ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  41 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  53 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 5 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 5 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  1 minute ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 6 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 8 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਜਗਰਾਓਂ

ਅਕਾਲੀ ਦਲ ਵਲੋਂ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਮੁੱਖ ਸੇਵਾਦਾਰ ਨਿਯੁਕਤ

ਸਮਰਾਲਾ, 13 ਮਈ (ਗੋਪਾਲ ਸੋਫਤ)- ਅੱਜ ਸਮਰਾਲਾ ਦੀ ਅਕਾਲੀ ਰਾਜਨੀਤੀ ਵਿਚ ਉਸ ਸਮੇਂ ਵੱਡਾ ਧਮਾਕਾ ਹੋਇਆ, ਜਦੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਸਥਾਨਕ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ | ਸਮਰਾਲੇ ਦੀ ਰਾਜਨੀਤੀ ਵਿੱਚ ਇਹ ਇਕ ਵੱਡਾ ਸਿਆਸੀ ਧਮਾਕਾ ਹੈ, ਕਿਉਂਕਿ ਪਾਰਟੀ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਉਪਰੰਤ ਚੰਡੀਗੜ੍ਹ ਵਿੱਚ ਕੀਤੇ ਇਸ ਐਲਾਨ ਦੇ ਨਾਲ ਹੀ ਸਪੱਸ਼ਟ ਹੋ ਗਿਆ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਦੀ ਟਿਕਟ ਪਰਮਜੀਤ ਸਿੰਘ ਢਿੱਲੋਂ ਨੂੰ ਹੀ ਦਿੱਤੀ ਜਾਵੇਗੀ | ਪਿਛਲੀਆਂ ਵਿਧਾਨ ਸਭਾ 'ਚ ਇੱਥੋਂ ਚੋਣ ਲੜ ਕੇ ਹੁਣ ਤੱਕ ਹਲਕਾ ਇੰਚਾਰਜ ਚੱਲ ਰਹੇ ਸੰਤਾ ਸਿੰਘ ਉਮੈਦਪੁਰੀ ਦੀਆਂ ਸੇਵਾਵਾਂ ਪਾਰਟੀ ਵੱਲੋਂ ਕਿਤੇ ਹੋਰ ਲੈਣ ਦੇ ਫ਼ੈਸਲੇ ਉਪਰੰਤ ਪਰਮਜੀਤ ਸਿੰਘ ਢਿੱਲੋਂ ਤੋਂ ਇਲਾਵਾ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਜ਼ਿਲ੍ਹਾ ਯੂਥ ਪ੍ਰਧਾਨ ਬਰਜਿੰਦਰ ਸਿੰਘ ਲੋਪੋਂ ਬੱਬਲੂ ਪ੍ਰਮੁੱਖ ਤੌਰ 'ਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਚਾਹਵਾਨ ਸਨ ਤੇ ਉਨ੍ਹਾਂ ਨੇ ਪਿੰਡਾਂ ਵਿਚ ਆਪਣੇ ਆਪਣੇ ਸਮਰਥਕਾਂ ਨਾਲ ਲਾਮਬੰਦੀ ਕਰਨ ਲਈ ਸੰਪਰਕ ਮੀਟਿੰਗਾਂ ਦਾ ਸਿਲਸਿਲਾ ਵੀ ਆਰੰਭਿਆ ਹੋਇਆ ਸੀ | ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ 'ਤੇ ਗੁਰਮੀਤ ਸਿੰਘ ਭੌਰਲਾ ਪ੍ਰਧਾਨ ਐਸ.ਸੀ. ਵਿੰਗ ਪੁਲਿਸ ਜ਼ਿਲ੍ਹਾ ਖੰਨਾ, ਹਰਜਤਿੰਦਰ ਸਿੰਘ ਬਾਜਵਾ, ਸੁਸ਼ੀਲ ਖੁੱਲਰ, ਸੋਹਣ ਸਿੰਘ ਦਾਊਦਪੁਰ, ਅਮਰੀਕ ਸਿੰਘ ਹੇੜੀਆਂ, ਹਰਦੀਪ ਸਿੰਘ ਬਹਿਲੋਲਪੁਰ, ਕੁਲਦੀਪ ਸਿੰਘ ਜਾਤੀਵਾਲ (ਸਾਰੇ ਸਰਕਲ ਪ੍ਰਧਾਨ) ਅਤੇ ਰੁਪਿੰਦਰ ਸਿੰਘ ਬੈਨੀਪਾਲ ਆਦਿ ਨੇ ਢਿੱਲੋਂ ਨੂੰ ਸਮਰਾਲਾ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਇਹ ਸੀਟ ਅਕਾਲੀ ਦਲ ਹੀ ਜਿੱਤੇਗਾ |

ਪ੍ਰਸ਼ਾਸਨ ਦੀਆਂ ਬਣਾਈਆਂ ਨੀਤੀਆਂ ਲੋਕ ਪੱਖੀ ਨਹੀਂ

ਜਗਰਾਉਂ, 13 ਮਈ (ਹਰਵਿੰਦਰ ਸਿੰਘ ਖ਼ਾਲਸਾ)- ਪ੍ਰਸ਼ਾਸਨ ਵਲੋਂ ਕੋਰੋਨਾ ਮਹਾਂਮਾਰੀ ਦੇ ਫ਼ੈਲਣ ਨੂੰ ਰੋਕਣ ਲਈ ਚੁੱਕੇ ਕਦਮ ਲੋਕ ਪੱਖੀ ਨਹੀਂ ਹਨ | ਇਹ ਸਿਲਸਿਲਾ ਇਸ ਤਰ੍ਹਾਂ ਹੀ ਜਾਰੀ ਰਿਹਾ ਤਾਂ ਆਬਾਦੀ ਦਾ ਵੱਡਾ ਹਿੱਸਾ ਭੁੱਖਮਰੀ ਦਾ ਸ਼ਿਕਾਰ ਜ਼ਰੂਰ ਹੋ ਜਾਵੇਗਾ | ...

ਪੂਰੀ ਖ਼ਬਰ »

ਪਤੀ-ਪਤਨੀ ਹੈਰੋਇਨ ਸਮੇਤ ਗਿ੍ਫ਼ਤਾਰ

ਹਠੂਰ, 13 ਮਈ (ਜਸਵਿੰਦਰ ਸਿੰਘ ਛਿੰਦਾ)-ਹਠੂਰ ਪੁਲਿਸ ਵਲੋਂ ਇਕ ਜੋੜੇ ਨੂੰ ਨਸ਼ਾ ਤਸਕਰੀ ਦੇ ਸਬੰਧ ਵਿਚ ਸਮੇਤ ਹੈਰੋਇਨ ਗਿ੍ਫ਼ਤਾਰ ਕੀਤਾ ਗਿਆ ਹੈ | ਜਿਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਥਾਣਾ ਮੁਖੀ ਐੱਸ.ਆਈ. ਅਰਸ਼ਪ੍ਰੀਤ ਕੌਰ ਗਰੇਵਾਲ ਨੇ ਦੱਸਿਆ ਕਿ ਏ.ਐੱਸ.ਆਈ. ...

ਪੂਰੀ ਖ਼ਬਰ »

ਗਲਤ ਨੀਤੀਆਂ ਕੋਰੋਨਾ ਵਧਿਆ-ਮਨੀਲਾ, ਤਾਰੀ, ਭੂੰਦੜੀ

ਭੰੂਦੜੀ, 13 ਮਈ (ਕੁਲਦੀਪ ਸਿੰਘ ਮਾਨ)-ਦੇਸ਼ ਅੰਦਰ ਕੋਰੋਨਾ ਮਰੀਜ਼ਾਂ ਅਤੇ ਇਸ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਨਿਰੰਤਰ ਵਧਣ ਨਾਲ ਜਿਥੇ ਦੇਸ਼ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਉੱਥੇ ਵਿਸਵ ਭਰ ਵਿਚ ਦੇਸ਼ ਦੀ ਬਦਨਾਮੀ ਹੋ ਰਹੀ ਹੈ ਜਿਸ ਲਈ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਕੋਰੋਨਾ ਸੰਕਟ ਨਾਲ ਜੂਝ ਰਹੇ ਲੋਕਾਂ ਲਈ ਕੇਂਦਰੀ ਨੀਤੀਆਂ ਆਰਥਿਕਤਾ ਨੂੰ ਖ਼ੋਰਾ ਲਾ ਰਹੀਆਂ-ਗਰੇਵਾਲ

ਮੁੱਲਾਂਪੁਰ-ਦਾਖਾ, 13 ਮਈ (ਨਿਰਮਲ ਸਿੰਘ ਧਾਲੀਵਾਲ)- ਪੂਰੇ ਭਾਰਤ ਵਿਚ ਘਾਤਕ ਬਣੇ ਕੋਵਿਡ-19 ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੇਂਦਰ ਸਰਕਾਰ ਆਪਣੀ ਬਣਦੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ, ਬੇਰੁਜ਼ਗਾਰੀ ਨਾਲ ਲੋਕ ਪਹਿਲਾਂ ਹੀ ਮੁਸ਼ਕਿਲ ਵਿਚ ਸਨ, ਹੁਣ ਤਾਲਾਬੰਦੀ (2) ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ

ਜੋਧਾਂ, 13 ਮਈ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਜੋਧਾਂ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ...

ਪੂਰੀ ਖ਼ਬਰ »

ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ 'ਤੇ ਮੁਕੱਦਮਾ ਦਰਜ

ਗੁਰੂਸਰ ਸੁਧਾਰ, 13 ਮਈ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸੁਧਾਰ ਅਧੀਨ ਆਉਂਦੇ ਪਿੰਡ ਜੱਸੋਵਾਲ (ਕੁਲਾਰ) ਦੇ ਗੁਰਦੁਆਰਾ ਸਾਹਿਬ 'ਚ ਸ਼ਾਮ ਦੇ ਸਮੇਂ ਛੋਟੇ ਬੱਚਿਆਂ ਸਮੇਤ ਲੜਕੀਆਂ ਨੂੰ ਪਿਛਲੇ ਸਮੇਂ ਤੋਂ ਗੁਰਬਾਣੀ ਸੰਥਿਆ ਦੇ ਰਹੇ ਇਸੇ ਗੁਰਦੁਆਰਾ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਗਿੱਦੜਵਿੰਡੀ ਦੇ ਵਿਅਕਤੀ ਦੀ ਆਕਸੀਜਨ ਨਾ ਮਿਲਣ ਕਾਰਨ ਮੌਤ

ਸਿੱਧਵਾਂ ਬੇਟ, 13 ਮਈ (ਜਸਵੰਤ ਸਿੰਘ ਸਲੇਮਪੁਰੀ)- ਪਿੰਡ ਗਿੱਦੜਵਿੰਡੀ ਦੇ ਇਕ ਵਿਅਕਤੀ ਦੀ ਸਮੇਂ ਸਿਰ ਆਕਸੀਜਨ ਨਾ ਮਿਲਣ ਕਾਰਨ ਮੌਤ ਹੋ ਗਈ | ਪਿੰਡ ਦੇ ਯੂਥ ਕਾਂਗਰਸੀ ਆਗੂ ਮਨੀ ਗਰਗ ਨੇ ਦੱਸਿਆ ਕਿ ਕਰੀਬ 74 ਸਾਲਾ ਹਰਨੇਕ ਸਿੰਘ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਉਹ ਡਰਦਾ ...

ਪੂਰੀ ਖ਼ਬਰ »

ਰਾਏਕੋਟ ਸਰਕਾਰੀ ਹਸਪਤਾਲ 'ਚ ਦੂਜਾ ਟੀਕਾ ਲਵਾਉਣ ਆਏ ਮਰੀਜ਼ ਹੋਏ ਖੱਜਲ-ਖੁਆਰ

ਰਾਏਕੋਟ, 13 ਮਈ (ਬਲਵਿੰਦਰ ਸਿੰਘ ਲਿੱਤਰ)- ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਭਾਰਤ ਸਰਕਾਰ ਵਲੋਂ ਬਣਾਈ ਵੈਕਸੀਨ ਦੀ ਦੂਜੀ ਡੋਜ਼ ਲਗਾਉਣ ਦਾ ਸਮਾਂ ਸਰਕਾਰ ਨੇ ਚੁੱਪ ਚਪੀਤੇ ਵਧਾ ਕੇ 28 ਦਿਨਾਂ ਤੋਂ 45 ਦਿਨਾਂ ਦਾ ਕਰ ਦਿੱਤਾ, ਜਿਸ ਕਾਰਨ ਸਰਕਾਰੀ ਹਸਪਤਾਲ ਰਾਏਕੋਟ 'ਚ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਨੇ ਸਿਵਲ ਹਸਪਤਾਲ ਨੂੰ ਇਕ ਲੈਪਟਾਪ ਤੇ ਮਾਸਕ ਦਿੱਤੇ

ਜਗਰਾਉਂ, 13 ਮਈ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਜਗਰਾਉਂ ਦੇ ਸਰਪ੍ਰਸਤ ਰਜਿੰਦਰ ਜੈਨ ਦੇ ਜਨਮ ਦਿਨ ਦੀ ਖੁਸ਼ੀ 'ਚ ਸੁਸਾਇਟੀ ਨੇ ਅੱਜ ਸਿਵਲ ਹਸਪਤਾਲ ਨੂੰ ਲੈਪਟਾਪ ਤੇ ਮਾਸਕ ਦਿੱਤੇ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਤਲਵੰਡੀ ਵਲੋਂ ਜਥੇ: ਬਸਰਾਉਂ ਨਾਲ ਦੁੱਖ ਸਾਂਝਾ

ਰਾਏਕੋਟ, 13 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬਸਰਾਉਂ ਦੇ ਜਥੇਦਾਰ ਗੁਰਦੀਪ ਸਿੰਘ ਬਸਰਾਉਂ ਡਾਇਰੈਕਟਰ ਸੈਂਟਰਲ ਕੋਆਪ੍ਰੇਟਿਵ ਬੈਂਕ ਲੁਧਿਆਣਾ ਦੇ ਪਿਤਾ ਹਰੀ ਸਿੰਘ ਬਸਰਾਉਂ ਦੀ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਯੂ. ਕੇ. ਦੀ ਸੰਗਤ ਵਲੋਂ ਪ੍ਰਭਨੂਰ ਦੇ ਪਰਿਵਾਰ ਲਈ 47 ਲੱਖ ਦੀ ਸਹਾਇਤਾ

ਜਗਰਾਉਂ, 13 ਮਈ (ਜੋਗਿੰਦਰ ਸਿੰਘ)- ਇੰਗਲੈਂਡ 'ਚ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਪ੍ਰਭਨੂਰ ਸਿੰਘ ਦੇ ਪਰਿਵਾਰ ਨੂੰ ਗੁਰਦੁਆਰਾ ਸਿੰਘ ਸਭਾ ਯੂ.ਕੇ. ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ 47 ਲੱਖ ਰੁਪਏ ਦੀ ਸਹਾਇਤਾ ਭੇਜੀ ਗਈ ਹੈ | ਇਹ ਜਾਣਕਾਰੀ ਅੱਜ ਜਗਰਾਉਂ 'ਚ ...

ਪੂਰੀ ਖ਼ਬਰ »

ਕੈਪਟਨ ਸੰਧੂ ਦੀ ਅਗਵਾਈ 'ਚ ਵਲੀਪੁਰ ਕਲਾਂ ਦੇ ਵਿਕਾਸ ਕਾਰਜਾਂ 'ਤੇ 45 ਲੱਖ ਖ਼ਰਚ-ਸਰਪੰਚ ਚਾਵਲਾ

ਹੰਬੜਾਂ, 13 ਮਈ (ਮੇਜਰ ਹੰਬੜਾਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਹਲਕਾ ਦਾਖਾ ਦੇ ਪਿੰਡ ਵਲੀਪੁਰ ਕਲਾਂ 'ਚ ਵਿਕਾਸ ਕਾਰਜ ਜਾਰੀ ਹਨ ਅਤੇ ਆਉਣ ਵਾਲੇ ਦਿਨਾਂ 'ਚ ਵਿਕਾਸ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ ਸਬਸਿਡੀ ਲਈ ਕਿਸਾਨ ਆਨਲਾਈਨ ਅਪਲਾਈ ਕਰਨ

ਜਗਰਾਉਂ, 13 ਮਈ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਖੇਤੀ ਮਸ਼ੀਨਰੀ 'ਤੇ ਸਬਸਿਡੀ ਦੇਣ ਲਈ ਡਾ: ਗੁਰਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ ਬੇਲਰ, ਰੇਕ, ਹੈਪੀਸੀਡਰ, ਜੀਰੋ ਟਿੱਲ ਡਰਿੱਲ, ਸੁਪਰਸੀਡਰ, ਉਲਟਾਵੇਂ ਹਲ, ਚੌਪਰ, ਮਲਚਰ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਰਾਜੋਆਣਾ ਦੇ ਅਕਾਲ ਚਲਾਣੇ 'ਤੇ ਇਯਾਲੀ ਤੇ ਹੋਰਾਂ ਨੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 13 ਮਈ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਂਸਲ ਮੁੱਲਾਂਪੁਰ ਦਾਖਾ ਦੀ ਹਦੂਦ 'ਚ ਬਿਜਲੀ ਘਰ ਰੋਡ 'ਤੇ ਗਿੱਲ ਨਗਰ ਵਸਨੀਕ ਭੁਪਿੰਦਰ ਸਿੰਘ ਰਾਜੋਆਣਾ ਅਕਾਲ ਚਲਾਣਾ ਕਰ ਗਏ | ਹਲਕਾ ਦਾਖਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਹਲਕਾ ਵਿਧਾਇਕ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਸੇਵਾ ਕੇਂਦਰਾਂ ਦਾ ਸਮਾਂ ਘਟਾਉਣ ਕਰਕੇ ਲੋਕ ਪ੍ਰੇਸ਼ਾਨ

ਮੁੱਲਾਂਪੁਰ-ਦਾਖਾ, 13 ਮਈ (ਨਿਰਮਲ ਸਿੰਘ ਧਾਲੀਵਾਲ)- ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਿੱਥੇ ਬੈਂਕਾਂ ਸਮੇਤ ਹੋਰ ਐੱਮ.ਐੱਨ.ਸੀ ਲਈ ਦਫ਼ਤਰੀ ਕੰਮ ਦਾ ਸਮਾਂ 2 ਵਜੇ ਤੱਕ ਹੈ, ਉਥੇ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰ 7 ਤੋਂ ਦੁਪਿਹਰ 12 ਵਜੇ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਦੀ ਸਲਾਹਕਾਰ ਵਜੋਂ ਨਿਯੁਕਤੀ ਬਾਰੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸੇਵਾ ਮੁਕਤ ਸੀਨੀਅਰ ਬਾਕਸਿੰਗ ਕੋਚ ਲਾਭ ਸਿੰਘ ਜਿਨ੍ਹਾਂ ਨੇ ਬੇਅੰਤ ਸਿੰਘ ਦੀ ਸਰਕਾਰ ਸਮੇਂ 1994-95 ਵਿਚ ਡੀ.ਟੀ.ਓ., ਈ.ਟੀ.ਓ. ਆਦਿ ਨੂੰ ਸਿੱਧੇ ਭਰਤੀ ਕੀਤੇ ਜਾਣ ਦੇ ਫ਼ੈਸਲੇ ਨੂੰ ਹਾਈਕੋਰਟ 'ਚੋਂ ਰੱਦ ...

ਪੂਰੀ ਖ਼ਬਰ »

ਵੈਦ ਵਲੋਂ ਲੋਕਾਂ ਨਾਲ ਰਾਬਤਾ ਰੱਖਣਾ ਸ਼ਲਾਘਯੋਗ-ਸਰਪੰਚ ਗੌ ਾਸਪੁਰ

ਹੰਬੜਾਂ, 13 ਮਈ (ਹਰਵਿੰਦਰ ਸਿੰਘ ਮੱਕੜ)- ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਜਿੱਥੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ, ਉੱਥੇ ਕੋਰੋਨਾ ਮਹਾਂਮਾਰੀ ਦੇ ਨਾਜ਼ੁਕ ਦੌਰ ਨੂੰ ਦੇਖਦੇ ਹੋਏ ਵਿਧਾਇਕ ਵੈਦ ਵਲੋਂ ਹਲਕਾ ਗਿੱਲ ਵਿਚ ਬੜੀ ਜ਼ਿੰਮੇਦਾਰੀ ...

ਪੂਰੀ ਖ਼ਬਰ »

ਗੁ: ਆਲਮਗੀਰ ਵਿਖੇ ਡਾਕਟਰਾਂ ਦਾ ਸਨਮਾਨ

ਆਲਮਗੀਰ, 13 ਮਈ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਆਲਮਗੀਰ ਸਾਹਿਬ ਵਿਖੇ ਚਲਾਏ ਜਾ ਰਹੇ ਆਕਸੀਜਨ ਦੇ ਲੰਗਰਾਂ ਦੀ ਸਹੂਲਤ ਪ੍ਰਾਪਤ ਕਰ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਸਬੰਧੀ ਐੱਸ.ਡੀ.ਐੱਮ. ਵਲੋਂ ਸੈਕਟਰ ਅਫ਼ਸਰਾਂ ਨਾਲ ਮੀਟਿੰਗ

ਰਾਏਕੋਟ, 13 ਮਈ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਸਬ-ਡਵੀਜ਼ਨ ਵਿਚ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਿਵਲ ਪ੍ਰਸ਼ਾਸਨ ਵਲੋਂ ਸਿਰ ਤੋੜ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦੇ ਐੱਸ.ਡੀ.ਐੱਮ ਰਾਏਕੋਟ ਡਾ: ਹਿਮਾਂਸ਼ੂ ਗੁਪਤਾ ਵਲੋਂ ਸੈਕਟਰ ਅਫ਼ਸਰਾਂ ਨਾਲ ਵੀਰਵਾਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਥੇ: ਗੁਰਦੇਵ ਸਿੰਘ ਕਾਲਸਾਂ ਨੂੰ ਸ਼ਰਧਾਂਜਲੀਆਂ

ਰਾਏਕੋਟ, 13 ਮਈ (ਬਲਵਿੰਦਰ ਸਿੰਘ ਲਿੱਤਰ)- ਮਿੱਠ ਬੋਲੜੇ, ਨਿੱਘੇ ਸੁਭਾਅ, ਮਿਲਣਸਾਰ ਸਾਬਕਾ ਸਰਪੰਚ ਜਥੇਦਾਰ ਗੁਰਦੇਵ ਸਿੰਘ ਕਾਲਸਾਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸਹਿਜ ਪਾਠ ਦੇ ਭੋਗ ਉਪਰੰਤ ਭਾਈ ਦਰਬਾਰਾ ਸਿੰਘ ਕਾਲਸਾਂ ਦੇ ਜਥੇ ਨੇ ਕੀਰਤਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX