ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  9 minutes ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 2 hours ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਮੋਗਾ

ਨਗਰ ਨਿਗਮ ਮੋਗਾ ਦੇ ਤਿੰਨੇ ਅਹੁਦਿਆਂ 'ਤੇ ਹੋਇਆ ਕਾਂਗਰਸ ਦਾ ਕਬਜ਼ਾ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸੈਮੀਨਾਰ ਹਾਲ ਵਿਚ ਨਗਰ ਨਿਗਮ ਮੋਗਾ ਦੇ ਮੇਅਰ ਦੀ ਚੋਣ ਕਰਵਾਈ ਗਈ | ਇਸ ਮੌਕੇ ਚੋਣ ਅਬਜ਼ਰਵਰ ਵਜੋਂ ਡਵੀਜ਼ਨਲ ਕਮਿਸ਼ਨਰ ਰਾਹੁਲ ਭੰਡਾਰੀ, ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ, ਨਗਰ ਨਿਗਮ ਮੋਗਾ ਦੇ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਤੇ ਹੋਰ ਚੋਣ ਕਰਵਾਉਣ ਵਾਲੇ ਕਰਮਚਾਰੀਆਂ ਤੋਂ ਇਲਾਵਾ ਨਗਰ ਨਿਗਮ ਦੇ 50 ਕੌਂਸਲਰ ਵੀ ਹਾਜ਼ਰ ਸਨ | ਚੋਣ ਕਰਵਾਉਣ ਤੋਂ ਪਹਿਲਾਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਵਾਈ ਗਈ | ਸਹੁੰ ਚੁਕਵਾਉਣ ਉਪਰੰਤ ਕਮਿਸ਼ਨਰ ਰਾਹੁਲ ਭੰਡਾਰੀ ਵਲੋਂ ਹੱਥ ਖੜੇ ਕਰਵਾ ਕੇ ਆਪਣੇ ਮੱਤ ਦਾ ਪ੍ਰਯੋਗ ਕਰਵਾਇਆ ਗਿਆ, ਜਿਸ ਦੌਰਾਨ ਕੌਂਸਲਰ ਜਸਪ੍ਰੀਤ ਸਿੰਘ ਵਿਕੀ ਵਲੋਂ ਨਿਤਿਕਾ ਭੱਲਾ ਦਾ ਨਗਰ ਨਿਗਮ ਮੋਗਾ ਦੇ ਮੇਅਰ ਵਜੋਂ ਨਾਂਅ ਪੇਸ਼ ਕੀਤਾ ਗਿਆ ਤੇ ਕੌਂਸਲਰਾਂ ਵਲੋਂ ਹੱਥ ਖੜ੍ਹੇ ਕਰਨ 'ਤੇ ਨਿਤਿਕਾ ਭੱਲਾ ਨੂੰ 33 ਵੋਟਾਂ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੇਅਰ ਉਮੀਦਵਾਰ ਹਰਵਿੰਦਰ ਕੌਰ ਗਿੱਲ ਦਾ ਨਾਂਅ ਬੂਟਾ ਸਿੰਘ ਵਲੋਂ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਨੂੰ 15 ਵੋਟਾਂ ਹਾਸਲ ਹੋਈਆਂ | ਸੀਨੀਅਰ ਡਿਪਟੀ ਮੇਅਰ ਵਜੋਂ ਪ੍ਰਵੀਨ ਕੁਮਾਰ ਪੀਨਾ ਦਾ ਨਾਂਅ ਕੌਂਸਲਰ ਕੁਲਵਿੰਦਰ ਸਿੰਘ ਚੱਕੀਆਂ ਵਲੋਂ ਪੇਸ਼ ਕੀਤਾ ਗਿਆ ਤੇ ਉਨ੍ਹਾਂ ਨੂੰ 30 ਵੋਟਾਂ ਪਈਆਂ ਜਦੋਂ ਕਿ ਅਕਾਲੀ ਦਲ ਵਲੋਂ ਸੀਨੀਅਰ ਡਿਪਟੀ ਮੇਅਰ ਦੇ ਉਮੀਦਵਾਰ ਮਨਜੀਤ ਸਿੰਘ ਧੰਮੂ ਦਾ ਨਾਂਅ ਮਤਵਾਲ ਸਿੰਘ ਵਲੋਂ ਪੇਸ਼ ਕੀਤਾ ਗਿਆ ਤੇ ਉਨ੍ਹਾਂ ਨੂੰ 17 ਵੋਟਾਂ ਮਿਲੀਆਂ | ਕਾਂਗਰਸ ਦੇ ਡਿਪਟੀ ਮੇਅਰ ਅਸ਼ੋਕ ਧਮੀਜਾ ਨੂੰ 30 ਵੋਟਾਂ ਜਦੋਂ ਕਿ ਅਕਾਲੀ ਦਲ ਦੇ ਹਰੀ ਰਾਮ ਨੂੰ 15 ਵੋਟਾਂ ਮਿਲੀਆਂ | ਇਸ ਹੋਈ ਚੋਣ ਦੌਰਾਨ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ ਨਿਤਿਕਾ ਭੱਲਾ ਦੇ ਸਿਰ ਸਜ ਗਿਆ ਜਦੋਂ ਕਿ ਸੀਨੀਅਰ ਡਿਪਟੀ ਮੇਅਰ ਵਜੋਂ ਪ੍ਰਵੀਨ ਕੁਮਾਰ ਪੀਨਾ ਤੇ ਡਿਪਟੀ ਮੇਅਰ ਵਜੋਂ ਅਸ਼ੋਕ ਧਮੀਜਾ ਨੂੰ ਚੁਣ ਲਿਆ ਗਿਆ | ਭਾਵੇਂ ਕਿ ਪਾਰਟੀ ਹਾਈਕਮਾਂਡ ਵਲੋਂ ਭੇਜੇ ਗਏ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਹੀ ਤਿੰਨੇ ਉਮੀਦਵਾਰਾਂ ਦੀ ਸੂਚੀ ਇਕ ਬੰਦ ਲਿਫ਼ਾਫ਼ੇ ਵਿਚ ਲੈ ਕੇ ਆਏ ਸਨ ਤੇ ਉਹ ਲਿਫ਼ਾਫ਼ਾ ਹਲਕਾ ਵਿਧਾਇਕ ਮੋਗਾ ਹਰਜੋਤ ਕਮਲ ਨੂੰ ਦੇ ਕੇ ਚਲੇ ਗਏ ਤੇ ਵਿਧਾਇਕ ਹਰਜੋਤ ਕਮਲ ਵਲੋਂ ਉਕਤ ਲਿਫ਼ਾਫ਼ੇ ਵਿਚੋਂ ਨਿਕਲੀ ਸੂਚੀ ਕੌਂਸਲਰਾਂ ਨੂੰ ਪੜ੍ਹ ਕੇ ਸੁਣਾਈ ਗਈ ਤੇ ਉਸ ਤੋਂ ਬਾਅਦ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ |
ਮੇਅਰ ਦੇ ਅਹੁਦੇ ਲਈ ਪਾਰਟੀ ਹਾਈਕਮਾਂਡ ਨੇ ਲਿਆ ਫ਼ੈਸਲਾ- ਭਾਰਤ ਭੂਸ਼ਨ ਆਸ਼ੂ

ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਹਾਈ ਕਮਾਂਡ ਵਲੋਂ ਲਿਆ ਗਿਆ ਸੀ ਤੇ ਉਹ ਸਿਰਫ਼ ਇਕ ਦੂਤ ਵਜੋਂ ਹੀ ਲਿਫ਼ਾਫ਼ਾ ਲੈ ਕੇ ਆਏ ਸਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਨਵੇਂ ਚੁਣੇ ਗਏ ਮੇਅਰ ਹਲਕਾ ਵਿਧਾਇਕ ਹਰਜੋਤ ਕਮਲ ਦੀ ਟੀਮ ਨਾਲ ਰਲ ਕੇ ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ |
ਵੋਟਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਰਿਹਾ ਇੱਕਜੁੱਟ

ਨਗਰ ਨਿਗਮ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਹਲਕਾ ਵਿਧਾਇਕ ਡਾ. ਹਰਜੋਤ ਕਮਲ ਇਹ ਆਖਦੇ ਸਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਈ ਜਿੱਤੇ ਹੋਏ ਕੌਂਸਲਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਲਈ ਤਿਆਰ ਹਨ ਪਰ ਜਦੋਂ ਅੱਜ ਨਗਰ ਨਿਗਮ ਮੋਗਾ ਦੇ ਮੇਅਰ ਦੀ ਚੋਣ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਜਿੱਤੇ ਹੋਏ 15 ਦੇ 15 ਕੌਂਸਲਰ ਇੱਕਜੁੱਟ ਨਜ਼ਰ ਆਏ ਤੇ ਉਨ੍ਹਾਂ ਨੇ ਆਪਣੀਆਂ ਸਾਰੀਆਂ 15 ਵੋਟਾਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਹੀ ਭੁਗਤਾਈਆਂ |

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 181 ਹੋਰ ਨਵੇ ਮਾਮਲੇ

ਮੋਗਾ, 13 ਮਈ (ਗੁਰਤੇਜ ਸਿੰਘ)-ਮੋਗਾ 'ਚ ਪਿਛਲੇ ਸਮੇਂ ਤੋਂ ਕੋਰੋਨਾ ਦੇ ਵਧਦੇ ਪ੍ਰਕੋਪ ਤੋਂ ਬਾਅਦ ਭਾਵੇ ਬੀਤੇ ਦਿਨ ਕੋਰੋਨਾ ਦੇ ਮਾਮਲੇ ਭਾਵੇ ਘੱਟ ਆਏ ਸਨ, ਪਰ ਅੱਜ ਇਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣ ਨਾਲ ਸ਼ਹਿਰ ਵਾਸੀਆਂ 'ਚ ਸਹਿਮ ਦਾ ਮਹੌਲ ਹੈ | ਸਿਹਤ ਵਿਭਾਗ ਮੋਗਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਫ਼ਤਿਹਗੜ੍ਹ ਪੰਜਤੂਰ ਦੇ ਨਵ-ਨਿਯੁਕਤ ਸਕੱਤਰ ਨੇ ਚਾਰਜ ਸੰਭਾਲਿਆ

ਫ਼ਤਿਹਗੜ੍ਹ ਪੰਜਤੂਰ, 13 ਮਈ (ਜਸਵਿੰਦਰ ਸਿੰਘ ਪੋਪਲੀ)-ਮਾਰਕੀਟ ਕਮੇਟੀ ਫ਼ਤਿਹਗੜ੍ਹ ਪੰਜਤੂਰ ਦੇ ਸਕੱਤਰ ਦਾ ਅਹੁਦਾ ਕੁਝ ਦਿਨਾਂ ਤੋਂ ਖ਼ਾਲੀ ਚੱਲਿਆ ਆ ਰਿਹਾ ਸੀ | ਪੰਜਾਬ ਸਰਕਾਰ ਵਲੋਂ ਮੰਡੀ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਹੋਇਆ ਸਥਾਨਕ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾ ਨੇ ਅਣਮਿਥੇ ਸਮੇਂ ਲਈ ਅਰੰਭੀ ਹੜਤਾਲ, ਕੀਤੀ ਨਾਅਰੇਬਾਜ਼ੀ

ਬਾਘਾ ਪੁਰਾਣਾ, 13 ਮਈ (ਬਲਰਾਜ ਸਿੰਗਲਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਥਾਨਕ ਨਗਰ ਕੌਂਸਲ ਦੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਾਤਾਦੀਨ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਅਰੰਭ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਮੈਡੀਕਲ ਐਸੋਸੀਏਸ਼ਨ ਯੂਨੀਅਨ ਦੀ ਮੀਟਿੰਗ

ਸਮਾਧ ਭਾਈ, 13 ਮਈ (ਗੁਰਮੀਤ ਸਿੰਘ ਮਾਣੂੰਕੇ)-ਬਲਾਕ ਬਾਘਾ ਪੁਰਾਣਾ ਦੀ ਮੈਡੀਕਲ ਐਸੋਸੀਏਸ਼ਨ ਯੂਨੀਅਨ ਦੀ ਮੀਟਿੰਗ ਬਲਾਕ ਪ੍ਰਧਾਨ ਕੇਵਲ ਸਿੰਘ ਖੋਟੇ ਦੀ ਅਗਵਾਈ ਹੇਠ ਪਿੰਡ ਫੂਲੇਵਾਲਾ ਵਿਖੇ ਕੀਤੀ ਗਈ | ਇਸ ਮੌਕੇ ਯੂਨੀਅਨ ਮੈਂਬਰਾਂ ਵਲੋਂ ਕੋਰੋਨਾ ਬਿਮਾਰੀ ਸਬੰਧੀ ...

ਪੂਰੀ ਖ਼ਬਰ »

ਕੋਰੋਨਾ ਰੋਕੂ ਟੀਕਾ ਜ਼ਰੂਰ ਲਗਵਾਇਆ ਜਾਵੇ-ਐਡ. ਧਾਲੀਵਾਲ

ਮੋਗਾ, 13 ਮਈ (ਗੁਰਤੇਜ ਸਿੰਘ)-ਅੱਜ ਜਿੱਥੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੇ ਸਮੁੱਚੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਉੱਥੇ ਸਮੁੱਚੇ ਭਾਰਤ ਵਿਚ ਵੀ ਕੋਰੋਨਾ ਤੇਜ਼ੀ ਨਾਲ ਵਧ ਹੀ ਨਹੀਂ ਰਿਹਾ ਸਗੋਂ ਬੇਸ਼ਕੀਮਤੀ ਜਾਨਾਂ ਵੀ ਲੈ ਰਿਹਾ ਹੈ | ਇਸ ਲਈ ਇਸ ਘਾਤਕ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਵਲੋਂ ਬਾਘਾ ਪੁਰਾਣਾ ਸ਼ਹਿਰ ਦੇ ਅਧੂਰੇ ਪਏ ਸੀਵਰੇਜ ਲਈ ਭੇਜੀ 2 ਕਰੋੜ ਦੀ ਗਰਾਂਟ- ਜੋਧਾ ਬਰਾੜ

ਬਾਘਾ ਪੁਰਾਣਾ, 13 ਮਈ (ਬਲਰਾਜ ਸਿੰਗਲਾ)-ਸੂਬਾ ਸਕੱਤਰ ਜਲਜੋਧਨ ਸਿੰਘ ਜੋਧਾ ਬਰਾੜ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ 'ਲੋਕ ਸੇਵਾ ਦਫ਼ਤਰ' ਬਾਘਾ ਪੁਰਾਣਾ ਵਿਖੇ ਹੋਈ | ਇਸ ਮੌਕੇ ਸੂਬਾ ਸਕੱਤਰ ਬਰਾੜ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 13 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਧੂੜਕੋਟ ਰਣਸੀਂਹ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਹਿੰਦ ਫ਼ਤਹਿ ਦਿਵਸ 'ਤੇ ਸ਼ਹੀਦ ਭਾਈ ਗੁਰਬਖ਼ਸ਼ ਸਿੰਘ ਨੂੰ ਯਾਦ ਕਰਦਿਆਂ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕੋਰੋਨਾ ਕਰਕੇ ਅਨਾਥ ਹੋਏ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ ਸੰਭਾਲੇਗੀ ਬਾਲ ਭਲਾਈ ਕਮੇਟੀ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਨੇ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਇਸ ਔਖੇ ਦੌਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਅਰਵਿੰਦਰ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਲਈ ਸੁਖਬੀਰ ਨੇ ਭੇਜਿਆ ਪ੍ਰਸ਼ੰਸਾ ਪੱਤਰ

ਬਾਘਾ ਪੁਰਾਣਾ, 13 ਮਈ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਵਿਚ ਪਿਛਲੇ ਲੰਬੇ ਸਮੇਂ ਤੋਂ ਨਿਰਸਵਾਰਥ ਸੇਵਾਵਾਂ ਨਿਭਾਅ ਰਹੇ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਅਰਵਿੰਦਰ ਸਿੰਘ ਸੰਗਤਪੁਰਾ ਦੀ ਹੌਸਲਾ ਅਫਜਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ...

ਪੂਰੀ ਖ਼ਬਰ »

ਕੌ ਾਸਲਰ ਗੌਰਵ ਵਲੋਂ ਵਾਰਡ ਨੰ.-42 'ਚ ਵਿਕਾਸ ਕਾਰਜ ਜਾਰੀ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਾਰਡ ਨੰਬਰ-42 ਦੇ ਕੌਂਸਲਰ ਗੌਰਵ ਗੁੱਡੂ ਨੇ ਵਾਰਡ ਦੇ ਵਿਕਾਸ ਕਾਰਜਾਂ ਦੀ ਨਿਰੰਤਰਤਾ ਬਣਾਈ ਰੱਖਦਿਆਂ ਹੁਣ ਵਾਰਡ ਵਿਚਲੇ ਸੀਵਰੇਜ ਦੇ ਮੇਨ ਹੋਲਾਂ ਦੇ ਢੱਕਣਾਂ ਦੀ ਮੁਰੰਮਤ ਆਰੰਭ ਕਰਵਾਈ ਹੈ | ਦਰਅਸਲ ਪਿਛਲੇ 5-6 ਸਾਲਾਂ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦਾ ਵਫ਼ਦ ਮੰਗਾਂ ਸਬੰਧੀ ਸਿੱਖਿਆ ਸਕੱਤਰ ਨੂੰ ਮਿਲਿਆ

ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ ਦੀ ਅਗਵਾਈ ਵਿਚ ਅਧਿਆਪਕਾ ਦੀਆਂ ਮੰਗਾਂ ਸਬੰਧੀ ਸਿੱਖਿਆ ਸਕੱਤਰ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਮਿਲਿਆ | ...

ਪੂਰੀ ਖ਼ਬਰ »

ਦਰਬਾਰ ਸਾਹਿਬ ਲਈ ਸਰਕਲ ਮਾਣੂੰਕੇ ਵਲੋਂ 25 ਕੁਇੰਟਲ ਕਣਕ ਦੀ ਸੇਵਾ

ਸਮਾਧ ਭਾਈ, 13 ਮਈ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਮਾਣੂੰਕੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੇ ਲੰਗਰ ਲਈ ਕਣਕ ਇਕੱਠੀ ਕਰ ਕੇ ਭੇਜੀ ਗਈ | ਇਸ ਮੌਕੇ ਸਰਕਲ ਮਾਣੂੰਕੇ ਦੇ ਪ੍ਰਧਾਨ ਬਲਕਰਨ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੀ ਰਿਲਾਇੰਸ ਪੰਪ ਰਾਜੇਆਣਾ ਵਿਖੇ ਇਕੱਤਰਤਾ

ਬਾਘਾ ਪੁਰਾਣਾ, 13 ਮਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਬਾਘਾ ਪੁਰਾਣਾ ਦੇ ਪਿੰਡਾਂ ਸਮੇਤ ਪੇਂਡੂ ਮਜ਼ਦੂਰ ਕ੍ਰਾਂਤੀਕਾਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਰਿਲਾਇੰਸ ਪੰਪ ...

ਪੂਰੀ ਖ਼ਬਰ »

ਬਰਗਾੜੀ ਕਾਂਡ ਸਿੱਟ ਦੇ ਨਵੇਂ ਮੁਖੀ ਐੱਲ. ਕੇ. ਯਾਦਵ ਮਾਲਵੇ ਦੇ ਇਤਿਹਾਸਕ ਗੁਰਦੁਆਰਾ ਦੀਨਾ ਸਾਹਿਬ ਨਤਮਸਤਕ ਹੋਏ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 13 ਮਈ (ਟਿਵਾਣਾ/ਮਾਣੂੰਕੇ/ਖ਼ਾਲਸਾ)-ਪੰਜਾਬ ਸਰਕਾਰ ਵਲੋਂ ਬਰਗਾੜੀ ਕਾਂਡ ਲਈ ਨਵੀਂ ਬਣੀ ਸਿੱਟ ਦੇ ਮੁਖੀ ਤੇ ਵਿਜੀਲੈਂਸ ਵਿਭਾਗ ਦੇ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਅੱਜ ਮਾਲਵੇ ਦੇ ਇਤਿਹਾਸਕ ਗੁਰਦੁਆਰਾ ਦੀਨਾ ਸਾਹਿਬ (ਕਾਂਗੜ) ਵਿਖੇ ਨਤਮਸਤਕ ...

ਪੂਰੀ ਖ਼ਬਰ »

ਠੀਕ ਹੋਏ ਕੋਰੋਨਾ ਮਰੀਜ਼ ਆਕਸੀਮੀਟਰ ਸਿਹਤ ਵਿਭਾਗ ਨੂੰ ਜਮ੍ਹਾ ਕਰਵਾਉਣ- ਡਾ. ਨੀਲਮ ਭਾਟੀਆ

ਅਜੀਤਵਾਲ, 13 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਵਲੋਂ ਇਕ ਲੱਖ ਤੋਂ ਵੱਧ ਘਰੇਲੂ ਇਕਾਂਤਵਾਸ ਕੀਤੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪਿਛਲੇ ਸਾਲ ਤੋਂ ਹੀ ਕੋਰੋਨਾ ਫ਼ਤਹਿ ਕਿੱਟਾਂ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਘਲੋਟੀ ਵਾਰਡ ਨੰ.-3 ਦੇ ਵਾਸੀ ਗਲੀ 'ਚ ਭਰਤੀ ਲੈਵਲ ਉੱਚਾ ਚੁੱਕੇ ਜਾਣ ਕਾਰਨ ਪਰੇਸ਼ਾਨ

ਕੋਟ ਈਸੇ ਖਾਂ, 13 ਮਈ (ਨਿਰਮਲ ਸਿੰਘ ਕਾਲੜਾ)-ਪਿੰਡ ਘਲੋਟੀ ਖ਼ੁਰਦ ਦੇ ਵਾਰਡ ਨੰਬਰ-3 'ਚ ਇੰਟਰਲਾਕ ਟਾਈਲਾਂ ਲਗਾਉਣ ਲਈ ਗਲੀ ਵਿਚੋਂ ਜੋ ਪ੍ਰਸ਼ਾਸਨ ਵਲੋਂ ਭਰਤੀ (ਮਿੱਟੀ) ਪਾਈ ਗਈ ਹੈ, ਉਸ ਕਰਕੇ ਗਲੀ ਨਿਵਾਸੀ ਬਹੁਤ ਪਰੇਸ਼ਾਨ ਹਨ | ਗਲੀ ਨਿਵਾਸੀ ਜਿਨ੍ਹਾਂ 'ਚ ਪਿ੍ਤਪਾਲ ਸਿੰਘ, ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਐੱਸ. ਸੀ. ਈ. ਆਰ. ਟੀ. ਮੋਹਾਲੀ ਵਲੋਂ ਘੋਸ਼ਿਤ ਈ.ਟੀ.ਟੀ. (2018-20) ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਅਨੁਸਾਰ, ਸ਼ੁਕਦੇਵਾ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ, ਮੋਗਾ ਦੀਆਂ ਸਾਰੀਆਂ ਹੀ ਵਿਦਿਆਰਥਣਾਂ ਨੇ ਈ. ਟੀ. ਟੀ. (2018-20) ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ ਨੇ ਨਰਸਿੰਗ ਦਿਵਸ ਮਨਾਇਆ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਅੰਤਰ ਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਨਲਾਈਨ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਮਹਿਣੇ ਸ਼ਾਹ ਫ਼ਕੀਰ ਦੇ ਨਾਮ 'ਤੇ ਵਸਿਆ ਪਿੰਡ ਮਹਿਣਾ

ਰਣਜੀਤ ਸਿੰਘ 98550-01531 ਜਸਪਾਲ ਸਿੰਘ ਬੱਬੀ 98145-88005 ਪਿੰਡ ਮਹਿਣਾ ਬਾਰੇ- ਮੋਗਾ ਤੋਂ 10 ਕਿੱਲੋਮੀਟਰ ਦੀ ਦੂਰੀ 'ਤੇ ਪਿੰਡ ਮਹਿਣਾ ਵੱਸਿਆ ਹੋਇਆ ਹੈ ਜੋ ਕਿ ਲੁਧਿਆਣਾ-ਫ਼ਿਰੋਜ਼ਪੁਰ ਜੀ. ਟੀ. ਰੋਡ ਤੋਂ ਦੱਖਣ ਵੱਲ ਸਥਿਤ ਹੈ | ਪਿੰਡ ਦੇ ਬਜ਼ੁਰਗਾਂ ਦੀ ਜ਼ੁਬਾਨੀ ਪਿੰਡ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਮੋਗਾ, 13 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਮੋਗਾ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੇ ਪਿੰਡ ਦੁਸਾਂਝ ਨੇੜੇ ਗਸ਼ਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX