ਤਾਜਾ ਖ਼ਬਰਾਂ


ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  about 1 hour ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  about 2 hours ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  about 2 hours ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  about 2 hours ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  about 2 hours ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  about 2 hours ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  about 3 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  about 3 hours ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  about 4 hours ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  about 4 hours ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  about 4 hours ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  about 4 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  about 4 hours ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  about 6 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  about 6 hours ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  about 6 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 7 hours ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 7 hours ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 7 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 8 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 8 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 8 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 8 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਖੰਨਾ / ਸਮਰਾਲਾ

ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸੰਭਾਲੇਗਾ ਇਸਤਰੀ ਤੇ ਬਾਲ ਵਿਕਾਸ ਵਿਭਾਗ-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਜੋਧਾਂ/ਲੋਹਟਬੱਦੀ, 12 ਮਈ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਮਹਾਂਮਾਰੀ ਦੌਰਾਨ ਮਰ ਚੁੱਕੇ ਜਾਂ ਹਸਪਤਾਲਾਂ 'ਚ ਦਾਖਲ ਮਾਪਿਆਂ ਦੇ ਬੱਚਿਆਂ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸੰਭਾਲੇਗਾ | ਪੰਜਾਬ ਅਤੇ ਭਾਰਤ ਸਰਕਾਰ ਵਲੋਂ ਪ੍ਰਾਪਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੁਧਿਆਣਾ ਜ਼ਿਲੇ੍ਹ ਅੰਦਰ 0 ਤੋਂ 18 ਸਾਲ ਦੇ ਬੱਚਿਆਂ ਦੀ ਸੰਭਾਲ ਲਈ ਜ਼ਿੰਮੇਵਾਰ ਅਧਿਕਾਰੀਆਂ, ਬਾਲ ਘਰਾਂ ਦੇ ਸੰਪਰਕ ਨੰਬਰ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਕਿਸੇ ਵੀ ਸਮੇਂ ਕਿਸੇ ਮੁਸ਼ਕਿਲ 'ਚ ਆਏ ਬੱਚੇ ਬਾਰੇ ਜਾਣਕਾਰੀ ਦਿੱਤੀ ਜਾ ਸਕੇ | ਇਹ ਜਾਣਕਾਰੀ ਗੁਲਬਹਾਰ ਸਿੰਘ ਛਪਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਚਾਈਲਡ ਲਾਈਨ ਰੇਲਵੇ ਅਤੇ ਸ਼ਹਿਰੀ ਨਾਲ ਮੀਟਿੰਗ ਦੌਰਾਨ ਦਿੱਤੀ | ਇਸ ਮੀਟਿੰਗ 'ਚ ਸ੍ਰੀਮਤੀ ਰਸ਼ਮੀ ਸੈਣੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਕੁਲਵਿੰਦਰ ਸਿੰਘ ਡਾਂਗੋ ਕੋਆਰਡੀਨੇਟਰ ਚਾਈਲਡ ਲਾਈਨ ਰੇਲਵੇ, ਮਮਤਾ ਚੌਧਰੀ ਕੋਆਰਡੀਨੇਟਰ ਜ਼ਿਲ੍ਹਾ ਚਾਈਲਡ ਲਾਇਨ (ਸ਼ਹਿਰੀ) ਹਾਜ਼ਰ ਸਨ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਭਾਵੇਂ ਅਨਾਥ, ਬੇਸਹਾਰਾ ਤੇ ਲਾਵਾਰਸ ਬੱਚਿਆਂ ਦੀ ਸੰਭਾਲ ਪਹਿਲਾਂ ਹੀ ਹੋ ਰਹੀ ਹੈ | ਪਰੰਤੂ ਮੌਜੂਦਾ ਸਮੇਂ ਕੋਰੋਨਾ ਕਾਰਨ ਮਰਨ ਵਾਲੇ ਮਾਪਿਆਂ ਦੇ ਬੱਚਿਆਂ ਨੂੰ ਵੇਚਣ ਵਾਲੇ ਗਿਰੋਹ ਸਿਰ ਚੁੱਕ ਰਹੇ ਹਨ | ਅਜਿਹੇ ਗਲਤ ਅਨਸਰਾਂ ਦੀ ਮੰਦਭਾਵਨਾ ਨੂੰ ਰੋਕ ਲਗਾਉਣ ਲਈ ਸਰਕਾਰ ਨੇ ਹੋਰ ਵੀ ਫੁਰਤੀ ਨਾਲ ਕੰਮ ਕਰਨ ਦਾ ਬੀੜਾ ਚੁੱਕਿਆ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਬੱਚਾ ਗੋਦ ਲੈਣ ਵਾਲੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਾਨੂੰਨੀ ਪ੍ਰਕਿਰਿਆ ਤੋਂ ਬਿਨਾਂ ਗਲਤ ਅਨਸਰਾਂ ਦੇ ਬਹਿਕਾਵੇ 'ਚ ਆ ਕੇ ਬੱਚਾ ਗੋਦ ਨਾ ਲਿਆ ਜਾਵੇ, ਅਜਿਹਾ ਕਰਨਾ ਸਜਾ ਯੋਗ ਹੋਵੇਗਾ | ਉਨ੍ਹਾਂ ਕਿਹਾ ਕਿ ਕੋਈ ਵੀ ਰਿਸ਼ਤੇਦਾਰ, ਗੁਆਂਢੀ, ਦੋਸਤ ਬਿਨਾਂ ਕਿਸੇ ਝਿਜਕ 24 ਘੰਟੇ ਮੁਫ਼ਤ ਕਾਲ ਸੇਵਾ 1098 ਨੰਬਰ 'ਤੇ ਜਾਣਕਾਰੀ ਦੇ ਕੇ ਕਿਸੇ ਸਮੱਸਿਆ 'ਚ ਉਲਝੇ ਬੱਚੇ ਦੀ ਜ਼ਿੰਦਗੀ ਬਦਲਣ ਲਈ ਸਹਾਈ ਹੋ ਸਕਦਾ ਹੈ | ਇਸ ਤੋਂ ਇਲਾਵਾ ਬੱਚੇ ਦੀ ਸਹਾਇਤਾ ਜਾਂ ਬੱਚੇ ਨੂੰ ਬਾਲ ਘਰ ਭੇਜਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਲੁਧਿਆਣਾ ਨਾਲ 0161-5126456, 70879-31396, 96460-67667, ਬਾਲ ਭਲਾਈ ਕਮੇਟੀ ਲੁਧਿਆਣਾ-0161-5061506, ਜ਼ਿਲ੍ਹਾ ਚਾਈਲਡ ਲਾਇਨ 94631-00109(ਕੋਆਰਡੀਨੇਟਰ ਮਮਤਾ ਚੌਧਰੀ), ਰੇਲਵੇ ਚਾਈਲਡ ਲਾਇਨ ਲੁਧਿਆਣਾ-70315-01098 (ਕੋਆਰਡੀਨੇਟਰ ਕੁਲਵਿੰਦਰ ਸਿੰਘ ਡਾਂਗੋ), ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਾਡੇਸ਼ਨ ਧਾਮ ਤਲਵੰਡੀ ਖ਼ੁਰਦ1098, ਹੈਵਨਲ ਏਾਜਲਸ ਬਾਲ ਘਰ ਦੋਰਾਹਾ- 92166-98503, ਸ੍ਰੀ ਬਾਲਾ ਜੀ ਪ੍ਰੇਮ ਆਸ਼ਰਮ ਐਂਡ ਨਿਖਿਲ ਵਿਦਿਆਲਿਆ ਠਾਕੁਰ ਕਾਲੋਨੀ ਲਲਤੋਂ ਕਲਾਂ (ਲੁਧਿਆਣਾ)- 79738-19926 'ਤੇ ਸੰਪਰਕ ਕੀਤਾ ਜਾਵੇ |

ਅਕਾਲੀ ਨੇਤਾ ਰੁਪਾਲੋਂ ਵਲੋਂ ਤਹਿਸੀਲਦਾਰ 'ਤੇ ਕੋਰੋਨਾ ਹਦਾਇਤਾਂ ਦਾ ਪਾਲਣ ਨਾ ਕਰਨ ਦੇ ਦੋਸ਼

ਖੰਨਾ, 12 ਮਈ (ਹਰਜਿੰਦਰ ਸਿੰਘ ਲਾਲ) - ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਸੰਦੀਪ ਸਿੰਘ ਰੁਪਾਲੋਂ ਨੇ ਅੱਜ ਦੋਸ਼ ਲਾਇਆ ਕਿ ਜਦੋਂ ਹਰ ਸਰਕਾਰ ਨੇ ਕੰਮ ਕਰਨ ਸਮਾਂ 12 ਵਜੇ ਤੱਕ ਨੀਯਤ ਕੀਤਾ ਹੈ ਅਤੇ 12 ਵਜੇ ਤੋਂ ਬਾਅਦ ਆਮ ਲੋਕਾਂ ਦੇ ਬਾਹਰ ਨਿਕਲਣ ਤੇ ਪਾਬੰਦੀ ਲਾਗੂ ...

ਪੂਰੀ ਖ਼ਬਰ »

ਭਾਜਪਾ ਨੇਤਾ ਵਲੋਂ ਨਿੱਜੀ ਹਸਪਤਾਲਾਂ 'ਤੇ ਲੁੱਟ-ਖਸੁੱਟ ਦੇ ਦੋਸ਼

ਖੰਨਾ, 12 ਮਈ (ਹਰਜਿੰਦਰ ਸਿੰਘ ਲਾਲ)- ਕਿਸਾਨ ਮੋਰਚਾ ਪੰਜਾਬ ਭਾਜਪਾ ਨਾਲ ਸਬੰਧਿਤ ਆਰ.ਟੀ.ਆਈ. ਸੈੱਲ ਦੇ ਪ੍ਰਧਾਨ ਸਤੀਸ਼ ਸ਼ਰਮਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਕਈ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵਲੋ ਮਰੀਜ਼ਾਂ ਨੂੰ ਕਰੋਨਾ ਬਿਮਾਰੀ ਦਾ ਡਰ ਦਿਖਾ ਕੇ ਹਸਪਤਾਲਾਂ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਦੇ ਕਰਮਚਾਰੀਆਂ ਨੂੰ ਦਿੱਤਾ ਕੋਰੋਨਾ ਤੋਂ ਬਚਾਅ ਦਾ ਸਾਮਾਨ

ਖੰਨਾ, 12 ਮਈ (ਹਰਜਿੰਦਰ ਸਿੰਘ ਲਾਲ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਅੱਜ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਕਾਰਜਕਾਰੀ ਪ੍ਰਧਾਨ ਜਤਿੰਦਰ ਪਾਠਕ ਵਲੋਂ ਸਥਾਨਕ ਸ਼ਮਸ਼ਾਨਘਾਟ ਦੇ ਇੰਚਾਰਜ ਨਿਰਮਲ ਸਿੰਘ ਨੂੰ ਮਾਸਕ, ਸੈਨੀਟਾਈਜ਼ਰ ਅਤੇ ...

ਪੂਰੀ ਖ਼ਬਰ »

ਮੰਤਰੀ ਤੇ ਵਿਧਾਇਕ ਸਿਆਸੀ ਮਸ਼ਕੂਲੇ ਨਾ ਕਰਨ-ਲਾਪਰਾਂ

ਮਲੌਦ, 12 ਮਈ (ਸਹਾਰਨ ਮਾਜਰਾ)– ਜ਼ਿਲ੍ਹਾ ਦਿਹਾਤੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗੁਰਦੇਵ ਸਿੰਘ ਲਾਪਰਾਂ ਨੇ ਚਿੰਤਾ ਪ੍ਰਗਟਾਈ ਕਿ ਕੋਰੋਨਾ ਮਹਾਂਮਾਰੀ ਦਿਨੋ ਦਿਨ ਜ਼ਿਆਦਾ ਫੈਲਣ ਕਾਰਨ ਹਾਲਾਤ ਬਦਤਰ ਹੋ ਰਹੇ ਹਨ | ਲਾਪਰਾਂ ਵਲੋਂ ਆਪਣੇ ...

ਪੂਰੀ ਖ਼ਬਰ »

ਨੌਜਵਾਨ ਨੇ ਨਹਿਰ 'ਚ ਮਾਰੀ ਛਾਲ

ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ, ਸੁਖਵੰਤ ਸਿੰਘ ਗਿੱਲ)-ਮੰਗਲਵਾਰ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜ੍ਹੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਾਲ ਮਾਰ ਦਿੱਤੀ | ਹਾਲਾਂਕਿ ਕਿਸੇ ਰਾਹਗੀਰ ਨੇ ਉਸ ਨੌਜਵਾਨ ਨੂੰ ਛਾਲ ਮਾਰਦੇ ਤਾਂ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਕੁਹਾੜਾ, 12 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਅਧੀਨ ਪੈਂਦੀ ਚੌਕੀ ਰਾਮਗੜ੍ਹ ਵਲੋਂ ਟਰੱਕ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ ਹੋਣ ਤਹਿਤ ਟਰੱਕ ਨੂੰ ਕਾਬੂ ਕਰ ਕੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਅਨੁਸਾਰ ...

ਪੂਰੀ ਖ਼ਬਰ »

ਥਾਣਾ ਪਾਇਲ ਅਧੀਨ ਵਲੰਟੀਅਰਾਂ ਦੀਆਂ ਲਗਾਈਆਂ ਡਿਊਟੀਆਂ

ਪਾਇਲ, 12 ਮਈ (ਰਾਜਿੰਦਰ ਸਿੰਘ, ਨਿਜ਼ਾਮਪੁਰ) - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਐਸ.ਪੀ.ਡੀ. ਮਨਪ੍ਰੀਤ ਸਿੰਘ ਖੰਨਾ ਤੇ ਡੀ.ਐਸ.ਪੀ. ਪਾਇਲ ਹਰਦੀਪ ਸਿੰਘ ਚੀਮਾ ਦੀ ਅਗਵਾਈ ਵਿਚ ਐਸ.ਐਚ.ਓ ਕਰਨੈਲ ਸਿੰਘ ਪੰਨੂ ਦੇ ਸਹਿਯੋਗ ਸਦਕਾ ਪੁਲਿਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਖੰਨਾ/ਬੀਜ਼ਾ, 12 ਮਈ (ਮਨਜੀਤ ਸਿੰਘ ਧੀਮਾਨ, ਅਵਤਾਰ ਸਿੰਘ ਜੰਟੀ)- ਥਾਣਾ ਸਦਰ ਖੰਨਾ ਪੁਲਿਸ ਨੇ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦੇ ਏ.ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਕਾਬੂ ਚਾਲਕ ਫ਼ਰਾਰ

ਕੁਹਾੜਾ 12 ਮਈ (ਸੰਦੀਪ ਸਿੰਘ ਕੁਹਾੜਾ) - ਥਾਣਾ ਕੂੰਮਕਲਾਂ ਦੀ ਪੁਲਿਸ ਵੱਲੋਂ ਰੇਤ ਚੋਰੀ ਕਰਨ ਤਹਿਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੂੰੰਮਕਲਾਂ ਦੇ ਐੱਸ.ਐੱਚ.ਓ ਹਰਸ਼ਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੂੰ ਪੁਲਿਸ ...

ਪੂਰੀ ਖ਼ਬਰ »

ਹਲਕਾ ਪਾਇਲ ਦੇ ਕਾਂਗਰਸੀ ਵੀ ਬੇਅਦਬੀ 'ਚ 'ਤੇ ਕੈਪਟਨ ਤੋਂ ਦੁਖੀ

ਮਲੌਦ, 12 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਅਦਬੀ ਦੇ ਦੋਸ਼ੀਆਂ ਨੂੰ ਫੜ ਕੇ ਕੈਪਟਨ ਅਮਰਿੰਦਰ ਸਿੰਘ ਆਪਣਾ ਵਾਅਦਾ ਪੂਰਾ ਕਰਨ | ਇਹ ਪ੍ਰਗਟਾਵਾ ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ...

ਪੂਰੀ ਖ਼ਬਰ »

ਢੱਕੀ ਸਾਹਿਬ ਵਿਖੇ 15 ਦਾ ਸਮਾਗਮ ਮੁਲਤਵੀ

ਮਲੌਦ, 12 ਮਈ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਤਪੋਬਨ ਢੱਕੀ ਸਾਹਿਬ ਮਕਸੂਦੜਾ ਵਿਖੇ ਕੋਰੋਨਾ ਮਹਾਂਮਾਰੀ ਕਰ ਕੇ 15 ਮਈ ਦਾ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਢੱਕੀ ਸਾਹਿਬ ਵਿਖੇ ਪਿਛਲੇ 24 ਸਾਲਾਂ ਤੋਂ ਵਿਸ਼ਵ ਸ਼ਾਂਤੀ ...

ਪੂਰੀ ਖ਼ਬਰ »

ਖੰਨਾ 'ਚ 52 ਨਵੇਂ ਪਾਜ਼ੀਟਿਵ ਕੇਸ

ਖੰਨਾ, 12 ਮਈ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਵਿਚ ਕੋਰੋਨਾ ਨਾਲ ਇਕ ਦਿਨ ਬਿਮਾਰ ਹੋਣ ਦੇ ਸਾਰੇ ਰਿਕਾਰਡ ਟੁੱਟ ਗਏ | ਜਦੋ ਸਿਵਲ ਹਸਪਤਾਲ ਖੰਨਾ ਵਿਚ ਕੋਵਿਡ-19 ਦੇ ਟੈਸਟਾਂ 'ਚੋਂ ਇੱਕੋ ਦਿਨ ਵਿਚ ਹੀ 52 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਪਤਾ ਲੱਗਾ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਝੋਨੇ ਦੀ ਲਵਾਈ 10 ਜੂਨ ਤੋਂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ

ਰਾਏਕੋਟ, 12 ਮਈ (ਬਲਵਿੰਦਰ ਸਿੰਘ ਲਿੱਤਰ)- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 11 ਮਈ 2021 ਨੂੰ ਪੱਤਰ ਜਾਰੀ ਕਰਦਿਆਂ ਝੋਨੇ ਦੀ ਪਨੀਰੀ ਦੀ ਬਿਜਾਈ 10 ਮਈ 2021 ਅਤੇ ਝੋਨੇ ਦੀ ਲਵਾਈ 10 ਜੂਨ ਤੋਂ ਕਰਨ ਸਬੰਧੀ ਕਿਸਾਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ...

ਪੂਰੀ ਖ਼ਬਰ »

ਉਲੰਘਣਾ ਕਰਨ ਵਾਲਿਆਂ ਲਈ ਬਣਾਈਆਂ 2 ਆਰਜ਼ੀ ਜੇਲ੍ਹਾਂ-ਐੱਸ.ਐੱਸ.ਪੀ. ਗਰੇਵਾਲ

ਖੰਨਾ, 12 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਧ ਧੀਮਾਨ)- ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਅਨੁਸਾਰ ਪੁਲਿਸ ਜ਼ਿਲ੍ਹਾ ਖੰਨਾ ਦੀਆਂ ਤਿੰਨ ਸਬ ਡਵੀਜ਼ਨਾਂ ਖੰਨਾ, ਸਮਰਾਲਾ ਅਤੇ ਪਾਇਲ ਲਈ ਜ਼ਿਲ੍ਹਾ ਮੈਜਿਸਟਰੇਟ ਲੁਧਿਆਣਾ ਦੇ ਹੁਕਮਾਂ 'ਤੇ 2 ਆਰਜ਼ੀ ਜੇਲ੍ਹਾਂ ...

ਪੂਰੀ ਖ਼ਬਰ »

ਹਮਲੇ ਦੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਹੋਵੇ-ਸੀਟੂ ਆਗੂ

ਮਾਛੀਵਾੜਾ ਸਾਹਿਬ, 12 ਮਈ (ਸੁਖਵੰਤ ਸਿੰਘ ਗਿੱਲ) - ਤਿ੍ਪੁਰਾ ਵਿਖੇ ਸਾਬਕਾ ਮੁੱਖ ਮੰਤਰੀ ਅਤੇ ਸੀ.ਪੀ.ਆਈ ਐਮ ਦੇ ਵਿਧਾਇਕ ਤੇ ਕੁੱਝ ਹੋਰ ਆਗੂਆਂ 'ਤੇ ਕੀਤੇ ਗਏ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਾਉਣ ਸਬੰਧੀ ਸੈਂਟਰਲ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ, ਮਨਰੇਗਾ ...

ਪੂਰੀ ਖ਼ਬਰ »

ਖੇੜਾ ਪੰਚਾਇਤ ਵਲੋਂ ਸਰਕਾਰੀ ਗੁਦਾਮਾਂ (ਪੀ.ਐੱਸ.ਡਬਲਿਊ.ਸੀ) ਸਾਹਮਣੇ ਧਰਨਾ

ਡੇਹਲੋਂ, 12 ਮਈ (ਅੰਮਿ੍ਤਪਾਲ ਸਿੰਘ ਕੈਲੇ) - ਪਿੰਡ ਖੇੜਾ ਪੰਚਾਇਤ ਵਲੋਂ ਸਰਪੰਚ ਸੂਬੇਦਾਰ ਚਰਨ ਸਿੰਘ ਖੇੜਾ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਨੇ ਸਰਕਾਰੀ ਗੁਦਾਮਾਂ (ਪੀ.ਐੱਸ.ਡਬਲਿਊ.ਸੀ) ਸਾਹਮਣੇ ਰੋਸ ਧਰਨਾ ਦਿੱਤਾ ਗਿਆ, ਕਿਉਂਕਿ ਪੰਚਾਇਤ ਦਾ ਇਹਨਾਂ ਗੁਦਾਮਾਂ ਵੱਲ ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਕੋਟਾਂ ਤੋਂ 25 ਗੱਡੀਆਂ ਦਾ ਕਾਫ਼ਲਾ ਦਿੱਲੀ ਰਵਾਨਾ

ਬੀਜਾ, 12 ਮਈ (ਕਸ਼ਮੀਰਾ ਸਿੰਘ ਬਗ਼ਲੀ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਤੋਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ...

ਪੂਰੀ ਖ਼ਬਰ »

ਰਾਜੇਵਾਲ ਸਕੂਲ 'ਚ ਮਾਂ ਦਿਵਸ ਮਨਾਇਆ

ਈਸੜੂ, 12 ਮਈ (ਬਲਵਿੰਦਰ ਸਿੰਘ) - ਭਗਤ ਪੂਰਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦੇ ਪਿ੍ੰ: ਅਲਪਨਾ ਮਹਾਜਨ ਤੇ ਅਧਿਆਪਕਾਂ ਦੇ ਸਹਿਯੋਗ ਸਦਕਾ ਨਰਸਰੀ ਤੋਂ ਪੰਜਵੀਂ ਦੇ ਵਿਦਿਆਰਥੀਆਂ ਦੇ ਮਾਂ ਦਿਵਸ ਮੌਕੇ ਆਨਲਾਈਨ ਆਰਟ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX