰਸ਼ ਤਹਿਤ ਪਟਵਾਰੀ ਅਤੇ ਕਾਨੂੰਗੋ ਅੱਜ ਤੇ ਕੱਲ੍ਹ ਜਾਣਗੇ ਸਮੂਹਿਕ ਛੁੱਟੀ 'ਤੇ

ਜ਼ੀਰਾ, 11 ਮਈ (ਜੋਗਿੰਦਰ ਸਿੰਘ ਕੰਡਿਆਲ)-ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿੱਢੇ ਗਏ ਸੰਘਰਸ਼ ਨੂੰ ਤਿੱਖਾ ਕਰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ (ਰਜਿ:) ਪੰਜਾਬ ਦੇ ਸੱਦੇ ਅਨੁਸਾਰ ਤਹਿਸੀਲ ਜ਼ੀਰਾ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਮਿਤੀ 12 ਅਤੇ 13 ਮਈ ਨੂੰ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 11 ਮਈ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀਆਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਵਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ 'ਤੇ ਥਾਣਾ ਕੈਂਟ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈਆਂ 10 ਮੌਤਾਂ, 192 ਨਵੇਂ ਮਾਮਲੇ ਆਏ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ 1006 ਕੋਰੋਨਾ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 192 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਦਕਿ 880 ਦੀ ਰਿਪੋਰਟ ਆਉਣਾ ਅਜੇ ਬਾਕੀ ਹੈ | ਸਿਹਤ ਵਿਭਾਗ ਅਨੁਸਾਰ ...

ਪੂਰੀ ਖ਼ਬਰ »

ਵਾਰਡ ਨੰਬਰ ਤਿੰਨ ਅਤੇ ਚਾਰ ਦੇ ਸੀਵਰੇਜ ਦਾ ਗੰਦਾ ਪਾਣੀ ਘਰਾਂ 'ਚ ਵੜਨਾ ਸ਼ੁਰੂ, ਲੋਕ ਪ੍ਰੇਸ਼ਾਨ

ਗੁਰੂਹਰਸਹਾਏ, 11 ਮਈ (ਕਪਿਲ ਕੰਧਾਰੀ)-ਇਕ ਪਾਸੇ ਜਿੱਥੇ ਪੰਜਾਬ ਵਿਚ ਕੋਰੋਨਾ ਵਾਇਰਸ ਆਪਣੇ ਸਿਖ਼ਰਾਂ 'ਤੇ ਹੈ | ਹਰ ਰੋਜ਼ ਕੋਰੋਨਾ ਵਾਇਰਸ ਦੇ ਨਾਲ ਵੱਡੀ ਗਿਣਤੀ 'ਚ ਮੌਤਾਂ ਹੋ ਰਹੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਸ ਤੋਂ ਬਚਣ ਦੇ ਲਈ ਆਪਣੇ ਘਰ ਅਤੇ ਆਪਣੇ ...

ਪੂਰੀ ਖ਼ਬਰ »

ਐੱਸ.ਸੀ. ਕਮਿਸ਼ਨ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਗਿ੍ਫ਼ਤਾਰ ਕਰਨ ਦੇ ਦਿੱਤੇ ਹੁਕਮ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਬੀਤੇ ਦਿਨੀਂ ਪਿੰਡ ਖਲਚੀ ਜਦੀਦ ਵਿਖੇ ਇਕੋ ਪਰਿਵਾਰ ਦੇ 7 ਮੈਂਬਰਾਂ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ਸਬੰਧੀ ਐੱਸ.ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਰਾਜ ਕੁਮਾਰ ਹੰਸ ਅਤੇ ਦੀਪਕ ਵੇਰਕਾ ਨੇ ਅੱਜ ਪੀੜਤ ਪਰਿਵਾਰਾਂ ਕੋਲ ...

ਪੂਰੀ ਖ਼ਬਰ »

ਕੰਨਟੋਨਮੈਂਟ ਬੋਰਡ ਵਲੋਂ ਲੋਕਾਂ ਦੀ ਸਹੂਲਤ ਲਈ ਬਣਾਏ ਪਖਾਨਿਆਂ ਦਾ ਬੁਰਾ ਹਾਲ

ਫ਼ਿਰੋਜ਼ਪੁਰ, 11 ਮਈ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਦੇ ਅੰਦਰ ਆਮ ਲੋਕਾਂ ਦੀ ਸਹੂਲਤ ਲਈ ਬਣੇ ਹੋਏ ਪਖਾਨਿਆਂ ਦਾ ਸਫ਼ਾਈ ਖੁਣੋ ਬੁਰਾ ਹਾਲ ਹੈ, ਜਿਸ ਨੂੰ ਲੈ ਕੇ ਲੋਕਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨ ਤੋਂ ਇਲਾਵਾ ਬਿਮਾਰੀਆਂ ਲੱਗਣ ਦਾ ਵੀ ਡਰ ਪੈਦਾ ਹੋ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਚੋਰੀ

ਮੰਡੀ ਅਰਨੀਵਾਲਾ, 11 ਮਈ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਘੱਟਿਆਵਾਲੀ ਬੋਦਲਾ ਦੇ ਪ੍ਰੀ ਪ੍ਰਾਇਮਰੀ ਕਲਾਸ ਰੂਮ ਵਿਚੋਂ ਚੋਰੀ ਹੋ ਗਈ ਹੈ | ਸਕੂਲ ਮੁਖੀ ਸਿਮਰਜੀਤ ਕੌਰ ਨੇ ਇਸ ਦੀ ਰਿਪੋਰਟ ਪੁਲਿਸ ਥਾਣਾ ਅਰਨੀਵਾਲਾ ਨੂੰ ਦੇ ਦਿੱਤੀ ਹੈ | ਚੋਰੀ ਹੋਏ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੀ ਦਿੱਲੀ ਦੀ ਤਰਜ਼ 'ਤੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਵੇ- ਆਸ਼ੂ ਬੰਗੜ

ਤਲਵੰਡੀ ਭਾਈ, 11 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਲਗਾਈ ਗਈ ਤਾਲਾਬੰਦੀ ਦੇ ਚੱਲਦਿਆਂ ਹਰ ਤਰ੍ਹਾਂ ਦੇ ਕਾਰੋਬਾਰ ਲੀਹੋਂ ਲੱਥ ਗਏ ਹਨ, ਪ੍ਰੰਤੂ ਸੂਬਾ ਸਰਕਾਰ ਵਲੋਂ ਅਜੇ ਤੱਕ ਪ੍ਰਭਾਵਿਤ ਹੋਏ ਲੋਕਾਂ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ, ...

ਪੂਰੀ ਖ਼ਬਰ »

ਰੁਜ਼ਗਾਰ ਖੁੱਸਣ ਦਾ ਡਰ ਤੇ ਕੈਪਟਨ ਦੀ ਘੁਰਕੀ ਤੋਂ ਬਾਅਦ ਸੰਘਰਸ਼ਸ਼ੀਲ ਸਿਹਤ ਮੁਲਾਜ਼ਮ ਕੰਮ 'ਤੇ ਪਰਤੇ

ਜ਼ੀਰਾ, 11 ਮਈ (ਜੋਗਿੰਦਰ ਸਿੰਘ ਕੰਡਿਆਲ)-ਰਾਸ਼ਟਰੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਵਿਚ ਬੀਤੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਠੇਕਾ ਆਧਾਰਿਤ ਕੰਮ ਕਰਦੇ ਸਮੁੱਚੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਜੋ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉੱਪਲ ਵਲੋਂ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ

ਫ਼ਿਰੋਜ਼ਪੁਰ, 11 ਮਈ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਮਦੋਟ ਦੇ ਵੱਖ-ਵੱਖ ਸੈਂਟਰਾਂ 'ਚ ਕੋਵਿਡ-19 ਦੀ ਵੈਕਸੀਨੇਸ਼ਨ ਜਾਰੀ

ਮਮਦੋਟ, 11 ਮਈ (ਸੁਖਦੇਵ ਸਿੰਘ ਸੰਗਮ)-ਸਿਵਲ ਹਸਪਤਾਲ ਮਮਦੋਟ ਦੇ ਅਧੀਨ ਆਉਂਦੇ ਵੱਖ-ਵੱਖ ਸਿਹਤ ਕੇਂਦਰਾਂ 'ਤੇ ਕੋਵਿਡ-19 ਦੀ ਵੈਕਸੀਨੇਸ਼ਨ ਜਾਰੀ ਹੈ, ਪ੍ਰੰਤੂ ਵਾਰ-ਵਾਰ ਹੁੰਦੇ ਸਰਕਾਰੀ ਐਲਾਨਾਂ ਦੇ ਬਾਵਜੂਦ ਵੀ 18 ਸਾਲ ਤੋਂ ਲੈ ਕੇ 44 ਸਾਲ ਤੱਕ ਉਮਰ ਦੇ ਲੋਕਾਂ ਦੀ ਕੋਰੋਨਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜ਼ੀਰਾ ਨੂੰ ਲੋੜੀਂਦੀ ਮਾਤਰਾ 'ਚ ਮਿਲ ਰਹੀ ਹੈ ਕੋਰੋਨਾ ਵੈਕਸੀਨ

ਜ਼ੀਰਾ, 11 ਮਈ (ਮਨਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਕੋਰੋਨਾ ਰੋਕਥਾਮ ਵੈਕਸੀਨ ਦੇ ਟੀਕਾਕਰਨ ਸਬੰਧੀ ਉਮਰ ਦੇ ਹਿਸਾਬ ਨਾਲ ਪੜਾਅ ਵਾਰ ਟੀਕਾਕਰਨ ਕੀਤੇ ਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਬੀਤੇ ਕੱਲ੍ਹ ਤੋਂ 18 ਸਾਲ ਤੋਂ ਵੱਧ ਉਮਰ ਤੱਕ ਦੇ ਸਾਰੇ ...

ਪੂਰੀ ਖ਼ਬਰ »

ਐੱਨ.ਐੱਚ.ਐਮ. ਠੇਕਾ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨਾ ਤਾਨਾਸ਼ਾਹੀ ਕਦਮ-ਮੋਰਚਾ ਆਗੂ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਸਿਹਤ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕੌਮੀ ਸਿਹਤ ਮਿਸ਼ਨ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਵਰਤਾਰੇ ਨੂੰ ਤਾਨਾਸ਼ਾਹੀ ਕਦਮ ਕਰਾਰ ਦਿੰਦਿਆਂ ਠੇਕਾ ਮੁਲਾਜ਼ਮ ਸੰਘਰਸ਼ ...

ਪੂਰੀ ਖ਼ਬਰ »

ਬਲਾਕ ਵਿਕਾਸ ਪੰਚਾਇਤ ਅਫ਼ਸਰ ਵਲੋਂ ਸ਼ਲਾਘਾਯੋਗ ਮੁਹਿੰਮ ਸ਼ੁਰੂ

ਗੁਰੂਹਰਸਹਾਏ, 11 ਮਈ (ਹਰਚਰਨ ਸਿੰਘ ਸੰਧੂ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਸੀ. ਫ਼ਿਰੋਜ਼ਪੁਰ ਤੇ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਦੀ ਅਗਵਾਈ ਵਿਚ ਆਵਾਰਾ ਪਸ਼ੂਆਂ ਨਾਲ ਸੜਕੀ ਆਵਾਜਾਈ ਦੌਰਾਨ ਵਾਪਰਨ ਵਾਲੇ ...

ਪੂਰੀ ਖ਼ਬਰ »

ਕੁੱਲਗੜ੍ਹੀ ਦੀ ਧੀ ਮੁੱਦਕੀ ਨਗਰ ਪੰਚਾਇਤ ਦੀ ਬਣੀ ਉਪ ਪ੍ਰਧਾਨ

ਕੁੱਲਗੜ੍ਹੀ, 11 ਮਈ (ਸੁਖਜਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਮੁੱਦਕੀ ਨਗਰ ਪੰਚਾਇਤ ਦੇ ਰੇੜਕੇ ਨੂੰ ਖ਼ਤਮ ਕਰ ਆਿਖ਼ਰ ਕਮੇਟੀ ਦੀ ਚੋਣ ਕਰ ਹੀ ਲਈ ਗਈ ਹੈ | ਇਸ ਚੋਣ ਵਿਚ ਪ੍ਰਧਾਨਗੀ ਦਾ ਤਾਜ ਗੁਰਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਵਾਲੇ ਇਕ 20 ਵਰਿ੍ਹਆਂ ਦੇ ਲੜਕੇ ਨੂੰ 20 ਸਾਲ ਕੈਦ

ਫ਼ਿਰੋਜ਼ਪੁਰ, 11 ਮਈ (ਰਾਕੇਸ਼ ਚਾਵਲਾ)-ਸਮਾਜਿਕ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਰਿਸ਼ਤੇਦਾਰੀ ਵਿਚ ਲਗਦੀ ਨਾਬਾਲਗ ਭੈਣ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਦੀ ਫਾਸਟ ਟਰੈਕ ਕੋਰਟ ਨੇ ਇਕ 20 ਵਰਿ੍ਹਆਂ ਦੇ ਲੜਕੇ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ ...

ਪੂਰੀ ਖ਼ਬਰ »

ਕੈਪਟਨ ਦੀਆਂ ਲੂੰਬੜ ਚਾਲਾਂ 'ਚ ਪੰਜਾਬ ਦੀ ਜਨਤਾ ਹੁਣ ਨਹੀਂ ਫਸੇਗੀ-ਸੇਖੋਂ

ਮਖੂ, 11 ਮਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਪੰਜਾਬ ਦੀ ਜਨਤਾ ਹੁਣ ਪੂਰੀ ਤਰ੍ਹਾਂ ਸੁਚੇਤ ਹੈ, ਉਹ ਕੈਪਟਨ ਅਮਰਿੰਦਰ ਸਿੰਘ ਦੀਆਂ ਲੂੰਬੜ ਚਾਲਾਂ ਵਿਚ ਨਹੀਂ ਫਸੇਗੀ, ਕਿਉਂਕਿ ਜਨਤਾ ਨੇ ਵੇਖ ਲਿਆ ਹੈ ਕਿ ਪੰਜਾਬ ਦੇ ਸਾਬਕਾ ਮੱੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਸੰਕਟ ਦੀ ਘੜੀ 'ਚ ਤੇਲ ਕੀਮਤਾਂ ਵਧਾ ਕੇ ਆਮ ਲੋਕਾਂ ਲਈ ਕੀਤੀਆਂ ਮੁਸ਼ਕਿਲ ਖੜ੍ਹੀਆਂ-ਨਵਨੀਤ ਗੋਰਾ

ਫ਼ਿਰੋਜ਼ਪੁਰ, 11 ਮਈ (ਗੁਰਿੰਦਰ ਸਿੰਘ)-ਇਕ ਪਾਸੇ ਤਾਂ ਦੇਸ਼ ਕੋਰੋਨਾ ਵਰਗੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਪਰਿਵਾਰ ਦੇ ਪਾਲਣ-ਪੋਸ਼ਣ ਦੀ ਫ਼ਿਕਰ ਹੋ ਰਹੀ ਹੈ ਤਾਂ ਦੂਜੇ ਪਾਸੇ ਕੇਂਦਰ ਸਰਕਾਰ ਤੇਲ ਦੀਆਂ ਕੀਮਤਾਂ ਵਧਾ ਕੇ ਦੇਸ਼ ਦੇ ਲੋਕਾਂ ਲਈ ਹੋਰ ਮੁਸ਼ਕਿਲਾਂ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਮਾਮਲੇ ਵਿਚ ਫਾਸਟ ਟਰੈਕ ਅਦਾਲਤ ਵਲੋਂ ਇਕ ਮੁਲਜ਼ਮ ਬਰੀ

ਫ਼ਿਰੋਜ਼ਪੁਰ, 11 ਮਈ (ਰਾਕੇਸ਼ ਚਾਵਲਾ)-ਵਿਧਵਾ ਔਰਤ ਨਾਲ ਹੋਏ ਜਬਰ-ਜਨਾਹ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਫਾਸਟ ਟਰੈਕ ਅਦਾਲਤ ਨੇ ਇਕ ਵਿਅਕਤੀ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ | ਪੁਲਿਸ ਨੂੰ ਪੀੜਤਾ ਨੇ ਦੱਸਿਆ ਸੀ ਕਿ 2-11-2019 ਨੂੰ ਉਹ ਖਾਈ ਅੱਡੇ 'ਤੇ ਖੜ੍ਹੀ ਬੱਸ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫੇਅਰ ਸਭਾ ਦੇ ਵਫ਼ਦ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਮਜ਼ਦੂਰ ਵੈੱਲਫੇਅਰ ਸਭਾ ਦਾ ਇਕ ਵਫ਼ਦ ਮਗਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਜਥੇਬੰਦੀ ਦੇ ਪ੍ਰਧਾਨ ਬੱਗਾ ਦੀ ਅਗਵਾਈ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲੇ ਅਤੇ ਮੰਗ ਪੱਤਰ ਸੌਂਪਿਆ | ਜਥੇਬੰਦੀ ਨਾਲ ਸਬੰਧਿਤ ...

ਪੂਰੀ ਖ਼ਬਰ »

ਗੁਰੂਹਰਸਹਾਏ ਦੀ ਗਊਸ਼ਾਲਾ ਨੰੂ ਕੈਬਨਿਟ ਮੰਤਰੀ ਰਾਣਾ ਸੋਢੀ ਵਲੋਂ 2 ਲੱਖ ਦਾ ਚੈੱਕ ਭੇਟ

ਗੁਰੂਹਰਸਹਾਏ, 11 ਮਈ (ਹਰਚਰਨ ਸਿੰਘ ਸੰਧੂ)-ਲੋੜਵੰਦ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਕਰਨ 'ਚ ਮੋਹਰੀ ਰਹਿਣ ਵਾਲੇ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਨੇ ਗਊਸ਼ਾਲਾ ਨੂੰ ਆਪਣੇ ਕੋਲੋਂ 2 ਲੱਖ ਰੁਪਏ ਦਾ ...

ਪੂਰੀ ਖ਼ਬਰ »

ਸਰਹੱਦੀ ਸਕੂਲ ਕਾਕੜ 'ਚ ਪ੍ਰਾਈਵੇਟ ਸਕੂਲ ਦੇ ਬੱਚੇ ਹੋਏ ਦਾਖ਼ਲ

ਮਮਦੋਟ, 11 ਮਈ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਸਦਕਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਸਕੂਲ ਕਾਕੜ ਵਿਖੇ ਨਵੇਂ ਸੈਸ਼ਨ 'ਚ 25.65 ਪ੍ਰਤੀਸ਼ਤ ਵਿਦਿਆਰਥੀਆਂ ਦਾ ਵਾਧਾ ...

ਪੂਰੀ ਖ਼ਬਰ »

ਪੱਤਰਕਾਰ ਰਤਨ ਲਾਲ ਦੀ ਕੋਰੋਨਾ ਨਾਲ ਹੋਈ ਮੌਤ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਪਿਛਲੇ ਕਈ ਦਿਨਾਂ ਤੋਂ ਕੋਵਿਡ ਨਾਲ ਜੂਝਦੇ ਹੋਏ ਸਥਾਨਕ ਪੱਤਰਕਾਰ ਰਤਨ ਲਾਲ ਜੋ ਕਿ ਇਕ ਚੈਨਲ ਲਈ ਕੰਮ ਕਰਦੇ ਸਨ, ਦੀ ਅੱਜ ਸਵੇਰੇ ਫ਼ਰੀਦਕੋਟ ਮੈਡੀਕਲ ਕਾਲਜ 'ਚ ਮੌਤ ਹੋ ਗਈ | ਬੇਵਕਤੀ ਮੌਤ 'ਤੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਬੇਅਦਬੀ ਕਾਂਡ ਦੀ ਜਾਂਚ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਨਵੀਂ ਕਮੇਟੀ ਦਾ ਗਠਨ ਕਰਨਾ ਨਵੀਂ ਚਾਲ-'ਆਪ' ਆਗੂ ਅਨਜਾਨ

ਫ਼ਿਰੋਜ਼ਪੁਰ, 11 ਮਈ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਸੀਨੀਅਰ ਯੂਥ ਆਗੂ ਮੋੜਾ ਸਿੰਘ ਅਨਜਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਜਾਂਚ ਕਮੇਟੀ ਦਾ ਗਠਨ ਕਰਕੇ ਬੇਅਦਬੀ ਕਾਂਡ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਬੇਅਦਬੀ ਕਾਂਡ ਦੀ ਜਾਂਚ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਨਵੀਂ ਕਮੇਟੀ ਦਾ ਗਠਨ ਕਰਨਾ ਨਵੀਂ ਚਾਲ-'ਆਪ' ਆਗੂ ਅਨਜਾਨ

ਫ਼ਿਰੋਜ਼ਪੁਰ, 11 ਮਈ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਸੀਨੀਅਰ ਯੂਥ ਆਗੂ ਮੋੜਾ ਸਿੰਘ ਅਨਜਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਜਾਂਚ ਕਮੇਟੀ ਦਾ ਗਠਨ ਕਰਕੇ ਬੇਅਦਬੀ ਕਾਂਡ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ...

ਪੂਰੀ ਖ਼ਬਰ »

ਅਕਾਲੀ ਆਗੂ ਕਾਕਾ ਬਰਾੜ ਦੀ ਪਤਨੀ ਦੇ ਸਿਰ ਪ੍ਰਧਾਨਗੀ ਦਾ ਤਾਜ ਸਜਣ 'ਤੇ ਅਕਾਲੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ

ਮੁੱਦਕੀ, 11 ਮਈ (ਭੁਪਿੰਦਰ ਸਿੰਘ)-ਨਗਰ ਪੰਚਾਇਤ ਮੁੱਦਕੀ ਦੀਆਂ ਚੋਣਾਂ ਲਈ ਟਿਕਟਾਂ ਮਿਲਣ ਤੋਂ ਲੈ ਕੇ ਪ੍ਰਧਾਨਗੀ ਦੀ ਚੋਣ ਹੋਣ ਤੱਕ ਜਿੱਥੇ ਕੁਝ ਛੋਟੀਆਂ-ਮੋਟੀਆਂ ਝੜਪਾਂ ਵੀ ਹੋਈਆਂ, ਉੱਥੇ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਦੋ ਵਾਰ ਚੋਣਾਂ ਮੁਲਤਵੀ ...

ਪੂਰੀ ਖ਼ਬਰ »

ਭਗਵਾਨ ਪਰਸ਼ੂ ਰਾਮ ਦੇ ਜਨਮ ਉਤਸਵ ਦੇ ਸਬੰਧ 'ਚ ਬ੍ਰਾਹਮਣਾਂ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਬ੍ਰਾਹਮਣ ਸਮਾਜ ਹਮੇਸ਼ਾ ਹੀ ਸਮਾਜ ਵਿਚ ਆਪਣਾ ਧਾਰਮਿਕ ਅਤੇ ਸਮਾਜਿਕ ਯੋਗਦਾਨ ਦਿੰਦੇ ਆ ਰਹੇ ਹਨ | ਇਸ ਮੁਹਿੰਮ ਦੇ ਚੱਲਦੇ ਇਕ ਕੋਸ਼ਿਸ਼ ਵੈੱਲਫੇਅਰ ਸੁਸਾਇਟੀ ਦੁਆਰਾ ਦੋ ਦਿਨਾਂ ਬ੍ਰਾਹਮਣ ਸਨਮਾਨਿਤ ਪੋ੍ਰਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਮੁੱਦਕੀ ਨਗਰ ਪੰਚਾਇਤ ਚੋਣਾਂ ਜਿਤਾਉਣ ਲਈ ਬਰਾੜ ਵਲੋਂ ਨਗਰ ਨਿਵਾਸੀਆਂ ਦਾ ਧੰਨਵਾਦ

ਫ਼ਿਰੋਜ਼ਪੁਰ, 11 ਮਈ (ਗੁਰਿੰਦਰ ਸਿੰਘ)-ਫਰਵਰੀ ਮਹੀਨੇ ਹੋਈਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਸੱਤਾਧਾਰੀਆਂ ਵਲੋਂ ਕੀਤੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਪੁਲਿਸ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀ ਟੀਮ ਨੇ ਰਾਹਗੀਰਾਂ ਦੇ ਲਏ ਕੋਰੋਨਾ ਸੈਂਪਲ

ਆਰਿਫ਼ ਕੇ, 11 ਮਈ (ਬਲਬੀਰ ਸਿੰਘ ਜੋਸਨ)-ਐੱਸ.ਐੱਮ.ਓ. ਮਮਦੋਟ ਰਜੀਵ ਕੁਮਾਰ ਬੈਂਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਥਾਣਾ ਆਰਿਫ਼ ਕੇ ਦੇ ਸਹਿਯੋਗ ਨਾਲ ਸਿਹਤ ਮਹਿਕਮੇ ਦੀ ਟੀਮ ਵਲੋਂ ਰਾਹਗੀਰਾਂ ਦੇ 50 ਕੋਰੋਨਾ ਦੇ ਸੈਂਪਲ ਲਏ ਗਏ | ਸਿਹਤ ਮਹਿਕਮੇ ਦੀ ਟੀਮ ਵਲੋਂ ਜਸਵੀਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਛੋਟੇ ਤੇ ਮੱਧ ਵਰਗੀ ਲੋਕਾਂ ਨੂੰ ਦੇਵੇ ਮਾਲੀ ਮਦਦ-ਮਲਕੀਤ ਥਿੰਦ

ਗੋਲੂ ਕਾ ਮੋੜ, 11 ਮਈ (ਸੁਰਿੰਦਰ ਸਿੰਘ ਪੁਪਨੇਜਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ਵਿਚ ਲਾਕਡਾਊਨ ਅਤੇ ਕਰਫ਼ਿਊ ਦੀ ਬਣੀ ਸਥਿਤੀ ਕਾਰਨ ਦੇਸ਼ ਭਰ ਵਿਚ ਵੱਸਦੇ ਹਰ ਵਰਗ ਦੇ ਲੋਕ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ ਮਨਾਇਆ

ਗੁਰੂਹਰਸਹਾਏ, 11 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਗੁਰਦੁਆਰਾ ਸਿੱਖ ਸਨਾਤਨ (ਵੱਡਾ ਗੁਰਦੁਆਰਾ) ਵਿਖੇ ਰਾਮਗੜ੍ਹੀਆ ਭਾਈਚਾਰੇ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ ਕੋਰੋਨਾ ਕਾਰਨ ਸਾਦੇ ਢੰਗ ਨਾਲ ਮਨਾਇਆ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ...

ਪੂਰੀ ਖ਼ਬਰ »

ਸੱਟਾਂ ਮਾਰਨ 'ਤੇ 2 ਔਰਤਾਂ ਸਮੇਤ 5 ਵਿਰੁੱਧ ਮੁਕੱਦਮਾ ਦਰਜ

ਜਲਾਲਾਬਾਦ, 11 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਜਲਾਲਾਬਾਦ ਨੇ ਸੱਟਾਂ ਮਾਰਨ ਦੇ ਦੋਸ਼ ਵਿਚ ਦੋ ਔਰਤਾਂ ਸਮੇਤ ਪੰਜਾਂ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਇੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸੇਵਾ ਪਰਮੋ ਧਰਮ ਟਰੱਸਟ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ

ਫ਼ਿਰੋਜ਼ਪੁਰ, 11 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੀ ਰੋਕਥਾਮ ਤੇ ਕੋਵਿਡ-19 ਦੇ ਖ਼ਾਤਮੇ ਲਈ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ ਹਰੇਕ ਵਿਅਕਤੀ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਉਣ ਸਬੰਧੀ ਚੱੁਕੇ ਜਾ ਰਹੇ ਕਦਮਾਂ ਤਹਿਤ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਐੱਸ.ਡੀ.ਐਮ. ਨੂੰ ਕੋਵਿਡ ਡਿਊਟੀਆਂ ਸਬੰਧੀ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਕੰਪਿਊਟਰ ਅਧਿਆਪਕ ਦੇ ਵਫ਼ਦ ਵਲੋਂ ਐੱਸ. ਡੀ.ਐਮ. ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦਾ ਅਧਿਆਪਕਾਂ ਪ੍ਰਤੀ ਨਾਂਹਪੱਖੀ ਰਵੱਈਆ- ਡੀ.ਟੀ.ਐੱਫ. ਪੰਜਾਬ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਵੇਖਦਿਆਂ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਹਰ ਰੋਜ਼ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਸੱਤ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 11 ਮਈ (ਜਸਮੇਲ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਸੱਤ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਵਿੰਦਰ ਸਿੰਘ ਪੁੱਤਰ ਕਿੱਕਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ

ਖੋਸਾ ਦਲ ਸਿੰਘ, 11 ਮਈ (ਮਨਪ੍ਰੀਤ ਸਿੰਘ ਸੰਧੂ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ, ਇਸ ਦੁਚਿੱਤੀ ਨੂੰ ਦੂਰ ਕਰਨ ਲਈ ਅੱਜ ਡਾਇਰੈਕਟਰ ਖੇਤੀਬਾੜੀ ਅਤੇ ...

ਪੂਰੀ ਖ਼ਬਰ »

ਖੋਸਾ ਦਲ ਸਿੰਘ ਵਿਖੇ ਅਕਾਲੀ ਦਲ ਤੇ ਕਾਂਗਰਸ ਨੂੰ ਝਟਕਾ, 15 ਪਰਿਵਾਰ ਆਪ 'ਚ ਸ਼ਾਮਿਲ

ਖੋਸਾ ਦਲ ਸਿੰਘ, 11 ਮਈ (ਮਨਪ੍ਰੀਤ ਸਿੰਘ ਸੰਧੂ)-ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਿਆ, ਜਦੋਂ ਕਸਬਾ ਖੋਸਾ ਦਲ ਸਿੰਘ ਦੇ ਕਰੀਬ 15 ਪਰਿਵਾਰ ਆਪ ਯੂਥ ਵਿੰਗ ਦੇ ਜੁਆਇੰਟ ਸਕੱਤਰ ਸ਼ਮਿੰਦਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ 'ਚ ...

ਪੂਰੀ ਖ਼ਬਰ »

ਮੱੁਦਕੀ ਨਗਰ ਪੰਚਾਇਤ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਹੱਥ ਆਉਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ-ਮਿਸ਼ਰੀਵਾਲਾ

ਫ਼ਿਰੋਜ਼ਸ਼ਾਹ, 11 ਮਈ (ਸਰਬਜੀਤ ਸਿੰਘ ਧਾਲੀਵਾਲ)- ਚਰਚਾ ਦਾ ਵਿਸ਼ਾ ਬਣੀ ਨਗਰ ਪੰਚਾਇਤ ਮੱੁਦਕੀ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੇ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ ਹੱਥ ਆਉਣ 'ਤੇ ਜਿੱਥੇ ਕਾਂਗਰਸ ਲਈ ਨਿਰਾਸ਼ਾ ਦਾ ਪਲ ਹੈ, ਉੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX