ਤਾਜਾ ਖ਼ਬਰਾਂ


ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  about 1 hour ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  about 1 hour ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  about 2 hours ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  about 2 hours ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  about 2 hours ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  about 2 hours ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  about 2 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  about 3 hours ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  about 4 hours ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  about 4 hours ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  about 4 hours ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  about 4 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  about 4 hours ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  about 5 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  about 6 hours ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  about 6 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 7 hours ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 7 hours ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 7 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 7 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 8 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 8 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 8 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਰੂਪਨਗਰ

ਸਰਹਿੰਦ ਫ਼ਤਹਿ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚਾ ਅਬਿਆਣਾ 'ਚ ਸਫ਼ਲ ਕਿਸਾਨ-ਮਜ਼ਦੂਰ ਰੈਲੀ ਕਰਨ 'ਚ ਹੋਇਆ ਕਾਮਯਾਬ

ਨੂਰਪੁਰ ਬੇਦੀ, 12 ਮਈ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਵਿਖੇ ਅੱਜ ਸਰਹਿੰਦ ਫ਼ਤਿਹ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚਾ ਕਿਸਾਨ ਮਜ਼ਦੂਰ ਮਹਾਂ ਰੈਲੀ ਕਰਨ ਵਿਚ ਸਫਲ ਰਿਹਾ | ਪ੍ਰਸ਼ਾਸਨ ਦੀਆਂ ਪਾਬੰਦੀਆਂ ਅਤੇ ਕੋਵਿਡ ਦੀ ਹਦਾਇਤਾਂ ਦੇ ਬਾਵਜੂਦ ਵੀ ਕਿਸਾਨਾਂ, ਔਰਤਾਂ ਅਤੇ ਬੱਚਿਆ ਨੇ ਵੱਡੀ ਗਿਣਤੀ ਵਿਚ ਇਸ ਰੈਲੀ ਵਿਚ ਭਾਗ ਲਿਆ | ਇਸ ਰੈਲੀ ਨੂੰ ਸੰਬੋਧਨ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਆਗੂ ਗੁਰਨਾਮ ਸਿੰਘ ਚੜੂਨੀ, ਗੌਰਵ ਟਿਕੈਤ, ਜਗਤਾਰ ਸਿੰਘ ਬਾਜਵਾ, ਬਾਬਾ ਜੱਗਾ ਸਿੰਘ ਭੂਰੀਵਾਲੇ, ਧਰਮਿੰਦਰ ਸਿੰਘ ਮੁਕੇਰੀਆਂ, ਮਨਜੀਤ ਧੁਨੇਰ ਅਤੇ ਕੁਲਵੰਤ ਸਿੰਘ ਸੰਧੂ ਸਮੇਤ ਹੋਰ ਕਿਸਾਨ ਆਗੂ ਵਿਸ਼ੇਸ਼ ਤੌਰ 'ਤੇ ਪੁੱਜੇ | ਰੈਲੀ ਦਾ ਆਗਾਜ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤਾ ਗਿਆ | ਜਿਸ ਉਪਰੰਤ ਪ੍ਰਸਿੱਧ ਗਾਇਕ ਪੰਮਾ ਡੂਮੇਵਾਲ ਨੇ ਆਪਣੇ 'ਤੇ ਪਹਿਲਾਂ ਹੋਏ ਪੁਲਿਸ ਮਾਮਲੇ ਦੀ ਪ੍ਰਵਾਹ ਨਾ ਕਰਦਿਆਂ ਇਸ ਰੈਲੀ ਵਿਚ ਸ਼ਮੂਲੀਅਤ ਕੀਤੀ | ਪੰਮਾ ਡੂਮੇਵਾਲ ਨੇ ਕਿਰਸਾਨੀ ਸੰਘਰਸ਼ ਪ੍ਰਤੀ ਲੋਕਾਂ ਨੂੰ ਜਾਗਰੂਕ ਤੇ ਲਾਮਬੰਦ ਕਰਨ ਵਾਲੇ ਗੀਤ ਗਾ ਕੇ ਭਰਵੇਂ ਇਕੱਠ ਵਿਚ ਜੋਸ਼ ਭਰਿਆ | ਪੰਮੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਜ਼ਮੀਨਾਂ ਤੇ ਜ਼ਮੀਰਾਂ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਦਾ ਸਾਥ ਦਿੱਤਾ ਜਾਵੇ | ਇਸ ਮੌਕੇ ਕੌਮੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸਰਕਾਰ ਅਤੇ ਕਰੋਨਾ ਨਾਲ ਲੜਨ ਦੇ ਸਮਰੱਥ ਹੈ ਕਿਉਂਕਿ ਕਰੋਨਾ ਕਦੀ ਵੀ ਮਿਹਨਤਕਸ਼ ਲੋਕਾਂ ਨੂੰ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦਾ ਅਸਰ ਮੋਦੀ ਸਰਕਾਰ ਨੂੰ ਪੱਛਮੀ ਬੰਗਾਲ ਤੋਂ ਵਿਚ ਦਿਸ ਗਿਆ ਹੈ ਅਤੇ ਹੁਣ ਉੱਤਰਾਖੰਡ,ਪੰਜਾਬ ਅਤੇ ਹਰਿਆਣਾ ਵਿਚ ਵੀ ਮੋਦੀ ਨੂੰ ਹਰਾ ਕੇ ਭੇਜਿਆ ਜਾਵੇਗਾ | ਰੈਲੀ ਨੂੰ ਸੰਬੋਧਨ ਕਰਦਿਆਂ ਹੋਰਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਬੰਦਾ ਬਹਾਦਰ ਨੇ 12 ਮਈ 2010 ਨੂੰ ਸਰਹਿੰਦ ਦੇ ਸੂਬੇਦਾਰ ਵਜ਼ੀਰ ਖ਼ਾਨ ਨੂੰ ਮਾਰ ਕੇ ਸਰਹਿੰਦ ਫ਼ਤਿਹ ਕਰਨ ਉਪਰੰਤ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਸਨ | ਜਿਸ ਕਰਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਅਬਿਆਣਾ ਵਿਖੇ ਮਹਾਂ ਕਿਸਾਨ ਮਜ਼ਦੂਰ ਰੈਲੀ ਕੀਤੀ ਗਈ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਪਹਿਲੇ ਤਹਿਸੀਲਦਾਰ ਬਾਬਾ ਬੰਦਾ ਸਿੰਘ ਬਹਾਦਰ ਹੋਏ ਹਨ | ਜਿਨ੍ਹਾਂ ਨੇ ਕਿਸਾਨਾਂ ਦੀ ਬਾਂਹ ਫੜੀ ਸੀ | ਰੈਲੀ ਦੌਰਾਨ ਲੋਕਾਂ ਲਈ ਲੰਗਰ ਅਤੇ ਚਾਹ ਪਾਣੀ ਦਾ ਮੁਕੰਮਲ ਪ੍ਰਬੰਧ ਕੀਤਾ ਗਿਆ | ਕਿਸਾਨ ਆਗੂਆਂ ਨੇ ਕਰੋਨਾ ਦੇ ਮੱਦੇਨਜ਼ਰ ਮੁੱਖ ਪੰਡਾਲ ਨੂੰ ਜਾਣ ਵਾਲੇ ਗੇਟ ਦੇ ਸੈਨੀਟਾਈਜ਼ ਕਰਨ ਅਤੇ ਮੁਫ਼ਤ ਮਾਸਕ ਵੰਡਣ ਦਾ ਪ੍ਰਬੰਧ ਵੀ ਕੀਤਾ ਗਿਆ ਸੀ | ਇਸ ਮਹਾਰੈਲੀ ਨੂੰ ਸਫਲ ਬਣਾਉਣ ਵਿਚ ਸਥਾਨਕ ਕਿਸਾਨ ਆਗੂ ਮਾ. ਗੁਰਨੈਬ ਸਿੰਘ ਜੇਤੇਵਾਲ, ਅਮਨਦੀਪ ਸਿੰਘ ਅਬਿਆਣਾ, ਮੋਹਨ ਸਿੰਘ ਧਮਾਣਾ, ਬਲਵੀਰ ਸਿੰਘ ਭੱਟੋਂ, ਸੁਰਜੀਤ ਸਿੰਘ ਢੇਰ, ਗੁਰਮੇਲ ਸਿੰਘ ਬਾੜਾ, ਗੁਰਨੈਬ ਸਿੰਘ ਗਿੱਲ, ਬਚਿੱਤਰ ਸਿੰਘ ਗਿੱਲ ਸਮੇਤ ਹੋਰਨਾਂ ਨੇ ਵੀ ਸਾਥ ਦਿੱਤਾ | ਰੈਲੀ ਦੌਰਾਨ ਆਪ ਆਗੂ ਐਡ. ਦਿਨੇਸ਼ ਚੱਢਾ, ਰਾਮ ਕੁਮਾਰ ਮੁਕਾਰੀ, ਅਸ਼ਵਨੀ ਚੱਢਾ, ਰਾਮ ਪ੍ਰਸ਼ਾਦ ਪਾਲੀ, ਸ਼ਮਸ਼ੇਰ ਸਿੰਘ ਸ਼ੇਰਾ, ਕਾ.ਦਵਿੰਦਰ ਸਰਥਲੀ, ਬਿੱਕਰ ਸਿੰਘ ਮੋਠਾਪੁਰ, ਪਰਮਜੀਤ ਸਿੰਘ ਖ਼ਿਜ਼ਰਾਬਾਦ, ਨਰਿੰਦਰ ਪਾਲੀ, ਸਕੱਤਰ ਸੁਖਵਿੰਦਰ ਸਿੰਘ ਸਰਥਲੀ ਸਮੇਤ ਹੋਰ ਮੌਜੂਦ ਸਨ |
ਰਵਿੰਦਰ ਗਰੇਵਾਲ ਤੇ ਹਰਜੀਤ ਹਰਮਨ ਨਹੀਂ ਪੁੱਜੇ
ਕਿਸਾਨ ਆਗੂਆਂ ਵਲੋਂ ਇਸ ਰੈਲੀ ਵਿਚ ਮਕਬੂਲ ਗਾਇਕ ਰਵਿੰਦਰ ਗਰੇਵਾਲ ਤੇ ਹਰਜੀਤ ਹਰਮਨ ਦੇ ਆਉਣ ਬਾਰੇ ਵੀ ਕਿਹਾ ਗਿਆ ਸੀ ਪਰ ਇਹ ਦੋਨੋਂ ਗਾਇਕ ਕਿਸਾਨ ਰੈਲੀ ਵਿਚ ਨਹੀਂ ਪੁੱਜੇ | ਜਿਸ ਕਰਕੇ ਇਨ੍ਹਾਂ ਗਾਇਕਾਂ ਦੇ ਫੈਨਾਂ ਵਿਚ ਨਿਰਾਸ਼ਾ ਪਾਈ ਗਈ ਜਦਕਿ ਲੋਕ ਗਾਇਕ ਪੰਮਾ ਡੂਮੇਵਾਲ ਨੇ ਰੈਲੀ ਵਿਚ ਆਪਣੇ ਫਨ ਦਾ ਮੁਜ਼ਾਹਰਾ ਕੀਤਾ | ਜਿਸ ਨੂੰ ਲੋਕਾਂ ਵਲੋਂ ਖ਼ੂਬ ਸਲਾਹਿਆ ਗਿਆ | ਕਿਸਾਨੀ ਝੰਡੇ ਚੁੱਕੀ ਬੱਚੇ ਵੀ ਪੰਮਾ ਡੂਮੇਵਾਲ ਨਾਲ ਸੈਲਫੀਆਂ ਲੈਂਦੇ ਦੇਖੇ ਗਏ |
ਮੰਚ ਤੋਂ ਔਰਤ ਕਿਸਾਨ ਆਗੂ ਗ਼ਾਇਬ
ਚਹਿੜਮਜਾਰਾ ਦੀ ਕਿਸਾਨ ਰੈਲੀ ਵਿਚ ਜਿੱਥੇ ਕਾਫ਼ੀ ਗਿਣਤੀ ਵਿਚ ਔਰਤ ਕਿਸਾਨ ਆਗੂ ਦੇਖਣ ਨੂੰ ਮਿਲੀਆਂ ਉੱਥੇ ਅਬਿਆਣਾ ਦੀ ਕਿਸਾਨ ਰੈਲੀ ਵਿਚ ਮੁੱਖ ਮੰਚ 'ਤੇ ਔਰਤ ਆਗੂ ਨਦਾਰਦ ਰਹੀਆਂ | ਹਾਲਾਂਕਿ ਪੰਡਾਲ ਵਿਚ ਵੱਡੀ ਗਿਣਤੀ ਵਿਚ ਔਰਤਾਂ ਮੌਜੂਦ ਰਹੀਆਂ |

ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਇੰਟਕ ਨੇ ਵਿਭਾਗ ਦੇ ਅਧਿਕਾਰੀ ਦੀ ਤਰੱਕੀ ਰੱਦ ਕਰਨ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ, 12 ਮਈ (ਜੇ. ਐਸ. ਨਿੱਕੂਵਾਲ)-ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਇੰਟਕ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੁੱਖ ਸਕੱਤਰ ਪੰਜਾਬ, ਲੋਕ ਨਿਰਮਾਣ ਵਿਭਾਗ ਪੰਜਾਬ ਦੇ ਮੰਤਰੀ ਅਤੇ ਹੋਰ ਅਧਿਕਾਰੀਆਂ ਨੂੰ ਲਿਖਤੀ ਪੱਤਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਲੈ ਕੇ 'ਆਪ' ਦੇ ਵਿਧਾਇਕਾਂ ਤੇ ਆਗੂਆਂ ਵਲੋਂ ਪ੍ਰੈੱਸ ਕਾਨਫ਼ਰੰਸ

ਨੂਰਪੁਰ ਬੇਦੀ, 12 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਆਮ ਆਦਮੀ ਪਾਰਟੀ ਦੇ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਗ੍ਰਹਿ ਸੰਦੋਆ ਵਿਖੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਯੂਥ ਆਗੂ ਹਰਜੋਤ ਬੈਂਸ ਅਤੇ ਵਿਧਾਇਕ ਅਮਰਜੀਤ ਸਿੰਘ ਸੰਦੋਆ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਆਮ ਪਬਲਿਕ ਨੂੰ ਆ ਰਹੀ ਪੇ੍ਰਸ਼ਾਨੀਆਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ

ਰੂਪਨਗਰ, 12 ਮਈ (ਹੁੰਦਲ)-ਕੋਵਿਡ-19 ਦੀ ਬਿਮਾਰੀ ਸਬੰਧੀ ਆਮ ਪਬਲਿਕ ਨੂੰ ਆ ਰਹੀ ਪੇ੍ਰਸ਼ਾਨੀਆਂ ਸਬੰਧੀ ਉਨ੍ਹਾਂ ਵਲੋਂ ਕੀਤੀ ਜਾ ਰਹੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ 'ਤੇ ਕਮੇਟੀ ਬਣਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ | ਇਹ ਕਮੇਟੀ ਰੋਜ਼ਾਨਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੰੂਨੀ ਦਾ ਪਿੰਡ ਚੈੜੀਆਂ 'ਚ ਭਰਵਾਂ ਸਵਾਗਤ

ਰੂਪਨਗਰ, 12 ਮਈ (ਸਤਨਾਮ ਸਿੰਘ ਸੱਤੀ)-ਅੱਜ ਰੂਪਨਗਰ ਦੇ ਪਿੰਡ ਚੈੜੀਆਂ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੰੂਨੀ ਦਾ ਰੂਪਨਗਰ ਜ਼ਿਲ੍ਹੇ ਦੇ ਪਿੰਡ ਚੈੜੀਆਂ ਵਿਚ ਕਿਸਾਨ ਆਗੂ ਅਤੇ ਜੱਟ ਮਹਾਂ ਸਭਾ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਮੁਕੱਦਮਾ ਦਰਜ

ਮੋਰਿੰਡਾ, 12 ਮਈ (ਕੰਗ)-ਬੀਤੀ ਕੱਲ੍ਹ ਸਰਕਾਰੀ ਹਸਪਤਾਲ ਮੋਰਿੰਡਾ ਨੇੜੇ ਫਾਟਕਾਂ 'ਤੇ ਹੋਏ ਗੇਟਮੈਨ ਅਤੇ ਇੱਕ ਵਿਅਕਤੀ ਵਿਚਾਲੇ ਫਾਟਕਾਂ ਨੂੰ ਖੋਲ੍ਹਣ ਨੂੰ ਲੈ ਕੇ ਤਕਰਾਰ ਹੋਈ ਅਤੇ ਤਕਰਾਰ ਲੜਾਈ ਝਗੜੇ ਵਿਚ ਬਦਲ ਗਈ | ਮੋਰਿੰਡਾ ਦੇ ਜੀ.ਆਰ.ਪੀ. ਦੇ ਇੰਚਾਰਜ ਰਘਵਿੰਦਰ ...

ਪੂਰੀ ਖ਼ਬਰ »

ਕੋਰੋਨਾ ਨਾਲ ਸੇਵਾਮੁਕਤ ਬਿਜਲੀ ਮੁਲਾਜ਼ਮ ਦੀ ਮੌਤ

ਸ੍ਰੀ ਚਮਕੌਰ ਸਾਹਿਬ, 12 ਮਈ (ਜਗਮੋਹਣ ਸਿੰਘ ਨਾਰੰਗ)-ਬਿਜਲੀ ਬੋਰਡ ਤੋਂ ਸੇਵਾ ਮੁਕਤ ਹੋਏ ਸਾਬਕਾ ਜੇ. ਈ. ਦਾ ਅੱਜ ਕੋਰੋਨਾ ਨਾਲ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੰਤਿਮ ਸਸਕਾਰ ਇੱਥੋਂ ਦੇ ਸ਼ਮਸ਼ਾਨ ਘਾਟ ਵਿਚ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੀਤਾ ਗਿਆ | ਜ਼ਿਕਰਯੋਗ ...

ਪੂਰੀ ਖ਼ਬਰ »

ਅੱਧਾ ਦਰਜਨ ਹਥਿਆਰਬੰਦ ਅਣਪਛਾਤੇ ਵਿਅਕਤੀ ਸਿੱਧੀ ਵਿਨਾਇਕ ਸਟੋਨ ਕਰੈਸ਼ਰ 'ਚ ਹੋਏ ਦਾਖ਼ਲ

ਕਾਹਨਪੁਰ ਖੂਹੀ, 12 ਮਈ (ਗੁਰਬੀਰ ਸਿੰਘ ਵਾਲੀਆ)-ਨੂਰਪੁਰ ਬੇਦੀ ਖੇਤਰ ਜੋ ਕਿ ਪਹਿਲਾਂ ਹੀ ਨਾਮੀ ਗੈਂਗਸਟਰਾਂ ਕਾਰਨ ਪੰਜਾਬ ਭਰ ਵਿਚ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ, ਇਕ ਵਾਰ ਫੇਰ ਇਕ ਕਰੈਸ਼ਰ 'ਤੇ ਅਣਪਛਾਤੇ ਹਥਿਆਰਬੰਦ ਨੌਜਵਾਨਾਂ ਦੀ ਦਸਤਕ ਕਾਰਨ ਚਰਚਾ 'ਚ ਆ ਗਿਆ। ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਪੁਰਖਾਲੀ, 12 ਮਈ (ਅੰਮਿ੍ਤਪਾਲ ਸਿੰਘ ਬੰਟੀ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹਲਕਾ ਰੂਪਨਗਰ ਦੇ ਆਗੂ ਗੁਰਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਪੁਰਖਾਲੀ ਵਿਖੇ ਹੋਈ | ਜਿਸ ਦੌਰਾਨ ਕੋਵਿਡ-19 ਦੀ ਦੂਸਰੀ ਲਹਿਰ ਦੇ ਚੱਲਦਿਆਂ ਗ਼ਰੀਬ ਦਿਹਾੜੀਦਾਰ, ਮੱਧ ਵਰਗੀ ਪਰਿਵਾਰਾਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਪੁਲਿਸ ਨੇ ਕੀਤਾ ਫਲੈਗ ਮਾਰਚ

ਸ੍ਰੀ ਚਮਕੌਰ ਸਾਹਿਬ, 12 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਬੀਤੀ ਸ਼ਾਮ ਡੀ. ਐਸ. ਪੀ. ਸੁਖਜੀਤ ਸਿੰਘ ਵਿਰਕ ਅਤੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਬਾਜ਼ਾਰਾਂ ਅਤੇ ਮੁੱਖ ਮਾਰਗ 'ਤੇ ਮਾਰਚ ਕਰਦਿਆਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਦਿੱਲੀ ਕਿਸਾਨੀ ਮੋਰਚੇ ਲਈ ਵੱਖ-ਵੱਖ ਪਿੰਡਾਂ ਤੋਂ ਕਿਸਾਨ ਤੇ ਨੌਜਵਾਨ ਸੁੱਕੇ ਰਾਸ਼ਨ ਸਮੇਤ ਜੈਕਾਰਿਆਂ ਦੀ ਗੂੰਜ ਨਾਲ ਹੋਏ ਰਵਾਨਾ

ਘਨੌਲੀ, 12 ਮਈ (ਜਸਵੀਰ ਸਿੰਘ ਸੈਣੀ)-ਕਈ ਮਹੀਨਿਆਂ ਤੋਂ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀ ਹਮਾਇਤ ਲਈ ਅੱਜ ਨੂੰ ਹੋ ਮਾਰਕੀਟ ਤੋਂ ਗੁਰਸੇਵਕ ਸਿੰਘ ਨੂੰ ਹੋ ਟੈਂਟ ਵਾਲੇ ਦੀ ਅਗਵਾਈ ਵਿਚ ਇਲਾਕੇ ਦੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਸਮੇਤ ਪੰਜਾਬ ਦੇ ਹੋਰ ਸਰਕਾਰੀ ਕਾਲਜਾਂ ਨੂੰ 5-5 ਲੱਖ ਫ਼ੰਡ ਦੇਣ ਦੇ ਹੁਕਮਾਂ ਦੀ ਨਿਖੇਧੀ

ਰੂਪਨਗਰ, 12 ਮਈ (ਸਤਨਾਮ ਸਿੰਘ ਸੱਤੀ)-ਸੂਬਾ ਸਰਕਾਰ ਵਲੋਂ ਸਰਕਾਰੀ ਕਾਲਜ ਰੂਪਨਗਰ ਸਮੇਤ ਪੰਜਾਬ ਦੇ ਹੋਰ ਵੱਖ-ਵੱਖ ਸਰਕਾਰੀ ਕਾਲਜਾਂ ਨੂੰ 5-5 ਲੱਖ ਰੁਪਏ ਸਿੱਖਿਆ ਵਿਭਾਗ ਨੂੰ ਦੇਣ ਦੇ ਹੁਕਮਾਂ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਦਿਨੇਸ਼ ...

ਪੂਰੀ ਖ਼ਬਰ »

ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਮਾਨਵ ਵਲੋਂ ਵਿਸ਼ਵ ਨਰਸ ਦਿਵਸ 'ਤੇ ਕੀਤਾ ਵਿਸ਼ੇਸ਼ ਵੈਬੀਨਾਰ

ਰੂਪਨਗਰ, 12 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਹਰਪ੍ਰੀਤ ਕੌਰ ਜੀਵਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਵਿਸ਼ਵ ਨਰਸ ਦਿਵਸ 'ਤੇ ਸਰਕਾਰੀ ਹਸਪਤਾਲ ਰੂਪਨਗਰ ਵਿਚ ਸਥਾਪਤ ਵਨ ਸਟਾਪ ਸਖੀ ...

ਪੂਰੀ ਖ਼ਬਰ »

ਚੂਹੜਮਾਜਰਾ ਦਾ ਹਲਵਾਈ ਪਿਛਲੇ 6 ਮਹੀਨਿਆਂ ਤੋਂ ਭੇਦਭਰੀ ਹਾਲਤ ਵਿਚ ਗੁੰਮ

ਸ੍ਰੀ ਚਮਕੌਰ ਸਾਹਿਬ, 12 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਚੂਹੜਮਾਜਰਾ ਦਾ ਕਰਮ ਸਿੰਘ ਕੰਮਾ ਹਲਵਾਈ (37 ਸਾਲ) ਪੁੱਤਰ ਸਵ: ਹਜੂਰਾ ਸਿੰਘ 6 ਕੂ ਮਹੀਨੇ ਪਹਿਲਾ ਕਿਸੇ ਪਿੰਡ ਕੰਮ ਕਰਨ ਲਈ ਗਿਆ ਪਰ ਮੁੜ ਨਹੀਂ ਪਰਤਿਆਂ | ਉਸ ਦੇ ਮਾਮੇ ਦੇ ਪੁੱਤਰ ਜਗਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਸ੍ਰੀ ਚਮਕੌਰ ਸਾਹਿਬ, 12 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਅੱਜ ਕੋਵਿਡ-19 ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ, ਜਿਸ ਵਿਚ ਦਵਾਈ ਲੈਣ ਆਏ ਲੋਕਾਂ ਨੂੰ ਜਾਗਰੂਕ ਕਰਦਿਆਂ ਡਾ. ਸੀ. ਪੀ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਇਸ ਸਮੇਂ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਅਧਿਆਪਕ ਮਰਦੇ ਐ ਤਾਂ ਮਰੀ ਜਾਣ, ਪਰ ਸਾਬ ਨੂੰ ਤਾਂ ਦਾਖ਼ਲੇ ਵਧਾਉਣ ਦੀ ਚਿੰਤਾ ਹੈ

ਕਾਹਨਪੁਰ ਖੂਹੀ, 12 ਮਈ (ਗੁਰਬੀਰ ਸਿੰਘ ਵਾਲੀਆ)-ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਸਮੁੱਚੇ ਸੰਸਾਰ ਨੂੰ ਆਪਣੀ ਲਪੇਟ ਵਿਚ ਲੈਣ ਵਾਲੀ ਕੋਰੋਨਾ ਨਾਮਕ ਮਹਾਂਮਾਰੀ ਖ਼ਤਮ ਹੋਣ ਦਾ ਨਾਮ ਤੱਕ ਨਹੀਂ ਲੈ ਰਹੀ | ਭਾਵੇਂ ਕਿ ਸਰਕਾਰਾਂ ਵਲੋਂ ਇਸ ਬਿਮਾਰੀ ਉੱਤੇ ਕਾਬੂ ਪਾਉਣ ...

ਪੂਰੀ ਖ਼ਬਰ »

74 ਸਾਲਾਂ ਬਾਅਦ ਐਸ. ਸੀ. ਸ਼ਮਸ਼ਾਨਘਾਟ ਮੋਰਿੰਡਾ ਦੀ ਆਈ ਵਾਰੀ

ਮੋਰਿੰਡਾ, 12 ਮਈ (ਪਿ੍ਤਪਾਲ ਸਿੰਘ)-100 ਸਾਲਾਂ ਬਾਅਦ ਰੂੜੀ ਦੀ ਵੀ ਸੁਣੀ ਜਾਂਦੀ ਹੈ | ਇਹ ਕਹਾਵਤ ਉਸ ਸਮੇਂ ਸੱਚ ਸਾਬਤ ਹੋ ਗਈ ਜਦੋਂ 74 ਸਾਲ ਬਾਅਦ ਐਸ. ਸੀ. ਸ਼ਮਸ਼ਾਨਘਾਟ ਮੋਰਿੰਡਾ ਦੀ ਚਾਰ ਦੀਵਾਰੀ ਕਰਨ ਦਾ ਕੰਮ ਅਰੰਭ ਹੋਇਆ | ਇਸ ਕੰਮ ਦਾ ਨਿਰਖਣ ਕਰਨ ਲਈ ਅੱਜ ਐਸ. ਸੀ, ਬੀ. ਸੀ. ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ 'ਆਪ' ਨੇ ਕਾਂਗਰਸ ਸਰਕਾਰ ਵਲੋਂ ਦਲਿਤ ਵਰਗ ਦੀ ਭਲਾਈ ਨੂੰ ਲੈ ਕੇ ਛਿੜੀ ਚਰਚਾ 'ਤੇ ਕੀਤੇ ਸਿਆਸੀ ਹਮਲੇ

ਮੋਰਿੰਡਾ, 12 ਮਈ (ਪਿ੍ਤਪਾਲ ਸਿੰਘ)-ਕਾਂਗਰਸ ਸਰਕਾਰ ਵਲੋਂ ਪਿਛਲੇ 4 ਸਾਲਾਂ ਵਿਚ ਦਲਿਤ ਭਾਈਚਾਰੇ ਨੂੰ ਅਣਦਿੱਖਾ ਕਰਕੇ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਦਲਿਤਾਂ ਦੀ ਭਲਾਈ ਕਰਨ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਅਤੇ ਆਮ ...

ਪੂਰੀ ਖ਼ਬਰ »

ਪੀ. ਏ. ਸੀ. ਐਲ. ਵਿਚੋਂ ਬਾਹਰਲੀਆਂ ਗੱਡੀਆਂ ਰੋਕਣ ਲਈ ਆਰ-ਪਾਰ ਦੀ ਲੜਾਈ ਲੜਨ ਦਾ ਕੀਤਾ ਫ਼ੈਸਲਾ

ਢੇਰ, 12 ਮਈ (ਸ਼ਿਵ ਕੁਮਾਰ ਕਾਲੀਆ)-ਟਰਾਂਸਪੋਰਟ ਸੁਸਾਇਟੀ ਬਚਾਓ ਮੋਰਚਾ ਦੀ ਅੱਜ ਇਕ ਭਰਵੀਂ ਮੀਟਿੰਗ ਪਿੰਡ ਜਿੰਦਵੜੀ ਦੇ ਗੁਰਦੁਆਰਾ ਸਾਹਿਬ ਬਾਬਾ ਗੁਰਦਿੱਤਾ ਜੀ ਵਿਖੇ ਸਰਦਾਰ ਪ੍ਰੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲਾਗਲੇ ਪਿੰਡਾਂ ਦੇ ਟਰਾਂਸਪੋਰਟ ...

ਪੂਰੀ ਖ਼ਬਰ »

ਰੂਪਨਗਰ 'ਚ 184 ਕੋਰੋਨਾ ਪਾਜ਼ੀਟਿਵ ਕੇਸ, 6 ਮੌਤਾਂ

ਰੂਪਨਗਰ, 12 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ 'ਚ 184 ਕੋਰੋਨਾ ਪਾਜ਼ਟਿਵ ਕੇਸ ਸਾਹਮਣੇ ਆਏ ਹਨ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ 184 ਪਾਜ਼ਟਿਵ ਕੇਸ ਆਏ ਹਨ ਜਦੋਂ ਕਿ ਅੱਜ 6 ਪਾਜ਼ਟਿਵ ਮਰੀਜ਼ਾਂ ਦੀਆਂ ਮੌਤਾਂ ਵੀ ਹੋ ...

ਪੂਰੀ ਖ਼ਬਰ »

ਹਾਈਵੇਅ 'ਤੇ ਸਥਿਤ ਹੋਟਲ ਬੰਦ ਹੋਣ ਕਾਰਨ ਰਾਹਗੀਰ ਤੇ ਹੋਟਲ ਮਾਲਕ ਦੋਵੇਂ ਵਰਗ ਪ੍ਰੇਸ਼ਾਨ

ਘਨੌਲੀ, 12 ਮਈ (ਜਸਵੀਰ ਸਿੰਘ ਸੈਣੀ)-ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਮਿੰਨੀ ਲਾਕਡਾਊਨ ਦੌਰਾਨ ਜਿੱਥੇ ਨੈਸ਼ਨਲ ਹਾਈਵੇਅ 'ਤੇ ਸਥਿਤ ਹੋਟਲਾਂ ਅਤੇ ਢਾਬਿਆਂ ਦੇ ਮਾਲਕ ਕਸੂਤੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ, ਉੱਥੇ ਹੀ ਐਮਰਜੰਸੀ ਕੰਮਾਂ ਲਈ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚਾ ਭਲਕੇ ਵੱਡੇ ਕਾਫ਼ਲੇ ਦੇ ਰੂਪ ਵਿਚ ਦਿੱਲੀ ਨੂੰ ਕਰੇਗਾ ਕੂਚ

ਨੂਰਪੁਰ ਬੇਦੀ, 12 ਮਈ (ਹਰਦੀਪ ਸਿੰਘ ਢੀਂਡਸਾ)-ਦਿੱਲੀ ਦੇ ਵਿਚ ਚੱਲ ਰਹੇ ਕਿਸਾਨੀ ਘੋਲ ਨੂੰ ਮਜ਼ਬੂਤ ਕਰਨ ਦੇ ਲਈ ਕਿਰਤੀ ਕਿਸਾਨ ਮੋਰਚਾ ਰੋਪੜ 14 ਮਈ ਨੂੰ ਇੱਕ ਵੱਡਾ ਕਾਫ਼ਲਾ ਲੈ ਕੇ ਸਰਥਲੀ ਗਰਾਊਾਡ ਵਿਚੋਂ ਦਿੱਲੀ ਵੱਲ ਕੂਚ ਕਰੇਗਾ | ਕਿਰਤੀ ਕਿਸਾਨ ਮੋਰਚਾ ਰੋਪੜ ਦੇ ...

ਪੂਰੀ ਖ਼ਬਰ »

ਨਰਸ ਦਿਵਸ ਮਨਾਉਂਦਿਆਂ ਹੈਲਪਿੰਗ ਹੈਂਡ ਸੋਸਾਇਟੀ ਘਨੌਲੀ ਵਲੋਂ ਸਬਸਿਡਰੀ ਹੈਲਥ ਸੈਂਟਰ ਨੂੰ ਕੁਰਸੀਆਂ ਭੇਟ

ਘਨੌਲੀ, 12 ਮਈ (ਜਸਵੀਰ ਸਿੰਘ ਸੈਣੀ)-ਸਬਸਿਡਰੀ ਹੈਲਥ ਸੈਂਟਰ ਘਨੌਲੀ ਵਿਖੇ ਨਰਸ ਦਿਵਸ ਮਨਾਇਆ ਗਿਆ | ਇਸ ਮੌਕੇ ਇਕੱਤਰ ਹੋਏ ਮੈਡੀਕਲ ਦੇ ਸਮੂਹ ਸਟਾਫ਼ ਨੂੰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਗੁਰਿੰਦਰ ਸਿੰਘ ਗੋਗੀ, ਹੈਲਪਿੰਗ ਐਂਡ ਸੁਸਾਇਟੀ ਪ੍ਰਧਾਨ ...

ਪੂਰੀ ਖ਼ਬਰ »

ਐੱਸ. ਡੀ. ਐੱਮ ਵਲੋਂ ਕੋਰੋਨਾ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੀ ਪਾਲਣਾ ਲਈ ਹਰ ਵਰਗ ਨੂੰ ਸਹਿਯੋਗ ਦੀ ਅਪੀਲ

ਨੰਗਲ, 12 ਮਈ (ਪ੍ਰੀਤਮ ਸਿੰਘ ਬਰਾਰੀ)-ਐਸ. ਡੀ. ਐਮ. ਨੰਗਲ ਮੈਡਮ ਕਨੂੰ ਗਰਗ ਵਲੋਂ ਅੱਜ ਨੰਗਲ ਦੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ, ਵਪਾਰੀ ਵਰਗ, ਕੌਂਸਲਰਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੇ ਫੈਲਾਅ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀ ਸਹੀ ਢੰਗ ...

ਪੂਰੀ ਖ਼ਬਰ »

ਦਲਿਤ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਸਾਂਝੀ ਮੀਟਿੰਗ

ਮੋਰਿੰਡਾ, 12 ਮਈ (ਪਿ੍ਤਪਾਲ ਸਿੰਘ)-ਪੰਜਾਬ ਦੇ ਮੁੱਖ ਸਕੱਤਰ ਅਤੇ ਪੰਜਾਬ ਦੇ ਪੁਲਿਸ ਮੁਖੀ (ਡੀ. ਜੀ. ਪੀ) ਆਦਿ ਮੁੱਖ ਅਹੁਦਿਆਂ ਵਿਚੋਂ ਇੱਕ ਅਹੁਦੇ ਤੇ ਐਸ. ਸੀ ਵਰਗ ਦੇ ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ | ਇਹ ਵਿਚਾਰ ਨਰੇਗਾ ਵਰਕਰ ਫ਼ਰੰਟ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਕਾਮਰੇਡਾਂ ਵਲੋਂ ਤਿ੍ਪੁਰਾ ਦੇ ਸਾਬਕਾ ਮੁੱਖ ਮੰਤਰੀ ਮਾਣਕ ਸਰਕਾਰ ਉੱਤੇ ਗੁੰਡਿਆਂ ਵਲੋਂ ਕੀਤੇ ਗਏ ਕਾਤਲਾਨਾ ਹਮਲੇ ਦੀ ਨਿਖੇਧੀ

ਰੂਪਨਗਰ, 12 ਮਈ (ਸਤਨਾਮ ਸਿੰਘ ਸੱਤੀ)-ਸਵਰਾਜ ਮਾਜਦਾ ਕੰਟੈੱ੍ਰਕਟ ਡਰਾਈਵਰ ਵਰਕਰ ਯੂਨੀਅਨ ਵਲੋਂ ਯੂਨੀਅਨ ਪ੍ਰਧਾਨ ਸਾਥੀ ਪਰਮਜੀਤ ਸਿੰਘ ਪੱਮਾ ਦੀ ਪ੍ਰਧਾਨਗੀ ਹੇਠ ਰੋਹ ਭਰਪੂਰ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦੇ ਹੋਏ ਸੀਟੂ ਪੰਜਾਬ ਦੇ ਪ੍ਰਧਾਨ ਕਾਮਰੇਡ ...

ਪੂਰੀ ਖ਼ਬਰ »

ਬੁੱਚੜਖ਼ਾਨੇ ਲਈ ਗਾਵਾਂ ਲੈ ਕੇ ਜਾਣ ਮੌਕੇ ਦੋ ਵਿਅਕਤੀਆਂ ਨੂੰ ਯੁਵਾ ਬ੍ਰਾਹਮਣ ਸਭਾ ਨੇ ਕੀਤਾ ਕਾਬੂ

ਮੋਰਿੰਡਾ, 12 ਮਈ (ਪਿ੍ਤਪਾਲ ਸਿੰਘ)-ਸਿਟੀ ਪੁਲਿਸ ਮੋਰਿੰਡਾ ਵਲੋਂ ਨਜ਼ਦੀਕੀ ਪਿੰਡ ਮੜੌਲੀ ਕਲਾਂ ਵਿਖੇ ਗਾਵਾਂ ਨੂੰ ਫੜਕੇ ਲੈ ਜਾਣ ਸਮੇਂ ਦੋ ਵਿਅਕਤੀਆਂ ਨੂੰ ਟਰੱਕ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਐਸ.ਐਚ.ਓ ਵਿਜੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪਰਵਿੰਦਰ ਸਿੰਘ ਅਲੀਪੁਰ ਬਲਾਕ ਪ੍ਰਧਾਨ ਨਿਯੁਕਤ

ਘਨੌਲੀ, 12 ਮਈ (ਜਸਵੀਰ ਸਿੰਘ ਸੈਣੀ)-ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਗੁਰਿੰਦਰ ਸਿੰਘ ਭੰਗੂ ਮੁੱਖ ਬੁਲਾਰਾ ਪੰਜਾਬ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਮੀਟਿੰਗ ਵਿਚ ਰੇਲ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਿੱਖਿਆ ਸਕੱਤਰ ਨੂੰ ਮਿਲਿਆ

ਨੂਰਪੁਰ ਬੇਦੀ, 12 ਮਈ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ ਦੀ ਅਗਵਾਈ ਵਿਚ ਅਧਿਆਪਕਾ ਦੀਆਂ ਮੰਗਾਂ ਸੰਬੰਧੀ ਸਿੱਖਿਆ ਸਕੱਤਰ ਨੂੰ ਉਨ੍ਹਾਂ ਦੇ ਦਫ਼ਤਰ ...

ਪੂਰੀ ਖ਼ਬਰ »

ਇਲਾਕੇ ਦੇ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਸੰਘਰਸ਼ ਵਿਚ ਪਹੁੰਚੇ

ਬੇਲਾ, 12 ਮਈ (ਮਨਜੀਤ ਸਿੰਘ ਸੈਣੀ)-ਬੀਤੇ ਕਰੀਬ ਛੇ ਮਝੀਨਿਆ ਤੋਂ ਦਿੱਲੀ ਦੀਆ ਬਰੂਹਾ 'ਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾ ਨੂੰ ਰੱਦ ਕਰਾਉਣ ਲਈ ਆਰੰਭੇ ਸ਼ੰਘਰਸ਼ ਵਿੱਚ ਇਲਾਕੇ ਦੇ ਕਿਸਾਨ ਖਾਸ ਕਰਕੇ ਨੌਜਵਾਨ ਪਹਿਲੇ ਹੀ ਦਿਨ ਤੋਂ ਹਿੱਸਾ ਪਾਉਦੇ ਆ ਰਹੇ ਹਨ | ਹੁਣ ਫੇਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਹੈ ਆਨਲਾਈਨ ਸਿੱਖਿਆ

ਸ੍ਰੀ ਅਨੰਦਪੁਰ ਸਾਹਿਬ, 12 ਮਈ (ਜੇ.ਐਸ.ਨਿੱਕੂਵਾਲ)-ਇਲਾਕੇ ਦੇ ਇਕ ਸਦੀ ਤੋਂ ਵੀ ਵੱਧ ਪੁਰਾਣੇ ਸਥਾਨਕ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਨੇ ਨੰਗਲ ਦੇ ਹਸਪਤਾਲਾਂ 'ਚ ਮਨਾਇਆ ਅੰਤਰਰਾਸ਼ਟਰੀ ਨਰਸ ਦਿਹਾੜਾ

ਨੰਗਲ, 12 ਮਈ (ਪ੍ਰੋ. ਅਵਤਾਰ ਸਿੰਘ)-ਅੱਜ ਭਾਰਤੀ ਮਜ਼ਦੂਰ ਸੰਘ ਦੁਆਰਾ ਜਿੱਥੇ ਪੂਰੇ ਭਾਰਤ ਵਿਚ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਗਿਆ | ਉੱਥੇ ਹੀ ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਰੂਪਨਗਰ ਦੁਆਰਾ ਵੀ ਨੰਗਲ ਅਤੇ ਨਵਾਂ ਨੰਗਲ ਵਿਚ ਵੱਖ-ਵੱਖ ਹਸਪਤਾਲਾਂ ਵਿਚ ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX